ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  38 minutes ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  40 minutes ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  about 1 hour ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 2 hours ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  about 3 hours ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 3 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 5 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 5 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 5 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 5 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 6 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 7 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 7 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 7 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 7 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 8 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 8 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 9 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 9 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 9 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 10 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਰੂਪਨਗਰ

ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ 'ਚੋਂ ਰੂਪਨਗਰ ਜ਼ਿਲ੍ਹਾ ਸੂਬੇ ਭਰ 'ਚੋਂ ਰਿਹਾ ਮੋਹਰੀ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਦੇ ਸਾਲਾਨਾ ਨਤੀਜੇ 'ਚ ਜ਼ਿਲ੍ਹਾ ਰੂਪਨਗਰ ਨੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਇਸ ਮਾਣਮੱਤੀ ਪ੍ਰਾਪਤੀ ਲਈ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਹੈ, ਜਿਨ੍ਹਾਂ ਨੇ ਕੋਵਿਡ ਮਹਾਂਮਾਰੀ ਦੇ ਇਸ ਸੰਕਟਮਈ ਦੌਰ ਸਮੇਂ ਵੀ ਸਿੱਖਿਆ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਸਿੱਖਿਆ ਦੇ ਖੇਤਰ 'ਚ ਜ਼ਿਲ੍ਹਾ ਰੂਪਨਗਰ ਨੂੰ ਸੂਬਾ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਵਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਈ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ 'ਚ 7414 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ | ਜਿਨ੍ਹਾਂ 'ਚੋਂ 7382 ਬੱਚੇ ਪਾਸ ਹੋਏ ਹਨ ਤੇ ਇਹ ਪ੍ਰਤੀਸ਼ਤਤਾ 99.57 ਬਣਦੀ ਹੈ | ਇਸ ਤੋਂ ਬਿਨਾ ਦੂਜੇ ਨੰਬਰ 'ਤੇ ਪਟਿਆਲਾ ਰਿਹਾ | ਜਿਸ ਦੀ ਪਾਸ ਪ੍ਰੀਤਸਤਤਾ 99.08 ਫ਼ੀਸਦੀ ਹੈ ਤੇ ਤੀਜੇ ਨੰਬਰ 'ਤੇ 99.06 ਨਾਲ ਸ੍ਰੀ ਮੁਕਤਸਰ ਸਾਹਿਬ ਰਿਹਾ | ਉਨ੍ਹਾਂ ਇਸ ਪ੍ਰਾਪਤੀ ਲਈ ਸਮੂਹ ਅਧਿਆਪਕਾਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ
ਜੀ. ਐਮ. ਐਨ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਜੀ. ਐਮ. ਐਨ. ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 10+2 ਦੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦਾ ਨਤੀਜਾ ਐਲਾਨਿਆ ਗਿਆ ਜੋ 100 ਫ਼ੀਸਦੀ ਰਿਹਾ ਤੇ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ | ਵੱਖ-ਵੱਖ ਗਰੁੱਪਾਂ ਅਨੁਸਾਰ ਸਾਇਸ ਗਰੁੱਪ 'ਚ ਪਹਿਲਾ ਸਥਾਨ ਪਿ੍ਯੰਕਾ ਮਹਿਰਾ ਨੇ 500 'ਚੋਂ 484 ਅੰਕਾਂ ਨਾਲ, ਦੂਜਾ ਸਥਾਨ ਅਮਨਦੀਪ ਕੌਰ ਨੇ 452 ਨਾਲ, ਕਾਮਰਸ ਗਰੁੱਪ 'ਚ ਪਹਿਲਾ ਸਥਾਨ ਸ਼ਿਵਾਂਗੀ ਨੇ 462 ਅੰਕਾਂ ਨਾਲ ਤੇ ਦੂਜਾ ਸਥਾਨ ਸਾਹਿਲ ਕੁਮਾਰ ਨੇ 461 ਅੰਕਾਂ ਨਾਲ, ਆਰਟਸ ਗਰੁੱਪ 'ਚ ਪਹਿਲਾ ਸਥਾਨ ਨਗੀਤਾਦੀਪ ਕੌਰ ਨੇ 464 ਅੰਕਾਂ ਨਾਲ, ਦੂਜਾ ਸਥਾਨ ਨਵਦੀਪ ਕੌਰ ਨੇ 454 ਅੰਕਾਂ ਨਾਲ ਪ੍ਰਾਪਤ ਕੀਤਾ ਹੈ |
ਡੀ. ਏ. ਵੀ. ਸਕੂਲ ਦਾ ਬਾਰ੍ਹਵੀਂ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਡੀ. ਏ. ਵੀ. ਸਕੂਲ ਦੇ 353 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ 95 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਬਾਕੀ ਸਾਰੇ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ ਦੀ ਸ਼ਾਲਿਨੀ ਯਾਦਵ ਨੇ 492/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਗੁਰਲੀਨ ਕੌਰ ਨੇ 479/500 ਅੰਕ ਪ੍ਰਾਪਤ ਕਰ ਕੇ ਦੂਜਾ ਤੇ ਜਸਕੀਰਤ ਸਿੰਘ ਨੇ 478/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਮਰਸ ਗਰੁੱਪ 'ਚ ਸਹਿਜ ਪ੍ਰੀਤ ਕੌਰ ਨੇ 489/500 ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਜੋਤ ਕੌਰ ਨੇ 487/500 ਅੰਕ ਪ੍ਰਾਪਤ ਕਰਕੇ ਦੂਜਾ ਤੇ ਤਾਨੀਆ ਮਹਾਜਨ ਨੇ 482/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿਚ ਵਿਵੇਕ ਸ਼ਰਮਾ ਨੇ 467/500 ਅੰਕ ਪ੍ਰਾਪਤ ਕਰਕੇ ਪਹਿਲਾ, ਰੀਆ ਰਾਏ ਵਰਮਾ ਨੇ 465/500 ਅੰਕ ਪ੍ਰਾਪਤ ਕਰਕੇ ਦੂਜਾ ਤੇ ਮਨਪ੍ਰੀਤ ਸਿੰਘ ਨੇ 458/500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀਆਂ ਨੂੰ ਸਕੂਲ ਬੁਲਾ ਕੇ ਪਿ੍ੰਸੀਪਲ ਸੰਗੀਤਾ ਰਾਣੀ ਨੇ ਮੁਬਾਰਕਬਾਦ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਅਫ਼ਸਰ ਅਸ਼ਵਨੀ ਸ਼ਰਮਾ ਅਤੇ ਸਕੂਲ ਅਧਿਆਪਕ ਸੁਨੀਲ ਸ਼ਰਮਾ, ਰਾਜੇਸ਼ ਸ਼ਰਮਾ, ਜੈ ਪਾਲ ਸ਼ਰਮਾ, ਪ੍ਰਸ਼ੋਤਮ ਸਿੰਘ, ਮੈਡਮ ਨੀਲੂ ਮਲਹੋਤਰਾ, ਰੀਤੂ ਸ਼ਰਮਾ, ਜਸਵਿੰਦਰ ਕੌਰ, ਗੀਤਾ ਹੀਰ ਅਤੇ ਸਕੂਲ ਦੇ ਡੀ. ਪੀ. ਈ. ਰਵੀਇੰਦਰ ਸਿੰਘ ਹਾਜ਼ਰ ਸਨ |
ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸ਼੍ਰੋਮਣੀ ਕਮੇਟੀ ਅਧੀਨ ਸਥਾਨਿਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਦਿਆਰਥਣ ਮਨਪ੍ਰੀਤ ਕੌਰ ਨੇ 90 ਫ਼ੀਸਦੀ ਅੰਕ, ਨਾਜ਼ਿਮਾ ਨੇ 84.02 ਫ਼ੀਸਦੀ ਤੇ ਪਰਦੀਪ ਕੌਰ ਨੇ 80.02 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਸ਼ਾਨਦਾਰ ਨਤੀਜਾ ਆਉਣ 'ਤੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਆ ਗਿਆ | ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ |
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ
ਬੇਲਾ, (ਮਨਜੀਤ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਲਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਬਾਰ੍ਹਵੀਂ ਜਮਾਤ ਵਿਚ ਕੁੱਲ 51 ਬੱਚੇ ਸਨ ਜਿਨ੍ਹਾਂ 'ਚੋਂ 3 ਬੱਚਿਆਂ ਨੇ 90 ਫ਼ੀਸਦੀ ਤੋਂ ਉੱਤੇ ਅੰਕ ਹਾਸਲ ਕੀਤੇ 17 ਬੱਚਿਆਂ ਨੇ 80 ਫ਼ੀਸਦੀ ਤੋਂ ਉੱਪਰ 16 ਬੱਚਿਆਂ ਨੇ 70 ਫ਼ੀਸਦੀ ਤੇ ਬਾਕੀ ਬੱਚਿਆਂ ਨੇ ਵੀ 60 ਤੋਂ 65 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਲੈਕ. ਰਵਿੰਦਰ ਸਿੰਘ ਨੇ ਦੱਸਿਆ ਕਿ ਅਮਨਪ੍ਰੀਤ ਕੌਰ 92 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲੇ, ਸਿਮਰਨਜੀਤ ਕੌਰ ਨੇ 91 ਫ਼ੀਸਦੀ ਅੰਕ ਹਾਸਲ ਕਰ ਕੇ ਦੂਜੇ ਤੇ ਹਰਜੀਤ ਸਿੰਘ 90 ਫ਼ੀਸਦੀ ਅੰਕ ਹਾਸਲ ਕਰ ਕੇ ਸਕੂਲ 'ਚੋਂ ਤੀਜੇ ਸਥਾਨ 'ਤੇ ਰਿਹਾ | ਇਸ ਮੌਕੇ ਪਿ੍ੰਸੀਪਲ ਕੁਲਦੀਪ ਕੌਰ ਨੇ ਬੱਚਿਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਨਾਲ ਮੰਜ਼ਿਲਾਂ ਸਰ ਕਰਕੇ ਆਪਣੇ ਪਿੰਡ, ਜ਼ਿਲੇ੍ਹ, ਦੇਸ਼ ਅਧਿਆਪਕਾਂ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ |
ਖ਼ਾਲਸਾ ਸਕੂਲ ਦੇ ਵਿਦਿਆਰਥੀ ਰਹੇ ਮੋਹਰੀ
ਸ੍ਰੀ ਅਨੰਦਪੁਰ ਸਾਹਿਬ, (ਜੇ. ਐਸ. ਨਿੱਕੂਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਐਸ. ਜੀ ਐਸ. ਖ਼ਾਲਸਾ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਸ ਮੌਕੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਸਾਇੰਸ ਗਰੁੱਪ ਵਿਚ ਅਨਮੋਲ ਸਿੰਘ ਨੇ 447 ਅੰਕ ਪ੍ਰਾਪਤ ਕਰ ਕੇ ਪਹਿਲਾ, ਗੁਰਦਿੱਤ ਸਿੰਘ ਨੇ 435 ਅੰਕ ਪ੍ਰਾਪਤ ਕਰਕੇ ਦੂਜਾ ਤੇ ਜਗਦੀਪ ਸਿੰਘ ਨੇ 431 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ ਗਰੁੱਪ 'ਚ ਰਮਨ ਸਿੰਘ ਨੇ 437 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅੰਮਿ੍ਤਪਾਲ ਕੌਰ ਨੇ 436 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਦੀਪਾਂਸੂ ਨੇ 425 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ 'ਚ ਨਮਨੀਤ ਕੌਰ ਨੇ 436 ਅੰਕ ਪ੍ਰਾਪਤ ਕਰਕੇ ਪਹਿਲਾ, ਸਾਹਿਲ ਕੁਮਾਰ ਨੇ 433 ਅੰਕ ਪ੍ਰਾਪਤ ਕਰ ਕੇ ਦੂਜਾ ਤੇ ਨੀਰਜ ਸਿੰਘ ਨੇ 425 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਬਾਰ੍ਹਵੀਂ ਜਮਾਤ 'ਚੋਂ ਅੱਵਲ ਰਹੇ ਇਹਨਾਂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਵਲੋਂ ਮੁਬਾਰਕਬਾਦ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐਨਸੀਸੀ ਅਫ਼ਸਰ ਰਣਜੀਤ ਸਿੰਘ, ਜਸਪ੍ਰੀਤ ਸਿੰਘ, ਕੰਚਨ ਸ਼ਰਮਾ, ਸੁਰਜੀਤ ਕੌਰ, ਅਮਰਜੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
ਸਵਾਮੀ ਸ਼ਿਵਨੰਦਾ ਸਕੂਲ ਮੋਰਿੰਡਾ ਦਾ ਨਤੀਜਾ ਰਿਹਾ ਸ਼ਾਨਦਾਰ
ਮੋਰਿੰਡਾ, (ਕੰਗ)-ਸਵਾਮੀ ਸ਼ਿਵਨੰਦਾ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਵਾਮੀ ਸ਼ਿਵਨੰਦਾ ਸਕੂਲ ਦੇ 12ਵੀਂ ਜਮਾਤ ਦੇ 78 ਵਿਦਿਆਰਥੀਆਂ ਨੇ ਪੀ.ਐੱਸ.ਈ.ਬੀ. ਦੀ ਪ੍ਰੀਖਿਆ ਦਿੱਤੀ | ਸਕੂਲ ਦੇ ਆਰਟਸ ਵਿਭਾਗ 'ਚੋਂ ਪ੍ਰਨੀਤ ਕੌਰ ਨੇ 90 ਫੀਸਦੀ ਨਾਲ ਪਹਿਲਾ, ਅੰਮਿ੍ਤ ਕੌਰ ਨੇ 89.4 ਫੀਸਦੀ ਨਾਲ ਦੂਜਾ ਤੇ ਹਸਨਪ੍ਰੀਤ ਕੌਰ ਨੇ 89 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਵਿਭਾਗ 'ਚੋਂ ਸ਼ਿਵ ਕੁਮਾਰ ਨੇ 95.2 ਫੀਸਦੀ ਨਾਲ ਪਹਿਲਾ, ਚੰਨਪ੍ਰੀਤ ਕੌਰ ਨੇ 95 ਫੀਸਦੀ ਨਾਲ ਦੂਜਾ ਤੇ ਹੁਸਨਪਾਲ ਕੌਰ ਨੇ 94.4 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਵਿਭਾਗ 'ਚੋਂ ਅਨਮੋਲਪ੍ਰੀਤ ਸਿੰਘ ਨੇ 94.2 ਫੀਸਦੀ ਨਾਲ ਪਹਿਲਾ, ਨਿਕਿਤਾ ਨੇ 93.2 ਫੀਸਦੀ ਨਾਲ ਦੂਜਾ ਤੇ ਸਾਕਸ਼ੀ ਨੇ 89.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ |

ਚੰਦਰੀ ਸਿਆਸਤ ਨੇ ਨਹਿਰੂ ਦੇ ਨੰਗਲ ਨੂੰ ਮੁੜ ਬਾਰੂਦ 'ਤੇ ਬਿਠਾਇਆ-'ਆਪ' ਆਗੂ

ਨੰਗਲ, 31 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਨਿਰਮਾਣ ਵੇਲੇ ਜੰਗਲ ਕੱਟ ਕੇ ਵਸਾਏ ਨੰਗਲ ਸ਼ਹਿਰ ਨੂੰ ਚੰਦਰੀ ਸਿਆਸਤ ਤੇ ਪ੍ਰਸ਼ਾਸਨਿਕ ਭੰਬਲਭੂਸੇ ਨੇ ਮੁੜ ਬਰਬਾਦੀ ਵੱਲ ਧੱਕ ਦਿੱਤਾ ਹੈ ਕਿਉਂਕਿ ਲੀਜ਼ ਮਸਲਾ ਨਾਸੂਰ ਸਮੱਸਿਆ ਬਣ ਚੁੱਕਾ ਹੈ ਤੇ ...

ਪੂਰੀ ਖ਼ਬਰ »

ਦੋ ਘੰਟੇ ਦੇ ਮੀਂਹ ਨੇ ਨਵੇਂ ਬਣੇ ਡੰਗੇ ਦੀ 'ਮਜ਼ਬੂਤੀ' ਸਾਹਮਣੇ ਲਿਆਂਦੀ

ਨੰਗਲ, 31 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਸਿਰਫ਼ ਦੋ ਘੰਟੇ ਦੇ ਮੀਂਹ ਨੇ ਹੀ ਭਾਖੜਾ ਬਿਆਸ ਪ੍ਰਬੰਧ ਬੋਰਡ ਵਲੋਂ ਪਿੰਡ ਨੈਲਾ ਲਾਗੇ ਬਣਾਏ ਮਜ਼ਬੂਤ ਡੰਗੇ ਦੀ ਅਸਲ ਤਸਵੀਰ ਬਿਆਨ ਦਿੱਤੀ ਹੈ | ਪਹਾੜੀ ਦੀਆਂ ਜੜਾਂ 'ਚ ਅਜੇ ਕੁੱਝ ਮਹੀਨੇ ਉਸਾਰੇ ਇਸ ਡੰਗੇ ਦਾ ਮੰਤਵ ਰੇਲ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਆਲ ਇੰਡੀਆ ਰਾਜੀਵ ਗਾਂਧੀ ਬਿ੍ਗੇਡ ਪੰਜਾਬ ਦੇ ਨਵੇਂ ਪ੍ਰਧਾਨ ਨਿਯੁਕਤ

ਸ੍ਰੀ ਚਮਕੌਰ ਸਾਹਿਬ, 31 ਜੁਲਾਈ (ਜਗਮੋਹਣ ਸਿੰਘ ਨਾਰੰਗ)-ਆਲ ਇੰਡੀਆ ਰਾਜੀਵ ਗਾਂਧੀ ਬਿ੍ਗੇਡ ਦੇ ਕੌਮੀ ਪ੍ਰਧਾਨ ਰਾਜਿੰਦਰ ਦੂਬੇ ਵਲੋਂ ਕਮਲਪ੍ਰੀਤ ਸਿੰਘ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ | ਸ੍ਰੀ ਦੂਬੇ ਨੇ ਕਮਲਪ੍ਰੀਤ ਸਿੰਘ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ ਦੇ ਕਾਂਗਰਸੀਆਂ ਦੀ ਨਵੇਂ ਸੂਬਾ ਪ੍ਰਧਾਨ ਨਵਜੋਤ ਸਿੱਧੂ ਨਾਲ ਪਹਿਲੀ ਮੁਲਾਕਾਤ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਕਾਂਗਰਸ ਦੇ ਨਵੇਂ ਬਣੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਖ-ਵੱਖ ਜ਼ਿਲਿ੍ਹਆਂ ਦੇ ਕਾਂਗਰਸੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਹੈ | ਇਸੇ ਸੰਦਰਭ 'ਚ ਰੂਪਨਗਰ ਜ਼ਿਲ੍ਹੇ ਦੇ ਕਾਂਗਰਸੀਆਂ ਦੀ ਪਲੇਠੀ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਕੁਸ਼ਟ ਆਸ਼ਰਮ 'ਚ ਲੋੜਵੰਦਾਂ ਨੂੰ ਰਾਸ਼ਨ ਭੇਟ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਸੰਸਥਾ ਪਹਿਲਾਂ ਇਨਸਾਨੀਅਤ ਦੇ ਸਰਪ੍ਰਸਤ ਇਕਬਾਲ ਸਿੰਘ ਲਾਲਪੁਰਾ ਵਲੋਂ ਆਪਣੀ ਟੀਮ ਨਾਲ ਮਿਲ ਕੇ ਰੋਪੜ ਦੇ ਕੁਸ਼ਟ ਆਸ਼ਰਮ, ਵਾਰਡ ਨੰਬਰ 2, ਪੁਰਾਣੀ ਆਈ. ਆਈ. ਟੀ. ਦੇ ਅੱਜ ਦਰਜਨਾਂ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਰਿੰਡਾ ਵਲੋਂ ਸਨਮਾਨ ਸਮਾਗਮ

ਮੋਰਿੰਡਾ, 31 ਜੁਲਾਈ (ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਸਥਾਨਕ ਕਰਾਊਨ ਹੋਟਲ ਵਿਖੇ ਸਨਮਾਨ ਸਮਾਗਮ ਕਰਵਾਇਆ, ਜਿਸ 'ਚ ਸਰਕਾਰੀ ਮਿਡਲ ਸਕੂਲ ਬੱਲਾਂ ਕਲਾਂ ਵਿਖੇ ਬਤੌਰ ਅੰਗਰੇਜ਼ੀ ਅਧਿਆਪਕਾ ਵਜੋਂ ਸੇਵਾ ਕਰ ਰਹੇ ਮੈਡਮ ਛਵੀ ਦਾ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮਨਾਉਣ ਸਬੰਧੀ ਮੀਟਿੰਗ 3 ਨੂੰ ਹੋਵੇਗੀ-ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਕਰਨੈਲ ਸਿੰਘ)-ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ 'ਤੇ ਮਨਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ 3 ਅਗਸਤ ਨੂੰ ਸਵੇਰੇ 11 ਵਜੇ ਉਪ ਮੰਡਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਵੇਗੀ | ਜਿਸ |ਚ ਇਸ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀਆਂ ਨੇ ਸਫ਼ਾਈ ਸਬੰਧੀ ਕੌਂਸਲਰ ਦਿਲਜੀਤ ਸਿੰਘ ਕੈਂਥ ਨੂੰ ਦਿੱਤਾ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਮੁਹੱਲਾ ਬੜੀ ਸਰਕਾਰ ਤੇ ਫ਼ਤਿਹਗੜ੍ਹ ਸਾਹਿਬ ਵਿਚ ਸਫ਼ਾਈ ਵਿਵਸਥਾ ਦੀ ਮਾੜੀ ਹਾਲਤ ਤੋਂ ਤੰਗ ਆਏ ਲੋਕਾਂ ਵਲੋਂ ਇੱਥੋਂ ਦੇ ਕੌਂਸਲਰ ਦਿਲਜੀਤ ਸਿੰਘ ਕੈਂਥ ਨੂੰ ਮੰਗ-ਪੱਤਰ ਸੌਂਪਿਆ | ਇਸ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦੇ ਅੱਵਲ ਵਿਦਿਆਰਥੀ ਸਨਮਾਨਿਤ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਵਿਖੇ ਸੀ. ਬੀ. ਐੱਸ. ਈ. ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਜੇ. ਕੇ. ਜੱਗੀ, ...

ਪੂਰੀ ਖ਼ਬਰ »

ਬੇਲਾ ਫਾਰਮੇਸੀ ਕਾਲਜ ਦੇ ਬੀ. ਫਾਰਮੇਸੀ ਕੋਰਸ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਬੇਲਾ, 31 ਜੁਲਾਈ (ਮਨਜੀਤ ਸਿੰਘ ਸੈਣੀ)-ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਬੀ. ਫਾਰਮੇਸੀ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੇ ਐਲਾਨੇ ਨਤੀਜਿਆਂ ਅਨੁਸਾਰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ...

ਪੂਰੀ ਖ਼ਬਰ »

ਡੇਰਾ ਬਾਪੂ ਕੁੰਭ ਦਾਸ ਵਿਖੇ ਸ਼ਿਵ ਮਹਾਪੁਰਾਣ ਕਥਾ ਸਮਾਪਤ

ਨੂਰਪੁਰ ਬੇਦੀ, 31 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਧੰਨ-ਧੰਨ ਬਾਪੂ ਕੁੰਭ ਦਾਸ ਜੀ ਡੇਰਾ ਬਰਾਰੀ (ਬਾਲੇਵਾਲ) 'ਚ ਮੁੱਖ ਗੱਦੀ ਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ 'ਚ ਬਾਪੂ ਗੰਗਾ ਦਾਸ ਜੀ ਦੀ ਛੇਵੀਂ ਬਰਸੀ ਮੌਕੇ ਆਯੋਜਿਤ ਸ਼ਿਵ ਮਹਾਪੁਰਾਣ ਕਥਾ ਮਹਾਯੱਗ ...

ਪੂਰੀ ਖ਼ਬਰ »

ਰਾਣਾ ਕੰਵਰਪਾਲ ਸਿੰਘ ਵਲੋਂ ਆਸਪੁਰ, ਕੋਟਬਾਲਾ 'ਚ ਅਫਸੋਸ ਦਾ ਇਜ਼ਹਾਰ

ਭਰਤਗੜ੍ਹ, 31 ਜੁਲਾਈ (ਜਸਬੀਰ ਸਿੰਘ ਬਾਵਾ)-ਕੋਟਬਾਲਾ ਦੇ ਵਸਨੀਕ ਸਾਧਾ ਸਿੰਘ ਪਾਬਲਾ, ਬੀਬੀ ਭਜਨ ਕੌਰ, ਜੋਗਿੰਦਰ ਕੌਰ ਤੇ ਆਸਪੁਰ ਦੇ ਵਸਨੀਕ ਗੁਰਨਾਮ ਸਿੰਘ ਸੈਣੀ ਜੋ ਕਿ ਪਿਛਲੇ ਦਿਨੀਂ ਆਪੋ-ਆਪਣੀ ਜਿੰਦਗੀ ਜੀਅ ਕੇ ਆਪੋ-ਆਪਣੇ ਪਰਿਵਾਰਾਂ ਨੂੰ ਸਦੀਵੀ ਵਿਛੋੜਾ ਦੇ ਗਏ ...

ਪੂਰੀ ਖ਼ਬਰ »

ਦੋ ਦਰਜਨ ਨੌਜਵਾਨਾਂ ਵਲੋਂ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ

ਮੋਰਿੰਡਾ, 31 ਜੁਲਾਈ (ਕੰਗ)-ਮੋਰਿੰਡਾ ਨਜਦੀਕੀ ਪਿੰਡ ਬਲਦੇਵ ਨਗਰ ਦੇ ਨੌਜਵਾਨਾਂ ਵਲੋਂ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਪਾਰਟੀ 'ਚ ਸ਼ਮੂਲੀਅਤ ਕੀਤੀ | ਇਸ ਸਬੰਧੀ ਦਫਤਰ ਇੰਚਾਰਜ ਸਕਿੰਦਰ ਸਿੰਘ ਸਹੇੜੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 2 ਅਗਸਤ ਤੋਂ ਜ਼ਿਲ੍ਹੇ ਦੇ ਸਾਰੇ ਸਕੂਲ ਖੋਲ੍ਹਣ ਦੇ ਹੁਕਮ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਜਾਰੀ ਨਵੇਂ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ੍ਰੀਮਤੀ ਸੋਨਾਲੀ ਗਿਰੀ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ 2 ਅਗਸਤ ਤੋਂ ਜ਼ਿਲ੍ਹੇ ਦੇ ਸਾਰੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ | ਸਰਕਾਰੀ ਤੇ ...

ਪੂਰੀ ਖ਼ਬਰ »

ਬਜਿੰਦਰਾ ਹਸਪਤਾਲ ਦਾ (ਨਿੱਕੂ) ਬੱਚਿਆਂ ਦਾ ਵਿਭਾਗ ਵਰਦਾਨ ਬਣਿਆ

ਰੂਪਨਗਰ, 31 ਜੁਲਾਈ (ਸਟਾਫ਼ ਰਿਪੋਰਟਰ)-ਰੂਪਨਗਰ-ਬਾਈਪਾਸ 'ਤੇ ਰੈਲੋਂ ਚੌਕ 'ਚ ਸਥਿਤ ਬਜਿੰਦਰਾ ਮਲਟੀ ਸਪੈਸ਼ਲਿਟੀ ਹਸਪਤਾਲ ਦਾ (ਨਿੱਕੂ) ਬੱਚਿਆਂ ਦੇ ਇਲਾਜ ਦਾ ਆਧੁਨਿਕ ਵਿਭਾਗ ਨਵਜੰਮੇ ਬੱਚਿਆਂ ਲਈ ਵਰਦਾਨ ਬਣਿਆ ਹੈ | ਹਸਪਤਾਲ ਦੇ ਐਮ. ਡੀ. ਡਾ. ਬਜਿੰਦਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ 2 ਨੌਜਵਾਨਾਂ ਦੀ ਕੁੱਟਮਾਰ

ਨੂਰਪੁਰ ਬੇਦੀ, 31 ਜੁਲਾਈ (ਰਾਜੇਸ਼ ਚੌਧਰੀ)-ਤੇਜ਼ਧਾਰ ਹਥਿਆਰਾਂ ਨਾਲ ਲੈਸ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ 2 ਨੌਜਵਾਨਾਂ ਦੀ ਘੇਰ ਕੇ ਕੁੱਟਮਾਰ ਕਰਨ 'ਤੇ ਸਥਾਨਕ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ਹਸਪਤਾਲ 'ਚ ਜ਼ੇਰੇ ...

ਪੂਰੀ ਖ਼ਬਰ »

ਮਾਜਰੀ ਤੇ ਚਹਿੜਮਜਾਰਾ ਦੇ ਦੋ ਪਰਿਵਾਰ ਸਰਕਾਰ ਦੀ ਸ਼ਗਨ ਸਕੀਮ ਦਾ 1 ਸਾਲ ਤੋਂ ਇੰਤਜ਼ਾਰ ਕਰ-ਕਰ ਥੱਕੇ

ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਭਾਵੇਂ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ 51000 ਹਜ਼ਾਰ ਸ਼ਗਨ ਸਕੀਮ ਦੇ ਚੋਣ ਵਾਅਦੇ ਤਾਂ ਬੜੇ ਜ਼ੋਰ ਸ਼ੋਰ ਨਾਲ ਕੀਤੇ ਗਏ ਸਨ, ਪਰ ਹਕੀਕਤ 'ਚ ਗਰੀਬ ਮਾਪੇ ਇਨ੍ਹਾਂ ਸਹੂਲਤਾਂ ਨੂੰ ਪ੍ਰਾਪਤ ...

ਪੂਰੀ ਖ਼ਬਰ »

ਭੈਣੀ ਦੇ ਨੌਜਵਾਨ ਦੀ ਆਵਾਰਾ ਪਸ਼ੂ ਨਾਲ ਹੋਏ ਹਾਦਸੇ 'ਚ ਮੌਤ

ਬੇਲਾ, 31 ਜੁਲਾਈ (ਮਨਜੀਤ ਸਿੰਘ ਸੈਣੀ)-ਬੀਤੀ ਰਾਤ ਪੁਲਿਸ ਚੌਕੀ ਬੇਲਾ ਅਧੀਨ ਆਉਂਦੇ ਪਿੰਡ ਭੈਣੀ ਦੇ ਨੌਜਵਾਨ ਦੀ ਆਵਾਰਾ ਪਸ਼ੂ ਨਾਲ ਹੋਈ ਟੱਕਰ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (30) ਪੁੱਤਰ ਸਵ. ਜਰਨੈਲ ਸਿੰਘ ਵਾਸੀ ਪਿੰਡ ਭੈਣੀ ਜ਼ਿਲ੍ਹਾ ਰੋਪੜ ਜੋ ਕਿ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਦਾ 12ਵੀਂ ਦਾ ਨਤੀਜਾ ਰਿਹਾ 100 ਫੀਸਦੀ

ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਜੇ. ਐਸ. ਨਿੱਕੂਵਾਲ)-ਸ੍ਰੀ ਦਸਮੇਸ਼ ਅਕੈਡਮੀ ਅਨੰਦਪੁਰ ਸਾਹਿਬ ਦਾ ਸੀ. ਬੀ. ਐਸ. ਸੀ. ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਅਕੈਡਮੀ ਦੇ ਡਾਇਰੈਕਟਰ ਮੇਜਰ ਜਨਰਲ ਜੇ. ਐਸ. ਘੁੰਮਣ ਸੇਵਾ-ਮੁਕਤ ਨੇ ਦੱਸਿਆ ਸਾਇੰਸ ਗਰੁੱਪ 'ਚ ਸ਼ਰੂਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX