ਤਾਜਾ ਖ਼ਬਰਾਂ


ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  8 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  40 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  50 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 1 hour ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  56 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  57 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫਾਜ਼ਿਲਕਾ / ਅਬੋਹਰ

ਮੁਕੱਦਮਾ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਡਾ. ਅੰਬੇਡਕਰ ਨੌਜਵਾਨ ਸਭਾ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 28 ਜੁਲਾਈ (ਅਮਰਜੀਤ ਸ਼ਰਮਾ)-ਡਾ. ਅੰਬੇਡਕਰ ਨੌਜਵਾਨ ਸਭਾ ਵਲੋਂ ਸੂਬਾ ਪ੍ਰਧਾਨ ਮੰਗਲ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦੇ ਕੇ ਸਭਾ ਦੇ ਵਰਕਰ ਗੁਰਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਦਰਜ ਕੀਤੇ ਮੁਕੱਦਮੇ ਦੇ ਵਿਰੋਧ ਵਿਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਮੰਗਲ ਸਿੰਘ, ਉਪ ਪ੍ਰਧਾਨ ਪਰਮਜੀਤ ਸਿੰਘ, ਪ੍ਰੀਤਮ ਸਿੰਘ, ਮੱਲ ਸਿੰਘ, ਛਿੰਦਰ ਕੌਰ, ਹਰਜੀਤ ਸਿੰਘ, ਮਲਕੀਤ ਸਿੰਘ, ਅਜੀਤ ਸਿੰਘ, ਮਨਦੀਪ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਆਦਿ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਸ ਦੇ ਵਿਰੋਧੀ ਪਾਰਟੀ ਨੇ ਜ਼ਬਰਦਸਤੀ ਨਾਲ ਗੁਰਜੀਤ ਸਿੰਘ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ, ਜਿਸ 'ਚ ਉਹ ਪਿਛਲੇ 30-35 ਸਾਲ ਤੋਂ ਰਹਿ ਰਿਹਾ ਸੀ | ਇਸ ਦੇ ਸਬੂਤ ਵੀ ਉਹ ਪੁਲਿਸ ਨੂੰ ਦੇ ਚੁੱਕਿਆ ਹੈ ਪਰ ਪੁਲਿਸ ਨੇ ਨਾ ਤਾਂ ਉਸ ਦੇ ਬਿਆਨ ਦਰਜ ਕੀਤੇ ਹਨ ਅਤੇ ਨਾ ਹੀ ਕਿਸੇ ਜਾਂਚ ਵਿਚ ਸ਼ਾਮਿਲ ਕੀਤਾ, ਉਲਟਾ ਇਕ ਤਰਫ਼ਾਂ ਪੜਤਾਲ ਕਰ ਕੇ ਉਸ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਜੀਤ ਸਿੰਘ ਨੇ ਉੱਚ ਅਧਿਕਾਰੀਆਂ ਨੂੰ ਵੀ ਕਈ ਸ਼ਿਕਾਇਤਾਂ ਕੀਤੀਆਂ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਵਿਰੋਧੀ ਧਨਾਢ ਵਿਅਕਤੀ ਹੈ, ਜੋ ਕਿ ਜ਼ਬਰਦਸਤੀ ਗੁਰਜੀਤ ਸਿੰਘ ਦੀ ਜਗ੍ਹਾ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ ਅਤੇ ਉਸ ਨੂੰ ਜਾਣਬੁੱਝ ਕੇ ਤੰਗ ਪਰੇਸ਼ਾਨ ਕਰ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਪੜਤਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸੇ ਉੱਚ ਪੁਲਿਸ ਅਧਿਕਾਰੀ ਕੋਲੋਂ ਕਰਵਾਈ ਜਾਵੇ ਤੇ ਸਹੀ ਜਾਂਚ ਕਰ ਕੇ ਉਸ ਨਿਆਂ ਦਿਵਾਇਆ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੁਕੱਦਮਾ ਜਾਂਚ ਤੋਂ ਬਾਅਦ ਰੱਦ ਨਾ ਕੀਤਾ ਗਿਆ ਤਾਂ ਉਹ ਸੂਬਾ ਪੱਧਰੀ ਧਰਨਾ ਦੇਣ ਲਈ ਮਜਬੂਰ ਹੋਣਗੇ |

ਡਿਊਟੀ 'ਚ ਕੁਤਾਹੀ ਵਰਤਣ ਵਾਲੇ ਨਿਗਮ ਕਰਮਚਾਰੀਆਂ ਨੂੰ ਤਿੰਨ ਦਿਨਾਂ ਤੱਕ ਦੋ ਘੰਟੇ ਸਫ਼ਾਈ ਕਰਨ ਦੀ ਮਿਲੀ ਸਜ਼ਾ

ਅਬੋਹਰ, 28 ਜੁਲਾਈ (ਪੱਤਰ ਪ੍ਰੇਰਕ)-ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੇ ਬੈਠਕ ਵਿਚ ਦੇਰੀ ਨਾਲ ਆਉਣ ਵਾਲੇ ਨਗਰ ਨਿਗਮ ਦੇ ਕਰਮਚਾਰੀਆਂ ਦਰਜਾ ਇਕ, ਦੋ ਅਤੇ ਤਿੰਨ ਨੂੰ ਤਿੰਨ ਦਿਨਾਂ ਤੱਕ ਦੋ ਘੰਟੇ ਝਾੜੂ ਲਗਾ ਕੇ ਸਫ਼ਾਈ ਕਰਨ ਦੀ ਸਜਾ ਮਿਲੀ ਹੈ | ਇਸ ਬਾਰੇ ਪੁੱਛਣ 'ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੰਡੀ ਘੁਬਾਇਆ, 28 ਜੁਲਾਈ (ਅਮਨ ਬਵੇਜਾ)-ਐਫ.ਐਫ. ਰੋਡ 'ਤੇ ਸਥਿਤ ਭੱਠੇ ਦੇ ਕੋਲੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਇਸ ਘਟਨਾ ਦੀ ਸੂਚਨਾ ਮਿਲਣ ਤੇ ਚੌਕੀ ਘੁਬਾਇਆ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਘੱਟਿਆਵਾਲੀ ਜੱਟਾਂ 'ਚ ਭਾਕਿਯੂ ਕਾਦੀਆਂ ਦੀ ਇਕਾਈ ਦਾ ਪੁਨਰ ਗਠਨ

ਮੰਡੀ ਅਰਨੀਵਾਲਾ, 28 ਜੁਲਾਈ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਇਕੱਤਰਤਾ ਪਿੰਡ ਘੱਟਿਆਵਾਲੀ ਜੱਟਾਂ ਵਿਖੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਬੰਨਾ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨਿਸ਼ਾਨ ਸਿੰਘ ਢਿੱਲੋਂ ਜ਼ਿਲ੍ਹਾ ਮੁੱਖ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਆਜ਼ਾਦੀ ਸਮਾਗਮ ਨੂੰ ਸਮਰਪਿਤ ਲੇਖ ਰਚਨਾ ਮੁਕਾਬਲਿਆਂ ਦਾ ਨਤੀਜਾ ਐਲਾਨਿਆ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦੇ 75 ਸਾਲਾ ਸਮਾਗਮਾਂ ਦੀ ਲੜੀ ਚ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ ਚ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ | ਇਸ ਸੰਬੰਧੀ ਵਿਭਾਗ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਪਟਿਆਲਾ ਵਿਖੇ ਹੱਲਾ ਬੋਲ ਮਹਾਂ ਰੈਲੀ 'ਚ ਸ਼ਮੂਲੀਅਤ ਦਾ ਫ਼ੈਸਲਾ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਭੀਮ ਸੈਨ ਦੀ ਅਗਵਾਈ ਹੇਠ ਹੋਈ, ਜਿਸ 'ਚ ਸਾਂਝੇ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 1 ਕਾਬੂ, 1 ਫ਼ਰਾਰ

ਜਲਾਲਾਬਾਦ, 28 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ ਅਤੇ ਇਨ੍ਹਾਂ 'ਚੋਂ ਇਕ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮਾਰਕਫ਼ੈਡ ਗੁਦਾਮਾਂ 'ਚ ਤਾਇਨਾਤ ਸੁਰੱਖਿਆ ਗਾਰਡ ਤਿੰਨ ਮਹੀਨਿਆਂ ਤੋਂ ਤਨਖਾਹੋਂ ਵਾਂਝੇ ਬ੍ਰਾਂਚ ਮੈਨੇਜ਼ਰ ਨੂੰ ਤਨਖਾਹਾਂ ਜਾਰੀ ਕਰਵਾਉਣ ਲਈ ਭੇਜਿਆ ਪੱਤਰ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਮਾਰਕਫੈੱਡ ਦੇ ਵੱਖ-ਵੱਖ ਗੁਦਾਮਾਂ ਵਿਚ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ 3 ਮਹੀਨਿਆਂ ਦੀ ਤਨਖ਼ਾਹ ਨਹੀਂ ਮਿਲੀ | ਜਿਸ ਕਾਰਨ ਉਹ ਪਰੇਸ਼ਾਨੀ ਦੇ ਦੌਰ ਵਿਚ ਗੁਜ਼ਰ ਰਹੇ ਹਨ | ਤਨਖ਼ਾਹ ਦੀ ਮੰਗ ਨੂੰ ਲੈ ਕੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਖਾਲਾ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਮਰਨ ਵਰਤ 'ਤੇ ਬੈਠਾ ਪਰਿਵਾਰ

ਅਬੋਹਰ, 28 ਜੁਲਾਈ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਭੰਗਰ ਖੇੜਾ ਦਾ ਇਕ ਪੀੜਤ ਪਰਿਵਾਰ ਇਨਸਾਫ਼ ਨਾ ਮਿਲਣ 'ਤੇ ਅੱਜ ਐਸ.ਡੀ.ਐਮ. ਦਫ਼ਤਰ ਦੇ ਬਾਹਰ ਮਰਨ ਵਰਤ 'ਤੇ ਬੈਠ ਗਿਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ ਤੱਕ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ ਤਾਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਡੀ. ਸੀਜ਼ ਨੂੰ ਪੱਤਰ ਜਾਰੀ ਕਰ ਕੇ ਕੋਵਿਡ-19 ਦੀ ਡਿਊਟੀ ਦੇ ਰਹੇ ਅਧਿਆਪਕਾਂ ਨੂੰ ਤੁਰੰਤ ਸਕੂਲ ਭੇਜਣ ਦੇ ਹੁਕਮ

ਫ਼ਾਜ਼ਿਲਕਾ, 28 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਰਕਾਰੀ ਸਕੂਲ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਹੋਰਨਾਂ ਸਥਾਨਾਂ 'ਤੇ ਕੋਵਿਡ-19 ਦੀ ਡਿਊਟੀ ਨਿਭਾ ਰਹੇ ਅਧਿਆਪਕਾਂ ਨੂੰ ਵੀ ਸਕੂਲ ਭੇਜਣ ਲਈ ...

ਪੂਰੀ ਖ਼ਬਰ »

ਲੜਕੇ ਨਾਲ ਗ਼ਲਤ ਹਰਕਤਾਂ ਕਰਨ ਵਾਲੇ ਬਜ਼ੁਰਗ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 28 ਜੁਲਾਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਲੜਕੇ ਨਾਲ ਗ਼ਲਤ ਕੰਮ ਕਰਨ ਦੇ ਸਬੰਧ ਵਿਚ ਇਕ ਬਜ਼ੁਰਗ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਮਲਾ ਦੇਵੀ ਪਤਨੀ ਤੁਲਸਾ ਰਾਮ ਵਾਸੀ ਪਿੰਡ ਪੰਜਕੋਸੀ ਨੇ ਪੁਲਿਸ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਆਬਕਾਰੀ ਵਿਭਾਗ ਨੇ 2 ਥਾਵਾਂ 'ਤੇ ਛਾਪਾਮਾਰੀ ਕਰ ਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਹੈ | ਪੁਲਿਸ ਥਾਣਾ ਸਦਰ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਰਕਲ ਆਬਕਾਰੀ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ ਇਕ ਗਿ੍ਫ਼ਤਾਰ, ਇਕ ਫ਼ਰਾਰ

ਅਬੋਹਰ, 28 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਹੋ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੁਪਤ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

'ਆਪ' ਪਾਰਟੀ ਨੇ ਦੋ ਮਹੀਨਿਆਂ ਤੋਂ ਅਧੂਰੀ ਪਈ ਸੜਕ ਬਣਾਉਣ ਦੀ ਕੀਤੀ ਮੰਗ

ਅਬੋਹਰ, 28 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਪ ਕੰਬੋਜ ਤੇ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਸਥਾਨਕ ਸ਼ਹਿਰ 'ਚ ਸਥਿਤ ਤਹਿਸੀਲ ਕੰਪਲੈਕਸ ਦੇ ਪਿੱਛੇ ਧਰਮ ਨਗਰੀ, ਪੰਜਪੀਰ ਨਗਰ, 'ਚੋਂ ਹੁੰਦੀ ਹੋਈ ਪਿੰਡ ਬਹਾਵਲਵਾਸੀ ਨੂੰ ਜਾਂਦੀ ...

ਪੂਰੀ ਖ਼ਬਰ »

ਸਮਰਬੀਰ ਸਿੰਘ ਸਿੱਧੂ ਫ਼ਾਜ਼ਿਲਕਾ ਤੋਂ 'ਆਪ' ਦੇ ਹਲਕਾ ਇੰਚਾਰਜ ਨਿਯੁਕਤ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ 2022 ਚੋਣਾਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਹਲਕਾ ਇੰਚਾਰਜ ਲਗਾਉਣ ਦੀ ਮੁਹਿੰਮ ਦੇ ਤਹਿਤ ਸਮਰਬੀਰ ਸਿੰਘ ਸਿੱਧੂ ਫ਼ਾਜ਼ਿਲਕਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਵਲੋਂ ਪਟਿਆਲਾ ਰੈਲੀ 'ਚ ਪੁੱਜਣ ਦੀਆਂ ਤਿਆਰੀਆਂ ਮੁਕੰਮਲ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਛੇਵੇਂ ਪੇਅ ਕਮਿਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਮੋਰਚੇ ਵਲੋਂ ਅੱਜ 29 ਜੁਲਾਈ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਹਸਤਾ ਕਲਾਂ 'ਚ ਡੇਂਗੂ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਦਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਅਮਿੱਤ ਗੁਗਲਾਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ.ਐਮ.ਓ. ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਹਸਤਾ ਕਲਾਂ ਦੇ ਸਬ ਸੈਂਟਰ ਵਿਖੇ ਕੈਂਪ ਲਾ ਕੇ ...

ਪੂਰੀ ਖ਼ਬਰ »

ਪਿ੍ਥੀ ਰਾਮ ਮੇਘਵਾਲ ਨੇ ਹਲਕਾ ਬੱਲੂਆਣਾ 'ਚ ਸਰਗਰਮੀਆਂ ਕੀਤੀਆਂ ਤੇਜ਼

ਅਬੋਹਰ, 28 ਜੁਲਾਈ (ਕੁਲਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਵਲੋਂ ਹਲਕੇ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਵਲੋਂ ਨੁੱਕੜ ਮੀਟਿੰਗਾਂ

ਬੱਲੂਆਣਾ, 28 ਜੁਲਾਈ (ਜਸਮੇਲ ਸਿੰਘ ਢਿੱਲੋਂ)-ਭਾਵੇਂ ਹਲਕਾ ਬੱਲੂਆਣਾ 'ਚ ਆਉਣ ਵਾਲੀਆ ਵਿਧਾਨ ਸਭਾ ਚੋਣਾ 2022 ਨੂੰ ਲੈ ਕੇ ਮੌਕੇ ਦੇ ਵਿਧਾਇਕ ਅਤੇ ਵੱਖ-ਵੱਖ ਆਗੂਆਂ ਵਲੋਂ ਚੁੱਪ ਵਟੀ ਹੋਈ ਹੈ | ਪਰੰਤੂ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸ੍ਰੀਮਤੀ ਰਾਜਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਇੰਜੀਨੀਅਰ ਦੀ ਕਾਰਜਕਾਰਨੀ ਦਾ ਹੋਇਆ ਗਠਨ

ਅਬੋਹਰ, 28 ਜੁਲਾਈ (ਕੁਲਦੀਪ ਸਿੰਘ ਸੰਧੂ)-ਐਸੋਸੀਏਸ਼ਨ ਆਫ਼ ਇੰਜੀਨੀਅਰ ਦੀ ਅਹਿਮ ਬੈਠਕ ਇੰਜੀਨੀਅਰ ਅਨਿਲ ਵਿੱਜ ਅਤੇ ਅਪੂਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ਅੰਕੁਰ ਗਰਗ ਤੇ ਜਨਰਲ ਸਕੱਤਰ ਕਰਨ ਅਰੋੜਾ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX