ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  17 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  26 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  38 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  47 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਜਲੰਧਰ

ਨਿਗਮ ਹਾਊਸ 'ਚ ਭਾਜਪਾ ਤੇ ਕਾਂਗਰਸੀ ਕੌਂਸਲਰਾਂ ਵਲੋਂ ਹੰਗਾਮਾ


- ਸ਼ਿਵ ਸ਼ਰਮਾ -
ਜਲੰਧਰ, 27 ਜੁਲਾਈ-ਕਰੀਬ 5 ਮਹੀਨੇ ਬਾਅਦ ਨਿਗਮ ਹਾਊਸ ਦੀ ਹੋਈ ਮੀਟਿੰਗ 'ਚ ਨਾ ਸਿਰਫ਼ ਭਾਜਪਾ ਦੇ ਕੌਂਸਲਰਾਂ ਨੇ ਸਗੋਂ ਸੱਤਾਧਾਰੀ ਕਾਂਗਰਸੀ ਕੌਂਸਲਰਾਂ ਨੇ ਹੀ ਸ਼ਹਿਰ ਦੀ ਮਾੜੀ ਹਾਲਤ ਅਤੇ 59 ਇਸ਼ਤਿਹਾਰੀ ਬੋਰਡਾਂ ਦਾ ਮਤਾ ਪਾਸ ਨਾ ਹੋਣ ਤੋਂ ਨਾਰਾਜ਼ ਮੇਅਰ ਜਗਦੀਸ਼ ਰਾਜਾ ਨੂੰ ਮਸਲੇ ਹੱਲ ਕਰਨ 'ਚ ਨਾਕਾਮ ਰਹਿਣ ਤੋਂ ਅਸਤੀਫ਼ਾ ਮੰਗਿਆ, ਸਗੋਂ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਨਿਗਮ ਹੈ | ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਹੀ ਹੈ ਤੇ ਕੌਂਸਲਰ ਆਪਣਾ ਅਸਤੀਫ਼ਾ ਦੇ ਕੇ ਘਰ ਬੈਠ ਜਾਂਦੇ ਹਨ | ਕਾਂਗਰਸ ਅਤੇ ਭਾਜਪਾ ਦੇ ਕੌਂਸਲਰਾਂ ਵਲੋਂ ਇਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਹੋਣ ਕਰਕੇ ਨਿਗਮ ਹਾਊਸ 'ਚ ਕਾਫੀ ਹੰਗਾਮਾ ਹੋਇਆ | ਮੀਟਿੰਗ ਦੀ ਸ਼ੁਰੂਆਤ 'ਚ ਹੀ ਕਾਂਗਰਸ ਦੇ ਕੌਂਸਲਰ ਦੇਸ ਰਾਜ ਜੱਸਲ, ਮਨਦੀਪ ਜੱਸਲ, ਨੀਰਜਾ ਜੈਨ ਸਮੇਤ ਹੋਰ ਕੌਂਸਲਰਾਂ ਇਸ ਗੱਲ ਤੋਂ ਨਾਰਾਜ਼ ਸੀ ਕਿ 5 ਮਹੀਨੇ ਪਹਿਲਾਂ 59 ਇਸ਼ਤਿਹਾਰੀ ਬੋਰਡਾਂ ਦਾ ਠੇਕਾ ਰੱਦ ਕਰਨ ਵਾਲਾ ਮਤਾ ਸਰਕਾਰ ਨੇ ਪਾਸ ਨਹੀਂ ਕੀਤਾ, ਜਿਸ 'ਚ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ | ਜੇਕਰ ਸਰਕਾਰ ਨੇ ਆਪਣੀ ਕਾਂਗਰਸ ਨਿਗਮ ਦੀ ਨਹੀਂ ਸੁਣਨੀ ਹੈ ਤਾਂ ਫਿਰ ਆਪਣੀ ਸਰਕਾਰ ਹੋਣ ਦਾ ਕਿ ਫ਼ਾਇਦਾ ਹੈ | ਕਾਂਗਰਸੀ ਕੌਂਸਲਰ ਦੇਸ ਰਾਜ ਜੱਸਲ ਦਾ ਕਹਿਣਾ ਸੀ ਕਿ ਮੇਅਰ ਜਗਦੀਸ਼ ਰਾਜਾ ਨੇ ਇਸ ਮਤੇ 'ਤੇ ਹਾਊਸ ਨੂੰ ਗੀਂਮਰਾਹ ਕੀਤਾ ਹੈ ਤੇ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਜੱਸਲ ਨੇ ਅਸਤੀਫ਼ਾ ਮੰਗਣ ਤੋਂ ਇਲਾਵਾ ਕਿਹਾ ਕਿ ਜੇਕਰ ਸਮੱਸਿਆਵਾਂ ਹੱਲ ਨਹੀਂ ਕਰਨੀਆਂ ਤਾਂ ਨਿਗਮ ਹਾਊਸ ਦੀ ਮੀਟਿੰਗ ਦਾ ਕੋਈ ਫ਼ਾਇਦਾ ਨਹੀਂ ਹੈ। ਸਾਢੇ ਚਾਰ ਸਾਲ ਤੋਂ ਸ਼ਹਿਰ ਦਾ ਬੇੜਾ ਗ਼ਰਕ ਹੋ ਰਿਹਾ ਹੈ। ਨੀਰਜਾ ਜੈਨ ਦਾ ਕਹਿਣਾ ਸੀ ਕਿ ਇਸ ਮਤੇ ਦੇ ਪਾਸ ਨਾ ਹੋਣ 'ਤੇ ਉਲਟਾ ਕਾਂਗਰਸ ਦੀ ਬਦਨਾਮੀ ਹੋ ਰਹੀ ਹੈ। ਕੌਂਸਲਰਾਂ ਨੇ ਕਿਹਾ ਕਿ ਨਿਗਮ, ਸਮਾਰਟ ਸਿਟੀ 'ਚ ਜੰਮ ਕੇ ਭ੍ਰਿਸ਼ਟਾਚਾਰ ਹੋ ਰਿਹਾ ਹੈ। ਹਾਊਸ ਦੀ ਮੀਟਿੰਗ 'ਚ ਭਾਜਪਾ ਕੌਂਸਲਰਾਂ ਨੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ। ਵਿਰੋਧੀ ਧਿਰ ਦੇ ਉੱਪ ਨੇਤਾ ਵਿਰੇਸ਼ ਮਿੰਟੂ ਦੀ ਅਗਵਾਈ 'ਚ ਭਾਜਪਾ ਦੇ ਕੌਂਸਲਰ ਨੇ ਸਟੇਜ 'ਤੇ ਜਾ ਕੇ ਮੇਅਰ ਅਤੇ ਕਮਿਸ਼ਨਰ ਦੇ ਅੱਗੇ ਬੈਨਰ ਲਗਾ ਕੇ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਮਾਰੇ ਤੇ ਇਸ ਦੇ ਜਵਾਬ 'ਚ ਕਾਂਗਰਸੀ ਕੌਂਸਲਰਾਂ ਨੇ ਵੀ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ। ਜਦੋਂ ਭਾਜਪਾ ਕੌਂਸਲਰ ਕਾਫੀ ਸਮੇਂ ਤੱਕ ਮੇਅਰ ਦੇ ਅੱਗੇ ਤੋਂ ਨਹੀਂ ਹਟੇ ਤਾਂ ਮਹਿਲਾ ਕਾਂਗਰਸੀ ਕੌਂਸਲਰ ਨੇ ਸਟੇਜ 'ਤੇ ਮੇਅਰ ਅਤੇ ਕਮਿਸ਼ਨਰ ਦੇ ਪਿਛਲੇ ਪਾਸੇ ਖੜ੍ਹੇ ਹੋ ਕੇ ਮੋਦੀ ਸਰਕਾਰ ਮੁਰਦਾਬਾਦ ਤੇ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਲਗਾਏ। ਦੋਵਾਂ ਵਿਚਕਾਰ ਕਾਫੀ ਸਮੇਂ ਦੌਰਾਨ ਰੇੜਕਾ ਬਣਿਆ ਰਿਹਾ। ਆਖ਼ਰ ਮਹਿਲਾ ਕਾਂਗਰਸੀ ਕੌਂਸਲਰਾਂ ਨੇ ਹੀ ਭਾਜਪਾ ਮਹਿਲਾ ਕੌਂਸਲਰਾਂ ਨੂੰ ਮਨਾ ਕੇ ਉੱਥੋਂ ਉਠਾਇਆ। ਬਾਅਦ 'ਚ ਭਾਜਪਾ ਕੌਂਸਲਰਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਬਾਈਕਾਟ ਕੀਤਾ। ਸੁਸ਼ੀਲ ਸ਼ਰਮਾ ਤੇ ਪ੍ਰਭਦਿਆਲ, ਵਿਕੀ ਕਾਲੀਆ ਵਿਚਕਾਰ ਕਾਫੀ ਦੇਰ ਤੱਕ ਬਹਿਸ ਹੋਈ। ਸਵਾ ਤਿੰਨ ਵਜੇ ਸ਼ੁਰੂ ਹੋਈ ਹਾਊਸ ਦੀ ਮੀਟਿੰਗ ਕਰੀਬ ਢਾਈ ਘੰਟੇ ਤੱਕ ਚੱਲੀ ਤੇ 20 ਮਿੰਟ 'ਚ ਏਜੰਡਾ ਪਾਸ ਕਰ ਦਿੱਤਾ ਗਿਆ। ਕੌਂਸਲਰਾਂ ਨੇ ਮੀਟਿੰਗ 'ਚ ਸਮਾਰਟ ਸਿਟੀ ਦੇ ਕਰੋੜਾਂ ਦੇ ਪ੍ਰਾਜੈਕਟਾਂ 'ਤੇ ਧਾਂਦਲੀਆਂ ਦੇ ਦੋਸ਼ ਲਗਾਏ।
ਪਾਸ ਹੋਏ ਅਹਿਮ ਮਤੇ
ਨਗਰ ਨਿਗਮ ਹਾਊਸ ਦੀ ਮੀਟਿੰਗ 'ਚ 41 ਨੰਬਰ ਮਤੇ ਨੂੰ ਛੱਡ ਕੇ ਸਾਰੇ ਏਜੰਡੇ ਨੂੰ ਪਾਸ ਕਰ ਦਿੱਤਾ ਗਿਆ, ਜਿਨ੍ਹਾਂ 'ਚ ਲੋਕਾਂ ਵਲੋਂ ਪਾਣੀ ਸੀਵਰੇਜ ਦੇ 75 ਕਰੋੜ ਰੁਪਏ ਦੀ ਅੱਧੀ ਰਕਮ ਮੁਆਫ਼ ਕਰਨ ਦੀ ਸਿਫ਼ਾਰਸ਼ ਵਾਲਾ ਮਤਾ ਸ਼ਾਮਿਲ ਹੈ। ਇਸ ਤੋਂ ਇਲਾਵਾ ਸਮਾਰਟ ਸਿਟੀ ਦੇ ਕੰਮਾਂ ਨੂੰ ਪਾਸ ਕਰਨ ਲਈ ਕੌਂਸਲਰਾਂ ਕੋਲੋਂ ਐੱਨ. ਓ. ਸੀ. ਲੈਣ ਵਾਲਾ ਮਤਾ ਸ਼ਾਮਿਲ ਕੀਤਾ ਗਿਆ ਹੈ।

ਮਸਲਿਆਂ 'ਤੇ ਚਰਚਾ ਕਰਨ ਦੀ ਥਾਂ ਬਾਈਕਾਟ ਕਰ ਕੇ ਚਲੇ ਗਏ ਭਾਜਪਾ ਕੌ ਾਸਲਰ

ਇਕ ਦਿਨ ਪਹਿਲਾਂ ਭਾਜਪਾ ਕੌਂਸਲਰਾਂ ਨੇ ਮੀਟਿੰਗ ਕੀਤੀ ਸੀ ਕਿ ਉਹ ਸ਼ਹਿਰ ਦੇ ਮੁੱਦੇ ਪ੍ਰਮੁੱਖਤਾ ਨਾਲ ਉਠਾਉਣਗੇ ਤੇ ਉਹ ਮੇਅਰ ਜਗਦੀਸ਼ ਰਾਜਾ ਤੋਂ ਸ਼ਹਿਰ ਦੀ ਮਾੜੀ ਹਾਲਤ ਲਈ ਜਵਾਬ ਮੰਗਣਗੇ ਪਰ ਵੱਡੀਆਂ ਡੀਂਗਾਂ ਮਾਰਨ ਵਾਲੇ ਭਾਜਪਾ ਕੌਂਸਲਰ ਕੁਝ ਸਮੇਂ ਤੱਕ ਬੈਨਰ ...

ਪੂਰੀ ਖ਼ਬਰ »

ਖਰਾਬ ਮੌਸਮ ਦੇ ਬਾਵਜੂਦ ਬਸਪਾ ਵਲੋਂ ਕਿਸਾਨੀ ਅੰਦੋਲਨ ਦੇ ਹੱਕ 'ਚ ਰੋਸ ਮਾਰਚ

ਜਲੰਧਰ, 27 ਜੁਲਾਈ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਹਰੇਕ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਵਿਸ਼ਾਲ ਰੋਸ ਮਾਰਚ ਕੀਤੇ ਗਏ | ਇਨ੍ਹਾਂ ਰੋਸ ਮਾਰਚਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਧੋਖੇ ਨਾਲ ਏ. ਟੀ. ਐੱਮ. ਕਾਰਡ ਬਦਲਣ ਵਾਲਾ ਕੀਤਾ ਪੁਲਿਸ ਹਵਾਲੇ

ਮਕਸੂਦਾਂ, 27 ਜੁਲਾਈ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਗੁੱਜਾ ਪੀਰ ਰੋਡ 'ਤੇ ਇਕ ਏ. ਟੀ. ਐੱਮ. ਤੋਂ ਧੋਖੇ ਨਾਲ ਲੋਕਾਂ ਦੇ ਏ. ਟੀ. ਐੱਮ. ਕਾਰਡ ਬਦਲਣ ਵਾਲਾ ਵਿਅਕਤੀ ਲੋਕਾਂ ਨੇ ਕਾਬੂ ਕਰ ਕੇ ਪੁਲਿਸ ਹਵਾਲੇ ਕੀਤਾ | ਕਾਬੂ ਕੀਤੇ ਦੋਸ਼ੀ ਦੀ ਪਛਾਣ ਗੋਪਾਲ ਉਰਫ਼ ਸੂਰਜ ...

ਪੂਰੀ ਖ਼ਬਰ »

ਇਕ ਹਜ਼ਾਰ ਕੋਵੀਸ਼ੀਲਡ ਤੇ 2900 ਕੋਵੈਕਸੀਨ ਟੀਕੇ ਲੱਗੇ

ਜਲੰਧਰ, 27 ਜੁਲਾਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਿਹਤ ਵਿਭਾਗ ਨੂੰ ਬੀਤੀ ਰਾਤ ਆਈ 1 ਹਜ਼ਾਰ ਕੋਵੀਸ਼ੀਲਡ ਟੀਕਿਆਂ ਦੀ ਸਪਲਾਈ ਦੀ ਅੱਜ ਇਕੋ ਦਿਨ 'ਚ ਖ਼ਪਤ ਹੋ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ 2900 ਕੋਵੈਕਸੀਨ ਟੀਕੇ ਵੀ ਲਗਾਏ ਗਏ ਹਨ | ਹੁਣ ਸਿਹਤ ਵਿਭਾਗ ਕੋਲ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਧਾਰਮਿਕ ਸਥਾਨਾਂ ਤੇ ਸੰਵੇਦਨਸ਼ੀਲ ਜਗ੍ਹਾ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਜਾਂਚ

ਜਲੰਧਰ, 27 ਜੁਲਾਈ (ਐੱਮ. ਐੱਸ. ਲੋਹੀਆ)- ਸ਼ਹਿਰ 'ਚ ਦਿਨ-ਬ-ਦਿਨ ਖ਼ਰਾਬ ਹੁੰਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਵਲੋਂ ਖੁਦ ਫੀਲਡ 'ਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੁੱਖਤਾ ਬਣਾਉਣ ਲਈ ...

ਪੂਰੀ ਖ਼ਬਰ »

ਨਿੱਕੂ ਪਾਰਕ 'ਚ ਜਲਦ ਚਾਲੂ ਹੋਣਗੇ ਕੋਲੰਬਸ ਤੇ ਬ੍ਰੇਕ ਡਾਂਸ ਝੂਲੇ-ਘਨਸ਼ਿਆਮ ਥੋਰੀ

ਜਲੰਧਰ, 27 ਜੁਲਾਈ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਕੂ ਪਾਰਕ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਸਦਕਾ ਪਾਰਕ 'ਚ 3 ਹੋਰ ਮੁੱਖ ਝੂਲੇ ਜਲਦ ਚਾਲੂ ਹੋ ਰਹੇ ਹਨ , ਜਿਸ ਨਾਲ ਆਮ ਲੋਕਾਂ ਤੇ ਖਾਸ ਕਰਕੇ ਬੱਚਿਆਂ ਲਈ ਮਨੋਰੰਜਨ ਦੇ ਦਾਇਰੇ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਬੈਂਕਾਂ, ਗਹਿਣਿਆਂ ਦੀਆਂ ਦੁਕਾਨਾਂ ਤੇ ਵਿੱਤੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ, 27 ਜੁਲਾਈ (ਐੱਮ. ਐੱਸ. ਲੋਹੀਆ)–ਸ਼ਹਿਰ 'ਚ ਲੁੱਟ ਜਿਹੀ ਕਿਸੇ ਵਾਰਦਾਤ ਨੂੰ ਹੋਣ ਤੋਂ ਰੋਕਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਬੈਂਕਾਂ, ਗਹਿਣਿਆਂ ਦੀਆਂ ਦੁਕਾਨਾਂ, ਮਨੀ ਐਕਸਚੇਂਜਰ ਅਤੇ ਵਿੱਤੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਜਿਲਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ ਬੈਲਟ ਦੀ ਪ੍ਰੀਖਿਆ 30 ਤੋਂ

ਜਲੰਧਰ, 27 ਜੁਲਾਈ (ਸਾਬੀ)-ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਵਲੋਂ 30 ਤੇ 31 ਜੁਲਾਈ ਨੂੰ ਪੀਲੀ, ਸੰਤਰੀ, ਹਰੀ, ਨੀਲੀ ਬੈਲਟ ਦੀ ਪ੍ਰੀਖਿਆ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਜਲੰਧਰ (ਦਿਹਾਤੀ) 'ਚ ਠੀਕਰੀ ਪਹਿਰਾ ਲਗਾਉਣ ਸਬੰਧੀ ਹੁਕਮ ਜਾਰੀ

ਜਲੰਧਰ, 27 ਜੁਲਾਈ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ-3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 27 ਜੁਲਾਈ (ਹਰਵਿੰਦਰ ਸਿੰਘ ਫੁੱਲ)-15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਵਲੋਂ ਅੱਜ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਉਤਸ਼ਾਹ ਵਧਿਆ-ਮੱਟੂ

ਜਲੰਧਰ, 27 ਜੁਲਾਈ (ਜਸਪਾਲ ਸਿੰਘ)-ਸਿਟੀ ਵਾਲਮੀਕਿ ਸਭਾ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਸੀਨੀਅਰ ਆਗੂ ਅਮਿਤ ਮੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਇੰਡਸਟਰੀਅਲ ਅਸਟੇਟ 'ਚ ਮੀ ਾਹ ਪੈਣ 'ਤੇ ਭਰੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਜਲੰਧਰ, 27 ਜੁਲਾਈ (ਸ਼ਿਵ)-ਵਾਰਡ ਨੰਬਰ-5 'ਚ ਕੌਂਸਲਰ ਪਤੀ ਤੇ ਅਕਾਲੀ ਆਗੂ ਕੁਲਦੀਪ ਸਿੰਘ ਲੁਬਾਣਾ ਨੇ ਇੰਡਸਟਰੀਅਲ ਅਸਟੇਟ 'ਚ 5 ਮਹੀਨੇ ਪਹਿਲਾਂ ਬਣੀ ਸੜਕ ਦੇ ਮਾਮਲੇ ਦਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਨਿਗਮ ਨੇ ਕਮਿਸ਼ਨ ਖਾਣ ਦੀ ਖ਼ਾਤਰ ਇਸ ਜਗ੍ਹਾ 'ਤੇ ਸੜਕ ਬਣਾਈ ਪਰ ਰੋਡ ...

ਪੂਰੀ ਖ਼ਬਰ »

15 ਅਗਸਤ ਤੋਂ ਇਕ ਬਿੱਲ 'ਤੇ ਹੀ ਵਸੂਲ ਹੋਣਗੇ ਪਾਣੀ, ਜਾਇਦਾਦ ਕਰ ਤੇ ਲਾਇਸੰਸ ਫ਼ੀਸ

ਜਲੰਧਰ, 27 ਜੁਲਾਈ (ਸ਼ਿਵ)-ਨਗਰ ਨਿਗਮ ਜਲੰਧਰ ਵਲੋਂ 15 ਅਗਸਤ ਨੂੰ ਲੋਕਾਂ ਨੂੰ ਇਕ ਬਿੱਲ ਭੇਜ ਕੇ ਹੀ ਉਨ੍ਹਾਂ ਕੋਲ ਜਾਇਦਾਦ ਟੈਕਸ, ਪਾਣੀ ਤੇ ਸੀਵਰੇਜ ਦੇ ਬਿੱਲ ਤੋਂ ਇਲਾਵਾ ਲਾਇਸੰਸ ਫ਼ੀਸ ਵਸੂਲੀ ਕਰਨ ਦਾ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਉਲੰਪੀਅਨ ਸੰਦੀਪ ਕੁਮਾਰ ਦਾ ਸਵਾਗਤ

ਜਲੰਧਰ, 27 ਜੁਲਾਈ (ਸਾਬੀ) ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਉਮੇਸ਼ ਸ਼ਰਮਾ ਨੇ ਟੋਕੀਓ ਉਲੰਪਿਕ ਦੇ ਵੇਟ ਲਿਫ਼ਟਿੰਗ ਮੁਕਾਬਲੇ 'ਚੋਂ ਚਾਂਦੀ ਦਾ ਤਗਮਾ ਜੇਤੂ ਮਹਿਲਾ ਵੇਟ ਲਿਫਟਰ ਮੀਰਾਂਬਾਈ ਚਾਨੂੰ ਦੇ ਸਹਾਇਕ ਕੋਚ ਉਲੰਪੀ ਅਨ ਸੰਦੀਪ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਜਲੰਧਰ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ

ਜਲੰਧਰ, 27 ਜੁਲਾਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਜਲੰਧਰ ਅਧੀਨ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ ਵਿਖੇ 2 ਅਗਸਤ 2021 ਤੋਂ 3 ਮਹੀਨੇ ਦੇ ਬੇਸਿਕ ਕੰਪਿਊਟਰ ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਲਈ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਲੜਕੀਆਂ ਦੀ ਪਹਿਲੀ ਪਸੰਦ

ਜਲੰਧਰ, 27 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖਾਲਸਾ ਕਾਲਜ ਫ਼ਾਰ ਵੁਮੈਨ ਜਲੰਧਰ ਦੇ ਸਾਰੇ ਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਪਿ੍ੰਸੀਪਲ ਡਾ. ਨਵਜੋਤ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸੰਸਥਾ 'ਚ ਹਰ ਇਕ ...

ਪੂਰੀ ਖ਼ਬਰ »

ਨਿਊ ਦਸਮੇਸ਼ ਨਗਰ 'ਚ ਬਿਜਲੀ ਦੀਆਂ ਤਾਰਾਂ ਨੀਵੀਂਆਂ ਹੋਣ ਕਾਰਨ ਜਾਨ ਦਾ ਖ਼ਤਰਾ

ਜਲੰਧਰ ਛਾਉਣੀ, 27 ਜੁਲਾਈ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੇ ਰਾਮਾ ਮੰਡੀ 'ਚ ਸਥਿਤ ਮੁਹੱਲਾ ਨਿਊ ਦਸਮੇਸ਼ ਨਗਰ 'ਚ ਬੀਤੇ ਕਾਫ਼ੀ ਸਮੇਂ ਤੋਂ ਬਿਜਲੀ ਦੀਆਂ ਤਾਰਾਂ ਕਾਫ਼ੀ ਨੀਵੀਂਆਂ ਹੋਣ ਕਾਰਨ ਖੇਤਰ ਵਾਸੀਆਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਜਲੰਧਰ-1 ਡਾ. ਜੈਇੰਦਰ ਸਿੰਘ ਦਾ ਤਬਾਦਲਾ

ਜਲੰਧਰ, 27 ਜੁਲਾਈ (ਚੰਦੀਪ ਭੱਲਾ)-ਬੀਤੇ ਦਿਨ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਆਈ. ਏ. ਐੱਸ ਅਤੇ ਪੀ. ਸੀ. ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਤੇ ਇਸੇ ਦੌਰਾਨ ਐੱਸ. ਡੀ. ਐੱਮ. ਜਲੰਧਰ-1 ਡਾ. ਜੈਇੰਦਰ ਸਿੰਘ ਦਾ ਵੀ ਤਬਾਦਲਾ ਕੀਤਾ ਗਿਆ ਹੈ | ਉਨ੍ਹਾਂ ਨੂੰ ਜਲੰਧਰ ...

ਪੂਰੀ ਖ਼ਬਰ »

ਚੋਣਾਂ ਲਈ ਡਟ ਜਾਵੇ ਰਾਹੁਲ, ਪਿ੍ਅੰਕਾ ਗਾਂਧੀ ਸੈਨਾ-ਹੈਨਰੀ

ਜਲੰਧਰ, 27 ਜੁਲਾਈ (ਸ਼ਿਵ)-ਰਾਹੁਲ-ਪਿ੍ਅੰਕਾ ਗਾਂਧੀ ਸੈਨਾ ਕਾਂਗਰਸ ਜਲੰਧਰ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮਨਦੀਪ ਕੌਰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ, ਰਣਜੀਤ ਕੌਰ, ਨੀਲਮ ਰਾਣੀ, ਸੁਰਿੰਦਰ ...

ਪੂਰੀ ਖ਼ਬਰ »

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਗੂੰਗਾ-ਬੋਲਾ ਵਿਅਕਤੀ ਲਾਪਤਾ

ਮਕਸੂਦਾਂ, 27 ਜੁਲਾਈ (ਲਖਵਿੰਦਰ ਪਾਠਕ)-ਬੀਤੇ ਦਿਨ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਇਕ 28 ਸਾਲਾ ਗੂੰਗਾ-ਬੋਲਾ ਵਿਅਕਤੀ ਲਾਪਤਾ ਹੋ ਗਿਆ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਉਸ ਦੇ ਪਿਤਾ ਵਲੋਂ ਰੇਲਵੇ ਪੁਲਿਸ ਨੂੰ ਦਿੱਤੀ ਗਈ | 'ਅਜੀਤ' ਭਵਨ 'ਚ ਪੁੱਜੇ ਪੀੜਤ ਦੇ ਪਿਤਾ ਤੇਜ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ 'ਚ ਟਰਾਂਸਪੋਰਟਾਂ ਸ਼ਿਫਟ ਨਾ ਕਰਨ ਦੀ ਟਰੱਸਟ ਨੂੰ ਕੀਤੀ ਸ਼ਿਕਾਇਤ

ਜਲੰਧਰ, 27 ਜੁਲਾਈ (ਸ਼ਿਵ)-ਸਮਾਜ ਸੇਵਕ ਸੰਜੇ ਸਹਿਗਲ ਨੇ ਇੰਪਰੂਵਮੈਂਟ ਟਰੱਸਟ, ਨਗਰ ਨਿਗਮ ਨੂੰ ਇਕ ਸ਼ਿਕਾਇਤ ਕਰਕੇ ਪਟੇਲ ਚੌਕ ਅਤੇ ਉਸ ਦੇ ਆਲ਼ੇ-ਦੁਆਲੇ ਬਣੀਆਂ ਟਰਾਂਸਪੋਰਟ ਨੂੰ ਟਰਾਂਸਪੋਰਟ ਨਗਰ 'ਚ ਸ਼ਿਫ਼ਟ ਨਾ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਹੈ ਕਿ ਜੇਕਰ ਸ਼ਿਫ਼ਟ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਦੇ 7 ਵਿਦਿਆਰਥੀਆਂ ਦੀ ਡੀ. ਸੀ. ਦਫ਼ਤਰ 'ਚ ਇੰਟਰਨਸ਼ਿਪ ਲਈ ਚੋਣ

ਜਲੰਧਰ, 27 ਜੁਲਾਈ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸਾਊਥ ਕੈਂਪਸ ਸ਼ਾਹਪੁਰ ਅਤੇ ਨਾਰਥ ਕੈਂਪਸ ਮਕਸੂਦਾਂ ਦੇ 7 ਵਿਦਿਆਰਥੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਦਫ਼ਤਰ 'ਚ ਇੰਟਰਨਸ਼ਿਪ ਵਜੋਂ ਚੋਣ ਹੋਈ | ਇਨ੍ਹਾਂ ਵਿਦਿਆਰਥੀਆਂ 'ਚ ਲਾਅ, ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੇ ਕਾਰਕੁਨ ਵੱਡੀ ਗਿਣਤੀ 'ਚ ਹੱਲਾ ਬੋਲ ਰੈਲੀ 'ਚ ਕਰਨਗੇ ਸ਼ਮੂਲੀਅਤ

ਜਲੰਧਰ, 27 ਜੁਲਾਈ (ਰਣਜੀਤ ਸਿੰਘ ਸੋਢੀ)-ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਉਣ, ਕੱਚੇ ਅਧਿਆਪਕਾਂ, ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਤੇ ਮੁਲਾਜ਼ਮਾਂ ਦੇ ਦੇਰ ਤੋਂ ਲੰਬਿਤ ਪਏ ਮਸਲਿਆਂ ਦੇ ਹੱਲ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ ਨੇੜੇ ਪਏ ਕੂੜੇ ਤੋਂ ਲੋਕ ਪ੍ਰੇਸ਼ਾਨ

ਚੁਗਿੱਟੀ/ਜੰਡੂਸਿੰਘਾ, 27 ਜੁਲਾਈ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਨੇੜੇ ਫੁੱਟਪਾਥ 'ਤੇ ਪਏ ਕੂੜੇ ਤੋਂ ਆਉਂਦੀ ਬਦਬੂ ਹਵਾ ਦੇ ਪ੍ਰਦੂਸ਼ਿਤ ਹੋਣ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਆਉਂਦੇ-ਜਾਂਦੇ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਪਿੰਡ ਸਮਰਾਏ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਤੇ ਛਾਪੇਮਾਰੀ

ਜਮਸ਼ੇਰ ਖਾਸ, 27 ਜੁਲਾਈ (ਅਵਤਾਰ ਤਾਰੀ)-ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਸਮਰਾਏ 'ਚ ਚੌਲਾਂਗ ਰੋਡ 'ਤੇ ਮਿੱਟੀ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਥਾਣਾ ਸਦਰ ਵਿਚ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ | ਥਾਣਾ ਸਦਰ ਦੇ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਠਾਨਕੋਟ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਕਸੂਦਾਂ, 27 ਜੁਲਾਈ (ਸਤਿੰਦਰਪਾਲ ਸਿੰਘ)-ਜਲੰਧਰ-ਪਠਾਨਕੋਟ ਬਾਈਪਾਸ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਸਾਹਮਣੇ ਪਾਸੇ ਵਲੋਂ ਆ ਰਹੇ ਟਰੱਕ ਨਾਲ ਟਕਰਾ ਗਏ | ਹਾਦਸਾ ਏਨਾ ਭਿਆਨਕ ਸੀ ਕਿ ਇਕ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਮੋਦੀ ਸਰਕਾਰ ਨਹੀਂ ਗੰਭੀਰ-ਸਿੱਖ ਤਾਲਮੇਲ ਕਮੇਟੀ

ਜਲੰਧਰ, 27 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਹਰਜਿੰਦਰ ਸਿੰਘ ਵਿਕੀ ਖ਼ਾਲਸਾ ਤੇ ਪਰਮਿੰਦਰ ਸਿੰਘ ਦਸਮੇਸ਼ ਨਗਰ ਨੇ ਇਕ ਸਾਂਝੇ ਬਿਆਨ ਰਾਹੀਂ ...

ਪੂਰੀ ਖ਼ਬਰ »

ਕਾਲਾ ਬੱਕਰਾ ਦੇ ਇਕ ਵਿਅਕਤੀ ਦੇ ਪਲਾਟ ਦੀਆਂ ਧੋਖੇ ਨਾਲ ਫਰਦਾਂ ਕਢਵਾ ਕੇ ਉਨ੍ਹਾਂ ਉੱਪਰ ਜਾਅਲੀ ਜ਼ਮਾਨਤਾਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਕਿਸ਼ਨਗੜ੍ਹ, 27 ਜੁਲਾਈ (ਪ.ਪ)-ਪਿੰਡ ਕਾਲਾ ਬੱਕਰਾ ਦੇ ਨਿਵਾਸੀ ਸੇਵਾ ਰਾਮ ਪੁੱਤਰ ਨਸੀਬ ਚੰਦ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਹੈ, ਜਿਸ ਵਿਚ ਉਸ ਨੇ ਆਪਣੇ ਬਿਆਨਾਂ 'ਚ ਦੱਸਿਆ ਹੈ ਕਿ ਉਸ ਦੀ ਪਿੰਡ ਕਾਲਾ ਬੱਕਰਾ 'ਚ 10 ਮਰਲੇ 3 ਸਰਸਾਈ ਰਕਬਾ ...

ਪੂਰੀ ਖ਼ਬਰ »

ਇੰਡੋ ਸਵਿਸ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ

ਨਕੋਦਰ, 27 ਜੁਲਾਈ (ਗੁਰਵਿੰਦਰ ਸਿੰਘ)-ਸਥਾਨਕ ਇੰਡੋ ਸਵਿੱਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਦਾ 10ਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਆਈ. ਸੀ. ਐੱਸ. ਈ. ਵਲੋਂ ਐਲਾਨੇ ਗਏ ਨਤੀਜਿਆਂ ਮੁਤਾਬਿਕ ਜਿੱਥੇ ਕਿਰਨਪ੍ਰੀਤ ਕੌਰ ਨੇ 89 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫਿਲੌਰ, 27 ਜੁਲਾਈ (ਵਿਪਨ ਗੈਰੀ)- ਪਿੰਡ ਕਤਪਾਲੌ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸੂਚਨਾ ਅਨੁਸਾਰ ਮਿ੍ਤਕ ਦੀ ਪਹਿਚਾਣ ਕੁਲਵਿੰਦਰ ਕੁਮਾਰ ਵਾਸੀ ਕਾਤਪਾਲੌ ਵਜੋਂ ਹੋਈ ਜੋ ਫਿਲੌਰ ਕਚਿਹਰੀ 'ਚ ਕੰਮ ਕਰਦਾ ਸੀ | ਹਰ ਰੋਜ਼ ਦੀ ਤਰ੍ਹਾਂ ...

ਪੂਰੀ ਖ਼ਬਰ »

ਵਿਕਰਮਜੀਤ ਸਿੰਘ ਚੌਧਰੀ ਨੇ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ

ਅੱਪਰਾ, 27 ਜੁਲਾਈ (ਦਲਵਿੰਦਰ ਸਿੰਘ ਅੱਪਰਾ)-ਅੱਜ ਕਸਬਾ ਅੱਪਰਾ ਤੇ ਆਸ-ਪਾਸ ਦੇ ਇਲਾਕੇ 'ਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਪਤਾ ਲੱਗਾ ਕਿ ਨਗਰ-ਅੱਪਰਾ-ਚਾਹਲ ਕਲਾਂ ਸੜਕ ਦਾ ਨਿਰਮਾਣ ਸ਼ੁਰੂ ਹੋ ਰਿਹਾ ਹੈ | ਪਿਛਲੇ ਲੰਬੇ ਸਮੇਂ ਤੋਂ ਆਪਣੀ ਮਾੜੀ ਹਾਲਤ ਕਾਰਨ ਮੀਡੀਆ 'ਚ ...

ਪੂਰੀ ਖ਼ਬਰ »

ਮਨਾਪੁਰਮ ਗੋਲਡ ਲੋਨ 'ਤੇ ਹੋਈਆਂ ਹੁਣ ਤੱਕ ਦੀਆਂ ਸਾਰੀਆਂ ਲੁੱਟਾਂ ਦੀ ਜਾਂਚ ਸ਼ੁਰੂ

ਜਲੰਧਰ, 27 ਜੁਲਾਈ (ਐੱਮ. ਐੱਸ. ਲੋਹੀਆ)-ਅਰਬਨ ਅਸਟੇਟ ਫੇਜ਼-2 ਦੀ ਮਾਰਕੀਟ 'ਚ ਚੱਲ ਰਹੇ ਮਨਾਪੁਰਮ ਗੋਲਡ ਲੋਨ ਦੇ ਦਫ਼ਤਰ 'ਚੋਂ ਹੋਈ ਢਾਈ ਕਰੋੜ ਦੀ ਕੀਮਤ ਦੇ ਸੋਨੇ ਅਤੇ 2 ਲੱਖ 35 ਹਜ਼ਾਰ ਦੀ ਨkਦੀ ਦੀ ਡਕੈਤੀ ਦੇ ਮਾਮਲੇ 'ਚ ਜਲੰਧਰ ਪੁਲਿਸ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX