ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  18 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  30 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  42 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਪੰਜਾਬ / ਜਨਰਲ

ਮੁੜ ਖੁੱਲ੍ਹੇ ਸਕੂਲ, ਹਾਜ਼ਰੀ ਰਹੀ ਘੱਟ

ਐੱਸ.ਏ.ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤੋਂ ਬਾਅਦ ਅੱਜ ਸਿੱਖਿਆ ਵਿਭਾਗ ਵਲੋਂ 10ਵੀਂ, 11ਵੀਂ ਅਤੇ 12 ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ ਪਰ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ ਬਹੁਤ ਘੱਟ ਰਹੀ | ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਮੁਹਾਲੀ ਵਿਚਲੇ 62 ਸਰਕਾਰੀ ਹਾਈ ਸਕੂਲਾਂ ਵਿਚ 10ਵੀਂ ਸ਼੍ਰੇਣੀ ਵਿਚ ਪੜ੍ਹਦੇ 7,500 ਦੇ ਕਰੀਬ ਵਿਦਿਆਰਥੀਆਂ, 47 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਅਤੇ 1 ਮੈਰੀਟੋਰੀਅਸ ਸਕੂਲ ਵਿਚ 11ਵੀਂ ਅਤੇ 12ਵੀਂ ਸ਼੍ਰੇਣੀ ਵਿਚ ਪੜ੍ਹਦੇ 13,252 ਦੇ ਕਰੀਬ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਸਕੂਲ ਆਉਣ ਸਬੰਧੀ ਮਾਪਿਆਂ ਦਾ ਸਹਿਮਤੀ ਪੱਤਰ ਲੈ ਕੇ ਸਕੂਲ ਆਉਣ ਦਾ ਸੱਦਾ ਦਿੱਤਾ ਗਿਆ ਸੀ | ਵੱਖ-ਵੱਖ ਸਕੂਲਾਂ ਦੇ ਸਕੂਲ ਮੁਖੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸਕੂਲਾਂ ਦੇ ਖੁੱਲ੍ਹਣ ਦਾ ਅੱਜ ਪਹਿਲਾ ਦਿਨ ਹੋਣ ਕਰਕੇ ਅਤੇ ਮੌਸਮ ਦੇ ਖ਼ਰਾਬ ਹੋਣ ਕਰਕੇ ਜ਼ਿਆਦਾਤਰ ਵਿਦਿਆਰਥੀਆਂ ਨੇ ਸਕੂਲ ਆਉਣ ਤੋਂ ਗੁਰੇਜ਼ ਕੀਤਾ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਵੇਗਾ ਤੇ ਇਸ ਹਫ਼ਤੇ ਵਿਚ ਹੀ ਵਿਦਿਆਰਥੀਆਂ ਦੀ ਸਰਕਾਰੀ ਸਕੂਲਾਂ ਵਿਚ ਹਾਜ਼ਰੀ 90 ਫ਼ੀਸਦੀ ਤੋਂ ਪਾਰ ਚਲੀ ਜਾਵੇਗੀ | ਸਕੂਲ ਮੁਖੀਆਂ ਨੇ ਦੱਸਿਆ ਕਿ ਸਕੂਲਾਂ ਦੀ ਸਾਫ਼-ਸਫ਼ਾਈ ਕਰਵਾਉਣ ਤੋਂ ਇਲਾਵਾ ਸਾਰੇ ਸਕੂਲਾਂ ਨੂੰ ਸੈਨੇਟਾਈਜ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਆਉਣ ਵਾਲੇ ਹਰ ਵਿਦਿਆਰਥੀ ਅਤੇ ਹਰ ਵਿਅਕਤੀ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ |

ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਧਰਮ ਪਰਿਵਰਤਨ ਵਰਗੀਆਂ ਘਟਨਾਵਾਂ ਰੋਕਣ ਲਈ ਸਮੁੱਚੇ ਪੰਥ ਨੂੰ ਲਾਮਬੰਦ ਹੋਣ ਦਾ ਸੱਦਾ

ਅੰਮਿ੍ਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਪਾਵਨ ਸਰੂਪਾਂ ਦੀ ਬੇਅਦਬੀ ਅਤੇ ਧਰਮ ਪਰਿਵਰਤਨ ਦੀਆਂ ਵਾਪਰ ਰਹੀਆਂ ਘਟਨਾਵਾਂ 'ਤੇ ਵਿਚਾਰ ਚਰਚਾ ਕਰਨ ਲਈ ਅੱਜ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੰਘ ਸਾਹਿਬਾਨ, ਪੰਥਕ ਜਥੇਬੰਦੀਆਂ, ਸਿੱਖ ਸੰਪਰਦਾਵਾਂ ਤੇ ...

ਪੂਰੀ ਖ਼ਬਰ »

'ਆਪ' ਤੋਂ ਦੂਜੀ ਪਾਰਟੀ 'ਚ ਗਏ ਵਿਧਾਇਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲੀ ਪਟੀਸ਼ਨ ਦਾ ਨਿਪਟਾਰਾ

ਚੰਡੀਗੜ੍ਹ, 26 ਜੁਲਾਈ (ਬਿ੍ਜੇਂਦਰ ਗੌੜ)-2017 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ 6 ਵਿਧਾਇਕਾਂ ਵਲੋਂ ਦੂਜੀ ਪਾਰਟੀ ਜੁਆਇਨ ਕਰਨ ਨੂੰ ਲੈ ਕੇ ਇਨ੍ਹਾਂ ਨੂੰ ਆਯੋਗ ਐਲਾਨੇ ਜਾਣ ਅਤੇ ਇਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ...

ਪੂਰੀ ਖ਼ਬਰ »

ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਵਲੋਂ ਪਲੇਠੀ ਮੀਟਿੰਗ

ਚੰਡੀਗੜ੍ਹ, 26 ਜੁਲਾਈ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਨੇ ਵੱਖ-ਵੱਖ ਪਾਰਟੀ ਆਗੂਆਂ ਨਾਲ ਪਲੇਠੀ ਮੀਟਿੰਗ ਕੀਤੀ | ਇਸ ਮੌਕੇ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਦੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਸ਼ਾਮਿਲ

ਲੰਬੀ 'ਚ ਸਨ ਕੈਪਟਨ ਦੇ ਕਵਰਿੰਗ ਉਮੀਦਵਾਰ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਜਿਨ੍ਹਾਂ 'ਚ ਲੰਬੀ ਹਲਕੇ ਨਾਲ ਸਬੰਧਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ...

ਪੂਰੀ ਖ਼ਬਰ »

ਰਜਵਾਹੇ 'ਚੋਂ ਮਿਲੀ ਔਰਤ ਦੀ ਸਿਰ ਕੱਟੀ ਲਾਸ਼

ਰਾਮਾਂ ਮੰਡੀ, 26 ਜੁਲਾਈ (ਤਰਸੇਮ ਸਿੰਗਲਾ)-ਅੱਜ ਸਵੇਰ ਫੁੱਲੋਖਾਰੀ ਪਿੰਡ ਦੇ ਇਕ ਰਜਬਾਹੇ ਵਿਚੋਂ ਇਕ ਔਰਤ, ਜਿਸ ਦੀ ਉਮਰ ਲਗਪਗ 25ਤੋਂ 30 ਸਾਲ ਲੱਗ ਰਹੀ ਹੈ, ਦੀ ਸਿਰ ਕੱਟੀ ਲਾਸ਼ ਮਿਲੀ ਹੈ | ਪਿੰਡ ਵਾਸੀਆਂ ਵਲੋਂ ਰਜਵਾਹੇ ਵਿਚ ਲਾਸ਼ ਪਈ ਹੋਣ ਦੀ ਸੂਚਨਾ ਹੈਲਪ ਲਾਈਨ ...

ਪੂਰੀ ਖ਼ਬਰ »

ਟੋਭੇ 'ਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ

ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ)-ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਮਸੂਮ ਬੱਚਿਆਂ ਦੀ ਪਿੰਡ ਦੇ ਟੋਭੇ ਨੁਮਾ ਜਗ੍ਹਾ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ | ਪਰਿਵਾਰ ਨਾਲ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਦਰੱਖ਼ਤ ਕੱਟਣ ਦੀ ਬਜਾਏ ਸੜਕ ਬਣਾਉਣ ਦੀ ਯੋਜਨਾ 'ਚ ਸੋਧ ਕਰੋ-ਹਾਈਕੋਰਟ

ਚੰਡੀਗੜ੍ਹ, 26 ਜੁਲਾਈ (ਬਿ੍ਜੇਂਦਰ ਗੌੜ)- ਬਰਨਾਲਾ 'ਚ ਇਕ ਸੜਕ ਨੂੰ ਚੌੜਾ ਕਰਨ ਲਈ ਸੜਕ ਕਿਨਾਰੇ ਲੱਗੇ ਲਗਭਗ 900 ਦਰੱਖਤਾਂ ਨੂੰ ਬਚਾਉਣ ਲਈ ਐਡਵੋਕੇਟ ਅਤੇ ਸਮਾਜ ਸੇਵੀ ਐਚ.ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ | ਇਸ ਵਿਚ ...

ਪੂਰੀ ਖ਼ਬਰ »

ਕੈਪਟਨ ਦੇ ਹੱਕ 'ਚ ਡਟੇ ਧਰਮਸੋਤ

ਚੰਡੀਗੜ੍ਹ, 26 ਜੁਲਾਈ (ਵਿਕਰਮਜੀਤ ਸਿੰਘ ਮਾਨ)-ਜਦੋਂ ਸ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪੀ ਹੈ ਉਦੋਂ ਤੋਂ ਹੀ ਪੰਜਾਬ ਕਾਂਗਰਸ ਦੀ ਰਾਜਨੀਤੀ ਦਾ ਪਾਰਾ ਸਿਖ਼ਰਾਂ 'ਤੇ ਚੜਿ੍ਹਆ ਹੋਇਆ ਹੈ | ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦੋ ਧੜਿਆਂ ...

ਪੂਰੀ ਖ਼ਬਰ »

- ਮਾਮਲਾ ਕਾਮਰੇਡ ਬਲਵਿੰਦਰ ਸਿੰਘ ਸ਼ੌਰੀਆ ਚੱਕਰ ਜੇਤੂ ਦੇ ਕਤਲ ਦਾ -

ਆਕਾਸ਼ਦੀਪ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ

ਐੱਸ.ਏ.ਐੱਸ. ਨਗਰ, 26 ਜੁਲਾਈ (ਜਸਬੀਰ ਸਿੰਘ ਜੱਸੀ)-ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਨਾਮਜ਼ਦ ਅਤੇ 8 ਨਵੰਬਰ 2020 ਤੋਂ ਜੇਲ੍ਹ 'ਚ ਬੰਦ ਆਕਾਸ਼ਦੀਪ ਅਰੋੜਾ ...

ਪੂਰੀ ਖ਼ਬਰ »

ਸੂਬੇ 'ਚ 42 ਨਵੇਂ ਮਾਮਲੇ, 5 ਮੌਤਾਂ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਉਰੋ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 5 ਹੋਰ ਮੌਤਾਂ ਹੋ ਗਈਆਂ, ਉੱਥੇ 96 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 42 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 5 ਮੌਤਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਕਿਸਾਨਾਂ ਦੇ ਮੁਆਵਜ਼ੇ ਸਬੰਧੀ ਗਡਕਰੀ ਨੂੰ ਮਿਲਣਗੇ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵਲੋਂ 'ਭਾਰਤਮਾਲਾ ਪ੍ਰੀਯੋਜਨਾ' ਪ੍ਰਾਜੈਕਟ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦਾ ਅੰਗਰੇਜ਼ੀ ਪਿਆਰ

ਚੰਡੀਗੜ੍ਹ, 26 ਜੁਲਾਈ (ਐਨ.ਐਸ.ਪਰਵਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦਾ ਅੰਗਰੇਜ਼ੀ ਪ੍ਰੇਮ ਉਦੋਂ ਸਪਸ਼ੱਟ ਰੂਪ 'ਚ ਸਾਹਮਣੇ ਆ ਗਿਆ ਜਦੋਂ ਉਨ੍ਹਾਂ ਦੇ ਨਾਂਅ ਦੀ ਪਲੇਟ ਕਾਂਗਰਸ ਭਵਨ 'ਚ ਕੇਵਲ ਤੇ ਕੇਵਲ ...

ਪੂਰੀ ਖ਼ਬਰ »

ਐਸ.ਸੀ. ਉਮੀਦਵਾਰਾਂ ਵਲੋਂ ਲਾਇਬ੍ਰੇਰੀਅਨ ਅਸਾਮੀਆਂ ਲਈ ਲਿਖਤੀ ਪ੍ਰੀਖਿਆ 'ਚੋਂ 40 ਪ੍ਰਤੀਸ਼ਤ ਅੰਕਾਂ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਮਾਲੇਰਕੋਟਲਾ, 26 ਜੁਲਾਈ (ਪਰਮਜੀਤ ਸਿੰਘ ਕੁਠਾਲਾ) - ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਐਲਾਨੀਆਂ 750 ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਤੋਂ ਲਏ ਲਿਖਤੀ ਟੈੱਸਟ ਵਿਚੋਂ 40 ਪ੍ਰਤੀਸ਼ਤ ਅੰਕ ਹਾਸਲ ਕਰਨ ਦੀ ਰੱਖੀ ਸ਼ਰਤ ਨੇ ਅਨੇਕਾਂ ...

ਪੂਰੀ ਖ਼ਬਰ »

ਸੇਵਾ ਸਿੰਘ ਬਡਿਆਲ ਤੇ ਉਨ੍ਹਾਂ ਦੀ ਪਤਨੀ ਨਮਿੱਤ ਸ਼ਰਧਾਂਜਲੀ ਸਮਾਗਮ ਕੱਲ੍ਹ

ਅੱਡਾ ਸਰਾਂ, 26 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ (ਹੁਸ਼ਿਆਰਪੁਰ) ਦੇ ਚੇਅਰਮੈਨ ਹਿੰਦ ਰਤਨ ਸੇਵਾ ਸਿੰਘ ਬਡਿਆਲ ਤੇ ਉਨ੍ਹਾਂ ਦੀ ਪਤਨੀ ਸੁਖਜੀਤ ਕੌਰ ਬਡਿਆਲ ਨਮਿੱਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫ਼ੌਜ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਕਾਰਗਿਲ ਜੰਗ ਦੀ 22ਵੀਂ ਵਰੇ੍ਹਗੰਢ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਦਾ ਵੱਡੀ ਗਿਣਤੀ ਪਿੰਡਾਂ ਦੇ ਵਰਕਰਾਂ ਨੇ ਛੱਡਿਆ ਸਾਥ

ਘਨੌਰ, 26 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਭਰ 'ਚੋਂ ਤੀਜੇ ਸਭ ਤੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਮੌਜੂਦਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਹਲਕਾ ਘਨੌਰ ਦੇ ਵੱਡੇ ਗਿਣਤੀ ਪਿੰਡਾਂ ਦੇ ਕਾਂਗਰਸੀ ਹੀ ਸੈਂਕੜੇ ਮੋਹਤਬਰ ਆਗੂਆਂ ਨੇ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਢੰਗ ਨਾਲ ਗੱਡੀਆਂ 'ਤੇ ਐਮਰਜੈਂਸੀ ਬੱਤੀਆਂ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਚੰਡੀਗੜ੍ਹ, 26 ਜੁਲਾਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਜਨਹਿਤ ਪਟੀਸ਼ਨ ਦਾਇਰ ਕਰਦਿਆਂ ਹਾਈਕੋਰਟ ਦੇ ਵਕੀਲ ਨਿਖਿਲ ਸਰਾਫ ਨੇ ਮੰਗ ਕੀਤੀ ਹੈ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਉਨ੍ਹਾਂ ਅਫ਼ਸਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਿਛਲੇ ਸਾਲ ਦੇ ਮੁਕਾਬਲੇ 42 ਫੁੱਟ ਪਾਣੀ ਘੱਟ

ਨੰਗਲ, 26 ਜੁਲਾਈ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1572.89 ਫੁੱਟ 'ਤੇ ਪਹੁੰਚਿਆ ਹੈ | ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1614.94 ਫੁੱਟ ਸੀ ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ 'ਚ ਪਾਣੀ ਦਾ ਪੱਧਰ 42.05 ਫੁੱਟ ਘੱਟ ਹੈ | 39761 ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਦਾ ਢੀਂਡਸਾ ਵਲੋਂ ਜ਼ੋਰਦਾਰ ਵਿਰੋਧ

ਐੱਸ.ਏ.ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਸੰਸਦ 'ਚ ਅਗਲੇ ਕੁਝ ਦਿਨਾਂ ਦੌਰਾਨ ਪੇਸ਼ ਹੋਣ ਵਾਲੇ ਬਿਜਲੀ (ਸੋਧ) ਬਿੱਲ-2021 ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਖ਼ਤ ਵਿਰੋਧ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਧਰਨਾ ਸ਼ੁੱਕਰਵਾਰ ਤੱਕ ਮੁਲਤਵੀ, ਸੰਘਰਸ਼ ਜਾਰੀ ਰੱਖਣ ਦਾ ਐਲਾਨ

ਐੱਸ.ਏ.ਐੱਸ. ਨਗਰ, 26 ਜੁਲਾਈ (ਕੇ.ਐੱਸ. ਰਾਣਾ)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਬੀਤੇ ਕੱਲ੍ਹ ਵਰਚੁਅਲ ਮੀਟਿੰਗ ਕੀਤੀ ਗਈ ਅਤੇ ਸੂਬੇ ਦੇ ਸਰਕਾਰੀ ਡਾਕਟਰਾਂ ਵਲੋਂ 23 ਜੁਲਾਈ ਨੂੰ ਕੱਢੇ ਗਏ ਰਾਜ ਪੱਧਰੀ ਰੋਸ ਮਾਰਚ ਅਤੇ ਧਰਨੇ ਨੂੰ ਪੂਰਨ ਰੂਪ 'ਚ ...

ਪੂਰੀ ਖ਼ਬਰ »

ਸਾਰੇ ਬੱਸ ਅੱਡਿਆਂ 'ਚ 2 ਘੰਟੇ ਚੱਕਾ ਜਾਮ ਕਰ ਕੇ ਨਾਅਰੇਬਾਜ਼ੀ

ਅੰਮਿ੍ਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਬੱਸ ਅੱਡਿਆਂ 'ਚ 2 ਘੰਟੇ ਚੱਕਾ ...

ਪੂਰੀ ਖ਼ਬਰ »

ਦਿੱਲੀ ਧਰਨੇ 'ਚ ਗਏ ਕਿਸਾਨ ਦੀ ਮੌਤ

ਮੌੜ ਮੰਡੀ, 26 ਜੁਲਾਈ (ਗੁਰਜੀਤ ਸਿੰਘ ਕਮਾਲੂ)- ਪਿਛਲੇ ਅੱਠ ਮਹੀਨਿਆਂ ਤੋਂ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਧਰਨੇ ਲਗਾ ਕੇ ਬੈਠੇ ਹੋਏ ਹਨ | ਧਰਨੇ ਵਿਚ ਸ਼ਾਮਿਲ ਹੋਣ ਵਾਲੇ ਇਕ ਹੋਰ ਕਿਸਾਨ ਦੀ ਅੱਜ ...

ਪੂਰੀ ਖ਼ਬਰ »

ਐਸ.ਸੀ. ਉਮੀਦਵਾਰਾਂ ਵਲੋਂ ਲਾਇਬ੍ਰੇਰੀਅਨ ਅਸਾਮੀਆਂ ਲਈ ਲਿਖਤੀ ਪ੍ਰੀਖਿਆ 'ਚੋਂ 40 ਪ੍ਰਤੀਸ਼ਤ ਅੰਕਾਂ ਦੀ ਸ਼ਰਤ ਖ਼ਤਮ ਕਰਨ ਦੀ ਮੰਗ

ਮਾਲੇਰਕੋਟਲਾ, 26 ਜੁਲਾਈ (ਪਰਮਜੀਤ ਸਿੰਘ ਕੁਠਾਲਾ) - ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਸਕੂਲ ਲਾਇਬ੍ਰੇਰੀਅਨਾਂ ਦੀਆਂ ਐਲਾਨੀਆਂ 750 ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਤੋਂ ਲਏ ਲਿਖਤੀ ਟੈੱਸਟ ਵਿਚੋਂ 40 ਪ੍ਰਤੀਸ਼ਤ ਅੰਕ ਹਾਸਲ ਕਰਨ ਦੀ ਰੱਖੀ ਸ਼ਰਤ ਨੇ ਅਨੇਕਾਂ ...

ਪੂਰੀ ਖ਼ਬਰ »

ਖੁੱਡੀਆਂ ਦੇ ਕਾਂਗਰਸ ਨੂੰ ਅਲਵਿਦਾ ਕਹਿਣ ਨਾਲ ਲੰਬੀ ਹਲਕੇ 'ਚ ਸਿਆਸੀ ਦਿ੍ਸ਼ ਬਦਲਿਆ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਹਿਮ ਵਿਧਾਨ ਸਭਾ ਹਲਕੇ ਲੰਬੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਖੁੱਡੀਆਂ ਦੇ ਆਮ ਆਦਮੀ ਪਾਰਟੀ 'ਚ ਜਾਣ ਨਾਲ ਲੰਬੀ ਹਲਕੇ ਵਿਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ...

ਪੂਰੀ ਖ਼ਬਰ »

ਤਾਲਿਬਾਨ ਵਲੋਂ ਗ਼ਜ਼ਨੀ 'ਚ 43 ਲੋਕਾਂ ਦੀ ਹੱਤਿਆ

ਅਫ਼ਗ਼ਾਨ ਫ਼ੌਜ ਵਲੋਂ 81 ਅੱਤਵਾਦੀ ਹਲਾਕ

ਅੰਮਿ੍ਤਸਰ, 26 ਜੁਲਾਈ (ਸੁਰਿੰਦਰ ਕੋਛੜ)-ਤਾਲਿਬਾਨ ਨੇ ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੇ ਜਵਾਨਾਂ ਸਮੇਤ 43 ਨਾਗਰਿਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ | ਤਾਲਿਬਾਨ ਵਲੋਂ ਮਾਰੇ ਗਏ ਲੋਕਾਂ 'ਚ ਸ਼ਾਮਿਲ 2 ਨੌਜਵਾਨਾਂ ਦੇ ਪਿਤਾ ਨੇ ...

ਪੂਰੀ ਖ਼ਬਰ »

ਜਬਾੜੇ ਦੀ ਘਸੀ ਹੱਡੀ ਵਾਲੇ ਮਰੀਜ਼ ਵੀ ਲਗਵਾ ਸਕਦੇ ਹਨ 3 ਦਿਨਾਂ 'ਚ ਪੱਕੇ ਦੰਦ- ਡਾ. ਨੈਨਸੀ

31 ਜੁਲਾਈ ਤੱਕ ਇਲਾਜ 'ਚ ਵਿਸ਼ੇਸ਼ ਰਿਆਇਤ

ਜਲੰਧਰ, 26 ਜੁਲਾਈ (ਐੱਮ.ਐੱਸ. ਲੋਹੀਆ)- ਜਿਹੜੇ ਵਿਅਕਤੀਆਂ ਦੇ ਜਬਾੜੇ ਦੀ ਹੱਡੀ ਘੱਸ ਜਾਂਦੀ ਹੈ ਜਾਂ ਉਹ ਸ਼ੂਗਰ ਦੇ ਮਰੀਜ਼ ਹਨ ਜਾਂ ਕਿਸੇ ਹਾਦਸੇ 'ਚ ਜਬਾੜਾ ਟੁੱਟ ਗਿਆ ਹੈ ਤਾਂ ਉਹ ਵਿਅਕਤੀ ਵੀ 'ਬੇਸਲ ਇੰਪਲਾਂਟ' ਤਕਨੀਕ ਜ਼ਰੀਏ ਪੱਕੇ ਦੰਦ ਲਗਾ ਸਕਦੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੋਨਾਲੀ ਮਿਸ਼ਰਾ ਨੇ ਬੀ.ਐਸ.ਐਫ਼. ਪੰਜਾਬ ਫਰੰਟੀਅਰ ਦੇ ਆਈ.ਜੀ. ਦਾ ਅਹੁਦਾ ਸੰਭਾਲਿਆ

ਜਲੰਧਰ, 26 ਜੁਲਾਈ (ਐੱਮ. ਐੱਸ. ਲੋਹੀਆ) - ਆਈ.ਪੀ.ਐਸ. 1993 ਬੈਚ, ਮੱਧ ਪ੍ਰਦੇਸ਼ ਕੈਡਰ ਦੀ ਅਧਿਕਾਰੀ ਸੋਨਾਲੀ ਮਿਸ਼ਰਾ ਨੇ ਬੀ.ਐਸ.ਐਫ਼. ਪੰਜਾਬ ਫਰੰਟੀਆਰ ਦੇ ਇੰਸਪੈਕਟਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਮੱਧ ਪ੍ਰਦੇਸ਼ ਪੁਲਿਸ 'ਚ ਵੱਖ-ਵੱਖ ਅਹੁਦਿਆਂ 'ਤੇ ...

ਪੂਰੀ ਖ਼ਬਰ »

11 ਆਈ.ਏ.ਐਸ. ਅਤੇ 43 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 27 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਦੇਰ ਰਾਤ ਹੁਕਮ ਜਾਰੀ ਕਰਦਿਆਂ ਸੂਬੇ ਦੇ 11 ਆਈ. ਏ. ਐਸ ਅਤੇ 43 ਪੀ. ਸੀ. ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ ਆਈ. ਏ. ਐਸ ਅਧਿਕਾਰੀ ਅਲੋਕ ਸ਼ੇਖਰ ਨੂੰ ਪਿ੍ੰਸੀਪਲ ਸਕੱਤਰ ਸਿਹਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX