ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  10 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  22 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  34 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਤਰਨਤਾਰਨ

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ, 2 ਫ਼ਰਾਰ

ਇਕ ਦੇਸੀ ਕੱਟਾ 315 ਬੋਰ, 2 ਕਾਰਤੂਸ, ਇਕ ਦਾਤਰ, ਇਕ ਕਿਰਪਾਨ ਬਰਾਮਦ-ਐੱਸ. ਐੱਸ. ਪੀ.

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਮਾਰੂ ਹਥਿਆਰਾ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ ਹਨ | ਪੁਲਿਸ ਵਲੋਂ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਵਲਟੋਹਾ ਦੇ ਐੱਸ.ਆਈ. ਚਰਨ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਅਲਗੋ ਕੋਠੀ ਨਜ਼ਦੀਕ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਰਵਨ ਸਿੰਘ ਉਰਫ਼ ਦਮਨ ਪੁੱਤਰ ਸੁਖਦੇਵ ਸਿੰਘ ਵਾਸੀ ਡਿੱਬੀਪੁਰ, ਅੰਗਰੇਜ ਸਿੰਘ ਗੇਜਾ ਪੁੱਤਰ ਅਜੀਤ ਸਿੰਘ ਵਾਸੀ ਵਾੜਾ ਤੇਲੀਆਂ, ਪਲਵਿੰਦਰ ਸਿੰਘ ਲਾਲੀ ਪੁੱਤਰ ਕਸ਼ਮੀਰ ਸਿੰਘ, ਕਰਮ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਅਲਗੋ ਕਲਾਂ, ਨਰੈਣ ਸਿੰਘ ਉਰਫ਼ ਸ਼ੇਰਾ ਸ਼ੂਟਰ ਪੁੱਤਰ ਜਗੀਰ ਸਿੰਘ ਵਾਸੀ ਡਿੱਬੀਪੁਰ ਨੇ ਲੁੱਟ-ਖੋਹ ਕਰਨ ਵਾਲਾ ਗਰੋਹ ਬਣਾਇਆ ਹੋਇਆ ਹੈ ਅਤੇ ਲੁੱਟਖੋਹਾਂ ਕਰਨ ਤੋਂ ਇਲਾਵਾ ਚੋਰੀਆਂ ਵੀ ਕਰਦੇ ਹਨ ਅਤੇ ਅੱਜ ਵੀ ਇਹ ਸਾਰੇ ਪੁੱਲ ਨਹਿਰ ਪਿੰਡ ਛੰਨਾ ਰੋਡ ਮੜੀਆਂ ਅਲਗੋ ਕੋਠੀ ਦੇ ਨਜ਼ਦੀਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਹਨ, ਜਿਨ੍ਹਾਂ ਪਾਸ ਮਾਰੂ ਹਥਿਆਰ ਵੀ ਹਨ ਤਾਂ ਤੁਰੰਤ ਏ.ਐੱਸ.ਆਈ. ਚਰਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਜਗ੍ਹਾ 'ਤੇ ਛਾਪੇਮਾਰੀ ਦੌਰਾਨ ਸਰਵਨ ਸਿੰਘ, ਅੰਗਰੇਜ ਸਿੰਘ, ਪਲਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਕਰਮ ਸਿੰਘ ਅਤੇ ਨਰੈਣ ਸਿੰਘ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਐੱਸ.ਐੱਸ.ਪੀ. ਨਿੰਬਾਲੇ ਨੇ ਦੱੱੱੱਸਿਆ ਕਿ ਫ਼ੜੇ ਗਏ ਗਰੋਹ ਦੇ ਮੈਂਬਰਾਂ ਪਾਸੋਂ ਇਕ 315 ਬੋਰ ਦੇਸੀ ਕੱਟਾ ਪਿਸਤੌਲ, 2 ਕਾਰਤੂਸ, ਇਕ ਦਾਤਰ ਅਤੇ ਇਕ ਕਿਰਪਾਨ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਥਾਣਾ ਵਲਟੋਹਾ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ਅਤੇ ਫ਼ਰਾਰ ਹੋਏ ਬਾਕੀ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ |

ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ, 2 ਫ਼ਰਾਰ-ਐੱਸ. ਐੱਸ. ਪੀ. ਨਿੰਬਾਲੇ
ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਅਵਤਾਰ ਸਿੰਘ ਪੁੱਤਰ ਚੁੰਨਣ ਸਿੰਘ ਵਾਸੀ ਚੀਮਾ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 200 ਲੀਟਰ ਲਾਹਣ ਬਰਾਮਦ ਕਰ ਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਸੋਨੂੰ ਸਿੰਘ, ਪਲਵਿੰਦਰ ਸਿੰਘ ਪੁੱਤਰਾਨ ਅਮਰੀਕ ਸਿੰਘ ਵਾਸੀਆਨ ਚੂੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ ਇਕ ਚਾਲੂ ਭੱਟੀ 180 ਕਿਲੋ ਲਾਹਣ ਤੋਂ ਇਲਾਵਾ 750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਰਵੀ ਕੁਮਾਰ ਪੁੱਤਰ ਅਮਰਜੀਤ ਸਿੰਘ ਵਾਸੀ ਧੂੰਦਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 18750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਆਸਲ ਚੌਂਕ ਪੱਟੀ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਮੁਨੀਸ਼ ਪੁੱਤਰ ਜਸਪਾਲ ਸਿੰਘ ਵਾਸੀ ਵਾਰਡ ਨੰਬਰ 6 ਪੱਟੀ ਨੂੰ ਕਾਬੂ ਕਰ ਕੇ ਉਸ ਪਾਸੋਂ 200 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ | ਐੱਸ.ਐੱਸ.ਪੀ. ਨਿੰਬਾਲੇ ਨੇ ਦੱਸਿਆ ਕਿ ਉਕਤ ਫ਼ੜੇ ਗਏ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆ ਵਿਚ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ |

ਕਿ੍ਕਟ ਟੂਰਨਾਮੈਂਟ 'ਚ ਪਿੰਡ ਤੁੜ ਦੀ ਟੀਮ ਰਹੀ ਜੇਤੂ

ਫਤਿਆਬਾਦ, 27 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੇ ਖੇਡ ਸਟੇਡੀਅਮ ਵਿਖੇ ਫਤਿਆਬਾਦ ਨੌਜਵਾਨ ਕਿ੍ਕਟ ਕਲੱਬ ਵਲੋਂ ਕਰਵਾਇਆ ਗਿਆ 2 ਰੋਜ਼ਾ ਕਿ੍ਕਟ ਟੂਰਨਾਮੈਂਟ ਸੰਪੰਨ ਹੋਇਆ | ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੌਜਵਾਨ ਕਲੱਬ ਦੇ ...

ਪੂਰੀ ਖ਼ਬਰ »

ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਧੁੰਨ

ਅਮਰਕੋਟ, 27 ਜੁਲਾਈ (ਗੁਰਚਰਨ ਸਿੰਘ ਭੱਟੀ)- ਪੰਜਾਬ ਅੰਦਰ ਦਿੱਲੀ ਦੀ ਤਰਜ਼ ਵਿਕਾਸ ਕਾਰਜ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦੀ ਗਰੰਟੀ ਸੂਬਾ ਵਾਸੀਆਂ ਨੂੰ ਲਿਖਤੀ ਰੂਪ 'ਚ ਦਿੱਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਹਲਕਾ ...

ਪੂਰੀ ਖ਼ਬਰ »

ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਰੈਲੀ

ਅਮਰਕੋਟ, 27 ਜੁਲਾਈ (ਗੁਰਚਰਨ ਸਿੰਘ ਭੱਟੀ)¸ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਦਾਣਾ ਮੰਡੀ ਅਮਰਕੋਟ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਹਲਕਾ ਵਿਧਾਇਕ ਖੇਮਕਰਨ ਨੂੰ ਮੰਗ ਪੱਤਰ ਦਿੱਤਾ ਗਿਆ | ਰੈਲੀ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ 928 ਨਮੂਨੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 6 ਰਹਿ ਗਈ ਹੈ, ਜਿੰਨਾਂ ਵਿਚੋਂ 3 ਵਿਅਕਤੀਆਂ ਨੂੰ ਘਰ 'ਚ ਇਕਾਂਤਵਾਸ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਭਗੌੜਿਆਂ ਨੂੰ ਕਾਬੂ ਕਰਨ ਗਈ ਪੁਲਿਸ ਪਾਰਟੀ 'ਤੇ ਹਮਲਾ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਦੀ ਪੁਲਿਸ ਪਾਰਟੀ ਭਗੌੜਿਆਂ ਨੂੰ ਕਾਬੂ ਕਰਨ ਲਈ ਜਦੋਂ ਉਸ ਦੇ ਘਰ ਛਾਪੇਮਾਰੀ ਕਰਨ ਗਈ ਤਾਂ ਭਗੌੜੇ ਦੇ ਘਰ ਮੌਜੂਦ ਵਿਅਕਤੀਆਂ ਵਲੋਂ ਪੁਲਿਸ ਨਾਲ ਗਾਲੀ-ਗਲੋਚ ਕਰਨ ਤੋਂ ਇਲਾਵਾ ਪੁਲਿਸ ਪਾਰਟੀ 'ਤੇ ਹਮਲਾ ਕਰਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ 56 ਸੈਂਟਰਾਂ 'ਚ ਲੱਗੇਗਾ ਕੋਰੋਨਾ ਟੀਕਾਕਰਨ-ਸਿਵਲ ਸਰਜਨ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)¸ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ 56 ਸੈਂਟਰਾਂ ਵਿਚ ਕੋਵਿਡ ਟੀਕਾਕਰਨ ਹੋਵੇਗਾ | ਉਨ੍ਹਾਂ ਨੇ ਦੂਜੀ ਡੋਜ਼ ਦੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਤੇ ਫਾਇਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 27 ਜੁਲਾਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹਲਕਾ ਵਿਧਾਇਕ ਦੇ ਘਰ ਅੱਗੇ ਕੀਤੀ ਭੁੱਖ ਹੜਤਾਲ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਰਜਵੰਤ ਕੌਰ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਘਰ ਅੱਗੇ ...

ਪੂਰੀ ਖ਼ਬਰ »

ਕੱਚਾ ਪੱਕਾ ਪੁਲਿਸ ਨੇ 13 ਕੇਸਾਂ 'ਚ ਲੋੜੀਂਦੇ ਭਗੌੜੇ ਨੂੰ ਕੀਤਾ ਕਾਬੂ

ਭਿੱਖੀਵਿੰਡ, 27 ਜੁਲਾਈ (ਬੌਬੀ)- ਐੱਸ.ਐੱਸ.ਪੀ.ਧੁਰਮਨ ਐੱਚ ਨਿੰਬਾਲੇ ਵਲੋਂ ਨਸ਼ਾ ਤਸਕਰਾਂ 'ਤੇ ਪੂਰੀ ਤਰ੍ਹਾਂ ਸਖਤੀ ਨਾਲ ਕਰਵਾਈ ਕੀਤੀ ਜਾ ਰਹੀ ਹੈ | ਕੱਚਾ ਪੱਕਾ ਦੀ ਮਹਿਲਾ ਥਾਣਾ ਮੁਖੀ ਮੈਡਮ ਸੋਨੇ ਵਲੋਂ 13 ਪਿੁਲਸ ਕੇਸਾਂ ਵਿਚ ਲੋੜੀਂਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਮਸ਼ਹੂਰ ਕਰਿਆਨਾ ਵਪਾਰੀ ਜੋਗ ਧਿਆਨ ਸਿੰਘ ਦਾ ਦਿਹਾਂਤ

ਚੋਹਲਾ ਸਾਹਿਬ, 27 ਜੁਲਾਈ (ਬਲਵਿੰਦਰ ਸਿੰਘ)-ਇਲਾਕੇ ਦੇ ਮਸ਼ਹੂਰ ਕਰਿਆਨਾ ਵਪਾਰੀ ਜੋਗ ਧਿਆਨ ਸਿੰਘ (ਜੋਗੀ ਦੀ ਹੱਟੀ) ਚੋਹਲਾ ਸਾਹਿਬ ਵਾਲਿਆਂ ਦਾ ਸੋਮਵਾਰ ਦੇਰ ਸ਼ਾਮ ਨੂੰ ਅਚਾਨਕ ਦਿਹਾਂਤ ਹੋ ਗਿਆ | ਜੋਗ ਧਿਆਨ ਸਿੰਘ ਜੋ ਕੁੱਝ ਦਿਨਾਂ ਤੋਂ ਬਿਮਾਰ ਸਨ, ਬੀਤੀ ਸ਼ਾਮ ਅਚਾਨਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗਾ-ਹਰਮੀਤ ਸਿੰਘ ਸੰਧੂ

ਝਬਾਲ, 27 ਜੁਲਾਈ (ਸੁਖਦੇਵ ਸਿੰਘ)¸ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਤੋਂ ਦੁਖੀ ਲੋਕ ਇਸ ਨੂੰ ਚਲਦਾ ਕਰਨ ਲਈ ਮਨ ਬਣਾਈ ਬੈਠੇ ਹਨ ਅਤੇ ਬੇਸਬਰੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਉਡੀਕ ਕਰ ਰਹੇ ਹਨ | ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਔਰਤ ਦੀਆਂ ਵਾਲੀਆਂ ਝੱਪਟਕੇੇ ਭੱਜਾ ਝਪਟਮਾਰ ਪਿੰਡ ਵਾਸੀਆਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਸਰਾਏ ਅਮਾਨਤ ਖਾਂ, 27 ਜੁਲਾਈ (ਨਰਿੰਦਰ ਸਿੰਘ ਦੋਦੇ)¸ਕਸਬਾ ਸਰਾਏ ਅਮਾਨਤ ਖਾਂ 'ਚ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਭੱਜਣ ਤੋਂ ਬਾਅਦ ਪਿੰਡ ਨਿਵਾਸੀਆਂ ਪਿੱਛਾ ਕਰ ਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਦੂਸਰਾ ਭੱਜ ...

ਪੂਰੀ ਖ਼ਬਰ »

ਪਿੰਡਾਂ ਤੇ ਸ਼ਹਿਰਾਂ 'ਚ ਮਿਲ ਰਿਹੈ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਤਰਨ ਤਾਰਨ ਹਲਕੇ ਤੋਂ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਤਰਨ ਤਾਰਨ ਦੇ ਮੁੱਹਲਾ ਮੁਰਾਦਪੁਰ ਖੁਰਦ 'ਚ ਉਨਰਜੀਤ ਸਿੰਘ ਅਤੇ ਉਕਾਰਜੀਤ ਸਿੰਘ ਦੇ ਘਰ ਅਕਾਲੀ ਦਲ ਦੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾਵੇਗਾ-ਟੀਟੂ, ਪਿ੍ੰਸ

ਫਤਿਆਬਾਦ, 27 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਕੰਬੋਜ ਭਾਈਚਾਰੇ ਦੇ ਆਗੂਆਂ ਭੁਪਿੰਦਰ ਸਿੰਘ ਟੀਟੂ ਅਤੇ ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਨੇ ਸਾਥੀਆਂ ਡਾ. ਜਸਬੀਰ ਸਿੰਘ, ਲਖਵਿੰਦਰ ਸਿੰਘ ਕਾਨੂੰਗੋ, ਬੇਅੰਤ ਸਿੰਘ ਪੈਟਰੋਲ ਪੰਪ ਵਾਲੇ, ਡਾ. ਅਮਰਪ੍ਰੀਤ ...

ਪੂਰੀ ਖ਼ਬਰ »

'ਆਪ' ਵਲੋਂ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਭੁੱਲਰ ਵਲੋਂ ਹਾਈਕਮਾਨ ਦਾ ਧੰਨਵਾਦ

ਪੱਟੀ, 27 ਜੁਲਾਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਭੁੱਲਰ ਵਲੋਂ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਬਜ਼ੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫ੍ਰੀ ਨੰਬਰ 14567 ਡਾਇਲ ਕਰ ਸਕਦੇ ਹਨ-ਸਿਵਲ ਸਰਜਨ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਜ਼ੁਰਗ ਹੈਲਪਲਾਈਨ (ਐਲਡਰਲੀ ਲਾਈਨ) ਨੰਬਰ 14567 ਸ਼ੁਰੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਬਜ਼ੁਰਗ ...

ਪੂਰੀ ਖ਼ਬਰ »

ਪਿੰਡ ਭੋਜੀਆ ਵਿਖੇ ਆਮ ਆਦਮੀ ਪਾਰਟੀ ਨੂੰ ਮਿਲਿਆ ਭਾਰੀ ਸਮਰਥਨ

ਝਬਾਲ, 27 ਜੁਲਾਈ (ਸੁਖਦੇਵ ਸਿੰਘ)-ਪਿੰਡ ਭੋਜੀਆ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੀਨੀਅਰ ਆਗੂ ਰਣਜੀਤ ਸਿੰਘ ਠਰੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ਪਾਸਟਰ ਸਮਉਨ ਨੇ ਆਪਣੇ ਪਾਸਟਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਿਰੋਧੀਆਂ ਦੇ ਭਰਮ ਭੁਲੇਖੇ 2022 ਵਿਚ ਦੂਰ ਕਰੇਗੀ- ਸਰਲੀ, ਜਲਾਲਾਬਾਦ

ਮੀਆਂਵਿੰਡ, 27 ਜੁਲਾਈ (ਗੁਰਪ੍ਰਤਾਪ ਸਿੰਘ ਸੰਧੂ)- ਕੈਪਟਨ ਸਰਕਾਰ ਵਲੋਂ ਪੰਜਾਬ ਦੇ ਕਿਸੇ ਵੀ ਵਰਗ ਨੂੰ ਸਹੂਲਤ ਤੋਂ ਵਾਂਝੇ ਨਹੀਂ ਰਹਿਣ ਦਿੱਤਾ ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨਾਲ ਚੱਟਾਨ ਵਾਂਗ ਖੜ੍ਹ ਗਏ ਹਨ | ਪਰ ਵਿਰੋਧੀਆਂ ਪਾਰਟੀਆਂ ਅਕਾਲੀ ਦਲ, 'ਆਪ' ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਤਰਨ ਤਾਰਨ, 27 ਜੁਲਾਈ (ਵਿਕਾਸ ਮਰਵਾਹਾ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਰਮਨਦੀਪ ਕੌਰ ਨੇ ਤੀਆਂ ਦੇ ਤਿਓਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਮੂਹ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ ਨੂੰ ਸਦਮਾ, ਭਰਾ ਦਾ ਦਿਹਾਂਤ

ਝਬਾਲ, 27 ਜੁਲਾਈ (ਸੁਖਦੇਵ ਸਿੰਘ)- ਸੀਨੀਅਰ ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਪੰਜਾਬ ਪੁਲਿਸ ਵਿਚ ਤਾਇਨਾਤ ਉਨ੍ਹਾਂ ਦੇ ਛੋਟੇ ਭਰਾ ਸ਼ਹਿਬਾਜ਼ ਸਿੰਘ ਢਿੱਲੋਂ ਦਾ ਅਚਨਚੇਤ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਤਰਨ ਤਾਰਨ, ਪੱਟੀ ਤੇ ਖਡੂਰ ਸਾਹਿਬ ਵਿਖੇ ਨੈਸ਼ਨਲ ਲੋਕ ਅਦਾਲਤ 11 ਸਤੰਬਰ ਨੂੰ

ਤਰਨ ਤਾਰਨ, 27 ਜੁਲਾਈ (ਪਰਮਜੀਤ ਜੋਸ਼ੀ)¸ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 11 ਸਤੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਤਨਖਾਹ-ਕਮਿਸ਼ਨ ਦੀ ਰਿਪੋਰਟ ਨੂੰ ਸਹੀ ਕਰਵਾਉਣ ਲਈ ਵਿਧਾਇਕ ਡਾ. ਅਗਨੀ ਹੋਤਰੀ ਸਮੇਤ ਹੋਰ ਵਿਧਾਇਕ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲੇ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੀ ਗਈ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਪੰਜਾਬ ਵਿਚ ਡਾਕਟਰਾਂ ਅਤੇ ਹੋਰਨਾਂ ਕਰਮਚਾਰੀਆਂ ਵਲੋਂ ਸਰਕਾਰ ਦੇ ਖ਼ਿਲਾਫ਼ ਸ਼ੁਰੂ ਕੀਤੇ ਗਏ ਵਿਰੋਧ ਨੂੰ ਲੈ ਕੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ...

ਪੂਰੀ ਖ਼ਬਰ »

ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸਰਹਾਲੀ ਕਲਾਂ, 27 ਜੁਲਾਈ (ਅਜੇ ਸਿੰਘ ਹੁੰਦਲ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਵਲੋਂ ਨੈਸ਼ਨਲ ਹਾਈਵੇ ਦੇ ਪਾਸਿਆਂ 'ਤੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ | ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕ ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਅੱਕ ਚੁੱਕੇ ਹਨ-ਧੁੰਨ

ਅਮਰਕੋਟ, 27 ਜੁਲਾਈ (ਗੁਰਚਰਨ ਸਿੰਘ ਭੱਟੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜੋ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਉਸ ਦੀ ਗਾਰੰਟੀ ਪੰਜਾਬ ਵਾਸੀਆਂ ਦਿੱਤੀ ਹੈ, ਉਹ ਵਾਅਦਾ ਪੱਥਰ 'ਤੇ ਲਕੀਰ ਵਾਂਗ ਪੱਕਾ ਹੈ, ਇਸ ਕਰ ਕੇ ...

ਪੂਰੀ ਖ਼ਬਰ »

ਬਸਪਾ ਨੇ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ

ਤਰਨ ਤਾਰਨ, 27 ਜੁਲਾਈ (ਵਿਕਾਸ ਮਰਵਾਹਾ)-ਬਹੁਜਨ ਸਮਾਜ ਪਾਰਟੀ ਵਲੋਂ ਆਪਣੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਰਾਸ਼ਟਰਪਤੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਨੂੰ ਸੌਂਪ ਕੇ ਮੰਗ ਕੀਤੀ ਗਈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਹਨ ਜਿਸ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਛੱਡ ਕੇ ਕਈ ਪਰਿਵਾਰ ਹੋਏ 'ਆਪ' 'ਚ ਸ਼ਾਮਿਲ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਮੁਹੱਲਾ ਜਸਵੰਤ ਸਿੰਘ ਵਾਰਡ ਨੰਬਰ 20 ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਦੀ ਇਕ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਵਿੱਕੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਕਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ ਸ਼ਰਮਾ ਵਲੋਂ 'ਨੈਸ' ਟ੍ਰੇਨਿੰਗਾਂ ਦਾ ਦੌਰਾ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਨੈਸ਼ਨਲ ਅਚੀਵਮੈਂਟ ਸਰਵੇ 2021 ਦੀ ਤਿਆਰੀਆਂ ਪੂਰੇ ਪੰਜਾਬ ਵਿਚ ਜੋਰਾਂ ਸੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿਚ 26 ਜੁਲਾਈ ਤੋਂ ਇਸ ਕੌਮੀ ਸਰਵੇਖਣ ਲਈ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਪਿੰਡ ਵਾਂ ਤਾਰਾ ਸਿੰਘ ਦੇ 25 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਖਾਲੜਾ, 27 ਜੁਲਾਈ (ਜੱਜਪਾਲ ਸਿੰਘ ਜੱਜ)¸ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸਾਬਕਾ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਕਬੂਲਦਿਆਂ 25 ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਨੇ ਐੱਸ. ਡੀ. ਐੱਮ. ਨੂੰ ਮੰਗ-ਪੱਤਰ ਸੌਂਪਿਆ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਮੁਰਾਦਪੁਰਾ ਦੀ ਅਗਵਾਈ ਹੇਠ ਗਰੀਬ ਮਜ਼ਦੂਰਾਂ ਨੂੰ ਨਾਲ ਲੈ ਕੇ ਐੱਸ.ਡੀ.ਐੱਮ. ਰਜਨੀਸ਼ ਅਰੋੜਾ ਰਾਹੀਂ ਇਕ ਮੰਗ ਪੱਤਰ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਰੁਪਿੰਦਰ ਬ੍ਰਹਮਪੁਰਾ ਵਲੋਂ ਮਿਸ਼ਨ 2022 ਤਹਿਤ ਔਰਤਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ

ਫਤਿਆਬਾਦ, 27 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗੁਰਜੀਤ ਸਿੰਘ ਪਿੱਦੀ ਸਰਪੰਚ ਜੱਟ ਮਹਾਂ ਸਭਾ ਬਲਾਕ ਨੌਸ਼ਹਿਰਾ ਪੰਨੂਆਂ ਦੇ ਪ੍ਰਧਾਨ ਨਿਯੁਕਤ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਆਲ ਇੰਡੀਆਂ ਜੱਟ ਮਹਾਂ ਸਭਾ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਮੇਹਰ ਸਿੰਘ ਚੁਤਾਲਾ ਵਲੋਂ ਨਜ਼ਦੀਕੀ ਪਿੰਡ ਪਿੱਦੀ ਦੇ ਸਰਪੰਚ ਗੁਰਜੀਤ ਸਿੰਘ ਪੰਨੂ ਨੂੰ ਬਲਾਕ ਨੌਸ਼ਹਿਰਾ ਪੰਨੂਆਂ ਦੇ ਪ੍ਰਧਾਨ ਅਤੇ ਸਵਿੰਦਰ ਸਿੰਘ ਨੂੰ ਵਾਈਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ 'ਚ ਮਹੀਨਿਆਂ ਦੀ ਵੀਰਾਨਗੀ ਉਪਰੰਤ ਲੱਗੀਆਂ ਰੌਣਕਾਂ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਸੂਬੇ ਦੇ ਸਕੂਲਾਂ 'ਚ ਲੰਬੇ ਅਰਸੇ ਉਪਰੰਤ ਵਿਦਿਆਰਥੀਆਂ ਦੀ ਆਮਦ ਨਾਲ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ | ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੇ ਜਾਣ ...

ਪੂਰੀ ਖ਼ਬਰ »

ਜਥੇਦਾਰ ਮੋਹਨ ਸਿੰਘ ਤੁੜ ਦੀ 42ਵੀਂ ਬਰਸੀ 30 ਨੂੰ -ਤੁੜ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਸਿੱਖ ਪੰਥ ਦੇ ਮਹਾਨ ਨਿਧੜਕ ਜਰਨੈਲ ਜਥੇਦਾਰ ਮੋਹਨ ਸਿੰਘ ਤੁੜ ਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਤੁੜ ਵਿਖੇ 30 ਜੁਲਾਈ ਨੂੰ ਮਨਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਸ਼ੇਰ ਸਿੰਘ ਤੁੜ (ਪੋਤਰਾ ਮੋਹਨ ਸਿੰਘ ਤੁੜ) ਨੇ ...

ਪੂਰੀ ਖ਼ਬਰ »

ਸਿਆਸਤਦਾਨ ਹੁਣ ਕਿਸਾਨਾਂ ਤੋਂ ਸਿੱਖਣ ਸੰਸਦ ਚਲਾਉਣੀ-ਸੈਣੀ

ਗੋਇੰਦਵਾਲ ਸਾਹਿਬ, 27 ਜੁਲਾਈ (ਸਕੱਤਰ ਸਿੰਘ ਅਟਵਾਲ)-ਦੁਨੀਆਂ ਦੇ ਇਤਿਹਾਸ 'ਚ ਪਹਿਲੀ ਵਾਰੀ ਕਿਸਾਨਾਂ ਨੇ ਸੰਸਦ ਚਲਾ ਕੇ ਇਹ ਬਾਖੂਬੀ ਸਾਬਿਤ ਕਰ ਦਿੱਤਾ ਹੈ ਕਿ ਸੰਸਦ ਵਿਚ ਰਲਮਿਲ ਕੇ ਦੇਸ਼ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਦੇ ਫੈਂਸਲੇ ਕਿਵੇਂ ਲਏ ਜਾਂਦੇ ਹਨ | ਇਸ ...

ਪੂਰੀ ਖ਼ਬਰ »

ਦਿੱਲੀ ਦੀ ਤਰਜ਼ 'ਤੇ ਪੰਜਾਬੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਧੁੰਨ

ਅਮਰਕੋਟ, 27 ਜੁਲਾਈ( ਗੁਰਚਰਨ ਸਿੰਘ ਭੱਟੀ)¸ਪੰਜਾਬ ਅੰਦਰ ਦਿੱਲੀ ਦੀ ਤਰਜ਼ 'ਤੇ ਵਿਕਾਸ ਕਾਰਜ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਦੀ ਗਰੰਟੀ ਸੂਬਾ ਵਾਸੀਆਂ ਨੂੰ ਲਿਖਤੀ ਰੂਪ 'ਚ ਦਿੱਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਜਥੇ ਨੇ ਦਿੱਲੀ ਧਰਨੇ 'ਚ ਕੀਤੀ ਸ਼ਮੂਲੀਅਤ

ਭਿੱਖੀਵਿੰਡ, 27 ਜੁਲਾਈ (ਬੌਬੀ)¸ ਤਹਿਸੀਲ ਭਿੱਖੀਵਿੰਡ ਤੋਂ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸੈਕਟਰੀ ਕੇਵਲ ਸਿੰਘ ਮਾੜੀ ਕੰਬੋਕੇ ਅਤੇ ਸਭਾ ਦੇ ਆਗੂ ਜਰਨੈਲ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਜਥਾ ਦਿੱਲੀ ਧਰਨੇ ਵਿਚ ਸ਼ਾਮਿਲ ਹੋਇਆ | ਜਥੇ ਦੀ ਰਵਾਨਗੀ ਸਮੇਂ ਕੇਵਲ ...

ਪੂਰੀ ਖ਼ਬਰ »

ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੇ ਸੈਂਕੜੇ ਮੁਲਾਜ਼ਮ ਪਟਿਆਲਾ ਰੈਲੀ 'ਚ ਭਾਗ ਲੈਣਗੇ-ਵਿਰਸਾ ਸਿੰਘ ਪੰਨੂ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)¸ਹੈਲਥ ਇੰਪਲਾਈਜ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਹੰਗਾਮੀ ਮੀਟਿੰਗ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਪ੍ਰਧਾਨ ਵਿਰਸਾ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਿਹਤ ਵਿਭਾਗ ਦੀਆਂ ਵੱਖ-ਵੱਖ ਸ਼ੇ੍ਰਣੀਆਂ ਦੇ ...

ਪੂਰੀ ਖ਼ਬਰ »

ਸ਼ਹੀਦੀ ਸਮਾਰਕ ਤੇ ਭਾਰਤੀ ਫ਼ੌਜ ਨੇ ਗੋਲਡਨ ਜੁਬਲੀ ਸਮਾਰੋਹ ਕਰਵਾਇਆ

ਖਾਲੜਾ, 27 ਜੁਲਾਈ ਜੱਜਪਾਲ ਸਿੰਘ ਜੱਜ)¸1971 ਵਿਚ ਪਾਕਿਸਤਾਨੀ ਫ਼ੌਜ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ 14, ਰਾਜਪੂਤ ਬਟਾਲੀਅਨ ਦੇ ਫੌਜੀਆਂ ਦੇ ਸ਼ਹੀਦੀ ਸਮਾਰਕ 'ਤੇ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਭਾਰਤੀ ਫ਼ੌਜ ਵਲੋਂ ਗੋਲਡਨ ਜੁਬਲੀ ਸਮਾਰੋਹ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ, ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ

ਤਰਨ ਤਾਰਨ, 27 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ, ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸਰਕਾਰ ਦੀ ਵਾਅਦਾ ਖਿਲਾਫੀ ਖਿਲਾਫ਼ ਆਪਣੇ ਹੱਕ ਲੈਣ ਲਈ ਤੇ ਅੰਨ੍ਹੀ ਬੋਲੀ ਇਸ ਸਰਕਾਰ ਨੂੰ ਜਗਾਉਣ ਲਈ ਹੱਲਾ ਬੋਲ ਰੈਲੀ ਵਿਚ 29 ਜੁਲਾਈ ਨੂੰ ਪਟਿਆਲਾ ਜਾਣ ਦਾ ਜੋ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਜਾਈ ਸਬੰਧੀ ਖੇਤ ਦਿਵਸ ਮਨਾਇਆ

ਸਰਾਏ ਅਮਾਨਤ ਖਾਂ, 27 ਜੁਲਾਈ (ਨਰਿੰਦਰ ਸਿੰਘ ਦੋਦੇ)¸ਡਾਇਰੈਕਟਰ ਸੁਖਦੇਵ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸ਼ੈਣੀ ਦੀ ਰਹਿਨੁਮਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਕੁਲਦੀਪ ਸਿੰਘ ਮੱਤੇਵਾਲ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਉਠਾਈ ਕਾਂਗਰਸੀ ਸਰਪੰਚਾਂ ਨੇ ਮੰਗ

ਖਾਲੜਾ, 27 ਜੁਲਾਈ (ਜੱਜਪਾਲ ਸਿੰਘ ਜੱਜ)¸ਮਨਰੇਗਾ ਮੁਲਾਜ਼ਮ ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਦਿਆਂ ਪਿੰਡਾਂ ਦੇ ਵਿਕਾਸ ਵਿਚ ਅਹਿਮ ਰੋਲ ਨਿਭਾਇਆ ਹੈ, ਉਨ੍ਹਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਹੜ੍ਹਤਾਲ ਨਾਲ ਪਿੰਡਾਂ ਦੇ ਵਿਕਾਸ ਕਾਰਜ ...

ਪੂਰੀ ਖ਼ਬਰ »

ਹਰੇਕ ਪਰਿਵਾਰ ਲਈ ਇਲਾਜ ਤੇ ਪੜ੍ਹਾਈ ਮੁਫ਼ਤ ਹੋਣੀ ਚਾਹੀਦੀ-ਅਰੋੜਾ

ਤਰਨ ਤਾਰਨ, 27 ਜੁਲਾਈ (ਵਿਕਾਸ ਮਰਵਾਹਾ)-ਦੇਸ਼ ਦੀ 80 ਫੀਸਦੀ ਅਬਾਦੀ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੀ ਹੈ, ਜਿਨ੍ਹਾਂ ਦੀ ਮੌਜੂਦਾ ਹਾਲਤ ਬਹੁਤ ਹੀ ਮਾੜੀ ਹੈ, ਜਿਨ੍ਹਾਂ ਦੀ ਆਮਦਨ ਤੋਂ ਵਧੇਰੇ ਇਸ ਅੱਤ ਦੀ ਮਹਿੰਗਾਈ ਵਿਚ ਘਰਾਂ ਦੇ ਖਰਚੇ ਜਿਆਦਾ ਹਨ, ਜਿਸ ਕਾਰਨ ਘਰ ਵਿਚ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਗੋਇੰਦਵਾਲ ਸਾਹਿਬ, 27 ਜੁਲਾਈ (ਸਕੱਤਰ ਸਿੰਘ ਅਟਵਾਲ)¸ਸਥਾਨਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੀ ਪੁਰਾਣੀ ਕਮੇਟੀ ਨੂੰ ਭੰਗ ਕਰ ਕੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਬਣਾਈ ਗਈ ਕਮੇਟੀ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਲੋਕ ਪੱਖੀ ਨੀਤੀਆਂ ਲਈ ਜਥੇਦਾਰ ਬ੍ਰਹਮਪੁਰਾ ਵਰਗੇ ਨੇਤਾ ਦੀ ਸਮਾਜ ਨੂੰ ਲੋੜ-ਦਲਜੀਤ ਸਿੰਘ ਗਿੱਲ

ਖੇਮਕਰਨ/ਅਮਰਕੋਟ, 27 ਜੁਲਾਈ ( ਬਿੱਲਾ, ਭੱਟੀ)- ਸ਼੍ਰੋਮਣੀ ਅਕਾਲੀ ਦਲ ( ਸੰਯੁਕਤ) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਹਲਕੇ ਦੇ ਕਰੀਬ ਇਕ ਦਰਜਨ ਪਿੰਡਾਂ ਦਾ ਦੌਰਾ ਕੀਤਾ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆ | ਇਨ੍ਹਾਂ ਮੀਟਿੰਗਾਂ ਨੂੰ ਸਬੋਧਨ ਕਰਦਿਆਂ ਦਲਜੀਤ ਸਿੰਘ ...

ਪੂਰੀ ਖ਼ਬਰ »

'ਆਪ' ਆਗੂ ਚੀਮਾ ਵਲੋਂ ਪਿੰਡ ਸਰਹਾਲੀ ਦੇ ਘਰ-ਘਰ ਪਹੁੰਚ—ਲੋਕ 'ਆਪ' ਦੀ ਸਰਕਾਰ ਬਣਾਉਣ ਲਈ ਕਾਹਲੇ–ਚੀਮਾ

ਸਰਹਾਲੀ ਕਲਾਂ, 27 ਜੁਲਾਈ (ਅਜੈ ਸਿੰਘ ਹੁੰਦਲ)-ਹਲਕਾ ਪੱਟੀ ਦੇ 'ਆਪ' ਰਣਜੀਤ ਸਿੰਘ ਚੀਮਾ ਜਨਰਲ ਸਕੱਤਰ ਕਿਸਾਨ ਵਿੰਗ ਪੰਜਾਬ ਨੇ ਆਪਣੇ ਸਾਥੀਆਂ ਸਮੇਤ ਪਿੰਡ ਸਰਹਾਲੀ ਦੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ | ਆਪਣੀ ਘਰ-ਘਰ ਮੁਹਿੰਮ ਦੌਰਾਨ ਚੀਮੇ ਨੇ ਆਮ ਆਦਮੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਜਨਰਲ ਬਾਡੀ ਦੀ ਮੀਟਿੰਗ

ਭਿੱਖੀਵਿੰਡ, 27 ਜੁਲਾਈ (ਬੌਬੀ)¸ਦਿਹਾਤੀ ਮਜ਼ਦੂਰ ਸਭਾ ਦੀ ਜਰਨਲ ਬਾਡੀ ਮੀਟਿੰਗ ਪਿੰਡ ਪਹਿਲਵਾਨਕੇ ਸਾਥੀ ਸੁਖਦੇਵ ਸਿੰਘ ਬੱਬੀ, ਪ੍ਰਗਟ ਸਿੰਘ ਪਹਿਲਵਾਨਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸੈਂਕੜੇ ਮਜ਼ਦੂਰ ਔਰਤਾਂ ਤੇ ਮਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਦੇ ਬੁਲਾਰਾ ਨਿਯੁਕਤ ਹੋਣ 'ਤੇ ਖ਼ੁਸ਼ੀ ਦੀ ਲਹਿਰ

ਤਰਨ ਤਾਰਨ, 27 ਜੁਲਾਈ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਵਲੋਂ ਸਟੇਟ ਦੇ ਸਪੋਕਸਪਰਸਨ ਦੀ ਲਿਸਟ ਜਾਰੀ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹਲਕਾ ਪੱਟੀ ਤੋਂ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਨੂੰ ਬੁਲਾਰਾ ਲਗਾਇਆ ਗਿਆ ਹੈ | ਬੁਲੰਦ ਅਵਾਜ਼ ਦੇ ...

ਪੂਰੀ ਖ਼ਬਰ »

ਡਾ. ਸੰਦੀਪ ਅਗਨੀਹੋਤਰੀ ਨੇ ਬਾਬਾ ਜੰਡ ਪੀਰ ਦੇ ਮੇਲੇ 'ਤੇ ਭਰੀ ਹਾਜ਼ਰੀ

ਤਰਨ ਤਾਰਨ, 27 ਜੁਲਾਈ (ਹਰਿੰਦਰ ਸਿੰਘ)-ਕਸਬਾ ਮੁਰਾਦਪੁਰਾ ਵਿਖੇ ਬਾਬਾ ਜੰਡ ਪੀਰ ਦਾ ਮੇਲਾ ਬੜੀ ਧੂਮਧਾਮ ਨਾਲ ਮੇਲਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX