ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  5 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  45 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  54 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਮਾਨਸਾ

ਬੋਹਾ ਨਹਿਰ 'ਚ ਘਟ ਰਹੇ ਪਾਣੀ ਨਾਲ ਖੇਤੀ ਨੂੰ ਖੋਰਾ

ਰਮੇਸ਼ ਤਾਂਗੜੀ
ਬੋਹਾ, 27 ਜੁਲਾਈ-ਹਰਿਆਣਾ ਰਾਜ ਦੀ ਹੱਦ ਨਾਲ ਲੱਗਦੇ ਇਸ ਖੇਤਰ ਦੇ 40 ਪਿੰਡਾਂ 'ਚ ਨਹਿਰੀ ਪਾਣੀ ਦੀ ਵੱਡੀ ਘਾਟ ਹੈ | ਬੋਹਾ ਨਹਿਰ ਬਰਾਂਚ ਭਰਥਲਾ ਹੈੱਡ ਤੋਂ ਵੰਡ ਕੇ ਰੋਹਟੀ ਪੁਲ ਤੱਕ ਆਉਂਦਾ ਹੈ | ਭਰਥਲਾ ਤੋਂ ਰੋਹਟੀ 25 ਕਿਲੋਮੀਟਰ ਨਹਿਰ ਕੱਚੀ ਪਈ ਹੈ | ਇਸ ਨਹਿਰ ਵਿਚੋਂ 1470 ਕਿਉਸਕ ਮਨਜ਼ੂਰ ਪਾਣੀ ਲਗਾਤਾਰ ਦੇਣ ਲਈ ਇਸ ਨੂੰ ਪੱਕਾ ਕਰਨਾ ਬਣਦਾ ਹੈ | ਇਸ ਵੱਡੇ ਨੁਕਸ ਕਰ ਕੇ ਅਤੇ ਇਸ ਬਰਾਂਚ ਦੀ ਹਾਲਤ ਖਸਤਾ ਹੋਣ ਕਰ ਕੇ ਪਾਣੀ ਮਿਥੀ ਮਾਤਰਾ ਤੋਂ ਕਾਫ਼ੀ ਘੱਟ ਛੱਡਿਆ ਜਾਂਦਾ ਹੈ, ਜਿਸ ਕਰ ਕੇ ਲੋਕਾਂ ਨੂੰ ਆਬਾਦੀ ਮੁਤਾਬਕ ਪਾਣੀ ਪੂਰਾ ਨਹੀਂ ਮਿਲਦਾ | ਪੰਜਾਬ ਸਰਕਾਰ ਨੇ 1962 ਦੇ ਕਰੀਬ ਜਦੋਂ ਨਹਿਰਾਂ ਕੱਢਣੀਆਂ ਸ਼ੁਰੂ ਕੀਤੀਆਂ ਤਾਂ ਇਸ ਖੇਤਰ ਵਿਚ ਸੇਮ ਦਾ ਭਾਰੀ ਪ੍ਰਕੋਪ ਸੀ | ਲੋਕ ਸੇਮ ਦੇ ਤਪਾਏ ਹੋਏ ਸਨ ਅਤੇ ਦੂਜਾ ਵੰਡ ਤੋਂ ਬਾਅਦ ਅਲਾਟ ਹੋਈ ਜ਼ਮੀਨ ਸੰਭਾਲਣ ਤੇ ਉਪਜਾਊ ਯੋਗ ਬਣਾਉਣ ਵੱਲ ਲੱਗੇ ਹੋਏ ਸਨ, ਜਿਸ ਕਰ ਕੇ ਉਨ੍ਹਾਂ ਪਾਣੀ ਦੀ ਵੰਡ ਵੱਲ ਪੂਰਾ ਧਿਆਨ ਨਹੀਂ ਦਿੱਤਾ | ਸਿੱਟੇ ਵਜੋਂ ਇਸ ਨਹਿਰ ਨੂੰ ਸਭ ਤੋਂ ਘੱਟ 3.05 ਕਿਉਸਕ ਪਾਣੀ ਬਤੌਰ ਪਾਣੀਆਂ ਦਾ ਭੱਤਾ ਦਿੱਤਾ ਗਿਆ | ਸਮੇਂ ਦੇ ਫੇਰ ਨਾਲ ਆਬਾਦੀ ਵਧ ਰਹੀ ਹੈ, ਪਰ ਬੋਹਾ ਬਰਾਂਚ ਰਾਹੀਂ ਪਾਣੀ 262 ਕਿਉਸਕ ਹੀ ਆ ਰਿਹਾ ਹੈ | ਇਸ ਬਰਾਂਚ ਵਿਚ ਪਾਣੀ ਦੀ ਬੰਦੀ, ਨਹਿਰ ਵਿਚ ਪਾਣੀ ਦਾ ਘਟਣਾ, ਮੋਘੇ ਛੋਟੇ-ਵੱਡੇ ਅਤੇ ਪਾਣੀ ਦੀ ਚੋਰੀ ਅਕਸਰ ਹੁੰਦੀ ਰਹਿੰਦੀ ਹੈ, ਜਿਸ ਕਰ ਕੇ ਲੋਕਾਂ ਦੀ ਖੇਤੀ ਖ਼ਤਰੇ ਵਿਚ ਪੈ ਗਈ ਹੈ | ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਨ ਲੋਕ ਜਲ ਘਰਾਂ ਦੀਆਂ ਟੂਟੀਆਂ ਦਾ ਪਾਣੀ ਲੋਂੜਦੇ ਹਨ, ਪਰ ਪਿੰਡਾਂ ਵਿਚ ਬਣੇ ਜਲ ਘਰਾਂ ਦੇ ਟੈਂਕ ਅਕਸਰ ਹੀ ਖ਼ਾਲੀ ਰਹਿੰਦੇ ਹਨ | ਜਲ ਘਰਾਂ ਦੇ ਨਹਿਰੀ ਮੋਘੇ ਛੋਟੇ ਜਾਂ ਉੱਚੇ ਨੀਵੇਂ ਹਨ | ਮਜਬੂਰਨ ਖਾਰਾ ਪਾਣੀ (ਸ਼ੋਰੇ ਦੀ ਮਾਤਰਾ ਵਾਲਾ) ਪੀਣ ਕਰ ਕੇ ਲੋਕ ਗੰਭੀਰ ਬਿਮਾਰੀਆਂ ਨਾਲ ਜਕੜ ਰਹੇ ਹਨ | ਹਰ ਪਿੰਡ 'ਚ ਗੰਭੀਰ ਬਿਮਾਰੀਆਂ ਦੇ ਰੋਗੀ ਹਨ |
ਮੀਂਹ ਤੇ ਇੱਧਰੋਂ ਉਧਰੋਂ ਪਾਣੀ ਲੈ ਕੇ ਬੀਜਦੇ ਨੇ ਕਿਸਾਨ ਫ਼ਸਲਾਂ
ਕਿਸਾਨ ਖ਼ਾਸ ਕਰ ਕੇ ਹਾੜੀ ਤੇ ਸਾਉਣੀ ਦੀਆਂ ਫ਼ਸਲਾਂ ਮੀਂਹ ਦੇ ਆਸਰੇ ਬੀਜਦੇ ਹਨ ਤੇ ਇੱਧਰ ਉਧਰੋਂ ਪਾਣੀ ਪ੍ਰਾਪਤ ਕਰ ਕੇ ਤੇ ਮਿਲਾ ਕੇ ਪਾਲਦੇ ਹਨ | ਅਕਸਰ ਹੀ ਉਨ੍ਹਾਂ ਨੂੰ ਨਹਿਰੀ ਪਾਣੀ ਲਈ 'ਖੇਰ ਖ਼ਰਾਬ' ਹੋਣਾ ਪੈਂਦਾ ਹੈ | ਕਿਸਾਨ ਆਪਣੀ ਇਸ ਸਮੱਸਿਆ ਦੇ ਹੱਲ ਲਈ ਸਰਕਾਰਾਂ ਕੋਲ ਵਾਰ-ਵਾਰ ਮੰਗ ਕਰਦੇ ਆ ਰਹੇ ਹਨ, ਪਰ 60-65 ਸਾਲ ਬੀਤ ਜਾਣ 'ਤੇ ਵੀ ਕਿਸੇ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ | ਖੇਤਰ ਦੇ ਕੁਝ ਟੇਲ ਦੇ ਪਿੰਡਾਂ ਲਈ ਪਾਣੀ ਪਹੁੰਚਦਾ ਕਰਨ ਲਈ ਅਕਾਲੀ-ਭਾਜਪਾ ਸਰਕਾਰ ਨੇ 9 ਸਾਲ ਪਹਿਲਾਂ ਨਹਿਰ ਦੀ ਮਾਈਨਿੰਗ ਕਰਵਾਈ ਸੀ, ਜਿਸ ਨਾਲ ਦੋ ਕੁ ਸਾਲ ਪਾਣੀ ਠੀਕ ਆਉਂਦਾ ਰਿਹਾ | ਫ਼ਸਲਾਂ ਨੂੰ ਲੋੜ ਮੁਤਾਬਕ ਨਹਿਰੀ ਪਾਣੀ ਮਿਲਣ ਲੱਗਾ | ਇਸ ਤੋਂ ਬਾਅਦ ਨਹਿਰ ਬੋਹਾ ਬਰਾਂਚ ਫਿਰ ਕਈ ਥਾਵਾਂ ਤੋਂ ਖਸਤਾ ਹੋ ਗਈ, ਜਿਸ ਦੀ ਸਫ਼ਾਈ ਨਾਲ ਡੰਗ ਟਪਾਈ ਕੀਤੀ ਜਾ ਰਹੀ ਹੈ |
ਮਾਈਨਿੰਗ ਦਾ ਕੰਮ ਸ਼ੁਰੂ ਕਰਨ ਦੀ ਮੰਗ
ਮੌਜੂਦਾ ਸਮੇਂ ਬੋਹਾ ਬਰਾਂਚ ਥਾਂ-ਥਾਂ ਤੋਂ ਟੁੱਟ ਕੇ ਛਲਨੀ ਹੋਈ ਪਈ ਹੈ | 1962 'ਚ ਮੁੱਖ ਮੰਤਰੀ ਪ੍ਰਤਾਮ ਸਿੰਘ ਕੈਰੋਂ ਨੇ ਪਾਣੀ ਦੀ ਕੀਤੀ ਵੰਡ ਵਿਚ ਬਾਅਦ ਦੇ ਮੁੱਖ ਮੰਤਰੀਆਂ ਨੇ ਕੋਈ ਤਬਦੀਲੀ ਨਹੀਂ ਕੀਤੀ | ਜਦੋਂ ਕਿ ਸਮੇਂ ਦੇ ਫੇਰ ਨਾਲ ਇੱਥੋਂ ਦੇ 100 ਪਿੰਡਾਂ ਨੂੰ ਹੋਰ ਪਾਣੀ ਦੇਣਾ ਬਣਦਾ ਸੀ | ਮੌਜੂਦਾ ਸਰਕਾਰ ਨੇ ਬਖਸ਼ੀਵਾਲਾ ਹੈੱਡ ਤੋਂ ਬੋਹਾ ਬਰਾਂਚ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ ਹੈ | ਲੰਘੇ ਬਜਟ ਵਿਚ ਕਾਫ਼ੀ ਪੈਸਾ ਇਸ ਦੀ ਮਾਈਨਿੰਗ ਲਈ ਰੱਖਿਆ ਗਿਆ ਹੈ | ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਇਹ ਮਾਈਨਿੰਗ ਦਾ ਕੰਮ ਸ਼ੁਰੂ ਕੀਤਾ ਜਾਵੇ ਤੇ ਲੋਕਾਂ ਨੂੰ ਭਰੋਸੇ ਵਿਚ ਲਿਆ ਜਾਵੇ |

ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਹਜ਼ਾਰਾ ਰੁਪਏ ਚੋਰੀ

ਮਹਿਰਾਜ, 27 ਜੁਲਾਈ (ਸੁਖਪਾਲ ਮਹਿਰਾਜ਼)-ਪਿੰਡ ਮਹਿਰਾਜ਼ ਦੇ ਇਤਿਹਾਸਕ ਗੁਰਦੁਆਰਾ ਮੋੜ੍ਹੀਗੱਡ ਬਾਬਾ ਰਾਮਸਰਾਂ ਸਾਹਿਬ ਵਿਖੇ ਬੀਤੀ ਰਾਤ ਅਣਪਛਾਤੇ ਚੋਰ ਵਲੋਂ ਗੁਰੂ ਘਰ ਦੀ ਗੋਲਕ ਤੋੜ ਕੇ ਹਜ਼ਾਰਾ ਰੁਪਏ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ ਤੇ ਚੋਰੀ ਦੀ ਘਟਨਾ ...

ਪੂਰੀ ਖ਼ਬਰ »

ਸਨੋਬਰਗ ਦੇ ਵਿਦਿਆਰਥੀ ਨੇ ਆਈਲਟਸ 'ਚੋਂ 8 ਬੈਂਡ ਲਏ

ਮਾਨਸਾ, 27 ਜੁਲਾਈ (ਵਿ. ਪ੍ਰਤੀ.)-ਸਨੋਬਰਗ ਆਈਲਟਸ ਕੇਂਦਰ ਮਾਨਸਾ ਦੇ ਵਿਦਿਆਰਥੀ ਅਰੁਨਵੀਰ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਢੈਪਈ ਨੇ ਆਈਲਟਸ ਦੀ ਪ੍ਰੀਖਿਆ 'ਚੋਂ ਓਵਰਆਲ 8 ਬੈਂਡ ਹਾਸਲ ਕਰ ਕੇ ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਲਿਆ ਹੈ | ਸੰਸਥਾ ਦੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਇਕੱਤਰਤਾ ਹੋਈ

ਮਾਨਸਾ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਇਕੱਤਰਤਾ ਹੋਈ, ਜਿਸ ਵਿਚ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਦੀ ਵਿਸ਼ਾਲ ਰੈਲੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਲਾਭ ਉਠਾਉਣ ਦੀ ਅਪੀਲ

ਮਾਨਸਾ, 27 ਜੁਲਾਈ (ਸ. ਰਿ.)-ਜ਼ਿਲ੍ਹਾ ਅਦਾਲਤ ਕੰਪਲੈਕਸ ਮਾਨਸਾ ਵਿਖੇ 11 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਸ਼ਿਲਪਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਜ਼ਦੂਰ ਦਾ ਤੀਜੇ ਦਿਨ ਵੀ ਨਾ ਹੋ ਸਕਿਆ ਸਸਕਾਰ

ਮਾਨਸਾ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਨੇੜਲੇ ਪਿੰਡ ਫਫੜੇ ਭਾਈਕੇ ਦੇ ਖੇਤ ਮਜ਼ਦੂਰ ਵਿੱਕੀ ਸਿੰਘ (25) ਦਾ ਤੀਜੇ ਦਿਨ ਵੀ ਸਸਕਾਰ ਨਾ ਹੋ ਸਕਿਆ | ਦੱਸਣਾ ਬਣਦਾ ਹੈ ਕਿ ਉਸ ਨੇ ਪਿਛਲੇ ਦਿਨੀਂ ਖ਼ੁਦਕੁਸ਼ੀ ਕਰ ਲਈ ਸੀ | ਮਿ੍ਤਕ ਦੀ ਦੇਹ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ 'ਚ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਚ ਹੋਰ ਸੁਧਾਰ ਲਿਆਂਦੇ ਜਾਣ- ਡੀ. ਸੀ.

ਮਾਨਸਾ, 27 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ 'ਚ ਹੋਰ ਸੁਧਾਰ ਲਿਆਂਦੇ ਜਾਣ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੇਵਾ ...

ਪੂਰੀ ਖ਼ਬਰ »

ਟਿਕਰੀ ਬਾਰਡਰ ਵਿਖੇ ਰੁਲਦੂ ਸਿੰਘ ਦੇ ਕੈਂਪ 'ਤੇ ਹਮਲੇ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿੰਦਾ

ਮਾਨਸਾ, 27 ਜੁਲਾਈ (ਸਟਾਫ਼ ਰਿਪੋਰਟਰ)-ਕਿਸਾਨ ਅੰਦੋਲਨ 'ਚ ਸ਼ਾਮਿਲ ਸੰਯੁਕਤ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਦੇ ਟਿਕਰੀ ਬਾਰਡਰ ਕੈਂਪ 'ਤੇ ਹਮਲੇ ਦੀ ਵੱਖ-ਵੱਖ ਜਥੇਬੰਦੀਆਂ ਵਲੋਂ ਨਿੰਦਾ ਕੀਤੀ ਗਈ ਹੈ | ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਬਰੇਟਾ, 27 ਜੁਲਾਈ (ਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੇ ਵਾਸੀ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਈ ਹੈ | ਸਬ-ਇੰਸਪੈਕਟਰ ਨਾਜਰ ਸਿੰਘ ਨੇ ਦੱਸਿਆ ਕਿ ਵਾਰਡ ਨੰ: 13 ਦਾ ਵਸਨੀਕ ਕੁਲਦੀਪ ਸਿੰਘ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਦਾ ਪੁਤਲਾ ਸਾੜਿਆ

ਮਾਨਸਾ, 27 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਬਹੁਜਨ ਸਮਾਜ ਪਾਰਟੀ ਵਰਕਰਾਂ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਮੁੱਖ ਸੜਕ 'ਤੇ ਸਰਦੂਲਗੜ੍ਹ ਹਲਕੇ ਦੇ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕੀਤਾ | ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਮਾਨਸਾ, 27 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਉਪਰੰਤ ਜ਼ਿਲ੍ਹਾ ਅਧਿਕਾਰੀਆਂ ਰਾਹੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ | ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਪਿੰਡ ਮਾਨਸਾ ਖੁਰਦ ਦੇ ਲੋਕਾਂ ਨੇ ਗੁਦਾਮਾਂ ਅੱਗੇ ਲਗਾਇਆ ਧਰਨਾ

ਮਾਨਸਾ, 27 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸੁਸਰੀ ਦੀ ਸਮੱਸਿਆ ਨੂੰ ਲੈ ਕੇ ਪਿੰਡ ਮਾਨਸਾ ਖੁਰਦ ਨਜ਼ਦੀਕ ਸਥਿਤ ਅਨਾਜ ਗੁਦਾਮਾਂ ਦੇ ਬਾਹਰ ਪਿੰਡ ਵਾਸੀਆਂ ਵਲੋਂ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ | ਹਰਿੰਦਰ ਸਿੰਘ ਮਾਨਸ਼ਾਹੀਆ ਤੇ ਜਸਪ੍ਰੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਬੱਸ 'ਚ ਸਵਾਰ ਵਿਅਕਤੀ ਦੀ ਜੇਬ ਕੱਟਣ ਵਾਲੀ ਔਰਤ ਕਾਬੂ

ਬਠਿੰਡਾ, 27 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬੱਸ 'ਚ ਸਵਾਰ ਇਕ ਵਿਅਕਤੀ ਦੀ ਜੇਬ ਕੱਟਣ ਵਾਲੀ ਔਰਤ ਨੂੰ ਬੱਸ ਕੰਡਕਟਰ ਤੇ ਹੋਰਨਾਂ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਚੰਦਰ ਭਾਰਤੀ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਮਰੀਜ਼ ਦਾ ਇਲਾਜ ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਦੀ ਪਟਿਆਲਾ ਰੈਲੀ ਕੱਲ੍ਹ

ਮਾਨਸਾ, 27 ਜੁਲਾਈ (ਵਿ.ਪ੍ਰਤੀ.)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫ਼ਰੰਟ ਦੇ ਸੱਦੇ 'ਤੇ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਪੇਅ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ ਵਿਚ ਪਟਿਆਲਾ ਵਿਖੇ 29 ਜੁਲਾਈ ਨੂੰ ਮਹਾਂ ਰੈਲੀ ਕੀਤੀ ਜਾ ਰਹੀ ਹੈ | ਸਿਹਤ ...

ਪੂਰੀ ਖ਼ਬਰ »

ਟਰੱਕ ਡਰਾਈਵਰ ਦਾ ਤੇਜ਼ ਹਥਿਆਰਾਂ ਨਾਲ ਕੀਤਾ ਕਤਲ

ਸੀਂਗੋ ਮੰਡੀ, 27 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਟਰੱਕ ਡਰਾਈਵਰ ਦੇ ਸਿਰ ਵਿਚ ਇੱਟਾਂ ਰੋੜੇ ਤੇ ਤੇਜ਼ ਹਥਿਆਰਾਂ ਦੀ ਵਰਤੋਂ ਕਰਕੇ ਬੇਰਹਿਮੀ ਨਾਲ ਕਤਲ ਕਰਕੇ ਸੁੱਟੀ ਲਾਸ਼ ਰਾਮਦੇਵ ਮੰਦਰ ਕੋਲੋਂ ਬਰਾਮਦ ਕੀਤੀ, ਜਿਸਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਵਲੋਂ ਇਸਤਰੀ ਵਿੰਗ ਦੀ ਚੋਣ

ਬਰੇਟਾ, 27 ਜੁਲਾਈ (ਵਿ. ਪ੍ਰਤੀ.)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਬਰੇਟਾ ਪਿੰਡ ਦੀ ਇਸਤਰੀ ਵਿੰਗ ਦੀ ਚੋਣ ਕੀਤੀ ਗਈ | ਜਥੇਬੰਦੀ ਦੇ ਬਲਾਕ ਸਕੱਤਰ ਤਾਰਾ ਚੰਦ ਬਰੇਟਾ ਨੇ ਕਿਹਾ ਕਿ ਔਰਤਾਂ ਕਿਸਾਨੀ ਸੰਘਰਸ਼ ਵਿਚ ਵਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ | ਚੋਣ ...

ਪੂਰੀ ਖ਼ਬਰ »

ਕਾਲਾ ਰਾਮ ਕਾਂਸਲ ਨੇ ਐੱਸ. ਡੀ. ਐੱਮ. ਵਜੋਂ ਅਹੁਦਾ ਸੰਭਾਲਿਆ

ਬੁਢਲਾਡਾ, 27 ਜੁਲਾਈ (ਨਿ. ਪ. ਪ.)-ਪੰਜਾਬ ਸਰਕਾਰ ਵਲੋਂ ਕਾਲਾ ਰਾਮ ਕਾਂਸਲ ਨੂੰ ਐਸ.ਡੀ.ਐਮ. ਬੁਢਲਾਡਾ ਲਗਾਇਆ ਗਿਆ ਹੈ | ਉਹ ਇਸ ਤੋਂ ਪਹਿਲਾਂ ਨਾਭਾ ਵਿਖੇ ਤਾਇਨਾਤ ਸਨ | ਇੱਥੋਂ ਦੇ ਪਹਿਲੇ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਿਪਾਹੀ ਦੀ ਮੌਤ

ਬਰੇਟਾ, 27 ਜੁਲਾਈ (ਜੀਵਨ ਸ਼ਰਮਾ)-ਪੁਲਿਸ ਚੌਂਕੀ ਕੁੱਲਰੀਆਂ ਵਿਖੇ ਤਾਇਨਾਤ ਸਿਪਾਹੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ | ਚੌਂਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਲਵਦੀਪ ਸਿੰਘ (31) ਵਾਸੀ ਮਾਨਸਾ ਬੀਤੀ ਰਾਤ 11 ਵਜੇ ਗਸ਼ਤ ਦੌਰਾਨ ਪਿੰਡ ਗੋਰਖਨਾਥ ਤੋਂ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਦੀ ਸਿਫ਼ਾਰਸ਼ ਮੁਤਾਬਕ ਫ਼ਸਲਾਂ ਦਾ ਉਤਪਾਦਨ ਕਰਨ 'ਤੇ ਜ਼ੋਰ

ਮਾਨਸਾ, 27 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲਾਂ ਦਾ ਉਤਪਾਦਨ ਖੇਤੀ ਯੂਨੀਵਰਸਿਟੀ/ਮਾਹਿਰਾਂ ਦੀ ਸਿਫ਼ਾਰਸ਼ ਮੁਤਾਬਕ ਕਰਨ ਤਾਂਕਿ ਘੱਟ ਖ਼ਰਚੇ 'ਤੇ ਵਧੇਰੀ ਫ਼ਸਲ ਦੀ ਪੈਦਾਵਾਰ ਕੀਤੀ ਜਾਵੇ | ਸਥਾਨਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ

ਬਰੇਟਾ, 27 ਜੁਲਾਈ (ਪ. ਪ.)-ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਦੀ ਅਗਵਾਈ 'ਚ ਤਹਿਸੀਲਦਾਰ ਰਮਨ ਕੁਮਾਰ ਬਰੇਟਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਮਿਲਦੇ ਮਾਣ ਭੱਤੇ 'ਚ ਵਾਧਾ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਜੇਤੂ ਸੋਹਣ ਸਿੰਘ ਅਕਲੀਆ ਦਾ ਦਿਹਾਂਤ

ਜੋਗਾ, 27 ਜੁਲਾਈ (ਹਰਜਿੰਦਰ ਸਿੰਘ ਚਹਿਲ)-ਜ਼ਿਲ੍ਹੇ ਦਾ ਮਾਣ ਨੈਸ਼ਨਲ ਐਵਾਰਡ ਜੇਤੂ ਸੋਹਣ ਸਿੰਘ ਅਕਲੀਆ ਦਾ ਦਿਹਾਂਤ ਹੋ ਗਿਆ ਹੈ | ਉਹ ਮਾਨਸਾ ਜ਼ਿਲ੍ਹਾ ਹੋਂਦ ਵਿਚ ਆਉਣ ਤੋਂ ਬਾਅਦ ਸਮਾਜ ਸੇਵਾ ਵਿਚ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਵਾਲਾ ਪਹਿਲਾ ਤੇ ਇਕਲੌਤਾ ਨੌਜਵਾਨ ਸੀ | ...

ਪੂਰੀ ਖ਼ਬਰ »

ਯੂਨਾਈਟਿਡ ਮੀਡੀਆ ਕਲੱਬ ਦਾ ਗਠਨ

ਸਰਦੂਲਗੜ੍ਹ, 27 ਜੁਲਾਈ (ਪ.ਪ.)-ਸਥਾਨਕ ਸ਼ਹਿਰ ਵਿਖੇ ਪੱਤਰਕਾਰ ਭਾਈਚਾਰੇ ਦੀ ਇਕੱਤਰਤਾ ਬਲਵਿੰਦਰ ਚੋਪੜਾ ਦੀ ਪ੍ਰਧਾਨਗੀ 'ਚ ਹੋਈ, ਜਿਸ ਦੌਰਾਨ 9 ਮੈਂਬਰੀ ਯੂਨਾਈਟਿਡ ਮੀਡੀਆ ਕਲੱਬ ਸਰਦੂਲਗੜ੍ਹ ਦਾ ਗਠਨ ਕੀਤਾ ਗਿਆ | ਵਿਨੋਦ ਜੈਨ, ਜੀ.ਐੱਮ. ਅਰੋੜਾ ਤੇ ਬਲਜੀਤਪਾਲ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-19 ਕ੍ਰਿਕਟ ਟੂਰਨਾਂਮੈਂਟ ਦਾ ਆਗਾਜ਼

ਬਠਿੰਡਾ, 27 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਦੇਖ-ਰੇਖ ਵਿਚ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-19 ਕ੍ਰਿਕਟ ਟੂਰਨਾਂਮੈਂਟ ਦਾ ਆਗਾਜ਼ ਬਠਿੰਡਾ ਤੋਂ ਹੋਇਆ | ਟੂਰਨਾਂਮੈਂਟ ਵਿਚ 25 ਜ਼ਿਲਿ੍ਹਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX