ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  12 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  24 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  36 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫ਼ਤਹਿਗੜ੍ਹ ਸਾਹਿਬ

ਅਕਾਲੀ ਦਲ-ਬਸਪਾ ਗੱਠਜੋੜ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ-ਭੱਟੀ, ਰਾਜੂ ਖੰਨਾ, ਸੈਣੀ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਰਕਰਾਂ ਵਲੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਅਮਲੋਹ ਹਲਕੇ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਬਸਪਾ ਆਗੂ ਤਰਲੋਚਨ ਸਿੰਘ ਸੈਣੀ ਦੀ ਅਗਵਾਈ 'ਚ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਮੋਟਰਸਾਈਕਲ ਮਾਰਚ ਕੱਢ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਤਹਿਸੀਲਦਾਰ ਗੁਰਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ 7 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਹੁਣ ਤੱਕ ਤਕਰੀਬਨ 600 ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਅੜੀਅਲ ਰਵੱਈਆ ਛੱਡਣ ਨੂੰ ਤਿਆਰ ਨਹੀਂ ਹਨ ਤੇ ਉਹ ਲਗਾਤਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੰੁਚਾਉਣ 'ਚ ਲੱਗੇ ਹੋਏ ਹਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਕਿਸਾਨਾਂ ਦੇ ਸੰਘਰਸ਼ 'ਚ ਉਨ੍ਹਾਂ ਦੇ ਨਾਲ ਹੈ ਤੇ ਸੂਬੇ 'ਚ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਕਰਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਨੀਤੀਆਂ ਨੂੰ ਤਿਆਗ ਕੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ ਤਾਂ ਜੋ ਦਿੱਲੀ ਦੀਆਂ ਸੜਕਾਂ ਤੇ ਰੁਲ ਰਹੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦਾ ਖ਼ਮਿਆਜ਼ਾ ਕੇਂਦਰ ਦੀ ਭਾਜਪਾ ਸਰਕਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਇਸ ਮੌਕੇ ਬਸਪਾ ਇੰਚਾਰਜ ਕੁਲਵੰਤ ਮਹਿਤੋ, ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਦਿਓਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਸਤਵਿੰਦਰ ਕੌਰ ਗਿੱਲ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਸਾਬਕਾ ਕੌਂਸਲਰ ਅਜੈਬ ਸਿੰਘ, ਬਹਾਦਰ ਸਿੰਘ ਭੱਟਮਾਜਰਾ, ਮਾਸਟਰ ਸਰਦਾਰਾ ਸਿੰਘ, ਕ੍ਰਿਸ਼ਨ ਸਿੰਘ ਬਧੌਛੀ ਕਲਾਂ, ਕੁਲਦੀਪ ਸਿੰਘ ਤਰਖਾਣ ਮਾਜਰਾ, ਹੈੱਡ ਮਾਸਟਰ ਹਰਨੇਕ ਸਿੰਘ, ਗੁਰਮੁਖ ਸਿੰਘ ਜੱਲ੍ਹਾ, ਬਲਵੀਰ ਸਿੰਘ ਰੁੜਕੀ, ਹਰਨੇਕ ਸਿੰਘ ਸਰਪੰਚ ਰਾਮਗੜ੍ਹ ਸੈਣੀਆਂ, ਜਸਵੰਤ ਸਿੰਘ ਰਾਣਾ, ਬਲਕਾਰ ਸਿੰਘ ਨੰਬਰਦਾਰ, ਸ਼ਾਦੀ ਰਾਮ ਜਲਵੇੜ੍ਹਾ, ਪ੍ਰੀਤ ਸਿੰਘ, ਗੁਰਨਾਮ ਸਿੰਘ, ਤਿਲਕ ਰਾਜ ਸੱਗੂ, ਸ਼ਮਸ਼ੇਰ ਸਿੰਘ ਫ਼ਤਹਿਗੜ੍ਹ ਨਿਊਆ, ਚੰਨਣ ਸਿੰਘ ਨਾਮਧਾਰੀ, ਕੁਲਵੰਤ ਸਿੰਘ, ਬਿੱਕਰ ਸਿੰਘ, ਗੁਰਮੁਖ ਸਿੰਘ, ਕਾਬਲ ਸਿੰਘ ਬਾਜਵਾ ਮੀਤ ਪ੍ਰਧਾਨ, ਜਤਿੰਦਰ ਸਿੰਘ ਬੱਬੂ, ਅਵਤਾਰ ਸਿੰਘ ਚੌਹਾਨ, ਪਿੰ੍ਰਸੀਪਲ ਕਰਨੈਲ ਸਿੰਘ ਆਦਿ ਹਾਜ਼ਰ ਸਨ |

ਆਤਮਾ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਸੈਸ਼ਨ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਫ਼ਸਰ ਡਾ. ਹਰਵਿੰਦਰ ਲਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਪਿੰਡ ਰਾਮਪੁਰ ਬਲਾਕ ਖੇੜਾ ਦੇ ਖੇਤ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਚੱਲ ਰਹੇ ...

ਪੂਰੀ ਖ਼ਬਰ »

150 ਲੀਟਰ ਲਾਹਣ ਤੇ 20 ਬੋਤਲਾਂ ਰੂੜੀ ਮਾਰਕਾ ਸ਼ਰਾਬ ਬਰਾਮਦ

ਜਖਵਾਲੀ, 27 ਜੁਲਾਈ (ਨਿਰਭੈ ਸਿੰਘ)-ਪੁਲਿਸ ਨੇ ਘਰ 'ਚੋਂ ਲਾਹਣ ਤੇ ਰੂੜੀ ਮਾਰਕਾ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੂੂਲੇਪੁਰ ਦੇ ਸਬ ਇੰਸਪੈਕਟਰ ਮਨਜੀਤ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਰਸੇਮ ਸਿੰਘ ਵਾਸੀ ਚਨਾਰਥਲ ਕਲਾਂ ਨੇ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਵਲੋਂ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਦੇ ਸੈਮੀਨਾਰਾਂ ਦਾ 7 ਅਗਸਤ ਤੱਕ ਬਾਈਕਾਟ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗਾਂ ਸਬੰਧੀ ਮੰਗ ਪੱਤਰ ਸੌਂਪ ਕੇ ਸੂਬਾ ਸਰਕਾਰ ਵਲੋਂ ਅਧਿਆਪਕਾਂ ਨੂੰ ਪੱਕੇ ਨਾ ਕਰਨ ਦੇ ਰੋਸ 'ਚ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਦੇ ਤਹਿਤ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਨੇ ਕੇਂਦਰ ਮੰਤਰੀ ਨਰਿੰਦਰ ਤੋਮਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਨਾਂਅ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਮੰਗ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਵੱਡਾ ਕਾਫ਼ਲਾ ਇਕ ਅਗਸਤ ਨੂੰ ਕਰੇਗਾ ਸ਼ਮੂਲੀਅਤ-ਸੰਘਰਸ਼ ਕਮੇਟੀ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਿਸਾਨ ਅੰਦੋਲਨ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਤੇ ਲੋਕਾਂ ਨੂੰ ਕਿਸਾਨੀ ਅੰਦੋਲਨ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਸੀ. ਡੀ. ਪੀ. ਓ. ਦੀ ਅਗਵਾਈ ਹੇਠ ਰੋਸ ਧਰਨਾ

ਬਸੀ ਪਠਾਣਾਂ, 27 ਜੁਲਾਈ (ਰਵਿੰਦਰ ਮੌਦਗਿਲ)-ਸੀ.ਡੀ.ਪੀ.ਓ. ਡੈਮੋਕਰੈਟਿਕ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਸੀ ਪਠਾਣਾਂ ਵਲੋਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਵੀਨਾ ਭਗਤ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ...

ਪੂਰੀ ਖ਼ਬਰ »

10 ਬੋਤਲਾਂ ਨਾਜਾਇਜ਼ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਖਮਾਣੋਂ, 27 ਜੁਲਾਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਨੂੰ ਠੇਕਾ ਸ਼ਰਾਬ ਦੇਸੀ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸਪਿੰਦਰ ਸਿੰਘ ਜਦੋਂ ਭੈੜੇ ਪੁਰਸ਼ਾਂ ਖ਼ਿਲਾਫ਼ ਸ਼ਹਿਰ ...

ਪੂਰੀ ਖ਼ਬਰ »

ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਜਦੋਂ ਤੱਕ ਰੱਦ ਨਹੀਂ ਕਰਦੀ ਅਕਾਲੀ-ਬਸਪਾ ਗੱਠਜੋੜ ਵਲੋਂ ਸੰਘਰਸ਼ ਜਾਰੀ ਰਹੇਗਾ-ਰਾਜੂ ਖੰਨਾ, ਕੁਲਵੰਤ ਮਹਿਤੋ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀਆਂ ਹਦਾਇਤਾਂ ਤੇ ਪਹਿਰਾ ਦਿੰਦੇ ਹੋਏ ਕਿਸਾਨਾਂ ਦੇ ਹੱਕ ਵਿਚ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਲਕਾ ਅਮਲੋਹ ਤੋਂ ਹਲਕੇ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਨਜ਼ਦੀਕ ਪਿੰਡ ਰਾਏਪੁਰ ਅਰਾਈਆਂ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਅਮਲੋਹ ਦੇ ਐੱਸ.ਐੱਚ.ਓ. ਰਾਜ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕੋਈ ਅਣਪਛਾਤਾ ਵਿਅਕਤੀ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਹੁਣ ਨੂੰ ਸਿੱਧੂ ਵੀ ਪਾਰ ਨਹੀਂ ਲਗਾ ਸਕਦਾ-ਅਮਨ ਲਾਡਪੁਰ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਪੰਜਾਬ ਅੰਦਰ ਕਾਂਗਰਸ ਪਾਰਟੀ ਨੇ ਆਪਣੀ ਸਰਕਾਰ ਦੇ ਸਭ ਤੋਂ ਮਾੜੇ ਰਾਜ ਪ੍ਰਬੰਧ ਕੀਤੇ, ਵਾਅਦਿਆਂ, ਭਿ੍ਸ਼ਟਾਚਾਰ ਅਤੇ ਅਨੇਕਾਂ ਘੁਟਾਲਿਆਂ ਤੇ ਪਰਦਾ ਪਾਉਣ ਲਈ ਨਵਜੋਤ ਸਿੱਧੂ ਨੂੰ ਕਾਂਗਰਸ ਦੀ ਸੂਬਾ ਪ੍ਰਧਾਨਗੀ ਸੌਂਪੀ ਹੈ | ਪਰ ਕਾਂਗਰਸ ...

ਪੂਰੀ ਖ਼ਬਰ »

ਬਡਾਲੀ ਤੋਂ ਮੁੱਢੜੀਆਂ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ, ਰਾਹਗੀਰ ਪੇ੍ਰਸ਼ਾਨ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਬਡਾਲੀ ਤੋਂ ਮੁੱਢੜੀਆਂ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਜਿੱਥੇ ਰਾਹਗੀਰ ਪੇ੍ਰਸ਼ਾਨ ਹੁੰਦੇ ਹਨ ਉੱਥੇ ਹੀ ਕਈ ਥਾਵਾਂ 'ਤੇ ਸੜਕ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਕਿਸੇ ਸਮੇਂ ਵੱਡਾ ਹਾਦਸਾ ਵੀ ਵਾਪਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਨਲੀਨਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਪੰਜੋਲੀ ਨੇ ਦੱਸਿਆ ਕਿ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਪਿੰਡ ਨਬੀਪੁਰ 'ਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਠੇਕੇਦਾਰ ਦੀ ਲਾਪਰਵਾਹੀ ਦਾ ਖ਼ਮਿਆਜ਼ਾ ਭੁਗਤ ਰਹੇ ਨੇ ਲੋਕ

ਮੰਡੀ ਗੋਬਿੰਦਗੜ੍ਹ, 27 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਕੁਝ ਇਲਾਕਿਆਂ ਵਿਚ ਬਿਜਲੀ ਬੋਰਡ ਦੇ ਠੇਕੇਦਾਰ ਵਲੋਂ ਕੀਤੀਆਂ ਗਈਆਂ ਲਾਪਰਵਾਹੀਆਂ ਦਾ ਖ਼ਮਿਆਜ਼ਾ ਸ਼ਹਿਰ ਵਾਸੀ ਭੁਗਤ ਰਹੇ ਹਨ | ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸਾਲਾਨਾ ਉਰਸ ਸ਼ਰਧਾ ਨਾਲ ਮਨਾਇਆ

ਅਮਲੋਹ, 27 ਜੁਲਾਈ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਵਿਖੇ ਸਥਿਤ ਮਸਜਿਦ ਬਾਬਾ ਨਗਾਹੀਆਂ ਸ਼ਾਹ ਵਿਖੇ ਅੱਜ ਸਾਲਾਨਾ ਉਰਸ ਦਾ ਪਵਿੱਤਰ ਤਿਉਹਾਰ ਬਹੁਤ ਸ਼ਰਧਾ ਨਾਲ ਮਨਾਇਆ | ਇਸ ਮੌਕੇ ਅੰਤਰਰਾਸ਼ਟਰੀ ਹਿਊਮਨ ਰਾਈਟਸ ਕੌਂਸਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਨਾਮ ਸਿੰਘ ਪੁਰੀ ...

ਪੂਰੀ ਖ਼ਬਰ »

ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 27 ਜੁਲਾਈ (ਮੁਕੇਸ਼ ਘਈ)-ਤੰਦਰੁਸਤ ਪੰਜਾਬ ਮੁਹਿੰਮ ਤਹਿਤ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਦੂਸ਼ਣ ਰੋਕਥਾਮ ਜਾਗਰੂਕਤਾ ਕੈਂਪ ਲਗਾਇਆ ਗਿਆ | ਸ਼ਹਿਰ ਵਿਚ ਵੱਖ-ਵੱਖ ਜਗ੍ਹਾ 'ਤੇ ਲਗਾਏ ਗਏ ਇਸ ਕੈਂਪ ਵਿਚ ਪਟਿਆਲਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਬਸੀ ਪਠਾਣਾਂ, 27 ਜੁਲਾਈ (ਰਵਿੰਦਰ ਮੌਦਗਿਲ)-ਐਸ.ਡੀ.ਐਮ. ਯਸ਼ਪਾਲ ਸ਼ਰਮਾ ਵਲੋਂ ਮੰਗਲਵਾਰ ਨੂੰ ਸਿਵਲ ਹਸਪਤਾਲ ਬਸੀ ਪਠਾਣਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਦਾਖਲ ਮਰੀਜ਼ਾਂ ਦਾ ਹਾਲਚਾਲ ਜਾਣਿਆ ਤੇ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ | ਉਨ੍ਹਾਂ ...

ਪੂਰੀ ਖ਼ਬਰ »

ਡੀ.ਸੀ. ਨੇ ਬਿਹਤਰ ਸਿਹਤ ਸਹੂਲਤਾਂ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 27 ਸਾਹਿਬ (ਮਨਪ੍ਰੀਤ ਸਿੰਘ)-ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ 15ਵੇਂ ਵਿੱਤ ਕਮਿਸ਼ਨ ਤਹਿਤ ਫ਼ੰਡ ...

ਪੂਰੀ ਖ਼ਬਰ »

ਡਾ. ਬਿੱਟੂ ਨੂੰ ਪੰਚਾਇਤ ਸੰਮਤੀ ਭੁਨਰਹੇੜੀ ਉੱਪ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਨਾਲ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਭੁੱਨਰਹੇੜੀ, 27 ਜੁਲਾਈ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਬਲਾਕ ਭੁਨਰਹੇੜੀ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਨੂੰ ਪੰਚਾਇਤ ਸੰਮਤੀ ਭੁਨਰਹੇੜੀ ਦੇ ਉੱਪ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਨਾਲ ਪੁਰਾਣੇ ਕਾਂਗਰਸ ਪਾਰਟੀ ਦੇ ਵਰਕਰ 'ਚ ਖ਼ੁਸ਼ੀ ਦੀ ਲਹਿਰ ਫੈਲ ਗਈ | ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਚੋਰੀ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਮਾਡਲ ਟਾਊਨ ਵਿਖੇ ਰਘਵੀਰ ਨਗਰ 'ਚ ਇਕ ਘਰ ਦੇ ਵਸਨੀਕ 24 ਜੁਲਾਈ ਨੂੰ ਘਰੋਂ ਬਾਹਰ ਗਏ ਹੋਏ ਸੀ | ਜਦੋਂ ਉਹ 26 ਜੁਲਾਈ ਨੂੰ ਘਰ ਵਾਪਸ ਆਏ ਤਾ ਉਨ੍ਹਾਂ ਦੇ ਘਰ ਦਾ ਸਮਾਨ ਖਿੱਲਰਿਆ ਪਿਆ ਹੋਣ ਦੇ ਨਾਲ 45 ਹਜ਼ਾਰ ਦੀ ਨਗਦੀ, ਇਕ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਕੀਤਾ ਜਾਗਰੂਕ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਪਿੰਡ ਭੱਦਲਥੂਹਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਦਾਰਪਾਲ ਤੇ ...

ਪੂਰੀ ਖ਼ਬਰ »

ਭੁੱਕੀ ਚੂਰਾ ਸਮੇਤ ਇਕ ਵਿਅਕਤੀ ਗਿ੍ਫ਼ਤਾਰ-ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਰਹਿੰਦ ਪੁਲਿਸ ਵਲੋਂ ਇਕ ਵਿਅਕਤੀ ਨੂੰ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਨੂੰ ਅੰਤਰਰਾਸ਼ਟਰੀ ਪੱਧਰ ਦੀ ਖੋਜ ਪੁਸਤਕ ਦੀ ਸੰਪਾਦਨਾ ਮਿਲੀ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਨੂੰ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਅੰਤਰਗਤ ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਸੰਸਥਾ, ਕਰਨਾਟਕ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਡਾ. ਜੀ.ਕੇ. ਸ਼ਰਮਾ ਦੇ ...

ਪੂਰੀ ਖ਼ਬਰ »

ਜਸਲੀਨ ਕੌਰ ਫਰੌਰ ਬਲਦੇਵ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੀ ਪ੍ਰਧਾਨ ਬਣੀ

ਖਮਾਣੋਂ, 27 ਜੁਲਾਈ (ਮਨਮੋਹਨ ਸਿੰਘ ਕਲੇਰ)-ਪਿੰਡ ਫਰੌਰ ਵਿਖੇ ਬਲਦੇਵ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਸਰਪ੍ਰਸਤ ਨਾਇਬ ਸਿੰਘ ਦੀ ਅਗਵਾਈ ਵਿਚ ਮੈਂਬਰਾਂ ਤੇ ਪਿੰਡ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿਚ ਮੀਟਿੰਗ ਹੋਈ | ਜਿਸ ਵਿਚ ਪਹਿਲੇ ਕਲੱਬ ਨੂੰ ਭੰਗ ਕਰਕੇ ...

ਪੂਰੀ ਖ਼ਬਰ »

ਨਮਨ ਮੜਕਨ ਅਮਲੋਹ ਦੇ ਨਵੇਂ ਐਸ.ਡੀ.ਐਮ. ਨਿਯੁਕਤ

ਅਮਲੋਹ, 27 ਜੁਲਾਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ ਕਈ ਵੱਡੇ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਤਹਿਸੀਲ ਅਮਲੋਹ ਦੇ ਨਵੇਂ ਐਸ.ਡੀ.ਐਮ. ਵਜੋਂ ਨਮਨ ਮੜਕਨ ਨੂੰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਇਸ ਤੋਂ ਪਹਿਲਾਂ ਸ਼ਹਿਰ ਸਮਾਣਾ ...

ਪੂਰੀ ਖ਼ਬਰ »

ਸਟੀਲ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਨਵੀਂ ਇਮਾਰਤ ਦੀ ਉਸਾਰੀ ਜਲਦ ਹੋਵੇਗੀ-ਸਿੰਗਲਾ

ਮੰਡੀ ਗੋਬਿੰਦਗੜ੍ਹ, 27 ਜੁਲਾਈ (ਮੁਕੇਸ਼ ਘਈ)-ਏਸ਼ੀਆ ਦੀ ਪ੍ਰਸਿੱਧ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਸਟੀਲ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਅਨਿਲ ਸਿੰਗਲਾ ਨੇ ਦੱਸਿਆ ਕਿ ਜਲਦ ਹੀ ਸਟੀਲ ਚੈਂਬਰ ਦੀ ਆਪਣੀ ਨਵੀਂ ਇਮਾਰਤ ਦੀ ਉਸਾਰੀ ਹੋਣ ਜਾ ਰਹੀ ਹੈ, ...

ਪੂਰੀ ਖ਼ਬਰ »

ਸੰਘੋਲ ਦੇ ਓਵਰਬਿ੍ਜ 'ਤੇ ਬੰਦ ਪਈਆਂ ਲਾਈਟਾਂ ਚਾਲੂ ਕਰਨ ਦੀ ਮੰਗ

ਸੰਘੋਲ, 27 ਜੁਲਾਈ (ਗੁਰਨਾਮ ਸਿੰਘ ਚੀਨਾ)-ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ 'ਤੇ ਕਸਬਾ ਸੰਘੋਲ ਵਿਖੇ ਬਣੇ ਓਵਰਬਿ੍ਜ 'ਤੇ ਲੱਗੀਆਂ ਲਾਈਟਾਂ ਕਾਫੀ ਸਮੇਂ ਤੋਂ ਬੰਦ ਪਈਆਂ ਹਨ | ਜਿਸ ਕਾਰਨ ਰਾਤ ਸਮੇਂ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ | ਇਸ ਸਬੰਧੀ ਜਸਵੀਰ ...

ਪੂਰੀ ਖ਼ਬਰ »

ਸਿੱਧੂ ਦੁਆਰਾ ਦੇਸ਼ ਦੇ ਅੰਨਦਾਤਾ ਬਾਰੇ ਟਿੱਪਣੀ ਕਰਨਾ ਮੰਦਭਾਗਾ-ਐਡਵੋਕੇਟ ਟਿਵਾਣਾ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਿਸਾਨਾਂ ਸਬੰਧੀ 'ਪਿਆਸੇ ਨੂੰ ਖੂਹ ਪਾਸ ਚੱਲ ਕੇ ਆਉਣ' ਬਾਰੇ ਕੀਤੀ ਟਿੱਪਣੀ ਦਾ 'ਆਪ' ਵਲੋਂ ਸਖ਼ਤ ਨੋਟਿਸ ਲਿਆ ਗਿਆ ਹੈ | 'ਆਪ' ਦੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਨੇ ਮੀਟਿੰਗ ਕਰਕੇ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ

ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਸਾਝਾ ਫ਼ਰੰਟ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਦੁਆਰਾ ਮੀਟਿੰਗ ਕਰਕੇ 29 ਜੁਲਾਈ ਨੂੰ ਪਟਿਆਲਾ ਵਿਖੇ ਮੁਲਾਜ਼ਮ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮਹਾਂ ਰੈਲੀ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਅਮਲੋਹ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਨਗਰ ਕੌਂਸਲ ਵਲੋਂ ਯਤਨ ਜਾਰੀ-ਡਾ. ਹਰਪ੍ਰੀਤ ਸਿੰਘ

ਅਮਲੋਹ, 27 ਜੁਲਾਈ (ਕੇਵਲ ਸਿੰਘ)-ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਰਜਿੰਦਰ ਸਿੰਘ ਵਲੋਂ ਸੀਵਰੇਜ ਦੀ ਸਫਾਈ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX