ਤਾਜਾ ਖ਼ਬਰਾਂ


ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  3 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  15 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  55 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ੍ਰੀ ਮੁਕਤਸਰ ਸਾਹਿਬ

ਡਿਪਟੀ ਸਪੀਕਰ ਭੱਟੀ ਦੇ ਦਫ਼ਤਰ ਮੂਹਰੇ ਮਜ਼ਦੂਰਾਂ ਨੇ ਕੀਤਾ ਰੋਸ ਮੁਜ਼ਾਹਰਾ

ਮਲੋਟ, 27 ਜੁਲਾਈ (ਰਣਜੀਤ ਸਿੰਘ ਪਾਟਿਲ)- ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਅੱਜ ਵੱਡੀ ਗਿਣਤੀ 'ਚ ਖੇਤ ਮਜ਼ਦੂਰ ਮਰਦ, ਔਰਤਾਂ ਵਲੋਂ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਮਲੋਟ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੂੰ ਮੰਗ ਪੱਤਰ ਸੌਂਪਿਆ | ਇਸ ਤੋਂ ਪਹਿਲਾਂ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਸਮੇਂ ਜੁੜੇ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਸੂਬਾਈ ਆਗੂ ਜਗਜੀਤ ਸਿੰਘ ਜੱਸੇਆਣਾ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਲਖਵੰਤ ਸਿੰਘ ਕਿਰਤੀ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਚੋਣ ਵਾਅਦੇ ਮੁਤਾਬਿਕ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੀ ਥਾਂ ਸਿਰਫ਼ ਕੋਆਪਰੇਟਿਵ ਸੁਸਾਇਟੀਆਂ ਦੇ ਕਰਜ਼ੇ ਮੁਆਫ਼ ਕਰਨ ਦੇ ਐਲਾਨ ਰਾਹੀਂ ਮਜ਼ਦੂਰਾਂ ਨਾਲ ਧੋਖਾ ਕੀਤਾ ਹੈ ਅਤੇ ਮਜ਼ਦੂਰਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਥਾਂ ਹਜ਼ਾਰਾਂ ਰੁਪਏ ਦੇ ਬਿੱਲ ਭੇਜ ਕੇ ਮਜ਼ਦੂਰਾਂ ਦੇ ਮੀਟਰ ਪੁੱਟ ਦਿੱਤੇ ਗਏ | ਮਜ਼ਦੂਰਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਅੱਗੇ ਵਾਸਤੇ ਮਜ਼ਦੂਰਾਂ ਨੂੰ ਬਿਨਾਂ ਵਿਆਜ ਲੰਮੀ ਮਿਆਦ ਦੇ ਕਰਜ਼ੇ ਦੇਣ ਦਾ ਪ੍ਰਬੰਧ ਕੀਤਾ ਜਾਵੇ | ਮਜ਼ਦੂਰਾਂ ਸਿਰ ਖੜ੍ਹੇ ਬਿਜਲੀ ਬਕਾਏ ਖ਼ਤਮ ਕਰਕੇ ਸਮੁੱਚੇ ਬਿੱਲ ਮੁਆਫ਼ ਕੀਤੇ ਜਾਣ, ਨਿੱਜੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ, ਕੋਰੋਨਾ ਤੋਂ ਬਚਾਅ ਲਈ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਸਟਾਫ਼ ਦੀ ਪੱਕੀ ਭਰਤੀ ਕੀਤੀ ਜਾਵੇ ਅਤੇ ਹਸਪਤਾਲਾਂ, ਵੈਂਟੀਲੇਟਰਾਂ, ਆਕਸੀਜਨ ਤੇ ਦਵਾਈਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਇਸ ਸਮੇਂ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖੁਰਦ, ਭਗਵਾਨ ਸਿੰਘ ਘੱਗਾ, ਕਾਕਾ ਸਿੰਘ ਖੁੰਡੇ ਹਲਾਲ ਤੇ ਕਾਲਾ ਸਿੰਘ ਸਿੰਘੇਵਾਲਾ ਨੇ ਵੀ ਸੰਬੋਧਨ ਕੀਤਾ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇ ਵਾਲਾ ਨੇ ਵੀ ਸੰਬੋਧਨ ਕੀਤਾ | ਇਸੇ ਦੌਰਾਨ ਮਜ਼ਦੂਰਾਂ ਨਾਲ ਭਰਾਤਰੀ ਸਾਂਝ ਪ੍ਰਗਟਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚਾਹ ਦਾ ਲੰਗਰ ਲਾਇਆ ਗਿਆ |

ਖੇਤੀ ਕਾਨੂੰਨਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਸਪਾ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਸਪਾ ਦੇ ਸੂਬਾ ਇੰਚਾਰਜ ਰਣਧੀਰ ਸਿੰਘ ਬਹਿਣੀਵਾਲ ਦੇ ਦਿਸ਼ਾ-ਨਿਰਦੇਸ਼ ਅਤੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਬਸਪਾ ਵਲੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਹਰਮਹਿੰਦਰ ਪਾਲ)-ਖੇਤ ਮਜ਼ਦੂਰ ਅਤੇ ਦਲਿਤ ਜਥੇਬੰਦੀਆਂ ਨੇ 2 ਮਾਰਚ 2021 ਦੇ ਕੇਂਦਰ ਸਰਕਾਰ ਵਲੋਂ ਦਿੱਤੇ ਫ਼ੈਸਲੇ ਦੇ ਵਿਰੋਧ ਵਿਚ ਬਲਾਕ ਪ੍ਰਧਾਨ ਜੰਗੀਰ ਸਿੰਘ ਰੁਪਾਣਾ ਤੇ ਲਖਵੀਰ ਸਿੰਘ ਲੱਖਾ ਤਖਤ ਮਲਾਣਾ ਦੀ ਅਗਵਾਈ ਵਿਚ ਬੀ.ਡੀ.ਪੀ.ਓ ...

ਪੂਰੀ ਖ਼ਬਰ »

ਕੈਂਸਰ ਨਾਲ ਨੌਜਵਾਨ ਦੀ ਮੌਤ

ਰੁਪਾਣਾ, 27 ਜੁਲਾਈ (ਜਗਜੀਤ ਸਿੰਘ) - ਸਰਕਾਰ ਦੀਆਂ ਗਲਤ ਨੀਤੀਆਂ ਅਤੇ ਪੁਲਿਸ ਦੇ ਜਬਰ ਨੇ ਗਰੀਬ ਪਰਿਵਾਰ ਦਾ ਨੌਜਵਾਨ ਮੌਤ ਦੀ ਘਾਟ ਉਤਾਰ ਦੇਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਜਗਸੀਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਰੁਪਾਣਾ ਜੋ ਕਿ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜ਼ਰਾਂ ਵਲੋਂ ਕਲਮ ਛੋੜ ਹੜਤਾਲ ਜਾਰੀ

ਮਲੋਟ, 27 ਜੁਲਾਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜ਼ਰਾਂ ਵਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਾ ਮਨਜ਼ੂਰ ਕਰਦਿਆਂ 26 ਜੁਲਾਈ ਤੋਂ 28 ਜੁਲਾਈ ਤੱਕ ਕਲਮ ਛੋੜ ਹੜਤਾਲ ਜਾਰੀ ਹੈ | ਹੜਤਾਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਅਤੇ ...

ਪੂਰੀ ਖ਼ਬਰ »

2 ਗਾਵਾਂ ਦੀ ਰਹੱਸਮਈ ਬਿਮਾਰੀ ਨਾਲ ਮੌਤ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਆਗੂ ਮਲਕੀਅਤ ਸਿੰਘ ਥਾਂਦੇਵਾਲਾ ਨੇ ਦੱਸਿਆ ਕਿ ਪਿੰਡ ਅਮਨਗੜ੍ਹ ਵਿਚ ਇਕ ਕਿਸਾਨ ਜਗਜੀਤ ਸਿੰਘ ਪੁੱਤਰ ਮਿੱਠੂ ਸਿੰਘ ਦੇ ਘਰ ਹਫ਼ਤੇ ਦੇ ਅੰਦਰ-ਅੰਦਰ ਰਹੱਸਮਈ ਤੇ ਘਾਤਕ ਬਿਮਾਰ ਕਾਰਨ ਦੋ ਗਾਵਾਂ ਦੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 3 ਹੋਰ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਲੱਖੇਵਾਲੀ ਦੇ 2 ਅਤੇ ਪਿੰਡ ਗੁਰੂਸਰ ਦਾ 1 ਮਰੀਜ਼ ਸ਼ਾਮਿਲ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਕਾਰ ਤੁਰੰਤ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰੇ-ਜ਼ਿਲ੍ਹਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੱਚੇ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਭੁੱਟੀਵਾਲਾ ਨੇ ਕਿਹਾ ਕਿ ਉਹ ਪਿਛਲੇ 18 ਸਾਲਾਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਹਨ, ਪਰ ...

ਪੂਰੀ ਖ਼ਬਰ »

ਬਾਬਾ ਗੱਜਣ ਸਿੰਘ ਵੈਲਫ਼ੇਅਰ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ 'ਚ 21 ਵਿਅਕਤੀਆਂ ਵਲੋਂ ਸਵੈਇਛੁੱਕ ਖ਼ੂਨਦਾਨ

ਕੋਟਕਪੂਰਾ, 27 ਜੁਲਾਈ (ਮੇਘਰਾਜ) - ਸਥਾਨਕ ਬਾਬਾ ਗੱਜਣ ਸਿੰਘ ਵੈੱਲਫ਼ੇਅਰ ਸੇਵਾ ਸੁਸਾਇਟੀ ਵਲੋਂ ਗੁਰਚਰਨ ਸਿੰਘ ਢਿੱਲੋਂ ਯੂ.ਐਸ.ਏ. ਅਤੇ ਉਨ੍ਹਾਂ ਦੀ ਧਰਮਪਤਨੀ ਨੈਨਸੀ ਢਿੱਲੋਂ ਦੇ ਜਨਮ ਦਿਨ ਦੀ ਖੁਸ਼ੀ 'ਚ ਕਮਿਊਨਟੀ ਹਾਲ, ਕੋਠੇ ਗੱਜਣ ਸਿੰਘ ਵਾਲਾ ਵਿਖੇ ਖ਼ੂਨਦਾਨ ...

ਪੂਰੀ ਖ਼ਬਰ »

ਵੋਕੇਸ਼ਨਲ ਟੀਚਰ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਵੋਕੇਸ਼ਨਲ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 29 ਜੁਲਾਈ ਨੂੰ ਸਾਂਝੇ ਅਧਿਆਪਕ ਮੋਰਚੇ ਦੇ ਪਟਿਆਲਾ ਵਿਖੇ ਹੋ ਰਹੇ ਰੋਸ ...

ਪੂਰੀ ਖ਼ਬਰ »

ਹਿੰਦੂ ਸਮਾਜ ਲਈ ਪੰਜਾਬ ਦੇ ਸਾਰੇ ਸ਼ਹਿਰੀ ਹਲਕੇ ਰਾਖਵੇਂ ਕੀਤੇ ਜਾਣ-ਗਹਿਰੀਵਾਲਾ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਦੇ ਕੌਮੀ ਸਕੱਤਰ ਅਤੇ ਪੰਜਾਬ ਅਗਰਵਾਲ ਸਭਾ ਦੇ ਆਗੂ ਚੌਧਰੀ ਰਾਜੇਸ਼ ਗਹਿਰੀਵਾਲਾ ਨੇ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ, ਉਸ ਦਿਨ ਤੋਂ ਹੀ ਹਿੰਦੂਆਂ ਨਾਲ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਸੱਤ ਜਣੇ ਲਾਹਣ ਸਮੇਤ ਕਾਬੂ

ਦੋਦਾ, 27 ਜੁਲਾਈ (ਰਵੀਪਾਲ) - ਪੁਲਿਸ ਚੌਕੀ ਦੋਦਾ 'ਤੇ ਉਸ ਸਮੇਂ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ, ਜਦ ਉਹ ਦੋਦਾ ਦੇ ਨਾਜਾਇਜ਼ ਸ਼ਰਾਬ ਕੱਢਣ ਵਾਲੇ ਦੇ ਛਾਪਾ ਮਾਰਨ ਗਏ ਸਨ | ਪੁਲਿਸ ਚੌਕੀ ਦੋਦਾ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਕੱਲ੍ਹ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੇ ਹਜ਼ਾਰਾਂ ਕਾਰਕੁਨ 'ਹੱਲਾ ਬੋਲ ਮਹਾਂ' ਰੈਲੀ 'ਚ ਸ਼ਮੂਲੀਅਤ ਕਰਨਗੇ-ਆਗੂ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਵਾਉਣ, ਕੱਚੇ ਅਧਿਆਪਕਾਂ, ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਤੇ ਮੁਲਾਜ਼ਮਾਂ ਦੇ ਦੇਰ ਤੋਂ ਲੰਬਿਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਬਰੀਵਾਲਾ ਦੀ ਮੀਟਿੰਗ ਪ੍ਰਧਾਨ ਬਿੰਦਰਪਾਲ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੰਗ ਕੀਤੀ ਗਈ ਕਿ ਜੋ ਵੀ ਰਜਿਸਟਰੀਆਂ ਤਹਿਸੀਲ 'ਚ ਹੁੰਦੀਆਂ ਹਨ ਉਨ੍ਹਾਂ ...

ਪੂਰੀ ਖ਼ਬਰ »

ਪਵਨ ਗੋਇਲ ਨੂੰ ਕਾਰਜਕਾਰੀ ਪ੍ਰਧਾਨ ਬਣਨ 'ਤੇ ਦਿੱਤੀ ਮੁਬਾਰਕਬਾਦ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਜਗਦੀਪ ਸਿੰਘ ਹਨੀ ਸੰਧੂ ਸ੍ਰੀ ਮੁਕਤਸਰ ਸਾਹਿਬ, ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਮੀਤ ਪ੍ਰਧਾਨ ਗੁਰਲਾਲ ਸਿੰਘ ਜੱਸੇਆਣਾ ਅਤੇ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਹੜਤਾਲ ਜਾਰੀ

ਮਲੋਟ, 27 ਜੁਲਾਈ (ਅਜਮੇਰ ਸਿੰਘ ਬਰਾੜ)-ਪੰਜਾਬ 'ਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ 8 ਜੁਲਾਈ ਤੋਂ ਲਗਾਤਾਰ ਹੜਤਾਲ 'ਤੇ ਚੱਲ ਰਹੇ ਹਨ | ਅੱਜ ਲਗਾਤਾਰ 21ਵੇਂ ਦਿਨ ਵੀ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੇ ਧਰਨਾ ਦਿੱਤਾ | ਜਸਵੰਤ ਸਿੰਘ ...

ਪੂਰੀ ਖ਼ਬਰ »

ਨਰਸਿੰਗ ਐਸੋਸੀਏਸ਼ਨ ਨੇ ਪਟਿਆਲਾ ਰੈਲੀ 'ਚ ਸ਼ਾਮਿਲ ਹੋਣ ਸਬੰਧੀ ਸਿਵਲ ਸਰਜਨ ਨੂੰ ਲਿਖ਼ਤੀ ਸੂਚਨਾ ਦਿੱਤੀ

ਫ਼ਰੀਦਕੋਟ, 27 ਜੁਲਾਈ (ਸਤੀਸ਼ ਬਾਗ਼ੀ) - ਪੰਜਾਬ ਨਰਸਿੰਗ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਜਿੰਦਰਪਾਲ ਕੌਰ ਅਤੇ ਜਨਰਲ ਸਕੱਤਰ ਰਵਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਜਥੇਬੰਦੀ ਆਪਣੀਆਂ ...

ਪੂਰੀ ਖ਼ਬਰ »

ਹਫ਼ਤੇ ਭਰ ਤੋਂ ਔਰਤ ਆਪਣੇ ਪੰਜ ਸਾਲਾ ਪੁੱਤਰ ਸਣੇ ਲਾਪਤਾ

ਮਲੋਟ, 27 ਜੁਲਾਈ (ਅਜਮੇਰ ਸਿੰਘ ਬਰਾੜ)- ਪਿੰਡ ਮੱਲਵਾਲਾ ਵਿਖੇ ਵਿਆਹੀ ਇਕ ਔਰਤ ਅਤੇ ਉਸ ਦਾ ਪੰਜ ਸਾਲ ਦਾ ਲੜਕਾ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਹਨ, ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ | ਲੜਕੀ ਦੇ ਪਿਤਾ ਦਵਿੰਦਰ ਸਿੰਘ ਵਾਸੀ ਘੱਗਾ ਢਾਣੀ ਨਾਨਕਸਰ ਨੇ ਥਾਣਾ ਸਦਰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਵਿਧਾਇਕ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ

ਦੋਦਾ, 27 ਜੁਲਾਈ (ਰਵੀਪਾਲ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਬਰਾੜ ਦੋਦਾ ਦੀ ਅਗਵਾਈ ਹੇਠ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਪਿੰਡ ਕੋਟਲੀ ਸੰਘਰ ਵਿਖੇ ਇੰਟਰਲਾਕ ਟਾਈਲਾਂ ਲਗਵਾਉਣ ਦਾ ਕੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਜਦੋਂ ਵੀ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਹੋਇਆ, ਉਹ ਸਿਰਫ਼ ਕਾਂਗਰਸ ਪਾਰਟੀ ਦੇ ਕਾਰਜਕਾਲ ਦੌਰਾਨ ਹੀ ਹੋਇਆ, ਕਿਉਂਕਿ ਕਾਂਗਰਸ ਪਾਰਟੀ ਵਲੋਂ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ...

ਪੂਰੀ ਖ਼ਬਰ »

ਪਾਵਰਕਾਮ ਦਾ ਆਰ.ਏ. ਰਿਸ਼ਵਤ ਦੇ ਦੋਸ਼ 'ਚ ਕਾਬੂ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਵਿਜੀਲੈਂਸ ਬਿਊਰੋ ਯੂਨਿਟ ਸ੍ਰੀ ਮੁਕਤਸਰ ਸਾਹਿਬ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਬੀ.ਕੇ.ਓਪਲ (ਆਈ.ਪੀ.ਐਸ.) ਡੀ.ਜੀ.ਪੀ. ਕਮ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਗ਼ਰੀਬ ਭਲਾਈ ਸੰਸਥਾ ਮਲੋਟ ਵਲੋਂ ਵੱਖ-ਵੱਖ ਪਿੰਡਾਂ ਦੇ ਸਕੂਲਾਂ 'ਚ ਬੂਟੇ ਲਾਏ

ਮਲੋਟ, 27 ਜੁਲਾਈ (ਰਣਜੀਤ ਸਿੰਘ ਪਾਟਿਲ)- ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਦੂਸ਼ਣ ਨੂੰ ਰੋਕਣ ਅਤੇ ਸ਼ੁੱਧ ਵਾਤਾਵਰਨ ਲਈ ਜਨਤਕ ਥਾਵਾਂ 'ਤੇ ਪੌਦੇ ਲਾਉਣ ਅਤੇ ਪੱੁਤਰਾਂ ਦੀ ਤਰ੍ਹਾਂ ਪਾਲਣ ਲਈ ਵੱਡੀ ਪੱਧਰ 'ਤੇ ਡਾ: ਸੁਖਦੇਵ ਸਿੰਘ ਗਿੱਲ ਕੋਆਰਡੀਨੇਟਰ ਸਮੂਹ ਸਮਾਜ ਸੇਵੀ ...

ਪੂਰੀ ਖ਼ਬਰ »

ਬਾਰਬਰ ਯੂਨੀਅਨ ਨੇ ਭਾਰਤੀ ਵਪਾਰ ਮੰਡਲ ਨੂੰ ਦਿੱਤਾ ਸਮਰਥਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਬਾਰਬਰ ਯੂਨੀਅਨ ਵਲੋਂ ਸਥਾਨਕ ਮਲੋਟ ਰੋਡ ਨਾਕਾ ਨੰਬਰ 4 ਸਥਿਤ ਭਗਤ ਸ਼੍ਰੋਮਣੀ ਬਾਬਾ ਬੁੱਗਾ ਸੈਨ ਡੇਰਾ ਵਿਖੇ ਹੋਏ ਸਮਾਰੋਹ ਦੌਰਾਨ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਵਿਚ ਭਾਰਤੀ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸੁਤੰਤਰਤਾ ਦਿਹਾੜੇ ਦੇ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਸਮੇਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸੀਡ ਬਾਲ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਬਾਗ਼ਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ ਵਿਖੇ ਸੀਡ ਬਾਲ ਵੰਡਣ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਚੱਲ ਰਹੇ ਵਿਕਾਸ ਕਾਰਜਾਂ 'ਚ ਪਾਇਆ ਯੋਗਦਾਨ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਅਧੀਨ ਵਿਦਿਆਰਥੀਆਂ ਦੀ ਭਲਾਈ ਲਈ ਵਿਦਿਆਰਥੀਆਂ ਦੇ ਸਕੂਲ ਲੱਗਣ ਤੋਂ ਪਹਿਲਾਂ ਸਕੂਲ ਦੇ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਮਲੋਟ ਵਲੋਂ ਪਿੰਡ ਤਾਮਕੋਟ ਤੇ ਦਬੜਾ ਵਿਖੇ ਬੀਜ ਬਾਲਜ਼ ਵੰਡਣ ਲਈ ਕੈਂਪ

ਮਲੋਟ, 27 ਜੁਲਾਈ (ਰਣਜੀਤ ਸਿੰਘ ਪਾਟਿਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਸ ਐਂਡ ਵੈਜੀਟੇਬਲਜ਼ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਭਾਗ ਵਲੋਂ ਵਾਤਾਵਰਨ ਦੀ ਸ਼ੁੱਧਤਾ ਅਤੇ ਫਲਾਂ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਸ਼ੰਕਰ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 29 ਜੁਲਾਈ ਨੂੰ ਪਟਿਆਲਾ ਵਿਖੇ ਲਾਏ ਜਾਣ ਵਾਲੇ ਧਰਨੇ ਅਤੇ ਮੋਤੀ ਮਹਿਲ ...

ਪੂਰੀ ਖ਼ਬਰ »

ਵਿਮੁਕਤ ਕਬੀਲੇ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਵਿਮੁਕਤ ਕਬੀਲੇ ਮਹਾਂ ਸੰਘ ਦੀ ਸੂਬਾ ਪੱਧਰੀ ਮੀਟਿੰਗ ਬਾਵਰੀਆ ਸਮਾਜ ਦੀ ਧਰਮਸ਼ਾਲਾ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ ਦੇ ਆਉਣ ਨਾਲ ਪਾਰਟੀ ਹੋਈ ਹੋਰ ਮਜ਼ਬੂਤ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਖੁੱਡੀਆਂ ਦੇ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਿਰਕੱਢ ਲੀਡਰ ਗੁਰਮੀਤ ਸਿੰਘ ਖੁੱਡੀਆਂ ਦੇ ਆਮ ਆਦਮੀ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ 'ਚ ਮੁਲਾਜ਼ਮਾਂ ਦੀ ਅਣਦੇਖੀ ਖ਼ਿਲਾਫ਼ ਆਂਗਣਵਾੜੀ ਸੁਪਰਵਾਈਜ਼ਰਾਂ ਨੇ ਖੋਲਿ੍ਹਆ ਮੋਰਚਾ

ਮੰਡੀ ਕਿੱਲਿਆਂਵਾਲੀ, 27 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਸਰਕਾਰ ਦੇ ਛੇਵੇਂ ਤਨਖ਼ਾਹ ਕਮਿਸ਼ਨ 'ਚ ਮੁਲਾਜ਼ਮਾਂ ਦੀ ਅਣਦੇਖੀ ਖ਼ਿਲਾਫ਼ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜ਼ਰਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ | ਅੱਜ ਸਰਕਾਰੀ ...

ਪੂਰੀ ਖ਼ਬਰ »

ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਖੱਪਿਆਂਵਾਲੀ ਦੇ ਸੈਂਕੜੇ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਆਮ ...

ਪੂਰੀ ਖ਼ਬਰ »

ਕਚਹਿਰੀ ਕੰਪਲੈਕਸ ਵਿਖੇ ਬਾਗ਼ਬਾਨੀ ਵਿਭਾਗ ਵਲੋਂ ਬੀਜ ਬਾਲਜ਼ ਲਗਾਏ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)- ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਰੁਨਵੀਰ ਵਸ਼ਿਸ਼ਟ ਦੀ ਅਗਵਾਈ ਹੇਠ ਬਾਗ਼ਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਵਲੋਂ ਸਾਹਿਤਕ ਪ੍ਰੋਗਰਾਮ ਕਰਵਾਇਆ

ਮੰਡੀ ਬਰੀਵਾਲਾ, 27 ਜੁਲਾਈ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਵਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮੇਂ ਪੰਜਾਬੀ ਨਾਵਲਕਾਰ ਪਿੰ੍ਰਸੀਪਲ ਸ਼ਾਮ ਸੁੰਦਰ ਕਾਲੜਾ ਦੇ ਨਾਵਲ ਮਮਤਾ ਤੇ ਵਿਚਾਰ ਗੋਸ਼ਟੀ ਕੀਤੀ ਗਈ | ਇਸ ਸਮੇਂ ਜਸਵੀਰ ਸਿੰਘ ਵੀਰਾ, ਗੁਰਦੇਵ ਸਿੰਘ ...

ਪੂਰੀ ਖ਼ਬਰ »

31 ਦੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਸਮਾਘ ਵਿਖੇ ਭਰਵੀਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪਿੰਡ ਸਮਾਘ ਵਿਖੇ 31 ਜੁਲਾਈ ਦੇ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸਬੰਧੀ ਭਰਵੀਂ ਮੀਟਿੰਗ ਹੋਈ | ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਮਹਾਸ਼ਾ ਸਮਾਘ ਅਤੇ ਇਕਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX