ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  3 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  15 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  27 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਲੁਧਿਆਣਾ

ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਕਰਨ ਪਹੁੰਚਿਆ ਗਲਾਡਾ ਅਮਲਾ ਰਾਜਸੀ ਘੁਰਕੀ ਵੱਜਣ 'ਤੇ ਬਿਨਾਂ ਕੋਈ ਕਾਰਵਾਈ ਕੀਤਿਆਂ ਬੇਰੰਗ ਪਰਤਿਆ

ਫੁੱਲਾਂਵਾਲ, 27 ਜੁਲਾਈ (ਮਨਜੀਤ ਸਿੰਘ ਦੁੱਗਰੀ)-ਅਕਸਰ ਚਰਚਾ ਵਿਚ ਰਹਿੰਦੀਆਂ ਧਾਂਦਰਾ ਸੜਕ 'ਤੇ ਕੱਟੀਆਂ ਨਾਜਾਇਜ਼ ਕਾਲੋਨੀਆਂ 'ਤੇ ਅੱਜ ਗਲਾਡਾ ਦਾ ਪੰਜਾ ਚੱਲਣ ਤੋਂ ਪਹਿਲਾਂ ਹੀ ਹਲਕਾ ਗਿੱਲ ਦੇ ਕਿਸੇ ਵੱਡੇ ਕੱਦ ਦੇ ਰਾਜਸੀ ਆਗੂ ਦੀ ਘੁਰਕੀ ਵੱਜਦਿਆਂ ਹੀ ਗਲਾਡਾ ਅਧਿਕਾਰੀ ਆਪਣੇ ਲਾਮ ਲਸ਼ਕਰ ਸਮੇਤ ਬਿਨ੍ਹਾਂ ਕੋਈ ਕਾਰਵਾਈ ਕੀਤਿਆਂ ਬੇਰੰਗ ਪਰਤ ਗਏ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਗਲਾਡਾ ਨੇ ਇਨ੍ਹਾਂ ਨਾਜਾਇਜ਼ ਕਾਲੋਨੀਆਂ ਤੇ ਕਾਰਵਾਈ ਕਰਦਿਆਂ ਸੜਕਾਂ 'ਤੇ ਮੇਨ ਸੀਵਰੇਜ਼ ਵਿਚ ਕੀਤੇ ਕੁਨੈਕਸ਼ਨ ਕੱਟ ਦਿੱਤੇ ਸਨ, ਪਰ ਅਗਲੇ ਦਿਨ ਹੀ ਇਨ੍ਹਾਂ ਕਲੋਨੀਆਂ ਕੱਟਣ ਵਾਲਿਆਂ ਨੇ ਸੜਕਾਂ ਦੀ ਮੁਰੰਮਤ ਕਰਵਾ ਕੇ ਸੀਵਰੇਜ ਕੁਨੈਕਸ਼ਨ ਮੁੜ ਜੋੜ ਦਿੱਤੇ ਸਨ | ਜਿਸ ਨੂੰ ਲੈ ਕੇ ਇਨ੍ਹਾਂ ਨੂੰ ਕਿਸੇ ਵੱਡੇ ਰਾਜਸੀ ਨੇਤਾ ਦੀ ਸ਼ਹਿ ਹੋਣ ਦੇ ਚਰਚੇ ਅਕਸਰ ਇਲਾਕੇ ਵਿਚ ਸੁਣਨ ਨੂੰ ਮਿਲਦੇ ਹਨ | ਅੱਜ ਦੀ ਘਟਨਾ ਵੀ ਇਸੇ ਤਰ੍ਹਾਂ ਵਾਪਰੀ ਦਿਨ ਚੜ੍ਹਦੇ ਹੀ ਗਲਾਡਾ ਅਧਿਕਾਰੀ ਪਿੁਲਸ ਫੋਰਸ, ਜੇ.ਸੀ.ਬੀ. ਮਸ਼ੀਨਾਂ ਅਤੇ ਵੱਡੇ ਲਾਮ ਲਸ਼ਕਰ ਸਮੇਤ ਇਨ੍ਹਾਂ ਕਾਲੋਨੀਆਂ 'ਤੇ ਕਾਰਵਾਈ ਕਰਨ ਲਈ ਬਹੁੜੇ ਹੀ ਸਨ ਕਿ ਇਨ੍ਹਾਂ ਕਾਲੋਨੀ ਵਾਲਿਆਂ 'ਤੇ ਮਿਹਰਬਾਨ ਕਿਸੇ ਰਾਜਸੀ ਨੇਤਾ ਨੇ ਉਥੇ ਪਹੁੰਚ ਕੇ ਗਲਾਡਾ ਅਧਿਕਾਰੀਆਂ ਨੂੰ ਐਸੀ ਘੁਰਕੀ ਮਾਰੀ ਕਿ ਉਹ ਬਿਨ੍ਹਾਂ ਕੋਈੇ ਕਾਰਵਾਈ ਕਰਨ ਤੋਂ ਬਗੈਰ ਹੀ ਆਪਣੇ ਲਾਮ ਲਸ਼ਕਰ ਸਮੇਤ ਉੱਥੋਂ ਚਲਦੇ ਬਣੇ | ਆਖ਼ਰ ਇਹ ਮਾਜਰਾ ਕੀ ਹੈ ਕਿਸੇ ਦੀ ਸਮਝ ਵਿਚ ਨਹੀਂ ਆਇਆ? ਪਹਿਲਾਂ ਤੋਂ ਹੀ ਆਰਥਕ ਤੰਗੀਆਂ ਝੱਲ ਰਹੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਉਸ ਦੇ ਹੀ ਕਿਸੇ ਕੱਦਵਾਰ ਨੇਤਾ ਦੀ ਸ਼ਹਿ 'ਤੇ ਅਣ ਅਧਿਕਾਰਤ ਕਲੋਨੀਆਂ ਕੱਟਣ ਵਾਲਾ ਇਹ ਭੂਮੀ ਮਾਫੀਆ ਕਰੋੜਾਂ ਅਰਬਾਂ ਦਾ ਚੂਨਾ ਲਗਾ ਰਿਹਾ ਹੈ | ਉੱਥੇ ਹੀ ਗਰੀਬ ਲੋਕ ਜਿਹੜੇ ਆਪਣੇ ਢਿੱਡ ਕੱਟ ਕੇ ਜੀਵਨ ਭਰ ਦੀ ਜੋੜੀ ਪੂੰਜੀ ਨਾਲ ਇਨ੍ਹਾਂ ਨਾਜਾਇਜ਼ ਕਲੋਨੀਆਂ 'ਚ ਪਲਾਟ ਖ਼ਰੀਦ ਲੈਂਦੇ ਹਨ, ਉਹ ਵੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ | ਹੁਣ ਦੇਖਣਾ ਇਹ ਹੈ ਕਿ ਆਖ਼ਰ ਕਦੋਂ ਤੱਕ ਨਾਜਾਇਜ਼ ਕਲੋਨੀਆਂ ਦਾ ਧੰਦਾ ਇਸੇ ਤਰ੍ਹਾਂ ਬੇ ਰੋਕ ਟੋਕ ਚੱਲਦਾ ਰਹੇਗਾ ਤੇ ਸਰਕਾਰੀ ਮਾਲੀਏ ਨੂੰ ਚੂਨਾ ਤੇ ਲੋਕ ਠੱਗੀ ਦਾ ਸ਼ਿਕਾਰ ਹੁੰਦੇ ਰਹਿਣਗੇ!
ਕੀ ਕਹਿਣਾ ਗਲਾਡਾ ਅਧਿਕਾਰੀਆਂ ਦਾ
ਜਦੋਂ ਇਸ ਬਾਰੇ ਗਲਾਡਾ ਦੇ ਐਸ.ਡੀ.ਓ. ਤੇ ਜੇ.ਈ. ਦਾ ਪੱਖ ਜਾਣਨਾ ਚਾਹਿਆ ਤਾਂ ਉਨ੍ਹਾਂ ਫੋਨ ਚੁੱਕਣਾ ਹੀ ਮੁਨਾਸਬ ਨਹੀਂ ਸਮਝਿਆ, ਗਲਾਡਾ ਦੇ ਮੁੱਖ ਅਧਿਕਾਰੀ ਸੀ.ਏ. ਪਰਮਿੰਦਰ ਸਿੰਘ ਗਿੱਲ ਨੇ ਪਤਾ ਨਹੀਂ ਕਹਿੰਦੇ ਹੀ ਫੋਨ ਕੱਟ ਦਿੱਤਾ |

ਖੇਤੀ ਕਾਨੂੰਨਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਪ੍ਰਦਰਸ਼ਨ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਬਹੁਜਨ ਸਮਾਜ ਪਾਰਟੀ ਵਲੋਂ ਸ਼ਹਿਰ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਕਰ ਰਹੇ ਸਨ | ...

ਪੂਰੀ ਖ਼ਬਰ »

ਸਨਅਤਕਾਰਾਂ ਦੇ ਸੰਘਰਸ਼ ਉਪਰੰਤ ਬਿਜਲੀ ਨਿਗਮ ਨੇ ਨਾਜਾਇਜ਼ ਜੁਰਮਾਨੇ ਵਾਪਸੀ ਦੇ ਪੱਤਰ ਵੰਡੇ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਵਿਚ ਹੋਈ, ਜਿਸ 'ਚ ਸਨਅਤਕਾਰਾਂ ਨੂੰ ਬਿਜਲੀ ਨਿਗਮ ਵਲੋਂ ਪਾਏ ਨਾਜਾਇਜ਼ ਜ਼ੁਰਮਾਨੇ ਵਾਪਸੀ ਦੇ ਪੱਤਰ ਸੌਂਪੇ ਗਏ | ਪ੍ਰਧਾਨ ...

ਪੂਰੀ ਖ਼ਬਰ »

ਪਟਿਆਲਾ ਰੈਲੀ ਦੀ ਥਾਂ ਪੁੱਡਾ ਗਰਾਉਂਡ ਤੋਂ ਬਦਲ ਕੇ ਦਾਣਾ ਮੰਡੀ ਕੀਤੀ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਮੁਲਾਜ਼ਮ ਆਗੂ ਰਮਨਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 'ਪੰਜਾਬ-ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਦੇ ਮੁਲਾਜ਼ਮ/ਪੈਨਸ਼ਨਰਜ਼ ਦੀਆਂ ਮੰਗਾਂ ਦੀ ਪ੍ਰਾਪਤੀ ਵਾਸਤੇ 29 ਜੁਲਾਈ ਨੂੰ ...

ਪੂਰੀ ਖ਼ਬਰ »

ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਢਾਈ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਰੇਂਜ ...

ਪੂਰੀ ਖ਼ਬਰ »

ਸਾਢੇ 8 ਕਰੋੜ ਦੀ ਹੈਰੋਇਨ ਸਮੇਤ ਪਿਓ-ਪੁੱਤਰ ਗਿ੍ਫ਼ਤਾਰ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪਿਉ-ਪੁੱਤਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 8 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਫੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਇਕ ਫੈਕਟਰੀ ਵਰਕਰ ਵਲੋਂ ਸ਼ੱਕੀ ਹਾਲਾਤਾਂ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਸਾਲ ਦੀ ਬੱਚੀ ਦੀ ਮੌਤ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਵਰਧਮਾਨ ਮਿੱਲ ਨੇੜੇ ਹੋਏ ਸੜਕ ਹਾਦਸੇ 'ਚ 2 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਬੱਚੀ ਦੀ ਸ਼ਨਾਖਤ ਦੀਪਾ ਪੁੱਤਰੀ ਮਜਨੂ ਵਜੋਂ ਕੀਤੀ ਗਈ ਹੈ | ਜਾਂਚ ਕਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 8 ਨਵੇਂ ਮਾਮਲੇ ਸਾਹਮਣੇ ਆਏ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਨਵੇਂ 8 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 6 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ 2 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਨਾਲ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਡਾਟਾ ਚੋਰੀ ਕਰਕੇ ਦੁਰਵਰਤੋਂ ਕਰਨ ਵਾਲਾ ਵਿਅਕਤੀ ਕਾਬੂ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਮਾਲ ਵਿਭਾਗ ਦਾ ਡਾਟਾ ਚੋਰੀ ਕਰਕੇ ਦੁਰਵਰਤੋਂ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਸ.ਡੀ.ਐਮ. ਪੱਛਮੀ ਦੀ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਹੜਤਾਲ ਜਲਦ ਸਮਾਪਤ ਕਰਵਾਈ ਜਾਵੇ-ਸਰਪੰਚ ਬੈਂਸ

ਆਲਮਗੀਰ, 27 ਜੁਲਾਈ (ਜਰਨੈਲ ਸਿੰਘ ਪੱਟੀ)-ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ ਮਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਬੀਤੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਤੇ ਸਾਫ ਸਫਾਈ ਦੇ ਕੰਮ ਵੱਡੇ ...

ਪੂਰੀ ਖ਼ਬਰ »

ਕਾਂਗਰਸ ਦੀ ਬੇੜੀ ਨੂੰ ਹੁਣ ਕੋਈ ਨਹੀਂ ਬਚਾਅ ਸਕਦਾ-ਬੀਬੀ ਕਾਦੀਆਂ

ਲਾਡੋਵਾਲ, 27 ਜੁਲਾਈ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਕਾਂਗਰਸ ਦੀ ਬੇੜੀ ਨੂੰ ਹੁਣ ਕੋਈ ਨਹੀਂ ਬਚਾਅ ਸਕਦਾ ਕਿਉਂਕਿ ਕਾਂਗਰਸ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਧੋਖੇ ਨਾਲ ਸਰਕਾਰ ਬਣਾਈ ਸੀ | ਉਸ ਵੇਲੇ ਜਿਹੜੇ ਲਾਰੇ ਅਤੇ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਇਲਾਕਿਆਂ 'ਚ ਸੀਵਰੇਜ ਜਾਮ ਦੀ ਸਮੱਸਿਆ

ਲੁਧਿਆਣਾ, 27 ਜੁਲਾਈ (ਪ.ਪ.)-ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋਂ ਪਿਛਲੇ ਦਿਨੀਂ ਜੁਗਿਆਣਾ 'ਚ ਸੀਵਰੇਜ ਮੇਨਹੋਲ ਵਿਚ ਬਿਨ੍ਹਾਂ ਸੁਰੱਖਿਆ ਤੋਂ ਵੜਕੇ ਕੰਮ ਕਰ ਰਹੇ ਸੀਵਰਮੈਨਾਂ ਦੀ ਵੀਡੀਓ ਕਲਿਪ ਬਣਾਕੇ ਓ ਐਂਡ ਐਮ ਸੈੱਲ ਦੇ ਅਧਿਕਾਰੀਆਂ ਖਿਲਾਫ ਕਾਨੂੰਨੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਕਿਸਾਨੀ ਮੱੁਦਿਆਂ ਨੂੰ ਜ਼ੋਰਦਾਰ ਢੰਗ ਨਾਲ ਪਾਰਲੀਮੈਂਟ 'ਚ ਪੇਸ਼ ਕੀਤਾ-ਬਾਵਾ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨੀ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਪਾਰਲੀਮੈਂਟ 'ਚ ਪੇਸ਼ ਕੀਤਾ | ਬਾਵਾ ਨੇ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਵਲੋਂ ਬਿਊਟੀ ਪਾਰਲਰ ਕੈਂਪ ਸ਼ੁਰੂ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਕੋਟ ਮੰਗਲ ਸਿੰਘ ਮੇਨ ਮਾਰਕੀਟ ਵਿਖੇ ਬਿਊਟੀ ਪਾਰਲਰ ਦਾ ਮੁਫ਼ਤ ਹੌਬੀ ਕੈਂਪ ਸ਼ੁਰੂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸੰਸਥਾ ਦੇ ਸਰਪ੍ਰਸਤ ਸੋਹਣ ਸਿੰਘ ਗੋਗਾ ਨੇ ਆਖਿਆ ਕਿ ਕੈਂਪ ਵਿਚ ਹਰ ...

ਪੂਰੀ ਖ਼ਬਰ »

ਪਟਿਆਲਾ ਰੈਲੀ 'ਚ ਭਾਰੀ ਗਿਣਤੀ 'ਚ ਪੈਨਸ਼ਨਰ ਸ਼ਾਮਿਲ ਹੋਣਗੇ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਅੱਜ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰਜ ਭਵਨ ਕਮੇਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ ਦੀ ਮੀਟਿੰਗ ਹੋਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਸੰਗੋਵਾਲ ਨੇ ਕੇਜਰੀਵਾਲ ਦੀ ਬਿਜਲੀ ਗਾਰੰਟੀ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫੁੱਲਾਂਵਾਲ, 27 ਜੁਲਾਈ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਦੇ ਹਲਕਾ ਗਿੱਲ ਦੇ ਇੰਚਾਰਜ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਹਿਮਾਯੂੰਪੁਰਾ ਵਿਖੇ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਸਰਪੰਚ-ਗ੍ਰਾਮ ਪੰਚਾਇਤ ਰੱਤੋਵਾਲ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਰੱਤੋਵਾਲ ਗ੍ਰਾਮ ਪੰਚਾਇਤ ਸਰਪੰਚ ਪਰਮਜੀਤ ਕੌਰ, ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ, ਮਹਿਲਾ ਨੰਬਰਦਾਰ ਕੁਲਵੰਤ ਕੌਰ, ਪੰਚ ਬਲਬੀਰ ਸਿੰਘ, ਪੰਚ ਰੁਪਿੰਦਰ ਸਿੰਘ, ਪੰਚ ਮਨਜੀਤ ਕੌਰ, ਪੰਚ ਦਲਜੀਤ ਕੌਰ, ਪੰਚ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀ ਹੜਤਾਲ 19ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, ਗੁਰੂਸਰ ਸੁਧਾਰ 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਕਈ ਸਾਲਾਂ ਤੋਂ ਠੇਕਾ ਆਧਾਰਿਤ ਨੌਕਰੀ 'ਤੇ ਕੱਚੇ ਕਾਮੇ ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕਲਮਛੋੜ ਹੜਤਾਲ ਅੱਜ 19ਵੇਂ ਦਿਨ ਵਿਚ ਸ਼ਾਮਿਲ ਹੋ ...

ਪੂਰੀ ਖ਼ਬਰ »

-ਮਾਮਲਾ ਜੁਗਿਆਣਾ 'ਚ ਬਿਨਾਂ ਸੁਰੱਖਿਆ ਕਿੱਟ ਸੀਵਰਮੈਨਾਂ ਵਲੋਂ ਸਫਾਈ ਕੀਤੇ ਜਾਣ ਦਾ- ਅਧਿਕਾਰੀਆਂ ਖਿਲਾਫ਼ ਕਾਰਵਾਈ ਲਈ ਸਰਕਟ ਹਾਊਸ ਪੁੱਜੇ ਗੇਜਾ ਰਾਮ

ਲੁਧਿਆਣਾ, 27 ਜੁਲਾਈ (ਪ.ਪ)—ਸੀਵਰਮੈਨਾਂ ਨੂੰ ਬਿਨ੍ਹਾਂ ਸੁਰੱਖਿਆ ਕਿੱਟ ਦੇ ਸਫਾਈ ਲਈ ਸੀਵਰੇਜ ਮੇਨਹੋਲ 'ਚ ਉਤਾਰੇ ਜਾਣ ਦੇ ਮਾਮਲੇ 'ਚ ਸਬੰਧਿਤ ਓ ਐਂਡ ਐਮ ਸੈੱਲ ਦੇ ਅਧਿਕਾਰੀਆਂ ਖਿਲਾਫ ਐਫ.ਆਈ.ਆਰ. ਦਰਜ ਕਰਾਉਣ ਦੇ ਮਾਮਲੇ 'ਚ ਸਫਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ 'ਚ ਸੁਰੱਖਿਆ ਮੁਲਾਜ਼ਮ ਵਲੋਂ ਖ਼ੁਦਕੁਸ਼ੀ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੋਪਾਲ ਨਗਰ ਵਿਚ ਇਕ ਪ੍ਰਾਈਵੇਟ ਸੁਰੱਖਿਆ ਮੁਲਾਜ਼ਮ ਵਲੋਂ ਸ਼ੱਕੀ ਹਲਾਤਾਂ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ...

ਪੂਰੀ ਖ਼ਬਰ »

ਗਰੇਵਾਲ ਵਲੋਂ ਸੁਖਬੀਰ ਨੂੰ ਮੁੱਖ ਮੰਤਰੀ ਬਣਾਉਣ ਲਈ ਵਰਕਰਾਂ ਨੂੰ ਕਮਰਕੱਸੇ ਕਰਨ ਦਾ ਸੱਦਾ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਾਰਟੀ ਦੇ ਟਕਸਾਲੀ ਆਗੂ ਪਵਿੱਤਰ ਸਿੰਘ ਬੋਪਾਰਾਏ ਦੇ ਘਰ ਵਿਖੇ ਗੱਲਬਾਤ ਕਰਦਿਆਂ ਸ਼ੋ੍ਰਮਣੀ ...

ਪੂਰੀ ਖ਼ਬਰ »

ਈ-ਰਿਕਸ਼ਾ ਸ਼ਹਿਰ ਦੀ ਟਰੈਫਿਕ ਤੇ ਪ੍ਰਦੂਸ਼ਣ ਸਮੱਸਿਆ ਘੱਟ ਕਰਨ 'ਚ ਹੋ ਸਕਦੇ ਹਨ ਸਹਾਈ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਮਹਾਂਨਗਰ ਲੁਧਿਆਣਾ ਜਿਸ ਨੂੰ ਭਾਰਤ ਦਾ ਮਾਨਚੈਸਟਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵਿਚ ਜਨਤਕ ਟਰਾਂਸਪੋਰਟ ਦੀ ਕਮੀ ਕਾਰਨ ਡੀਜ਼ਲ/ਪੈਟਰੋਲ ਨਾਲ ਚੱਲਣ ਵਾਲੇ 50 ਹਜ਼ਾਰ ਤੋਂ ਵੱਧ ਆਟੋ ਰਿਕਸ਼ਾ ਹੀ ਲੋਕਾਂ ਦੇ ਆਉਣ ਜਾਣ ਦਾ ...

ਪੂਰੀ ਖ਼ਬਰ »

ਈ.ਐਸ.ਆਈ.ਸੀ. ਵਲੋਂ ਵਿਲੱਖਣ ਪਹਿਲ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਉਪ ਖੇਤਰੀ ਦਫ਼ਤਰ, ਕਰਮਚਾਰੀ ਰਾਜ ਬੀਮਾ ਨਿਗਮ (ਈ.ਐਸ.ਆਈ.ਸੀ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸੁਨੀਲ ਕੁਮਾਰ ਯਾਦਵ ਦੀ ਅਗਵਾਈ ਹੇਠ ਨਿਗਮ ਵਲੋਂ ਵਿਲੱਖਣ ਪਹਿਲਕਦਮੀ ਕਰਦਿਆਂ ਕੋਵਿਡ-19 ਕਰਕੇ ਬੀਮਾਧਾਰਕ ਵਿਅਕਤੀ ਦੀ ਮੌਤ 'ਤੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਦੌਰਾਨ 3 ਔਰਤਾਂ ਸਮੇਤ 5 ਗਿ੍ਫ਼ਤਾਰ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਜਮਾਲਪੁਰ ਨੇੜੇ ਐਲ.ਆਈ.ਜੀ. ਫਲੈਟਾਂ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਕਰਕੇ 3 ਔਰਤਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਅੱਡੇ ਦੀ ਸੰਚਾਲਕਾ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਸਹਿਤ ਕਰਵਾਇਆ | ਅੰਮਿ੍ਤ ਵੇਲੇ ਤੋਂ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਉੱਤਰ ਪ੍ਰਦੇਸ਼ ਦੀ ਕੰਪਨੀ ਨਾਲ ਸਮਝੌਤਾ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਪੀ.ਏ.ਯੂ. ਨੇ ਪੱਕੇ ਗੁੰਬਦ ਵਾਲੇ ਪੀ.ਏ.ਯੂ. ਜਨਤਾ ਮਾਡਲ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਪਸਾਰ ਲਈ ਇਕ ਸਮਝੌਤਾ ਕੀਤਾ | ਇਹ ਸਮਝੌਤਾ ਗਾਜ਼ੀਆਬਾਦ ਉੱਤਰ ਪ੍ਰਦੇਸ਼ ਦੀ ਕੰਪਨੀ ਊਸ਼ਾ ਮੂਤਰ ਇੰਟਰਪ੍ਰਾਈਜ਼ਜ਼ ਨਾਲ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਗਰਾਉਂ 'ਚ ਕੰਨਾਂ ਦਾ ਟੈਸਟ ਅਤੇ ਭਾਰੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 27 ਜੁਲਾਈ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉਪਰ 29 ਜੁਲਾਈ ਦਿਨ ਵੀਰਵਾਰ ਹੋਟਲ ...

ਪੂਰੀ ਖ਼ਬਰ »

ਅਹਿਬਾਬ ਗਰੇਵਾਲ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਸੁਰਿੰਦਰ ਸੈਣੀ ਜ਼ਿਲ੍ਹਾ ਖਜ਼ਾਨਚੀ ਨਿਯੁਕਤ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਅਹਿਬਾਬ ਗਰੇਵਾਲ ਨੂੰ ਸੂਬਾ ਬੁਲਾਰਾ ਤੇ ਸੁਰਿੰਦਰ ਸੈਣੀ ਨੂੰ ਜ਼ਿਲ੍ਹਾ ਖਜ਼ਾਨਚੀ ਨਿਯੁਕਤ ਕੀਤਾ ਗਿਆ ਹੈ | ਅਹਿਬਾਬ ਸਿੰਘ ਗਰੇਵਾਲ ਅਤੇ ਸੁਰਿੰਦਰ ਸੈਣੀ ਨੇ ਪਾਰਟੀ ਦੇ ਰਾਸ਼ਟਰੀ ...

ਪੂਰੀ ਖ਼ਬਰ »

ਡੇਹਲੋਂ-ਸਾਹਨੇਵਾਲ ਸੜਕ ਬਣਦਿਆਂ ਸਾਰ ਹੀ ਟੁੱਟਣੀ ਸ਼ੁਰੂ

ਡੇਹਲੋਂ, 27 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੀ.ਡਬਲਿਊ.ਡੀ ਵਿਭਾਗ ਵਲੋਂ ਕਈ ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਡੇਹਲੋਂ-ਸਾਹਨੇਵਾਲ ਸੜਕ ਦਾ ਬਣਦੇ ਸਾਰ ਟੁੱਟਣਾ ਸ਼ੁਰੂ ਹੋ ਜਾਣਾ ਵਿਭਾਗ ਦੇ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਅਣਗਹਿਲੀ ਸਾਹਮਣੇ ਆਉਣ ਲੱਗੀ ਹੈ, ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੁਧਿਆਣਾ ਕੇਂਦਰੀ ਜੇਲ੍ਹ ਨੂੰ ਆਟਾ ਗੁੰਨ੍ਹਣ ਵਾਲੀ ਮਸ਼ੀਨ ਭੇਟ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਸਮਾਜ ਸੇਵਾ ਦੇ ਖੇਤਰ 'ਚ ਦਿਨ ਰਾਤ ਮਾਨਵਤਾ ਦੇ ਭਲੇ ਲਈ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੁਧਿਆਣਾ ਕੇਂਦਰੀ ਜੇਲ੍ਹ 'ਚ ਆਟਾ ਗੁੰਨ੍ਹਣ ਵਾਲੀ ਮਸ਼ੀਨ ਭੇਟ ਕੀਤੀ ਗਈ | ਸ੍ਰੀ ਪੀ. ਐੱਸ. ਕਾਲੇਕਾ ਚੀਫ ਜੁਡੀਸ਼ੀਅਲ ...

ਪੂਰੀ ਖ਼ਬਰ »

ਕਲਾ ਪ੍ਰਦਰਸ਼ਨੀ ਹਾਲ ਪੀ.ਏ.ਯੂ. ਹਰ ਤਰ੍ਹਾਂ ਦੀਆਂ ਕਲਾਤਮਕ ਪ੍ਰਦਰਸ਼ਨੀਆਂ ਲਈ ਉਪਲਬਧ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਪੀ.ਏ.ਯੂ. ਦੇ ਵੀਟ ਆਡੀਟੋਰੀਅਮ ਨਾਲ ਸਥਿਤ ਪ੍ਰਦਰਸ਼ਨੀ ਹਾਲ ਨੂੰ ਹਰ ਤਰ੍ਹਾਂ ਦੀਆਂ ਕਲਾਤਮਕ ਪ੍ਰਦਰਸ਼ਨੀਆਂ ਲਈ ਉਪਲੱਬਧ ਕਰਵਾਇਆ ਗਿਆ ਹੈ | ਇਹ ਜਾਣਕਾਰੀ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਖੇਤੀ ਕਾਰੋਬਾਰੀ ਉੱਦਮੀਆਂ ਨਾਲ ਪੀ.ਏ.ਯੂ. ਵਲੋਂ ਸਮਝੌਤੇ ਸਹੀਬੱਧ

ਲੁਧਿਆਣਾ, 27 ਜੁਲਾਈ(ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ ਦੇ ਦੋ ਸਿਖਲਾਈ ਪ੍ਰੋਗਰਾਮਾਂ ਉੱਦਮ ਤੇ ਉਡਾਨ ਤਹਿਤ 16 ਖੇਤੀ ਕਾਰੋਬਾਰ ਉੱਦਮੀਆਂ ਨਾਲ ਸਮਝੌਤੇ ਕੀਤੇ ਹਨ | ਇਹ ਸਮਝੌਤੇ ਭਾਰਤ ਸਰਕਾਰ ਦੇ ਖੇਤੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਰਨਾਮਪੁਰਾ ਵਿਖੇ ਬੂਟੇ ਲਗਾਏ

ਆਲਮਗੀਰ, 27 ਜੁਲਾਈ (ਜਰਨੈਲ ਸਿੰਘ ਪੱਟੀ)-ਸਰਕਾਰੀ ਹਾਈ ਸਕੂਲ ਹਰਨਾਮਪੁਰਾ ਵਿਖੇ ਵਨ ਮਹਾਂਉਤਸਵ ਤਹਿਤ ਸਕੂਲ ਤੇ ਆਸ ਪਾਸ ਦੇ ਇਲਾਕਿਆਂ 'ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਇਸ ਮੌਕੇ ਰਿਟਾਇਡ ਸਾਇੰਸ ਅਧਿਆਪਕ ਹਰਮੇਲ ਸਿੰਘ ਤੇ ਸਕੂਲ ਦੇ ਸਮੂਹ ਅਧਿਆਪਕ ਸ਼ਾਮਲ ਹੋਏ | ...

ਪੂਰੀ ਖ਼ਬਰ »

ਸਿੱਧੂ ਦੀ ਪ੍ਰਧਾਨਗੀ ਕਾਂਗਰਸ ਪਾਰਟੀ ਨੂੰ ਮੁੜ ਸੱਤਾ 'ਤੇ ਕਾਬਜ਼ ਕਰਵਾ ਸਕਦੀ ਹੈ-ਕਾਸਾਬਾਦ

ਲਾਡੋਵਾਲ, 27 ਜੁਲਾਈ (ਬਲਬੀਰ ਸਿੰਘ ਰਾਣਾ)-ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਯੋਗ ਅਗਵਾਈ ਵਿਚ ਅੱਜ ਕਾਂਗਰਸ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਸਾਹਿਬਾਨ ਇਕ ਪਲੇਟਫਾਰਮ 'ਤੇ ਇਕਠੇ ਹੋ ਗਏ ਹਨ, ਜਿਸ ਤੋਂ ਸਾਬਤ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਸੰਸਥਾ ਦਾ ਅਕਾਊਾਟ ਕੋਡ ਜਾਰੀ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਯੂਨੀਵਰਸਿਟੀ ਦਾ ਪਹਿਲਾ ਅਕਾਊਾਟ ਕੋਡ ਜਾਰੀ ਕੀਤਾ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਦਿੱਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਜਲਦ ਹੀ ਸ਼ੁਰੂ ਹੋਵੇਗਾ ਮੁਫ਼ਤ ਕਣਕ ਵੰਡਣ ਦਾ ਕੰਮ

ਲੁਧਿਆਣਾ, 27 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫ਼ਤ ਕਣਕ ਵੰਡਣ ਦਾ ਕੰਮ ਜਲਦ ਆਰੰਭ ਹੋ ਜਾਵੇਗਾ ਤੇ ਵਿਭਾਗ ਵਲੋਂ ਇਸ ਸਬੰਧ 'ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਅਗਲੇ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲ ਰਹੀ ਖੂਨਦਾਨ ਕੈਂਪਾਂ ਦੀ ਲੜੀ ਤਹਿਤ ਮਨੁਖਤਾ ਦੇ ...

ਪੂਰੀ ਖ਼ਬਰ »

ਬੂਟੇ ਲਗਾਉਣਾ ਤੇ ਉਸ ਦੀ ਸੰਭਾਲ ਕਰਨਾ ਅਤਿ ਜ਼ਰੂਰੀ-ਮਿੱਢਾ

ਲੁਧਿਆਣਾ, 27 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਆਗੂ ਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣਾ ਅਤੇ ਰੁੱਖਾਂ ਦੀ ਸੰਭਾਲ ਕਰਨਾ ਅਤਿ ਜ਼ਰੂਰੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਟਕਸਾਲੀ ਆਗੂਆਂ ਨੂੰ ਪਾਰਟੀ ਪੂਰਾ ਮਾਣ ਦੇਵੇਗੀ-ਸ਼ਿਵਾਲਿਕ

ਹੰਬੜਾਂ, 27 ਜੁਲਾਈ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਗਾਮੀਂ ਚੋਣਾਂ ਨੂੰ ਲੈ ਕੇ ਹਲਕੇ ਦੇ ਟਕਸਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਕਰਨ ਸਮੇਂ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼ਿਵਾਲਿਕ ਵਲੋਂ ਸਰਕਲ ਲਾਡੋਵਾਲ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਦਾ ਸਨਮਾਨ

ਲਾਡੋਵਾਲ, 27 ਜੁਲਾਈ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿਲ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸਰਕਲ ਲਾਡੋਵਾਲ ਨਾਲ ਸਬੰਧਤ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ 29 ਦੀ ਪਟਿਆਲਾ ਰੈਲੀ ਪੰਜਾਬ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ-ਰਾਣਾ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਬ-ਯੂ.ਟੀ. ਮੁਲਾਜ਼ਮ ਤੇ ਪੈਂਨਸ਼ਨਰਜ਼ ਸਾਂਝਾ ਫਰੰਟ ਵਲੋਂ ਸ਼ੂਰੂ ਕੀਤਾ ਗਿਆ ਸੰਘਰਸ਼ ਹੋਰ ਵੀ ਪ੍ਰਚੰਡ ਹੋ ਗਿਆ ਹੈ | ਪੰਜਾਬ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ

ਲੁਧਿਆਣਾ, 27 ਜੁਲਾਈ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...

ਪੂਰੀ ਖ਼ਬਰ »

ਜੂਆ ਖੇਡਦੇ ਨੌਜਵਾਨ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਜੂਆ ਖੇਡ ਰਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 12 ਹਜ਼ਾਰ 100 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਵਲੀਏਵਾਲ ਨੇ ਮੁੱਖ ਮੰਤਰੀ ਨੂੰ ਹਲਕਾ ਸਾਹਨੇਵਾਲ ਦੀ ਸਥਿਤੀ ਤੋਂ ਜਾਣੂ ਕਰਵਾਇਆ

ਭਾਮੀਆਂ ਕਲਾਂ, 27 ਜੁਲਾਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਪਾਰਟੀ ਦੇ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ | ਉਨ੍ਹਾਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਜਥੇਬੰਦਕ ਵਿਚਾਰ-ਵਿਕਾਸ ਯਾਤਰਾ 9 ਰਾਜਾਂ ਦੀ ਯਾਤਰਾ ਤੋਂ ਵਾਪਸ ਪਰਤੀ

ਲੁਧਿਆਣਾ, 27 ਜੁਲਾਈ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਆਰਗੇਨਾਈਜੇਸ਼ਨਲ ਵਰਕਿੰਗ ਕੌਂਸਲ ਵਲੋਂ ਵੱਖ-ਵੱਖ ਸਟੇਟ ਕੌਂਸਲਾਂ ਤੇ ਰੀਜ਼ਨਲ ਕੌਂਸਲਾਂ ਦੇ ਮੈਂਬਰਾਂ ਨਾਲ ਨਿੱਜੀ ਇਕੱਤਰਤਾਵਾਂ ਕਰਨ ਲਈ ਜਥੇਬੰਦਕ ਵਿਚਾਰ-ਵਿਕਾਸ ਯਾਤਰਾ 9 ਰਾਜਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਸਮੇਸ਼ ਨਗਰ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ 'ਚ ਅੱਜ ਰਾਤ ਗੁਰਦੁਆਰਾ ਸਾਹਿਬ ਵਿਚ ਰੁਮਾਲਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਰੰਗੇ ਹੱਥੀਂ ਕਾਬੂ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX