ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  7 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  47 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  56 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਟਿਆਲਾ

ਡਿਪਟੀ ਕਮਿਸ਼ਨਰ ਵਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਮੌਕੇ 'ਤੇ ਲਿਆ ਜਾਇਜ਼ਾ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਤੇ ਸਮਾਂਬੱਧ ਬਣਾਉਣ ਦੇ ਯਤਨਾਂ ਵਜੋਂ ਉਲੀਕੇ ਗਏ ਪ੍ਰਾਜੈਕਟਾਂ ਦੀ ਉਸਾਰੀ ਪ੍ਰਗਤੀ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਟਿਆਲਾ ਦੇ ਵਿਕਾਸ ਲਈ ਉਲੀਕੇ ਗਏ ਵਿਸ਼ੇਸ਼ ਪ੍ਰਾਜੈਕਟਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਦੇਖ-ਰੇਖ ਹੇਠ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ | ਕੁਮਾਰ ਅਮਿਤ ਨੇ ਅਲਟਰਾ ਮਾਡਰਨ ਨਵੇਂ ਬੱਸ ਅੱਡੇ ਦੀ ਉਸਾਰੀ, ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮਲਟੀਲੈਵਲ ਪਾਰਕਿੰਗ, ਸ਼ਹਿਰ ਵਾਸੀਆਂ ਨੂੰ 24 ਘੰਟੇ ਸੱਤੇ ਦਿਨ ਨਿਰਵਿਘਨ ਜਲ ਸਪਲਾਈ ਪ੍ਰਾਜੈਕਟ ਅਤੇ ਡੇਅਰੀਆਂ ਨੂੰ ਸ਼ਹਿਰ 'ਚੋਂ ਤਬਦੀਲ ਕਰਨ ਦੇ ਪ੍ਰਾਜੈਕਟਾਂ ਦੀ ਤਾਜ਼ਾ ਸਥਿਤੀ ਦਾ ਮੌਕੇ 'ਤੇ ਜਾ ਕੇ ਨਿਰੀਖਣ ਕੀਤਾ | ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸੋਹਨ ਲਾਲ ਗਰਗ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਵਹੀਕਲਾਂ ਲਈ ਲੋਕ ਨਿਰਮਾਣ ਵਿਭਾਗ ਵਲੋਂ 11.13 ਕਰੋੜ ਰੁਪਏ ਦੀ ਲਾਗਤ ਨਾਲ, 312 ਕਾਰਾਂ ਦੀ ਸਮਰੱਥਾ ਵਾਲੀ, ਨਵੀਂ ਉਸਾਰੀ ਗਈ 5 ਮੰਜ਼ਿਲਾ ਪਾਰਕਿੰਗ ਦੇ ਮੁਕੰਮਲ ਹੋਣ ਮਗਰੋਂ, ਉਸ ਨੂੰ ਉਦਘਾਟਨ ਲਈ ਤਿਆਰ ਕੀਤੇ ਜਾਣ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਡੈਂਟਲ ਕਾਲਜ ਦਾ ਵੀ ਜਾਇਜ਼ਾ ਲਿਆ, ਜਿੱਥੇ ਕਿ 546.19 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨੀ ਤਲ ਸਮੇਤ 4 ਮੰਜ਼ਿਲਾ ਸੀ-ਬਲਾਕ ਇਮਾਰਤ ਬਣਾਈ ਗਈ ਹੈ, ਜਿਹੜੀ ਕਿ ਏ ਅਤੇ ਬੀ ਬਲਾਕ ਨਾਲ ਜੁੜਦੀ ਹੈ, ਇਸ 'ਚ ਲਿਫ਼ਟ, ਪਹਿਲੀ ਮੰਜ਼ਿਲ 'ਤੇ ਓਪਰੇਸ਼ਨ ਥੀਏਟਰ, ਪ੍ਰੀਖਿਆ ਹਾਲ, ਦੂਜੀ ਮੰਜ਼ਿਲ 'ਤੇ 184 ਕੁਰਸੀਆਂ ਵਾਲਾ ਆਡੀਟੋਰੀਅਮ ਬਣਾਇਆ ਗਿਆ ਹੈ | ਕੁਮਾਰ ਅਮਿਤ ਨੇ ਸਬੰਧਿਤ ਅਧਿਕਾਰੀਆਂ ਨੂੰ ਕਰੀਬ 550 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ | ਡੀਸੀ ਨੇ ਇਸ ਤੋਂ ਇਲਾਵਾ ਰਾਜਪੁਰਾ ਰੋਡ ਬਾਈਪਾਸ 'ਤੇ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਅਲਟਰਾ ਮਾਡਲ ਨਵੇਂ ਬੱਸ ਅੱਡੇ ਅਤੇ ਇਸ ਦੇ ਸਾਹਮਣੇ ਨਵੇਂ ਬਣਨ ਵਾਲੇ 265 ਮੀਟਰ ਲੰਮੇ ਫਲਾਈਓਵਰ ਦੇ ਜੰਗੀ ਪੱਧਰ 'ਤੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਵੀ ਨਿਰੀਖਣ ਕੀਤਾ | ਡਿਪਟੀ ਕਮਿਸ਼ਨਰ ਸ਼ਹਿਰ 'ਚੋਂ ਡੇਅਰੀਆਂ ਨੂੰ ਬਾਹਰ ਤਬਦੀਲ ਕਰਨ ਵਾਲੇ ਅਬਲੋਵਾਲ ਵਿਖੇ ਪ੍ਰਾਜੈਕਟ ਦੇ 10 ਕਰੋੜ ਰੁਪਏ ਦੀ ਲਾਗਤ ਵਾਲੇ 22 ਏਕੜ ਜ਼ਮੀਨ 'ਚ 134 ਪਲਾਟਾਂ ਦੇ ਪਹਿਲੇ ਪੜਾਅ ਦੇ ਕੰਮ ਦਾ ਜਾਇਜ਼ਾ ਲੈਣ ਗਏ | ਉਨ੍ਹਾਂ ਦੱਸਿਆ ਕਿ ਇੱਥੇ ਗੋਬਰ ਗੈਸ ਪਲਾਂਟ, ਐੱਸ.ਟੀ.ਪੀ., ਸਟਰੀਟ ਲਾਈਟ, ਪਾਣੀ ਲਈ ਟਿਊਬਵੈੱਲ ਤੇ ਨਹਿਰੀ ਪਾਣੀ ਦਾ ਪ੍ਰਬੰਧ, ਪਾਰਕ, ਪਸ਼ੂਪਾਲਣ ਦਾ ਪੋਲੀਕਲਿਨਿਕ, ਚਾਰੇ ਪਾਸੇ ਗਿ੍ਲਾਂ 'ਤੇ ਚਾਰਦੀਵਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 134 'ਚੋਂ 84 ਡੇਅਰੀ ਮਾਲਕਾਂ ਨੇ ਨਿਗਮ ਦੀਆਂ ਸ਼ਰਤਾਂ ਮੁਤਾਬਿਕ ਪਲਾਟ ਦੀ ਕੁਲ ਰਾਖਵੀਂ ਕੀਮਤ ਦਾ 5 ਫ਼ੀਸਦੀ ਭਰ ਕੇ ਅਲਾਟਮੈਂਟ ਲੈ ਕੇ ਉਸਾਰੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ 30 ਸਤੰਬਰ 2021 ਤੋਂ ਬਾਅਦ ਸ਼ਹਿਰ ਅੰਦਰ ਕੋਈ ਡੇਅਰੀ ਨਹੀਂ ਰਹੇਗੀ | ਕੁਮਾਰ ਅਮਿਤ ਨੇ ਦੱਸਿਆ ਕਿ ਸਾਰੇ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਸਨਮੁੱਖ ਪੇਸ਼ ਕੀਤੀ ਜਾਂਦੀ ਹੈ |

ਕਿਸਾਨ ਜਥੇਬੰਦੀਆਂ ਤੇ ਲੋਕਾਂ ਵਲੋਂ ਸਾਬਕਾ ਵਿਧਾਇਕਾ ਵਨਿੰਦਰ ਕੌਰ ਲੂੰਬਾ ਦਾ ਭਾਰੀ ਵਿਰੋਧ

ਸ਼ੁਤਰਾਣਾ, 27 ਜੁਲਾਈ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਜਾਰੀ ਕੀਤੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਵਾਲਾਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਗਰਿਲ ਨਾਲ ਪਰਨਾ ਬੰਨ ਕੇ ਫਾਹਾ ਲੈਣ ਦੀ ਕੋਸ਼ਿਸ਼ ਕਰਨ ਲੱਗੇ ਹਵਾਲਾਤੀ ਨੂੰ ਮੌਕੇ 'ਤੇ ਮੌਜੂਦ ਜੇਲ੍ਹ ਕਰਮਚਾਰੀਆਂ ਤੇ ਬੰਦੀਆਂ ਵਲੋਂ ਉਸ ਨੂੰ ਬਚਾਉਣ ਦਾ ਮਾਮਲਾ ਸਾਹਮਣੇ ਆਏ ਹੈ | ਇਸ ਮਾਮਲੇ ਦੀ ...

ਪੂਰੀ ਖ਼ਬਰ »

2364 ਈਟੀਟੀ ਸਿਲੈੱਕਟਿਡ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਈਟੀਟੀ ਸਿਲੈੱਕਟਿਡ ਅਧਿਆਪਕ ਯੂਨੀਅਨ ਦੀ ਮੀਟਿੰਗ ਅੱਜ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਨਾਲ ਹੋਈ | ਇਸ ਮੀਟਿੰਗ ਵਿਚ ਯੂਨੀਅਨ ਵਲੋਂ 6 ਮਾਰਚ ਨੂੰ ਜਾਰੀ ਹੋਈ 2364 ਈ.ਟੀ.ਟੀ. ਭਰਤੀ ਨੂੰ ਜਲਦ ਪੂਰੀ ...

ਪੂਰੀ ਖ਼ਬਰ »

ਫ਼ਿਲਮੀ ਅਦਾਕਾਰਾ ਅਮਨਦੀਪ ਹੁੰਦਲ ਦੇ ਭਰਾ ਨੇ ਆਪਣੀ ਮਾਂ ਤੇ ਭੈਣ ਤੋਂ ਜਾਨ ਦਾ ਖ਼ਤਰਾ ਹੋਣ ਦੇ ਲਗਾਏ ਦੋਸ਼

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਤੇ ਮਾਡਲ ਅਮਨਦੀਪ ਕੌਰ ਹੁੰਦਲ ਦੇ ਭਰਾ ਹਰਮਨਦੀਪ ਸਿੰਘ ਹੁੰਦਲ ਨੇ ਦੋਸ਼ ਲਾਇਆ ਹੈ ਕਿ ਉਸਦੀ ਜਾਨ ਨੂੰ ਉਸਦੀ ਭੈਣ ਤੇ ਮਾਂ ਤੋਂ ਖ਼ਤਰਾ ਹੈ ਤੇ ਇਸ ਲਈ ਉਸਦੇ ਪਰਿਵਾਰ ਦੀ ਰਾਖੀ ਯਕੀਨੀ ਬਣਾਈ ...

ਪੂਰੀ ਖ਼ਬਰ »

ਪਿੰਡ ਦੌਣ ਖ਼ੁਰਦ ਵਿਖੇ ਘਰਾਂ ਵਿਚੋਂ ਸੋਨਾ ਤੇ ਨਕਦੀ ਚੋਰੀ

ਬਹਾਦਰਗੜ੍ਹ, 27 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਖ਼ੁਰਦ ਵਿਖੇ ਘਰ ਵਿਚੋਂ ਸੋਨਾ ਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਦੌਣ ਖ਼ੁਰਦ ਵਾਸੀ ਹਰਜੀਤ ਸਿੰਘ ਪੁੱਤਰ ਤੇਜਾ ਸਿੰਘ ਨੇ ਸਦਰ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 26 ਜੁਲਾਈ 2021 ਨੂੰ ਉਹ ਰਾਤ 8.30 ਵਜੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਜਥੇਬੰਦੀ ਦੀ ਸੂਚੀ ਦਾ ਐਲਾਨ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਸ਼੍ਰ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਮੁਤਾਬਿਕ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਜ਼ਿਲ੍ਹਾ ਜਥੇਬੰਦੀ ਦੀ ਸੂਚੀ ਦਾ ਐਲਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਤੋਂ ਪਿਸਟਲ ਦੀ ਨੋਕ 'ਤੇ ਸਕਾਰਪਿਓ ਗੱਡੀ ਖੋਹਣ ਵਾਲੇ ਤਿੰਨ ਜਣੇ ਕਾਬੂ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਬੀਤੀ 6 ਜੁਲਾਈ ਦੀ ਰਾਤ ਨੂੰ ਰਾਜਪੁਰਾ ਤੇ ਸੰਗਰੂਰ ਰੋਡ ਨੂੰ ਜੋੜਨ ਵਾਲੇ ਬਾਈਪਾਸ 'ਤੇ ਪਿੰਡ ਸ਼ੇਰਮਾਜਰਾ ਨੇੜੇ ਇਕ ਪੁਲਿਸ ਮੁਲਾਜ਼ਮ ਤੋਂ ਸਕਾਰਪਿਓ ਗੱਡੀ ਖੋਹਣ ਵਾਲੇ ਤਿੰਨ ਮੁਲਜ਼ਮਾਂ ਨੂੰ ਪਟਿਆਲਾ ਪੁਲਿਸ ਨੇ ...

ਪੂਰੀ ਖ਼ਬਰ »

ਟਰੈਕਟਰ ਦੀਆਂ ਕਿਸ਼ਤਾਂ ਨਾ ਭਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਇਕ ਨਿੱਜੀ ਕੰਪਨੀ ਤੋਂ ਪੰਜ ਲੱਖ 27 ਹਜ਼ਾਰ ਦਾ ਲੋਨ ਲੈ ਕੇ ਟਰੈਕਟਰ ਖ਼ਰੀਦਣ ਦੇ ਬਾਅਦ ਉਸਦੀ ਕਿਸ਼ਤਾਂ ਨਾ ਭਰਨ ਤੇ ਟਰੈਕਟਰ ਖ਼ੁਰਦ ਬੁਰਦ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ...

ਪੂਰੀ ਖ਼ਬਰ »

ਅਧਿਕਾਰੀਆਂ ਨੂੰ ਸਮੇਂ ਸਿਰ ਜਨਤਕ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ : ਈਸ਼ਵਰ ਸਿੰਘ

ਗੂਹਲਾ ਚੀਕਾ, 27 ਜੁਲਾਈ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ | ਵਿਧਾਇਕ ਸੋਮਵਾਰ ਨੂੰ ਆਪਣੀ ਰਿਹਾਇਸ਼ 'ਤੇ ਆਮ ਆਦਮੀ ਦੀਆਂ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਚੋਰੀ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਮਾਡਲ ਟਾਊਨ ਵਿਖੇ ਰਘਵੀਰ ਨਗਰ 'ਚ ਇਕ ਘਰ ਦੇ ਵਸਨੀਕ 24 ਜੁਲਾਈ ਨੂੰ ਘਰੋਂ ਬਾਹਰ ਗਏ ਹੋਏ ਸੀ | ਜਦੋਂ ਉਹ 26 ਜੁਲਾਈ ਨੂੰ ਘਰ ਵਾਪਸ ਆਏ ਤਾ ਉਨ੍ਹਾਂ ਦੇ ਘਰ ਦਾ ਸਮਾਨ ਖਿੱਲਰਿਆ ਪਿਆ ਹੋਣ ਦੇ ਨਾਲ 45 ਹਜ਼ਾਰ ਦੀ ਨਗਦੀ, ਇਕ ...

ਪੂਰੀ ਖ਼ਬਰ »

ਡਾ. ਬਿੱਟੂ ਨੂੰ ਪੰਚਾਇਤ ਸੰਮਤੀ ਭੁਨਰਹੇੜੀ ਉੱਪ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਨਾਲ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਭੁੱਨਰਹੇੜੀ, 27 ਜੁਲਾਈ (ਧਨਵੰਤ ਸਿੰਘ)-ਕਾਂਗਰਸ ਪਾਰਟੀ ਦੇ ਬਲਾਕ ਭੁਨਰਹੇੜੀ ਪ੍ਰਧਾਨ ਡਾ. ਗੁਰਮੀਤ ਸਿੰਘ ਬਿੱਟੂ ਨੂੰ ਪੰਚਾਇਤ ਸੰਮਤੀ ਭੁਨਰਹੇੜੀ ਦੇ ਉੱਪ ਚੇਅਰਮੈਨ ਨਿਯੁਕਤ ਕਰਨ ਦੇ ਫ਼ੈਸਲੇ ਨਾਲ ਪੁਰਾਣੇ ਕਾਂਗਰਸ ਪਾਰਟੀ ਦੇ ਵਰਕਰ 'ਚ ਖ਼ੁਸ਼ੀ ਦੀ ਲਹਿਰ ਫੈਲ ਗਈ | ...

ਪੂਰੀ ਖ਼ਬਰ »

-ਮਾਮਲਾ ਫਲਾਵਰ ਵੈਲੀ ਦੀ ਜਗ੍ਹਾ ਨੂੰ ਸਸਤੇ ਵਿਚ ਲੀਜ਼ 'ਤੇ ਦੇਣ ਦਾ- ਨਗਰ ਕੌਂਸਲ ਦੀ ਬੈਠਕ 'ਚ ਫਲਾਵਰ ਵੈਲੀ ਦੀ ਲੀਜ਼ ਦਾ ਠੇਕਾ ਖ਼ਤਮ ਕਰਨ ਸਮੇਤ ਹੋਰ ਪ੍ਰਸਤਾਵ ਪਾਸ

ਰਾਜਪੁਰਾ, 27 ਜੁਲਾਈ (ਜੀ.ਪੀ. ਸਿੰਘ)-ਰਾਜਪੁਰਾ ਨਗਰ ਕੌਂਸਲ ਹਾਊਸ ਦੀ ਬੈਠਕ ਪ੍ਰਧਾਨ ਨਰਿੰਦਰ ਸ਼ਾਸਤਰੀ ਦੀ ਅਗਵਾਈ 'ਚ ਹੋਈ | ਜਿਸ ਵਿਚ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਸ਼ਾਮਲ ਹੋਏ | ਜਿਸ ਵਿਚ ਸਾਰੇ ਪ੍ਰਸਤਾਵ ਨਗਰ ਕੌਂਸਲ ਦੇ ਰੌਲ਼ੇ ਰੱਪਿਆਂ ਅਤੇ ...

ਪੂਰੀ ਖ਼ਬਰ »

ਪਿੰਡ ਗੁਲਾੜ ਵਿਖੇ ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀਆਂ 'ਚ ਲੱਖਾਂ ਦਾ ਨੁਕਸਾਨ

ਸ਼ੁਤਰਾਣਾ, 27 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪਿੰਡ ਗੁਲਾਹੜ ਵਿਖੇ ਬੀਤੀ ਰਾਤ ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀਆਂ 'ਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਪਿੰਡ ਦੇ ਸਰਪੰਚ ਬੂਟਾ ਸਿੰਘ ਤੇ ਪਿੰਡ ਵਾਸੀਆਂ ਵਲੋਂ ਚੋਰੀ ਦੀਆਂ ਘਟਨਾਵਾਂ ਦੀ ਸ਼ੁਤਰਾਣਾ ਪੁਲਿਸ ਨੂੰ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨ 'ਚ ਸ਼ਹੀਦ ਬਾਬਾ ਦੀਪ ਸਿੰਘ ਸੁਸਾਇਟੀ ਨਾਭਾ ਦਾ ਨਾਂਅ ਸੂਬੇ 'ਚ ਮੋਹਰੀ-ਚੇ. ਖੰਨਾ, ਕਬੀਰ ਦਾਸ, ਦੇਵ ਮਾਨ

ਨਾਭਾ, 27 ਜੁਲਾਈ (ਕਰਮਜੀਤ ਸਿੰਘ)-ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਵਿਚ ਪਿਛਲੇ ਬਹੁਤ ਲੰਮੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਨੂੰ ਮੁੱਖ ਰੱਖ ਬਿਨਾਂ ਕਿਸੇ ਭੇਦਭਾਵ ਤੋਂ ਹਰ ਪਖੋਂ ਸੇਵਾਵਾਂ ਨਿਭਾਅ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਤਕਨੀਕੀ ਸਿੱਖਿਆ ਵਿਭਾਗ ਹੋਇਆ ਸਰਗਰਮ

ਪਟਿਆਲਾ, 27 ਜੁਲਾਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਫਲੈਗਸ਼ਿਪ ਪ੍ਰੋਗਰਾਮ 'ਚ ਤਕਨੀਕੀ ਸਿੱਖਿਆ ਵਿਭਾਗ ਵਲੋਂ ਸਰਗਰਮੀਆਂ ਸ਼ੁਰੂ ਕੀਤੀਆਂ ਹਨ ਤਾਂ ਜੋ ਇਸ ਮੁਹਿੰਮ ਤਹਿਤ ਹਰ ਘਰ ਦਸਤਕ ਦੇ ਕੇ ਜਾਗਰੂਕਤਾ ਫੈਲਾਈ ਜਾ ਸਕੇ | ਇਸ ...

ਪੂਰੀ ਖ਼ਬਰ »

ਪੈਰਾ ਮੈਡੀਕਲ ਸਟਾਫ਼ ਕੋਰੋਨਾ ਵਲੰਟੀਅਰਜ਼ ਵਲੋਂ ਨਾਅਰੇਬਾਜ਼ੀ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਅੱਜ ਪਟਿਆਲਾ ਵਿਖੇ ਕੋਰੋਨਾ ਯੋਧਿਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਆਪਣੇ ਹੱਕ ਲੈਣ ਲਈ ਸਘੰਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਵਲੰਟੀਅਰਜ਼ ਨੇ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਤੋਂ ਫੁਹਾਰਾ ਚੌਂਕ ਤੱਕ ਰੋਸ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਕੇਸ ਦਰਜ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਜਾਹਲਾ 'ਚ ਪਾਣੀ ਦੀ ਵਾਰੀ ਨੂੰ ਲੈਕੇ ਹੋਏ ਝਗੜੇ ਦੌਰਾਨ ਇਕ ਵਿਅਕਤ ਦੀ ਘਰ 'ਚ ਦਾਖਲ ਹੋਕੇ ਉਸ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਤਰਲੋਚਨ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਪਟਿਆਲਾ ਨੇ ਕੀਤਾ ਥਾਣਾ ਪਾਤੜਾਂ ਤੇ ਘੱਗਾ ਦਾ ਦੌਰਾ

ਪਾਤੜਾਂ, 27 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਐੱਸ.ਐੱਸ.ਪੀ. ਪਟਿਆਲਾ ਡਾ. ਸੰਦੀਪ ਗਰਗ ਨੇ ਥਾਣਾ ਪਾਤੜਾਂ ਅਤੇ ਘੱਗੇ ਦਾ ਦੌਰਾ ਕੀਤਾ ਅਤੇ ਪਾਤੜਾਂ ਥਾਣੇ ਦੀ ਨਵੀਂ ਬਣੀ ਇਮਾਰਤ ਦਾ ਨਿਰੀਖਣ ਕਰਨ ਤੋਂ ਇਲਾਵਾ ਹੜ੍ਹਾਂ ਦੀ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਜਿੱਥੇ ਪੁਲਿਸ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਵਣ ਮਹਾਂਉਤਸਵ ਮਨਾਇਆ

ਡਕਾਲਾ, 27 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖ਼ਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਦੇ ਅਰਥ ਸ਼ਾਸਤਰ ਵਿਭਾਗ ਵਲੋਂ ਵਣ ਮਹਾਂਉਤਸਵ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਬੈਠਕ ਫਿਰ ਰਹੀ ਬੇਸਿੱਟਾ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਗੇਟ 'ਤੇ ਪੱਕਾ ਮੋਰਚਾ ਲਗਾਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ | ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਨਾਲ ਹੋਈ, ਜਿਹੜੀ ਕਿ ਫਿਰ ...

ਪੂਰੀ ਖ਼ਬਰ »

ਡੀ.ਟੀ.ਐਫ. ਪਾਤੜਾਂ ਬਲਾਕ ਕਮੇਟੀ ਵਲੋਂ ਪਟਿਆਲਾ ਮਹਾਂ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪਾਤੜਾਂ, 27 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ 29 ਜੁਲਾਈ ਨੂੰ ਅਨਾਜ ਮੰਡੀ ਪਟਿਆਲਾ ਵਿਖੇ ਕੀਤੀ ਜਾ ਰਹੀ 'ਹੱਲਾ ਬੋਲ' ਮਹਾਂਰੈਲੀ ਸਬੰਧੀ ਅੱਜ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ ਬਲਾਕ ਪ੍ਰਧਾਨ ਜਗਤਾਰ ਅਤਾਲਾਂ ਦੀ ਅਗਵਾਈ 'ਚ ...

ਪੂਰੀ ਖ਼ਬਰ »

29 ਜੁਲਾਈ ਨੂੰ ਸੰਯੁਕਤ ਮੁਲਾਜ਼ਮ ਫ਼ਰੰਟ ਪੰਜਾਬ ਐਂਡ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਹੱਲਾ ਬੋਲ ਰੈਲੀ 'ਚ ਸ਼ਮੂਲੀਅਤ ਕਰੇਗਾ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸੰਯੁਕਤ ਮੁਲਾਜ਼ਮ ਫ਼ਰੰਟ ਪੰਜਾਬ ਦੀ 16 ਮੈਂਬਰੀ ਐਡਹਾਕ ਕਮੇਟੀ ਦੀ ਮੀਟਿੰਗ ਫ਼ਰੰਟ ਦੇ ਇੰਚਾਰਜ ਮਿੱਠੂ ਸਿੰਘ ਕਾਹਨੇਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਫ਼ਰੰਟ ਦੇ ਆਗੂ ...

ਪੂਰੀ ਖ਼ਬਰ »

ਬੂਟਾ ਸਿੰਘ ਵਾਲਾ ਪਿੰਡ ਵਾਸੀਆਂ ਨੇ ਕਿਸਾਨ ਸੰਘਰਸ਼ ਲਈ ਏ.ਸੀ. ਟਰਾਲੀ ਦਿੱਲੀ ਭੇਜੀ

ਬਨੂੜ, 27 ਜੁਲਾਈ (ਭੁਪਿੰਦਰ ਸਿੰਘ)-ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕਾਂ ਨੇ ਕਿਸਾਨ ਸੰਘਰਸ਼ 'ਚ ਸਿੰਘੁ ਹੱਦ ਉੱਤੇ ਪਿਛਲੇ 8 ਮਹੀਨੇ ਤੋਂ ਪਿੰਡ ਧਰਮਗੜ੍ਹ, ਸੂਰਜਗੜ੍ਹ, ਛੜਬੜ੍ਹ, ਮੋਹੀ, ਬਾਂਡਿਆ ਬੱਸੀ, ਕਨੌੜ ਅਤੇ ਘੜਾਮਾ ਨਾਲ ਮਿਲਕੇ ਸਾਂਝਾ ਲੰਗਰ ਚਲਾ ਰਹੇ ਪਿੰਡ ...

ਪੂਰੀ ਖ਼ਬਰ »

ਰਾਮ ਸਿੰਘ ਸਨੌਰ ਬਣੇ ਦੂਜੀ ਵਾਰ ਸਰਬ-ਸੰਮਤੀ ਨਾਲ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪ੍ਰੈੱਸ ਸਕੱਤਰ

ਪਟਿਆਲਾ, 27 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੀ ਸੰਵਿਧਾਨਕ ਚੋਣ ਬੀਤੇ ਦਿਨੀਂ ਇਕ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿਚ ਜਥੇਬੰਦੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਹਲਕਾ ਘਨੌਰ 'ਚ ਕਾਂਗਰਸੀਆਂ ਵਲੋਂ ਬਗ਼ਾਵਤ ਦੇ ਚੱਲਦਿਆਂ ਵਿਧਾਇਕ ਤੁਰੰਤ ਅਸਤੀਫ਼ਾ ਦੇਣ : ਸਾਬਕਾ ਮੰਤਰੀ ਮੁਖਮੇਲਪੁਰ

ਘਨੌਰ, 27 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹੁੰਦੇ ਹੋਏ ਕਾਂਗਰਸੀ ਵਰਕਰਾਂ 'ਚ ਹਲਕਾ ਘਨੌਰ ਦੇ ਮੌਜੂਦਾ ਵਿਧਾਇਕ ਵਿਰੁੱਧ ਬਗ਼ਾਵਤ 'ਤੇ ਉਤਰਨਾ ਇਕ ਆਪਣੇ-ਆਪ 'ਚ ਵੱਡੀ ਗੱਲ ਹੈ ਅਤੇ ਉਸ ਵਿਧਾਇਕ ਨੂੰ ਹਲਕੇ 'ਚ ਵਿਰੋਧ ਦੇ ਚੱਲਦਿਆਂ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਰੇਹੜੀਆਂ ਵਾਲੇ ਸਟਰੀਟ ਵੈਂਡਰਜ਼ ਦੀ ਸਮਰਥਾ ਨਿਰਮਾਣ ਤੇ ਸਿਖਲਾਈ ਸਬੰਧੀ ਵਰਕਸ਼ਾਪ

ਰਾਜਪੁਰਾ, 27 ਜੁਲਾਈ (ਜੀ.ਪੀ. ਸਿੰਘ)-ਰਾਜਪੁਰਾ ਨਗਰ ਕੌਂਸਲ ਵਿਚ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਪੀ.ਜੀ.ਆਈ, ਐਮ.ਈ.ਆਰ. ਚੰਡੀਗੜ੍ਹ ਦੇ ਸਹਿਯੋਗ ਨਾਲ ਰੇਹੜੀ-ਫੜੀ ਵਾਲਿਆਂ ਦੀ ਸਮਰੱਥਾ ਨਿਰਮਾਣ ਅਤੇ ਸਿਖਲਾਈ ਲਈ ਵਰਕਸ਼ਾਪ ਕਰਵਾਈ ਗਈ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਲੈਂਡ ਮੈਪਿੰਗ ਲਈ ਇਕ ਦਿਨ ਦੀ ਸਿਖਲਾਈ ਕਰਵਾਈ

ਗੂਹਲਾ ਚੀਕਾ, 27 ਜੁਲਾਈ (ਓ.ਪੀ. ਸੈਣੀ)-ਉੱਪ ਖੇਤੀਬਾੜੀ ਅਧਿਕਾਰੀ ਕੈਥਲ ਡਾ. ਕਰਮਚੰਦ ਦੀ ਅਗਵਾਈ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਹਾਲ ਵਿਚ ਲੈਂਡ ਮੈਪਿੰਗ ਲਈ ਇਕ ਦਿਨਾਂ ਸਿਖਲਾਈ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਉੱਪ ਮੰਡਲ ਖੇਤੀਬਾੜੀ ਅਫ਼ਸਰ ਨੇ ਕੀਤੀ | ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ 31 ਨੂੰ

ਦੇਵੀਗੜ੍ਹ, 27 ਜੁਲਾਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਵਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੀ ਸ਼ਹੀਦੀ ਨੂੰ ਸਮਰਪਿਤ 32ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੰਚ ਦੇ ਜਨਰਲ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਤੇ ਪੈਨਸ਼ਨਰਜ਼ 29 ਨੂੰ ਮੁੱਖ ਦਫ਼ਤਰ ਅੱਗੇ ਧਰਨਾ ਦੇਣਗੇ-ਤਾਲਮੇਲ ਸੰਘਰਸ਼ ਕਮੇਟੀ

ਪਟਿਆਲਾ, 27 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਕੁਲਦੀਪ ਸਿੰਘ ਖੰਨਾ ਸੂਬਾ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਅਤੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਦੇ ਐਨ. ਸੀ. ਸੀ. ਏਅਰ ਵਿੰਗ ਨੇ ਕੁਇਜ਼ 'ਚ ਮਾਰੀ ਬਾਜ਼ੀ

ਨਾਭਾ, 27 ਜੁਲਾਈ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਦੇ ਐਨ.ਸੀ.ਸੀ. ਏਅਰ ਵਿੰਗ ਦੇ ਕੈਡਟ ਗੁਰਸ਼ਾਨ ਸਿੰਘ ਸ਼ੇਰਗਿੱਲ ਤੇ ਕੈਡਿਟ ਦੁਸ਼ਿਅੰਤ ਗੋਇਲ ਨੇ ਐਨ.ਸੀ.ਸੀ. ਆਨਲਾਈਨ ਕੁਇਜ਼ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਜ਼ੀ ਮਾਰੀ | ਯੂਨਿਟ ਤਿੰਨ ਪੰਜਾਬ ਏਅਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿੱਖ ਕੌਮ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਕੀਤਾ-ਜਥੇ : ਹਰਿਆਊ

ਪਾਤੜਾਂ, 27 ਜੁਲਾਈ (ਖ਼ਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਹਲਕਾ ਸ਼ੁਤਰਾਣਾ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਨਿਰਮਲ ਸਿੰਘ ਹਰਿਆਊ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿੱਖ ਕੌਮ ਨਾਲ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਲਾਸ਼ ਸ਼ਨਾਖਤ ਲਈ ਰੱਖੀ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਰਜਿੰਦਰਾ ਹਸਪਤਾਲ ਵਿਖੇ ਅਣਪਛਾਤੇ ਬਜ਼ੁਰਗ ਨੂੰ ਫਰਜ ਸੁਸਾਇਟੀ ਪਿੰਡ ਲਚਕਾਣੀ ਵਲੋਂ ਦਾਖਲ ਕਰਵਾਇਆ ਗਿਆ | ਜਿਥੇ ਡਾਕਟਰਾਂ ਵਲੋਂ ਉਕਤ ਬਜ਼ੁਰਗ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਮਿ੍ਤਕ ਵਿਅਕਤੀ ਸਰੀਰ ਪੱਖੋਂ ...

ਪੂਰੀ ਖ਼ਬਰ »

ਪਿੰਡ ਉਪਲਹੇੜੀ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ 'ਆਪ' ਦੀ ਬੈਠਕ

ਰਾਜਪੁਰਾ, 27 ਜੁਲਾਈ (ਜੀ.ਪੀ. ਸਿੰਘ)-ਨੇੜਲੇ ਪਿੰਡ ਉਪਲਹੇੜੀ ਵਿਖੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਬੈਠਕ ਗੁਰਮੁਖ ਸਿੰਘ ਤੇ ਗੁਰਮੀਤ ਸਿੰਘ ਉਪਲਹੇੜੀ ਦੀ ਅਗਵਾਈ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਰਾਜਪੁਰਾ ਤੋਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਧੋਖੇਬਾਜ਼ ਕਾਂਗਰਸ ਨੂੰ ਚਲਦਾ ਕਰਨ ਲਈ ਉਤਾਵਲੇ : ਵਿਰਕ, ਬਿੱਟੂ ਚੱਠਾ, ਰਾਠੀ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਧੋਖੇਬਾਜ਼ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਆਗਾਮੀ ਚੋਣਾਂ ਸਬੰਧੀ ਯੂਥ ਕਾਂਗਰਸ ਵਲੋਂ ਦਰਜਨਾਂ ਪਿੰਡਾਂ ਦੇ ਨੌਜਵਾਨਾਂ ਨਾਲ ਬੈਠਕ

ਰਾਜਪੁਰਾ, 27 ਜੁਲਾਈ (ਜੀ.ਪੀ. ਸਿੰਘ)-ਨੇੜਲੇ ਪਿੰਡ ਨਰੜੂ ਵਿਖੇ ਯੂਥ ਕਾਂਗਰਸ ਆਗੂ ਕਾਕਾ ਸਿੰਘ ਨਰੜੂ ਦੀ ਅਗਵਾਈ ਹੇਠ ਆਗਾਮੀ ਚੋਣਾਂ ਨੂੰ ਲੈ ਕੇ ਦਰਜਨਾਂ ਪਿੰਡਾਂ ਦੇ ਯੂਥ ਕਾਂਗਰਸ ਦੇ ਨੌਜਵਾਨਾਂ ਦੀ ਪਲੇਠੀ ਬੈਠਕ ਹੋਈ | ਜਿਸ ਵਿਚ ਹਲਕਾ ਘਨੌਰ ਵਿਧਾਇਕ ਮਦਨ ਲਾਲ ...

ਪੂਰੀ ਖ਼ਬਰ »

ਬਠਲਾ ਪਰਿਵਾਰ ਵਲੋਂ ਲਖਵੀਰ ਸਿੰਘ ਲੌਟ ਦਾ ਸਨਮਾਨ

ਪਟਿਆਲਾ, 27 ਜੁਲਾਈ (ਮਨਦੀਪ ਸਿੰਘ ਖਰੌੜ)-ਸ਼ੋ੍ਰਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਦਾ ਅੱਜ ਟਕਸਾਲੀ ਅਕਾਲੀ ਪਰਿਵਾਰ ਤੇ ਸਾਬਕਾ ਕੌਂਸਲਰ ਹਰਜੀਤ ਕੌਰ ਬਠਲਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਲਖਵੀਰ ਸਿੰਘ ਲੌਟ ਨੇ ਕਿਹਾ ਕਿ ...

ਪੂਰੀ ਖ਼ਬਰ »

ਪਟਿਆਲਾ ਰੈਲੀ ਦੀ ਥਾਂ ਪੁੱਡਾ ਗਰਾਊਾਡ ਤੋਂ ਬਦਲ ਕੇ ਦਾਣਾ ਮੰਡੀ ਕੀਤੀ

ਲੁਧਿਆਣਾ, 27 ਜੁਲਾਈ (ਸਲੇਮਪੁਰੀ)-ਮੁਲਾਜ਼ਮ ਆਗੂ ਰਮਨਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 'ਪੰਜਾਬ-ਯੂ.ਟੀ.ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪੰਜਾਬ ਦੇ ਮੁਲਾਜ਼ਮ/ਪੈਨਸ਼ਨਰਜ਼ ਦੀਆਂ ਮੰਗਾਂ ਦੀ ਪ੍ਰਾਪਤੀ ਵਾਸਤੇ 29 ਜੁਲਾਈ ਨੂੰ ...

ਪੂਰੀ ਖ਼ਬਰ »

ਸੰਯੁਕਤ ਅਧਿਆਪਕ ਫਰੰਟ ਵਲੋਂ 29 ਦੀ 'ਹੱਲਾ ਬੋਲ' ਮਹਾਂ ਰੈਲੀ 'ਚ ਵਧ-ਚੜ੍ਹ ਕੇ ਸ਼ਮੂਲੀਅਤ ਦਾ ਐਲਾਨ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸੰਯੁਕਤ ਅਧਿਆਪਕ ਫਰੰਟ ਪੰਜਾਬ ਨੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੁਆਰਾ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ...

ਪੂਰੀ ਖ਼ਬਰ »

29 ਜੁਲਾਈ ਦੀ ਮੁਲਾਜ਼ਮ ਮਹਾਂ ਰੈਲੀ ਕੈਪਟਨ ਸਰਕਾਰ ਨੂੰ ਚੱਲਦਾ ਕਰਨ ਦਾ ਬੰਨੇ੍ਹਗੀ ਮੁੱਢ-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-29 ਜੁਲਾਈ ਨੂੰ ਪਟਿਆਲਾ ਸ਼ਹਿਰ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ 'ਚ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਹੋਣ ਜਾ ਰਹੀ ਮੁਲਾਜ਼ਮਾਂ ਦੀ 'ਹੱਲਾ ਬੋਲ' ਰੈਲੀ ਦੌਰਾਨ, ਡੈਮੋਕੇ੍ਰਟਿਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਮਨਜੀਤ ਕਾਮੀ ਹਲਕਾ ਘਨੌਰ ਦੇ ਪ੍ਰਧਾਨ ਨਿਯੁਕਤ

ਘਨੌਰ, 27 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਦੀ ਬੈਠਕ ਨੇੜਲੇ ਪਿੰਡ ਲਾਛੜੂ ਖ਼ੁਰਦ ਵਿਖੇ ਸਥਿਤ ਗੁਰਦੁਆਰਾ ਸ੍ਰੀ ਭਗਤ ਧੰਨਾ ਜੀ ਵਿਖੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਡੰਡੋਆ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਕੋਰੋਨਾ ਨਾਲ ਜਾਨ ਗਵਾਉਣ ਵਾਲੇ ਆਸ਼ਰਿਤਾਂ ਨੂੰ ਕਰਮਚਾਰੀ ਰਾਜ ਬੀਮਾ ਨਿਗਮ ਨੇ ਕੀਤਾ ਪਹਿਲਾ ਭੁਗਤਾਨ

ਪਟਿਆਲਾ, 27 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸਥਿਤ ਕਰਮਚਾਰੀ ਰਾਜ ਬੀਮਾ ਨਿਗਮ ਦੇ ਸ਼ਾਖਾ ਪ੍ਰਬੰਧਕ ਸੁਬੇਗ ਸਿੰਘ ਵਲੋਂ ਕੋਰੋਨਾ ਦੇ ਕਾਰਣ ਹੋਈ ਮੌਤ ਦੇ ਸਬੰਧ 'ਚ ਬੀਮਿਤ ਵਿਅਕਤੀ ਦੀ ਆਸ਼ਰਿਤ ਵਿਧਵਾ ਨੂੰ ਕੋਵਿਡ-19 ਰਾਹਤ ਯੋਜਨਾ ਦੇ ਅਧੀਨ ਆਸ਼ਰਿਤ ਹਿਤਲਾਭ ...

ਪੂਰੀ ਖ਼ਬਰ »

ਪਠਾਣਮਾਜਰਾ ਨੇ ਬਲਬੇੜ੍ਹਾ ਵਿਖੇ 'ਆਪ' ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਡਕਾਲਾ, 27 ਜੁਲਾਈ (ਪਰਗਟ ਸਿੰਘ ਬਲਬੇੜ੍ਹਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨੇ ਨੇੜਲੇ ਕਸਬਾ ਬਲਬੇੜ੍ਹਾ ਵਿਖੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ 'ਆਪ' ਦੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪਟਿਆਲਾ 'ਚ ਤਿੰਨ ਦਿਨਾਂ ਦੌਰੇ ਲਈ ਤਿਆਰੀਆਂ ਆਰੰਭ

ਪਟਿਆਲਾ, 27 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਦੀ ਸੰਭਾਵੀ ਪਟਿਆਲਾ ਫੇਰੀ ਨੂੰ ਦੇਖਦਿਆਂ ਨਗਰ ਨਿਗਮ ਸਮੇਤ ਕਈ ਵਿਭਾਗਾਂ ਦੇ ਮੁਖੀ ਚੌਕੰਨੇ ਹੋ ਗਏ ਹਨ | ਅਧਿਕਾਰੀਆਂ ਦੀਆਂ ਕਮੇਟੀਆਂ ਬਣਾ ਕੇ ਇਸ ਗੱਲ ਨੂੰ ਸੁਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਕੈਪਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX