ਤਾਜਾ ਖ਼ਬਰਾਂ


ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  11 minutes ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  31 minutes ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਦਿੱਲੀ / ਹਰਿਆਣਾ

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਆਨਲਾਈਨ ਵੈਬੀਨਾਰ

ਯਮੁਨਾਨਗਰ, 28 ਜੁਲਾਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਨਾਲ ਸਮਾਜ ਅਤੇ ਦੇਸ਼ ਦੇ ਨਿਰਮਾਣ ਲਈ ਨੌਜਵਾਨ ਸ਼ਕਤੀ ਨੂੰ ਉਤਸ਼ਾਹਿਤ ਕਰਨ ਸਬੰਧੀ 'ਏਕ ਸੋਚ ਨਈ ਸੋਚ ਸੰਸਥਾ' ਨਾਲ ਹੋਏ ਇਕ ਸਮਝੌਤੇ ਤਹਿਤ ਕਾਲਜ ਦੇ ਵਿਦਿਆਰਥੀਆਂ ਲਈ 'ਦੇਸ਼ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਵਿਚ ਮੇਰਾ ਯੋਗਦਾਨ' ਵਿਸ਼ੇ ਹੇਠ ਇਕ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਇਸ ਮੌਕੇ 'ਏਕ ਸੋਚ ਨਈ ਸੋਚ ਸੰਸਥਾ' ਦੇ ਸੰਸਥਾਪਕ ਸ਼ਸ਼ੀ ਗੁਪਤਾ ਨੇ ਕਿਹਾ ਕਿ ਸੁਤੰਤਰ ਭਾਰਤ ਦੀ ਤਸਵੀਰ ਇਕ ਤਬਦੀਲੀ ਦੇ ਦੌਰ ਵਿਚੋਂ ਲੰਘ ਰਹੀ ਹੈ | ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਬਹੁਤ ਸਾਰੀਆਂ ਮੁਸ਼ਕਿਲਾਂ ਵੀ ਤੇਜ਼ੀ ਨਾਲ ਸਾਹਮਣੇ ਆ ਰਹੀਆਂ ਹਨ | ਅਣਗਿਣਤ ਦੇਸ਼ ਭਗਤਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ | ਇਸ ਲਈ ਇਨ੍ਹਾਂ ਸਾਰੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦੇਸ਼ ਦੇ ਹਰੇਕ ਵਿਦਿਆਰਥੀ ਦਾ ਫਰਜ਼ ਬਣਦਾ ਹੈ ਕਿ ਉਹ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਯੋਗਦਾਨ ਪਾਉਣ ਕਿਉਂਕਿ ਹਰ ਸਮਾਜ 'ਚ ਸਿਰਫ ਨੌਜਵਾਨ ਹੀ ਸੰਪੂਰਨ ਕ੍ਰਾਂਤੀ ਆਰੰਭ ਕਰਨ ਦੇ ਸਮਰੱਥ ਹਨ | ਇਸ ਮੌਕੇ ਵਿਦਿਆਰਥਣ ਸਾਰਿਕਾ ਨੇ ਦੱਸਿਆ ਕਿ ਉਹ ਲੋਕਾਂ ਨੂੰ ਧਰਮ ਅਤੇ ਜਾਤੀ ਨੂੰ ਪਾਸੇ ਰੱਖ ਕੇ ਵੋਟਾਂ ਪਾਉਣ ਲਈ ਪ੍ਰੇਰਿਤ ਕਰੇਗੀ ਕਿਉਂਕਿ ਅੱਜ ਵੀ ਚੋਣਾਂ ਦੌਰਾਨ 100 ਫ਼ੀਸਦੀ ਵੋਟਿੰਗ ਨਹੀਂ ਹੋ ਰਹੀ | ਇਸੇ ਦੌਰਾਨ ਹਿਮਾਨੀ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਉਹ ਦੇਸ਼ ਦੇ ਨਾਗਰਿਕਾਂ ਨੂੰ ਦੇਸ਼ ਦੇ ਕੁਦਰਤੀ ਸ੍ਰੋਤਾਂ ਜਿਵੇਂ ਕਿ ਹਵਾ, ਪਾਣੀ, ਦਰੱਖਤਾਂ, ਫਲਾਂ ਆਦਿ ਦੀ ਭਾਰਤੀ ਧਰਮ ਅਤੇ ਸਭਿਆਚਾਰ ਅਨੁਸਾਰ ਸੰਭਾਲ ਕਰਨ ਲਈ ਪ੍ਰੇਰਿਤ ਕਰੇਗੀ, ਜਦਕਿ ਨੌਜਵਾਨ ਹਰਿਕਿ੍ਸ਼ਨ ਨੇ ਕਿਹਾ ਕਿ ਉਹ ਲੋਕਾਂ ਨੂੰ ਬੂਟੇ ਲਗਾਉਣ, ਖੂਨਦਾਨ ਕਰਨ, ਮੈਡੀਕਲ ਕੈਂਪ ਲਗਾਉਣ ਅਤੇ ਜਨਮ ਦਿਨ ਮੌਕੇ ਆਪਣੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਪ੍ਰੇਰਿਤ ਕਰੇਗੀ | ਇਸ ਤੋਂ ਇਲਾਵਾ ਹਸਪਤਾਲ, ਆਂਗਣਵਾੜੀ, ਸਵੈ ਸਹਾਇਤਾ ਸਮੂਹਾਂ, ਅਟਲ ਸੇਵਾ ਕੇਂਦਰਾਂ ਤੇ ਕਿਸਾਨਾਂ ਸਮੇਤ ਛੋਟੇ ਦੁਕਾਨਦਾਰਾਂ ਨੂੰ ਅਗਾਂਹਵਧੂ ਬਣਨ ਲਈ ਪ੍ਰੇਰਿਤ ਕਰੇਗਾ | ਇਸ ਮੌਕੇ ਨੇਹਾ ਨੇ ਕਿਹਾ ਕਿ ਉਹ ਲੋਕਾਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਜਾਗਰੂਕ ਕਰੇਗੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. (ਮੇਜਰ ) ਹਰਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਵੈਬੀਨਾਰ ਵਿਦਿਆਰਥੀਆਂ 'ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰੇਗਾ | ਉਨ੍ਹਾਂ ਇਹ ਵੀ ਕਿਹਾ ਕਿ 'ਏਕ ਸੋਚ ਨਈ ਸੋਚ ਸੰਸਥਾ' ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਇਸ ਰਚਨਾਤਮਕ ਸਮਾਗਮ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਭੁਪਿੰਦਰ ਸਿੰਘ ਜੌਹਰ ਅਤੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਵੀ ਪ੍ਰਬੰਧਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਰਾਖੀ, ਉਰਵਸ਼ੀ, ਅਭਿਸ਼ੇਕ, ਅਨੂਪ, ਸੰਨੀ, ਨੇਹਾ, ਮਨਦੀਪ, ਅਨੂੰ, ਹਰਪ੍ਰੀਤ, ਰਜਤ, ਕਮਲ, ਹਰੀਕਿਸ਼ੋਰ ਅਤੇ ਰਤੀਸ਼ ਆਦਿ ਵਿਦਿਆਰਥੀਆਂ ਸਮੇਤ ਅਧਿਆਪਕ ਪ੍ਰੋ. ਬਾਲਕਿ੍ਸ਼ਨ, ਡਾ. ਅਨੁਰਾਗ, ਡਾ. ਵਿਨੈ ਚੰਦੇਲ ਅਤੇ ਲਵਲੀਨ ਵੀ ਹਾਜ਼ਰ ਸਨ |

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ

ਸਿਰਸਾ, 28 ਜੁਲਾਈ (ਭੁਪਿੰਦਰ ਪੰਨੀਵਾਲੀਆ)- ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ

ਢਿਲਵਾਂ, 28 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ)-ਸਬ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਮੁੱਖ ਅਫ਼ਸਰ ਥਾਣਾ ਸੁਭਾਨਪੁਰ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 28 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਸਿਟੀ ਮੁਖੀ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਏ.ਐਸ.ਆਈ. ਜਸਵੰਤ ਸਿੰਘ ਨੇ ਵਾਟਰ ਟਰੀਟਮੈਂਟ ਪਲਾਂਟ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ

ਕਪੂਰਥਲਾ, 28 ਜੁਲਾਈ (ਵਿ.ਪ੍ਰ.)-ਪੰਜਾਬ ਨੰਬਰਦਾਰਾ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 29 ਜੁਲਾਈ ਨੂੰ 11 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਹੋਵੇਗੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਨੇ ਦੱਸਿਆ ਕਿ ਮੀਟਿੰਗ ਵਿਚ 2 ਅਗਸਤ ਨੂੰ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੁਦਾਮ ਦੇ ਇੰਚਾਰਜ 'ਤੇ ਹੋਇਆ ਜਾਨਲੇਵਾ ਹਮਲਾ

ਭੁਲੱਥ, 28 ਜੁਲਾਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਇੱਥੋਂ ਦੇ ਨਜ਼ਦੀਕੀ ਪਿੰਡ ਜੋਗਿੰਦਰ ਨਗਰ ਵਿਖੇ ਪੰਜਾਬ ਰਾਜ ਵੇਅਰ ਹਾਊਸ ਦੇ ਗੁਦਾਮਾਂ ਵਿਚ ਕੰਮ ਕਰਦੇ ਦੀਪਕ ਕੁਮਾਰ ਲੂਣਾਂ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ | ...

ਪੂਰੀ ਖ਼ਬਰ »

ਅੰਤਰਰਾਜੀ ਨਸ਼ਾ ਤਸਕਰ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ

ਕਪੂਰਥਲਾ, 28 ਜੁਲਾਈ (ਸਡਾਨਾ)-ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਤੇ ਬਾਦਸ਼ਾਹਪੁਰ ਚੌਂਕੀ ਇੰਚਾਰਜ ਅਰਜਨ ਸਿੰਘ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਪੁਲਿਸ ਨੇ ਪਸ਼ੂ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਕੀਤਾ ਗਿ੍ਫ਼ਤਾਰ

ਨਡਾਲਾ, 28 ਜੁਲਾਈ (ਮਨਜਿੰਦਰ ਸਿੰਘ ਮਾਨ)-ਪੁਲਿਸ ਨੇ ਅੱਜ ਪਸ਼ੂ ਚੋਰਾਂ ਦੇ ਇਕ ਗਰੋਹ ਦਾ ਪਰਦਾਫਾਸ਼ ਕਰ ਕੇ ਉਸ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਅੱਠ ਚੋਰੀ ਕੀਤੇ ਪਸ਼ੂ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ ਇਕ ਮਹਿੰਦਰਾ ਪਿਕਅਪ ਜਿਸ ਦੀ ਵਰਤੋਂ ਪਸ਼ੂ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਬਸਪਾ ਤੇ ਅਕਾਲੀ ਦਲ ਵਲੋਂ ਰੋਸ ਮਾਰਚ

ਕਪੂਰਥਲਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨਾਂ ਦੇ ਸਮਰਥਨ ਵਿਚ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ, ਜੋ ਸ਼ਾਲੀਮਾਰ ਬਾਗ ਤੋਂ ...

ਪੂਰੀ ਖ਼ਬਰ »

ਨਹਿਰ 'ਚ ਚੌਥੀ ਵਾਰ ਪਾੜ ਪੈਣ ਨਾਲ ਨਰਮੇ ਦੀ ਫ਼ਸਲ ਡੁੱਬੀ

ਸਿਰਸਾ, 28 ਜੁਲਾਈ (ਭੁਪਿੰਦਰ ਪੰਨੀਵਾਲੀਆ)-ਘੱਗਰ ਵਿਚ ਆਏ ਬਰਸਾਤੀ ਪਾਣੀ ਦੇ ਤੇਜ ਵਹਾਅ ਦੇ ਕਾਰਨ ਦੇਰ ਰਾਤ ਨੂੰ ਜੀਬੀਐਸਐਮ ਨਹਿਰ ਰਾਣੀਆਂ ਖੇਤਰ ਦੇ ਖਾਰੀਆ ਵਿਚ ਫਲੱਡੀ ਨਹਿਰ ਚੌਥੀ ਵਾਰ ਟੁੱਟ ਗਈ | ਨਹਿਰ ਦੇ ਅਚਾਨਕ ਟੁੱਟ ਜਾਣ ਨਾਲ ਨਰਮੇ ਦੀ ਫ਼ਸਲ ਜਲਮਗਨ ਹੋ ਗਈ | ...

ਪੂਰੀ ਖ਼ਬਰ »

ਛੱਤ ਤੋਂ ਡਿਗਣ ਨਾਲ ਵਿਅਕਤੀ ਦੀ ਮੌਤ

ਏਲਨਾਬਾਦ, 28 ਜੁਲਾਈ (ਜਗਤਾਰ ਸਮਾਲਸਰ)-ਸ਼ਹਿਰ ਦੀ ਬਾਈਪਾਸ ਰੋਡ ਤੇ ਖਾਲਸਾ ਵੈਸ਼ਨੂੰ ਢਾਬੇ ਤੋਂ ਅੱਜ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਮਿ੍ਤਕ ਦੀ ਪਹਿਚਾਣ ਰਾਜੂ (47) ਪੁੱਤਰ ਰੂਪ ਸਿੰਘ ਵਾਸੀ ਵਾਰਡ ਨੰਬਰ 8 ਦੇ ਰੂਪ 'ਚ ਹੋਈ ਹੈ | ਜਾਣਕਾਰੀ ਅਨੁਸਾਰ ਰਾਜੂ ਸਿੰਘ ਇਸ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸੜਕ ਕਿਨਾਰੇ ਵੱਖ-ਵੱਖ ਬੂਟੇ ਲਗਾਏ

ਕਾਲਾ ਸੰਘਿਆਂ, 28 ਜੁਲਾਈ (ਸੰਘਾ)- ਸਥਾਨਕ ਕਸਬੇ 'ਚ ਕਪੂਰਥਲਾ ਰੋਡ 'ਤੇ ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਸਫ਼ਾਈ ਅਭਿਆਨ ਚਲਾਇਆ ਗਿਆ ਹੈ | ਸੜਕ ਦੇ ਸੱਜੇ ਅਤੇ ਖੱਬੇ ਪਾਸੇ ਪਏ ਕੂੜੇ ਦੇ ਢੇਰਾਂ ਨੂੰ ਟਰੈਕਟਰ ਅਤੇ ਜੇ.ਸੀ.ਬੀ. ਦੀ ਮਦਦ ਨਾਲ ਪੱਧਰੇ ਕਰ ਕੇ ਉਨ੍ਹਾਂ 'ਤੇ ...

ਪੂਰੀ ਖ਼ਬਰ »

ਬਾਬਾ ਅਮਾਮੂ ਸ਼ਾਹ ਦੂਲੋ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਸ਼ਰਧਾ ਨਾਲ ਕਰਵਾਇਆ

ਸਿੱਧਵਾਂ ਦੋਨਾ, 28 ਜੁਲਾਈ (ਅਵਿਨਾਸ਼ ਸ਼ਰਮਾ)-ਬਾਬਾ ਅਮਾਮੂ ਸ਼ਾਹ ਦੂਲੋ ਮੇਲਾ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸਿੱਧਵਾਂ ਦੋਨਾ ਵਿਖੇ ਬਾਬਾ ਅਮਾਮੂ ਸ਼ਾਹ ਦੂਲੋ ਦੀ ਦਰਗਾਹ 'ਤੇ ਸਾਲਾਨਾ ਮੇਲਾ ਬੀਤੇ ਦਿਨੀਂ ...

ਪੂਰੀ ਖ਼ਬਰ »

ਨੰਬਰਦਾਰ ਲੇਖ ਰਾਜ ਪ੍ਰਮਾਰ ਦੀ ਯਾਦ 'ਚ ਗੁਰਦੁਆਰਾ ਸਾਹਿਬ ਨੂੰ ਐਂਬੂਲੈਂਸ ਭੇਟ

ਪਾਂਸ਼ਟਾ, 28 ਜੁਲਾਈ (ਸਤਵੰਤ ਸਿੰਘ)-ਐਂਬੂਲੈਂਸ ਨਾ ਮਿਲਣ ਕਾਰਨ ਸਮੇਂ ਸਿਰ ਹਸਪਤਾਲ ਨਾ ਪਹੁੰਚ ਸਕੇ ਤੇ ਰਸਤੇ ਵਿਚ ਹੀ ਦਮ ਤੋੜ ਗਏ ਨੰਬਰਦਾਰ ਲੇਖ ਰਾਜ ਪ੍ਰਮਾਰ ਦੇ ਪੁੱਤਰ ਜਸਪਿੰਦਰ ਸਿੰਘ ਪ੍ਰਮਾਰ ਯੂ.ਐਸ.ਏ. ਵਲੋਂ ਆਪਣੇ ਸਵ: ਪਿਤਾ ਦੀ ਯਾਦ ਵਿਚ ਇਲਾਕੇ ਦੇ ਲੋਕਾਂ ਦੀ ...

ਪੂਰੀ ਖ਼ਬਰ »

ਕਪੂਰਥਲਾ ਦੀ ਕਿ੍ਕਟ ਟੀਮ ਨੇ ਕਟੋਚ ਸ਼ੀਲਡ ਟੀ-20 ਮੁਕਾਬਲੇ ਦੇ ਫਾਈਨਲ 'ਚ ਬਣਾਈ ਜਗ੍ਹਾ

ਕਪੂਰਥਲਾ, 28 ਜੁਲਾਈ (ਸਡਾਨਾ)-ਕਪੂਰਥਲਾ ਦੇ ਕ੍ਰਿਕਟ ਖਿਡਾਰੀ ਕ੍ਰਿਸ਼ਨ ਦੀ ਕਪਤਾਨੀ ਵਿਚ ਕਟੋਚ ਸ਼ੀਲਡ ਟੀ-20 ਟੂਰਨਾਮੈਂਟ ਜੋ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਇਆ ਜਾ ਰਿਹਾ ਹੈ, ਵਿਚ ਜ਼ਿਲ੍ਹਾ ਕਪੂਰਥਲਾ ਕ੍ਰਿਕਟ ਐਸੋਸੀਏਸ਼ਨ ਦੀ ਟੀਮ ਨੇ ਸੈਮੀਫਾਈਨਲ ...

ਪੂਰੀ ਖ਼ਬਰ »

ਮੌਨਸੂਨ ਦੀ ਪਹਿਲੀ ਮੂਹਲੇਧਾਰ ਬਰਸਾਤ ਨੇ ਸਫ਼ਾਈ ਸਬੰਧੀ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਕਪੂਰਥਲਾ, 28 ਜੁਲਾਈ (ਸਡਾਨਾ)-ਮਾਨਸੂਨ ਦੀ ਅੱਜ ਤੜਕਸਾਰ ਹੋਈ ਪਹਿਲੀ ਮੁਹਲੇਧਾਰ ਬਰਸਾਤ ਨੇ ਨਗਰ ਨਿਗਮ ਦੇ ਮਾਨਸੂਨ ਤੋਂ ਪਹਿਲਾਂ ਸੀਵਰੇਜ ਸਾਫ਼ ਕਰਵਾਉਣ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ | ਸ਼ਹਿਰ ਦੇ ਤਕਰੀਬਨ ਹਰ ਇਲਾਕੇ ਵਿਚ ਅੱਜ ਪਾਣੀ ਖੜ੍ਹਾ ਦੇਖਣ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਕੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਕਪੂਰਥਲਾ, 28 ਜੁਲਾਈ (ਸਡਾਨਾ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ ਤੇ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਬੰਦ ...

ਪੂਰੀ ਖ਼ਬਰ »

ਪਿੰਡ ਸਮਰਾਏ 'ਚ ਹੋ ਰਹੀ ਨਾਜਾਇਜ਼ ਮਾਈਨਿੰਗ 'ਤੇ ਛਾਪੇਮਾਰੀ

ਜਮਸ਼ੇਰ ਖਾਸ, 28 ਜੁਲਾਈ (ਅਵਤਾਰ ਤਾਰੀ)-ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਸਮਰਾਏ 'ਚ ਚੌਲਾਂਗ ਰੋਡ 'ਤੇ ਮਿੱਟੀ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਥਾਣਾ ਸਦਰ ਵਿਚ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ | ਥਾਣਾ ਸਦਰ ਦੇ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਮੋਦੀ ਸਰਕਾਰ ਨਹੀਂ ਗੰਭੀਰ-ਸਿੱਖ ਤਾਲਮੇਲ ਕਮੇਟੀ

ਜਲੰਧਰ, 28 ਜੁਲਾਈ (ਹਰਵਿੰਦਰ ਸਿੰਘ ਫੁੱਲ)-ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਹਰਜਿੰਦਰ ਸਿੰਘ ਵਿਕੀ ਖ਼ਾਲਸਾ ਤੇ ਪਰਮਿੰਦਰ ਸਿੰਘ ਦਸਮੇਸ਼ ਨਗਰ ਨੇ ਇਕ ਸਾਂਝੇ ਬਿਆਨ ਰਾਹੀਂ ...

ਪੂਰੀ ਖ਼ਬਰ »

15 ਅਗਸਤ ਤੋਂ ਇਕ ਬਿੱਲ 'ਤੇ ਹੀ ਵਸੂਲ ਹੋਣਗੇ ਪਾਣੀ, ਜਾਇਦਾਦ ਕਰ ਤੇ ਲਾਇਸੰਸ ਫ਼ੀਸ

ਜਲੰਧਰ, 28 ਜੁਲਾਈ (ਸ਼ਿਵ)-ਨਗਰ ਨਿਗਮ ਜਲੰਧਰ ਵਲੋਂ 15 ਅਗਸਤ ਨੂੰ ਲੋਕਾਂ ਨੂੰ ਇਕ ਬਿੱਲ ਭੇਜ ਕੇ ਹੀ ਉਨ੍ਹਾਂ ਕੋਲ ਜਾਇਦਾਦ ਟੈਕਸ, ਪਾਣੀ ਤੇ ਸੀਵਰੇਜ ਦੇ ਬਿੱਲ ਤੋਂ ਇਲਾਵਾ ਲਾਇਸੰਸ ਫ਼ੀਸ ਵਸੂਲੀ ਕਰਨ ਦਾ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਖੁਰੇਜੀ ਖਾਸ ਗੁਰਦੁਆਰਾ ਦੀਆਂ 22 ਨੂੰ ਹੋਣ ਵਾਲੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਨੇ ਗੁਰਦੁਆਰਾ ਵਾਰਡ ਨੰ: 45 ਖੁਰੇਜੀ ਖਾਸ ਦੀ ਚੋਣ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ, ਕਿਉਂਕਿ ਇੱਥੋਂ ਦੇ ਉਮੀਦਵਾਰ ਦੀ ਮੌਤ ਹੋ ਗਈ ਸੀ | ਇਸ ਪ੍ਰਤੀ ਦਿੱਲੀ ਸਿੱਖ ...

ਪੂਰੀ ਖ਼ਬਰ »

ਕਾਨਪੁਰ ਦੇ 127 ਸਿੱਖਾਂ ਦੇ ਹਤਿਆਰਿਆਂ ਨੂੰ ਨਿਆਂ ਦਿਵਾਉਣ ਲਈ ਭੋਗਲ ਨੇ ਦਿੱਤਾ ਮੰਗ ਪੱਤਰ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਇਕ ਮੰਗ ਪੱਤਰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਉਪ ਪ੍ਰਧਾਨ ਆਤਿਫ਼ ਰਸ਼ੀਦ ਨੂੰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਉਹ ...

ਪੂਰੀ ਖ਼ਬਰ »

ਦਿੱਲੀ ਦਾ ਸਦਰ ਬਾਜ਼ਾਰ ਪਾਣੀ 'ਚ ਡੁੱਬਾ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੱਜ ਲਗਾਤਾਰ ਸਵੇਰ ਤੋਂ ਹੀ ਬਾਰਿਸ਼ ਪੈਣ 'ਤੇ ਦਿੱਲੀ ਦੀਆਂ ਸੜਕਾਂ, ਬਾਜ਼ਾਰ ਅਤੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ | ਸਭ ਤੋਂ ਵੱਧ ਬੁਰਾ ਹਾਲ ਦਿੱਲੀ ਦੇ ਪ੍ਰਸਿੱਧ ਬਾਜ਼ਾਰ ਸਦਰ ਬਾਜ਼ਾਰ ਦਾ ਹੈ, ਜਿੱਥੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਲੱਗੇ ਟੈਂਟਾਂ ਦੀ ਖੂਬ ਹੋ ਰਹੀ ਹੈ ਸਜਾਵਟ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਕਿਸਾਨ ਪਿਛਲੇ 8 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੇ ਆਪਣਾ ਇੱਥੇ ਹੀ ਪੱਕਾ ਡੇਰਾ ਲਗਾ ਲਿਆ ਹੈ ਅਤੇ ਉਨ੍ਹਾਂ ਨੇ ਆਪਣੇ ਟੈਂਟ, ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣਾਂ ਦੌਰਾਨ ਗੁਰਮਤਿ ਵਿਚਾਰਧਾਰਾ ਦੇ ਉਮੀਦਵਾਰਾਂ ਨੂੰ ਹੀ ਮੈਂਬਰ ਚੁਣਿਆ ਜਾਵੇ-ਮਲਸੀਆਂ

ਨਵੀਂ ਦਿੱਲੀ, 28 ਜੁਲਾਈ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾ. ਤਾਰਾ ਸਿੰਘ) ਨੇ ਦਿੱਲੀ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ 'ਚ ਸਾਫ ਸੁਥਰੇ ਅਕਸ ਤੇ ਗੁਰਮਤਿ ਸੋਚ ਵਾਲੇ ਇਮਾਨਦਾਰ ਉਮੀਦਵਾਰਾਂ ਨੂੰ ਹੀ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਹੋਣਗੇ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਰਾਕੇਸ਼ ਅਸਥਾਨਾ ਨਵੇਂ ਪੁਲਿਸ ਕਮਿਸ਼ਨਰ ਹੋਣਗੇ ਜੋ ਕਿ ਇਸ ਸਮੇਂ ਬੀ.ਐੱਸ.ਐੱਫ਼. ਦੇ ਮਹਾਂਨਿਰਦੇਸ਼ਕ ਹਨ ਅਤੇ ਇਸੇ ਮਹੀਨੇ ਸੇਵਾਮੁਕਤ ਹੋਣ ਵਾਲੇ ਹਨ | ਇਨ੍ਹਾਂ ਦਾ ਕਾਰਜਕਾਲ ਕੇਵਲ ਇਕ ਸਾਲ ਦਾ ...

ਪੂਰੀ ਖ਼ਬਰ »

ਸਾਰੀਆਂ ਸੀਟਾਂ 'ਤੇ ਬੈਠਣ ਦੀ ਇਜਾਜ਼ਤ ਤੋਂ ਬਾਅਦ ਡੀ.ਟੀ.ਸੀ. ਬੱਸਾਂ ਦੀ ਵਧੀ ਆਮਦਨ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਬੱਸ ਸੇਵਾ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ.ਟੀ.ਸੀ.) ਦੀ ਆਮਦਨ ਹੁਣ ਵਧਣੀ ਸ਼ੁਰੂ ਹੋ ਗਈ ਹੈ, ਕਿਉਂਕਿ ਸਰਕਾਰ ਵਲੋਂ ਡੀ.ਟੀ.ਸੀ. ਦੀਆਂ ਬੱਸਾਂ ਵਿਚ ਸਾਰੀਆਂ ਸੀਟਾਂ 'ਤੇ ਯਾਤਰੀਆਂ ਨੂੰ ਬੈਠਣ ਦੀ ...

ਪੂਰੀ ਖ਼ਬਰ »

ਚੀਨੀ ਡੋਰ ਨਾਲ ਧੌਣ, ਉਂਗਲਾਂ ਤੇ ਅੰਗੂਠਾ ਕੱਟਿਆ

ਨਵੀਂ ਦਿੱਲੀ, 28 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੀਨੀ ਮਾਂਜੇ (ਪਤੰਗ ਦੀ ਡੋਰ) ਪ੍ਰਤੀ ਪੂਰੀ ਤਰ੍ਹਾਂ ਪਾਬੰਦੀ ਲੱਗੀ ਹੋਈ ਹੈ ਪਰ ਇਹ ਮਾਂਜਾ ਫਿਰ ਵੀ ਚੋਰੀ-ਛਿਪੇ ਦੁਕਾਨਾਂ 'ਤੇ ਵਿਕ ਰਿਹਾ ਹੈ ਅਤੇ ਲੋਕ ਵੀ ਖੂਬ ਇਸ ਦੀ ਖ਼ਰੀਦਦਾਰੀ ਕਰਦੇ ਹਨ | ਦਿੱਲੀ ਦੇ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਦੇ ਮੰਗ-ਪੱਤਰ ਨੂੰ ਲੈ ਕੇ ਅਕਾਲੀ-ਬਸਪਾ ਵਰਕਰਾਂ ਦਾ ਪ੍ਰਸ਼ਾਸਨ ਨਾਲ ਪਿਆ ਪੇਚਾ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰਾਂ ਸ਼ਾਂਤੀਪੂਰਵਕ ਮੁਜ਼ਾਹਰਾ ਉਸ ਸਮੇਂ ਰੋਹ ਭਰਪੂਰ ਰੂਪ ਧਾਰਨ ਕਰ ਗਿਆ ਜਦੋਂ ਰਾਸ਼ਟਰਪਤੀ ਦੇ ਨਾਂਅ 'ਤੇ ਦਿੱਤੇ ਜਾ ਰਹੇ ਮੰਗ ਪੱਤਰ ...

ਪੂਰੀ ਖ਼ਬਰ »

ਪਿੰਡ ਪੱਲੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਹੋਂ, 28 ਜੁਲਾਈ (ਬਲਬੀਰ ਸਿੰਘ ਰੂਬੀ)- ਪਿੰਡ ਪੱਲੀਆਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਰਾਹੋਂ ਦੀ ਕੌਂਸਲਰ ਮਨਦੀਪ ਕੌਰ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਵਿਰਸੇ 'ਚੋਂ ਅਲੋਪ ਹੋ ਰਹੇ ਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਰਮਨ ਸਫ਼ੀਰ ਨੂੰ ਪ੍ਰਮੁੱਖ ਖੇਤਰਾਂ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵਲੋਂ ਸੂਬੇ ਵਿਚ ਮੋਬਿਲਟੀ, ਇੰਜੀਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਦਸਤ ਅਤੇ ਨਮੂਨੀਆ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦੇ ਦੋ ਪ੍ਰਮੁੱਖ ਕਾਰਨ ਹਨ | ਛੋਟੇ ਬੱਚਿਆਂ ਵਿਚ ਦਸਤ ਇੱਕ ਬਹੁਤ ਹੀ ਆਮ ਸਮੱਸਿਆ ਹੈ | ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੱਚੇ ਦੇ ਸਰੀਰ ਵਿਚ ਪਾਣੀ ਅਤੇ ਹੋਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਜ਼ੀਰਕਪੁਰ, 28 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ 'ਤੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ ਤੇਜ ਰਫਤਾਰ ਮੋਟਰਸਾਈਕਲ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ...

ਪੂਰੀ ਖ਼ਬਰ »

ਪੰਚਕੂਲਾ 'ਚ ਸਨੈਚਰ ਦਿਨ ਦਿਹਾੜੇ ਦੇਣ ਲੱਗੇ ਨੇ ਵਾਰਦਾਤਾਂ ਨੂੰ ਅੰਜਾਮ

ਪੰਚਕੂਲਾ, 28 ਜੁਲਾਈ (ਕਪਿਲ)-ਸ਼ਹਿਰ ਵਿਚ ਜੁਰਮ ਦਾ ਗ੍ਰਾਫ ਵੱਧਣਾ ਸ਼ੁਰੂ ਹੋ ਗਿਆ ਹੈ, ਹੁਣ ਦਿਨ ਦਿਹਾੜੇ ਸਨੈਚਰ ਵਾਰਦਾਤ ਨੂੰ ਅੰਜਾਮ ਦੇ ਦੇਣ ਲੱਗੇ ਹਨ | ਅਜਿਹਾ ਹੀ ਇਕ ਮਾਮਲਾ ਸੈਕਟਰ-20 ਦਾ ਸਾਹਮਣੇ ਆਇਆ ਹੈ | ਸੈਕਟਰ-20 ਵਿਚ ਦਿਨ ਵੇਲੇ ਦੋ ਸਨੈਚਰ ਇਕ ਵਿਅਕਤੀ ਦਾ ...

ਪੂਰੀ ਖ਼ਬਰ »

ਸੱਚਖੰਡ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ 40 ਸਾਲਾ ਵਿਅਕਤੀ ਵਲੋਂ ਖ਼ੁਦਕੁਸ਼ੀ

ਲਾਲੜੂ, 28 ਜੁਲਾਈ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲ ਮਾਰਗ 'ਤੇ ਪਿੰਡ ਘੋਲੂ ਮਾਜਰਾ ਨੇੜੇ ਮੰਗਲਵਾਰ ਸਾਮ ਨੂੰ ਇਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਉਮਰ ਕਰੀਬ 40 ਸਾਲ ਜਾਪਦੀ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਸਰਕਾਰ ਤੋਂ ਸ਼ਹਿਰ ਵਾਸੀਆਂ ਨੂੰ ਕਜੌਲੀ ਵਾਟਰ ਵਰਕਸ ਤੋਂ ਪਾਣੀ ਮਨਜ਼ੂਰ ਕਰਵਾਇਆ- ਕੰਗ

ਖਰੜ, 28 ਜੁਲਾਈ (ਤਰਸੇਮ ਜੰਡਪੁਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਖਰੜ ਹਲਕੇ ਦੇ ਕਾਂਗਰਸੀ ਇੰਚਾਰਜ ਜਗਮੋਹਨ ਸਿੰਘ ਕੰਗ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਨੂੰ ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 28 ਜੁਲਾਈ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਤਹਿਤ ਬਾਬੂ ਲਾਲ ਪੁੱਤਰ ਦੁਰਗਾ ਹਾਲ ਵਾਸੀ ਮੁੱਲਾਂਪੁਰ ਗਰੀਬਦਾਸ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਲੜਕੀ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਲਾਪਤਾ ਹੋਈਆਂ 4 ਲੜਕੀਆਂ ਦਿੱਲੀ ਤੋਂ ਬਰਾਮਦ

ਚੰਡੀਗੜ੍ਹ, 28 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਤੋਂ ਲਾਪਤਾ ਹੋਈਆਂ ਚਾਰ ਲੜਕੀਆਂ ਨੂੰ ਪੁਲਿਸ ਸਟੇਸ਼ਨ ਸੈਕਟਰ-39 ਦੀ ਟੀਮ ਨੇ ਦਿੱਲੀ ਤੋਂ ਲੱਭ ਲਿਆ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ | ਲੜਕੀਆਂ ਦੀ ਉਮਰ 10, 12, 13 ਅਤੇ 16 ਸਾਲ ...

ਪੂਰੀ ਖ਼ਬਰ »

ਪੱਤਰਕਾਰ ਅਮਰਨਾਥ ਬਾਗੀ ਨੂੰ 2 ਲੱਖ ਦੀ ਆਰਥਿਕ ਸਹਾਇਤਾ

ਚੰਡੀਗੜ੍ਹ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਕਾਫ਼ੀ ਸਮੇਂ ਤੋੋਂ ਬਿਮਾਰ ਚੱਲ ਰਹੇ ਫਰੀਦਾਬਾਦ ਦੇ ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਅਮਰਨਾਥ ਬਾਗੀ ਦੀ ਮਦਦ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮਦਦ ਦਾ ਹੱਥ ਵਧਾਇਆ ਹੈ | ਸ੍ਰੀ ਬਾਗੀ ਦੇ ਇਲਾਜ ਲਈ ...

ਪੂਰੀ ਖ਼ਬਰ »

ਪੀ.ਜੀ.ਆਈ. ਨਰਸਿੰਗਜ਼ ਵੈੱਲਫੇਅਰ ਐਸੋਸੀਏੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੈਲੀ

ਚੰਡੀਗੜ੍ਹ, 28 ਜੁਲਾਈ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਨਰਸਿੰਜ਼ ਵੈੱਲਫੇਅਰ ਐਸੋਸੀਏੇਸ਼ਨ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੈਕਟਰ-25 ਵਿਖੇ ਰੈਲੀ ਗਰਾਊਾਡ 'ਚ ਰੈਲੀ ਕੱਢੀ ਗਈ | ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਵਲੋਂ ਪੀ.ਜੀ.ਆਈ. ਪ੍ਰਸ਼ਾਸਨ ਦੇ ਨਾਕਾਰਾਤਮਕ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ''ਸੀ.ਐਮ.ਸੀ ਹਾਰਟੀਕਲਚਰ ਵਰਕਰਜ਼ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਸੰਯੁਕਤ ਅਧਿਆਪਕ ਫਰੰਟ ਵਲੋਂ ਮਹਾਂ ਰੈਲੀ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਦਾ ਐਲਾਨ

ਚੰਡੀਗੜ੍ਹ, 28 ਜੁਲਾਈ (ਅਜੀਤ ਬਿਊਰੋ)-ਸੰਯੁਕਤ ਅਧਿਆਪਕ ਫਰੰਟ ਪੰਜਾਬ ਨੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੁਆਰਾ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ...

ਪੂਰੀ ਖ਼ਬਰ »

ਪਟਿਆਲਾ 'ਚ 'ਹੱਲਾ ਬੋਲ' ਮਹਾਂ ਰੈਲੀ ਲਈ ਮੁਲਾਜ਼ਮਾਂ ਨੇ ਵਿਖਾਈ ਇਕਜੁੱਟਤਾ

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ 'ਹੱਲਾ ਬੋਲ' ਮਹਾਂ ਰੈਲੀ ਲਈ ਅੱਜ ਇੱਥੇ ਮੁਲਾਜ਼ਮ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ | ਚੰਡੀਗੜ੍ਹ ਦੇ ਸੈਕਟਰ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਦੇ ਸਥਾਪਨਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ

ਚੰਡੀਗੜ੍ਹ, 28 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ.ਆਰ.ਪੀ.ਐਫ. ਦੇ ਸਥਾਪਨਾ ਦਿਵਸ ਮੌਕੇ ਅੱਜ ਹੱਲੋਮਾਜਰਾ ਕੈਂਪ ਵਿਖੇ ਇਕ ਖ਼ੂਨ ਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੱਛਮ-ਉਤਰ ਸੈਕਟਰ ਸੀ.ਆਰ.ਪੀ.ਐਫ. ਦੇ ਆਈ.ਜੀ. ਮੂਲ ਚੰਦ ਪੰਵਾਰ ਪਹੁੰਚੇ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX