ਤਾਜਾ ਖ਼ਬਰਾਂ


ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  1 minute ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  22 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  34 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  46 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਪਟਿਆਲਾ

ਸਕੂਲਾਂ ਦੇ ਖੁੱਲ੍ਹਣ ਨਾਲ ਦਸਵੀਂ ਤੋਂ ਬਾਰ੍ਹਵੀਂ ਤੱਕ ਜਮਾਤਾਂ ਦੀ ਹੋਈ ਮੁੜ ਸ਼ੁਰੂਆਤ

ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਕੂਲਾਂ 'ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਭਾਵੇਂ ਕਿ ਅੱਜ ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਪਰ ਜਮਾਤਾਂ 'ਚ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੜਾਉਣ ਦੀ ਮੁੜ ਸ਼ੁਰੂਆਤ ਕਰ ਦਿੱਤੀ ਗਈ | ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ਨਾਲ ਇਨ੍ਹਾਂ ਜਮਾਤਾਂ ਦੀ ਕਲਾਸ ਰੂਮ ਪੜਾਈ ਸ਼ੁਰੂ ਹੋ ਗਈ ਹੈ | ਵਰਨਣਯੋਗ ਹੈ ਕਿ ਵਿਦਿਆਰਥੀਆਂ ਲਈ ਮਾਰਚ ਮਹੀਨੇ ਤੋਂ ਸਕੂਲਾਂ ਦੀ ਹੋਈ ਤਾਲਾਬੰਦੀ ਦੇ ਚੱਲਦਿਆਂ ਅਧਿਆਪਕਾਂ ਵਲੋਂ ਨਵੇਂ ਸੈਸ਼ਨ ਦੀ ਪੜਾਈ ਆਨਲਾਈਨ ਤਰੀਕੇ ਹੀ ਕਰਵਾਈ ਜਾ ਰਹੀ ਸੀ | ਪਰ ਹੁਣ ਪਹਿਲੇ ਗੇੜ ਦੌਰਾਨ ਦਸਵੀਂ ਤੋਂ ਬਾਰ੍ਹਵੀਂ ਜਮਾਤਾਂ ਦੀ ਆਫ਼ ਲਾਈਨ ਪੜਾਈ ਮੁੜ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ (ਸੈ.ਸਿੱ.) ਹਰਿੰਦਰ ਕੌਰ ਦੱਸਿਆ ਕਿ ਸਿਹਤ ਅਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੋਰੋਨਾ ਬਚਾਅ ਸਬੰਧੀ ਨਿਯਮਾਵਲੀ ਦੀ ਪਾਲਣਾ ਨਾਲ ਜ਼ਿਲੇ੍ਹ ਦੇ ਸਮੂਹ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੀ ਕਲਾਸ ਰੂਮ ਪੜਾਈ ਬਕਾਇਦਾ ਰੂਪ 'ਚ ਸ਼ੁਰੂ ਹੋ ਗਈ ਹੈ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਲੰਬੇ ਅਰਸੇ ਦੀ ਤਾਲਾਬੰਦੀ ਉਪਰੰਤ ਅੱਜ ਵਿਦਿਆਰਥੀ ਚਾਅ ਤੇ ਉਤਸ਼ਾਹ ਨਾਲ ਸਕੂਲਾਂ 'ਚ ਪਹੁੰਚੇ | ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਵਲੋਂ ਸਕੂਲ ਪਹੁੰਚਣ ਵਾਲੇ ਵਿਦਿਆਰਥੀਆਂ ਤੇ ਮਾਪੇ ਅਧਿਆਪਕ ਮਿਲਣੀ ਲਈ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਜੀ ਆਇਆਂ ਕਿਹਾ ਗਿਆ | ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਸਕੂਲਾਂ ਦੇ ਦੌਰੇ ਦੌਰਾਨ ਸਕੂਲ ਖੁੱਲਣ ਦੀ ਖ਼ੁਸ਼ੀ ਸਕੂਲ ਮੁਖੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਚਿਹਰਿਆਂ 'ਤੇ ਸਾਫ਼ ਵਿਖਾਈ ਦੇ ਰਹੀ ਸੀ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਹੀ ਸਕੂਲਾਂ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਬਾਰੇ ਹਦਾਇਤਾਂ ਦੇ ਪਾਲਨ ਲਈ ਪ੍ਰੇਰਿਤ ਕੀਤਾ ਗਿਆ | ਤਕਰੀਬਨ ਪੰਜ ਮਹੀਨਿਆਂ ਬਾਅਦ ਸਕੂਲ ਪਹੁੰਚੇ ਵਿਦਿਆਰਥੀ ਸ਼ਰਨਦੀਪ ਸਿੰਘ ਚੀਮਾ ਨੇ ਸਕੂਲ ਖੁੱਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਜਮਾਤ ਕਮਰੇ 'ਚ ਬੈਠ ਕੇ ਪੜ੍ਹਾਈ ਕਰਨ ਦਾ ਅਵਸਰ ਮਿਲੇਗਾ ਅਤੇ ਆਫ਼ ਲਾਈਨ ਤਰੀਕੇ ਉਨ੍ਹਾਂ ਦੀ ਪੜਾਈ ਆਨਲਾਈਨ ਤਰੀਕੇ ਨਾਲੋਂ ਬਿਹਤਰ ਹੋਣ 'ਤੇ ਉਨ੍ਹਾਂ ਨੂੰ ਪੜਾਈ ਪੱਖੋਂ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਵੇਗਾ | ਸਕੂਲਾਂ 'ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੀ ਸਰਕਾਰ ਦੇ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਵਿਦਿਆਰਥੀ ਪੱਖੀ ਦੱਸਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਪੰਜਾਬ ਦੇ ਵਪਾਰ ਕਰਨ ਲੱਗੀਆਂ ਤਬਾਹ-ਐਨ.ਕੇ. ਸ਼ਰਮਾ, ਹਰੀ ਸਿੰਘ, ਕਬੀਰ ਦਾਸ

ਨਾਭਾ, 26 ਜੁਲਾਈ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਵਪਾਰੀ ਤੇ ਇੰਡਸਟਰੀਲਿਸਟ ਨੂੰ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਸੱਤਾ 'ਚ ਰਾਜ ਕਰ ਰਹੀ ਕਾਂਗਰਸ ਪਾਰਟੀ ਦਾ ਬਿਲਕੁਲ ਵੀ ਵਪਾਰੀਆਂ ਵੱਲ ਧਿਆਨ ਨਹੀਂ ਕੇਵਲ ਤੇ ਕੇਵਲ ਕੁਰਸੀ ਦੀ ਭੁੱਖ ਨੂੰ ਲੈ ਕੇ ਆਪਸੀ ਟਕਰਾਅ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਪਟਿਆਲਾ, 26 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਲੀਲਾ ਭਵਨ ਚੌਂਕ 'ਚ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਵਾਸੀ ਹਰਿਆਣਾ ਅਤੇ ਲਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਹਲਕਾ ਨਾਭਾ ਤੋਂ 25 ਦੇ ਕਰੀਬ ਔਰਤਾਂ ਪਰਿਵਾਰਾਂ ਸਮੇਤ 'ਆਪ' 'ਚ ਹੋਈਆਂ ਸ਼ਾਮਲ

ਨਾਭਾ, 26 ਜੁਲਾਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਪਟਿਆਲਾ ਗੇਟ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ 'ਅੰਦਰ ਇਕ ਭਰਵੀਂ ਬੈਠਕ ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ, ਵੀਰਪਾਲ ਕੌਰ ਚਹਿਲ ਪ੍ਰਧਾਨ ਮਹਿਲਾ ਵਿੰਗ ਜ਼ਿਲ੍ਹਾ ਪਟਿਆਲਾ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਸ਼ਾਦੀਪੁਰ ਅਤੇ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਲਾਈ ਲੋਕ ਸਭਾ 'ਚ ਹੋਏ ਤਿੱਖੇ ਸਵਾਲ ਜਵਾਬ

ਸਮਾਣਾ, 26 ਜੁਲਾਈ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਭਾਰਤੀ ਕਿਸਾਨ ਮੰਚ ਸ਼ਾਦੀਪੁਰ ਤੇ ਸੰਯੁਕਤ ਮੋਰਚਾ ਵਲੋਂ ਕਿਸਾਨਾਂ ਵਲੋਂ ਜੰਤਰ ਮੰਤਰ 'ਤੇ ਲਾਈ ਲੋਕ ਸਭਾ 'ਚ ਹੋਏ ਤਿੱਖੇ ਸਵਾਲ ਜਵਾਬ 'ਚ ਕਿਸਾਨ ਪੱਖੀ ਤੇ ਸਰਕਾਰ ਪੱਖੀ ਉਨ੍ਹਾਂ ਤੇ ਪੂਰੀ ਦੁਨੀਆਂ ਨੂੰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦਾ 'ਆਪ' ਦੀ ਸਰਕਾਰ ਬਣਨ 'ਤੇ ਹੋਵੇਗਾ ਖ਼ਾਤਮਾ-ਜੱਸੀ ਸੋਹੀਆਂ

ਨਾਭਾ, 26 ਜੁਲਾਈ (ਅਮਨਦੀਪ ਸਿੰਘ ਲਵਲੀ)-ਕਾਂਗਰਸ ਸਰਕਾਰ ਨੇ ਮਾਫ਼ੀਆ ਰਾਜ ਰਾਹੀ ਪੰਜਾਬ ਦੇ ਲੋਕਾਂ ਦੀ ਲੁੱਟ ਕੀਤੀ ਹੈ, ਵੱਡੇ ਪੱਧਰ 'ਤੇ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਵਲੋਂ ਪਾਰਟੀ ਨਾਲ ਸਬੰਧਿਤ ਮੰਤਰੀਆਂ ਦੀ ਸ਼ਹਿ 'ਤੇ ਵੱਡਾ ਭਿ੍ਸ਼ਟਾਚਾਰ ਕੀਤਾ ਜਾ ...

ਪੂਰੀ ਖ਼ਬਰ »

24 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਜੋ ਕਿ ਨੇੜਲੇ ਪਿੰਡ ਇੱਛੇਵਾਲ ਕੋਲ ਸਮੇਤ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਮੌਕੇ ਸੁਖਦੇਵ ਸਿੰਘ ਪੁੱਤਰ ਹਰੀ ਰਾਮ ਵਾਸੀ ਪਿੰਡ ਇੱਛੇਵਾਲ ਥਾਣਾ ਸਦਰ ਨਾਭਾ ...

ਪੂਰੀ ਖ਼ਬਰ »

'ਆਪ' ਛੱਡ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ

ਰਾਜਪੁਰਾ, 26 ਜੁਲਾਈ (ਜੀ.ਪੀ. ਸਿੰਘ)-ਅੱਜ ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਦਰਜਨਾਂ ਪਰਿਵਾਰਾਂ ਨੇ ਕੁਲਵਿੰਦਰ ਕੌਰ ਉੜਦਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਛੱਡ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਜਿਸ 'ਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿਤਾ-ਪੁੱਤਰ ਤੋਂ ਨਗਦੀ ਤੇ ਦਸਤਾਵੇਜ਼ ਖੋਹੇ

ਸਮਾਣਾ, 26 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ-ਪਾਤੜਾਂ ਸੜਕ ਤੇ ਪਿੰਡ ਪ੍ਰੇਮ ਸਿੰਘ ਵਾਲਾ ਨੇੜੇ ਸਕੂਟਰ ਸਵਾਰ ਪਿਤਾ-ਪੁੱਤਰ ਤੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਨਕਦੀ 'ਤੇ ਹੋਰ ਦਸਤਾਵੇਜ਼ ਖੋਹੇ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਨੌਜਵਾਨ ਦੀ ਕੁੱਟਮਾਰ-ਮਾਮਲਾ ਦਰਜ

ਸਮਾਣਾ, 26 ਜਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਸਤੀ ਗੋਬਿੰਦ ਨਗਰ ਵਿਖੇ ਚੱਲ ਰਹੇ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ | ਪੁਲਿਸ ਨੇ ਇਸ ਮਾਮਲੇ ਵਿਚ ਛੇ ਵਿਅਕਤੀਆਂ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ...

ਪੂਰੀ ਖ਼ਬਰ »

ਮਾਰਕੁੱਟ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਜਸਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਰੋਹਟਾ ਸਾਹਿਬ ਨਾਭਾ ਦੀ ਸ਼ਿਕਾਇਤ ਤੇ ਦੀਪਜੋਤ, ਰਾਣਾ ਬਾਜਵਾ ਪੁੱਤਰ ਹਰਨੇਕ ਬਾਜਵਾ, ਸੁਖਰਾਜ ਸਿੰਘ ਵਾਸੀ ਪਿੰਡ ਮੈਹਸ ਦੇ ਖਿਲਾਫ ਕੁੱਟਮਾਰ ਕਰਨ ਤੇ ਜਾਨੋਂ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਲਈ ਆਰੰਭ ਕੀਤੀਆਂ ਸਿੱਖਿਆ ਵਿਭਾਗ ਨੇ ਤਿਆਰੀਆਂ

ਪਟਿਆਲਾ, 26 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਨੰਬਰ ਸੂਬੇ ਪੰਜਾਬ ਵਲੋਂ ਆਪਣੇ ਖਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਤਿਆਰੀਆਂ ਆਰੰਭ ਕਰ ...

ਪੂਰੀ ਖ਼ਬਰ »

ਨਟਾਸ ਵਲੋਂ ਲੋੜਵੰਦ ਕਲਾਕਾਰਾਂ ਦੀ ਸਹਾਇਤਾ ਲਈ ਮੁੱਖ ਮੰਤਰੀ ਨੂੰ ਅਪੀਲ

ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਨਟਾਸ ਮੰਦਿਰ ਵਿਖੇ ਕੋਰੋਨਾ ਬਚਾਅ ਦੀਆਂ ਹਦਾਇਤਾਂ ਅਨੁਸਾਰ ਇਕੱਤਰ ਰੰਗਕਰਮੀਆਂ, ਕਲਾ ਪ੍ਰੇਮੀਆਂ ਅਤੇ ਨੈਸ਼ਨਲ ਥੀਏਟਰ ਆਰਟਸ ਸੁਸਾਇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੋਰਦਾਰ ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਕੋਸ਼ਿਸ਼ ਨਾਕਾਮ

ਸਮਾਣਾ, 26 ਜੁਲਾਈ (ਸਾਹਿਬ ਸਿੰਘ)-ਥਾਣਾ ਸਮਾਣਾ ਦੇ ਪਿੰਡ ਕਕਰਾਲਾ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਦੇ ਏ.ਟੀ.ਐਮ. ਨੂੰ ਤੋੜਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੈਂਕ ਦੇ ਸਹਾਇਕ ਪ੍ਰਬੰਧਕ ਪ੍ਰਦੀਪ ਗਰਗ ਵਲੋਂ ਪੁਲਿਸ ਨੂੰ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਦੇ ਕਨਵੀਨਰ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੌਂਪਿਆ ਮੰਗ ਪੱਤਰ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਰੀਡਮ ਫਾਈਟਰਜ ਉਤਰਾਧਿਕਾਰੀ ਸੂਬਾ ਤਾਲਮੇਲ ਕਮੇਟੀ ਪੰਜਾਬ ਵਲੋਂ ਮੁੱਖ ਮੰਤਰੀ ਦੇ ਨਾਂਅ 'ਤੇ ਇਕ ਮੰਗ ਪੱਤਰ ਕਨਵੀਨਰ ਪ੍ਰਕਾਸ਼ ਧਾਲੀਵਾਲ ਨੇ ਸੌਂਪਿਆ ਜਿਸ 'ਚ ਸਰਕਾਰ ਵਲੋਂ ...

ਪੂਰੀ ਖ਼ਬਰ »

ਪਿੰਡ ਗੁਲਾਹੜ ਵਿਖੇ ਮਕਾਨ ਦੀ ਛੱਤ ਡਿੱਗੀ, 2 ਵਿਅਕਤੀਆਂ ਦੇ ਸੱਟਾਂ ਲੱਗੀਆਂ

ਸ਼ੁਤਰਾਣਾ, 26 ਜੁਲਾਈ (ਬਲਦੇਵ ਸਿੰਘ ਮਹਿਰੋਕ)-ਨੇੜਲੇ ਪਿੰਡ ਗੁਲਾਹੜ ਵਿਖੇ ਇਕ ਮਕਾਨ ਦੀ ਛੱਤ ਡਿੱਗਣ ਕਰਕੇ ਛੱਤ ਦੇ ਮਲਬੇ ਹੇਠਾਂ ਆਉਣ ਨਾਲ 2 ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ | ਜਾਣਕਾਰੀ ਮੁਤਾਬਿਕ ਪਿੰਡ ਗੁਲਾਹੜ ਵਿਖੇ ਧਰਮਪਾਲ ਪੁੱਤਰ ਬੁੱਧ ਰਾਮ ਦੇ ਮਕਾਨ ਦੀ ...

ਪੂਰੀ ਖ਼ਬਰ »

ਜਾਸੂਸੀ ਮਾਮਲੇ 'ਚ ਰੇਲਵੇ ਮੈਨਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਰਾਜਪੁਰਾ, 26 ਜੁਲਾਈ (ਜੀ.ਪੀ. ਸਿੰਘ)-ਅੱਜ ਨਾਰਦਨ ਰੇਲਵੇ ਮੈਨਸ ਯੂਨੀਅਨ ਸਰਹਿੰਦ ਬਰਾਂਚ ਦੇ ਰਾਜਪੁਰਾ ਸੈਕਸ਼ਨ ਵਲੋਂ ਸਥਾਨਕ ਰੇਲਵੇ ਸਟੇਸ਼ਨ ਤੇ ਕੇਂਦਰ ਸਰਕਾਰ ਵਲੋਂ ਵਿਰੋਧੀਆਂ ਦੇ ਫੋਨ ਟੈਪ ਕਰਵਾਉਣ ਦੇ ਮਾਮਲੇ 'ਚ ਕੇਂਦਰ ਸਰਕਾਰ ਦੇ ਖ਼ਿਲਾਫ਼ ਅੰਬਾਲਾ ਮੰਡਲ ਯੂਥ ...

ਪੂਰੀ ਖ਼ਬਰ »

ਅੱਜ ਬਸਪਾ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਜਾਵੇਗਾ ਮੰਗ ਪੱਤਰ-ਛੜਬੜ

ਬਨੂੜ, 26 ਜੁਲਾਈ (ਭੁਪਿੰਦਰ ਸਿੰਘ)-ਕਿਸਾਨ ਅੰਦੋਲਨ ਦੇ ਸਮਰਥਨ ਵਿਚ ਤਿੰਨ ਕਿਸਾਨ ਵਿਰੋਧੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਬਸਪਾ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਵਿਸ਼ਾਲ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਟੀ-20 ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ, ਕਪੂਰਥਲਾ, ਮੋਗਾ ਤੇ ਅੰਮਿ੍ਤਸਰ ਸੈਮੀਫਾਈਨਲ 'ਚ ਪੁੱਜੇ

ਪਟਿਆਲਾ, 26 ਜੁਲਾਈ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਸੀਨੀਅਰ ਟੀ-20 ਕਿ੍ਕਟ ਚੈਂਪੀਅਨਸ਼ਿੱਪ ਦੇ ਆਰੰਭਕ ਮੁਕਾਬਲਿਆਂ ਤੋਂ ਬਾਅਦ ਬਿਹਤਰ ਜਿੱਤਾਂ ਦੇ ਆਧਾਰ 'ਤੇ ਪਟਿਆਲਾ, ਕਪੂਰਥਲਾ, ਮੋਗਾ ਤੇ ਅੰਮਿ੍ਤਸਰ ਜ਼ਿਲਿ੍ਹਆਂ ਦੀਆਂ ...

ਪੂਰੀ ਖ਼ਬਰ »

6ਵੇਂ ਪੇ-ਕਮਿਸ਼ਨ 'ਚ ਸੋਧ ਨੂੰ ਲੈ ਕੇ ਪੰਚਾਇਤ ਸਕੱਤਰਾਂ ਤੇ ਸਮੂਹ ਸਟਾਫ਼ ਵਲੋਂ ਰੋਸ ਧਰਨਾ

ਰਾਜਪੁਰਾ, 26 ਜੁਲਾਈ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸ਼ੰਭੂ ਕਲਾਂ ਵਿਖੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਮੇਜਰ ਸਿੰਘ ਦੀ ਅਗਵਾਈ 'ਚ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਵਿਆਹ ਦੀ ਵਰ੍ਹੀ ਸਮੇਤ ਘਰੇਲੂ ਸਾਮਾਨ ਸੜ ਕੇ ਸੁਆਹ

ਸ਼ੁਤਰਾਣਾ, 26 ਜੁਲਾਈ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਲਾਲ ਚੰਦ ਪੁੱਤਰ ਚਾਨਣ ਰਾਮ ਦੇ ਘਰ ਬੀਤੀ ਦੇਰ ਰਾਤ ਅਚਾਨਕ ਲੱਗੀ ਅੱਗ ਨਾਲ ਵਿਆਹ ਦੀਆਂ ਵਰ੍ਹੀਆਂ ਸਮੇਤ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਜੀਤ ਸਿੰਘ, ...

ਪੂਰੀ ਖ਼ਬਰ »

ਲੰਬੇ ਅਰਸੇ ਬਾਅਦ ਸਕੂਲ ਖੁੱਲ੍ਹਣ 'ਤੇ ਅਧਿਆਪਕਾਂ ਤੇ ਵਿਦਿਆਰਥੀਆਂ 'ਚ ਖ਼ੁਸ਼ੀ ਦੀ ਲਹਿਰ

ਸ਼ੁਤਰਾਣਾ, 26 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਤੋਂ ਬੰਦ ਪਏ ਸਕੂਲ ਖੁੱਲ੍ਹਣ 'ਤੇ ਅਧਿਆਪਕਾਂ ਤੇ ਵਿਦਿਆਰਥੀਆਂ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਦਸਵੀਂ ਜਮਾਤ ਤੋਂ ਉੱਪਰ ਵਾਲੀਆਂ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸਰਕਾਰ ਦੇ ਵਿਰੋਧ ਦਾ ਐਲਾਨ

ਪਾਤੜਾਂ, 26 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਧਿਆਨ ਸਿੰਘ ਹਰਿਆਊ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨੰਬਰਦਾਰਾਂ ਦੀ ਮੰਗਾਂ ਮਨਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੇ ਮੰਗਾਂ ਨਾਂ ਮੰਨੇ ਜਾਣ ਤੇ ਸਰਕਾਰ ਦਾ ਖੁੱਲ੍ਹਾ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਰੱਖਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਛਾਪਾਮਾਰੀ ਕਰਕੇ ਔਰਤ ਦੇ ਖ਼ਿਲਾਫ਼ ਹਰਿਆਣਾ ਮਾਰਕਾ ਸ਼ਰਾਬ ਰੱਖਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸਰਬਜੀਤ ਸਿੰਘ ਸਮੇਤ ...

ਪੂਰੀ ਖ਼ਬਰ »

ਰਾਜਸੀ ਪਾਰਟੀਆਂ ਦੇ ਵੱਖ-ਵੱਖ ਆਗੂ ਟਿਕਟ ਦੇ ਦਾਅਵੇਦਾਰ ਬਣਨ ਲਈ ਹੋਏ ਸਰਗਰਮ

ਪਟਿਆਲਾ, 26 ਜੁਲਾਈ (ਮਨਦੀਪ ਸਿੰਘ ਖਰੌੜ)-ਪ੍ਰਮੁੱਖ ਰਾਜਸੀ ਪਾਰਟੀਆਂ ਦੇ ਵੱਖ-ਵੱਖ ਆਗੂ ਪਟਿਆਲਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਿਆਂ 'ਚ ਆਪਣੇ ਪੱਧਰ 'ਤੇ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨ ਸਿੱਧੇ ਤੇ ਅਸਿੱਧੇ ਤੌਰ 'ਤੇ ਲੋਕਾਂ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਪੁਲਿਸ 'ਚ ਭਰਤੀ ਦਾ ਲਾਭ ਲੈਣ ਦੀ ਅਪੀਲ

ਪਟਿਆਲਾ, 26 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਪੁਲਿਸ ਵਲੋਂ ਆਪਣੇ ਵੱਖ-ਵੱਖ ਕੇਡਰਾਂ 'ਚ ਸਬ ਇੰਸਪੈਕਟਰ ਤੇ ਇੰਟੈਲੀਜੈਂਸ ਅਫ਼ਸਰਾਂ ਆਦਿ ਦੀ ਭਰਤੀ ਕੀਤੀ ਜਾਣੀ ਹੈ | ਪਟਿਆਲਾ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਵਰਕਰਾਂ ਨੇ ਮਿਲਕੇ ਦਿੱਤੀ ਵਧਾਈ

ਪਟਿਆਲਾ, 26 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਸਵੇਰੇ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਪਟਿਆਲਾ ਵਿਖੇ ਰਿਹਾਇਸ਼ 'ਤੇ ਮਿਲਕੇ ਪਾਰਟੀ ਵਰਕਰਾਂ ਨੇ ਵਧਾਈ ਦਿੱਤੀ | ਇਸ ਮੌਕੇ ਸਿੱਧੂ ਨੇ ਵੀ ਪਹੁੰਚੇ ਵਰਕਰਾਂ ਦਾ ਸਵਾਗਤ ...

ਪੂਰੀ ਖ਼ਬਰ »

ਅਰਬਾਂ ਰੁਪਏ ਗਊ ਸੈੱਸ ਦੇ ਕੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਨਹੀਂ ਮਿਲ ਰਿਹਾ ਛੁਟਕਾਰਾ

ਪਟਿਆਲਾ, 26 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਸੂਬੇ ਅੰਦਰ ਅੱਧਾ ਦਰਜਨ ਦੇ ਕਰੀਬ ਨਾਗਰਿਕਾਂ ਜਿਨ੍ਹਾਂ ਵਿਚ ਬੱਚੇ ਤੇ ਨੌਜਵਾਨ ਸ਼ਾਮਿਲ ਸਨ ਆਵਾਰਾ ਪਸ਼ੂਆਂ ਕਰਕੇ ਮੌਤ ਦੇ ਮੰੂਹ ਵਿਚ ਜਾ ਪਏ | ਬਿਜਲੀ ਬਿੱਲਾਂ, ਨਗਰ ਨਿਗਮ ਦੇ ਹਰ ਤਰ੍ਹਾਂ ਦੇ ਕੰਮਾਂ ...

ਪੂਰੀ ਖ਼ਬਰ »

ਸੰਤ ਈਸਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਭਾਦਸੋਂ, 26 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-20ਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆ ਦੇ ਜਨਮ ਦਿਹਾੜਾ ਸਬੰਧੀ ਹਰ ਸਾਲ ਦੀ ਤਰ੍ਹਾਂ ਰਾੜਾ ਸਾਹਿਬ ਸੰਪ੍ਰਦਾਇ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ 3,4,5 ਅਗਸਤ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...

ਪੂਰੀ ਖ਼ਬਰ »

ਗੰਗਾ ਨਗਰ ਦੁਤਾਲ ਦੇ ਸਰਪੰਚ ਦਾ ਅਕਾਲੀ ਦਲ ਨਾਲ ਨਹੀਂ ਸੀ ਕੋਈ ਸਬੰਧ-ਅਕਾਲੀ ਜਥੇਦਾਰ

ਪਾਤੜਾਂ, 26 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਸਰਕਲ ਪ੍ਰਧਾਨਾਂ ਨੇ ਪੈੱ੍ਰਸ ਨੂੰ ਜਾਰੀ ਬਿਆਨ 'ਚ ਕਿਹਾ ਹੈ ਕਿ ਹੋਰਨਾਂ ਪਾਰਟੀਆਂ 'ਚੋਂ ਆਪ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਅਕਾਲੀ ਦਲ ਦੇ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਤੇ ਸੀਨੀਅਰ ਅਧਿਕਾਰੀ ਅਨੁਸੂਚਿਤ ਜਾਤੀ ਕਮਿਸ਼ਨ ਨਵੀਂ ਦਿੱਲੀ ਵਿਖੇ ਕੇਸ ਦੀ ਸੁਣਵਾਈ ਲਈ ਗਏ

ਪਟਿਆਲਾ, 26 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਭਾਰਤੀ ਸੂਚਨਾ ਸੇਵਾ (ਆਈ.ਆਈ.ਐੱਸ.) ਅਧਿਕਾਰੀ ਡਾ. ਹਰਮਿੰਦਰ ਸਿੰਘ ਖੋਖਰ ਦੀ ਸ਼ਿਕਾਇਤ ਦੇ ਆਧਾਰ 'ਤੇ ਯੂਨੀਵਰਸਿਟੀ ਦੇ ਉੱਪ-ਕੁਲਪਤੀ ਪ੍ਰੋ. ਅਰਵਿੰਦ ਅਤੇ ਹੋਰ ਸੀਨੀਅਰ ਅਧਿਕਾਰੀ ...

ਪੂਰੀ ਖ਼ਬਰ »

ਦਿੱਲੀ ਦੀ ਕੰਪਨੀ ਵਲੋਂ ਈ. ਪੀ. ਐਫ. ਤੇ ਤਨਖ਼ਾਹਾਂ 'ਚ ਕੀਤੀ ਧੱਕੇਸ਼ਾਹੀ ਵਿਰੁੱਧ ਡੇਲੀਵੇਜ਼ ਕਾਮੇ ਪੰਜਾਬੀ ਯੂਨੀਵਰਸਿਟੀ ਦੇ ਉੱਪ-ਕੁਲਪਤੀ ਨੂੰ ਮਿਲੇ

ਪਟਿਆਲਾ, 26 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਠੇਕੇਦਾਰੀ ਸਿਸਟਮ ਵਿਚ ਸਬੰਧਿਤ ਠੇਕੇਦਾਰ ਕੰਪਨੀਆਂ ਵਲੋਂ ਮੁਲਜ਼ਮਾਂ ਨਾਲ ਕੀਤੀਆਂ ਧੱਕੇਸ਼ਾਹੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ | ਪਿਛਲੇ ਦਿਨੀਂ ਡੇਲੀਵੇਜ਼ ਵਰਕਰ ਯੂਨੀਅਨ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਰਕੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਦਿੱਤੀ ਜਾਨ

ਸਮਾਣਾ, 26 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਬਾਂਸ ਬਜ਼ਾਰ ਵਿਚ ਨਾਈ ਦੀ ਦੁਕਾਨ ਕਰਨ ਵਾਲੇ ਰਾਜੇਸ਼ ਕੁਮਾਰ ਜਹਾਜ਼ ਨਾਂਅ ਦੇ ਇਕ ਵਿਅਕਤੀ ਨੇ ਭਾਖੜਾ ਨਹਿਰ 'ਚ ਕੁੱਦ ਕੇ ਆਪਣੀ ਜਾਨ ਦੇ ਦਿੱਤੀ ਹੈ | ਪੁਲਿਸ ਸੂਤਰਾਂ ਅਨੁਸਾਰ ਰਾਜੇਸ਼ ਕੁਮਾਰ ਉਰਫ਼ ...

ਪੂਰੀ ਖ਼ਬਰ »

ਬਰਸਾਤੀ ਪਾਣੀ ਤੋਂ ਕਿਸਾਨਾਂ ਦੀ ਫਸਲ ਬਚਾਉਣ ਲਈ ਦਿਨ-ਰਾਤ ਯਤਨ ਕੀਤੇ-ਅਸ਼ਵਨੀ ਬੱਤਾ

ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਹਲਕੇ ਸਨੌਰ ਦਾ ਵੱਡਾ ਖੇਤਰ ਪਾਣੀ ਦੀ ਮਾਰ ਹੇਠ ਆਉਂਦਾ ਹੈ ਜਿਸ ਕਾਰਨ ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਕੇਵਲ ...

ਪੂਰੀ ਖ਼ਬਰ »

ਔਰਤਾਂ ਵਲੋਂ ਹਰਿਆਲੀ ਮੁਹਿੰਮ ਤਹਿਤ 103 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ- ਮੁਨੀਸ਼ ਸ਼ਰਮਾ

ਨਾਭਾ, 26 ਜੁਲਾਈ (ਕਰਮਜੀਤ ਸਿੰਘ)-ਸਥਾਨਕ ਕਲੋਨੀ ਹੀਰਾ ਇਨਕਲੇਵ ਵਿਖੇ ਵੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਮੁਨੀਸ਼ ਸ਼ਰਮਾ ਦੀ ਅਗਵਾਈ 'ਚ ਔਰਤਾਂ ਵਲੋਂ ਕੀਤਾ ਗਿਆ ਵੱਡਾ ਉਪਰਾਲਾ ਇਲਾਕੇ ਦੀਆਂ ਔਰਤਾਂ ਵਲੋਂ ਹਰਿਆਲੀ ਮੁਹਿੰਮ ਤਹਿਤ 103 ਫਲਦਾਰ ਅਤੇ ...

ਪੂਰੀ ਖ਼ਬਰ »

ਖੂਨਦਾਨ ਸਭ ਤੋਂ ਵੱਡਾ ਦਾਨ-ਮਿਲਟੀ ਕੰਬੋਜ

ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ)-ਖੂਨ ਦਾ ਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਹਰ ਤੰਦਰੁਸਤ ਵਿਅਕਤੀ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਅੱਜ ...

ਪੂਰੀ ਖ਼ਬਰ »

22.5 ਲੱਖ ਰੁਪਏ ਦੀ ਹੈਰੋਇਨ ਸਣੇ ਔਰਤ ਕਾਬੂ, ਮੁਕੱਦਮਾ ਦਰਜ

ਸਮਾਣਾ, 26 ਜੁਲਾਈ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਜ਼ਿਲ੍ਹਾ ਪਟਿਆਲਾ ਸਪੈਸ਼ਲ ਟਾਸਕ ਫੋਰਸ ਨੇ ਇਕ ਔਰਤ ਨੂੰ 30 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬਰਾਮਦ ਮਾਲ ਦੀ ਅੰਤਰਰਾਸ਼ਟਰੀ ਕੀਮਤ 22.5 ਲੱਖ ਰੁਪਏ ਦੱਸੀ ਗਈ ਹੈ | ਕਥਿਤ ਦੋਸ਼ੀ ਔਰਤ ਦੀ ...

ਪੂਰੀ ਖ਼ਬਰ »

ਨੌਜਵਾਨ ਨੂੰ ਮਾਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਨੌਜਵਾਨ ਲੜਕੇ ਨੂੰ ਮਾਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਰਮਜੀਤ ਕੌਰ ਪਤਨੀ ਹਜ਼ਾਰਾ ਸਿੰਘ ਵਾਸੀ ਬਲਸੂਆ ...

ਪੂਰੀ ਖ਼ਬਰ »

ਬਰਸਾਤ ਦੇ ਪਾਣੀ ਕਾਰਨ ਸਵਾਈ ਸਿੰਘ ਵਾਲਾ ਪਿੰਡ 'ਚ ਖ਼ਰਾਬ ਹੋਈਆ ਫ਼ਸਲਾਂ

ਭੁੱਨਰਹੇੜੀ, 26 ਜੁਲਾਈ (ਧਨਵੰਤ ਸਿੰਘ)-ਮੀਰਾਂਪੁਰ ਚੋਅ ਵਿਚ ਆਏ ਬਰਸਾਤੀ ਪਾਣੀ ਨੇ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਪ੍ਰਭਾਵਿਤ ਕੀਤਾ ਹੈ | ਇਸ ਖੇਤਰ 'ਚ ਪਿੰਡ ਸਵਾਈ ਸਿੰਘ ਵਾਲਾ ਸਮੇਤ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਝੋਨੇ ਦੀ ...

ਪੂਰੀ ਖ਼ਬਰ »

ਟੈਕਨੀਕਲ ਕਾਲਜਾਂ 'ਚ ਨਸ਼ਾ ਛੁਡਾਉਣ ਲਈ ਡਾ. ਵੀ. ਕੇ. ਬਾਂਸਲ ਵਲੋਂ ਜ਼ੂਮ ਮੀਟਿੰਗ

ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਆਈ.ਟੀ.ਆਈ. ਦੇ ਪਿ੍ੰਸੀਪਲ ਡਾ. ਵੀ.ਕੇ. ਬਾਂਸਲ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਆਈ.ਟੀ.ਆਈਜ਼. ਅਤੇ ਪ੍ਰਾਈਵੇਟ ਆਈ.ਟੀ.ਆਈਜ਼ ਦੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨਾਲ ਆਨ-ਲਾਈਨ ਐਂਟੀ-ਡਰੱਗ ਵੀਡੀਓ ਕਾਨਫ਼ਰੰਸ ...

ਪੂਰੀ ਖ਼ਬਰ »

ਲੇਖਿਕਾ ਸੁਧਾ ਜੈਨ 'ਸੁਦੀਪ' ਦੀ ਹਿੰਦੀ ਲਘੂ ਨਾਟਕ ਸੰਗ੍ਰਹਿ ਪੁਸਤਕ 'ਜੀਓ ਔਰ ਜੀਨੇ ਦੋ' ਲੋਕ ਅਰਪਣ

ਪਟਿਆਲਾ, 26 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬੀ-ਹਿੰਦੀ ਸਾਹਿਤ ਦੀ ਪ੍ਰਸਿੱਧ ਲੇਖਿਕਾ ਅਧਿਆਪਕਾ ਸੁਧਾ ਜੈਨ 'ਸੁਦੀਪ' ਦੀ ਹਿੰਦੀ ਲਘੂ ਨਾਟਕ ਸੰਗ੍ਰਹਿ ਪੁਸਤਕ 'ਜੀਓ ਔਰ ਜੀਨੇ ਦੋ' ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਮੈਡਮ ਕਰਮਜੀਤ ਕੌਰ ਵਲੋਂ ਮੁਖ ਦਫ਼ਤਰ ਵਿਖੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 42 ਦੇ ਕਰੀਬ ਖ਼ੂਨਦਾਨੀਆਂ ਵਲੋਂ ਖ਼ੂਨਦਾਨ

ਘਨੌਰ, 26 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪਿੰਡ ਬੋਸਰ ਕਲਾਂ ਦੇ ਨੌਜਵਾਨਾਂ ਵਲੋਂ ਦੀਦਾਰ ਸਿੰਘ ਬੋਸਰਕਲਾਂ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸਦਾ ਰਸਮੀ ਉਦਘਾਟਨ ਹਰਫੂਲ ਸਿੰਘ ਭੰਗੂ ਚੇਅਰਮੈਨ ਜਾਗਦੇ ਰਹੋ ਕਲੱਬ ਨੇ ਖ਼ੁਦ ਖ਼ੂਨਦਾਨ ਕਰਕੇ ਕੀਤਾ ...

ਪੂਰੀ ਖ਼ਬਰ »

ਹੈਰੀਮਾਨ ਨੇ ਗਰੀਬ ਪਰਿਵਾਰਾਂ ਦੇ ਮਕਾਨਾਂ ਨੂੰ ਡਿੱਗਣ ਤੋਂ ਬਚਾਉਣ ਲਈ ਲੱਖ ਰੁਪਏ ਦੀ ਪੁਆਈ ਮਿੱਟੀ

ਦੇਵੀਗੜ੍ਹ, 26 ਜੁਲਾਈ (ਰਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਪਿੰਡ ਦੁੱਧਨ ਸਾਧਾਂ ਦੇ ਇਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਉਸਦੇ ਦੋ ਬੱਚਿਆਂ ਦੀ ਮੌਤ ਹੋ ਗਈ ਸੀ | ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ...

ਪੂਰੀ ਖ਼ਬਰ »

ਲੋਕ ਭਲਾਈ ਚੈਰੀਟੇਬਲ ਟਰੱਸਟ ਨੇ 800 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀ ਪੈਨਸ਼ਨ

ਰਾਜਪੁਰਾ, 26 ਜੁਲਾਈ (ਜੀ.ਪੀ. ਸਿੰਘ)-ਸਥਾਨਕ ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਪ੍ਰਧਾਨ ਜਗਦੀਸ਼ ਜੱਗਾ ਦੀ ਅਗਵਾਈ 'ਚ ਪੈਨਸ਼ਨ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵਰਧਮਾਨ ਮਹਾਂਵੀਰ ਹਸਪਤਾਲ ਪਟਿਆਲਾ ਦੇ ਐਮ.ਡੀ. ਸੌਰਭ ਜੈਨ ਪਹੁੰਚੇ | ...

ਪੂਰੀ ਖ਼ਬਰ »

ਡੀ. ਟੀ. ਐਫ. ਬਲਾਕ ਸਮਾਣਾ ਨੇ 29 ਜੁਲਾਈ ਦੀ 'ਹੱਲਾ ਬੋਲ' ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਲਈ ਤਿਆਰੀ ਵਿੱਢੀ

ਸਮਾਣਾ, 26 ਜੁਲਾਈ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)-29 ਜੁਲਾਈ ਨੂੰ ਪਟਿਆਲਾ ਸ਼ਹਿਰ ਦੇ ਤਿ੍ਪੜੀ ਮੋੜ, ਪੁੱਡਾ ਗਰਾਊਾਡ 'ਚ ਹੋਣ ਜਾ ਰਹੀ ਮੁਲਾਜ਼ਮਾਂ ਦੀ 'ਹੱਲਾ ਬੋਲ' ਰੈਲੀ ਸਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਬਲਾਕ ਸਮਾਣਾ ਦੇ ਪ੍ਰਧਾਨ ਰਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX