ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  14 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  26 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  38 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਅੰਮ੍ਰਿਤਸਰ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਤੇ ਬਸਪਾ ਗਠਜੋੜ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਲਈ ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਕਚਹਿਰੀਆਂ ਦੇ ਬਾਹਰ ਕਿਚਲੂ ਚੌਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਾਨੂੰਨ ਰੱਦ ਕਰਾਉਣ ਲਈ ਡਿਪਟੀ ਕਮਿਸ਼ਨਰ ਦੇ ਨਾਂਅ ਮੰਗ-ਪੱਤਰ ਵੀ ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ ਨੂੰ ਸੌਂਪਿਆ ਗਿਆ | ਇਸ ਮੌਕੇ ਬਸਪਾ ਦੇ ਸੂਬਾਈ ਜਨ: ਸਕੱਤਰ ਮਨਜੀਤ ਸਿੰਘ ਅਟਵਾਲ ਤੇ ਰੋਹਿਤ ਖ਼ੋਖਰ ਤੇ ਅਕਾਲੀ ਜਥਾ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰੰਘ ਟਿੱਕਾ ਆਦਿ ਆਗੂੁਆਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੀ ਲੀਡਰਸ਼ਿਪ ਸ਼ੁਰੂ ਤੋਂ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਦੇ ਨਾਲ ਹੈ ਤੇ ਦੋਵਾਂ ਪਾਰਟੀਆਂ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਵਲੋਂ ਪਾਰਲੀਮੈਂਟ 'ਚ ਵੀ ਇਨ੍ਹਾਂ ਕਾਨੂੰਨਾਂ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਜਾ ਰਹੀ ਹੈ | ਬਸਪਾ ਆਗੂ ਅਟਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਜ਼ੁੰਮਲੇਬਾਜੀ ਵਾਲੀ ਸਰਕਾਰ ਹੈ ਤੇ ਇਸ ਨੇ ਲੋਕਾਂ ਦੇ ਭਲੇ ਲਈ ਕੁਝ ਨਹੀਂ ਕੀਤਾ | ਅਕਾਲੀ ਆਗੂ ਟਿੱਕਾ ਨੇ ਕਿਹਾ ਕਿ ਸਰਕਾਰਾਂ ਕਾਨੂੰਨ ਲੋਕਾਂ ਦੀ ਦੇ ਫਾਇਦੇ ਲਈ ਬਣਾਉਂਦੀਆਂ ਨੇ ਪਰ ਮੋਦੀ ਸਰਕਾਰ ਲੋਕ ਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਧੱਕੇ ਨਾਲ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਅਕਾਲੀ ਦਲ ਦੇ ਬਸਪਾ ਦੇ ਆਗੂ ਤਰਸੇਮ ਸਿੰਘ ਭੋਲਾ, ਡਾ: ਦਲਬੀਰ ਸਿੰਘ ਵੇਰਕਾ, ਅਜੇਬੀਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ, ਸੁਰਜੀਤ ਸਿੰਘ ਅਬਦਾਲ, ਗੁਰਬਖਸ਼ ਸਿੰੰਘ ਸ਼ੇਰਗਿੱਲ, ਪਿ੍ੰ: ਨਰਿੰਦਰ ਸਿੰਘ, ਜਗਦੀਸ਼ ਦੁੱਗਲ, ਬਲਵੰਤ ਕੇਹਰਾ, ਮੁਕੇਸ਼ ਕੁਮਾਰ, ਕਮਲ ਭਗਤ ਸਮੇਤ ਹੋਰ ਅਕਾਲੀ ਤੇ ਬਸਪਾ ਆਗੂ ਤੇ ਵਰਕਰ ਹਾਜ਼ਰ ਸਨ |

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵੱਖ-ਵੱਖ ਨੈਸ ਸਿਖਲਾਈ ਕੇੇਂਦਰਾਂ ਦਾ ਦੌਰਾ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਦੀ ਸਿੱਖਿਆ ਪ੍ਰਣਾਲੀ 'ਚ ਉਸਾਰੂ ਸੁਧਾਰ ਲਿਆਉਣਾ ਹੈ ਤੇ ਆਉਣ ਵਾਲੀ ਪੀੜੀ ਦਾ ਭਵਿੱਖ ਰੌਸ਼ਨ ਕਰਨ ਲਈ 'ਨੈਸ' 2021 ਪ੍ਰੀਖਿਆ 'ਚੋਂ ਪੰਜਾਬ ਦਾ ਪਹਿਲੇ ਸਥਾਨ 'ਤੇ ਆਉਣਾ ਜ਼ਰੂਰੀ ਹੈ | ਇਸ ਕਰ ਕੇ ਸਮੂਹ ਸਿੱਖਿਆ ...

ਪੂਰੀ ਖ਼ਬਰ »

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਪ੍ਰਾਸਪੈਕਟਸ ਜਾਰੀ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਅੰਮਿ੍ਤਸਰ ਦੇ ਅਕਾਦਮਿਕ ਸੈਸ਼ਨ 2021-22 ਦਾ ਕਾਲਜ ਪ੍ਰਾਸਪੈਕਟਸ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਇਕ ਪ੍ਰਭਾਵਸ਼ਾਲੀ ਇਕੱਠ 'ਚ ਜਾਰੀ ਕੀਤਾ ...

ਪੂਰੀ ਖ਼ਬਰ »

ਠੇਕਿਆਂ ਦਾ ਨਾਂਅ 'ਸਕਾਚ ਲਾਇਬ੍ਰੇਰੀ' ਰੱਖਣ 'ਤੇ ਸਾਹਿਤਕਾਰਾਂ ਜਤਾਇਆ ਇਤਰਾਜ਼

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-ਸ਼ਹਿਰ 'ਚ ਵੱਖ-ਵੱਖ ਜਗ੍ਹਾ 'ਤੇ ਖੋਲੇ੍ਹ ਗਏ ਸ਼ਰਾਬ ਦੇ ਠੇਕਿਆਂ 'ਚੋਂ ਕੁਝ ਠੇਕਿਆ ਵਾਲਿਆਂ ਵਲੋਂ ਆਪਣੇ ਠੇਕਿਆ ਦਾ ਨਾਂਅ 'ਸਕਾਚ ਲਾਇਬ੍ਰੇਰੀ' ਰੱਖੇ ਜਾਣ 'ਤੇ ਸਾਹਿਤਕਾਰਾਂ ਤੇ ਬੁੱਧੀਜੀਵੀਆਂ ਇਤਰਾਜ਼ ਜਤਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੀ. ਜੇ. ਐਮ. ਅਸ਼ੀਸ਼ ਕੁਮਾਰ ਨੇ ਸ੍ਰੀ ਦੁਰਗਿਆਣਾ ਮੰਦਰ ਪਹੁੰਚ ਕੇ ਲਿਆ ਅਸ਼ੀਰਵਾਦ

ਅੰਮਿ੍ਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸੀ. ਜੇ. ਐਮ. ਅੰਮਿ੍ਤਸਰ ਅਸ਼ੀਸ਼ ਕੁਮਾਰ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਤੇ ਭਗਵਾਨ ਸ੍ਰੀ ਲਕਸ਼ਮੀ ਨਰਾਇਣ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਮੰਦਰ ਦੇ ਮੱੁਖ ਪੁਜਾਰੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੀਆਂ ਲਿਫ਼ਟਾਂ ਚੱਲੀਆਂ, ਯਾਤਰੀਆਂ ਨੇ ਲਿਆ ਸੁੱਖ ਦਾ ਸਾਹ

ਅੰਮਿ੍ਤਸਰ, 27 ਜੁਲਾਈ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਦੀਆਂ ਲਿਫ਼ਟਾਂ ਇਕ ਹਫ਼ਤੇ ਬਾਅਦ ਦੋਬਾਰਾ ਚੱਲਣ 'ਤੇ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ | ਇਸ ਦੇ ਨਾਲ ਹੀ ਸੀਨੀਅਰ ਡਵੀਜ਼ਨਲ ਇਲੈਕਟ੍ਰੋਨਿਕ ਇੰਜੀਨੀਅਰ ਵਲੋਂ ਇਨ੍ਹਾਂ ਲਿਫ਼ਟਾਂ ਨੂੰ ਡੀ. ਜੀ. ਸਿਸਟਮ ਨਾਲ ...

ਪੂਰੀ ਖ਼ਬਰ »

ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ 'ਚ ਹੋ ਰਿਹੈ ਵਾਧਾ-ਪੁਲਿਸ ਖਾਮੋਸ਼

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ 'ਚ ਚੋਰੀ ਚਕਾਰੀ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ ਜਦ ਕਿ ਪੁਲਿਸ ਖਾਮੋਸ਼ ਦਿਖਾਈ ਦੇ ਰਹੀ ਹੈ ਤੇ ਬੀਤੇ ਦਿਨੀਂ 88 ਫੁੱਟ ਰੋਡ ਵਿਖੇ ਹੋਈ ਲੁੱਟ ਖੋਹ ਦਾ ਵੀ ਅਜੇ ਕੋਈ ਪਤਾ ਨਹੀਂ ਲਗਾਇਆ ਜਾ ਸਕਿਆ ...

ਪੂਰੀ ਖ਼ਬਰ »

ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ 'ਚ 5 ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਅਗਵਾ ਕਰਕੇ ਕੁੱਟਮਾਰ ਕਰਨ, ਧਮਕੀਆਂ ਦੇਣ ਤੇ ਹਥਿਆਰ ਦਿਖਾ ਕੇ ਡਰਾਵਾ ਦੇਣ ਦੇ ਚਰਚਿਤ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਕਰਦਿਆਂ 5 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਸੁਲਤਾਨਵਿੰਡ ਦੀ ਪੁਲਿਸ ਨੂੰ ਦਿਲਬਾਗ ...

ਪੂਰੀ ਖ਼ਬਰ »

ਅਨਵਰ ਮਸੀਹ ਦੀ ਜ਼ਮਾਨਤੀ ਅਰਜ਼ੀ 'ਤੇ ਫੈਸਲਾ ਕੱਲ੍ਹ

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਐਸ. ਟੀ. ਐਫ. ਵਲੋਂ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਨਾਮਜ਼ਦ ਕੀਤੇ ਸੀਨੀਅਰ ਅਕਾਲੀ ਆਗੂ ਅਨਵਰ ਮਸੀਹ ਦੀ ਜ਼ਮਾਨਤੀ ਅਰਜ਼ੀ 'ਤੇ ਅਦਾਲਤ ਵਲੋਂ ਫੈਸਲਾ 29 ਜੁਲਾਈ ਤੱਕ ਰਾਖਵਾਂ ਰੱਖ ਲਿਆ ਗਿਆ ਹੈ | ਅੱਜ ਇਸ ਦੀ ਇਥੇ ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਕੁਆਰਟਰ 'ਚ ਗੈਸ ਸਿਲੰਡਰ ਨੂੰ ਲੱਗੀ ਅੱਗ

ਛੇਹਰਟਾ, 27 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 84 ਦੇ ਇਲਾਕਾ ਲਾਲ ਮਿਲ ਦੇ ਕੁਆਰਟਰ 'ਚ ਰਸੋਈ ਗੈਸ ਸਿਲੰਡਰ ਨੂੰ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਭੀੜ-ਭੜੱਕੇ ਵਾਲਾ ਇਲਾਕਾ ਹੋਣ ਕਾਰਨ ਸਿਲੰਡਰ ਨੂੰ ਅੱਗ ਲੱਗ ਜਾਣ ਦੀ ਖ਼ਬਰ ਸੁਣਦਿਆਂ ...

ਪੂਰੀ ਖ਼ਬਰ »

ਹੁਣ ਨਵੀਂ ਦਿੱਲੀ ਸ਼ਤਾਬਦੀ ਰੇਲ ਗੱਡੀ 'ਚ ਡਿਊਟੀ ਕਰਨ ਲਈ ਇੰਟਰਵਿਊ ਪਾਸ ਕਰਨਾ ਲਾਜ਼ਮੀ

ਅੰਮਿ੍ਤਸਰ, 27 ਜੁਲਾਈ (ਗਗਨਦੀਪ ਸ਼ਰਮਾ)-ਹੁਣ ਅੰਮਿ੍ਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈੱਸ ਰੇਲਗੱਡੀ (02013-14) 'ਚ ਬਤੌਰ ਚੈਕਿੰਗ ਸਟਾਫ਼ ਡਿਊਟੀ ਕਰਨ ਲਈ ਇੰਟਰਵਿਊ ਪਾਸ ਕਰਨਾ ਲਾਜ਼ਮੀ ਹੋਵੇਗੀ | ਇਸ ਦੇ ਤਹਿਤ ਬੀਤੇ ਦਿਨ ਸੀਨੀਅਰ ਡੀ. ਸੀ. ਐਮ. ਵਲੋਂ 3 ਸੀ. ਆਈ. ਟੀਜ਼ ਤੇ 17 ...

ਪੂਰੀ ਖ਼ਬਰ »

ਸਰਕਾਰੀ ਮੈਡੀਕਲ ਕਾਲਜ ਦੇ 12 ਐਮ. ਬੀ. ਬੀ. ਐਸ. ਵਿਦਿਆਰਥੀ ਮੁਅੱਤਲ

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਸਰਕਾਰੀ ਮੈਡੀਕਲ ਕਾਲਜ 'ਚ ਅਨੁਸ਼ਾਸਨ ਤੋੜਨ ਦੀ ਸ਼ਿਕਾਇਤ ਦੀ ਜਾਂਚ ਉਪਰੰਤ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਇਨ੍ਹਾਂ 'ਚੋਂ 6 ਵਿਦਿਆਰਥੀ ਐਮ. ਬੀ. ਬੀ. ਐਸ. ...

ਪੂਰੀ ਖ਼ਬਰ »

-ਖੁਰਾਕ ਸਪਲਾਈ ਅਧਿਕਾਰੀ ਦੇ ਸ਼ਰੇਆਮ ਥੱਪੜ ਮਾਰਨ ਦਾ ਮਾਮਲਾ-

ਸਹਾਇਕ ਖੁਰਾਕ ਸਪਲਾਈ ਅਧਿਕਾਰੀ ਨੇ ਰਚੀ ਸੀ ਆਪਣੇ ਸਾਥੀ ਖ਼ਿਲਾਫ਼ ਸਾਜਿਸ਼

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਦਫ਼ਤਰ ਵਿਖੇ ਇਕ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਨੂੰ ਇਕ ਔਰਤ ਵਲੋਂ ਸ਼ਰੇਆਮ ਥੱਪੜ ਮਾਰਨ ਮਾਮਲੇ ਦੀ ਸਾਜਿਸ਼ ਕਿਸੇ ਹੋਰ ਵਲੋਂ ਨਹੀਂ ਬਲਕਿ ਉਸ ਦੇ ਹੀ ਸਾਥੀ ਖੁਰਾਕ ਸਪਲਾਈ ਅਧਿਕਾਰੀ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਤੇ ਮੰਤਰੀ ਸੁੱਖ ਸਰਕਾਰੀਆ ਦੀ ਰਿਹਾਇਸ਼ ਅੱਗੇ ਰੋਸ ਧਰਨਾ ਕੱਲ੍ਹ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-7 ਪੇਂਡੂ ਮਜ਼ਦੂਰ ਜਥੇਬੰਦੀਆਂ ਦੇ ਮੰਚ 'ਚ ਸ਼ਾਮਿਲ ਦਿਹਾਤੀ ਮਜ਼ਦੂਰ ਸਭਾ ਨੇ 29 ਜੁਲਾਈ ਨੂੰ ਤਹਿਸੀਲ ਅਜਨਾਲਾ ਤਹਿਤ ਪੈਂਦੇ ਦੋਹਾਂ ਵਿਧਾਨ ਸਭਾ ਹਲਕਿਆਂ ਅਜਨਾਲਾ ਤੋਂ ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਹਲਕਾ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਨੂੰ ਵੀ ਸਰਕਾਰ ਰੈਗੂਲਰ ਕਰੇ-ਸਰਪੰਚ ਬੱਬੀ ਸਾਂਘਣਾ

ਛੇਹਰਟਾ, 27 ਜੁਲਾਈ (ਵਡਾਲੀ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਚਹੁੰ ...

ਪੂਰੀ ਖ਼ਬਰ »

ਹਾਈਕਮਾਂਡ ਨੇ ਸਿੱਧੂ ਨੂੰ ਪ੍ਰਧਾਨ ਬਣਾ ਕੇ ਵਰਕਰਾਂ 'ਚ ਨਵੀਂ ਰੂਹ ਫੂਕੀ-ਗੁਰਦੇਵ ਝੀਤਾ

ਛੇਹਰਟਾ, 27 ਜੁਲਾਈ (ਵਡਾਲੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵਜੋਤ ਸਿੰਘ ਸਿੱਧੂ ਸਮੇਤ ਸੁਖਵਿੰਦਰ ਸਿੰਘ ਡੈਨੀ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਾ ਕੇ ਜਿਥੇ ਕਾਂਗਰਸ ਹਾਈਕਮਾਂਡ ਨੇ ...

ਪੂਰੀ ਖ਼ਬਰ »

ਜੀ. ਆਰ. ਪੀ. ਵਲੋਂ ਰੇਲਵੇ ਸਟੇਸ਼ਨ 'ਤੇ ਚੈਕਿੰਗ ਅਭਿਆਨ

ਅੰਮਿ੍ਤਸਰ, 27 ਜੁਲਾਈ (ਗਗਨਦੀਪ ਸ਼ਰਮਾ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਮਕਸਦ ਨਾਲ ਜੀ. ਆਰ. ਪੀ. ਵਲੋਂ ਚੈਕਿੰਗ ਅਭਿਆਨ ਛੇੜਿਆ ਗਿਆ | ਇਸ ਦੌਰਾਨ ਪਲੇਟਫ਼ਾਰਮਾਂ ਤੇ ਉਡੀਕ ਘਰ 'ਚ ਬੈਠੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੇਂਦਰ ਦੇ ਅੜੀਅਲ ਵਤੀਰੇ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਵੇਰਕਾ, 27 ਜੁਲਾਈ (ਪਰਮਜੀਤ ਸਿੰਘ ਬੱਗਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਹਾਂਗੀਰ ਵਿਖੇ ਕੀਤੀ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਖ਼ੁਦ ਲੈਣ ਫੈਸਲਾ-ਸਿੱਖ ਜਥੇਬੰਦੀਆਂ

ਸੁਲਤਾਨਵਿੰਡ, 27 ਜੁਲਾਈ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕ ਵਿਸ਼ੇਸ ਮੀਟਿੰਗ ਹੋਈ ਜਿਸ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਾਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਵੀ ਪਰਤੀਆਂ ਰੌਣਕਾਂ

ਅੰਮਿ੍ਤਸਰ, 27 ਜੁਲਾਈ (ਜਸਵੰਤ ਸਿੰਘ ਜੱਸ)-ਕੋਰੋਨਾ ਦਾ ਪ੍ਰਕੋਪ ਕੁਝ ਮੱਠਾ ਪੈਣ ਬਾਅਦ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਾਰਜਸ਼ੀਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ 'ਚ ਵੀ ਰੋਣਕਾਂ ਮੁੜ ਪਰਤ ਆਈਆਂ ਹਨ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਾਂ ਲਈ ਲਾਹੇਵੰਦ ਰਹੇਗਾ ਹੈਲਪਲਾਈਨ ਨੰਬਰ 14567-ਸਿਵਲ ਸਰਜਨ

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਘਰਾਂ, ਬਿਰਧ ਘਰਾਂ ਜਾਂ ਕਿਤੇ ਵੀ ਲਾਵਾਰਿਸ ਹਾਲਾਤਾਂ 'ਚ ਰਹਿ ਰਹੇ ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਸਰਕਾਰ ਵਲੋਂ ਹੈਲਪ ਲਾਈਨ ਨੰਬਰ 14567 ਸ਼ੁਰੂ ਕੀਤਾ ਗਿਆ ਹੈ ਜੋ ਸੀਨੀਅਰ ਸਿਟੀਜ਼ਨ ਲਈ ਲਾਹੇਵੰਦ ਹੋਵੇਗਾ | ਇਹ ਪ੍ਰਗਟਾਵਾ ਸਿਵਲ ...

ਪੂਰੀ ਖ਼ਬਰ »

ਸਬ-ਰਜਿਸਟਰਾਰ ਦਫ਼ਤਰ 'ਚ ਸਰਵਰ ਡਾਊਨ ਹੋਣ ਕਾਰਨ ਆ ਰਹੀਆਂ ਨੇ ਮੁਸ਼ਕਿਲਾਂ

ਅੰਮਿ੍ਤਸਰ, 27 ਜੁਲਾਈ (ਰੇਸ਼ਮ ਸਿੰਘ)-ਸਰਕਾਰ ਵਲੋਂ ਭਾਵੇਂ ਅੰਮਿ੍ਤਸਰ 'ਚ ਵੀ ਲੁਧਿਆਣਾ ਵਾਂਗ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਦੇ ਤਸਦੀਕੀਕਰਨ ਲਈ ਤਿੰਨ-ਤਿੰਨ ਰਜਿਸਟਰਾਰ ਨਿਯੁਕਤ ਕਰ ਦਿੱਤੇ ਗਏ ਹਨ ਪਰ ਇਸ ਦੇ ਬਾਵਜੂਦ ਇਥੇ ਸਰਵਰ ਡਾਊਨ ਹੋਣ ਕਾਰਨ ਆਮ ਲੋਕਾਂ ...

ਪੂਰੀ ਖ਼ਬਰ »

ਨਹੀਂ ਰਹੇ ਸਾਈਾ ਮੀਆਂ ਮੀਰ ਦਰਬਾਰ ਦੇ 19ਵੇਂ ਗੱਦੀ ਨਸ਼ੀਨ ਚੰਨ ਪੀਰ ਕਾਦਰੀ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਣ ਵਾਲੀ ਮਹਾਨ ਸ਼ਖ਼ਸੀਅਤ ਸਾਈ ਮੀਆਂ ਮੀਰ ਦੇ ਲਾਹੌਰ ਸਥਿਤ ਦਰਬਾਰ ਦੇ 19ਵੇਂ ਗੱਦੀ ਨਸ਼ੀਨ ਚੰਨ ਪੀਰ ਕਾਦਰੀ ਦਾ ਲੰਘੇ ਦਿਨ ਪਾਕਿਸਤਾਨ ਦੇ ਕਰਾਚੀ ਸ਼ਹਿਰ 'ਚ ਦਿਹਾਂਤ ਹੋ ...

ਪੂਰੀ ਖ਼ਬਰ »

ਦਿੱਲੀ ਮੋਰਚੇ ਲਈ 5 ਨੂੰ ਅੰਮਿ੍ਤਸਰ ਜ਼ਿਲ੍ਹੇ ਤੋਂ ਰਵਾਨਾ ਹੋਣਗੇ ਹਜ਼ਾਰਾਂ ਕਿਸਾਨ

ਖਾਸਾ, 27 ਜੁਲਾਈ (ਗੁਰਨੇਕ ਸਿੰਘ ਪੰਨੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਊਲੀ ਸਾਹਿਬ ਦੀ ਮੀਟਿੰਗ ਹੋਈ | ਜਿਸ 'ਚ 20 ਪਿੰਡਾਂ ਤੋਂ ਆਗੂ ਸ਼ਾਮਿਲ ਹੋਏ | ਮੀਟਿੰਗ ਦੀ ਪ੍ਰਧਾਨਗੀ ਕੁਲਵੰਤ ਸਿੰਘ ਰਾਜਾਤਾਲ, ਗੁਰਭੇਜ ਸਿੰਘ ਜਠੌਲ ਤੇ ਸੁਖਦੇਵ ਸਿੰਘ ਹਵੇਲੀਆਂ ਨੇ ...

ਪੂਰੀ ਖ਼ਬਰ »

ਕਾਂਗਰਸ ਦੀ ਹਾਲਤ ਸਿੱਧੂ ਦੇ ਪ੍ਰਧਾਨ ਬਣਨ ਨਾਲ ਵੀ ਨਹੀਂ ਸੁਧਰੇਗੀ-ਮੀਰਾਂਕੋਟ

ਮਾਨਾਂਵਾਲਾ, 27 ਜੁਲਾਈ (ਗੁਰਦੀਪ ਸਿੰਘ ਨਾਗੀ)-ਪਵਿੱਤਰ ਗੁਟਕਾ ਸਾਹਿਬ ਦੀ ਸਹੰੂ ਖਾ ਕੇ ਪੰਜਾਬ ਵਾਸੀਆਂ ਨਾਲ ਚਾਰ ਹਫਤਿਆਂ 'ਚ ਨਸ਼ਾ ਖਤਮ ਕਰਨ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਘਰ-ਘਰ ਨੌਕਰੀ ਦੇਣ ਤੋਂ ਇਲਾਵਾ ਅਨੇਕਾਂ ਝੂਠੇ ਵਾਅਦੇ ਤੇ ਲੋਕਾਂ ਦੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪੰਜਾਬ ਇਮੀਗ੍ਰੇਸ਼ਨ ਸੈਂਟਰ ਦੇ ਦਫ਼ਤਰ ਦਾ ਉਦਘਾਟਨ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਉ ਵਿਖੇ ਪੰਜਾਬ ਇਮੀਗਰੇਸ਼ਨ ਸੈਂਟਰ ਦਾ ਦਫ਼ਤਰ ਖੋਲਿ੍ਹਆ ਗਿਆ ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਦਿਹਾਤੀ ਯੂਥ ...

ਪੂਰੀ ਖ਼ਬਰ »

ਮਨੀਸ਼ ਅਗਰਵਾਲ 'ਆਪ' ਪੰਜਾਬ ਟ੍ਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਨਿਯੁਕਤ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਅੰਮਿ੍ਤਸਰ ਤੋਂ ਹਲਕਾ ਉੱਤਰੀ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਰਹਿ ਚੁੱਕੇ ਤੇ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਅਗਰਵਾਲ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਅੰਮਿ੍ਤਸਰ ਦੇ 227 ਸਰਕਾਰੀ ਸਕੂਲਾਂ 'ਚ ਬਣਨਗੇ ਸਮਾਰਟ ਸਟਾਫ਼ ਰੂਮ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਮਾਰਟ ਸਕੂਲ ਨੀਤੀ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੇ 227 ਸਰਕਾਰੀ ਸਕੂਲਾਂ ਦੇ ਸਟਾਫ਼ ਰੂਮ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 6.81 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 'ਹੱਲਾ ਬੋਲ' ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਦਾ ਐਲਾਨ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-29 ਜੁਲਾਈ ਨੂੰ ਪਟਿਆਲਾ ਸ਼ਹਿਰ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ 'ਚ ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਹੋਣ ਜਾ ਰਹੀ ਮੁਲਾਜ਼ਮਾਂ ਦੀ 'ਹੱਲਾ ਬੋਲ' ਰੈਲੀ ਦੌਰਾਨ, ...

ਪੂਰੀ ਖ਼ਬਰ »

ਚਾਵਲਾ ਬਣੇ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-1947 'ਚ ਦੇਸ਼ ਦੀ ਵੰਡ ਦੌਰਾਨ ਆਪਣੇ ਪਰਿਵਾਰ ਦਾ ਵੱਡਾ ਹਿੱਸਾ ਕੁਰਬਾਨ ਕਰਨ ਵਾਲੇ ਪਰਿਵਾਰ ਦੇ ਮੈਂਬਰ ਕਰਨਪਾਲ ਸਿੰਘ ਚਾਵਲਾ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ 'ਤੇ ਸੂਬਾ ਜਨਰਲ ਸਕੱਤਰ ਜੀਵਨ ...

ਪੂਰੀ ਖ਼ਬਰ »

ਚਰਨਜੀਤ ਕੌਰ ਵੇਰਕਾ ਬੀ. ਸੀ. ਵਿੰਗ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ

ਵੇਰਕਾ, 27 ਜੁਲਾਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਹਲਕਾ ਪੂਰਬੀ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਰੰਧਾਵਾ ਦੀ ਸਿਫ਼ਾਰਿਸ਼ਾਂ 'ਤੇ ਸ਼ੋ੍ਰਮਣੀ ਅਕਾਲੀ ਦਲ (ਬ) ਲਈ ਪਿਛਲੇ ਲੰਮੇਂ ...

ਪੂਰੀ ਖ਼ਬਰ »

ਖੇਡਾਂ ਸਰੀਰ ਨੂੰ ਰੋਗ ਮੁਕਤ ਤੇ ਤੰਦਰੁਸਤ ਰੱਖਦੀਆਂ-ਗੁਰਪ੍ਰੀਤ ਰੰਧਾਵਾ

ਵੇਰਕਾ, 27 ਜੁਲਾਈ (ਪਰਮਜੀਤ ਸਿੰਘ ਬੱਗਾ)-ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ ਜੋ ਸਾਡੇ ਸਰੀਰ ਨੂੰ ਰੋਗ ਮੁਕਤ ਤੇ ਤੰਦਰੁਸਤ ਰੱਖਣ 'ਚ ਸਹਾਈ ਹੁੰਦੀਆਂ ਹਨ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਤੇ ਹੋਰਨਾਂ ਨੂੰ ...

ਪੂਰੀ ਖ਼ਬਰ »

ਛੇਹਰਟਾ ਕਸਬਾ ਦੇ ਨਜ਼ਦੀਕ ਵਸਿਆ ਪਿੰਡ ਬਾਸਰਕੇ

ਸੁਰਿੰਦਰ ਸਿੰਘ ਵਿਰਦੀ 98151-70905 ਛੇਹਰਟਾ-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂ ਕੀ ਵਡਾਲੀ ਪ੍ਰਕਾਸ਼ ਲੈਣ ਦੀ ਖੁਸ਼ੀ 'ਚ ਲਾਏ ਗਏ ਪੰਜ ਖੂਹਾਂ 'ਚੋਂ ਸਭ ਤੋਂ ਵੱਡੇ ਖੂਹ ਛੇਹਰਟਾ ਸਾਹਿਬ ਤੋਂ 3 ...

ਪੂਰੀ ਖ਼ਬਰ »

ਗੰਦੇ ਤੇ ਜ਼ਹਿਰੀਲੇ ਪਾਣੀ ਨੇ ਫੋਕਲ ਪੁਆਇੰਟ ਦੇ ਸਨਅਤਕਾਰਾਂ ਦੀਆਂ ਵਧਾਈਆਂ ਮੁਸ਼ਕਿਲਾਂ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਫੋਕਲ ਪੁਆਇੰਟ ਵਿਖੇ ਪਹਿਲਾਂ ਤੋਂ ਖੜ੍ਹਾ ਗੰਦਾ ਪਾਣੀ ਛੱਪੜ ਦਾ ਰੂਪ ਲੈ ਚੁੱਕਿਆ ਹੈ, ਜਿਸ ਨਾਲ ਸਨਅਤਕਾਰਾਂ, ਮਜ਼ਦੂਰਾਂ ਤੇ ਬਾਹਰੋਂ ਆਉਣ ਵਾਲੇ ਵਪਾਰੀਆਂ ਨੂੰ ਭਾਰੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਡੀ. ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਤੇ ਜਨਰਲ ਸਕੱਤਰ ਪੂਨੀਤ ਜੋਸ਼ੀ ਦੀ ਅਗਵਾਈ ਹੇਠ ਕੋਵਿਡ-19 ਡਿਊਟੀਆਂ ਦੌਰਾਨ ਕੋਰੋਨਾ ਦੀ ਲਾਗ ਨਾਲ ...

ਪੂਰੀ ਖ਼ਬਰ »

ਮਨੀਸ਼ ਅਗਰਵਾਲ 'ਆਪ' ਪੰਜਾਬ ਟ੍ਰੇਡ ਵਿੰਗ ਦੇ ਸੂਬਾ ਸਹਿ ਪ੍ਰਧਾਨ ਨਿਯੁਕਤ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਅੰਮਿ੍ਤਸਰ ਤੋਂ ਹਲਕਾ ਉੱਤਰੀ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਰਹਿ ਚੁੱਕੇ ਤੇ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਅਗਰਵਾਲ ਨੂੰ ...

ਪੂਰੀ ਖ਼ਬਰ »

ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ

ਓਠੀਆਂ, 27 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ ਤੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਵਲੋਂ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਮੀਟਿੰਗ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਕਾਰਗਿਲ ਵਿਜੇ ਦਿਵਸ ਮੌਕੇ ਭਾਜਪਾ ਮੰਡਲ ਅਜਨਾਲਾ ਦੇ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਕਰਵਾਈ ਸ਼ਰਧਾਂਜਲੀ ਮੀਟਿੰਗ 'ਚ ਭਾਜਪਾ ਕਿਸਾਨ ਮੋਰਚਾ ਪੰਜਾਬ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਉਚੇਚੇ ਤੌਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਵਲੋਂ ਇਨਸਾਫ ਦੀ ਮੰਗ

ਚੇਤਨਪੁਰਾ, 27 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਚੇਤਨਪੁਰਾ ਦੇ ਵਸਨੀਕ ਪਰਿਵਾਰ ਦੇ ਮੁਖੀ ਕੁਲਵਿੰਦਰ ਸਿੰਘ ਉਸ ਦੀ ਪਤਨੀ ਬਲਜੀਤ ਕੌਰ ਤੇ ਲੜਕੇ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਲਰਾਜ ਸਿੰਘ ਥ੍ਰੀਵੀਲਰ 'ਤੇ ਕੁਝ ਸਵਾਰੀਆਂ ਲੈ ਕੇ ਅੰਮਿ੍ਤਸਰ ਤੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਮੋਟਰ ਦੀ ਦੁੁੁਕਾਨ ਦੀ ਮਮਟੀ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੋਪੋਕੇ, 27 ਜੁੁਲਾਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਵਿਖੇ ਪੈਟਰੋਲ ਪੰਪ ਲਾਗੇ ਬੀਤੀ ਰਾਤ ਚੋਰਾਂ ਵਲੋਂ ਮੋਟਰ ਦੀ ਦੁੁਕਾਨ ਦੀ ਮਮਟੀ ਨੂੰ ਤੋੜ ਕੇ ਲੱਖਾਂ ਰੁੁਪਏ ਦਾ ਬਿਜਲੀ ਦਾ ਸਾਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਦੁੁਕਾਨ ਦੇ ...

ਪੂਰੀ ਖ਼ਬਰ »

ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 'ਚ ਆਮ ਆਦਮੀ ਪਾਰਟੀ ਨੂੰ ੳਦੋਂ ਭਾਰੀ ਬਲ ਮਿਲਿਆ, ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਸੂੂਬੇਦਾਰ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪ੍ਰਧਾਨ ਸਿੱਧੂ ਵੀ ਨਹੀਂ ਬਚਾ ਸਕਦਾ-ਮਜੀਠੀਆ

ਜੰਡਿਆਲਾ ਗੁਰੂ, 27 ਜੁਲਾਈ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸ. ਮਲਕੀਤ ਸਿੰਘ ਏ. ਆਰ. ਦੇ ਦਫ਼ਤਰ ਦਾ ਜੰਡਿਆਲਾ ਗੁਰੂ ਵਿਖੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਸੁੱਖ ਸਹੂਲਤਾਂ-ਡਾ. ਨਿੱਝਰ

ਸੁਲਤਾਨਵਿੰਡ, 27 ਜੁਲਾਈ (ਗੁਰਨਾਮ ਸਿੰਘ ਬੁੱਟਰ)-ਨਿਗਮ ਦੀ ਹਦੂਦ ਅੰਦਰ ਆਉਂਦੇ ਸਭ ਤੋਂ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 38 ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਇਲਾਕਾ ਵਾਸੀਆਂ ਦੀ ਇਕ ਮੀਟਿੰਗ ਹੋਈ, ਜਿਸ 'ਚ ਹਲਕਾ ਇੰਚਾਰਜ ਡਾਕਟਰ ਇੰਦਰਬੀਰ ...

ਪੂਰੀ ਖ਼ਬਰ »

ਛੇਹਰਟਾ ਵਿਖੇ ਸਤਿਸੰਗ ਕਰਵਾਇਆ

ਛੇਹਰਟਾ, 27 ਜੁਲਾਈ (ਸੁਰਿੰਦਰ ਸਿੰਘ ਵਿਰਦੀ)-'ਸੰਪਰਦਾ ਬਾਬਾ ਬੁੱਢਾ ਵੰਸ਼ਜ ਗੁਰੂ ਕੇ ਹਾਲੀ ਰੰਧਾਵੇ' ਦੇ ਮੁੱਖੀ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਪਰਿਵਾਰ ਵਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਚੜਦੀ ਕਲਾ ਦੀ ਕਾਮਨਾ ਹਿੱਤ ਆਪਣੇ ਗ੍ਰਹਿ ਐਨ. ਆਰ. ਆਈ. ਭਵਨ ...

ਪੂਰੀ ਖ਼ਬਰ »

ਤਰੁਣ ਚੁੱਘ ਭਾਰਤੀ ਸਿਹਤ ਸਵੈ-ਸੇਵਕ ਮੁਹਿੰਮ ਦੇ ਕੌਮੀ ਕਨਵੀਨਰ ਨਿਯੁਕਤ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-'ਭਾਰਤੀ ਸਿਹਤ ਸਵੈ ਸੇਵਕ ਮੁਹਿੰਮ' ਤਹਿਤ ਭਾਰਤੀ ਜਨਤਾ ਪਾਰਟੀ ਵਲੋਂ 2 ਲੱਖ ਪਿੰਡਾਂ ਦੇ 4 ਲੱਖ ਸਿਹਤ ਵਾਲੰਟੀਅਰ ਬਣਾਉਣ ਦੀ ਕਮਾਂਡ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਸੌਂਪੀ ਗਈ ਹੈ ਤੇ ਉਸ ਨੂੰ ਇਸ ਮੁਹਿੰਮ ਦਾ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅੰਮਿ੍ਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਮਹਾਂਰਿਸ਼ੀ ਦਯਾਨੰਦ ਧਾਮ ਬਾਜ਼ਾਰ ਹੰਸਲੀ ਵਿਖੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਆਰਿਆ ਸਮਾਜ ਮੰਦਰ ਦੇ ਪ੍ਰਧਾਨ ...

ਪੂਰੀ ਖ਼ਬਰ »

ਵਾਰਡ ਨੰਬਰ 83 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ 37 ਲਾਭਪਾਤਰੀਆਂ ਲਈ ਰਾਸ਼ੀ ਮਨਜ਼ੂਰ

ਛੇਹਰਟਾ, 27 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਚੱਲਦਿਆਂ ਹਲਕਾ ਪੱਛਮੀ ਦੀ ਵਾਰਡ ਨੰਬਰ 83 ਕੌਂਸਲਰ ਰਜਨੀ ਸ਼ਰਮਾ ਦੇ ਪਤੀ ਸੀਨੀਅਰ ਕਾਂਗਰਸੀ ਆਗੂ ਰਮਨ ਰੰਮੀ ਵਲੋਂ ਆਪਣੀ ਵਾਰਡ ਦੇ 37 ਪਰਿਵਾਰਾਂ ਨੂੰ 65 ਲੱਖ ਦੀ ਰਾਸ਼ੀ ਦੇਣੀ ਮਨਜ਼ੂਰ ਹੋ ...

ਪੂਰੀ ਖ਼ਬਰ »

ਸਕੂਲਾਂ 'ਚ ਖੇਡ ਮੈਦਾਨ ਤਿਆਰ ਕਰਨ ਤੇ ਸਾਮਾਨ ਲਈ ਵਿਭਾਗ ਵਲੋਂ ਗਰਾਂਟ ਜਾਰੀ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੀ ਨੀਤੀ ਤੇ ਕੰਮ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ...

ਪੂਰੀ ਖ਼ਬਰ »

ਮੈਟਰੋ ਬੱਸ ਸਫ਼ਰ ਨੂੰ ਮਿਲ ਰਿਹੈ ਵੱਡਾ ਹੁੰਗਾਰਾ, ਹੁਣ ਬੱਸ ਅੱਡੇ ਤੋਂ ਛੇਹਰਟਾ ਤੇ ਵੇਰਕਾ ਜਾਣ ਵਾਲਿਆਂ ਨੂੰ ਕਿਰਾਏ 'ਚ ਰਿਆਇਤ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-ਉੱਤਰੀ ਭਾਰਤ ਦੇ ਸ਼ਹਿਰ ਅੰਮਿ੍ਤਸਰ 'ਚ ਪਲੇਠੇ ਬੀ. ਆਰ. ਟੀ. ਐਸ. ਪ੍ਰੋਜੈਕਟ ਤਹਿਤ ਚੱਲਣ ਵਾਲੀਆਂ ਮੈਟਰੋ ਬੱਸਾਂ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ | ਲੰਬੇ ਅਰਸੇ ਤੱਕ ਮੱਧਮ ਚਾਲ ਤੇ ਘਾਟੇ ਵਿਚ ਚੱਲਣ ਵਾਲੇ ਇਹ ਪ੍ਰੋਜੈਕਟ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਸੁਰੱਖਿਅਤ ਕੰਪਿਊਟਿੰਗ 'ਤੇ ਵੈਬੀਨਾਰ

ਅੰਮਿ੍ਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਕਈ ਵਾਰ ਤੁਹਾਨੂੰ ਗ਼ਲਤ ਈਮੇਲ ਮਿਲ ਸਕਦੀ ਹੈ, ਜਿਸ 'ਚ ਬਹੁਤ ਸਾਰੇ ਸਵਾਰਥੀ ਲੋਕ ਤੁਹਾਡੇ ਤੋਂ ਨਕਦ ਦੀ ਮੰਗ ਕਰ ਸਕਦੇ ਹਨ | ਜੇ ਤੁਸੀਂ ਅਜਿਹੀ ਮੇਲ ਪ੍ਰਾਪਤ ਕਰਦੇ ਹੋ, ਤਾਂ ਤੁਰੰਤ ਇਸ ਨੂੰ ਡਿਲੀਟ ਦਾ ਰਸਤਾ ਦਿਖਾਓ | ਆਪਣੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸੰਦੇਸ਼ ਨੂੰ ਸਮਝਣ ਲਈ ਚਿੰਨ੍ਹ ਵਿਗਿਆਨਕ ਅਧਿਐਨ ਦਾ ਵਿਸ਼ੇਸ਼ ਮਹੱਤਵ-ਡਾ: ਸਿੱਧੂ

ਅੰਮਿ੍ਤਸਰ, 27 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਆਰੰਭੀ ਗਈ ਲੈਕਚਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX