ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  17 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  29 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  41 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਜਲੰਧਰ

ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ 'ਚ ਪਰਤੀਆਂ ਰੌਣਕਾਂ

ਜਲੰਧਰ, 26 ਜੁਲਾਈ (ਰਣਜੀਤ ਸਿੰਘ ਸੋਢੀ)-ਕੋਵਿਡ ਕਾਰਨ ਸੂਬੇ ਅੰਦਰ ਲੰਬੇ ਸਮੇਂ ਤੋਂ ਵਿੱਦਿਅਕ ਸੰਸਥਾਵਾਂ ਬੰਦ ਪਈਆਂ ਸਨ, ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਪਹਿਲੇ ਦਿਨ ਦਸਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸੰਸਥਾਵਾਂ ਖੋਲ੍ਹੀਆਂ ਗਈਆਂ | ਕਾਫ਼ੀ ਲੰਬੇ ਸਮੇਂ ਬਾਅਦ ਵਿਦਿਆਰਥੀਆਂ ਦਾ ਸੰਸਥਾਵਾਂ 'ਚ ਪਰਤਣ 'ਤੇ ਰੌਣਕਾਂ ਪਰਤੀਆਂ | ਵਿਦਿਆਰਥੀਆਂ ਲਈ ਮਾਰਚ ਮਹੀਨੇ ਤੋਂ ਸਕੂਲਾਂ ਦੀ ਹੋਈ ਤਾਲਾਬੰਦੀ ਦੇ ਚੱਲਦਿਆਂ ਅਧਿਆਪਕਾਂ ਵਲੋਂ ਨਵੇਂ ਸੈਸ਼ਨ ਦੀ ਪੜ੍ਹਾਈ ਆਨਲਾਈਨ ਤਰੀਕੇ ਹੀ ਕਰਵਾਈ ਜਾ ਰਹੀ ਸੀ ਪਰ ਹੁਣ ਪਹਿਲੇ ਗੇੜ ਦੌਰਾਨ ਦਸਵੀਂ ਤੋਂ ਬਾਰ੍ਹਵੀਂ ਜਮਾਤਾਂ ਦੀ ਆਫਲਾਈਨ ਪੜ੍ਹਾਈ ਦਾ ਆਲਮ ਸ਼ੁਰੂ ਹੋ ਗਿਆ ਹੈ | ਹਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਰਾਜੀਵ ਜੋਸ਼ੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੋਰੋਨਾ ਬਚਾਅ ਲਈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾਲ ਜ਼ਿਲੇ੍ਹ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੀ ਕਲਾਸ ਰੂਮ ਪੜ੍ਹਾਈ ਬਕਾਇਦਾ ਰੂਪ 'ਚ ਸ਼ੁਰੂ ਹੋ ਗਈ ਹੈ | ਲੰਬੇ ਅਰਸੇ ਦੀ ਤਾਲਾਬੰਦੀ ਉਪਰੰਤ ਅੱਜ ਵਿਦਿਆਰਥੀ ਚਾਅ ਅਤੇ ਉਤਸ਼ਾਹ ਨਾਲ ਸਕੂਲਾਂ 'ਚ ਪਹੁੰਚੇ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਪਹਿਲੇ ਦਿਨ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਵੀ ਹੋਈ, ਜਿਸ ਤਹਿਤ ਸਕੂਲ ਮੁਖੀਆਂ ਤੇ ਅਧਿਆਪਕਾਂ ਵਲੋਂ ਸਕੂਲ ਪਹੁੰਚਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਜੀ ਆਇਆਂ ਕਿਹਾ ਗਿਆ | ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਵਲੋਂ ਜੁਲਾਈ ਮਹੀਨੇ ਦੇ ਆਨਲਾਈਨ ਟੈੱਸਟ ਦੌਰਾਨ ਕੀਤੀਆਂ ਪ੍ਰਾਪਤੀਆਂ ਤੇ ਕਮੀਆਂ ਤੋਂ ਜਾਣੂੰ ਕਰਵਾਇਆ ਗਿਆ | ਅਧਿਆਪਕਾਂ ਵਲੋਂ ਮਾਪਿਆਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਟੈੱਸਟ ਬਾਰੇ ਵੀ ਜਾਣਕਾਰੀ ਦਿੱਤੀ ਗਈ | ਪਹਿਲੇ ਦਿਨ ਅਧਿਆਪਕ ਮਾਪੇ ਮਿਲਣੀ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਪ੍ਰਾਪਤ ਕਰਨ ਦੀ ਗਿਣਤੀ ਘੱਟ ਹੀ ਰਹੀ, ਅਧਿਕਾਰੀਆਂ ਨੇ ਦੱਸਿਆ ਕਿ ਭਵਿੱਖ 'ਚ ਵਿਦਿਆਰਥੀ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ | ਕਈ ਸੰਸਥਾਵਾਂ ਦੇ ਪਿ੍ੰਸੀਪਲਾਂ ਨੇ ਕਿਹਾ ਕਿ ਆਨਲਾਈਨ ਕਲਾਸਾਂ ਕਾਰਨ ਬੱਚਿਆਂ ਦੀ ਲਿਖਣ ਦੀ ਰੁਚੀ ਘਟੀ ਹੈ, ਜਿਸ ਲਈ ਅਧਿਆਪਕਾਂ ਨੂੰ ਵਿਸ਼ੇਸ਼ ਧਿਆਨ ਦੇਣਾ ਪਵੇਗਾ ਤਾਂ ਜੋ ਬੱਚਿਆਂ 'ਚ ਫਿਰ ਲਿਖਣ ਦੀ ਰੁਚੀ ਵਧ ਜਾਵੇ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਸਕੂਲਾਂ ਦੇ ਦੌਰੇ ਦੌਰਾਨ ਸਕੂਲ ਖੁੱਲ੍ਹਣ ਦੀ ਖ਼ੁਸ਼ੀ ਸਕੂਲ ਮੁਖੀਆਂ, ਵਿਦਿਆਰਥੀਆਂ ਤੇ ਅਧਿਆਪਕਾਂ ਦੇ ਚਿਹਰਿਆਂ 'ਤੇ ਸਾਫ਼ ਵਿਖਾਈ ਦੇ ਰਹੀ ਸੀ | ਸਕੂਲਾਂ 'ਚ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਵੀ ਸਰਕਾਰ ਦੇ ਸਕੂਲ ਖੋਲ੍ਹਣ ਦੇ ਫ਼ੈਸਲੇ ਨੂੰ ਵਿਦਿਆਰਥੀ ਪੱਖੀ ਦੱਸਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਹੀ ਸਕੂਲਾਂ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਬਾਰੇ ਹਦਾਇਤਾਂ ਦੇ ਪਾਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ 2 ਘੰਟੇ ਬੱਸ ਅੱਡਾ ਬੰਦ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, 26 ਜੁਲਾਈ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਕੀਤੇ ਗਏ | ਜਲੰਧਰ ਬੱਸ ਅੱਡੇ ...

ਪੂਰੀ ਖ਼ਬਰ »

ਸਚਿਨ ਜੈਨ ਦੇ ਕਾਤਲ ਭੇਜੇ ਜੇਲ੍ਹ

ਮਕਸੂਦਾਂ, 26 ਜੁਲਾਈ (ਲਖਵਿੰਦਰ ਪਾਠਕ)-ਚਰਚਿਤ ਸਚਿਨ ਜੈਨ ਕਤਲ ਕੇਸ 'ਚ ਗਿ੍ਫ਼ਤਾਰ ਕੀਤੇ ਗਏ ਪੰਜੇ ਕਾਤਲਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਰਿਮਾਂਡ ਦੌਰਾਨ ਕੀਤੀ ਗਈ ...

ਪੂਰੀ ਖ਼ਬਰ »

ਜੇ. ਡੀ. ਏ. ਨੇ ਤੋੜੀਆਂ 4 ਨਾਜਾਇਜ਼ ਕਾਲੋਨੀਆਂ

ਜਲੰਧਰ, 26 ਜੁਲਾਈ (ਸ਼ਿਵ)-ਜੇ. ਡੀ. ਏ. ਨੇ ਲੰਬੇ ਸਮੇਂ ਬਾਅਦ ਨਾਜਾਇਜ਼ ਕਾਲੋਨੀਆਂ ਦੇ ਖ਼ਿਲਾਫ਼ ਇਕ ਵਾਰ ਫਿਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮੁੱਖ ਪ੍ਰਸ਼ਾਸਕ ਦੀਆਂ ਹਦਾਇਤਾਂ 'ਤੇ ਅੱਜ 4 ਨਾਜਾਇਜ਼ ਕਾਲੋਨੀਆਂ 'ਤੇ ਡਿੱਚ ਚਲਾਈ ਗਈ ਹੈ | ਜੇ. ਡੀ. ਏ. ਨੇ ਜਿਨ੍ਹਾਂ ਨਾਜਾਇਜ਼ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ 'ਚ ਨਣਾਨ-ਭਰਜਾਈ ਦੀ ਮੌਤ

ਮਲਸੀਆਂ, 26 ਜੁਲਾਈ (ਸੁਖਦੀਪ ਸਿੰਘ)-ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਇਕ ਸਕੂਟਰੀ ਅਤੇ ਕਾਰ ਦੀ ਆਹਮੋ-ਸਾਹਮਣੀ ਭਿਆਨਕ ਟੱਕਰ ਦੌਰਾਨ ਸਕੂਟਰੀ ਸਵਾਰ ਨਣਾਨ-ਭਰਜਾਈ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਮਨ ਕੁਮਾਰੀ ਪਤਨੀ ਪਲਵਿੰਦਰ ਸਿੰਘ ਵਾਸੀ ਪਿੰਡ ਬਸਤੀ ਕੋਟਲੀ ...

ਪੂਰੀ ਖ਼ਬਰ »

ਨਕਲੀ ਸ਼ਰਾਬ ਫੈਕਟਰੀ ਮਾਮਲੇ 'ਚ ਰਾਜਨ ਅੰਗੁਰਾਲ ਨੂੰ ਮਿਲੀ ਜ਼ਮਾਨਤ

ਜਲੰਧਰ, 26 ਜੁਲਾਈ (ਚੰਦੀਪ ਭੱਲਾ)-ਥਾਣਾ ਆਦਮਪੁਰ ਵਿਖੇ ਦਰਜ ਨਕਲੀ ਸ਼ਰਾਬ ਫੈਕਟਰੀ ਮਾਮਲੇ 'ਚ ਨਾਮਜ਼ਦ ਰਾਜਨ ਅੰਗੁਰਾਲ ਨੂੰ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਤੋਂ ਪੱਕੀ ਜ਼ਮਾਨਤ ਮਿਲ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਟਰੀਟ ਲਾਈਟਾਂ, ਐੱਨ. ਓ. ਸੀ. ਤੇ ਸਫ਼ਾਈ ਨੂੰ ਲੈ ਕੇ ਅੱਜ ਨਿਗਮ ਨੂੰ ਘੇਰਨਗੇ ਕਾਂਗਰਸੀ

ਜਲੰਧਰ, 26 ਜੁਲਾਈ (ਸ਼ਿਵ)- ਅੱਜ ਹੋਣ ਵਾਲੀ ਨਗਰ ਨਿਗਮ ਹਾਊਸ ਦੀ ਮੀਟਿੰਗ 'ਚ ਭਾਜਪਾ, ਅਕਾਲੀ ਦਲ ਦੇ ਨਾਰਾਜ਼ ਕੌਂਸਲਰ ਆਪਣੇ ਮਸਲੇ ਹੱਲ ਨਾ ਹੋਣ ਤੋਂ ਨਾਰਾਜ਼ ਤਾਂ ਨਿਗਮ ਦੀ ਕਾਰਜਪ੍ਰਣਾਲੀ ਦੇ ਖ਼ਿਲਾਫ਼ ਆਪਣੀ ਭੜਾਸ ਤਾਂ ਕੱਢਣਗੇ ਹੀ, ਸਗੋਂ ਨਿਗਮ 'ਚ ਕਾਬਜ਼ ਸੱਤਾਧਾਰੀ ...

ਪੂਰੀ ਖ਼ਬਰ »

ਟਾਂਡਾ ਉੜਮੁੜ ਤੋਂ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ

ਜਲੰਧਰ, 26 ਜੁਲਾਈ (ਸ਼ਿਵ)-ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਨੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਸਿਆਸੀ ਦਿਗਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੂੰ ਟਾਂਡਾ ਉੜਮੁੜ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ ਨੇ ਕੀਤੀ ਹੜਤਾਲ

ਜਲੰਧਰ, 26 ਜੁਲਾਈ (ਐੱਮ. ਐੱਸ. ਲੋਹੀਆ)-ਲੰਬੇ ਸਮੇਂ ਤੋਂ ਸਰਕਾਰ ਨਾਲ ਮੰਗਾਂ ਬਾਰੇ ਵਿਚਾਰ ਕੀਤੇ ਜਾਣ ਤੋਂ ਬਾਅਦ ਵੀ ਹੱਕੀ ਮੰਗਾਂ ਦੇ ਨਾ ਮੰਨੇ ਜਾਣ 'ਤੇ ਇਸ ਦਾ ਵਿਰੋਧ ਕਰਦੇ ਹੋਏ ਅੱਜ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਨੇ ਸੂਬੇ ਭਰ 'ਚ ਹੜਤਾਲ ਕੀਤੀ | ਇਸ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਨੇੜੇ ਪਏ ਕੂੜੇ ਤੋਂ ਆਉਂਦੀ ਬਦਬੂ ਨੇ ਸਤਾਏ ਰਾਹਗੀਰ

ਚੁਗਿੱਟੀ/ਜੰਡੂਸਿੰਘਾ, 26 ਜੁਲਾਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਨੇੜੇ ਰੋਜ਼ਾਨਾ ਸੁੱਟੇ ਜਾਂਦੇ ਕੂੜੇ ਤੋਂ ਦੂਰ-ਦੂਰ ਤੱਕ ਆਉਂਦੀ ਬਦਬੂ ਰਾਹੀਗਰਾਂ ਤੇ ਨੇੜਲੇ ਖੇਤਰ 'ਚ ਰਹਿੰਦੇ ਲੋਕਾਂ ਲਈ ਗੰਭੀਰ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਕਮੇਟੀ ਨੇ ਸਮੇਂ ਸਿਰ ਨਹੀਂ ਕਰਵਾਇਆ ਵਰਿਆਣਾ ਡੰਪ ਦੇ ਕੰਮ 'ਚ ਸੁਧਾਰ

ਜਲੰਧਰ, 26 ਜੁਲਾਈ (ਸ਼ਿਵ)-ਮੀਂਹ ਪੈਣ ਕਰਕੇ ਵਰਿਆਣਾ ਡੰਪ 'ਤੇ ਚਿੱਕੜ ਵਧਣ ਕਰਕੇ ਹੁਣ ਸ਼ਹਿਰ 'ਚੋਂ ਕੂੜਾ ਚੁੱਕਣ ਦੀ ਸਮੱਸਿਆ ਆਉਣੀ ਸ਼ੁਰੂ ਹੋ ਗਈ ਹੈ ਜਦਕਿ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ ਵੱਲੋਂ ਕਈ ਵਾਰ ਦੌਰਾ ਕਰਨ ਦੇ ਬਾਵਜੂਦ ਵੀ ਡੰਪ ਦੀ ਹਾਲਤ 'ਚ ਕੋਈ ਸੁਧਾਰ ...

ਪੂਰੀ ਖ਼ਬਰ »

ਸੜਕਾ 'ਤੇ ਪਾਣੀ ਖੜ੍ਹਾ ਹੋਣ ਨਾਲ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ

ਜਲੰਧਰ, 26 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਾਅਦ ਦੁਪਹਿਰ ਹੋਈ ਬਾਰਿਸ਼ ਨਾਲ ਜਲ ਥਲ ਹੋ ਗਿਆ, ਜਿਸ ਨਾਲ ਲੋਕਾਂ ਘਰਾਂ ਅੰਦਰ ਰਹਿਣ ਲਈ ਮਜਬੂਰ ਹੋ ਗਏ | ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨਾਲ ਤਾਪਮਾਨ 'ਚ ਭਾਵੇਂ ...

ਪੂਰੀ ਖ਼ਬਰ »

ਸਕੂਲ਼ ਖੁੱਲ੍ਹਣ 'ਤੇ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਤੇ ਖ਼ੁਸ਼ੀ

ਜਲੰਧਰ, 26 ਜੁਲਾਈ (ਰਣਜੀਤ ਸਿੰਘ ਸੋਢੀ)-ਲੰਬੇ ਸਮੇਂ ਦੀ ਤਾਲਾਬੰਦੀ ਤੋਂ ਬਾਅਦ ਸਕੂਲ ਖੋਲ੍ਹਣ ਦੀ ਆਗਿਆ ਨਾਲ ਜਿੱਥੇ ਬੱਚਿਆਂ 'ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ, ਉੱਥੇ ਹੀ ਸੇਂਟ ਸੋਲਜਰ ਗਰੁਪ ਆਫ਼ ਇੰਸਟੀਚਿਊਸ਼ਨਸ ਦੇ 33 ਸਕੂਲਾਂ ਨੂੰ ਪੂਰੀ ਸੁਰੱਖਿਆ ਤੇ ...

ਪੂਰੀ ਖ਼ਬਰ »

ਚਾਰ ਟਰੱਸਟੀਆਂ ਨੇ ਟਰੱਸਟ ਦਫ਼ਤਰ 'ਚ ਕਾਰਜਭਾਰ ਸੰਭਾਲਿਆ

ਜਲੰਧਰ, 26 ਜੁਲਾਈ (ਸ਼ਿਵ)-ਪੰਜਾਬ ਸਰਕਾਰ ਵਲੋਂ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਲਗਾਏ ਗਏ ਟਰੱਸਟੀਆਂ ਨੇ ਅੱਜ ਵਿਧਾਇਕ ਰਜਿੰਦਰ ਬੇਰੀ ਅਤੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੀ ਹਾਜ਼ਰੀ 'ਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਸਰਕਾਰ ਨੇ ਕੁਝ ਦਿਨ ਪਹਿਲਾਂ 6 ...

ਪੂਰੀ ਖ਼ਬਰ »

ਵਜਰਾ ਕੋਰ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧ ਛਾਉਣੀ, 26 ਜੁਲਾਈ (ਪਵਨ ਖਰਬੰਦਾ)-ਕਾਰਗਿਲ ਯੁੱਧ ਦੀ 22ਵੇਂ ਸਾਲਾ ਮੌਕੇ ਲੈਫ਼ ਜਨਰਲ ਸੀ ਬੰਸੀ ਪੋਨੱਪਾ (ਵਜਰਾ ਕੋਰ) ਜਲੰਧਰ ਕੈਂਟ ਵਲੋਂ ਵਜਰਾ ਸ਼ੋਰਿਯਾਸਥਲ 'ਤੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ 'ਚ ਕਾਰਗਿਲ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ...

ਪੂਰੀ ਖ਼ਬਰ »

ਬੁਲੰਦਪੁਰ ਦੇ ਮਸਲੇ ਨੂੰ ਲੈ ਕੇ ਵਡਾਲਾ ਦੀ ਅਗਵਾਈ 'ਚ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਜਲੰਧਰ, 26 ਜੁਲਾਈ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਬੁਲੰਦਪੁਰ ਵਿਖੇ ਮਕਾਨ ਉਸਾਰੀ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਵਿਵਾਦ 'ਚ ਪੀੜਤ ਧਿਰ ਨੂੰ ਇਨਸਾਫ਼ ਦਿਵਾਉਣ ਲਈ ਹਲਕਾ ਨਕੋਦਰ ਦੇ ਵਿਧਾਇਕ ਅਤੇ ਜ਼ਿਲ੍ਹਾ ਅਕਾਲੀ ਜਥਾ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਮਕਸੂਦਾਂ, 26 ਜੁਲਾਈ (ਲਖਵਿੰਦਰ ਪਾਠਕ)-ਥਾਣਾ 1 ਦੀ ਪੁਲਿਸ ਨੇ ਇਕ ਦੋਸ਼ੀ ਨੂੰ ਗਾਂਜੇ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਮਨੋਜ ਕੁਮਾਰ ਉਰਫ਼ ਖਜੂਰ ਪੁੱਤਰ ਮਾਲਾ ਰਾਮ ਵਾਸੀ ਇੰਦਰਾ ਕਾਲੋਨੀ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸਿੱਖਿਆ ਤੇ ਪੈਨਸ਼ਨ ਲਗਾਉਣ ਸਬੰਧੀ ਮੀਟਿੰਗ

ਜਲੰਧਰ, 26 ਜੁਲਾਈ (ਚੰਦੀਪ ਭੱਲਾ)-ਕਰੋਨਾ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸਿੱਖਿਆ ਅਤੇ ਪੈਨਸ਼ਨ ਲਗਾਏ ਜਾਣ ਦੀ ਸਮੀਖਿਆ ਕਰਨ ਲਈ ਅਨਾਥ ਹੋਏ ਬੱਚਿਆਂ ਅਤੇ ਉਨ੍ਹਾਂ ਦੇ ਗਾਰਡੀਅਨ/ਰਿਸ਼ਤੇਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਨੇੜੇ ਪਏ ਕੂੜੇ ਤੋਂ ਆਉਂਦੀ ਬਦਬੂ ਨੇ ਸਤਾਏ ਰਾਹਗੀਰ

ਚੁਗਿੱਟੀ/ਜੰਡੂਸਿੰਘਾ, 26 ਜੁਲਾਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਨੇੜੇ ਰੋਜ਼ਾਨਾ ਸੁੱਟੇ ਜਾਂਦੇ ਕੂੜੇ ਤੋਂ ਦੂਰ-ਦੂਰ ਤੱਕ ਆਉਂਦੀ ਬਦਬੂ ਰਾਹੀਗਰਾਂ ਤੇ ਨੇੜਲੇ ਖੇਤਰ 'ਚ ਰਹਿੰਦੇ ਲੋਕਾਂ ਲਈ ਗੰਭੀਰ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਲੋਕਾਂ ਨੇ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਲਾਂਬੜਾ, 26 ਜੁਲਾਈ (ਪਰਮੀਤ ਗੁਪਤਾ)-ਪਿੰਡ ਕੰਗ ਸਾਹਬੂ ਵਿਖੇ ਐੱਨ. ਆਰ. ਆਈ. ਵੈੱਲਫੇਅਰ ਸੁਸਾਇਟੀ ਵਲੋਂ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 41 ਖੂਨਦਾਨੀਆਂ ਵਲੋਂ ਕੈਂਪ ਦੌਰਾਨ ਖੂਨਦਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਣਾ ਨੂੰ ਸੂਬਾ ਪ੍ਰੈੱਸ ਸਕੱਤਰ ਬਣਾਇਆ

ਜਲੰਧਰ, 26 ਜੁਲਾਈ (ਸ਼ਿਵ)-ਪੰਜਾਬ ਰਾਜ ਬਿਜਲੀ ਬੋਰਡ ਦੇ ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਗਰੁੱਪ ਦੇ ਬਲਵਿੰਦਰ ਸਿੰਘ ਰਾਣਾ ਪ੍ਰਧਾਨ ਹਲਕਾ ਜਲੰਧਰ ਨੂੰ ਸਟੇਟ ਜਥੇਬੰਦੀ ਦਾ ਪੈੱ੍ਰਸ ਸਕੱਤਰ ਬਣਨ 'ਤੇ ਵਧਾਈਆਂ ਦਿੱਤੀਆਂ ਗਈਆਂ | ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਦਾ ...

ਪੂਰੀ ਖ਼ਬਰ »

ਹਾਦਸਿਆਂ ਨੂੰ ਰੋਕਣ ਲਈ ਅਵਾਰਾ ਪਸ਼ੂਆਂ ਦੇ ਲਗਾਏ ਰਿਫ਼ਲੈਕਟਰ

ਲਾਂਬੜਾ, 26 ਜੁਲਾਈ (ਪਰਮੀਤ ਗੁਪਤਾ)-ਜਲੰਧਰ ਦਿਹਾਤ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਇੰਚਾਰਜ ਇੰਸਪੈਕਟਰ ਰਣਜੀਤ ਕੁਮਾਰ ਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਵਲੋਂ ਲਾਂਬੜਾ ਦੇ ਨਜ਼ਦੀਕ ਜਲੰਧਰ ਨਕੋਦਰ ਕੌਮੀ ਰਾਜ ਮਾਰਗ 'ਤੇ ...

ਪੂਰੀ ਖ਼ਬਰ »

2022 'ਚ ਬਹੁਮਤ ਨਾਲ ਕਾਂਗਰਸ ਬਣਾਏਗੀ ਸਰਕਾਰ-ਇੰਦੂ ਬਾਲਾ

ਜਲੰਧਰ, 26 ਜੁਲਾਈ (ਸ਼ਿਵ) -ਮੁਕੇਰੀਆਂ ਦੀ ਵਿਧਾਇਕ ਇੰਦੂ ਬਾਲਾ ਨੇ ਕਿਹਾ ਕਿ ਕਾਂਗਰਸ ਨੇ ਹੀ ਰਾਜ 'ਚ ਵਿਕਾਸ ਦੇ ਕੰਮ ਕਰਵਾਉਣ ਤੋਂ ਇਲਾਵਾ ਲੋਕਾਂ ਦੇ ਮਸਲੇ ਹੱਲ ਕਰਵਾਏ ਹਨ, ਜਿਸ ਕਰਕੇ ਲੋਕ 2022 'ਚ ਕਾਂਗਰਸ ਦੀ ਬਹੁਮਤ ਨਾਲ ਸਰਕਾਰ ਬਣਾਉਣਗੇ | ਉਹ ਆਪਣੇ ਨਿਵਾਸ ਸਥਾਨ 'ਤੇ ...

ਪੂਰੀ ਖ਼ਬਰ »

ਕਿਸਾਨ ਸੰਸਦ 'ਚ ਹਿੱਸਾ ਲੈਣ ਲਈ ਲਾਂਬੜਾ ਤੋਂ ਕਿਸਾਨਾਂ ਦਾ ਜਥਾ ਰਵਾਨਾ

ਲਾਂਬੜਾ, 26 ਜੁਲਾਈ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਦੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਜੁਕਤ ਕਿਸਾਨ ਮੋਰਚੇ ਵਲੋਂ ਜੰਤਰ ਮੰਤਰ ਵਿਖੇ ਵੱਖਰੀ ਸੰਸਦ ਚਲਾਉਣ ਦਾ ਕੀਤੇ ਗਏ ਐਲਾਨੇ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ 'ਚ ਹਾਕੀ ਦੀ ਪ੍ਰਤਿਭਾ 'ਚ ਕੋਈ ਕਮੀ ਨਹੀਂ-ਰਾਜਿੰਦਰ ਸਿੰਘ

ਜਲੰਧਰ, 26 ਜੁਲਾਈ (ਸਾਬੀ)-ਪੰਜਾਬ ਸਰਕਾਰ ਵਲੋਂ ਹਾਕੀ ਦੀ ਖੇਡ ਨੂੰ ਹੋਰ ਉਤਸ਼ਾਹਿਤ ਕਰਨ ਲਈ ਹਾਲ ਹੀ 'ਚ ਨਿਯੁਕਤ ਕੀਤੇ ਚੀਫ਼ ਹਾਕੀ ਕੋਚ ਪੰਜਾਬ ਉਲੰਪੀਅਨ ਰਜਿੰਦਰ ਸਿੰਘ ਨੇ ਜਲੰਧਰ ਤੇ ਇਸ ਦੇ ਆਸ-ਪਾਸ ਪੈਂਦੇ ਕਪੂਰਥਲਾ ਵਿਖੇ ਚੱਲਦੇ ਹਾਕੀ ਸੈਂਟਰ ਦਾ ਦੌਰਾ ਕੀਤਾ ਤੇ ...

ਪੂਰੀ ਖ਼ਬਰ »

ਅਕਾਲੀ ਦਲ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਗਾਬੜ੍ਹੀਆ ਵਲੋਂ ਪਾਰਟੀ ਵਰਕਰਾਂ ਨਾਲ ਬੈਠਕ

ਚੁਗਿੱਟੀ/ਜੰਡੂਸਿੰਘਾ, 26 ਜੁਲਾਈ (ਨਰਿੰਦਰ ਲਾਗੂ)-ਅਗਾਮੀ ਚੋਣਾਂ 'ਚ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਦਿਵਾਉਣ 'ਚ ਪਾਰਟੀ ਦੇ ਬੀ.ਸੀ. ਵਿੰਗ ਦੇ ਵਰਕਰਾਂ ਵਲੋਂ ਵਿਸ਼ੇਸ਼ ਭੂਮਿਕਾ ਨਿਭਾਈ ਜਾਵੇਗੀ, ਜਿਸ ਲਈ ਉਹ ਹੁਣ ਤੋਂ ਹੀ ਸਰਗਰਮ ਹੋ ਗਏ ਹਨ | ਇਹ ਪ੍ਰਗਟਾਵਾ ਲੰਮਾ ਪਿੰਡ ...

ਪੂਰੀ ਖ਼ਬਰ »

ਅੱਜ ਸਿਵਲ ਹਸਪਤਾਲ 'ਚ ਲੱਗਣਗੇ ਕੋਵੀਸ਼ੀਲਡ ਟੀਕੇ

ਜਲੰਧਰ, 26 ਜੁਲਾਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਿਹਤ ਵਿਭਾਗ ਕੋਲ ਪਿਛਲੇ ਕਈ ਦਿਨਾਂ ਤੋਂ ਕੋਵੀਸ਼ੀਲਡ ਟੀਕਿਆਂ ਦੀ ਸਪਲਾਈ ਪੂਰੀ ਨਾ ਆਉਣ ਕਰਕੇ ਕਈ-ਕਈ ਦਿਨਾਂ ਤੱਕ ਲਾਭਪਾਤਰੀਆਂ ਦਾ ਟੀਕਾਕਰਨ ਨਹੀਂ ਹੋ ਰਿਹਾ | ਇਸ ਨਾਲ ਟੀਕਾਕਰਨ ਕੇਂਦਰਾਂ ਦੇ ਚੱਕਰ ਲਗਾ ਰਹੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਰੈਸਟੋਰੈਂਟ, ਕਲੱਬ, ਬਾਰ ਤੇ ਪੱਬ ਸਬੰਧੀ ਆਦੇਸ਼ ਜਾਰੀ

ਜਲੰਧਰ, 26 ਜੁਲਾਈ (ਐੱਮ. ਐੱਸ. ਲੋਹੀਆ)—ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ 'ਚ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ 'ਚ ਰਾਤ 11 ਵਜੇ ਤੋਂ ਬਾਅਦ ਭੋਜਨ ...

ਪੂਰੀ ਖ਼ਬਰ »

ਲੀਕੇਜ ਰੋਕਣ ਲਈ ਸੀਮੈਂਟ ਦੀਆਂ ਮਹਿੰਗੀਆਂ ਸੜਕਾਂ ਹੋਣ ਲੱਗੀਆਂ ਖ਼ਰਾਬ

ਜਲੰਧਰ, 26 ਜੁਲਾਈ (ਸ਼ਿਵ)-ਲੁੱਕ ਬਜਰੀ ਦੀਆਂ ਸੜਕਾਂ ਬਣਾਉਣ ਦਾ ਕੰਮ ਬੰਦ ਕਰਕੇ ਸੀਮੈਂਟ ਦੀਆਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਤਾਂ ਕਰ ਦਿੱਤਾ ਗਿਆ ਹੈ ਪਰ ਇਹ ਨਿਗਮ ਨੂੰ ਕਾਫੀ ਮਹਿੰਗਾ ਪੈਣ ਲੱਗਾ ਹੈ | ਲੁੱਕ ਬਜਰੀ ਦੀਆਂ ਸੜਕਾਂ 'ਤੇ ਆਮ ਪਾਣੀ, ਸੀਵਰੇਜ ਪਾਈਪਾਂ 'ਚ ...

ਪੂਰੀ ਖ਼ਬਰ »

ਗਾਖਲ ਭਰਾਵਾਂ ਨੇ ਮਾਤਾ ਦੀ ਯਾਦ 'ਚ ਕਰਵਾਇਆ ਤੀਆਂ ਦਾ ਮੇਲਾ

ਲਾਂਬੜਾ, 26 ਜੁਲਾਈ (ਪਰਮੀਤ ਗੁਪਤਾ)-ਪਿੰਡ ਗਾਖਲਾਂ ਦੇ ਵਸਨੀਕ ਉੱਘੇ ਪ੍ਰਵਾਸੀ ਭਾਰਤੀ ਗਾਖਲ ਗਰੁੱਪ ਦੇ ਚੇਅਰਮੈਨ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਵਲੋਂ ਆਪਣੀ ਦਾਦੀ ਗੁਰਭਾਗ ਕੌਰ ਅਤੇ ਮਾਤਾ ਗੁਰਦੇਵ ਕੌਰ ਦੀ ਯਾਦ 'ਚ ਪਿੰਡ ...

ਪੂਰੀ ਖ਼ਬਰ »

ਮੱਕੜ ਦੀ ਅਗਵਾਈ ਹੇਠ ਅੱਜ ਅਕਾਲੀ ਵਰਕਰ ਹੋਣਗੇ ਬਸਪਾ ਦੇ ਰੋਸ ਮਾਰਚ 'ਚ ਸ਼ਾਮਿਲ-ਰਾਜਪਾਲ

ਜਲੰਧਰ, 26 ਜੁਲਾਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ 27 ਜੁਲਾਈ ਨੂੰ ਕਿਸਾਨਾਂ ਦੇ ਹੱਕ 'ਚ ਕੀਤੇ ਜਾ ਰਹੇ ਰੋਸ ਮਾਰਚ 'ਚ ਜਲੰਧਰ ਛਾਉਣੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਵੱਡੀ ...

ਪੂਰੀ ਖ਼ਬਰ »

ਮੀਨੂੰ ਪਾਠਕ ਬਣੀ ਇਨਰਵੀਲ ਕਲੱਬ ਗੁਰਾਇਆ ਦੀ ਪ੍ਰਧਾਨ

ਗੁਰਾਇਆ, 26 ਜੁਲਾਈ (ਬਲਵਿੰਦਰ ਸਿੰਘ)- ਗੁਰਾਇਆ ਇੰਨਰਵੀਲ ਕਲੱਬ ਵਲੋਂ ਨਵੀਂ ਟੀਮ ਦਾ ਸਹੁੰ ਚੁੱਕ ਸਮਾਗਮ ਕੀਤਾ ਗਿਆ ਜਿਸ ਦੌਰਾਨ ਕਲੱਬ ਦੀ ਨਵੀਂ ਟੀਮ ਨੇ ਆਪਣੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਸੰਭਾਲੀਆਂ | ਤਾਜਪੋਸ਼ੀ ਸਮਾਗਮ 'ਚ ਮੀਨੂੰ ਪਾਠਕ ਪ੍ਰਧਾਨ, ਰਜਿੰਦਰ ...

ਪੂਰੀ ਖ਼ਬਰ »

ਸੰਤ ਰਾਮਾ ਨੰਦ ਅਤੇ ਸੰਤ ਬ੍ਰਹਮਾ ਨੰਦ ਦਾ ਸਾਲਾਨਾ ਜੋੜ ਮੇਲਾ ਮਨਾਇਆ

ਆਦਮਪੁਰ, 26 ਜੁਲਾਈ (ਰਮਨ ਦਵੇਸਰ)- ਸੰਤ ਰਾਮਾ ਨੰਦ ਅਤੇ ਸੰਤ ਬ੍ਰਹਮਾ ਨੰਦ ਦਾ ਸਲਾਨਾ ਜੋੜ ਮੇਲਾ ਸਮੂਹ ਇਲਾਕਾ ਨਿਵਾਸੀ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਤਪ ਅਸਥਾਨ ਸੰਤ ਸਰੋਵਰ ਨੇੜੇ ਸ਼ਿਵਪੁਰੀ ਆਦਮਪੁਰ ਵਿਖੇ ਸੰਤ ਸਰੋਵਰ ਵੈਲਫੇਅਰ ਸੁਸਾਇਟੀ (ਰਜਿ.) ਆਦਮਪੁਰ ...

ਪੂਰੀ ਖ਼ਬਰ »

ਮਹਿਲਾ ਸ਼ਕਤੀ ਸੰਸਥਾ ਵਲੋਂ 'ਡਾ. ਗੁਰਪ੍ਰੀਤ ਸਿੰਘ ਪਿ੍ੰਸ' ਦਾ ਵਿਸ਼ੇਸ਼ ਸਨਮਾਨ

ਸ਼ਾਹਕੋਟ, 26 ਜੁਲਾਈ (ਸਚਦੇਵਾ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਕਰਤਾਰ ਨਗਰ ਸ਼ਾਹਕੋਟ 'ਚ ਮਹਿਲਾ ਸ਼ਕਤੀ ਸੰਸਥਾ ਸ਼ਾਹਕੋਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਸਮਾਜ ਭਲਾਈ ਦੇ ਕੰਮਾਂ 'ਚ ਵੱਡਮੁੱਲਾ ਯੋਗਦਾਨ ਪਾਉਣ ...

ਪੂਰੀ ਖ਼ਬਰ »

ਭੋਗਪੁਰ ਵਿਖੇ 2 ਦੁਕਾਨਾਂ 'ਚ ਚੋਰੀ

ਭੋਗਪੁਰ, 26 ਜੁਲਾਈ (ਕਮਲਜੀਤ ਸਿੰਘ ਡੱਲੀ)-ਭੋਗਪੁਰ ਸ਼ਹਿਰ 'ਚ ਚੋਰਾਂ ਵਲੋਂ ਦੋ ਦੁਕਾਨਾਂ 'ਚ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਦਕੁਾਨ ਮਾਲਕ ਗੁਰਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਡੱਲੀ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਨੇ ਥਾਣਾ ਭੋਗਪੁਰ ਆ ਕੇ ਦਰਖਾਸਤ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 11 ਅਗਸਤ ਨੂੰ -ਪਿ੍ੰ. ਪੁਸ਼ਪਿੰਦਰ ਕੌਰ

ਮਲਸੀਆਂ, 26 ਜੁਲਾਈ (ਸੁਖਦੀਪ ਸਿੰਘ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਜਲੰਧਰ) ਵਿਖੇ 6ਵੀਂ ਜਮਾਤ ਦੇ ਦਾਖ਼ਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2021 ਦੀ ਮਿਤੀ ਮੁੜ ਨਿਰਧਾਰਿਤ ਕਰਕੇ 11 ਅਗਸਤ 2021 ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇਨਕਲਾਬੀ ਨਾਟਕ ਤੇ ਕਿਸਾਨ ਕਾਨਫ਼ਰੰਸ ਦੇ ਸਬੰਧ 'ਚ ਮੀਟਿੰਗ

ਮਲਸੀਆਂ, 26 ਜੁਲਾਈ (ਸੁਖਦੀਪ ਸਿੰਘ)-ਸ਼ਹੀਦ ਊੱਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 31 ਜੁਲਾਈ ਨੂੰ ਦਾਣਾ ਮੰਡੀ ਮਲਸੀਆਂ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨਕਲਾਬੀ ਨਾਟਕ ਅਤੇ ਕਿਸਾਨ ਕਾਨਫਰੰਸ ਕੀਤੀ ਜਾਵੇਗੀ | ਇਹ ਐਲਾਨ ਅੱਜ ਇਥੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜਲੰਧਰ, 26 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਮਹੀਨਾਵਾਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸ਼ਾਮ 6.30 ਤੋਂ 9.30 ਵਜੇ ਤੱਕ ਕਰਵਾਏ ਇਸ ਸਮਾਗਮ ...

ਪੂਰੀ ਖ਼ਬਰ »

ਭਾਰਤ ਨਗਰ ਵਿਖੇ ਕਰਵਾਇਆ ਗੁਰਪੂਰਨਿਮਾ ਦੇ ਸਬੰਧ 'ਚ ਸਾਲਾਨਾ ਸਮਾਗਮ

ਚੁਗਿੱਟੀ/ਜੰਡੂਸਿੰਘਾ, 26 ਜੁਲਾਈ (ਨਰਿੰਦਰ ਲਾਗੂ)-ਬਾਬਾ ਜੈ ਗੁਰਦੇਵ ਸੰਗਤ ਇਕਾਈ ਜਲੰਧਰ ਵਲੋਂ ਸਥਾਨਕ ਮੁਹੱਲਾ ਭਾਰਤ ਨਗਰ ਵਿਖੇ ਗੁਰਪੂਰਣਿਮਾ ਦੇ ਸਬੰਧ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸਤਿਸੰਗ ਕੀਤਾ ਗਿਆ ਉਪਰੰਤ ਵੱਖ-ਵੱਖ ਬੁਲਾਰਿਆਂ ਵਲੋਂ ...

ਪੂਰੀ ਖ਼ਬਰ »

ਰੇਲ ਗੱਡੀਆਂ 'ਚੋਂ ਚੋਰੀ ਕਰਨ ਵਾਲੇ 2 ਕਾਬੂ

ਜਲੰਧਰ, 26 ਜੁਲਾਈ (ਰਣਜੀਤ ਸਿੰਘ ਸੋਢੀ)-ਰੇਲਵੇ ਸਟੇਸ਼ਨਾਂ ਅਤੇ ਰੇਲ ਗੱਡੀਆਂ 'ਚੋਂ ਯਾਤਰੀਆਂ ਦੇ ਬੈਗ, ਮੋਬਾਈਲ ਤੇ ਹੋਰ ਸਾਮਾਨ ਚੋਰੀ ਕਰਨੇ ਵਾਲੇ ਦੋ ਦੋਸ਼ੀਆਂ ਨੂੰ ਜੀ. ਆਰ. ਪੀ. ਪੁਲਿਸ ਜਲੰਧਰ ਨੇ ਕਾਬੂ ਕੀਤਾ | ਦੋਸ਼ੀਆਂ ਦੀ ਪਹਿਚਾਣ ਤਰੁਣ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜ਼ੋਰਾਵਰ ਸਿੰਘ ਚੌਹਾਨ ਤਰੱਕੀ ਪਾ ਕੇ ਡਿਪਟੀ ਐਡਵੋਕੇਟ ਜਨਰਲ ਬਣੇ

ਫਿਲੌਰ, 26 ਜੁਲਾਈ (ਸਤਿੰਦਰ ਸ਼ਰਮਾ)-ਸੀਨੀਅਰ ਐਡਵੋਕੇਟ ਮਦਨ ਸਿੰਘ ਚੌਹਾਨ ਦੇ ਛੋਟੇ ਸਪੱੁਤਰ ਜ਼ੋਰਾਵਰ ਸਿੰਘ ਚੌਹਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਸਿਸਟੈਂਟ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤਰੱਕੀ ਪਾ ਕੇ ਅੱਜ ਡਿਪਟੀ ਐਡਵੋਕੇਟ ਜਨਰਲ ਬਣ ਗਏ ਹਨ | ਜ਼ਿਕਰਯੋਗ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX