ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  4 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  44 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  53 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  1 minute ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਮੋਗਾ

ਸਿਹਤ ਮੰਤਰੀ ਸਿਵਲ ਹਸਪਤਾਲ ਮੋਗਾ 'ਚ ਜ਼ਖਮੀਆਂ ਦਾ ਹਾਲ ਚਾਲ ਜਾਣਨ ਪਹੁੰਚੇ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਜ਼ੀਰਾ ਦੇ ਪਿੰਡ ਮਲਸੀਆਂ ਤੋਂ ਮਿੰਨੀ ਬੱਸ 'ਤੇ ਸਵਾਰ ਹੋ ਕੇ ਪਿੰਡ ਦੇ ਕਾਂਗਰਸੀ ਵਰਕਰ ਚੰਡੀਗੜ੍ਹ ਵਿਖੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਤੇ ਜਦੋਂ ਉਹ ਮੋਗਾ ਦੇ ਪਿੰਡ ਲੁਹਾਰਾ ਕੋਲ ਪਹੁੰਚੇ ਸਨ ਤਾਂ ਉਨ੍ਹਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਤੇ ਜਿਸ ਨਾਲ ਤਿੰਨ ਕਾਂਗਰਸੀ ਵਰਕਰਾਂ ਦੀ ਮੌਤ ਹੋ ਜਾਣ ਦੇ ਨਾਲ ਨਾਲ 37 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ | ਇਸ ਹੋਏ ਹਾਦਸੇ ਵਿਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ ਉੱਥੇ ਤਾਜਪੋਸ਼ੀ ਸਮਾਗਮ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੇ ਸਾਥੀਆਂ ਨਾਲ ਮਰੀਜ਼ਾਂ ਦਾ ਹਾਲਚਾਲ ਜਾਣਨ ਅਤੇ ਮਿ੍ਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ | ਅੱਜ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਡਾਕਟਰ ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕੋਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ | ਸਰਕਾਰੀ ਹਸਪਤਾਲਾਂ ਵਿਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ. ਐਸ. ਏ. ਪਲਾਂਟ ਸਥਾਪਤ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ | ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ | ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ | ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ |
ਮੈਡੀਸਿਟੀ ਹਸਪਤਾਲ ਵਿਚ ਵੀ ਪੁੱਛਿਆ ਮਰੀਜ਼ਾਂ ਦਾ ਹਾਲ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਤੋਂ ਬਾਅਦ ਮੋਗਾ ਮੈਡੀਸਿਟੀ ਹਸਪਤਾਲ ਵੀ ਗਏ ਜਿੱਥੇ ਉਨ੍ਹਾਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ | ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਅਜਮੇਰ ਸਿੰਘ ਕਾਲੜਾ ਨੇ ਇਸ ਮੌਕੇ ਬਲਬੀਰ ਸਿੰਘ ਸਿੱਧੂ ਨੂੰ ਬੁੱਕਾ ਦਿੱਤਾ | ਇਸ ਮੌਕੇ ਕਾਂਗਰਸੀ ਵਿਧਾਇਕ ਹਰਜੋਤ ਕਮਲ, ਵਿਧਾਇਕ ਦਰਸ਼ਨ ਸਿੰਘ ਬਰਾੜ, ਸੁਖਜੀਤ ਸਿੰਘ ਲੋਹਗੜ੍ਹ, ਕੁਲਬੀਰ ਸਿੰਘ ਜ਼ੀਰਾ ਵੀ ਹਾਜ਼ਰ ਸਨ |

ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਮੋਗਾ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌ ਾਪਿਆ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੀ ਸਿਵਲ ਹਸਪਤਾਲ ਮੋਗਾ ਦੀ ਫੇਰੀ ਦੌਰਾਨ ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਦਾ ਇਕ ਸੱਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮਾਂ ਮੌਕੇ ਚੋਰ ਹੋਏ ਸਰਗਰਮ

ਬਾਘਾਪੁਰਾਣਾ, 26 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਅੰਦਰ ਜਿੱਥੇ ਅਨੇਕਾਂ ਚੋਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚੋਰੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਉੱਥੇ ਚੋਰਾਂ ਵਲੋਂ ਧਾਰਮਿਕ ਸਥਾਨਾਂ ਨੂੰ ਵੀ ਨਹੀ ਬਖ਼ਸ਼ਿਆ ਜਾ ਰਿਹਾ ਜਿਸ ਦੀ ਤਾਜ਼ਾ ਉਦਾਹਰਨ ਬੀਤੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਦੀ ਐਕਸਚੇਂਜ ਵਾਲੀ ਗਲੀ 'ਚੋਂ ਮੋਟਰਸਾਈਕਲ ਚੋਰੀ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਲੁੱਟਾਂ-ਖੋਹਾਂ, ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰ ਬੇਖ਼ੌਫ ਹੋ ਕੇ ਸ਼ਰ੍ਹੇਆਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਜਿਸ ਨੂੰ ਲੈ ਕੇ ਲੋਕਾਂ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਠੇਕੇਦਾਰਾਂ ਵਿਰੁੱਧ ਦਰਜਾ ਚਾਰ ਯੂਨੀਅਨ ਵਲੋਂ ਧਰਨਾ

ਮੋਗਾ, 26 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਦਰਜਾ ਚਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਸੰਗੇਲੀਆ ਦੀ ਅਗਵਾਈ ਵਿਚ ਇਕ ਰੋਸ ਧਰਨਾ ਲਗਾਇਆ ਗਿਆ | ਧਰਨੇ ਵਿਚ ਹਰੀ ਬਹਾਦਰ, ...

ਪੂਰੀ ਖ਼ਬਰ »

ਐਚ. ਪੀ. ਸੀ. ਐਲ. ਕੰਪਨੀ ਵਲੋਂ ਖੋਲ੍ਹੇ ਗਏ ਸੱਗੜ ਫਿਉੂਲਜ਼ ਦਾ ਜਥੇਦਾਰ ਤੋਤਾ ਸਿੰਘ ਨੇ ਕੀਤਾ ਉਦਘਾਟਨ

ਬੱਧਨੀ ਕਲਾਂ, 26 ਜੁਲਾਈ (ਸੰਜੀਵ ਕੋਛੜ)-ਹਿੰਦੁਸਤਾਨ ਪੈਟਰੋਲੀਅਮ ਵਲੋਂ ਨੈਸ਼ਨਲ ਹਾਈਵੇ ਨੰਬਰ 703 ਮੋਗਾ-ਬਰਨਾਲਾ ਮੁੱਖ ਮਾਰਗ 'ਤੇ ਕਸਬਾ ਬੱਧਨੀ ਕਲਾਂ ਵਿਖੇ ਖੋਲੇ ਗਏ ਪੈਟਰੋਲ ਪੰਪ ਦਾ ਉਦਘਾਟਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਨੇ ਸਿਹਤਯਾਬ ਹੋ ਕੇ ਸੰਭਾਲਿਆ ਦਫ਼ਤਰ ਦਾ ਕੰਮਕਾਜ

ਮੋਗਾ, 26 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਲੱਤ ਦਾ ਸਫਲ ਆਪ੍ਰੇਸ਼ਨ ਹੋ ਜਾਣ ਤੋਂ ਬਾਅਦ ਅੱਜ ਆਪਣੇ ਦਫ਼ਤਰ ਨਗਰ ਸੁਧਾਰ ਟਰੱਸਟ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣਾ ਕੰਮਕਾਜ ਮੁੜ ਤੋਂ ਸੰਭਾਲ ਲਿਆ ਤੇ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਨਾਲ ਦੋ ਮੌਤਾਂ ਐਕਟਿਵ ਕੇਸ 5, ਮੌਤਾਂ ਦਾ ਅੰਕੜਾ 233

ਮੋਗਾ, 26 ਜੁਲਾਈ (ਗੁਰਤੇਜ ਸਿੰਘ)-ਅੱਜ ਜ਼ਿਲ੍ਹੇ ਵਿਚ ਦੋ ਹੋਰ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ 'ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 233 ਤੱਕ ਪੁੱਜ ਗਿਆ ਹੈ, ਪਿਛਲੇ ਕਈ ਦਿਨਾਂ ਤੋਂ ਭਾਵੇਂ ਕੋਰੋਨਾ ਦੀ ਰਫ਼ਤਾਰ 0 'ਤੇ ਪਹੁੰਚ ਗਈ ਹੈ ਪਰ ਇਸ ਦੇ ਬਾਵਜੂਦ 5 ਐਕਟਿਵ ਕੇਸ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਦਸਵੀਂ ਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦਾ ਨਾਮਵਰ ਵਿੱਦਿਅਕ ਅਦਾਰਾ ਜੋ ਕਿ ਬੀ. ਬੀ. ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋਵਿਡ-19 ਦੀ ਮਹਾਂਮਾਰੀ ਦੌਰਾਨ ਆਨ ਲਾਈਨ ਕਲਾਸਾਂ ਮੁਹੱਈਆ ਕਰਵਾਉਣ ਵਿਚ ...

ਪੂਰੀ ਖ਼ਬਰ »

ਪਿੰਡ ਫੂਲੇਵਾਲਾ ਵਿਖੇ ਚੋਰ ਗਰੋਹ ਨੇ ਪੁਲ ਨੇੜੇ ਸੜਕ ਨਾਲ ਲੱਗਦੀ ਰੇਲਿੰਗ ਕੀਤੀ ਚੋਰੀ

ਬਾਘਾ ਪੁਰਾਣਾ, 26 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਅੰਦਰ ਲਗਾਤਾਰ ਵੱਧ ਰਹੀਆਂ ਚੋਰੀਆਂ ਕਾਰਨ ਜਿੱਥੇ ਆਮ ਜਨਤਾ ਪਰੇਸ਼ਾਨ ਹੈ ਉੱਥੇ ਅਣਪਛਾਤੇ ਚੋਰਾਂ ਵਲੋਂ ਸਰਕਾਰੀ ਸੰਪਤੀ ਨੂੰ ਨਿਸ਼ਾਨਾ ਬਣਾਉਣ ਨਾਲ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮੋਗਾ ਪੁੱਜਣ 'ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਹੋਇਆ ਜ਼ਬਰਦਸਤ ਵਿਰੋਧ

ਮੋਗਾ, 26 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਮੋਗਾ ਦੇ ਪਿੰਡ ਲੁਹਾਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਜਾਣਨ ਲਈ ਜਦੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਮੋਗਾ ਪਹੰੁਚੇ ਤਾਂ ਬਿਜਲੀ ...

ਪੂਰੀ ਖ਼ਬਰ »

ਡਾਕਟਰਾਂ ਦੀ ਤਾਲਮੇਲ ਕਮੇਟੀ ਵਲੋਂ ਧਰਨਾ ਮੁਲਤਵੀ, ਸੰਘਰਸ਼ ਜਾਰੀ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਵਲੋਂ ਇਕ ਵਰਚੂਅਲ ਮੀਟਿੰਗ ਕੀਤੀ ਗਈ ਅਤੇ ਸੂਬੇ ਦੇ ਸਰਕਾਰੀ ਡਾਕਟਰਾਂ ਵਲੋਂ 23 ਜੁਲਾਈ ਨੂੰ ਕੱਢੇ ਗਏ ਰਾਜ ਪੱਧਰੀ ਰੋਸ ਮਾਰਚ ਅਤੇ ਧਰਨੇ ਨੂੰ ਪੂਰਨ ਰੂਪ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਨਿਹਾਲ ਸਿੰਘ ਵਾਲਾ, 26 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦਾ ਸਨਮਾਨ

ਸਮਾਲਸਰ, 26 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਕਾਫ਼ੀ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਵਧੀਆ ਕਾਰਗੁਜ਼ਾਰੀ ਦੇ ਬਦਲੇ ਬਲਾਕ ਬਾਘਾ ਪਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਕੰਪਿਊਟਰ ਅਧਿਆਪਕਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਨਿਰਮਲਜੀਤ ਸਿੰਘ ਨੇ ਥਾਣਾ ਮੁਖੀ ਦਾ ਚਾਰਜ ਸੰਭਾਲਿਆ

ਨਿਹਾਲ ਸਿੰਘ ਵਾਲਾ, 26 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਮੁਖੀ ਗੁਰਵਿੰਦਰ ਸਿੰਘ ਦੀ ਇੱਥੋਂ ਬਦਲੀ ਹੋਣ 'ਤੇ ਨਿਰਮਲਜੀਤ ਸਿੰਘ ਨੇ ਐਸ. ਐਚ. ਓ. ਨਿਹਾਲ ਸਿੰਘ ਵਾਲਾ ਦਾ ਅਹੁਦਾ ਸੰਭਾਲ ਲਿਆ ਹੈ¢ ਨਿਰਮਲਜੀਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਬਿਨਾਂ ਨੰਬਰੀ ...

ਪੂਰੀ ਖ਼ਬਰ »

ਮੋਗਾ ਵਿਖੇ ਕੁਦਰਤ ਵਾਦੀ ਸਰਬ ਸਾਂਝਾ ਮੰਚ ਦੀ ਮੀਟਿੰਗ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਦੁਨੀਆਂ ਵਿਚ ਜਿਵੇਂ ਜਿਵੇਂ ਕੁਦਰਤੀ ਵਸੀਲਿਆਂ ਦਾ ਘਾਣ ਹੋ ਰਿਹਾ ਹੈ, ਇਸੇ ਕਾਰਨ ਅਸੀਂ ਮਹਾਂ-ਮਾਰੀਆਂ ਨੂੰ ਸੱਦਾ ਦੇ ਰਹੇ ਹਾਂ | ਸਾਨੂੰ ਮਿਲ ਕੇ ਕੁਦਰਤੀ ਸੋਮੇ ਜੰਗਲਾਤ, ਹਵਾ-ਪਾਣੀ, ਮਿੱਟੀ ਨੂੰ ਬਚਾਉਣ ਅਤੇ ...

ਪੂਰੀ ਖ਼ਬਰ »

10ਵੀਂ ਤੋਂ ਬਾਰ੍ਹਵੀਂ ਤੱਕ ਲਈ ਖੋਲੇ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਨਾਂਹ ਦੇ ਬਰਾਬਰ

ਬੱਧਨੀ ਕਲਾਂ, 26 ਜੁਲਾਈ (ਸੰਜੀਵ ਕੋਛੜ)- ਕੋਰੋਨਾ ਕਾਰਨ ਸਰਕਾਰ ਵਲੋਂ ਬੀਤੇ ਕੁਝ ਮਹੀਨਿਆਂ ਤੋਂ ਬੰਦ ਕੀਤੇ ਗਏ ਸਕੂਲਾਂ ਨੂੰ ਅੱਜ ਤੋਂ ਤਰਤੀਬ ਵਾਰ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੋਲ੍ਹਣ ਦੇ ਹੁਕਮ ਭਾਵੇਂ ਜਾਰੀ ਕੀਤੇ ਗਏ ਹਨ ਪਰ ਸਕੂਲਾਂ 'ਚ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਵਿਖੇ ਵਿਦਿਆਰਥੀ ਆਈਲਟਸ 'ਚ ਲੈ ਰਹੇ ਹਨ ਲਗਾਤਾਰ ਦਾਖ਼ਲੇ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਵਿਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਆਈਲਟਸ ਦੀ ਕੋਚਿੰਗ ਲਈ ਮੰਨੀ ਪ੍ਰਮੰਨੀ ਸੰਸਥਾ ਹੈ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ...

ਪੂਰੀ ਖ਼ਬਰ »

ਹਾਰਵਰਡ ਸਕੂਲ ਵਲੋਂ ਬੱਚਿਆਂ ਲਈ ਪਾਠ-ਸਹਾਇਕ ਕਿਰਿਆਵਾਂ ਕਰਵਾਈਆਂ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਲੋਂ ਬੱਚਿਆਂ ਲਈ ਕਈ ਪ੍ਰਕਾਰ ਦੀਆਂ ਪਾਠ-ਸਹਾਇਕ ਕਿਰਿਆਵਾਂ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਨਰਸਰੀ ਤੋਂ ਲੈ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਸਾਹਿਲ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ਪ੍ਰਾਪਤ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟ ਈਸੇ ਖਾਂ, 26 ਜੁਲਾਈ (ਨਿਰਮਲ ਸਿੰਘ ਕਾਲੜਾ)- ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਪਵਨ ਠਾਕਰ ਦੀ ਅਗਵਾਈ ਹੇਠ 10ਵੀਂ ਜਮਾਤ ਦਾ ਸਾਲਾਨਾ ਪ੍ਰੀਖਿਆ ਫਰਵਰੀ ਮਾਰਚ 2021 ਦਾ ਨਤੀਜਾ 100 ਫ਼ੀਸਦੀ ਰਿਹਾ | ਸਾਲਾਨਾ ਨਤੀਜੇ ਵਿਚ ਸਕੂਲ ਦੇ ਲਗਪਗ ਸਾਰੇ ਬੱਚਿਆਂ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਬਣ ਚੁੱਕੀ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਇਸ ਮੌਕੇ ਤੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਐਂਡ ਪਿ੍ੰਸੀਪਲ ਮੈਡਮ ਸ਼ਿਵਾਨੀ ...

ਪੂਰੀ ਖ਼ਬਰ »

10ਵੀਂ ਤੋਂ 12ਵੀਂ ਤੱਕ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ 25 ਤੋਂ 30 ਫ਼ੀਸਦੀ ਵਿਦਿਆਰਥੀ ਉਤਸ਼ਾਹ ਪੂਰਵਕ ਪਹੁੰਚੇ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਵਲੋਂ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਲਏ ਫ਼ੈਸਲੇ ਅਨੁਸਾਰ ਬਾਘਾ ਪੁਰਾਣਾ ਅਤੇ ਆਸ ਪਾਸ ਦੇ ਸਕੂਲਾਂ ਵਿਚ 25 ਤੋਂ 30 ਫੀਸਦੀ ਵਿਦਿਆਰਥੀ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸਕੂਲ ਖੁੱਲ੍ਹਦੇ ਹੀ ਪੰਜਾਬ ਕੋ ਐਜੂ: ਸਕੂਲ 'ਚ 70 ਫ਼ੀਸਦੀ ਵਿਦਿਆਰਥੀ ਪਹੁੰਚੇ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸਕੂਲ ਜੋ ਕਿ ਵਧੀਆ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸੁਚੱਜੇ ਪ੍ਰਬੰਧਾਂ ਲਈ ਜਾਣਿਆ ਜਾਂਦਾ ਹੈ, ਵਿਖੇ ਅੱਜ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਹੀ ਦਸਵੀਂ ...

ਪੂਰੀ ਖ਼ਬਰ »

ਫ਼ਤਿਹਗੜ੍ਹ ਪੰਜਤੂਰ ਦਾ ਯੂਥ ਆਪ ਦੇ ਹੱਕ 'ਚ ਹੋਇਆ ਲਾਮਬੰਦ-ਐਡਵੋਕੇਟ ਕੰਬੋਜ

ਫ਼ਤਿਹਗੜ੍ਹ ਪੰਜਤੂਰ, 26 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਦੀਆਂ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਇਸ ਵਾਰ ਬਦਲਾਅ ਦਾ ਮਨ ਬਣਾ ਲਿਆ ਹੈ | ਇਸੇ ਕਰ ਕੇ ਹਰ ਰੋਜ਼ ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਲੋਕ ...

ਪੂਰੀ ਖ਼ਬਰ »

ਗੁਰਚਰਨ ਸਿੰਘ ਭੱਟੀ ਕਿਸ਼ਨਪੁਰਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 26 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ 'ਤੇ ਪਾਰਟੀ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 26 ਜੁਲਾਈ (ਜਸਪਾਲ ਸਿੰਘ ਬੱਬੀ)-ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਮੋਗਾ ਦੀ ਮੀਟਿੰਗ ਹੋਈ, ਜਿਸ ਵਿਚ ਸਤਿਅਮ ਪ੍ਰਕਾਸ਼, ਰਜਿੰਦਰ ਸਿੰਘ ਰਿਆੜ, ਦਤਾਰ ਸਿੰਘ ਸੋਨੂੰ, ਰਾਜੂ ਸਿੰਘ, ਪਿ੍ਥੀ ਬਹਾਦਰ, ਗੁਰਨਾਇਬ ਸਿੰਘ, ਗੁਰਵਿੰਦਰ ਸਿੰਘ, ਨੰਦ ਰਾਮ, ...

ਪੂਰੀ ਖ਼ਬਰ »

ਭਾਜਪਾ ਦਾ ਪਿੰਡਾਂ ਤੇ ਸ਼ਹਿਰਾਂ 'ਚ ਕੋਈ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ-ਗੁਰਭਿੰਦਰ ਕੋਕਰੀ

ਅਜੀਤਵਾਲ, 26 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਸੰਯੁਕਤ ਮੋਰਚੇ 'ਚ ਸ਼ਾਮਲ ਸਾਰੀਆਂ ਕਿਸਾਨ ਯੂਨੀਅਨਾਂ ਦਾ ਫ਼ੈਸਲਾ ਕਿ ਪੰਜਾਬ ਦੇ ਸ਼ਹਿਰਾਂ ਕਸਬਿਆਂ ਪਿੰਡਾਂ 'ਚ ਭਾਜਪਾ ਦਾ ਚੋਣਾਂ ਜਾਂ ਹੋਰ ਰੈਲੀਆਂ ਸਬੰਧੀ ਕੋਈ ਇਕੱਠ ਨਹੀ ਹੋਣ ਦਿੱਤਾ ਜਾਵੇਗਾ ਇਨ੍ਹਾਂ ਦਾ ਮੁਕੰਮਲ ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਮੋਗਾ ਵਲੋਂ ਲੋੜਵੰਦਾਂ ਨੂੰ ਪੱਖੇ ਵੰਡੇ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ)-ਇੰਨਰਵੀਲ੍ਹ ਕਲੱਬ ਅੰਤਰ-ਰਾਸ਼ਟਰੀ ਸਵੈ-ਇੱਛੁਕ ਸੰਸਥਾ ਜੋ ਕਿ ਔਰਤਾਂ ਦੀ ਮਦਦ ਤੇ ਸਮਾਜਿਕ ਵਿਕਾਸ ਲਈ ਬਣਾਈ ਗਈ ਹੈ, ਜਿਸ ਦੇ ਕਾਰਜਕਾਰੀ ਹੈੱਡ ਸਰਿਤਾ ਸੂਦ, ਪ੍ਰਧਾਨ ਬਾਲਾ ਖੰਨਾ, ਸੈਕਟਰੀ ਦੀਪਕਾ ਜੈਨ, ਖ਼ਜ਼ਾਨਚੀ ਰੀਆ ਅਰੋੜਾ, ...

ਪੂਰੀ ਖ਼ਬਰ »

ਭਾਰਤੀ ਪੱਤੋ ਤੇ ਡਾ. ਸੁਰਜੀਤ ਨੰਗਲ ਦੀ ਨਿਯੁਕਤੀ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਨਿਹਾਲ ਸਿੰਘ ਵਾਲਾ, 26 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਸੀਨੀਅਰ ਯੂਥ ਆਗੂ ਅਤੇ ਭਗਵਾਨ ਪਰਸੂਰਾਮ ਬ੍ਰਹਮਣ ਸਭਾ ਪੰਜਾਬ ਦੇ ਸੂਬਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੂੰ ਵਪਾਰ ਮੰਡਲ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ, ਡਾਕਟਰ ਸੁਰਜੀਤ ਸਿੰਘ ਨੰਗਲ ਨੂੰ ...

ਪੂਰੀ ਖ਼ਬਰ »

ਚਮਕੌਰ ਸਿੰਘ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਨਿਯੁਕਤ

ਮੋਗਾ, 26 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮੋਗਾ ਦੇ ਪ੍ਰਬੰਧਕੀ ਕਮੇਟੀ ਅਹੁਦੇਦਾਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੀ ਮੋਗਾ ਕੋਆਪ੍ਰੇਟਿਵ ਮਾਰਕੀਟਿੰਗ ਕਮ ਪ੍ਰੋਸੈਸਿੰਗ ਸੁਸਾਇਟੀ ਮੋਗਾ ਦੀ ਪ੍ਰਬੰਧਕੀ ਕਮੇਟੀ ਦੇ ਚੁਣੇ ਹੋਏ ਅਹੁਦੇਦਾਰ ਚੇਅਰਮੈਨ ਬੂਟਾ ਸਿੰਘ ਸੋਸਣ, ਉਪ ਚੇਅਰਮੈਨ ਨੱਥਾ ਸਿੰਘ ਤੇ ਉਪਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਦਾ ਅਗਰਵਾਲ ਸਭਾ ਨਾਲ ਜੁੜਨਾ ਸਾਡੇ ਲਈ ਮਾਣ ਵਾਲੀ ਗੱਲ-ਮਨਜੀਤ ਕਾਂਸਲ

ਮੋਗਾ, 26 ਜੁਲਾਈ (ਅਸ਼ੋਕ ਬਾਂਸਲ)-ਅਗਰਵਾਲ ਸਭਾ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਮਹਾਰਾਜਾ ਅਗਰਸੈਨ ਆਸ਼ਰਮ ਐਫ.ਸੀ.ਆਈ. ਰੋਡ ਮੋਗਾ ਵਿਖੇ ਸਭਾ ਦੇ ਪ੍ਰਧਾਨ ਮਨਜੀਤ ਕਾਂਸਲ ਅਤੇ ਸੀਨੀਅਰ ਮੈਂਬਰ ਪ੍ਰਵੀਨ ਗੋਇਲ, ਸੰਜੀਵ ਗੁਪਤਾ, ਰਿਸ਼ੀ ਰਾਜ, ਹਰਸ਼ ਕੁਮਾਰ ਗੋਇਲ ਦੀ ...

ਪੂਰੀ ਖ਼ਬਰ »

ਮਨਰੇਗਾ ਯੂਨੀਅਨ ਦੀ ਹੜਤਾਲ ਇਨਸਾਫ਼ ਮਿਲਣ ਤੱਕ ਜਾਰੀ-ਪ੍ਰਧਾਨ ਸੁਖਵਿੰਦਰ ਸਿੰਘ

ਬਾਘਾ ਪੁਰਾਣਾ, 26 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਇਨਸਾਫ਼ ਮਿਲਣ ਤੱਕ ਲਗਾਤਾਰ ਸੰਘਰਸ਼ ਜਾਰੀ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਠੁੱਸ ਬੈਟਰੀ ਹੁਣ ਚਾਰਜ ਨਹੀਂ ਹੋਣੀ-ਲਾਡੀ ਢੋਸ

ਕੋਟ ਈਸੇ ਖਾਂ, 26 ਜੁਲਾਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ) -ਝੂਠੇ ਵਾਅਦੇ ਕਰਕੇ ਸੱਤਾ ਦਾ ਸੁੱਖ ਮਾਣ ਰਹੀ ਕਾਂਗਰਸ ਦੇ ਉਹ ਵਰਕਰ ਅੱਜ ਕਾਹਦੇ ਜਸ਼ਨ ਮਨਾਉਂਦੇ ਹਨ ਜਿਹੜੇ ਗਲੀਆਂ ਚੌਰਾਹਿਆਂ 'ਤੇ ਇਨ੍ਹਾਂ ਸਕੀਮਾਂ ਦੇ ਫਾਰਮ ਤੱਕ ਭਰਦੇ ਰਹੇ ਹਨ | ਲੋਕ ਵੱਡੇ ...

ਪੂਰੀ ਖ਼ਬਰ »

ਸਰਕਲ ਕੋਟ ਈਸੇ ਖਾਂ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਕੋਟ ਈਸੇ ਖਾਂ, 26 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਵਲੋਂ ਜੋ ਵਿਧਾਨ ਸਭਾ ਦੀਆਂ 2022 ਚੋਣਾਂ ਸਬੰਧੀ ਬੂਥ ਪੱਧਰ ਤੱਕ ਪਹੁੰਚ ਕਰਕੇ ਸਰਕਲਾਂ ਦੀਆਂ ਮੀਟਿੰਗਾਂ ਲਗਾਤਾਰ ਜਾਰੀ ਹਨ ਉਸੇ ਹੀ ਲੜੀ ਤਹਿਤ ਸਰਕਲ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਕਾਰਡ 'ਤੇ ਸਰਕਾਰੀ ਹਸਪਤਾਲ ਨੇ ਇਲਾਜ ਕਰਨ ਤੋਂ ਕੀਤੇ ਹੱਥ ਖੜ੍ਹੇ

ਨਿਹਾਲ ਸਿੰਘ ਵਾਲਾ, 26 ਜੁਲਾਈ (ਪਲਵਿੰਦਰ ਸਿੰਘ ਟਿਵਾਣਾ)-ਇਕ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪੰਜਾਬ ਦੇ ਗ਼ਰੀਬ ਲੋਕਾਂ ਲਈ ਸਰਬੱਤ ਸਿਹਤ ਬੀਮਾ ਕਾਰਡ ਰਾਹੀਂ 5 ਲੱਖ ਦਾ ਇਲਾਜ ਕਰਨ ਦੇ ਵੱਡੇ ਦਾਅਵੇ ਕਰ ਕੇ ਇਸ ਸਬੰਧੀ ਕਰੋੜਾਂ ਰੁਪਈਆ ਪ੍ਰਚਾਰ 'ਤੇ ਵੀ ਖ਼ਰਚ ਕੀਤਾ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋਂ 'ਚ ਤੀਆਂ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 26 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)- ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਕੈਨੇਡੀਅਨ ਨਿਰਮਲ ਸਿੰਘ ਵਲੋਂ ਸਰਪੰਚ ਜਗਸੀਰ ਸਿੰਘ ਲੰਗੇਆਣਾ ਨਵਾਂ ਦਾ ਸਕਾਰਪੀਓ ਗੱਡੀ ਨਾਲ ਸਨਮਾਨ

ਨੱਥੂਵਾਲਾ ਗਰਬੀ, 26 ਜੁਲਾਈ (ਸਾਧੂ ਰਾਮ ਲੰਗੇਆਣਾ)- ਪਿੰਡ ਲੰਗੇਆਣਾ ਲਵਾਂ ਦੇ ਸਰਪੰਚ ਜਗਸੀਰ ਸਿੰਘ ਬਰਾੜ ਵਲੋਂ ਪਿੰਡ ਵਿਚ ਕੀਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹੋ ਕੇ ਪਿੰਡ ਦੇ ਪ੍ਰਵਾਸੀ ਭਾਰਤੀ ਕੈਨੇਡੀਅਨ ਨਿਰਮਲ ਸਿੰਘ ਪੁੱਤਰ ਜਥੇਦਾਰ ਬਲਬੀਰ ਸਿੰਘ ਵਲੋਂ 20 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀਆਂ ਦੀਆਂ ਮੀਟਿੰਗਾਂ 'ਚ ਭਰਵੇਂ ਇਕੱਠ ਬਦਲਾਅ ਦੀ ਗਵਾਹੀ ਭਰਦੇ ਹਨ-ਲਾਡੀ ਢੋਸ

ਧਰਮਕੋਟ, 26 ਜੁਲਾਈ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਨਿਧੜਕ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਅਤੇ 24 ਘੰਟੇ ...

ਪੂਰੀ ਖ਼ਬਰ »

ਸਮਾਂ ਆ ਗਿਆ ਹੈ ਉੱਜੜ ਰਹੇ ਪੰਜਾਬ ਨੂੰ ਬਚਾਉਣ ਦਾ-ਜਸਵਿੰਦਰ ਸਿੰਘ ਸਿੱਧੂ

ਕੋਟ ਈਸੇ ਖਾਂ, 26 ਜੁਲਾਈ (ਨਿਰਮਲ ਸਿੰਘ ਕਾਲੜਾ)-ਹਲਕਾ ਧਰਮਕੋਟ ਵਿਚ ਆਮ ਆਦਮੀ ਪਾਰਟੀ ਦਿਨੋਂ ਦਿਨ ਸਰਗਰਮੀਆਂ ਫੜਦੀ ਜਾ ਰਹੀ ਹੈ ਤੇ ਆਪਣੀ ਅਧਿਆਪਕ ਦੀ ਸਰਕਾਰੀ ਨੌਕਰੀ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਜਸਵਿੰਦਰ ਸਿੰਘ ਸਿੱਧੂ ਵਲੋਂ ਹਲਕਾ ਧਰਮਕੋਟ ਦੇ ਸਰਕਲ ...

ਪੂਰੀ ਖ਼ਬਰ »

ਕੋਆਪ੍ਰੇਟਿਵ ਸੁਸਾਇਟੀ ਕੜਿਆਲ ਦੀ ਸਰਬਸੰਮਤੀ ਨਾਲ ਚੋਣ

ਧਰਮਕੋਟ, 26 ਜੁਲਾਈ (ਪਰਮਜੀਤ ਸਿੰਘ)-ਕੋਆਪ੍ਰੇਟਿਵ ਸੁਸਾਇਟੀ ਕੜਿਆਲ ਦੀ ਚੋਣ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਰਹਿਨੁਮਾਈ ਹੇਠ ਪਿੰਡ ਕੜਿਆਲ ਵਿਖੇ ਸਰਬਸੰਮਤੀ ਨਾਲ ਹੋਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਬਲਤੇਜ ਸਿੰਘ ਗਿੱਲ ਨੂੰ ਪ੍ਰਧਾਨ, ਜਗਰਾਜ ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਦੀ ਮੀਟਿੰਗ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਪੰਜਾਬ ਡੈਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਦੀ ਮੀਟਿੰਗ ਇੱਥੇ ਹੋਈ, ਜਿਸ ਵਿਚ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਰਜਿੰਦਰ ਸਿੰਘ ਗਿੱਲ ਨੈਸ਼ਨਲ ਪ੍ਰਧਾਨ ਇੰਡੀਅਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਦੀਨਾ ਸਾਹਿਬ ਕੀਤੀ ਮੀਟਿੰਗ

ਨਿਹਾਲ ਸਿੰਘ ਵਾਲਾ/ਬਾਘਾ ਪੁਰਾਣਾ, 26 ਜੁਲਾਈ (ਖ਼ਾਲਸਾ, ਮਾਣੂੰਕੇ)-ਪਿੰਡ ਦੀਨਾ ਸਾਹਿਬ ਵਿਖੇ ਵੱਖ-ਵੱਖ ਥਾਵਾਂ 'ਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਬੀਬੀ ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਵਲੋਂ ਸੂਬਾ ਪੱਧਰੀ ਮੀਟਿੰਗ

ਬਾਘਾ ਪੁਰਾਣਾ, 26 ਜੁਲਾਈ (ਕਿ੍ਸ਼ਨ ਸਿੰਗਲਾ)-ਸਥਾਨਕ ਗੁਰਦੁਆਰਾ ਬਾਬਾ ਜੀਵਨ ਸਿੰਘ ਮੋਗਾ ਰੋਡ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਮੋਗਾ ਇਕਾਈ ਬਾਘਾ ਪੁਰਾਣਾ ਵਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ਜਿਸ ਵਿਚ ਜਸਵੰਤ ਸਿੰਘ ਸਾਬਕਾ ਡੀ.ਡੀ.ਪੀ.ਓ. ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਧਰਮਕੋਟ ਵਲੋਂ ਸਾਵਣ ਕਵੀ ਦਰਬਾਰ ਕਰਵਾਇਆ

ਧਰਮਕੋਟ, 26 ਜੁਲਾਈ (ਪਰਮਜੀਤ ਸਿੰਘ)-ਪੰਜਾਬੀ ਸਾਹਿਤ ਸਭਾ ਧਰਮਕੋਟ ਵਲੋਂ ਨਗਰ ਕੌਂਸਲ ਧਰਮਕੋਟ ਵਿਖੇ ਕਰਵਾਇਆ ਗਿਆ ਸਾਵਣ ਕਵੀ ਦਰਬਾਰ ਯਾਦਾਂ ਦੀ ਪਟਾਰੀ ਬਣ ਗਿਆ | ਇਹ ਸਾਵਣ ਕਵੀ ਦਰਬਾਰ ਸਵਰਗੀ ਗੀਤਕਾਰ ਜੱਸ ਬਰਸਾਲਵੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ ਗਿਆ ਸੀ | ਇਸ ...

ਪੂਰੀ ਖ਼ਬਰ »

ਕਾਂਗਰਸ ਦੀ ਹਾਲਤ ਵੈਂਟੀਲੇਟਰ 'ਤੇ ਪਏ ਮਰੀਜ਼ ਵਾਂਗ-ਜਥੇਦਾਰ ਤੋਤਾ ਸਿੰਘ

ਕੋਟ ਈਸੇ ਖਾਂ, 26 ਜੁਲਾਈ (ਨਿਰਮਲ ਸਿੰਘ ਕਾਲੜਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹਾਲਤ ਵੈਂਟੀਲੇਟਰ 'ਤੇ ਪਏ ਮਰੀਜ਼ ਵਾਂਗ ਹੈ, ਕਾਂਗਰਸ ਪਾਰਟੀ ਨੂੰ ਆਕਸੀਜਨ ਦਾ ਕੰਮ ਵਿਤ ਕਮਿਸ਼ਨ ਵਲੋਂ ਜਾਰੀ ਗਰਾਂਟਾਂ ਕੰਮ ਕਰ ਰਹੀਆਂ ਹਨ | ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 26 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਮੋਗਾ ਪ੍ਰਧਾਨ ਪਰਮਜੀਤ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਮੋਗਾ ਵਿਖੇ ਮੀਟਿੰਗ ਹੋਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਬਰਾਂਚ ਪ੍ਰਧਾਨ ਜਗਦੇਵ ਸਿੰਘ ਬੁੱਘੀਪੁਰਾ ਪੀ. ਡਬਲਯੂ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪਾਰਟੀ ਪ੍ਰਤੀ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ-ਮੱਖਣ ਬਰਾੜ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾ ਹੀ ਪਾਰਟੀ ਪ੍ਰਤੀ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾਂਦਾ ਹੈ ਕਿਉਂਕਿ ਪਾਰਟੀ ਵਰਕਰ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ...

ਪੂਰੀ ਖ਼ਬਰ »

ਵਾਅਦੇ ਦਾ ਸਮਾਂ ਪੂਰਾ ਹੋਣ 'ਤੇ ਮੁਲਾਜ਼ਮਾਂ ਨੇ ਦੋ ਘੰਟੇ ਬੱਸ ਅੱਡਾ ਬੰਦ ਕਰਕੇ ਸਰਕਾਰ ਨੂੰ ਦਿੱਤੀ ਚਿਤਾਵਨੀ

ਮੋਗਾ, 26 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨ ਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕੀਤੇ ਗਏ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX