ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਮਾਨਸਾ

ਮਜ਼ਦੂਰ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਫਫੜੇ ਭਾਈਕੇ ਦੇ ਵਾਸੀ ਤੇ ਮਜ਼ਦੂਰ ਮੁਕਤੀ ਮੋਰਚਾ ਆਹਮੋ-ਸਾਹਮਣੇ

ਮਾਨਸਾ, 26 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਮਜ਼ਦੂਰ ਵਿੱਕੀ ਸਿੰਘ (25) ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਪਿੰਡ ਵਾਸੀ ਤੇ ਮਜ਼ਦੂਰ ਮੁਕਤੀ ਮੋਰਚਾ ਆਹਮੋ ਸਾਹਮਣੇ ਹੋ ਗਏ ਹਨ | ਦੋਵੇਂ ਧਿਰਾਂ ਵਲੋਂ ਅੱਜ ਪਿੰਡ 'ਚ ਰੋਸ ਧਰਨੇ ਲਗਾ ਕੇ ਇੱਕ ਦੂਸਰੇ 'ਤੇ ਮਾਮਲੇ ਨੂੰ ਤੂਲ ਦੇਣ ਦੇ ਦੋਸ਼ ਲਗਾਏ | ਜ਼ਿਕਰਯੋਗ ਹੈ ਕਿ ਉਪਰੋਕਤ ਨੌਜਵਾਨ ਪਿੰਡ ਦੇ ਜ਼ਿਮੀਂਦਾਰ ਗੁਰਪ੍ਰੀਤ ਸਿੰਘ ਨਾਲ ਸਾਂਝੀ ਸੀ | ਪਿਛਲੇ ਦਿਨੀਂ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ | ਮਜ਼ਦੂਰ ਮੁਕਤੀ ਮੋਰਚਾ ਨੇ ਬੀਤੇ ਕੱਲ੍ਹ ਸਥਾਨਕ ਹਸਪਤਾਲ ਦੀ ਮੋਰਚਰੀ ਅੱਗੇ ਪੋਸਟਮਾਰਟਮ ਮੌਕੇ ਰੋਸ ਧਰਨੇ ਦੌਰਾਨ ਦੋਸ਼ ਲਗਾਏ ਸਨ ਕਿ ਵਿੱਕੀ ਸਿੰਘ ਨੇ ਸਬੰਧਿਤ ਕਿਸਾਨ ਵਲੋਂ ਨੋਟਿਸ ਕਢਵਾਉਣ ਉਪਰੰਤ ਪ੍ਰੇਸ਼ਾਨ ਹੋ ਕੇ ਜੀਵਨ ਲੀਲ੍ਹਾ ਸਮਾਪਤ ਕੀਤੀ ਹੈ | ਅਜਿਹੇ ਦੋਸ਼ਾਂ ਉਪਰੰਤ ਕਿਸਾਨ ਦੇ ਹੱਕ 'ਚ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰ ਕੇ ਮਜ਼ਦੂਰ ਜਥੇਬੰਦੀ 'ਤੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੋਈ ਸ਼ਖ਼ਸ ਕਿਸੇ ਵੀ ਕਿਸਾਨ ਉੱਪਰ ਨਜਾਇਜ਼ ਪਰਚਾ ਦਰਜ਼ ਕਰਵਾਉਂਦਾ ਹੈ ਤਾਂ ਸਾਰਾ ਪਿੰਡ ਪੀੜਤ ਕਿਸਾਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗਾ | ਪਿੰਡ ਦੇ ਇਕੱਠ ਵਿੱਚ ਖੇਤ ਮਜ਼ਦੂਰ ਵੀ ਸ਼ਾਮਿਲ ਸਨ | ਬੁਲਾਰਿਆਂ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਕਿਸਾਨ ਨਾਲ ਬਤੌਰ ਸੀਰੀ ਕੰਮ ਕਰਦਾ ਸੀ, ਜਿਸ ਵੱਲ 70 ਹਜ਼ਾਰ ਰੁਪਏ ਦੇ ਕਰੀਬ ਕਰਜ਼ਾ ਹੋ ਗਿਆ ਸੀ ਜੋ ਉਸ ਨੇ ਆਪਣੇ ਘਰੇਲੂ ਖ਼ਰਚ ਲਈ ਪਿਛਲੇ ਕਰੀਬ ਡੇਢ ਸਾਲ ਦੌਰਾਨ ਲਿਆ ਸੀ | ਉਨ੍ਹਾਂ ਕਿਹਾ ਕਿ ਘਰੇਲੂ ਹਾਲਾਤ ਦੇ ਮੱਦੇਨਜ਼ਰ ਮਜ਼ਦੂਰ ਵਲੋਂ ਖ਼ੁਦਕੁਸ਼ੀ ਕਰ ਲਈ ਸੀ ਪਰ ਪਿੰਡੋਂ ਬਾਹਰਲੇ ਅਨਸਰ ਇਸ ਮਾਮਲੇ ਨੂੰ ਹੋਰ ਹੀ ਰੰਗਤ ਦੇ ਕੇ ਕਿਸਾਨ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਰਹੇ ਹਨ ਜਦਕਿ ਪੁਲਿਸ ਤਫ਼ਤੀਸ਼ ਦੌਰਾਨ ਪਿੰਡ ਵਾਸੀਆਂ ਵਲੋਂ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਮਿ੍ਤਕ ਦਾ ਕਿਸਾਨ ਨਾਲ ਕਦੇ ਕੋਈ ਨਾ ਤਾਂ ਝਗੜਾ ਹੋਇਆ ਅਤੇ ਨਾ ਹੀ ਉਸ 'ਤੇ ਅਜਿਹਾ ਪ੍ਰੈਸ਼ਰ ਪਾਇਆ ਕਿ ਉਹ ਖ਼ੁਦਕੁਸ਼ੀ ਲਈ ਮਜਬੂਰ ਹੋ ਜਾਵੇ | ਇਸੇ ਦੌਰਾਨ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਨੇ ਰੋਸ ਪ੍ਰਗਟ ਕਰਨ ਉਪਰੰਤ ਸਰਪੰਚ ਇਕਬਾਲ ਸਿੰਘ ਫਫੜੇ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਦੀ ਅਗਵਾਈ 'ਚ ਇੱਕ ਵਫ਼ਦ ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੂੰ ਮਿਲਿਆ | ਅਧਿਕਾਰੀ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇਗੀ | ਵਫ਼ਦ 'ਚ ਪ੍ਰੀਤਮ ਦਾਸ, ਜੰਗੀਰ ਸਿੰਘ, ਸੁਖਚੈਨ ਸਿੰਘ, ਰਵਿੰਦਰ ਕੌਰ, ਸੋਨੀ ਕੌਰ, ਹਰਬੰਸ ਕੌਰ ਤੇ ਚਰਨਜੀਤ ਕੌਰ (ਸਾਰੇ ਪੰਚ) ਤੋਂ ਇਲਾਵਾ ਜਗਜੀਤ ਸਿੰਘ ਮਾਨ, ਕਲੱਬ ਪ੍ਰਧਾਨ ਭਿੰਦਰ ਸਿੰਘ, ਜਗਵਿੰਦਰ ਸਿੰਘ, ਘੁੱਕਰ ਸਿੰਘ, ਕਰਨੈਲ ਸਿੰਘ ਨੰਬਰਦਾਰ, ਰਾਜਾ ਸਿੰਘ ਨੰਬਰਦਾਰ, ਹਰਦੇਵ ਸਿੰਘ ਬਾਦਲ, ਨਵਤੇਜ ਸਿੰਘ ਟੈਣੂ, ਕੇਤੀ ਸ਼ਰਮਾ ਆਦਿ ਸ਼ਾਮਿਲ ਸਨ |
ਮਜ਼ਦੂਰ ਮੁਕਤੀ ਮੋਰਚਾ ਵਲੋਂ ਦਲਿਤ ਜ਼ਬਰ ਵਿਰੋਧੀ ਰੈਲੀ
ਉੱਧਰਮਜ਼ਦੂਰ ਮੁਕਤੀ ਮੋਰਚਾ ਵਲੋਂ ਵੀ ਪਿੰਡ ਫਫੜੇ ਭਾਈਕੇ ਵਿਖੇ ਖ਼ੁਦਕੁਸ਼ੀ ਦੇ ਮਾਮਲੇ 'ਚ ਦਲਿਤ ਜ਼ਬਰ ਵਿਰੋਧੀ ਰੈਲੀ ਕੀਤੀ ਗਈ | ਜਥੇਬੰਦੀ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਪੰਚਾਇਤ ਨੇ ਮਜ਼ਦੂਰ ਵੱਲ ਹਜ਼ਾਰਾਂ ਰੁਪਏ ਕਰਜ਼ਾ ਕੱਢ ਦਿੱਤੇ ਸਨ, ਜਿਸ ਦੇ ਬਦਲੇ ਮਿ੍ਤਕ ਨੌਜਵਾਨ ਦੇ ਪਿਤਾ ਤੋਂ ਜ਼ਿਮੀਂਦਾਰ ਪਰਿਵਾਰ ਨੇ ਦੋ ਵਿਸਵੇ ਜ਼ਮੀਨ ਦਾ ਹਿੱਸਾ ਇਹ ਕਹਿ ਕਿ ਲਿਖਵਾ ਲਿਆ ਕੇ ਜੇਕਰ ਤਹਿ ਕੀਤੀ ਤਾਰੀਖ਼ ਨੂੰ ਇਸ ਨੇ ਪੈਸੇ ਨਾ ਦਿੱਤੇ ਤਾਂ ਫਿਰ ਤੁਹਾਡੀ ਦੋ ਵਿਸਵੇ ਜ਼ਮੀਨ ਤੇ ਸਾਡਾ ਕਬਜ਼ਾ ਹੋ ਜਾਵੇਗਾ ਪਰ 15 ਦਿਨ ਪਹਿਲਾਂ ਕਿਸਾਨ ਵਲੋਂ ਪਿਉ-ਪੁੱਤ ਨੂੰ ਆਪਣੇ ਨਿੱਜੀ ਵਕੀਲ ਤੋਂ ਕਰਜ਼ਾ ਵਸੂਲੇ ਦੇ ਜਾਅਲੀ ਨੋਟਿਸ ਕਢਵਾ ਦਿੱਤੇ, ਜਿਸ ਦੇ ਡਰ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਉਨ੍ਹਾਂ ਦੋਸ਼ ਲਾਇਆ ਕਿ ਥਾਣਾ ਭੀਖੀ ਦੇ ਮੁੱਖ ਅਫ਼ਸਰ ਸਮੇਤ ਇੱਕ ਥਾਣੇਦਾਰ ਨੇ ਦੋਸ਼ੀਆਂ ਨਾਲ ਮਿਲੀ ਭੁਗਤ ਕਰ ਕੇ ਮਿ੍ਤਕ ਦੀ ਪਤਨੀ ਨੇ ਖ਼ਾਲੀ ਪੇਜ ਤੇ ਦਸਖ਼ਤ ਕਰਵਾ ਕੇ ਆਪਣੀ ਮਨ ਘੜਤ ਕਹਾਣੀ ਦੇ ਆਧਾਰ ਤੇ ਬਿਆਨ ਲਿਖ ਕੇ ਪਰਚਾ ਦਰਜ਼ ਕਰ ਦਿੱਤਾ ਹੈ | ਉਨ੍ਹਾਂ ਐਸ.ਐਸ.ਪੀ. ਤੋਂ ਮੰਗ ਕੀਤੀ ਕਿ ਦਲਿਤ ਨੌਜਵਾਨ ਨੂੰ ਆਤਮਹੱਤਿਆ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਦਾ ਪਰਚਾ ਦਰਜ ਕੀਤਾ ਜਾਵੇ ਅਤੇ ਦੋਸ਼ੀਆਂ ਨਾਲ ਮਿਲੀ ਭੁਗਤ ਕਰਨ ਵਾਲੇ ਥਾਣੇਦਾਰ ਸਮੇਤ ਬਾਕੀ ਪੁਲਿਸ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇ | ਇਸ ਮੌਕੇ ਗੁਰਜੰਟ ਸਿੰਘ ਫਫੜੇ, ਜਰਨੈਲ ਸਿੰਘ ਮਾਨਸਾ ਸਮੇਤ ਮਿ੍ਤਕ ਦਾ ਪਰਿਵਾਰ ਅਤੇ ਮਹੱਲਾ ਵਾਸੀ ਹਾਜ਼ਰ ਸਨ |

ਬੱਸ ਸਟੈਂਡ ਬੰਦ ਕਰ ਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਬੁਢਲਾਡਾ, 26 ਜੁਲਾਈ (ਸੁਨੀਲ ਮਨਚੰਦਾ)- ਸਥਾਨਕ ਬੱਸ ਸਟੈਂਡ ਦੇ ਮੁੱਖ ਗੇਟ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਲਗਾਇਆ ਧਰਨਾ

ਮਾਨਸਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਿਊ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਮਾਨਸਾ ਵਲੋਂ ਸਥਾਨਕ ਜੀ.ਡੀ.ਸੀ. ਐਲ. ਕਿ੍ਸ਼ਨਾ ਕੰਪਨੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਸੱਤਪਾਲ ਸ਼ੈਲੀ, ਹਰੀ ਸਿੰਘ ਸਹਾਰਨਾ ਨੇ ਕਿਹਾ ...

ਪੂਰੀ ਖ਼ਬਰ »

ਸੰਜੇ ਕੁਮਾਰ ਰਾਹਗੀਰ 'ਕਿਸ ਮੇਂ ਕਿਤਨਾ ਹੈ ਦਮ' ਦੇ ਫਿਨਾਲੇ 'ਚ ਪਹੁੰਚੇ

ਮਾਨਸਾ, 26 ਜੁਲਾਈ (ਸਟਾਫ਼ ਰਿਪੋਰਟਰ)- ਜੰਮੂ ਐਂਡ ਕਸ਼ਮੀਰ ਬੈਂਕ ਮਾਨਸਾ ਦੇ ਮੈਨੇਜਰ ਸੰਜੇ ਕੁਮਾਰ ਰਾਹਗੀਰ ਡੀ.ਡੀ. ਪੰਜਾਬੀ 'ਤੇ ਪ੍ਰਸਾਰਿਤ ਹੋਣ ਵਾਲੇ ਆਨ ਲਾਈਨ ਰਿਆਲਿਟੀ ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਦੇ ਫਿਨਾਲੇ 'ਚ ਪਹੁੰਚ ਗਏ ਹਨ | 'ਅਜੀਤ' ਉਪ ਦਫ਼ਤਰ ਵਿਖੇ ...

ਪੂਰੀ ਖ਼ਬਰ »

ਨਗਰ ਕੌ ਾਸਲ ਮਾਨਸਾ ਦੀ ਪ੍ਰਧਾਨ ਜਸਵੀਰ ਕੌਰ ਨੇ ਭਰੋਸੇ ਦਾ ਮਤਾ ਹਾਸਲ ਕੀਤਾ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 26 ਜੁਲਾਈ- ਨਗਰ ਕੌਂਸਲ ਮਾਨਸਾ ਦੀ ਪ੍ਰਧਾਨ ਜਸਵੀਰ ਕੌਰ, ਮੀਤ ਪ੍ਰਧਾਨ ਵਿਸ਼ਾਲ ਜੈਨ ਗੋਲਡੀ ਅਤੇ ਪਵਨ ਕੁਮਾਰ ਨੇ ਭਰੋਸੇ ਦਾ ਮਤ ਹਾਸਲ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੇ ...

ਪੂਰੀ ਖ਼ਬਰ »

ਟਰੱਕ 'ਚੋਂ ਤੇਲ ਕੱਢ ਕੇ ਵੇਚਣ ਵਾਲੇ ਡਰਾਈਵਰ ਤੇ ਢਾਬਾ ਮਾਲਕ ਗਿ੍ਫ਼ਤਾਰ

70 ਲੀਟਰ ਡੀਜ਼ਲ ਬਰਾਮਦ ਮਾਨਸਾ, 26 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜੋਗਾ ਪੁਲਿਸ ਨੇ ਟਰੱਕ ਦੀ ਟੈਂਕੀ 'ਚੋਂ ਤੇਲ ਚੋਰੀ ਕੱਢ ਕੇ ਵੇਚਣ ਦਾ ਧੰਦਾ ਕਰਨ ਵਾਲੇ ਟਰੱਕ ਡਰਾਈਵਰ ਅਤੇ ਢਾਬਾ ਮਾਲਕ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਕੀਤਾ 70 ਲੀਟਰ ਡੀਜ਼ਲ ਬਰਾਮਦ ...

ਪੂਰੀ ਖ਼ਬਰ »

ਟਰੱਕ ਡਰਾਈਵਰ ਦੀ ਕੁੱਟਮਾਰ, 15 ਵਿਅਕਤੀਆਂ 'ਤੇ ਮੁਕੱਦਮਾ ਦਰਜ

ਭੀਖੀ, 26 ਜੁਲਾਈ (ਗੁਰਿੰਦਰ ਸਿੰਘ ਔਲਖ)- ਪਿੰਡ ਗੁਰਨੇ ਕਲਾਂ ਦੇ ਭੱਠੇ ਤੋਂ ਇੱਟਾਂ ਭਰ ਕੇ ਜਾ ਰਹੇ ਜ਼ਿਲੇ੍ਹ ਤੋਂ ਬਾਹਰਲੇ ਟਰੱਕ ਨੂੰ ਰੋਕ ਕੇ ਡਰਾਈਵਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਭੀਖੀ ਪੁਲਿਸ ਨੇ 9 ਨਾਮਜ਼ਦ ਵਿਅਕਤੀਆਂ ਸਮੇਤ 15 ਜਣਿਆਂ 'ਤੇ ਮੁਕੱਦਮਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਗਲੀਆਂ, ਨਾਲੀਆਂ ਦੇ ਵਿਕਾਸ 'ਚ ਘਟੀਆ ਸਮੱਗਰੀ ਵਰਤੇ ਜਾਣ 'ਤੇ ਉੱਠਣ ਲੱਗੇ ਸਵਾਲ

ਗੁਰਿੰਦਰ ਸਿੰਘ ਔਲਖ ਭੀਖੀ, 26 ਜੁਲਾਈ- ਨਗਰ ਪੰਚਾਇਤ ਭੀਖੀ ਵਲੋਂ ਕਰਵਾਏ ਜਾ ਰਹੇ ਗਲੀਆਂ, ਨਾਲੀਆਂ ਦੇ ਵਿਕਾਸ ਕਾਰਜਾਂ 'ਚ ਘਟੀਆ ਸਮੱਗਰੀ ਵਰਤੇ ਜਾਣ 'ਤੇ ਠੇਕੇਦਾਰਾਂ, ਸਬੰਧਿਤ ਅਧਿਕਾਰੀਆਂ ਤੇ ਰਾਜਨੀਤਕਾਂ ਨੂੰ ਲੋਕਾਂ ਦੇ ਵਿਰੋਧ ਅਤੇ ਤਿੱਖੇ ਸਵਾਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ ਵਰਤੀ ਸ਼ਬਦਾਵਲੀ ਲਈ ਮੁਆਫ਼ੀ ਮੰਗੇ ਰੁਲਦੂ ਸਿੰਘ-ਅਕਾਲੀ ਦਲ (ਅੰਮਿ੍ਤਸਰ)

ਬੁਢਲਾਡਾ, 26 ਜੁਲਾਈ (ਰਾਹੀ)- ਇੱਥੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਜਥੇਦਾਰ ਗਿਆਨ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ ਵਿੱਚ ਮੁੜ ਪਰਤਣ ਲੱਗੀਆਂ ਰੌਣਕਾਂ

ਮਾਨਸਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਅੱਜ 10ਵੀਂ ਤੋਂ 12ਵੀਂ ਤੱਕ ਸਕੂਲ ਖੁੱਲ੍ਹਣ ਕਰ ਕੇ ਨਿੱਜੀ ਤੇ ਸਰਕਾਰੀ ਸਕੂਲਾਂ 'ਚ ਰੌਣਕਾਂ ਪਰਤੀਆਂ | ਭਾਵੇਂ ਪਹਿਲੇ ਦਿਨ 25-30 ਪ੍ਰਤੀਸ਼ਤ ਵਿਦਿਆਰਥੀ ਹੀ ਸਕੂਲਾਂ 'ਚ ਆਏ ਪਰ ਮਾਪਿਆਂ 'ਚ ਇਸ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ ਅੰਦਰ ਕੀਤਾ ਫਲੈਗ ਮਾਰਚ

ਬੁਢਲਾਡਾ, 26 ਜੁਲਾਈ (ਰਾਹੀ)- ਇੱਥੇ ਪੁਲਿਸ ਨੋਡਲ ਅਫ਼ਸਰ ਸਤਨਾਮ ਸਿੰਘ ਐਸ.ਪੀ. ਮਾਨਸਾ ਅਤੇ ਡੀ. ਐਸ. ਪੀ. ਪ੍ਰਭਜੋਤ ਕੌਰ ਦੀ ਅਗਵਾਈ ਹੇਠ ਕਈ ਥਾਣਿਆਂ ਦੀ ਪੁਲਿਸ ਵਲੋਂ ਬੁਢਲਾਡਾ ਸ਼ਹਿਰ 'ਚ ਫਲੈਗ ਮਾਰਚ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਅਧਿਕਾਰੀਆਂ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ ਮਨਾਇਆ

ਭੀਖੀ, 26 ਜੁਲਾਈ (ਪ.ਪ.)- ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਐਨ.ਸੀ.ਸੀ. 3 ਪੰਜਾਬ ਨੇਵਲ ਯੂਨਿਟ ਦੇ ਕੈਡਟਾਂ ਵਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੇ ਐਨ. ਸੀ. ਸੀ. ਕੈਡਟਾਂ ਵਲੋਂ ਪਿੰਡ ਅਤਲਾ ਖ਼ੁਰਦ ਵਿਖੇ ਬਣੇ ਸ਼ਹੀਦ ਰਣਮੰਡਲ ਸਿੰਘ ਦੇ ਬੁੱਤ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 26 ਜੁਲਾਈ (ਵਿ.ਪ੍ਰਤੀ.)- ਸਥਾਨਕ ਸ੍ਰੀ ਬਾਲਾ ਜੀ ਪਰਿਵਾਰ ਸੰਘ ਵਲੋਂ ਨਰੇਸ਼ ਰੋੜੀ ਤੇ ਮੁਕੇਸ਼ ਲਾਈਟ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਕੈਂਪ 'ਚ 150 ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਵੈਕਸੀਨ ਲਗਾਈ ਗਈ | ਸੰਗ ਦੇ ਚੇਅਰਮੈਨ ਵਿਨੈ ਮਿੱਤਲ ...

ਪੂਰੀ ਖ਼ਬਰ »

ਵਾਧੂ ਹਰੇ ਚਾਰੇ ਤੋਂ ਪਸ਼ੂਆਂ ਲਈ ਅਚਾਰ ਤਿਆਰ ਕੀਤਾ

ਜੋਗਾ, 26 ਜੁਲਾਈ (ਚਹਿਲ)- ਹਰੇ ਚਾਰੇ ਦਾ ਆਚਾਰ ਬਣਾਉਣ ਨਾਲ ਜਿੱਥੇ ਹਰੇ ਚਾਰੇ ਦੀ ਸੰਭਾਲ ਕੀਤੀ ਜਾਂਦੀ ਹੈ ਉੱਥੇ ਇਸ ਵਿਚਲੇ ਖੁਰਾਕੀ ਤੱਤ ਵੀ ਸੰਭਾਲੇ ਜਾਂਦੇ ਹਨ | ਚਾਰੇ ਦੀ ਫ਼ਸਲ ਦਾ ਇਕ ਢੁਕਵਾਂ ਸਮਾਂ ਹੁੰਦਾ ਹੈ ਤੇ ਇਸ ਤੋਂ ਹਰੇ ਚਾਰੇ ਨੂੰ ਕੁਤਰ ਕੇ ਧਰਤੀ ਵਿਚ ਦਬਾ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ ਦੇ ਸ਼ਹੀਦਾਂ ਨੂੰ ਸਾਬਕਾ ਫ਼ੌਜੀਆਂ ਵਲੋਂ ਸ਼ਰਧਾਂਜਲੀਆਂ ਭੇਟ

ਬੁਢਲਾਡਾ, 26 ਜੁਲਾਈ (ਸੁਨੀਲ ਮਨਚੰਦਾ)- ਕਾਰਗਿਲ ਵਿਜੈ ਦਿਵਸ 'ਤੇ ਆਪਣਾ ਫ਼ਰਜ਼ ਤਨਦੇਹੀ ਨਾਲ ਨਿਭਾਉਣ ਅਤੇ ਆਪਣੀ ਮਾਤ ਭੂਮੀ ਲਈ ਨਿਡਰਤਾ ਨਾਲ ਮੈਦਾਨੇ ਜੰਗ 'ਚ ਜੂਝਣ ਵਾਲੇ ਭਾਰਤੀ ਹਥਿਆਰਬੰਦ ਸੈਨਾ ਦੇ ਸਾਰੇ ਬਹਾਦਰ ਸੈਨਿਕਾਂ ਨੂੰ ਯਾਦ ਕਰਦੇ ਹੋਏ ਸਾਬਕਾ ਸੈਨਿਕਾਂ ...

ਪੂਰੀ ਖ਼ਬਰ »

ਮੰਢਾਲੀ ਨੂੰ ਪ੍ਰਧਾਨ ਤੇ ਭੀਖੀ ਕਾਨੂੰਨੀ ਸਲਾਹਕਾਰ ਚੁਣਨ ਦਾ ਸਵਾਗਤ

ਜੋਗਾ, 26 ਜੁਲਾਈ (ਚਹਿਲ)- ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ (ਪਹਿਲਵਾਨ) ਵਲੋਂ ਬਲਦੇਵ ਸਿੰਘ ਮੰਢਾਲੀ ਨੂੰ ਸੂਬਾ ਪ੍ਰਧਾਨ ਚੁਣਿਆ ਗਿਆ ਅਤੇ ਪਰਮਜੀਤ ਸਿੰਘ ਭੀਖੀ ਨੂੰ ਕਾਨੂੰਨੀ ਸਲਾਹਕਾਰ ਚੁਣਨ ਦਾ ਜਥੇਬੰਦੀ ਦੇ ਸਬ ਡਵੀਜ਼ਨ ਜੋਗਾ ਦੇ ਆਗੂਆਂ ਨੇ ਧੰਨਵਾਦ ਕੀਤਾ ਹੈ | ...

ਪੂਰੀ ਖ਼ਬਰ »

ਪੌੜੀਆਂ ਦੇ ਰੇੜਕੇ ਨੂੰ ਲੈ ਕੇ ਪੰਜ ਵਿਅਕਤੀਆਂ 'ਤੇ ਮਾਮਲਾ ਦਰਜ

ਰਾਮਪੁਰਾ ਫੂਲ, 26 ਜੁਲਾਈ (ਗੁਰਮੇਲ ਸਿੰਘ ਵਿਰਦੀ)- ਸਥਾਨਕ ਨਿਊ ਮਾਰਕਿਟ ਵਿਚ ਬੀਤੇ ਕਈ ਦਿਨ੍ਹਾਂ ਤੋਂ ਦੋ ਧਿਰਾਂ ਵਿਚਕਾਰ ਚੱਲ ਰਹੇ ਪੌੜੀਆਂ ਦੇ ਰੇੜਕੇ ਨੂੰ ਲੈ ਕੇ ਹੋਈ ਲੜਾਈ ਵਿਚ ਥਾਣਾ ਸਿਟੀ ਰਾਮਪੁਰਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ | ਤਫਸੀਸ ਅਧਿਕਾਰੀ ਅਮਰੀਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਸੰਘਾ ਦੀ ਚੋਣ ਹੋਈ

ਸਰਦੂਲਗੜ੍ਹ, 26 ਜੁਲਾਈ (ਪ. ਪ.)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਸੰਘਾ ਦੀ ਚੋਣ ਸਭਾ ਦੇ ਸੂਬਾ ਪ੍ਰੈੱਸ ਸਕੱਤਰ ਗਗਨਦੀਪ ਦੀ ਹਾਜ਼ਰੀ 'ਚ ਕੀਤੀ ਗਈ, ਜਿਸ ਵਿਚ ਗੁਰਪ੍ਰੀਤ ਸਿੰਘ ਪ੍ਰਧਾਨ, ਜਸਵੰਤ ਸਿੰਘ ਮੀਤ ਪ੍ਰਧਾਨ, ਸਕੱਤਰ ਰਾਮ ਕਿ੍ਸ਼ਨ ਭਾਰਤੀ, ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

401 ਬੋਤਲਾਂ ਸ਼ਰਾਬ ਬਰਾਮਦ, 4 ਵਿਅਕਤੀ ਗਿ੍ਫ਼ਤਾਰ

ਮਾਨਸਾ, 26 ਜੁਲਾਈ (ਸਟਾਫ਼ ਰਿਪੋਰਟਰ)- ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 4 ਵਿਅਕਤੀਆਂ ਕੋਲੋਂ 401 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਵਾਸੀ ਉੱਡਤ ਸੈਦੇਵਾਲਾ ਅਤੇ ਮੋਨੂੰ ਕੁਮਾਰ ਵਾਸੀ ਮਹਿਮਦਕੇ (ਹਰਿਆਣਾ) ਨੂੰ ਮਾਰੂਤੀ ...

ਪੂਰੀ ਖ਼ਬਰ »

ਖਵਾਜਾ ਪੀਰ ਦੀ ਮੂਰਤੀ ਤੇ ਵਿਰਾਸਤੀ ਖੂਹ ਬਚਾਉਣ ਲਈ ਧਰਨਾ ਜਾਰੀ

ਮਾਨਸਾ, 26 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਇਨਕਲਾਬੀ ਨੌਜਵਾਨ ਸਭਾ ਅਤੇ ਵਿਰਾਸਤੀ ਖੂਹ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ 'ਚ ਬਾਬਾ ਖ਼ੁਆਜਾ ਪੀਰ ਦੀ ਮੂਰਤੀ ਜਬਰੀ ਢਹਾਉਣ ਅਤੇ ਰਵਾਇਤੀ ਖੂਹ 'ਚ ਗੰਦਾ ਪਾਣੀ ਪਾਉਣ ਦੇ ਖ਼ਿਲਾਫ਼ ਮੁਹੱਲਾ ਵਾਸੀਆਂ ਵਲੋਂ ਚੁਗ਼ਲੀ ਘਰ ...

ਪੂਰੀ ਖ਼ਬਰ »

ਮੋਫਰ ਵਿਖੇ ਸਾਬਕਾ ਵਿਧਾਇਕ ਦੇ ਘਰ ਅੱਗੇ ਲਾਵਾਂਗੇ ਧਰਨਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 26 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਆਡੀਓ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਪਿੰਡ ਮੋਫਰ ਵਿਖੇ 3 ਅਗਸਤ ਨੂੰ ਧਰਨਾ ਲਾਇਆ ਜਾਵੇਗਾ | ਗੱਲਬਾਤ ਕਰਦੇ ਹੋਏ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਦੀਪ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਵਤਾਰ ਸਿੰਘ ਭੁੱਲਰ (ਢਿਪਾਲੀ) ਸਾਥੀਆਂ ਸਮੇਤ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਭਾਈਰੂਪਾ, 26 ਜੁਲਾਈ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਵੱਡਾ ਰਾਜਸੀ ਝਟਕਾ ਲੱਗਿਆ ਜਦੋਂ ਪਿੰਡ ਢਿਪਾਲੀ ਖੁਰਦ ਦੇ ਸਾਬਕਾ ਸਰਪੰਚ ਤੇ ਟਕਸਾਲੀ ਅਕਾਲੀ ਆਗੂ ਸਵ: ਸਾਬਕਾ ਸਰਪੰਚ ਗੁਰਮੇਲ ਸਿੰਘ ਭੁੱਲਰ ਦੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਭੀਖੀ ਕਾਨੂੰਨੀ ਸਲਾਹਕਾਰ ਚੁਣੇ

ਭੀਖੀ, 26 ਜੁਲਾਈ (ਪ.ਪ.)- ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ (ਪਹਿਲਵਾਨ) ਦੇ ਲੁਧਿਆਣਾ ਵਿਖੇ ਹੋਏ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਹੋਈ ਚੋਣ ਵਿਚ ਪਰਮਜੀਤ ਸਿੰਘ ਭੀਖੀ ਨੂੰ ਕਾਨੂੰਨੀ ਸਲਾਹਕਾਰ ਪੰਜਾਬ ਚੁਣਿਆ ਗਿਆ | ਭੀਖੀ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

ਚਾਰ ਮਹੀਨਿਆਂ ਮਗਰੋਂ ਸਕੂਲਾਂ 'ਚ ਲੱਗੀਆਂ ਦਸਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਦੀਆਂ ਕਲਾਸਾਂ

ਬਠਿੰਡਾ, 26 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੇ ਸਕੂਲਾਂ 'ਚ ਲੰਬੇ ਅਰਸੇ ਉਪਰੰਤ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਤਕਰੀਬਨ 4 ਮਹੀਨਿਆਂ ਮਗਰੋਂ ਅੱਜ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਰਮਦਿੱਤੇਵਾਲਾ ਰੈਲੀ ਇਤਿਹਾਸਕ ਹੋਵੇਗੀ-ਔਲਖ

ਮਾਨਸਾ, 26 ਜੁਲਾਈ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ 'ਬਾਦਲ ਭਜਾਓ-ਅਕਾਲੀ ਦਲ ਬਚਾਓ' ਮੁਹਿੰਮ ਤਹਿਤ ਸ਼ੁਰੂ ਕੀਤੀਆਂ ਜ਼ਿਲ੍ਹਾਵਾਰ ਮੀਟਿੰਗਾਂ ਦੀ ਲੜੀ 'ਚ ਮਾਨਸਾ ਜ਼ਿਲ੍ਹੇ ਦੀ ਇਕੱਤਰਤਾ 31 ਜੁਲਾਈ ਨੂੰ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ

ਬਰੇਟਾ, 26 ਜੁਲਾਈ (ਜੀਵਨ ਸ਼ਰਮਾ)- ਆਸਰਾ ਫਾਊਾਡੇਸ਼ਨ ਬਰੇਟਾ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਭਾਈ ਘਨੱਈਆ ਜੀ ਵਿਖੇ ਅੱਖਾਂ ਦਾ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ | ਅਜੈਬ ਸਿੰਘ ਨੇ ਦੱਸਿਆ ਕਿ ਕੋਰੋਨਾ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਕੈਂਪ ਵਿਚ 35 ਮਰੀਜ਼ਾਂ ਦੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX