ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਸੰਗਰੂਰ

ਵੱਖ-ਵੱਖ ਥਾਈਾ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਭੁੱਲਰ, ਧਾਲੀਵਾਲ) - ਦੇਸ਼ ਦੇ ਕੌਮੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਸਰਪ੍ਰਸਤ ਰਾਜ ਕੁਮਾਰ ਵਸ਼ਿਸ਼ਟ ਦੀ ਅਗਵਾਈ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਸਮੇਂ ਡਾ.ਡੌਲੀ ਰਾਏ, ਡਾ: ਰਾਧਾ ਵਸ਼ਿਸ਼ਟ ਅਤੇ ਸਕੂਲ ਦੇ ਮੁੱਖ ਅਧਿਆਪਕ ਵੀ.ਪੀ. ਗੁਪਤਾ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਨਵੀਂ ਪੀੜੀ ਨੂੰ ਇਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਉਣਾ ਲਾਜ਼ਮੀ ਹੈ ਕਿਉਂਕਿ ਸਾਡੀ ਨਵੀਂ ਪੀੜੀ ਹੀ ਸਾਡੇ ਦੇਸ਼ ਦਾ ਭਵਿੱਖ ਹੈ | ਇਸ ਮੌਕੇ ਸਕੂਲ ਚੇਅਰਮੈਨ ਅਨੁਰਿਧ ਵਸ਼ਿਸ਼ਟ, ਡਾਇਰੈਕਟਰ ਪਰਮਿੰਦਰ ਸਿੰਘ ਧਾਲੀਵਾਲ, ਕਮੇਟੀ ਮੈਂਬਰ ਡਾ: ਪ੍ਰਸ਼ੋਤਮ ਵਸ਼ਿਸ਼ਟ, ਐਸ.ਐਸ.ਧਾਲੀਵਾਲ, ਵਾਇਸ ਪਿ੍ੰਸੀਪਲ ਅੰਤੂ ਗਰਗ ਅਤੇ ਸਟਾਫ਼ ਮੌਜੂਦ ਸੀ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ, ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਡਾ.ਪਰਮਿੰਦਰ ਸਿੰਘ ਦੀ ਅਗਵਾਈ ਵਿਚ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਸਮੇਂ ਡਾ.ਪਰਮਿੰਦਰ ਸਿੰਘ, ਮੈਡਮ ਰੁਪਾਲੀ ਸੰਘਰਸ਼ ਨਾਲ ਜੁੜੇ ਆਜ਼ਾਦੀ ਘੁਲਾਟੀਆਂ ਦੀਆਂ ਪੁਸਤਕਾਂ ਕਾਲਜ ਲਾਇਬ੍ਰੇਰੀ ਵਿਚ ਸ਼ਾਮਿਲ ਕੀਤੀਆਂ ਗਈਆਂ | ਇਸ ਮੌਕੇ ਪ੍ਰੋ.ਮੁਖ਼ਤਿਆਰ ਸਿੰਘ, ਪ੍ਰੋ.ਗਗਨਦੀਪ ਸਿੰਘ, ਪ੍ਰੋ.ਨਰਦੀਪ ਸਿੰਘ, ਪ੍ਰੋ.ਰਮਨਦੀਪ ਕੌਰ, ਪ੍ਰੋ.ਰਾਜਵੀਰ ਕੌਰ, ਪ੍ਰੋ.ਦਲਜੀਤ ਸਿੰਘ, ਇਰਵਨਜੀਤ ਸਿੰਘ, ਅਮਿਤ ਕਪੂਰ ਅਤੇ ਰਘਵੀਰ ਸਿੰਘ ਆਦਿ ਮੌਜੂਦ ਸਨ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਆਨਲਾਈਨ ਤੇ ਆਫਲਾਈਨ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਅਧਿਆਪਕ ਜਗਦੀਪ ਸਿੰਘ ਨੇ ਊਧਮ ਸਿੰਘ ਦੇ ਸਮੁੱਚੇ ਜੀਵਨ ਬਾਰੇ ਚਾਨਣਾ ਪਾਇਆ | ਅਕੈਡਮੀ ਪਿ੍ੰਸੀਪਲ ਸਵਰਨ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ 'ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਣ, ਉਹ ਖ਼ਤਮ ਹੋ ਜਾਂਦੀਆਂ ਹਨ | ਅਕੈਡਮੀ ਪਿ੍ੰਸੀਪਲ ਤੇ ਸਟਾਫ਼ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ ਗਈ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਮੈਮੋਰੀਅਲ ਵਾਲੀ ਸੜਕ 'ਤੇ ਧਰਨਾ ਲਗਾਇਆ ਗਿਆ | ਇਸ ਮੌਕੇ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਨੂੰ ਲੈ ਕੇ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਲਗਾਤਾਰ ਧਰਨਾ ਜਾਰੀ ਰਿਹਾ | ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਤਿੰਨ ਸੌ ਯੂਨਿਟਾਂ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਪਰ ਅਜੇ ਤੱਕ ਕੋਈ ਵੀ ਨੋਟੀਫ਼ਿਕੇਸ਼ਨ ਨਹੀਂ ਹੈ | ਉਨ੍ਹਾਂ ਦੀਆਂ ਹੋਰ ਵੀ ਕਈ ਮੰਗਾਂ ਹਨ ਜੋ ਕਿ ਸਰਕਾਰ ਵਲੋਂ ਨਹੀਂ ਪੂਰੀਆਂ ਕੀਤੀਆਂ ਜਾ ਰਹੀਆਂ | ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਲਾਉਣ ਵਾਲੇ ਸ਼ਹੀਦਾਂ ਦੇ ਪਰਿਵਾਰ ਅੱਜ ਇਸ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ | ਇਹ ਸ਼ਹੀਦ ਸਰਕਾਰਾਂ ਦੇ ਨਹੀਂ, ਇਹ ਸ਼ਹੀਦ ਲੋਕਾਂ ਦੇ ਹਨ ਪਰ ਅੱਜ ਦੀਆਂ ਸਰਕਾਰਾਂ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਣਗੌਲਿਆ ਕਰ ਦਿੱਤਾ ਹੈ |
(ਬਾਕੀ ਸਫਾ 6 'ਤੇ)
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਲਾਈਨਜ਼ ਕਲੱਬ ਸੁਨਾਮ ਮੇਨ ਵਲੋਂ ਸ਼ੋ੍ਰਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲੀ ਕੁੜੀਆਂ ਨੂੰ ਸਟੇਸ਼ਨਰੀ ਵੰਡਣ ਲਈ ਇੱਕ ਸਮਾਰੋਹ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਆਨੰਦ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦਾ ਬਹੁਤ ਹੀ ਬੁਰਾ ਅਸਰ ਬੱਚਿਆਂ ਦੀ ਪੜ੍ਹਾਈ 'ਤੇ ਪਿਆ ਹੈ | ਇਸ ਲਈ ਕਲੱਬ ਨੇ ਇੱਕ ਫ਼ੈਸਲਾ ਕੀਤਾ ਹੈ ਕਿ ਬੱਚਿਆਂ ਨੂੰ ਪੜ੍ਹਾਈ ਵੱਲ ਮੁੜ ਤੋਂ ਉਤਸ਼ਾਹਿਤ ਕਰਨ ਲਈ ਕਲੱਬ ਇਸ ਸਾਲ 150 ਸਕੂਲੀ ਕੁੜੀਆਂ ਨੂੰ ਸਟੇਸ਼ਨਰੀ ਦੀ ਵੰਡ ਕੀਤੀ ਜਾਵੇਗੀ | ਇਸ ਪ੍ਰੋਗਰਾਮ ਤਹਿਤ ਅੱਜ 25 ਕੁੜੀਆਂ ਨੂੰ ਸਟੇਸ਼ਨਰੀ ਵੰਡੀ ਗਈ ਹੈ, ਇਹ ਪ੍ਰੋਗਰਾਮ ਲਗਾਤਾਰ ਜਾਰੀ ਰਹੇਗਾ | ਉਨ੍ਹਾਂ ਇਸ ਨੇ ਕੰਮ ਲਈ ਆਸ਼ੂ ਜੈਨ ਮੈਡਮ ਸਖਿਾ ਜੈਨ ਤੇ ਪ੍ਰੋਜੈਕਟ ਚੇਅਰਮੈਨ ਲਾਇਨ ਪਰਮਜੀਤ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਲੱਬ ਦੇ ਸਕੱਤਰ ਆਸ਼ੂ ਜੈਨ, ਹਰਬੰਸ ਸਿੰਘ ਧਾਲੀਵਾਲ ਪੀ.ਆਰ.ਓ., ਰਾਜੀਵ, ਮੈਡਮ ਸ਼ਿਖਾ ਜੈਨ ਤੇ ਸੈਂਟਰ ਦਾ ਸਟਾਫ਼ ਵੀ ਮੌਜੂਦ ਸੀ |
ਸੁਨਾਮ ਊਧਮ ਸਿੰਘ ਵਾਲਾ, (ਸੱਗੂ, ਧਾਲੀਵਾਲ, ਭੁੱਲਰ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵੱਲੋਂ ਅੱਜ ਕਲੱਬ ਦੀ ਸਰਪ੍ਰਸਤ ਤੇ ਕੌਂਸਲਰ ਮੈਡਮ ਕਾਂਤਾ ਪੱਪਾ ਦੀ ਅਗਵਾਈ ਵਿਚ ਸਥਾਨਕ ਵਾਰਡ ਨੰਬਰ ਚਾਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ 'ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੈਡਮ ਕਾਂਤਾ ਪੱਪਾ ਨੇ ਸ਼ਹੀਦ ਨੂੰ ਆਪਣੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਤੇ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਅਤੇ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਵਲੋਂ ਦਿਖਾਏ ਗਏ ਨੇਕੀ ਦੇ ਰਸਤੇ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ ਪ੍ਰੀਯਾ ਮਧਾਂਨ, ਨੇਹਾ ਮਧਾਨ, ਮਾਹੀ ਕੌਰ, ਸਿਮਰਨ ਕੌਰ, ਲਲਿਤਾ ਪਾਠਕ, ਵੀਨਾ ਰਾਣੀ, ਰਾਮ ਪਿਆਰੀ, ਆਸ਼ਾ ਰਾਣੀ, ਸੱਸੀ ਰਾਣੀ, ਸੁਮਨ ਰਾਣੀ, ਰੰਜਨਾ ਸੈਣੀ, ਸ਼ਕੰੁਤਲਾ ਰਾਣੀ ਆਦਿ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ, ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਅਤੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਰਵਿੰਦਰ ਸਿੰਘ ਚੀਮਾ ਵਲੋਂ ਵੀ ਅੱਜ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਅਤੇ ਸਮਾਰਕ ਤੇ ਜਾ ਕੇ ਸ਼ਹੀਦ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪ੍ਰਭਸਰਨ ਸਿੰਘ ਬੱਬੂ ਅਤੇ ਚੰਦ ਸਿੰਘ ਚੱਠਾ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ, ਕੰਬੋਜ ਯਾਦਗਾਰ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸ਼ਹੀਦ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਪ੍ਰਧਾਨ ਕੇਸਰ ਸਿੰਘ ਢੋਟ ਵਲੋਂ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਕਮੇਟੀ ਵਲੋਂ ਭੋਲਾ ਸਿੰਘ ਸੰਗਰਾਮੀ, ਗਿਆਨੀ ਜੰਗੀਰ ਸਿੰਘ ਰਤਨ, ਮਾਸਟਰ ਕੇਹਰ ਸਿੰਘ ਜੋਸ਼ਨ, ਗੁਰਬਚਨ ਸਿੰਘ, ਹਰਨੇਕ ਸਿੰਘ ਨੱਢੇ, ਮਾਸਟਰ ਕਰਮ ਸਿੰਘ, ਮਾਸਟਰ ਸੁਰਿੰਦਰ ਸੰਬੇ, ਕੀਰਤ ਸਿੰਘ, ਪ੍ਰਭਸ਼ਰਨ ਸਿੰਘ ਬੱਬੂ, ਬਲਵਿੰਦਰ ਸਿੰਘ, ਮਾਸਟਰ ਬਲਦੇਵ ਸਿੰਘ, ਗੁਰਚਰਨ ਸਿੰਘ ਹਾਂਡਾ, ਹਰਦਿਆਲ ਸਿੰਘ, ਮਲਕੀਤ ਸਿੰਘ, ਮਨਦੀਪ ਸਿੰਘ ਜੋਸ਼ਨ, ਅਮਰੀਕ ਸਿੰਘ, ਨਰਿੰਦਰ ਸਿੰਘ, ਸੋਮ ਸਿੰਘ ਮਾਸਟਰ ਜਸਵੰਤ ਸਿੰਘ ਅਸਮਾਨੀ, ਬਿੰਦਰ ਸਿੰਘ ਜੋਸ਼ਨ ਆਦਿ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਸੁਨਾਮ ਵਲੋ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ 'ਤੇ ਸ਼ਹੀਦ ਦੇ ਜੱਦੀ ਘਰ ਵਿਖੇ ਜਾ ਕੇ ਸ਼ਹੀਦ ਨੂੰ ਆਪਣੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਕਮੇਟੀ ਵਲੋ ਸ਼ਹੀਦ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਵਾਲੇ ਲੋਕਾਂ ਨੂੰ ਸ਼ਹੀਦ ਦੀ ਜੀਵਨੀ 'ਤੇ ਲਿਖੀ ਕਿਤਾਬ ਵੀ ਭੇਟ ਕੀਤੀ ਗਈ | ਇਸ ਮੌਕੇ ਘਣਸ਼ਾਮ ਕਾਂਸਲ, ਜੰਗੀਰ ਸਿੰਘ ਰਤਨ, ਕੇਸਰ ਸਿੰਘ ਸਰਪੰਚ, ਪ੍ਰਭਸ਼ਰਨ ਸਿੰਘ ਬੱਬੂ, ਮਾਸਟਰ ਕੇਹਰ ਸਿੰਘ ਜੋਸਨ, ਦਵਿੰਦਰ ਸਿੰਘ ਰਿੰਪੀ, ਡਾ ਬਲਜੀਤ ਸਿੰਘ ਆਦਿ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ (ਰੁਪਿੰਦਰ ਸਿੰਘ ਸੱਗੂ) - ਅਗਰਵਾਲ ਸਭਾ ਸੁਨਾਮ ਵਲੋਂ ਪ੍ਰਧਾਨ ਪ੍ਰੇਮ ਗੁਪਤਾ ਦੀ ਅਗਵਾਈ 'ਚ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਦੇ ਬੁੱਤ 'ਤੇ ਜਾ ਕੇ ਸ਼ਹੀਦ ਨੂੰ ਆਪਣੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਤੇ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਦਿਖਾਏ ਗਏ ਨੇਕੀ ਦੇ ਰਸਤੇ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ ਸ਼ਰਧਾ ਦੇ ਫ਼ੁਲ ਭੇਟ ਕਰਨ ਵਾਲਿਆਂ ਵਿਚ ਘਣਸ਼ਾਮ ਕਾਂਸਲ, ਅਸ਼ੋਕ ਕਾਂਸਲ, ਪ੍ਰਵੀਨ ਬਿੱਟੂ ਆਦਿ ਵੀ ਕਮੇਟੀ ਮੈਂਬਰ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ 'ਚ ਸ਼ਾਮਿਲ ਲਈ ਸੁਨਾਮ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਵਿਖਾਉਣ ਦੇ ਮੰਤਵ ਨਾਲ ਇਕੱਠੇ ਹੋਏ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਵਲੋਂ ਬੜੀ ਮੁਸ਼ੱਕਤ ਨਾਲ ਸ਼ਹੀਦੀ ਸਮਾਗਮ ਤੋਂ ਕੁਝ ਦੂਰੀ 'ਤੇ ਰੋਕੀ ਰੱਖਿਆ ਗਿਆ | ਇਸ ਸਮੇਂ ਮੋਰਚੇ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਰਣਧੀਰ ਸਿੰਘ, ਸੰਜੀਵ ਕਾਕੜਾ, ਚਮਕੌਰ ਸਿੰਘ, ਚਰਨਜੀਤ ਸਿੰਘ, ਪ੍ਰਦੀਪ ਚੀਮਾ ਆਦਿ ਨੇ ਕੈਪਟਨ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ | ਇਸ ਸਮੇਂ ਕੱਚੇ ਮੁਲਾਜ਼ਮ ਸਮਾਗਮ ਦੀ ਸਮਾਪਤੀ ਤੱਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ |
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਕੋਰੋਨਾ ਨਿਯਮਾਂ ਨੂੰ ਮੱਦੇਨਜ਼ਰ ਰੱਖਦਿਆਂ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਅਕੈਡਮੀ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਸ਼ਹੀਦਾਂ ਨੂੰ ਸਮਰਪਿਤ ਕੋਰਿਓਗ੍ਰਾਫੀ ਦੀ ਪੇਸ਼ਕਾਰੀ ਰਾਹੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ | ਅਕੈਡਮੀ ਦੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਸ਼ਰਧਾਂਜਲੀ ਸਮਾਗਮ ਦੌਰਾਨ ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਸਤੌਜ, ਗੁਰਸ਼ਰਨ ਸਿੰਘ ਤੱਗੜ੍ਹ ਚੀਮਾ ਤੇ ਰਾਜ ਕੁਮਾਰ ਚੀਮਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਅਕੈਡਮੀ ਪਿ੍ੰਸੀਪਲ ਸ੍ਰੀਮਤੀ ਨਵੀਕਿਰਨ, ਉਪ ਪਿ੍ੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਜਖੇਪਲ, (ਮੇਜਰ ਸਿੰਘ ਸਿੱਧੂ) - ਰੁਸਤਮੇ ਹਿੰਦ ਪਹਿਲਵਾਨ ਪੂਰਨ ਸਿੰਘ ਫੁੱਟਬਾਲ ਕਲੱਬ ਜਖੇਪਲ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਬੂਟੇ ਲਗਾਏ ਗਏ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਮੇਜਰ ਰਮਨਦੀਪ ਸਿੰਘ, ਹਰਵਿੰਦਰ ਸਿੰਘ ਫ਼ੌਜੀ, ਯਾਦਵਿੰਦਰ ਸਿੰਘ ਯਾਦੀ, ਗੁਰਪ੍ਰੀਤ ਸਿੰਘ, ਗੁਰਸ਼ਰਨ ਸਿੰਘ, ਮਨਿੰਦਰ ਸਿੰਘ, ਨਰਿੰਦਰ ਸਿੰਘ, ਸਾਬਕਾ ਸਰਪੰਚ ਕਿ੍ਸ਼ਨ ਸਿੰਘ ਜਖੇਪਲ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਸਿੰਗਲਾ ਤੇ ਬਾਜਵਾ ਜੌੜੀ ਨੂੰ ਵੀ ਕਰਨਾ ਪਿਆ ਵਿਰੋਧ ਦਾ ਸਾਹਮਣਾ

ਸੁਨਾਮ ਊਧਮ ਸਿੰਘ ਵਾਲਾ, (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ 'ਤੇ ਅੱਜ ਹੋਏ ਰਾਜ ਪੱਧਰੀ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਤਾਂ ਆਸਾਨੀ ਨਾਲ ਪਹੁੰਚ ਗਏ ਪਰ ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਬੇਰੋਜ਼ਗਾਰਾਂ ਵਲੋ ...

ਪੂਰੀ ਖ਼ਬਰ »

ਸੰਸਦ 'ਚ ਲੱਗੇ ਸ਼ਹੀਦ ਊਧਮ ਸਿੰਘ ਦਾ ਬੁੱਤ-ਢੀਂਡਸਾ

ਸੰਗਰੂਰ, (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਮਹਾਨ ਕੁਰਬਾਨੀ ਨੂੰ ਆਉਣ ਵਾਲੀਆਂ ਪੀੜੀਆਂ 'ਚ ਵੀ ਜਿਉਂਦਾ ਰੱਖਣ ਲਈ ਦੇਸ਼ ਦੀ ਸੰਸਦ 'ਚ ਸ਼ਹੀਦ ਊਧਮ ...

ਪੂਰੀ ਖ਼ਬਰ »

ਜ਼ਿਲ੍ਹਾ ਮਲੇਰਕੋਟਲਾ ਦੇ ਕਾਂਗਰਸੀ ਆਗੂਆਂ ਦੀ ਨਵਜੋਤ ਸਿੰਘ ਸਿੱਧੂ ਨਾਲ ਪਲੇਠੀ ਮਿਲਣੀ

ਮਲੇਰਕੋਟਲਾ, 31 ਜੁਲਾਈ (ਕੁਠਾਲਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵਿੱਢੀ ਮੁਲਾਕਾਤਾਂ ਦੀ ਮੁਹਿੰਮ ਤਹਿਤ ਕੱਲ੍ਹ ਜ਼ਿਲ੍ਹਾ ਮਲੇਰਕੋਟਲਾ ਦੇ ਕਾਂਗਰਸੀਆਂ ਨਾਲ ਚੰਡੀਗੜ੍ਹ ...

ਪੂਰੀ ਖ਼ਬਰ »

ਖ਼ਤਰੇ ਦੇ ਨਿਸ਼ਾਨ ਦੇ ਹੋਰ ਨੇੜੇ ਪਹੁੰਚਿਆ ਘੱਗਰ ਦਰਿਆ

ਖਨੌਰੀ, 31 ਜੁਲਾਈ (ਬਲਵਿੰਦਰ ਸਿੰਘ ਥਿੰਦ) - ਸੰਗਰੂਰ ਜ਼ਿਲੇ੍ਹ ਦੇ ਕਸਬਾ ਖਨੌਰੀ ਕੋਲੋਂ ਗੁਜ਼ਰਦੇ ਘੱਗਰ ਦਰਿਆ ਵਿਚ ਬਰਸਾਤਾਂ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਹੋਰ ਨੇੜੇ ਪਹੁੰਚ ਚੁੱਕਾ ਹੈ | ਖਨੌਰੀ ਸਥਿਤ ਘੱਗਰ ਦਰਿਆ ਦੇ ਪ੍ਰਮੁੱਖ ਮਾਪ ਯੰਤਰ 'ਤੇ ...

ਪੂਰੀ ਖ਼ਬਰ »

ਪੱਪੂ ਕਲਿਆਣ ਮਾਨ ਦਲ ਦੇ ਜ਼ਿਲ੍ਹਾ ਪ੍ਰਧਾਨ ਬਣੇ

ਮਲੇਰਕੋਟਲਾ, 31 ਜੁਲਾਈ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਿਛਲੇ ਕਈ ਦਹਾਕਿਆਂ ਤੋਂ ਪਾਰਟੀ ਦੇ ਮੋਹਰੀ ਆਗੂ ਵਜੋਂ ਵਿਚਰ ਰਹੇ ਟਕਸਾਲੀ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ ਨੂੰ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਕਾਰਨ ਸਮਾਗਮ 'ਚ ਸ਼ਮੂਲੀਅਤ ਕੀਤੇ ਬਿਨਾ ਹੀ ਪਰਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ

ਸੁਨਾਮ, (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਰੱਖੇ ਸ਼ਰਧਾਂਜਲੀ ਸਮਾਗਮ ਵਿਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮਾਰਗਾਂ 'ਤੇ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਰ ਕਲਾਂ ਰਾਜ ਸਮਾਗਮ 'ਚ ਨਹੀਂ ਪਹੁੰਚੇ

ਸੰਗਰੂਰ, 31 ਜੁਲਾਈ (ਅਮਨਦੀਪ ਸਿੰਘ ਬਿੱਟਾ) - ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸਮਾਗਮ ਉੱਤੇ ਜਦ ਪੂਰੇ ਪੰਜਾਬ ਦੇ ਸਿਆਸੀ ਆਗੂਆਂ ਦੀ ਨਿਗਾਹਾਂ ਲੱਗੀਆਂ ਹੋਈਆਂ ਸਨ ਤਾਂ ਉਸ ਵੇਲੇ ਇਸ ਸਮਾਗਮ ਵਿਚ ਸੁਨਾਮ ਨਾਲ ਹੀ ਸੰਬੰਧਤ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਯੋਜਨਾ ...

ਪੂਰੀ ਖ਼ਬਰ »

ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਭੁੱਲਰ, ਧਾਲੀਵਾਲ, ਸੱਗੂ)- 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਨੇ ਅਚਾਨਕ ਕੀਤਾ ਰੋਸ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਧਾਲੀਵਾਲ, ਭੁੱਲਰ)- ਸੁਨਾਮ ਵਿਖੇ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਹੁੰਚਣ ਤੋਂ ਕੁਝ ਪਲ ਪਹਿਲਾਂ ਪੁਲਿਸ ਨੂੰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ...

ਪੂਰੀ ਖ਼ਬਰ »

ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ ਸਰਕਾਰ - ਢੀਂਡਸਾ

ਮੂਨਕ, 31 ਜੁਲਾਈ (ਗਮਦੂਰ ਸਿੰਘ ਧਾਲੀਵਾਲ) - ਹਲਕੇ ਅੰਦਰ ਬਾਰਸ਼ਾਂ ਕਾਰਨ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਘੱਗਰ ਨਦੀ ਬੰਨ੍ਹ ਦਾ ਜਾਇਜ਼ਾ ਲੈਣ ਪਹੁੰਚੇ ਸਾਬਕਾ ਵਿੱਤ ...

ਪੂਰੀ ਖ਼ਬਰ »

ਡੀ.ਸੀ. ਸੰਗਰੂਰ ਨੇ ਘੱਗਰ ਦਰਿਆ ਤੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਮੂਣਕ, 31 ਜੁਲਾਈ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਹਿਮਾਚਲ ਪ੍ਰਦੇਸ਼, ਪੰਚਕੂਲਾ, ਪਟਿਆਲਾ ਆਦਿ ਏਰੀਏ 'ਚ ਭਾਰੀ ਮੀਂਹ ਪੈਣ ਨਾਲ ਘੱਗਰ ਦਰਿਆ 'ਚ ਆਏ ਉਫਾਨ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਜਿਸ ਨੂੰ ਨਜਿੱਠਣ ਲਈ ਡੀ.ਸੀ. ਸੰਗਰੂਰ ਸ੍ਰੀ ਰਾਮਵੀਰ ਨੇ ਸੰਬੰਧਤ ...

ਪੂਰੀ ਖ਼ਬਰ »

ਅਸ਼ਟਾਮ ਫਰੋਸ਼ ਯੂਨੀਅਨ ਵਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਧਰਨਾ

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸੂਬਾ ਸਰਕਾਰ ਵਲੋਂ ਅਸ਼ਟਾਮਾਂ ਨੂੰ ਆਨਲਾਈਨ ਕਰਨ ਦੇ ਵਿਰੋਧ ਵਿਚ ਅਸ਼ਟਾਮ ਫਰੋਸ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਥਾਨਕ ਤਹਿਸੀਲ ਅੰਦਰ ਅਸ਼ਟਾਮ ਫਰੋਸ਼ ਯੂਨੀਅਨ ਅਤੇ ਵਸੀਕਾ ਨਵੀਸ ਯੂਨੀਅਨ ਵਲੋਂ ...

ਪੂਰੀ ਖ਼ਬਰ »

ਧੀਮਾਨ ਅਗਲੀ ਵਿਧਾਨ ਸਭਾ ਚੋਣ ਵੀ ਸ਼ਾਨ ਨਾਲ ਜਿੱਤਣਗੇ: ਤੇਜੀ ਕਮਾਲਪੁਰ

ਹਲਕਾ ਅਮਰਗੜ੍ਹ ਦੇ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਦੇ ਪੀ.ਏ. ਤੇਜ਼ੀ ਕਮਾਲਪੁਰ ਨੇ ਕੱਲ੍ਹ ਚੰਡੀਗੜ੍ਹ ਮੀਟਿੰਗ ਵਿਚ ਕੁੱਝ ਆਗੂਆਂ ਵਲੋਂ ਸਵਾਲ ਉਠਾਉਣ ਦੀ ਪੁਸ਼ਟੀ ਕਰਦਿਆਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਜਿਹੇ ਆਗੂ ਨੂੰ ਅਹੁਦੇਦਾਰ ਨਹੀਂ ਬਣਾਇਆ ਗਿਆ ਜਿਸ ਨੇ ...

ਪੂਰੀ ਖ਼ਬਰ »

ਅਕਾਲੀ ਦਲ ਐੱਸ.ਸੀ. ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸੰਗਰੂਰ, 31 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਰਮਲ ਸਿੰਘ ਭੜੋ ਵਲੋਂ ਐੱਸ.ਸੀ. ਵਿੰਗ ਜ਼ਿਲ੍ਹਾ ਜਥੇਬੰਦੀ ਦੀ ਸੂਚੀ ਸਮੁੱਚੇ ਜ਼ਿਲ੍ਹਾ ਸੰਗਰੂਰ/ਮਲੇਰਕੋਟਲਾ ਦੇ ਸੀਨੀਅਰ ਆਗੂਆਂ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX