ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  0 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  8 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  20 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  29 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  55 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  1 minute ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਜਗਰਾਓਂ

-ਮਾਮਲਾ ਪਿੰਡ ਗੋਬਿੰਦਗੜ੍ਹ ਵਿਖੇ ਪੁਲਿਸ ਤੇ ਪਰਿਵਾਰ ਵਿਚਕਾਰ ਹੋਏ ਝਗੜੇ ਦਾ-

ਇਨਸਾਫ਼ ਲਈ ਜਥੇਬੰਦੀਆਂ, ਪਿੰਡ ਵਾਸੀਆਂ ਸਮੇਤ ਪਰਿਵਾਰਿਕ ਮੈਂਬਰਾਂ ਵਲੋਂ ਥਾਣੇ ਅੱਗੇ ਧਰਨਾ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਪਿੰਡ ਗੋਬਿੰਦਗੜ੍ਹ ਵਿਖੇ ਸ਼ਿਕਾਇਤ ਦੇ ਸਬੰਧ ਵਿਚ ਜਾਂਚ ਪੜਤਾਲ ਕਰਨ ਲਈ ਗਈ ਪੁਲਿਸ ਪਾਰਟੀ ਤੇ ਪਰਿਵਾਰਕ ਮੈਂਬਰਾਂ ਵਿਚ ਝੜਪ ਹੋਈ ਸੀ | ਜਿਸ ਤਹਿਤ ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਡੇਢ ਦਰਜਨ ਔਰਤਾਂ ਤੇ ਵਿਅਕਤੀਆਂ 'ਤੇ ਇਰਾਦਾ ਕਤਲ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ | ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਪਰਿਵਾਰਿਕ ਮੈਂਬਰਾਂ, ਪਿੰਡ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਅਗਵਾਈ ਹੇਠ ਪੁਲਿਸ ਥਾਣਾ ਸਦਰ ਰਾਏਕੋਟ ਸਾਹਮਣੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਬੀਕੇਯੂ (ਕਾਦੀਆਂ) ਦੇ ਬਲਾਕ ਪ੍ਰਧਾਨ ਮਹਿਲ ਕਲਾਂ ਅਮਰਜੀਤ ਸਿੰਘ, ਜੁਗਰਾਜ ਸਿੰਘ ਹਰਦਾਸਪੁਰਾ ਬਲਾਕ ਪ੍ਰਧਾਨ ਬੀਕੇਯੂ (ਡਕੌਂਦਾ) ਮਹਿਲ ਕਲਾਂ, ਰਣਧੀਰ ਸਿੰਘ ਉੱਪਲ ਪ੍ਰਧਾਨ ਬੀਕੇਯੂ (ਡਕੌਂਦਾ) ਬਲਾਕ ਰਾਏਕੋਟ, ਰੁਲਦਾ ਸਿੰਘ ਗੋਬਿੰਦਗੜ੍ਹ ਨੇ ਸੰਬੋਧਨ ਕਰਦਿਆਂ ਆਖਿਆ ਕਿ ਇਸ ਮਾਮਲੇ ਵਿਚ ਔਰਤਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਪੁਲਿਸ ਖ਼ਿਲਾਫ਼ ਪੜਤਾਲ ਕਰਕੇ ਮੁਕੱਦਮਾ ਦਰਜ ਕੀਤਾ ਜਾਵੇ ਕਿ ਮਹਿਲਾ ਪੁਲਿਸ ਤੋਂ ਵਗੈਰ ਔਰਤਾਂ ਦੀ ਬੇਤਹਾਸ਼ਾ ਕੁੱਟਮਾਰ ਕਰਨੀ ਗੈਰ-ਕਾਨੂੰਨੀ ਹੈ | ਉਨ੍ਹਾਂ ਆਖਿਆ ਕਿ ਇਸ ਮੁਕੱਦਮੇ ਵਿਚ ਔਰਤਾਂ ਨੂੰ ਮੁਕੱਦਮੇ ਵਿਚ ਬਿਨ੍ਹਾਂ ਵਜ੍ਹਾ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੁਕੱਦਮੇ ਦੀ ਨਿਰਪੱਖ ਜਾਂਚ ਪੜਤਾਲ ਕਰਕੇ ਅਸਲੀਅਤ ਸਾਹਮਣੇ ਨਾ ਲਿਆਂਦੀ ਤਾਂ ਉਹ ਮਜਬੂਰਨ ਇਸ ਸੰਘਰਸ਼ ਨੂੰ ਸੜਕਾਂ 'ਤੇ ਲੈ ਆਉਣਗੇ, ਜਿਸ ਦੀ ਜ਼ਿੰਮੇਵਾਰੀ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹੋਵੇਗੀ | ਇਸ ਮੌਕੇ ਕੁਲਦੀਪ ਸਿੰਘ ਕੱਦੂ ਜੌਹਲਾਂ, ਜੱਗਾ ਸਿੰਘ ਮੂੰਮ, ਭੁਪਿੰਦਰ ਸਿੰਘ ਸਹੌਰ, ਅਮਰਜੀਤ ਸਿੰਘ ਠੁੱਲੀਵਾਲ, ਅਜਮੇਰ ਸਿੰਘ ਕਾਲਸਾਂ, ਸਾਧੂ ਸਿੰਘ ਚੱਕ ਭਾਈਕਾ, ਵਜੀਰ ਸਿੰਘ ਜੌਹਲਾਂ, ਬਸੰਤਪਾਲ ਸਿੰਘ ਗੋਬਿੰਦਗੜ੍ਹ, ਸੋਹਣ ਸਿੰਘ ਗੋਬਿੰਦਗੜ੍ਹ, ਕਰਨਪਾਲ ਸਿੰਘ, ਅਵਤਾਰ ਸਿੰਘ ਧਾਲੀਵਾਲ, ਪ੍ਰਧਾਨ ਗਿਆਨ ਸਿੰਘ, ਜਸਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਕੁਲਦੀਪ ਸਿੰਘ, ਗੋਰਾ ਸਿੰਘ, ਸਰਪੰਚ ਦਰਸ਼ਨ ਸਿੰਘ ਮਾਨ, ਜਸਪ੍ਰੀਤ ਸਿੰਘ, ਬਿੱਕਰ ਸਿੰਘ ਗੋਬਿੰਦਗੜ੍ਹ, ਬਲਿਹਾਰ ਸਿੰਘ ਗੋਬਿੰਦਗੜ੍ਹ, ਪ੍ਰਧਾਨ ਦਰਸ਼ਨ ਸਿੰਘ ਜਲਾਲਦੀਵਾਲ, ਨਿਰਭੈ ਸਿੰਘ ਜਲਾਲਦੀਵਾਲ, ਗੁਰਮੀਤ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ |

ਮੋਗਾ ਜ਼ਿਲ੍ਹੇ ਨਾਲ ਸਬੰਧਿਤ ਪ੍ਰੇਮੀ ਜੋੜਾ ਵਿਆਹ ਕਰਵਾਉਣ ਦੌਰਾਨ ਜਗਰਾਉਂ ਤੋਂ ਅਗਵਾ

ਜਗਰਾਉਂ, 27 ਜੁਲਾਈ (ਜੋਗਿੰਦਰ ਸਿੰਘ)-ਮੋਗਾ ਜ਼ਿਲ੍ਹੇ ਨਾਲ ਸਬੰਧਿਤ ਇਕ ਪ੍ਰੇਮੀ ਜੋੜੇ ਨੂੰ ਵਿਆਹ ਕਰਵਾਉਣ ਦੌਰਾਨ ਪਿੰਡ ਕੋਠੇ ਬੱਗੂ ਦੇ ਗੁਰਦੁਆਰਾ ਸਾਹਿਬ ਤੋਂ ਲੜਕੀ ਦੇ ਮਾਪਿਆਂ ਵਲੋਂ ਅਗਵਾ ਕਰਕੇ ਲੈ ਜਾਣ ਦੀ ਖ਼ਬਰ ਹੈ | ਇਸ ਘਟਨਾ ਬਾਰੇ ਪੁਲਿਸ ਨੇ ਥਾਣਾ ਸਿਟੀ ...

ਪੂਰੀ ਖ਼ਬਰ »

ਵਿਆਹੁਤਾ ਜੋੜੇ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦੌਰਾਨ ਪਤਨੀ ਦੀ ਮੌਤ

ਜਗਰਾਉਂ, 27 ਜੁਲਾਈ (ਜੋਗਿੰਦਰ ਸਿੰਘ)-ਜਗਰਾਉਂ 'ਚ ਇਕ ਵਿਆਹੁਤਾ ਵਲੋਂ ਫਾਹਾ ਲਾ ਕੇ ਖੁਦਕੁਸ਼ੀ ਕਰਨ ਤੇ ਬਾਅਦ 'ਚ ਉਸ ਦੇ ਪਤੀ ਵਲੋਂ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਹੈ, ਜੋ ਬਚ ਗਿਆ ਤੇ ਲੁਧਿਆਣਾ ਦੇ ਹਸਪਤਾਲ 'ਚ ਦਾਖ਼ਲ ਹੈ | ਮਿ੍ਤਕ ਸ਼ਿਵਾਨੀ ਵਰਮਾ ਨੇ ...

ਪੂਰੀ ਖ਼ਬਰ »

ਮੁੱਲਾਂਪੁਰ ਸੜਕ ਹਾਦਸੇ 'ਚ ਇਕ ਦੀ ਮੌਤ-ਇਕ ਜ਼ਖ਼ਮੀ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਨੈਸ਼ਨਲ ਹਾਈਵੇ ਦੇ ਮੁੱਲਾਂਪੁਰ ਬਿ੍ਜ ਉੱਪਰ ਸੜਕ ਕਿਨਾਰੇ ਲੋਡ ਖੜ੍ਹੇ ਕੈਂਟਰ (ਪੀ.ਬੀ 10 ਜੀ.ਵਾਈ 6785) ਦੇ ਪਿੱਛੇ ਪਿਕਅਪ ਮਹਿੰਦਰਾ ਜੀਪ (ਪੀ.ਬੀ 13 ਏ ਡਬਲਿਊ 1478) ਟੱਕਰਾ ਜਾਣ ਨਾਲ ਜੀਪ ਸਵਾਰ ਇਕ ਵਿਅਕਤੀ ਦੀ ਮੌਤ ਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਟਕਸਾਲੀ ਆਗੂਆਂ ਨੂੰ ਪਾਰਟੀ ਪੂਰਾ ਮਾਣ ਦੇਵੇਗੀ-ਸ਼ਿਵਾਲਿਕ

ਹੰਬੜਾਂ, 27 ਜੁਲਾਈ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਗਾਮੀਂ ਚੋਣਾਂ ਨੂੰ ਲੈ ਕੇ ਹਲਕੇ ਦੇ ਟਕਸਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮੁੱਲਾਂਪੁਰ ਨੈਸ਼ਨਲ ਹਾਈਵੇ ਦੀ ਸਰਵਿਸ ਲੇਨ 'ਤੇ ਰਾਹਗੀਰ ਫਸਿਆ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਦਾਖਾ ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨ ਦੋਵੇਂ ਸੜਕਾਂ ਬਦ ਤੋਂ ਬਦਤਰ ਬਣੀਆਂ ਹੋਣ ਕਰਕੇ ਸਥਾਨਿਕ ਲੋਕ ਤਾਂ ਪ੍ਰੇਸ਼ਾਨ ਹੈ ਹੀ, ਬਠਿੰਡਾ-ਬਰਨਾਲਾ ਤੋਂ ਆਪਣੀ ਕਾਰ 'ਤੇ ਚੱਲਿਆ ਵਿਅਕਤੀ ਸਰਵਿਸ ਲੇਨ ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਦੇ ਮਸਲਿਆਂ ਸਬੰਧੀ ਸੀਟੂ ਵਲੋਂ ਪਿੰਡਾਂ 'ਚ ਜਾਗਰੂਕ ਮੁਹਿੰਮ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੀਟੂ ਪੰਜਾਬ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਚਲਾਈ ਗਈ ਪ੍ਰਚਾਰ ਮੁਹਿੰਮ ਦੇ ਪੰਦਰਵਾੜੇ ਨੂੰ ਲੈ ਕੇ ਪਿੰਡ ਗੋਬਿੰਦਗੜ੍ਹ ਵਿਖੇ ਭੁਪਿੰਦਰ ਸਿੰਘ ਤੇ ਰੁਲਦਾ ਸਿੰਘ ਦੀ ਅਗਵਾਈ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਸਾਬਕਾ ਸਿੱਖਿਆ ਅਧਿਕਾਰੀ ਸਿੱਧੂ ਦਾ ਅਧਿਆਪਕ ਜਥੇਬੰਦੀਆਂ ਵਲੋਂ ਸਨਮਾਨ 31 ਨੂੰ

ਜਗਰਾਉਂ, 27 ਜੁਲਾਈ (ਜੋਗਿੰਦਰ ਸਿੰਘ)-ਸਿੱਖਿਆ ਖੇਤਰ 'ਚ ਸੇਵਾਵਾਂ ਦੇ ਨਾਲ-ਨਾਲ ਲੋਕ ਮੁੱਦਿਆਂ ਨੂੰ ਲੈ ਕੇ ਸੰਘਰਸ਼ਾਂ ਨਾਲ ਜੁੜੇ ਰਹੇ ਸਾਬਕਾ ਸਿੱਖਿਆ ਅਧਿਕਾਰੀ ਹਰਭਜਨ ਸਿੰਘ ਸਿੱਧੂ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕਰਨ ਲਈ ਅਧਿਆਪਕਾਂ ਵਲੋਂ ਇਕ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਭੁੱਕੀ ਸਣੇ ਮਹਿਲਾ ਕਾਬੂ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਐੱਸ.ਐੱਚ.ਓ ਦਾਖਾ ਜਗਜੀਤ ਸਿੰਘ ਵਲੋਂ ਨਸ਼ਾ ਤਸਕਰਾਂ ਤੇ ਭੈੜੇ ਪੁਰਸ਼ਾਂ, ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਆਪਣੀ ਪੁਲਿਸ ਨੂੰ ਨਾਕਾਬੰਦੀ ਦੇ ਸਖ਼ਤ ਆਦੇਸ਼ਾਂ ਬਾਅਦ ਥਾਣੇਦਾਰ ਲਖਵੀਰ ਸਿੰਘ ਦੀ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕੋ-ਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਦੀ ਚੋਣ 'ਚ ਕਾਂਗਰਸ ਭਾਰੂ

ਰਾਏਕੋਟ, 27 ਜੁਲਾਈ (ਸੁਸ਼ੀਲ)-ਦੀ ਰਾਏਕੋਟ ਕੋ-ਆਪ੍ਰੇਟਿਵ ਮਾਰਕੀਟਿੰਗ ਸੁਸਾਇਟੀ ਲਿਮ. ਦੀ ਪ੍ਰਬੰਧਕੀ ਕਮੇਟੀ ਦੀ ਚੋਣ ਰਿਟਰਨਿੰਗ ਅਫਸਰ ਹਰਜੋਤ ਸਿੰਘ ਦੀ ਦੇਖ ਰੇਖ ਹੇਠ ਹੋਈ, ਜਿਸ 'ਚ ਪੰਜ ਕਾਂਗਰਸ ਸਮਰਥਕ ਡਾਇਰੈਕਟਰ ਅਤੇ ਇਕ ਸ਼੍ਰੋਮਣੀ ਅਕਾਲੀ ਦਲ ਸਮਰਥਕ ...

ਪੂਰੀ ਖ਼ਬਰ »

ਗੁੱਜਰਵਾਲ ਦੇ ਸਮਾਜ ਸੇਵੀ ਪਰਿਵਾਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਜੋਧਾਂ, 27 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸਾਬਕਾ ਸਰਪੰਚ ਸਵ: ਆਤਮਾ ਸਿੰਘ ਗਰੇਵਾਲ ਗੁੱਜਰਵਾਲ ਦੇ ਪਰਿਵਾਰ ਵਲੋਂ ਚਰਨਜੀਤ ਸਿੰਘ ਗਰੇਵਾਲ ਹਾਂਗਕਾਂਗ ਤੇ ਬਲਾਕ ਸੰਮਤੀ ਮੈਂਬਰ ਬੀਬੀ ਸਿਮਰਜੀਤ ਕੌਰ ਗਰੇਵਾਲ ਦੀ ਅਗਵਾਈ ਹੇਠ ਅੱਖਾਂ ਦਾ ਸਾਲਾਨਾ ਮੁਫ਼ਤ ਜਾਂਚ ਕੈਂਪ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਲੇਖ ਲਿਖਣ ਮੁਕਾਬਲੇ 'ਚ ਗਿੱਦੜਵਿੰਡੀ ਦੀ ਸਿਮਰਨਜੋਤ ਪਹਿਲੇ ਸਥਾਨ 'ਤੇ

ਸਿੱਧਵਾਂ ਬੇਟ, 27 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਚਲਾਏ ਗਏ ਆਰੰਭੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਿਭਾਗ, ...

ਪੂਰੀ ਖ਼ਬਰ »

ਆਤਮਾ ਸਿੰਘ ਹੇਹਰ ਨਮਿਤ ਸ਼ਰਧਾਂਜਲੀ ਸਮਾਗਮ

ਚੌਂਕੀਮਾਨ, 27 ਜੁਲਾਈ (ਤੇਜਿੰਦਰ ਸਿੰਘ ਚੱਢਾ)-ਯੂਥ ਆਗੂ ਸੁਖਸਿਮਰਨ ਸਿੰਘ ਹੇਹਰ ਦੇ ਸਤਿਕਾਰਯੋਗ ਪਿਤਾ ਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਭਰੋਵਾਲ ਵੈਲਤੀਆਂ ਦਾ ਭਣੌਈਆਂ ਸਵ: ਆਤਮਾ ਸਿੰਘ ਹੇਹਰ ਪੁੱਤਰ ਜਥੇਦਾਰ ਗੁਰਦਿਆਲ ਸਿੰਘ ਹੇਰਾ ਨਮਿਤ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਇਯਾਲੀ ਵਲੋਂ ਬੱਦੋਵਾਲ ਕਿ੍ਕਟ ਲੀਗ ਪ੍ਰਬੰਧਕਾਂ ਨੂੰ 31 ਹਜ਼ਾਰ ਦੀ ਨਕਦ ਸਹਾਇਤਾ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੱਦੋਵਾਲ ਦੇ ਨੌਜਵਾਨਾਂ ਵਲੋਂ ਕਰਵਾਈ ਜਾ ਰਹੀ ਕਿ੍ਕਟ ਲੀਗ ਸਮੇਂ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਉਚੇਚਾ ਖੇਡ ਗਰਾਊਾਡ ਬੱਦੋਵਾਲ ਪਹੁੰਚੇ | ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਕਲੱਬ ਮੋਹੀ ਵਲੋਂ ਲੋੜਵੰਦ ਪਰਿਵਾਰ ਦੀ ਮਦਦ

ਜੋਧਾਂ, 27 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਮੋਹੀ ਵਲੋਂ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਪਿੰਡ ਮੋਹੀ ਦੇ ਲੋੜਵੰਦ ਪਰਿਵਾਰ ਨੂੰ 21 ਹਾਜ਼ਰ ਰੁਪਏ ਨਕਦ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਦੇ ਮੁੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸੰਸਦ ਦੇ ਘਿਰਾਓ 'ਚ ਸ਼ਮੂਲੀਅਤ ਕਰਨ ਲਈ ਮੀਟਿੰਗ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਦੀਵਾਲ ਹਾਲ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਸਮਝੌਤਾ ਤੇ ਕੋਟਕਪੂਰਾ ਗੋਲੀ ਕਾਂਡ ਜਾਂਚ ਸਬੰਧੀ ਸਟੈਂਡ ਸਿੱਧੂ ਲਈ ਪਰਖ਼ ਦੀ ਘੜੀ-ਚੱਕ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ 13 ਜੁਲਾਈ ਨੂੰ ਆਪਣੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕਿਹਾ ਸੀ ਕਿ ਪ੍ਰਧਾਨ ਬਣਨ ਬਾਅਦ ਉਹ 2017 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਲੁਧਿਆਣਾ ਤੋਂ ਮਿਲੀ ਲਾਵਾਰਿਸ ਬੱਚੀ ਬਾਲ ਘਰ ਤਲਵੰਡੀ ਖੁਰਦ ਪ੍ਰਬੰਧਕਾਂ ਨੇ ਸੰਭਾਲੀ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਸੰਪ੍ਰਦਾਇ ਭੂਰੀ ਵਾਲੇ ਭੇਖ ਦੇ ਗੱਦੀ ਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਦੀ ਸਰਪ੍ਰਸਤੀ ਹੇਠ ਲਾਵਾਰਿਸ ਬੱਚਿਆਂ ਦੀ ਸੰਭਾਲ ਦਾ ਕੇਂਦਰ ਬਾਲ ਘਰ ਤਲਵੰਡੀ ਖੁਰਦ (ਲੁਧਿ:) ਵਿਖੇ ਨਿਤ ਦਿਨ ਨਵ-ਜੰਮੇ ...

ਪੂਰੀ ਖ਼ਬਰ »

ਸੜਕ ਦੇ ਨਵੀਨੀਕਰਨ ਤੇ ਸੂਆ ਪੁਲ ਦਾ ਦਾਖਾ ਅਤੇ ਗਰੇਵਾਲ ਵਲੋਂ ਉਦਘਾਟਨ

ਜਗਰਾਉਂ, 27 ਜੁਲਾਈ (ਗੁਰਦੀਪ ਸਿੰਘ ਮਲਕ)-ਨੌਜਵਾਨ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਵਲੋਂ ਖੇਤਰ ਦੀਆਂ ਲਿੰਕ ਸੜਕਾਂ ਦਾ ਨਵੀਨੀਕਰਨ ਤੇ ਤੰਗ ਪੁਲਾਂ ਨੂੰ ਚੌੜੇ ਕਰਵਾ ਕੇ ਰਾਹਗੀਰਾਂ ਨੂੰ ਵੱਡੀ ਰਾਹਤ ਪ੍ਰਦਾਨ ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਚੋਣ 5 ਨੂੰ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਸੂਬਾ ਪੱਧਰੀ ਚੋਣ ਮੀਟਿੰਗ ਮੰਡੇਰ ਪੈਲੇਸ ਦੱਧਾਹੂਰ ਵਿਖੇ 5 ਅਗਸਤ ਨੂੰ ਕਰਵਾਈ ਜਾ ਰਹੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਮੈਵਨ ਇੰਸਟੀਚਿਊਟ ਰਾਏਕੋਟ ਨੇ ਅਹਿਮਦਗੜ੍ਹ ਵਿਖੇ ਸੈਂਟਰ ਖੋਲਿ੍ਹਆ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੀ ਨਾਮਵਾਰ ਸੰਸਥਾ ਮੈਂਵਨ ਇੰਮੀਗ੍ਰੇਸ਼ਨ ਜੋ ਪਿਛਲੇ ਲੰਮੇ ਸਮੇਂ ਤੋਂ ਆਈਲੈਟਸ ਤੇ ਇਮੀਗ੍ਰੇਸ਼ਨ ਦੇ ਖੇਤਰ 'ਚ ਆਪਣੀ ਭੂਮਿਕਾ ਨਿਭਾਅ ਰਹੀ ਹੈ, ਵਲੋਂ ਆਪਣਾ ਨਵਾਂ ਸੈਂਟਰ ਅਹਿਮਦਗੜ੍ਹ ਵਿਖੇ ਖੋਲਿ੍ਹਆ ਗਿਆ ਹੈ | ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਐੱਮ.ਪੀ ਨੂੰ ਮੰਗ ਪੱਤਰ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵਲੋਂ ਬੇਜ਼ਮੀਨੇ ਮਜ਼ਦੂਰ ਦਲਿਤਾਂ ਨੇ ਆਪਣੀਆਂ ਜਥੇਬੰਦੀ ਦੇ ਅਧਾਰ 'ਤੇ ਬਣੇ ਸਾਂਝੇ ਮੋਰਚੇ ਵਲੋਂ ਵਾਜ਼ਿਬ ਮੰਗਾਂ ਮਨਵਾਉਣ ਸਬੰਧੀ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

ਸਿੱਧਵਾਂ ਬੇਟ, 27 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੀ ਆਈ.ਸੀ.ਐੱਸ.ਈ-ਬੋਰਡ ਨਾਲ ਸਬੰਧਿਤ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਬੋਰਡ ਵੱਲੋਂ ਐਲਾਨੇ ...

ਪੂਰੀ ਖ਼ਬਰ »

ਮੁਲਾਜ਼ਮ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ-ਸਾਂਝਾ ਅਧਿਆਪਕ ਮੋਰਚਾ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਾਰਨ, ਸਾਰੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸੋਧਾਂ ਸਹਿਤ ਯਾਰੀ ਕਾਰਨ ਅਤੇ ਮੁਲਾਜ਼ਮਾਂ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਦੌਰਾਨ 3 ਔਰਤਾਂ ਸਮੇਤ 5 ਗਿ੍ਫ਼ਤਾਰ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਜਮਾਲਪੁਰ ਨੇੜੇ ਐਲ.ਆਈ.ਜੀ. ਫਲੈਟਾਂ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਕਰਕੇ 3 ਔਰਤਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਅੱਡੇ ਦੀ ਸੰਚਾਲਕਾ ਮੌਕੇ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਸੰਸਥਾ ਦਾ ਅਕਾਊਾਟ ਕੋਡ ਜਾਰੀ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਯੂਨੀਵਰਸਿਟੀ ਦਾ ਪਹਿਲਾ ਅਕਾਊਾਟ ਕੋਡ ਜਾਰੀ ਕੀਤਾ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਦਿੱਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਕਿਸਾਨੀ ਮੱੁਦਿਆਂ ਨੂੰ ਜ਼ੋਰਦਾਰ ਢੰਗ ਨਾਲ ਪਾਰਲੀਮੈਂਟ 'ਚ ਪੇਸ਼ ਕੀਤਾ-ਬਾਵਾ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨੀ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਪਾਰਲੀਮੈਂਟ 'ਚ ਪੇਸ਼ ਕੀਤਾ | ਬਾਵਾ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਸੁਰੱਖਿਆ ਮੁਲਾਜ਼ਮ ਵਲੋਂ ਖ਼ੁਦਕੁਸ਼ੀ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਇਕ ਪ੍ਰਾਈਵੇਟ ਸੁਰੱਖਿਆ ਮੁਲਾਜ਼ਮ ਵਲੋਂ ਸ਼ੱਕੀ ਹਲਾਤਾਂ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ 7 ਰੋਜ਼ਾ ਧੀਆਂ ਦਾ ਮੇਲਾ 'ਤੀਆਂ ਤੀਜ਼' ਮਨਾਇਆ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਸਟੇਡੀਅਮ ਪਿੰਡ ਝੋਰੜਾਂ ਵਿਖੇ 7 ਰੋਜ਼ਾ ਧੀਆਂ ਦਾ ਮੇਲਾ ਦਾ ਤਿਉਹਾਰ 'ਤੀਆਂ ਤੀਜ਼' ਦੀਆਂ ਸਰਪੰਚ ਦਵਿੰਦਰ ਕੌਰ ਗਿੱਲ ਦੀ ਦੇਖ-ਰੇਖ ਹੇਠ ਮਨਾਈਆਂ ਗਈਆਂ | ਇਸ ਮੌਕੇ ਸਰਪੰਚ ਦਵਿੰਦਰ ਕੌਰ ਗਿੱਲ ਨੇ ਆਖਿਆ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੇ ਆਗਮਨ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਗੁਰੂਸਰ ਸੁਧਾਰ, 27 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂਸਰ ਸੁਧਾਰ ਆਗਮਨ (ਪੁੱਜਣ) ਪੁਰਬ ਸਬੰਧੀ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਧਾਰ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹਲਕਾ ਦਾਖਾ ਕੈਪਟਨ ਸੰਧੂ ਪਰਿਵਾਰ ਦੀ ਕਰਮ ਭੂਮੀ ਬਣ ਚੁੱਕਿਆ ਹੈ-ਪੁਨੀਤਾ ਸੰਧੂ

ਹੰਬੜਾਂ, 27 ਜੁਲਾਈ (ਮੇਜਰ ਹੰਬੜਾਂ)-ਹਲਕਾ ਦਾਖਾ ਕੈਪਟਨ ਸੰਧੂ ਪਰਿਵਾਰ ਦੀ ਕਰਮ ਭੂਮੀ ਬਣ ਚੁੱਕਿਆ ਹੈ ਹੁਣ ਹਲਕਾ ਦਾਖਾ ਨੂੰ ਅਗਾਮੀ ਚੋਣਾਂ 'ਚ ਕਾਂਗਰਸ ਫਤਿਹ ਕਰਕੇ ਦਮ ਲਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਸੰਦੀਪ ਸਿੰਘ ਸੰਧੂ ਦੇ ਧਰਮ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੀ ਵਿੱਤੀ ਮਦਦ ਲਈ ਰਾਸ਼ੀ ਤੇ ਰਾਸ਼ਨ ਇਕੱਤਰ ਕੀਤਾ

ਪੱਖੋਵਾਲ/ਸਰਾਭਾ, 27 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਲੀਲ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਲੀਲ੍ਹ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸੰਯੁਕਤ ਮੋਰਚੇ ਵਲੋਂ ਦਿੱਲੀ ਵਿਖੇ ਚਲਾਏ ਜਾ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨਾਂ-ਮਜ਼ਦੂਰਾਂ ਵਲੋਂ ਧਰਨਾ ਜਾਰੀ

ਚੌਂਕੀਮਾਨ, 27 ਜੁਲਾਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਪਿੰਡ ਝੋਰੜਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ

ਰਾਏਕੋਟ, 27 ਜੁਲਾਈ (ਸੁਸ਼ੀਲ)-ਸੀਨੀਅਰ ਮੈਡੀਕਲ ਅਫ਼ਸਰ ਸੁਧਾਰ ਡਾਕਟਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰੀਬੀ ਪਿੰਡ ਝੋਰੜਾਂ ਦੇ ਸਬ ਸੈਂਟਰ ਵਿਖੇ ਏ.ਐਮ.ਓ ਗੁਰਮਿੰਟ ਸਿੰਘ ਦੀ ਦੇਖ ਰੇਖ ਹੇਠ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਹੈਲਥ ...

ਪੂਰੀ ਖ਼ਬਰ »

ਬਾਬਾ ਕਿ੍ਪਾਲ ਸਿੰਘ ਮਹੇਰਨਾ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕੱਲ੍ਹ ਤੋਂ

ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸੰਤ ਬਾਬਾ ਕਿ੍ਪਾਲ ਸਿੰਘ ਮਹੇਰਨਾ ਕਲਾਂ ਵਾਲਿਆਂ ਦੀ 21ਵੀਂ ਬਰਸੀ ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਭੈਣੀ ਬੜਿੰਗਾਂ ਵਿਖੇ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ ਮਹੇਰਨਾ ਵਾਲਿਆਂ ਦੀ ਦੇਖ-ਰੇਖ ਹੇਠ 29, 30 ਤੇ 31 ਜੁਲਾਈ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਮਨੀ ਗਰਗ ਦਾ ਸਨਮਾਨ

ਸਿੱਧਵਾਂ ਬੇਟ, 27 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਯੂਥ ਕਾਂਗਰਸ ਦੇ ਆਗੂ ਮਨੀ ਗਰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਬੇਟ ਦੇ ਇਲਾਕੇ ਦੇ ਸਰਪੰਚਾਂ ਤੇ ਪੰਚਾਇਤਾਂ ਵਲੋਂ ਮਨੀ ਗਰਗ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਯੂਥ ਆਗੂ ਮੂੰਹ ਤੋੜ੍ਹ ਜਵਾਬ ਦੇਣਗੇ-ਸੰਧੂ, ਧਾਲੀਵਾਲ

ਗੁਰੂਸਰ ਸੁਧਾਰ, 27 ਜੁਲਾਈ (ਜਸਵਿੰਦਰ ਸਿੰਘ ਗਰੇਵਾਲ)-ਯੂਥ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਅੱਜ ਸਰਕਲ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀ ਹੜਤਾਲ 19ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, ਗੁਰੂਸਰ ਸੁਧਾਰ 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਕਈ ਸਾਲਾਂ ਤੋਂ ਠੇਕਾ ਆਧਾਰਿਤ ਨੌਕਰੀ 'ਤੇ ਕੱਚੇ ਕਾਮੇ ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕਲਮਛੋੜ ਹੜਤਾਲ ਅੱਜ 19ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX