ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  18 minutes ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  20 minutes ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  about 1 hour ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 2 hours ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  about 2 hours ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 3 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 5 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 5 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 5 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 5 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 6 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 6 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 6 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 6 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 6 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 7 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 7 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 8 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 8 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 9 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 9 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 9 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਪਟਿਆਲਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ

ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ | ਜਿਸ 'ਚ ਜ਼ਿਲੇ੍ਹ 'ਚੋਂ ਕੁੜੀਆਂ ਨੇ ਬਾਜ਼ੀ ਮਾਰ ਕੇ ਸੂਬੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਪਟਿਆਲਾ ਦੇ ਇਕੋ ਸਕੂਲ ਪਲੇਅ ਵੇ ਦੀਆਂ ਵਿਦਿਆਰਥਣਾਂ ਮੁਸਕਾਨ ਸ਼ਰਮਾ, ਪਲਕਦੀਪ ਢਿੱਲੋਂ, ਪਿ੍ਅੰਕਾ ਵਧਵਾ ਨੇ ਸੂਬੇ 'ਚੋਂ 500 ਵਿਚੋਂ 500 ਅੰਕ ਲੈ ਕੇ ਸਕੂਲ, ਮਾਪੇ, ਅਧਿਆਪਕਾਂ ਦਾ ਨਾਮ ਰੌਸ਼ਨ ਕਰਦਿਆਂ ਪਟਿਆਲਾ ਜ਼ਿਲੇ੍ਹ ਦਾ ਵੀ ਨਾਂਅ ਚਮਕਾਇਆ ਹੈ | ਦੱਸਣਯੋਗ ਹੈ ਕਿ ਇਸ ਸਕੂਲ ਦੇ 12ਵੀਂ ਜਮਾਤ ਵਿਚ 400 ਵਿਦਿਆਰਥੀਆਂ 'ਚੋਂ 275 ਵਿਦਿਆਰਥੀਆਂ ਦੇ 90 ਫ਼ੀਸਦੀ ਤੋਂ ਉਪਰ ਦੇ ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਚੇਅਰਮੈਨ ਡਾ. ਰਾਜਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਸਫਲਤਾ ਸਿਹਰਾ ਜਿੱਥੇ ਵਿਦਿਆਰਥੀਆਂ ਵਲੋਂ ਕੀਤੀ ਜਾ ਰਹੀ ਪੜਾਈ ਨੂੰ ਜਾਂਦਾ ਹੈ ਉੱਥੇ ਹੀ ਅਧਿਆਪਕਾਂ ਵਲੋਂ ਸਮੇਂ-ਸਮੇਂ 'ਤੇ ਕਰਵਾਈ ਗਈ ਮਿਹਨਤ ਦਾ ਨਤੀਜਾ ਹੈ | ਜਿਸ ਦੇ ਫਲਸਰੂਪ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਪੂਰੇ ਸੂਬੇ ਵਿਚੋਂ ਉੱਚਾ ਚੁੱਕਿਆ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਵਲੋਂ ਬੱਚਿਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ | ਇਸ ਮੌਕੇ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਵੀ ਸੌ ਫ਼ੀਸਦੀ ਰਿਹਾ | ਵੱਖ-ਵੱਖ (ਆਰਟਸ, ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਵੋਕੇਸ਼ਨਲ) ਵਿਸ਼ਿਆਂ 'ਚ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ |
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਦੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚ ਕੁੱਲ 274 ਵਿਦਿਆਰਥੀ ਬੈਠੇ ਸਨ ਜਿਨ੍ਹਾਂ 'ਚੋਂ ਸਾਇੰਸ ਗਰੁੱਪ ਦੀ ਵਿਦਿਆਰਥਣ ਤਨੂ ਬਾਲਾਂ ਅਤੇ ਵੋਕੇਸ਼ਨਲ ਗਰੁੱਪ ਦੀ ਵਿਦਿਆਰਥਣ ਕੁਲਵਿੰਦਰ ਕੌਰ ਨੇ 500 ਅੰਕਾਂ 'ਚੋਂ 490 (98%) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਪ੍ਰਨੀਤ ਕੌਰ ਨੇ 500 'ਚੋਂ 483 ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ 'ਚੋਂ ਕ੍ਰਮਵਾਰ ਸਿਮਰਨ ਭੱਟੀ ਅਤੇ ਰਾਜਵਿੰਦਰ ਕੌਰ ਨੇ 500 'ਚੋਂ 481(96.2%) ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਬਲਵੀਰ ਸਿੰਘ ਜੌੜਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ 'ਚੋਂ 55 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 151 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀਆਂ ਦੇ ਨੰਬਰ 75% ਤੋਂ ਉੱਪਰ ਹਨ |
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੇ 758 ਵਿਦਿਆਰਥੀਆਂ (ਆਰਟਸ, ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਵੋਕੇਸ਼ਨਲ) ਨੇ ਸਲਾਨਾ ਪ੍ਰੀਖਿਆ ਦਿੱਤੀ ਤੇ ਸਾਰੇ ਹੀ ਪ੍ਰੀਖਿਆਰਥੀ ਸਫਲ ਹੋਏ | ਜਸਪ੍ਰੀਤ ਸਿੰਘ (ਨਾਨ ਮੈਡੀਕਲ) ਨੇ 500 'ਚੋਂ 497 ਅੰਕ (99.4 ਫ਼ੀਸਦੀ) ਪ੍ਰਾਪਤ ਕਰਕੇ, ਸਕੂਲ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਨਤੀਜੇ ਸਬੰਧੀ ਪਿ੍ੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਸ਼ਾਨਦਾਰ ਨਤੀਜੇ ਦੀ ਖ਼ੁਸ਼ੀ ਸਾਂਝੀ ਕੀਤੀ |
ਪਿ੍ਅੰਕਾ ਵਧਵਾ:-ਸੂਬੇ 'ਚ 12ਵੀਂ ਦੀ ਬੋਰਡ ਪ੍ਰੀਖਿਆ ਪੂਰੇ ਸੌ ਫ਼ੀਸਦੀ ਅੰਕ ਲੈਣ ਵਾਲੀ ਪਿ੍ਅੰਕਾ ਵਧਵਾ ਨੇ ਦੱਸਿਆ ਕਿ ਉਹ ਅੱਗੇ ਸੀ.ਏ. ਦੀ ਪੜ੍ਹਾਈ ਕਰਨਾ ਚਾਹੁੰਦੀ ਹੈ | ਰੋਜ਼ਾਨਾ ਪੜ੍ਹਾਈ ਨੂੰ 7-8 ਘੰਟੇ ਦੇਣ ਵਾਲੀ ਪਿ੍ਅੰਕਾ ਸੋਸ਼ਲ ਮੀਡੀਆ ਤੋਂ ਦੂਰੀ ਬਣਾਕੇ ਰੱਖਣ ਕਾਰਨ ਆਪਣੇ ਟੀਚੇ ਨੂੰ ਪੂਰਾ ਕਰਨ ਵਿਚ ਕਾਮਯਾਬ ਹੋਈ ਹੈ | ਪਿ੍ਅੰਕਾ ਦੇ ਪਿਤਾ ਬਿਜਨਸਮੈਨ ਅਤੇ ਮਾਤਾ ਘਰੇਲੂ ਔਰਤ ਹਨ |
ਪਲਕਦੀਪ ਢਿੱਲੋਂ : 12ਵੀਂ ਦੀ ਪ੍ਰੀਖਿਆ 'ਚੋਂ ਪਲਕਦੀਪ ਢਿੱਲੋਂ ਸੂਬੇ 'ਚੋਂ ਸੌ ਫੀਸਦੀ ਅੰਕ ਪ੍ਰਾਪਤ ਕਰਨ ਦੇ ਨਾਲ ਨਾਲ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ 'ਚ ਕਾਮਯਾਬ ਹੋਈ ਹੈ | ਪਲਕਦੀਪ ਦੇ ਪਿਤਾ ਡੇਅਰੀ ਬਿਜ਼ਨਸਮੈਨ ਤੇ ਮਾਤਾ ਸਕੂਲ ਪਿ੍ੰਸੀਪਲ ਹਨ | ਪਲਕਦੀਪ ਆਪਣੀ ਕਾਮਯਾਬ ਦਾ ਸਿਹਰਾ ਰੋਜ਼ਾਨਾ ਆਪਣੇ ਅਧਿਆਪਕ ਨਾਲ ਰਾਬਤਾ ਰੱਖਣ ਨੂੰ ਦਿੰਦੀ ਹੈ | ਸੋਸ਼ਲ ਮੀਡੀਆ ਤੋਂ ਦੂਰੀ ਰੱਖਣ ਵਾਲੀ ਪਲਕਦੀਪ ਭਵਿੱਖ ਵਿਚ ਡਾਕਟਰ ਬਣਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ |
ਮੁਸਕਾਨ ਸ਼ਰਮਾ : ਪਲੇਅ ਵੇ ਸਕੂਲ ਦੀ ਵਿਦਿਆਰਥਣ ਮੁਸਕਾਨ ਸ਼ਰਮਾ 12ਵੀਂ ਦੀ ਪ੍ਰੀਖਿਆ ਵਿਚੋਂ 500/500 ਅੰਕ ਪ੍ਰਾਪਤ ਕਰਨ ਵਾਲੀ ਭਵਿੱਖ ਵਿਚ ਇੰਜੀਨੀਅਰ ਬਣਨਾ ਚਾਹੁੰਦੀ ਹੈ | ਰੋਜ਼ਾਨਾ ਅਧਿਆਪਕਾਂ ਨਾਲ ਰਾਬਤਾ ਰੱਖਣ ਅਤੇ ਵਿਸ਼ਿਆਂ ਸਬੰਧੀ ਅਧਿਆਪਕਾਂ ਤੋਂ ਜਾਣਕਾਰੀ ਲੈ ਕੇ ਕਾਮਯਾਬ ਹੋਣ ਵਾਲੀ ਮੁਸਕਾਨ ਸ਼ਰਮਾ ਸਾਇੰਸ ਵਿਸ਼ੇ ਵਿਚ ਅੱਗੇ ਵਧਣਾ ਚਾਹੁੰਦੀ ਹੈ | ਮੁਸਕਾਨ ਦੇ ਪਿਤਾ ਇਕ ਕੰਪਨੀ ਵਿਚ ਮੈਨੇਜਰ ਅਤੇ ਮਾਤਾ ਘਰੇਲੂ ਔਰਤ ਹਨ |

ਡਿਸਕਸ ਥਰੋਅਰ ਕਮਲਪ੍ਰੀਤ ਕੌਰ ਦੇ ਉਲੰਪਿਕ ਫਾਈਨਲ 'ਚ ਪੁੱਜਣ 'ਤੇ ਡੀ.ਐਮ.ਡਬਲਯੂ. 'ਚ ਖ਼ੁਸ਼ੀ ਦੀ ਲਹਿਰ

ਪਟਿਆਲਾ, 31 ਜੁਲਾਈ (ਚਹਿਲ)-ਟੋਕੀਓ ਵਿਖੇ ਚੱਲ ਰਹੀਆਂ ਉਲੰਪਿਕ ਖੇਡਾਂ ਦੇ ਡਿਸਕਸ ਸੁੱਟਣ ਮੁਕਾਬਲੇ ਦੇ ਫਾਈਨਲ 'ਚ ਪੁੱਜਣ ਵਾਲੀ ਕਮਲਪ੍ਰੀਤ ਕੌਰ ਦੇ ਪੈਤਰੀ ਅਦਾਰੇ ਡੀਜ਼ਲ ਮਾਡਰਨਾਈਜੇਸ਼ਨ ਵਰਕਸ (ਡੀ. ਐਮ. ਡਬਲਿਯੂ.) ਪਟਿਆਲਾ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ 'ਚ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨ ਦੀ ਧੀ ਨੇ ਟਰਾਈਸਿਟੀ ਵਿਚ ਗੱਡਿਆ ਸਫਲਤਾ ਦਾ ਝੰਡਾ

ਬਨੂੜ, 31 ਜੁਲਾਈ (ਭੁਪਿੰਦਰ ਸਿੰਘ)-ਪਿੰਡ ਜੰਗਪੁਰਾ ਦੇ ਸੰਘਰਸ਼ੀ ਕਿਸਾਨ ਸੁਖਦੇਵ ਸਿੰਘ ਅਤੇ ਮਾਤਾ ਮਨਜੀਤ ਕੌਰ ਦੀ ਧੀ ਹਸਲੀਨ ਕੌਰ ਨੇ ਟਰਾਈਸਿਟੀ 'ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਸੈਕਟਰ 22-ਡੀ ਚੰਡੀਗੜ੍ਹ ਦੇ ਸ਼ਿਸ਼ੂ ਨਿਕੇਤਨ ਸਕੂਲ ਦੀ ਵਿਦਿਆਰਥਣ ਹਸਲੀਨ ...

ਪੂਰੀ ਖ਼ਬਰ »

ਸੰਘਰਸ਼ੀ ਕਿਸਾਨ ਦੀ ਧੀ ਨੇ ਟਰਾਈਸਿਟੀ ਵਿਚ ਗੱਡਿਆ ਸਫਲਤਾ ਦਾ ਝੰਡਾ

ਬਨੂੜ, 31 ਜੁਲਾਈ (ਭੁਪਿੰਦਰ ਸਿੰਘ)-ਪਿੰਡ ਜੰਗਪੁਰਾ ਦੇ ਸੰਘਰਸ਼ੀ ਕਿਸਾਨ ਸੁਖਦੇਵ ਸਿੰਘ ਅਤੇ ਮਾਤਾ ਮਨਜੀਤ ਕੌਰ ਦੀ ਧੀ ਹਸਲੀਨ ਕੌਰ ਨੇ ਟਰਾਈਸਿਟੀ 'ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਸੈਕਟਰ 22-ਡੀ ਚੰਡੀਗੜ੍ਹ ਦੇ ਸ਼ਿਸ਼ੂ ਨਿਕੇਤਨ ਸਕੂਲ ਦੀ ਵਿਦਿਆਰਥਣ ਹਸਲੀਨ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਡਾਕਟਰਾਂ ਦਾ ਧਰਨਾ ਅੱਜ 10ਵੇਂ ਦਿਨ 'ਚ ਦਾਖ਼ਲ

ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਮੈਡੀਕਲ ਅਤੇ ਡੈਂਟਲ ਕਾਲਜ ਪਟਿਆਲਾ ਦੇ ਡਾਕਟਰਾਂ ਦਾ ਧਰਨਾ ਅੱਜ ਦਸਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਸ ਦੌਰਾਨ ਪਟਿਆਲਾ ਦੇ ਸੀਨੀਅਰ ਸਰਜਨ ਤੇ ਸਾਬਕਾ ਨਿਰਦੇਸ਼ਕ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾ ਕੇ ਕੀਤੀ ਆਵਾਜਾਈ ਠੱਪ

ਘਨੌਰ, 31 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਹਰਿਆਣਾ ਸਰਹੱਦ ਤੇ ਹਲਕਾ ਘਨੌਰ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਹਰਿਆਣਾ ਸਰਕਾਰ ਤੇ ਅੰਬਾਲਾ ਪ੍ਰਸ਼ਾਸਨ ਦੇ ਖ਼ਿਲਾਫ਼ ਚੰਡੀਗੜ੍ਹ ਤੋਂ ਹਿਸਾਰ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਪਟਿਆਲਾ, 31 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਲੋਂ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ | ਜਿਸ ਦੌਰਾਨ ਪ੍ਰਧਾਨਗੀ ਭਾਸ਼ਣ ਦਿੰਦਿਆਂ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ...

ਪੂਰੀ ਖ਼ਬਰ »

ਟਰੈਕਟਰ ਦੀਆਂ ਕਿਸ਼ਤਾਂ ਨਾ ਭਰਨ 'ਤੇ ਮਾਮਲਾ ਦਰਜ

ਪਟਿਆਲਾ, 31 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਥਾਣਾ ਲਾਹੌਰੀ ਗੇਟ ਵਿਖੇ ਗੁਰਵਿੰਦਰ ਸਿੰਘ ਖ਼ਿਲਾਫ਼ ਸੰਜੀਵ ਰਾਜਪੂਤ ਮੈਨੇਜਰ ਮੈਗਮਾ ਫ਼ਿਨਕਾਰਪ ਲਿਮਟਿਡ ਦੀ ਸ਼ਿਕਾਇਤ ਤੇ 406, 420 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਸ਼ਿਕਾਇਤ ਮੁਤਾਬਿਕ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਉਣ 'ਤੇ ਮਾਮਲਾ ਦਰਜ

ਪਟਿਆਲਾ, 31 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਥਾਣਾ ਸਿਵਲ ਲਾਇਲ ਵਿਖੇ ਸ਼ਾਕਰ ਵਾਸੀ ਸਹਾਰਪੁਰ ਖ਼ਿਲਾਫ਼ 363, 366 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤ ਮੁਤਾਬਿਕ ਮੁਦਈ ਦੀ ਲੜਕੀ ਦੀ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 31 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਬੈਂਕ ਨਾਲ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਭਾਗ ਸਿੰਘ ਚੀਫ਼ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਸਦਕਾ 6635 ਈ.ਟੀ.ਟੀ. ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ

ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਸਦਕਾ ਅੱਜ ਪੰਜਾਬ ਸਰਕਾਰ ਵਲੋਂ ਨਿਰੋਲ ਈ.ਟੀ.ਟੀ. ਟੈੱਟ ਪਾਸ ਈ.ਟੀ.ਟੀ. ਉਮੀਦਵਾਰਾਂ ਲਈ 6635 ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਦੀਪਕ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 3,4,5 ਅਗਸਤ ਨੂੰ

ਭਾਦਸੋਂ, 31 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ 3, 4 ਤੇ 5 ਅਗਸਤ ਨੂੰ 20ਵੀਂ ਸਦੀ ਦੇ ਪਰਮ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲੋਵਾਲ ਵਿਖੇ ਰਾੜਾ ਸਾਹਿਬ ...

ਪੂਰੀ ਖ਼ਬਰ »

ਪਟਿਆਲਾ ਵੈੱਲਫੇਅਰ ਸੁਸਾਇਟੀ ਲਗਾਏਗੀ ਮੈਡੀਕਲ ਤੇ ਖ਼ੂਨਦਾਨ ਕੈਂਪ-ਸਤਬੀਰ ਖੱਟੜਾ

ਭਾਦਸੋਂ, 31 ਜੁਲਾਈ (ਗੁਰਬਖ਼ਸ਼ ਸਿੰਘ ਵੜੈਚ)-ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਮੌਕੇ ਹਰ ਸਾਲ ਦੀ ਤਰ੍ਹਾਂ ਇਲਾਕੇ 'ਚ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਯੋਗਦਾਨ ਪਾ ਰਹੀ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਮੈਡੀਕਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਕੋਵਿਡ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਾ. ਸੁਮੀਤ ਸਿੰਘ ਦਾ ਸਨਮਾਨ

ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਕੋਵਿਡ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲਿਆ ਡਾਕਟਰਾਂ 'ਚੋਂ ਪਟਿਆਲਾ ਜ਼ਿਲ੍ਹਾ ਐਪੋਡੋਮੋਲੀਜਿਸਟ ਡਾ. ਸੁਮੀਤ ਸਿੰਘ ਨੂੰ ਚੁਣਿਆ ਗਿਆ | ਜਿਸ ਤਹਿਤ ਡਾ. ਸੁਮੀਤ ਸਿੰਘ ਨੂੰ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਬਰਾਮਦ ਹੋਣ 'ਤੇ ਮਾਮਲਾ ਦਰਜ

ਨਾਭਾ, 31 ਜੁਲਾਈ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਅਤਿ ਸੁਰੱਖਿਅਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਨੈਲ ਸਿੰਘ ਦੀ ਸ਼ਿਕਾਇਤ ਤੇ ਨਸੀਬ ਖਾਂ ਪੁੱਤਰ ਮੰਗੀ ਨੇੜੇ ਐਚ.ਐਮ.ਟੀ. ਹੋਟਲ ਰੋਪੜ ਦੇ ਖ਼ਿਲਾਫ਼ ਮੋਬਾਈਲ ਬਰਾਮਦ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ 'ਚ ਭਰਿਆ ਨਵਾਂ ਜੋਸ਼

ਪਟਿਆਲਾ 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ 'ਚ ਨਵਾਂ ਜੋਸ਼ ਭਰ ਦਿੱਤਾ ਹੈ | ਜ਼ਿਲ੍ਹਾ ਪਟਿਆਲਾ ਸਮੁੱਚੇ ਰੂਪ 'ਚ ਰਾਜ ਭਰ 'ਚੋਂ ਦੂਸਰੇ ...

ਪੂਰੀ ਖ਼ਬਰ »

ਰੁਜ਼ਗਾਰ ਮੰਗਦੇ ਸਾਂਝੇ ਮੋਰਚੇ ਦੇ ਬੇਰੁਜ਼ਗਾਰਾਂ ਨਾਲ ਪ੍ਰਸ਼ਾਸਨ ਵਲੋਂ ਧੱਕਾ-ਮੁੱਕੀ

3 ਅਗਸਤ ਨੂੰ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਪਟਿਆਲਾ, 31 ਜੁਲਾਈ (ਧਰਮਿੰਦਰ ਸਿੰਘ ਸਿੱਧੂ)-27 ਜੁਲਾਈ ਨੂੰ ਬੇਰੁਜ਼ਗਾਰਾਂ ਦੀ ਮੰਗਾਂ ਸਬੰਧੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਬੇਸਿੱਟਾ ਰਹਿਣ ਦੇ ਚੱਲਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਜਿਸ 'ਚ ਪੰਜ ਬੇਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਚੁਨਾਗਰਾ ਦੇ ਵਿਅਕਤੀ ਦੀ ਸ਼ੱਕੀ ਹਾਲਤਾਂ ਚ ਮਿਲੀ ਲਾਸ਼

ਪਾਤੜਾਂ, 31 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾਂ ਵਿਖੇ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ 'ਚ ਖੇਤਾਂ ਵਿਚੋਂ ਲਾਸ਼ ਮਿਲੀ ਹੈ | ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਕਰੀਬ ਪੰਜਾਹ ਸਾਲਾ ਮੇਜਰ ਸਿੰਘ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸਾਨਾਂ ਵਲੋਂ ਦੂਜੇ ਦਿਨ ਵੀ ਕੌਮੀ ਮਾਰਗ 'ਤੇ ਧਰਨਾ ਜਾਰੀ, ਸਥਿਤੀ ਤਣਾਅਪੂਰਨ

ਸ਼ੁਤਰਾਣਾ, 31 ਜੁਲਾਈ (ਬਲਦੇਵ ਸਿੰਘ ਮਹਿਰੋਕ)-ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸਾਨਾਂ ਵਲੋਂ ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਨੰਬਰ 71 ਉੱਪਰ ਲਾਇਆ ਗਿਆ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਹੈ | ਕੱਲ੍ਹ ਭਗਵੰਤ ਮਾਨ ਵਲੋਂ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਬਨੂੜ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਬਣਨ ਵਾਲੇ ਕੰਪਿਊਟਰ ਕਾਲਜ ਦੀ ਇਮਾਰਤ ਬਣੀ ਖੰਡਰ

ਬਨੂੜ, 31 ਜੁਲਾਈ (ਭੁਪਿੰਦਰ ਸਿੰਘ)-ਥਾਣਾ ਰੋਡ ਬਨੂੜ 'ਤੇ ਸ਼ਹੀਦ ਊਧਮ ਸਿੰਘ ਦੀ ਯਾਦ 'ਚ ਬਣਨ ਵਾਲੇ ਕੰਪਿਊਟਰ ਕਾਲਜ ਦੀ ਇਮਾਰਤ ਖੰਡਰ ਬਣ ਗਈ ਹੈ | ਇਸ ਕਾਲਜ ਦਾ ਉਦਘਾਟਨ 1999 'ਚ ਮਰਹੂਮ ਕੈਪਟਨ ਕੰਵਲਜੀਤ ਸਿੰਘ ਜਿਹੜੇ ਕਿ ਉਸ ਸਮੇਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸਨ, ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX