ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  23 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  32 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  44 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  53 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫਿਰੋਜ਼ਪੁਰ

ਵਿਆਹੁਤਾ ਔਰਤ ਨੇ ਸਹੁਰੇ ਪਰਿਵਾਰ 'ਤੇ ਲਾਏ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼

ਗੁਰੂਹਰਸਹਾਏ, 26 ਜੁਲਾਈ (ਹਰਚਰਨ ਸੰਘ ਸੰਧੂ)- ਨੇੜਲੇ ਪਿੰਡ ਵਸਤੀ ਕੇਸਰ ਸਿੰਘ ਵਾਲਾ ਦੀ ਰਹਿਣ ਵਾਲੀ ਵਿਆਹੁਤਾ ਔਰਤ ਵਲੋਂ ਸਹੁਰੇ ਪਰਿਵਾਰ 'ਤੇ ਕੁੱਟ ਮਾਰ ਕਰਨ ਸਮੇਤ ਤੰਗ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ | ਇਸ ਸਬੰਧੀ ਪੈੱ੍ਰਸ ਕਲੱਬ ਗੁਰੂਹਰਸਹਾਏ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਆਹੁਤਾ ਨਿਸ਼ਾ ਰਾਣੀ ਪੁੱਤਰੀ ਸਵਰਗਵਾਸੀ ਰਤਨ ਸਿੰਘ ਨੇ ਦੱਸਿਆਂ ਕਿ ਮੇਰਾ ਵਿਆਹ ਫਰਵਰੀ 2021 ਨੂੰ ਸੋਨਾ ਸਿੰਘ ਪੁੱਤਰ ਬੋਘਾ ਸਿੰਘ ਵਾਸੀ ਚਾਂਦੀ ਵਾਲਾ ਤਹਿਸੀਲ ਫ਼ਿਰੋਜ਼ਪੁਰ ਨਾਲ ਰੀਤੀ-ਰਿਵਾਜ਼ਾਂ ਅਨੁਸਾਰ ਹੋਇਆ ਸੀ ਅਤੇ ਮੇਰੇ ਮਾਪਿਆਂ ਨੇ ਆਪਣੀ ਹੈਸੀਅਤ ਤੋਂ ਵਧ ਕੇ ਦਾਜ ਦਿੱਤਾ ਸੀ ਪਰ ਮੇਰੇ ਸਹੁਰੇ ਪਰਿਵਾਰ ਵਲੋਂ ਇਕ ਮਹੀਨੇ ਬਾਅਦ ਹੀ ਕਾਰ ਲਿਆਉਣ ਦੀ ਮੰਗ ਕਰਦਿਆਂ ਕੁੱਟਣਾ ਮਾਰਨਾ ਸ਼ੁਰੂ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਮੈ ਕਈ ਵਾਰ ਸਹੁਰੇ ਪਰਿਵਾਰ ਨੂੰ ਆਪਣੇ ਮਾਪਿਆਂ ਦੀ ਗ਼ਰੀਬੀ ਹੋਣ ਦੀ ਗੁਹਾਰ ਲਗਾਈ ਪਰ ਸਹੁਰੇ ਪਰਿਵਾਰ ਵਲੋਂ ਮੇਰੇ 'ਤੇ ਹੋਰ ਜ਼ਿਆਦਾ ਜੁਲਮ ਢਾਹੁਣਾ ਸ਼ੁਰੂ ਕਰ ਦਿੱਤਾ ਗਿਆ, ਮੇਰਾ ਪਤੀ ਨਸ਼ੇ ਕਰਨ ਦਾ ਵੀ ਆਦੀ ਹੈ | ਇਸ ਮੌਕੇ ਲੜਕੀ ਦੀ ਮਾਤਾ ਮਨਜੀਤ ਕੋਰ ਨੇ ਦੱਸਿਆ ਕਿ ਮੇਰੀਆਂ ਪੰਜ ਲੜਕੀਆਂ ਹਨ ਤੇ ਮੇਰੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਮੇਰੀ ਲੜਕੀ ਨਿਸ਼ਾ ਨੂੰ ਉਸ ਦਾ ਸੁਹਰਾ ਪਰਿਵਾਰ ਤੇ ਪਤੀ ਸੋਨਾ ਸਿੰਘ ਤੰਗ ਕਰਦਾ ਸੀ, ਜਿਸ ਤੋਂ ਅੱਕ ਕੇ ਅਸੀਂ ਆਪਣੀ ਲੜਕੀ ਨੂੰ ਘਰ ਲੈ ਆਏ, ਪਰ ਫਿਰ ਵੀ ਉਸ ਦਾ ਪਿੱਛਾ ਸੋਨਾ ਸਿੰਘ ਨੇ ਨਹੀਂ ਛੱਡਿਆ ਤੇ ਇਕ ਦਿਨ ਮੇਰੀ ਲੜਕੀ ਨੂੰ ਅਣਪਛਾਤੇ ਵਿਅਕਤੀਆਂ ਨੂੰ ਨਾਲ ਲੈ ਕੇ ਘਰੋਂ ਜ਼ਬਰਦਸਤੀ ਚੱਕ ਕੇ ਲੈ ਗਏ, ਜਿਸ ਦੇ ਚੱਲਦਿਆਂ ਅਸੀਂ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਪਰ ਥਾਣਾ ਗੁਰੂਹਰਸਹਾਏ ਵਿਖੇ ਸਾਡੀ ਕੋਈ ਸੁਣਵਾਈ ਨਹੀਂ ਹੋਈ ਤੇ ਅਖੀਰ ਮਾਨਯੋਗ ਹਾਈਕੋਰਟ ਵਿਖੇ ਸਾਡੇ ਵਲੋਂ ਰਿੱਟ ਪਟੀਸ਼ਨ ਦਾਇਰ ਕੀਤੀ ਗਈ , ਦੇ ਹੁਕਮਾਂ ਤਹਿਤ ਸਾਡੀ ਲੜਕੀ ਨਿਸ਼ਾ ਸਾਡੇ ਕੋਲ ਪਹੁੰਚ ਗਈ | ਉਨ੍ਹਾਂ ਕਿਹਾ ਕਿ ਹੁਣ ਮੇਰੀ ਲੜਕੀ ਦੇ ਪਤੀ ਸੋਨਾ ਸਿੰਘ ਵਲੋਂ ਮੇਰੇ ਪਰਿਵਾਰ ਤੇ ਮੇਰੀ ਲੜਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ਵਿਧਵਾ ਮਨਜੀਤ ਕੌਰ ਨੇ ਦੱਸਿਆ ਕਿ ਗੁਰੂਹਰਸਹਾਏ ਦੀ ਪੁਲਿਸ ਨੂੰ ਇਸ ਸਾਰੇ ਮਾਮਲੇ ਦੀ ਲਿਖਤੀ ਜਾਣਕਾਰੀ ਦਿੱਤੀ ਗਈ ਹੈ ਤੇ ਇਨਸਾਫ਼ ਲੈਣ ਲਈ ਸਾਡੇ ਵਲੋਂ ਗੁਰੂਹਰਸਹਾਏ ਥਾਣੇ ਮੂਹਰੇ ਧਰਨਾ ਵੀ ਦਿੱਤਾ ਗਿਆ ਸੀ, ਜਿਸ ਉਪਰੰਤ ਪੁਲਿਸ ਵਲੋਂ ਥਾਣੇਦਾਰ ਹਰਨੇਕ ਸਿੰਘ ਨੂੰ ਤਫ਼ਤੀਸ਼ੀ ਅਫ਼ਸਰ ਨਿਯੁਕਤ ਕੀਤਾ ਗਿਆ ਸੀ ਪਰ ਉਸ ਵਲੋਂ ਇਸ ਮਾਮਲੇ ਸਬੰਧੀ ਕੋਈ ਗੰਭੀਰਤਾ ਨਹੀਂ ਦਿਖਾਈ ਗਈ ਤੇ ਉਕਤ ਸੋਨਾ ਸਿੰਘ ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਹੋਣ ਦੇ ਬਾਵਜੂਦ ਵੀ ਅੱਜ ਤੱਕ ਪੁਲਿਸ ਵਲੋਂ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਪੀੜਤ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਗੁਹਾਰ ਲਾਈ ਗਈ ਹੈ | ਇਸ ਸਾਰੇ ਮਾਮਲੇ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਸਹਾਇਕ ਥਾਣੇਦਾਰ ਹਰਨੇਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੇਰੇ ਵਲੋਂ ਸੋਨਾ ਸਿੰਘ ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਸੀ ਪਰ ਹੁਣ ਇਹ ਮਾਮਲਾ ਮੈਂ ਨਹੀਂ ਦੇਖ ਰਿਹਾ |

ਪੰਚਾਇਤ ਵਿਭਾਗ ਦੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਜ਼ੀਰਾ, 26 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਚਾਇਤ ਵਿਭਾਗ ਦੇ ਕਾਮਿਆਂ ਵੱਲੋਂ ਹੜਤਾਲ ਲਗਾਤਾਰ ਜਾਰੀ ਹੈ ਅਤੇ ਮੰਗਾਂ ਨਾ ਮੰਨੇ ਜਾਣ 'ਤੇ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਬਲਾਕ ...

ਪੂਰੀ ਖ਼ਬਰ »

ਰਿਲਾਇੰਸ ਪੈਟਰੋਲ ਪੰਪ ਵਲੂਰ ਵਿਖੇ ਧਰਨਾ 299ਵੇਂ ਦਿਨ ਵਿਚ ਦਾਖਲ

ਕੁੱਲਗੜ੍ਹੀ, 26 ਜੁਲਾਈ (ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰਿਲਾਇੰਸ ਪੈਟਰੋਲ ਪੰਪ ਵਲੂਰ ਵਿਖੇ ਧਰਨਾ 299ਵੇਂ ਦਿਨ ਵਿਚ ਦਿਨ-ਰਾਤ ਪੱਕਾ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਚੱਲ ਰਿਹਾ ਹੈ | ਇਸ ਮੌਕੇ ਕੁਲਵੰਤ ਸਿੰਘ ਜਨਰਲ ...

ਪੂਰੀ ਖ਼ਬਰ »

ਆਰ.ਟੀ.ਆਈ. ਐਕਟ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ-ਰਾਜ ਸੂਚਨਾ ਕਮਿਸ਼ਨਰ

ਫ਼ਿਰੋਜ਼ਪੁਰ, 26 ਜੁਲਾਈ (ਸੰਧੂ)- ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਸੋਢੀ ਅਤੇ ਖੁਸ਼ਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਰ.ਟੀ.ਆਈ. 2005 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਬਾਲ ਵਿਕਾਸ ਪੋ੍ਰਜੈਕਟ ਅਫ਼ਸਰਾਂ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਪੰਜਾਬ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਵਲੋਂ ਪੇ-ਸਕੇਲ ਵਧਾਉਣ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓਜ ਡੈਮੋਕ੍ਰੇਟਿਕ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ - ਜਨਮੇਜਾ ਸਿੰਘ ਸੇਖੋਂ

ਖੋਸਾ ਦਲ ਸਿੰਘ, 26 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੀ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੇ ਅਵਾਮ ਨੂੰ ਲੁੱਟਣ ਤੇ ਕੁੱਟਣ ਤੋ ਸਿਵਾਏ ਕੁਝ ਨਹੀਂ ਕੀਤਾ ਅਤੇ ਪੰਜਾਬ ਵਾਸੀ ਇਸ ਦਾ ਜਵਾਬ ਦੇਣ ਲਈ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ...

ਪੂਰੀ ਖ਼ਬਰ »

ਮਾਰ ਦੇਣ ਦੀ ਨੀਅਤ ਨਾਲ ਚਲਾਈ ਗੋਲੀ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 26 ਜੁਲਾਈ (ਗੁਰਿੰਦਰ ਸਿੰਘ)- ਥਾਣਾ ਸਿਟੀ ਅਧੀਨ ਪੈਂਦੇ ਗੋਲ ਬਾਗ਼ ਏਰੀਆ ਵਿਚ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ ਦੀ ਖਿੱਚ ਧੂਹ ਕਰਨ ਅਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਿਟੀ ਪੁਲਿਸ ਨੇ ...

ਪੂਰੀ ਖ਼ਬਰ »

ਰੇਲਵੇ ਹਸਪਤਾਲ ਦੇ ਕਰਮਚਾਰੀ ਵਲੋਂ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨਾਲ ਬਦਸਲੂਕੀ

ਫ਼ਿਰੋਜ਼ਪੁਰ, 26 ਜੁਲਾਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜ਼ਨ ਦੇ ਮੁੱਖ ਰੇਲਵੇ ਹਸਪਤਾਲ ਫ਼ਿਰੋਜ਼ਪੁਰ ਛਾਉਣੀ ਵਿਖੇ ਰੇਲਵੇ ਹਸਪਤਾਲ ਵਿਚੋਂ ਸੇਵਾ ਮੁਕਤ ਹੋਏ ਅਧਿਕਾਰੀ ਦੀ ਪਤਨੀ ਤੇ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਹਸਪਤਾਲ ਦੇ ਕਰਮਚਾਰੀ ਵਲੋਂ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਵਾਲੇ ਸਹੁਰੇ ਪਰਿਵਾਰ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 ਜੁਲਾਈ (ਰਾਕੇਸ਼ ਚਾਵਲਾ)- ਥਾਣਾ ਵੋਮੈਨ ਸੈੱਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦਰਖਾਸਤ ਨੰਬਰ 1234 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਮਾਂ-ਪੁੱਤਰ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਸ਼ਹਿਰ 'ਚ ਨਾਜਾਇਜ਼ ਕਬਜ਼ੇ ਹਟਾਏ

ਮਖੂ, 26 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਤੇ ਐੱਸ.ਪੀ. ਦੇ ਦਿਸ਼ਾ ਨਿਰਦੇਸ਼ਾਂ 'ਤੇ ਟਰੈਫ਼ਿਕ ਪੁਲਿਸ ਮਖੂ ਦੇ ਇੰਚਾਰਜ ਗੁਰਚਰਨ ਸਿੰਘ ਭੜਾਣਾ ਦੀ ਅਗਵਾਈ ਹੇਠ ਏ.ਐੱਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਵਰਕਰਾਂ ਦੀ ਮੀਟਿੰਗ ਹੋਈ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਬਰਾਂਚਾਂ ਦੀ ਮੀਟਿੰਗ ਕੀਤੀ ਗਈ ਜਿਸ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਇਨਲਿਸਟਮੈਂਟ, ਕੰਪਨੀਆਂ, ...

ਪੂਰੀ ਖ਼ਬਰ »

29 ਦੀ ਪਟਿਆਲਾ ਮਹਾਂ ਰੈਲੀ 'ਚ ਫ਼ਿਰੋਜ਼ਪੁਰ ਤੋਂ ਪੈਰਾ ਮੈਡੀਕਲ ਕਾਮੇ ਲੈਣਗੇ ਹਿੱਸਾ

ਫ਼ਿਰੋਜ਼ਪੁਰ, 26 ਜੁਲਾਈ (ਜਸਵਿੰਦਰ ਸਿੰਘ ਸੰਧੂ)- ਮੁਲਾਜ਼ਮ ਵਲੋਂ ਹੱਕਾਂ-ਅਧਿਕਾਰਾਂ ਦੀ ਪੂਰਤੀ ਲਈ ਸੁੱਤੀ ਸਰਕਾਰ ਨੂੰ ਜਗਾਉਣ ਵਾਸਤੇ 29 ਜੁਲਾਈ ਨੂੰ ਪਟਿਆਲਾ ਵਿਖੇ ਮਹਾਂ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪੈਰਾ ਮੈਡੀਕਲ ਕਾਮਿਆਂ ਨੂੰ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਹੋਏ ਆਪ ਵਿਚ ਸ਼ਾਮਿਲ

ਗੁਰੂਹਰਸਹਾਏ, 26 ਜੁਲਾਈ (ਕਪਿਲ ਕੰਧਾਰੀ)- ਮੇਰਾ ਹਲਕਾ ਮੇਰਾ ਪਰਿਵਾਰ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਯੂਥ ਜਰਨਲ ਸੈਕਟਰੀ ਦੀਪਕ ਸ਼ਰਮਾ ਦੇ ਵਲੋਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿਖੇ ਲੋਕਾਂ ਨੂੰ ਦਿੱਤੀਆਂ ਜਾ ...

ਪੂਰੀ ਖ਼ਬਰ »

40 ਪਰਿਵਾਰਾਂ ਨੇ ਆਪ ਦਾ ਪੱਲਾ ਫੜਿਆ

ਜ਼ੀਰਾ, 26 ਜੁਲਾਈ (ਢਿੱਲੋਂ)- ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਵਾਰੀ ਸਿਰ ਪੰਜਾਬ ਦੀ ਸੱਤਾ 'ਤੇ ਰਾਜ ਕਰਦਿਆਂ ਸੁੱਖ ਭੋਗਿਆ ਅਤੇ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਅਤੇ ਬੁਨਿਆਦੀ ਸਹੂਲਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਦੋਂ ਕਿ ਆਮ ਆਦਮ ਪਾਰਟੀ ਦੀ ਪੰਜਾਬ ਵਿਚ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਬੂਟੇ ਅਤੇ ਜੈਵਿਕ ਖਾਦ ਮੁਫ਼ਤ 'ਚ ਵੰਡੇ

ਫ਼ਿਰੋਜ਼ਪੁਰ, 26 ਜੁਲਾਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਨੂੰ ਸ਼ੱੁਧ ਆਬੋ-ਹਵਾ ਤੇ ਆਕਸੀਜਨ ਭਰਪੂਰ ਬਣਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਜਿੱਥੇ ਹਰ ਕਾਲੋਨੀ ਤੇ ਮੁਹੱਲੇ 'ਚ ਹਰੇ-ਭਰੇ ਪਾਰਕ ਬਣਾਏ ਜਾ ਰਹੇ ਹਨ, ਉੱਥੇ ਉਨ੍ਹਾਂ ਦੇ ...

ਪੂਰੀ ਖ਼ਬਰ »

ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਲਗਾਤਾਰ ਵਿਸ਼ਵਾਸ ਬਣ ਰਿਹੈ-ਆਸ਼ੂ ਬੰਗੜ

ਫ਼ਿਰੋਜ਼ਪੁਰ, 26 ਜੁਲਾਈ (ਕੁਲਬੀਰ ਸਿੰਘ ਸੋਢੀ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਫੇਰੀ ਦੌਰਾਨ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਸੀ, ਜੋ ਆਪ ਆਗੂਆਂ ਨੇ ਸੂਬੇ ਅੰਦਰ ਬਿਜਲੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਅਧੀਨ ਅਧਿਆਪਕਾਂ ਦਾ ਸੈਮੀਨਾਰ ਲਗਾਇਆ

ਗੁਰੂਹਰਸਹਾਏ, 26 ਜਲਾਈ (ਹਰਚਰਨ ਸਿੰਘ ਸੰਧੂ)- ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਪੰਚ ਤੇ ਸਰਪੰਚ ਯੂਨੀਅਨ ਵਲੋਂ ਮੀਟਿੰਗ-ਡੀ.ਸੀ. ਦਫ਼ਤਰ ਵਿਖੇ ਰੋਸ ਧਰਨਾ ਕੱਲ੍ਹ

ਮਮਦੋਟ, 26 ਜੁਲਾਈ (ਸੰਗਮ)-ਪੰਚ ਤੇ ਸਰਪੰਚ ਯੂਨੀਅਨ ਮਮਦੋਟ ਵਲੋਂ ਬਲਾਕ ਪ੍ਰਧਾਨ ਕਾਮਰੇਡ ਹੰਸਾ ਸਿੰਘ ਦੀ ਅਗਵਾਈ ਹੇਠ ਬਲਾਕ ਦਫ਼ਤਰ ਵਿਖੇ ਮੀਟਿੰਗ ਕਰਕੇ ਪੰਚਾਂ, ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਸਰਪੰਚ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ 18ਵੇਂ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਮੰਗਾਂ ਨੂੰ ਲੈ ਕੇ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਅੱਜ 18ਵੇਂ ਦਿਨ ਵੀ ਜਾਰੀ ਰਹੀ | ਪੰਜਾਬ ਰਾਜ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦਿੱਤੇ ਦਿਲਾਸੇ 'ਤੇ ਸੰਤੁਸ਼ਟ ਨਾ ਹੋਣ ਕਰਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਆਮਦ ਨਾਲ ਸਰਕਾਰੀ ਸਕੂਲਾਂ ਵਿਚ ਪਰਤੀਆਂ ਰੌਣਕਾਂ

ਜ਼ੀਰਾ, 26 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਕੋਰੋਨਾ ਕਾਲ ਦੇ ਚੱਲਦਿਆਂ ਲਗਭਗ ਪੌਣੇ ਦੋ ਸਾਲ ਬਾਅਦ ਸਰਕਾਰ ਵਲੋਂ ਪਾਬੰਦੀ ਹਟਾਏ ਜਾਣ 'ਤੇ ਅੱਜ ਸਕੂਲਾਂ ਵਿਚ ਪਹਿਲੇ ਦਿਨ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਰੌਣਕਾਂ ਪਰਤ ਆਈਆਂ ਹਨ, ਉੱਥੇ ਅਧਿਆਪਕਾਂ ਦੇ ਚਿਹਰੇ ਵੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਦੇਹ ਸੰਭਾਲ ਲਈ ਫਰੀਜ਼ਰ ਦਾਨ ਦਿੱਤਾ

ਜ਼ੀਰਾ, 26 ਜੁਲਾਈ (ਮਨਜੀਤ ਸਿੰਘ ਢਿੱਲੋਂ)- ਉੱਘੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ: ਐੱਸ. ਪੀ ਸਿੰਘ ਓਬਰਾਏ ਵਲੋਂ ਚਲਾਏ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਟਰੱਸਟ ਦੀ ਇਕਾਈ ਜ਼ੀਰਾ ਵਲੋਂ ਗੁਰਦੁਆਰਾ ਸੰਤਸਰ ਸਾਹਿਬ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਵਲੋਂ ਦੂਜੀ ਪ੍ਰਤਿਭਾ ਕੰਨਿਆ ਸਕਾਲਰਸ਼ਿਪ ਪ੍ਰੋਗਰਾਮ ਦਾ ਪੋਸਟਰ ਜਾਰੀ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਸ਼ਹਿਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਮਯੰਕ ਫਾਉਂਡੇਸ਼ਨ ਦੁਆਰਾ ਸਾਲਾਨਾ ਆਮ ਮੀਟਿੰਗ ਇੰਜੀਨੀਅਰ ਅਨੀਰੁੱਧ ਗੁਪਤਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ, ਜਿਸ ਵਿਚ ਸੰਸਥਾ ਦੇ ਸਕੱਤਰ ਰਾਕੇਸ਼ ਕੁਮਾਰ ਨੇ ਫਾਊਾਡੇਸ਼ਨ ਦੀਆਂ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਫ਼ਿਰੋਜਪੁਰ ਛਾਉਣੀ ਦੇ ਸੁੰਦਰੀਕਰਨ ਲਈ ਹੋਰ ਸਾਢੇ 4 ਕਰੋੜ ਦੇ ਫ਼ੰਡ ਮਨਜ਼ੂਰ ਕਰਵਾਏ

ਫ਼ਿਰੋਜ਼ਪੁਰ, 26 ਜੁਲਾਈ (ਜਸਵਿੰਦਰ ਸਿੰਘ ਸੰਧੂ)-ਆਪਣੀ ਜਨਮ ਭੂਮੀ ਨੂੰ ਕਰਮ ਭੂਮੀ 'ਚ ਬਦਲਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਇਲਾਕੇ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਹੋ ਕੇ ਇਲਾਕਾ ਨਿਵਾਸੀਆਂ ਨੂੰ ਸਿਹਤ, ਸਿੱਖਿਆ, ਸੁਰੱਖਿਆ ਆਦਿ ਆਧੁਨਿਕ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ- ਖਾਈ, ਪੀਰੂ ਵਾਲਾ

ਫ਼ਿਰੋਜ਼ਪੁਰ, 26 ਜੁਲਾਈ (ਗੁਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਉਂਦਿਆਂ ਅਕਾਲੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤਾਂ ਕੇ ਪੰਜਾਬ ਵਿਚ ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਹਰ ਸੰਭਵ ਯਤਨ ਕਰੇਗਾ | ...

ਪੂਰੀ ਖ਼ਬਰ »

ਪਟਿਆਲਾ ਰੈਲੀ ਪ੍ਰਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਭਾਰੀ ਉਤਸ਼ਾਹ

ਫ਼ਿਰੋਜ਼ਪੁਰ, 26 ਜੁਲਾਈ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਹੱਲਾ ਬੋਲ ਮਹਾਂ ਰੈਲੀ ਪ੍ਰਤੀ ਮੁਲਾਜਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮਹਾਂ ...

ਪੂਰੀ ਖ਼ਬਰ »

ਬਲਾਕ ਇਕਾਈ ਲੱਖੋਵਾਲ 'ਚ ਕਈ ਹੋਰ ਅਹੁਦੇਦਾਰ ਕੀਤੇ ਸ਼ਾਮਿਲ

ਗੁਰੂਹਰਸਹਾਏ, 26 ਜੁਲਾਈ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿਚ ਬਹੁਤ ਸਾਰੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਹਾਜ਼ਰੀ 'ਚ ਕਈ ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਕੁੱਲਗੜ੍ਹੀ, 26 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਦੀ ਤਾਜਪੋਸ਼ੀ ਤੋਂ ਬਾਅਦ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਲੜੀ ਤਹਿਤ ਉਨ੍ਹਾਂ ਨੇ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX