ਤਾਜਾ ਖ਼ਬਰਾਂ


ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  4 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  16 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  56 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰੂਪਨਗਰ

ਯਾਦਗਾਰੀ ਹੋ ਨਿੱਬੜਿਆ ਬਾਬਾ ਗਾਜ਼ੀਦਾਸ ਕਲੱਬ ਵਲੋਂ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਮਾਗਮ

ਨੂਰਪੁਰ ਬੇਦੀ, 27 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਗਾਜ਼ੀਦਾਸ ਜੀ ਕਲੱਬ ਰੋਪੜ ਵਲੋਂ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ 'ਉਡਣਾ ਸਿੱਖ' ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਤੇ ਸ਼ਹੀਦਾਂ ਦੇ ਸਨਮਾਨ 'ਚ ਡੀ. ਏ. ਵੀ ਸਕੂਲ ਤਖ਼ਤਗੜ੍ਹ ਵਿਖੇ ਇੱਕ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ ਜਦਕਿ ਪਦਮਸ੍ਰੀ ਕਰਤਾਰ ਸਿੰਘ ਪਹਿਲਵਾਨ ਉਲੰਪੀਅਨ ਵਿਸ਼ੇਸ਼ ਰੂਪ 'ਚ ਸ਼ਾਮਿਲ ਸਨ | ਸਮਾਗਮ ਦੌਰਾਨ ਸੰਤ ਸੀਚੇਵਾਲ ਨੇ ਸਭ ਤੋਂ ਪਹਿਲਾਂ ਮਿਲਖਾ ਸਿੰਘ ਦੀ ਫ਼ੋਟੋ 'ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਦਿੱਤੀ | ਉਪਰੰਤ ਉਨ੍ਹਾਂ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਤੇ ਕੌਮ ਦੀ ਖ਼ਾਤਰ ਜਾਨਾਂ ਵਾਰੀਆਂ ਹਨ ਅਸੀਂ ਉਨ੍ਹਾਂ ਅੱਗੇ ਸਿਰ ਝੁਕਾਉਂਦੇ ਹਾਂ ਕਿਉਂਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਇੱਥੇ ਸੁਰੱਖਿਅਤ ਹਾਂ | ਉਨ੍ਹਾਂ ਕਿਹਾ ਕਿ ਅੱਜ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬਾਬੇ ਨਾਨਕ ਦੇ ਕਥਨ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਅਨੁਸਾਰ ਸਾਨੂੰ ਹਵਾ, ਪਾਣੀ ਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲਕੇ ਹੰਭਲਾ ਮਾਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਅਸੀਂ 150 ਪਿੰਡਾਂ 'ਚ ਵਾਟਰ ਟ੍ਰੀਟਮੈਂਟ ਪਲਾਂਟ ਲਗਾਏ ਹਨ ਤੇ ਇਹ ਕੰਮ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ | ਸੰਤ ਸੀਚੇਵਾਲ ਨੇ ਉਕਤ ਬਾਬਾ ਗਾਜੀ ਦਾਸ ਜੀ ਕਲੱਬ ਵਲੋਂ ਇਲਾਕੇ 'ਚ ਕਰਵਾਏ ਜਾਂਦੇ ਸਮਾਜਿਕ, ਧਾਰਮਿਕ ਤੇ ਖੇਡ ਸਮਾਗਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਕਾਰਗਿਲ ਸ਼ਹੀਦਾਂ ਦੀ ਯਾਦ 'ਚ ਸਕੂਲ 'ਚ ਬੂਟਾ ਵੀ ਲਗਾਇਆ ਗਿਆ | ਸਮਾਗਮ ਦੌਰਾਨ ਸੰਤ ਸੀਚੇਵਾਲ ਵਲੋਂ ਕਲੱਬ ਦੀ ਤਰਫ਼ੋਂ ਸ਼ਹੀਦ ਗੁਰਪ੍ਰੀਤ ਸਿੰਘ ਝੱਜ ਤੇ ਸ਼ਹੀਦ ਹਵਾਲਦਾਰ ਗੁਰਨਿੰਦਰ ਸਿੰਘ ਗਨੂਰਾ ਦੇ ਪਰਿਵਾਰਾਂ ਨੂੰ 10-10 ਗ੍ਰਾਮ ਦੇ ਸ਼ੁੱਧ ਸੋਨੇ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਕਬੱਡੀ, ਖੇਡਾਂ ਦੀ ਸਿਖਲਾਈ ਲਈ ਕਲੱਬ ਵਲੋਂ 4 ਲੱਖ ਰੁਪਏ ਕੀਮਤ ਦੇ ਗੱਦੇ ਵੀ ਸਪੁਰਦ ਕੀਤੇ ਗਏ | ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਵਲੋਂ ਆਈਆਂ ਸ਼ਖ਼ਸੀਅਤਾਂ ਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ | ਸਕੂਲ ਕਮੇਟੀ ਤੇ ਕਲੱਬ ਵਲੋਂ ਸੰਤ ਸੀਚੇਵਾਲ ਦਾ ਸਿਰੋਪਾਓ ਤੇ ਦੋਸ਼ਾਲਾ ਦੇ ਕੇ ਸਨਮਾਨ ਕੀਤਾ ਗਿਆ | ਮੌਸਮ ਦੀ ਖ਼ਰਾਬੀ ਕਾਰਨ ਕਰਵਾਇਆ ਜਾਣ ਵਾਲਾ ਕਬੱਡੀ ਮੈਚ ਰੱਦ ਕਰ ਦਿੱਤਾ ਗਿਆ | ਇਸ ਮੌਕੇ ਮਨੋਹਰ ਲਾਲ ਬੈਂਸ, ਸਰਪੰਚ ਦਰਸ਼ਨ ਸਿੰਘ ਢਾਹਾਂ, ਬਲਵੀਰ ਸਿੰਘ ਭੱਟੋਂ, ਰਮੇਸ਼ ਮੱਖਣ, ਰਤਨ ਸਿੰਘ ਢਾਹਾਂ, ਪਿੰ੍ਰ. ਕਮਲ ਦੇਵ, ਮਾ. ਕਰਮ ਚੰਦ, ਸਰਪੰਚ ਵਿਜੇ ਕੁਮਾਰ, ਤਜਿੰਦਰ ਸਿੰਘ ਰਾਜੇਵਾਲ ਸਪੁੱਤਰ ਬਲਵੀਰ ਸਿੰਘ ਰਾਜੇਵਾਲ, ਮਹਿੰਦਰ ਸਿੰਘ ਗਿੱਲ, ਕਾਬੁਲ ਸਿੰਘ ਭਿੰਡਰ ਨਗਰ, ਐਡਵੋਕੇਟ ਦੌਲਤ ਸਿੰਘ ਚਬਰੇਵਾਲ, ਸਤਵਿੰਦਰ ਸਿੰਘ ਚੈੜੀਆਂ, ਸਰਪੰਚ ਕੇਵਲ ਕਿ੍ਸ਼ਨ, ਸੌਰਵ ਸਰਪੰਚ ਸਿੰਘਪੁਰ, ਭਿੰਦਾ ਬੋਪਾਰਾਏ, ਜਸਵੀਰ ਰਾਣਾ ਕਬੱਡੀ ਕੋਚ, ਦੇਸਰਾਜ ਸਰਪੰਚ ਅਸਾਲਤਪੁਰ, ਬਲਵੀਰ ਸਿੰਘ ਭੀਰੀ, ਗੁਰਚੈਨ ਸਿੰਘ ਸਰਪੰਚ, ਅਸ਼ੋਕਪਾਲ ਰਿਟਾਇਰਡ ਏ. ਆਈ. ਜੀ, ਦਵਿੰਦਰ ਸਿੰਘ ਸਰਪੰਚ ਬਸੀ, ਕੁਲਵਿੰਦਰ ਸਿੰਘ ਸਰਪੰਚ, ਕੁਲਵੰਤ ਸਿੰਘ ਸਰਪੰਚ ਤਰਿਪੁੜੀ, ਯੋਗਰਾਜ ਸਿੰਘ ਸਰਪੰਚ, ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨਿੰਦਰ ਸਰਾਂ, ਪਰਵਿੰਦਰ ਸਿੰਘ ਕਿਸਾਨ ਆਗੂ, ਦਿਲਬਰ ਭੱਟੋਂ, ਜਸਪਾਲ ਸਿੰਘ ਦਿਓਲ ਸਹਿਤ ਭਾਰੀ ਗਿਣਤੀ 'ਚ ਪਿੰਡਾਂ ਦੇ ਪੰਚ-ਸਰਪੰਚ ਤੇ ਲੋਕ ਹਾਜ਼ਰ ਸਨ |

ਸੀਵਰੇਜ ਦੇ ਓਵਰਫ਼ਲੋ ਤੋਂ ਨਗਰ ਕੌ ਾਸਲ ਦੇ ਵਾਰਡ ਨੰਬਰ 5 ਦੇ ਵਸਨੀਕ ਪੇ੍ਰਸ਼ਾਨ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 5 ਦੇ ਮੁਹੱਲਾ ਵਾਸੀ ਬਹੁਤ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸ ਸਬੰਧੀ ਪ੍ਰੇਮ ਸਿੰਘ, ਗੁਰਨਾਮ ਸਿੰਘ, ਬਿੰਦੂ, ਗੁਰਚਰਨ ਸਿੰਘ ਲਾਡੀ, ਮਨਪ੍ਰੀਤ ਸਿੰਘ, ...

ਪੂਰੀ ਖ਼ਬਰ »

ਇਥੋਪੀਆ ਦੀ ਰਾਜਦੂਤ ਨੇ ਵਿਰਾਸਤ-ਏ-ਖ਼ਾਲਸਾ ਦੇ ਕੀਤੇ ਦੀਦਾਰ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਕਰਨੈਲ ਸਿੰਘ)-ਭਾਰਤ ਅੰਦਰ ਇਥੋਪੀਆ ਦੀ ਰਾਜਦੂਤ ਡਾ. ਤੀਜ਼ੀਤਾ ਮੁਲੂਗੇਟਾ ਨੇ ਆਪਣੇ ਪਰਿਵਾਰ ਸਮੇਤ ਮੰਗਲਵਾਰ ਨੂੰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ ਕੀਤੇ ਅਤੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੋਰਿੰਡਾ, 27 ਜੁਲਾਈ (ਤਰਲੋਚਨ ਸਿੰਘ ਕੰਗ)-ਮੋਰਿੰਡਾ ਲਾਗੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਰਾਜਿੰਦਰ ਸਿੰਘ ਵਾਸੀ ਪੁਰਖਾਲੀ ਨੇ ਦੱਸਿਆ ਕਿ ਉਸ ਦਾ ਭਤੀਜਾ ਗੁਰਤੇਜ ਸਿੰਘ ਵਾਸੀ ਘੜੂੰਆਂ ਆਪਣੇ ਦੋਸਤ ਰਵੀ ਨਾਲ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ ਦੀ ਵਾਰਦਾਤ 'ਚ ਸ਼ਾਮਿਲ ਇੱਕ ਔਰਤ ਕਾਬੂ

ਨੰਗਲ, 27 ਜ਼ੁਲਾਈ (ਪ੍ਰੀਤਮ ਸਿੰਘ ਬਰਾਰੀ)-ਪਿਛਲੇ ਦਿਨੀ ਕੁਝ ਵਿਅਕਤੀਆਂ ਵਲੋਂ ਫਿਲਮੀ ਅੰਦਾਜ਼ ਵਿਚ ਇੱਕ ਵਿਅਕਤੀ ਭਾਰਤ ਭੂਸ਼ਨ ਜਗੋਤਾ ਨਾਲ ਕੀਤੀ ਗਈ ਲੁਟ ਤੋਂ ਬਾਅਦ ਕਥਿਤ ਦੋਸ਼ੀ ਔਰਤ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ | ਥਾਣਾ ਮੁਖੀ ਨੰਗਲ ਇੰਸਪੈਕਟਰ ...

ਪੂਰੀ ਖ਼ਬਰ »

25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗਿ੍ਫ਼ਤਾਰ

ਭਰਤਗੜ੍ਹ, 27 ਜੁਲਾਈ (ਜਸਬੀਰ ਸਿੰਘ ਬਾਵਾ)-ਬਾਅਦ ਦੁਪਹਿਰ ਸਰਸਾ ਨੰਗਲ 'ਚ ਸਤਲੁਜ ਯਮੁਨਾ ਲਿੰਕ ਨਹਿਰ ਦੇ ਪੁਲ 'ਤੇ ਭਰਤਗੜ੍ਹ ਪੁਲਿਸ ਨੇ ਸਕੋਡਾ ਕਾਰ 'ਚ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਚੌਕੀ ਦੇ ਇੰਚਾਰਜ ਕੇਵਲ ਸਿੰਘ ...

ਪੂਰੀ ਖ਼ਬਰ »

ਖ਼ੁਦ ਨੂੰ ਪੱਥਰ ਮਾਰ ਕੀਤਾ ਜ਼ਖ਼ਮੀ, ਫਿਰ ਮਾਰ ਦਿੱਤੀ ਨੰਗਲ ਨਹਿਰ 'ਚ ਛਾਲ

ਨੰਗਲ, 27 ਜੁਲਾਈ (ਪ੍ਰੋ.ਅਵਤਾਰ ਸਿੰਘ)-ਨੰਗਲ ਦੀ ਅੱਡਾ ਮਾਰਕੀਟ ਵਿਚ ਇੱਕ ਵਿਅਕਤੀ ਨੇ ਆਪਣੇ-ਆਪ ਨੂੰ ਪਹਿਲਾਂ ਪੱਥਰ ਮਾਰ ਜ਼ਖ਼ਮੀ ਕਰ ਲਿਆ, ਉਸ ਤੋਂ ਬਾਅਦ ਉਸ ਨੇ ਨੰਗਲ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ | ਜਦੋਂ ਤੱਕ ਉਸ ਨੰੂ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਉਦੋਂ ...

ਪੂਰੀ ਖ਼ਬਰ »

ਕੋਵਿਡ ਵਾਰ 'ਚ ਔਖੇ ਸਮੇਂ ਕੰਮ ਕਰਦੇ ਟੈਕਨੀਕਲ ਕਾਮੇ ਤਨਖ਼ਾਹਾਂ ਨੂੰ ਭਟਕਣ ਲੱਗੇ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਸਕੱਤਰ ਤਰਸੇਮ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਸਿਵਲ ਸਰਜਨ ਰੂਪਨਗਰ ਵਲੋਂ ਕੋਵਿਡ-19 ਵਾਰਡ ਵਿਚ ਐਮਰਜੈਂਸੀ ਸੇਵਾਵਾਂ ਨਿਵਾਉਣ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜ਼ਰਾਂ ਵਲੋਂ 3 ਰੋਜ਼ਾ ਕਲਮ ਛੋੜ ਹੜਤਾਲ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਜ਼ਿਲ੍ਹਾ ਰੂਪਨਗਰ ਦੀਆਂ ਸਮੂਹ ਸੁਪਰਵਾਈਜ਼ਰਾਂ ਵਲੋਂ 6ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਾਮਨਜ਼ੂਰ ਕਰਦਿਆਂ ਅੱਜ ਤੋਂ ਤਿੰਨ ਰੋਜ਼ਾ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ | ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਵਲੋਂ ਇਕੱਤਰਤਾ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਪਿਛਲੇ ਦੋ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਾਰਨ ਅੱਜ ਜ਼ਿਲ੍ਹਾ ਰੂਪਨਗਰ ਦੇ ਪੈਨਸ਼ਨਰਾਂ ਦਾ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਇਕੱਠ ਹੋਇਆ | ਪੈਨਸ਼ਨਰਾਂ ਨੇ ਆਪਣੀਆਂ ਪੈਨਸ਼ਨਾਂ ਦੀ ...

ਪੂਰੀ ਖ਼ਬਰ »

ਕਬੱਡੀ ਨੂੰ ਉੱਚਾ ਚੁੱਕਣ ਲਈ ਉੱਘੇ ਕਬੱਡੀ ਖਿਡਾਰੀਆਂ ਦੇ ਵਫ਼ਦ ਦੀ ਡਾ. ਚੀਮਾ ਨਾਲ ਮੀਟਿੰਗ

ਰੂਪਨਗਰ, 27 ਜੁਲਾਈ (ਸਟਾਫ਼ ਰਿਪੋਰਟਰ)-ਰੋਪੜ ਜ਼ਿਲੇ੍ਹ ਵਿਚ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਅੱਜ ਜ਼ਿਲੇ੍ਹ ਨਾਲ ਸਬੰਧਿਤ ਉੱਘੇ ਖੇਡ ਪ੍ਰਬੰਧਕਾਂ, ਕਬੱਡੀ ਕੋਚਾਂ, ਵਰਲਡ ਕਬੱਡੀ ਕੱਪ ਦੇ ਖਿਡਾਰੀ, ਹੋਰ ਉੱਘੇ ਖਿਡਾਰੀ ਅਤੇ ਖੇਡ ਪ੍ਰੇਮੀਆਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਭੈਰੋਮਾਜਰਾ ਸੜਕ 'ਤੇ ਕੁਝ ਹਫ਼ਤੇ ਪਹਿਲਾਂ ਬਣੀ ਪੁਲੀ ਦੀਆਂ ਦੱਬੀਆਂ ਸਾਈਡਾਂ

ਸ੍ਰੀ ਚਮਕੌਰ ਸਾਹਿਬ, 27 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਨੂੰ ਪਿੰਡ ਭੈਰੋਮਾਜਰਾ, ਜਗਤਪੁਰ, ਭੋਜੇਮਾਜਰਾ ਰਾਹੀਂ ਬੇਲਾ ਰੂਪਨਗਰ ਮੁੱਖ ਮਾਰਗ ਨੂੰ ਜੋੜਦੀ ਸੜਕ ਤੇ ਭੈਰੋਮਾਜਰਾ ਨੇੜੇ ਕੁੱਝ ਮਹੀਨੇ ਪਹਿਲਾਂ ਬਣੀ ਪੁਲੀ ਬਰਸਾਤ ਦੇ ਪਹਿਲੇ ਮੀਂਹ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਖ਼ੂਨਦਾਨ ਕੈਂਪ

ਰੂਪਨਗਰ, 27 ਜੁਲਾਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਆਜ਼ਾਦ ਚੰਦਰ ਸ਼ੇਖਰ ਵੈੱਲਫੇਅਰ ਸੁਸਾਇਟੀ ਮੰਝੋਲੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਸੈਣੀਮਾਜਰਾ ਵਿਖੇ ਲਗਾਇਆ ਗਿਆ | ਇਸ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 27 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਵੀ ਹਲਕੇ ਅੰਦਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਪਾਰਟੀ ਦੀ ਅੱਜ ਇੱਥੇ ਗੁ: ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹੋਈ ਮੀਟਿੰਗ ਵਿਚ ਆਉਂਦੀਆਂ ਵਿਧਾਨ ...

ਪੂਰੀ ਖ਼ਬਰ »

ਜਸਪਾਲ ਸਿੰਘ ਸਹਿਕਾਰੀ ਸਭਾ ਬੇਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਬੇਲਾ, 27 ਜੁਲਾਈ (ਮਨਜੀਤ ਸਿੰਘ ਸੈਣੀ)-ਬਹੁ ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬੇਲਾ ਦੀ ਸਰਬਸੰਮਤੀ ਨਾਲ ਚੋਣ ਹੋਈ ਜਿਸ ਵਿਚ ਐਡਵੋਕੇਟ ਜਸਪਾਲ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਅਤੇ ਲਖਵੀਰ ਸਿੰਘ ਘੁੜਕੇਵਾਲ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਸਹਿਕਾਰੀ ਸਭਾ ਬੇਲਾ ਦੇ ...

ਪੂਰੀ ਖ਼ਬਰ »

ਕਈ ਪਿੰਡਾਂ ਦੇ ਗ਼ਰੀਬਾਂ ਲਈ ਵਰਦਾਨ ਹੋਣਗੇ ਕਮਿਊਨਿਟੀ ਸੈਂਟਰ

ਮੋਰਿੰਡਾ, 27 ਜੁਲਾਈ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਬਡਵਾਲੀ ਵਿਖੇ ਗ੍ਰਾਮ ਪੰਚਾਇਤ ਵਲੋਂ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਕਮਿਊਨਿਟੀ ਸੈਂਟਰ ਪਿੰਡ ਬਡਵਾਲੀ ਦੇ ਨਾਲ ਨਾਲ ਆਸ ਪਾਸ ਪਿੰਡਾਂ ਦੇ ਲੋਕਾਂ ਨੂੰ ਵੀ ਸਹੂਲਤ ਦੇਵੇਗਾ | ਇਸ ਸਬੰਧੀ ਸਰਪੰਚ ਕੇਸਰ ...

ਪੂਰੀ ਖ਼ਬਰ »

ਦੂਜੇ ਦਿਨ ਭਰਤਗੜ੍ਹ 'ਚ 70 ਫ਼ੀਸਦੀ ਤੇ ਸਰਸਾ ਨੰਗਲ 'ਚ 50 ਫ਼ੀਸਦੀ ਬੱਚਿਆਂ ਦੀ ਆਮਦ

ਭਰਤਗੜ੍ਹ, 27 ਜੁਲਾਈ (ਜਸਬੀਰ ਸਿੰਘ ਬਾਵਾ)-ਅੱਜ ਦੂਜੇ ਦਿਨ ਭਰਤਗੜ੍ਹ ਦੇ ਸਕੂਲ 'ਚ 70 ਫ਼ੀਸਦੀ ਅਤੇ ਸਰਸਾ ਨੰਗਲ ਦੇ ਸਕੂਲ 'ਚ 50 ਫ਼ੀਸਦੀ ਬੱਚਿਆਂ ਦੀ ਆਮਦ ਹੋਣ ਨਾਲ ਸਕੂਲਾਂ ਅੰਦਰ ਇਨ੍ਹਾਂ ਨੂੰ ਵਿੱਦਿਅਕ ਤਾਲੀਮ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ | ਭਰਤਗੜ੍ਹ ਤੋਂ ਪਿ੍ੰ: ...

ਪੂਰੀ ਖ਼ਬਰ »

ਐਡਵੋਕੇਟ ਹਰਜੋਤ ਸਿੰਘ ਬੈਂਸ 'ਆਪ' ਦੇ ਸਪੋਕਸਮੈਨ ਨਿਯੁਕਤ

ਢੇਰ, 27 ਜੁਲਾਈ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਹਰਜੋਤ ਸਿੰਘ ਬੈਂਸ ਪਿੰਡ ਗੰਭੀਰਪੁਰ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ 'ਆਪ' ਦੇ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ...

ਪੂਰੀ ਖ਼ਬਰ »

ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਚੇਅਰਮੈਨ ਬਣਾਉਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਘਨੌਲੀ, 27 ਜੁਲਾਈ (ਜਸਵੀਰ ਸਿੰਘ ਸੈਣੀ)-ਬ੍ਰਾਹਮਣ ਭਲਾਈ ਬੋਰਡ ਪੰਜਾਬ ਵਲੋਂ ਐਡਵੋਕੇਟ ਸ਼ੇਖਰ ਸ਼ੁਕਲਾ ਨੂੰ ਚੇਅਰਮੈਨ ਬਣਾਉਣ 'ਤੇ ਐਡਵੋਕੇਟ ਰਾਜੀਵ ਸ਼ਰਮਾ ਦੀ ਅਗਵਾਈ ਵਿਚ ਜਿੱਥੇ ਘਨੌਲੀ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ ਉੱਥੇ ਹੀ ਉਨ੍ਹਾਂ ਨੇ ...

ਪੂਰੀ ਖ਼ਬਰ »

ਕਾਰਗਿਲ ਦਿਵਸ ਮੌਕੇ ਪਲਾਸਟਿਕ ਵਰਤੋਂ ਦੀ ਰੋਕਥਾਮ ਸਬੰਧੀ ਕਰਵਾਇਆ ਨੁੱਕੜ ਨਾਟਕ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਐਨ.ਸੀ.ਸੀ. ਯੂਨਿਟ ਵਲੋਂ ਕਾਰਗਿਲ ਦਿਵਸ ਮੌਕੇ ਪਲਾਸਟਿਕ ਦੀ ਵਰਤੋਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਲਈ ਨੁੱਕੜ ਨਾਟਕ ਕਰਵਾਇਆ ਗਿਆ | ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਦੂਜੇ ਦਿਨ ਭਰਤਗੜ੍ਹ 'ਚ 70 ਫ਼ੀਸਦੀ ਤੇ ਸਰਸਾ ਨੰਗਲ 'ਚ 50 ਫ਼ੀਸਦੀ ਬੱਚਿਆਂ ਦੀ ਆਮਦ

ਭਰਤਗੜ੍ਹ, 27 ਜੁਲਾਈ (ਜਸਬੀਰ ਸਿੰਘ ਬਾਵਾ)-ਅੱਜ ਦੂਜੇ ਦਿਨ ਭਰਤਗੜ੍ਹ ਦੇ ਸਕੂਲ 'ਚ 70 ਫ਼ੀਸਦੀ ਅਤੇ ਸਰਸਾ ਨੰਗਲ ਦੇ ਸਕੂਲ 'ਚ 50 ਫ਼ੀਸਦੀ ਬੱਚਿਆਂ ਦੀ ਆਮਦ ਹੋਣ ਨਾਲ ਸਕੂਲਾਂ ਅੰਦਰ ਇਨ੍ਹਾਂ ਨੂੰ ਵਿੱਦਿਅਕ ਤਾਲੀਮ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ | ਭਰਤਗੜ੍ਹ ਤੋਂ ਪਿ੍ੰ: ...

ਪੂਰੀ ਖ਼ਬਰ »

ਪਾਵਰਕਾਮ/ਟਰਾਂਸਕੋ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਸੰਘਰਸ਼ ਦਾ ਐਲਾਨ

ਘਨੌਲੀ, 27 ਜੁਲਾਈ (ਜਸਵੀਰ ਸਿੰਘ ਸੈਣੀ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਸਰਕਾਰ ਅਤੇ ਬਿਜਲੀ ਮੈਨੇਜਮੈਂਟ ਦੀ ਮੁਲਾਜ਼ਮ ਮੰਗਾਂ 'ਤੇ ਬੇਰੁਖ਼ੀ ਨੂੰ ਦੇਖਦੇ ਹੋਏ ਸੰਘਰਸ਼ ਦਾ ਐਲਾਨ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ 29 ਦੀ 'ਹੱਲਾ ਬੋਲ' ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-29 ਜੁਲਾਈ ਨੂੰ ਪਟਿਆਲਾ ਸ਼ਹਿਰ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ ਵਿਚ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਹੋਣ ਜਾ ਰਹੀ ਮੁਲਾਜ਼ਮਾਂ ਦੀ 'ਹੱਲਾ ਬੋਲ' ਰੈਲੀ ਦੌਰਾਨ, ਡੈਮੋਕਰੇਟਿਕ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਰੈਲੀ ਸਬੰਧੀ ਮੀਟਿੰਗ

ਨੂਰਪੁਰ ਬੇਦੀ, 27 ਜੁਲਾਈ (ਵਿੰਦਰ ਪਾਲ ਝਾਂਡੀਆ)-ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੂਰਪੁਰ ਬੇਦੀ ਦੀ ਰੈਲੀ ਸਬੰਧੀ ਮੀਟਿੰਗ ਇੱਥੇ ਪ੍ਰਧਾਨ ਰਾਮ ਲੁਭਾਇਆ ਦਿਵੇਦੀ ਖੇੜਾ ਕਮਲੋਟ ਤੇ ਚੇਅਰਮੈਨ ਜਗਤਾਰ ਸਿੰਘ ਮੂਸਾਪੁਰ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਇੰਦਰਾ ਨਗਰ 'ਚ ਤਕਨੀਕੀ ਤਰੁੱਟੀਆਂ ਦੂਰ ਕਰਦੇ ਹੀ ਪੇਵਰ ਲਗਾਏ ਜਾਣ

ਨੰਗਲ, 27 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਇੰਦਰਾ ਨਗਰ ਨੰਗਲ ਦੇ ਨਿਵਾਸੀ ਅਸ਼ਵਨੀ ਕੁਮਾਰ ਅਤੇ ਰਮੇਸ਼ ਕੁਮਾਰ ਨੇ ਮੰਗ ਕੀਤੀ ਹੈ ਕਿ ਗਲੀ 'ਚ ਪੇਵਰ ਤਕਨੀਕੀ ਤਰੁੱਟੀਆਂ ਲਾਂਭੇ ਕਰਕੇ ਹੀ ਲਗਾਏ ਜਾਣ | ਜਿਸ ਤਰੀਕੇ ਨਾਲ ਹੁਣ ਪੇਵਰ ਲੱਗ ਰਹੇ ਹਨ ਉਸ ਨਾਲ ਪਾਣੀ ਦੇ ਨਿਕਾਸ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ 75ਵੇਂ ਆਜ਼ਾਦੀ ਦਿਹਾੜੇ ਦੀ ਯਾਦ 'ਚ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭ

ਰੂਪਨਗਰ, 27 ਜੁਲਾਈ (ਸਤਨਾਮ ਸਿੰਘ ਸੱਤੀ)-75ਵੇਂ ਆਜ਼ਾਦੀ ਦਿਹਾੜੇ ਦੀ ਯਾਦ ਵਿਚ ਨਗਰ ਕੌਂਸਲ ਰੂਪਨਗਰ ਵਲੋਂ (ਵਿਸ਼ੇਸ਼ ਸਫ਼ਾਈ ਮੁਹਿੰਮ) ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਵਲੋਂ ਵਾਰਡ ਨੰਬਰ 6 ਤੋਂ ਆਰੰਭ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਠੱਪ

ਬੇਲਾ, 27 ਜੁਲਾਈ (ਮਨਜੀਤ ਸਿੰਘ ਸੈਣੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਵੇਸ 'ਤੇ ਕੰਮ ਕਰ ਰਹੇ ਨਰੇਗਾ ਮੁਲਾਜਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਮੁਲਾਜ਼ਮਾਂ ਦੀ ਹੜਤਾਲ ਕਾਰਨ ...

ਪੂਰੀ ਖ਼ਬਰ »

ਘਨੌਲੀ ਦੀ ਕਿ੍ਕਟ ਟੀਮ ਵਧੀਆ ਕਾਰਗੁਜ਼ਾਰੀ ਬਦਲੇ ਸਨਮਾਨਿਤ

ਘਨੌਲੀ, 27 ਜੁਲਾਈ (ਜਸਵੀਰ ਸਿੰਘ ਸੈਣੀ)-ਪਹਿਲਾਂ ਇਨਸਾਨੀਅਤ ਸੰਸਥਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਸਪੋਰਟਸ ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਅੱਜ ਘਨੌਲੀ ਵਿਖੇ ਘਨੌਲੀ ਦੀ ਕਿ੍ਕਟ ਟੀਮ ਜਿਸ ਨੂੰ ਸੀਨੀਅਰ ਖਿਡਾਰੀ ਪਵਨ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਡੀ. ਐਮ. ਕਨੂੰ ਗਰਗ ਨੇ ਲਗਾਏ ਬੂਟੇ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਜੇ.ਐਸ.ਨਿੱਕੂਵਾਲ)-ਐੱਸ.ਜੀ.ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ...

ਪੂਰੀ ਖ਼ਬਰ »

ਡੀਪੂ 'ਚ ਗ਼ਰੀਬਾਂ ਲਈ ਸਪਲਾਈ ਹੋ ਰਹੀ ਕਣਕ ਬੋਰੀ 'ਚ 2 ਤੋਂ 5 ਕਿੱਲੋ ਘੱਟ

ਸ੍ਰੀ ਚਮਕੌਰ ਸਾਹਿਬ, 27 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਡੀਪੂਆਂ 'ਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਵੰਡੀ ਜਾ ਰਹੀ 2 ਰੁਪਏ ਕਿੱਲੋ ਵਾਲੀ ਕਣਕ ਦੀਆਂ 30 ਕਿਲੋਗ੍ਰਾਮ ਵਾਲੀਆਂ ਬੋਰੀਆਂ ਵਿਚ 2 ਤੋਂ 3 ਕਿੱਲੋ ਕਣਕ ਘੱਟ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਨੂਰਪੁਰ ਬੇਦੀ, 27 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਥਾਨਕ ਪੁਲਿਸ ਪਾਰਟੀ ਨੇ ਦੇਰ ਸ਼ਾਮ ਇੱਕ ਵਿਅਕਤੀ ਨੂੰ ਪਾਬੰਦੀ ਸ਼ੁਦਾ 150 ਨਸ਼ੇ ਦੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਰਾਤ ਕਰੀਬ ਸਾਢੇ 8 ਵਜੇ ਪਿੰਡ ...

ਪੂਰੀ ਖ਼ਬਰ »

ਰਮਨ ਮੱਟੂ ਹਲਕਾ ਯੂਥ ਕਾਂਗਰਸ ਐੱਸ. ਸੀ. ਵਿੰਗ ਦੇ ਪ੍ਰਧਾਨ ਬਣੇ

ਮੋਰਿੰਡਾ, 27 ਜੁਲਾਈ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਰਗਰਮ ਕਾਂਗਰਸੀ ਵਰਕਰ ਅਤੇ ਨਗਰ ਕੌਂਸਲ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੰਗਾ ਪ੍ਰਦਰਸ਼ਨ ਕਰਨ ਵਾਲੇ ਰਮਨ ਮੱਟੂ ਨੂੰ ਯੂਥ ਕਾਂਗਰਸ ਹਲਕਾ ਸ੍ਰੀ ਚਮਕੌਰ ਸਾਹਿਬ (ਐਸ. ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਪ੍ਰਾਇਮਰੀ ਅਧਿਆਪਕਾਂ ਦਾ ਸੈਮੀਨਾਰ

ਅਨੰਦਪੁਰ ਸਾਹਿਬ, 27 ਜੁਲਾਈ (ਕਰਨੈਲ ਸਿੰਘ ਸੈਣੀ, ਨਿੱਕੂਵਾਲ)-ਇੱਥੋਂ ਦੇ ਸੰਤ ਬਾਬਾ ਸੇਵਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਲਾਕ ਅਨੰਦਪੁਰ ਸਾਹਿਬ ਨਾਲ ਸਬੰਧਿਤ ਪ੍ਰਾਇਮਰੀ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸਮਾਪਤ ਹੋ ਗਿਆ | ਇਸ ਸਬੰਧੀ ਬੀ.ਐਮ.ਟੀ. ...

ਪੂਰੀ ਖ਼ਬਰ »

ਟਿੱਬਾ ਨੰਗਲ ਦੇ ਬਰੋਟਾ ਫਾਰਮ 'ਚ ਪਈ ਤੀਆਂ ਦੇ ਤਿਉਹਾਰ ਦੀ ਧਮਾਲ

ਨੂਰਪੁਰ ਬੇਦੀ, 27 ਜੁਲਾਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟਿੱਬਾ ਨੰਗਲ ਵਿਖੇ ਸ਼ਿਵਾਲਿਕ ਦੀਆਂ ਰਮਣੀਕ ਪਹਾੜੀਆਂ ਦੀ ਗੋਦ ਵਿਚ ਸਥਿਤ ਬਰੋਟਾ ਫਾਰਮ 'ਚ ਲੜਕੀਆਂ ਤੇ ਔਰਤਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਤਾਜ਼ਾ ਕਰਦਿਆਂ ਧੂਮ-ਧੜੱਕੇ ਨਾਲ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਵਲੋਂ ਐੱਸ.ਡੀ.ਐਮ. ਕਨੂੰ ਗਰਗ ਦਾ ਤਬਾਦਲਾ ਹੋਣ 'ਤੇ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਜੇ. ਐੱਸ. ਨਿੱਕੂਵਾਲ)-ਪੈੱ੍ਰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਕੇ ਤਬਦੀਲ ਹੋਏ ਉਪ ਮੰਡਲ ਮੈਜਿਸਟ੍ਰੇਟ ਕਨੂੰ ਗਰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਐੱਸ.ਡੀ.ਐਮ. ਗਰਗ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਸੈਂਪਲਿੰਗ ਲਈ ਵਿਸ਼ੇਸ਼ ਕੈਂਪ ਲਗਾਇਆ

ਨੰਗਲ, 27 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਦਲਜੀਤ ਕੌਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀ ਅਗਵਾਈ ਵਿਚ ਕੋਰੋਨਾ ਸੈਪਲਿੰਗ ਕੈਂਪ ਲਗਾਇਆ ਗਿਆ | ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਕੈਂਪ ਮਿੰਨੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਚੈਰੀਟੇਬਲ ਟਰੱਸਟ ਨੇ ਵੰਡੀਆਂ ਰਾਸ਼ਨ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਚੈਰੀਟੇਬਲ ਟਰੱਸਟ ਵਲੋਂ ਸੇਵਾ ਇੰਟਰਨੈਸ਼ਲ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਕੋਵਿਡ ਮਹਾਂਮਾਰੀ ਨਾਲ ਪ੍ਰਭਾਵਿਤ ਰੋਡੀਵਾਲਾ ਸ਼ਿਵਾਲਾ ਵਿਖੇ ਰਾਸ਼ਨ ...

ਪੂਰੀ ਖ਼ਬਰ »

ਬੀ. ਡੀ. ਪੀ. ਓ ਦਫ਼ਤਰ ਸਟਾਫ਼ ਵਲੋਂ ਤਨਖ਼ਾਹ ਕਮਿਸ਼ਨ ਵਿਰੁੱਧ ਰੋਸ ਧਰਨਾ

ਨੂਰਪੁਰ ਬੇਦੀ, 27 ਜੁਲਾਈ (ਹਰਦੀਪ ਸਿੰਘ ਢੀਂਡਸਾ)-ਬੀ. ਡੀ. ਪੀ. ਓ ਦਫ਼ਤਰ ਨੂਰਪੁਰ ਬੇਦੀ ਦੇ ਸਮੁੱਚੇ ਸਟਾਫ਼ ਵਲੋਂ ਅੱਜ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਵਲੋਂ 6ਵੇ ਤਨਖ਼ਾਹ ਕਮਿਸ਼ਨ ...

ਪੂਰੀ ਖ਼ਬਰ »

ਦੀ ਮੋਰਿੰਡਾ ਕੋਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਮੋਰਿੰਡਾ ਦੀ ਚੋਣ

ਮੋਰਿੰਡਾ, 27 ਜੁਲਾਈ (ਕੰਗ)-ਦੀ ਮੋਰਿੰਡਾ ਕੋਆਪਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਲਿਮ. ਮੋਰਿੰਡਾ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਦੀ ਬਾਗਾਂਵਾਲਾ ਬਹੁ-ਮੰਤਵੀ ਐਗਰੀਕਲਚਰ ਸਰਵਿਸ ਸੁਸਾਇਟੀ ਮੋਰਿੰਡਾ ਵਲੋਂ ਮੋਰਿੰਡਾ ਜ਼ੋਨ ...

ਪੂਰੀ ਖ਼ਬਰ »

ਪਿੰਡ ਬੇਲਾ ਧਿਆਨੀ ਵਿਖੇ ਦਰਜਨਾਂ ਪਰਿਵਾਰ 'ਆਪ' ਵਿਚ ਸ਼ਾਮਿਲ

ਸੁਖਸਾਲ, 27 ਜੁਲਾਈ (ਧਰਮ ਪਾਲ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਬੇਲਾ ਧਿਆਨੀ ਵਿਖੇ ਡਾ. ਸੰਜੀਵ ਗੌਤਮ, ਬਲਾਕ ਇੰਚਾਰਜ ਰਾਮ ਕੁਮਾਰ ਸ਼ਰਮਾ, ਐਡਵੋਕੇਟ ਮਨਜੋਤ ਸਿੰਘ ਅਤੇ ਵਿਸ਼ਾਲ ਸੈਣੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਮੋਰਿੰਡਾ ਦੇ ਬਾਜ਼ਾਰਾਂ 'ਚ ਇਤਰਾਜ਼ਯੋਗ ਪੋਸਟਰ ਹਟਾਉਣ ਦੀ ਮੰਗ

ਮੋਰਿੰਡਾ, 27 ਜੁਲਾਈ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾ ਵਿਚ ਪਲੇ ਬੁਆਏਜ ਜੌਬ ਨਾਮਕ ਇਤਰਾਜ਼ਯੋਗ ਪੋਸਟਰ ਲੱਗੇ ਹਨ | ਜਿਨ੍ਹਾਂ 'ਤੇ ਲੜਕੇ ਰੋਜ਼ਾਨਾ 5000 ਰੁਪਏ ਤੋਂ 10,000 ਰੁਪਏ ਕਮਾਉਣ ਬਾਰੇ ਲਿਖਣ ਨਾਲ ਸ਼ਹਿਰ ਵਿਚ ਚਰਚਾ ਦਾ ਮਾਹੌਲ ਭਖ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 2 ਅਗਸਤ ਨੂੰ

ਸ੍ਰੀ ਅਨੰਦਪੁਰ ਸਾਹਿਬ, 27 ਜੁਲਾਈ (ਜੇ. ਐਸ. ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਸੰਮਤ ਨਾਨਕਸ਼ਾਹੀ 553, 18 ਸਾਵਣ ਮੁਤਾਬਿਕ 2 ਅਗਸਤ ਦਿਨ ਸੋਮਵਾਰ ...

ਪੂਰੀ ਖ਼ਬਰ »

29 ਦੀ ਪਟਿਆਲਾ ਰੈਲੀ ਵਿਚ ਮਾਸਟਰ ਕੇਡਰ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ

ਨੂਰਪੁਰਬੇਦੀ, 27 ਜੁਲਾਈ (ਹਰਦੀਪ ਸਿੰਘ ਢੀਂਡਸਾ)-29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਮਹਾਂਰੈਲੀ ਵਿਚ ਮਾਸਟਰ ਕੇਡਰ ਯੂਨੀਅਨ ਵੱਡੀ ਗਿਣਤੀ 'ਚ ਸ਼ਮੂਲੀਅਤ ਕਰੇਗੀ | ਇਹ ਪ੍ਰਗਟਾਵਾ ਕਰਦਿਆਂ ਮਾਸਟਰ ਕੇਡਰ ਯੂਨੀਅਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX