ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਹਲਕਾ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ ਮੁੱਖ ਸਿਆਸੀ ਧਿਰ ਵਜੋਂ ਉੱਭਰੀ 'ਆਪ' ਦਾ ਪ੍ਰਚਾਰ ਪਿਆ ਮੱਠਾ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਬਾਅਦ ਹਲਕੇ ਅੰਦਰ ਸਿਖ਼ਰਾਂ 'ਤੇ ਪੁੱਜਿਆ ਪਾਰਟੀ ਦਾ ਪ੍ਰਚਾਰ ਇਕਦਮ ਸ਼ਾਂਤ ਹੋ ਗਿਆ ਹੈ | ਹਲਕਾ ਇੰਚਾਰਜ ਦੇ ਐਲਾਨ ਤੋਂ ਪਹਿਲਾਂ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਅੱਧੀ ਦਰਜਨ ਤੋਂ ਵੱਧ ਟਿਕਟ ਪ੍ਰਾਪਤੀ ਦੇ ਚਾਹਵਾਨ ਧੂੰਆਂਧਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਮੁਹਿੰਮ ਚਲਾ ਰਹੇ ਸਨ | ਆਮ ਆਦਮੀ ਪਾਰਟੀ ਦੇ ਹਲਕੇ ਵਿਚ ਪ੍ਰਚਾਰ ਤੋਂ ਇੰਝ ਜਾਪਦਾ ਸੀ ਜਿਵੇਂ ਚੋਣ ਪ੍ਰਚਾਰ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਹੁੰਦਾ ਹੈ | ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਅੰਦਰ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੁੱਕੇ ਨੌਜਵਾਨ ਆਗੂ ਸਮਰਬੀਰ ਸਿੰਘ ਰਾਮਪੁਰਾ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ | ਜਦਕਿ ਇਸ ਤੋਂ ਪਹਿਲਾਂ ਭਾਜਪਾ ਛੱਡ ਕੇ ਆਪ ਵਿਚ ਰਲੇ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਦੇ ਆਗੂ ਅਰੁਣ ਵਧਵਾ, ਅਕਾਲੀ ਦਲ ਛੱਡ ਕੇ ਆਪ ਵਿਚ ਰਲੇ ਰਾਏ ਸਿੱਖ ਬਿਰਾਦਰੀ ਨਾਲ ਸਬੰਧਿਤ ਨਰਿੰਦਰ ਪਾਲ ਸਿੰਘ ਸਵਨਾ, ਅਤੁੱਲ ਨਾਗਪਾਲ, ਕੌਂਸਲਰ ਪੂਜਾ ਲੂਥਰਾ, ਹਰਜੀਤ ਸਿੰਘ ਸ਼ਾਹਰੀ ਆਦਿ ਵੱਡੇ ਪੱਧਰ ਤੇ ਪਾਰਟੀ ਪ੍ਰਚਾਰ ਵਿਚ ਜੁਟੇ ਹੋਏ ਸਨ | ਪਾਰਟੀ ਦੇ ਬਿਜਲੀ ਮੁਫ਼ਤ ਦੇ ਐਲਾਨ ਨੂੰ ਲੈ ਕੇ ਸਾਰੇ ਆਗੂ ਫਲੈਕਸ ਬੋਰਡਾਂ ਰਾਹੀਂ ਅਤੇ ਨੁੱਕੜ ਮੀਟਿੰਗਾਂ 'ਤੇ ਵੱਡੇ ਪੱਧਰ ਤੇ ਪ੍ਰਚਾਰ ਕਰ ਰਹੇ ਸਨ | ਅਰੁਣ ਵਧਵਾ, ਅਤੁੱਲ ਨਾਗਪਾਲ ਅਤੇ ਕੌਂਸਲਰ ਪੂਜਾ ਲੂਥਰਾ, ਜੋ ਕਿ ਅਰੋੜਾ ਬਿਰਾਦਰੀ ਨਾਲ ਸਬੰਧਿਤ ਹਨ, ਸ਼ਹਿਰੀ ਵੋਟ ਦੀ ਟੇਕ 'ਤੇ ਟਿਕਟ ਲਈ ਦਾਅਵੇਦਾਰੀ ਜਤਾ ਰਹੇ ਸਨ | ਨਰਿੰਦਰ ਪਾਲ ਸਿੰਘ ਸਵਨਾ ਇਸ ਹਲਕੇ ਦੀ ਸਭ ਤੋਂ ਜ਼ਿਆਦਾ ਵੋਟਰ ਕੇਡਰ ਰਾਏ ਸਿੱਖ ਬਿਰਾਦਰੀ ਦੇ ਨਾਂਅ ਤੇ ਪਾਰਟੀ ਤੋਂ ਟਿਕਟ ਮੰਗ ਰਹੇ ਸਨ, ਜਦੋਂਕਿ ਹਰਜੀਤ ਸਿੰਘ ਸ਼ਾਹਰੀ ਵੀ ਰਾਏ ਸਿੱਖ ਬਿਰਾਦਰੀ ਨਾਲ ਸਬੰਧਿਤ ਹਨ | ਨਵਨਿਯੁਕਤ ਹਲਕਾ ਇੰਚਾਰਜ ਸਮਰਬੀਰ ਸਿੰਘ ਰਾਮਪੁਰਾ 2017 ਦੀਆਂ ਚੋਣਾਂ ਲੜਨ ਦੇ ਮੁੱਦੇ ਨੂੰ ੂ ਲੈ ਕੇ ਇਸ ਵਾਰ ਵੀ ਟਿਕਟ ਲਈ ਆਪਣਾ ਹੱਕ ਜਤਾ ਰਹੇ ਹਨ | ਭਾਵੇਂ ਆਮ ਆਦਮੀ ਪਾਰਟੀ ਦੇ ਸੂਬਾਈ ਸਹਾਇਕ ਕਨਵੀਨਰ ਰਾਘਵ ਚੱਢਾ ਦਾ ਕਹਿਣਾ ਹੈ ਕਿ ਜ਼ਰੂਰੀ ਨਹੀਂ ਕਿ ਹਲਕਾ ਇੰਚਾਰਜ ਹੀ ਉਮੀਦਵਾਰ ਹੋਣਗੇ, ਪਰ ਦੂਸਰੀਆਂ ਸਿਆਸੀ ਪਾਰਟੀਆਂ ਦੀ ਤਰਜ਼ ਨੂੰ ਵੇਖਦਿਆਂ ਲੋਕਾਂ ਵਿਚ ਇਹ ਗੱਲ ਘਰ ਕਰ ਗਈ ਹੈ ਕਿ ਚੋਣਾਂ ਮੌਕੇ ਜੋ ਹਲਕਾ ਇੰਚਾਰਜ ਲਗਾਏ ਜਾ ਰਹੇ ਹਨ, ਉਹ ਹੀ ਉਸੇ ਹਲਕਿਆਂ ਦੇ ਉਮੀਦਵਾਰ ਹੋਣਗੇ | ਜਿਸ ਕਰ ਕੇ ਅੱਧੀ ਦਰਜਨ ਦੇ ਕਰੀਬ ਟਿਕਟ ਪ੍ਰਾਪਤੀ ਦੇ ਚਾਹਵਾਨਾਂ ਨੇ ਆਪਣੀ ਜਨਸੰਪਰਕ ਮੁਹਿੰਮ ਇਕਦਮ ਬੰਦ ਕਰਨ ਨਾਲ ਸਿਆਸੀ ਹਲਕਿਆਂ ਵਿਚ ਚੋਣਾਂ ਦਾ ਸਮਾਂ ਦੂਰ ਲੱਗਣ ਲੱਗਾ ਹੈ | ਸਿਆਸੀ ਹਲਕਿਆਂ ਵਿਚ ਇਹ ਚਰਚਾ ਹੈ ਕਿ ਨਵੇਂ ਬਣੇ ਹਲਕਾ ਇੰਚਾਰਜ ਟਿਕਟ ਮਿਲਣ 'ਤੇ ਆਪਣੇ ਦੂਸਰੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਚੱਲਣ ਵਿਚ ਕਿਤਨਾ ਕੁ ਕਾਮਯਾਬ ਹੁੰਦੇ ਹਨ, ਇਹ ਉਨ੍ਹਾਂ ਦੀ ਚੋਣ ਮੁਹਿੰਮ ਦੇ ਸਫਲਤਾ ਦੇ ਸੰਕੇਤ ਹੋਣਗੇ |

ਸ਼ਿਵਾਲਿਕ ਸਕੂਲ 'ਚ ਅਰੋੜਵੰਸ਼ ਤੇ ਨੇਤਰਦਾਨ ਸੇਵਾ ਸੰਮਤੀ ਵਲੋਂ ਸਿਹਤ ਜਾਂਚ ਕੈਂਪ

ਜਲਾਲਾਬਾਦ, 1 ਅਗਸਤ (ਕਰਨ ਚੁਚਰਾ)-ਸਮਾਜ ਸੇਵੀ ਸੰਸਥਾ ਅਰੋੜਵੰਸ਼ ਸਭਾ ਅਤੇ ਨੇਤਰਦਾਨ ਸੇਵਾ ਸੰਮਤੀ ਜਲਾਲਾਬਾਦ ਵਲੋਂ 35ਵਾਂ ਅੱਖਾਂ ਅਤੇ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ | ਇਸ ਮੌਕੇ ਡਾ. ਅੰਕਿਤ ...

ਪੂਰੀ ਖ਼ਬਰ »

ਪੈਰਾਮੈਡੀਕਲ ਯੂਨੀਅਨ ਦੀ ਹੋਈ ਚੋਣ, ਰਮੇਸ਼ ਲਾਲ ਬਣੇ ਪ੍ਰਧਾਨ

ਜਲਾਲਾਬਾਦ, 1 ਅਗਸਤ (ਕਰਨ ਚੁਚਰਾ)-ਸਿਵਲ ਹਸਪਤਾਲ ਜਲਾਲਾਬਾਦ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਪੈਰਾਮੈਡੀਕਲ ਸਟਾਫ਼ ਵਲੋਂ ਅੱਜ ਇਕ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸੁਨੀਤਾ ਕੰਬੋਜ ਐਮ.ਐਲ.ਟੀ, ਰੇਨੰੂ ਸਟਾਫ਼ ਨਰਸ, ਭੀਮ ਸੈਨ ਹਾਊਸ ਕੀਪਰ ਨੇ ਕੀਤੀ | ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਨੂੰ ਮਾਣ ਭੱਤਾ 800 ਰੁਪਏ ਘੱਟ ਦੇ ਕੇ ਸਰਕਾਰ ਨੇ ਕੀਤਾ ਧੋਖਾ-ਪਰਮਜੀਤ ਕੌਰ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਮਿਡ-ਡੇ-ਮੀਲ ਕੁੱਕਾਂ ਦਾ ਮਾਨ ਭੱਤਾ ਸਰਕਾਰ ਨੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੂੰ 2200 ਰੁਪਏ ਦਿੱਤਾ ਜਾ ਰਿਹਾ ਹੈ, ਜੋ ਕਿ ਸਰਾਸਰ ਧੋਖਾ ਹੈ | ਉਕਤ ਸ਼ਬਦ ਮਿਡ ਡੇ ਮੀਲ ਕੁੱਕ ਯੂਨੀਅਨ ਦੀ ਸੂਬਾ ...

ਪੂਰੀ ਖ਼ਬਰ »

'ਸਵੱਛਤਾ ਸੰਕਲਪ ਦੇਸ਼ ਕਾ' ਤਹਿਤ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਗਈ ਸਫ਼ਾਈ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ ਵਿਕਾਸਦੀਪ ਚੌਧਰੀ, ਪ੍ਰੋਜੈਕਟ ਡਾਇਰੈਕਟਰ ਡਾ. ਪੂਰਨ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਪੂਨਮ ਭਟਨਾਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨੇਟਰੀ ਇੰਸਪੈਕਟਰ ਜਗਦੀਪ ਸਿੰਘ, ਸੈਨੇਟਰੀ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਮੰਦਰ 'ਚ 160 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸਤਨਾਮ ਧਰਮ ਗੀਤਾ ਭਵਨ ਮੰਦਿਰ ਫ਼ਾਜ਼ਿਲਕਾ ਵਿਚ ਤਿੰਨ ਦਿਨਾ ਰਾਸ਼ਨ ਵੰਡ ਪ੍ਰੋਗਰਾਮ ਸੰਪੰਨ ਹੋਇਆ, ਜਿਸ ਵਿਚ ਹਰ ਮਹੀਨੇ ਦੀ ਤਰ੍ਹਾਂ ਜ਼ਰੂਰਤਮੰਦ, ਕਮਜ਼ੋਰ, ਵਿਕਲਾਂਗ ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ | ...

ਪੂਰੀ ਖ਼ਬਰ »

ਗੁ: ਸਿੰਘ ਸਭਾ ਵਿਖੇ ਅੰਮਿ੍ਤ ਵਰਖਾ ਗੁਰਮਤਿ ਸਮਾਗਮ ਕਰਵਾਇਆ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਵਲ਼ੋਂ ਮੀਟਿੰਗ ਦੌਰਾਨ ਪਾਏ ਗਏ ਮਤੇ ਅਨੁਸਾਰ ਹਰ ਮਹੀਨੇ ਦੇ ਅਖੀਰਲੇ ਐਤਵਾਰ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ 'ਅੰਮਿ੍ਤ ਵਰਖਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਦੂਸਰਾ ਖ਼ੂਨਦਾਨ ਕੈਂਪ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕੀ ਕਮੇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਦੇ ਨਾਲ ਦੂਸਰਾ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਵੇਰੇ ਸਾਢੇ 8 ਵਜੇ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਕੇ ਹੋਈ | ...

ਪੂਰੀ ਖ਼ਬਰ »

ਲਾਪਤਾ ਪਰਵਿੰਦਰ ਸਿੰਘ ਦੀ ਲਾਸ਼ ਨਹਿਰ 'ਚੋਂ ਮਿਲੀ

ਅਬੋਹਰ, 1 ਅਗਸਤ (ਸੁਖਜੀਤ ਸਿੰਘ ਬਰਾੜ)-ਬੀਤੇ ਦੋ ਦਿਨ ਤੋਂ ਲਾਪਤਾ ਸਥਾਨਕ ਚੰਡੀਗੜ੍ਹ ਮੁਹੱਲੇ ਦੇ ਵਸਨੀਕ ਤੇ ਬਾਰ ਐਸੋਸੀਏਸ਼ਨ ਦੇ ਕਰਮਚਾਰੀ ਪਰਵਿੰਦਰ ਸਿੰਘ ਪੱੁਤਰ ਬੂਟਾ ਸਿੰਘ ਦੀ ਲਾਸ਼ ਅੱਜ ਸਵੇਰੇ ਇਲਾਕੇ ਦੇ ਪਿੰਡ ਦੌਲਤਪੁਰਾ ਨੇੜਿਓ ਨਹਿਰ 'ਚ ਤੈਰਦੀ ਹੋਈ ਮਿਲੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ 21 ਬੋਤਲ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਵਾਸੀ ਸ਼ਤੀਰਵਾਲਾ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 1 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਇਕ ਔਰਤ ਦੇ ਬਿਆਨਾਂ 'ਤੇ ਉਸ ਨਾਲ ਕਥਿਤ ਤੌਰ 'ਤੇ ਅਸ਼ਲੀਲ ਹਰਕਤਾਂ ਕਰਨ ਦੇ ਸਬੰਧ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਜਬਰ ਜਨਾਹ ਦੀ ਕੋਸ਼ਿਸ਼ ਦੀ ਸ਼ਿਕਾਰ ਹੋਈ ਔਰਤ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਨੇ ਪੂਰੇ ਪਰਿਵਾਰ ਨੂੰ ਕਰਾਸ ਕੇਸ 'ਚ ਫਸਾਇਆ

ਮੰਡੀ ਲਾਧੂਕਾ, 1 ਅਗਸਤ (ਰਾਕੇਸ਼ ਛਾਬੜਾ)- ਪਿੰਡ ਲਾਧੂਕਾ ਵਿਚ ਜਬਰ ਜਨਾਹ ਦੀ ਕੋਸ਼ਿਸ਼ ਦੀ ਸ਼ਿਕਾਰ ਹੋਈ ਔਰਤ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲਿਸ ਨੇ ਪੂਰੇ ਪਰਿਵਾਰ ਤੇ ਕਰਾਸ ਮੁਕੱਦਮਾ ਦਰਜ ਕਰਕੇ ਪੀੜਤਾ ਅਤੇ ਉਸਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਬਜਾਏ ਕਾਨੂੰਨ ...

ਪੂਰੀ ਖ਼ਬਰ »

ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਜਲਾਲਾਬਾਦ, 1 ਅਗਸਤ (ਕਰਨ ਚੁਚਰਾ)-ਥਾਣਾ ਵੈਰੋਕਾ ਪੁਲਿਸ ਨੇ ਇਕ ਪਿੰਡ ਢਾਬ ਖ਼ੁਸ਼ਹਾਲ ਜੋਈਆ ਨਜ਼ਦੀਕ ਇਕ ਬਿਨਾ ਨੰਬਰੀ ਮੋਟਰਸਾਈਕਲ ਸਵਾਰ ਤੋਂ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ 15,22,61,85 ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਬਰਾਮਦ ਕਰਵਾਉਣ ਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਪਿਤਾ ਨੇ ਕੀਤੀ ਮੰਗ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਦੇ ਵਾਸੀ ਵਲ਼ੋਂ ਆਪਣੀ ਨਾਬਾਲਗ ਧੀ ਨੂੰ ਬਰਾਮਦ ਕਰਨ ਅਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਗੁਹਾਰ ਪੰਜਾਬ ਪੁਲਿਸ ਕੋਲ ਲਗਾਈ ਹੈ | ਗੱਲਬਾਤ ਕਰਦੇ ਹੋਏ ਪਿੰਡ ਬਾਹਮਣੀ ਵਾਲਾ ...

ਪੂਰੀ ਖ਼ਬਰ »

ਹਰਿਆਲੀ ਫ਼ਾਜ਼ਿਲਕਾ ਸੰਸਥਾ ਨੇ ਆਈ.ਟੀ.ਆਈ. 'ਚ ਲਗਾਏ ਬੂਟੇ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਜੁਟੀ ਸੰਸਥਾ ਹਰਿਆਲੀ ਫ਼ਾਜ਼ਿਲਕਾ ਵਲੋਂ ਆਲਮ ਸ਼ਾਹ ਰੋਡ ਤੇ ਸਥਿਤ ਆਈ.ਟੀ.ਆਈ. ਦੇ ਚੇਅਰਮੈਨ ਇਜ. ਰਕੇਸ਼ ਭੁਸਰੀ ਦੀ ਪ੍ਰਧਾਨਗੀ ਹੇਠ ਬੂਟਾ ਰੋਪਣ ਕੀਤਾ ਗਿਆ ...

ਪੂਰੀ ਖ਼ਬਰ »

ਕਰਨਵੀਰ ਇੰਦੌਰਾ ਨੇ ਕੀਤਾ ਹਲਕਾ ਬੱਲੂਆਣਾ ਦੇ ਪਿੰਡਾਂ ਦਾ ਦੌਰਾ

ਅਬੋਹਰ, 1 ਅਗਸਤ (ਕੁਲਦੀਪ ਸਿੰਘ ਸੰਧੂ)-ਐਸ.ਸੀ. ਕਮਿਸ਼ਨ ਦੇ ਸਾਬਕਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਕਰਨਵੀਰ ਇੰਦੌਰਾ ਵਲੋਂ ਹਲਕੇ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਦੇ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਭਾਗੂ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸਰਤਾਜਪ੍ਰੀਤ ਸਿੰਘ ਤਾਜੀ ਤੇ ਬੱਬੂ ਜੈਮਲ ਵਾਲਾ ਨੇ ਵੱਖ-ਵੱਖ ਪਿੰਡਾਂ 'ਚ ਜਾ ਕੇ ਅਕਾਲੀ ਆਗੂਆਂ ਨਾਲ ਕੀਤੀਆਂ ਮੀਟਿੰਗਾਂ

ਮੰਡੀ ਲਾਧੂਕਾ, 1 ਅਗਸਤ (ਮਨਪ੍ਰੀਤ ਸਿੰਘ ਸੈਣੀ)-ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਦੇ ਪ੍ਰਧਾਨ ਸਰਤਾਜਪ੍ਰੀਤ ਸਿੰਘ ਤਾਜੀ ਅਤੇ ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦੇ ਸੀਨੀਅਰ ਆਗੂ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਇਲਾਕੇ ...

ਪੂਰੀ ਖ਼ਬਰ »

ਵਿਧਵਾ ਭਲਾਈ ਸੰਸਥਾ ਨੇ ਵੰਡਿਆ ਮਹੀਨੇਵਾਰ ਰਾਸ਼ਨ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਵਿਚ ਵਿਧਵਾ ਬੇਸਹਾਰਾ ਅਤੇ ਲੋੜਵੰਦ ਔਰਤਾਂ ਲਈ ਕੰਮ ਕਰ ਰਹੀ ਵਿਧਵਾ ਭਲਾਈ ਸੰਸਥਾ ਵਲ਼ੋਂ ਹਰ ਮਹੀਨੇ ਰਾਸ਼ਨ ਵੰਡਣਾ ਲਗਾਤਾਰ ਜਾਰੀ ਹੈ | ਅੱਜ ਮਹੀਨੇ ਦੇ ਪਹਿਲੇ ਐਤਵਾਰ ਸਥਾਨਕ ਫ਼ਿਰੋਜਪੁਰ ਸੜਕ ਤੇ ਸਥਿਤ ਰਾਮ ...

ਪੂਰੀ ਖ਼ਬਰ »

ਸ਼੍ਰੇਆ ਗੁਪਤਾ 12ਵੀਂ ਦੀ ਨਾਨ-ਮੈਡੀਕਲ ਪ੍ਰੀਖਿਆ 'ਚ ਫ਼ਾਜ਼ਿਲਕਾ ਜ਼ਿਲ੍ਹੇ 'ਚ ਰਹੀ ਪਹਿਲੇ ਸਥਾਨ 'ਤੇ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂ ਵਾਲੀ ਦੀ ਵਿਦਿਆਰਥਣ ਸ਼੍ਰੇਆ ਗੁਪਤ ਪੁੱਤਰ ਧਰਮਿੰਦਰ ਗੁਪਤਾ ਨੇ ਨਾਨ ਮੈਡੀਕਲ ਗਰੁੱਪ 'ਚੋਂ 98 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ-19 ਦੇ ਮੱਦੇਨਜ਼ਰ 10 ਤੱਕ ਲਾਗੂ ਰਹਿਣਗੇ ਬੰਦਸ਼ਾਂ ਦੇ ਹੁਕਮ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਕੋਵਿਡ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ: ਅਰਵਿੰਦ ਪਾਲ ਸਿੰਘ ਸੰਧੂ ਨੇ 10 ਅਗਸਤ 2021 ਤੱਕ ਲਈ ਕੋਵਿਡ ਬੰਦਸ਼ਾਂ ਸਬੰਧੀ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅੰਦਰ ਉਨ੍ਹਾਂ ਕਿਹਾ ਕਿ ਸਾਰੇ ਸਕੂਲ 2 ਅਗਸਤ 2021 ਤੋਂ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, 1 ਅਗਸਤ (ਕਰਨ ਚੁਚਰਾ)-ਸਥਾਨਕ ਗੁਰੂ ਰਾਮਦਾਸ ਬੀ.ਐਡ ਕਾਲਜ 'ਚ ਐਮ.ਐਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਦਿਆਰਥਣ ਸੋਫੀਆ ਪੁੱਤਰੀ ਪਰਮਾਨੰਦ ਛਾਬੜਾ ਨੇ 82.60% ਅੰਕ ਲੈ ਕੇ ਪਹਿਲਾਂ ਸਥਾਨ,ਸੋਨਮ ਮਿੱਡਾ ਪੱੁਤਰੀ ਮੁਕੇਸ਼ ...

ਪੂਰੀ ਖ਼ਬਰ »

ਵਿਧਵਾ ਭਲਾਈ ਸੰਸਥਾ ਨੇ ਵੰਡਿਆ ਮਹੀਨੇਵਾਰ ਰਾਸ਼ਨ

ਜਲਾਲਾਬਾਦ, 1 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਵਿਚ ਵਿਧਵਾ ਬੇਸਹਾਰਾ ਅਤੇ ਲੋੜਵੰਦ ਔਰਤਾਂ ਲਈ ਕੰਮ ਕਰ ਰਹੀ ਵਿਧਵਾ ਭਲਾਈ ਸੰਸਥਾ ਵਲ਼ੋਂ ਹਰ ਮਹੀਨੇ ਰਾਸ਼ਨ ਵੰਡਣਾ ਲਗਾਤਾਰ ਜਾਰੀ ਹੈ | ਅੱਜ ਮਹੀਨੇ ਦੇ ਪਹਿਲੇ ਐਤਵਾਰ ਸਥਾਨਕ ਫ਼ਿਰੋਜਪੁਰ ਸੜਕ ਤੇ ਸਥਿਤ ਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਐਸ.ਐਮ.ਐਲ. ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਲੀਗਲ ਸੇਵਾਵਾਂ ਅਥਾਰਿਟੀ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੁਹਾਲੀ ਤੋਂ ਆਈ ਐੱਸ.ਐਮ.ਐਲ. ਵੈਨ ਨੂੰ ਮਾਣਯੋਗ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ

ਅਬੋਹਰ, 1 ਅਗਸਤ (ਸੁਖਜੀਤ ਸਿੰਘ ਬਰਾੜ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਅੱਜ ਬੱਸ ਅੱਡੇ ਸਾਹਮਣੇ ਸਥਿਤ ਦਫ਼ਤਰ ਵਿਖੇ ਹੋਈ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੁਲਾਜ਼ਮ ਸੰਘਰਸ਼ ਕਮੇਟੀ ਜੋ ਕਿ ਪੀੜਤਾਂ ਦੀ ...

ਪੂਰੀ ਖ਼ਬਰ »

ਜੇਕਰ ਪਾਰਟੀ ਨੇ ਜ਼ਿੰਮੇਵਾਰੀ ਦਿੱਤੀ ਤਾਂ ਹਲਕੇ ਦੀ ਨੁਹਾਰ ਬਦਲਾਂਗੇ-ਬੀਬੀ ਰਾਜਿੰਦਰ ਕੌਰ

ਬੱਲੂਆਣਾ, 1 ਅਗਸਤ (ਜਸਮੇਲ ਸਿੰਘ ਢਿੱਲੋਂ)-ਪਾਰਟੀ ਵਲੋਂ ਦਿੱਤੀ ਹਰ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੇ ਅਤੇ ਹਲਕੇ ਦੀ ਨੁਹਾਰ ਬਦਲਾਂਗੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੀ ਸੀਨੀਅਰ ਅਤੇ ਮਿਹਨਤੀ ਆਗੂ ਬੀਬੀ ਰਾਜਿੰਦਰ ਕੌਰ ਨੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX