ਤਾਜਾ ਖ਼ਬਰਾਂ


ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  5 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  36 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  56 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 2 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 3 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 4 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪੰਜਾਬ / ਜਨਰਲ

ਕਾਂਗਰਸ ਦੇ ਪ੍ਰਦੇਸ਼ ਸਕੱਤਰ ਦਰਸ਼ਨ ਲਾਲ ਸ਼ਰਮਾ ਅਕਾਲੀ ਦਲ 'ਚ ਸ਼ਾਮਿਲ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਾਂਗਰਸ ਦੇ ਪ੍ਰਦੇਸ਼ ਸਕੱਤਰ ਦਰਸ਼ਨ ਲਾਲ ਸ਼ਰਮਾ ਨੂੰ ਅਕਾਲੀ ਦਲ 'ਚ ਸ਼ਾਮਿਲ ਕਰ ਲਿਆ ਗਿਆ | ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁਰਾਣੇ ਸਬੰਧਾਂ ਅਤੇ ਯਤਨਾਂ ਸਦਕਾ ਪ੍ਰਦੇਸ਼ ਸਕੱਤਰ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਵਾਉਣਾ ਪਾਰਟੀ ਦੇ ਭਵਿੱਖ ਲਈ ਵੱਡੀ ਪ੍ਰਾਪਤੀ ਸਿੱਧ ਹੋਵੇਗੀ | ਇਸ ਸਮੇਂ ਚੰਦੂਮਾਜਰਾ ਨੇ ਦੱਸਿਆ ਕਿ ਦਰਸ਼ਨ ਲਾਲ ਸ਼ਰਮਾ ਪ੍ਰਦੇਸ਼ ਕਾਂਗਰਸ ਦੇ ਅਹੁਦੇ ਤੋਂ ਇਲਾਵਾ ਉੱਤਰੀ ਭਾਰਤ ਦੇ ਨਾਮਵਰ ਅਦਾਰੇ 'ਇਸਕੌਰਟ' (ਬਹਾਦਰਗੜ੍ਹ) 'ਚ ਕਰਮਚਾਰੀ ਯੂਨੀਅਨ ਦੇ ਲੰਬਾ ਸਮਾਂ ਪ੍ਰਧਾਨ ਵੀ ਰਹੇ | ਇਸ ਸਮੇਂ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਦਰਸ਼ਨ ਲਾਲ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ, ਉੱਥੇ ਹੀ ਭਵਿੱਖ 'ਚ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਐਲਾਨ ਵੀ ਕੀਤਾ | ਇਸ ਸਮੇਂ ਪਾਰਟੀ ਪ੍ਰਧਾਨ ਨੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ | ਇਸ ਸਮੇਂ ਬਲਵਿੰਦਰ ਸਿੰਘ ਭੂੰਦੜ, ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਜਸਮੇਲ ਸਿੰਘ ਲਾਸੜੂ ਅਤੇ ਜਰਨੈਲ ਸਿੰਘ ਕਰਤਾਰਪੁਰ ਆਦਿ ਹਾਜ਼ਰ ਸਨ |

ਸੀ.ਬੀ.ਆਈ. ਪੰਜਾਬ 'ਚ ਨਹੀਂ ਕਰ ਸਕਦੀ ਸਿੱਧੇ ਤੌਰ 'ਤੇ ਜਾਂਚ

ਪੰਜਾਬ ਸਰਕਾਰ ਵੀ ਨਹੀਂ ਸੌ ਾਪੇਗੀ ਦਸਤਾਵੇਜ਼

ਚੰਡੀਗੜ੍ਹ, 28 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਪੋਸਟ ਮੈਟਿ੍ਕ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਕੇਂਦਰ ਸਰਕਾਰ ਨੇ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤੀ ਹੈ, ਪਰ ਪੰਜਾਬ ਸਰਕਾਰ ਨੇ ਸੀ.ਬੀ.ਆਈ. ਨੂੰ ਵੀ ਇਸ ਮਾਮਲੇ ਵਿਚ ਸਿੱਧੇ ਦਾਖ਼ਲ ਦੀ ਆਗਿਆ ਨਹੀਂ ਦਿੱਤੀ | ...

ਪੂਰੀ ਖ਼ਬਰ »

ਕੈਪਟਨ ਵਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ 'ਚ ਸਥਿਤ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ | ਇਸ ਸਬੰਧੀ ਕਮਿਸ਼ਨ ਦੀ ...

ਪੂਰੀ ਖ਼ਬਰ »

ਕੋਰੋਨਾ ਰੋਗ ਨਹੀਂ, ਕਹਿ ਕੇ ਸਰਕਾਰ ਨੇ ਵਾਪਸ ਭੇਜੇ ਮੁਲਾਜ਼ਮਾਂ ਦੇ ਮੈਡੀਕਲ 'ਕਲੇਮ'

ਚੰਡੀਗੜ੍ਹ, 28 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਸੂਬੇ 'ਚ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਨੂੰ ਪੂਰੀ ਮੁਸਤੈਦੀ ਨਾਲ ਕਾਬੂ ਕਰਨ ਨੂੰ ਲੈ ਕੇ ਆਪਣੀ ਹੀ ਪਿੱਠ ਥਾਪੜ ਰਹੀ ਹੈ, ਪਰ ਮੁਲਾਜ਼ਮਾਂ, ਮੋਹਰਲੀ ਕਤਾਰ ਦੇ ਕਾਮਿਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ...

ਪੂਰੀ ਖ਼ਬਰ »

ਐਸ.ਓ.ਆਈ. ਕਾਰਕੁੰਨਾਂ ਵਲੋਂ ਧਰਮਸੋਤ ਦੀ ਰਿਹਾਇਸ਼ ਬਾਹਰ ਰੋਸ ਮੁਜ਼ਾਹਰਾ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)- ਯੂਥ ਅਕਾਲੀ ਦਲ ਤੇ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸ. ਓ. ਆਈ.) ਦੇ ਕਾਰਕੁੰਨਾਂ ਨੇ ਅੱਜ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਐਸ.ਸੀ. ...

ਪੂਰੀ ਖ਼ਬਰ »

ਅਰੋੜਾ ਨੂੰ ਬਰਖ਼ਾਸਤ ਕਰਕੇ ਕੇਸ ਦਰਜ ਕੀਤਾ ਜਾਵੇ- ਚੀਮਾ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਅਤੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਸਰਦੂਲਗੜ੍ਹ, 28 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ 'ਚੋਂ ਵਾਪਸ ਪਰਤੇ ਪਿੰਡ ਭੂੰਦੜ ਦੇ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਆਗੂ ਗੁਰਤੇਜ ਸਿੰਘ ਟਿੱਬੀ ਤੇ ...

ਪੂਰੀ ਖ਼ਬਰ »

ਹੁਣ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੀ ਥਾਂ ਨਿੱਜੀ ਸਕੂਲਾਂ 'ਚ ਸਰਕਾਰ ਦੇਵੇਗੀ ਰੁਜ਼ਗਾਰ

ਨਿੱਜੀ ਸਕੂਲਾਂ ਨੂੰ ਖਾਲੀ ਆਸਾਮੀਆਂ ਦੇ ਵੇਰਵੇ ਦੇਣ ਲਈ ਕਿਹਾ

ਲਹਿਰਾਗਾਗਾ, 28 ਜੁਲਾਈ (ਪ੍ਰਵੀਨ ਖੋਖਰ)- ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਨੂੰ ਜਦੋਂ ਸਰਕਾਰੀ ਸਕੂਲਾਂ 'ਚ ਪੂਰਾ ਨਾ ਹੁੰਦਾ ਦੇਖਿਆ ਤਾਂ ਉਨ੍ਹਾਂ ਗੈਰ ...

ਪੂਰੀ ਖ਼ਬਰ »

ਅੰਮਿ੍ਤਸਰ-ਕਟਿਹਾਰ ਐਕਸਪ੍ਰੈੱਸ ਸਪੈਸ਼ਲ ਰੇਲ ਗੱਡੀ ਅੱਜ ਹੋਵੇਗੀ ਰਵਾਨਾ

ਅੰਮਿ੍ਤਸਰ, 28 ਜੁਲਾਈ (ਗਗਨਦੀਪ ਸ਼ਰਮਾ)-ਕੋਰੋਨਾ ਕਾਲ ਕਰਕੇ ਲਗਭਗ ਡੇਢ ਸਾਲ ਤੋਂ ਬੰਦ ਪਈ ਅੰਮਿ੍ਤਸਰ-ਕਟਿਹਾਰ ਐਕਸਪ੍ਰੈੱਸ ਸਪੈਸ਼ਲ ਰੇਲ ਗੱਡੀ ਨੂੰ ਦੁਬਾਰਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ | ਹਫ਼ਤੇ 'ਚ ਤਿੰਨ ਦਿਨ (ਸੋਮਵਾਰ, ਵੀਰਵਾਰ ਤੇ ਸਨਿਚਰਵਾਰ) ਚੱਲਣ ਵਾਲੀ ਇਹ ...

ਪੂਰੀ ਖ਼ਬਰ »

ਅਮਰੀਕਾ 'ਚ ਪੰਜਾਬੀ ਦੀ ਸੜਕ ਹਾਦਸੇ 'ਚ ਮੌਤ

ਸੰਦੌੜ, 28 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)- ਕਸਬਾ ਸੰਦੌੜ ਦੇ ਪਿੰਡ ਮਾਣਕੀ ਦੇ ਅਮਰੀਕਾ 'ਚ ਰਹਿੰਦੇ ਇਕ 36 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਹਰਮਿੰਦਰ ਸਿੰਘ ਧਾਲੀਵਾਲ ਪੁੱਤਰ ਅਮਰਜੀਤ ਸਿੰਘ ਵਾਸੀ ਮਾਣਕੀ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ

ਮਲੋਟ, 28 ਜੁਲਾਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਬੀਤੀ ਰਾਤ ਮਲੋਟ ਸ਼ਹਿਰ ਦੇ ਅਜੀਤ ਨਗਰ, ਵਾਰਡ ਨੰਬਰ 11 'ਚ ਇਕ ਨੌਜਵਾਨ ਦੀ ਚਿੱਟੇ ਦੀ ਵਧ ਮਾਤਰਾ ਲੈਣ ਨਾਲ ਮੌਤ ਹੋ ਗਈ | ਮਿ੍ਤਕ ਜਗਸੀਰ ਚੌਹਾਨ (28) ਦੀ ਮਾਤਾ ਨੇ ਕਿਹਾ ਉਸ ਦਾ ਪੁੱਤ ਪਿਛਲੇ 14 ਸਾਲਾਂ ਤੋਂ ਚਿੱਟਾ ...

ਪੂਰੀ ਖ਼ਬਰ »

ਦੂਜੇ ਵਰਗਾਂ ਦੀ ਬਿਜਲੀ ਸਬਸਿਡੀ ਦਾ ਖਰਚਾ ਸਨਅਤੀ ਇਕਾਈਆਂ 'ਤੇ ਨਾ ਪਾਉਣ ਦੀ ਸਿਫ਼ਾਰਸ਼

ਜਲੰਧਰ, 28 ਜੁਲਾਈ (ਸ਼ਿਵ ਸ਼ਰਮਾ)-ਆਉਣ ਵਾਲੇ ਸਮੇਂ 'ਚ ਪੰਜਾਬ ਸਰਕਾਰ ਵਲੋਂ ਸਨਅਤੀ ਇਕਾਈਆਂ ਲਈ ਬਿਜਲੀ ਹੋਰ ਮਹਿੰਗੀ ਕਰਨ ਦੇ ਫ਼ੈਸਲੇ ਤੋਂ ਹੱਥ ਪਿੱਛੇ ਕੀਤੇ ਜਾ ਸਕਦੇ ਹਨ ਕਿਉਂਕਿ ਪ੍ਰਸਿੱਧ ਅਰਥਸ਼ਾਸਤਰੀ ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਗੁ. ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

ਅੰਮਿ੍ਤਸਰ, 28 ਜੁਲਾਈ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਸਮੇਂ ਮਰਯਾਦਾ ਦੀ ਹੋਈ ਉਲੰਘਣਾ ਦੇ ਮਾਮਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ...

ਪੂਰੀ ਖ਼ਬਰ »

- ਕੋਟਕਪੂਰਾ ਗੋਲੀਕਾਂਡ -

ਸਿੱਟ ਨੇ 13 ਪੁਲਿਸ ਅਫ਼ਸਰਾਂ ਤੇ ਕਰਮੀਆਂ ਤੋਂ ਕੀਤੀ ਪੁੱਛਗਿੱਛ

ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਗਠਿਤ ਨਵੀਂ ਸਿੱਟ ਨੇ ਡੀ.ਆਈ.ਜੀ. ਦਫ਼ਤਰ ਫ਼ਰੀਦਕੋਟ ਵਿਖੇ 13 ਪੁਲਿਸ ਅਧਿਕਾਰੀਆਂ ਤੇ ਕਰਮੀਆਂ ਤੋਂ ਪੁੱਛ ਪੜਤਾਲ ਕੀਤੀ, ਜਿਨ੍ਹਾਂ ਦੀ ਡਿਊਟੀ 13 ਤੇ 14 ਅਕਤੂਬਰ 2015 ਦੀ ਦਰਮਿਆਨੀ ਰਾਤ ਨੂੰ ...

ਪੂਰੀ ਖ਼ਬਰ »

31 ਨੂੰ ਸੁਨਾਮ 'ਚ ਹੋਵੇਗਾ ਰਾਜ ਪੱਧਰੀ ਸਮਾਗਮ

ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਧਾਲੀਵਾਲ, ਭੁੱਲਰ) - ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਵਿਖੇ 31 ਜੁਲਾਈ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ...

ਪੂਰੀ ਖ਼ਬਰ »

'ਆਪ' ਨੇ 9 ਹੋਰ ਹਲਕਾ ਇੰਚਾਰਜ ਲਾਏ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ 'ਚ 9 ਹੋਰ ਹਲਕਾ ਇੰਚਾਰਜ ਲਾਏ ਗਏ ਹਨ | ਇਸ ਸਬੰਧ 'ਚ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਇੰਚਾਰਜ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਸੂਚੀ ਅਨੁਸਾਰ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਟੀਚਿੰਗ ਸਟਾਫ਼ ਨੂੰ ਕੋਵਿਡ ਡਿਊਟੀਆਂ ਤੋਂ ਰਿਲੀਵ ਕਰਨ ਸਬੰਧੀ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਪੱਤਰ

ਐੱਸ.ਏ.ਐੱਸ. ਨਗਰ, 28 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਵਲੋਂ ਟੀਚਿੰਗ ਸਟਾਫ਼ ਨੂੰ ਕੋਵਿਡ-19 ਸਬੰਧੀ ਲਗਾਈਆਂ ਡਿਊਟੀਆਂ ਤੋਂ ਰਿਲੀਵ ਕਰਨ ਸਬੰਧੀ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਪੱਤਰ ਲਿਖਿਆ ਗਿਆ ਹੈ | ਸਕੱਤਰ ਕ੍ਰਿਸ਼ਨ ਕੁਮਾਰ ਨੇ ਡਿਪਟੀ ...

ਪੂਰੀ ਖ਼ਬਰ »

ਐਸ.ਸੀ. ਸਕਾਲਰਸ਼ਿਪ ਘੁਟਾਲੇ 'ਚ ਧਰਮਸੋਤ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ- ਅਕਾਲੀ ਦਲ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਐਸ.ਸੀ. ਸਕਾਲਰਸ਼ਿਪ ਘੁਟਾਲੇ 'ਚ ਸ਼ਮੂਲੀਅਤ ਕਰ ਕੇ ਤੁਰੰਤ ਸੂਬਾ ਵਜ਼ਾਰਤ ਵਿਚੋਂ ਛੇਕਿਆ ਜਾਵੇ, ਉਨ੍ਹਾਂ ਖਿਲਾਫ਼ ਫ਼ੌਜਦਾਰੀ ਕੇਸ ...

ਪੂਰੀ ਖ਼ਬਰ »

ਫ਼ਸਲੀ ਚੱਕਰ ਬਦਲ ਕੇ ਤੇਲ ਬੀਜ ਤੇ ਦਾਲਾਂ ਬਾਹਰੋਂ ਮੰਗਵਾਉਣ 'ਤੇ ਖ਼ਰਚਿਆ ਜਾਂਦਾ ਅਰਬਾਂ ਰੁਪਈਆ ਬਚਾਇਆ ਜਾ ਸਕਦਾ

ਕਿਸਾਨਾਂ ਦੀ ਆਮਦਨ 'ਤੇ ਨਹੀਂ ਪਵੇਗਾ ਅਸਰ- ਡਾ. ਮਾਨ

ਸੰਗਰੂਰ, 28 ਜੁਲਾਈ (ਧੀਰਜ ਪਸ਼ੌਰੀਆ)- ਕਣਕ ਦੀ ਬਿਜਾਈ ਹੇਠੋਂ 20 ਫੀਸਦੀ ਰਕਬਾ ਘਟਾ ਕੇ ਜੇਕਰ ਸਰੋਂ੍ਹ ਹੇਠ ਕਰ ਦਿੱਤਾ ਜਾਵੇ ਤਾਂ ਪੰਜਾਬ ਦੀ ਤੇਲ ਬੀਜਾਂ ਦੀ ਨਿਰਭਰਤਾ ਇਕ ਸਾਲ 'ਚ ਹੀ ਖ਼ਤਮ ਕੀਤੀ ਜਾ ਸਕਦੀ ਹੈ | ਖੇਤੀਬਾੜੀ ਯੂਨੀਵਰਸਿਟੀਆਂ ਵਲੋਂ ਸਿਫ਼ਾਰਸ਼ ਕੀਤੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਭੈਣ ਮਾਤਾ ਆਸ ਕੌਰ ਦਾ ਨਾਂਅ ਸ਼ਹੀਦ ਦੀ ਜੀਵਨੀ 'ਚੋਂ ਬਾਹਰ ਰੱਖਣ ਸਬੰਧੀ ਪਰਿਵਾਰਕ ਮੈਂਬਰਾਂ 'ਚ ਰੋਸ

ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਰੁਪਿੰਦਰ ਸਿੰਘ ਸੱਗੂ)- ਕੌਮੀ ਸ਼ਹੀਦ ਊਧਮ ਸਿੰਘ ਜਿਨ੍ਹਾਂ ਨੇ ਜਲਿ੍ਹਆਂ ਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਬਦਲਾ 21 ਸਾਲ ਬਾਅਦ 13 ਮਾਰਚ, 1940 ਨੂੰ ਸਰ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਲਿਆ ਸੀ, ਇਸ ਵਾਰ ਸ਼ਹੀਦ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਸੂਬੇ 'ਚ ਬਾਰਿਸ਼ ਕਾਰਨ ਬਿਜਲੀ ਦੀ ਮੰਗ ਘਟ ਕੇ 7808 ਮੈਗਾਵਾਟ ਹੋਈ

ਲ਼ਹਿਰਾ ਮੁਹੱਬਤ, 28 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸੂਬੇ 'ਚ ਬਾਰਿਸ਼ ਕਾਰਨ ਹੁੰਮਸ ਤੇ ਗਰਮੀ ਤੋਂ ਰਾਹਤ ਮਿਲਣ ਦੇ ਨਾਲ ਬਿਜਲੀ ਸੰਕਟ ਨਾਲ ਜੂਝਦੇ ਪਾਵਰਕਾਮ ਨੇ 12000 ਮੈਗਾਵਾਟ ਤੋਂ ਬਿਜਲੀ ਦੀ ਮੰਗ ਘਟ ਕੇ 7808 ਮੈਗਾਵਾਟ ਹੋਣ ਨਾਲ ਆਪਣੇ ਤਾਪ ਘਰਾਂ ਦੇ ਯੂਨਿਟ ਬੰਦ ਕਰ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਨੌਜਵਾਨ ਨੂੰ ਆਪਣੇ ਰੱਬ ਨੂੰ ਅਪਸ਼ਬਦ ਕਹਿਣ ਲਈ ਧਮਕਾਉਣ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 28 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਥਾਰਕੋਲ ਕੰਪਨੀ ਦੇ ਨੇੜੇ ਮੁੱਖ ਸੜਕ 'ਤੇ ਉੱਥੋਂ ਨਿਕਲ ਰਹੇ ਇਕ ਹਿੰਦੂ ਨੌਜਵਾਨ ਨੂੰ ਰੋਕ ਕੇ ਉਸ ਨੂੰ ਆਪਣੇ ਰੱਬ ਨੂੰ ਅਪਸ਼ਬਦ ਕਹਿਣ ਲਈ ਧਮਕਾਉਣ ਵਾਲੇ ਇੰਜੀਨੀਅਰ ਅਬੂ ਸਲਾਮ ਦਾਊਦ ਨਾਂਅ ਦੇ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਦੀ ਪਹਿਲੀ ਬਰਸੀ 31 ਨੂੰ

ਕਾਲਾ ਸੰਘਿਆਂ, 28 ਜੁਲਾਈ (ਬਲਜੀਤ ਸਿੰਘ ਸੰਘਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਧਾਰਮਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸ਼ੋ੍ਰਮਣੀ ਵੈਦ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਪਹਿਲੀ ਬਰਸੀ ਤੇ ਗੁਰਮਤਿ ਸਮਾਗਮ 31 ਜੁਲਾਈ ਦਿਨ ਸਨਿਚਰਵਾਰ ...

ਪੂਰੀ ਖ਼ਬਰ »

ਕੱਪੜਾ ਉਦਯੋਗ ਨੂੰ ਰਾਹਤ ਦੀ ਉਡੀਕ

ਪਿਛਲੇ ਸਾਲ ਕੇਂਦਰ ਵਲੋਂ ਦਿੱਤਾ ਗਿਆ ਸੀ ਰਾਹਤ ਪੈਕੇਜ, ਇਸ ਸਾਲ ਦੋਵੇਂ ਹੱਥ ਖਾਲੀ

ਅੰਮਿ੍ਤਸਰ, 28 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਮਹਾਂਮਾਰੀ ਨਾਲ ਜਿੱਥੇ ਲੋਕਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ, ਉਥੇ ਇਸ ਦਾ ਬੁਰਾ ਅਸਰ ਪੰਜਾਬ ਦੀ ਟੈਕਸਟਾਈਲ ਇੰਡਸਟਰੀ 'ਤੇ ਵੀ ਪਿਆ ਹੈ ਜੋ ਹਾਲੇ ਤੱਕ ਮੰਦੀ ਦੀ ਮਾਰ ਝੱਲ ਰਹੀ ਹੈ | ਭਾਵੇਂ ਪਿਛਲੇ ਸਾਲ ਕੇਂਦਰ ...

ਪੂਰੀ ਖ਼ਬਰ »

ਬਸਵਾਰਾਜ ਬੋਮਈ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼

ਬੇਂਗਲੁਰੂ, 28 ਜੁਲਾਈ (ਏਜੰਸੀ)-ਬਸਵਾਰਾਜ ਬੋਮਈ (61) ਨੇ ਬੁੱਧਵਾਰ ਨੂੰ ਕਰਨਾਟਕ ਰਾਜ ਭਵਨ ਵਿਖੇ ਰਾਜਪਾਲ ਥਾਵਰਚੰਦ ਗਹਿਲੋਤ ਤੋਂ ਸੂਬੇ ਦੇ 23ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ, ਉਨ੍ਹਾਂ ਨੂੰ ਮੰਗਲਵਾਰ ਸ਼ਾਮ ਭਾਜਪਾ ਵਿਧਾਇਕ ...

ਪੂਰੀ ਖ਼ਬਰ »

'ਅੱਛੇ ਦਿਨ ਬਹੁਤ ਵੇਖ ਲਏ, ਹੁਣ ਸੱਚੇ ਦਿਨ ਵੇਖਣਾ ਚਾਹੁੰਦੀ ਹਾਂ'-ਮਮਤਾ

ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਨੂੰ ਰੋਕਣ ਲਈ ਵਿਰੋਧੀ ਧਿਰ ਦਾ ਚਿਹਰਾ ਬਣਨ 'ਤੇ ਮਿਲੀਜੁਲੀ ਪ੍ਰਤੀਕਿਰਿਆ ਦਿੱਤੀ ਹੈ ਤੇ ਕਿਹਾ ਹੈ ਕਿ ਇਹ ਸਭ ਹਾਲਾਤ 'ਤੇ ਨਿਰਭਰ ਕਰੇਗਾ | ਵਿਰੋਧੀ ਧਿਰ ਦੀ ਅਗਵਾਈ ਕਰਨ ਦੇ ...

ਪੂਰੀ ਖ਼ਬਰ »

ਕਿਸੇ ਵੀ ਅੱਤਵਾਦੀ ਕਾਰਵਾਈ ਦਾ ਸਮਰਥਨ ਮਨੁੱਖਤਾ ਖ਼ਿਲਾਫ਼ ਅਪਰਾਧ- ਰਾਜਨਾਥ

ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਦੁਸ਼ਾਂਬੇ ਵਿਖੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਮੈਂਬਰ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਅੰਤਰਰਾਸ਼ਟਰੀ ਸ਼ਾਂਤੀ ਤੇ ਸੁਰੱਖਿਆ ...

ਪੂਰੀ ਖ਼ਬਰ »

ਦੇਸ਼ 'ਚ 43 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 640 ਮੌਤਾਂ

ਨਵੀਂ ਦਿੱਲੀ, 28 ਜੁਲਾਈ (ਏਜੰਸੀ)-ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਬੱੁਧਵਾਰ ਨੂੰ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ | ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 43,654 ਨਵੇਂ ਮਾਮਲੇ ਦਰਜ ਕੀਤੇ ਗਏ, ਜਦੋਂ ਕਿ 640 ਨਵੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX