ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦਾ ਹੋਈ ਹੱਤਿਆ
. . .  1 minute ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  37 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  46 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  58 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਰੀਦਕੋਟ

ਬਹੁਜਨ ਸਮਾਜ ਪਾਰਟੀ ਤੇ ਅਕਾਲੀ ਦਲ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ) - ਬਹੁਜਨ ਸਮਾਜ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਧਰਨੇ ਦੀ ਅਗਵਾਈ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਵੀਰੇਵਾਲਾ ਨੇ ਕੀਤੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਮਨਤਾਰ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਲਈ ਵੱਡਾ ਖ਼ਤਰਾ ਬਣ ਗਏ ਹਨ, ਜਿਸ ਕਾਰਨ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਲਗਾਤਾਰ ਧਰਨਾ ਦੇ ਰਹੇ ਹਨ ਪ੍ਰੰਤੂ ਮੋਦੀ ਸਰਕਾਰ ਕਿਸਾਨਾਂ ਦੀ ਇਸ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ | ਯੂਥ ਅਕਾਲੀ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕਿਸਾਨ ਪਿਛਲੇ ਕਰੀਬ ਛੇ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਪ੍ਰੰਤੂ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ | ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਬਸਪਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਮਿਲ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੀ ਰਹੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਵਿਜੈ ਛਾਬੜਾ ਮੀਤ ਪ੍ਰਧਾਨ, ਗੁਰਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਸੁਰਜੀਤ ਸਿੰਘ ਸ਼ਤਾਬ, ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਗੁਰਜੰਟ ਸਿੰਘ ਚੰਨੀਆਂ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਸੰਧੂ ਸਰਕਲ ਪ੍ਰਧਾਨ, ਅਮਨ ਵੜਿੰਗ, ਰਾਜੇਸ਼ ਧਿੰਗੜਾ, ਬਸਪਾ ਆਗੂਆਂ 'ਚ ਅਵਤਾਰ ਕ੍ਰਿਸ਼ਨ, ਜਗਦੀਸ਼ ਪ੍ਰਸ਼ਾਦ, ਪੱਪੂ ਸਿੰਘ, ਇੰਦਰਜੀਤ ਸਿੰਘ ਚੰਦਭਾਨ, ਹਰਬੰਸ ਸਿੰਘ ਸਰਾਵਾਂ, ਸੂਬੇਦਾਰ ਪ੍ਰੇਮ ਸਿੰਘ ਅਤੇ ਲਛਮਣ ਚੋਪੜਾ ਵੀ ਹਾਜ਼ਰ ਸਨ |

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਿਵਲ ਅਤੇ ਪੁਲਿਸ ...

ਪੂਰੀ ਖ਼ਬਰ »

ਵਾਲਮੀਕ ਕਾਲੋਨੀ ਵਾਸੀਆਂ ਨੇ ਸੀਵਰੇਜ ਬੋਰਡ ਵਿਰੁੱਧ ਧਰਨਾ ਲਗਾਇਆ

ਜੈਤੋ, 27 ਜੁਲਾਈ (ਗੁਰਚਰਨ ਸਿੰਘ ਗਾਬੜੀਆ) - ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਗਲੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਘੁੰਮ ਰਿਹਾ ਹੈ ਅਤੇ ਲੋਕਾਂ ਦਾ ਆਪਣੇ ਘਰਾਂ 'ਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਉਥੇ ਹੀ ਇਸ ਗੰਦੇ ਪਾਣੀ ਦੇ ਕਾਰਨ ਬਿਮਾਰੀਆਂ ਫੈਲ੍ਹਣ ਦਾ ਖ਼ਤਰਾ ...

ਪੂਰੀ ਖ਼ਬਰ »

ਤੂੜੀ ਨਾਲ ਭਰੇ ਓਵਰਲੋਡ ਟਰਾਲੇ ਨੇ ਤੋੜੀਆਂ ਬਿਜਲੀ ਦੀਆਂ ਤਾਰਾਂ, ਬਿਜਲੀ ਸਪਲਾਈ ਠੱਪ

ਸਾਦਿਕ, 27 ਜੁਲਾਈ (ਆਰ. ਐਸ. ਧੁੰਨਾ)-ਇਕ ਤੂੜੀ ਨਾਲ ਲੱਦੇ ਵੱਡੇ ਟਰਾਲੇ ਵਲੋਂ ਸਥਾਨਕ ਗੁਰੂਹਰਸਹਾਏ ਵਾਲੀ ਸੜਕ 'ਤੇ ਬਿਜਲੀ ਦੀਆਂ ਤਾਰਾਂ ਵਿਚ ਅੜ ਕੇ ਬਿਜਲੀ ਵਾਲੇ ਖੰਭੇ ਤੋੜਨ ਤੋਂ ਮਿਲਦੀ ਹੈ, ਜਿਸ ਕਾਰਨ ਇਸ ਏਰੀਏ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਤੇ ਬਿਜਲੀ ਦੀਆਂ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਮੌਤ ਦੀ ਜਾਂਚ ਕਰਨ ਦੀ ਮੰਗ

ਕੋਟਕਪੂਰਾ, 27 ਜੁਲਾਈ (ਮੋਹਰ ਸਿੰਘ)-ਇਕ ਵਿਆਹੁਤਾ ਲੜਕੀ ਦੀ ਮੌਤ ਹੋ ਜਾਣ ਕਾਰਨ ਪਿੰਡ 'ਚ ਸੋਗ ਦਾ ਮਾਹੌਲ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਸੰਤ ਸਿੰਘ ਵਾਸੀ ਨਾਨਕਸਰ ਬਸਤੀ ਸੰਧਵਾਂ ਦੀ ਬੇਟੀ ਨਾਨਕੋ, ਜ਼ੀਰਾ ਨੇੜੇ ਪਿੰਡ ਬੋਤੀ ਵਾਲਾ ਵਿਖੇ ਵਿਆਹੀ ਹੋਈ ਸੀ | ਉਸਦੇ 7 ...

ਪੂਰੀ ਖ਼ਬਰ »

ਨਰਸਿੰਗ ਐਸੋਸੀਏਸ਼ਨ ਨੇ ਪਟਿਆਲਾ ਰੈਲੀ 'ਚ ਸ਼ਾਮਿਲ ਹੋਣ ਸਬੰਧੀ ਸਿਵਲ ਸਰਜਨ ਨੂੰ ਲਿਖ਼ਤੀ ਸੂਚਨਾ ਦਿੱਤੀ

ਫ਼ਰੀਦਕੋਟ, 27 ਜੁਲਾਈ (ਸਤੀਸ਼ ਬਾਗ਼ੀ) - ਪੰਜਾਬ ਨਰਸਿੰਗ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰਪਾਲ ਕੌਰ ਅਤੇ ਜਨਰਲ ਸਕੱਤਰ ਰਵਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਆਪਣੀਆਂ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਅੱਗ ਲੱਗ ਕੇ ਝੁਲਸੀ ਲੜਕੀ ਦੀ ਮੌਤ

ਸਾਦਿਕ, 27 ਜੁਲਾਈ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਬੀਤੇ ਦਿਨ ਪਿੰਡ ਅਹਿਲ ਵਿਖੇ ਇਕ ਅਜਿਹੀ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਕਿ ਉਸ ਨੇ ਸੁਣਨ ਵਾਲਿਆਂ ਨੂੰ ਵੀ ਸੁੰਨ ਕਰ ਦਿੱਤਾ | ਮਿਲੀ ਜਾਣਕਾਰੀ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਲੜਕੀ ਦਾ ਮੈਡੀਕਲ ਸੀ ਅਤੇ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਕਰਨ ਦੀ ਮੰਗ

ਮੰਡੀ ਬਰੀਵਾਲਾ, 27 ਜੁਲਾਈ (ਨਿਰਭੋਲ ਸਿੰਘ)- ਜਸਵੀਰ ਸਿੰਘ, ਕਾਹਨ ਸਿੰਘ, ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਬਰੀਵਾਲਾ ਦੀ ਟਾਵਰ ਬਸਤੀ ਵਿਚ ਬਾਰਸ਼ ਦਾ ਪਾਣੀ ਜਮ੍ਹਾ ਹੋ ਗਿਆ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਹੈ ਅਤੇ ਇਸ ਤੇ ਮੱਛਰ ਵੀ ਵੱਡੀ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਮੁਕਤ ਕਬੀਲੇ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਬਾਵਰੀਆ ਸਮਾਜ ਦੀ ਧਰਮਸ਼ਾਲਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ...

ਪੂਰੀ ਖ਼ਬਰ »

ਕੈਂਸਰ ਦੀ ਬਿਮਾਰੀ ਨਾਲ ਨੌਜਵਾਨ ਦੀ ਮੌਤ

ਰੁਪਾਣਾ, 27 ਜੁਲਾਈ (ਜਗਜੀਤ ਸਿੰਘ) - ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪੁਲਿਸ ਦੇ ਜਬਰ ਨੇ ਗਰੀਬ ਪਰਿਵਾਰ ਦਾ ਨੌਜਵਾਨ ਮੌਤ ਦੀ ਘਾਟ ਉਤਾਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਗਸੀਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਰੁਪਾਣਾ ਜੋ ਕਿ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਵਰਕਰਾਂ ਨੇ ਮੀਟਿੰਗ ਕਰਕੇ ਪਵਨ ਗੋਇਲ ਨੂੰ ਦਿੱਤੀ ਵਧਾਈ

ਕੋਟਕਪੂਰਾ, 27 ਜੁਲਾਈ (ਮੋਹਰ ਸਿੰਘ ਗਿੱਲ) - ਪਿੰਡ ਕੋਠੇ ਥੇਹ ਨਜ਼ਦੀਕ (ਕੋਟਕਪੂਰਾ) ਵਿਖੇ ਸਾਬਕਾ ਸਰਪੰਚ ਸੁਖਦੀਪ ਸਿੰਘ ਢਿੱਲੋਂ ਕਾਲਾ ਸਰਪੰਚ ਦੇ ਨਿਵਾਸ ਸਥਾਨ 'ਤੇ ਟਕਸਾਲੀ ਕਾਂਗਰਸੀ ਆਗੂਆਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਦਵਿੰਦਰ ਸਿੰਘ ਬਰਾੜ ਜਨਰਲ ਸਕੱਤਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਵਿਧਾਇਕ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫ਼ਰੀਦਕੋਟ, 27 ਜੁਲਾਈ (ਸਰਬਜੀਤ ਸਿੰਘ) - ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦੇ ਸਿਆਸੀ ਸਲਾਹਾਕਾਰ ਅਤੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੇ ਦਫ਼ਤਰ ਵਿਖੇ ਆਪਣੀਆਂ ...

ਪੂਰੀ ਖ਼ਬਰ »

'ਮਾਮਲਾ ਦਰੱਖਤ ਬਚਾਉਣ ਦਾ' ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਅਤੇ ਐਡਵੋਕੇਟ ਐਚ.ਸੀ. ਅਰੋੜਾ ਦੇ ਯਤਨਾਂ ਦੀ ਪ੍ਰਸੰਸਾ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ) - ਬਰਨਾਲਾ 'ਚ ਇਕ ਸੜਕ ਨੂੰ ਚੌੜਾ ਕਰਨ ਲਈ ਸੜਕ ਕਿਨਾਰੇ ਲੱਗੇ ਲਗਪਗ 900 ਦਰੱਖਤਾਂ ਨੂੰ ਬਚਾਉਣ ਲਈ ਉੱਘੇ ਸਮਾਜਸੇਵੀ ਐਡਵੋਕੇਟ ਐਚ.ਸੀ. ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਬਰਗਾੜੀ, 27 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਕਪੂਰਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਇਕਾਈ ਕੋਆਰਡੀਨੇਟਰ ਸੁਖਬੀਰ ਸਿੰਘ ਦੀ ...

ਪੂਰੀ ਖ਼ਬਰ »

'ਦੀ ਢਿਲਵਾਂ ਖੇਤੀਬਾੜੀ ਸਹਿਕਾਰੀ ਸਭਾ' ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕੋਟਕਪੂਰਾ, 27 ਜੁਲਾਈ (ਮੋਹਰ ਸਿੰਘ ਗਿੱਲ) - 'ਦੀ ਢਿਲਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਢਿੱਲਵਾਂ ਕਲਾਂ ਵਿਖੇ ਮਾਨਯੋਗ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਪ੍ਰੇਰਨਾ ਨਾਲ ਕੁਲਦੀਪ ਕੁਮਾਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੁਸਾਇਟੀ ਵਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 27 ਜੁਲਾਈ (ਗੁਰਭੇਜ ਸਿੰਘ ਚੌਹਾਨ)-ਅੱਜ ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਸੁਸਾਇਟੀ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਅਰਾਈਆਂ ਵਾਲਾ ਦੀ ਸਰਪ੍ਰਸਤੀ ਵਿਚ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਬਾਬਾ ਗੱਜਣ ਸਿੰਘ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ 'ਚ 21 ਵਿਅਕਤੀਆਂ ਵਲੋਂ ਸਵੈਇਛੁੱਕ ਖ਼ੂਨ ਦਾਨ

ਕੋਟਕਪੂਰਾ, 27 ਜੁਲਾਈ (ਮੇਘਰਾਜ) - ਸਥਾਨਕ ਬਾਬਾ ਗੱਜਣ ਸਿੰਘ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਗੁਰਚਰਨ ਸਿੰਘ ਢਿੱਲੋਂ ਯੂ.ਐਸ.ਏ. ਅਤੇ ਉਨ੍ਹਾਂ ਦੀ ਧਰਮਪਤਨੀ ਨੈਨਸੀ ਢਿੱਲੋਂ ਦੇ ਜਨਮ ਦਿਨ ਦੀ ਖੁਸ਼ੀ 'ਚ ਕਮਿਊਨਟੀ ਹਾਲ, ਕੋਠੇ ਗੱਜਣ ਸਿੰਘ ਵਾਲਾ ਵਿਖੇ ਖ਼ੂਨਦਾਨ ...

ਪੂਰੀ ਖ਼ਬਰ »

ਚੋਰਾਂ ਵਲੋਂ ਪੈਸਟੀਸਾਈਡਜ਼ ਦੀ ਦੁਕਾਨ ਤੋਂ ਨਕਦੀ ਚੋਰੀ

ਸਾਦਿਕ, 27 ਜੁਲਾਈ (ਆਰ. ਐਸ. ਧੁੰਨਾ)-ਲੰਘੀ ਰਾਤ ਚੋਰਾਂ ਨੇ ਬੇ-ਖੌਫ਼ ਹੋ ਕੇ ਸਥਾਨਕ ਫ਼ਰੀਦਕੋਟ ਵਾਲੀ ਸੜਕ 'ਤੇ ਦਾਣਾ ਮੰਡੀ ਦੇ ਨੇੜੇ ਸੰਧੂ ਐਗਰੋ ਕੈਮੀਕਲਜ਼ (ਪੈਸਟੀਸਾੲਡੀਜ਼) ਦੀ ਦੁਕਾਨ ਦੇ ਉਪਰ ਲੱਗੇ ਲੋਹੇ ਦੇ ਦਰਵਾਜ਼ੇ ਨੂੰ ਤੋੜ ਕੇ ਅਤੇ ਕੰਧ 'ਚ ਪਾੜ ਲਾ ਕੇ ਅੰਦਰ ...

ਪੂਰੀ ਖ਼ਬਰ »

ਇੰਜੀਨੀਅਰ ਹਰਪ੍ਰੀਤ ਸਿੰਘ ਨੇ ਖਿਡਾਰੀਆਂ ਲਈ ਓ.ਐਸ.ਏ ਨੂੰ ਟਰੈਕ ਸੂਟ ਦਿੱਤੇ

ਫ਼ਰੀਦਕੋਟ, 27 ਜੁਲਾਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ.) ਦੇ ਸਰਗਰਮ ਮੈਂਬਰ ਅਤੇ ਗਲਾਡਾ (ਲੁਧਿਆਣਾ) ਦੇ ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ ਨੇ ਖੇਡਾਂ ਨੂੰ ਪ੍ਰਫ਼ੁਲਿਤ ਕਰਨ ਲਈ ਖਿਡਾਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੋਟਸੁਖੀਆ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਕੋਟਕਪੂਰਾ, 27 ਜੁਲਾਈ (ਮੋਹਰ ਸਿੰਘ ਗਿੱਲ) - ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ (ਦਿਹਾਤੀ) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਵਰਕਰ ਮਿਲਣੀ ਤਹਿਤ ਪਿੰਡ ਨੱਥੇ ਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈਸਾਈਕਲ ਤੇ ਘਰੇਲੂ ਸਾਮਾਨ ਵੰਡਿਆ

ਕੋਟਕਪੂਰਾ, 27 ਜੁਲਾਈ (ਮੇਘਰਾਜ, ਮੋਹਰ ਗਿੱਲ) - ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਗਹੀਣ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਉਨ੍ਹਾਂ ਦੀ ਜ਼ਰੂਰਤ ਦਾ ਹੋਰ ਸਮਾਨ ਵੰਡਣ ਲਈ ਸੁਭਾਸ਼ ਚੰਦਰ ਸੈਕਟਰੀ ਰੈਡ ਕਰਾਸ ਦੀ ਅਗਵਾਈ ਹੇਠ ਸਥਾਨਕ ਲਾਲਾ ਲਾਜਪਤ ਰਾਏ ...

ਪੂਰੀ ਖ਼ਬਰ »

ਪਿੰਡ ਸਾਦਿਕ 'ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ

ਸਾਦਿਕ, 27 ਜੁਲਾਈ (ਗੁਰਭੇਜ ਸਿੰਘ ਚੌਹਾਨ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵਲੋਂ ਡਾ: ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਦੀ ਅਗਵਾਈ 'ਚ ਬਲਾਕ ਫ਼ਰੀਦਕੋਟ ਦੇ ਪਿੰਡ ਸਾਦਿਕ ਵਿਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ...

ਪੂਰੀ ਖ਼ਬਰ »

ਐਮ.ਐਲ.ਟੀ. ਐਸੋਸੀਏਸ਼ਨ ਨੇ ਦੂਜੇ ਦਿਨ ਵੀ ਕੀਤਾ ਰੋਸ ਮੁਜ਼ਾਹਰਾ

ਫ਼ਰੀਦਕੋਟ, 27 ਜੁਲਾਈ (ਸਤੀਸ਼ ਬਾਗ਼ੀ)-ਐਮ.ਐਲ.ਟੀ. ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਫ਼ਰੀਦਕੋਟ ਦੇਹਾਤੀ ਵਲੋਂ ਸਟੇਟ ਬਾਡੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਵੀ ਗੇਟ ਰੈਲੀ ਉਪਰੰਤ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਰਾਜਸਥਾਨ ਅਤੇ ਸਰਹਿੰਦ ਨਹਿਰਾਂ ਦੇ ਪੁਲਾਂ 'ਤੇ ਟੁੱਟੀਆਂ ਹੋਈਆਂ ਬੁਰਜੀਆਂ ਬਣਾਉਣ ਦੀ ਮੰਗ

ਫ਼ਰੀਦਕੋਟ, 27 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ ਦੇ ਨਾਲ- ਨਾਲ ਰਾਜਸਥਾਨ ਅਤੇ ਸਰਹਿੰਦ ਜੋੜੀਆਂ ਨਹਿਰਾਂ ਬਣੀਆਂ ਹੋਈਆਂ ਹਨ ਤੇ ਤਲਵੰਡੀ ਰੋਡ ਅਤੇ ਕੋਟਕਪੂਰਾ ਰੋਡ ਤੋਂ ਫ਼ਰੀਦਕੋਟ ਸ਼ਹਿਰ 'ਚ ਦਾਖ਼ਲ ਹੋਣ ਵਾਲੇ ਗੱਡੀ ਚਾਲਕਾਂ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਦਿੱਤਾ ਧਰਨਾ

ਜੈਤੋ, 27 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਕਰਮਚਾਰੀ ਯੂਨੀਅਨ ਬਲਾਕ ਜੈਤੋ ਦੇ ਪ੍ਰਧਾਨ ਸੁੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਲਗਾਕੇ ਨਾਅਰੇਬਾਜੀ ਕੀਤੀ | ਜਥੇਬੰਦੀ ਦੇ ...

ਪੂਰੀ ਖ਼ਬਰ »

ਰੀਤੂ ਓਹਰੀ ਨੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਸਾਦਿਕ, 27 ਜੁਲਾਈ (ਆਰ. ਐਸ. ਧੁੰਨਾ)-ਡਿਵਾਇਨ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਵਿਖੇ ਰੀਤੂ ਓਹਰੀ ਨੇ ਪਿੰ੍ਰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਸਕੂਲ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ੳਨ੍ਹਾਂ ਨੂੰ ਜੀ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੂਰੀ ਵਾਹ ਲਾ ਦੇਵੇਗੀ

ਫ਼ਰੀਦਕੋਟ, 27 ਜੁਲਾਈ (ਸਤੀਸ਼ ਬਾਗ਼ੀ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਰਾਹੀਂ ਪੇਂਡੂ ਜਲ ਘਰਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵਲੋਂ ਸਲੱਮ ਬਸਤੀਆਂ 'ਚ ਬੱਚਿਆਂ ਨੂੰ ਕਬਾੜ ਇਕੱਠਾ ਨਾ ਕਰਕੇ ਪੜ੍ਹਾਈ ਕਰਨ ਦੀ ਅਪੀਲ

ਕੋਟਕਪੂਰਾ, 27 ਜੁਲਾਈ (ਮੇਘਰਾਜ) - ਅੱਜ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਾਂਝੇ ਤੌਰ 'ਤੇ ਸਥਾਨਕ ਐਸ.ਸੀ.ਆਈ ਗੋਦਾਮ ਨਜ਼ਦੀਕ ਗਰੀਬ ਬਸਤੀਆਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX