ਤਾਜਾ ਖ਼ਬਰਾਂ


ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  0 minutes ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  19 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  31 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  43 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਮੋਗਾ

ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਡੀ.ਸੀ. ਦਫ਼ਤਰ ਮੂਹਰੇ ਲਗਾਇਆ ਧਰਨਾ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਬਹੁਜਨ ਸਮਾਜ ਪਾਰਟੀ ਵਲੋਂ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ, ਸੂਬਾ ਸਕੱਤਰ ਸੰਤ ਰਾਮ ਮੱਲ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਤਖਾਣਵੱਧ ਦੀ ਅਗਵਾਈ ਵਿਚ ਖੇਤੀ ਕਾਨੰੂਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਿੱਥੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਉਥੇ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ | ਇਸ ਮੌਕੇ ਵੱਖ ਵੱਖ ਆਗੂਆਂ ਨੇ ਬੋਲਦਿਆਂ ਕਿਹਾ ਕਿ ਸੂਬੇ ਦਾ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠਾ ਹੈ ਪਰ ਕੇਂਦਰ ਸਰਕਾਰ ਵਲੋਂ ਅਜੇ ਤੱਕ ਵੀ ਖੇਤੀ ਕਾਨੰੂਨਾਂ ਨੂੰ ਰੱਦ ਕਰਨ ਦਾ ਨਵਾਂ ਰਾਹ ਨਹੀ ਲੱਭਿਆ | ਇਸ ਲਈ ਬਹੁਜਨ ਸਮਾਜ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਨਾਲ ਰਲ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਜਗਾਉਣ ਲਈ ਅੱਜ ਧਰਨੇ ਲਗਾਉਣ ਲਈ ਮਜਬੂਰ ਹੈ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਜਗਤਾਰ ਸਿੰਘ ਲੌਂਗੀਵਿੰਡ, ਸੁਨੀਤਾ ਰਾਣੀ ਮੋਗਾ ਇਸਤਰੀ ਵਿੰਗ, ਵਾਰਸ ਮਸੀਹ ਡਰੋਲੀ, ਹਰਪ੍ਰੀਤ ਸਿੰਘ ਘਾਲੀ, ਇੰਦਰਜੀਤ ਸਿੰਘ, ਜ਼ਿਲ੍ਹਾ ਮੀਤ ਕੁਲਵੰਤ ਸਿੰਘ ਰਾਮਗੜ੍ਹੀਆ, ਜਸਵੰਤ ਸਿੰਘ ਘਾਲੀ, ਬਿੱਕਰ ਸਿੰਘ ਬੱਧਨੀ ਕਲਾਂ, ਹਰਨੇਕ ਸਿੰਘ ਬੱਡੂਵਾਲ, ਬਲਜੀਤ ਸਿੰਘ ਮੋਗਾ, ਪਲਵਿੰਦਰ ਸਿੰਘ ਬਾਘਾ ਪੁਰਾਣਾ, ਸੁਰਜੀਤ ਮਸੀਹ ਮੋਗਾ ਸ਼ਹਿਰੀ ਪ੍ਰਧਾਨ, ਅਜੀਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ ਸੇਖਾ ਕਲਾਂ, ਬੀਬੀ ਕੁਲਵਿੰਦਰ ਕੌਰ ਚੀਮਾ, ਮੰਦਰ ਸਿੰਘ ਬੁੱਧ ਸਿੰਘ ਵਾਲਾ, ਗੁਰਤੇਜ ਸਿੰਘ ਰਾਹੀ, ਲਖਵਿੰਦਰ ਸਿੰਘ ਬਲਖੰਡੀ, ਅਕਾਲੀ ਦਲ ਵਲੋਂ ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਧੰਮੂ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਧੱਲੇਕੇ, ਸਰਕਲ ਪ੍ਰਧਾਨ ਜਗਰੂਪ ਸਿੰਘ ਰੂਪਾ, ਮੰਦਰ ਗਿੱਲ ਹਾਕਮ ਕਾ ਅਗਵਾੜ, ਸਰਫ਼ਿਰੋਜ਼ ਅਲੀ ਆਦਿ ਹਾਜ਼ਰ ਸਨ |

ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਤਿੰਨ ਰੋਜ਼ਾ ਸਿਖਲਾਈ ਕੈਂਪ ਸਫਲਤਾਪੂਰਵਕ ਸਮਾਪਤ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਕਰਮਚਾਰੀਆਂ ਲਈ ਜ਼ਿਲ੍ਹਾ ਮੋਗਾ ਵਿਚ ਤਿੰਨ ਰੋਜ਼ਾ ਟਰੇਨਿੰਗ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਜ਼ਿਲ੍ਹਾ ਪ੍ਰੀਸ਼ਦ ਸਭਾਪਤੀ ...

ਪੂਰੀ ਖ਼ਬਰ »

ਜਥੇ. ਮਾਹਲਾ ਵਲੋਂ ਕਿਸਾਨ ਵਿੰਗ ਸਰਕਲ ਨੱਥੂਵਾਲਾ ਗਰਬੀ ਦੀ ਸੂਚੀ ਜਾਰੀ

ਨੱਥੂਵਾਲਾ ਗਰਬੀ, 27 ਜੁਲਾਈ (ਸਾਧੂ ਰਾਮ ਲੰਗੇਆਣਾ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਵਲੋਂ ਪਾਰਟੀ ਦੇ ਸਰਗਰਮ ਮੈਂਬਰਾਂ ਦੀਆਂ ਵਧੀਆਂ ਸੇਵਾਵਾਂ ਬਦੌਲਤ ਹਿਕ ਨੱਥੂਵਾਲਾ ਗਰਬੀ ਸਰਕਲ ਦੇ ਕਿਸਾਨ ਵਿੰਗ ਦੇ ਨਵ ...

ਪੂਰੀ ਖ਼ਬਰ »

ਪੰਥ ਅਤੇ ਸੂਬੇ ਦੇ ਹੱਕਾਂ ਲਈ ਆਖ਼ਰੀ ਸਾਹ ਤੱਕ ਲੜਾਂਗੇ-ਸਿਮਰਨਜੀਤ ਸਿੰਘ ਮਾਨ

ਕੋਟ ਈਸੇ ਖਾਂ, 27 ਜੁਲਾਈ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ) - ਹਾਥੀ ਦੇ ਦੰਦ ਖਾਣ ਨੂੰ ਹੋਰ ਅਤੇ ਦਿਖਾਉਣ ਨੂੰ ਹੋਰ ਵਾਲੀ ਗੱਲ ਮੁਤਾਬਿਕ ਕਾਂਗਰਸ, ਬਾਦਲ, ਭਾਜਪਾ ਅਤੇ ਆਪ ਦੀ ਲੜਾਈ ਸੂਬੇ ਦੇ ਲੋਕਾਂ ਦੇ ਅਸਲ ਹੱਕਾਂ ਲਈ ਨਹੀਂ ਸਗੋਂ ਸਿਰਫ਼ ਸੱਤਾ ਪ੍ਰਾਪਤੀ ਤੱਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਧਰਨਾ ਜਾਰੀ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸੈਲੋ ਪਲਾਂਟ 'ਤੇ ਚੱਲ ਰਹੇ ਧਰਨੇ ਨੂੰ ਅੱਜ 300 ਦਿਨ ਪੂਰੇ ਹੋ ਗਏ ਹਨ, ਪਰ ਕਿਸਾਨਾਂ ਅਤੇ ਕਿਸਾਨ ਔਰਤਾਂ ਦਾ ਜੋਸ਼ ਮੱਠਾ ਨਹੀਂ ਪਿਆ | ਬੇਸ਼ੱਕ ਪਿਛਲੇ ਦਿਨਾਂ 'ਚ ਝੋਨੇ ਦੀ ਬਿਜਾਈ ਹੋਣ ਕਰਕੇ ਗਿਣਤੀ ਕੁਝ ਘਟੀ ਸੀ | ...

ਪੂਰੀ ਖ਼ਬਰ »

ਜਦ ਤੱਕ ਦੋਸ਼ੀ ਗਿ੍ਫ਼ਤਾਰ ਨਹੀ ਕੀਤੇ ਜਾਂਦੇ ਸਸਕਾਰ ਨਹੀ ਹੋਵੇਗਾ-ਪੇਕਾ ਪਰਿਵਾਰ

ਅਜੀਤਵਾਲ, 27 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ) - ਤਿੰਨ ਦਿਨ ਪਹਿਲਾਂ ਉੱਚ ਸਿੱਖਿਆ ਪ੍ਰਾਪਤ ਗਰਭਵਤੀ ਵਿਆਹੁਤਾ ਨੂੰ ਕੁੱਟ ਕੁੱਟ ਕੇ ਮਾਰਨ ਉਪਰੰਤ ਖ਼ੁਦਕੁਸ਼ੀ ਦਾ ਮਾਮਲਾ ਸਾਬਤ ਕਰਨ ਵਿਰੁੱਧ ਲੜਕੀ ਦੇ ਪੇਕਿਆਂ ਦੇ ਪਰਿਵਾਰ ਵਲੋਂ ਝੰਡੇਆਣਾ ਸ਼ਰਕੀ ਪਹੁੰਚਣ 'ਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਦਾ ਵਿਰੋਧ

ਬਾਘਾ ਪੁਰਾਣਾ, 27 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵਲੋਂ ਪੰਜਾਬ ਅੰਦਰ ਅਤੇ ਦਿੱਲੀ 'ਚ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਪਰ ਕਿਸੇ ਸੱਤਾਧਾਰੀ ਲੀਡਰ ਜਾ ਹੋਰ ਪਾਰਟੀਆਂ ਦੇ ...

ਪੂਰੀ ਖ਼ਬਰ »

40 ਲੀਟਰ ਨਾਜਾਇਜ਼ ਲਾਹਣ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 27 ਜੁਲਾਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ) - ਨਿਹਾਲ ਸਿੰਘ ਵਾਲਾ ਦੇ ਡੀ. ਐਸ. ਪੀ. ਪਰਸਨ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਨਿਰਮਲਜੀਤ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸਦਰ ਕਾਨੂੰਨਗੋ ਰਾਕੇਸ਼ ਸ਼ਰਮਾ ਨੂੰ ਐਸੋਸੀਏਸ਼ਨ ਨੇ ਦਿੱਤੀ ਮੈਂਬਰਸ਼ਿਪ

ਮੋਗਾ, 27 ਜੁਲਾਈ (ਅਸ਼ੋਕ ਬਾਂਸਲ)- ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੈਂਬਰਸ਼ਿਪ 'ਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਰਾਕੇਸ਼ ਕੁਮਾਰ ਸ਼ਰਮਾ ਜੋ ਦਫ਼ਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਸਦਰ ਕਾਨੰੂਨਗੋ ਤਾਇਨਾਤ ਹਨ ਅਤੇ 31 ਜੁਲਾਈ ...

ਪੂਰੀ ਖ਼ਬਰ »

ਐਡਵੋਕੇਟ ਸ਼ਰਮਾ ਗੀਤਾ ਭਵਨ ਟਰੱਸਟ ਅਤੇ ਪਾਵਨ ਲੀਗਲ ਐਡਵਾਈਜ਼ਰ ਨਿਯੁਕਤ

ਮੋਗਾ, 27 ਜੁਲਾਈ (ਗੁਰਤੇਜ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਲੀਗਲ ਐਡਵਾਈਜ਼ਰ ਵਜੋਂ ਸੇਵਾਵਾਂ ਨਿਭਾ ਰਹੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਨੂੰ ਸਵਾਮੀ ਕਮਲ ਪੁਰੀ ਸੀਨੀਅਰ ਮੀਤ ਪ੍ਰਧਾਨ ਗੀਤਾ ਭਵਨ ਟਰੱਸਟ ਮੋਗਾ ਵਲੋਂ ਗੀਤਾ ਭਵਨ ...

ਪੂਰੀ ਖ਼ਬਰ »

ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਮੋਗਾ ਦੀ ਮੀਟਿੰਗ ਹੋਈ

ਮੋਗਾ, 27 ਜੁਲਾਈ (ਜਸਪਾਲ ਸਿੰਘ ਬੱਬੀ)-ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਮੋਗਾ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਹਾਲ ਮੋਗਾ ਵਿਖੇ ਕਨਵੀਨਰ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਂਝੇ ਫ਼ਰੰਟ ਵਲੋਂ 29 ...

ਪੂਰੀ ਖ਼ਬਰ »

ਮੋਗਾ-ਕੋਟਕਪੂਰਾ ਰੇਲਵੇ ਲਾਈਨ ਵਿਛਾਉਣ ਸਬੰਧੀ ਮੇਰੇ ਵਲੋਂ ਕੀਤੀ ਜਾ ਰਹੀ ਚਾਰਾਜੋਈ ਬੰਦ-ਕੱਕੜ

ਬਾਘਾ ਪੁਰਾਣਾ, 27 ਜੁਲਾਈ (ਕ੍ਰਿਸ਼ਨ ਸਿੰਗਲਾ) - ਮੋਗਾ ਕੋਟਕਪੂਰਾ ਰੇਲਵੇ ਲਾਈਨ ਵਿਛਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਮਾਜ ਸੇਵੀ ਬਨਾਰਸੀ ਦਾਸ ਕੱਕੜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹਿਮਤੀ ਨਾ ਹੋਣ ਕਰਕੇ ਲੋਕ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰ 29 ਦੀ ਪਟਿਆਲਾ ਰੈਲੀ ਲਈ ਘੱਤਣਗੇ ਵਹੀਰਾਂ

ਮੋਗਾ, 27 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਪੰਜਾਬ ਰਾਜ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਇਕ ਹੰਗਾਮੀ ਮੀਟਿੰਗ ਸਿਵਲ ਹਸਪਤਾਲ ਮੋਗਾ ਵਿਖੇ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ, ਵਿਤ ਸਕੱਤਰ ਜੋਗਿੰਦਰ ਸਿੰਘ ਮਾਹਲਾ ...

ਪੂਰੀ ਖ਼ਬਰ »

ਸਕੂਲਾਂ 'ਚ ਲੰਬੇ ਸਮੇਂ ਬਾਅਦ ਮੁੜ ਪਰਤੀਆਂ ਰੌਣਕਾਂ

ਸਮਾਲਸਰ, 27 ਜੁਲਾਈ (ਕਿਰਨਦੀਪ ਸਿੰਘ ਬੰਬੀਹਾ)-ਪਿਛਲੇ ਕਾਫ਼ੀ ਸਮੇਂ ਤੋਂ ਕੋਰੋਨਾ ਕਾਰਨ ਸਕੂਲ ਬੰਦ ਰਹੇ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਆਨ-ਲਾਈਨ ਭਾਵ ਵੱਖ-ਵੱਖ ਮੋਬਾਈਲ ਐਪਸ ਜਰੀਏ ਘਰ ਬੈਠੇ ਹੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਵ: ਮੁਖਤਿਆਰ ਸਿੰਘ ਸੰਧੂ ਇੰਸਪੈਕਟਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 27 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਇਮਾਨਦਾਰ, ਹਰਮਨ ਪਿਆਰੀ ਸ਼ਖ਼ਸੀਅਤ ਦੇ ਮਾਲਕ ਮੁਖਤਿਆਰ ਸਿੰਘ ਸੰਧੂ ਇੰਸਪੈਕਟਰ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਅੰਤਿਮ ਅਰਦਾਸ ਸਮਾਗਮ ਕੋਟ ਈਸੇ ਖਾਂ ਦੇ ਗੁ: ਕਲਗ਼ੀਧਰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਮਾਰ ਰਹੇ ਨੇ ਮੱਲਾਂ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਆਈਲਟਸ ਵਿਚ 7.0 ਬੈਂਡ, ਹਾਸਲ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ. ਡੀ. ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ...

ਪੂਰੀ ਖ਼ਬਰ »

ਗਿਆਨੀ ਗੁਰਦੇਵ ਸਿੰਘ ਮਨਾਵਾਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਸੰਤਾਂ ਮਹਾਂਪੁਰਖਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ) - ਗਿਆਨੀ ਗੁਰਦੇਵ ਸਿੰਘ ਮਨਾਵਾਂ ਵਿਦਿਆਰਥੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ ਜੋ ਪੰਜ ਜੁਲਾਈ ਨੂੰ ਇੰਗਲੈਂਡ ਵਿਖੇ ਸਦੀਵੀਂ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਇੰਗਲੈਂਡ ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮੋਗੇ ਜ਼ਿਲ੍ਹੇ ਨਾਲ ਸਬੰਧਿਤ ਪ੍ਰੇਮੀ ਜੋੜਾ ਵਿਆਹ ਕਰਵਾਉਣ ਦੌਰਾਨ ਜਗਰਾਉਂ ਤੋਂ ਅਗਵਾ

ਜਗਰਾਉਂ, 27 ਜੁਲਾਈ (ਜੋਗਿੰਦਰ ਸਿੰਘ)-ਮੋਗਾ ਜ਼ਿਲ੍ਹੇ ਨਾਲ ਸਬੰਧਿਤ ਇਕ ਪ੍ਰੇਮੀ ਜੋੜੇ ਨੂੰ ਵਿਆਹ ਕਰਵਾਉਣ ਦੌਰਾਨ ਪਿੰਡ ਕੋਠੇ ਬੱਗੂ ਦੇ ਗੁਰਦੁਆਰਾ ਸਾਹਿਬ ਤੋਂ ਲੜਕੀ ਦੇ ਮਾਪਿਆਂ ਵਲੋਂ ਅਗਵਾ ਕਰਕੇ ਲੈ ਜਾਣ ਦੀ ਖ਼ਬਰ ਹੈ | ਇਸ ਘਟਨਾ ਬਾਰੇ ਪੁਲਿਸ ਨੇ ਥਾਣਾ ਸਿਟੀ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਦੇ ਮੋਟਰਸਾਈਕਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ

ਮੋਗਾ, 27 ਜੁਲਾਈ (ਗੁਰਤੇਜ ਸਿੰਘ) - ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 11 ਕਿੱਲੋ 300 ਗ੍ਰਾਮ ਡੋਡੇ ਚੂਰਾ ਪੋਸਤ, 1040 ਨਸ਼ੀਲੀਆਂ ਗੋਲੀਆਂ ਅਤੇ 600 ਬੋਤਲਾਂ ਸ਼ਰਾਬ ਸਮੇਤ ਪੰਜ ਜਣਿਆਂ ਨੂੰ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਜਣਿਆਂ ਨੂੰ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨ ਤੇ ਕਿਰਤ ਕਾਨੂੰਨਾਂ 'ਚ ਕੀਤੀਆਂ ਮਜ਼ਦੂਰ ਵਿਰੋਧੀ ਸੋਧਾਂ ਰੱਦ ਕੀਤੀਆਂ ਜਾਣ-ਜਥੇਬੰਦਕ ਆਗੂ

ਨਿਹਾਲ ਸਿੰਘ ਵਾਲਾ, 27 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਸੈਂਕੜੇ ਮਜ਼ਦੂਰ ਮਰਦਾਂ ਅਤੇ ਔਰਤਾਂ ਨੇ ਪਿੰਡ ਖੋਟੇ ਵਿਖੇ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਦੇ ਹੋਏ ਹਲਕਾ ...

ਪੂਰੀ ਖ਼ਬਰ »

29 ਦੀ ਪਟਿਆਲਾ ਰੈਲੀ 'ਚ ਮਾਸਟਰ ਕੇਡਰ ਯੂਨੀਅਨ ਕਰੇਗਾ ਭਰਵੀਂ ਸ਼ਮੂਲੀਅਤ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ) - ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਫਾਊਾਡਰ ਮੈਂਬਰ ਵਾਸ਼ਿੰਗਟਨ ਸਿੰਘ, ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਅਤੇ ਵਿੱਤ ਸਕੱਤਰ ਰਮਨ ਕੁਮਾਰ ...

ਪੂਰੀ ਖ਼ਬਰ »

ਨਵਦੀਪ ਸਿੰਘ ਸੰਘਾ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਆਪਣੀਆਂ ਵਧੀਆ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਸੰਘਾ ਜਿਨਾ ਨੂੰ ਪਾਰਟੀ ਨੇ ਉਨ੍ਹਾਂ ਦੀ ਪ੍ਰਤਿਭਾ ਮਿਹਨਤ ਤੇ ਇਮਾਨਦਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਹਲਕਾ ...

ਪੂਰੀ ਖ਼ਬਰ »

ਬੇਹੱਦ ਮਿਹਨਤੀ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਲੋਂ ਸਨਮਾਨ

ਬਾਘਾ ਪੁਰਾਣਾ, 27 ਜੁਲਾਈ (ਕ੍ਰਿਸ਼ਨ ਸਿੰਗਲਾ) - ਸਹਿਕਰਮੀ ਸੁਹਿਰਦ, ਮਿਹਨਤੀ ਤੇ ਸਹਿਯੋਗੀ ਹੋਣ ਤਾਂ ਕਿਸੇ ਵੀ ਮੰਜ਼ਿਲ ਨੂੰ ਸਰ ਕਰਨਾ ਔਖਾ ਨਹੀਂ ਅਤੇ ਜੇ ਇਸ ਤਰ੍ਹਾਂ ਦਾ ਮਾਹੌਲ ਸਿੱਖਿਆ ਵਿਭਾਗ ਵਿਚ ਹੋਵੇ ਤਾਂ ਹੋਰ ਵੀ ਸੋਨੇ 'ਤੇ ਸੁਹਾਗੇ ਵਾਲੀ ਗੱਲ ਹੋ ਜਾਂਦੀ ਹੈ ...

ਪੂਰੀ ਖ਼ਬਰ »

ਕੋਟ ਈਸੇ ਖਾਂ ਸੁੰਦਰ ਨਗਰ ਦੇ ਲੋਕ ਗਰਮੀ ਦੇ ਮੌਸਮ 'ਚ ਪਾਣੀ ਲਈ ਹੋ ਰਹੇ ਹਨ ਖੱਜਲ ਖੁਆਰ

ਕੋਟ ਈਸੇ ਖਾਂ, 27 ਜੁਲਾਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ) - ਭਾਵੇਂ ਸਰਕਾਰ ਅਧਿਕਾਰੀਆਂ, ਲੀਡਰਾਂ ਵਲੋਂ ਆਮ ਲੋਕਾਂ ਨੂੰ ਪੀਣ ਵਾਲੇ ਸਾਫ਼ ਸੁਥਰੇ ਪਾਣੀ ਨੂੰ ਹਰ ਮੁਹੱਲੇ ਹਰ ਘਰ ਤੱਕ ਸਹੀ ਤਰੀਕੇ ਪਹੁੰਚਾਉਣ ਅਤੇ ਪਿਆਸ ਬੁਝਾਉਣ ਦੇ ਲੱਖ ਦਾਅਵੇ ਵਾਅਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਪਰਿੰਗ ਡਿਊ ਸਕੂਲ ਤੋਂ ਸਵੱਛ ਵਾਤਾਵਰਨ ਮਿਸ਼ਨ ਦੀ ਸ਼ੁਰੂਆਤ

ਅਜੀਤਵਾਲ, 27 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਜ਼ਿਲੇ੍ਹ ਨੂੰ ਖ਼ੂਬਸੂਰਤ ਅਤੇ ਹਰਾ-ਭਰਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਸਵੱਛ ਵਾਤਾਵਰਨ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਸੰਬੰਧਿਤ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਖੇ ਇਕ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਰਣਵੀਰ ਕੁਮਾਰ ਗਰਗ ਨੂੰ ਕੀਤਾ ਸਨਮਾਨਿਤ

ਮੋਗਾ, 27 ਜੁਲਾਈ (ਅਸ਼ੋਕ ਬਾਂਸਲ) - ਅਗਰਵਾਲ ਸਮਾਜ ਸਭਾ ਵਲੋਂ ਪੰਜਾਬ ਪ੍ਰਧਾਨ ਡਾ. ਅਜੇ ਕਾਂਸਲ ਦੀ ਅਗਵਾਈ 'ਚ ਰਣਵੀਰ ਕੁਮਾਰ ਗਰਗ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ 74 ਸਾਲ ਦੀ ਉਮਰ 'ਚ ਆਪਣੀ ਪੂਰੀ ਲਗਨ ਨਾਲ ਹਿੰਦੀ ਰਮਾਇਣ ਦਾ ਅਨੁਵਾਦ ਪੰਜਾਬੀ ਵਿਚ ਕੀਤਾ ਹੈ | ਪੰਜਾਬ ...

ਪੂਰੀ ਖ਼ਬਰ »

ਲਿਬਰੇਸ਼ਨ ਹਰ ਇਕ ਲਈ ਸਿਹਤ, ਵਿੱਦਿਆ ਤੇ ਰੁਜ਼ਗਾਰ ਦੀ ਗਾਰੰਟੀ ਦੇ ਨਾਲ ਮੁਫ਼ਤ ਬਿਜਲੀ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ-ਬਲਕਰਨ ਸਿੰਘ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਬੀ ਹਰਜੀਤ ਕੌਰ ਬੁੱਕਣਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਸਿੰਘ ਵਾਲਾ ਵਿਖੇ ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਜ਼ਿਲ੍ਹਾ ਮੋਗਾ ਦੀ ਇਕੱਤਰਤਾ ਹੋਈ | ਇਸ ਮੌਕੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਰਾਜਵਿੰਦਰ ਰਾਣਾ ...

ਪੂਰੀ ਖ਼ਬਰ »

ਲੜਕੀਆਂ ਹਰ ਖੇਤਰ 'ਚ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ-ਪਾਇਲ ਗਰਗ

ਮੋਗਾ, 27 ਜੁਲਾਈ (ਅਸ਼ੋਕ ਬਾਂਸਲ)- ਲੜਕੀਆਂ ਮਾਂ-ਬਾਪ ਦੇ ਸਿਰ ਦਾ ਤਾਜ ਹੁੰਦੀਆਂ ਹਨ ਅਤੇ ਉਨ੍ਹਾਂ ਦਾ ਨਾਂਅ ਉੱਚਾ ਕਰਨ ਲਈ ਹਰ ਸੰਭਵ ਯਤਨ ਕਰਦੀਆਂ ਹਨ | ਇਹ ਵਿਚਾਰ ਮੋਗਾ ਦੇ ਵਾਰਡ ਨੰ. 41 ਦੀ ਕੌਂਸਲਰ ਅਤੇ ਐਫ.ਐਂਡ ਸੀ.ਸੀ. ਕਮੇਟੀ ਮੈਂਬਰ ਪਾਇਲ ਗਰਗ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਮਹਿੰਗਾ ਹੋਣ, ਡਿਸਪੈਂਸਰੀਆਂ, ਐਫ.ਸੀ.ਆਈ. ਦਾ ਭੋਗ ਪੈਣ ਪਿੱਛੇ ਨਿੱਜੀਕਰਨ ਦੀ ਨੀਤੀ ਜ਼ਿੰਮੇਵਾਰ

ਮੋਗਾ, 27 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸੂਬੇ ਭਰ 'ਚ 29, 30, 31 ਜੁਲਾਈ ਨੂੰ ਮੋਟਰਸਾਈਕਲ ਮਾਰਚ ਕਰਨ ਦੇ ਸੱਦੇ ਤਹਿਤ 30 ਜੁਲਾਈ ਨੂੰ ਮੋਗਾ ਸ਼ਹਿਰ 'ਚ ਅਤੇ ਆਸ-ਪਾਸ ਦੇ ਪਿੰਡਾਂ 'ਚ ਕੀਤੇ ਜਾ ਰਹੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਸ਼ਾਹੀ ਮੁਟਿਆਰ 'ਚ ਅਲੀਸ਼ਾ ਅਤੇ ਸ਼ਾਹੀ ਗੱਭਰੂ 'ਚ ਨਮਨ ਨੇ ਖ਼ਿਤਾਬ ਜਿੱਤਿਆ

ਫਤਿਹਗੜ੍ਹ ਪੰਜਤੂਰ, 27 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਆਕਲੈਂਡ ਗਰਾਮਰ ਸਕੂਲ ਵਿਖੇ ਉਸ ਸਮੇਂ ਖ਼ੁਸ਼ੀ ਲਹਿਰ ਦੌੜ ਗਈ ਜਦੋਂ ਇਹ ਪਤਾ ਚੱਲਿਆ ਕਿ ਸਕੂਲ ਦੀ ਵਾਇਸ ਪਿ੍ੰਸੀਪਲ ਸੀਮਾ ਸ਼ਰਮਾ ਦੀ ਬੇਟੀ ਅਲੀਸ਼ਾ ਸ਼ਰਮਾ ਨੇ ਪੰਜਾਬ ਪੱਧਰ 'ਤੇ ਹੋਣ ਵਾਲੇ ਮੁਕਾਬਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX