ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  5 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  17 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  29 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਾਜ਼ਿਲਕਾ / ਅਬੋਹਰ

24 ਘੰਟਿਆਂ ਬਾਅਦ ਜਲਾਲਾਬਾਦ ਦੇ ਵਿਧਾਇਕ ਦੇ ਭਰੋਸੇ 'ਤੇ ਪੀੜਤ ਪਰਿਵਾਰ ਨੇ ਹਾਈਵੇ ਤੋਂ ਚੁੱਕਿਆ ਧਰਨਾ

ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਪਿੰਡ ਕਮਾਲ ਵਾਲਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਕਿਸਾਨ ਦੇ ਕਤਲ ਦੇ ਮਾਮਲੇ ਵਿਚ ਅੱਜ ਪਰਿਵਾਰਕ ਮੈਂਬਰਾਂ ਵਲੋਂ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਦੇ ਭਰੋਸੇ ਤੋਂ ਬਾਅਦ ਧਰਨਾ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਅਤੇ ਲਾਸ਼ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ | ਪਰਿਵਾਰਕ ਮੈਂਬਰ ਇਕ ਹੀ ਮੰਗ ਲਈ ਅੜੇ ਹੋਏ ਹਨ ਕਿ ਕਤਲ ਕਰਨ ਵਾਲੇ ਦੋਸ਼ੀਆਂ ਵਿਚੋਂ ਦੂਸਰੇ ਦੋਸ਼ੀ ਨੂੰ ਜਲਦ ਗਿ੍ਫ਼ਤਾਰ ਕੀਤਾ ਜਾਵੇ | ਮਿ੍ਤਕ ਪੁਸ਼ਪਿੰਦਰ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਪੁਲਿਸ ਜਲਦ ਦੂਸਰੇ ਦੋਸ਼ੀ ਨੂੰ ਵੀ ਗਿ੍ਫ਼ਤਾਰ ਕਰ ਲਵੇਗੀ, ਪਰ ਉਨ੍ਹਾਂ ਨੂੰ ਭਰੋਸਾ ਨਹੀਂ ਹੈ ਕਿਉਂਕਿ ਉਹ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਪੁਲਿਸ ਤੋਂ ਕਾਰਵਾਈ ਕਰਨ ਦੀ ਮੰਗ ਕਰ ਚੁੱਕੇ ਸਨ ਪਰ ਉਨ੍ਹਾਂ ਦੇ ਹੱਥ ਕੁੱਝ ਨਹੀਂ ਲੱਗਿਆ ਅਤੇ ਅੱਜ ਮੇਰੇ ਪਤੀ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਦੋਸ਼ੀ ਜਸਵਿੰਦਰ ਸਿੰਘ ਵਲੋਂ ਅਸਲਾ ਲਿਆ ਗਿਆ ਸੀ ਤਾਂ ਉਸ ਵੇਲੇ ਉਨ੍ਹਾਂ ਦੇ ਪਰਿਵਾਰ ਵਲੋਂ ਪੁਲਿਸ ਨੂੰ ਗੁਹਾਰ ਲਗਾਈ ਗਈ ਸੀ ਕਿ ਜਸਵਿੰਦਰ ਸਿੰਘ ਦੇ ਅਸਲੇ ਨੂੰ ਜ਼ਬਤ ਕੀਤਾ ਜਾਵੇ, ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਉਹ ਇਸ ਅਸਲੇ ਨਾਲ ਉਨ੍ਹਾਂ ਉੱਪਰ ਕੁੱਝ ਵੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਸਾਨੂੰ ਡਰ ਹੈ ਕਿ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਦੋਸ਼ੀ ਗੁਰਪ੍ਰੀਤ ਸਿੰਘ ਉਨ੍ਹਾਂ ਦੇ ਬੱਚੇ ਅਤੇ ਪਰਿਵਾਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪੱਖੋਂ ਗ਼ਲਤ ਨਹੀਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਉਹ ਧਰਨਾ ਉਦੋਂ ਤੱਕ ਨਹੀਂ ਚੁੱਕਣਗੇ, ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ | ਜਿਸ ਤੋਂ ਬਾਅਦ ਵਿਧਾਇਕ ਆਵਲਾ ਨੇ ਪਰਿਵਾਰ ਦੇ ਮੈਂਬਰਾਂ ਨੂੰ ਭਰੋਸੇ ਵਿਚ ਲਿਆ ਅਤੇ ਪਰਿਵਾਰਕ ਮੈਂਬਰਾਂ ਨੇ ਹਾਈਵੇ ਤੋਂ ਧਰਨਾ ਚੁੱਕ ਲਿਆ | ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਗੁਰਸੇਵਕ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜ ਪਾਲ ਸਿੰਘ ਨੇ ਕਿਹਾ ਕਿ ਵਿਧਾਇਕ ਆਵਲਾ ਦੇ ਭਰੋਸੇ ਕਾਰਨ ਧਰਨਾ ਦੋ ਦਿਨਾ ਲਈ ਮੁਲਤਵੀ ਕੀਤਾ ਜਾਂਦਾ ਹੈ ਅਤੇ ਲਾਸ਼ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ | ਜੇਕਰ ਪੁਲਿਸ ਨੇ ਦੋ ਦਿਨ ਵਿਚ ਦੂਜੇ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਉਨ੍ਹਾਂ ਵਲੋਂ ਮੁੜ ਤੋਂ ਲਾਸ਼ ਹਾਈਵੇ 'ਤੇ ਰੱਖ ਕੇ ਧਰਨਾ ਦਿੱਤਾ ਜਾਵੇਗਾ | ਵਿਧਾਇਕ ਰਮਿੰਦਰ ਆਵਲਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨਾਲ ਧੱਕਾ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਅੰਦਰ ਪੀੜਤ ਪਰਿਵਾਰ ਨਾਲ ਖੜੇ ਹਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ | ਉੱਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਦੂਸਰੇ ਦੋਸ਼ੀ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੂਸਰੇ ਦੋਸ਼ੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਤਹਿਸੀਲ ਜਲਾਲਾਬਾਦ ਦੇ ਕੱਚੇ ਅਧਿਆਪਕਾਂ ਵਲੋਂ ਮੁਹਾਲੀ ਧਰਨੇ 'ਚ ਪਰਿਵਾਰਾਂ ਸਮੇਤ ਸਮਰਥਨ ਦੇਣ ਦਾ ਐਲਾਨ

ਜਲਾਲਾਬਾਦ, 27 ਜੁਲਾਈ(ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਲਈ ਕੰਮ ਕਰ ਰਹੇ ਕੱਚੇ ਅਧਿਆਪਕਾਂ ਦੀ ਮੀਟਿੰਗ ਆਗੂ ਜਸਪਾਲ ਸਿੰਘ ਟਿਵਾਣਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਤਹਿਸੀਲ ਜਲਾਲਾਬਾਦ ਦੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੋਂ ਵੱਡੀ ਮਾਤਰਾ ਵਿਚ ਦੇਸੀ ਸ਼ਰਾਬ ਬਰਾਮਦ, ਮਾਮਲਾ ਦਰਜ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)-ਆਬਕਾਰੀ ਵਿਭਾਗ ਤੇ ਪੰਜਾਬ ਪੁਲਿਸ ਵਲੋਂ ਕੱਚਾ ਸੀਡ ਫਾਰਮ ਵਿਖੇ ਕੀਤੀ ਸਾਂਝੀ ਛਾਪੇਮਾਰੀ ਦੌਰਾਨ ਪੁਲਿਸ ਨੇ ਪਿੰਡ ਦੇ ਸਾਬਕਾ ਸਰਪੰਚ ਰਛਪਾਲ ਸਿੰਘ ਪਾਲ ਸੰਧੂ ਤੋਂ ਵੱਡੀ ਮਾਤਰਾ ਵਿਚ ਘਰ ਦੀ ਬਣਾਈ ਹੋਈ ਦੇਸੀ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਦਿਹਾਤੀ ਮਜ਼ਦੂਰ ਸਭਾ ਨੇ ਲਗਾਇਆ ਧਰਨਾ

ਅਬੋਹਰ, 27 ਜੁਲਾਈ (ਸੰਧੂ)-ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਵਿਖੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਸਾਰੀਆਂ ਥਾਵਾਂ 'ਤੇ ਬਰਾਬਰ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਗਿਆ ਅਤੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਚੇਨੀ ਖੋਹਣ ਦੇ ਮਾਮਲੇ 'ਚ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਗਲੀ ਚੌਧਰੀਆਂ ਨੇੜੇ ਗੁਰਦੁਆਰਾ ਫ਼ਾਜ਼ਿਲਕਾ ਜਾ ਰਹੀ ਇਕ ਔਰਤ ਦੀ ਸੋਨੇ ਦੀ ਚੈਨੀ ਖੋਹਣ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਕਰਮਚਾਰੀ ਤੋਂ ਪੈਸੇ ਖੋਹਣ ਵਾਲੇ ਚਾਰ ਵਿਅਕਤੀਆਂ 'ਤੇ ਪਰਚਾ ਦਰਜ

ਜਲਾਲਾਬਾਦ, 27 ਜੁਲਾਈ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਕਰਮਚਾਰੀ ਤੋਂ ਪੈਸੇ ਖੋਹਣ ਦੇ ਦੋਸ਼ 'ਚ ਚਾਰ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਫੂਲ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਰੱਤਾਖੇੜਾ ਨੇ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਬਸਪਾ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਫ਼ਾਜ਼ਿਲਕਾ ਵਲੋਂ ਡਿਪਟੀ ਕਮਿਸ਼ਨਰ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਵਫਦ ਵਿਚ ...

ਪੂਰੀ ਖ਼ਬਰ »

ਦਿਨ-ਦਿਹਾੜੇ ਦੁਕਾਨਦਾਰ 'ਤੇ ਹਮਲਾ ਕਰਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 27 ਜੁਲਾਈ (ਜਤਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੜਕ 'ਤੇ ਸਥਿਤ ਬੱਬਰ ਸਪੇਅਰ ਪਾਰਟਸ ਦੁਕਾਨ ਦੇ ਮਾਲਕ ਅਤੇ ਉਸ ਦੇ ਪੁੱਤਰ 'ਤੇ ਦਿਨ ਦਿਹਾੜੇ ਗੁੰਡਾਗਰਦੀ ਕਰਦੇ ਹੋਏ ਹਮਲਾ ਕਰਨ ਵਾਲੇ ਤਿੰਨ ਪਛਾਣੇ ਅਤੇ 12/14 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਸ਼ੁਰੂ ਕੀਤਾ ਜ਼ਰੂਰਤਮੰਦ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਕੋਚਿੰਗ ਸੈਂਟਰ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ-ਗੰਗਾਨਗਰ ਜ਼ੋਨ ਅਤੇ ਖ਼ਾਲਸਾ ਐਡ ਇੰਡੀਆ ਦੀ ਸੰਸਥਾ ਭਾਈ ਕਾਹਨ ਸਿੰਘ ਨਾਭਾ ਸੈਂਟਰ ਫ਼ਾਰ ਯੂਥ ਇੰਪਾਵਰਮੈਂਟ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਲਈ ਈ.ਟੀ.ਟੀ. ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੇ ਕੀਤੀ ਰੈਗੂਲਰ ਕਰਨ ਦੀ ਮੰਗ

ਫ਼ਾਜ਼ਿਲਕਾ, 27 ਜੁਲਾਈ(ਦਵਿੰਦਰ ਪਾਲ ਸਿੰਘ)-ਈ.ਜੀ.ਐੱਸ., ਏ.ਆਈ.ਈ., ਐੱਸ.ਟੀ.ਆਰ., ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ. ਕੱਚੇ ਅਧਿਆਪਕ ਯੂਨੀਅਨ ਨੇ ਅੱਜ ਸਥਾਨਕ ਸੁਆਮੀ ਵਿਵੇਕਾਨੰਦ ਪਾਰਕ ਵਿਚ ਮੀਟਿੰਗ ਕੀਤੀ ਜਿਸ ਦੀ ਅਗਵਾਈ ਮੰਗਾ ਸਿੰਘ, ਪਰਮਜੀਤ ਸਿੰਘ ਫ਼ਾਜ਼ਿਲਕਾ, ...

ਪੂਰੀ ਖ਼ਬਰ »

'ਅੰਮਿ੍ਤ ਵਰਖਾ ਗੁਰਮਤਿ ਸਮਾਗਮ' ਸ਼ਨੀਵਾਰ ਨੂੰ

ਜਲਾਲਾਬਾਦ, 27 ਜੁਲਾਈ (ਜਤਿੰਦਰ ਪਾਲ ਸਿੰਘ)-ਹਲਕੇ ਅੰਦਰ ਸਥਿਤ ਗੁਰਦੁਆਰਾ ਕਮੇਟੀਆਂ ਵਲ਼ੋਂ ਮੀਟਿੰਗ ਦੌਰਾਨ ਪਾਏ ਗਏ ਮਤੇ ਅਨੁਸਾਰ ਹਰ ਮਹੀਨੇ ਦੇ ਅਖੀਰਲੇ ਐਤਵਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ 'ਅੰਮਿ੍ਤ ਵਰਖਾ ਗੁਰਮਤਿ ਸਮਾਗਮ' ਕਰਵਾਏ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦੇ ਬਚਾਅ ਲਈ ਟ੍ਰੈਫਿਕ ਪੁਲਿਸ ਨੇ ਸ਼ੁਰੂ ਕੀਤੀ ਮੁਹਿੰਮ

ਜਲਾਲਾਬਾਦ, 27 ਜੁਲਾਈ (ਕਰਨ ਚੁਚਰਾ)-ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਟ੍ਰੈਫਿਕ, ਪੰਜਾਬ ਚੰਡੀਗੜ੍ਹ ਵਲੋਂ ਜ਼ਿਲੇ੍ਹ ਦੇ ਸਮੂਹ ਟ੍ਰੈਫਿਕ ਸਟਾਫ਼ ਨੂੰ ਪੱਤਰ ਜਾਰੀ ਕਰਦੇ ਹੋਏ ਸਟੇਟ ਹਾਈਵੇ,ਨੈਸ਼ਨਲ ਹਾਈਵੇ ਤੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਸੱਤਵੇਂ ਦਿਨ ਵੀ ਰਿਹਾ ਜਾਰੀ

ਅਬੋਹਰ, 27 ਜੁਲਾਈ (ਸੰਧੂ)-ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਪੰਜਾਵਾਂ ਦੀ ਅਗਵਾਈ ਹੇਠ ਪਿੰਡ ਰੁਕਣਪੁਰਾ, ਪੰਨੀ ਵਾਲਾ, ਢਾਬਾ ਕੋਕਰੀਆ, ਦੀਵਾਨ ਖੇੜਾ, ਕੋਇਲ ਖੇੜਾ, ਸ਼ੇਰਗੜ੍ਹ, ਉਸਮਾਨ ਖੇੜਾ, ...

ਪੂਰੀ ਖ਼ਬਰ »

ਕਾਂਗਰਸ ਦੇ ਸਿੱਧੂ ਤੋਂ ਝੂਠੇ ਲਾਰੇ ਲਵਾ ਕੇ ਦੁਬਾਰਾ ਸੱਤਾ ਹਾਸਲ ਕਰਨ ਦੇ ਸੁਪਨੇ ਪੂਰੇ ਨਹੀਂ ਹੋਣਗੇ: ਸਵਨਾ

ਫ਼ਾਜ਼ਿਲਕਾ, 27 ਜੁਲਾਈ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਦੇ ਝੂਠੇ ਲਾਰਿਆਂ ਵਿਚ ਨਹੀਂ ਆਉਣਗੇ, ਪੰਜ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਰਿਆਂ ਦੀ ਪੰਡ ਪੰਜਾਬ ਦੇ ਲੋਕਾਂ ਅੱਗੇ ਰੱਖੀ ਅਤੇ ਹੁਣ ਕਾਂਗਰਸ ਪਾਰਟੀ ਦੁਬਾਰਾ ...

ਪੂਰੀ ਖ਼ਬਰ »

ਦੋ ਰੋਜ਼ਾ ਬਲਾਕ ਪੱਧਰੀ ਸੈਮੀਨਾਰ ਸਮਾਪਤ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ: ਸੁਖਵੀਰ ਸਿੰਘ ਬਲ ਦੀ ਅਗਵਾਈ ਹੇਠ ਅਬੋਹਰ ਬਲਾਕ-1 ਵਿਚ ਰਿਸੋਰਸ ਸੈਂਟਰ ਵਿਖੇ ਦੋ ਰੋਜ਼ਾ ਕਾਰਜਸ਼ਾਲਾ ਦਾ ਆਯੋਜਨ ...

ਪੂਰੀ ਖ਼ਬਰ »

ਨਹੀਂ ਹੋ ਸਕੀ ਮਿ੍ਤਕ ਨੌਜਵਾਨ ਦੀ ਪਹਿਚਾਣ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਰੇਲਵੇ ਸਟੇਸ਼ਨ ਪੁਲਿਸ ਨੂੰ 2 ਅਪ੍ਰੈਲ ਨੂੰ ਬਹਾਵਲਵਾਸੀ ਰੇਲਵੇ ਸਟੇਸ਼ਨ 'ਤੇ ਕਰੀਬ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ, ਦੀ ਪਹਿਚਾਣ ਨਾ ਹੋਣ ਕਾਰਨ 5 ਅਪ੍ਰੈਲ ਨੂੰ ਪੋਸਟ ਮਾਰਟਮ ਕਰਵਾ ਕੇ ਲਾਸ਼ ਦਾ ਅੰਤਿਮ ...

ਪੂਰੀ ਖ਼ਬਰ »

ਫ਼ਾਜ਼ਿਲਕਾ-ਕਾਂਵਾਂ ਵਾਲੀ ਿਲੰਕ ਰੋਡ ਦਾ ਕੰਮ ਮੁਕੰਮਲ ਕਰਨ ਸਬੰਧੀ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਤੋਂ ਕਾਂਵਾਂ ਵਾਲੀ ਤੱਕ ਬਣਾਈ ਜਾ ਰਹੀ ਿਲੰਕ ਰੋਡ ਦਾ ਕੰਮ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮੁਕੰਮਲ ਨਾ ਕੀਤੇ ਜਾਣ ਦੇ ਵਿਰੋਧ ਵਿਚ ਭਾਰਤੀ ਕਮਿਊਨਿਸਟ ਪਾਰਟੀ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ...

ਪੂਰੀ ਖ਼ਬਰ »

ਗੋਬਿੰਦਗੜ੍ਹ ਵਲੋਂ ਵੱਖ-ਵੱਖ ਪਿੰਡਾਂ ਵਿਚ ਵਰਕਰ ਮੀਟਿੰਗਾਂ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਦੇ ਸੀਨੀਅਰ ਆਗੂ ਹਰਦੇਵ ਗੋਬਿੰਦਗੜ੍ਹ ਵਲੋਂ ਵੱਖ-ਵੱਖ ਪਿੰਡਾਂ ਵਿਚ ਵਰਕਰ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਕੜੀ ਤਹਿਤ ਉਨ੍ਹਾਂ ਨੇ ਆਪਣੀ ਟੀਮ ਸਮੇਤ ਹਲਕੇ ਦੇ ਪਿੰਡ ਡੰਗਰ ਖੇੜਾ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਪਟਿਆਲਾ ਮਹਾਂ ਰੈਲੀ ਦੀਆਂ ਤਿਆਰੀਆਂ ਮੁਕੰਮਲ

ਫ਼ਾਜ਼ਿਲਕਾ, 27 ਜੁਲਾਈ(ਦਵਿੰਦਰ ਪਾਲ ਸਿੰਘ): ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਅਤੇ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਹੇਠ ਨਹਿਰੀ ਜਲ ਘਰ ਵਿਖੇ ਹੋਈ ਜਿਸ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ

ਅਬੋਹਰ, 27 ਜੁਲਾਈ (ਸੁਖਜੀਤ ਸਿੰਘ ਬਰਾੜ)-ਪੰਜਾਬ ਫਾਰੈਸਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਚੋਣ ਅੱਜ ਸਥਾਨਕ ਨਹਿਰੂ ਪਾਰਕ ਵਿਖੇ ਹੋਈ ਜਿਸ ਵਿਚ ਸੇਵਾ ਮੁਕਤ ਵਣ ਰੇਂਜ ਅਫ਼ਸਰ ਬਲਵਿੰਦਰ ਸਿੰਘ ਸੰਧੂ ਨੂੰ ਸਰਬ ਸੰਮਤੀ ਨਾਲ ਪ੍ਰਧਾਨ, ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀ 'ਚ ਲਗਾਏ 100 ਬੂਟੇ

ਫ਼ਾਜ਼ਿਲਕਾ, 27 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੀ ਵਰ੍ਹੇਗੰਢ ਮੌਕੇ ਪ੍ਰਧਾਨ ਗੁਲਸ਼ਨ ਮਹਿਰੋਕ ਐਡਵੋਕੇਟ ਦੀ ਅਗਵਾਈ ਹੇਠ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

ਸੈਂਚਰੀ ਏਰੀਏ ਵਿਚ ਤਾਰਬੰਦੀ ਹੋਣ ਕਾਰਨ ਵੱਧ ਰਹੀਆਂ ਹਨ ਦੁਰਘਟਨਾਵਾਂ

ਬੱਲੂਆਣਾ, 27 ਜੁਲਾਈ(ਜਸਮੇਲ ਸਿੰਘ ਢਿੱਲੋਂ)-ਏਸ਼ੀਆ ਦੀ ਸਭ ਤੋਂ ਵੱਡੀ ਸੈਂਚਰੀ ਵਜੋਂ ਜਾਣੀ ਜਾਂਦੀ ਅਬੋਹਰੀ ਸੈਂਚਰੀ ਜੰਗਲੀ ਜੀਵਾਂ ਦੀ ਰੱਖਿਆ ਦੀ ਬਜਾਇ ਹੁਣ ਇਨ੍ਹਾਂ ਜੀਵਾਂ ਦੀ ਮੌਤ ਦਾ ਕਾਰਨ ਬਣਦੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਅਬੋਹਰ ਦੇ ਇਨ੍ਹਾਂ 16 ਪਿੰਡਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)-ਦੋ ਪਹੀਆ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਗਿ੍ਫ਼ਤਾਰੀ ਲਈ 3 ਨੂੰ ਯੂਥ ਵਿੰਗ ਫ਼ਿਰੋਜ਼ਪੁਰ ਦਾ ਜਥਾ ਜਾਵੇਗਾ- ਮਹਾਲਮ

ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)- 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਚ ਇਨਸਾਫ਼ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ੁਰੂ ਕੀਤੇ ਪੱਕੇ ਮੋਰਚੇ 'ਚ 3 ਅਗਸਤ ਨੂੰ ਯੂਥ ਵਿੰਗ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬਲਵੰਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਜ਼ੀਰਾ, 27 ਜੁਲਾਈ (ਕੰਡਿਆਲ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਆਗੂ ਬਲਵੰਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਬੀਤੇ ਕੱਲ੍ਹ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਹਲਕਾ ਜ਼ੀਰਾ ਦੇ ਪਿਛਲੇ 70 ਸਾਲਾਂ ਤੋਂ ਰੁਕੇ ਕੰਮਾਂ ਨੂੰ ਅਕਾਲੀ ਸਰਕਾਰ ਆਉਣ 'ਤੇ ਨੇਪਰੇ ਚਾੜਿ੍ਹਆ ਜਾਵੇਗਾ- ਸੇਖੋਂ

ਖੋਸਾ ਦਲ ਸਿੰਘ, 27 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਤੋਂ ਲੈ ਅੱਜ ਤੱਕ ਹਲਕਾ ਜ਼ੀਰਾ ਸਰਵਪੱਖੀ ਵਿਕਾਸ ਪੱਖੋਂ ਪਛੜਿਆ ਰਿਹਾ ਹੈ ਅਤੇ ਵਧੇਰੇ ਪਿੰਡਾਂ ਨੂੰ ਪੱਕੀਆਂ ਸੜਕਾਂ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਦੀ ਵਿਵਸਥਾ ਨਹੀਂ ਹੈ | ਪਿਛਲੇ 70 ਸਾਲਾਂ ...

ਪੂਰੀ ਖ਼ਬਰ »

ਬਲਦੇਵ ਸਿੰਘ ਨੇ ਬਿਸ਼ਨਪੁਰਾ ਤੇ ਰਾਮਪੁਰਾ ਵਿਚ ਕੀਤੀਆਂ ਮੀਟਿੰਗਾਂ

ਅਬੋਹਰ, 27 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਇੰਜੀਨੀਅਰ ਬਲਦੇਵ ਸਿੰਘ ਵਲੋਂ ਮਿਸ਼ਨ 2022 ਨੂੰ ਲੈ ਕੇ ਬੱਲੂਆਣਾ ਹਲਕੇ ਕੇ ਪਿੰਡ ਬਿਸ਼ਨਪੁਰਾ ਤੇ ਰਾਮਪੁਰਾ ਵਿਚ ਨੁੱਕੜ ਮੀਟਿੰਗਾਂ ਕਰਕੇ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਚਲਾਇਆ ਜਾਂਚ ਅਭਿਆਨ

ਅਬੋਹਰ, 27 ਜੁਲਾਈ (ਕੁਲਦੀਪ ਸਿੰਘ ਸੰਧੂ)- ਸੁਤੰਤਰਤਾ ਦਿਵਸ ਨੂੰ ਲੈ ਕੇ ਜੀ.ਆਰ.ਪੀ. ਅਤੇ ਆਰ.ਪੀ.ਐਫ. ਦੇ ਜਵਾਨਾਂ ਤੇ ਅਧਿਕਾਰੀਆਂ ਦੀ ਅਬੋਹਰ ਰੇਲਵੇ ਸਟੇਸ਼ਨ 'ਤੇ ਚੌਕਸੀ ਹੋਰ ਵਧਾ ਦਿੱਤੀ ਹੈ ਅਤੇ ਨਾਲ ਹੀ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਦੇ ਤਹਿਤ ਅੱਜ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਡਾਂਸ ਚੈਂਪੀਅਨਸ਼ਿਪ ਲਈ ਰਾਸ਼ਟਰੀ ਪੱਧਰ 'ਤੇ ਹੋਈ ਚੋਣ

ਮੰਡੀ ਅਰਨੀਵਾਲਾ, 27 ਜੁਲਾਈ(ਨਿਸ਼ਾਨ ਸਿੰਘ ਸੰਧੂ)-ਡਾਂਸ ਸਪੋਰਟਸ ਕੌਂਸਲ ਵਲੋਂ ਲਵਲੀ ਯੂਨੀਵਰਸਿਟੀ ਵਿਚ ਰਾਜ ਪੱਧਰੀ ਡਾਂਸ ਕੰਪੀਟੀਸ਼ਨ ਕਰਵਾਇਆ ਗਿਆ | ਜਿਸ ਵਿਚ ਸੂਬੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਨਿਰਮਲਜੀਤ ਸਿੰਘ ਬਰਾੜ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ 'ਤੇ ਦਿੱਤੀ ਮੁਬਾਰਕਬਾਦ

ਮੰਡੀ ਅਰਨੀਵਾਲਾ, 27 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਾਜ਼ਿਲਕਾ ਦਿਹਾਤੀ ਵਲੋਂ ਨਿਰਮਲਜੀਤ ਸਿੰਘ ਬਰਾੜ ਪਿੰਡ ਬਾਘੇਵਾਲਾ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ ਹੈ | ਪਾਰਟੀ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੀ ਵਰ੍ਹੇਗੰਢ ਮੌਕੇ ਵੰਡੀ ਹੋਮਿਓਪੈਥਿਕ ਦੀ ਇਮਊਨਿਟੀ ਬੂਸਟਰ ਦਵਾਈ

ਫ਼ਾਜ਼ਿਲਕਾ, 27 ਜੁਲਾਈ(ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਜ਼ਿਲ੍ਹੇ ਦੀ ਦਸਵੀਂ ਵਰ੍ਹੇਗੰਢ ਮੌਕੇ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੰਕਾ ਦੇ ਚੱਲਦਿਆਂ ਐਂਟੀ ਕ੍ਰਾਈਮ, ਐਂਟੀ ਕਰੱਪਸ਼ਨ ਯੂਥ ਬਿਊਰੋ ਵਲੋਂ ਸ਼ਹਿਰ ਵਿਚ 10 ਥਾਵਾਂ 'ਤੇ ਹੋਮਿਓਪੈਥਿਕ ਦੀ ਇਮਊਨਿਟੀ ਬੂਸਟਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਈ

ਅਬੋਹਰ, 27 ਜੁਲਾਈ (ਪੱਤਰ ਪ੍ਰੇਰਕ)-ਸੰਯੁਕਤ ਕਿਸਾਨ ਮੋਰਚਾ ਇਕਾਈ ਅਬੋਹਰ ਦੀ ਬੈਠਕ ਅੱਜ ਸੁਭਾਸ਼ ਗੋਦਾਰਾ ਭਾਗਸਰ ਦੀ ਅਗਵਾਈ ਹੇਠ ਦਾਣਾ ਮੰਡੀ ਵਿਚ ਬਣੇ ਕਿਸਾਨ ਭਵਨ ਵਿਖੇ ਹੋਈ ਜਿਸ ਵਿਚ ਆਲ ਇੰਡੀਆ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਜਲਾਲਾਬਾਦ, 27 ਜੁਲਾਈ (ਸਤਿੰਦਰ ਸਿੰਘ ਸੋਢੀ)-ਆਈ.ਸੀ.ਐਸ.ਈ. ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ , ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਜਲਾਲਾਬਾਦ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ਪ੍ਰੀਖਿਆ 'ਚ ਭਾਗ ਲੈਣ ਵਾਲੇ ਕੁੱਲ 94 ਵਿਦਿਆਰਥੀਆਂ ...

ਪੂਰੀ ਖ਼ਬਰ »

ਮੰਟਾ ਨੇ ਅਕਾਲੀ ਵਰਕਰਾਂ, ਅਹੁਦੇਦਾਰਾਂ ਦੇ ਨਾਲ ਕੀਤੀ ਮੀਟਿੰਗ

ਮੰਡੀ ਅਰਨੀਵਾਲਾ, 27 ਜੁਲਾਈ(ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ੳ.ਐੱਸ.ਡੀ ਸਤਿੰਦਰਜੀਤ ਸਿੰਘ ਮੰਟਾ ਨੇ ਅੱਜ ਇੱਥੇ ਪਾਰਟੀ ਵਰਕਰਾਂ, ਅਹੁਦੇਦਾਰਾਂ ਦੇ ਨਾਲ ਮੀਟਿੰਗ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX