ਤਾਜਾ ਖ਼ਬਰਾਂ


ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  6 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  26 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  33 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 4 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ 'ਚ ਲਗਾਤਾਰ ਪਏ ਮੀਂਹ ਨਾਲ ਜਨ-ਜੀਵਨ ਪ੍ਰਭਾਵਿਤ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਬੀਤੀ ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਨਿਜ਼ਾਤ ਮਿਲੀ, ਉੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਰੌਣਕ ਛਾ ਗਈ, ਪ੍ਰੰਤੂ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਸਥਿਤ ਲੋਕਾਂ ਦੇ ਘਰਾਂ ਅਤੇ ਦੁਕਾਨਾਂ 'ਚ ਪਾਣੀ ਵੜ ਜਾਣ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ | ਇਸ ਪਏ ਮੀਂਹ ਕਾਰਨ ਝੋਨਾ, ਮੱਕੀ ਸਮੇਤ ਹੋਰ ਮੌਸਮੀ ਫ਼ਸਲਾਂ ਤੇ ਸਬਜ਼ੀਆਂ ਨੂੰ ਭਾਰੀ ਲਾਭ ਪਹੁੰਚੇਗਾ | ਇਲਾਕੇ ਦੇ ਕਿਸਾਨਾਂ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਮੀਂਹ ਨਾਲ ਉਨ੍ਹਾਂ ਨੂੰ ਭਾਰੀ ਰਾਹਤ ਮਿਲੇਗੀ | ਇਸ ਪਏ ਮੀਂਹ ਨਾਲ ਬਿਜਲੀ ਵਿਭਾਗ ਨੂੰ ਵੀ ਕੁੱਝ ਰਾਹਤ ਮਿਲੀ, ਕਿਉਂਕਿ ਲਗਾਤਾਰ ਫ਼ਸਲਾਂ ਨੂੰ ਲਗਾਏ ਜਾ ਰਹੇ ਪਾਣੀ ਕਾਰਨ ਸੂਬੇ 'ਚ ਸੂਬੇ 'ਚ ਬਿਜਲੀ ਦੀ ਕਿੱਲਤ ਸ਼ੁਰੂ ਹੋ ਗਈ ਸੀ ਅਤੇ ਬਿਜਲੀ ਦੀ ਨਾਕਸ ਸਪਲਾਈ ਦੇ ਚੱਲਦਿਆਂ ਉਨ੍ਹਾਂ ਨੂੰ ਦਿਨੋਂ ਦਿਨ ਵੱਧ ਰਹੇ ਡੀਜ਼ਲ ਦੇ ਭਾਅ ਕਾਰਨ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਇਸ ਮੀਂਹ ਨਾਲ ਕੁੱਝ ਹੱਦ ਤੱਕ ਉਨ੍ਹਾਂ ਨੂੰ ਰਾਹਤ ਜ਼ਰੂਰ ਮਿਲੇਗੀ ਅਤੇ ਝੋਨੇ ਸਮੇਤ ਖ਼ਰਾਬ ਹੋ ਰਹੀ ਮੱਕੀ, ਹਰਾ ਚਾਰਾ, ਸਬਜ਼ੀਆਂ ਆਦਿ ਦਾ ਬਚਾਅ ਹੋਵੇਗਾ ਅਤੇ ਫ਼ਸਲਾਂ ਦੀਆਂ ਬਿਮਾਰੀਆਂ ਵੀ ਖ਼ਤਮ ਹੋਣਗੀਆਂ | ਲਗਾਤਾਰ ਪਏ ਮੀਂਹ ਕਾਰਨ ਜ਼ਿਲ੍ਹੇ ਦੇ ਅਨੇਕਾਂ ਚੋਆਂ ਅਤੇ ਚੋਈਆਂ 'ਚ ਵੀ ਪਾਣੀ ਵਗਿਆ, ਜਿਸ ਨੂੰ ਦੇਖਣ ਲਈ ਲੋਕਾਂ ਦਾ ਜਮਾਵੜਾ ਸਾਰਾ ਦਿਨ ਚੋਆਂ ਕੰਢੇ ਲੱਗਾ ਰਿਹਾ | ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਹ ਪਿਆ ਮੀਂਹ ਫ਼ਸਲਾਂ ਦੇ ਨਾਲ-ਨਾਲ ਲੋਕਾਂ ਨੂੰ ਵੀ ਰਾਹਤ ਦਿਵਾਏਗਾ |
ਮੀ ਾਹ ਦੌਰਾਨ ਥਾਣੇ ਸਾਹਮਣੇ ਲੱਗਾ ਪਿੱਪਲ ਕਾਰਾਂ 'ਤੇ ਡਿਗਾ
ਗੜ੍ਹਸ਼ੰਕਰ, (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਪੁਲਿਸ ਸਟੇਸ਼ਨ ਦੇ ਸਾਹਮਣੇ ਲੱਗਾ ਕਈ ਦਹਾਕੇ ਪੁਰਾਣਾ ਪਿੱਪਲ ਸਵੇਰ ਸਮੇਂ ਮੀਂਹ ਦੌਰਾਨ ਅਚਾਨਕ ਡਿਗ ਪਿਆ | ਜੜ੍ਹ ਤੋਂ ਪੁੱਟ ਹੋ ਜਾਣ ਕਾਰਨ ਪਿੱਪਲ ਦਾ ਇਕ ਹਿੱਸਾ ਸੜਕ ਕਿਨਾਰੇ ਪਿੱਪਲ ਹੇਠ ਖੜ੍ਹੀਆਂ ਕਾਰਾਂ 'ਤੇ ਅਤੇ ਦੂਜਾ ਹਿੱਸਾ ਪੁਲਿਸ ਸਟੇਸ਼ਨ ਦੀ ਦੀਵਾਰ 'ਤੇ ਜਾ ਡਿੱਗਾ | ਇਸ ਹਾਦਸੇ 'ਚ ਸ਼ਹਿਰ ਨਿਵਾਸੀ ਇਕ ਦੁਕਾਨ ਦੀ ਇਕ ਆਈ ਟਵੰਟੀ ਕਾਰ ਦਾ ਕੁੱਝ ਨੁਕਸਾਨ ਹੋਇਆ, ਜਦਕਿ ਪੁਲਿਸ ਸਟੇਸ਼ਨ ਵਿਖੇ ਵੈਰੀਫਿਕੇਸ਼ਨ ਲਈ ਆਏ ਭੁਪਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਅਲਾਵਲਪੁਰ ਦੀ ਆਲਟੋ ਕਾਰ ਨੰਬਰ ਪੀ.ਬੀ 13 ਬੀਜੀ 4152 ਬੁਰੀ ਤਰ੍ਹਾਂ ਨੁਕਸਾਨੀ ਗਈ | ਪੁਲਿਸ ਸਟੇਸ਼ਨ ਦੀ ਦੀਵਾਰ 'ਤੇ ਡਿੱਗੇ ਦਰੱਖਤ ਨੇ ਅੰਦਰ ਖੜ੍ਹੇ ਕੁੱਝ ਵਾਹਨਾਂ ਨੂੰ ਮਾਮੂਲੀ ਨੁਕਸਾਨ ਪਹੁੰਚਾਇਆ | ਘਟਨਾ ਤੋਂ ਬਾਅਦ ਜੰਗਲਾਤ ਵਿਭਾਗ ਵਲੋਂ ਪਿੱਪਲ ਦੇ ਡਿੱਗੇ ਦਰੱਖਤ ਨੂੰ ਕੱਟਿਆ ਜਾ ਰਿਹਾ ਸੀ | ਡਿਗਿਆ ਪਿੱਪਲ ਕਰੀਬ 100 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ |
ਸ਼ਾਮਚੁਰਾਸੀ ਇਲਾਕੇ 'ਚ ਮੀਂਹ ਨਾਲ ਪੁਰਾਣੀਆਂ ਚੋਈਆਂ ਵਗੀਆਂ
ਸ਼ਾਮਚੁਰਾਸੀ, (ਗੁਰਮੀਤ ਸਿੰਘ ਖ਼ਾਨਪੁਰੀ)- ਦੋ ਦਿਨਾਂ ਤੋਂ ਬਾਰਿਸ਼ ਦੀ ਲੱਗੀ ਝੜੀ ਨੇ ਸ਼ਾਮਚੁਰਾਸੀ ਦੇ ਕੁੱਝ ਇਲਾਕੇ 'ਚ ਖੇਤਾਂ ਦੀਆਂ ਵੱਟਾਂ ਪਾਰ ਕਰਕੇ ਪਾਣੀ ਦੀ ਪੁਰਾਣੀ ਝਲਕ ਦੁਹਰਾਈ | ਇਸ ਨੇ ਆਪਣੀ ਮਾਰ ਨਾਲ ਕਿਸਾਨਾਂ ਦੀਆਂ ਬੀਜੀਆਂ ਮੱਕੀ, ਹਰੇ ਚਾਰੇ ਤੇ ਸਬਜ਼ੀਆਂ ਦੀ ਫ਼ਸਲ ਨੂੰ ਆਪਣੀ ਪਕੜ 'ਚ ਲੈ ਲਿਆ | ਲਗਪਗ ਦੋ ਦਿਨਾਂ ਤੋਂ ਪੈ ਰਹੀ ਇਸ ਬਾਰਿਸ਼, ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਪਸ਼ੂਆਂ ਦੇ ਚਾਰੇ ਦੀ ਕਿੱਲਤ ਇਕ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ |

24 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਫ਼ਸਲਾਂ ਪਾਣੀ 'ਚ ਡੁੱਬੀਆਂ

ਮੁਕੇਰੀਆਂ, 28 ਜੁਲਾਈ (ਰਾਮਗੜ੍ਹੀਆ)- ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਹਲਕਾ ਮੁਕੇਰੀਆਂ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਬੁਰੀ ਤਰ੍ਹਾਂ ਡੱੁਬ ਗਈਆਂ ਅਤੇ ਕਈ ਨੀਵੀਂਆਂ ਥਾਵਾਂ 'ਤੇ ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਪੌਂਗ ਡੈਮ ਦੇ ਪਾਵਰ ਹਾਊਸ 'ਚ ਪਾਣੀ ਹੋਇਆ ਲੀਕ

ਤਲਵਾੜਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪੌਂਗ ਡੈਮ ਦੇ ਪਾਵਰ ਹਾਊਸ 'ਚ ਅੱਜ ਦੇਰ ਸ਼ਾਮ ਪਾਣੀ ਲੀਕ ਹੋਣ ਨਾਲ ਕਈ ਫ਼ੁੱਟ ਪਾਣੀ ਭਰ ਗਿਆ, ਜਿਸ ਨਾਲ ਸਾਰੀਆਂ ਟਰਬਾਈਨਾਂ ਬੰਦ ਹੋ ਗਈਆਂ ਅਤੇ ਬਿਜਲੀ ਉਤਪਾਦਨ ਠੱਪ ਹੋ ਗਿਆ | ਸੂਤਰਾਂ ਅਨੁਸਾਰ ਪਾਵਰ ਹਾਊਸ ਦਾ ਮੇਨਹੋਲ ...

ਪੂਰੀ ਖ਼ਬਰ »

ਲਾਚੋਵਾਲ ਟੋਲ ਤੋਂ 6 ਮੈਂਬਰੀ ਟੀਮ ਦਿੱਲੀ ਲਈ ਰਵਾਨਾ

ਹੁਸ਼ਿਆਰਪੁਰ, 28 ਜੁਲਾਈ (ਹਰਪ੍ਰੀਤ ਕੌਰ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੇ ਆਗੂ ਗੁਰਦੀਪ ਸਿੰਘ ਖੁਣ-ਖੁਣ ਤੇ ਉਂਕਾਰ ਸਿੰਘ ਧਾਮੀ ਨੇ ਲਾਚੋਵਾਲ ਟੋਲ ਪਲਾਜ਼ਾ 'ਤੇ ਚੱਲ ਰਹੇ ਧਰਨੇ ਦੌਰਾਨ ਬੋਲਦਿਆਂ ਦੱਸਿਆ ਕਿ ਕਿਸਾਨ ਸੰਸਦ ਵਿਚ ਹਿੱਸਾ ਲੈਣ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੈਪੇਟਾਈਟਸ ਡੇਅ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੈਪੇਟਾਈਟਸ ਡੇ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਦੀ ਪ੍ਰਧਾਨਗੀ ਹੇਠ 'ਹੈਪੇਟਾਈਟਸ ਇੰਤਜ਼ਾਰ ਨਹੀਂ ਕਰਦਾ' ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕੇ 'ਚ ਲਗਾਤਾਰ ਪਏ ਮੀਂਹ ਨਾਲ ਜਨ-ਜੀਵਨ ਪ੍ਰਭਾਵਿਤ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਬੀਤੀ ਦੇਰ ਰਾਤ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਨਿਜ਼ਾਤ ਮਿਲੀ, ਉੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਦੋਸ਼ੀ ਨਾਮਜ਼ਦ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੇਹਟੀਆਣਾ ਦੇ ਵਾਸੀ ਤਜਿੰਦਰ ਸਿੰਘ ਨੇ ਥਾਣਾ ਮਾਡਲ ਟਾਊਨ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਕਾਬੂ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਥਾਣਾ ਸਿਟੀ ਪੁਲਿਸ ਨੇ ਟੈਗੋਰ ਪਾਰਕ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 434 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਾਬੂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਕੋਈ ਪਾਜ਼ੀਟਿਵ ਕੇਸ ਨਹੀਂ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ ਅੱਜ ਕੋਈ ਵੀ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਨਾ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 28597 ਹੀ ਹੈ | ਸਿਹਤ ਵਿਭਾਗ ਅਨੁਸਾਰ 2090 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਪਹਿਲੀ ਬਾਰਿਸ਼ ਨੇ ਮੁਕੇਰੀਆਂ ਸ਼ਹਿਰ 'ਚ ਨਗਰ ਕੌ ਾਸਲ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ

ਮੁਕੇਰੀਆਂ, 28 ਜੁਲਾਈ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ ਅੰਦਰ ਪਿਛਲੇ 24 ਘੰਟਿਆਂ ਦੌਰਾਨ ਹੋਈ ਬਰਸਾਤ ਦੀ ਪਹਿਲੀ ਭਰਵੀਂ ਬਾਰਸ਼ ਕਾਰਨ ਨਗਰ ਕੌਂਸਲ ਮੁਕੇਰੀਆਂ ਵਲੋਂ ਕੀਤੇ ਗਏ ਡੇਢ ਮਹੀਨਾ ਪਹਿਲਾਂ ਕਰੀਬ 5.50 ਲੱਖ ਦੀ ਲਾਗਤ ਨਾਲ ਨਾਲਿਆਂ ਦੀ ਸਫ਼ਾਈ ਦੀ ਪੋਲ ਖੁੱਲ੍ਹ ...

ਪੂਰੀ ਖ਼ਬਰ »

ਵਿਕਾਸ ਦੀ ਦੁਹਾਈ ਪਿੱਟਣ ਵਾਲੀ ਕਾਂਗਰਸ ਸਰਕਾਰ ਹਰ ਫ਼ਰੰਟ ਤੋਂ ਫ਼ੇਲ੍ਹ-ਰਾਠਾਂ

ਮਾਹਿਲਪੁਰ, 28 ਜੁਲਾਈ (ਰਜਿੰਦਰ ਸਿੰਘ)- ਅਕਾਲੀ ਦਲ ਤੇ ਬਸਪਾ ਹੋਏ ਗਠਬੰਧਨ ਤੋਂ ਬਾਅਦ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋਏ ਅਕਾਲੀ ਦਲ ਤੇ ਬਸਪਾ ਵਲੋਂ ਸਾਂਝੇ ਤੌਰ 'ਤੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਨੰਗਲ ਖਾਰਦ, ਦਾਦੂਵਾਲ, ਚੰਬਲਾਂ, ਚੱਕ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਬਰਾਮਦ

ਟਾਂਡਾ ਉੜਮੁੜ, 28 ਜੁਲਾਈ (ਗੁਰਾਇਆ)-ਟਾਂਡਾ ਪੁਲਿਸ ਨੇ ਮਿਆਣੀ ਮੋੜ ਤੋਂ ਕਾਰ ਸਵਾਰ ਕਮਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੜ੍ਹਸ਼ੰਕਰ ਅਤੇ ਜਸਵਿੰਦਰ ਸਿੰਘ ਪੁੱਤਰ ਰਾਜਿੰਦਰ ਕੁਮਾਰ ਵਾਸੀ (ਹੁਸ਼ਿਆਰਪੁਰ) ਨੂੰ ਕਾਬੂ ਕਰਕੇ ਉਨ੍ਹਾਂ ਨੂੰ 20 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਕਾਰ ਸਵਾਰ 4 ਵਿਅਕਤੀਆਂ ਤੋਂ ਹੈਰੋਇਨ ਬਰਾਮਦ

ਟਾਂਡਾ ਉੜਮੁੜ, 28 ਜੁਲਾਈ (ਭਗਵਾਨ ਸਿੰਘ ਸੈਣੀ, ਗੁਰਾਇਆ)- ਟਾਂਡਾ ਪੁਲਿਸ ਤੇ ਖੱਖ ਫਾਟਕ ਨਜ਼ਦੀਕ ਚੈਕਿੰਗ ਦੌਰਾਨ ਇਕ ਕਾਰ ਵਿਚ ਸਵਾਰ 4 ਵਿਅਕਤੀਆਂ ਕੋਲੋਂ 22 ਗਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਏ.ਐਸ.ਆਈ. ਜਸਪਾਲ ਸਿੰਘ ਨੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਲੋਂ ਆਤਮ ਰੱਖਿਆ ਵਿਸ਼ੇ 'ਤੇ ਐਕਸਟੈਨਸ਼ਨ ਲੈਕਚਰ

ਮੁਕੇਰੀਆਂ, 28 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਵੁਮੈਨ ਸੈੱਲ ਵਲੋਂ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਵਿਦਿਆਰਥਣਾਂ ਨੂੰ ਆਤਮ ਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੰਸਕ੍ਰਿਤੀ ਸੰਸਥਾਨ ਉਥਾਨ ...

ਪੂਰੀ ਖ਼ਬਰ »

ਕੁਲਵੰਤ ਸਿੰਘ ਮਿਆਣੀ ਵਲੋਂ ਮਿ੍ਤਕ ਦੇਹ ਸੰਭਾਲ ਘਰ ਬਣਾਉਣਾ ਸ਼ਲਾਘਾਯੋਗ ਕਦਮ-ਡਾ. ਘੋਤੜਾ

ਮਿਆਣੀ, 28 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਘੋਤੜਾ ਨੇ ਸਿਵਲ ਹਸਪਤਾਲ ਮਿਆਣੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਿਆਣੀ ਵਲੋਂ ਪਿੰਡ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ (ਮੋਰਚਰੀ ਰੂਮ) ...

ਪੂਰੀ ਖ਼ਬਰ »

ਬੀ.ਐਸ.ਐਨ.ਐੱਲ. ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ)- ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਥਿਤ ਬੀ.ਐਸ.ਐਨ.ਐੱਲ. ਦਫ਼ਤਰ ਵਿਖੇ ਵਿਭਾਗ ਦੀਆਂ ਸਮੂਹ ਜਥੇਬੰਦੀਆਂ ਵਲੋਂ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ 'ਚੋਂ ਅੱਵਲ

ਮੁਕੇਰੀਆਂ, 28 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਐੱਸ.ਸੀ. ਫਿਜ਼ਿਕਸ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਭਾਜਪਾ ਵਲੋਂ ਰਜਿੰਦਰ ਲੱਕੀ ਐੱਸ.ਸੀ. ਮੋਰਚਾ ਕਮਾਹੀ ਦੇਵੀ ਮੰਡਲ ਦਾ ਪ੍ਰਧਾਨ ਨਿਯੁਕਤ

ਤਲਵਾੜਾ, 28 ਜੁਲਾਈ (ਅ.ਪ.)- ਅੱਜ ਮੰਡਲ ਕਮਾਹੀ ਦੇਵੀ ਵਿਖੇ ਬੀ.ਜੇ.ਪੀ ਮੰਡਲ ਪ੍ਰਧਾਨ ਵਿਪਨ ਕੁਮਾਰ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਦੀ ਵਿਸ਼ੇਸ਼ ਬੈਠਕ ਹੋਈ ਜਿਸ ਵਿਚ ਸੁਰਿੰਦਰ ਜਾਜਾ ਜ਼ਿਲ੍ਹਾ ਪ੍ਰਧਾਨ ਐੱਸ.ਸੀ ਮੋਰਚਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਮੋਰਚੇ ਦਾ ...

ਪੂਰੀ ਖ਼ਬਰ »

ਸੇਵਾ ਸਿੰਘ ਬਡਿਆਲ ਤੇ ਸੁਖਜੀਤ ਕੌਰ ਬਡਿਆਲ ਨਮਿਤ ਸ਼ਰਧਾਂਜਲੀ ਸਮਾਗਮ

ਅੱਡਾ ਸਰਾਂ, 28 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਦੇ ਚੇਅਰਮੈਨ ਹਿੰਦ ਰਤਨ ਸੇਵਾ ਸਿੰਘ ਬਡਿਆਲ, ਉਨ੍ਹਾਂ ਦੀ ਪਤਨੀ ਸੁਖਜੀਤ ਕੌਰ ਬਡਿਆਲ ਤੇ ਸਮਾਜ ਸੇਵੀ ਰਜਿੰਦਰ ਸਿੰਘ ਚੌਹਾਨ ਨਮਿਤ ...

ਪੂਰੀ ਖ਼ਬਰ »

ਉਦਯੋਗ ਵਿਭਾਗ 'ਚ ਘੁਟਾਲਿਆਂ ਦੀ ਜਾਂਚ ਸੀ.ਬੀ.ਆਈ. ਜਾਂ ਈ.ਡੀ. ਤੋਂ ਕਰਵਾਈ ਜਾਵੇ-ਸੂਦ

ਹੁਸ਼ਿਆਰਪੁਰ, 28 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਉਦਯੋਗ ਵਿਭਾਗ ਨਾਲ ਸਬੰਧਿਤ ਮੁਹਾਲੀ ਸਥਿਤ 27 ਏਕੜ ਜ਼ਮੀਨ ਨੂੰ ਪੀ.ਐਸ.ਆਈ. ਡੀ. ਸੀ. ਨੇ ਫਿਲਿਪਸ ਵਲਬਜ਼ (ਪੰਜਾਬ ਅਨੰਦ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਗੜਸ਼ੰਕਰ ਹੋਇਆ ਜਲ-ਥਲ

ਗੜ੍ਹਸ਼ੰਕਰ, 28 ਜੁਲਾਈ (ਧਾਲੀਵਾਲ)- ਇਲਾਕੇ ਭਰ 'ਚ ਮੰਗਲਵਾਰ ਤੋਂ ਰਾਤ ਤੋਂ ਸ਼ੁਰੂ ਹੋਈ ਭਰਵੀਂ ਬਾਰਿਸ਼ ਨਾਲ ਇਲਾਕਾ ਜਲ-ਥਲ ਹੋ ਗਿਆ ਤੇ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਵੇਖਣ ਨੂੰ ਮਿਲੇ | ਪਿਛਲੇ ਦਿਨਾਂ ਤੋਂ ਚੱਲ ਰਹੇ ਗਰਮੀ ਦੇ ਮੌਸਮ ਨੂੰ ਵੀ ਭਰਵੀਂ ਤੇ ਰਚਵੀ ...

ਪੂਰੀ ਖ਼ਬਰ »

ਪਿੰਡ ਧਰਮਪੁਰ ਦੀ ਪੰਚਾਇਤ ਤੇ ਪਿੰਡ ਵਾਸੀ ਕਾਂਗਰਸ 'ਚ ਸ਼ਾਮਿਲ

ਐਮਾਂ ਮਾਂਗਟ, 28 ਜੁਲਾਈ (ਗੁਰਾਇਆ)-ਕਾਂਗਰਸੀ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੇਰੀਆਂ ਅਧੀਨ ਪੈਂਦੇ ਪਿੰਡ ਧਰਮਪੁਰ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਸਬੰਧੀ ਪਿੰਡ ਧਰਮਪੁਰ ਵਿਖੇ ਬਲਾਕ ...

ਪੂਰੀ ਖ਼ਬਰ »

ਕਾਰ 'ਚੋਂ 10 ਪੇਟੀਆਂ ਸ਼ਰਾਬ ਬਰਾਮਦ

ਗੜ੍ਹਸ਼ੰਕਰ, 28 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਇਕ ਕਾਰ 'ਚੋਂ ਚੰਡੀਗੜ੍ਹ 'ਚ ਵੇਚੀ ਜਾਣ ਵਾਲੀ ਸ਼ਰਾਬ ਦੀਆਂ 10 ਪੇਟੀਆਂ ਬਰਾਮਦ ਕੀਤੀਆਂ ਹਨ | ਏ.ਐੱਸ.ਆਈ. ਕੁਲਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਨਿਊਜ਼ ਏਜੰਸੀ ਦੇ ਮਾਲਕ ਰਾਜ ਕੁਮਾਰ ਦੀ ਨਹਿਰ 'ਚੋਂ ਲਾਸ਼ ਮਿਲੀ

ਕੋਟਫ਼ਤੂਹੀ, 28 ਜੁਲਾਈ (ਅਵਤਾਰ ਸਿੰਘ ਅਟਵਾਲ)- ਪਿੰਡ ਮੰਨਣਹਾਨਾ ਦੇ ਕਰੀਬ ਬਿਸਤ ਦੁਆਬ ਨਹਿਰ ਵਿਚ ਗੁਰਦੁਆਰਾ ਹਰੀਸਰ ਦੇ ਸਟੇਡੀਅਮ ਨਜ਼ਦੀਕ ਮਾਹਿਲਪੁਰ ਰਾਜਨ ਨਿਊਜ਼ ਏਜੰਸੀ ਦੇ ਮਾਲਕ ਵਲੋਂ ਨਹਿਰ ਵਿਚ ਬੀਤੇ ਦਿਨ ਛਾਲ ਮਾਰ ਦਿੱਤੀ ਸੀ, ਉਸ ਦੀ ਲਾਸ਼ ਅੱਜ ਅੱਡਾ ...

ਪੂਰੀ ਖ਼ਬਰ »

ਨਿਊਜ਼ ਏਜੰਸੀ ਦੇ ਮਾਲਕ ਰਾਜ ਕੁਮਾਰ ਦੀ ਨਹਿਰ 'ਚੋਂ ਲਾਸ਼ ਮਿਲੀ

ਕੋਟਫ਼ਤੂਹੀ, 28 ਜੁਲਾਈ (ਅਵਤਾਰ ਸਿੰਘ ਅਟਵਾਲ)- ਪਿੰਡ ਮੰਨਣਹਾਨਾ ਦੇ ਕਰੀਬ ਬਿਸਤ ਦੁਆਬ ਨਹਿਰ ਵਿਚ ਗੁਰਦੁਆਰਾ ਹਰੀਸਰ ਦੇ ਸਟੇਡੀਅਮ ਨਜ਼ਦੀਕ ਮਾਹਿਲਪੁਰ ਰਾਜਨ ਨਿਊਜ਼ ਏਜੰਸੀ ਦੇ ਮਾਲਕ ਵਲੋਂ ਨਹਿਰ ਵਿਚ ਬੀਤੇ ਦਿਨ ਛਾਲ ਮਾਰ ਦਿੱਤੀ ਸੀ, ਉਸ ਦੀ ਲਾਸ਼ ਅੱਜ ਅੱਡਾ ...

ਪੂਰੀ ਖ਼ਬਰ »

ਮੀਂਹ ਨਾਲ ਝੁੰਗੀਆਂ-ਖੁਰਾਲਗੜ੍ਹ (ਮਾਰਗ) ਸੜਕ 'ਚ ਪਿਆ ਪਾੜ, ਆਵਾਜਾਈ ਬੰਦ

ਬੀਣੇਵਾਲ, 28 ਜੁਲਾਈ (ਬੈਜ ਚੌਧਰੀ)- ਅੱਡਾ ਝੁੰਗੀਆਂ (ਬੀਣੇਵਾਲ) ਤੋਂ ਇਤਿਹਾਸਕ ਧਾਰਮਿਕ ਅਸਥਾਨ ਸ਼੍ਰੀ ਖੁਰਾਲਗੜ੍ਹ ਗੜ ਸਾਹਿਬ ਨੂੰ ਵਾਇਆ ਗੜੀ ਮਾਨਸੋਵਾਲ ਜਾਣ ਵਾਲੀ ਸੜਕ ਭਾਰੀ ਮੀਂਹ ਪੈਣ ਨਾਲ ਟੁੱਟ ਗਈ ਹੈ ਜਿਸ ਕਰਕੇ ਇਹ ਸ਼ਰਧਾਲੂਆਂ ਦੇ ਆਉਣ ਜਾਣ ਲਈ ਇਹ ਰਸਤਾ ...

ਪੂਰੀ ਖ਼ਬਰ »

ਪਟਿਆਲਾ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਅਧਿਆਪਕ-ਮੰਝਪੁਰ

ਸ਼ਾਮਚੁਰਾਸੀ, 28 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਅਧਿਆਪਕ ਦਲ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਸੂਸਾਂ ਦੇ ਪ੍ਰਬੰਧਾਂ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਅਧਿਆਪਕ ਵਰਗ ਦੀਆਂ ਮੰਗਾਂ ਦੇ ਸਬੰਧ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX