ਤਾਜਾ ਖ਼ਬਰਾਂ


ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  5 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  14 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  40 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  55 minutes ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  1 minute ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 1 hour ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 2 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਬਰਨਾਲਾ

ਸਿਹਤ ਮੰਤਰੀ ਨੇ ਸੀਵਰੇਜ ਟਰੀਟਮੈਂਟ ਪਲਾਂਟ ਤੇ ਰਾਇਜ਼ਿੰਗ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ

ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਤਪਾ ਵਿਖੇ ਡਿਸਪੋਜ਼ਲ ਮੋਟਰ ਨਜ਼ਦੀਕ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ ਗਿਆ, ਜਿਨ੍ਹਾਂ ਦਾ ਸਾਥ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ, ਐਂਟੀ ਨਾਰਕੋਟਿਕ ਸੈੱਲ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਬਾਂਸਲ ਤੋਂ ਇਲਾਵਾ ਵਿਭਾਗ ਦੇ ਸਬੰਧਤ ਅਧਿਕਾਰੀਆਂ ਵਲੋਂ ਦਿੱਤਾ ਗਿਆ | ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਇਹ ਸੀਵਰੇਜ ਟਰੀਟਮੈਂਟ ਪਲਾਂਟ 3-4 ਏਕੜ 'ਚ ਲਗਾਇਆ ਜਾਵੇਗਾ, ਜਿਸ ਉੱਪਰ ਲਗਪਗ 8 ਕਰੋੜ 20 ਲੱਖ ਰੁਪਏ ਖ਼ਰਚ ਆਉਣਗੇ | ਉਨ੍ਹਾਂ ਕਿਹਾ ਕਿ ਇਹ ਪਲਾਂਟ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਪਲਾਂਟ ਦੇ ਬਣਨ ਨਾਲ ਪਾਣੀ ਸਾਫ਼ ਹੋ ਕੇ ਡਿਸਪੋਜ਼ਲ ਮੋਟਰ ਰਾਹੀਂ ਅੱਗੇ ਜਾਵੇਗਾ, ਜਿਸ ਦੀ ਸਪਲਾਈ ਖੇਤਾਂ 'ਚ ਕੰਮ ਆਵੇਗੀ ਤੇ ਸ਼ਹਿਰ ਵਾਸੀਆਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋ ਜਾਵੇਗੀ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਤਪਾ ਸ਼ਹਿਰ 'ਚ ਇਕ ਰਾਇਜ਼ਿੰਗ ਪਾਈਪ ਲਾਈਨ ਵੀ ਪਾਈ ਜਾ ਰਹੀ ਹੈ ਜਿਸ ਉਪਰ ਲਗਪਗ 1 ਕਰੋੜ 62 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ | ਇਸ ਰਾਇਜ਼ਿੰਗ ਪਾਈਪ ਲਾਈਨ ਨਾਲ ਬਰਸਾਤ ਸਮੇਂ ਸ਼ਹਿਰ 'ਚ ਇਕੱਠਾ ਹੋਇਆ ਪਾਣੀ ਕੁਝ ਹੀ ਸਮੇਂ 'ਚ ਨਿਕਲ ਜਾਵੇਗਾ | ਇਸ ਮੌਕੇ ਡੀ.ਸੀ. ਤੇਜ ਪ੍ਰਤਾਪ ਸਿੰਘ ਫੂਲਕਾ, ਵਿਧਾਇਕ ਪਿਰਮਲ ਸਿੰਘ ਧੌਲਾ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਤਪਾਲ ਕਛਿਆੜਾ, ਨਗਰ ਕੌਂਸਲ ਤਪਾ ਦੇ ਪ੍ਰਧਾਨ ਅਨਿਲ ਕੁਮਾਰ, ਮੀਤ ਪ੍ਰਧਾਨ ਡਾ: ਸੋਨਿਕਾ ਬਾਂਸਲ, ਡਾ: ਬਾਲ ਚੰਦ ਬਾਂਸਲ, ਐਕਸੀਅਨ ਅਮਨਦੀਪ ਸਿੰਘ, ਐਸ.ਡੀ.ਓ ਰਜਿੰਦਰ ਕੁਮਾਰ, ਜੇ.ਈ. ਤਰੁਣ ਗਰਗ, ਠੇਕੇਦਾਰ ਅਭੀ ਗਰਗ, ਸਿਵਲ ਸਰਜਨ ਡਾ: ਜਸਬੀਰ ਸਿੰਘ ਔਲਖ, ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਵੇਸ਼ ਕੁਮਾਰ, ਐਸ.ਪੀ. ਜਗਵਿੰਦਰ ਸਿੰਘ ਚੀਮਾ, ਕਾਰਜ ਸਾਧਕ ਅਫ਼ਸਰ ਬਾਲ ਕਿ੍ਸ਼ਨ ਗੋਗੀਆ, ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ, ਡੀ.ਐਸ.ਪੀ. ਕੁਲਦੀਪ ਸਿੰਘ ਮਹਿਲ ਕਲਾਂ, ਥਾਣਾ ਮੁਖੀ ਜਗਜੀਤ ਸਿੰਘ ਘੁਮਾਣ, ਥਾਣਾ ਮੁਖੀ ਬਲਜੀਤ ਸਿੰਘ, ਥਾਣਾ ਮੁਖੀ ਮੁਨੀਸ਼ ਕੁਮਾਰ ਭਦੌੜ, ਥਾਣਾ ਮੁਖੀ ਨਰਦੇਵ ਸਿੰਘ ਸ਼ਹਿਣਾ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ, ਐਸ.ਓ. ਨਰਿੰਦਰ ਕੁਮਾਰ, ਐਡਵੋਕੇਟ ਨਿਰਭੈ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਬੂਟਾ ਸਿੰਘ ਰੋਸ਼ਾ, ਚਿੰਨੂ ਮੌੜ, ਪਵਨ ਬਤਾਰਾ, ਤਰਲੋਕ ਚੰਦ ਤੋਤੀ, ਸੁਭਾਸ਼ ਤਪਾਸਾ, ਹਰਦੀਪ ਢਿੱਲੋਂ, ਨਿਰੰਜਨ ਢਿੱਲੋਂ, ਹਰਦੀਪ ਸਿੰਘ ਸੇਖੋਂ, ਧਰਮਪਾਲ ਸ਼ਰਮਾ, ਅਰਵਿੰਦ ਰੰਗੀ, ਹਰਦੀਪ ਪੋਪਲ, ਲੱਖਾ ਸਿੰਘ, ਅਮਰਜੀਤ ਸਿੰਘ ਧਰਮਸੋਤ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ |

ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੇ ਪੇ-ਸਕੇਲ ਵਧਾਉਣ ਦੀ ਕੀਤੀ ਮੰਗ

ਬਰਨਾਲਾ, 26 ਜੁਲਾਈ (ਅਸ਼ੋਕ ਭਾਰਤੀ)- ਸੀ.ਡੀ.ਪੀ.ਓ. ਐਂਡ ਡੈਮੋਕਰੈਟਿਕ ਐਸੋਸੀਏਸ਼ਨ ਆਫ਼ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਉਪਰੰਤ ਡਿਪਟੀ ...

ਪੂਰੀ ਖ਼ਬਰ »

ਕਾਲੇਕੇ ਡਿਸਪੈਂਸਰੀ ਦਾ ਇਨਵਰਟਰ ਤੇ ਬੈਟਰਾ ਚੋਰੀ

ਧਨੌਲਾ, 26 ਜੁਲਾਈ (ਜਤਿੰਦਰ ਸਿੰਘ ਧਨੌਲਾ)- ਪਿੰਡ ਕਾਲੇਕੇ ਦੀ ਡਿਸਪੈਂਸਰੀ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀ ਡਿਸਪੈਂਸਰੀ ਦਾ ਜਿੰਦਾ ਤੋੜ ਕੇ ਇਕ ਇਨਵਰਟਰ, ਬੈਟਰਾ ਤੇ ਕੁਝ ਟੂਟੀਆਂ ਚੁਰਾ ਕੇ ਰਫੂਚੱਕਰ ਹੋ ਗਏ | ਡਿਸਪੈਂਸਰੀ ਦੇ ਮੁਲਾਜ਼ਮਾਂ ਨੇ ਸਵੇਰ ਸਮੇਂ ਜਦ ਆ ਕੇ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਾਂ ਨੇ ਮੰਗਾਂ ਸਬੰਧੀ ਡੀ.ਈ.ਓ. ਐਲੀਮੈਂਟਰੀ ਨੂੰ ਸੌਂਪਿਆ ਮੰਗ-ਪੱਤਰ

ਬਰਨਾਲਾ, 26 ਜੁਲਾਈ (ਧਰਮਪਾਲ ਸਿੰਘ)- ਮਿਡ-ਡੇ ਮੀਲ ਵਰਕਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਯੂਨੀਅਨ ਪੰਜਾਬ ਪ੍ਰਧਾਨ ਹਰਪਾਲ ਕੌਰ ਦੀ ਅਗਵਾਈ ਹੇਠ ਡੀ.ਈ.ਓ. ਐਲੀਮੈਂਟਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਧਾਨ ਹਰਪਾਲ ਕੌਰ ...

ਪੂਰੀ ਖ਼ਬਰ »

ਭੰਨ ਤੋੜ ਕਰਨ 'ਤੇ ਮਾਮਲਾ ਦਰਜ

ਬਰਨਾਲਾ, 26 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਇਕ ਹਵਾਲਾਤੀ ਵਲੋਂ ਮਸ਼ੀਨ ਦੀ ਭੰਨ ਤੋੜ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਥਾਣਾ ਸਿਟੀ ਬਰਨਾਲਾ ਦੇ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਵਕੀਲ ਦੇ ਚੈਂਬਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਇਕ ਕਾਬੂ, ਦੋ ਵਿਰੁੱਧ ਮਾਮਲਾ ਦਰਜ

ਬਰਨਾਲਾ, 26 ਜੁਲਾਈ (ਰਾਜ ਪਨੇਸਰ)-ਥਾਣਾ ਸਿਟੀ-2 ਬਰਨਾਲਾ ਪੁਲਿਸ ਨੇ ਜ਼ਿਲ੍ਹਾ ਕਚਹਿਰੀ ਵਿਚ ਇਕ ਵਕੀਲ ਦੇ ਚੈਂਬਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਦੋ ਵਿਰੁੱਧ ਮਾਮਲਾ ਦਰਜ ਕੀਤਾ ਹੈ ਜਿਸ ਵਿਚ ਇਕ ਦੋਸ਼ੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਕਮੇਟੀ ਨੇ ਸੌਂਪਿਆ ਮੰਗ-ਪੱਤਰ

ਬਰਨਾਲਾ, 26 ਜੁਲਾਈ (ਰਾਜ ਪਨੇਸਰ)- ਬਿਜਲੀ ਕਾਮਿਆਂ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ ਸਰਕਲ ਦਫ਼ਤਰ ਬਰਨਾਲਾ ਵਿਖੇ ਮੁੱਖ ਮੰਤਰੀ ਪੰਜਾਬ ਅਤੇ ਪਾਵਰਕਾਮ ਦੇ ਸੀ.ਐਮ.ਡੀ. ਦੇ ਨਾਂਅ ਮੰਗ-ਪੱਤਰ ਇੰਜ: ਤੇਜ ਬਾਂਸਲ ਉਪ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਮੰਗ-ਪੱਤਰ

ਬਰਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਦੀਪ ਦਾਸ ਦੀ ਅਗਵਾਈ 'ਚ ਮੀਤ ਪ੍ਰਧਾਨ ਕਾਂਗਰਸ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੰਗ-ਪੱਤਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਐਕਸ਼ਨ ਗਰੁੱਪ ਨੇ ਕਾਰਗਿਲ ਵਿਜੇ ਦਿਵਸ ਮਨਾਇਆ

ਬਰਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸਾਬਕਾ ਸੈਨਿਕ ਐਕਸ਼ਨ ਗਰੁੱਪ ਪੰਜਾਬ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ ਅਤੇ ਸ਼ਹੀਦ ਫੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਬਰਨਾਲਾ, 26 ਜੁਲਾਈ (ਧਰਮਪਾਲ ਸਿੰਘ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਸਾਥੀ ਲਾਲ ਸਿੰਘ ਧਨੌਲਾ ਤੇ ਭਾਰਤੀ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਜਗਰਾਜ ਰਾਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮਜਦੂਰ ਮਰਦ ਔਰਤਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਹਨੇਕੇ-ਰੂੜੇਕੇ ਕਲਾਂ ਲਿੰਕ ਸੜਕ ਦੀਆਂ ਸਾਈਡਾਂ 'ਤੇ ਖੜ੍ਹੇ ਰੁੱਖ ਵੱਢਣ 'ਤੇ ਲਗਾਈ ਪਾਬੰਦੀ

ਰੂੜੇਕੇ ਕਲਾਂ, 26 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਹਨੇਕੇ-ਰੂੜੇਕੇ ਕਲਾਂ ਲਿੰਕ ਸੜਕ ਨੂੰ ਚੌੜਾ 18 ਫੁੱਟ ਕਰਨ ਦੀ ਆੜ 'ਚ ਸਬੰਧਤ ਠੇਕੇਦਾਰ ਵਲੋਂ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਢੇ ਜਾ ਰੁੱਖਾਂ ਨੂੰ ਵੱਢਣ 'ਤੇ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਏ ਦਾ ਸਨਮਾਨ

ਸ਼ਹਿਣਾ, 26 ਜੁਲਾਈ (ਸੁਰੇਸ਼ ਗੋਗੀ)- ਪੰਚਾਇਤ ਯੂਨੀਅਨ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਬਲਵੀਰ ਸਿੰਘ ਰਾਏ ਦਾ ਸ਼ਹਿਣਾ ਦੇ ਪੰਚਾਇਤ ਘਰ ਵਿਖੇ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਦੀ ਗਰਾਂਟ ਤੇ ਨੌਕਰੀ ਮੁਹੱਈਆ ਕਰਵਾਏ- ਇੰਜ: ਸਿੱਧੂ

ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ)- ਸੂਬਾ ਸਰਕਾਰ ਸ਼ਹੀਦ ਫ਼ੌਜੀਆਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮਦਦ ਦੀ ਥਾਂ 'ਤੇ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕਰੇ ਅਤੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ 8 ਮਹੀਨੇ ਪੂਰੇ ਹੋਣ ਮੌਕੇ ਬਰਨਾਲਾ ਧਰਨੇ ਦੀ ਸਮੁੱਚੀ ਕਮਾਨ ਔਰਤਾਂ ਨੇ ਸੰਭਾਲੀ

ਬਰਨਾਲਾ, 26 ਜੁਲਾਈ (ਧਰਮਪਾਲ ਸਿੰਘ)- ਬਰਨਾਲਾ ਰੇਲਵੇ ਸਟੇਸ਼ਨ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਇਆ ਪੱਕਾ ਧਰਨਾ 299ਵੇਂ ਦਿਨ 'ਚ ਸ਼ਾਮਲ ਹੋ ਗਿਆ | ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਮਹਿਲ ਕਲਾਂ ਨੇ ਦੀਪਗੜ੍ਹ ਵਿਖੇ ਤਿ੍ਵੈਣੀਆਂ ਦੇ ਬੂਟੇ ਲਾਏ

ਭਦੌੜ, 26 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਪ੍ਰੈੱਸ ਕਲੱਬ ਮਹਿਲ ਕਲਾਂ ਵਲੋਂ ਨੇੜਲੇ ਪਿੰਡ ਦੀਪਗੜ੍ਹ ਦੀਆਂ ਜਨਤਕ ਥਾਵਾਂ ਉਪਰ ਚਾਰ ਤਿ੍ਵੈਣੀਆਂ ਦੇ ਬੂਟੇ ਲਗਾਏ ਗਏ ਜਿਨ੍ਹਾਂ ਨੂੰ ਲਾਉਣ ਦੀ ਰਸਮ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਕੇਵਲ ਸਿੰਘ ਢਿੱਲੋਂ, ਡਾ: ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ ਜੇਤੂ ਵਿਦਿਆਰਥੀਆਂ ਨੂੰ ਵੰਡੇ ਇਨਾਮ

ਮਹਿਲ ਕਲਾਂ, 26 ਜੁਲਾਈ (ਤਰਸੇਮ ਸਿੰਘ ਗਹਿਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਚਲਾਏ ਜਾ ਰਹੇ ਲਾਇਬਰੇਰੀ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਅੱਜ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਵੱਖ ਵੱਖ ਸਰਕਾਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਅੱਵਲ ਵਿਦਿਆਰਥਣ ਦਾ ਸਨਮਾਨ

ਮਹਿਲ ਕਲਾਂ, 26 ਜੁਲਾਈ (ਤਰਸੇਮ ਸਿੰਘ ਗਹਿਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਰੱਸੀ ਟੱਪਣ ਵਿਚੋਂ ਤੀਸਰਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਵੀਰਪਾਲ ਕੌਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਖੇਤ ਦਿਵਸ ਮਨਾਇਆ

ਮਹਿਲ ਕਲਾਂ, 26 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਝੋਨੇ ਦੇ ਖੇਤ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਅਰਜਿੰਦਰ ਸਿੰਘ ਦੇ ਖੇਤ ਵਿਚ ਖੇਤ ਦਿਵਸ ਜ਼ਿਲ੍ਹਾ ਖੇਤੀਬਾੜੀ ...

ਪੂਰੀ ਖ਼ਬਰ »

ਇੰਡਸਟਰੀ ਚੈਂਬਰ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੀਟਿੰਗ

ਤਪਾ ਮੰਡੀ, 26 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਚੰਡੀਗੜ੍ਹ ਐਨ.ਐਚ. 7 'ਤੇ ਸਥਿਤ ਸ਼ੇਰੇ ਪੰਜਾਬ ਢਾਬੇ 'ਤੇ ਇੰਡਸਟਰੀ ਚੈਂਬਰ ਬਰਾਂਚ ਤਪਾ ਦੀ ਮੀਟਿੰਗ ਬਰਾਂਚ ਪ੍ਰਧਾਨ ਰਘਵੀਰ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ 'ਚ ਮੁੜ ਰੌਣਕਾਂ ਪਰਤੀਆਂ

ਬਰਨਾਲਾ, 26 ਜੁਲਾਈ (ਅਸ਼ੋਕ ਭਾਰਤੀ)- ਕੋਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਦੇ ਬੰਦ ਪਏ ਸਕੂਲ ਖੁੱਲ੍ਹਣ ਨਾਲ ਸਕੂਲਾਂ 'ਚ ਮੁੜ ਰੌਣਕਾਂ ਪਰਤੀਆਂ | ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ 10ਵੀਂ, ਗਿਆਰ੍ਹਵੀਂ, ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਰੋਨਾ ...

ਪੂਰੀ ਖ਼ਬਰ »

ਸਕੂਲ ਵੈਨ ਮਾਲਕਾਂ ਨੇ ਮੀਟਿੰਗ ਕਰ ਕੇ ਮੁਸ਼ਕਿਲਾਂ ਵਿਚਾਰੀਆਂ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਸ਼ਹੀਦ ਊਧਮ ਸਿੰਘ ਸਕੂਲ ਵੈਨ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਸਤਨਾਮ ਸਿੰਘ ਚੋਟੀਆਂ ਦੀ ਅਗਵਾਈ ਵਿਚ ਇਲਾਕੇ ਦੇ ਵੈਨ ਆਪੇ੍ਰਟਰਾਂ, ਡਰਾਈਵਰਾਂ ਤੇ ਕੰਡਕਟਰਾਂ ਦੀ ਇਕ ਸਾਂਝੀ ਮੀਟਿੰਗ ਹੋਈ | ਮੀਟਿੰਗ ਵਿਚ ਸਕੂਲਾਂ ਨਾਲ ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸੂਲਰ ਘਰਾਟ, 26 ਜੁਲਾਈ (ਜਸਵੀਰ ਸਿੰਘ ਔਜਲਾ) - ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਡੱਟ ਕੇ ਲੜ ਰਹੀਆਂ ਹਨ ਉੱਥੇ ਮਜ਼ਦੂਰ ਜਥੇਬੰਦੀਆਂ ਵੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »

8 ਮਹੀਨਿਆਂ ਬਾਅਦ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਬਰਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਰਨਾਲਾ ਦੀ ਮੀਟਿੰਗ ਲਗਭਗ ਅੱਠ ਮਹੀਨਿਆਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਮੰਤਰੀ-ਕਮ-ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨਾਂ ਦੀ ਤਰ੍ਹਾਂ ਹੁਣ ਮੁਲਾਜ਼ਮ ਵੀ ਘੇਰਨ ਲੱਗੇ ਮੰਤਰੀਆਂ ਨੂੰ

ਬਰਨਾਲਾ, 26 ਜੁਲਾਈ (ਰਾਜ ਪਨੇਸਰ)- ਜਿੱਥੇ ਅੱਜ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਉਥੇ ਹੁਣ ਕਿਸਾਨਾਂ ਦੀ ਤਰ੍ਹਾਂ ਮੁਲਾਜ਼ਮ ਜਥੇਬੰਦੀਆਂ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀਆਂ ਤੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਸ਼ੁਰੂ ਕਰਵਾਉਣ ਦੀ ਮੰਗ

ਮੰਡਵੀ, 26 ਜੁਲਾਈ (ਪ੍ਰਵੀਨ ਮਦਾਨ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ ਕਈ ਦਿਨਾਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਪ੍ਰੈੱਸ ਨੋਟ ਰਾਹੀਂ ਪਿੰਡ ਬੰਗਾਂ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਸਰਕਾਰੀ ਹਾਈ ਸਕੂਲ ਘੋੜੇਨਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਲਹਿਰਾਗਾਗਾ, 26 ਜੁਲਾਈ (ਪ੍ਰਵੀਨ ਖੋਖਰ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅੰਗਰੇਜ਼ੀ ਭਾਸ਼ਾ ਨੂੰ ਬੱਚਿਆਂ ਲਈ ਸਹਿਜ ਤੇ ਸੁਭਾਵਿਕ ਬਣਾਉਣ ਲਈ ਪੰਜਾਬ ਦੇ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬਾਂ ਦਾ ਗਠਨ ਕੀਤਾ ਗਿਆ ਹੈ | ਸਰਕਾਰੀ ਹਾਈ ਸਕੂਲ ਘੋੜੇਨਬ ਦੀ ਮੁੱਖ ...

ਪੂਰੀ ਖ਼ਬਰ »

ਸੜਕ ਨਾ ਬਣਨ ਦੇ ਰੋਸ 'ਚ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਸੰਦੌੜ, 26 ਜੁਲਾਈ (ਜਸਵੀਰ ਸਿੰਘ ਜੱਸੀ) - ਨੇੜਲੇ ਪਿੰਡ ਮਹਿਬੂਬਪੁਰਾ ਤੱਖਰ ਖ਼ੁਰਦ ਵਿਖੇ ਨਵੀਂ ਬਣ ਰਹੀ ਸੜਕ 'ਤੇ ਠੇਕੇਦਾਰ ਵੱਲੋਂ ਬੀਤੇ ਕਈ ਦਿਨਾਂ ਤੋਂ ਸਿਰਫ਼ ਰੋਡੇ ਪਾ ਮੁੜ ਸੜਕ ਦੀ ਸਾਰ ਨਾ ਲੈਣ ਦੇ ਵਿਰੋਧ 'ਚ ਅੱਜ ਪਿੰਡ ਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਕਾਰਗਿਲ ਵਿਜੇ ਦਿਵਸ ਮਨਾਇਆ

ਟੱਲੇਵਾਲ, 26 ਜੁਲਾਈ (ਸੋਨੀ ਚੀਮਾ)-ਸੰਤ ਬਾਬਾ ਸੁੰਦਰ ਸਿੰਘ ਕੈਨੇਡੀਅਨ ਅਕਾਲ ਅਕੈਡਮੀ ਟੱਲੇਵਾਲ ਵਿਖੇ ਪਿ੍ੰਸੀਪਲ ਜਸਪ੍ਰੀਤ ਕੌਰ ਰੰਧਾਵਾ ਦੀ ਅਗਵਾਈ 'ਚ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ | ਪਿ੍ੰਸੀਪਲ ਜਸਪ੍ਰੀਤ ਕੌਰ ਰੰਧਾਵਾ ਤੇ ਜਗਰੂਪ ਸਿੰਘ ਇੰਚਾਰਜ ਐਨ.ਸੀ.ਸੀ. ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਅਮਰਗੜ੍ਹ•, 26 ਜੁਲਾਈ (ਜਤਿੰਦਰ ਮੰਨਵੀ) - ਨੌਜਵਾਨ ਪੀੜ•ੀ ਨੂੰ ਆਪਣੇ ਅਮੀਰ ਵਿਰਸੇ ਤੇ ਸਭਿਆਚਾਰ ਨਾਲ ਜੋੜਨ ਲਈ ਪਿੰਡ ਧੀਰੋਮਾਜਰਾ ਵਿਖੇ ਬੀਬੀ ਨਾਹਰੋ, ਅਨੀਤਾ ਤੇ ਗੁਰਵਿੰਦਰ ਕੌਰ ਪੰਚ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 26 ਜੁਲਾਈ (ਮਹੋਲੀ, ਸੋਢੀ) - ਸਿੱਖੀ ਸੰਭਾਲ, ਸਾਫ਼-ਸੁਥਰਾ ਵਾਤਾਵਰਨ ਅਤੇ ਹੋਰ ਲੋਕ ਭਲਾਈ ਦੇ ਸਮਾਜਿਕ ਕਾਰਜਾਂ ਆਦਿ ਦੀਆਂ ਨਿਰੰਤਰ ਸੇਵਾਵਾਂ ਦੇ ਰਹੀ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ...

ਪੂਰੀ ਖ਼ਬਰ »

ਗੋਲਕ ਤੋੜ ਕੇ ਨਕਦੀ ਚੋਰੀ

ਲਹਿਰਾਗਾਗਾ, 26 ਜੁਲਾਈ (ਅਸ਼ੋਕ ਗਰਗ) - ਪਿੰਡ ਭੁਟਾਲ ਕਲਾਂ ਵਿਖੇ ਸ੍ਰੀ ਗੁਰੂ ਰਵੀਦਾਸ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰ ਵਲੋਂ ਨਗਦੀ ਚੋਰੀ ਕਰ ਲਈ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 22-23 ਜੁਲਾਈ ਦੀ ...

ਪੂਰੀ ਖ਼ਬਰ »

ਦਾਮਨ ਬਾਜਵਾ ਵਲੋਂ ਪਿੰਡ ਸੰਜੂਮਾ ਵਿਖੇ 1 ਕਰੋੜ ਦੀ ਲਾਗਤ ਨਾਲ ਤਿਆਰ ਨਹਿਰੀ ਪਾਈਪ ਲਾਈਨ ਦਾ ਉਦਘਾਟਨ

ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ (ਰੁਪਿੰਦਰ ਸਿੰਘ ਸੱਗੂ)- ਸੁਨਾਮ ਹਲਕੇ ਦੇ ਪਿੰਡ ਸੰਜੂਮਾਂ ਵਿਖੇ ਲੰਮੇ ਸਮੇਂ ਤੋਂ ਜੋ ਨਹਿਰੀ ਪਾਣੀ ਨੂੰ ਖੇਤਾਂ ਨਾਲ ਜੋੜਨ ਵਾਲੀ ਪਾਇਪ ਲਾਈਨ ਸੰਬੰਧੀ ਕਾਫ਼ੀ ਸਮੱਸਿਆ ਆ ਰਹੀ ਸੀ, ਜਿਸ ਦਾ ਅੱਜ ਮੈਡਮ ਦਾਮਨ ਥਿੰਦ ਬਾਜਵਾ, ਕਾਂਗਰਸ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਸੰਬਧੀ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਵਲੋਂ ਸਾਬਕਾ ਵਿਧਾਇਕ ਨਾਲ ਮੁਲਾਕਾਤ

ਮਹਿਲ ਕਲਾਂ, 26 ਜੁਲਾਈ (ਤਰਸੇਮ ਸਿੰਘ ਗਹਿਲ)- ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਵਲੋਂ ਹਲਕੇ ਦੇ ਆਗੂਆਂ ਨਾਲ ਪਿੰਡਾਂ ਦੇ ਵਿਕਾਸ ਸਬੰਧੀ ਲੜੀਵਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਗ੍ਰਾਮ ਪੰਚਾਇਤ ਭੱਦਲਵੱਡ ਦੇ ਸਰਪੰਚ ...

ਪੂਰੀ ਖ਼ਬਰ »

ਮੋੜਾਂ ਦੇ ਪੰਜ ਯੂਥ ਆਗੂਆਂ ਨੂੰ ਜ਼ਿਲ੍ਹਾ ਜਥੇਬੰਦੀ 'ਚ ਨੁਮਾਇੰਦਗੀ ਦੇਣ 'ਤੇ ਧੰਨਵਾਦ

ਸ਼ਹਿਣਾ, 26 ਜੁਲਾਈ (ਸੁਰੇਸ਼ ਗੋਗੀ)-ਸ਼ੋ੍ਰਮਣੀ ਯੂਥ ਅਕਾਲੀ ਦਲ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਲਾਡੀ ਵਲੋਂ ਮੌੜਾਂ ਨਾਲ ਸਬੰਧਤ ਪੰਜ ਯੂਥ ਆਗੂਆਂ ਨੂੰ ਜ਼ਿਲ੍ਹਾ ਪੱਧਰੀ ਨੁਮਾਇੰਦਗੀ ਦੇਣ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਯੂਥ ਆਗੂਆਂ ਦਾ ਧੰਨਵਾਦ ਕੀਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX