ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  1 minute ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਸਥਿਤ ਰੋਹਿਣੀ ਅਦਾਲਤ ਦੇ ਅਹਾਤੇ ਅੰਦਰ ਗੋਲੀਬਾਰੀ ਹੋਈ ਹੈ। ਜਿਸ ਵਿਚ ਕਈ ਮੌਤਾਂ ਹੋਣ ਦਾ ਸ਼ੱਕ ਹੈ। ਇਹ ਗੋਲੀਬਾਰੀ ਗੈਂਗਵਾਰ ਦੇ ਚੱਲਦਿਆਂ ਹੋਈ ਹੈ। ਪੇਸ਼ੀ ਦੌਰਾਨ ਇਹ ਗੈਂਗਵਾਰ ਹੋਈ ਹੈ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  6 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  15 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  41 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  56 minutes ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਲੁਧਿਆਣਾ

ਮੰਗਾਂ ਪੂਰੀਆਂ ਨਾ ਹੋਣ ਕਾਰਨ ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਸੂਬੇ ਭਰ ਦੇ ਬੱਸ ਅੱਡੇ ਬੰਦ ਕਰਕੇ ਰੋਸ ਪ੍ਰਗਟ

ਲੁਧਿਆਣਾ, 26 ਜੁਲਾਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਮੁਲਾਜ਼ਮਾਂ ਵਲੋਂ 2 ਘੰਟੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਗਟ ਕੀਤਾ ਗਿਆ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਬੱਸ ਸਟੈਂਡ ਬੰਦ ਕਰਨ ਉਪਰੰਤ ਜਥੇਬੰਦੀ ਦੇ ਸੂਬਾਈ ਆਗੂ ਸਮਸ਼ੇਰ ਸਿੰਘ ਨੇ ਲੁਧਿਆਣਾ ਸਥਿਤ ਬੱਸ ਸਟੈਂਡ ਵਿਚ ਠੇਕਾ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਮੁਲਾਜ਼ਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਸਗੋਂ ਸਰਕਾਰ ਆਪਣੀ ਝੂਠੀ ਲੜਾਈ ਵਿਖਾ ਕੇ ਪੰਜਾਬ ਦੀ ਜਨਤਾ ਨਾਲ ਧੋਖਾ ਕਰਕੇ 2022 ਵਿਚ ਸਰਕਾਰ ਬਣਾਉਣ ਦੀ ਝਾਕ ਵਿਚ ਹੈ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਲੋਂ ਹਰ ਵਾਰ ਮੀਟਿੰਗ ਬੁਲਾ ਕੇ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਪਰ ਹੁਣ ਤੱਕ ਲਾਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪਿਆ, ਜਿਸ ਕਰਕੇ ਮੁਲਾਜ਼ਮ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਸਰਕਾਰ ਦਾ ਕੋਈ ਵੀ ਧਿਆਨ ਨਹੀਂ ਹੈ, ਜਿਸ ਕਰਕੇ ਯੂਨੀਅਨ ਵਲੋਂ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡੇ 2 ਘੰਟੇ ਬੰਦ ਕਰਕੇ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸਮੁੱਚੇ ਕਾਮੇ 9-10-11 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾਂ ਨਵਜੋਤ ਸਿੰਘ ਸਿੱਧੂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕਰਨਗੇ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੇ ਸੰਘਰਸ਼ ਕੀਤੇ ਜਾਣਗੇ ਜਦਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 3 ਅਤੇ 4 ਅਗਸਤ ਦੀ ਦੋ ਰੋਜ਼ਾ ਹੜਤਾਲ ਵਿਚ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮ ਸ਼ਾਮਿਲ ਹੋ ਕੇ ਦੋਵੇਂ ਦਿਨ 4-4 ਘੰਟੇ ਬੱਸ ਸਟੈਂਡ ਬੰਦ ਕਰਨਗੇ ਅਤੇ 4 ਅਗਸਤ ਨੂੰ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣਗੇ, ਬੱਸਾਂ ਵਿਚ ਭੰਡੀ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ ਅਤੇ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ |

ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ 'ਚ ਮੁੜ ਤੋਂ ਲੱਗੀਆਂ ਰੌਣਕਾਂ

ਲੁਧਿਆਣਾ, 26 ਜੁਲਾਈ (ਅਮਰੀਕ ਸਿੰਘ ਬੱਤਰਾ)-ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਸਕੂਲਾਂ 'ਚ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਨਾਲ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 26 ਜੁਲਾਈ (ਸਲੇਮਪੁਰੀ) -ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਆਸ਼ਾਪੁਰੀ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਮਨਵੀਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 29 ਸਾਲ ਦੇ ਕਰੀਬ ਸੀ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਦੀ ਮਾਤਾ ਕ੍ਰਿਸ਼ਨਾ ਤਲਵਾੜ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਅਤੇ ਅਜੇ ਤਲਵਾੜ ਦੇ ਮਾਤਾ ਸ੍ਰੀਮਤੀ ਕ੍ਰਿਸ਼ਨਾ ਤਲਵਾੜ ਸੁਪਤਨੀ ਹਰਬੰਸ ਲਾਲ ਤਲਵਾੜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਜੂਆ ਖੇਡਦੇ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਜੂਆ ਖੇਡ ਰਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਨਕਦੀ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਸ਼ਵਨੀ ਕੁਮਾਰ ਪੁੱਤਰ ਸ਼ੰਕਰ, ਸਤਨਾਮ ਸਿੰਘ ਪੁੱਤਰ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਚੋਂ 15 ਕਿਲੋ ਭੁੱਕੀ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਸੁਰਿੰਦਰ ...

ਪੂਰੀ ਖ਼ਬਰ »

ਲੜਾਈ ਦੇ ਮਾਮਲੇ 'ਚ ਬੱਸ ਕੰਪਨੀ ਦੇ ਮੁਲਾਜ਼ਮਾਂ ਨੂੰ ਕੈਦ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਲੜਾਈ ਝਗੜੇ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਬੱਸ ਕੰਪਨੀ ਦੇ ਤਿੰਨ ਮੁਲਾਜ਼ਮਾਂ ਨੂੰ ਤਿੰਨ-ਤਿਨ ਸਾਲ ਕੈਦ ਦੀ ਸਜ਼ਾ ਸੁਣਾਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜੀਂਦ ਹਰਿਆਣਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਫਿਰੋਜ਼ਪੁਰ ਤੇ ਬਿਹਾਰ ਦੇ 1-1 ਮਰੀਜ਼ ਦੀ ਮੌਤ

ਲੁਧਿਆਣਾ, 26 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਅੱਜ ਨਵੇਂ 4 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 2 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 2 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਨਾਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਸੀ. ਡੀ. ਪੀ. ਓਜ਼. ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ

ਲੁਧਿਆਣਾ, 26 ਜੁਲਾਈ (ਸਲੇਮਪੁਰੀ)-ਤਨਖਾਹ ਸਕੇਲ ਵਧਾਉਣ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓਜ਼. ਡੈਮੋਕ੍ਰੇਟਿਕ ਐਸੋਸੀਏਸ਼ਨ ਆਫ਼ ਪੰਜਾਬ ਅਧੀਨ ਪੰਜਾਬ ਦੇ ਸਮੂਹ ਬਾਲ ਵਿਕਾਸ ਅਫ਼ਸਰਾਂ ਨੇ ਸਮੂਹ ਡਿਪਟੀ ਕਮਿਸ਼ਨਰਜ਼ ਅਤੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ...

ਪੂਰੀ ਖ਼ਬਰ »

ਡਾਕਟਰਾਂ ਦਾ ਐੱਨ. ਪੀ. ਏ. ਨੂੰ ਲੈ ਕੇ ਰੇੜਕਾ ਜਾਰੀ

ਲੁਧਿਆਣਾ, 26 ਜੁਲਾਈ (ਸਲੇਮਪੁਰੀ) -ਐੱਨ. ਪੀ. ਏ. ਦੇ ਮਸਲੇ 'ਤੇ ਸਰਕਾਰ ਦੀ ਡੰਗ ਟਪਾਊ ਨੀਤੀ ਤੋਂ ਖਫ਼ਾ ਹੋਏ ਸਰਕਾਰੀ ਡਾਕਟਰਾਂ ਤੇ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਡਾਕਟਰਾਂ ਵਲੋਂ ਅੱਜ ਪੰਜਾਬ ਦੇ ਸਮੁੱਚੇ ਸਰਕਾਰੀ ਹਸਪਤਾਲਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਕੇਦਰਾਂ ...

ਪੂਰੀ ਖ਼ਬਰ »

ਦੀ ਫਰੈਂਡਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਦੀ ਫਰੈਂਡਜ਼ ਵੈਲਫੇਅਰ ਐਸੋਸੀਏਸ਼ਨ ਏ. ਬਲਾਕ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਪ੍ਰਧਾਨ ਜਸਪਾਲ ਸਿੰਘ ਕੋਹਲੀ ਦੀ ਯੋਗ ਅਗਵਾਈ ਹੇਠ ਐਸੋਸੀਏਸ਼ਨ ਦੇ ਸਮੂਹ ਮੈਬਰਾਂ ਨੇ ਸਥਾਨਕ ਗੁਰੂ ਰਾਮਦਾਸ ਜੀ ਪਾਰਕ ਏ. ਬਲਾਕ ਵਿਖੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ 100 ਗ੍ਰਾਮ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਗੁਰਦੀਪ ...

ਪੂਰੀ ਖ਼ਬਰ »

ਸੱਪ ਦੇ ਡੱਸੇ ਮੁੰਡੇ ਨੂੰ ਮਿਲਿਆ ਨਵਾਂ ਜੀਵਨ

ਲੁਧਿਆਣਾ, 26 ਜੁਲਾਈ (ਸਲੇਮਪੁਰੀ)-ਕਿ੍ਸ਼ਨਾ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਦੇ ਮੈਡੀਕਲ ਸੁਪਰਡੈਂਟ ਡਾ. ਸੰਦੇਸ਼ ਸਿੰਘ ਤੇ ਬੱਚਿਆਂ ਦੇ ਮਾਹਿਰ ਡਾ. ਹਰਪ੍ਰੀਤ ਸਿੰਘ ਭੋਡੇ ਨੇ ਦੱਸਿਆ ਕਿ ਪਿਛਲੇ ਦਿਨੀਂ ਬਚਿੱਤਰ ਸਿੰਘ ਨਗਰ ਵਿਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ 14 ...

ਪੂਰੀ ਖ਼ਬਰ »

ਭਾਰਤ ਭੂਸ਼ਣ ਆਸ਼ੂ ਨੇ ਅਤਿ-ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ ਸ਼ਹਿਰ ਦੇ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਡੀ ਖੇਤਰ ਵਿਖੇ 700 ਵਰਗ ਗਜ਼ ਜ਼ਮੀਨ 'ਤੇ ਤੇ 50 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਅਤਿ ਆਧੁਨਿਕ ...

ਪੂਰੀ ਖ਼ਬਰ »

ਮਾਮਲਾ ਸੰਵਿਧਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ 'ਆਪ' ਆਗੂ ਅਨਮੋਲ ਗਗਨ ਮਾਨ ਖ਼ਿਲਾਫ਼ ਅਦਾਲਤ 'ਚ ਕੇਸ ਦਾਇਰ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੰਵਿਧਾਨ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਲੁਧਿਆਣਾ ਦੇ ਇਕ ਵਕੀਲ ਵਲੋਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਲੁਧਿਆਣਾ ਦੇ ਬਜ਼ਾਰਾਂ 'ਚ ਰਾਤ ਤੱਕ ਰਹਿੰਦੀ ਹੈ ਚਹਿਲ-ਪਹਿਲ

ਲੁਧਿਆਣਾ, 26 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸਮਾਰਟ ਸਿਟੀ ਲੁਧਿਆਣਾ ਦੇ ਬਜ਼ਾਰਾਂ ਵਿਚ ਹੁਣ ਰਾਤ ਤੱਕ ਚਹਿਲ ਪਹਿਲ ਰਹਿੰਦੀ ਹੈ ਜੋ ਕਿ ਆਮ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਤੇ ਕਾਰੋਬਾਰੀਆ ਵਾਸਤੇ ਵੀ ਰਾਹਤ ਵਾਲੀ ਗੱਲ ਹੈ | ਸਰਕਾਰ ਵਲੋਂ ਹੁਣ ਰਾਤ ਦਾ ਕਰਫਿਊ ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਦਾ ਕਤਲ ਕਰਨ ਵਾਲੇ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜ਼ਬਰ ਜਨਾਹ ਉਪਰੰਤ ਨਾਬਾਲਗ ਲੜਕੀ ਨੂੰ ਕਤਲ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਹਰੀਉ ਦੀ ਰਹਿਣ ਵਾਲੀ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਵਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਵਿਜੈ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਹ ਸਮਾਗਮ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਅਰੋੜਾ ਵਲੋਂ ਰੱਖਿਆ ਗਿਆ ...

ਪੂਰੀ ਖ਼ਬਰ »

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਪੰਜਾਬੀ ਫ਼ਿਲਮ 'ਪੁਆੜਾ' 12 ਨੂੰ ਹੋਵੇਗੀ ਰਿਲੀਜ਼

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਅਦਾਕਾਰ ਤੇ ਗਾਇਕ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ ਦੀ ਅਦਾਕਾਰੀ ਵਾਲੀ ਪੰਜਾਬੀ ਫ਼ਿਲਮ 'ਪੁਆੜਾ' 12 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਰਹੀ ਹੈ | ਪੁਆੜਾ ਫ਼ਿਲਮ ਨਾਲ ਪੰਜਾਬੀ ਫ਼ਿਲਮਾਂ ਦੀ ਮੁੜ ਤੋਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਲੁਧਿਆਣਾ, 26 ਜੁਲਾਈ (ਸਲੇਮਪੁਰੀ) -ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਟੀਮ ਵਲੋਂ ਗੈਸਟਰੋ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਗਰਮੀ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ...

ਪੂਰੀ ਖ਼ਬਰ »

ਜਥੇ. ਡੰਗ ਦੀ ਅਗਵਾਈ 'ਚ ਅਕਾਲੀ ਦਲ ਦੇ ਵਫ਼ਦ ਵਲੋਂ ਸੁਖਬੀਰ ਨਾਲ ਮੁਲਾਕਾਤ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਆਤਮ ਨਗਰ ਦੇ ਇਕ ਵਫ਼ਦ ਨੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਨਗਰ ਨਿਗਮ ਲੁਧਿਆਣਾ ਵਿਚ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਸਖ਼ਤ ਮੂਡ 'ਚ, ਕੀਤੀਆਂ ਜਾ ਰਹੀਆਂ ਕਾਰਵਾਈਆਂ

ਲੁਧਿਆਣਾ, 26 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਕਾਫ਼ੀ ਸਖਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ ਰਾਸ਼ਨ ਡਿਪੂਆਂ ਖਿਲਾਫ਼ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਦਿਨੀਂ ਇਨ੍ਹਾਂ ਕਾਰਵਾਈਆਂ ਦੌਰਾਨ ...

ਪੂਰੀ ਖ਼ਬਰ »

'ਭਾਰਤ 'ਚ ਡੇਅਰੀ, ਸੰਭਾਵਨਾਵਾਂ ਤੇ ਚੁਣੌਤੀਆਂ' ਵਿਸ਼ੇ 'ਤੇ ਵੈਟਰਨਰੀ ਯੂਨੀਵਰਸਿਟੀ ਵਿਖੇ ਭਾਸ਼ਨ ਕਰਵਾਇਆ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਭਾਰਤ ਵਿਚ ਡੇਅਰੀ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੀ ਸੰਸਥਾ ਵਿਕਾਸ ਯੋਜਨਾ ਇਕਾਈ ਵਲੋਂ ਭਾਸ਼ਨ ਕਰਵਾਇਆ ਗਿਆ | ਉਪ-ਕੁਲਪਤੀ ਬਿਹਾਰ ਐਨੀਮਲ ...

ਪੂਰੀ ਖ਼ਬਰ »

ਭਾਰਤ ਭੂਸ਼ਣ ਆਸ਼ੂ ਨੇ ਅਤਿ-ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ ਸ਼ਹਿਰ ਦੇ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਡੀ ਖੇਤਰ ਵਿਖੇ 700 ਵਰਗ ਗਜ਼ ਜ਼ਮੀਨ 'ਤੇ ਤੇ 50 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਅਤਿ ਆਧੁਨਿਕ ...

ਪੂਰੀ ਖ਼ਬਰ »

ਘਰ ਦੀ ਛੱਤ ਤੇ ਖੇਡ ਰਹੇ 2 ਬੱਚੇ ਬਿਜਲੀ ਦੀ ਹਾਈਟੈਨਸ਼ਨ ਤਾਰਾਂ ਦੀ ਲਪੇਟ 'ਚ ਆ ਕੇ ਝੁਲਸੇ

ਲੁਧਿਆਣਾ, 26 ਜੁਲਾਈ (ਅਮਰੀਕ ਸਿੰਘ ਬੱਤਰਾ)-ਸੇਖੇਵਾਲ ਰੋਡ 'ਤੇ ਘਰ ਦੇ ਨੇੜਿਉਂ ਲੰਘਦੀਆਂ ਹਾਈਟੈਨਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਦੋ ਮਸੇਰੇ ਭਰਾ ਵਿਕਾਸ (14) ਤੇ ਸਤਿਅਮ (16) ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ | ...

ਪੂਰੀ ਖ਼ਬਰ »

ਜ਼ਿੰਦਗੀ ਲਾਈਵ ਵਲੋਂ ਗੋਦ ਲਏ ਥੈਲੇਸੀਮਿਕ ਬੱਚਿਆਂ ਦੀ ਗਿਣਤੀ ਦਾ ਅੰਕੜਾ 90 ਹੋਇਆ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ/ਸਲੇਮਪੁਰੀ)-ਥੈਲੇਸੀਮੀਆ ਤੋਂ ਪ੍ਰਭਾਵਿਤਾਂ ਲਈ ਜ਼ਿੰਦਗੀ ਲਾਈਵ ਫਾਊਾਡੇਸ਼ਨ ਫਰਿਸ਼ਤਾ ਬਣਕੇ ਕੰਮ ਕਰ ਰਹੀ ਹੈ, ਜਦਕਿ ਫਾਉਂਡੇਸ਼ਨ ਨੇ 'ਮਾਨਵਤਾ ਧਾਮ' ਜੋਸ਼ੀ ਨਗਰ ਹੈਬੋਵਾਲ ਕਲਾਂ 'ਚ ਇਕ ਖਾਸ ਪ੍ਰੋਗਰਾਮ ਦੌਰਾਨ ਪੰਜ ਨਵੇਂ ...

ਪੂਰੀ ਖ਼ਬਰ »

ਯੰਗ ਸਮਾਜ ਸੇਵਾ ਸੰਘ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਪੰਜਾਬ ਟਰੇਡ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ (ਐਕਸਾਈਜ਼ ਐਂਡ ਟੈਕਸੇਸ਼ਨ) ਭੁਪਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਕਿਸੇ ਜ਼ਰੂਰਤਮੰਦ ਨੂੰ ਅੰਨ ਦੇਣਾ ਸਭ ਤੋਂ ਵੱਡੀ ਸੇਵਾ ਹੈ, ਅੰਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਜੀਵਨ ਵਿਚ ...

ਪੂਰੀ ਖ਼ਬਰ »

ਵਿਧਾਇਕ ਇਯਾਲੀ ਵਲੋਂ ਮੋਹੀ ਕਿ੍ਕਟ ਲੀਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ

ਮੁੱਲਾਂਪੁਰ-ਦਾਖਾ, 26 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਹਾਈਟੈੱਕ ਖੇਡ ਗਰਾਊਾਡ-ਕਮ ਪਾਰਕ ਪਿੰਡ ਮੋਹੀ ਵਿਖੇ ਚੱਲ ਰਹੇ ਕਿ੍ਕਟ ਟੂਰਨਾਮੈਂਟ ਸਮੇਂ ਨੌਜਵਾਨਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਹਲਕਾ ਦਾਖਾ ਵਿਧਾਇਕ ਮਨਪ੍ਰੀਤ ...

ਪੂਰੀ ਖ਼ਬਰ »

ਮਾਸਟਰ ਜੋਗਿੰਦਰ ਸੈਂਕੜੇ ਕ੍ਰਿਸਚੀਅਨ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀਰੂ ਬੰਦਾ ਇਲਾਕੇ ਵਿਚ ਅੱਜ ਮਾਸਟਰ ਜੋਗਿੰਦਰ ਸਮੇਤ ਸੈਂਕੜੇ ਕਿ੍ਸਚੀਅਨ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪੰਜਾਬ ਵਿਧਾਨ ਸਭਾ ਵਿਚ ਆਪ ਵਿਧਾਇਕ ਦਲ ਦੀ ਉਪ ਆਗੂ ਬੀਬੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਵਾਰਡ ਨੰਬਰ-29 ਵਿਖੇ ਬਲਾਕ ਕਾਂਗਰਸ ਦੱਖਣੀ ਦੇ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ | ਨਵ ਨਿਯੁਕਤ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਹਲਕਾ ਗਿੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਇਯਾਲੀ/ਥਰੀਕੇ, 26 ਜੁਲਾਈ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਬਾੜੇਵਾਲ ਸਿੱਧਵਾਂ ਨਹਿਰ ਕਿਨਾਰੇ ਸਥਿਤ ਮੁੱਖ ਦਫ਼ਤਰ ਵਿਖੇ ਅੱਜ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਯੂਥ ਅਕਾਲੀ ਦਲ ਦੇ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾਉਣਾ ਤੇ ਸੰਭਾਲ ਕਰਨਾ ਜ਼ਰੂਰੀ-ਜੋਲੀ

ਲੁਧਿਆਣਾ, 26 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨਾਲ ਜੁੜੇ ਹੋਏ ਗੁਰਿੰਦਰ ਸਿੰਘ ਜੋਲੀ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣਾ ਅਤਿ ਜ਼ਰੂਰੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨਾਲ ਸਬੰਧਿਤ ਕਈ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਕਈ ਮੁਸਲਿਮ ਪਰਿਵਾਰਾਂ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲੇ ਕਮੇਟੀ (ਪੀ.ਏ.ਸੀ.) ਦੇ ਮੈਂਬਰ ਪਿ੍ਤਪਾਲ ਸਿੰਘ ਨੇ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੇ ਉੱਚ-ਅਧਿਕਾਰੀਆਂ ਵਲੋਂ ਵਿਕਾਸ ਕਾਰਜਾਂ ਦੀ ਅਦਾਇਗੀ ਨਾ ਕਰਨ ਦਾ ਫ਼ੈਸਲਾ

ਲੁਧਿਆਣਾ, 26 ਜੁਲਾਈ (ਸਲੇਮਪੁਰੀ) -ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵਿਚ ਤਾਇਨਾਤ ਸੀਨੀਅਰ ਅਧਿਕਾਰੀਆਂ ਤੇ ਅਧਿਕਾਰੀਆਂ ਦੀ ਸੂਬਾਈ ਜਥੇਬੰਦੀ ਰੂਰਲ ਡਿਵੈਲਪਮੈਂਟ ਆਫੀਸਰਜ਼ ਐਸੋਸੀਏਸ਼ਨ ਪੰਜਾਬ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਐਸੋਸੀਏਸ਼ਨ ਪੰਜਾਬ ਵਲੋਂ ...

ਪੂਰੀ ਖ਼ਬਰ »

ਡਾ. ਮਿਨਹਾਸ ਦੀ ਪੁਸਤਕ 'ਬਾਲਾਂ ਲਈ ਜ਼ਰੂਰੀ ਗੱਲਾਂ' ਲੋਕ ਅਰਪਣ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਗਿਆਨ ਅੰਜਨ ਅਕੈਡਮੀ ਵਲੋਂ ਇਕ ਸਾਹਿਤਕ ਸਮਾਗਮ ਕਰਵਾਇਆ, ਜਿਸ ਵਿਚ ਪੰਜਾਬੀ ਦੀ ਉਘੀ ਲੇਖਿਕਾ, ਸਮਾਜ ਸੇਵਿਕਾ ਤੇ ਸਿੱਖਿਆ ਸ਼ਾਸਤਰੀ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਪੁਸਤਕ 'ਬਾਲਾਂ ਲਈ ਜ਼ਰੂਰੀ ਗੱਲਾਂ' ਲੋਕ ਅਰਪਣ ਕੀਤੀ ਗਈ | ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਲਿਆ ਜਾਇਜ਼ਾ

ਇਯਾਲੀ/ਥਰੀਕੇ, 26 ਜੁਲਾਈ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਮਹਾਂਮਾਰੀ ਦੇ ਦੂਜੇ ਦੌਰ ਤੋਂ ਬਾਅਦ ਅੱਜ ਸੂਬੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੋੋਲ੍ਹੇ ਗਏ ਸਕੂਲਾਂ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ | ਉੱਥੇ ਹੀ ਸਰਕਾਰੀ ਸਕੂਲਾਂ ਵਿਚ ...

ਪੂਰੀ ਖ਼ਬਰ »

ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਪੀ. ਏ. ਯੂ. ਵਲੋਂ ਸਮਝੌਤਾ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਪੀ.ਏ.ਯੂ. ਨੇ ਅੱਜ ਕਨਕ ਸੋਲਰ ਕੰਪਨੀ ਨਿਊ ਅਸ਼ੋਕ ਨਗਰ ਨਾਲ ਇਕ ਸਮਝੌਤਾ ਕੀਤਾ, ਜਿਸ ਤਹਿਤ ਕੰਪਨੀ ਨੂੰ ਤਕਨੀਕ ਦਾ ਪਸਾਰ ਤੇ ਪ੍ਰਚਾਰ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ | ਜਨਤਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਪਤ ਗੁਰੂ ਨਾਨਕ ਮੋਦੀਖਾਨਾ ਲੋੜਵੰਦਾਂ ਲਈ ਬਣੇ ਵੱਡਾ ਸਹਾਰਾ

ਲੁਧਿਆਣਾ, 26 ਜੁਲਾਈ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਿੱਥੇ ਧਾਰਮਿਕ, ਅਕਾਦਮਿਕ, ਸੱਭਿਆਚਾਰਕ ਤੇ ਹੋਰਨਾਂ ਖੇਤਰਾਂ ਵਿਚ ਸਮਾਜ ਭਲਾਈ ਅਤੇ ਵਿਸ਼ੇਸ਼ ਕਰ ਨੌਜਵਾਨਾਂ ਤੇ ਬੱਚਿਆਂ ਵਿਚ ਨੈਤਿਕ ਕਦਰਾਂ ਕੀਮਤਾਂ ਦੀ ਪ੍ਰਫੁੱਲਤਾ ਲਈ ਵੱਖ ਵੱਖ ...

ਪੂਰੀ ਖ਼ਬਰ »

ਪੰਜਾਬ ਕਲਚਰਲ ਸੁਸਇਟੀ ਵਲੋਂ ਸੱਭਿਆਚਾਰਕ ਵੰਨਗੀਆਂ ਕੈਂਪ ਖੁਸ਼ੀਆਂ ਬਖੇਰਦਾ ਸਮਾਪਤ

ਲੁਧਿਆਣਾ 26 ਜੁਲਾਈ (ਕਵਿਤਾ ਖੁੱਲਰ)-ਹਮੇਸ਼ਾਂ ਦੀ ਤਰ੍ਹਾਂ ਇਸ ਸਾਲ ਵੀ ਪੰਜਾਬੀ ਭਵਨ ਲੁਧਿਆਣਾ ਵਿਖੇ ਪੰਜਾਬ ਕਲਚਰਲ ਸੁਸਾਇਟੀ ਵਲੋਂ ਸੱਭਿਆਚਾਰਿਕ ਵੰਨਗੀਆਂ ਦਾ ਸਫ਼ਲ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 3 ਸਾਲ ਤੋਂ 70 ਸਾਲ ਉਮਰ ਦੇ ਸਿੱਖਿਆਰਥੀਆਂ/ਵਿਅਕਤੀਆਂ ...

ਪੂਰੀ ਖ਼ਬਰ »

ਵਿਰੋਧੀ 'ਲਿਪ' ਮੁਖੀ ਬੈਂਸ ਦੀ ਲੋਕ ਆਵਾਜ਼ ਨੂੰ ਬੰਦ ਕਰਨਾ ਚਾਹੁੰਦੇ ਹਨ- ਸੰਨੀ ਕੈਂਥ

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ 'ਲਿਪ' ਮੁਖੀ ਸਿਮਰਜੀਤ ਸਿੰਘ ਉੱਪਰ ਲਗਾਏ ਗਏ ਜ਼ਬਰ ਜਨਾਹ ਦੇ ਦੋਸ਼ਾਂ ਨੂੰ ਇਕ ਸਾਜ਼ਿਸ਼ ਕਰਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਫਲਾਂ ਦੇ ਬੀਜਾਂ ਦੀਆਂ ਗੇਂਦਾਂ ਵੰਡਣ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸ਼ੁਰੂਆਤ

ਲੁਧਿਆਣਾ, 26 ਜੁਲਾਈ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਵਿਖੇ ਫਲ੍ਹਾਂ ਦੇ ਰੁੱਖਾਂ ਵਿਚ ਵਾਧਾ ਕਰਨ ਦੇ ਉਦੇਸ਼ ਤੇ ਅੰਤਰਰਾਜੀ ਸਾਲ 2021-22 ਨੂੰ ਮੁੱਖ ਰੱਖਦੇ ਫਲ੍ਹ/ਸਬਜ਼ੀਆਂ ਤਹਿਤ ਪੌਸ਼ਟਿਕ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ...

ਪੂਰੀ ਖ਼ਬਰ »

ਪੰਚਾਇਤਾਂ ਬੂਟੇ ਲਗਾਉਣ ਦੇ ਨਾਲ ਉਨ੍ਹਾਂ ਨੂੰ ਪਾਲਣ ਲਈ ਅੱਗੇ ਆਉਣ- ਏ. ਸੀ. ਪੀ. ਸਾਹੀ

ਹੰਬੜਾਂ, 26 ਜੁਲਾਈ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ ਵਿਖੇ ਸਮੂਹ ਗ੍ਰਾਮ ਪੰਚਾਇਤ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਏ. ਸੀ. ਪੀ. ਗੁਰਪ੍ਰੀਤ ਸਿੰਘ ਸਾਹੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਰਪੰਚ ਬਲਜਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX