ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਵੱਖ-ਵੱਖ ਜਥੇਬੰਦੀਆਂ ਨੇ ਸ਼ਹੀਦ ਊਧਮ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਖੇ ਬਣੇ ਉਨ੍ਹਾਂ ਦੇ ਆਦਮ ਕਦ ਬੁੱਤ 'ਤੇ ਵੱਖ ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਬਾਬਾ ਭੂੰਮਣਸ਼ਾਹ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਹੋਏ ਸ਼ਹੀਦੀ ਦਿਹਾੜੇ ਸਮਾਗਮ ਵਿਚ ਹੈਪੀ ਕੰਬੋਜ, ਕਾਮਰੇਡ ਹਰੀਸ਼ ਕੰਬੋਜ, ਬਲਕਾਰ ਚੰਦ ਜੋਸਨ, ਸੁਖਵਿੰਦਰ ਥਿੰਦ, ਇਨਕਲਾਬ ਸਿੰਘ ਗਿੱਲ,ਮਾਸਟਰ ਖ਼ਰੈਤ ਲਾਲ, ਐਡ. ਦੇਸ ਰਾਜ ਜੰਡਵਾਲੀਆ, ਹਰਭਜਨ ਲਾਲ, ਮਨਫੂਲ ਕੁਮਾਰ, ਸੰਦੀਪ ਕੁਮਾਰ, ਕਾਮਰੇਡ ਦਰਸ਼ਨ ਵਢੇਰਾ, ਡਾ. ਸੁਰਿੰਦਰ ਗੰਜੂਆਣਾ, ਪ੍ਰਦੀਪ ਗੰਜੂਆਣਾ, ਕਾਮਰੇਡ ਸ਼ਕਤੀ, ਆਪ ਆਗੂ ਭਜਨ ਲਾਲ, ਸੁਭਾਸ਼ ਮਦਾਨ ਆਦਿ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ, ਸ਼ਹੀਦ ਕਿਸੇ ਧਰਮ, ਮਜ੍ਹਬ ਜਾ ਕਬੀਲੇ ਖ਼ਾਸ ਦੇ ਨਹੀਂ ਹੁੰਦੇ, ਉਹ ਸਮੁੱਚੇ ਦੇਸ਼ ਦੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹੀਦ ਊਧਮ ਸਿੰਘ ਜੀ ਨੇ ਸਾਕਾ ਜ਼ਲਿ੍ਹਆਂਵਾਲਾ ਬਾਗ਼ ਦਾ ਬਦਲ ਅੰਗਰੇਜ਼ ਹਾਕਮ ਤੋਂ 20 ਸਾਲ ਬਾਅਦ ਉਸ ਦੇ ਘਰ ਵਿਚ ਜਾ ਕੇ ਲਿਆ, ਉਸ ਤੋਂ ਬਾਅਦ ਹੀ ਪੰਜਾਬੀਆਂ ਦਾ ਸਿੱਕਾ ਪੂਰੇ ਵਿਸ਼ਵ ਵਿਚ ਚੱਲਿਆ ਹੈ | ਉਨ੍ਹਾਂ ਕਿਹਾ ਕਿ ਸੌਖਾ ਨਹੀਂ ਹੁੰਦਾ ਬਦਲੇ ਦੀ ਅੱਗ ਨੂੰ 2 ਦਸ਼ਕ ਆਪਣੇ ਅੰਦਰ ਦਬਾਈ ਰੱਖਣਾ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਲੋੜ ਹੈ, ਸ਼ਹੀਦਾਂ ਵਲੋਂ ਪਾਏ ਪੂਰਨਿਆਂ 'ਤੇ ਚੱਲ ਕੇ ਦੇਸ਼ ਦੀ ਤਰੱਕੀ ਖ਼ੁਸ਼ਹਾਲੀ ਵਿਚ ਆਪਣਾ ਯੋਗਦਾਨ ਪਾਉਣ ਦੀ |
ਅਬੋਹਰ, (ਕੁਲਦੀਪ ਸਿੰਘ ਸੰਧੂ)-ਸਰਵ ਧਰਮ ਸਭਿਆਚਾਰ ਮੰਚ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦਾ ਬਲੀਦਾਨ ਦਿਵਸ ਅੱਜ ਸਥਾਨਕ ਬੱਸ ਅੱਡੇ ਦੇ ਸਾਹਮਣੇ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਚ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਰੇ ਅਹੁਦੇਦਾਰਾਂ ਨੇ ਸ਼ਹੀਦ ਊਧਮ ਦੇ ਬੁੱਤ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਸਭਿਆਚਾਰ ਮੰਚ ਦੇ ਪ੍ਰਧਾਨ ਸੁਨੀਲ ਬੁਲੰਦੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਦੇਸ਼ ਭਗਤੀ ਪੇ੍ਰਰਨਾ ਦਾਇਕ ਹੈ ਜਿਨ੍ਹਾਂ ਨੇ ਜਲਿ੍ਹਆਂਵਾਲਾ ਬਾਗ਼ ਦੇ ਦੋਸ਼ੀ ਜਨਰਲ ਮਾਈਕਲ ਓਡਵਾਇਰ ਨੂੰ ਇੰਗਲੈਂਡ ਵਿਚ ਜਾ ਕੇ ਭਰੀ ਸਭਾ 'ਚ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਕੇ ਆਪਣੇ ਹੌਸਲੇ ਦਾ ਸਬੂਤ ਦਿੱਤਾ ਸੀ | ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਸਰਿਤਾ ਅਬਰੋਲ, ਵੰਦਨਾ ਮੁੰਜਾਲ, ਕੰਚਨ ਕੁਕਰੇਜਾ, ਸ਼ਿਲਵੀ ਸਿਡਾਨਾ, ਨੀਰਜ ਦੂਮੜਾ ਆਦਿ ਮੌਜੂਦ ਸਨ | ਇਸੇ ਤਰ੍ਹਾਂ ਸਥਾਨਕ ਗੁਰੂ ਨਾਨਕ ਖ਼ਾਲਸਾ ਵਿਖੇ ਚੱਲ ਰਹੀ ਐਮ.ਐੱਸ. ਅਕੈਡਮੀ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਂਗਰਸ ਦੇ ਬਲਾਕ ਪ੍ਰਧਾਨ ਮੋਹਨ ਲਾਲ ਠਠਈ ਨੇ ਸ਼ਹੀਦ ਊਧਮ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਅਕੈਡਮੀ ਦੇ ਕੋਚ ਮਲਕੀਤ ਸਿੰਘ ਤੇ ਐਨ.ਸੀ.ਸੀ. ਇੰਚਾਰਜ ਰਮੇਸ਼ ਕੁਮਾਰ ਨੇ ਠਠਈ ਨੂੰ ਅਕੈਡਮੀ ਵਲੋਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ ਦੀ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਪੰਜਾਬੀ ਸਭਿਆਚਾਰ ਮੰਚ ਨੇ ਵੀ ਸ਼ਹੀਦ ਊਧਮ ਸਿੰਘ ਦਾ 82ਵਾਂ ਸ਼ਹੀਦੀ ਦਿਹਾੜਾ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਅਹੁਦੇਦਾਰਾਂ ਵਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਸ਼ਰਧਾ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਮੰਚ ਦੇ ਚੇਅਰਮੈਨ ਬੀ.ਐਲ. ਸਿੱਕਾ ਸਨ | ਸਮਾਰੋਹ ਦੀ ਪ੍ਰਧਾਨਗੀ ਕੁਲਭੂਸ਼ਣ ਹਿਤੈਸ਼ੀ ਵਲੋਂ ਕੀਤੀ ਗਈ | ਇਸ ਮੌਕੇ ਰਮੇਸ਼ ਮਿੱਢਾ, ਚਿਮਨ ਲਾਲ, ਰਵੀ ਕਾਤ, ਰਮੇਸ਼ ਜੱਗਾ, ਸਕੱਤਰ ਸ੍ਰੀਮਤੀ ਜਸਵਿੰਦਰ ਕੌਰ, ਪ੍ਰੋਫੈਸਰ ਹਰੀਸ਼ ਸਰੋਆ, ਡਾ: ਵਿਸ਼ਾਲ ਤਨੇਜਾ ਆਦਿ ਮੌਜੂਦ ਸਨ | ਸਮਾਜ ਸੇਵੀ ਸੰਸਥਾ ਵਲੋਂ ਵੀ ਸਥਾਨਕ ਅੰਬੇਡਕਰ ਚੌਕ 'ਤੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ |
ਜਲਾਲਾਬਾਦ, (ਕਰਨ ਚੁਚਰਾ)-ਸਿਟੀਜ਼ਨ ਕੌਂਸਲ ਜਲਾਲਾਬਾਦ ਵਲੋਂ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜੇ ਤੇ ਸ਼ਹੀਦ ਊਧਮ ਸਿੰਘ ਚੌਂਕ ਪਹੁੰਚ ਕੇ ਉੱਥੇ ਸਥਾਪਿਤ ਆਦਮ ਕਦ ਬੁੱਤ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਇਸ ਮੌਕੇ ਸੰਸਥਾ ਦੇ ਸਰਪ੍ਰਸਤ ਕੇਦਾਰ ਨਾਥ ਨਾਗਪਾਲ, ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਧਾਨ ਰੌਸ਼ਨ ਲਾਲ ਅਸੀਜਾ, ਸਤਪਾਲ ਧਮੀਜਾ ਜਨਰਲ ਸਕੱਤਰ, ਕੈਸ਼ੀਅਰ ਚੰਦਰ ਪ੍ਰਕਾਸ਼, ਸਤੀਸ਼ ਕੁਮਾਰ, ਪ੍ਰਕਾਸ਼ ਦੋਸ਼ੀ, ਅਸ਼ੋਕ ਕੁਮਾਰ ਗਗਨੇਜਾ, ਦੇਵ ਰਾਜ ਸ਼ਰਮਾ, ਮੋਹਨ ਲਾਲ ਕੁੱਕੜ, ਅਸ਼ੋਕ ਮੌਜੀ, ਗੁਰਬਖ਼ਸ਼ ਸਿੰਘ ਮਦਾਨ, ਅਸ਼ੀਸ਼ ਕੁਮਾਰ, ਰਾਜ ਕੁਮਾਰ ਗਗਨੇਜਾ, ਸਤੀਸ਼ ਖੰਨਾ, ਪ੍ਰਵੇਸ਼ ਖੰਨਾ, ਪੂਰਨ ਭਗਤ, ਸਤੀਸ਼ ਚੁਚਰਾ, ਜਰਨੈਲ ਸਿੰਘ, ਗੁਰਚਰਨ ਸਿੰਘ ਲਾਹੌਰੀਆ ਤੇ ਹੋਰਨਾਂ ਨੇ ਸ਼ਹੀਦ ਊਧਮ ਸਿੰਘ ਨੂੰ ਯਾਦ ਕੀਤਾ ਅਤੇ ਪ੍ਰਸਾਦ ਵੀ ਵੰਡਿਆ ਗਿਆ | ਉਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਵਲੋਂ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ |
ਅਬੋਹਰ, (ਸੁਖਜੀਤ ਸਿੰਘ ਬਰਾੜ)-ਸ਼ਹੀਦ ਊਧਮ ਸਿੰਘ ਕਲੱਬ ਤੇ ਕੰਬੋਜ ਸਭਾ ਵਲੋਂ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਸ਼ਹੀਦ ਊਧਮ ਸਿੰਘ ਦਾ 82ਵਾਂ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ | ਉਨ੍ਹਾਂ ਵਰਗੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਦੇਸ਼ ਆਜ਼ਾਦ ਹੋਇਆ ਸੀ | ਉਨ੍ਹਾਂ ਜ਼ਲਿ੍ਹਆਂਵਾਲਾ ਬਾਗ਼'ਚ ਹੋਏ ਜ਼ੁਲਮ ਦਾ ਬਹਾਦਰੀ ਨਾਲ ਬਦਲਾ ਲਿਆ ਸੀ | ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਸੇਵਾ ਮੁਕਤ ਅਧਿਕਾਰੀ ਬੀ.ਐਲ. ਸਿੱਕਾ, ਮੇਅਰ ਵਿਮਲ ਠਠਈ, ਕਲੱਬ ਦੇ ਚੇਅਰਮੈਨ ਦੇਸ ਰਾਜ ਕੰਬੋਜ, ਗੁਰਚਰਨ ਸਿੰਘ ਗਿੱਲ, ਬਾਬੂ ਰਾਮ ਆਰੀਆ, ਗੁਰਮੀਤ ਸਿੰਘ ਪਰਜਾਪਤੀ, ਹੁਕਮ ਚੰਦ ਕੰਬੋਜ, ਵਕੀਲ ਬਲਦੇਵ ਕੰਬੋਜ, ਅਮਨਦੀਪ ਕੰਬੋਜ, ਜਸਵਿੰਦਰ ਕੌਰ, ਡਾ: ਵਿਸ਼ਾਲ ਤਨੇਜਾ, ਕਾਮਰੇਡ ਅਵਤਾਰ ਸਿੰਘ, ਦਰਸ਼ਨ ਲਾਲ ਚੁਘ ਆਦਿ ਮੌਜੂਦ ਸਨ |
ਜਲਾਲਾਬਾਦ, (ਜਤਿੰਦਰ ਪਾਲ ਸਿੰਘ)-ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਸੁਨਾਮ ਦੇ 82ਵੇਂ ਸ਼ਹੀਦੀ ਦਿਹਾੜੇ ਦੇ ਮੌਕੇ, ਸ਼ਹੀਦ ਊਧਮ ਸਿੰਘ ਯਾਦਗਾਰ ਸਭਾ (ਰਜਿ.) ਜਲਾਲਾਬਾਦ ਵਲ਼ੋਂ ਸਥਾਨਕ ਸ਼ਹਿਰ ਵਿਚ ਐਫ-ਐਫ ਮੁੱਖ ਮਾਰਗ 'ਤੇ ਸਥਿਤ ਸ਼ਹੀਦ ਊਧਮ ਸਿੰਘ ਦੀ ਪ੍ਰਤਿਭਾ ਨੂੰ ਹਾਰ ਪਾ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਅਤੇ ਉਨ੍ਹਾਂ ਵਲ਼ੋਂ ਦਿੱਤੀ ਗਈ ਕੁਰਬਾਨੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪ੍ਰੇਮ ਪ੍ਰਕਾਸ਼ ਥਿੰਦ ਸੇਵਾ ਮੁਕਤ ਕਾਨੂੰਗੋ, ਸਰਪ੍ਰਸਤ ਫੁੰਮਣ ਸਿੰਘ ਕਾਠਗੜ੍ਹ, ਜਨਰਲ ਸਕੱਤਰ ਤੇਜਪਾਲ ਮੰਨੇ ਵਾਲਾ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਥਿੰਦ, ਕ੍ਰਿਸ਼ਨ ਬਲਦੇਵ,ਸੂਬਾ ਸਿੰਘ ਨੰਬਰਦਾਰ ਪ੍ਰਧਾਨ ਸ਼ਹੀਦ ਭਗਤ ਸਿੰਘ ਸਭਾ, ਸੋਹਣ ਲਾਲ, ਸੁਖਦੇਵ ਠਠੇਰਾ, ਗੁਰਚਰਨ ਸਿੰਘ ਲਹੌਰੀਆਂ,ਬਲਵੀਰ ਸਿੰਘੇ ਵਾਲਾ, ਜਰਨੈਲ ਸਿੰਘ ਆਦਿ ਨੇ ਮਹਾਨ ਸ਼ਹੀਦ ਊਧਮ ਸਿੰਘ ਦੇ ਬੱੁਤ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਤੇ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਵਾਲਾ ਸਮਾਜ ਸਿਰਜਣ ਲਈ ਸੰਕਲਪ ਲਿਆ |

12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ 'ਚ ਭਰਿਆ ਨਵਾਂ ਜੋਸ਼

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ 'ਚ ਨਵਾਂ ਜੋਸ਼ ਭਰ ਦਿੱਤਾ ਹੈ | ਜ਼ਿਲ੍ਹੇ ਫ਼ਾਜ਼ਿਲਕਾ ਦੇ ਸਰਕਾਰੀ ਸਕੂਲਾਂ ਦੇ 11762 ...

ਪੂਰੀ ਖ਼ਬਰ »

ਹਰਦੇਵ ਗੋਬਿੰਦਗੜ੍ਹ ਨੇ ਸ਼ਮਸ਼ਾਨਘਾਟ 'ਚ ਕਮਰਾ ਬਣਾਉਣ ਦਾ ਨੀਂਹ ਪੱਥਰ ਰੱਖਿਆ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਸੀਨੀਅਰ ਅਕਾਲੀ ਆਗੂ ਹਰਦੇਵ ਗੋਬਿੰਦਗੜ੍ਹ ਨੇ ਹਲਕੇ ਦੀ ਢਾਣੀ ਚੂਹੜੀ ਵਾਲਾ ਕੋਠੀ ਦੇ ਸ਼ਮਸ਼ਾਨਘਾਟ ਵਿਚ ਪਰਜਾਪਤੀ ਸਮਾਜ ਵਲੋਂ ਬਣਾਏ ਜਾਣ ਵਾਲੇ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਟੈਂਕੀ ਦਾ ਪਾਣੀ ਓਵਰਫਲੋ ਹੋਣ ਕਾਰਨ ਗੁਆਂਢੀਆਂ ਕੀਤੀ ਕੁੱਟਮਾਰ, ਅੱਧਾ ਦਰਜਨ ਜ਼ਖ਼ਮੀ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਸਥਾਨਕ ਆਰੀਆ ਨਗਰੀ ਵਿਚ ਬੀਤੀ ਰਾਤ ਹੋਏ ਝਗੜੇ ਵਿਚ ਅੱਧਾ ਦਰਜਨ ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਹਸਪਤਾਲ ਵਿਚ ਜ਼ੇਰੇ ਇਲਾਜ ਆਰੀਆ ਨਗਰ ਨਿਵਾਸੀ ਅਮਿੱਤ ਕੁਮਾਰ ...

ਪੂਰੀ ਖ਼ਬਰ »

ਫੇਸਬੁੱਕ ਪੇਜ ਨੂੰ ਲਾਈਕ ਕਰਵਾਉਣ ਲਈ ਅਧਿਆਪਕਾਵਾਂ ਨੂੰ ਬਿਊਟੀ ਪਾਰਲਰ ਤੇ ਬੁਟੀਕ ਭੇਜਿਆ ਗਿਆ

-ਸਿੱਖਿਆ ਵਿਭਾਗ ਨੇ ਆਪਣੇ ਹੀ ਬਣਾਏ ਨਿਯਮਾਂ ਨੂੰ ਛਿੱਕੇ ਟੰਗਿਆ- ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਆਪਣੇ ਵੱਖ-ਵੱਖ ਨਵੇਂ ਕਾਰਨਾਮਿਆਂ ਕਰਕੇ ਨਿੱਤ ਦਿਨ ਚਰਚਾ ਵਿਚ ਰਹਿੰਦਾ ਹੈ | ਹੁਣ ਵਿਭਾਗ ਨੇ ਪੇਜ ਨੂੰ ਲਾਇਕ ਕਰਵਾਉਣ ਲਈ ਵੱਖ-ਵੱਖ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਮੰਗ ਨੂੰ ਲੈ ਚੱਲ ਰਿਹਾ ਕਿਸਾਨਾਂ ਦਾ ਧਰਨਾ ਸਮਾਪਤ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਦੀ ਅਗਵਾਈ ਹੇਠ ਨਹਿਰਾਂ ਵਿਚ ਪੂਰਾ ਪਾਣੀ ਦੇਣ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਪਿਛਲੇ 11 ਦਿਨਾਂ ਤੋਂ ...

ਪੂਰੀ ਖ਼ਬਰ »

ਰੇਤ ਦੀ ਕਾਲਾਬਾਜ਼ਾਰੀ ਰੋਕਣ ਲਈ ਅਕਾਲੀ ਦਲ ਡੀ. ਸੀ. ਤੇ ਐਸ. ਐਸ. ਪੀ. ਦਫ਼ਤਰ ਮੂਹਰੇ ਦੇਵੇਗਾ ਧਰਨੇ-ਜੋਸਨ

ਫ਼ਾਜ਼ਿਲਕਾ, 31 ਜੁਲਾਈ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਰਹੱਦੀ ਖੇਤਰ ਵਿਚੋਂ ਸੱਤਾਧਾਰੀ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਰੇਤ ਦੀ ਕੀਤੀ ਜਾ ਰਹੀ ਕਾਲਾ ਬਾਜ਼ਾਰੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਵਿੱਢੇਗਾ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਗਿ੍ਫ਼ਤਾਰ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਸਵਾ 12 ਬੋਤਲ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ, ਜਦੋਂ ਨੂਰ ਸਮੰਦ ...

ਪੂਰੀ ਖ਼ਬਰ »

ਰਮੇਸ਼ ਕੁਮਾਰ (ਨਰੈਣ ਜਲਾਲਾਬਾਦੀ) ਦੀ ਰਣਜੀ ਟਰਾਫ਼ੀ ਲਈ ਹੋਈ ਚੋਣ

ਜਲਾਲਾਬਾਦ, 31ਜੁਲਾਈ (ਪ.ਪ.)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਟੋਚ ਸ਼ੀਲਡ ਟੀ-20 ਟੂਰਨਾਮੈਂਟ ਲੀਗਲ ਕਰਵਾਈ ਗਈ ਸੀ, ਜਿਸ 'ਚ ਰਮੇਸ਼ ਕੁਮਾਰ (ਨਰੈਣ ਜਲਾਲਾਬਾਦੀ) ਨੂੰ ਸਰਬੋਤਮ ਗੇਂਦਬਾਜ਼ ਐਲਾਨਿਆ ਗਿਆ | ਉਸ ਨੇ ਸੈਮੀਫਾਈਨਲ ਤੱਕ ਖੇਡੇ ਗਏ 5 ਮੈਚਾਂ 'ਚ 11 ਵਿਕਟਾਂ ਹਾਸਲ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਤੇ ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਹੱਲ ਕਰਨ ਦੀ ਸਰਕਾਰ ਨੂੰ ਅਪੀਲ

ਮੰਡੀ ਅਰਨੀਵਾਲਾ, 31 ਜੁਲਾਈ (ਨਿਸ਼ਾਨ ਸਿੰਘ ਸੰਧੂ)-ਸਰਪੰਚ ਪੰਚ ਯੂਨੀਅਨ ਬਲਾਕ ਅਰਨੀਵਾਲਾ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਸਿੰਘ ਸਰਪੰਚ ਘੁੜਿਆਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਸ਼ਾਮਿਲ ਹੋਏ | ਸਮੂਹ ਪੰਚਾਂ ...

ਪੂਰੀ ਖ਼ਬਰ »

ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਖ਼ਿਲਾਫ਼ ਨੌਜਵਾਨ ਭਾਰਤ ਸਭਾ ਨੇ ਕੱਢਿਆ ਮੋਟਰਸਾਈਕਲ ਮਾਰਚ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਬੇਰੁਜ਼ਗਾਰੀ, ਮਹਿੰਗਾਈ, ਲੱਚਰ ਗਾਇਕੀ, ਕੁਚੱਜੇ ਸਿਹਤ ਢਾਂਚੇ, ਮੱਤੇਵਾੜਾ ਜੰਗਲ ਦੇ ਉਜਾੜੇ ਖ਼ਿਲਾਫ਼, ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਤੂੜੀ ਬਾਜ਼ਾਰ ਫ਼ਿਰੋਜ਼ਪੁਰ ਅਤੇ ਸ਼ਹੀਦ ...

ਪੂਰੀ ਖ਼ਬਰ »

ਗੁਰਤੇਜ ਸਿੰਘ ਘੁੜਿਆਣਾ ਵਲੋਂ ਵੱਖ-ਵੱਖ ਪਰਿਵਾਰਾਂ ਨਾਲ ਦੱੁਖ ਸਾਂਝਾ

ਬੱਲੂਆਣਾ, 31 ਜੁਲਾਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ 'ਚ ਵੱਖ-ਵੱਖ ਪਰਿਵਾਰਾਂ ਨਾਲ ਅੱਜ ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਸ.ਗੁਰਤੇਜ ਸਿੰਘ ਘੁੜਿਆਣਾ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ਸਮੇਂ ਪਿੰਡ ਸੈਦਾਂ ਵਾਲੀ ਵਿਖੇ ਗੋਪੀ ਰਾਮ ...

ਪੂਰੀ ਖ਼ਬਰ »

ਪਲਾਟਾਂ ਦੀ ਵਿਕਰੀ ਦਾ ਪ੍ਰਚਾਰ ਕਰਨ ਲਈ ਮੇਅਰ ਵਲੋਂ ਮੋਬਾਈਲ ਵੈਨ ਰਵਾਨਾ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਵਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਦਾ ਕੰਮ ਲਗਾਤਾਰ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸੇ ਤਹਿਤ ਹੀ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਮੇਅਰ ਵਿਮਲ ਠਠਈ ਦੀ ਅਗਵਾਈ ਹੇਠ ਸਥਾਨਕ ਬੱਸ ਸਟੈਂਡ ਦੇ ਸਾਹਮਣੇ ...

ਪੂਰੀ ਖ਼ਬਰ »

ਡਾ: ਰਿਣਵਾਂ ਨੇ ਵਾਰਡ ਨੰ. 17 ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਆਉਂਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਅਬੋਹਰ ਹਲਕੇ ਵਿਚ ਪਾਰਟੀ ਲੀਡਰਾਂ ਵਲੋਂ ਹਲਚਲ ਤੇਜ਼ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਓ. ਬੀ. ਸੀ. ਅਧਿਕਾਰ ਚੇਤਨਾ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)-ਮੈਡੀਕਲ ਸੰਸਥਾਵਾਂ ਵਿਚ ਕੀਤੇ ਜਾਣ ਵਾਲੇ ਦਾਖ਼ਲਿਆਂ 'ਚ 27 ਫ਼ੀਸਦੀ ਸੀਟਾਂ ਪਛੜੀਆਂ ਸ਼੍ਰੇਣੀ ਦੇ ਵਿਦਿਆਰਥੀਆਂ ਅਤੇ 10 ਫ਼ੀਸਦੀ ਸੀਟਾਂ ਜਨਰਲ ਵਰਗ ਦੇ ਗ਼ਰੀਬ ਵਿਦਿਆਰਥੀਆਂ ਨੂੰ ਦਿੱਤੇ ਫੈਸਲੇ ਦਾ ਓ.ਬੀ.ਸੀ. ਅਧਿਕਾਰ ...

ਪੂਰੀ ਖ਼ਬਰ »

ਪਿੰਡ ਰੱਤਾ ਥੇੜ ਵਿਖੇ ਭਾਕਿਯੂ ਏਕਤਾ ਉਗਰਾਹਾਂ ਦੀ ਔਰਤਾਂ ਦੀ ਇਕਾਈ ਦਾ ਗਠਨ

ਜਲਾਲਾਬਾਦ, 31 ਜੁਲਾਈ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜਲਾਲਾਬਾਦ ਨੇੜੇ ਪੈਂਦੇ ਪਿੰਡ ਰੱਤਾ ਥੇੜਾ ਵਿਖੇ ਹੋਈ, ਇਸ ਮੀਟਿੰਗ ਵਿਚ ਪਿੰਡ ਵਿਚ ਭਾਕਿਯੂ ਏਕਤਾ ਉਗਰਾਹਾਂ ਦੀ ...

ਪੂਰੀ ਖ਼ਬਰ »

ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ 'ਚ ਲੋਕਾਂ ਨਾਲ ਮੀਟਿੰਗਾਂ ਜਾਰੀ

ਅਬੋਹਰ, 31 ਜੁਲਾਈ (ਕੁਲਦੀਪ ਸਿੰਘ ਸੰਧੂ)- ਹਲਕਾ ਬੱਲੂਆਣਾ ਦੇ ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਪਿੰਡਾਂ ਵਿਚ ਲਗਾਤਾਰ ਲੋਕਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਕੜੀ ਤਹਿਤ ਹੀ ਉਨ੍ਹਾਂ ਨੇ ਆਪਣੀ ਟੀਮ ਸਮੇਤ ਹਲਕੇ ਦੇ ਪਿੰਡ ਧਰਮਪੁਰਾ, ਕਿੱਕਰ ਖੇੜਾ ਆਦਿ ...

ਪੂਰੀ ਖ਼ਬਰ »

ਸੇਮ ਨਾਲਾ ਓਵਰਫ਼ਲੋ ਹੋਣ ਨਾਲ 100 ਏਕੜ ਝੋਨੇ ਦੀ ਫ਼ਸਲ ਡੁੱਬੀ

ਜਲਾਲਾਬਾਦ, 31 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਕੋਟੂ ਵਾਲਾ ਦੇ ਸੇਮ ਨਾਲਾ ਦਾ ਪਾਣੀ ਓਵਰਫ਼ਲੋ ਹੋਣ ਦੇ ਨਾਲ ਕਰੀਬ 100 ਏਕੜ ਰਕਬੇ ਵਿਚ ਪਾਣੀ ਭਰ ਗਿਆ, ਜਿਸ ਨਾਲ ਫ਼ਸਲ ਦੇ ਨੁਕਸਾਨ ਹੋਣ ਦੇ ਨਾਲ ਨਾਲ ਪਸ਼ੂਆਂ ਲਈ ਬੀਜੇ ਗਏ ਚਾਰੇ ਦਾ ਵੀ ...

ਪੂਰੀ ਖ਼ਬਰ »

6ਵੇਂ ਪੇ-ਕਮਿਸ਼ਨ ਦੀ ਸਿਫ਼ਾਰਸ਼ਾਂ ਲਾਗੂ ਕਰਨ ਤੇ ਏਡਿਡ ਸਕੂਲਾਂ ਨੂੰ ਸਰਕਾਰੀ ਸਕੂਲਾਂ 'ਚ ਮਰਜ਼ ਕਰਨ ਦੀ ਮੰਗ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪੰਜਾਬ ਪ੍ਰਧਾਨ ਐਨ.ਐਨ. ਸੈਣੀ ਅਤੇ ਸਰਪ੍ਰਸਤ ਗੁਰਚਰਨ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਫਗਵਾੜਾ ਦੇ ਰਾਮਗੜ੍ਹੀਆ ...

ਪੂਰੀ ਖ਼ਬਰ »

ਸ਼ਾਨਦਾਰ ਰਿਹਾ ਸਤਿਅਮ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ

ਖੂਈਆਂ ਸਰਵਰ, 31 ਜੁਲਾਈ (ਵਿਵੇਕ ਹੂੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੁਆਰਾ ਆਯੋਜਿਤ 12ਵੀਂ ਦੀ ਪ੍ਰੀਖਿਆ 'ਚ ਸ੍ਰੀਗੰਗਾਨਗਰ ਰੋਡ 'ਤੇ ਸਥਿਤ ਸਤਿਅਮ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸੱਯਦ ਵਾਲਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਾਰ ਮਾਰ ਕੇ ਔਰਤ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 3 ਗਿ੍ਫ਼ਤਾਰ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਕਾਰ ਮਾਰ ਕੇ ਔਰਤ ਨੂੰ ਜ਼ਖ਼ਮੀ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਭਜਨ ਸਿੰਘ ਪੁੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX