ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਫਿਰੋਜ਼ਪੁਰ

ਜ਼ਿਲ੍ਹੇ ਭਰ 'ਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਅੱਜ ਰੋਟਰੀ ਕਲੱਬ ਵਲੋਂ ਸ਼ਰਧਾਂਜਲੀ ਸਮਾਗਮ ਪ੍ਰਧਾਨ ਕਿਰਪਾਲ ਸਿੰਘ ਮੱਕੜ ਅਤੇ ਕੈਂਟ ਦੇ ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਵਿਚ ਊਧਮ ਸਿੰਘ ਚੌਂਕ ਵਿਖੇ ਕਰਵਾਇਆ ਗਿਆ | ਇਸ ਮੌਕੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਪ੍ਰਧਾਨ ਰਿੰਕੂ ਗਰੋਵਰ, ਆਈ.ਪੀ.ਡੀ. ਵਿਜੇ ਅਰੋੜਾ ਅਤੇ ਕੌਂਸਲਰ ਪਰਮਿੰਦਰ ਹਾਂਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਲੱਬ ਮੈਂਬਰਾਂ ਨੇ ਸ਼ਹੀਦ ਊਧਮ ਸਿੰਘ ਦੀ ਪ੍ਰਤਿਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪ੍ਰਧਾਨ ਰਿੰਕੂ ਗਰੋਵਰ ਅਤੇ ਰੋਟੇਰੀਅਨ ਕਮਲ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਲੋਕਾਂ ਨੂੰ ਸ਼ਹੀਦਾਂ ਦੇ ਦਿਖਾਏ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਨਕਲਾਬ ਜ਼ਿੰਦਾਬਾਦ ਅਤੇ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਜੈਕਾਰਿਆਂ ਨਾਲ ਸਾਰਾ ਚੌਕ ਗੰੂਜਣ ਲੱਗਾ | ਇਸ ਮੌਕੇ ਸੀਨੀਅਰ ਰੋਟੇਰੀਅਨ ਅਸ਼ੋਕ ਬਹਿਲ, ਦਸਮੇਸ਼ ਸੇਠੀ, ਸਕੱਤਰ ਗੁਲਸ਼ਨ ਸਚਦੇਵਾ, ਸ਼ਾਮ ਸਿੰਘ ਮੱਕੜ, ਸਕੱਤਰ ਅਜੇ ਬਜਾਜ, ਡਾ: ਸੁਰਿੰਦਰ ਸਿੰਘ ਕਪੂਰ, ਡਾ: ਬੋਹੜ ਸਿੰਘ, ਸੰਜੀਵ ਅਰੋੜਾ, ਬਲਦੇਵ ਸਲੂਜਾ, ਸ਼ਿਵਮ ਬਜਾਜ, ਦੀਪਕ ਨਰੂਲਾ, ਅਨਿਲ ਆਦਮ, ਗੁਰਵਿੰਦਰ ਸਿੰਘ ਅਤੇ ਸੁਖਦੇਵ ਸ਼ਰਮਾ ਹਾਜ਼ਰ ਸਨ |
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਮਹਾਨ ਸ਼ਹੀਦ ਊਧਮ ਸਿੰਘ ਜੀ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਦੇ ਪ੍ਰਮੁੱਖ ਚੌਂਕ ਸ਼ਹੀਦ ਊਧਮ ਸਿੰਘ ਵਿਖੇ ਸਥਿਤ ਬੁੱਤ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦੀ ਦਿਵਸ ਮਨਾਇਆ ਗਿਆ | ਸ਼ਹੀਦੀ ਦਿਵਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾਈ ਅਤੇ ਸ਼ਹਿਰੀ ਹਲਕੇ ਦੇ ਆਗੂ ਰਣਬੀਰ ਸਿੰਘ ਭੁੱਲਰ, ਡਾ: ਅੰਮਿ੍ਤਪਾਲ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਡਾਕਟਰ ਵਿੰਗ, ਐਡਵੋਕੇਟ ਰਜਨੀਸ਼ ਦਹੀਆ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੱਲਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈ ਕੇ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦੇ | ਸਾਨੂੰ ਮਹਾਨ ਸ਼ਹੀਦਾਂ ਵਲੋਂ ਦਿਖਾਏ ਗਏ ਸੱਚੇ-ਸੁੱਚੇ ਮਾਰਗ 'ਤੇ ਚੱਲ ਕੇ ਦੇਸ਼ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਸੂਬਾ ਪੱਧਰੀ ਆਗੂ ਰਣਬੀਰ ਭੱੁਲਰ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੁਆਰਾ ਸ਼ਹੀਦਾਂ ਨੂੰ ਵਿਸਾਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸ਼ਹੀਦਾਂ ਦੇ ਨਾਮ 'ਤੇ ਬਣੇ ਸਥਾਨਾਂ ਨੂੰ ਕੇਂਦਰਿਤ ਬਿੰਦੂ ਵਜੋਂ ਵਿਕਸਿਤ ਕੀਤਾ ਜਾਵੇਗਾ | ਇਸ ਮੌਕੇ ਬਲਰਾਜ ਸਿੰਘ ਕਟੋਰਾ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ ਫ਼ਿਰੋਜ਼ਪੁਰ, ਬਲਾਕ ਪ੍ਰਧਾਨ ਨਰਿੰਦਰ ਗਰੋਵਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਧੂ, ਗਗਨ ਕੰਤੋੜ, ਬੋਹੜ ਸਿੰਘ ਘਾਰੂ, ਹਰਵਿੰਦਰ ਸਿੰਘ ਹਾਂਡਾ, ਦਲੇਰ ਸਿੰਘ ਭੁੱਲਰ, ਗੋਰਾ ਨੱਥੂ ਵਾਲਾ, ਗੋਰਾ ਭੱਦਰੂ, ਸੁਰਜੀਤ ਸਿੰਘ ਭੱਟੀ, ਹਰਜਿੰਦਰ ਸਿੰਘ ਸਿੱਧੂ ਆਦਿ ਵੀ ਹਾਜ਼ਰ ਸਨ |
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)- ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ
(ਰਜਿ) ਫ਼ਿਰੋਜ਼ਪੁਰ ਵਲੋਂ ਪੁੱਡਾ ਕੰਪਲੈਕਸ ਵਿਖੇ ਸ੍ਰੀ ਗਣੇਸ਼ ਡੇਅਰੀ ਨੇੜੇ ਸਿੰਘਜ਼ ਗੈੱਸਟ ਹਾਊਸ 'ਤੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮਾਹਿਰ ਡਾਕਟਰ ਰੌਸ਼ਨ ਲਾਲ ਸੰਤੋਸ਼ੀ ਵਲੋਂ ਸ਼ੂਗਰ ਵਾਲੇ ਮਰੀਜ਼ਾਂ ਨੂੰ ਸ਼ੂਗਰ ਕੰਟਰੋਲ ਕਰਨ ਅਤੇ ਬਚਾਅ ਦੇ ਉਪਾਅ ਦੱਸੇ ਅਤੇ ਲੈਬ ਟੈਕਨੀਸ਼ੀਅਨ ਸੰਨੀ ਮਹਿਤਾ ਵਲੋਂ ਤਕਰੀਬਨ 120 ਲੋਕਾਂ ਦੀ ਸ਼ੂਗਰ ਚੈੱਕ ਕੀਤੀ ਗਈ | ਕੈਂਪ ਵਿਚ ਪਹੁੰਚੇ ਲੋਕਾਂ ਦੀ ਸ਼੍ਰੀ ਗਣੇਸ਼ ਡੇਅਰੀ ਦੇ ਮਾਲਕ ਗੁਲਸ਼ਨ ਕੁਮਾਰ ੳੱੁਪਲ ਨੇ ਚਾਹ, ਲੱਸੀ ਨਾਲ ਸੇਵਾ ਕੀਤੀ ਗਈ | ਇਸ ਮੌਕੇ ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਪ੍ਰਧਾਨ ਯਸ਼ਪਾਲ ਸ਼ਰਮਾ, ਪ੍ਰੋਜੈਕਟ ਇੰਚਾਰਜ ਹਰਜੀਤ ਸਿੰਘ, ਡਾਕਟਰ ਆਰ.ਐਲ. ਸੰਤੋਸ਼ੀ, ਕੁਲਦੀਪ ਰਾਏ, ਦਿਵਾਨ ਚੰਦ, ਗੁਰਪ੍ਰੀਤ ਸਿੰਘ, ਸ਼ਰਨਜੀਤ ਸਿੰਘ ਬੇਦੀ ਆਦਿ ਮੈਂਬਰ ਮੌਜੂਦ ਸਨ |
ਜ਼ੀਰਾ, (ਮਨਜੀਤ ਸਿੰਘ ਢਿੱਲੋਂ)-ਮਹਾਨ ਸ਼ਹੀਦ ਸ: ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜ਼ੀਰਾ ਨੇੜਲੇ ਪਿੰਡ ਬਹਿਕ ਗੁੱਜ਼ਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਜ਼ੀਰਾ ਇੱਕ ਸਮਾਗਮ ਕਰਵਾ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਬੰਧੀ ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਲੈਕਚਰਾਰ ਨਰਿੰਦਰ ਸਿੰਘ ਮੁੱਖ ਮਹਿਮਾਨ, ਸੇਵਾ ਮੁਕਤ ਇੰਸਪੈਕਟਰ ਹਰਜੀਤ ਸਿੰਘ ਅਤੇ ਹਰਵੰਤ ਸਿੰਘ ਵਧਵਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸ਼ਹੀਦ ਊਧਮ ਸਿੰਘ ਦੇ ਜੀਵਨ ਸਬੰਧੀ ਭਾਸ਼ਣ ਦੇ ਕੇ ਕੀਤੀ ਗਈ | ਉਪਰੰਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਜਯੋਤੀ ਬਾਂਸਲ ਅਤੇ ਲੈਕਚਰਾਰ ਨਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਦੀ ਲੋੜ, ਜੋ ਨਸ਼ਾ ਰਹਿਤ, ਦਾਜ ਦਹੇਜ, ਜਾਤ-ਪਾਤ ਅਤੇ ਧਰਮ ਨਿਰਪੱਖ ਹੋਵੇ ਅਤੇ ਸਭ ਧਰਮਾਂ ਦੇ ਲੋਕ ਰਲ ਮਿਲ ਕੇ ਇਕੱਠੇ ਰਹਿਣ ਅਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨ ਤਾਂ ਸਾਡਾ ਦੇਸ਼ ਤਰੱਕੀਆਂ ਦੇ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਅਤੇ ਸਟਾਫ਼ ਵੱਲੋਂ ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਯੋਤੀ ਬਾਂਸਲ, ਲੈਕਚਰਾਰ ਨਰਿੰਦਰ ਸਿੰਘ, ਹਰਜੀਤ ਸਿੰਘ ਵਧਵਾ, ਹਰਵੰਤ ਸਿੰਘ ਵਧਵਾ, ਅਵਤਾਰ ਸਿੰਘ, ਹਰਦੀਪ ਸਿੰਘ, ਸੰਦੀਪ ਸਿੰਘ, ਕਰਮਜੀਤ ਕੌਰ ਆਦਿ ਹਾਜ਼ਰ ਸਨ |
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਗੁਰੂਹਰਸਹਾਏ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਵਰਦੇਵ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਇਸ ਮਹਾਨ ਯੋਧੇ ਦੀ ਵੱਡੀ ਕੁਰਬਾਨੀ ਹੈ, ਜਿਸ ਨੂੰ ਪੰਜਾਬੀ ਕਦੇ ਭੁੱਲਾ ਨਹੀਂ ਸਕਦੇ | ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦ ਜੋ ਆਜ਼ਾਦੀ ਚਾਹੁੰਦੇ ਸੀ, ਪਰ ਅੱਜ ਤੱਕ ਉਹ ਆਜ਼ਾਦੀ ਨਹੀਂ ਮਿਲੀ | ਦੇਸ਼ ਦੇ ਇਸ ਮਹਾਨ ਸ਼ਹੀਦ ਨੇ ਸਾਕੇ ਦਾ ਬਦਲਾ 21 ਸਾਲ ਬਾਅਦ ਲਿਆ ਸੀ ਅਤੇ ਅੱਜ ਦੇ ਦਿਨ ਇਸ ਮਹਾਨ ਸ਼ਹੀਦ ਨੂੰ ਫਾਂਸੀ ਦਿੱਤੀ ਗਈ ਸੀ ਤੇ ਸ਼ਹੀਦ ਦਾ ਦਿਹਾੜਾ ਸਾਡੀਆਂ ਕੌਮ ਹਰ ਵਰ੍ਹੇ ਮਨਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਉਦੋਂ ਹੋਵੇਗੀ, ਜਦ ਅਸੀਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜ ਪਾਵਾਂਗੇ | ਇਸ ਮੌਕੇ ਜਸਪ੍ਰੀਤ ਸਿੰਘ ਮਾਨ ਆਈ.ਟੀ. ਵਿੰਗ ਇੰਚਾਰਜ, ਕਪਿਲ ਕੰਧਾਰੀ, ਮੁਨੀਸ਼ ਕੰਧਾਰੀ, ਗੁਰਬਾਜ਼ ਸਿੰਘ ਦੋਸਾਂਝ ਰੱਤੇਵਾਲਾ ਸਰਕਲ ਪ੍ਰਧਾਨ, ਪ੍ਰੇਮ ਸਚਦੇਵਾ ਸ਼ਹਿਰੀ ਪ੍ਰਧਾਨ, ਸਾਗਰ ਸਚਦੇਵਾ, ਹਰਦੇਵ ਸਰਪੰਚ ਨਿੱਝਰ, ਜਸਵਿੰਦਰ ਸਿੰਘ ਸਰਪੰਚ ਬਾਘੂਵਾਲਾ, ਰੰਮੀ ਭਠੇਜਾ, ਪੰਕਜ ਮੰਡੋਰਾ, ਅਰੁਣ ਧੀਂਗੜਾ, ਕਿ੍ਸ਼ਨ ਲਾਲ ਨੰਬਰਦਾਰ, ਹਰਪਿੰਦਰ ਮਾਨ, ਦਰਸ਼ਨ ਸਿੰਘ ਬਰਾੜ ਮੋਠਾਂ ਵਾਲਾ ਆਦਿ ਹਾਜ਼ਰ ਸਨ |
ਗੁਰੂਹਰਸਹਾਏ, (ਕਪਿਲ ਕੰਧਾਰੀ)- ਜੱਲਿਆਂਵਾਲਾ ਬਾਗ਼ ਦੇ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਕਾਂਗਰਸੀ ਆਗੂਆਂ ਵਲੋਂ ਗੁਰੂਹਰਸਹਾਏ ਦੇ ਸ਼ਹੀਦ ਊਧਮ ਸਿੰਘ ਚੌਕ ਵਿਖੇ ਬਣੇ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦਫ਼ਤਰ ਇੰਚਾਰਜ ਰਾਜਵੀਰ ਸਿੰਘ ਮੌਂਟੀ ਨੇ ਦੱਸਿਆ ਕਿ ਅੱਜ ਦੇ ਦਿਨ ਇਸ ਮਹਾਨ ਸ਼ਹੀਦ ਦੀ ਸ਼ਹਾਦਤ ਹੋਈ ਸੀ, ਜਿਸ ਨੂੰ ਲੈ ਕੇ ਭਾਰਤ ਵਾਸੀ ਇਸ ਮਹਾਨ ਸ਼ਹੀਦ ਨੂੰ ਅੱਜ ਦੇ ਦਿਨ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਦੇ ਸੁਪਨਿਆਂ ਦਾ ਹਾਲੇ ਦੇਸ਼ ਨਹੀਂ ਸਿਰਜਿਆ ਹੈ ਦੇਸ਼ ਤਾਂ ਆਜ਼ਾਦ ਹੋ ਗਿਆ, ਪਰ ਲੋਕ ਅੱਜ ਵੀ ਗ਼ੁਲਾਮੀ ਵਰਗੀ ਜ਼ਿੰਦਗੀ ਜੀਅ ਰਹੇ ਹਨ | ਇਸ ਮੌਕੇ ਸਮੂਹ ਕਾਂਗਰਸੀਆਂ ਵਲੋਂ ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਪਾਲਾ ਬੱਟੀ, ਬਲਦੇਵ ਸਿੰਘ ਸਾਬਕਾ ਸਰਪੰਚ, ਭੀਮ ਕੰਬੋਜ, ਵੇਦ ਪ੍ਰਕਾਸ਼, ਸੁਭਾਸ਼ ਪਿੰਡੀ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਮੌਜੂਦ ਸਨ |
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ)-ਦੇਸ਼ ਦੀ ਆਜ਼ਾਦੀ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸੂਬਾ ਭਰ ਵਿਚ ਯਾਦ ਕਰਦੇ ਹੋਏ ਸ਼ਰਧਾਂਜਲੀ ਸਮਾਰੋਹ ਆਯੋਜਨ ਕੀਤੇ ਜਾਂਦੇ ਹਨ, ਜਿਸ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰ ਵਿਚ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਬਣੇ ਚੌਂਕ ਵਿਚ ਲੱਗੇ ਬੱੁਤ 'ਤੇ ਆਪ ਆਗੂ ਵਿਨੋਦ ਸੋਈ ਨੇ ਸਾਥੀਆਂ ਸਮੇਤ ਫੱੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਆਪ ਆਗੂ ਵਿਨੋਦ ਸੋਈ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਰੱਖਦੇ ਹੋਏ ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲਣਾ ਚਾਹੀਦਾ ਹੈ ਤਾਂ ਜੋ ਦੇਸ਼ ਨੂੰ ਖ਼ੁਸ਼ਹਾਲ ਬਣਾਇਆ ਜਾ ਸਕੇ | ਸ਼ਹੀਦ ਊਧਮ ਸਿੰਘ ਨੂੰ ਫੱੁਲ ਮਾਲਾਵਾਂ ਭੇਟ ਕਰਨ ਤੋਂ ਬਾਅਦ ਹਾਜ਼ਰ ਲੋਕ ਨੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ | ਇਸ ਮੌਕੇ ਅਮਰੀਕ ਸਿੰਘ, ਹੈਪੀ ਹਾਂਡਾ, ਰਵੀ ਸੋਈ, ਬਿੱਟੂ ਸੋਈ, ਐਡ. ਨਵਦੀਪ, ਗਗਨ, ਮੋਹਿੰਦਰ ਸਿੰਘ, ਗੁਰਮੇਜ ਸਿੰਘ, ਅਨਮੋਲ ਦੀਪ, ਲੱਡੂ ਹਲਵਾਈ, ਕਮਲ, ਗੁੱਡੂ ਤੇ ਗਗਨ ਹਾਜ਼ਰ ਸਨ |

ਸੀ. ਬੀ. ਐਸ. ਈ. ਤੇ ਪੀ. ਐਸ. ਈ. ਬੀ. ਵਲੋਂ ਐਲਾਨੇ 12ਵੀਂ ਦੇ ਨਤੀਜੇ ਰਹੇ ਸ਼ਾਨਦਾਰ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)-ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਚ ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕਰਕੇ ਸਫਲਤਾ ਦੇ ਝੰਡੇ ਗੱਡੇ | ਪਿ੍ੰਸੀਪਲ ਮਨੀਸ਼ ਪੰਵਰ ਨੇ ਦੱਸਿਆ ਕਿ ਕਾਮਰਸ ਵਿਸ਼ੇ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਦਾਜ ਮੰਗਣ ਦੇ ਦੋਸ਼ ਵਿਚ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸੀਨੀਅਰ ਪੁਲਿਸ ਕਪਤਾਨ ਨੂੰ ਦਿੱਤੀ ਸ਼ਿਕਾਇਤ ਵਿਚ ਪੂਜਾ ਦੇਵੀ ਵਾਸੀ ਜੰਡ ਵਾਲਾ ਹਨੂਵੰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਗਿ੍ਫ਼ਤਾਰ

ਅਬੋਹਰ, 31 ਜੁਲਾਈ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਕਾਲਾ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚੋਂ ਮਿਲਿਆ ਬੰਬ

ਮਮਦੋਟ, 31 ਜੁਲਾਈ (ਸੁਖਦੇਵ ਸਿੰਘ ਸੰਗਮ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ਸਕੂਲ ਪ੍ਰਸ਼ਾਸਨ ਤੇ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ | ਮੱੁਢਲੀ ਜਾਣਕਾਰੀ ਮੁਤਾਬਿਕ ਨਵੇਂ ਬਣੇ ਉਕਤ ਸਕੂਲ ਦੇ ਗਰਾਊਾਡ ...

ਪੂਰੀ ਖ਼ਬਰ »

ਵਿਧਾਇਕ ਦੇ ਘਰ ਅੰਦਰ ਦਾਖ਼ਲ ਹੋ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕੀਤੀ ਨਾਅਰੇਬਾਜ਼ੀ

ਜ਼ੀਰਾ, 31 ਜੁਲਾਈ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਆਂਗਣਵਾੜੀ ਸੈਂਟਰਾਂ 'ਚ ਮੁੜ 3 ਤੋਂ 6 ਸਾਲ ਦੇ ਬੱਚਿਆਂ ਨੂੰ ਭੇਜਣ, ਸੂਬੇ ਦੀਆਂ ਵਰਕਰਾਂ, ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣਭੱਤਾ ਦੇਣ, ਐਨ.ਜੀ.ਓ. ਅਧੀਨ ਕੰਮ ਕਰਦੀਆਂ ਮੁਲਾਜ਼ਮਾਂ ਨੂੰ ਮੁੱਖ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ. ਵੀ. ਏ. ਦੇ ਨਵੇਂ ਟਰਾਂਸਫ਼ਾਰਮਰ ਦਾ ਕੀਤਾ ਉਦਘਾਟਨ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ 66 ਕੇ.ਵੀ. ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ.ਵੀ.ਏ. ਦੇ ਨਵੇਂ ਟਰਾਂਸਫ਼ਾਰਮਰ ਦਾ ਉਦਘਾਟਨ ਕੀਤਾ, ਜੋ ਕਿ ਲਗਭਗ 2.50 ਕਰੋੜ ਦੀ ਲਾਗਤ ਨਾਲ ਲਗਾਇਆ ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ ਦੋਸ਼ੀ ਕਾਬੂ

ਮੱਲਾਂਵਾਲਾ, 31 ਜੁਲਾਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ ਇੰਸਪੈਕਟਰ ਲਾਲ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹਦ ਰਕਬਾ ਆਸਿਫ਼ ਵਾਲਾ ਵਿਖੇ ਮੌਜੂਦ ਸੀ ਤਾਂ ਦੋ ਨੌਜਵਾਨ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਦੀ ਅਗਵਾਈ 'ਚ 15 ਪਰਿਵਾਰ 'ਆਪ' 'ਚ ਸ਼ਾਮਿਲ

ਮੱਲਾਂਵਾਲਾ, 31 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਨਰੇਸ਼ ਕਟਾਰੀਆ ਦੀ ਸਖ਼ਤ ਮਿਹਨਤ ਸਦਕਾ ਹਲਕਾ ਜ਼ੀਰਾ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ...

ਪੂਰੀ ਖ਼ਬਰ »

ਮੈਡੀਕਲ ਲੈਬ ਟੈਕਨੀਸ਼ੀਅਨ ਰੱਖਣਗੇ 2 ਤੋਂ ਜ਼ਿਲ੍ਹੇ ਭਰ 'ਚ ਕੰਮ ਠੱਪ

ਫ਼ਿਰੋਜ਼ਪੁਰ 31 ਜੁਲਾਈ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਮੈਡੀਕਲ ਲੈਬ ਟੈਕਨੀਸ਼ੀਅਨ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੈਡੀਕਲ ਲੈਬ ਟੈਕਨੀਸ਼ੀਅਨ ਸੋਮਵਾਰ 2 ਅਗਸਤ ਤੋਂ ਕੰਮ ਪੂਰੇ ਦਿਨ ਭਰ ...

ਪੂਰੀ ਖ਼ਬਰ »

ਟੀਨਾ ਸੋਢੀ ਵਲੋਂ ਪਿੰਡੀ 'ਚ ਵਰਕਰ ਮੀਟਿੰਗ

ਗੋਲੂ ਕਾ ਮੋੜ, 31 ਜੁਲਾਈ (ਸੁਰਿੰਦਰ ਸਿੰਘ ਪੁਪਨੇਜਾ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੈਡਮ ਟੀਨਾ ਸੋਢੀ ਲਗਾਤਾਰ ਹਲਕਾ ਗੁਰੂਹਰਸਹਾਏ ਦੇ ਪਿੰਡਾਂ 'ਚ ਪਹੁੰਚ ਕੇ ਲੋਕਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ-ਬੱਲ, ਗੋਰਾ

ਕੁੱਲਗੜ੍ਹੀ, 31 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਕਿੰਦਾ ...

ਪੂਰੀ ਖ਼ਬਰ »

ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਕਾਰਨ ਹਰ ਵਰਗ ਪ੍ਰੇਸ਼ਾਨ-ਹਰਪਿੰਦਰ ਮਾਨ

ਗੁਰੂਹਰਸਹਾਏ, 31 ਜੁਲਾਈ (ਕਪਿਲ ਕੰਧਾਰੀ)- ਆਉਂਦੀਆਂ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖ ਕੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਸੇ ਮੁਹਿੰਮ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਜ਼ੀਰਾ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਜ਼ੀਰਾ, 31 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਅਜੋਕੇ ਦੌਰ ਵਿਚ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਸਾਨੂੰ ਜਦੋਂ ਵੀ ਮੌਕਾ ਮਿਲੇ ਬੂਟੇ ਲਗਾਉਣੇ ਚਾਹੀਦੇ ਹਨ, ਕਿਉਂਕਿ ਪੌਦੇ ਜਿੱਥੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਸਹਾਈ ਹੁੰਦੇ ਹਨ, ਉੱਥੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਖਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 31 ਜੁਲਾਈ (ਤਪਿੰਦਰ ਸਿੰਘ)- ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਹੋਏ ਫ਼ੈਸਲਿਆਂ ਮੁਤਾਬਿਕ ਅੱਜ ਪ੍ਰਧਾਨ ਕਿਰਨਦੀਪ ਕੌਰ ਅਤੇ ਆਗੂਆਂ ਸੰਤੋਸ਼ ਕੁਮਾਰ ਦੀ ਅਗਵਾਈ ਹੇਠ ਇਕੱਤਰ ਹੋ ਕੇ ਖਾਲੀ ਭਾਂਡੇ ਖੜਕਾ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸੇਵਾ-ਮੁਕਤ ਹੋਏ ਦੁਰਗਾ ਪ੍ਰਸਾਦ ਨੂੰ ਡੀ. ਆਰ. ਐਮ. ਅਗਰਵਾਲ ਨੇ ਦਿੱਤੀ ਵਧਾਈ

ਫ਼ਿਰੋਜ਼ਪੁਰ, 31 ਜੁਲਾਈ (ਕੁਲਬੀਰ ਸਿੰਘ ਸੋਢੀ)- ਰੇਲਵੇ ਵਿਭਾਗ ਵਿਚ ਸੇਵਾਦਾਰ ਵਜੋਂ 31 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਬਾਅਦ ਦੁਰਗਾ ਪ੍ਰਸ਼ਾਦ ਸੇਵਾ-ਮੁਕਤ ਹੋ ਗਏ | ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਰਾਜੇਸ਼ ਅਗਰਵਾਲ ਨੇ ਸੇਵਾ-ਮੁਕਤ ਹੋਏ ਦੁਰਗਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਹਵਾਲਾਤੀ ਬੈਰਕ 'ਚੋਂ ਮਿਲੇ ਅੱਧੀ ਦਰਜਨ ਲਾਵਾਰਸ ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਹਵਾਲਾਤੀਆਂ ਦੀ ਇਕ ਬੈਰਕ ਦੀ ਤਲਾਸ਼ੀ ਦੌਰਾਨ ਅੱਧੀ ਦਰਜਨ ਲਾਵਾਰਸ ਮੋਬਾਈਲ ਫ਼ੋਨ ਸਮੇਤ ਬੈਟਰੀਆਂ ਤੇ ਸਿੰਮ ਕਾਰਡ, ਚਾਰਜਰ ਤੇ ਇਕ ਬੈਰਕ ਦੇ ਗੇਟ 'ਤੇ ਖੜੇ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ 'ਆਪ' ਆਗੂ ਗੋਰਾ ਨੇ ਪਾਰਟੀ ਨੀਤੀਆਂ ਪ੍ਰਤੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 31 ਜੁਲਾਈ (ਕੁਲਬੀਰ ਸਿੰਘ ਸੋਢੀ)- ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਪ੍ਰਤੀ ਸੋਚ ਨੂੰ ਘਰ-ਘਰ ਪਹੁੰਚਾਉਣ ਅਤੇ ਬਿਜਲੀ ਗਰੰਟੀ ਸਬੰਧੀ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਅਕਾਲੀ ਸਰਕਾਰ ਆਉਣ 'ਤੇ ਨਸ਼ੇ ਦੇ ਸੌਦਾਗਰਾਂ ਦਾ ਕੀਤਾ ਜਾਵੇਗਾ ਸਫ਼ਾਇਆ-ਜਿੰਦੂ

ਖੋਸਾ ਦਲ ਸਿੰਘ, 31 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਸਾਢੇ ਚਾਰ ਸਾਲਾਂ ਦੇ ਸਮੇਂ ਦੌਰਾਨ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਨੇ ਨਸ਼ੇ ਦਾ ਖ਼ਾਤਮਾ ਕਰਨ ਦੀ ਬਜਾਏ ਆਵਦੇ ਚਹੇਤਿਆਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਦੀ ਖੁੱਲ ...

ਪੂਰੀ ਖ਼ਬਰ »

ਪਿੰਡ 'ਚ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਜਿੰਦੂ ਨੂੰ ਮਿਲ ਰਿਹੈ ਵੱਡਾ ਹੁੰਗਾਰਾ

ਫ਼ਿਰੋਜ਼ਸ਼ਾਹ, 31 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਅਤੇ 2022 ਦੇ ਲਗਪਗ ਤਹਿ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਵਲੋਂ ਹਲਕੇ 'ਚ ਆਰੰਭੇ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਉਨ੍ਹਾਂ ਨੂੰ ਹਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੋਟ ਕਰੋੜ ਕਲਾਂ ਦੇ ਟੋਲ ਪਲਾਜ਼ਾ 'ਤੇ ਮੋਰਚੇ ਨੂੰ ਕੀਤਾ ਹੋਰ ਪ੍ਰਚੰਡ

ਤਲਵੰਡੀ ਭਾਈ, 31 ਜੁਲਾਈ (ਕੁਲਜਿੰਦਰ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕੋਟ ਕਰੋੜ ਕਲਾਂ ਵਿਖੇ ਰਾਸ਼ਟਰੀ ਰਾਜ ਮਾਰਗ ਸਥਿਤ ਟੋਲ ਪਲਾਜ਼ਾ 'ਤੇ ਪੱਕਾ ਧਰਨਾ ਗਿਆ ਗਿਆ ਹੈ, ਜਿਸ ਨੂੰ ਜਥੇਬੰਦੀ ਦੇ ਵੱਖ-ਵੱਖ ਆਗੂਆਂ ਅਤੇ ਇਲਾਕੇ ਦੇ ਕਿਸਾਨਾਂ ਦੀ ...

ਪੂਰੀ ਖ਼ਬਰ »

ਜੈ ਮਿਲਾਪ ਐਸੋਸੀਏਸ਼ਨ ਨੇ ਬੂਟੇ ਲਗਾਏ

ਮੱਲਾਂਵਾਲਾ, 31 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਜੈ ਮਿਲਾਪ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਸਾਰੇ ਜ਼ਿਲੇ੍ਹ ਨੂੰ ਮਿਸ਼ਨ ਵਾਤਾਵਰਨ ਸੰਭਾਲ ਦੇ ਦਿੱਤੇ ਸੱਦੇ 'ਤੇ ਬਲਾਕ ਮੱਲਾਂਵਾਲਾ ਵਲੋਂ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਗੁਰਦੁਆਰਾ ...

ਪੂਰੀ ਖ਼ਬਰ »

50 ਅਵਾਰਾ ਪਸ਼ੂ ਸੰਭਾਲ ਕਮੇਟੀ ਨੇ ਸਿੱਖਾਂ ਵਾਲਾ ਬੀੜ ਗਊਸ਼ਾਲਾ ਨੂੰ ਭੇਜੇ

ਜ਼ੀਰਾ, 31 ਜੁਲਾਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਸਥਾਨਕ ਐਡਵੋਕੇਟ ਤਰੁਨ ਝੱਟਾ ਵੱਲੋਂ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗਠਿਤ ਬੇਸਹਾਰਾ ਪਸ਼ੂ ਸੰਭਾਲ ਕਮੇਟੀ ਨੇ ਤੀਜੇ ਗੇੜ ਵਿਚ ਸ਼ਹਿਰ ਵਿਚ ਫਿਰਦੇ ਬੇਸਹਾਰਾ ਤੇ ਆਵਾਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX