ਤਾਜਾ ਖ਼ਬਰਾਂ


ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  4 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  35 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  55 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 2 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 3 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 4 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਜਲੰਧਰ

ਮੀਂਹ ਨਾਲ ਸ਼ਹਿਰ ਹੋਇਆ ਜਲਥਲ, ਸੋਢਲ ਰੋਡ ਨੂੰ ਜਾਂਦੀ ਸੜਕ ਕਈ ਜਗ੍ਹਾ ਤੋਂ ਧਸੀ

ਸ਼ਿਵ ਸ਼ਰਮਾ
ਜਲੰਧਰ, 28 ਜੁਲਾਈ-ਲਗਾਤਾਰ ਮੀਂਹ ਪੈਣ ਨਾਲ ਸ਼ਹਿਰ ਦੀਆਂ ਬਣੀਆਂ ਸੜਕਾਂ ਦੀਆਂ ਵੀ ਪੋਲਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਈ ਸੜਕਾਂ 'ਤੇ ਭਰੇ ਪਾਣੀ ਨੇ ਕਾਂਗਰਸੀ ਆਗੂਆਂ ਨੂੰ ਵੀ ਮੌਕਾ ਦੇਖਣ ਲਈ ਮਜਬੂਰ ਕਰ ਦਿੱਤਾ | ਮੀਂਹ ਪੈਣ ਨਾਲ ਆਮ ਤੌਰ 'ਤੇ ਕੁਝ ਸੜਕਾਂ ਵੀ ਧੱਸ ਗਈਆਂ, ਜਿਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਹੀ ਬਣਾਇਆ ਗਿਆ ਸੀ | ਲੱਭੂ ਰਾਮ ਚੌਕ ਤੋਂ ਸੜਕ ਦੇ ਕੁਝ ਹਿੱਸੇ ਜਦੋਂ ਧੱਸ ਗਏ ਤਾਂ ਲੋਕਾਂ ਨੇ ਬੂਟੇ ਕੱਟ ਕੇ ਧੱਸੀਆਂ ਸੜਕਾਂ 'ਚ ਫਸਾਏ ਤਾਂ ਜੋ ਲੋਕਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਹਾਦਸਾ ਨਾ ਵਾਪਰ ਸਕੇ | ਇਸ ਸੜਕ 'ਚ ਸੀਵਰ ਪਾਇਆ ਗਿਆ ਸੀ | ਇਸੇ ਤਰ੍ਹਾਂ ਨਾਲ ਜਲੰਧਰ ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਬਸਤੀਆਂ ਦੇ ਇਲਾਕਿਆਂ 'ਚ ਪਾਣੀ ਭਰਨ ਤੇ ਚਿੱਕੜ ਹੋਣ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਨਿਗਮ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਸ਼ਾਮਿਲ ਸਨ | ਰਿੰਕੂ ਦੇ ਹਲਕੇ 'ਚ ਤਿੰਨ ਪ੍ਰਾਜੈਕਟ ਇਕੱਠੇ ਚੱਲ ਰਹੇ ਹਨ, ਜਿਸ ਕਰਕੇ ਕਈ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆ ਰਿਹਾ ਸੀ | ਵੈਸਟ ਹਲਕੇ 'ਚ ਨਹਿਰੀ ਪਾਣੀ ਪ੍ਰਾਜੈਕਟ, ਬਰਸਾਤੀ ਪਾਣੀ ਦੀਆਂ ਪਾਈਪਾਂ ਪਾਉਣ ਅਤੇ ਸਮਾਰਟ ਸੜਕਾਂ ਬਣਾਉਣ ਦਾ ਪ੍ਰਾਜੈਕਟ ਚੱਲ ਰਿਹਾ ਹੈ | ਰਿੰਕੂ ਨੇ ਅੱਜ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਲਾਈਵ ਹੋ ਕੇ ਭਰੇ ਪਾਣੀ ਬਾਰੇ ਜਾਇਜ਼ਾ ਲਿਆ ਤੇ ਉਨ੍ਹਾਂ ਨੇ ਨਿਗਮ ਅਧਿਕਾਰੀਆਂ ਦੀ ਇਸ ਕਰਕੇ ਵੀ ਕਲਾਸ ਲਗਾਈ ਕਿ ਇਕ ਜਗ੍ਹਾ ਬਣਾਏ ਗਏ ਮੇਨ ਹੋਲ 'ਤੇ ਮਿੱਟੀ ਨਹੀਂ ਭਰੀ ਗਈ ਸੀ, ਜਿਸ ਕਰਕੇ ਕੋਈ ਹਾਦਸਾ ਵਾਪਰ ਸਕਦਾ ਸੀ | ਉਪਕਾਰ ਨਗਰ ਗੁਰੂ ਗੋਬਿੰਦ ਸਿੰਘ ਐਵੇਨਿਊ ਰੋਡ 'ਤੇ ਲੋਕਾਂ ਨੇ ਪਾਣੀ ਭਰ ਜਾਣ ਤੋਂ ਬਾਅਦ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀ ਲੋਕਾਂ ਦੀ ਅਗਵਾਈ ਕਰ ਰਹੇ ਕਿਸ਼ਨ ਲਾਲ ਸ਼ਰਮਾ ਦਾ ਕਹਿਣਾ ਸੀ ਕਿ ਇਲਾਕੇ 'ਚ ਗੰਦੇ ਪਾਣੀ ਦੇ ਨਿਕਾਸੀ ਦੀ ਸਮੱਸਿਆ ਹੱਲ ਨਹੀਂ ਕੀਤੀ ਜਾ ਸਕੀ ਹੈ | ਗਾਂਧੀ ਨਗਰ, ਉਪਕਾਰ ਨਗਰ, ਕਿਸ਼ਨਪੁਰਾ, ਬਲਦੇਵ ਨਗਰ, ਮਹਾਰਾਜਾ ਰਣਜੀਤ ਸਿੰਘ ਐਵਿਨਿਊ, ਜੈਮਲ ਨਗਰ, ਵਿਵੇਕ ਨਗਰ ਵਿਚ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਚਲਾ ਜਾਂਦਾ ਹੈ | ਲੋਕਾਂ ਨੇ ਇਸ ਮੌਕੇ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਸ੍ਰੀ ਸ਼ਰਮਾ ਨੇ ਕਿਹਾ ਕਿ ਜੇਕਰ ਸਮੱਸਿਆ ਹੱਲ ਨਾ ਹੋਈ ਤਾਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ | ਇਸ ਮੌਕੇ ਕੁੰਦਨ ਸਿੰਘ, ਮੋਹਿਤ ਸੋਨੀ, ਰੋਹਿਤ ਜੋਸ਼ੀ, ਕੁਲਦੀਪ ਸਿੰਘ, ਵਰੁਨ ਸੋਨੀ, ਸਾਬ ਸਿੰਘ, ਰਾਕੇਸ਼ ਗੁਪਤਾ, ਅਜਮੇਰ ਸਿੰਘ ਬਾਦਲ, ਪੰਕਜ ਕਾਲੀਆ, ਗੁਰਦੇਵ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਜਸਵੰਤ ਸਿੰਘ, ਜਸਪਾਲ ਸਿੰਘ ਤੇ ਹੋਰ ਹਾਜ਼ਰ ਸਨ | ਉੱਧਰ ਲਗਾਤਾਰ ਮੀਂਹ ਪੈਣ ਨਾਲ ਇਸ ਵੇਲੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ ਕਿਉਂਕਿ ਕਈ ਜਗ੍ਹਾ ਤਾਂ ਸੜਕਾਂ ਤੋੜੀਆਂ ਹੋਈਆਂ ਹਨ | ਸੜਕਾਂ ਦੇ ਟੁੱਟਣ ਕਰਕੇ ਸਾਰਾ ਪਾਣੀ ਟੁੱਟੀਆਂ ਸੜਕਾਂ ਦੇ ਹੇਠਾਂ ਹੀ ਜਾ ਰਿਹਾ ਹੈ | ਦੂਜੇ ਪਾਸੇ ਸ਼ਹਿਰ ਵਿਚ ਕਈ ਜਗ੍ਹਾ ਤਾਂ ਹੁਣ ਪਾਣੀ ਨਿਕਾਸੀ ਨਾ ਹੋਣ ਕਰਕੇ ਸੜਕਾਂ ਵੀ ਟੁੱਟਣੀਆਂ ਸ਼ੁਰੂ ਹੋ ਗਈਆਂ ਹਨ | ‘ਫੋਲੜੀਵਾਲ 'ਚ ਨਾਲੇ ਨੂੰ ਬੰਨ੍ਹ ਲੱਗਣ ਨਾਲ ਸ਼ਹਿਰ 'ਚ ਫੈਲਿਆ ਗੰਦਾ ਪਾਣੀ
ਸ਼ਹਿਰ ਦੇ ਕਈ ਹਿੱਸਿਆਂ 'ਚ ਅੱਜ ਗੰਦਾ ਪਾਣੀ ਵੀ ਭਰਨ ਲੱਗ ਪਿਆ ਸੀ ਤਾਂ ਜਦੋਂ ਇਸ ਬਾਰੇ ਨਿਗਮ ਦੇ ਐੱਸ. ਈ. ਸਤਿੰਦਰ ਕੁਮਾਰ ਨੂੰ ਸ਼ਿਕਾਇਤਾਂ ਮਿਲੀਆਂ ਤਾਂ ਉਹ ਸਟਾਫ਼ ਨਾਲ ਫੌਲੜੀਵਾਲ ਦੀ ਉਸ ਜਗ੍ਹਾ 'ਤੇ ਗਏ ਜਿੱਥੇ ਕਿ ਗੰਦੇ ਨਾਲੇ ਦੀ ਜਗ੍ਹਾ ਸਮਾਰਟ ਸਿਟੀ ਵਲੋਂ ਵੱਡਾ ਸੀਵਰ ਪਾਇਆ ਜਾ ਰਿਹਾ ਸੀ | ਦੱਸਿਆ ਜਾਂਦਾ ਹੈ ਕਿ ਠੇਕੇਦਾਰ ਨੇ ਵੱਡੇ ਸੀਵਰ ਪਾਉਣ ਦਾ ਕੰਮ ਕਰਨ ਲਈ ਨਾਲੇ ਨੂੰ ਬੰਨ੍ਹ ਲਗਾ ਦਿੱਤਾ ਸੀ, ਜਿਸ ਕਰਕੇ ਪਾਣੀ ਦੀ ਨਿਕਾਸੀ ਨਹੀਂ ਤੇ ਕਈ ਜਗ੍ਹਾ ਗੰਦਾ ਪਾਣੀ ਭਰ ਗਿਆ ਸੀ | ਸ਼ਹਿਰ ਦਾ ਕਾਫ਼ੀ ਪਾਣੀ ਤਾਂ ਫੌਲੜੀਵਾਲ ਟਰੀਟਮੈਂਟ ਪਲਾਂਟ ਵਿਚ ਚਲਾ ਜਾਂਦਾ ਹੈ ਤੇ ਬਾਕੀ ਪਾਣੀ ਨਾਲੇ ਵਿਚ ਚਲਾ ਜਾਂਦਾ ਹੈ | ਇਸ ਨਾਲੇ ਦੇ ਲੱਗੇ ਬੰਨ੍ਹ ਨੂੰ ਐੱਸ. ਈ. ਨੇ ਖੁੱਲ੍ਹਵਾਇਆ, ਜਿਸ ਕਰਕੇ ਗੰਦਾ ਪਾਣੀ ਸੀਵਰ ਤੋਂ ਅੱਗੇ ਚੱਲ ਸਕਿਆ |

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਗੁਰਜੋਤ ਕੌਰ ਦੇ ਬਤੌਰ ਬੋਰਡ ਆਫ਼ ਕੰਟਰੋਲ ਮੈਂਬਰ ਵਜੋਂ ਕਾਰਜਕਾਲ 'ਚ 1 ਸਾਲ ਵਾਧਾ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਦੇ ...

ਪੂਰੀ ਖ਼ਬਰ »

ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਜਲੰਧਰ ਆਉਣਗੇ ਨਵਜੋਤ ਸਿੰਘ ਸਿੱਧੂ

ਜਲੰਧਰ, 28 ਜੁਲਾਈ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ 29 ਜੁਲਾਈ ਨੂੰ ਕਾਂਗਰਸ ਭਵਨ ਜਲੰਧਰ ਵਿਖੇ ਆ ਰਹੇ ਹਨ | ਇਸ ਦੌਰਾਨ ਉਹ ਕਾਂਗਰਸ ਦੇ ਵਿਧਾਇਕਾਂ, ਜ਼ਿਲ੍ਹਾ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਫ਼ੈਸਲੇ ਹੋਣ ਕਰਕੇ ਨਿਗਮ ਦੇ ਹੱਥ ਖ਼ਾਲੀ-ਮੇਅਰ, ਕੌ ਾਸਲਰਾਂ ਦੀ ਸਿਫ਼ਾਰਸ਼ 'ਤੇ ਵੀ ਲਟਕ ਜਾਂਦੇ ਨੇ ਮਤੇ

ਸ਼ਿਵ ਸ਼ਰਮਾ ਜਲੰਧਰ, 28 ਜੁਲਾਈ- ਬੀਤੇ ਦਿਨ ਨਗਰ ਨਿਗਮ ਹਾਊਸ ਦੀ ਮੀਟਿੰਗ 'ਚ ਹੰਗਾਮਾ ਹੋਇਆ ਹੈ ਤਾਂ ਇਸ ਲਈ ਚਾਹੇ ਕਈ ਕੌਂਸਲਰ ਮੇਅਰ ਨੂੰ ਹੀ ਦੋਸ਼ੀ ਠਹਿਰਾਉਂਦੇ ਰਹੇ ਹੋਣ ਪਰ ਦੂਜੇ ਪਾਸੇ ਸ਼ਹਿਰ ਦੀ ਬਦਤਰ ਹਾਲਤ ਲਈ ਚੰਡੀਗੜ੍ਹ 'ਚ ਮੌਜੂਦ ਵਿਭਾਗੀ ਅਫ਼ਸਰਸ਼ਾਹੀ ਵੀ ...

ਪੂਰੀ ਖ਼ਬਰ »

ਨਿਗਮ ਦੇ ਕਰੀਬ 150 ਠੇਕੇਦਾਰਾਂ ਨੂੰ ਦੂਜੀ ਵਾਰ ਨੋਟਿਸ ਜਾਰੀ

ਜਲੰਧਰ, 28 ਜੁਲਾਈ (ਸ਼ਿਵ)- ਬੀ. ਐਂਡ. ਆਰ. ਵਿਭਾਗ ਨੇ ਇਕ ਮਹੀਨੇ 'ਚ ਵੀ ਕੰਮ ਸਮੇਂ ਸਿਰ ਸ਼ੁਰੂ ਨਾ ਕਰਨ 'ਤੇ ਦਿੱਤੇ ਗਏ ਨੋਟਿਸਾਂ ਦਾ ਜਵਾਬ ਨਾ ਦੇਣ 'ਤੇ ਕਰੀਬ 150 ਤੋਂ ਜ਼ਿਆਦਾ ਠੇਕੇਦਾਰਾਂ ਨੂੰ ਦੂਜੀ ਵਾਰ ਨੋਟਿਸ ਜਾਰੀ ਕੀਤੇ ਗਏ ਹਨ | ਇਨ੍ਹਾਂ ਵਿਚ 10 ਅਜਿਹੇ ਵੀ ਠੇਕੇਦਾਰ ...

ਪੂਰੀ ਖ਼ਬਰ »

ਅੱਜ ਸਾਰੇ ਟੀਕਾਕਰਨ ਕੇਂਦਰਾਂ 'ਚ ਲੱਗਣਗੇ ਕੋਵੀਸ਼ੀਲਡ ਟੀਕੇ

ਜਲੰਧਰ, 28 ਜੁਲਾਈ (ਐੱਮ. ਐੱਸ. ਲੋਹੀਆ)- ਜ਼ਿਲ੍ਹਾ ਸਿਹਤ ਵਿਭਾਗ ਨੂੰ ਮੁਹਾਲੀ ਤੋਂ ਅੱਜ ਰਾਤ 20 ਹਜ਼ਾਰ ਦੇ ਕਰੀਬ ਟੀਕੇ ਆਉਣ ਦੀ ਉਮੀਦ ਹੈ, ਜਿਸ ਨਾਲ ਵੀਰਵਾਰ (29 ਜੁਲਾਈ) ਨੂੰ ਜ਼ਿਲ੍ਹੇ ਦੇ ਸਾਰੇ ਹੀ ਟੀਕਾਕਰਨ ਕੇਂਦਰਾਂ 'ਚ ਟੀਕੇ ਲਗਾਏ ਜਾਣ ਦੇ ਪ੍ਰਬੰਧ ਕੀਤੇ ਗਏ ਹਨ | ਅੱਜ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ 2 ਕਾਬੂ

ਜਲੰਧਰ ਛਾਉਣੀ, 28 ਜੁਲਾਈ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਜਮਸ਼ੇਰ-ਕੋਟ ਕਲਾਂ ਮੋੜ ਨੇੜੇ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਚੋਰੀ ਦੇ ਮੋਬਾਈਲ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ...

ਪੂਰੀ ਖ਼ਬਰ »

ਜੂਨ ਮਹੀਨੇ 'ਚ ਹੀ ਇਨਫੋਰਸਮੈਂਟ ਵਿੰਗ ਨੇ ਫੜੇ 683 ਬਿਜਲੀ ਚੋਰੀ ਦੇ ਕੇਸ

ਜਲੰਧਰ, 28 ਜੁਲਾਈ (ਸ਼ਿਵ)-ਪਾਵਰਕਾਮ ਦੇ ਸੀ. ਐੱਮ. ਡੀ. ਏ. ਵੇਣੂਪ੍ਰਸਾਦ ਦੀਆਂ ਹਦਾਇਤਾਂ 'ਤੇ ਇਨਫੋਰਸਮੈਂਟ ਵਿੰਗ ਨੇ ਜੂਨ 2021 'ਚ ਹੀ ਬਿਜਲੀ ਚੋਰੀ ਦੇ 683 ਕੇਸ ਫੜ ਕੇ ਜੁਰਮਾਨੇ ਲਗਾਏ ਹਨ | ਇੰਜ. ਜਸਬੀਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੀਮਾਂ ਨੇ ਇਸ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਪ੍ਰਗਟ ਸਿੰਘ ਦੇ ਘਰ ਬਾਹਰ ਪ੍ਰਦਰਸ਼ਨ

ਜਲੰਧਰ, 28 ਜੁਲਾਈ (ਜਸਪਾਲ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋ ਅੱਜ ਇਥੇ ਜਲੰਧਰ ਛਾਉਣੀ ਹਲਕੇ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੇ ਘਰ ਤੱਕ ਮੁਜ਼ਾਹਰਾ ਕਰਕੇ, ਵਿਧਾਇਕ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਦੇ ਪੀ. ਏ. ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਆਈ. ਜੀ. ਜਲੰਧਰ ਰੇਂਜ ਕੌਸਤਬ ਸ਼ਰਮਾ ਵਲੋਂ ਦਿਹਾਤ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ

ਜਲੰਧਰ, 28 ਜੁਲਾਈ (ਐੱਮ. ਐੱਸ. ਲੋਹੀਆ)- ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਕੌਸਤਬ ਸ਼ਰਮਾ ਨੇ ਦਿਹਾਤ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਮੀਟੰਗ 'ਚ ਐੱਸ. ਐੱਸ. ਪੀ. ਜਲੰਧਰ ਨਵੀਨ ਸਿੰਗਲਾ ਅਤੇ ਜਲੰਧਰ (ਦਿਹਾਤੀ) ਦੇ ...

ਪੂਰੀ ਖ਼ਬਰ »

ਗ਼ੈਰ-ਸਰਕਾਰੀ ਸੰਗਠਨ ਵਲੋਂ ਜ਼ਿਲ੍ਹਾ ਰਾਹਤ ਫੰਡਜ਼ 'ਚ 2 ਲੱਖ ਰੁਪਏ ਦਾ ਯੋਗਦਾਨ

ਜਲੰਧਰ, 28 ਜੁਲਾਈ (ਚੰਦੀਪ ਭੱਲਾ)-ਕੋਵਿਡ-19 ਮਹਾਂਮਾਰੀ ਖ਼ਿਲਾਫ਼ ਜੰਗ 'ਚ ਆਪਣਾ ਯੋਗਦਾਨ ਪਾਉਂਦਿਆਂ ਇਕ ਗੈਰ-ਸਰਕਾਰੀ ਸੰਗਠਨ (ਐੱਨ. ਜੀ. ਓ.) ਹੈਮਕੋ ਚੈਰੀਟੇਬਲ ਟਰੱਸਟ ਨੇ ਅੱਜ ਜ਼ਿਲ੍ਹਾ ਰਾਹਤ ਫੰਡਜ਼ 'ਚ 2 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ | ਡਿਪਟੀ ਕਮਿਸ਼ਨਰ ਘਨਸ਼ਿਆਮ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਪਹਿਲ ਦੇ ਤੌਰ 'ਤੇ ਹੱਲ ਕਰਾਂਗੇ ਮਸਲੇ-ਹੈਨਰੀ

ਜਲੰਧਰ, 28 ਜੁਲਾਈ (ਸ਼ਿਵ)-ਸ੍ਰੀ ਬ੍ਰਹਮ ਕੰੁਡ ਪ੍ਰਾਚੀਨ ਮੰਦਿਰ ਨਗਰ ਨਿਗਮ ਮਾਰਕੀਟ ਦੇ ਦੁਕਾਨਦਾਰ ਐਸੋਸੀਏਸ਼ਨ ਕਿਸ਼ਨਪੁਰਾ ਰੋਡ ਵਲੋਂ ਵਿਧਾਇਕ ਬਾਵਾ ਹੈਨਰੀ ਦਾ ਧੰਨਵਾਦ ਕੀਤਾ ਗਿਆ | ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਦੁਕਾਨਦਾਰਾਂ ਨੇ ਦਫ਼ਤਰ ਵਿਚ ਜਾ ਕੇ ...

ਪੂਰੀ ਖ਼ਬਰ »

ਜਗਦੀਪ ਸਿੰਘ ਢੱਡਾ ਬਲਾਕ ਪ੍ਰਧਾਨ ਤੇ ਪਰਮਜੋਤ ਸਿੰਘ ਹਜ਼ਾਰਾ ਬਲਾਕ ਮੀਤ ਪ੍ਰਧਾਨ ਚੁਣੇ

ਜਲੰਧਰ ਛਾਉਣੀ, 28 ਜੁਲਾਈ (ਪਵਨ ਖਰਬੰਦਾ)-ਅਖਿਲ ਭਾਰਤੀ ਜੱਟ ਮਹਾਂਸਭਾ ਵਲੋਂ ਜਗਦੀਪ ਸਿੰਘ ਢੱਡਾ ਅਤੇ ਪਰਮਜੋਤ ਸਿੰਘ ਹਜ਼ਾਰਾਂ ਦੀਆਂ ਜੱਟ ਮਹਾਂਸਭਾ ਪ੍ਰਤੀ ਨਿਸ਼ਕਾਮ ਤੇ ਵਧੀਆ ਕਾਰਗੁਜਾਰੀਆਂ ਨੂੰ ਦੇਖਦੇ ਹੋਏ ਅੱਜ ਅਹੁਦੇਦਾਰੀਆਂ ਦਿੱਤੀਆਂ ਗਈਆਂ | ਇਕ ਸਾਦੇ ਤੇ ...

ਪੂਰੀ ਖ਼ਬਰ »

ਸਚਿਨ ਜੈਨ ਹੱਤਿਆ ਕਾਂਡ ਮਾਮਲੇ 'ਚ ਹਸਪਤਾਲਾਂ ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

ਜਲੰਧਰ, 28 ਜੁਲਾਈ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਸੋਢਲ ਵਿਖੇ ਕਰਿਆਨਾ ਵਪਾਰੀ ਸਚਿਨ ਜੈਨ ਹੱਤਿਆ ਕਾਂਡ ਅਤੇ ਨਿੱਜੀ ਹਸਪਤਾਲਾਂ ਦੁਆਰਾ ਇਲਾਜ 'ਚ ਵਰਤੀ ਗਈ ਕੁਤਾਹੀ ਦਾ ਘੱਟ ਗਿਣਤੀ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ, ਜਿਸ ਲਈ ਕਮਿਸ਼ਨ ਦੇ ਮੈਂਬਰ ਸਲਿਲ ਕੁਮਾਰ, ...

ਪੂਰੀ ਖ਼ਬਰ »

ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 28 ਜੁਲਾਈ (ਨਰਿੰਦਰ ਲਾਗੂ)-ਲੰਮਾ ਪਿੰਡ ਖੇਤਰ 'ਚ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ 31 ਜੁਲਾਈ ਨੂੰ ਸ਼ਹੀਦ ਊਧਮ ਸਿਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮੀਟਿੰਗ ਪਹਿਲੀ ਨੂੰ

ਜਲੰਧਰ, 28 ਜੁਲਾਈ (ਹਰਵਿੰਦਰ ਸਿੰਘ ਫੁੱਲ)-ਗਜ਼ਟਿਡ ਐਂਡ ਨਾਨ-ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੀ ਸੂਬਾ ਪੱਧਰੀ ਮੀਟਿੰਗ 1 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਸੂਬਾ ...

ਪੂਰੀ ਖ਼ਬਰ »

ਪੀ. ਐੱਫ. ਰਜਿਸਟਰ 'ਚ ਕੰਪਨੀਆਂ 5 ਏ 'ਚ ਮੁਲਾਜ਼ਮ ਦਾ ਮੋਬਾਈਲ ਨੰਬਰ ਤੇ ਈ-ਮੇਲ ਭਰਨ-ਯਾਦਵ

ਜਲੰਧਰ, 28 ਜੁਲਾਈ (ਸ਼ਿਵ)-ਪੀ. ਐੱਫ. ਖੇਤਰੀ ਦਫ਼ਤਰ ਦੇ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਸਮੇਂ-ਸਮੇਂ ਸਿਰ ਮੁਲਾਜ਼ਮਾਂ ਲਈ ਅਲੱਗ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਹੰੁਦੀਆਂ ਹਨ | ਇਨ੍ਹਾਂ ਯੋਜਨਾਵਾਂ ਅਤੇ ਹੋਰ ਸਹੂਲਤਾਂ ਦੀ ਜਾਣਕਾਰੀ ...

ਪੂਰੀ ਖ਼ਬਰ »

ਜ਼ਮੀਨ ਮਾਮਲੇ 'ਚ ਕਾਲੀਆ ਵਲੋਂ ਖੇਡ, ਉਦਯੋਗ ਮੰਤਰੀ, ਮੁੱਖ ਸਕੱਤਰ ਨੂੰ ਬਰਖ਼ਾਸਤ ਕਰਨ ਦੀ ਮੰਗ

ਜਲੰਧਰ, 28 ਜੁਲਾਈ (ਸ਼ਿਵ)-ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕੈਪਟਨ ਸਰਕਾਰ ਨੂੰ ਹੁਣ ਤੱਕ ਦੀ ਘੁਟਾਲਿਆਂ ਵਾਲੀ ਸਰਕਾਰ ਐਲਾਨਦੇ ਹੋਏ ਕਿਹਾ ਹੈ ਕਿ ਸੱਤਾਧਾਰੀ ਆਗੂ ਅਤੇ ਐਡਵੋਕੇਟ ਜਨਰਲ ਵਲੋਂ ਜ਼ਮੀਨ ਮਾਮਲੇ 'ਚ ਲੱਗੇ ...

ਪੂਰੀ ਖ਼ਬਰ »

ਲਗਾਤਾਰ ਚੱਲ ਰਹੀ ਡਾਕਟਰਾਂ ਦੀ ਹੜਤਾਲ ਕਰਕੇ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ

ਜਲੰਧਰ, 28 ਜੁਲਾਈ (ਐੱਮ. ਐੱਸ. ਲੋਹੀਆ)- ਆਪਣੀਆਂ ਹੱਕੀ ਮੰਗਾਂ ਮਨਾਉਣ ਲਈ ਸਰਕਾਰੀ ਡਾਕਟਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੜਤਾਲ 'ਤੇ ਬੈਠੇ ਹਨ | ਡਾਕਟਰਾਂ ਵਲੋਂ ਇਸ ਦੌਰਾਨ ਸਿਹਤ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਬਾਰੇ ...

ਪੂਰੀ ਖ਼ਬਰ »

ਐੱਲ. ਕੇ. ਸੀ. ਟੀ. ਸੀ. ਦੇ ਵਿਦਿਆਰਥੀਆਂ ਨੇ ਸ਼ਾਨਦਾਰ ਯੂਨੀਵਰਸਿਟੀ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਜਲੰਧਰ, 28 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਟੈਕਨੀਕਲ ਕੈਂਪਸ ਦੇ ਵਿਦਿਆਰਥੀਆਂ ਨੇ ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਸਕੂਲ ਆਫ਼ ਮੈਨੇਜਮੈਂਟ ਦੇ ਨਤੀਜੇ ਸ਼ਾਨਦਾਰ ਰਹੇ, ਜਿਨ੍ਹਾਂ 'ਚ ਮੈਨੇਜਮੈਂਟ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਮਨਾਇਆ 'ਵਰਲਡ ਨੇਚਰ ਕੰਜ਼ਰਵੇਸ਼ਨ ਡੇਅ'

ਜਲੰਧਰ, 28 ਜੁਲਾਈ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਪੜ•ਾਈ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਕਰਨ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਨ ਲਈ ਵੀ ਜਾਣਿਆ ਜਾਂਦਾ ਹੈ | ਇਸੇ ਤਹਿਤ ਕਾਲਜ ਵਿਖੇ ਸਰੀਰਿਕ ਸਿੱਖਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX