ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿਵਲ ਹਸਪਤਾਲ 'ਚ ਬੱਚਿਆਂ ਦੇ ਆਈ.ਸੀ.ਯੂ. 'ਚ ਆਏ ਸੱਪ ਨੇ ਮੁਲਾਜ਼ਮਾਂ ਨੂੰ ਛੇੜੀ ਕੰਬਣੀ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿਵਲ ਹਸਪਤਾਲ 'ਚ ਬਣੇ ਬੱਚਿਆਂ ਦੇ ਆਈ.ਸੀ.ਯੂ. ਵਿਚ ਆਏ ਘੋੜਾ ਪਛਾੜ ਨਸਲ ਸੱਪ ਦੇ ਦਹਿਲ ਨੇ ਅੱਜ ਹਸਪਤਾਲ ਦੇ ਸਮੂਹ ਸਟਾਫ਼ ਨੂੰ ਕੰਬਣੀ ਛੇੜ ਦਿੱਤੀ | ਸੱਪ ਏਨਾ ਫੁਰਤੀਲਾ ਸੀ ਕਿ ਹਸਪਤਾਲ ਦੇ ਕਈ ਮੁਲਾਜ਼ਮਾਂ ਦੀ ਪੇਸ਼ ਨਾ ਚੱਲਣ ਦੇ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਹਸਪਤਾਲ 'ਚ ਬਣੇ ਬੱਚਿਆਂ ਦੇ ਆਈ.ਸੀ.ਯੂ ਜਿੱਥੇ ਨਵਜੰਮੇ ਬੱਚਿਆਂ ਨੂੰ ਗੰਭੀਰ ਬਿਮਾਰੀਆਂ ਕਾਰਨ ਰੱਖਿਆ ਜਾਂਦਾ ਹੈ ਤਾਂ ਕਿ ਬੱਚਿਆਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਇਆਂ ਜਾ ਸਕੇ ਪਰ ਅੱਜ ਹੋਇਆ ਇਸ ਦੇ ਸਭ ਕੁਝ ਉਲਟ | ਜ਼ਿਲ੍ਹਾ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਦੇ ਨਾਲ ਬਣੇ ਬੱਚਿਆਂ ਦੇ ਆਈ.ਸੀ.ਯੂ. 'ਚ ਜਦੋਂ ਸਿਹਤ ਮੁਲਾਜ਼ਮ ਅੰਦਰ ਫੌਗਿੰਗ ਕਰਨ ਗਿਆ ਤਾਂ ਕੰਧ ਦੇ ਨਾਲ ਛੱਤ ਦੇ ਨੇੜੇ ਲੱਗੀ ਆਕਸੀਜਨ ਵਾਲੀ ਪਾਈਪ ਤੋਂ ਉੱਪਰ ਸੱਪ ਨੇ ਫੰਨ ਚੁੱਕੇ ਕੇ ਫਰਾਟਾ ਮਾਰ ਦਿੱਤਾ ਜਿਸ ਕਾਰਨ ਮੁਲਾਜ਼ਮ ਦੀ ਜਦੋਂ ਨਜ਼ਰ ਸੱਪ ਵੱਲ ਗਈ ਤਾਂ ਉਸ ਨੂੰ ਕੰਬਣੀ ਛਿੜ ਗਈ ਜਿਸ ਨੇ ਆਪਣੇ ਹੋਰ ਸਾਥੀਆਂ ਦੀ ਸਹਾਇਤਾ ਲੈ ਕੇ ਬੜੀ ਮਸ਼ੱਕਤ ਕਰਨ ਤੋਂ ਬਾਅਦ ਸੱਪ ਨੂੰ ਹੇਠਾਂ ਉਤਾਰ ਕੇ ਸਦਾ ਦੀ ਨੀਂਦ ਸੁਲਾ ਦਿੱਤਾ | ਇਸ ਉਪਰੰਤ ਹਸਪਤਾਲ ਦੇ ਸਮੂਹ ਮੁਲਾਜ਼ਮਾਂ ਨੇ ਮਸਾਂ ਹੀ ਸੁੱਖ ਦਾ ਸਾਹ ਲਿਆ | ਇਹ ਵੀ ਪਤਾ ਲੱਗਾ ਹੈ ਕਿ ਇਹੀ ਸੱਪ 15 ਦਿਨ ਪਹਿਲਾਂ ਸਟੋਰ ਰੂਮ 'ਚ ਵੇਖਿਆ ਗਿਆ ਸੀ ਜਿੱਥੇ ਬਿਜਲੀ ਦੀਆਂ ਤਾਰਾਂ ਦਾ ਜੰਜਾਲ ਹੋਣ ਕਰਕੇ ਇਹ ਨਹੀਂ ਸੀ ਲੱਭਿਆ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਬਾਹਰ ਪਿੰਡ ਬਰਨਾਲਾ ਕਲਾਂ ਦੇ ਖੇਤਾਂ 'ਚ ਬਣਾਇਆ ਗਿਆ ਹੈ | ਜਦੋਂ ਇਸ ਸਬੰਧੀ ਜੰਗਲੀ ਜਾਨਵਰਾਂ ਨਾਲ ਮੋਹ ਰੱਖਣ ਵਾਲੇ ਵਰਲਡ ਲਾਈਫ਼ ਕੰਜ਼ਰਵੇਸ਼ਨ ਸੁਸਾਇਟੀ ਦੇ ਆਗੂ ਨਿਖਿਲ ਸੈਂਗਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਹਿਰੀਲੇ ਸੱਪ ਹੰੁਮ੍ਹਸ ਵਾਲੇ ਦਿਨਾਂ 'ਚ ਖੁੱਡਾਂ 'ਚੋਂ ਬਾਹਰ ਆਉਂਦੇ ਹਨ ਇਹ ਲੋਕਾਂ ਦਾ ਵਹਿਮ ਹੈ ਜਦ ਕਿ ਸਾਰੇ ਸੱਪ ਮਾਰਚ ਮਹੀਨੇ 'ਚ ਹੀ ਬਾਹਰ ਨਿਕਲ ਆਉਂਦੇ ਹਨ | ਉਨ੍ਹਾਂ ਦੱਸਿਆ ਕਿ ਉਹ 14 ਸਾਲ ਤੋਂ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਦੁਨੀਆ ਭਰ 'ਚ ਜ਼ਹਿਰੀਲੇ ਸੱਪਾਂ ਦੀਆਂ 27 ਸੌ ਨਸਲਾਂ ਹਨ ਜਦ ਕਿ ਭਾਰਤ ਵਿਚ 270 ਨਸਲਾਂ ਹਨ | ਪੰਜਾਬ ਦੀਆਂ 18 ਜ਼ਹਿਰੀਲੇ ਸੱਪਾਂ ਦੀਆਂ ਨਸਲਾਂ 'ਚੋਂ 4 ਨਸਲਾਂ ਜਿਸ ਵਿਚ ਕੋਬਰਾ, ਕੌਮਨ ਕਰੇਟ, ਰਸਲਜ਼ ਵਾਈਪਰ ਅਤੇ ਸੌਸ ਸਕੇਲਡ ਵਾਈਪਰ ਸ਼ਾਮਲ ਹਨ | ਇਨ੍ਹਾਂ ਦੇ ਆਮ ਲੋਕਾਂ 'ਚ ਕੱਟਣ ਦੇ ਮਾਮਲੇ ਸਾਹਮਣੇ ਆਉਂਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨਸਲਾਂ ਦੇ ਕੱਟੇ ਹੋਏ ਮਰੀਜ਼ਾਂ ਨੂੰ ਜੇਕਰ ਲੋਕਾਂ ਵਲੋਂ ਇਲਾਜ ਕਰਵਾਉਣ 'ਚ ਥੋੜ੍ਹੀ ਵੀ ਅਣਗਹਿਲੀ ਕੀਤੀ ਜਾਂਦੀ ਹੈ ਤਾਂ ਜਲਦ ਮਰੀਜ਼ ਦੀ ਮੌਤ ਹੋ ਜਾਂਦੀ ਹੈ ਕਿਉਂਕਿ ਉਕਤ ਨਸਲਾਂ ਬਹੁਤ ਜ਼ਿਆਦਾ ਜ਼ਹਿਰੀਲੀਆਂ ਪਾਈਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਉਕਤ ਸੱਪਾਂ ਦੀਆਂ ਨਸਲਾਂ ਹਨੇਰੇ ਵਾਲੀਆਂ ਥਾਵਾਂ 'ਤੇ ਜ਼ਿਆਦਾਤਰ ਰਹਿੰਦੀਆਂ ਹਨ ਜਿਵੇਂ ਸੋਫ਼ਾ ਸੈੱਟ 'ਚ, ਬਿਸਤਰਿਆਂ ਆਦਿ ਅਤੇ ਘਰਾਂ 'ਚ ਬਣੇ ਸਟੋਰਾਂ ਆਦਿ 'ਚ ਪਾਈਆਂ ਜਾਂਦੀਆਂ ਹਨ | ਇਹ ਰਾਤ ਸਮੇਂ ਬਹੁਤ ਜ਼ਿਆਦਾ ਫੁਰਤੀ ਨਾਲ ਡੰਗ ਮਾਰਦੇ ਹਨ | ਇਸ ਦਾ ਆਮ ਵਿਅਕਤੀ ਨੂੰ ਸਿਰਫ਼ ਇਕ ਸੈਕੰਡ ਦਾ ਕਰੰਟ ਲੱਗਣ ਵਾਂਗ ਹੁੰਦਾ ਹੈ | ਸੱਪਾਂ ਨੂੰ ਮਾਰਨ ਸਬੰਧੀ ਉਨ੍ਹਾਂ ਕਿਹਾ ਕਿ ਇਹ ਜੰਗਲੀ ਜੀਵ ਸੁਰੱਖਿਆ ਕਾਨੂੰਨ 1972 ਦੀ ਉਲੰਘਣਾ ਹੈ | ਬਰਸਾਤ ਦੇ ਦਿਨਾਂ ਸਬੰਧੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ 'ਚ ਜ਼ਿਆਦਾਤਰ ਸੱਪਣੀਆਂ ਲੋਕਾਂ ਦੇ ਸੰਪਰਕ 'ਚ ਇਸ ਕਰਕੇ ਆਉਂਦੀਆਂ ਹਨ ਕਿਉਂਕਿ ਉਹ ਇਨ੍ਹਾਂ ਦਿਨਾਂ 'ਚ ਅੰਡੇ ਦਿੰਦੀਆਂ ਹਨ ਅਤੇ ਉਹ ਵੱਧ ਖ਼ੁਰਾਕ ਦੀ ਜ਼ਰੂਰਤ ਮਹਿਸੂਸ ਕਰਦੀਆਂ ਹਨ | ਬਿਜਲੀ ਦੇ ਬਲਬਾਂ ਹੇਠਾਂ ਇਕੱਠੇ ਹੁੰਦੇ ਭਮੱਕੜਾਂ ਨੂੰ ਖਾਣ ਲਈ ਡੱਡੂ, ਚੂਹੇ ਅਤੇ ਪੰਛੀ ਆਦਿ ਜਾਨਵਰ ਘਰਾਂ 'ਚ ਆਉਂਦੇ ਹਨ ਜਦ ਕਿ ਉਕਤ ਜ਼ਹਿਰੀਲੇ ਸੱਪ ਰਾਤ ਸਮੇਂ ਡੱਡੂ, ਚੂਹੇ ਅਤੇ ਪੰਛੀ ਵਗ਼ੈਰਾ ਜਾਨਵਰਾਂ ਦਾ ਸ਼ਿਕਾਰ ਫੁਰਤੀ ਨਾਲ ਕਰ ਜਾਂਦੇ ਹਨ | ਸ੍ਰੀ ਸੈਂਗਰ ਨੇ ਕਿਹਾ ਕਿ ਜੇਕਰ ਕਿਸੇ ਦੇ ਘਰ ਕੋਈ ਸੱਪ ਆ ਜਾਂਦਾ ਹੈ ਤਾਂ ਉਹ ਚੈਨਲਾਂ 'ਤੇ ਵੇਖਿਆ ਹੋਇਆ ਤਜਰਬਾ ਨਾ ਅਪਣਾਉਣ ਸਗੋਂ ਉਨ੍ਹਾਂ ਦੇ ਨੰਬਰ 9888639791 'ਤੇ ਸੰਪਰਕ ਕਰ ਸਕਦੇ ਹਨ ਜਿਸ ਨਾਲ ਆਮ ਲੋਕ ਅਤੇ ਸੱਪ ਦੋਨਾਂ ਦੀ ਜਾਨ ਬਚਾਈ ਜਾ ਸਕਦੀ ਹੈ |

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ...

ਪੂਰੀ ਖ਼ਬਰ »

ਛੱਪੜ ਦੇ ਮਾਮਲੇ ਨੂੰ ਲੈ ਕੇ ਐੱਸ.ਸੀ. ਕਮਿਸ਼ਨ ਦੇ ਮੈਂਬਰਾਂ ਨੇ ਕੀਤਾ ਸਹੂੰਗੜ੍ਹਾ ਪਿੰਡ ਦਾ ਦੌਰਾ

ਸੜੋਆ, 31 ਜੁਲਾਈ (ਨਾਨੋਵਾਲੀਆ)- ਬਲਾਕ ਸੜੋਆ ਦੇ ਪਿੰਡ ਸਹੂੰਗੜ੍ਹਾ ਵਿਖੇ ''ਸਹੂੰਗੜ੍ਹਾ ਵੈੱਲਫੇਅਰ ਸੁਸਾਇਟੀ'' ਅਤੇ ਗਰਾਮ ਪੰਚਾਇਤ ਦੇ ਸਾਂਝੇ ਯਤਨਾਂ 'ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਦੇ ਵਿਚਕਾਰ ਬਣੇ ਗੰਦੇ ਪਾਣੀ ਦੇ ਛੱਪੜ ਦੇ ਨਵੀਨੀਕਰਨ ਨੂੰ ਲੈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗ਼ਰੀਬ ਵਰਗਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ- ਚੇਅਰਮੈਨ ਮੋਹਨ ਲਾਲ ਸੂਦ

ਬੰਗਾ, 31 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਹਿਸੀਲ ਬੰਗਾ ਦੀ ਪਿੰਡ ਚੱਕ ਕਲਾਲ ਵਿਖੇ ਸਵੈ-ਰੋਜ਼ਗਾਰ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਦੇ ਪਤਵੰਤਿਆਂ ਵਲੋਂ ਗ਼ਰੀਬ ਵਰਗਾਂ ਦੀ ...

ਪੂਰੀ ਖ਼ਬਰ »

ਬੰਗਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਅੱਜ ਤੋਂ

ਬੰਗਾ, 31 ਜੁਲਾਈ (ਨੂਰਪੁਰ) - ਗਰੀਬ ਅਤੇ ਮਜ਼ਲੂਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਬੰਗਾ-ਮੁਕੰਦਪੁਰ ਰੋਡ 'ਤੇ ਸਥਿਤ ਸੇਠ ਪ੍ਰਤਾਪ ਹਸਪਤਾਲ ਅਤੇ ਹਾਰਟ ਸੈਂਟਰ ਦੀ ਤਰਫੋਂ ਅੱਜ ਤੋਂ 31 ਅਸਗਤ ਤੱਕ ਮੁਫ਼ਤ ਮੈਡੀਕਲ ਜਾਂਚ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਿਹਤ ਵਿਭਾਗ ਅੰਦਰ ਕੋਰੋਨਾ ਸਬੰਧੀ ਊਣਤਾਈਆਂ ਸਰਕਾਰ ਤੁਰੰਤ ਦੂਰ ਕਰੇ-ਸੁਨੀਤਾ ਚੌਧਰੀ

ਭੱਦੀ, 31 ਜੁਲਾਈ (ਨਰੇਸ਼ ਧੌਲ)- ਭਾਵੇਂ ਹੁਣ ਦੇ ਹਾਲਾਤ ਅਨੁਸਾਰ ਕੋਰੋਨਾ ਦਾ ਕਹਿਰ ਕਾਫ਼ੀ ਹੱਦ ਤੱਕ ਘੱਟ ਹੋ ਗਿਆ ਹੈ ਪਰੰਤੂ ਤੀਜੀ ਲਹਿਰ ਵਾਲਾ ਸੰਕਟ ਕਿਸੇ ਸਮੇਂ ਵੀ ਦਸਤਕ ਦੇ ਸਕਦਾ ਹੈ | ਜਿਸ ਦੇ ਮੱਦੇ ਨਜ਼ਰ ਮੌਜੂਦਾ ਸਰਕਾਰ ਨੂੰ ਸਿਹਤ ਵਿਭਾਗ ਅੰਦਰ ਦਿਖਾਈ ਦੇ ...

ਪੂਰੀ ਖ਼ਬਰ »

ਬਾਬਾ ਮਰਾਣਾ ਸੰਧਵਾਂ ਦੇ ਨੇੜੇ ਟਰਾਂਸਫਾਰਮਰ ਛੱਪੜ 'ਚ ਡਿਗਿਆ

ਸੰਧਵਾਂ, 31 ਜੁਲਾਈ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਸੰਧੂ ਜਠੇਰੇ ਬਾਬਾ ਮਰਾਣਾ ਦੇ ਅਸਥਾਨ ਨੇੜੇ ਬਿਜਲੀ ਦਾ ਟਰਾਂਸਫਾਰਮਰ ਪਾਣੀ ਨਾਲ ਭਰੇ ਛੱਪੜ ਵਿਚ ਡਿਗ ਪਿਆ | ਜਾਣਕਾਰੀ ਅਨੁਸਾਰ ਬੀਤੇ ਦਿਨੀ ਤੜਕਸਾਰ ਪਏ ਭਾਰੀ ਮੀਂਹ ਦੇ ਪਾਣੀ ਦੀ ਧੱਕ ਵੱਜਣ ਕਾਰਨ ਛੱਪੜ ...

ਪੂਰੀ ਖ਼ਬਰ »

ਬੀਬੀਆਂ ਡਟ ਕੇ ਭਾਗ ਲੈਣਗੀਆਂ 9 ਦੇ ਮੁਜ਼ਾਹਰੇ 'ਚ

ਬੰਗਾ, 31 ਜੁਲਾਈ (ਕਰਮ ਲਧਾਣਾ)- ਜਨਵਾਦੀ ਇਸਤਰੀ ਸਭਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਸੁਨੀਤਾ ਤਲਵੰਡੀ ਨੇ ਕਿਹਾ ਕਿ ਸੀਟੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਮਜਾਰੀ/ਸਾਹਿਬਾ, 31 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਪਿੰਡਾਂ ਅੰਦਰ ਵੱਧ ਰਹੇ ਨਸ਼ੇੜੀਆਂ ਵਲੋਂ ਹੁਣ ਆਪਣੇ ਨਸ਼ੇ ਦੀ ਪੂਰਤੀ ਲਈ ਛੋਟੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਬੀਤੀ ਰਾਤ ਪਿੰਡ ਸਾਹਿਬਾ ਵਿਖੇ ਇਕ ਕਰਿਆਨੇ ਦੀ ਦੁਕਾਨ 'ਚ ਚੋਰੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ 12ਵੀਂ ਸੀ.ਬੀ.ਐੱਸ.ਈ ਦਾ ਨਤੀਜਾ ਰਿਹਾ ਸ਼ਾਨਦਾਰ

ਰਾਹੋਂ, 31 ਜੁਲਾਈ (ਬਲਬੀਰ ਸੰਘ ਰੂਬੀ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰਿਹਾਇਸ਼ੀ 'ਤੇ ਡੇ ਸਕੂਲ ਕਿਰਪਾਲ ਸਾਗਰ ਅਕੈਡਮੀ ਦਾ ਸਾਲ 2020-21 ਦਾ +2 ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਗੁਰਜੀਤ ਸਿੰਘ ਨੇ ਦੱਸਿਆ ਕਿ ਮੈਡੀਕਲ-ਨਾਨ-ਮੈਡੀਕਲ, ਕਮਰਸ ਤੇ ਆਰਟਸ ਚਾਰਾਂ ...

ਪੂਰੀ ਖ਼ਬਰ »

ਸਕੌਲਰ ਸਕੂਲ ਲਧਾਣਾ ਉੱਚਾ ਦਾ 12ਵੀਂ ਦਾ ਸ਼ਾਨਦਾਰ ਨਤੀਜਾ

ਬੰਗਾ, 31 ਜੁਲਾਈ (ਕਰਮ ਲਧਾਣਾ) - ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਦਾ ਸੀ. ਬੀ. ਐਸ. ਈ ਬੋਰਡ ਨਵੀਂ ਦਿੱਲੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ 95 ਫੀਸਦੀ ਅੰਕ ਲੈ ਕੇ ਮੈਡੀਕਲ ਸਟਰੀਮ ਵਿਚੋਂ ਪਹਿਲਾ ...

ਪੂਰੀ ਖ਼ਬਰ »

'ਬਾਬੇ ਨਾਨਕ ਦੀ ਝਿੜੀ' ਅਰੰਭਤਾ ਸਮਾਗਮ ਅੱਜ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਪ੍ਰੋਫੈਸਰ ਬਲਵੀਰ ਕੌਰ ਰੀਹਲ ਦੇ ਯਤਨਾਂ ਸਦਕਾ ਖਾਲਸਾ ਏਡ ਵਲੋਂ ਵਿਸ਼ੇਸ਼ ਸਮਾਗਮ ਇਕ ਅਗਸਤ ਨੂੰ ਕੀਤਾ ਜਾ ਰਿਹਾ ਹੈ | ਇੱਥੇ ਜ਼ਿਕਰਯੋਗ ਹੈ ਕਿ ਪ੍ਰੋਫੈਸਰ ਬਲਵੀਰ ਕੌਰ ...

ਪੂਰੀ ਖ਼ਬਰ »

ਮੱਲਪੁਰ ਅੜਕਾਂ ਦੇ ਬੇਸਹਾਰਾ ਵਿਅਕਤੀ ਦੀ ਮਦਦ ਦੀ ਗੁਹਾਰ

ਮੱਲਪੁਰ ਅੜਕਾਂ, 31 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਮੱਲਪੁਰ ਅੜਕਾਂ ਦਾ ਵਿਅਕਤੀ ਲੈਂਬਰ ਰਾਮ ਪੁੱਤਰ ਭਗਤੂ ਰਾਮ ਜੋ 30 ਸਾਲ ਤੋਂ ਇਕੱਲਾ ਹੀ ਆਪਣੇ ਮਕਾਨ ਵਿਚ ਰਹਿ ਰਿਹਾ ਸੀ | ਜਿਸ ਦੀ ਪਤਨੀ ਤੇ ਇਕ ਲੜਕਾ 30 ਸਾਲ ਪਹਿਲਾਂ ਹੀ ਉਸ ਨੂੰ ਛੱਡ ਕੇ ਚੱਲੀ ਗਈ ਸੀ | ਪਿਛਲੇ ਦਿਨੀ ...

ਪੂਰੀ ਖ਼ਬਰ »

ਦੋਆਬਾ ਆਰੀਆ ਸਕੂਲ ਦੀ ਰੁਪਿੰਦਰ ਕੌਰ ਅੱਵਲ ਰਹੀ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਹ ਬਾਰ੍ਹਵੀਂ ਸਾਇੰਸ, ਕਾਮਰਸ ਅਤੇ ਆਰਟਸ ਦੇ ...

ਪੂਰੀ ਖ਼ਬਰ »

ਕੰਢੀ ਨਹਿਰ ਚਲਾਉਣ ਦਾ ਵਾਅਦਾ ਕਰਨ ਵਾਲੇ ਵਿਧਾਇਕ ਨੂੰ ਆਪਣੀ ਸਰਕਾਰ 'ਚ ਇਸ ਦੀ ਇਕ ਵਾਰ ਵੀ ਯਾਦ ਨਹੀਂ ਆਈ-ਐਡਵੋਕੇਟ ਲੱਕੀ

ਪੋਜੇਵਾਲ ਸਰਾਂ, 31 ਜੁਲਾਈ (ਰਮਨ ਭਾਟੀਆ)- ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕੰਢੀ ਨਹਿਰ ਦਾ ਪਾਣੀ ਲੋਕਾਂ ਨੂੰ ਪਹੁੰਚਾਉਣ ਦਾ ਵਾਅਦਾ ਕਰਨ ਵਾਲੇ ਬਲਾਚੌਰ ਦੇ ਹਲਕਾ ਵਿਧਾਇਕ ਆਪਣੀ ਸਰਕਾਰ ਬਣਦੇ ਸਾਰ ਹੀ ਸਭ ਕੁਝ ਭੁੱਲ ਗਏ ਅਤੇ ਹੁਣ ਤੱਕ ਉਨ੍ਹਾਂ ਨੂੰ ਇਹ ਲੋਕਾਂ ਦੀ 70 ...

ਪੂਰੀ ਖ਼ਬਰ »

ਪਿੰਡ ਚਾਂਦਪੁਰ ਰੁੜਕੀ ਖੁਰਦ ਦੇ ਨੌਜਵਾਨਾਂ ਨੇ ਪਿੰਡ ਵਿਖੇ 100 ਦੇ ਕਰੀਬ ਪੌਦੇ ਤੇ ਟ੍ਰੀ ਗਾਰਡ ਲਗਾਏ

ਪੋਜੇਵਾਲ ਸਰਾਂ, 31 ਜੁਲਾਈ (ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਦੇ ਕਲੱਬ ਮੈਂਬਰਾਂ ਅਤੇ ਵਲੰਟੀਅਰਾਂ ਵਲੋਂ ਵਾਸੀਆਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਫਿਰਨੀ ਚੁਫੇਰੇ ਅਤੇ ਪਿੰਡ ਦੀਆ ਸਾਂਝੀਆਂ ਥਾਵਾਂ 'ਤੇ 100 ਦੇ ਕਰੀਬ ਛਾਂਦਾਰ ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 11 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਸੀ.ਜੇ.ਐਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ. ਐੱਸ. ਨਗਰ, ਮੁਹਾਲੀ ਵਲੋਂ ਨਾਲਸਾ ਅਤੇ ਮਾਨਯੋਗ ਕਾਰਜਕਾਰੀ ਚੇਅਰਮੈਨ ਪੀ.ਐਲ. ਐੱਸ.ਏ. ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਪਰਸ ਵਾਪਸ ਕਰਕੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ

ਉਸਮਾਨਪੁਰ, 31 ਜੁਲਾਈ (ਸੰਦੀਪ ਮਝੂਰ)- ਸਰਕਾਰੀ ਸਕੂਲ ਰਾਣੇਵਾਲ ਦੇ ਅਧਿਆਪਕਾਂ ਮਮਤਾ ਸ਼ਰਮਾ ਅਤੇ ਬਲਬੀਰ ਸਿੰਘ ਨੇ ਬਲਾਚੌਰ ਵਾਸੀ ਫੇਰੀ ਵਾਲਿਆਂ ਦਾ ਪਿੰਡ ਰਾਣੇਵਾਲ ਦੇ ਚੌਕ ਵਿਚ ਡਿੱਗਾ ਹੋਇਆ ਪਰਸ ਚੁੱਕ ਕੇ ਸਰਪੰਚ ਹੁਕਮ ਚੰਦ ਦੇ ਪੁੱਤਰ ਸੁਖਦੇਵ ਸਿੰਘ ਫ਼ੌਜੀ ...

ਪੂਰੀ ਖ਼ਬਰ »

ਖੇਡਾਂ ਹੀ ਖਿਡਾਰੀਆਂ ਦਾ ਮਾਰਗ ਦਰਸ਼ਨ ਕਰਦੀਆਂ ਹਨ-ਸਵਾਮੀ ਅਤੁੱਲ ਕਿ੍ਸ਼ਨਸੰਤ ਨਗਰ ਬੂੰਗੜੀ ਦੀ ਪੰਚਾਇਤ ਵਲੋਂ ਖੇਡ ਕਿੱਟਾਂ ਦੀ ਵੰਡ

ਭੱਦੀ, 31 ਜੁਲਾਈ (ਨਰੇਸ਼ ਧੌਲ)- ਚੌਧਰੀ ਦਰਸ਼ਨ ਲਾਲ ਮੰਗੂਪੁਰ ਹਲਕਾ ਵਿਧਾਇਕ ਬਲਾਚੌਰ ਵਲੋਂ ਪਿੰਡ ਸੰਤ ਨਗਰ ਬੂੰਗੜੀ ਦੀ ਪੰਚਾਇਤ ਨੂੰ ਜਿੰਮ ਦੇ ਕਮਰੇ ਦੀ ਉਸਾਰੀ ਅਤੇ ਖੇਡ ਕਿੱਟਾਂ ਲਈ ਗਰਾਂਟ ਜਾਰੀ ਕੀਤੀ ਗਈ ਸੀ ਜਿਸ ਦੇ ਤਹਿਤ ਪਿੰਡ ਦੀ ਪੰਚਾਇਤ ਵਲੋਂ ਲਿਆਂਦੀਆਂ 50 ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਰੋਡ, ਨਵਾਂਸ਼ਹਿਰ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ 55 ਵਿਦਿਆਰਥੀਆਂ ਨੇ ਹੀ 90 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਗੋਡੇ ਹੋਏ ਠੀਕ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਉੱਪਰ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਵਿਖੇ 57 ਸਾਲ ਦੀ ਗੀਤਾ ਰਾਣੀ ਨੇ ਆਪਣੇ ਗੋਡੇ ਅਪ੍ਰੇਸ਼ਨ ਤੋਂ ਬਿਨਾ ਠੀਕ ਕਰਵਾਏ ਹਨ | ਇਸ ਬਾਰੇ ਗੀਤਾ ਰਾਣੀ ਜੋ ਕਿ ਜਲੰਧਰ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਆਉਂਦੀਆਂ ਚੋਣਾਂ ਵਿਚ 'ਆਪ' ਦਾ ਸਰਕਾਰ ਬਣਾਉਣ 'ਚ ਅਹਿਮ ਰੋਲ ਹੋਵੇਗਾ- ਪੁਸ਼ਪਾ ਬਹਿਰਾਮ

ਬਹਿਰਾਮ, 31 ਜੁਲਾਈ (ਨਛੱਤਰ ਸਿੰਘ ਬਹਿਰਾਮ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਦਾ ਸਰਕਾਰ ਬਨਾਉਣ 'ਚ ਅਹਿਮ ਰੋਲ ਹੋਵੇਗਾ, ਇਹ ਸ਼ਬਦ ਸਰਗਰਮ ਵਲੰਟੀਅਰ ਪੁਸ਼ਪਾ ਬਹਿਰਾਮ ਨੇ ਹਲਕੇ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਸਰਕਾਰੀ ਸਕੂਲ ਮਹਿੰਦੀਪੁਰ ਵਿਖੇ ਨਵਾਂ ਸਾਇੰਸ ਬਲਾਕ ਲੋਕ ਅਰਪਿਤ

ਬਲਾਚੌਰ, 31 ਜੁਲਾਈ (ਸ਼ਾਮ ਸੁੰਦਰ ਮੀਲੂ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਅੱਜ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿੰਦੀਪੁਰ ਵਿਖੇ 21.70 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਤਿਆਰ ਕੀਤਾ ਗਿਆ ਸਾਇੰਸ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਕਾਠਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ

ਕਾਠਗੜ੍ਹ/ਰੱਤੇਵਾਲ, 31 ਜੁਲਾਈ (ਪਨੇਸਰ, ਸੂਰਾਪੁਰੀ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਕਾਠਗੜ੍ਹ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਨਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਕੁੱਲ 29 ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਵਾਂਸ਼ਹਿਰ, 31 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਜਿਸ ਦੀ ਪ੍ਰਧਾਨਗੀ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਇਸ ਮੌਕੇ ਮੰਚ ...

ਪੂਰੀ ਖ਼ਬਰ »

ਸਾਂਝੀਆਂ ਮੰਗਾਂ ਲਈ ਪਿੰਡ-ਪਿੰਡ ਪ੍ਰਚਾਰ ਮੁਹਿੰਮ ਜਾਰੀ

ਬੰਗਾ, 31 ਜੁਲਾਈ (ਕਰਮ ਲਧਾਣਾ)- ਸੀਟੂ, ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦਰ ਯੂਨੀਅਨ ਵਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ ਪੰਦਰਵਾੜਾ ਸ਼ੁਰੂ ਕੀਤਾ ਗਿਆ | ਜਿਸ ਤਹਿਤ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਜਾਰੀ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁੱਲ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇ ਸਰਕਾਰ- ਰੰਧਾਵਾ

ਬਹਿਰਾਮ, 31 ਜੁਲਾਈ (ਨਛੱਤਰ ਸਿੰਘ ਬਹਿਰਾਮ)- ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਅਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਵਿਕਾਸ ਵਿਚ ਅਹਿਮ ਯੋਗਦਾਨ ਹੈ | ਪਰ ਸਰਕਾਰ ਵਲੋਂ ਅਣਗੌਲਿਆਂ ਕੀਤੇ ਨਰੇਗਾ ਮੁਲਾਜ਼ਮ ਪਿਛਲੇ 10-12 ਸਾਲਾਂ ...

ਪੂਰੀ ਖ਼ਬਰ »

ਸਾਹਲੋਂ 'ਚ ਅਕਾਲੀ-ਬਸਪਾ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ

ਸਾਹਲੋਂ, 31 ਜੁਲਾਈ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਾਹਲੋਂ ਵਿਖੇ ਅਕਾਲੀ-ਬਸਪਾ ਗੱਠਜੋੜ ਦੀ ਪਲੇਠੀ ਮੀਟਿੰਗ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਸ਼ਾਮਲ ਹੋਏ | ਉਨ੍ਹਾਂ ਦੇ ਨਾਲ ਬਸਪਾ ਦੇ ਸੂਬਾ ਸਕੱਤਰ ਪ੍ਰਵੀਨ ...

ਪੂਰੀ ਖ਼ਬਰ »

ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਟਾਰੀਆਂ 'ਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਕਟਾਰੀਆਂ, 31 ਜੁਲਾਈ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਦੇ 82 ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ ਗਈਆਂ ਇੱਥੇ ਬਣੀ ਊਧਮ ਸਿੰਘ ਦੀ ਯਾਦਗਾਰ 'ਤੇ ਦੋਵਾਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸਕੂਲ ਵਲੋਂ ਸੁਨਾਮ ਦੇ ਸੂਰਵੀਰ ਯੋਧੇ ਦਾ ਸ਼ਹੀਦੀ ਦਿਵਸ ਮਨਾਇਆ

ਕਟਾਰੀਆਂ, 31 ਜੁਲਾਈ (ਨਵਜੋਤ ਸਿੰਘ ਜੱਖੂ)- ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਲਾਦੀਆਂ ਦੇ ਸਮੂਹ ਸਟਾਫ਼ ਅਤੇ ਵਿਦਿਅਰਥੀਆਂ ਵਲੋਂ ਪਿੰਡ ਕਟਾਰੀਆਂ ਵਿਖੇ ਅਮਰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX