ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਕਪੂਰਥਲਾ / ਫਗਵਾੜਾ

ਉਧਾਰ ਨਾ ਦੇਣ 'ਤੇ ਨੌਜਵਾਨ ਨੇ ਕੀਤਾ ਦੁਕਾਨਦਾਰ ਦਾ ਕਤਲ- ਦੋਸ਼ੀ ਗਿ੍ਫ਼ਤਾਰ

ਫਗਵਾੜਾ, 28 ਜੁਲਾਈ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਬੋਹਾਨੀ ਵਿਖੇ ਇਕ ਨੌਜਵਾਨ ਨੂੰ ਉਧਾਰ ਪੈਸੇ ਨਾ ਦੇਣ 'ਤੇ ਨੌਜਵਾਨ ਵਲੋਂ ਦੁਕਾਨਦਾਰ ਦਾ ਕਤਲ ਕਰ ਦਿੱਤਾ ਗਿਆ ਹੈ | ਮਿ੍ਤਕ ਦੀ ਪਹਿਚਾਣ ਗੁਰਦੀਪ ਸਿੰਘ ਵਾਸੀ ਬੋਹਾਨੀ ਦੇ ਰੂਪ ਵਿਚ ਹੋਈ ਹੈ | ਫਗਵਾੜਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਇਕ ਕਤਲ ਦੇ ਕੇਸ ਨੂੰ ਸੁਲਝਾਉਂਦਿਆਂ ਪੁਲਿਸ ਨੇ ਕੁੱਝ ਹੀ ਘੰਟਿਆਂ ਵਿਚ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ ਕਤਲ ਲਈ ਇਸਤੇਮਾਲ ਹਥਿਆਰ ਬਰਾਮਦ ਕਰ ਲਿਆ ਹੈ | ਫੜੇ ਗਏ ਮੁਲਜ਼ਮ ਦੀ ਪਹਿਚਾਣ ਸੰਦੀਪ ਕੁਮਾਰ ਉਰਫ਼ ਬੱਬਾ (ਉਮਰ 23 ਸਾਲ) ਵਾਸੀ ਪਿੰਡ ਬੋਹਾਨੀ ਕਪੂਰਥਲਾ ਵਜੋਂ ਹੋਈ ਹੈ | ਐਸ.ਐਸ.ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਰਾਵਲਪਿੰਡੀ ਪੁਲਿਸ ਨੂੰ ਅੱਡਾ ਬੋਹਾਨੀ ਵਿਖੇ ਪਿ੍ੰਸ ਜਨਰਲ ਸਟੋਰ ਦੁਕਾਨ ਚਲਾਉਣ ਵਾਲੇ ਗੁਰਦੀਪ ਸਿੰਘ ਪੁੱਤਰ ਕਿਸ਼ਨ ਸਿੰਘ ਦੇ ਕਤਲ ਦੀ ਜਾਣਕਾਰੀ ਮਿਲੀ ਸੀ | ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਐਸ.ਪੀ. ਫਗਵਾੜਾ ਤੇ ਡੀ.ਐਸ.ਪੀ. ਫਗਵਾੜਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਤੇ ਆਈ.ਪੀ.ਸੀ. ਦੀ ਧਾਰਾ 302 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਐਸ.ਐਸ.ਪੀ. ਨੇ ਦੱਸਿਆ ਕਿ ਮਿ੍ਤਕ ਦੇ ਲੜਕੇ ਦਰਸ਼ਨ ਸਿੰਘ ਦੇ ਬਿਆਨ 'ਤੇ ਕੇਸ ਦਰਜ ਕੀਤਾ ਗਿਆ ਸੀ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਮੰਗਲਵਾਰ ਸ਼ਾਮ ਜਦੋਂ ਉਹ ਆਪਣੇ ਪਿਤਾ ਨੂੰ ਚਾਹ ਦੇਣ ਗਿਆ ਤਾਂ ਉਸ ਨੇ ਸੰਦੀਪ ਕੁਮਾਰ ਬੱਬਾ ਨੂੰ ਦੁਕਾਨ ਵਿਚੋਂ ਬਾਹਰ ਆਉਂਦੇ ਵੇਖਿਆ ਜੋ ਕੀ ਬਹੁਤ ਘਬਰਾਇਆ ਹੋਇਆ ਲੱਗ ਰਿਹਾ ਸੀ ਅਤੇ ਉ ੱਥੋਂ ਭੱਜ ਗਿਆ | ਉਨ੍ਹਾਂ ਦੱਸਿਆ ਕੀ ਜਦੋਂ ਉਹ ਦੁਕਾਨ ਵਿਚ ਦਾਖਲ ਹੋਇਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਪਿਤਾ ਦੇ ਮੱਥੇ 'ਤੇ ਸੱਟ ਲੱਗੀ ਹੋਈ ਸੀ ਤੇ ਉਹ ਜ਼ਮੀਨ 'ਤੇ ਬੇਹੋਸ਼ ਪਏ ਸਨ | ਉਸ ਨੇ ਤੁਰੰਤ ਆਪਣੇ ਗੁਆਂਢੀ ਨੂੰ ਬੁਲਾਇਆ ਅਤੇ ਆਪਣੇ ਪਿਤਾ ਨੂੰ ਜੌਹਲ ਹਸਪਤਾਲ ਜਲੰਧਰ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਐਸ.ਐਸ.ਪੀ. ਨੇ ਦੱਸਿਆ ਕਿ ਐਸ.ਐਚ.ਓ. ਰਾਵਲਪਿੰਡੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਟਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਟੀਮ ਨੇ ਪਾਂਸ਼ਟਾ ਮੋੜ ਪਿੰਡ ਸਾਹਨੀ ਤੋਂ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ਵਿਚੋਂ ਕਤਲ ਲਈ ਵਰਤੀ ਗਈ ਰਾਡ ਤੇ ਇਕ ਮੋਟਰਸਾਈਕਲ ਬਰਾਮਦ ਕੀਤੀ | ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਅਪਰਾਧ ਕਬੂਲ ਕਰ ਲਿਆ ਅਤੇ ਖ਼ੁਲਾਸਾ ਕੀਤਾ ਕਿ ਉਸ ਨੇ ਗੁਰਦੀਪ ਦੀ ਹੱਤਿਆ ਇਸ ਲਈ ਕੀਤੀ ਕਿਉਂਕਿ ਉਹ ਉਸ ਨੰੂ ਉਧਾਰ ਪੈਸੇ ਨਹੀਂ ਦੇ ਰਿਹਾ ਸੀ | ਐਸ.ਐਸ.ਪੀ. ਨੇ ਕਿਹਾ ਕਿ ਮੁਲਜ਼ਮ ਨੂੰ ਸਥਾਨਕ ਅਦਾਲਤਾਂ ਵਿਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਪੂਰੀ ਕਰਨ ਲਈ ਰਿਮਾਂਡ 'ਤੇ ਲਿਜਾਇਆ ਜਾਵੇਗਾ |

ਭਾਰੀ ਮੀਂਹ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ

ਸੁਲਤਾਨਪੁਰ ਲੋਧੀ, 28 ਜੁਲਾਈ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੀ ਰਾਤ ਤੇ ਅੱਜ ਸਾਰਾ ਦਿਨ ਪਈ ਭਾਰੀ ਬਾਰਸ਼ ਕਾਰਨ ਖੇਤਾਂ ਵਿਚ ਪਾਣੀ ਜਮਾਂ ਹੋ ਜਾਣ ਕਾਰਨ ਸੈਂਕੜੇ ਏਕੜ ਝੋਨੇ ਦੀ ਫ਼ਸਲ ਡੁੱਬ ਗਈ ਹੈ | ਪਵਿੱਤਰ ਸ਼ਹਿਰ ਅੰਦਰ ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਵੇਈਾ ਦਾ ਪਾਣੀ ਸ਼ਾਲੀਮਾਰ ਐਵੀਨਿਊ ਦੇ ਇਲਾਕੇ 'ਚ ਫੈਲਿਆ

ਕਪੂਰਥਲਾ, 28 ਜੁਲਾਈ (ਸਡਾਨਾ, ਬਜਾਜ)-ਬੀਤੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਸ਼ਹਿਰ ਦੇ ਕੁੱਝ ਇਲਾਕਿਆਂ ਵਿਚ ਕਾਂਜਲੀ ਵੇਈਾ ਦਾ ਪਾਣੀ ਬਾਹਰ ਆ ਕੇ ਮੁਹੱਲਿਆਂ ਵਿਚ ਭਰਨਾ ਸ਼ੁਰੂ ਹੋ ਗਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਸ਼ਾਲੀਮਾਰ ਐਵੀਨਿਊ ਦੇ ਨਾਲੋਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਸਿਵਲ ਹਸਪਤਾਲ 'ਚ ਕੀਤੀ ਸਰਕਾਰ ਵਿਰੋਧੀ ਨਾਅਰੇਬਾਜ਼ੀ

ਫਗਵਾੜਾ, 28 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਰਾਕੇਸ਼ ਦੁੱਗਲ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਬਰਦਸਤ ਰੋਸ ਮੁਜ਼ਾਹਰਾ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਢਿਲਵਾਂ ਟੋਲ ਪਲਾਜ਼ਾ ਨੇੜੇ ਦਰੱਖ਼ਤ ਕੱਟਣ ਦੇ ਮਾਮਲੇ 'ਚ ਅਣਗਹਿਲੀ ਵਰਤਣ ਵਾਲਾ ਵਣਗਾਰਡ ਮੁਅੱਤਲ

ਕਪੂਰਥਲਾ, 28 ਜੁਲਾਈ (ਵਿ.ਪ੍ਰ.)-ਜਲੰਧਰ-ਅੰਮਿ੍ਤਸਰ ਰੋਡ 'ਤੇ ਢਿਲਵਾਂ ਟੋਲ ਪਲਾਜ਼ਾ ਨੇੜੇ ਕੁੱਝ ਵਿਅਕਤੀਆਂ ਵਲੋਂ ਜੰਗਲਾਤ ਵਿਭਾਗ ਦੇ ਰੁੱਖ ਕੱਟੇ ਜਾਣ ਦੇ ਸਬੰਧ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਵਰਤੀ ਗਈ ਅਣਗਹਿਲੀ ਲਈ ...

ਪੂਰੀ ਖ਼ਬਰ »

ਮੀਂਹ ਨਾਲ ਡਿਗੀ ਛੱਤ-ਮਾਂ-ਪੁੱਤ ਹੋਏ ਜ਼ਖਮੀ

ਨਡਾਲਾ, 28 ਜੁਲਾਈ (ਮਾਨ)-ਬੀਤੀ ਰਾਤ ਤੋਂ ਪੈ ਰਹੀ ਭਾਰੀ ਬਰਸਾਤ ਨਾਲ ਪਿੰਡ ਮੰਡ ਹਬੀਬਵਾਲ ਵਿਖੇ ਸਥਿਤ ਕਿਸਾਨ ਸਰੂਪ ਸਿੰਘ ਦੇ ਡੇਰੇ ਦੇ ਕਮਰੇ ਦੀ ਛੱਤ ਡਿੱਗਣ ਨਾਲ ਅੰਦਰ ਬੈਠੇ ਤਿੰਨ ਮਾਂ ਪੁੱਤ ਸਖ਼ਤ ਰੂਪ ਵਿਚ ਜ਼ਖਮੀ ਹੋ ਗਏ ਜਦ ਕਿ ਉਸੇ ਹੀ ਕਮਰੇ ਵਿਚ ਬੰਨਿ੍ਹਆ ਇਕ ...

ਪੂਰੀ ਖ਼ਬਰ »

ਨਰੇਗਾ ਸਟਾਫ਼ ਵਲੋਂ ਧਰਨਾ 20ਵੇਂ ਦਿਨ 'ਚ ਸ਼ਾਮਿਲ

ਨਡਾਲਾ, 28 ਜੁਲਾਈ (ਮਾਨ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ 20 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਪੰਜਾਬ ਦੇ ਪਿੰਡਾਂ ਦੇ 18 ਲੱਖ ਪਰਿਵਾਰ ਜਿੰਨ੍ਹਾਂ ਦੀ ਰੋਜ਼ੀ ਰੋਟੀ ਨਰੇਗਾ ਤੋਂ ...

ਪੂਰੀ ਖ਼ਬਰ »

ਨਾਜਾਇਜ਼ ਰੇਤਾਂ ਦੀਆਂ ਦੋ ਟਰੈਕਟਰ ਟਰਾਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 28 ਜੁਲਾਈ (ਸਡਾਨਾ)-ਰੇਤਾ ਦੀਆਂ ਦੋ ਟਰਾਲੀਆਂ ਸਮੇਤ ਮਾਈਨਿੰਗ ਵਿਭਾਗ ਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਮਾਈਨਿੰਗ ਇੰਸਪੈਕਟਰ ਸ਼ੂਭਮ ਰਾਜਪੂਤ ਨੇ ਥਾਣਾ ਸਿਟੀ ਦੇ ਏ.ਐਸ.ਆਈ. ਜਸਵੰਤ ਸਿੰਘ ਨੂੰ ਸੂਚਨਾ ਦਿੱਤੀ ਕਿ ਦੋ ...

ਪੂਰੀ ਖ਼ਬਰ »

ਪਤਨੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ

ਕਪੂਰਥਲਾ, 28 ਜੁਲਾਈ (ਸਡਾਨਾ)-ਵਿਆਹੁਤਾ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਉਸ ਦੇ ਪਤੀ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੋਤੀ ਪਤਨੀ ਹਰਵਿੰਦਰ ਸਿੰਘ ਵਾਸੀ ਸੰਧੂ ਚੱਠਾ ਨੇ ...

ਪੂਰੀ ਖ਼ਬਰ »

46ਵੇਂ ਵਿਸ਼ਵ ਹੁਨਰ ਮੁਕਾਬਲਿਆਂ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਫਗਵਾੜਾ, 28 ਜੁਲਾਈ (ਕਿੰਨੜਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 46ਵੇਂ ਵਿਸ਼ਵ ਹੁਨਰ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਐਲ.ਪੀ.ਯੂ. ਯੂਨੀਵਰਸਿਟੀ ਫਗਵਾੜਾ ਵਿਖੇ ਸ਼ੁਰੂ ਹੋਏ | ...

ਪੂਰੀ ਖ਼ਬਰ »

ਪਿੰਡ ਬਜਾਜ ਵਿਖੇ ਤੀਜਾ ਕਬੱਡੀ ਟੂਰਨਾਮੈਂਟ ਪਹਿਲੀ ਨੂੰ

ਭੁਲੱਥ, 28 ਜੁਲਾਈ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਬਜਾਜ ਵਿਖੇ ਬਾਬਾ ਤੱਪੀ ਸ਼ਾਹ ਜੀ ਦੀ ਯਾਦ ਵਿਚ ਤੀਜਾ ਕਬੱਡੀ ਟੂਰਨਾਮੈਂਟ 1 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਬੂਥ ਲੈਵਲ ਅਫ਼ਸਰਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਮੁਹਿਮ ਸ਼ੁਰੂ-ਡੀ.ਸੀ

ਕਪੂਰਥਲਾ, 28 ਜੁਲਾਈ (ਵਿ.ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਕਪੂਰਥਲਾ, ਭੁਲੱਥ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਅਧਿਆਪਕ ਅੱਜ ਪਟਿਆਲਾ ਰੈਲੀ 'ਚ ਹੋਣਗੇ ਸ਼ਾਮਿਲ

ਕਪੂਰਥਲਾ, 28 ਜੁਲਾਈ (ਵਿ.ਪ੍ਰ.)-ਅਧਿਆਪਕ ਦਲ ਜਵੰਦਾ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਦੇ ਪ੍ਰਧਾਨ ਕੁਲਬੀਰ ਸਿੰਘ ਕਾਲੀ ਨੇ ਕਿਹਾ ਕਿ 29 ਜੁਲਾਈ ਨੂੰ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ...

ਪੂਰੀ ਖ਼ਬਰ »

ਕੱਚੇ ਅਧਿਆਪਕ ਪੜ੍ਹੋ ਪੰਜਾਬ ਦੇ ਸੈਮੀਨਾਰਾਂ ਤੇ ਆਨਲਾਈਨ ਕੰਮਾਂ ਦਾ ਸਮੂਹਿਕ ਬਾਈਕਾਟ ਕਰਨਗੇ-ਪੰਕਜ ਬਾਬੂ

ਕਪੂਰਥਲਾ, 28 ਜੁਲਾਈ (ਵਿ.ਪ੍ਰ.)-ਜ਼ਿਲ੍ਹੇ ਵਿਚ ਕੰਮ ਕਰਦੇ ਸਮੂਹ ਕੱਚੇ ਅਧਿਆਪਕਾਂ, ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ., ਏ.ਆਈ.ਈ., ਐਸ.ਟੀ.ਆਰ., ਆਈ.ਈ.ਵੀ., ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਪੰਕਜ ਬਾਬੂ ਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਯੂਨੀਅਨ ਦਾ ...

ਪੂਰੀ ਖ਼ਬਰ »

ਆਈ.ਟੀ.ਆਈ. ਵਿਚ ਚੋਰੀ ਕਰਨ ਆਏ ਵਿਅਕਤੀਆਂ 'ਚੋਂ ਇਕ ਕਾਬੂ

ਕਪੂਰਥਲਾ, 28 ਜੁਲਾਈ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੇ ਮਾਮਲਿਆਂ ਸਬੰਧੀ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੁਰਜੰਟ ਸਿੰਘ ਚੌਂਕੀਦਾਰ ਆਈ.ਟੀ.ਆਈ. ਕਪੂਰਥਲਾ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਦਾਸ ਉਦਾਸੀਨ ਖੈੜਾ ਬੇਟ ਵਿਖੇ ਸਾਲਾਨਾ ਸਮਾਗਮ ਸ਼ੁਰੂ

ਫੱਤੂਢੀਂਗਾ, 28 ਜੁਲਾਈ (ਬਲਜੀਤ ਸਿੰਘ)-ਡੇਰਾ ਬਾਬਾ ਚਰਨ ਦਾਸ ਉਦਾਸੀਨ ਖੈੜਾ ਬੇਟ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਸੰਗਤਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਮਹਾਤਮਾ ਮੁਨੀ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਗੁਰਜੋਤ ਕੌਰ ਦੇ ਬਤੌਰ ਬੋਰਡ ਆਫ਼ ਕੰਟਰੋਲ ਮੈਂਬਰ ਵਜੋਂ ਕਾਰਜਕਾਲ 'ਚ 1 ਸਾਲ ਵਾਧਾ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਦੇ ...

ਪੂਰੀ ਖ਼ਬਰ »

ਨਿਰਮਲ ਸਿੰਘ ਸੈਕਟਰੀ ਨੇ ਪੰਚਾਇਤ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 28 ਜੁਲਾਈ (ਨਰੇਸ਼ ਹੈਪੀ, ਥਿੰਦ)-ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਨਿਯੁਕਤ ਪੰਚਾਇਤ ਸੈਕਟਰੀ ਨਿਰਮਲ ਸਿੰਘ ਨੇ ਅੱਜ ਤਰੱਕੀ ਪ੍ਰਾਪਤ ਕਰਕੇ ਬਤੌਰ ਪੰਚਾਇਤ ਅਫ਼ਸਰ ਵਜੋਂ ਅਹੁਦਾ ਸੰਭਾਲਿਆ | ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਵਿਧਾਇਕ ਚੀਮਾ ਦੀ ਕੋਠੀ ਵੱਲ ਮਾਰਚ ਅੱਜ

ਸੁਲਤਾਨਪੁਰ ਲੋਧੀ, 28 ਜੁਲਾਈ (ਨਰੇਸ਼ ਹੈਪੀ, ਥਿੰਦ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ 29 ਜੁਲਾਈ ਨੂੰ ਸੁਲਤਾਨਪੁਰ ਲੋਧੀ ਦੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਕੋਠੀ ਵੱਲ ਮਜ਼ਦੂਰਾਂ ਵਲੋਂ ਮਾਰਚ ਕਰਕੇ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਨਡਾਲਾ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਦਾ ਹੋਇਆ ਗਠਨ

ਨਡਾਲਾ, 28 ਜੁਲਾਈ (ਮਾਨ)-ਅੱਡਾ ਨਡਾਲਾ ਦੇ ਸ਼ਮਸ਼ਾਨਘਾਟ ਦੀ ਦਿੱਖ ਸੰਵਾਰਨ ਤੋਂ ਬਾਅਦ ਸੇਵਾ ਵਿਚ ਜੁਟੇ ਬਲਵਿੰਦਰ ਸਿੰਘ ਮੁਲਤਾਨੀ, ਪਲਵਿੰਦਰ ਸਿੰਘ ਘੋਤੜਾ ਤੇ ਹੋਰਨਾਂ ਮੈਂਬਰਾਂ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ, ਬਾਬਾ ਮੱਖਣ ਸ਼ਾਹ ਲੁਬਾਣਾ ...

ਪੂਰੀ ਖ਼ਬਰ »

ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਵਿਰੋਧ 'ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਧਰਨਾ

ਕਪੂਰਥਲਾ, 28 ਜੁਲਾਈ (ਅਮਰਜੀਤ ਕੋਮਲ)-ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਵਿਰੋਧ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਲੰਬੇ ਅਰਸੇ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹੈ ਪਿੰਡ ਅਮਰੀਕ ਨਗਰੀ

ਮਨਦੀਪ ਸਿੰਘ ਸੰਧੂ 98152-91217 ਖਲਵਾੜਾ-ਫਗਵਾੜਾ ਤੋਂ 2 ਕੁ ਕਿੱਲੋਮੀਟਰ ਤੇ ਉੱਤਰ ਵਾਲੇ ਪਾਸੇ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਵਸਿਆ ਪਿੰਡ ਅਮਰੀਕ ਨਗਰੀ (ਭੁੱਲਾਰਾਈ ਕਾਲੋਨੀ) ਲੰਬੇ ਅਰਸੇ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਸਮੇਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 28 ਜੁਲਾਈ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ਹੇਠ ਛਾਪੇਮਾਰੀ ਕੀਤੀ ਜਾ ਰਹੀ ਹੈ | ਏ.ਐਸ.ਆਈ. ਕੁਲਦੀਪ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX