ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫ਼ਤਹਿਗੜ੍ਹ ਸਾਹਿਬ

ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਰੋਸ ਵਜੋਂ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਅਬਰੋਲ ਵਲੋਂ ਅਸਤੀਫ਼ਾ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਤੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਬਾਲ ਭਲਾਈ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਐਡਵੋਕੇਟ ਅਸ਼ਵਨੀ ਕੁਮਾਰ ਅਬਰੋਲ ਵਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਅਮਲੋਹ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਸਮੇਤ ਆਪਣਾ ਅਸਤੀਫ਼ਾ ਸੌਂਪਿਆ ਗਿਆ | ਇਸ ਮੌਕੇ ਐਡਵੋਕੇਟ ਅਬਰੋਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ, ਐਮਰਜੈਂਸੀ ਦੌਰਾਨ ਖੇਤੀਬਾੜੀ ਦੇ ਕਾਲੇ ਕਾਨੂੰਨਾਂ ਨੂੰ ਲਿਆਉਣਾ, ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ 'ਚ ਉਨ੍ਹਾਂ ਦਾ ਸਾਥ ਦੇਣਗੇ | ਇਸ ਮੌਕੇ ਮਨੋਹਰ ਲਾਲ ਵਰਮਾ, ਮਾਨ ਸਿੰਘ, ਦਰਸ਼ਨ ਸਿੰਘ ਬੱਬੀ, ਬਲਕਾਰ ਸਿੰਘ ਪਟਵਾਰੀ, ਸੁਖਜੀਤ ਸਿੰਘ ਸੌਂਟੀ, ਬਲਵੰਤ ਸਿੰਘ ਮਾਨ, ਜਿੰਦਰ ਸਿੰਘ ਮਾਜਰੀ, ਰਣਜੀਤ ਸਿੰਘ, ਜਸਵੀਰ ਸਿੰਘ ਢਿੱਲੋਂ, ਦਸਵਿੰਦਰ ਸਿੰਘ ਸੌਂਟੀ, ਸੋਨੂੰ ਗਰੇਵਾਲ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ ਮਾਜਰੀ, ਹਰਜਿੰਦਰ ਸਿੰਘ, ਕੁਲਜੀਤ ਸਿੰਘ ਗੌਂਸਲ, ਰਾਜਦੀਪ ਸਿੰਘ ਗਿੱਲ ਤੇ ਗੁਰਮੇਲ ਸਿੰਘ ਸੌਂਟੀ ਆਦਿ ਵੀ ਹਾਜ਼ਰ ਸਨ |

ਨਗਰ ਕੌਂਸਲ ਅਮਲੋਹ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ 'ਚ ਫ਼ੇਲ੍ਹ ਹੋਈ-ਰਾਜੂ ਖੰਨਾ, ਵਿੱਕੀ ਮਿੱਤਲ

ਅਮਲੋਹ, 28 ਜੁਲਾਈ (ਕੇਵਲ ਸਿੰਘ)-ਕਾਂਗਰਸੀਆਂ ਵਲੋਂ ਭਾਵੇਂ ਸ਼ਹਿਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦਾਅਵਿਆਂ ਨੂੰ ਝੂਠਾ ਕਰ ਰਿਹਾ ਹੈ ਬਰਸਾਤੀ ਪਾਣੀ ਨਾਲ ਘਿਰਿਆ ਜਲ-ਥਲ ਹੋਇਆ ਅਮਲੋਹ ਸ਼ਹਿਰ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਹਲਕਾ ...

ਪੂਰੀ ਖ਼ਬਰ »

ਕੈਪਟਨ ਦੇ ਘਰ-ਘਰ ਨੌਕਰੀ ਦੇ ਵਾਅਦੇ ਨੂੰ ਝੁਠਲਾ ਰਹੀ ਹੈ ਸੂਬੇ ਦੀ ਬੇਰੁਜ਼ਗਾਰੀ ਦਰ-ਐਡ. ਕਲਿਆਣ

ਖਮਾਣੋਂ, 28 ਜੁਲਾਈ (ਮਨਮੋਹਣ ਸਿੰਘ ਕਲੇਰ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਕਾਰਜਕਾਲ ਦੌਰਾਨ ਘਰ-ਘਰ ਨੌਕਰੀ ਦੇਣ ਦੇ ਕੀਤੇ ਝੂਠੇ ਵਾਅਦੇ ਦੀ ਪੋਲ ਤਾਜ਼ਾ ਦੇਸ਼ ਭਰ ਦੇ ਬੇਰੁਜ਼ਗਾਰਾਂ ਦੀ ਅੰਕੜਿਆਂ ਵਿਚ ਪੰਜਾਬ ਦੀ ਸਭ ਤੋਂ ਵੱਧ ਸੰਖਿਆ ਹੋਣ ਦੇ ਦਾਅਵੇ ਖੋਲ੍ਹ ਰਹੇ ...

ਪੂਰੀ ਖ਼ਬਰ »

ਸਪੋਰਟਸ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਹਾੜਾ ਸਮਾਗਮ ਸਪੋਰਟਸ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਤੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸੁਰਭੀ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ 'ਚ ਵਧੀ ਮਹਿੰਗਾਈ ਤੋਂ ਹਰ ਵਰਗ ਦੁਖੀ-ਭੱਲਾ, ਸਲਾਣਾ, ਸੂਦ

ਅਮਲੋਹ, 28 ਜੁਲਾਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਰਾਜ ਵਿਚ ਵਧੀ ਮਹਿੰਗਾਈ ਤੋਂ ਅੱਜ ਹਰ ਵਰਗ ਦੇ ਲੋਕ ਦੁਖੀ ਹਨ, ਕੇਂਦਰ ਸਰਕਾਰ ਨੇ ਕੋਰੋਨਾ ਸੰਕਟ ਵਿਚ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ ਸਗੋਂ ਮਹਿੰਗਾਈ ...

ਪੂਰੀ ਖ਼ਬਰ »

ਲੋਕ ਜਾਗਰੂਕ ਮੁਹਿੰਮ ਤਹਿਤ 'ਆਪ' ਨੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨਾਲ ਕੀਤੀਆਂ ਮੀਟਿੰਗਾਂ

ਅਮਲੋਹ, 28 ਜੁਲਾਈ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਸੂਬਾ ਵਾਸੀਆਂ ਨੂੰ ਵੱਡੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ, ਜਦੋਂ ਕਿ ਸੱਤਾ ਪ੍ਰਾਪਤ ਕਰਨ ਤੋਂ ਬਾਅਦ ਕਾਂਗਰਸ ਸਰਕਾਰ ਆਪਣੇ ਕੀਤੇ ਵਾਅਦਿਆਂ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਖਮਾਣੋਂ, 28 ਜੁਲਾਈ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰਬਰ 5 ਪੀਰ ਬਾਬਾ ਗ਼ਰੀਬ ਸ਼ਾਹ ਮਾਲੀ ਦੀ ਦਰਗਾਹ ਨੇੜੇ ਤੇ ਬਾਬਾ ਸੁੱਖਾ ਸਿੰਘ ਦੀ ਸਮਾਧ ਨੇੜੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇੱਥੇ ਰਹਿ ਰਹੇ ਲੋਕਾਂ ਨੂੰ ਅਤਿ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ...

ਪੂਰੀ ਖ਼ਬਰ »

ਪਿੰਡ ਹਰਬੰਸਪੁਰਾ ਦੇ ਪਰਿਵਾਰ ਨੇ ਪਿੰਡ ਦੇ ਹੀ ਵਿਅਕਤੀਆਂ 'ਤੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਹਰਬੰਸਪੁਰਾ ਦੇ ਵਸਨੀਕ ਹਰਵਿੰਦਰ ਸਿੰਘ ਪੁੱਤਰ ਸ਼ਿਵਦੇਵ ਸਿੰਘ ਤੇ ਉਸ ਦੇ ਪਰਿਵਾਰ ਵਲੋਂ ਪਿੰਡ ਦੇ ਹੀ ਕੁਝ ਵਿਅਕਤੀਆਂ ਦੁਆਰਾ ਉਨ੍ਹਾਂ ਦੀ ਜ਼ਮੀਨ 'ਚੋਂ ਜਬਰੀ ਰਸਤਾ ਕੱਢੇ ਜਾਣ ਦੇ ਵਿਰੋਧ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ, 2 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ ਹੋਣ ਤੋਂ ਇਲਾਵਾ 2 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੀਆਂ 50 ਅਤੇ 55 ...

ਪੂਰੀ ਖ਼ਬਰ »

ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਨੌਜਵਾਨ ਦੀ ਮੌਤ

ਖਮਾਣੋਂ, 28 ਜੁਲਾਈ (ਮਨਮੋਹਣ ਸਿੰਘ ਕਲੇਰ)-ਬੀਤੀ ਰਾਤ ਮੀਂਹ ਕਾਰਨ ਖਮਾਣੋਂ ਖ਼ੁਰਦ ਦੇ ਵਾਰਡ ਨੰ-3 ਵਿਖੇ ਘਰ ਦੀ ਛੱਤ ਡਿੱਗਣ ਕਾਰਨ ਇਕ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ | ਜਿਸ ਦੀ ਪਛਾਣ ਅਮਰਵੀਰ ਸਿੰਘ ਪੁੱਤਰ ਪਰਮਵੀਰ ਸਿੰਘ ਵਾਸੀ ਪਿੰਡ ਬਾਲਸੰਢਾ ਜ਼ਿਲ੍ਹਾ ਰੋਪੜ ਵਜੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਲੋਕ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਲੜੇਗੀ-ਐਡਵੋਕੇਟ ਰਾਏ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਸੰਗਤਪੁਰਾ ਸੋਢੀਆਂ ਵਿਖੇ 'ਆਪ' ਦੇ ਹਲਕਾ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਹੋਈ, ਜਿਸ 'ਚ ਪਿੰਡ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਧਰਨੇ

ਸ਼ੁਤਰਾਣਾ, 28 ਜੁਲਾਈ (ਬਲਦੇਵ ਸਿੰਘ ਮਹਿਰੋਕ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਹੁਣ ਮਨਰੇਗਾ ਮੁਲਾਜ਼ਮਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਸੂਬੇ ਦੀਆਂ ਦੋਵੇਂ ਰਿਵਾਇਤੀ ਪਾਰਟੀਆਂ ਨੂੰ ਕਰਾਰੀ ਮਾਤ ਦੇਵੇਗੀ-ਅਜੈ ਲਿਬੜਾ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰ ਸੂਬੇ ਦੀਆਂ ਦੋਵੇਂ ਰਿਵਾਇਤੀ ਪਾਰਟੀ ਨੂੰ ਕਰਾਰੀ ਮਾਤ ਦੇਵੇਗੀ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪਿੰਡ ਰਿਊਨਾ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਜੱਗੀ ਰਾਏਪੁਰ

ਖਮਾਣੋਂ, 28 ਜੁਲਾਈ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ ...

ਪੂਰੀ ਖ਼ਬਰ »

ਬੀ.ਐਡ ਅਧਿਆਪਕ ਫ਼ਰੰਟ ਨੇ ਸਮੱਸਿਆਵਾਂ ਸਬੰਧੀ ਨਵ-ਨਿਯੁਕਤ ਸਿੱਖਿਆ ਅਫ਼ਸਰ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਮਨਪ੍ਰੀਤ ਸਿੰਘ)-ਬੀ.ਐਡ ਅਧਿਆਪਕ ਫ਼ਰੰਟ ਫ਼ਤਹਿਗੜ੍ਹ ਸਾਹਿਬ ਦੀ ਜ਼ਿਲ੍ਹਾ ਇਕਾਈ ਵਲੋਂ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਦਾ ਬੁੱਕੇ ਭੇਟ ਕਰ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਤੇ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਕਿਸਾਨਾਂ ਬਾਰੇ ਸੋਚ ਮੰਦਭਾਗੀ-ਦੀਵਾਨਾ

ਖਮਾਣੋਂ, 28 ਜੁਲਾਈ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨ ਬਣਦੇ ਸਾਰ ਹੀ ਕਿਸਾਨਾਂ ਲਈ ਦਿੱਤੇ ਬਿਆਨ ਕਿ ਪਿਆਸਾ ਖੂਹ ਕੋਲ ਜਾਂਦਾ ਨਾ ਕਿ ਖੂਹ ਪਿਆਸੇ ਕੋਲ ਆਉਂਦਾ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ...

ਪੂਰੀ ਖ਼ਬਰ »

ਸਮੂਹ ਪਟਵਾਰੀ ਅਤੇ ਕਾਨੂੰਗੋਜ਼ ਅੱਜ ਪਟਿਆਲਾ ਵਿਖੇ ਰੋਸ ਰੈਲੀ 'ਚ ਹੋਣਗੇ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 28 ਜੁਲਾਈ (ਰਾਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਾਲਮੇਲ ਕਮੇਟੀ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ, ਜਿਸ 'ਚ ਸੂਬਾ ਇਕਾਈ ਦੇ ਨਿਰਦੇਸ਼ ਮੁਤਾਬਿਕ ...

ਪੂਰੀ ਖ਼ਬਰ »

ਮਾਨਵ ਅਧਿਕਾਰ ਪ੍ਰੀਸ਼ਦ ਦੇ ਅਹੁਦੇਦਾਰ ਸਬਜ਼ੀਆਂ ਲੈ ਕੇ ਦਿੱਲੀ ਸੰਘਰਸ਼ ਲਈ ਹੋਏ ਰਵਾਨਾ

ਖਮਾਣੋਂ, 28 ਜੁਲਾਈ (ਜੋਗਿੰਦਰ ਪਾਲ)-ਮਾਨਵ ਅਧਿਕਾਰ ਪ੍ਰੀਸ਼ਦ ਦੇ ਚੇਅਰਮੈਨ ਸੁਭਾਸ਼ ਕੁਮਾਰ ਤੇ ਨਵ ਨਿਯੁਕਤ ਉੱਪ ਪ੍ਰਧਾਨ ਅਮਿੱਤ ਕੁਮਾਰ ਗਿਫਟੀ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਲਈ ਲੰਗਰਾਂ ਦੀ ਸੇਵਾ 'ਚ ਹਿੱਸਾ ਪਾਉਣ ਲਈ ਲਗਪਗ 3 ਕੁਇੰਟਲ ਦੇ ਕਰੀਬ ਸਬਜ਼ੀਆਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਕਿੱਟਾਂ ਵੰਡੀਆਂ

ਬਸੀ ਪਠਾਣਾਂ, 28 ਜੁਲਾਈ (ਰਵਿੰਦਰ ਮੌਦਗਿਲ)-ਸਫ਼ਾਈ ਕਰਮਚਾਰੀਆਂ ਦੀ ਆਵਾਜ਼ ਬੁਲੰਦ ਕਰ ਰਹੀ ਸਫ਼ਾਈ ਕਰਮਚਾਰੀ ਅੰਦੋਲਨ ਸੰਸਥਾ ਵਲੋਂ ਨੈਸ਼ਨਲ ਕਨਵੀਨਰ ਬਿਜਵਾੜਾ ਵਿਲਸਨ ਦੇ ਨਿਰਦੇਸ਼ਾਂ ਤੇ ਸਟੇਟ ਕਨਵੀਨਰ ਸੁਭਾਸ਼ ਦਿਸਾਵਰ ਦੀ ਅਗਵਾਈ ਹੇਠ ਬਸੀ ਪਠਾਣਾਂ ਵਿਖੇ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਨੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਨੰਦਪੁਰ ਕਲੌੜ, 28 ਜੁਲਾਈ (ਜਰਨੈਲ ਸਿੰਘ ਧੁੰਦਾ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX