ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਸੰਗਰੂਰ

ਸਕੂਲਾਂ 'ਚ ਮੁੜ ਪਰਤੀ ਰੌਣਕ, ਜ਼ਿਲ੍ਹੇ ਦੇ 221 ਸਰਕਾਰੀ ਸਕੂਲਾਂ 'ਚ 33 ਪ੍ਰਤੀਸ਼ਤ ਵਿਦਿਆਰਥੀਆਂ ਦੀ ਆਮਦ

ਸੰਗਰੂਰ, 26 ਜੁਲਾਈ (ਧੀਰਜ ਪਸ਼ੌਰੀਆ) - ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਬੰਦ ਹੋਏ ਸਕੂਲ ਅੱਜ ਚਾਰ ਮਹੀਨਿਆਂ ਬਾਅਦ ਖੁੱਲ੍ਹਣ ਨਾਲ ਸਕੂਲਾਂ ਵਿਚ ਮੁੜ ਰੌਣਕ ਪਰਤ ਆਈ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 221 ਸਰਕਾਰੀ ਸਕੂਲਾਂ ਵਿਚ ਦਾਖਲ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ 41500 ਬੱਚਿਆਂ ਵਿਚੋਂ ਅੱਜ 33 ਪ੍ਰਤੀਸ਼ਤ ਬੱਚਿਆਂ ਦੀ ਆਮਦ ਹੋਈ, ਦੋ ਚਾਰ ਦਿਨਾਂ ਵਿਚ ਇਹ ਗਿਣਤੀ ਵੱਧ ਜਾਵੇਗੀ | ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 22 ਮਾਰਚ 2020 ਨੂੰ ਸਕੂਲ ਬੰਦ ਕਰ ਦਿੱਤੇ ਗਏ ਸਨ ਜਿਸ ਤੋਂ ਬਾਅਦ 19 ਅਕਤੂਬਰ ਨੂੰ ਸਕੂਲ ਖੋਲ੍ਹੇ ਗਏ ਸਨ ਪਰ ਕੋਰੋਨਾ ਦੀ ਦੂਜੀ ਲਹਿਰ ਕਾਰਨ ਇਸ ਸਾਲ 19 ਮਾਰਚ ਨੂੰ ਸਕੂਲ ਫਿਰ ਬੰਦ ਕਰ ਦਿੱਤੇ ਗਏ ਸਨ | ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ 80 ਦੇ ਕਰੀਬ ਵਿਦਿਆਰਥੀ ਸਕੂਲ ਪਹੁੰਚੇ ਜਿਨ੍ਹਾਂ ਦੀਆਂ ਕਲਾਸਾਂ ਲਗਾਈਆਂ ਗਈਆਂ | ਸਕੂਲ ਮੈਨੇਜਮੈਂਟ ਕਮੇਟੀ ਨੇ ਵੀ ਚੇਅਰਮੈਨ ਬਾਬੂ ਸਿੰਘ ਦੀ ਅਗਵਾਈ ਵਿਚ ਸਕੂਲ ਵਿਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ ਦੇ ਪਿੰ੍ਰਸੀਪਲ ਇੰਦੂ ਸਿਮਕ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਤਿੰਨੇ ਜਮਾਤਾਂ ਦੇ 75 ਵਿਦਿਆਰਥੀ ਸਕੂਲ ਪਹੁੰਚੇ ਜਲਦ ਹੀ ਇਹ ਗਿਣਤੀ ਵੱਧ ਜਾਵੇਗੀ | ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਦੇ ਡਾਇਰੈਕਟਰ ਤੇਜਿੰਦਰ ਸਿੰਘ ਵਾਲੀਆਂ ਨੇ ਦੱਸਿਆ ਕਿ ਲੰਮੀ ਉਡੀਕ ਤੋਂ ਬਾਅਦ ਜਦ ਵਿਦਿਆਰਥੀ ਅੱਜ ਸਕੂਲ ਪਹੁੰਚੇ ਹਨ ਤਾਂ ਸਾਰਾ ਵਾਤਾਵਰਨ ਮਹਿਕ ਗਿਆ | ਵਿਦਿਆਰਥੀਆਂ ਦੇ ਆਉਣ ਨਾਲ ਬੇਜਾਨ ਪਏ ਸਕੂਲ ਕੰਪਲੈਕਸ ਵਿਚ ਮੁੜ ਜਾਨ ਪੈ ਗਈ ਹੈ | ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦਿਆਂ ਹੋਇਆ ਸਾਰੇ ਸਕੂਲ ਨੂੰ ਸੈਨੇਟਾਇਜ਼ ਕੀਤਾ ਗਿਆ ਹੈ | ਫੋਰਚੂਨ ਕਾਨਵੈਂਟ ਸਕੂਲ ਦੇ ਚੇਅਰਮੈਨ
ਡਾ. ਪ੍ਰਤਾਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਪਹਿਲੇਂ ਦਿਨ ਤਿੰਨੇ ਜਮਾਤਾਂ ਦੇ 25 ਪ੍ਰਤੀਸ਼ਤ ਵਿਦਿਆਰਥੀਆਂ ਦੀ ਆਮਦ ਹੋਈ ਹੈ | ਸਕੂਲ ਪੁੱਜਣ 'ਤੇ ਵਿਦਿਆਰਥੀਆਂ ਦਾ ਸਟਾਫ਼ ਵਲੋਂ ਪੂਰੇ ਜੋਸ਼ ਨਾ ਸਵਾਗਤ ਕੀਤਾ ਗਿਆ | ਵਿਦਿਆਰਥੀਆਂ ਦੇ ਹਾਸਿਆਂ ਤੇ ਕਿਲਕਾਰੀਆਂ ਨਾਲ ਸਕੂਲ ਵਿਚ ਮੁੜ ਬਹਾਰ ਆ ਗਈ ਹੈ | ਆਪਸੀ ਦੂਰੀ ਤੇ ਮਾਸਕ ਦੀ ਵਰਤੋਂ ਕਰਦਿਆਂ ਪੜ੍ਹਾਈ ਸ਼ੁਰੂ ਹੋ ਗਈ ਹੈ |
ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਸਕੂਲ ਮੁਖੀਆਂ ਕੋਲ ਪਹੁੰਚਿਆ ਪੱਤਰ
ਪੰਜਾਬ ਵਿਚ 10ਵੀਂ, 11ਵੀਂ, ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਨਾਲ ਹੀ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਲੋਂ ਪੰਜਾਬ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਇਕ ਪੱਤਰ ਜਾਰੀ ਹੋਇਆ ਹੈ ਤਾਂ ਜੋ ਕੋਵਿਡ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਇਸ ਬਿਮਾਰੀ ਤੋਂ ਬਚਿਆ ਜਾ ਸਕੇ | ਇਸ ਪੱਤਰ ਦੀ ਪੁਸ਼ਟੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ ਦੇ ਪਿ੍ੰਸੀਪਲ ਇੰਦੂ ਸਿਮਕ ਨੇ ਦੱਸਿਆ ਕਿ ਪੱਤਰ ਵਿਚ ਕਿਹਾ ਗਿਆ ਕਿ ਸਮੁੱਚੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਦੇ ਕੋਵਿਡ ਟੀਕਾਕਰਨ ਮੁਕੰਮਲ ਕਰਵਾਇਆ ਜਾਵੇ | ਹਰ ਰੋਜ਼ 100 ਵਿਦਿਆਰਥੀਆਂ ਪਿੱਛੇ ਇਕ ਵਿਦਿਆਰਥੀ ਦਾ ਕੋਵਿਡ ਟੈੱਸਟ ਕਰਵਾਇਆ ਜਾਵੇ | ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਸਕੂਲ 'ਚ ਕੋਵਿਡ ਨਾਲ ਪ੍ਰਭਾਵਿਤ ਵਿਦਿਆਰਥੀਆਂ ਅਤੇ ਸਟਾਫ਼ ਦੀ ਗਿਣਤੀ ਵਧਣ ਕਾਰਨ ਸਕੂਲ ਬੰਦ ਕਰਨ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਮੁੱਖ ਦਫਤਰ ਵਿਖੇ ਨੋਡਲ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ | ਪਿ੍ੰਸੀਪਲ ਇੰਦੂ ਸਿਮਕ ਨੇ ਦੱਸਿਆ ਕਿ ਪੱਤਰ ਵਿਚ ਆਈਆਂ ਹਦਾਇਤਾਂ ਨੂੰ ਸਕੂਲ ਵਿਚ ਇੰਨ ਬਿੰਨ ਲਾਗੂ ਕੀਤਾ ਜਾਵੇਗਾ |

-ਮਾਮਲਾ ਸੰਗਰੂਰ 'ਚ ਪੁਰਾਣੇ ਦਰੱਖ਼ਤ ਵੱਢੇ ਜਾਣ ਦਾ- ਜੰਗਲਾਤ ਵਿਭਾਗ ਵਲੋਂ ਕੀਤੀ ਜਾ ਰਹੀ ਜਾਂਚ 'ਚ ਨਹੀਂ ਸ਼ਾਮਿਲ ਹੋਏ ਸਬੰਧਿਤ ਵਿਭਾਗ ਦੇ ਅਧਿਕਾਰੀ

ਸੰਗਰੂਰ, 26 ਜੁਲਾਈ (ਧੀਰਜ ਪਸ਼ੌਰੀਆ) - ਇਸੇ ਸਾਲ ਮਾਰਚ ਮਹੀਨੇ 'ਚ ਸਥਾਨਕ ਕਾਲੀ ਮਾਤਾ ਮੰਦਿਰ ਰੋਡ 'ਤੇ ਅਖੌਤੀ ਵਿਕਾਸ ਦੇ ਨਾਂਅ 'ਤੇ 32 ਦੇ ਕਰੀਬ 50 ਤੋਂ 80 ਸਾਲ ਪੁਰਾਣੇ ਦਰਖਤਾਂ ਨੂੰ ਛਾਂਗਣ ਦੇ ਨਾਂਅ 'ਤੇ ਵੱਢੇ ਜਾਣ ਦੇ ਮੁੱਦੇ ਨੂੰ ਲੈ ਕੇ ਸੰਗਰੂਰ ਦੇ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨਾਲ ਡੱਟ ਕੇ ਖੜ੍ਹਾਂਗਾ - ਢੀਂਡਸਾ

ਸੰਗਰੂਰ, 26 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ, ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਦਿਵਾਉਣ ਤੇ ਬਿਜਲੀ ਸੋਧ ਬਿੱਲ ਵਾਪਸ ਕਰਵਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਬਰੰੂਹਾਂ ਉੱਪਰ ਬੈਠ ਕੇ ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਮੌਕੇ ਰਿਟਾਇਰਡ ਸੂਬੇਦਾਰ ਮੇਜਰ ਹੰਸ ਰਾਜ ਸ਼ਰਮਾ ਦਾ ਸਨਮਾਨ

ਸੰਗਰੂਰ, 26 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਅੱਜ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਫ਼ੌਜੀ ਅਫ਼ਸਰਾਂ ਦਾ ਸਨਮਾਨ ਕੀਤਾ ਗਿਆ | ਸੰਗਰੂਰ ਦੇ ਖ਼ਲੀਫ਼ਾ ਬਾਗ ਵਿਚ ਰਹਿੰਦੇ ਰਿਟਾਇਰਡ ਸੂਬੇਦਾਰ ...

ਪੂਰੀ ਖ਼ਬਰ »

ਬੱਸ ਅੱਡਾ ਦੋ ਘੰਟਿਆਂ ਲਈ ਬੰਦ ਕਰ ਕੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਸੰਗਰੂਰ, 26 ਜੁਲਾਈ (ਅਮਨਦੀਪ ਸਿੰਘ ਬਿੱਟਾ) - ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਥਾਨਕ ਬੱਸ ਅੱਡਾ ਦੱਸ ਤੋਂ ਬਾਰਾਂ ਵਜੇ ਤੱਕ ਬੰਦ ਕਰਦਿਆਂ ਗੇਟ ਰੈਲੀ ਕੀਤੀ ਗਈ | ਸੂਬਾ ਆਗੂ ਜਤਿੰਦਰ ਸਿੰਘ ਗਿੱਲ ਤੇ ਪਰਮਿੰਦਰ ਸਿੰਘ ਟਿੱਬਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਪਰਿਵਾਰ ਦੇ 4 ਜੀਅ ਸੀਵਰੇਜ ਬੋਰਡ ਦੇ ਠੇਕੇਦਾਰ ਵਲੋਂ ਪੁੱਟੇ ਟੋਏ 'ਚ ਡਿੱਗੇ

ਮਲੇਰਕੋਟਲਾ, 26 ਜਨਵਰੀ (ਪਰਮਜੀਤ ਕੁਠਾਲਾ) - ਸਥਾਨਕ ਰਾਏਕੋਟ ਰੋਡ 'ਤੇ ਸੀਵਰੇਜ ਬੋਰਡ ਵਲੋਂ ਸੀਵਰੇਜ ਪਾਈਪਾਂ ਦੱਬਣ ਲਈ ਠੇਕੇਦਾਰ ਰਾਹੀਂ ਪੁਟਵਾਏ ਡੂੰਘੇ ਟੋਏ ਵਿਚ ਡਿੱਗਣ ਨਾਲ ਜ਼ਖਮੀ ਹੋਏ ਇਕ ਮੋਟਰ ਸਾਈਕਲ ਸਵਾਰ ਪਰਿਵਾਰ ਦੇ ਚਾਰ ਜੀਆਂ ਵਿਚੋਂ ਮਾਂ ਧੀ ਦੀਆਂ ...

ਪੂਰੀ ਖ਼ਬਰ »

ਅਸਲ੍ਹੇ ਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਮਾਲੇਰਕੋਟਲਾ, 26 ਜੁਲਾਈ (ਪਾਰਸ ਜੈਨ) - ਮਾਲੇਰਕੋਟਲਾ ਪੁਲਿਸ ਨੇ ਤਿੰਨ ਵੱਖ-ਵੱਖ ਮੁਕੱਦਮਿਆਂ 'ਚ ਦੋ ਵਿਅਕਤੀਆਂ ਨੂੰ ਅਸਲ੍ਹਾ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਦਵਿੰਦਰ ਸਿੰਘ ਸੰਧੂ ਪੀ.ਬੀ.ਆਈ. ਮਾਲੇਰਕੋਟਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਲੇਰਕੋਟਲਾ ਦੇ 4 ਨੌਜਵਾਨਾਂ ਨੇ ਦੁਨੀਆ ਦਾ ਸਭ ਤੋਂ ਉੱਚਾ ਪਾਸ ਕੀਤਾ ਫ਼ਤਹਿ

ਮਲੇਰਕੋਟਲਾ, 26 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਕੁੱਝ ਲੋਕ ਦੁਨੀਆ 'ਚ ਕੁੱਝ ਨਾ ਕੁੱਝ ਰੋਮਾਂਚਕਾਰੀ ਕਾਰਜ ਕਰਦੇ ਰਹਿੰਦੇ ਹਨ, ਇਸ ਤਹਿਤ ਮਲੇਰਕੋਟਲਾ ਦੇ ਤਿੰਨ ਨੌਜਵਾਨਾਂ ਨੇ ਟਰੈਵਲਰ ਹੁਸੈਨ ਨਾਲ ਮਿਲ ਕੇ ਦੁਨੀਆ ਦੀ ਸਭ ਤੋਂ ਉੱਚੀ ਸੜਕ 'ਤੇ ਜਾਣ ਦਾ ਫ਼ੈਸਲਾ ਕੀਤਾ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਪਰਿਵਾਰ ਦੇ 4 ਜੀਅ ਸੀਵਰੇਜ ਬੋਰਡ ਦੇ ਠੇਕੇਦਾਰ ਵਲੋਂ ਪੁੱਟੇ ਟੋਏ 'ਚ ਡਿੱਗੇ

ਮਲੇਰਕੋਟਲਾ, 26 ਜਨਵਰੀ (ਪਰਮਜੀਤ ਕੁਠਾਲਾ) - ਸਥਾਨਕ ਰਾਏਕੋਟ ਰੋਡ 'ਤੇ ਸੀਵਰੇਜ ਬੋਰਡ ਵਲੋਂ ਸੀਵਰੇਜ ਪਾਈਪਾਂ ਦੱਬਣ ਲਈ ਠੇਕੇਦਾਰ ਰਾਹੀਂ ਪੁਟਵਾਏ ਡੂੰਘੇ ਟੋਏ ਵਿਚ ਡਿੱਗਣ ਨਾਲ ਜ਼ਖਮੀ ਹੋਏ ਇਕ ਮੋਟਰ ਸਾਈਕਲ ਸਵਾਰ ਪਰਿਵਾਰ ਦੇ ਚਾਰ ਜੀਆਂ ਵਿਚੋਂ ਮਾਂ ਧੀ ਦੀਆਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਮਾਲਕਾਂ ਨੇ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 26 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਪ੍ਰਾਈਵੇਟ ਬੱਸ ਮਾਲਕਾਂ ਨੇ ਆਰਥਿਕ ਪੱਖੋਂ ਕਮਜ਼ੋਰ ਹੋ ਰਹੀ ਪ੍ਰਾਈਵੇਟ ਟਰਾਂਸਪੋਰਟ ਨੂੰ ਬਚਾਉਣ ਲਈ ਆਪਣੀਆਂ ਮੰਗਾਂ ਸਬੰਧੀ ਬੱਸ ਅੱਡੇ 'ਚ ਬੱਸਾਂ ਖੜਾ ਕੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਬਾਪੂ ਬੁੱਧਰਾਮ ਸਿੰਘ ਢੀਂਡਸਾ ਨੂੰ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 26 ਜੁਲਾਈ (ਸੁਖਜਿੰਦਰ ਸਿੰਘ ਝੱਲ) - ਮਾਤਾ ਗੁਰਮੇਲ ਕੌਰ ਢੀਂਡਸਾ ਦੇ ਪਤੀ, ਨਿਰਮਲ ਸਿੰਘ ਢੀਂਡਸਾ ਤੇ ਗੁਰਜੰਟ ਸਿੰਘ ਢੀਂਡਸਾ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਰਾਮਪੁਰ ਛੰਨਾਂ ਦੇ ਪਿਤਾ ਬੁੱਧਰਾਮ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਗੁ: ਸਿੰਘ ਸਭਾ ...

ਪੂਰੀ ਖ਼ਬਰ »

ਕਬੱਡੀ ਖਿਡਾਰਨ ਨੇ ਸਰਕਾਰ ਤੋਂ ਮੰਗੀ ਨੌਕਰੀ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਕਬੱਡੀ ਖਿਡਾਰਨ ਸ਼ਿੰਦਰਪਾਲ ਕੌਰ ਨੇ ਗਰੀਬੀ ਦਾ ਵਾਸਤਾ ਪਾਉਂਦੇ ਹੋਏ ਸਰਕਾਰ ਤੋਂ ਆਪਣੇ ਲਈ ਨੌਕਰੀ ਦੀ ਮੰਗ ਕੀਤੀ ਹੈ | ਉਨ੍ਹਾਂ ਪੰਜਾਬ ਦੇ ਖੇਡ ਮੰਤਰੀ ਨੂੰ ਇਕ ਪੱਤਰ ਭੇਜ ਕੇ ਕਬੱਡੀ ਕੋਚ ਦੀ ਨਿਯੁਕਤੀ ਬਾਰੇ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬੈਂਕ ਨੇ ਗਾਹਕ ਮਿਲਣੀ ਕੈਂਪ ਲਗਾਇਆ

ਅਮਰਗੜ੍ਹ, 26 ਜੁਲਾਈ (ਸੁਖਜਿੰਦਰ ਸਿੰਘ ਝੱਲ) - ਪੰਜਾਬ ਗ੍ਰਾਮੀਣ ਬੈਂਕ ਢਢੋਗਲ ਵਲੋਂ ਕੈਂਪ ਲਗਾਉਂਦਿਆਂ ਗਾਹਕ ਮਿਲਣੀ ਦਾ ਪ੍ਰੋਗਰਾਮ ਕੀਤਾ ਗਿਆ ਜਿਸ ਵਿਚ ਬਰਾਂਚ ਮੈਨੇਜਰ ਰੇਖਾ ਰਾਣੀ ਅਤੇ ਐਫ ਐਲ ਸੀ ਸੀ ਰਜੇਸ਼ ਕੁਮਾਰ ਨੇ ਬੈਂਕ ਵਲੋਂ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

29 ਦੀ ਮਹਾਂਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਧੂਰੀ, 26 ਜੁਲਾਈ (ਦੀਪਕ, ਲਹਿਰੀ) - ਅਧਿਆਪਕ ਦਲ ਪੰਜਾਬ (ਜਵੰਧਾ) ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਦਲ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਥੇਬੰਦੀ ਦੇ ਸੂਬਾਈ ਸਰਪ੍ਰਸਤ ਸਰਦਾਰ ਹਰਦੇਵ ਸਿੰਘ ਜਵੰਧਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਅਵਾਰਾ ਪਸ਼ੂਆਂ ਦੇ ਗਲਾਂ 'ਚ ਰਿਫ਼ਲੈਕਟਰ ਪਾਉਣ ਦੀ ਮੁਹਿੰਮ ਵਿੱਢੀ

ਸੰਗਰੂਰ, 26 ਜੁਲਾਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਜੋ ਰਾਤ ਨੂੰ ਹਾਦਸਿਆਂ ਦਾ ਸਬੱਬ ਵੀ ਬਣਦੇ ਹਨ, ਤੋਂ ਲੋਕਾਂ ਨੂੰ ਬਚਾਉਣ ਹਿਤ ਟ੍ਰੈਫ਼ਿਕ ਪੁਲਿਸ ਸੰਗਰੂਰ ਵਲੋਂ ਵੱਡੀ ਗਿਣਤੀ ਵਿਚ ਰਿਫ਼ਲੈਕਟਰ ਆਵਾਰਾ ਪਸ਼ੂਆਂ ਦੇ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੇ ਖੋਲ੍ਹੇ ਮੁਫ਼ਤ ਸਿਲਾਈ ਸੈਂਟਰ

ਭਵਾਨੀਗੜ੍ਹ, 26 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵਕ ਡਾ: ਗੁਨਿੰਦਰਜੀਤ ਮਿੰਕੂ ਜਵੰਧਾ ਵਲੋਂ ਪਿੰਡਾਂ 'ਚ ਮੁਫ਼ਤ ਸਿਲਾਈ ਸੈਂਟਰ ਖੋਲ੍ਹ ਕੇ ਲੜਕੀਆਂ ਤੇ ਔਰਤਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਨ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਵਾਰ ਹੀਰੋਜ਼ ਸਟੇਡੀਅਮ ਦੇ ਸੁੰਦਰੀਕਰਨ ਲਈ ਲਾਇਨਜ਼ ਕਲੱਬ ਨੇ ਆਰੰਭੀ ਮੁੰਹਿਮ

ਸੰਗਰੂਰ, 26 ਜੁਲਾਈ (ਦਮਨਜੀਤ ਸਿੰਘ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਦੇ ਆਲੇ-ਦੁਆਲੇ ਨੂੰ ਸੁੰਦਰ ਅਤੇ ਛਾਂਦਾਰ ਬਣਾਉਣ ਲਈ ਲਾਇਨਜ਼ ਕਲੱਬ ਸੰਗਰੂਰ ਵਲੋਂ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੁਹਿੰਮ ਆਰੰਭੀ ਗਈ | ਲਾਇਨਜ਼ ਕਲੱਬ ਸੰਗਰੂਰ ਦੇ ...

ਪੂਰੀ ਖ਼ਬਰ »

ਡਾਇਲੈਸਿਸ ਮਸ਼ੀਨ ਦਾ ਸਿਵਲ ਸਰਜਨ ਵਲੋਂ ਉਦਘਾਟਨ

ਸੰਗਰੂਰ, 26 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸਿਵਲ ਹਸਪਤਾਲ ਸੰਗਰੂਰ ਵਿਖੇ ਨਵੀਂ ਡਾਇਲੈਸਿਸ ਮਸ਼ੀਨ ਦਾ ਉਦਘਾਟਨ ਸਿਵਲ ਸਰਜਨ ਡਾਕਟਰ ਅੰਜਨਾ ਗੁਪਤਾ ਵਲੋਂ ਕੀਤਾ ਗਿਆ | ਜ਼ਿਕਰਯੋਗ ਹੈ ਕਿ ਤਕਰੀਬਨ 7 ਲੱਖ ਦੀ ਕੀਮਤ ਵਾਲੀ ਉਪਕੋਤ ਮਸ਼ੀਨ ਕਿਸੇ ਦਾਨੀ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਸੱਗੂ, ਭੁੱਲਰ, ਧਾਲੀਵਾਲ) - ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਸੁਨਾਮ ਵਲੋਂ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਨੂੰ ਸਮਰਪਿਤ ਇਕ ਸੈਮੀਨਾਰ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਰਿੰਦਰ ਗੋਇਲ ਹੋ ਸਕਦੇ ਨੇ ਹਲਕਾ ਲਹਿਰਾਗਾਗਾ ਤੋਂ ਸੰਭਾਵੀ ਉਮੀਦਵਾਰ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਲਹਿਰਾਗਾਗਾ ਵਿਕਾਸ ਮੰਚ ਦੇ ਸਰਪ੍ਰਸਤ ਐਡਵੋਕੇਟ ਬਰਿੰਦਰ ਗੋਇਲ ਨੇ ਹਲਕੇ ਵਿਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ, ਉਹ ਲਗਾਤਾਰ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ | ਸ੍ਰੀ ਗੋਇਲ ਨੇ ਇਸ ਵਾਰ ਵਿਧਾਨ ਸਭਾ ...

ਪੂਰੀ ਖ਼ਬਰ »

ਬਰਨਾਲਾ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪੱਧਰੀ ਨਿਯੁਕਤੀ ਪੱਤਰ ਵੰਡੇ

ਭਵਾਨੀਗੜ੍ਹ, 26 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਯੂਥ ਅਕਾਲੀ ਦਲ ਵਲੋਂ ਦਲ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਟੀਮ ਬਣਾਉਂਦਿਆਂ ਨਿਯੁਕਤੀ ਵੰਡ ਸਮਾਗਮ ਕਰਾਇਆ ਗਿਆ ਜਿਸ ਵਿਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਿਮਰਪ੍ਰਤਾਪ ਸਿੰਘ ਬਰਨਾਲਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕਿਸਾਨਾਂ ਦੇ ਰੋਹਪੂਰਨ ਧਰਨੇ ਰਹੇ ਜਾਰੀ

ਸੰਗਰੂਰ, 26 ਜੁਲਾਈ (ਅਮਨਦੀਪ ਸਿੰਘ ਬਿੱਟਾ) - ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ਵਿਚ ਕਿਸਾਨਾਂ ਦੇ ਚੱਲ ਰਹੇ ਧਰਨੇ ਅੱਜ ਵੀ ਨਿਰੰਤਰ ਜਾਰੀ ਰਹੇ | ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ 31 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਨੂੰ ਨਿਰਮਲ ...

ਪੂਰੀ ਖ਼ਬਰ »

29 ਨੂੰ ਸੰਗਰੂਰ ਦੇ ਪੈਨਸ਼ਨਰ ਪਟਿਆਲਾ ਰੈਲੀ 'ਚ ਲੈਣਗੇ ਭਾਗ- ਅਰਜੁਨ ਸਿੰਘ

ਸੰਗਰੂਰ, 26 ਜੁਲਾਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਪੰਜਾਬ ਵਲੋਂ ਕੀਤੇ ਐਲਾਨ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਸੈਂਕੜੇ ਪੈਨਸ਼ਨਰਜ਼ 29 ਜੁਲਾਈ ਨੂੰ ਪਟਿਆਲਾ ਵਿਖੇ ਹੱਲਾ-ਬੋਲ ਮਹਾਂ ਰਾਲੀ ਵਿਚ ਸ਼ਾਮਿਲ ਹੋਣਗੇ | ਇਸ ...

ਪੂਰੀ ਖ਼ਬਰ »

ਮੰਗਾਂ ਸਬੰਧੀ ਦਿਵਿਆਂਗ ਕਲੱਬ ਦੇ ਆਗੂਆਂ ਵਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ

ਭਵਾਨੀਗੜ੍ਹ, 26 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਵਿਖੇ ਦਿਵਿਆਂਗ ਵੈਲਫ਼ੇਅਰ ਕਲੱਬ ਵਲੋਂ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਦਿੱਤਾ ਗਿਆ | ਕਲੱਬ ਦੇ ਆਗੂ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 26 ਜੁਲਾਈ (ਸੋਢੀ) - ਸਥਾਨਕ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆਂ ਗਿਆ | ਸੁਸਾਇਟੀ ਦੇ ਪ੍ਰਧਾਨ ਰਿੱਕੀ ਸੂਦ ਦੀ ਅਗਵਾਈ ਹੇਠ ਲਾਏ ਕੈਂਪ ਦੌਰਾਨ ਥਾਣਾ ਸਿਟੀ ਦੇ ਮੁਖੀ ਵਿਨਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰ ਖ਼ਿਲਾਫ਼ ਕਾਮਰੇਡਾਂ ਨੇ ਕੀਤੀ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਧਾਲੀਵਾਲ, ਭੁੱਲਰ) - ਕੁਲ ਹਿੰਦ ਕਿਸਾਨ ਸਭਾ (ਸੀਟੂ), ਖੇਤ ਮਜ਼ਦੂਰ ਯੂਨੀਅਨ ਵਲੋਂ ਕੌਮੀ ਸਾਂਝੇ ਸੱਦੇ 'ਤੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸ਼ੁਰੂ ਕੀਤੇ ਗਏ ਪੰਦਰਵਾੜਾ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 26 ਜੁਲਾਈ (ਪੁਰੀ) - ਸ਼ਹਿਰ ਦੀ ਸਟੇਟ ਐਵਾਰਡੀ ਸੰਸਥਾ 'ਮੁੰਡੇ ਅਹਿਮਦਗੜ੍ਹ ਦੇ' ਵੈੱਲਫੇਅਰ ਕਲੱਬ ਵਲੋਂ ਰਾਸ਼ਨ ਵੰਡ ਸਮਾਰੋਹ ਕੁੰਦਨ ਜੈਨ ਸਮਾਧ ਵਿਖੇ ਕੀਤਾ ਗਿਆ | ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਹੋਏ 64ਵੇਂ ਰਾਸ਼ਨ ਵੰਡ ਸਮਾਰੋਹ ਦੌਰਾਨ ਅਵਜਿੰਦਰ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਹੱਕ 'ਚ ਨਿੱਤਰੀ ਕਿਸਾਨ ਜਥੇਬੰਦੀ ਉਗਰਾਹਾਂ

ਅਮਰਗੜ੍ਹ, 26 ਜੁਲਾਈ (ਸੁਖਜਿੰਦਰ ਸਿੰਘ ਝੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਜ਼ਦੂਰਾਂ ਦੇ ਹੱਕ 'ਚ ਨਿੱਤਰਦਿਆਂ 9-10-11 ਅਗਸਤ ਨੂੰ ਪਟਿਆਲਾ ਵਿਖੇ ਲਾਏ ਜਾ ਰਹੇ ਮੋਰਚੇ ਸੰਬੰਧੀ ਪਿੰਡ ਗੁਆਰਾ ਵਿਖੇ ਅਹਿਮ ਇਕੱਤਰਤਾ ਕੀਤੀ | ਇਸ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਜਾਅਲੀ ਮਾਲਕ ਬਣਾ ਕੇ ਪਲਾਟ ਦੀ ਰਜਿਸਟਰੀ ਕਰਾਉਣ ਤਹਿਤ 4 ਖ਼ਿਲਾਫ਼ ਮਾਮਲਾ ਦਰਜ

ਮਾਲੇਰਕੋਟਲਾ, 26 ਜੁਲਾਈ (ਪਾਰਸ ਜੈਨ, ਕੁਠਾਲਾ) - ਸਥਾਨਕ ਲੁਧਿਆਣਾ ਰੋਡ 'ਤੇ ਪਿੰਡ ਭੋਗੀਵਾਲ ਨੇੜੇ ਸਥਿਤ ਇੱਕ ਪਲਾਟ ਦੇ ਮਾਲਕ ਠੇਕੇਦਾਰ ਰਾਜ ਕੁਮਾਰ ਕਪਿਲਾ ਵਾਸੀ ਮਾਲੇਰਕੋਟਲਾ ਦੀ ਜਗ੍ਹਾ 'ਤੇ ਲੁਧਿਆਣਾ ਵਾਸੀ ਪ੍ਰਵੇਸ਼ ਕੁਮਾਰ ਨਾਮੀ ਵਿਅਕਤੀ ਨੂੰ ਕਥਿਤ ਰਾਜ ...

ਪੂਰੀ ਖ਼ਬਰ »

ਕਿਸਾਨ ਹੋਇਆ ਠੱਗੀ ਦਾ ਸ਼ਿਕਾਰ, ਠੱਗਾਂ ਨੇ 1 ਕਰੋੜ ਦੇ ਇਨਾਮ ਦਾ ਲਾਲਚ ਦੇ ਕੇ ਆਪਣੇ ਖਾਤੇ 'ਚ ਪਵਾਏ ਪੈਸੇ

ਜਖੇਪਲ, 26 ਜੁਲਾਈ (ਮੇਜਰ ਸਿੰਘ ਸਿੱਧੂ) - ਪਿੰਡ ਗੰਢੂਆਂ ਵਿਖੇ 3 ਏਕੜ ਜ਼ਮੀਨ ਦੇ ਮਾਲਕ ਕਿਸਾਨ ਜੀਤ ਸਿੰਘ ਪੁੱਤਰ ਭੂਰਾ ਸਿੰਘ ਨਾਲ 22 ਲੱਖ ਰੁਪਏ ਦੀ ਠੱਗੀ ਵੱਜਣ ਦੀ ਖ਼ਬਰ ਮਿਲੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪੈ੍ਰੱਸ ਸਕੱਤਰ ਸੁਖਪਾਲ ਸਿੰਘ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਵਲੋਂ 7 ਪਿਸਤੌਲਾਂ ਤੇ ਜ਼ਿੰਦਾ ਰੌਂਦਾਂ ਸਮੇਤ ਮੱਧ ਪ੍ਰਦੇਸ਼ ਤੋਂ 2 ਨੌਜਵਾਨ ਕਾਬੂ

ਸੰਗਰੂਰ, 26 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਲੋੜੀਂਦੇ ਸੰਗਰੂਰ ਦੇ ਇਕ ਨੌਜਵਾਨ ਅਤੇ ਉਸ ਦੇ ਇਕ ਸਾਥੀ ਨੂੰ ਮੱਧ ਪ੍ਰਦੇਸ਼ ਤੋਂ ਗਿ੍ਫਤਾਰ ਕਰਦਿਆਂ ਉਨ੍ਹਾਂ ਪਾਸੋਂ 7 ਪਿਸਤੌਲ 32 ਬੋਰ ਸਮੇਤ 4 ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਮਨਾਇਆ

ਲੌਂਗੋਵਾਲ, 26 ਜੁਲਾਈ (ਵਿਨੋਦ, ਖੰਨਾ) - ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪਿ੍ੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ | ਇਸ ਮੌਕੇ ਕਾਰਗਿਲ ਸ਼ਹੀਦ ਦਰਸਨ ਸਿੰਘ ਸ਼ੇਰੋ ਦੀ ਤਸਵੀਰ ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਮਲੇਰਕੋਟਲਾ, 26 ਜੁਲਾਈ (ਹਨੀਫ਼ ਥਿੰਦ) - ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਮਲੇਰਕੋਟਲਾ ਅਤੇ ਸੰਗਰੂਰ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਕਾਰਗਿਲ ਵਿਜੇ ਦਿਵਸ ਮੌਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸਿਵਲ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਪੰਜਾਬ ਭਰ ਦੇ ਡੀਪੂ ਹੋਲਡਰ 29 ਦੀ ਪਟਿਆਲਾ ਰੈਲੀ 'ਚ ਹੋਣਗੇ ਸ਼ਾਮਿਲ - ਕਾਂਝਲਾ

ਮਲੇਰਕੋਟਲਾ, 26 ਜੁਲਾਈ (ਹਨੀਫ਼ ਥਿੰਦ) - ਡੀਪੂ ਹੋਲਡਰ ਫੈਡਰੇਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਤੇ ਪਰਮਜੀਤ ਸਿੰਘ ਹਾਂਡਾ ਨੇ ਦੱਸਿਆ ਕਿ ਪੰਜਾਬ, ਯੂ.ਟੀ. ਮੁਲਾਜ਼ਮ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 26 ਜੁਲਾਈ (ਦਲਜੀਤ ਸਿੰਘ ਮੱਕੜ) - ਐੱਸ.ਐੱਸ. ਡਿਗਰੀ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੀ.ਏ. ਭਾਗ ਤੀਜਾ (ਸਮੈਸਟਰ 6ਵਾਂ) ਦੇ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਵਿਚੋਂ ਸੁਖਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਮੇਜਰ ਸਿੰਘ ਬੁਸੈਹਰਾ ਨੂੰ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਪਾਰਟੀ ਦਾ ਸਰਕਲ ਪ੍ਰਧਾਨ ਬਣਾਉਣ 'ਤੇ ਖੁਸ਼ੀ ਦਾ ਇਜ਼ਹਾਰ

ਮੰਡਵੀ, 26 ਜੁਲਾਈ (ਪ੍ਰਵੀਨ ਮਦਾਨ) - ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਖਜ਼ਾਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਪਾਰਟੀ ਦਾ ਮੂਣਕ ਸਰਕਲ ਦਾ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਸ਼ੁਰੂ ਕਰਵਾਉਣ ਦੀ ਮੰਗ

ਮੰਡਵੀ, 26 ਜੁਲਾਈ (ਪ੍ਰਵੀਨ ਮਦਾਨ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ ਕਈ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਪ੍ਰੈੱਸ ਨੋਟ ਰਾਹੀਂ ਪਿੰਡ ਬੰਗਾਂ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਸਰਕਾਰੀ ਹਾਈ ਸਕੂਲ ਘੋੜੇਨਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲਹਿਰਾਗਾਗਾ, 26 ਜੁਲਾਈ (ਪ੍ਰਵੀਨ ਖੋਖਰ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੰਗਰੇਜ਼ੀ ਭਾਸ਼ਾ ਨੂੰ ਬੱਚਿਆਂ ਲਈ ਸਹਿਜ ਤੇ ਸੁਭਾਵਿਕ ਬਣਾਉਣ ਲਈ ਪੰਜਾਬ ਦੇ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬਾਂ ਦਾ ਗਠਨ ਕੀਤਾ ਗਿਆ ਹੈ | ਸਰਕਾਰੀ ਹਾਈ ਸਕੂਲ ਘੋੜੇਨਬ ਦੀ ਮੁੱਖ ...

ਪੂਰੀ ਖ਼ਬਰ »

ਸੜਕ ਨਾ ਬਣਨ ਦੇ ਰੋਸ 'ਚ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸੰਦੌੜ, 26 ਜੁਲਾਈ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਮਹਿਬੂਬਪੁਰਾ ਤੱਖਰ ਖ਼ੁਰਦ ਵਿਖੇ ਨਵੀਂ ਬਣ ਰਹੀ ਸੜਕ 'ਤੇ ਠੇਕੇਦਾਰ ਵੱਲੋਂ ਬੀਤੇ ਕਈ ਦਿਨਾਂ ਤੋਂ ਸਿਰਫ਼ ਰੋਡੇ ਪਾ ਮੁੜ ਸੜਕ ਦੀ ਸਾਰ ਨਾ ਲੈਣ ਦੇ ਵਿਰੋਧ 'ਚ ਅੱਜ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਅਮਰਗੜ੍ਹ•, 26 ਜੁਲਾਈ (ਜਤਿੰਦਰ ਮੰਨਵੀ) - ਨੌਜਵਾਨ ਪੀੜ•ੀ ਨੂੰ ਆਪਣੇ ਅਮੀਰ ਵਿਰਸੇ ਤੇ ਸਭਿਆਚਾਰ ਨਾਲ ਜੋੜਨ ਲਈ ਪਿੰਡ ਧੀਰੋਮਾਜਰਾ ਵਿਖੇ ਬੀਬੀ ਨਾਹਰੋ, ਅਨੀਤਾ ਤੇ ਗੁਰਵਿੰਦਰ ਕੌਰ ਪੰਚ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ- ਧੀਮਾਨ

ਦਿੜ੍ਹਬਾ ਮੰਡੀ, 26 ਜੁਲਾਈ (ਹਰਬੰਸ ਸਿੰਘ ਛਾਜਲੀ) - ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਦੀ ਤਾਜਪੋਸ਼ੀ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸੂਲਰ ਘਰਾਟ, 26 ਜੁਲਾਈ (ਜਸਵੀਰ ਸਿੰਘ ਔਜਲਾ) - ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਡੱਟ ਕੇ ਲੜ ਰਹੀਆਂ ਹਨ ਉੱਥੇ ਮਜ਼ਦੂਰ ਜਥੇਬੰਦੀਆਂ ਵੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »

ਸਕੂਲ ਵੈਨ ਮਾਲਕਾਂ ਨੇ ਮੀਟਿੰਗ ਕਰਕੇ ਮੁਸ਼ਕਿਲਾਂ ਵਿਚਾਰੀਆਂ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਸ਼ਹੀਦ ਊਧਮ ਸਿੰਘ ਸਕੂਲ ਵੈਨ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਸਤਨਾਮ ਸਿੰਘ ਚੋਟੀਆਂ ਦੀ ਅਗਵਾਈ ਵਿਚ ਇਲਾਕੇ ਦੇ ਵੈਨ ਆਪੇ੍ਰਟਰਾਂ, ਡਰਾਈਵਰਾਂ ਤੇ ਕੰਡਕਟਰਾਂ ਦੀ ਇਕ ਸਾਂਝੀ ਮੀਟਿੰਗ ਹੋਈ | ਮੀਟਿੰਗ ਵਿਚ ਸਕੂਲਾਂ ਨਾਲ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਪ੍ਰਧਾਨ ਦੀ ਚੋਣ ਪਹਿਲੀ ਨੰੂ

ਸੰਗਰੂਰ, 26 ਜੁਲਾਈ (ਚੌਧਰੀ ਨੰਦ ਲਾਲ ਗਾਂਧੀ) - ਸੀਨੀਅਰ ਸਿਟੀਜਨ ਭਲਾਈ ਸੰਸਥਾ ਸੰਗਰੂਰ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਸੰਸਥਾ ਦੇ ਪ੍ਰਧਾਨ ਦੀ ਚੋਣ ਲਈ ਚੋਣ ਇਜਲਾਸ ਸੀਨੀਅਰ ਸਰਪ੍ਰਸਤ ਸ੍ਰੀ ਜਗਨ ਨਾਥ ਗੋਇਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਇਆ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 26 ਜੁਲਾਈ (ਮਹੋਲੀ, ਸੋਢੀ) - ਸਿੱਖੀ ਸੰਭਾਲ, ਸਾਫ਼-ਸੁਥਰਾ ਵਾਤਾਵਰਨ ਅਤੇ ਹੋਰ ਲੋਕ ਭਲਾਈ ਦੇ ਸਮਾਜਿਕ ਕਾਰਜਾਂ ਆਦਿ ਦੀਆਂ ਨਿਰੰਤਰ ਸੇਵਾਵਾਂ ਦੇ ਰਹੀ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ...

ਪੂਰੀ ਖ਼ਬਰ »

ਸਿਪਾਹੀ ਦੀ ਕੁੱਟਮਾਰ ਕਰਨ ਵਾਲੇ ਨੌਜਵਾਨਾਂ 'ਤੇ ਮੁਕੱਦਮਾ ਦਰਜ

ਸੰਗਰੂਰ, 26 ਜੁਲਾਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸਿਪਾਹੀ ਦੀ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਇਰਾਦਾ ਕਤਲ ਸਣੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ ਪਿੰਡ ਸੰਜੂਮਾ ਵਿਖੇ 1 ਕਰੋੜ ਦੀ ਲਾਗਤ ਨਾਲ ਤਿਆਰ ਨਹਿਰੀ ਪਾਈਪ ਲਾਈਨ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਰੁਪਿੰਦਰ ਸਿੰਘ ਸੱਗੂ)- ਸੁਨਾਮ ਹਲਕੇ ਦੇ ਪਿੰਡ ਸੰਜੂਮਾਂ ਵਿਖੇ ਲੰਮੇ ਸਮੇਂ ਤੋਂ ਜੋ ਨਹਿਰੀ ਪਾਣੀ ਨੂੰ ਖੇਤਾਂ ਨਾਲ ਜੋੜਨ ਵਾਲੀ ਪਾਇਪ ਲਾਈਨ ਸੰਬੰਧੀ ਕਾਫ਼ੀ ਸਮੱਸਿਆ ਆ ਰਹੀ ਸੀ, ਜਿਸ ਦਾ ਅੱਜ ਮੈਡਮ ਦਾਮਨ ਥਿੰਦ ਬਾਜਵਾ, ਕਾਂਗਰਸ ...

ਪੂਰੀ ਖ਼ਬਰ »

ਗੋਲਕ ਤੋੜ ਕੇ ਨਕਦੀ ਚੋਰੀ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਪਿੰਡ ਭੁਟਾਲ ਕਲਾਂ ਵਿਖੇ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰ ਵਲੋਂ ਨਗਦੀ ਚੋਰੀ ਕਰ ਲਈ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 22-23 ਜੁਲਾਈ ਦੀ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ 29 ਨੂੰ ਮੁੱਖ ਮੰਤਰੀ ਦੇ ਸ਼ਹਿਰ ਰੈਲੀ ਦੀ ਤਿਆਰੀ

ਅਹਿਮਦਗੜ੍ਹ, 26 ਜੁਲਾਈ (ਰਣਧੀਰ ਸਿੰਘ ਮਹੋਲੀ) - ਸਾਂਝਾ ਅਧਿਆਪਕ ਮੋਰਚਾ ਵਲੋਂ ਉਲੀਕੇ ਪ੍ਰੋਗਰਾਮ ਮੁਤਾਬਿਕ 29 ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਪੂਰੇ ਜ਼ੋਸ ਨਾਲ ਰੋਸ ਰੈਲੀ ਦੀ ਤਿਆਰੀ ਪੂਰੇ ਸ਼ਿਖਰਾਂ ਤੇ ਹਨ | ਜਿਲ੍ਹਾ ਪ੍ਰਧਾਨ ਸੰਗਰੂਰ ਅਵਤਾਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX