ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  9 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  21 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  33 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਖੰਨਾ / ਸਮਰਾਲਾ

ਸਰਪੰਚ ਦੀ ਕੁੱਟਮਾਰ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸਰਪੰਚ ਯੂਨੀਅਨ ਵਲੋਂ ਧਰਨਾ

ਸਮਰਾਲਾ, 27 ਜੁਲਾਈ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਪਿੰਡ ਰਾਜੇਵਾਲ ਦੇ ਸਰਪੰਚ ਦੀ ਪਿਛਲੇ ਦਿਨੀਂ ਕੁੱਟਮਾਰ ਕਰਨ ਤੇ ਦਸਤਾਰ ਲਾਹੁਣ ਵਾਲਿਆਂ ਵਿਰੁੱਧ ਪੁਲਿਸ ਵਲੋਂ ਢੁਕਵੀਂ ਤੇ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਰੋਹ ਵਿਚ ਆ ਕੇ ਬਲਾਕ ਦੀ ਸਰਪੰਚ ਯੂਨੀਅਨ ਨੇ ਸਥਾਨਕ ਮੁੱਖ ਚੌਂਕ ਵਿਚ ਧਰਨਾ ਦੇ ਕੇ ਟਰੈਫ਼ਿਕ ਜਾਮ ਕਰ ਦਿੱਤਾ ¢ ਇਸ ਤੋਂ ਪਹਿਲਾਂ ਸਵੇਰੇ ਬਲਾਕ ਸੰਮਤੀ ਦੇ ਦਫ਼ਤਰ ਵਿਚ ਇਕੱਠੇ ਹੋਏ ਸਰਪੰਚਾਂ ਨੇ ਆਪਣੀ ਸਰਕਾਰ ਵਿਰੁੱਧ ਗ਼ੁੱਸੇ ਦਾ ਪ੍ਰਗਟਾਵਾ ਕਰਦਿਆਂ ਪਿੰਡਾਂ ਵਿਚ ਪੰਚਾਇਤੀ ਵਿਕਾਸ ਕੰਮ ਠੱਪ ਕਰਨ ਦਾ ਸੁਝਾਅ ਵੀ ਦਿੱਤਾ ਗਿਆ | ਪਰ ਬਲਾਕ ਸੰਮਤੀ ਦੇ ਚੇਅਰਮੈਨ ਅਜਮੇਰ ਸਿੰਘ ਪੂਰਬਾ ਵਲੋਂ ਸਥਿਤੀ ਨੂੰ ਸੰਭਾਲਣ ਲਈ ਕੀਤੇ ਯਤਨਾਂ ਸਦਕਾ ਗੱਲਬਾਤ ਦਾ ਸਿਲਸਿਲਾ ਆਰੰਭਿਆ ਗਿਆ¢ ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਯੂਨੀਅਨ ਦੇ ਪ੍ਰਧਾਨ ਪ੍ਰੇਮਵੀਰ ਸੱਦੀ ਨੇ ਕਿਹਾ ਕਿ ਸਰਪੰਚ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ 'ਚ ਅੜਿੱਕੇ ਪਾਉਣ ਵਾਲਿਆਂ ਵਲੋਂ ਪਿੰਡ ਰਾਜੇਵਾਲ ਦੇ ਸਰਪੰਚ ਦੀ ਕੁੱਟਮਾਰ ਤੇ ਦਸਤਾਰ ਲਾਹੁਣ ਦੇ ਕਥਿਤ ਦੋਸ਼ੀਆਂ ਵਿਰੁੱਧ ਪੁਲਿਸ ਵਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਦੇ ਵਿਰੋਧ ਵਿਚ ਆਖ਼ਰ ਯੂਨੀਅਨ ਨੂੰ ਇਹ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ¢ ਇਸ ਧਰਨੇ ਵਿਚ ਪਹੁੰਚੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਸਮਰਾਲੇ ਦੇ ਹਾਲਾਤ ਅਜਿਹੇ ਹੋ ਗਏ ਹਨ ਕਿ ਲੋਕਾਂ ਨੂੰ ਇਨਸਾਫ਼ ਲੈਣ ਲਈ ਹਮੇਸ਼ਾ ਧਰਨੇ ਹੀ ਲਾਉਣੇ ਪੈਂਦੇ ਹਨ |ਾ ਇਸ ਸੰਬੰਧੀ ਪੁਲਿਸ ਦਾ ਪੱਖ ਜਾਣਨ ਲਈ ਸਥਾਨਕ ਉਪ ਪੁਲਿਸ ਕਪਤਾਨ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਆਨ ਦਰਜ ਕਰ ਲਏ ਹਨ ਅਤੇ ਕਾਨੂੰਨੀ ਰਾਏ ਲੈਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ¢ ਯੂਨੀਅਨ ਵਲੋਂ ਦਸਤਾਰ ਲਾਉਣ ਸਮੇਤ ਧਾਰਾ 353 ਅਤੇ 186 ਅਧੀਨ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ ¢

ਡੀ. ਸੀ. ਦੀ ਅਗਵਾਈ 'ਚ ਮੀਟਿੰਗ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਂਸਲ ਖੰਨਾ ਵਿਖੇ ਡੀ. ਸੀ. ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ 'ਚ ਮੀਟਿੰਗ ਹੋਈ¢ ਜਿਸ ਵਿਚ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਪਾਇਲ ਦੇ ...

ਪੂਰੀ ਖ਼ਬਰ »

ਸ਼ੋ੍ਰ. ਅ. ਦਲ ਤੇ ਬਸਪਾ ਦੇ ਸਾਂਝੇ ਗੱਠਜੋੜ ਵਲੋਂ ਕਿਸਾਨਾਂ ਦੇ ਹੱਕ 'ਚ ਮੋਟਰਸਾਈਕਲ ਰੈਲੀ

ਸਮਰਾਲਾ, 27 ਜੁਲਾਈ (ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਗੱਠਜੋੜ ਵਲੋਂ ਕਿਸਾਨ ਭਰਾਵਾਂ ਦੇ ਹੱਕ 'ਚ ਤਿੰਨੇ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਡੀ. ਸੀ. ਲੁਧਿਆਣਾ ਨੂੰ ਮੰਗ ਪੱਤਰ ਦੇਣ ਲਈ ਐੱਸ. ਡੀ. ਐਮ. ਦਫ਼ਤਰ ...

ਪੂਰੀ ਖ਼ਬਰ »

ਸਰਕਾਰ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹਦੀਆਂ ਨੇ ਚਿੱਕੜ ਤੇ ਗੰਦਗੀ ਨਾਲ ਭਰੀਆਂ ਗਲੀਆਂ

ਮਾਛੀਵਾੜਾ ਸਾਹਿਬ, 27 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬ ਦੀ ਕੈਪਟਨ ਸਰਕਾਰ ਆਏ ਦਿਨ ਸੂਬੇ ਦੇ ਪਿੰਡਾਂ 'ਚ ਕਰਵਾਏ ਵਿਕਾਸ ਕਾਰਜਾਂ ਦੇ ਦਮਗਜੇ ਮਾਰਦਿਆਂ ਨੂੰ ਦੇਖਿਆ ਹੋਵੇਗਾ ਪਰ ਪਿੰਡ ਮੁਬਾਰਕਪੁਰ ਦੀਆਂ ਗਲੀਆਂ 'ਚ ਖੜ੍ਹਾ ਗੰਦਾ ਪਾਣੀ ਅਤੇ ਚਿੱਕੜ ਸਰਕਾਰ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਖੰਨਾ ਦੇ ਰੇਲਵੇ ਸਟੇਸ਼ਨ ਬਾਹਰ ਸੰਘਰਸ਼ ਜਾਰੀ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 27 ਜੁਲਾਈ (ਮਨਜੀਤ ਧੀਮਾਨ)-ਨਜ਼ਦੀਕੀ ਪਿੰਡ ਅਲੌੜ ਕੋਲ ਅੱਜ ਸਵੇਰੇ ਸ਼ਤਾਬਦੀ ਐਕਸਪੈੱ੍ਰਸ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ¢ ਘਟਨਾ ਬਾਰੇ ਪਤਾ ਲੱਗਣ ਬਾਅਦ ਰੇਲਵੇ ਪੁਲਿਸ ਮੁਲਾਜ਼ਮਾਂ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ 'ਚ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਡਰਾਈਵਰ ਦੀ ਮੌਤ

ਖੰਨਾ, 27 ਜੁਲਾਈ (ਮਨਜੀਤ ਧੀਮਾਨ)-ਟਾਇਰ ਬਦਲਣ ਸਮੇਂ ਟਰੱਕ ਦੀ ਲਪੇਟ 'ਚ ਆਉਣ ਕਾਰਨ ਟਰੱਕ ਡਰਾਈਵਰ ਦੀ ਮੌਤ ਹੋ ਗਈ¢ ਮਿ੍ਤਕ ਵਿਅਕਤੀ ਦੀ ਪਹਿਚਾਣ ਉਸਮਾਨ ਵਾਸੀ ਮੁਜੱਫ਼ਰਵਾਦ ਥਾਣਾ ਫ਼ਤਿਹਪੁਰ ਯੂ. ਪੀ. ਵਜੋਂ ਹੋਈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਜੀਤ ...

ਪੂਰੀ ਖ਼ਬਰ »

ਰਮਨ ਕੁਮਾਰ ਚਾਂਦੀ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨਿਯੁਕਤ

ਪਾਇਲ, 27 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਆਮ ਆਦਮੀ ਪਾਰਟੀ ਦੇ ਮਿਹਨਤੀ ਨੌਜਵਾਨ ਰਮਨ ਕੁਮਾਰ ਚਾਂਦੀ ਨੂੰ ਪਾਰਟੀ ਸੇਵਾਵਾਂ ਬਦਲੇ ਪੰਜਾਬ ਇੰਚਾਰਜ ਜਰਨੈਲ ਸਿੰਘ, ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਮਲੌਦ, 27 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਪੰਧੇਰ ਖੇੜੀ ਵਿਖੇ ਆਮ ਆਦਮੀ ਪਾਰਟੀ ਦੀ ਬੂਥ ਕਮੇਟੀ ਨਾਲ ਜ਼ਿਲ੍ਹਾ ਯੂਥ ਜਨਰਲ ਸਕੱਤਰ ਕਰਨ ਸਿਹੌੜਾ ਨੇ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਪਾਰਟੀ ਵਲੋਂ ਆਰੰਭ ਕੀਤੇ ਗਏ ਬਿਜਲੀ ਅੰਦੋਲਨ ਸਬੰਧੀ ਜਾਣੂ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬੂਟੇ ਲਗਾਏ

ਜੌੜੇਪੁਲ ਜਰਗ, 27 ਜੁਲਾਈ (ਪਾਲਾ ਰਾਜੇਵਾਲੀਆ)-ਗੁ. ਸੰਤ ਆਸ਼ਰਮ ਧਬਲਾਨ ਵਿਖੇ ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ ਗਏ | ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਬਾਬਾ ਰੌਸ਼ਨ ਸਿੰਘ ਧਬਲਾਨ ...

ਪੂਰੀ ਖ਼ਬਰ »

ਟਰੱਸਟ ਦੇ 6 ਨਵੇਂ ਟਰੱਸਟੀਆਂ ਨੇ ਸੰਭਾਲੇ ਅਹੁਦੇ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਖੰਨਾ ਦੇ ਨਿਯੁਕਤ ਕੀਤੇ ਗਏ 6 ਨਵੇਂ ਟਰੱਸਟੀਆਂ ਨੰੂ ਅੱਜ ਉਨ੍ਹਾਂ ਦੀਆਂ ਕੁਰਸੀਆਂ 'ਤੇ ਬਿਠਾਉਣ ਦੀ ਰਸਮ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਟਰੱਸਟ ਦੇ ਚੇਅਰਮੈਨ ਗੁਰਮਿੰਦਰ ...

ਪੂਰੀ ਖ਼ਬਰ »

ਡੀ.ਪੀ.ਐੱਸ. ਖੰਨਾ ਵਿਖੇ ਨਿੱਜੀ ਕਲਾਸਾਂ ਦੀ ਸ਼ੁਰੂਆਤ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਡੀ.ਪੀ.ਐੱਸ. ਖੰਨਾ ਵਲੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਫਿਜ਼ੀਕਲ ਕਲਾਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ¢ ਇਸ ਦੌਰਾਨ ਖੇਡ ਦੇ ਮੈਦਾਨ 'ਚ ਕਿ੍ਕਟ ਤੇ ਬਾਸਕਟਬਾਲ ਦੇ ਅਭਿਆਸ ਦੌਰਾਨ ਵਿਦਿਆਰਥੀਆਂ ਨੇ ਜੋਸ਼ ਨਾਲ ਖੇਡਾਂ 'ਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਤਹਿਸੀਲ ਖੰਨਾ ਦੀ ਮੀਟਿੰਗ

ਖੰਨਾ, 27 ਜੁਲਾਈ (ਮਨਜੀਤ ਧੀਮਾਨ)-ਵੱਖ-ਵੱਖ ਵਿਭਾਗਾਂ 'ਚੋਂ ਰਿਟਾਇਰ ਹੋਏ ਪੈਨਸ਼ਨਰ ਆਗੂਆਂ ਦੀ ਇਕ ਮੀਟਿੰਗ ਪੈਨਸ਼ਨਰਜ਼ ਐਸੋਸੀਏਸ਼ਨ ਤਹਿਸੀਲ ਖੰਨਾ ਦੇ ਪ੍ਰਧਾਨ ਬਲਵੀਰ ਚੰਦੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਚਾਰ ...

ਪੂਰੀ ਖ਼ਬਰ »

ਬਲਾਕ ਸਮਰਾਲਾ ਵਿਚ ਅਧਿਆਪਕਾਂ ਦੀ ਸਿਖਲਾਈ ਦਾ ਪਹਿਲਾ ਪੜਾਅ ਸਮਾਪਤ

ਸਮਰਾਲਾ, 27 ਜੁਲਾਈ (ਕੁਲਵਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਹਾਲ ਹੀ ਵਿਚ ਸਰਕਾਰੀ ਸਕੂਲਾਂ 'ਚ ਮੌਜੂਦ ਵੱਖ-ਵੱਖ ਸਹੂਲਤਾਂ ਸਮੇਤ ਹੋਰ ਪਹਿਲੂਆਂ ਨਾਲ ਸਬੰਧਿਤ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ 'ਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ...

ਪੂਰੀ ਖ਼ਬਰ »

ਭੱਟੀ ਨੇ ਕਿਸਾਨ ਮੋਰਚੇ ਤੇ ਕਿਸਾਨ ਸੰਸਦ ਸਬੰਧੀ ਵਿਚਾਰ ਵਟਾਂਦਰਾ ਕੀਤਾ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਕਿਸਾਨੀ ਮੰਗਾਂ ਸੰਬੰਧੀ ਨਜ਼ਦੀਕੀ ਪਿੰਡ ਜਰਗ ਵਿਖੇ ਕਿਸਾਨ ਆਗੂ ਗੁਰਮੀਤ ਸਿੰਘ ਜਰਗ ਦੀ ਅਗਵਾਈ ਵਿਚ ਕੀਤੀ ਮੀਟਿੰਗ ਵਿਚ ਯੂਥ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਨੇ ਕਾਰਗਿਲ ਦਿਵਸ ਮਨਾਇਆ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ, ਖੰਨਾ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਕਾਰਗਿਲ ਦੇ ਸ਼ਹੀਦਾਂ ਦੀ ਯਾਦ 'ਚ ਕੈਂਪਸ 'ਚ ਆਨਲਾਈਨ ਸ਼ਰਧਾਂਜਲੀ ਸਮਾਗਮ ਕੀਤਾ ਗਿਆ¢ ਕਾਰਗਿਲ ਯੁੱਧ ਦੀ 21ਵੀਂ ਵਰ੍ਹੇਗੰਢ ਮੌਕੇ ਐਨ.ਸੀ.ਸੀ ਦੇ ...

ਪੂਰੀ ਖ਼ਬਰ »

ਡੇਹਲੋਂ-ਸਾਹਨੇਵਾਲ ਸੜਕ ਬਣਦਿਆਂ ਸਾਰ ਹੀ ਟੁੱਟਣੀ ਸ਼ੁਰੂ

ਡੇਹਲੋਂ, 27 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪੀ.ਡਬਲਿਊ.ਡੀ ਵਿਭਾਗ ਵਲੋਂ ਕਈ ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਡੇਹਲੋਂ-ਸਾਹਨੇਵਾਲ ਸੜਕ ਦਾ ਬਣਦੇ ਸਾਰ ਟੁੱਟਣਾ ਸ਼ੁਰੂ ਹੋ ਜਾਣਾ ਵਿਭਾਗ ਦੇ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਅਣਗਹਿਲੀ ਸਾਹਮਣੇ ਆਉਣ ਲੱਗੀ ਹੈ, ...

ਪੂਰੀ ਖ਼ਬਰ »

ਬੂਟਿਆਂ ਦੇ ਲੰਗਰ ਦੌਰਾਨ 260 ਬੂਟੇ ਵੰਡੇ

ਅਹਿਮਦਗੜ੍ਹ, 27 ਜੁਲਾਈ (ਰਣਧੀਰ ਸਿੰਘ ਮਹੋਲੀ)-ਵਾਤਾਵਰਨ ਦੀ ਸ਼ੁੱਧਤਾ ਲਈ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ 'ਚ ਬੂਟਿਆਂ ਦਾ ਲੰਗਰ ਲਗਾਇਆ | ਬੂਟੇ ਵੰਡ ਸਮਾਗਮ 'ਚ ਮੁੱਖ ਮਹਿਮਾਨ ਪੰਜਾਬ ਯੂਥ ਜਨਰਲ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਢਿੱਲੋਂ

ਬੀਜਾ, 27 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਸਮਰਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰਾਂ ਨੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਈ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਾਲ ਨਿਭਾਉਂਦਿਆਂ ਪਿੰਡ ਪਿੰਡ ਜਾ ਕੇ ਲੋਕਾਂ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ ਦਾਖਾ 'ਚ ਆਈਲਟਸ ਕੋਚਿੰਗ, ਨੈਨੀ ਕੋਰਸ ਲਈ ਕਲਾਸਾਂ ਸ਼ੁਰੂ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਨੈਨੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਇਲੀਟ ਇੰਟਰਨੈਸ਼ਨਲ ਅਕੈਡਮੀ ਮੁੱਲਾਂਪੁਰ ਦਾਖਾ ਨੇੜੇ ਪੰਜਾਬ ਐਂਡ ਸਿੰਧ ਬੈਂਕ ਮੁੱਲਾਂਪੁਰ ਤੇ ਇਲੀਟ ਦੀ ਦੂਸਰੀ ਸ਼ਾਖਾ ਸਾਹਨੇਵਾਲ ਦੋਵੇਂ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਬੂਟੇ ਲਗਾਏ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਵਾਤਾਵਰਨ ਦੀ ਸ਼ੁੱਧਤਾ ਲਈ ਅਨਾਜ ਮੰਡੀ ਖੰਨਾ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਦੀ ਅਗਵਾਈ 'ਚ ਬੂਟੇ ਲਗਾਏ ਗਏ¢ ਚੀਮਾ ਨੇ ਕਿਹਾ ਕਿ ਰੁੱਖਾਂ ਦੀ ਹੋਂਦ ਕਰਕੇ ਹੀ ਧਰਤੀ 'ਤੇ ਮਨੁੱਖੀ ਜੀਵਨ ਸੰਭਵ ਹੈ¢ ਇਸ ...

ਪੂਰੀ ਖ਼ਬਰ »

ਸਰਪੰਚ-ਗ੍ਰਾਮ ਪੰਚਾਇਤ ਰੱਤੋਵਾਲ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ, 27 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਰੱਤੋਵਾਲ ਗ੍ਰਾਮ ਪੰਚਾਇਤ ਸਰਪੰਚ ਪਰਮਜੀਤ ਕੌਰ, ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ, ਮਹਿਲਾ ਨੰਬਰਦਾਰ ਕੁਲਵੰਤ ਕੌਰ, ਪੰਚ ਬਲਬੀਰ ਸਿੰਘ, ਪੰਚ ਰੁਪਿੰਦਰ ਸਿੰਘ, ਪੰਚ ਮਨਜੀਤ ਕੌਰ, ਪੰਚ ਦਲਜੀਤ ਕੌਰ, ਪੰਚ ...

ਪੂਰੀ ਖ਼ਬਰ »

ਨਵੇਂ ਖੇਤੀ ਕਾਨੂੰਨਾਂ ਰਾਹੀਂ ਕੇਂਦਰ ਸਰਕਾਰ ਕਾਰਪੋਰੇਟ ਖੇਤੀ ਦੀ ਸ਼ੁਰੂਆਤ ਕਰਨਾ ਚਾਹੁੰਦੀ-ਅੰਗੋਲ, ਕੋਟ ਪਨੈਚ

ਬੀਜਾ, 27 ਜੁਲਾਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਅੂਬਾ ਜਰਨਲ ਸਕੱਤਰ ਉਂਕਾਰ ਸਿੰਘ ਅੰਗੋਲ, ਰਜਿੰਦਰ ਸਿੰਘ ਕੋਟ ਪਨੈਚ ਤੇ ਪ੍ਰਗਟ ਸਿੰਘ ਪਨੈਚ ਨੇ ਕਿਹਾ ਕਿ ਅੱਜ ਕਿਸਾਨ ਸੰਸਦ ਦੇ ਛੇਵੇਂ ਦਿਨ ਲਈ ਬੀ.ਕੇ.ਯੂ. ਰਾਜੇਵਾਲ ਜ਼ਿਲ੍ਹਾ ਲੁਧਿਆਣਾ ਦਾ ਤਿੰਨ ...

ਪੂਰੀ ਖ਼ਬਰ »

ਪੰਜਾਬ ਦੇ ਸੇਵਾਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਵਲੋਂ ਮੀਟਿੰਗ

ਪਾਇਲ 27 ਜੁਲਾਈ (ਰਾਜਿੰਦਰ ਸਿੰਘ )-ਪੰਜਾਬ ਦੇ ਸਮੂਹ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਨੇ ਮੀਟਿੰਗ ਕਰਕੇ ਸਰਬਸੰਮਤੀ ਨਾਲ ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਗਠਨ ਕੀਤਾ | ਮੀਟਿੰਗ ਸੰਬੰਧੀ ਜਾਣਕਾਰੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੈਂਪ

ਸਾਹਨੇਵਾਲ, 27 ਜੁਲਾਈ (ਹਰਜੀਤ ਸਿੰਘ ਢਿੱਲੋਂ)-ਝੋਨੇ ਦੀ ਸਿੱਧੀ ਬਜਾਈ ਨੂੰ ਉਤਸ਼ਾਹਿਤ ਤੇ ਪ੍ਰਚੱਲਿਤ ਕਰਨ ਵਾਸਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਦੇ ਸਰਕਲ ਸਾਹਨੇਵਾਲ ਦੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਗੌਰਵ ਧੀਰ ਵਲੋਂ ਪਿੰਡ ਸਾਹਨੇਵਾਲ ਦੇ ਝੋਨੇ ...

ਪੂਰੀ ਖ਼ਬਰ »

ਸਾਹਿਤ ਸਭਾ ਮਾਛੀਵਾੜਾ ਦੀ ਇਕੱਤਰਤਾ

ਮਾਛੀਵਾੜਾ ਸਾਹਿਬ, 27 ਜੁਲਾਈ (ਸੁਖਵੰਤ ਸਿੰਘ ਗਿੱਲ)-ਸਾਹਿਤ ਸਭਾ ਮਾਛੀਵਾੜਾ ਦੀ ਮਾਸਿਕ ਇਕੱਤਰਤਾ ਐੱਸ.ਐੱਸ.ਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਭਾ ਦੇ ਪ੍ਰਧਾਨ ਟੀ.ਲੋਚਨ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਰਚਨਾਵਾਂ ਦੇ ਦੌਰ 'ਚ ਅਵਤਾਰ ਸਿੰਘ ...

ਪੂਰੀ ਖ਼ਬਰ »

ਪਾਇਲ ਕੰਨਿਆ ਸਕੂਲ ਦੀ ਵਿਦਿਆਰਥਣ ਮਹਿਕ ਮੈਰਿਟ ਸੂਚੀ 'ਚ

ਪਾਇਲ, 27 ਜੁਲਾਈ (ਰਾਜਿੰਦਰ ਸਿੰਘ)-ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਐਲਾਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕਲਾਸ ਅੱਠਵੀਂ ਦੇ ਨਤੀਜੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਦੀ ...

ਪੂਰੀ ਖ਼ਬਰ »

ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ- ਨਵਜੋਤ ਕੌਰ

ਮਲੌਦ, 27 ਜੁਲਾਈ (ਨਿਜ਼ਾਮਪੁਰ)-ਬਾਗ਼ਬਾਨੀ ਵਿਭਾਗ ਪੰਜਾਬ ਅੰਦਰ ਫ਼ਸਲੀ ਵਿਭਿੰਨਤਾ ਲਿਆਉਣ ਲਈ ਹਮੇਸ਼ਾ ਹੀ ਯਤਨਸ਼ੀਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਗ਼ਬਾਨੀ ਵਿਕਾਸ ਅਫ਼ਸਰ ਨਵਜੋਤ ਕੌਰ ਨੇ ਕਰਦਿਆਂ ਕਿਹਾ ਕਿ ਇਲਾਕੇ ਦੇ ਤਕਰੀਬਨ ਅੱਧੀ ਦਰਜਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਮਾਛੀਵਾੜਾ ਸਾਹਿਬ, 27 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬੀ ਸਾਹਿਤ ਸਭਾ ਭੈਣੀ ਸਾਹਿਬ ਦੀ ਮਹੀਨਾਵਾਰ ਮੀਟਿੰਗ ਸਰਕਾਰੀ ਸਕੂਲ 'ਚ ਸਭਾ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਲੇਖਕ ਬਲਵਿੰਦਰ ਸਿੰਘ ਗਰੇਵਾਲ ਦਾ ਲਿਖਿਆ ਨਾਟਕ 'ਇਕਨਾ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਖੰਨਾ ਵਲੋਂ ਮੀਟਿੰਗ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਮਜ਼ਦੂਰ ਯੂਨੀਅਨ ਖੰਨਾ ਵਲੋਂ ਪਿੰਡ ਭਮੱਦੀ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਤੇ ਮੋਦੀ ਸਰਕਾਰ ਵਲੋਂ ਬਣਾਏ ਕਾਨੂੰਨ ਜੋ ਖੇਤੀ ਨੂੰ ਤਬਾਹ ਕਰਨ ਵਾਲੇ ਤੇ ਲੇਬਰ ਕਾਨੂੰਨ ਭੰਗ ਕਰਕੇ ਕਾਰਪੋਰੇਟ ਕੰਪਨੀਆਂ ਨੂੰ ਵੱਧ ਮਾਨਤਾ ...

ਪੂਰੀ ਖ਼ਬਰ »

ਪਟਿਆਲਾ ਧਰਨੇ ਲਈ ਵੱਖ-ਵੱਖ ਪਿੰੰਡਾਂ 'ਚ ਮੀਟਿੰਗਾਂ

ਖੰਨਾ, 27 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਨਸਰਾਲੀ ਤੇ ਪੰਜਰੁਖਾ ਵਿਖੇ ਮਜ਼ਦੂਰ ਯੂਨੀਅਨ ਇਲਾਕਾ ਖੰਨਾ ਵਲੋਂ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਲਈ ਮੀਟਿੰਗਾਂ ਕੀਤੀਆਂ ਗਈਆਂ¢ ਇਸ ਸਮੇਂ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX