ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  28 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 minute ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਰੂਪਨਗਰ

ਨਵਜੋਤ ਸਿੱਧੂ ਦੇ ਵਿਰੋਧ ਉਪਰੰਤ ਕਿਸਾਨ ਆਗੂਆਂ 'ਤੇ ਦਰਜ ਪਰਚਿਆਂ ਦਾ ਵਿਵਾਦ ਭਖਿਆ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਕਿਸਾਨਾਂ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਨ ਅਤੇ ਕਾਂਗਰਸੀ ਵਰਕਰਾਂ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪ੍ਰਸ਼ਾਸਨ ਵਲੋਂ ਕਿਰਤੀ ਕਿਸਾਨ ਮੋਰਚਾ ਦੇ ਆਗੂ ਕੁਲਵੰਤ ਸਿੰਘ ਸੈਣੀ, ਜਗਮਨਦੀਪ ਸਿੰਘ ਪੜ੍ਹੀ, ਜਗਦੀਪ ਕੌਰ ਢੱਕੀ, ਸਰਪੰਚ ਸਤਨਾਮ ਸਿੰਘ ਸੋਹੀ ਅਤੇ 45 ਅਣਪਛਾਤਿਆਂ ਲੋਕ ਉੱਤੇ ਨਾਜਾਇਜ਼ ਪਰਚੇ ਦਰਜ ਕਰਨ ਦਾ ਮਾਮਲਾ ਭਖ ਗਿਆ ਹੈ | ਪਰਚੇ ਰੱਦ ਕਰਵਾਉਣ ਲਈ ਅੱਜ ਬਹਿਰਾਮਪੁਰ ਸੋਲਖੀਆਂ ਟੋਲ ਪਲਾਜ਼ਾ 'ਤੇ ਭਾਰੀ ਇਕੱਠ ਕੀਤਾ ਗਿਆ | ਇਸ ਮੌਕੇ ਮੌਜੂਦ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪਰਚੇ ਚਰਨਜੀਤ ਸਿੰਘ ਚੰਨੀ ਦੀ ਸਹਿ 'ਤੇ ਦਰਜ ਹੋਏ ਹਨ | ਬੁਲਾਰਿਆਂ ਨੇ ਕਿਹਾ ਕਿ 24 ਜੁਲਾਈ ਨੂੰ ਨਵਜੋਤ ਸਿੰਘ ਸਿੱਧੂ ਦੀ ਆਮਦ 'ਤੇ ਕਿਸਾਨਾਂ ਵਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ | ਇਸ ਮੌਕੇ ਪ੍ਰਸ਼ਾਸਨ ਕਰਕੇ ਇਹ ਜਵਾਬ ਦਿੱਤਾ ਗਿਆ ਕਿ ਪਰਚੇ ਜਲਦ ਰੱਦ ਕੀਤੇ ਜਾਣਗੇ | ਆਗੂਆਂ ਦਾ ਕਹਿਣਾ ਹੈ ਕਿ ਇਸ ਘਟਨਾ ਨਾਲ ਕਾਂਗਰਸ ਦਾ ਚਿਹਰਾ ਨੰਗਾ ਹੋ ਗਿਆ ਹੈ ਜੋ ਕਿਸਾਨ ਹਿਤੈਸ਼ੀ ਬਿਲਕੁਲ ਨਹੀਂ ਹੈ | ਇਲਾਕੇ ਦੇ ਕਿਸਾਨਾਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਜਦੋਂ ਤੱਕ ਅੰਦੋਲਨ ਚੱਲ ਰਿਹਾ ਹੈ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ਵਿਚ ਰੈਲੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ ਅਤੇ 'ਜੋ ਕਿਸਾਨਾਂ ਨਾਲ ਖੜ੍ਹੇਗਾ ਉਹੀ ਪਿੰਡ ਵਿਚ ਵੜੇਗਾ' ਦਾ ਨਾਅਰਾ ਬੁਲੰਦ ਕੀਤਾ ਗਿਆ | ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਹੈ ਕਿ ਜਿਸ ਅਫ਼ਸਰ ਵਲੋਂ ਇਹ ਝੂਠੇ ਪਰਚੇ ਦਰਜ ਕੀਤੇ ਗਏ ਹਨ ਉਸ ਦੀ ਬਦਲੀ ਹੋਣੀ ਚਾਹੀਦੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜੇ 1 ਤਰੀਕ ਤੱਕ ਇਹ ਪਰਚੇ ਲਿਖਤੀ ਰੂਪ ਵਿਚ ਰੱਦ ਨਾ ਹੋਏ ਤਾਂ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਜਿਸ ਵਿਚ ਇਲਾਕੇ ਦੀਆਂ ਸਮੂਹ ਜਥੇਬੰਦੀਆਂ ਸ਼ਾਮਿਲ ਹੋਣਗੀਆਂ | ਇਸ ਮੌਕੇ ਦਵਿੰਦਰ ਸਿੰਘ ਬਾਜਵਾ, ਹਰਪਾਲ ਕੌਰ ਢੱਕੀ, ਰੀਮਾ ਰਾਣੀ, ਪਰਵਿੰਦਰ ਕੌਰ ਸਰਾੜੀ, ਕੁਲਵਿੰਦਰ ਸਿੰਘ ਪੰਜੋਲਾ, ਜਰਨੈਲ ਸਿੰਘ ਮਗਰੋੜ, ਅਮਨ ਧਾਲੀਵਾਲ ਖੇੜੀ , ਅਜਾਇਬ ਸਿੰਘ ਸਰਾੜੀ, ਨੌਂ ਨਿਹਾਲ ਸਿੰਘ ਭੱਦਲ, ਕੁਲਵਿੰਦਰ ਸਿੰਘ ਝੱਲੀਆਂ, ਸਰਪੰਚ ਮੇਹਰ ਸਿੰਘ, ਮਾਸਟਰ ਦਲੀਪ ਸਿੰਘ, ਗੁਰਨਾਮ ਸਿੰਘ ਜੱਸੜਾਂ, ਜ਼ਿਲ੍ਹਾ ਪ੍ਰਧਾਨ ਬੀਕੇਯੂ ਕਾਦੀਆਂ, ਤਲਵਿੰਦਰ ਸਿੰਘ ਗੱਗੋੰ, ਗੁਰਮੇਲ ਸਿੰਘ ਬਾੜਾ, ਗੁਰਿੰਦਰ ਸਲੌਰਾ, ਹਰਪ੍ਰੀਤ ਸਿੰਘ ਬਸੰਤ , ਗੁਰਿੰਦਰ ਸਿੰਘ ਭੰਗੂ , ਸੁਰਿੰਦਰ ਸਿੰਘ ਮੀਆਂਪੁਰ, ਗੁਰਦੀਪ ਰੋਡਮਾਜਰਾ ਆਦਿ ਆਗੂ ਵੱਡੀ ਗਿਣਤੀ 'ਚ ਸ਼ਾਮਲ ਸਨ |

ਕਦੋਂ ਰੁਕੇਗੀ ਪੰਜਾਬ 'ਚ ਓਵਰਲੋਡ ਵਾਹਨਾਂ ਦੀ ਖ਼ੌਫ਼ਨਾਕ ਆਵਾਜਾਈ. .

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਗੁਆਂਢੀ ਰਾਜਾਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਓਵਰਲੋਡ ਵਾਹਨਾਂ 'ਤੇ ਸ਼ਿਕੰਜਾ ਪੂਰੀ ਤਰ੍ਹਾਂ ਕੱਸ ਦਿੱਤਾ ਹੈ ਪਰ ਪੰਜਾਬ ਸਰਕਾਰ ਦਾ ਇਸ ਪਾਸੇ ਉੱਕਾ ਹੀ ਕੋਈ ਧਿਆਨ ਨਹੀਂ ਜਾਪਦਾ, ਜਿਸ ਕਰਕੇ ਓਵਰਲੋਡ ...

ਪੂਰੀ ਖ਼ਬਰ »

ਵਿਕਲਾਂਗ ਵੈੱਲਫੇਅਰ ਐਸੋਸੀਏਸ਼ਨ ਨੇ ਸਰਕਾਰ ਨਾਲ ਰੋਸ ਪ੍ਰਗਟ ਕੀਤਾ

ਢੇਰ, 26 ਜੁਲਾਈ (ਸ਼ਿਵ ਕੁਮਾਰ ਕਾਲੀਆ)-ਵਿਕਲਾਂਗ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਸਿੰਘ ਨੇ ਇੱਕ ਲਿਖਤੀ ਪ੍ਰੈੱਸ ਨੋਟ ਵਿਚ ਪੰਜਾਬ ਸਰਕਾਰ ਨਾਲ ਭਾਰੀ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਸਰਕਾਰ ਲਗਾਤਾਰ ਵਿਕਲਾਂਗ ਲੋਕਾਂ ਦੀਆਂ ਮੰਗਾਂ ਨਾਲ ਖਿਲਵਾੜ ਕਰ ...

ਪੂਰੀ ਖ਼ਬਰ »

ਦੀ ਮੋਰਿੰਡਾ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਮੋਰਿੰਡਾ ਦੀ ਚੋਣ

ਮੋਰਿੰਡਾ, 26 ਜੁਲਾਈ (ਕੰਗ)-ਦੀ ਮੋਰਿੰਡਾ ਕੋਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਲਿਮ. ਮੋਰਿੰਡਾ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਦੀ ਬਾਗਾਂਵਾਲਾ ਬਹੁ-ਮੰਤਵੀ ਐਗਰੀਕਲਚਰ ਸਰਵਿਸ ਸੁਸਾਇਟੀ ਮੋਰਿੰਡਾ ਵਲੋਂ ਮੋਰਿੰਡਾ ਜ਼ੋਨ ...

ਪੂਰੀ ਖ਼ਬਰ »

ਲਾਪਤਾ ਭਰਤ ਕੁਮਾਰ ਭੋਲੀ ਦੀ ਲਾਸ਼ ਮਿਲੀ

ਆਰਥਿਕ ਮੰਦਹਾਲੀ ਦਾ ਸੀ ਸ਼ਿਕਾਰ ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ (ਜੇ.ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਾਰਡ ਨੰਬਰ 12 ਲੋਧੀਪੁਰ ਦਾ ਵਸਨੀਕ ਰੇਹੜੀ ਫੜ੍ਹੀ ਯੂਨੀਅਨ ਦਾ ਮੈਂਬਰ ਅਤੇ ਫਲਾਂ ਦੀ ਰੇਹੜੀ ਲਾ ਕੇ ਆਪਣਾ ਪਰਿਵਾਰ ਦਾ ਗੁਜ਼ਾਰਾ ਕਰਨ ਵਾਲਾ ਭਰਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਵਲੋਂ ਬੱਸ ਸਟੈਂਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 26 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਨੰਗਲ ਬੱਸ ਸਟੈਂਡ ਦੋ ਘੰਟੇ ਲਈ ਬੰਦ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸਮੂਹ ਕਾਰਕੁਨਾਂ ਵਲੋਂ ਮੁੱਖ ਗੇਟ ਮੂਹਰੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਆਧਾਰਿਤ ਕਾਮਿਆਂ ਨੇ ਰੂਪਨਗਰ ਬੱਸ ਸਟੈਂਡ ਵਿਖੇ 2 ਘੰਟੇ ਬੰਦ ਕਰਕੇ ਪ੍ਰਗਟਾਇਆ ਰੋਸ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਗਏ | ਰੂਪਨਗਰ ਬੱਸ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ ਤਹਿਤ ਵਿਅਕਤੀ ਵਿਰੁੱਧ ਮਾਮਲਾ ਦਰਜ, ਗਿ੍ਫ਼ਤਾਰ

ਨੂਰਪੁਰ ਬੇਦੀ, 26 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਨੇ ਇੱਕ ਵਿਅਕਤੀ 'ਤੇ ਕੁੱਟਮਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦਿਲਬਾਗ ਸਿੰਘ ਪੁੱਤਰ ਸੁੱਚਾ ਸਿੰਘ ਪਿੰਡ ਜਟਵਾੜ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਕੋਟਲਾ ਨਿਹੰਗ ਵਿਖੇ ਆਟਾ ਚੱਕੀ ਮਾਲਕ ਦੀ ਪਟੇ 'ਚ ਆਉਣ ਨਾਲ ਮੌਤ

ਰੂਪਨਗਰ, 26 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਪਿੰਡ ਕੋਟਲਾ ਨਿਹੰਗ ਵਿਖੇ ਸੋਮਵਾਰ ਸ਼ਾਮ ਕਰੀਬ ਗੁਰੂ ਨਾਨਕ ਆਟਾ ਚੱਕੀ ਦੇ ਮਾਲਕ ਦੀ ਪਟੇ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਚੱਕੀ ਮਾਲਕ ਦੇ ਸਰੀਰ ਦੇ ਕਈ ਟੁਕੜੇ ਹੋ ਗਏ ਅਤੇ ਚੱਕੀ ਦੇ ...

ਪੂਰੀ ਖ਼ਬਰ »

ਚੰਨੀ ਨੇ ਕਿਸਾਨਾਂ 'ਤੇ ਦਰਜ ਕੀਤੀ ਐਫ. ਆਈ. ਆਰ. ਰੱਦ ਕਰਨ ਲਈ ਲਿਖਿਆ ਪੱਤਰ

ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)-24 ਜੁਲਾਈ ਨੂੰ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਸ੍ਰੀ ਚਮਕੌਰ ਸਾਹਿਬ ਫੇਰੀ ਦੌਰਾਨ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਸਦ 'ਚ ਭਾਗ ਲੈਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਦੂਜਾ ਜਥਾ ਰਵਾਨਾ

ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ (ਕਰਨੈਲ ਸਿੰਘ)-ਜੰਤਰ ਮੰਤਰ ਦਿੱਲੀ ਵਿਖੇ ਚੱਲ ਰਹੀ ਕਿਸਾਨ ਸੰਸਦ 'ਚ ਸ਼ਾਮਿਲ ਹੋਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨਾਂ ਦਾ ਦੂਜਾ ਜਥਾ ਅਰਦਾਸ ਉਪਰੰਤ ਦਿੱਲੀ ਲਈ ਰਵਾਨਾ ਹੋਇਆ | ਇਸ ਮੌਕੇ ਅਰਦਾਸ ...

ਪੂਰੀ ਖ਼ਬਰ »

ਮੀਂਢਵਾਂ ਲੋਅਰ ਦੀ ਟੁੱਟੀ ਪੁਲੀ ਬਣਾਉਣ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ (ਜੇ.ਐਸ. ਨਿੱਕੂਵਾਲ)-ਇੱਥੋ ਦੇ ਨੇੜਲੇ ਪਿੰਡ ਮੀਂਢਵਾ ਲੋਅਰ ਦੀ ਹਰੀਜਨ ਬਸਤੀ ਨੂੰ ਜਾਣ ਵਾਲੀ ਟੁੱਟੀ ਪੁਲੀ ਨੂੰ ਬਣਾਉਣ ਦੀ ਪਿੰਡ ਵਾਸੀਆਂ ਵਲੋਂ ਮੰਗ ਕੀਤੀ ਗਈ ਹੈ | ਪਿੰਡ ਵਾਸੀਆਂ ਵਿਚ ਸ਼ਮਸੇਰ ਸਿੰਘ, ਕੰਵਲ ਸਿੰਘ, ਹਰਨਾਮ ਸਿੰਘ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਦਾ ਪੰਜ ਪਿਆਰਿਆਂ ਨੇ ਕੀਤਾ ਸ਼ੁੱਭ ਆਰੰਭ

ਮੋਰਿੰਡਾ, 26 ਜੁਲਾਈ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮੋਰਿੰਡਾ ਦੇ ਦਰਬਾਰ ਸਾਹਿਬ ਤੇ ਲੰਗਰ ਹਾਲ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਪੰਜ ਪਿਆਰਿਆਂ ਦੀ ਅਗਵਾਈ ਵਿਚ ਰੱਖਿਆ ਗਿਆ | ਗੁਰਦੁਆਰਾ ਕਮੇਟੀ ਕਾਰਜਕਾਰੀ ਪ੍ਰਧਾਨ ਨੰਬਰਦਾਰ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਪੰਜਾਬ (ਇਕਾਈ ਜ਼ਿਲ੍ਹਾ ਰੂਪਨਗਰ) ਵਲੋਂ ਸੈਮੀਨਾਰ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਡੈਮੋਕਰੇਟਿਕ ਟੀਚਰਜ਼ ਫ਼ਰੰਟ, ਪੰਜਾਬ (ਇਕਾਈ ਜ਼ਿਲ੍ਹਾ ਰੂਪਨਗਰ) ਦੇ ਜ਼ਿਲ੍ਹਾ ਕਨਵੀਨਰ ਗਿਆਨ ਚੰਦ ਅਤੇ ਕੋ-ਕਨਵੀਨਰ ਸੁਨੀਲ ਸਰਥਲੀ (ਸੂਬਾ ਕਮੇਟੀ ਮੈਂਬਰ ਡੀ. ਟੀ. ਐਫ) ਦੀ ਅਗਵਾਈ ਵਿਚ ਧਰਮ ਸਿੰਘ ਸਾਹਨੀ ਹਾਲ ਰੂਪਨਗਰ ਵਿਖੇ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਤੇ ਡੀ. ਈ. ਓ. (ਸ) ਮਾਪਿਆਂ ਨਾਲ ਹੋਏ ਰੂਬਰੂ

ਨੂਰਪੁਰ ਬੇਦੀ, 26 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਕੂਲ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਅੱਜ ਮਾਪੇ ਅਧਿਆਪਕ ਮਿਲਣੀ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜ ਕੁਮਾਰ ਖੋਸਲਾ ਸ. ਸ. ਸ. ਸ. (ਲ) ਨੂਰਪੁਰ ਬੇਦੀ ਵਿਖੇ ਮਾਪਿਆਂ ਨਾਲ ਰੁਬਰੂ ਹੋਏ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਛੇਵਾਂ ਪੇਅ ਕਮਿਸ਼ਨ ਲਾਗੂ ਕਰਵਾਉਣ ਲਈ ਏਡਿਡ ਸਕੂਲ ਅਧਿਆਪਕ ਜਥੇਬੰਦੀ ਵਲੋਂ ਸੂਬਾ ਪੱਧਰੀ ਮੀਟਿੰਗ 30 ਨੂੰ

ਨੂਰਪੁਰ ਬੇਦੀ, 26 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਅਤੇ ...

ਪੂਰੀ ਖ਼ਬਰ »

ਸੋਸ਼ਲ ਵਰਕ ਐਂਡ ਰੂਰਲ ਡਿਵੈੱਲਪਮੈਂਟ ਸੈਂਟਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 26 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਸਥਾ ਸੋਸ਼ਲ ਵਰਕ ਐਂਡ ਰੂਰਲ ਸੈਂਟਰ ਨੂਰਪੁਰ ਬੇਦੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੀਆਂ ਕੰਪਿਊਟਰ, ਬਿਊਟੀਸ਼ੀਅਨ ਅਤੇ ਸਿਲਾਈ ਕੋਰਸ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ...

ਪੂਰੀ ਖ਼ਬਰ »

ਬਾਬਾ ਗਾਜੀਦਾਸ ਜੀ ਕਲੱਬ ਰੋਪੜ ਵਲੋਂ ਕਰਵਾਏ ਜਾ ਰਹੇ ਸਮਾਗਮ ਨੂੰ 'ਆਪ' ਨਾਲ ਜੋੜ ਕੇ ਦੇਖਣਾ ਗ਼ਲਤ-ਵਿਧਾਇਕ ਸੰਦੋਆ

ਨੂਰਪੁਰ ਬੇਦੀ, 26 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਗਾਜ਼ੀ ਦਾਸ ਜੀ ਕਲੱਬ ਰੋਪੜ ਵਲੋਂ ਉੱਡਣਾ ਸਿੱਖ ਮਿਲਖਾ ਸਿੰਘ ਨੂੰ ਸਮਰਪਿਤ ਪ੍ਰੋਗਰਾਮ ਨੂੰ ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਦਾ ਸ਼ੋਅ ਕਰਾਰ ਦਿੱਤੇ ਜਾਣ ਦੇ ਦੋਸ਼ਾਂ ਨੂੰ ਆਮ ਆਦਮੀ ਪਾਰਟੀ ਨੇ ਸਿਰੇ ...

ਪੂਰੀ ਖ਼ਬਰ »

ਕਸਬਾ ਬੇਲਾ ਵਿਖੇ 25 ਪਰਿਵਾਰ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ 'ਆਪ' ਵਿਚ ਸ਼ਾਮਿਲ

ਬੇਲਾ, 26 ਜੁਲਾਈ (ਮਨਜੀਤ ਸਿੰਘ ਸੈਣੀ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਬੇਲਾ ਦੀ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਯੂਥ ਆਗੂ ਹਰਪ੍ਰੀਤ ਸਿੰਘ ਸੋਨੀ ਬੇਲਾ ਦੇ ਯਤਨਾਂ ਸਦਕਾ ਹੋਈ, ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਸਵਰਨ ਸਿੰਘ ਸੈਂਪਲਾ ...

ਪੂਰੀ ਖ਼ਬਰ »

ਨੈਸ ਦੀਆਂ ਟਰੇਨਿੰਗਾਂ ਸਬੰਧੀ ਤਿਆਰੀਆਂ ਮੁਕੰਮਲ

ਮੋਰਿੰਡਾ, 26 ਜੁਲਾਈ (ਕੰਗ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੇ ਹੁਕਮਾਂ ਤਹਿਤ ਨੈਸ ਦੀਆਂ ਟਰੇਨਿੰਗਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਸਬੰਧੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਅੱਜ ਪਹਿਲੇ ਦਿਨ ਸਕੂਲਾਂ 'ਚ ਨਹੀਂ ਗੂੰਜੀਆਂ ਪੀ. ਟੀ. ਸ਼ੋਅ ਤਾੜੀਆਂ

ਨੰਗਲ, 26 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਅੱਜ ਪਹਿਲੇ ਦਿਨ ਸਕੂਲਾਂ 'ਚ ਹਾਜ਼ਰੀ ਬਹੁਤ ਹੀ ਘੱਟ ਸੀ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਅਧਿਆਪਕ ਮਾਪੇ ਮਿਲਣੀ ਹੋਈ | ਕਿਸੇ ਵੀ ਸਕੂਲ 'ਚ ਸ਼ੋਰ ਨਹੀਂ ਸੀ ਸਗੋਂ ਸੰਨਾਟਾ ਹੀ ਸੀ | ਸਰਕਾਰੀ ਸ. ਸ. ਸਕੂਲ ਪਿੰਡ ...

ਪੂਰੀ ਖ਼ਬਰ »

ਨੂਰਪੁਰ ਬੇਦੀ ਬਲਾਕ ਯੂਥ ਅਕਾਲੀ ਦਲ ਦੇ ਪ੍ਰਧਾਨਾਂ ਦਾ ਸਨਮਾਨ

ਨੂਰਪੁਰ ਬੇਦੀ, 26 ਜੁਲਾਈ (ਢੀਂਡਸਾ)-ਨੂਰਪੁਰ ਬੇਦੀ ਬਲਾਕ ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਰਣਜੀਤ ਸਿੰਘ ਜੀਤੀ ਮੁਕਾਰੀ ਤੇ ਨੂਰਪੁਰ ਬੇਦੀ ਸ਼ਹਿਰੀ ਪ੍ਰਧਾਨ ਅਨੂਪ ਸ਼ਰਮਾ ਨੂੰ ਅੱਜ ਐਡਵੋਕੇਟ ਮਨੀਸ਼ ਪੁਰੀ ਦੀ ਅਗਵਾਈ ਵਿਚ ਨੂਰਪੁਰ ਬੇਦੀ ਵਿਖੇ ਸਨਮਾਨਿਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਤਨਗੜ੍ਹ ਵਿਖੇ ਕਰਵਾਇਆ ਸੈਮੀਨਾਰ

ਮੋਰਿੰਡਾ, 26 ਜੁਲਾਈ (ਕੰਗ)-ਮੋਰਿੰਡਾ-ਚੁੰਨੀ ਰੋਡ 'ਤੇ ਸਥਿਤ ਪਿੰਡ ਰਤਨਗੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਸਾਡਾ ਮੁੱਖ ਉਦੇਸ਼ ਐੱਨ.ਏ.ਐੱਸ. ਸਰਵੇ ਵਿਚ ਪਹਿਲਾ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕਿਸੇ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ-ਤਿਵਾੜੀ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਹਲਕੇ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ | ਉਹ ਆਪਣੇ ਨਿਵਾਸ ਸਥਾਨ 'ਤੇ ...

ਪੂਰੀ ਖ਼ਬਰ »

ਗੰਗੂਵਾਲ ਵਿਖੇ ਵੱਡੀ ਗਿਣਤੀ 'ਚ ਨੌਜਵਾਨ 'ਆਪ' ਵਿਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 26 ਜੁਲਾਈ (ਕਰਨੈਲ ਸਿੰਘ)-ਗੰਗੂਵਾਲ ਵਿਖੇ ਵੱਡੀ ਗਿਣਤੀ 'ਚ ਨੌਜਵਾਨ ਅੱਜ ਆਮ ਆਦਮੀ ਪਾਰਟੀ ਦੇ ਆਗੂ ਹਰਜੋਤ ਸਿੰਘ ਬੈਂਸ ਗੰਭੀਰਪੁਰ ਵਾਲਿਆਂ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਇਲਾਕਾ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਰਣਜੀਤ ਐਵੀਨਿਊ ਕਾਲੋਨੀ 'ਚ ਐਸੋਸੀਏਸ਼ਨ ਨੇ ਬਰਸਾਤ ਤੋਂ ਪਹਿਲਾਂ ਸੜਕਾਂ ਦੇ ਕਰਵ-ਚੈਨਲਾਂ ਦੀ ਸਫ਼ਾਈ ਆਰੰਭੀ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਰਣਜੀਤ ਐਵੀਨਿਊ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਾਲੋਨੀ ਵਿਚ ਆਉਣ ਵਾਲੀ ਬਰਸਾਤ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਸੜਕਾਂ ਦੇ ਚੈਨਲਾਂ ਦੀ ਸਫ਼ਾਈ ਕਰਵਾਈ ਗਈ | ਇਸ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ, ਰਜਿੰਦਰ ...

ਪੂਰੀ ਖ਼ਬਰ »

ਕਰਮਚਾਰੀ ਦਲ ਭਗੜਾਣਾ ਦੀ ਮੀਟਿੰਗ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਹੈੱਡ ਵਰਕਸ ਸਿੰਚਾਈ ਵਿਭਾਗ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੇਲਾ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ ਸਿੰਚਾਈ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਪਾਵਰਕਾਮ ਦੀ ਪ੍ਰਮੁੱਖ ਜਥੇਬੰਦੀ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਮਨਜਿੰਦਰ ਸਿੰਘ ਰੋਪੜ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬੇਲਾ (ਰੋਪੜ) ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸੁਖਸਾਲ ਵਿਖੇ ਤੀਜਾ ਵਾਲੀਬਾਲ ਟੂਰਨਾਮੈਂਟ ਸਮਾਪਤ

ਸੁਖਸਾਲ, 26 ਜੁਲਾਈ (ਧਰਮ ਪਾਲ)-ਗਾਰਮ ਪੰਚਾਇਤ ਸੁਖਸਾਲ ਅਤੇ ਯੂਥ ਵੈੱਲਫੇਅਰ ਕਲੱਬ ਵਲੋਂ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਸੁਰੇਸ਼ ਕੁਮਾਰ ਰਿੰਕਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਦੇ ਮੰਤਵ ...

ਪੂਰੀ ਖ਼ਬਰ »

ਪਿੰਡ ਸੰਧੂਆਂ ਵਿਖੇ ਤੀਆਂ ਦਾ ਪਹਿਲਾਂ ਮੇਲਾ ਕਰਵਾਇਆ

ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸੰਧੂਆਂ ਵਿਖੇ ਪਿੰਡ ਵਾਸੀਆਂ ਵਲੋਂ ਪਹਿਲਾਂ ਤੀਆਂ ਦਾ ਮੇਲਾ ਕਰਵਾਇਆ ਗਿਆ | ਜਿਸ ਵਿਚ ਪੀਂਘ ਝੂਟਣ,ਚਰਖਾ ਕੱਤਣ, ਮਹਿੰਦੀ ਲਗਾਉਣ,ਚੂੜੀਆਂ ਚੜ੍ਹਾਉਣ, ਪੱਖੀਆਂ ਝੁਲਾਉਣ ਸਮੇਤ ਮਹਿਲਾਵਾਂ ਨੇ ...

ਪੂਰੀ ਖ਼ਬਰ »

ਕੌਂਸਲਰਾਂ ਵਲੋਂ ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸਾਂ ਦੇ ਨਾਂਅ ਤੇ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਸਬੰਧੀ ਕੈਬਨਿਟ ਮੰਤਰੀ ਚੰਨੀ ਨੂੰ ਮੰਗ ਪੱਤਰ

ਮੋਰਿੰਡਾ, 26 ਜੁਲਾਈ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਦੇ ਕੌਂਸਲਰਾਂ ਦਾ ਵਫ਼ਦ ਪ੍ਰਾਈਵੇਟ ਸਕੂਲਾਂ ਵਲੋਂ ਫ਼ੀਸਾਂ ਦੇ ਨਾਂਅ 'ਤੇ ਮਾਪਿਆਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ ਸਬੰਧੀ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਅਤੇ ਪੰਜਾਬ ...

ਪੂਰੀ ਖ਼ਬਰ »

ਆਈ.ਟੀ.ਆਈ. ਨੰਗਲ ਵਿਖੇ ਕੱਢੀ ਨਸ਼ਿਆਂ ਵਿਰੁੱਧ ਜਾਗਰੂਕਤਾ 'ਰੈਲੀ

ਨੰਗਲ, 26 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੇਪੋ) ਦੇ ਤਹਿਤ ਆਈ.ਟੀ.ਆਈ. ਨੰਗਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਪਿ੍ੰਸੀਪਲ ਲਲਿਤ ਮੋਹਨ ਦੀ ਅਗਵਾਈ ਹੇਠ, ...

ਪੂਰੀ ਖ਼ਬਰ »

ਅੰਬੂਜਾ ਫਾਊਾਡੇਸ਼ਨ ਦੇ ਹੈਲਪ ਸੈੱਲਫ਼ ਗਰੁੱਪਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਘਨੌਲੀ, 26 ਜੁਲਾਈ (ਜਸਵੀਰ ਸਿੰਘ ਸੈਣੀ)-ਪਿੰਡਾਂ ਵਿਚ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਇਰਾਦੇ ਨਾਲ ਅੰਬੂਜਾ ਫਾਊਾਡੇਸ਼ਨ ਵਲੋਂ ਹੈਲਪ ਸੈੱਲਫ਼ ਗਰੁੱਪ ਬਣਾਏ ਗਏ ਹਨ ਅਤੇ ਅੰਬੂਜਾ ਫਾਊਾਡੇਸ਼ਨ ਦੇ ਅਧੀਨ ਆਉਂਦੇ ਹੈਲਪ ਸੈੱਲਫ਼ ਗਰੁੱਪਾਂ ਮਾਤਾ ਨੈਣਾਂ ਦੇਵੀ ਹੈਲਪ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 26 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਬਰਦਾਰ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ. ਐਚ. ਓ. ਬਖਸ਼ੀਸ਼ ਕੌਰ ਵਲੋਂ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਭੱਕੂਮਾਜਰਾ ਵਿਖੇ ਪਿੰਡ ਵਾਸੀਆਂ ਵਲੋਂ ਬਣਾਏ ਜਾਣ ਵਾਲੇ ਪਾਰਕ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਵਿਕਾਸ ਦਸਵੰਧ ਵੈੱਲਫੇਅਰ ਕਮੇਟੀ, ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਬਣਨ ਵਾਲੇ ਪਾਰਕ ਦੇ ਨਿਰਮਾਣ ਕਾਰਜ ਦੀ ਅੱਜ ਸ਼ੁਰੂਆਤ ਬਾਬਾ ਜਗਮੋਹਣ ਸਿੰਘ ਵਲੋਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਝੱਜ 'ਚ ਅਧਿਆਪਕਾਂ ਦੇ ਸੈਮੀਨਾਰ ਸਬੰਧੀ ਜਾਣਕਾਰੀ ਦਿੱਤੀ

ਕਾਹਨਪੁਰ ਖੂਹੀ, 26 ਜੁਲਾਈ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਜ ਵਿਖੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਦੇ ਚੱਲਦਿਆਂ, ਸਿੱਖਿਆ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਵੱਖੋ-ਵੱਖ ਵਿਸ਼ਾ ਅਧਿਆਪਕਾਂ ਦੇ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੇ ਮੰਗ ਪੱਤਰ ਨਾ ਲੈਣ ਦੇ ਰੋਸ ਵਜੋਂ ਡੀ. ਈ. ਓ. ਪ੍ਰਾਇਮਰੀ ਦਾ ਦਫ਼ਤਰ ਘੇਰਿਆ

ਰੂਪਨਗਰ, 26 ਜੁਲਾਈ (ਸਤਨਾਮ ਸਿੰਘ ਸੱਤੀ)-ਸਿੱਖਿਆ ਪ੍ਰੋਵਾਈਡਰ, ਈ. ਜੀ. ਐੱਸ./ਏ. ਆਈ. ਈ./ਐੱਸ. ਟੀ. ਆਰ. ਯੂਨੀਅਨ ਆਈ. ਈ. ਵੀ. ਕੱਚੇ ਅਧਿਆਪਕ ਯੂਨੀਅਨ ਰੂਪਨਗਰ ਵਲੋਂ ਸੂਬਾ ਪੱਧਰੀ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸਬੰਧੀ ਲਗਾਏ ਜਾ ਰਹੇ ਸੈਮੀਨਾਰ ਅਤੇ ਹੋਰ ਸਾਰੇ ਵਿਭਾਗੀ, ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਕੈਪਟਨ ਅਮੋਲ ਕਾਲੀਆ ਨੂੰ ਦਿੱਤੀ ਸ਼ਰਧਾਂਜਲੀ

ਨੰਗਲ, 26 ਜੁਲਾਈ (ਪ੍ਰੀਤਮ ਸਿੰਘ ਬਰਾਰੀ)-22ਵੇਂ ਕਾਰਗਿਲ ਵਿਜੈ ਦਿਵਸ ਦੇ ਸਬੰਧ ਵਿਚ ਸਥਾਨਕ ਸ਼ਿਵਾਲਕ ਐਵੀਨਿਊ ਵਿਖੇ ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਬੁੱਤ ਉੱਤੇ ਐੱਨ.ਸੀ.ਸੀ. ਕੈਡੇਟਸ ਊਨਾ ਦੇ ਕਮਾਂਡਰ ਮੰਗੇਸ਼ ਵਾਨਖੇੜੇ ਅਤੇ ਸ਼ਹੀਦ ਕੈਪਟਨ ਅਮੋਲ ਕਾਲੀਆ ...

ਪੂਰੀ ਖ਼ਬਰ »

ਇਲਾਕੇ ਅੰਦਰ ਦਿਨ-ਦਿਹਾੜੇ ਵਾਪਰ ਰਹੀਆਂ ਹਨ ਚੋਰੀ ਦੀਆਂ ਘਟਨਾਵਾਂ

ਪੁਰਖਾਲੀ, 26 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ 'ਚ ਆਏ ਦਿਨ ਵਾਧਾ ਹੋ ਰਿਹਾ ਹੈ | ਹਾਲਾਤ ਇਹ ਬਣ ਗਏ ਹਨ ਕਿ ਚੋਰਾਂ ਵਲੋਂ ਦਿਨ-ਦਿਹਾੜੇ ਬਿਨਾਂ ਕਿਸੇ ਡਰ ਭੈਅ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਦੀ ਮੀਟਿੰਗ 'ਚ 2 ਕਰੋੜ ਦੇ ਮਤੇ ਪਾਸ

ਨੰਗਲ, 26 ਜੁਲਾਈ (ਪ੍ਰੋ. ਅਵਤਾਰ ਸਿੰਘ)-ਨੰਗਲ ਨਗਰ ਕੌਂਸਲ ਦੀ ਮੀਟਿੰਗ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਨਾਲ ਸਬੰਧਿਤ ਮਤੇ ਪਾਸ ਕੀਤੇ ਗਏ | ਜਾਣਕਾਰੀ ਮੁਤਾਬਿਕ ਫਾਇਰਮੈਨ ਅਤੇ ਡਰਾਈਵਰਾਂ ਦੀ ਆਊਟਸੋਰਸ 'ਤੇ ਛੇ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਸਰਕਾਰ ਮਜ਼ਦੂਰਾਂ ਨੂੰ ਰਾਹਤ ਦੇਵੇ -ਯੂਨੀਅਨ ਆਗੂ

ਨੂਰਪੁਰ ਬੇਦੀ, 26 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਚੇਅਰਮੈਨ ਕਾਮਰੇਡ ਰਾਮ ਸਿੰਘ ਸੈਣੀਮਾਜਰਾ, ਬਲਾਕ ਪ੍ਰਧਾਨ ਪ੍ਰੇਮ ਚੰਦ ਜੱਟਪੁਰ ਤੇ ...

ਪੂਰੀ ਖ਼ਬਰ »

ਸਕੂਲਾਂ 'ਚ ਪਰਤੀਆਂ ਰੌਣਕਾਂ

ਬੇਲਾ, 26 ਜੁਲਾਈ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਬੀਤੇ ਕਈ ਮਹੀਨਿਆਂ ਬਾਅਦ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਪ੍ਰਵਾਨਗੀ ਦੇ ਨਾਲ ਸਕੂਲਾਂ ਵਿਚ ਆਉਣ ਦੀ ਖੁੱਲ੍ਹ ਮਿਲਣ ਦੇ ਨਾਲ ਸਕੂਲਾਂ ਵਿਚ ਰੌਣਕਾਂ ਪਰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX