ਤਾਜਾ ਖ਼ਬਰਾਂ


ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  12 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  21 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  52 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 2 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 3 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 5 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 6 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਮਾਨਸਾ

ਜੋਗਾ ਖੇਤਰ ਦੀਆਂ ਕਰੀਬ ਅੱਧੀ ਦਰਜਨ ਸੜਕਾਂ ਦੀ ਹਾਲਤ ਹੋਈ ਤਰਸਯੋਗ

ਮਨਜੀਤ ਸਿੰਘ ਘੜੈਲੀ
ਜੋਗਾ, 28 ਜੁਲਾਈ-ਇਸ ਖੇਤਰ ਦੀਆਂ ਕਰੀਬ ਅੱਧੀ ਦਰਜਨ ਤੋਂ ਵੱਧ ਸੜਕਾਂ ਦੀ ਹਾਲਤ ਤਰਸਯੋਗ ਹੋਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਾਨਸਾ ਤੋਂ ਬਰਨਾਲਾ ਵਾਇਆ ਜੋਗਾ ਮੁੱਖ ਸੜਕ ਦੀ ਹਾਲਤ ਬੇਹੱਦ ਤਰਸਯੋਗ ਹੋ ਚੁੱਕੀ ਹੈ, ਸੜਕ 'ਚ ਕਈ ਥਾਵਾਂ 'ਤੇ ਵੱਡੇ ਖੱਡੇ ਪੈ ਚੁੱਕੇ ਹਨ ਅਤੇ ਇਨ੍ਹਾਂ ਖੱਡਿਆਂ ਕਾਰਨ ਕਈ ਭਿਆਨਕ ਹਾਦਸੇ ਵਾਪਰ ਚੁੱਕੇ ਹਨ ਪ੍ਰੰਤੂ ਅਜੇ ਤੱਕ ਸਰਕਾਰ ਦੀ ਸਵੱਲੀ ਨਜ਼ਰ ਇਸ ਸੜਕ ਦੀ ਹਾਲਤ ਸੁਧਾਰਨ ਵੱਲ ਨਹੀਂ ਪਈ ਜਾਪਦੀ | ਇਸ ਸੜਕ 'ਤੇ ਕਾਫ਼ੀ ਆਵਾਜਾਈ ਰਹਿੰਦੀ ਹੈ ਪ੍ਰੰਤੂ ਹਾਲਤ ਖਸਤਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਪੇਸ਼ ਆਉਂਦੀਆਂ ਹਨ | ਜਿੱਥੇ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ ਉੱਥੇ ਵੱਡੇ ਖੱਡਿਆਂ ਕਾਰਨ ਵਹੀਕਲਾਂ ਦੇ ਨੁਕਸਾਨ ਅਤੇ ਰਾਹਗੀਰਾਂ ਨੂੰ ਹਾਦਸਾ ਵਾਪਰਨ ਦਾ ਖ਼ਤਰਾ ਵੀ ਹਮੇਸ਼ਾ ਸਿਰ 'ਤੇ ਮੰਡਰਾਉਂਦਾ ਰਹਿੰਦਾ ਹੈ | ਜੋਗਾ ਤੋਂ ਪਿੰਡ ਬੁਰਜ ਝੱਬਰ ਨੂੰ ਜਾਣ ਵਾਲੀ ਸੜਕ ਜੋਗਾ ਨੇੜਿਉਂ ਕਾਫ਼ੀ ਬਦਤਰ ਹੋ ਚੁੱਕੀ ਹੈ | ਇੰਨੀਂ-ਦਿਨੀਂ ਮੀਹਾਂ ਦਾ ਪਾਣੀ ਵਗ਼ੈਰਾ ਖੜ੍ਹਨ ਕਾਰਨ ਰਾਹਗੀਰਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਤਰ੍ਹਾਂ ਪਿੰਡ ਬੁਰਜ ਢਿੱਲਵਾਂ ਤੋਂ ਪਿੰਡ ਪੀਰਕੋਟ ਸੜਕ ਵੀ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ | ਪਿੰਡ ਉੱਭਾ ਦੀ ਫਿਰਨੀ ਸੜਕ ਵੀ ਕੁੱਝ ਥਾਵਾਂ ਤੋਂ ਖਸਤਾ ਹਾਲਤ ਵਿਚ ਹੈ | ਪਿੰਡ ਬੁਰਜ ਢਿੱਲਵਾਂ ਤੋਂ ਖੜਕ ਸਿੰਘ ਵਾਲਾ ਸੜਕ ਵੀ ਕਾਫ਼ੀ ਥਾਵਾਂ ਤੋਂ ਟੁੱਟੀ ਹੋਈ ਹੈ | ਪਿੰਡ ਮਾਖਾ ਚਹਿਲਾਂ ਤੋਂ ਅਤਲਾ ਸੜਕ ਦਾ ਵੀ ਕਈ ਥਾਵਾਂ ਤੋਂ ਮੰਦੜਾ ਹਾਲ ਹੈ |
ਸਰਕਾਰ ਤੋਂ ਸੜਕਾਂ ਦੀ ਹਾਲਤ ਸੁਧਾਰਨ ਦੀ ਕੀਤੀ ਮੰਗ-ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਖੇਤਰ ਦੀਆਂ ਇਨ੍ਹਾਂ ਖਸਤਾ ਹਾਲਤ ਸੜਕਾਂ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਸਮੇਂ ਬੇਹੱਦ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ, ਜਿਸ ਵੱਲ ਸਰਕਾਰ ਅਤੇ ਪ੍ਰਸ਼ਾਸਨ ਨੂੰ ਫ਼ੌਰੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਹ ਖਸਤਾ ਹਾਲਤ ਸੜਕਾਂ ਹਾਦਸਿਆਂ ਨੂੰ ਸੱਦਾ ਦਿੰਦੀਆਂ ਜਾਪਦੀਆਂ ਹਨ | ਉਨ੍ਹਾਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਨ੍ਹਾਂ ਬਦਤਰ ਹਾਲਤ ਸੜਕਾਂ ਦਾ ਜਲਦੀ ਨਵੀਨੀਕਰਨ ਕੀਤਾ ਜਾਵੇ |

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ

ਮਾਨਸਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਵੱਖ-ਵੱਖ ਸਕੀਮਾਂ ਤਹਿਤ ਸਰਕਾਰ ਵਲੋਂ ਪ੍ਰਾਪਤ ਫ਼ੰਡਾਂ ਨਾਲ ਕਰਵਾਏ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਸਕੂਲਾਂ ਅੰਦਰ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਧਰਨਾ 9ਵੇਂ ਦਿਨ ਵੀ ਜਾਰੀ

ਮਾਨਸਾ, 28 ਜੁਲਾਈ (ਵਿ.ਪ੍ਰਤੀ.)- ਬੀਤੇ ਦਿਨੀਂ ਪੈਟਰੋਲ ਪੰਪ ਮਾਨਸਾ ਵਿਖੇ ਸੀ.ਐਨ.ਜੀ. ਗੈਸ ਭਰਨ ਸਮੇਂ ਹੋਏ ਧਮਾਕੇ 'ਚ ਫ਼ੌਤ ਹੋਏ ਕਰਿੰਦੇ ਵਿਕਰਮ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਕਾ: ...

ਪੂਰੀ ਖ਼ਬਰ »

ਦੀ ਬੁਰਜ ਹਰੀ ਸਹਿਕਾਰੀ ਸਭਾ ਦੀ ਚੋਣ

ਮਾਨਸਾ, 28 ਜੁਲਾਈ (ਸਟਾਫ਼ ਰਿਪੋਰਟਰ)- ਪਿੰਡ ਬੁਰਜ ਹਰੀ ਦੀ ਸਹਿਕਾਰੀ ਸਭਾ ਦੀ ਚੋਣ ਰਾਜਪਾਲ ਸਿੰਘ ਸਰਪੰਚ, ਅਕਾਲੀ ਆਗੂ ਨਿਰਵੈਰ ਸਿੰਘ ਬੁਰਜ ਹਰੀ, ਡਾ. ਸਿਕੰਦਰ ਸਿੰਘ ਨੰਬਰਦਾਰ, ਕੁਲਸੇਤਰ ਸਿੰਘ ਨੰਬਰਦਾਰ ਅਤੇ ਦਰਸ਼ਨ ਸਿੰਘ ਨੰਬਰਦਾਰ ਦੀ ਅਗਵਾਈ 'ਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤ ਨੇ ਮੰਗਿਆ 10 ਲੱਖ ਰੁਪਏ ਮੁਆਵਜ਼ਾ

ਚੰਡੀਗੜ੍ਹ, 28 ਜੁਲਾਈ (ਬਿ੍ਜੇਂਦਰ ਗੌੜ)-ਮਾਨਸਾ ਦੇ ਇਕ ਵਿਅਕਤੀ ਨੂੰ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਯਾਤਨਾਵਾਂ ਦੇਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ, ਡੀ.ਜੀ.ਪੀ, ਐੱਸ.ਐੱਸ.ਪੀ ਮਾਨਸਾ, ਥਾਣਾ ਮੁਖੀ ਅਤੇ ਆਬਕਾਰੀ ਵਿਭਾਗ ਦੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਸਿਰਫ਼ 6 ਐਕਟਿਵ ਕੇਸ

ਮਾਨਸਾ, 28 ਜੁਲਾਈ (ਵਿ.ਪ੍ਰਤੀ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਘਟ ਗਿਆ ਹੈ | ਪਿਛਲੇ ਕਈ ਦਿਨਾਂ ਤੋਂ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਕੋਈ ਮੌਤ ਹੋਈ ਹੈ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਅੱਜ ਕੋਈ ਵਿਅਕਤੀ ਕੋਰੋਨਾ ਤੋਂ ਪੀੜਤ ...

ਪੂਰੀ ਖ਼ਬਰ »

ਮਜ਼ਦੂਰ ਦਾ ਚੌਥੇ ਦਿਨ ਵੀ ਨਾ ਹੋ ਸਕਿਆ ਸਸਕਾਰ

ਮਾਨਸਾ, 28 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਨੇੜਲੇ ਪਿੰਡ ਫਫੜੇ ਭਾਈਕੇ ਦੇ ਖੇਤ ਮਜ਼ਦੂਰ ਵਿੱਕੀ ਸਿੰਘ (25) ਦਾ ਚੌਥੇ ਦਿਨ ਵੀ ਸਸਕਾਰ ਨਾ ਹੋ ਸਕਿਆ ਅਤੇ ਮਿ੍ਤਕ ਦੀ ਦੇਹ ਸਥਾਨਕ ਸਿਵਲ ਹਸਪਤਾਲ ਦੀ ਮੋਰਚਰੀ 'ਚ ਪਈ ਹੈ | ਦੱਸਣਾ ਬਣਦਾ ਹੈ ਕਿ ਉਸ ਨੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰਾਂ ਅਤੇ ਬੀ.ਡੀ.ਪੀ.ਓਜ਼. ਦੀ ਹੜਤਾਲ ਜਾਰੀ

ਮਾਨਸਾ, 28 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਬਲਾਕ ਪੰਚਾਇਤ ਵਿਕਾਸ ਅਫ਼ਸਰਾਂ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਨੇੜੇ ਧਰਨੇ ਦੇ ਚੱਲਦਿਆਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਹੈ | ਉਨ੍ਹਾਂ ਦਾ ਦੋਸ਼ ਹੈ ਕਿ ਪੇਂਡੂ ਵਿਕਾਸ ਲਈ ਅਹਿਮ ਭੂਮਿਕਾ ਅਦਾ ਕਰਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਕਰਮਚਾਰੀਆਂ ਦੀ ਮੀਟਿੰਗ

ਬਰੇਟਾ, 28 ਜੁਲਾਈ (ਪ. ਪ.)- ਮਾਰਕੀਟ ਕਮੇਟੀ ਬਰੇਟਾ ਦੇ ਸਮੂਹ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਕੁਲਦੀਪ ਗੋਇਲ ਸਰਪ੍ਰਸਤ ਪੰਜਾਬ ਰਾਜ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੀ ਅਗਵਾਈ 'ਚ ਹੋਈ, ਜਿਸ ਵਿਚ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ...

ਪੂਰੀ ਖ਼ਬਰ »

ਮੋਦੀ-ਸ਼ਾਹ ਦੇ ਫਾਸ਼ੀਵਾਦੀ ਸ਼ਾਸਨ ਵਿਰੁੱਧ ਲੋਕ ਅੰਦੋਲਨ ਤੇਜ਼ ਕਰਨ ਦੀ ਲੋੜ-ਲਿਬਰੇਸ਼ਨ

ਮਾਨਸਾ, 28 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਸੀ.ਪੀ.ਆਈ. (ਮਾਲੇ) ਲਿਬਰੇਸ਼ਨ ਵੱਲੋਂ ਕਾ. ਚਾਰੂ ਮਾਜੂਮਦਾਰ ਅਤੇ ਬਾਬਾ ਬੂਝਾ ਸਿੰਘ ਦਾ ਬਲੀਦਾਨ ਦਿਵਸ ਮਨਾਇਆ ਗਿਆ | ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾ. ਰਾਜਵਿੰਦਰ ਸਿੰਘ ਰਾਣਾ ...

ਪੂਰੀ ਖ਼ਬਰ »

5000 ਨਸ਼ੀਲੀਆਂ ਗੋਲੀਆਂ ਬਰਾਮਦ, 2 ਵਿਅਕਤੀ ਕਾਬੂ ਕੀਤੇ

ਮਾਨਸਾ, 28 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਚੱਲਦਿਆਂ ਸੀ.ਆਈ.ਏ. ਸਟਾਫ਼ ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਕੋਟਲੀ ਕਲਾਂ ਨਜ਼ਦੀਕ ਪੁਲ ਸੂਆ ਕੋਲ ਬੈਠੇ 2 ਵਿਅਕਤੀਆਂ ਨੂੰ ਸ਼ੱਕ ਦੀ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਐਡ. ਮਨਜੀਤ ਸਿੰਘ ਝੱਲਬੂਟੀ ਪੰਜਾਬ ਜਲ ਸਰੋਤ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਹੋਰ ਅਧਿਕਾਰੀਆਂ ਨੂੰ ਮਿਲੇ

ਮਾਨਸਾ, 28 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੇ ਪੰਜਾਬ ਜਲ ਸਰੋਤ ਕਾਰਪੋਰੇਸ਼ਨ ਦੇ ਚੇਅਰਮੈਨ ਜਗਵੀਰ ਸਿੰਘ ਬਰਾੜ ਦੇ ਦਫ਼ਤਰ ਵਿਚ ਐਮ. ਡੀ. ਅਰਵਿੰਦ ਸਿੰਘ ਸੋਹਲ, ਐਸ. ਈ. ਸੰਮੀ ਸਿੰਗਲਾ, ...

ਪੂਰੀ ਖ਼ਬਰ »

ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਸਰਦੂਲਗੜ੍ਹ, 28 ਜੁਲਾਈ (ਜੀ.ਐਮ.ਅਰੋੜਾ)- ਸਥਾਨਕ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਹੇਸ਼ ਜਿੰਦਲ ਦੀ ਅਗਵਾਈ 'ਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਡਾ. ਜਿੰਦਲ ਨੇ ਕਿਹਾ ਕਿ ਹੈਪੇਟਾਈਟਸ ਇਕ ਅਜਿਹੀ ਬਿਮਾਰੀ ਹੈ, ਜਿਸ ਨਾਲ ਜਿਗਰ ਦੀ ਸੋਜ ਹੁੰਦੀ ਹੈ ਜੋ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 28 ਜੁਲਾਈ (ਸ. ਰਿ.)- ਸਥਾਨਕ ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਵਲੋਂ 39ਵਾਂ ਕੋਰੋਨਾ ਵੈਕਸੀਨੇਸ਼ਨ ਕੈਂਪ ਰਾਘਵ ਸਿੰਗਲਾ ਦੀ ਅਗਵਾਈ 'ਚ ਲਗਾਇਆ ਗਿਆ, ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਅਤੇ ਜ਼ਿਲ੍ਹਾ ਆਈ.ਐਮ.ਏ. ਪ੍ਰਧਾਨ ...

ਪੂਰੀ ਖ਼ਬਰ »

ਜੀ.ਐਚ. ਇਮੀਗਰੇਸ਼ਨ ਦੀ ਵਿਦਿਆਰਥਣ ਨੇ ਆਈਲੈੱਟਸ 'ਚੋਂ 6.5 ਬੈਂਡ ਲਏ

ਮਾਨਸਾ, 28 ਜੁਲਾਈ (ਸਟਾਫ਼ ਰਿਪੋਰਟਰ)- ਜੀ.ਐਚ. ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਜਸਕਰਨ ਕੌਰ ਪੁੱਤਰੀ ਰਾਜਿੰਦਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ 6.5 ਬੈਂਡ ਲਏ ਹਨ। ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਹਿਕਾਰੀ ਹਾਊਸ ਬਿਲਡਿੰਗ ਸੁਸਾਇਟੀ ਦੀ ਚੋਣ

ਬੁਢਲਾਡਾ, 28 ਜੁਲਾਈ (ਰਾਹੀ)- ਦੀ ਸ਼ਹੀਦ ਭਗਤ ਸਿੰਘ ਸਹਿਕਾਰੀ ਹਾਊਸ ਬਿਲਡਿੰਗ ਸੁਸਾਇਟੀ ਬੁਢਲਾਡਾ ਦੀ ਹੋਈ ਚੋਣ 'ਚ ਕੁਲਦੀਪ ਸਿੰਘ ਸੇਵਾਮੁਕਤ ਡੀ.ਪੀ.ਈ. ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਇਸੇ ਤਰ੍ਹਾਂ ਜਗਰੂਪ ਸਿੰਘ ਨੂੰ ਮੀਤ ਪ੍ਰਧਾਨ, ਡਾ. ਕ੍ਰਿਸ਼ਨ ਲਾਲ ਖ਼ਜ਼ਾਨਚੀ, ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੇ ਹੱਕ 'ਚ ਨਿੱਤਰੀ ਪੰਚਾਇਤ ਯੂਨੀਅਨ

ਸਰਦੂਲਗੜ੍ਹ, 28 ਜੁਲਾਈ (ਪ. ਪ.)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਠੇਕਾ ਭਰਤੀ ਮਗਨਰੇਗਾ ਮੁਲਾਜ਼ਮਾਂ ਦੇ ਹੱਕ 'ਚ ਪੰਚਾਇਤ ਯੂਨੀਅਨ ਬਲਾਕ ਸਰਦੂਲਗੜ੍ਹ ਨਿੱਤਰੀ ਹੈ। ਬਲਾਕ ਵਿਕਾਸ ਦਫ਼ਤਰ ਵਿਖੇ ਹੋਈ ਪੰਚਾਇਤੀ ਇਕੱਤਰਤਾ 'ਚ ਮਤਾ ਪਾ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਦੀ ਸਿਖਲਾਈ ਦਾ ਅਧਿਕਾਰੀਆਂ ਵਲੋਂ ਨਿਰੀਖਣ

ਬਰੇਟਾ, 28 ਜੁਲਾਈ (ਪਾਲ ਸਿੰਘ ਮੰਡੇਰ)- ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਬਰੇਟਾ ਦੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਦਾ ਸਿਖਲਾਈ ਕੈਂਪ ਲਗਾਇਆ ਗਿਆ। ਜਗਰੂਪ ਸਿੰਘ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਐੱਸ. ਸੀ. ਵਿੰਗ ਸਰਕਲ ਅਬਲੂ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ

ਮਹਿਮਾ ਸਰਜਾ, 28 ਜੁਲਾਈ (ਰਾਮਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਲਜ਼ਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੋਟਫੱਤਾ ਦੇ ਨਾਲ ...

ਪੂਰੀ ਖ਼ਬਰ »

ਉੱਡਤ ਬਰਾਂਚ 'ਚੋਂ ਨਿਕਲਦੇ ਰਜਬਾਹੇ 'ਚ ਮਰੇ ਜਾਨਵਰ ਆਉਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਝੁਨੀਰ, 28 ਜੁਲਾਈ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਉੱਡਤ ਬਰਾਂਚ ਵਿਚੋਂ ਨਿੱਕਲਦੇ ਰਜਬਾਹੇ ਵਿਚ ਮਰੇ ਹੋਏ ਜਾਨਵਰ ਆਉਣ ਕਾਰਨ ਪਿੰਡ ਵਾਸੀ ਕਾਫੀ ਪ੍ਰੇਸ਼ਾਨ ਹਨ। ਟੇਕ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਜਬਾਹੇ ਵਿਚ ...

ਪੂਰੀ ਖ਼ਬਰ »

ਸਕੂਲਾਂ 'ਚ ਆਧੁਨਿਕ ਤਕਨੀਕੀ ਸਹੂਲਤਾਂ ਸਮੇਂ ਦੀ ਮੁੱਖ ਲੋੜ- ਦਿਲਰਾਜ ਸਿੰਘ ਭੂੰਦੜ

ਸਰਦੂਲਗੜ੍ਹ, 28 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਕੂਲਾਂ 'ਚ ਆਧੁਨਿਕ ਤਕਨੀਕੀ ਤੇ ਬੁਨਿਆਦੀ ਸਹੂਲਤਾਂ ਸਮੇਂ ਦੀ ਮੁੱਖ ਲੋੜ ਹਨ। ਇਹ ਸ਼ਬਦ ਅਕਾਲੀ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਸਰਦੂਲਗੜ੍ਹ ਵਿਖੇ ਦਿੱਤੇ ਗਏ ਸਮਾਰਟ ਟਚ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਦੀ ਪੰਚਾਇਤ ਯੂਨੀਅਨ ਵਲੋਂ ਹਮਾਇਤ

ਭੀਖੀ, 28 ਜੁਲਈ (ਸਿੱਧੂ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ 'ਚ ਠੇਕਾ ਆਧਾਰਿਤ ਨੌਕਰੀ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਦੇ ਧਰਨੇ ਦੀ ਪੰਚਾਇਤ ਯੂਨੀਅਨ ਬਲਾਕ ਭੀਖੀ ਵਲੋਂ ਹਮਾਇਤ ਕੀਤੀ ਗਈ । ਬਲਾਕ ਪ੍ਰਧਾਨ ਰਾਏ ਸਿੰਘ ਸਰਪੰਚ ਗੁੜਥੜੀ, ਪਰਮਜੀਤ ਕੌਰ ਸਰਪੰਚ ਸਮਾਉਂ ਨੇ ...

ਪੂਰੀ ਖ਼ਬਰ »

ਸਕੂਲਾਂ 'ਚ ਸਾਰੇ ਪੱਖਾਂ ਨੂੰ ਪੂਰਾ ਕੀਤਾ ਜਾਵੇਗਾ- ਗਿਆਨ ਚੰਦ ਸਿੰਗਲਾ

ਬਰੇਟਾ, 28 ਜੁਲਾਈ (ਪਾਲ ਸਿੰਘ ਮੰਡੇਰ)- ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕੁਲਵੰਤ ਰਾਏ ਸਿੰਗਲਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਯਤਨਾਂ ਸਦਕਾ ਪਿੰਡ ਕਿਸ਼ਨਗੜ੍ਹ ਦੇ ਸਰਕਾਰੀ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਤ ਦਿਵਸ ਮਨਾਇਆ

ਸਰਦੂਲਗੜ੍ਹ, 28 ਜੁਲਾਈ (ਪ. ਪ.)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਦੂਲਗੜ੍ਹ ਵਲੋਂ ਝੰਡਾ ਖੁਰਦ ਵਿਖੇ ਬਲਾਕ ਪੱਧਰੀ ਖੇਤ ਦਿਵਸ ਮਨਾਇਆ ਗਿਆ। ਖੇਤੀ ਮਾਹਿਰਾਂ ਵਲੋਂ ਇਕੱਤਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕਾਸ਼ਤ, ਨਦੀਨਾਂ ਦੀ ਰੋਕਥਾਮ, ਖੇਤੀਬਾੜੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਨੇ ਵਧਾਈਆਂ ਸਰਗਰਮੀਆਂ, ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਬਠਿੰਡਾ, 28 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX