ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  18 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  30 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  42 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖੇਤੀ ਵਿਰੋਧੀ ਕਾਨੂੰਨਾਂ ਦੇ ਮੰਗ-ਪੱਤਰ ਨੂੰ ਲੈ ਕੇ ਅਕਾਲੀ-ਬਸਪਾ ਵਰਕਰਾਂ ਦਾ ਪ੍ਰਸ਼ਾਸਨ ਨਾਲ ਪਿਆ ਪੇਚਾ

ਨਵਾਂਸ਼ਹਿਰ, 27 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਸ਼ਾਂਤੀਪੂਰਵਕ ਮੁਜ਼ਾਹਰਾ ਉਸ ਸਮੇਂ ਰੋਹ ਭਰਪੂਰ ਰੂਪ ਧਾਰਨ ਕਰ ਗਿਆ ਜਦੋਂ ਰਾਸ਼ਟਰਪਤੀ ਦੇ ਨਾਂਅ 'ਤੇ ਦਿੱਤੇ ਜਾ ਰਹੇ ਮੰਗ ਪੱਤਰ ਨੂੰ ਲੈ ਕੇ ਵਰਕਰਾਂ ਦਾ ਨਵਾਂਸ਼ਹਿਰ ਦੇ ਪ੍ਰਸ਼ਾਸਨ ਨਾਲ ਪੇਚਾ ਪੈ ਗਿਆ | ਪ੍ਰਸ਼ਾਸਨ ਇਸ ਗੱਲ 'ਤੇ ਅੜ ਗਿਆ ਕਿ 5 ਵਿਅਕਤੀ ਅੰਦਰ ਆ ਕੇ ਮੰਗ ਪੱਤਰ ਦੇਣ ਪਰ ਇਸ ਮਾਮਲੇ ਨੂੰ ਲੈ ਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਤੇ ਜਨਰਲ ਸਕੱਤਰ ਪੰਜਾਬ ਪ੍ਰਸ਼ਾਸਨ ਦੇ ਰਵੱਈਏ ਵਿਰੱੁਧ ਅੱਗ ਬਬੂਲਾ ਹੋ ਗਏ ਤੇ ਅਕਾਲੀ ਬਸਪਾ ਵਰਕਰਾਂ ਤੇ ਆਗੂਆਂ ਨੇ ਡੀ.ਸੀ. ਕੰਪਲੈਕਸ ਮੂਹਰੇ ਅੱਧੇ ਘੰਟੇ ਲਈ ਚੱਕਾ ਜਾਮ ਕਰ ਦਿੱਤਾ | ਲੋਕਾਂ ਦੇ ਰੋਹ ਅੱਗੇ ਝੁਕਦਿਆਂ ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਨੂੰ ਮੰਗ ਪੱਤਰ ਲੈਣ ਲਈ ਬਾਹਰ ਧਰਨਾਕਾਰੀਆਂ ਕੋਲ ਭੇਜਿਆ ਗਿਆ, ਜਿਨ੍ਹਾਂ ਆਪਣੀ ਸੂਝ-ਬੂਝ ਨਾਲ ਦੋਨੋਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਸ਼ਾਂਤ ਕਰਕੇ ਉਨ੍ਹਾਂ ਪਾਸੋਂ ਮੰਗ ਪੱਤਰ ਪ੍ਰਾਪਤ ਕੀਤਾ | ਇਸ ਤੋਂ ਪਹਿਲਾ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਬੱਸ ਅੱਡਾ ਨਜ਼ਦੀਕ ਰੈਲੀ ਕੀਤੀ ਗਈ | ਰੈਲੀ ਮੌਕੇ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਜਨਰਲ ਸਕੱਤਰ ਡਾ: ਨਛੱਤਰ ਪਾਲ, ਵਿਧਾਇਕ ਡਾ: ਐੱਸ.ਕੇ. ਸੁੱਖੀ, ਜਰਨੈਲ ਸਿੰਘ ਵਾਹਦ, ਬਿ੍ਗੇਡੀਅਰ ਰਾਜ ਕੁਮਾਰ, ਬੀਬੀ ਸੁਨੀਤਾ ਚੌਧਰੀ, ਨੀਲਮ ਸਹਿਜਲ ਜ਼ਿਲ੍ਹਾ ਇੰਚਾਰਜ, ਪ੍ਰਸ਼ੋਤਮ ਚੱਢਾ, ਬੁੱਧ ਸਿੰਘ ਬਲਾਕੀਪੁਰ, ਸੋਹਣ ਲਾਲ ਢੰਡਾ, ਜਸਵੀਰ ਔਲੀਆਪੁਰ, ਪ੍ਰਵੀਨ ਬੰਗਾ, ਭੁਪਿੰਦਰਪਾਲ ਸਿੰਘ ਜਾਡਲਾ, ਸਰਬਜੀਤ ਜਾਫਰਪੁਰ, ਰੂਪ ਲਾਲ ਧੀਰ, ਬਲਜੀਤ ਸਿੰਘ ਭਾਰਾਪੁਰ ਨੇ ਆਖਿਆ ਕਿ ਕਾਰਪੋਰੇਟ ਘਰਾਣੇ ਇਨ੍ਹਾਂ ਤਿੰਨੋ ਖੇਤੀ ਕਾਨੂੰਨਾਂ ਦੇ ਸਹਾਰੇ ਖੇਤੀ ਸੈਕਟਰ ਨੂੰ ਤਬਾਹ ਕਰ ਦੇਣਗੇ, ਕਾਰਪੋਰੇਟ ਖੇਤੀ ਵਸਤਾਂ ਦੀ ਕਿਸਾਨਾਂ ਦੀ ਆਪਣੇ ਉਤਪਾਦ ਦੀ ਸੌਦਾਬਾਜ਼ੀ ਕਰਨ ਦੀ ਸ਼ਕਤੀ ਖ਼ਤਮ ਕਰ ਦੇਣਗੇ, ਐਮ.ਐੱਸ.ਪੀ. ਖ਼ਤਮ ਹੋ ਜਾਵੇਗੀ ਜਿਸ ਕਰਕੇ ਖੇਤੀ ਸੈਕਟਰ ਨਾਲ ਜੁੜੇ ਭਾਰਤ ਦੀ ਅੱਧੀ ਆਬਾਦੀ ਦਾ ਭਵਿੱਖ ਖ਼ਤਮ ਹੋ ਜਾਵੇਗਾ | ਆਗੂਆਂ ਨੇ ਆਖਿਆ ਕਿ ਕਿਸਾਨੀ ਸੰਘਰਸ਼ ਦੌਰਾਨ 3 ਸੌ ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਦੇਸ਼ ਦੇ ਅਰਥਚਾਰੇ ਨੂੰ ਲੱਖਾਂ ਕਰੋੜ ਰੁਪਏ ਦਾ ਨੁਕਸਾਨ ਹੋ ਚੱੁਕਾ ਹੈ ਜਿਸ ਦਾ ਜਾਇਜ਼ਾ ਆਉਣਾ ਬਾਕੀ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਰੋਕ ਲਗਾ ਦਿੱਤੀ ਹੈ ਤੇ ਕਿਸਾਨਾਂ ਨੇ ਕੇਂਦਰ ਵਲੋਂ 18 ਮਹੀਨਿਆਂ ਲਈ ਕਾਨੂੰਨਾਂ ਨੂੰ ਠੰਢੇ ਬਸਤੇ 'ਚ ਪਾਉਣ ਦਾ ਪਸਤਾਵ ਵੀ ਰੱਦ ਕਰ ਦਿੱਤਾ ਹੈ ਕੇਂਦਰ ਸਰਕਾਰ ਦੀ ਇਸ ਤੋਂ ਵੱਡੀ ਅਸਫਲਤਾ ਹੋਰ ਕੀ ਹੋ ਸਕਦੀ ਹੈ
ਕਿ 14 ਅਕਤੂਬਰ 20 ਤੋਂ 22 ਜਨਵਰੀ 2021 ਤੱਕ 11 ਦੌਰ ਦੀ ਕਿਸਾਨਾਂ ਨਾਲ ਗੱਲਬਾਤ ਅਸਫਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 6 ਸੂਬੇ ਜਿਨ੍ਹਾਂ 'ਚ ਪੰਜਾਬ, ਕੇਰਲਾ, ਛੱਤੀਸਗੜ੍ਹ, ਰਾਜਸਥਾਨ, ਦਿੱਲੀ ਤੇ ਪੱਛਮੀ ਬੰਗਾਲ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਚੁੱਕੇ ਹਨ। ਆਗੂਆਂ ਨੇ ਇਹ ਵੀ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਦੋਗਲੀ ਨੀਤੀ 'ਤੇ ਉੱਤਰ ਆਈ ਹੈ, ਕਿਸਾਨਾਂ ਵਿਰੁੱਧ ਸੰਘਰਸ਼ ਦੇ ਮਾਮਲੇ ਨੂੰ ਲੈ ਕੇ ਦਰਜ ਕੀਤੇ ਮੁਕੱਦਮੇ ਉਸ ਦੀ ਕਿਸਾਨ, ਮਜ਼ਦੂਰ ਤੇ ਪਛੜੇ ਵਰਗਾਂ ਦੇ ਹਿਤਾਂ ਦੀ ਵਿਰੋਧੀ ਮਾਨਸਿਕਤਾ ਦੀ ਨਿਸ਼ਾਨੀ ਹੈ। ਇਸ ਮੌਕੇ ਸੁਖਦੀਪ ਸਿੰਘ ਸ਼ੁਕਾਰ, ਤਰਲੋਚਨ ਸਿੰਘ ਰੱਕੜ, ਦਲਜੀਤ ਸਿੰਘ ਮਾਣੇਵਾਲ, ਰਾਜ ਦਦਰਾਲ, ਰਵਿੰਦਰ ਮਹਿੰਮੀ, ਕੁਲਵਿੰਦਰ ਕੌਰ ਬੰਗਾ, ਮਮਤਾ ਫਗਵਾੜਾ, ਮਨੋਹਰ ਕਮਾਮ, ਰਛਪਾਲ ਮਹਾਲੋਂ, ਜੈਪਾਲ ਸੁੰਡਾ, ਵਿਜੈ ਮਜਾਰੀ, ਭੁਪਿੰਦਰ ਬੇਗਮਪੁਰੀ, ਗਿਆਨ ਚੰਦ, ਵਿਜੈ ਗੁਣਾਚੌਰ, ਹਰਬਲਾਸ ਬੱਧਣ, ਸੁਭਾਸ਼ ਗੋਰਾ ਕੌਂਸਲਰ, ਮੁਕੇਸ਼ ਬਾਲੀ, ਹਰਨਿੰਰਜਨ ਬੇਗਮਪੁਰ, ਮੁਖਤਿਆਰ ਰਾਹੋਂ, ਸੋਹਣ ਸਿੰਘ ਧੈਂਗੜਪੁਰ, ਹਰਮੇਸ਼ ਜਾਫ਼ਰਪੁਰ, ਬਿਸ਼ਨ ਦਾਸ, ਅਮਰੀਕ ਨਵਾਂਸ਼ਹਿਰ, ਕਪਿਲ ਨੀਲੋਵਾਲ, ਮੇਜਰ ਘਟਾਰੋਂ, ਕਰਨੈਲ ਦਰਦੀ, ਰਕੇਸ਼ ਸਰਪੰਚ ਉਧੋਵਾਲ, ਮਨਜੀਤ ਆਲੋਵਾਲ, ਸੁਰਿੰਦਰ ਝਿਗੜ, ਸਤਪਾਲ ਲੰਗੜੋਆ, ਦਵਿੰਦਰ ਟਾਕ, ਸੁਰਜੀਤ ਕਰੀਹਾ ਹਰਬੰਸ ਚਣਕੋਆ ਜ਼ੋਨ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ, ਦਿਲਬਾਗ ਮਹਿੰਦੀਪੁਰ, ਡਾ: ਰਜਿੰਦਰ ਲੱਕੀ, ਸਰਪੰਚ ਬਲਦੇਵ ਬਸਪਾ ਰੱਤੇਵਾਲ, ਐਡਵੋਕੇਟ ਕ੍ਰਿਸ਼ਨ ਭੁੱਟਾ, ਸੁਰਿੰਦਰ ਸੀਹਮਾਰ, ਡਾ: ਅਸ਼ੋਕ ਦੁੱਗਲ, ਬਾਬਾ ਕੇਵਲ ਆਸਰੋਂ, ਬਖਸ਼ੀਸ਼ ਸਿੰਘ ਮਾਜਰਾ ਜੱਟਾਂ, ਭੁਪਿੰਦਰ ਬੇਗਮਪੁਰੀ, ਸੁਰੇਸ਼ ਸੜੋਆ ਪਰਮਿੰਦਰ ਮੇਨਕਾ, ਸ਼ਾਮ ਲਾਲ ਬਣਾ ਆਦਿ ਸ਼ਾਮਿਲ ਸਨ।

ਬੰਗਾ 'ਚ 1.94 ਕਰੋੜ ਨਾਲ ਬਣੇਗਾ ਬਰਸਾਤੀ ਪਾਣੀ ਦਾ ਸੰਭਾਲ ਕੇਂਦਰ-ਪੱਲੀ ਝਿੱਕੀ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਬਰਸਾਤੀ ਪਾਣੀ ਦੀ ਸੰਭਾਲ ਲਈ 1.94 ਕਰੋੜ ਦੀ ਲਾਗਤ ਨਾਲ ਪਾਣੀ ਸੰਭਾਲ ਕੇਂਦਰ ਬਣਾਇਆ ਜਾ ਰਿਹਾ ਹੈ | ਇਸ ਸਬੰਧੀ ਨਕਸ਼ਾ ਤਿਆਰ ਕੀਤਾ ਗਿਆ ਹੈ | ਇਹ ਪ੍ਰਗਟਾਵਾ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਵਿਅਕਤੀ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਰੈਲਮਾਜਰਾ, 27 ਜੁਲਾਈ (ਸੁਭਾਸ਼ ਟੌਂਸਾ)- ਸਨਅਤੀ ਖੇਤਰ ਦੇ ਪਿੰਡ ਰੈਲਮਾਜਰਾ ਵਿਖੇ ਬਾਅਦ ਦੁਪਹਿਰ ਬਿਸਤ ਦੁਆਬ ਨਹਿਰ ਵਿਚ ਛਾਲ ਮਾਰ ਕੇ ਇਕ ਵਿਅਕਤੀ ਨੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਕਸ਼ਮੀਰੀ ਲਾਲ ਸਪੁੱਤਰ ਗੋਦਲ ਚੰਦ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਨਵਾਂਸ਼ਹਿਰ ਦੇ ਵਿਧਾਇਕ ਦੀ ਕੋਠੀ ਅੱਗੇ ਧਰਨਾ

ਨਵਾਂਸ਼ਹਿਰ, 27 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਪੇਂਡੂ ਅਤੇ ਖੇਤ ਮਜ਼ਦੂਰਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਹਲਕਾ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦੀ ਕੋਠੀ ਅੱਗੇ ਧਰਨਾ ਲਾ ਕੇ ਮੰਗ ਪੱਤਰ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲੇ 16 ਵਿਅਕਤੀਆਂ ਦੇ ਚਲਾਨ

ਨਵਾਂਸ਼ਹਿਰ, 27 ਜੁਲਾਈ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਐਸ.ਸੀ. ਕਾਰਪੋਰੇਸ਼ਨ ਵਲੋਂ ਸਵੈ-ਰੁਜ਼ਗਾਰ ਲਈ ਕਰਜ਼ਾ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰ ਵਲੋਂ ਚੇਅਰਮੈਨ ਇੰਜ: ਮੋਹਨ ਲਾਲ ਸੂਦ ਦੀ ਅਗਵਾਈ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਾਰਪੋਰੇਸ਼ਨ ਵਲੋਂ ਚਲਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਪਿੰਡ ਪੱਲੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਹੋਂ, 27 ਜੁਲਾਈ (ਬਲਬੀਰ ਸਿੰਘ ਰੂਬੀ)- ਪਿੰਡ ਪੱਲੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਰਾਹੋਂ ਦੀ ਕੌਂਸਲਰ ਮਨਦੀਪ ਕੌਰ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਵਿਰਸੇ 'ਚੋਂ ਅਲੋਪ ਹੋ ਰਹੇ ਤੀਆਂ ...

ਪੂਰੀ ਖ਼ਬਰ »

ਬੀ.ਐੱਲ.ਐਮ. ਗਰਲਜ਼ ਕਾਲਜ ਨੂੰ ਮਿਲਿਆ ਜ਼ਿਲ੍ਹਾ ਗ੍ਰੀਨ ਚੈਂਪੀਅਨ ਪੁਰਸਕਾਰ

ਨਵਾਂਸ਼ਹਿਰ, 27 ਜੁਲਾਈ (ਗੁਰਬਖਸ਼ ਸਿੰਘ ਮਹੇ)- ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ, ਉੱਚ ਸਿੱਖਿਆ ਵਿਭਾਗ, ਭਾਰਤ ਸਰਕਾਰ ਵਲੋਂ ਬੀ.ਐੱਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਨੂੰ ਸਵੱਛਤਾ ਲਈ ਜ਼ਿਲ੍ਹਾ ਗ੍ਰੀਨ ਚੈਂਪੀਅਨ ਪੁਰਸਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹੀ ਸੰਵਿਧਾਨ ਨੂੰ ਬਚਾ ਸਕਦੀ-ਡੈਨੀ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਵਿਧਾਇਕ ਨੇ ਆਖਿਆ ਕਿ ਕਾਂਗਰਸ ਪਾਰਟੀ ਡਾ. ਭੀਮ ਰਾਓ ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲ ਰਹੀ ਹੈ | ਭਾਰਤੀ ਜਨਤਾ ਪਾਰਟੀ ਡਾ. ਅੰਬੇਡਕਰ ਦਾ ਬਣਾਇਆ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਐਮ.ਏ. ਇੰਗਲਿਸ਼ ਸਮੈਸਟਰ ਤੀਜਾ 'ਚੋਂ 232/400 (58 ਫ਼ੀਸਦੀ) ਅੰਕਾਂ ਨਾਲ ਜ਼ਿਲ੍ਹੇ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਕੈਪਟਨ ਮਹਿਤਾ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ

ਜਾਡਲਾ, 27 ਜੁਲਾਈ (ਬਲਦੇਵ ਸਿੰਘ ਬੱਲੀ)- ਪਿੰਡ ਬੱਬਰਾਂ ਦੀ ਧਰਤੀ ਦੌਲਤਪੁਰ ਦੇ ਜੰਮਪਲ 34 ਸਾਲ ਦੀ ਉਮਰ 'ਚ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਕੈਪਟਨ ਮਹਿਤਾ ਸਿੰਘ ਦਾ ਜਨਮ 1 ਅਗਸਤ 1922 ਨੂੰ ਪਿਤਾ ਰੁਲਦਾ ਰਾਮ ਦੇ ਗ੍ਰਹਿ ਮਾਤਾ ਜਵਾਲੀ ਦੀ ਕੁੱਖੋਂ ਪਿੰਡ ਦੌਲਤਪੁਰ (ਹਾਲ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਤਹਿਸੀਲ ਕਮੇਟੀ ਬਲਾਚੌਰ ਦੀ 23ਵੀਂ ਪਾਰਟੀ ਕਾਨਫ਼ਰੰਸ

ਬਲਾਚੌਰ, 27 ਜੁਲਾਈ (ਸ਼ਾਮ ਸੁੰਦਰ ਮੀਲੂ)- ਸੀ.ਪੀ.ਆਈ. (ਐਮ) ਦੀ 23ਵੀਂ ਪਾਰਟੀ ਦੀ ਕਾਂਗਰਸ ਦੀਆਂ ਤਿਆਰੀਆਂ ਸਬੰਧੀ ਪੰਜਾਬ ਅੰਦਰ ਤਹਿਸੀਲ ਪੱਧਰ ਦੀਆਂ ਕਾਨਫ਼ਰੰਸਾਂ ਦੇ ਸਿਲਸਿਲੇ ਵਜੋਂ ਸੀ.ਪੀ.ਆਈ. (ਐਮ) ਤਹਿਸੀਲ ਕਮੇਟੀ ਬਲਾਚੌਰ ਦੀ ਕਾਨਫ਼ਰੰਸ ਪਿੰਡ ਕੌਲਗੜ੍ਹ ਪ੍ਰੇਮ ...

ਪੂਰੀ ਖ਼ਬਰ »

ਕਲਗੀਧਰ ਸੇਵਕ ਜਥਾ ਦੋਆਬਾ ਵਲੋਂ ਦੁੱਖ ਦਾ ਪ੍ਰਗਟਾਵਾ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕਲਗੀਧਰ ਸੇਵਕ ਜਥਾ ਦੋਆਬਾ ਦੇ ਸਾਬਕਾ ਪ੍ਰਧਾਨ ਅਤੇ ਸਰਪ੍ਰਸਤ ਬਿਕਰਮਜੀਤ ਸਿੰਘ ਕਾਹਮਾ ਦੀ ਅਮਰੀਕਾ 'ਚ ਮੌਤ ਹੋ ਗਈ | ਜਥੇ ਵਲੋਂ ਇਕ ਸ਼ੋਕ ਸਭਾ ਕੀਤੀ ਗਈ ਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਕੱਲ੍ਹ ਦੀ ਪਟਿਆਲਾ ਰੈਲੀ 'ਚ ਮਾਸਟਰ ਕੇਡਰ ਯੂਨੀਅਨ ਪੰਜਾਬ ਕਰੇਗਾ ਭਰਵੀਂ ਸ਼ਮੂਲੀਅਤ-ਉੱਪਲ

ਨਵਾਂਸ਼ਹਿਰ, 27 ਜੁਲਾਈ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਹੋ ਰਹੀ ਮਹਾਂ ਰੈਲੀ 'ਚ ਸ਼ਾਮਿਲ ਹੋਣ ਲਈ ਅੱਜ ਇੱਕ ਅਹਿਮ ਬੈਠਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਬਲਾਚੌਰ, 27 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਹਾਈ ਸਕੂਲ ਗਹੂੰਣ ਵਿਖੇ ਵਿਸ਼ਾ ਅਧਿਆਪਕਾਂ ਦੇ ਤਿੰਨ ਰੋਜ਼ਾ ਸੈਮੀਨਾਰ ਦੇ ਦੂਜੇ ਦਿਨ ਸਾਇੰਸ ਤੇ ਐੱਸ.ਐੱਸ ਅਧਿਆਪਕਾਂ ਨੰੂ ਸਿਖਲਾਈ ਦਿੱਤੀ ਗਈ | ਇਸ ਮੌਕੇ ਜਗਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਡਾ: ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਰਮਚਾਰੀ ਸੰਘਰਸ਼ ਲਈ ਮਜਬੂਰ-ਬੀਬੀ ਸੰਤੋਸ਼ ਕਟਾਰੀਆ

ਪੋਜੇਵਾਲ ਸਰਾਂ, 27 ਜੁਲਾਈ (ਰਮਨ ਭਾਟੀਆ)- ਸੂਬੇ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ ਤੇ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਦੀਆ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਅੱਜ ਹਰ ਸਰਕਾਰੀ ਵਿਭਾਗ ਦੇ ਕਰਮਚਾਰੀ ਕੰਮਕਾਰ ਛੱਡ ਕੇ ਮਜਬੂਰ ਹੋਕੇ ...

ਪੂਰੀ ਖ਼ਬਰ »

ਕਟਾਰੀਆਂ 'ਚ ਜੋੜ ਮੇਲਾ 30 ਤੋਂ

ਕਟਾਰੀਆਂ, 27 ਜੁਲਾਈ (ਨਵਜੋਤ ਸਿੰਘ ਜੱਖੂ)- ਰੋਜ਼ਾ ਸ਼ਰੀਫ਼ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਪਿੰਡ ਕਟਾਰੀਆਂ ਵਿਖੇ ਸਾਈਾ ਪੂਰਨ ਸ਼ਾਹ ਨੌਂਸ਼ਾਹੀ ਕਾਦਰੀ ਦਾ ਸਾਲਾਨਾ ਮੇਲਾ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਗੱਠਜੋੜ ਕਿਸਾਨੀ ਨਾਲ ਵਚਨਬੱਧ-ਐਡ. ਚੌਹਾਨ

ਪੋਜੇਵਾਲ ਸਰਾਂ, 27 ਜੁਲਾਈ (ਰਮਨ ਭਾਟੀਆ)- ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅਕਾਲੀ-ਬਸਪਾ ਗੱਠਜੋੜ ਕਿਸਾਨੀ ਨਾਲ ਵਚਨਬੱਧ ਹੈ ਤੇ ਜਦੋਂ ਤੱਕ ਕਾਲੇ ਬਿੱਲ ਰੱਦ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਨਿਰਵਿਘਨ ਜਾਰੀ ਰਹੇਗਾ | ਇਹ ਪ੍ਰਗਟਾਵਾ ਹਲਕਾ ਬਲਾਚੌਰ ...

ਪੂਰੀ ਖ਼ਬਰ »

ਕਿਸਾਨ ਸੰਸਦ 'ਚ ਹਿੱਸਾ ਲੈਣ ਲਈ ਕਿਸਾਨ ਬੀਬੀਆਂ ਦਾ ਜਥਾ ਰਵਾਨਾ

ਔੜ, 27 ਜੁਲਾਈ (ਜਰਨੈਲ ਸਿੰਘ ਖੁਰਦ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਦੇਸ਼ ਅਨੁਸਾਰ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਚਲਾਈ ਜਾ ਰਹੀ ਹੈ ਜਿਸ ਵਿਚ ਭਾਗ ਲੈਣ ਲਈ ਦੋਆਬਾ ਕਿਸਾਨ ਯੂਨੀਅਨ ਰਜਿ: ਪੰਜਾਬ ਦੇ ਸੂਬਾ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾਂ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX