ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  8 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  17 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  29 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  38 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਬਠਿੰਡਾ

ਆਂਗਣਵਾੜੀ ਵਰਕਰਾਂ, ਹੈਲਪਰਾਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ

ਬਠਿੰਡਾ, 26 ਜੁਲਾਈ (ਵੀਰਪਾਲ ਸਿੰਘ)- ਪੰਜਾਬ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬਠਿੰਡਾ ਦੀਆਂ ਆਂਗਣਵਾੜੀ ਵਰਕਰਾਂ-ਹੈਲਪਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠਦਿਆਂ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਬਠਿੰਡਾ ਬਲਾਕ ਆਗੂਆਂ ਵਲੋਂ ਅੰਮਿ੍ਤਪਾਲ ਕੌਰ ਬੱਲੂਆਣਾ, ਜਸਵੀਰ ਕੌਰ ਬਠਿੰਡਾ ਦੀ ਅਗਵਾਈ ਵਿਚ ਇਕੱਤਰ ਹੋਈਆਂ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖੂਨ ਨਾਲ ਲਿਖਿਆ ਮੰਗ ਪੱਤਰ ਵਿੱਤ ਮੰਤਰੀ ਦਫ਼ਤਰ ਦੇ ਨੁਮਾਇੰਦੇ ਭੁਪਿੰਦਰ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਾਮ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੀ ਸੂਬਾ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਆਂਗਣਵਾੜੀ ਸੈਂਟਰਾਂ ਵਿਚੋਂ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਭੇਜ ਦਿੱਤੇ ਗਏ ਹਨ | ਉਨ੍ਹਾਂ ਹੋਏ ਸਮਝੌਤੇ ਮੁਤਾਬਿਕ ਆਂਗਣਵਾੜੀ ਸੈਂਟਰਾਂ ਵਿਚ ਵਾਪਸ ਭੇਜਿਆ ਜਾਵੇ, ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ, ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣਭੱਤਾ ਦਿੱਤਾ ਜਾਵੇ, ਐਨ.ਜੀ.ਓ. ਅਧੀਨ ਕੰਮ ਕਰਦੀਆਂ ਵਰਕਰਾਂ ਨੂੰ ਵਿਭਾਗ ਅੰਦਰ ਲਿਆਂਦਾ ਜਾਵੇ, ਵਰਕਰਾਂ ਨੂੰ ਆਨਲਾਈਨ ਰਿਪੋਰਟਾਂ ਭੇਜਣ ਲਈ ਸਮਰਾਟ ਫ਼ੋਨ ਦਿੱਤੇ ਜਾਣ, ਉਤਸ਼ਾਹ ਵਧਾਰਕ ਰਾਸ਼ੀ ਕ੍ਰਮਵਾਰ, ਵਰਕਰ ਨੂੰ 500, ਹੈਲਪਰ 250 ਰੁਪਏ ਦਿੱਤੇ ਜਾਣ, ਸਰਕਲ ਮੀਟਿੰਗਾਂ ਦਾ ਕਰਾਇਆ 200 ਰੁਪਏ ਦਿੱਤਾ ਜਾਵੇ, ਪੀ.ਐਮ.ਵੀ.ਵਾਈ ਦੇ 2017 ਤੋਂ ਪੈਂਡਿੰਗ ਪਏ ਪੈਸੇ ਜਲਦੀ ਰਿਲੀਜ਼ ਕੀਤੇ ਜਾਣ, ਜਾਅਲੀ ਸਰਟੀਫਿਕੇਟ ਨਾਲ ਵਰਕਰਾਂ ਤੋਂ ਸੁਪਰਵਾਈਜ਼ਰ ਬਣੀਆਂ, ਸੁਪਰਵਾਈਜ਼ਰਾਂ ਜਿਨ੍ਹਾਂ ਨੂੰ ਤੁਰੰਤ ਫ਼ਾਰਗ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਮਿੰਨੀ ਆਂਗਣਵਾੜੀ ਸੈਂਟਰਾਂ ਨੂੰ ੂ ਪੂਰੇ ਵਰਕਰਾਂ ਦਾ ਦਰਜਾ ਦਿੱਤਾ ਜਾਵੇ, ਬਾਲਣ ਦੇ ਫ਼ੰਡ ਵਧਾਏ ਜਾਣ ਲਈ ਕਿਹਾ ਗਿਆ, ਯੂਨੀਅਨ ਆਗੂ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ | ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਤੇ ਗੁਰਮੀਤ ਕੌਰ ਗੋਨਿਆਣਾ, ਰਣਜੀਤ ਕੌਰ, ਬਲਵੀਰ ਕੌਰ ਭੋਖੜਾ, ਗੁਰਚਰਨ ਕੌਰ ਬਠਿੰਡਾ, ਸੁਖਦੇਵ ਕੌਰ, ਰੇਖ਼ਾ ਰਾਣੀ, ਮਨਪ੍ਰੀਤ ਕੌਰ ਸਿਵੀਆਂ, ਕੁਲਦੀਪ ਕੌਰ, ਰੁਪਿੰਦਰ ਕੌਰ ਬਹਿਮਣ ਦੀਵਾਨਾ, ਦਰਸ਼ਨਾ ਰਾਣੀ, ਸੋਮਾ ਰਾਣੀ, ਸਤਵੀਰ ਕੌਰ, ਮਨਜੀਤ ਕੌਰ, ਕਰਮਜੀਤ ਕੌਰ ਬੱਲੂਆਣਾ, ਹਰਪਿੰਦਰ ਕੌਰ, ਹਰਵੀਰ ਕੌਰ, ਗੁਰਬਿੰਦਰ ਕੌਰ, ਹਰਗੋਬਿੰਦ ਕੌਰ, ਵੀਰਪਾਲ ਕੌਰ, ਗੁਰਜੀਤ ਕੌਰ, ਕਰਮਜੀਤ ਕੌਰ ਆਦਿ ਆਗੂ ਹਾਜ਼ਰ ਸਨ |

ਚੱਲਦੇ ਟਰੱਕ ਵਿਚੋਂ ਡਿਗਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਬਠਿੰਡਾ, 26 ਜੁਲਾਈ (ਅਵਤਾਰ ਸਿੰਘ)- ਸਥਾਨਕ ਮੁਲਤਾਨੀਆ ਰਿੰਗ ਰੋਡ ਚੌਕ ਨੇੜੇ ਇਕ ਵਿਅਕਤੀ ਇਕ ਟਰੱਕ ਤੋਂ ਡਿੱਗਣ ਦੀ ਸੂਚਨਾ ਮਿਲਣ ਤੋਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਮੌਕੇ 'ਤੇ ਘਟਨਾ ਸਥਾਨ ਪਹੁੰਚੇ ਅਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਿਖੀ ਖੁੱਲ੍ਹੀ ਚਿੱਠੀ

ਚਿੱਠੀ ਨੂੰ ਫੇਸਬੁੱਕ ਪੇਜ 'ਤੇ ਪਾ ਕੇ ਮੰਗਿਆ ਇਨਸਾਫ਼ ਬਠਿੰਡਾ, 26 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਾਂਗਰਸ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਨਵਜੋਤ ਸਿੰਘ ...

ਪੂਰੀ ਖ਼ਬਰ »

ਲੋਜਪਾ ਨੇ ਲਾਲ ਲਕੀਰ ਖ਼ਤਮ ਕਰਵਾਉਣ ਹਿੱਤ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭੇਜਿਆ ਮੰਗ ਪੱਤਰ

ਬਠਿੰਡਾ, 26 ਜੁਲਾਈ (ਅਵਤਾਰ ਸਿੰਘ)-ਲੋਕ ਜਨਸ਼ਕਤੀ ਪਾਰਟੀ ਵਲੋਂ ਪਿਛਲੇ 13-14 ਸਾਲਾਂ ਤੋਂ ਲਾਲ ਲਕੀਰ ਨੂੰ ਖ਼ਤਮ ਕਰਾਉਣ ਅਤੇ ਲੋਕਾਂ ਨੂੰ ਘਰਾਂ ਦੀ ਮਾਲਕੀ ਦਿਵਾਉਣ ਲਈ ਅੰਦੋਲਨ ਚਲਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਕੈਬਨਿਟ ਅਤੇ ...

ਪੂਰੀ ਖ਼ਬਰ »

ਬਿਜਲੀ ਬਿੱਲਾਂ 'ਚ ਪਿਛਲੇ ਬਕਾਏ ਲੱਗੇ ਵੇਖ ਖ਼ਪਤਕਾਰਾਂ ਦੇ ਹੋਸ਼ ਉਡੇ

ਰਾਮਾਂ ਮੰਡੀ, 26 ਜੁਲਾਈ (ਤਰਸੇਮ ਸਿੰਗਲਾ)-ਕੰਮਪਿਊਟਰ ਯੁੱਗ 'ਚ ਕਿਸ ਤਰ੍ਹਾਂ ਲੋਕ ਸਰਕਾਰੀ ਜਬਰ ਝੱਲਣ ਲਈ ਮਜ਼ਬੂਰ ਹੋ ਰਹੇ ਹਨ | ਇਹ ਉਸ ਸਮੇਂ ਸਾਹਮਣੇ ਆਏ ਜਦ ਪਿਛਲੇ ਬਿਜਲੀ ਬਿੱਲ ਅਦਾ ਕੀਤੇ ਜਾਣ ਦੇ ਬਾਵਜੂਦ ਵੀ ਪਾਵਰਕਾਮ ਵਲੋਂ ਲੋਕਾਂ ਨੂੰ ਜੁਰਮਾਨਾ ਰਾਸ਼ੀ ਸਮੇਤ ...

ਪੂਰੀ ਖ਼ਬਰ »

ਪੀਆਰਟੀਸੀ ਅਤੇ ਪਨਬਸ ਕੰਟੈ੍ਰਕਟ ਯੂਨੀਅਨ ਨੇ ਬੱਸ ਅੱਡਾ ਚੌਕ 'ਚ ਦੋ ਘੰਟੇ ਲਗਾਇਆ ਜਾਮ

ਬਠਿੰਡਾ, 26 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਪੀਆਰਟੀਸੀ ਅਤੇ ਪਨਬਸ ਕੰਟ੍ਰੈਕਟ ਯੂਨੀਅਨ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਾ ਚੌਕ 'ਚ ਦੋ ਘੰਟਿਆਂ ਲਈ ਜਾਮ ਲਗਾ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਕਾਰਨ ਬਠਿੰਡਾ ਦੀਆਂ ਸੜਕਾਂ 'ਤੇ ...

ਪੂਰੀ ਖ਼ਬਰ »

ਸਾਉਣੀ ਦੀਆਂ ਫ਼ਸਲਾਂ ਸਬੰਧੀ ਮਲੂਕਾ ਤੇ ਕੋਠਾਗੁਰੂ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਾਏ

ਭਗਤਾ ਭਾਈਕਾ, 26 ਜੁਲਾਈ (ਸੁਖਪਾਲ ਸਿੰਘ ਸੋਨੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਲੋਂ ਡਾ: ਬਹਾਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਜਗਦੀਸ਼ ਸਿੰਘ ਬਲਾਕ ਅਫ਼ਸਰ ਫੂਲ ਦੀ ਪ੍ਰ੍ਰਧਾਨਗੀ ਹੇਠ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਗੋਨਿਆਣਾ ਸਿਵਲ ਹਸਪਤਾਲ 'ਚ ਐਮ. ਸੀ. ਐਚ. ਵਿੰਗ ਦਾ ਉਦਘਾਟਨ

ਗੋਨਿਆਣਾ, 26 ਜੁਲਾਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਪੰਜਾਬ ਦੇ ਸਿਹਤ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸਵੇਰੇ ਗੋਨਿਆਣਾ ਦੇ ਲੋਕਾਂ ਦੇ ਰੂਬਰੂ ਹੁੰਦਿਆਂ ਸਿਵਲ ਹਸਪਤਾਲ ਗੋਨਿਆਣਾ ਵਿਖੇ 20 ਬੈੱਡਾਂ ਵਾਲੇ ਜੱਚਾ ਬੱਚਾ ਵਿੰਗ (ਐਮ. ਸੀ. ਐਚ.) ਦਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੌਰਾਨ ਅੰਮਿ੍ਤਧਾਰੀ ਸਿੱਖ ਦੇ ਕਕਾਰਾਂ ਦੀ ਬੇਅਦਬੀ ਅਤੇ ਕੁੱਟਮਾਰ

ਤਲਵੰਡੀ ਸਾਬੋ, 26 ਜੁਲਾਈ (ਪੱਤਰ ਪ੍ਰੇਰਕ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਫਤਿਹਗੜ ਨੌ ਆਬਾਦ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਅੰਮਿ੍ਤਧਾਰੀ ਸਿੱਖ ਵਿਅਕਤੀ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਕਥਿਤ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਤਿੰਨ ਲੋਕਾਂ ...

ਪੂਰੀ ਖ਼ਬਰ »

ਗ੍ਰੀਨ ਸਿਟੀ ਗੇਟ ਤੋਂ ਔਰਤ ਦੀ ਚੂੜੀ ਝਪਟ ਲੁਟੇਰਾ ਗਰੋਹ ਰਫ਼ੂ ਚੱਕਰ

ਬਠਿੰਡਾ, 26 ਜੁਲਾਈ (ਵੀਰਪਾਲ ਸਿੰਘ)- ਕਾਰ ਸਵਾਰ ਲੁਟੇਰਾ ਗਿਰੋਹ ਵਲੋਂ ਔਰਤਾਂ ਦੀ ਹੱਥ ਚੂੜੀ ਖੋਹ ਕੇ ਰਫ਼ੂ ਚੱਕਰ ਹੋਣ ਦਾ ਸਮਾਚਾਰ ਹੈ | ਪ੍ਰਾਪਤ ਕੀਤੀ ਗਈ ਜਾਣਕਾਰੀ ਅਨੁਸਾਰ ਪੀੜਤ ਔਰਤ ਰਣਜੀਤ ਕੌਰ ਪਤਨੀ ਸੂਬੇਦਾਰ ਬਖ਼ਸ਼ੀਸ਼ ਸਿੰਘ ਗੁਰੂ ਗੋਬਿੰਦ ਸਿੰਘ ਨਗਰ, 100 ...

ਪੂਰੀ ਖ਼ਬਰ »

ਕਾਂਗਰਸ ਨਵਜੋਤ ਸਿੱਧੂ ਦੇ ਨਾਂਅ 'ਤੇ ਮੁੜ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ

ਭਗਤਾ ਭਾਈਕਾ, 26 ਜੁਲਾਈ (ਸੁਖਪਾਲ ਸਿੰਘ ਸੋਨੀ)-ਨੌਜਵਾਨ ਵਰਗ ਹਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ, ਅਤੇ ਅਕਾਲੀ ਦਲ ਦੇ ਯੂਥ ਵਿੰਗ ਨੇ ਹਮੇਸ਼ਾਹੀ ਪਾਰਟੀ ਦੀ ਚੜ੍ਹਦੀ ਕਲਾ ਲਈ ਮਰਜੀਵੜਿਆਂ ਵਾਂਗ ਸੇਵਾ ਕੀਤੀ ਹੈ | ਯੂਥ ਅਕਾਲੀ ਦਲ ਨੇ ਪਾਰਟੀ ਦੀ ਵਿਚਾਰਧਾਰਾ ਨੂੰ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਜਥੇਬੰਦੀ ਨੇ ਹੱਕੀ ਮੰਗਾਂ ਲਈ ਐਸ. ਡੀ. ਐਮ. ਫੂਲ ਨੂੰ ਸੌ ਾਪਿਆ ਮੰਗ ਪੱਤਰ

ਰਾਮਪੁਰਾ ਫੂਲ, 26 ਜੁਲਾਈ (ਗੁਰਮੇਲ ਸਿੰਘ ਵਿਰਦੀ)- ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਤੇ ਮਜ਼ਦੂਰ ਵੱਡੀ ਗਿਣਤੀ ਵਿਚ ਫੂਲ ਵਿਖੇ ਇਕੱਠੇ ਹੋ ਕੇ ਜੰਮਕੇ ਨਾਅਰੇਬਾਜ਼ੀ ਕਰਕੇ ਰੋਸ ਮਾਰਚ ਕੀਤਾ ਗਿਆ | ਇਸ ਉਪਰੰਤ ਐਸ. ਡੀ. ਐਮ. ਫੂਲ ਦੇ ਦਫ਼ਤਰ ਅੱਗੇ ਧਰਨਾ ਲਗਾਕੇ ਆਪਣੀਆਂ ...

ਪੂਰੀ ਖ਼ਬਰ »

ਕੱਚਾ ਧੋਬੀਆਣਾ ਬੇਅੰਤ ਸਿੰਘ ਨਗਰ ਦਾ ਨਾਂਅ ਬਦਲਕੇ ਲੋਕਾਂ ਨੂੰ ਪਾਇਆ ਨਵੀਂਆਂ ਮੁਸੀਬਤਾਂ 'ਚ

ਬਠਿੰਡਾ, 26 ਜੁਲਾਈ (ਵੀਰਪਾਲ ਸਿੰਘ)-ਸੀ. ਪੀ. ਆਈ. (ਐਮ) ਆਗੂ ਰਾਜ ਕੁਮਾਰ ਸਾਗਰ ਵਲੋਂ ਸਥਾਨਕ 'ਕੱਚਾ ਧੋਬੀਆਣਾ ਬੇਅੰਤ ਸਿੰਘ ਨਗਰ 25 ਗਜ਼' ਦਾ ਨਾਂਅ ਬਦਲਕੇ ''ਕੱਚਾ ਧੋਬੀਆਣਾ ਨਗਰ'' ਰੱਖੇ ਜਾਣ ਨੂੰ ਗ਼ਲਤ ਕਰਾਰ ਦਿੰਦਿਆਂ ਪ੍ਰੈਸ ਨੂੰ ਆਪਣੇ ਬਿਆਨ ਰਾਹੀਂ ਦੱਸਿਆ ਕਿ 1980 'ਚ ...

ਪੂਰੀ ਖ਼ਬਰ »

ਗਾਇਕ ਸੁਖਵੀਰ ਸਿੰਘ ਦਾ ਭਜਨ 'ਮਸਤ ਮਲੰਗ' ਨੂੰ ਬਾਬਾ ਰਮੇਸ਼ ਸ਼ਰਮਾ ਨੇ ਕੀਤਾ ਲੋਕ ਅਰਪਣ

ਬਾਲਿਆਂਵਾਲੀ, 26 ਜੁਲਾਈ (ਕੁਲਦੀਪ ਮਤਵਾਲਾ)- ਪ੍ਰਮਾਰਥ ਪੱਖ ਤੋਂ ਅਹਿਮ ਸਮਝਦੇ ਜਾਂਦੇ ਸਾਉਣ ਮਹੀਨੇ 'ਚ ਭਗਵਾਨ ਸ਼ਿਵ ਸੰਕਰ ਜੀ ਨੂੰ ਸਮਰਪਿਤ ਭਜਨ ਗਾਇਕ ਸੁਖਵੀਰ ਸਿੰਘ ਦਾ ਭਜਨ 'ਮਸਤ ਮਲੰਗ' ਦੇ ਵੀਡੀਓ ਟਰੈਕ ਨੂੰ ਪ੍ਰਸਿੱਧ ਕਥਾਵਾਚਕ ਬਾਬਾ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਫੁੱਲੋਖਾਰੀ 'ਚ ਵੱਡੀ ਗਿਣਤੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਰਾਮਾਂ ਮੰਡੀ, 26 ਜੁਲਾਈ (ਤਰਸੇਮ ਸਿੰਗਲਾ)- ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਿਛਲੇ ਸਮੇਂ ਵਿਚ ਉਮੀਦਵਾਰ ਐਲਾਨੇ ਜਾ ਚੁੱਕੇ ਹਲਕੇ ਦੇ ਸਾਬਕਾ ਵਿਧਾਇਕ ਵਲੋਂ ਹਲਕੇ ਅੰਦਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਟਰੱਕ ਆਪ੍ਰੇਟਰਾਂ ਨੂੰ 3 ਕਰੋੜ 85 ਲੱਖ ਰੁਪਏ ਦੇ ਚੈੱਕ ਵੰਡੇ

ਰਾਮਪੁਰਾ ਫੂਲ, 26 ਜੁਲਾਈ (ਗੁਰਮੇਲ ਸਿੰਘ ਵਿਰਦੀ)- ਸਥਾਨਕ ਬਾਬਾ ਇੰਦਰ ਦਾਸ ਟਰੱਕ ਯੂਨੀਅਨ ਵਿਖੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਯੂਨੀਅਨ ਨਾਲ ਜੁੜੇ ਸੈਂਕੜੇ ਟਰੱਕ ਆਪ੍ਰੇਟਰਾਂ ਨੂੰ ਕਣਕ ਦੇ ਸੀਜ਼ਨ ਦੇ ਗੱਲੇ ਦੇ ਕਰੋੜਾਂ ਰੁਪਏ ਦੇ ਚੈੱਕ ਵੰਡੇ | ਕੁੱਲ ...

ਪੂਰੀ ਖ਼ਬਰ »

ਮੇਜਰ ਲੀਗ ਕਬੱਡੀ ਫ਼ੈਡਰੇਸ਼ਨ ਵਲੋਂ ਕਬੱਡੀ ਖਿਡਾਰੀ ਸੋਹਣ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 26 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਬਕਾ ਕਬੱਡੀ ਖਿਡਾਰੀ ਸੋਹਣ ਸਿੰਘ ਜੰਪ ਦੀ ਲੰਘੇ ਦਿਨ ਹੋਈ ਬੇਵਖ਼ਤੀ ਮੌਤ ਨਾਲ ਕਬੱਡੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ਸੋਹਣ ਸਿੰਘ ਜੰਪ ਆਪਣੇ ਸਮੇਂ ਦੇ ਤਕੜੇ ਖਿਡਾਰੀ ਰਹੇ ਹਨ ਅਤੇ ਉਨ੍ਹਾਂ ਨੇ ਜਿਥੇ ਕਬੱਡੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰ ਆਪਣੇ ਪੱਧਰ 'ਤੇ ਦੇ ਰਹੇ ਨੇ ਸਿਹਤ ਸਹੂਲਤਾ

ਬਠਿੰਡਾ, 26 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਛੇਵੇਂ ਪੇ-ਕਮਿਸ਼ਨ ਦੇ ਵਿਰੋਧ 'ਚ ਸਰਕਾਰੀ ਡਾਕਟਰਾਂ ਵਲੋਂ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ | ਭਲੇ ਹੀ ਸਿਹਤ ਮੰਤਰੀ ਦੁਆਰਾ ਮੰਗਾਂ ਮੰਨਣ ਸਬੰਧੀ ਭਰੋਸਾ ਦਿੱਤਾ ਗਿਆ ਹੈ | ਪਰ ਸਰਕਾਰੀ ਡਾਕਟਰਾਂ ਦਾ ਕਹਿਣਾ ...

ਪੂਰੀ ਖ਼ਬਰ »

2 ਸਫ਼ਾਈ ਸੇਵਕ ਸੜਕ ਦੁਰਘਟਨਾ 'ਚ ਜ਼ਖ਼ਮੀ

ਬਠਿੰਡਾ, 26 ਜੁਲਾਈ (ਅਵਤਾਰ ਸਿੰਘ)- ਸਥਾਨਕ ਬਠਿੰਡਾ ਗੋਨਿਆਣਾ ਰੋਡ 'ਤੇ ਰਾਤ ਨੂੰ ਸੜਕ ਦੀ ਸਫ਼ਾਈ ਕਰ ਰਹੇ ਦੋ ਸਫ਼ਾਈ ਸੇਵਕ ਅਚਾਨਕ ਸੜਕ ਦੁਰਘਟਨਾ 'ਚ ਟਰੱਕ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ਤੋਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਅਧਿਆਪਕ 29 ਨੂੰ ਪਟਿਆਲਾ ਵਿਖੇ ਹੋਣ ਵਾਲੀ ਰੈਲੀ 'ਚ ਹੋਣਗੇ ਸ਼ਾਮਿਲ

ਬਠਿੰਡਾ, 26 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਵਲੋਂ 29 ਜੁਲਾਈ ਨੂੰ ਪਟਿਆਲਾ ਦੇ ਪੁੱਡਾ ਗਰਾਊਾਡ ਵਿਖੇ ਸਾਂਝੇ ਅਧਿਆਪਕ ਮੋਰਚੇ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੇ ਕਾਫ਼ਲੇ ਦੇ ਰੂਪ ਵਿਚ ...

ਪੂਰੀ ਖ਼ਬਰ »

ਦਰਸ਼ਨ ਮਾਨ ਰਾਮਨਿਵਾਸ ਜ਼ਿਲ੍ਹਾ ਮੀਤ ਪ੍ਰਧਾਨ ਤੇ ਇਕਬਾਲ ਬਿੱਟੂ ਰਾਮਨਿਵਾਸ ਜ਼ਿਲ੍ਹਾ ਜਨ. ਸਕੱਤਰ ਨਿਯੁਕਤ

ਬਾਲਿਆਂਵਾਲੀ, 26 ਜੁਲਾਈ (ਕੁਲਦੀਪ ਮਤਵਾਲਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ 'ਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਖੁਸ਼ ਹੋ ਕੇ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਯਤਨਾਂ ਸਦਕਾ ਸਾਬਕਾ ਕੈਬਨਿਟ ਮੰਤਰੀ ਸਿਕੰਦਰ ...

ਪੂਰੀ ਖ਼ਬਰ »

ਪੇਪਰ ਆਨਲਾਈਨ ਕਰਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਭੇਜਿਆ ਮੰਗ ਪੱਤਰ

ਸੰਗਤ ਮੰਡੀ, 26 ਜੁਲਾਈ (ਅੰਮਿ੍ਤਪਾਲ ਸ਼ਰਮਾ)- ਯੂਨੀਵਰਸਿਟੀ ਕਾਲਜ ਘੱੁਦਾ ਦੀ ਵਿਦਿਆਰਥੀ ਏਕਤਾ ਕਮੇਟੀ ਵਲੋਂ ਪੇਪਰ ਆਨਲਾਈਨ ਕਰਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਪਿ੍ੰਸੀਪਲ ਰਾਹੀਂ ਮੰਗ ਪੱਤਰ ਭੇਜਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਪਿੰਡ ਬੁਰਜ ਥਰੋੜ ਵਿਖੇ ਆਧਾਰ ਕਾਰਡ ਸੁਧਾਈ ਕੈਂਪ ਲੱਗਾ

ਭਗਤਾ ਭਾਈਕਾ, 26 ਜੁਲਾਈ (ਸੁਖਪਾਲ ਸਿੰਘ ਸੋਨੀ)-ਗ੍ਰਾਮ ਪੰਚਾਇਤ ਬੁਰਜ ਥਰੋੜ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਭਾਰਤੀਯ ਡਾਕ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਆਧਾਰ ਕਾਰਡ ਸੋਧ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਰੀਬ 41 ਲੋਕਾਂ ਦੇ ਆਧਾਰ ਕਾਰਡਾਂ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਬਲਾਕ ਰਿਸੋਰਸ ਸੈਂਟਰ ਤਲਵੰਡੀ ਸਾਬੋ ਵਿਖੇ ਆਰੰਭ

ਤਲਵੰਡੀ ਸਾਬੋ 26 ਜੁਲਾਈ (ਰਣਜੀਤ ਸਿੰਘ ਰਾਜੂ) ਐੱਨ.ਏ.ਐੱਸ 2021 ਸਬੰਧੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਅੱਜ ਬਲਾਕ ਰਿਸੋਰਸ ਸੈਂਟਰ ਤਲਵੰਡੀ ਸਾਬੋ ਵਿਖੇ ਪੰਜਾਬ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਿਵ ਕੁਮਾਰ ਗੋਇਲ ...

ਪੂਰੀ ਖ਼ਬਰ »

ਸਥਾਨਕ ਸਾਹਿਤ ਸਿਰਜਣਾ ਮੰਚ ਦੀ ਮਹੀਨਾਵਾਰ ਇਕੱਤਰਤਾ ਹੋਈ

ਸਿਰਜਣਾ ਮੰਚ ਦੀ ਮੀਟਿੰਗ 'ਚ ਪ੍ਰਸਿੱਧ ਪੱਤਰਕਾਰ ਦਾਨਸ ਸਦੀਕੀ ਦੀ ਸ਼ਹਾਦਤ ਦਾ ਅਪਮਾਨ ਕਰਨ 'ਤੇ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਬਠਿੰਡਾ, 26 ਜੁਲਾਈ (ਅਵਤਾਰ ਸਿੰਘ)- ਸਥਾਨਕ ਸਾਹਿਤ ਸਿਰਜਣਾ ਮੰਚ ਦੀ ਮਹੀਨਾਵਾਰ ਇਕੱਤਰਤਾ ਸੁਰਿੰਦਰ ਪ੍ਰੀਤ ਘਣੀਆਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨੈਸ਼ਨਲ ਐਚੀਵਮੈਂਟ ਸਰਵੇਖਣ ਸਬੰਧੀ ਦੋ ਦਿਨਾ ਵਰਕਸ਼ਾਪ ਸ਼ੁਰੂ

ਸੰਗਤ ਮੰਡੀ, 26 ਜੁਲਾਈ (ਅੰਮਿ੍ਤਪਾਲ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਬਲਾਕ ਸਿੱਖਿਆ ਅਫ਼ਸਰ ਐਲੀਮੈਂਟਰੀ ਲਖਵਿੰਦਰ ਸਿੰਘ ਸੰਗਤ ਦੀ ਅਗਵਾਈ ਹੇਠ ਦੋ ਦਿਨਾਂ ਵਰਕਸ਼ਾਪ ਸ਼ੁਰੂ ਕੀਤੀ ਗਈ | ਜਿਸ ਦੌਰਾਨ ਬਲਾਕ ਦੇ ਪ੍ਰਾਇਮਰੀ ਸਕੂਲਾਂ ਦੇ 45 ...

ਪੂਰੀ ਖ਼ਬਰ »

ਕਾਰਗਿਲ ਫ਼ਤਹਿ ਦਿਵਸ ਮੌਕੇ ਭਾਜਪਾ ਯੁਵਾ ਮੋਰਚਾ ਨੇ ਰਿਟਾਇਰਡ ਕਰਨਲ ਵਰਿੰਦਰ ਦਾ ਕੀਤਾ ਸਨਮਾਨ

ਬਠਿੰਡਾ, 26 ਜੁਲਾਈ (ਅਵਤਾਰ ਸਿੰਘ)-ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਦੇ ਹੋਏ ਕਾਰਗਿਲ ਯੁੱਧ ਦੇ ਦੌਰਾਨ ਟਾਈਗਰ ਹਿੱਲ 'ਤੇ ਫ਼ਤਿਹ ਪਾਉਣ ਵਾਲੇ ਰਿਟਾਇਰਡ ਕਰਨਲ ਵਰਿੰਦਰ ਕੁਮਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਅਕਾਲੀ ਦਲ 'ਚ ਨਵੀਆਂ ਨਿਯੁਕਤੀਆਂ ਦਾ ਹਲਕਾ ਮੌੜ ਦੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ

ਚਾਉਕੇ, 26 ਜੁਲਾਈ (ਮਨਜੀਤ ਸਿੰਘ ਘੜੈਲੀ)-ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਯੂਥ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦਿਹਾਤੀ 1 ਦੇ ਪ੍ਰਧਾਨ ਸੰਦੀਪ ਸਿੰਘ ਬਾਠ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ 1 'ਚ ...

ਪੂਰੀ ਖ਼ਬਰ »

ਨੈਸ 2021 ਲਈ ਅਧਿਆਪਕਾਂ ਦਾ ਇਕ ਰੋਜ਼ਾਂ ਟਰੇਨਿੰਗ ਕੈਂਪ ਲਗਾਇਆ

ਕੋਟਫੱਤਾ, 26 ਜੁਲਾਈ (ਰਣਜੀਤ ਸਿੰਘ ਬੁੱਟਰ) ਐੱਨ.ਸੀ.ਈ.ਆਰ.ਟੀ. ਵਲੋਂ ਰਾਸ਼ਟਰੀ ਪੱਧਰ 'ਤੇ ਨੈਸ਼ਨਲ ਅਚੀਵਮੈਂਟ ਸਰਵੇ ਵਜ਼ੀਫ਼ਾ ਪ੍ਰੀਖਿਆਂ ਕਰਵਾਈ ਜਾਂਦੀ ਹੈ, ਜਿਸ ਵਿਚ ਸਮੁੱਚੇ ਭਾਰਤ ਦੇ ਵਿਦਿਆਰਥੀ ਭਾਗ ਲੈਂਦੇ ਹਨ | ਸਿੱਖਿਆ ਵਿਭਾਗ ਪੰਜਾਬ ਵਲੋਂ ਇਸ ਵਾਰ ਇਸ ...

ਪੂਰੀ ਖ਼ਬਰ »

ਕਮੇਡੀ ਕਲਾਕਾਰ ਮੇਹਰ ਮਿੱਤਲ ਦਾ ਜੱਦੀ ਪਿੰਡ ਚੁੱਘੇ ਖੁਰਦ

ਗੁਰਨੈਬ ਸਾਜਨ 98889-55757 ਪਿੰਡ ਬਾਰੇ: ਬਠਿੰਡਾ ਜ਼ਿਲ੍ਹੇ ਦਾ ਪਿੰਡ ਚੁੱਘੇ ਖੁਰਦ ਬਠਿੰਡਾ ਤੋਂ 15 ਕਿੱਲੋਮੀਟਰ ਅਤੇ ਚੁੱਘੇ ਖੁਰਦ ਤੋਂ ਨੈਸ਼ਨਲ ਹਾਈਵੇਅ ਨੰਬਰ 15 ਬਠਿੰਡਾ ਤੋਂ ਮਲੋਟ ਵਾਇਆ ਬੱਲੂਆਣਾ ਤੋਂ 4 ਕਿੱਲੋ: ਉੱਤਰ ਦਿਸ਼ਾ ਵੱਲ ਦੋ ਸੌ ਸਾਲ ਪੁਰਾਣਾ ਪਿੰਡ ਹੈ | ਇਹ ...

ਪੂਰੀ ਖ਼ਬਰ »

ਕਾਂਗਰਸ ਦੇ ਬਲਾਕ ਮੀਤ ਪ੍ਰਧਾਨ ਡਾ. ਖਿੱਚੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਬਠਿੰਡਾ, 26 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ 'ਚ ਕਾਂਗਰਸ ਪਾਰਟੀ ਅਤੇ ਹੋਰਨਾਂ ਪਾਰਟੀਆਂ ਨੂੰ ਉਸ ਸਮੇਂ ਝਟਕਾ ਲੱਗਿਆ, ਜਦੋਂ ਬਲਾਕ ਦੇ ਮੀਤ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਕੁਲਵੰਤ ਖਿੱਚੀ ਤੇ ਸ਼ਿਵ ...

ਪੂਰੀ ਖ਼ਬਰ »

ਨਵਜੋਤ ਸਿੱਧੂ ਵਲੋਂ ਕਿਸਾਨਾਂ ਦੀ ਤੁਲਨਾ ਪਿਆਸੇ ਨਾਲ ਕਰਨਾ ਮੰਦਭਾਗਾ-ਦਰਸਨ ਕੋਟਫੱਤਾ

ਬਠਿੰਡਾ, 26 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ੋ੍ਰਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੇ ਤਾਜਪੋਸ਼ੀ ਸਮਾਗਮ ਦੌਰਾਨ ਕਿਸਾਨਾਂ ਦੀ ਤੁਲਨਾ ...

ਪੂਰੀ ਖ਼ਬਰ »

ਪੌੜੀਆਂ ਦੇ ਰੇੜਕੇ ਨੂੰ ਲੈ ਕੇ ਪੰਜ ਵਿਅਕਤੀਆਂ 'ਤੇ ਮਾਮਲਾ ਦਰਜ

ਰਾਮਪੁਰਾ ਫੂਲ, 26 ਜੁਲਾਈ (ਗੁਰਮੇਲ ਸਿੰਘ ਵਿਰਦੀ)- ਸਥਾਨਕ ਨਿਊ ਮਾਰਕਿਟ ਵਿਚ ਬੀਤੇ ਕਈ ਦਿਨ੍ਹਾਂ ਤੋਂ ਦੋ ਧਿਰਾਂ ਵਿਚਕਾਰ ਚੱਲ ਰਹੇ ਪੌੜੀਆਂ ਦੇ ਰੇੜਕੇ ਨੂੰ ਲੈ ਕੇ ਹੋਈ ਲੜਾਈ ਵਿਚ ਥਾਣਾ ਸਿਟੀ ਰਾਮਪੁਰਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ | ਤਫਸੀਸ ਅਧਿਕਾਰੀ ਅਮਰੀਕ ...

ਪੂਰੀ ਖ਼ਬਰ »

401 ਬੋਤਲਾਂ ਸ਼ਰਾਬ ਬਰਾਮਦ, 4 ਵਿਅਕਤੀ ਗਿ੍ਫ਼ਤਾਰ

ਮਾਨਸਾ, 26 ਜੁਲਾਈ (ਸਟਾਫ਼ ਰਿਪੋਰਟਰ)- ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 4 ਵਿਅਕਤੀਆਂ ਕੋਲੋਂ 401 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਵਾਸੀ ਉੱਡਤ ਸੈਦੇਵਾਲਾ ਅਤੇ ਮੋਨੂੰ ਕੁਮਾਰ ਵਾਸੀ ਮਹਿਮਦਕੇ (ਹਰਿਆਣਾ) ਨੂੰ ਮਾਰੂਤੀ ...

ਪੂਰੀ ਖ਼ਬਰ »

ਖਵਾਜਾ ਪੀਰ ਦੀ ਮੂਰਤੀ ਤੇ ਵਿਰਾਸਤੀ ਖੂਹ ਬਚਾਉਣ ਲਈ ਧਰਨਾ ਜਾਰੀ

ਮਾਨਸਾ, 26 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਇਨਕਲਾਬੀ ਨੌਜਵਾਨ ਸਭਾ ਅਤੇ ਵਿਰਾਸਤੀ ਖੂਹ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ 'ਚ ਬਾਬਾ ਖ਼ੁਆਜਾ ਪੀਰ ਦੀ ਮੂਰਤੀ ਜਬਰੀ ਢਹਾਉਣ ਅਤੇ ਰਵਾਇਤੀ ਖੂਹ 'ਚ ਗੰਦਾ ਪਾਣੀ ਪਾਉਣ ਦੇ ਖ਼ਿਲਾਫ਼ ਮੁਹੱਲਾ ਵਾਸੀਆਂ ਵਲੋਂ ਚੁਗ਼ਲੀ ਘਰ ...

ਪੂਰੀ ਖ਼ਬਰ »

ਮੋਫਰ ਵਿਖੇ ਸਾਬਕਾ ਵਿਧਾਇਕ ਦੇ ਘਰ ਅੱਗੇ ਲਾਵਾਂਗੇ ਧਰਨਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 26 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਆਡੀਓ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਪਿੰਡ ਮੋਫਰ ਵਿਖੇ 3 ਅਗਸਤ ਨੂੰ ਧਰਨਾ ਲਾਇਆ ਜਾਵੇਗਾ | ਗੱਲਬਾਤ ਕਰਦੇ ਹੋਏ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਆਕਲੀਆ ਜਲਾਲ ਦੀ ਝੰਡੀ ਅਤੇ ਫੂਲ ਰਿਹਾ ਦੂਜੇ ਸਥਾਨ 'ਤੇ, ਲਾਲਾ ਫੂਲ ਦਾ ਵਿਸ਼ੇਸ਼ ਸਨਮਾਨ

ਲਹਿਰਾ ਮੁਹੱਬਤ, 26 ਜੁਲਾਈ (ਭੀਮ ਸੈਨ ਹਦਵਾਰੀਆ) ਫੁੱਟਬਾਲ ਟੂਰਨਾਮੈਂਟ ਕਮੇਟੀ ਲਹਿਰਾ ਮੁਹੱਬਤ ਵੱਲੋਂ ਦੋ ਰੋਜਾ ਪਲੇਠਾ ਫੁੱਟਬਾਲ ਟੂਰਨਾਮੈਂਟ ਸਥਾਨਕ ਸਰਕਾਰੀ ਸੈਕੰਡਰੀ ਸਕੂਲ ਦੇ ਖੇਡ ਗਰਾਂਊਡ ਵਿੱਚ ਕਰਵਾਇਆ ਗਿਆ | ਕਮੇਟੀ ਮੈਂਬਰਜ਼ ਦਵਿੰਦਰ ਸਿੰਘ 'ਮੰਨਾ, ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਵਤਾਰ ਸਿੰਘ ਭੁੱਲਰ (ਢਿਪਾਲੀ) ਸਾਥੀਆਂ ਸਮੇਤ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਭਾਈਰੂਪਾ, 26 ਜੁਲਾਈ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਵੱਡਾ ਰਾਜਸੀ ਝਟਕਾ ਲੱਗਿਆ ਜਦੋਂ ਪਿੰਡ ਢਿਪਾਲੀ ਖੁਰਦ ਦੇ ਸਾਬਕਾ ਸਰਪੰਚ ਤੇ ਟਕਸਾਲੀ ਅਕਾਲੀ ਆਗੂ ਸਵ: ਸਾਬਕਾ ਸਰਪੰਚ ਗੁਰਮੇਲ ਸਿੰਘ ਭੁੱਲਰ ਦੇ ...

ਪੂਰੀ ਖ਼ਬਰ »

ਪੀ.ਟੀ.ਏ. ਫ਼ੰਡ ਵਸੂਲਣ ਦੇ ਫ਼ੈਸਲੇ ਖ਼ਿਲਾਫ਼ 30 ਨੂੰ ਬਠਿੰਡਾ ਦੇ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਦੇਣ ਦਾ ਫੈਸਲਾ

ਰਾਮਪੁਰਾ ਫੂਲ, 26 ਜੁਲਾਈ (ਗੁਰਮੇਲ ਸਿੰਘ ਵਿਰਦੀ)- ਟੀ.ਪੀ.ਡੀ. ਮਾਲਵਾ ਕਾਲਜ ਵਿਚ 23 ਅਗਸਤ ਤੋਂ ਆਫਲਾਈਨ ਹੋਣ ਵਾਲੇ ਪੇਪਰਾਂ ਨੂੰ ਆਨਲਾਈਨ ਕਰਵਾਉਣ ਲਈ ਪਿ੍ੰਸੀਪਲ ਰਾਹੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਨੂੰ ਮੰਗ ਪੱਤਰ ਸੌਂਪਿਆ ਗਿਆ | ਕਿਉਂਕਿ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਮੰਢਾਲੀ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਲਹਿਰਾ ਮੁਹੱਬਤ, 26 ਜੁਲਾਈ (ਸੁਖਪਾਲ ਸਿੰਘ ਸੁੱਖੀ)-ਬਿਜਲੀ ਮੁਲਾਜ਼ਮ ਜਥੇਬੰਦੀ ਇੰਪਲਾਇਜ਼ ਫੈਡਰੇਸ਼ਨ ਪਹਿਲਵਾਨ (ਪੀ. ਐਸ. ਈ. ਬੀ.) ਦੇ ਲੁਧਿਆਣਾ ਡੈਲੀਗੇਟ ਇਜਲਾਸ ਵਿਚ ਸਰਬਸੰਮਤੀ ਨਾਲ ਬਲਦੇਵ ਸਿੰਘ ਮੰਢਾਲੀ ਨੂੰ ਸੂਬਾ ਪ੍ਰਧਾਨ, ਰਵੀਪਾਲ ਸਿੰਘ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਚਾਰ ਮਹੀਨਿਆਂ ਮਗਰੋਂ ਸਕੂਲਾਂ 'ਚ ਲੱਗੀਆਂ ਦਸਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ

ਬਠਿੰਡਾ, 26 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੇ ਸਕੂਲਾਂ 'ਚ ਲੰਬੇ ਅਰਸੇ ਉਪਰੰਤ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਤਕਰੀਬਨ 4 ਮਹੀਨਿਆਂ ਮਗਰੋਂ ਅੱਜ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਰਮਦਿੱਤੇਵਾਲਾ ਰੈਲੀ ਇਤਿਹਾਸਕ ਹੋਵੇਗੀ-ਔਲਖ

ਮਾਨਸਾ, 26 ਜੁਲਾਈ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ 'ਬਾਦਲ ਭਜਾਓ-ਅਕਾਲੀ ਦਲ ਬਚਾਓ' ਮੁਹਿੰਮ ਤਹਿਤ ਸ਼ੁਰੂ ਕੀਤੀਆਂ ਜ਼ਿਲ੍ਹਾਵਾਰ ਮੀਟਿੰਗਾਂ ਦੀ ਲੜੀ 'ਚ ਮਾਨਸਾ ਜ਼ਿਲ੍ਹੇ ਦੀ ਇਕੱਤਰਤਾ 31 ਜੁਲਾਈ ਨੂੰ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ ਅੰਦਰ ਕੀਤਾ ਫਲੈਗ ਮਾਰਚ

ਬੁਢਲਾਡਾ, 26 ਜੁਲਾਈ (ਰਾਹੀ)- ਇੱਥੇ ਪੁਲਿਸ ਨੋਡਲ ਅਫ਼ਸਰ ਸਤਨਾਮ ਸਿੰਘ ਐਸ.ਪੀ. ਮਾਨਸਾ ਅਤੇ ਡੀ. ਐਸ. ਪੀ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਕਈ ਥਾਣਿਆਂ ਦੀ ਪੁਲਿਸ ਵਲੋਂ ਬੁਢਲਾਡਾ ਸ਼ਹਿਰ 'ਚ ਫਲੈਗ ਮਾਰਚ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਅਧਿਕਾਰੀਆਂ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ ਮਨਾਇਆ

ਭੀਖੀ, 26 ਜੁਲਾਈ (ਪ.ਪ.)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਐਨ.ਸੀ.ਸੀ. 3 ਪੰਜਾਬ ਨੇਵਲ ਯੂਨਿਟ ਦੇ ਕੈਡਟਾਂ ਵਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਐਨ. ਸੀ. ਸੀ. ਕੈਡਟਾਂ ਵਲੋਂ ਪਿੰਡ ਅਤਲਾ ਖ਼ੁਰਦ ਵਿਖੇ ਬਣੇ ਸ਼ਹੀਦ ਰਣਮੰਡਲ ਸਿੰਘ ਦੇ ਬੁੱਤ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 26 ਜੁਲਾਈ (ਵਿ.ਪ੍ਰਤੀ.)- ਸਥਾਨਕ ਸ੍ਰੀ ਬਾਲਾ ਜੀ ਪਰਿਵਾਰ ਸੰਘ ਵਲੋਂ ਨਰੇਸ਼ ਰੋੜੀ ਤੇ ਮੁਕੇਸ਼ ਲਾਈਟ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ 150 ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਗਈ | ਸੰਗ ਦੇ ਚੇਅਰਮੈਨ ਵਿਨੈ ਮਿੱਤਲ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ ਦੇ ਸ਼ਹੀਦਾਂ ਨੂੰ ਸਾਬਕਾ ਫ਼ੌਜੀਆਂ ਵਲੋਂ ਸ਼ਰਧਾਂਜਲੀਆਂ ਭੇਟ

ਬੁਢਲਾਡਾ, 26 ਜੁਲਾਈ (ਸੁਨੀਲ ਮਨਚੰਦਾ)- ਕਾਰਗਿਲ ਵਿਜੈ ਦਿਵਸ 'ਤੇ ਆਪਣਾ ਫ਼ਰਜ਼ ਤਨਦੇਹੀ ਨਾਲ ਨਿਭਾਉਣ ਅਤੇ ਆਪਣੀ ਮਾਤ ਭੂਮੀ ਲਈ ਨਿਡਰਤਾ ਨਾਲ ਮੈਦਾਨੇ ਜੰਗ 'ਚ ਜੂਝਣ ਵਾਲੇ ਭਾਰਤੀ ਹਥਿਆਰਬੰਦ ਸੈਨਾ ਦੇ ਸਾਰੇ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹੋਏ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX