ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਰੂਪਨਗਰ

ਟਰੇਡ ਯੂਨੀਅਨ ਸੈਂਟਰ ਵਲੋਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੈਮੀਨਾਰ

ਰੂਪਨਗਰ, 1 ਅਗਸਤ (ਸਤਨਾਮ ਸਿੰਘ ਸੱਤੀ)-ਟਰੇਡ ਯੂਨੀਅਨ ਸੈਂਟਰ ਜ਼ਿਲ੍ਹਾ ਰੂਪਨਗਰ ਵਲੋਂ ਸਾਹਨੀ ਹਾਲ ਰੂਪਨਗਰ ਵਿਖੇ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਵਸ ਮੌਕੇ, ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ 90ਵੇਂ ਸ਼ਹੀਦੀ ਦਿਵਸ (23 ਮਾਰਚ 2021), ਸ਼ਹੀਦ ਕਾਂਸ਼ੀ ਰਾਮ (ਮੜੋਲੀ) ਦੇ 106ਵੇਂ ਸ਼ਹੀਦੀ ਦਿਵਸ (27 ਮਾਰਚ 2021), ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿਚ 135ਵੇਂ ਮਜ਼ਦੂਰ ਦਿਵਸ (1 ਮਈ 2021) ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 125ਵੇਂ ਜਨਮ ਦਿਵਸ (24 ਮਈ 2021) ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਆਜ਼ਾਦੀ ਖ਼ਾਤਰ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੂਰਬੀਰਾਂ ਅਤੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਦੀ ਆਹੂਤੀ ਦੇਣ ਵਾਲੇ ਕਿਸਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਸੈਮੀਨਾਰ ਦੀ ਪ੍ਰਧਾਨਗੀ ਬੀ.ਐਸ. ਸੈਣੀ ਨੇ ਕੀਤੀ | ਜਨਰਲ ਸਕੱਤਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਜਨਤਕ ਤੌਰ 'ਤੇ ਸਾਂਝਾ ਪਲੇਟਫ਼ਾਰਮ ਬਣਾ ਕੇ ਅਤੇ ਆਮ ਪਬਲਿਕ ਨੂੰ ਜਾਗਰੂਕ ਕਰਕੇ ਇਸ ਕਰੱਪਟ ਸਿਸਟਮ ਵਿਰੁੱਧ ਸੰਘਰਸ਼ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਆਵਾਜ਼ ਉਠਾਈ ਕਿ ਸਰਮਾਏਦਾਰ ਪਾਰਟੀਆਂ ਦੇ ਰਾਜਨੀਤਿਕ ਲੋਕ ਚੋਣਾਂ ਵਿਚ ਪੈਸੇ ਦੀ ਦੁਰਵਰਤੋਂ ਰਾਹੀਂ ਸ਼ਰਾਬ, ਕਰੋੜਾਂ ਰੁਪਏ ਖ਼ਰਚ ਕਰਕੇ ਸੱਤਾ 'ਤੇ ਕਾਬਜ਼ ਹੋ ਜਾਂਦੇ ਹਨ ਅਤੇ ਅਫ਼ਸਰਸ਼ਾਹੀ ਨਾਲ ਨਾਪਾਕ ਗੱਠਜੋੜ ਬਣਾ ਕੇ ਦੇਸ਼ ਦੇ ਸੰਵਿਧਾਨ ਦੀ ਪਾਲਣਾ ਕਰਕੇ ਲੋਕ ਸੇਵਾ ਕਰਨ ਦੀ ਬਜਾਏ ਭਿ੍ਸ਼ਟਾਚਾਰ ਦੀ ਵਗਦੀ ਗੰਗਾ ਵਿਚ ਤਾਰੀਆਂ ਲਾਉਂਦੇ ਹਨ ਜਿਸ ਕਰਕੇ ਇੰਨਸਾਫ ਆਮ ਜਨਤਾ ਦੇ ਵੱਸ ਤੋਂ ਬਾਹਰ ਹੋ ਗਿਆ ਹੈ, ਜਿਸ ਵਿਰੁੱਧ ਜਨਤਕ ਸੰਘਰਸ਼ ਸਮੇਂ ਦੀ ਲੋੜ ਬਣ ਗਈ ਹੈ | ਸੈਮੀਨਾਰ ਨੂੰ ਰਮੇਸ਼ ਗੋਇਲ, ਡਾ. ਆਰ.ਐਸ. ਪਰਮਾਰ, ਜੀ.ਐਸ. ਬਿੰਦਰਾ, ਯੂਥ ਆਗੂ ਅਜਮੇਰ ਸਿੰਘ ਸਰਪੰਚ ਲੋਦੀਮਾਜਰਾ, ਯੂਥ ਆਗੂ ਨਵੀਨ ਦਰਦੀ, ਇਕਬਾਲ ਸਿੰਘ ਰਾਏ, ਮਾਸਟਰ ਬਲਦੇਵ ਸਿੰਘ ਭਾਉਵਾਲ (ਨੂਰਪੁਰ ਬੇਦੀ), ਸੁਰਜਣ ਸਿੰਘ, ਗੁਰਮੁਖ ਸਿੰਘ ਲੌਂਗੀਆਂ, ਪ੍ਰਦੁਮਣ ਸਿੰਘ, ਅਵਤਾਰ ਸਿੰਘ ਲੋਦੀਮਾਜਰਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਗੁਰਨਾਮ ਸਿੰਘ ਔਲਖ, ਚਰਨਜੀਤ ਸਿੰਘ ਸੇਵਾਮੁਕਤ ਬੀ.ਡੀ.ਪੀ.ਓ., ਸੁਖਦਰਸ਼ਨ ਸਿੰਘ ਸਾਬਕਾ ਯੂਥ ਕੋਆਰਡੀਨੇਟਰ, ਜਗਦੀਪ ਕੌਰ ਢੱਕੀ, ਕੇਵਲ ਸਿੰਘ ਜਨਰਲ ਸਕੱਤਰ, ਦਿਨੇਸ਼ ਚੱਢਾ, ਵਿਜੇ ਲਕਸ਼ਮੀ ਨੇ ਸੰਬੋਧਨ ਕੀਤਾ | ਅਜਮੇਰ ਸਿੰਘ ਸਰਪੰਚ, ਗਰਾਮ ਪੰਚਾਇਤ ਲੋਦੀਮਾਜਰਾ ਅਤੇ ਸ੍ਰੀ ਪ੍ਰਦੁਮਣ ਸਿੰਘ ਸਾਬਕਾ ਵਾਈਸ ਪ੍ਰਧਾਨ ਆਲ ਇੰਡੀਆ ਸਟੇਟ ਬੈਂਕ ਆਫ਼ ਪਟਿਆਲਾ ਵਲੋਂ ਮਤਾ ਪੇਸ਼ ਦੋਵੇਂ ਮਤੇ ਗੁਰਮੁੱਖ ਸਿੰਘ ਲੌਂਗੀਆਂ ਸਾਬਕਾ ਮੈਨੇਜਰ ਸਟੇਟ ਬੈਂਕ ਆਫ਼ ਪਟਿਾਲਾ ਵਲੋਂ, ਸ਼ਹੀਦ ਊਧਮ ਸਿੰਘ ਅਮਰ ਰਹੇ ਦੇ ਨਾਅਰੇ ਨਾਲ ਹਾਊਸ ਕੋਲੋਂ ਪਾਸ ਕਰਵਾਏ ਗਏ ਅਤੇ ਡਾਕ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਵੀਂ ਦਿੱਲੀ ਨੂੰ ਭੇਜੇ ਗਏ ਅਤੇ ਇਨ੍ਹਾਂ ਦੀ ਇੱਕ-ਇੱਕ ਕਾਪੀ ਸੰਯੁਕਤ ਕਿਸਾਨ ਮੋਰਚਾ ਨੂੰ ਜਾਣਕਾਰੀ ਹਿੱਤ ਭੇਜੀ ਗਈ | ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਅਤੇ ਬਿਜਲੀ ਐਕਟ 2020 ਲਾਗੂ ਹੋਣ ਨਾਲ ਦੇਸ਼ ਦਾ ਖੇਤੀ ਸੈਕਟਰ ਤਬਾਹ ਹੋ ਜਾਵੇਗਾ ਅਤੇ ਬਿਜਲੀ ਹੋਰ ਮਹਿੰਗੀ ਹੋ ਆਮ ਗਰੀਬ ਲੋਕਾਂ ਦੇ ਵੱਸ ਤੋਂ ਬਾਹਰ ਹੋ ਜਾਵੇਗੀ | ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਵਲੋਂ ਖੇਤੀ ਨਾਲ ਸਬੰਧਿਤ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਅਤੇ ਬਿਜਲੀ ਸੋਧ ਐਕਟ 2020, ਦੇਸ਼ ਹਿੱਤ ਵਿਚ ਵਾਪਸ ਲਏ ਜਾਣ ਅਤੇ ਕਿਸਾਨ ਅੰਦੋਲਨ ਖਤਮ ਕਰਵਾਇਆ ਜਾਵੇ |

ਸੰਤ ਭੂਰੀ ਵਾਲੇ ਸੰਪਰਦਾਇ ਵਲੋਂ ਦਿੱਤੀਆਂ ਸਿੱਖਿਆਵਾਂ ਅਤੇ ਸੇਵਾਵਾਂ ਨਾਲ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਹੋ ਰਿਹੈ -ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਨਿੱਕੂਵਾਲ)-ਸੰਤ ਭੂਰੀਵਾਲੇ ਸੰਪਰਦਾਇ ਵਲੋਂ ਮਾਨਵਤਾ ਦੇ ਕਲਿਆਣ ਲਈ ਦਿੱਤੀਆਂ ਸਿੱਖਿਆਵਾਂ ਅਤੇ ਸ਼ਰਧਾਲੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅੱਜ ਦੇ ਸਮੇਂ ਵਿਚ ਨਵੀਂ ਪੀੜ੍ਹੀ ਦਾ ਮਾਰਗਦਰਸ਼ਨ ਕਰਨ ਵਿਚ ਮਹੱਤਵਪੂਰਨ ...

ਪੂਰੀ ਖ਼ਬਰ »

ਪਿੰਡ ਹਰੀਪੁਰ ਦੀ ਹੱਦ ਦੇ ਨਾਲ ਕੰਡਾ ਲਗਾਉਣ 'ਤੇ ਪਿੰਡ ਵਾਸੀਆਂ ਵਲੋਂ ਵਿਰੋਧ

ਕਾਹਨਪੁਰ ਖੂਹੀ, 1 ਅਗਸਤ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ-ਭੰਗਲਾਂ ਮਾਰਗ 'ਤੇ ਸਥਿਤ ਪਿੰਡ ਹਰੀਪੁਰ ਦੀ ਹੱਦ ਦੇ ਨਾਲ ਪੈਂਦੀ ਖੱਡ ਵਿਚ ਗੁੰਡਾ ਟੈਕਸ (ਰਿਆਲਟੀ ਵਾਲੇ) ਵਲੋਂ ਕੰਡਾ ਲਗਾਉਣ ਨੂੰ ਲੈ ਕੇ ਹਰੀਪੁਰ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਕਜੌਲੀ ਅੱਗੇ ਸੜਕ 'ਚ ਪਏ ਟੋਏ, ਪਿੰਡ ਵਾਸੀ ਪ੍ਰੇਸ਼ਾਨ

ਮੋਰਿੰਡਾ, 1 ਅਗਸਤ (ਕੰਗ)-ਸਰਕਾਰੀ ਮਿਡਲ ਸਕੂਲ ਕਜੌਲੀ ਅੱਗੇ ਸੜਕ ਵਿਚ ਪਏ ਡੂੰਘੇ ਟੋਇਆਂ ਕਾਰਨ ਪਿੰਡ ਵਾਸੀ ਕਾਫ਼ੀ ਪ੍ਰੇਸ਼ਾਨ ਹਨ | ਪਿਛਲੇ ਦਿਨੀਂ ਪਏ ਮੀਂਹ ਕਾਰਨ ਇਨ੍ਹਾਂ ਟੋਇਆਂ 'ਚ ਪਾਣੀ ਖੜ੍ਹ ਗਿਆ ਜਿਸ ਨਾਲ ਆਵਾਜਾਈ 'ਚ ਹੋਰ ਵੀ ਪ੍ਰੇਸ਼ਾਨੀ ਖੜ੍ਹੀ ਹੋ ਗਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਨੇ ਪੁਲਿਸ ਥਾਣਾ 'ਚ ਲਗਾਏ ਬੂਟੇ

ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਜੇ. ਐਸ. ਨਿੱਕੂਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਲੈ ਕੇ ਚਲਾਈ ਜਾ ਰਹੀ ਵਾਤਾਵਰਨ ਸਭਾਲ ਮੁਹਿੰਮ ਤਹਿਤ ਸਥਾਨਕ ਪੁਲਿਸ ਥਾਣਾ 'ਚ ਬੂਟੇ ਲਗਾਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ

ਮੋਰਿੰਡਾ, 1 ਅਗਸਤ (ਕੰਗ)-ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਕਿ੍ਸ਼ਨ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 2 ਅਗਸਤ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਾਤਮਾ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ-ਧਰਨਾ ਕੱਲ੍ਹ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰਜ਼ ਯੂਨੀਅਨ ਸ਼ਾਖਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਜਮੇਰ ਸਿੰਘ ਸਲੇਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਰੋਸ ਜਤਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਨੇ 24-5-2021ਨੂੰ ਇੱਕ ...

ਪੂਰੀ ਖ਼ਬਰ »

85 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਅਤੇ ਪੰਜਾਬ ਪੁਲਿਸ ਦੇ ਟਰੈਫਿਕ ਵਿਭਾਗ ਵਲੋਂ ਅੱਜ ਸਥਾਨਕ ਸਰਹਿੰਦ ਨਹਿਰ ਦੇ ਪੁੱਲ 'ਤੇ ਲਗਾਏ ਨਾਕੇ ਦੌਰਾਨ 50 ਅਤੇ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ 35 ਵਿਅਕਤੀਆਂ ...

ਪੂਰੀ ਖ਼ਬਰ »

ਤਹਿਸੀਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਪਟਵਾਰੀਆਂ ਅਤੇ ਕਾਨੂੰਗੋਆ ਦਾ ਧਰਨਾ ਰਿਹਾ ਜਾਰੀ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਦੀ ਰੈਵਨਿਯੂ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਚ ਗਗਨਦੀਪ ਸਿੰਘ ਬੈਂਸ ਪ੍ਰਧਾਨ ਸ੍ਰੀ ਚਮਕੌਰ ਸਾਹਿਬ ਅਤੇ ਤਹਿਸੀਲ ਮੋਰਿੰਡਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਪੰਚਾਂ ਨੂੰ ਬਕਾਇਆ ਮਾਣ ਭੱਤਾ ਤੁਰੰਤ ਜਾਰੀ ਕੀਤਾ ਜਾਵੇ-ਪੰਚਾਇਤ ਯੂਨੀਅਨ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਵਲੋਂ ਸਰਪੰਚਾਂ ਨੂੰ ਦਿੱਤਾ ਜਾਂਦਾ ਮਾਣ ਭੱਤਾ ਪਿਛਲੇ ਕਰੀਬ ਕਈ ਵਰਿ੍ਹਆਂ ਤੋਂ ਬਿਲਕੁਲ ਬੰਦ ਹੈ | ਜਿਸ ਦੀ ਉਡੀਕ ਕਰਦੇ ਸਰਪੰਚਾਂ ਦਾ ਕਹਿਣਾ ਹੈ ਕਿ ਅੱਜ ਸਰਕਾਰ ਆਪਣੇ ਵਜ਼ੀਰਾਂ ਦੇ ਮਾਣ ਭੱਤਿਆਂ ...

ਪੂਰੀ ਖ਼ਬਰ »

ਅੱਠਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 1ਅਗਸਤ (ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਤਾ ਸਾਹਿਬ ਕੌਰ ਮਹਿਲਾ ਮੰਡਲ ਵਲੋਂ 2 ਅਗਸਤ ਨੂੰ ਅੱਠਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿ ਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਪਿੰਡ ...

ਪੂਰੀ ਖ਼ਬਰ »

ਵਾਟਰ ਸਪਲਾਈ ਮਹਿਕਮੇ ਦੇ ਖ਼ਿਲਾਫ਼ ਮੁਹੱਲਾ ਵਾਸੀ ਸੜਕਾਂ 'ਤੇ ਉਤਰਨ ਲਈ ਹੋਏ ਤਿਆਰ

ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਜੇ. ਐਸ. ਨਿੱਕੂਵਾਲ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 5 ਦੇ ਮੁਹੱਲਾ ਵਾਸੀ ਜਲ ਸਪਲਾਈ ਮਹਿਕਮਾ ਦੇ ਖਿਲਾਫ਼ ਸੰਘਰਸ਼ ਵਿੱਢਣ ਲਈ ਤਿਆਰ ਹਨ ਕਿਉਂਕਿ ਪਿਛਲੇ ਤਕਰੀਬਨ ਇੱਕ ਮਹੀਨੇ ਤੋਂ ਉਨ੍ਹਾਂ ਦਾ ਜਿਊਣਾ ਬੇਹਾਲ ...

ਪੂਰੀ ਖ਼ਬਰ »

ਬਦਲੀਆਂ ਵਿਚ ਮਿਡਲ ਸਕੂਲਾਂ ਨਾਲ ਵਿਤਕਰਾ

ਕਾਹਨਪੁਰ ਖੂਹੀ, 1 ਅਗਸਤ (ਗੁਰਬੀਰ ਸਿੰਘ ਵਾਲੀਆ)-ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਵਲੋਂ ਜਾਰੀ ਬਿਆਨ ਵਿਚ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਅਧਿਆਪਕਾਂ ਨੇ ਬੱਚਿਆਂ ਦੀ ਗਿਣਤੀ ਵਿਚ ਵਾਧਾ ਕੀਤਾ ਪਰ ਸਿੱਖਿਆ ਵਿਭਾਗ ਨੇ ਮਿਡਲ ਸਕੂਲਾਂ ਵਿਚ ...

ਪੂਰੀ ਖ਼ਬਰ »

ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਵਿਖੇ ਸਾਲਾਨਾ ਸਮਾਗਮ ਨੂੰ ਸਮਰਪਿਤ ਪਾਠਾਂ ਦੀ ਲੜੀ ਆਰੰਭ

ਮੁੱਲਾਂਪੁਰ-ਦਾਖਾ, 1 ਅਗਸਤ (ਨਿਰਮਲ ਸਿੰਘ ਧਾਲੀਵਾਲ)-ਭਗਵਾਨ ਸਰਬ ਵਿਆਪੀ ਹੈ, ਉਹ ਤੇਰੇ, ਮੇਰੇ ਹਰ ਪ੍ਰਾਣੀ ਵਿਚ ਬਿਰਾਜਮਾਨ ਹੈ, ਅਚਾਰੀਆ ਗਰੀਬਦਾਸ ਜੀ ਗੁਰਬਾਣੀ ਵਿਚ ਕਥਨ ਕਰਦੇ ਹਨ ਕਿ ਗੁਰੂ ਤੋਂ ਬਿਨ੍ਹਾਂ ਜੀਵ ਦਾ ਕਲਿਆਣ ਨਹੀਂ ਹੋ ਸਕਦਾ | ਇਨ੍ਹਾਂ ਪ੍ਰਵਚਨਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਰੂਪਨਗਰ, 1 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਗਏ ਨਤੀਜੇ ਅਨੁਸਾਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਮਰਸ ਗਰੁੱਪ ਦੀ ਗੁਰਸੀਰਤ ਕੌਰ ਨੇ 500 ਵਿਚੋਂ 490 ਅੰਕ ਪ੍ਰਾਪਤ ਕਰਕੇ ਪਹਿਲਾ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੀ ਮੀਟਿੰਗ ਹੋਈ

ਪੁਰਖਾਲੀ, 1 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪੰਚਾਇਤ ਯੂਨੀਅਨ ਦੀ ਮੀਟਿੰਗ ਬੀਤੇ ਕੱਲ੍ਹ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪੰਜੋਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਉਸ ਅਦਾਲਤੀ ਫ਼ੈਸਲੇ ਦਾ ਸਵਾਗਤ ਕੀਤਾ ਜਿਸ 'ਚ ਹਾਈ ਕੋਰਟ ਨੇ ਪੰਚਾਇਤੀ ਜ਼ਮੀਨਾਂ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਪਰਮਿੰਦਰ ਸਿੰਘ ਚਲਾਕੀ ਦੀ ਮਦਦ 'ਤੇ ਆਈਆਂ

ਮੋਰਿੰਡਾ, 1 ਅਗਸਤ (ਕੰਗ)-ਮੋਰਿੰਡਾ ਵਿਖੇ ਮੋਰਿੰਡਾ ਇਲਾਕੇ ਦੀਆਂ ਚਾਰ ਕਿਸਾਨ ਜਥੇਬੰਦੀਆਂ ਜ਼ੋਨ ਨੰਬਰ 4 ਤੇ 5 ਵਿਚ ਸੰਭਾਵੀ ਉਮੀਦਵਾਰਾਂ ਦੇ ਹੱਕ 'ਚ ਆਈਆਂ ਹਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ, ਬੀ. ਕੇ. ਯੂ. ...

ਪੂਰੀ ਖ਼ਬਰ »

'ਆਪ' ਵਲੋਂ ਅੋਸਤੀ ਕਾਲੋਨੀ ਦੇ ਪਿੰਡਾਂ ਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦੁਆਉਣ ਦਾ ਐਲਾਨ

ਨੰਗਲ, 1 ਅਗਸਤ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਦੀ ਸੂਬੇ ਅੰਦਰ ਸਰਕਾਰ ਬਣਨ 'ਤੇ ਅੋਸਤੀ ਕਾਲੋਨੀ ਦੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਦਿਵਾਏ ਜਾਣਗੇ | ਇਹ ਪ੍ਰਗਟਾਵਾ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ...

ਪੂਰੀ ਖ਼ਬਰ »

ਸਿਹਤ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 1 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਸਬ ਸੈਂਟਰ ਭੰਗਾਲਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੀ. ਐੱਚ. ਓ. ਰਣਜੀਤ ਕੌਰ ਵਲੋਂ ਪਿੰਡ ਵਾਸੀਆਂ ਨੂੰ ਬਰਸਾਤ ਦੇ ਮੌਸਮ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੇਸ਼ਵ ਗੋਇਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ.ਡੀ.ਐਮ ਦਾ ਅਹੁਦਾ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ 1 ਅਗਸਤ (ਜੇ ਐਸ ਨਿੱਕੂਵਾਲ)-ਕੇਸ਼ਵ ਗੋਇਲ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ | ਉਹ 2016 ਬੈਚ ਦੇ ਪੀ.ਸੀ.ਐਸ ਅਫ਼ਸਰ ਹਨ | ਕੇਸ਼ਵ ਗੋਇਲ ਇਸ ਤੋਂ ਪਹਿਲਾ ਲਗਾਤਾਰ ਤਿੰਨ ਸਾਲ ਫ਼ਾਜ਼ਿਲਕਾ ਵਿਖੇ ਬਤੌਰ ਉਪ ਮੰਡਲ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ 2 ਕਾਬੂ

ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਵਲੋਂ ਸੀ.ਆਈ.ਏ. ਦੇ ਸਹਿਯੋਗ ਨਾਲ ਬੀਤੇ ਕੱਲ੍ਹ ਦੋ ਵਿਅਕਤੀਆਂ ਨੂੰ 330 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਚੌਕੀ ਇੰਚਾਰਜ ਅਮਨਦੀਪ ਕੰਬੋਜ ਨੇ ਦੱਸਿਆ ਕਿ ਪੁਲਿਸ ਵਲੋਂ ਸੀ.ਆਈ.ਏ. ਸਟਾਫ਼ ਨਾਲ ...

ਪੂਰੀ ਖ਼ਬਰ »

ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਸੀ. ਬੀ. ਐਸ. ਈ. ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਅਨੁਰਾਧਾ ਧੀਮਾਨ ਨੇ ਦੱਸਿਆ ਕਿ ਵਿਗਿਆਨ ਵਿਸ਼ੇ 'ਚ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸਵੱਛਤਾ ਮੁਹਿੰਮ ਨੂੰ ਸਮਰਪਿਤ ਸਾਈਕਲ ਰੈਲੀ

ਰੂਪਨਗਰ, 1 ਅਗਸਤ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਵਲੋਂ ਬੀਤੇ ਕੱਲ੍ਹ ਸਵੱਛਤਾ ਮੁਹਿੰਮ ਨੂੰ ਸਮਰਪਿਤ ਸਾਈਕਲ ਰੈਲੀ ਕਰਵਾਈ ਗਈ | ਇਸ ਸਬੰਧੀ ਕੌਂਸਲਰ ਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਸ਼ਹਿਰ ...

ਪੂਰੀ ਖ਼ਬਰ »

ਨੈਸ ਟਰੇਨਿੰਗ ਦਾ ਸਟੇਟ ਪ੍ਰੋਜੈਕਟ ਡਾਇਰੈਕਟਰ ਵਲੋਂ ਜਾਇਜ਼ਾ

ਮੋਰਿੰਡਾ, 1 ਅਗਸਤ (ਕੰਗ)-ਮੋਰਿੰਡਾ ਬਲਾਕ ਵਿਚ ਅਧਿਆਪਕਾਂ ਲਈ ਚੱਲ ਰਹੀ ਨੈਸ ਟਰੇਨਿੰਗ ਦਾ ਸਟੇਟ ਪ੍ਰੋਜੈਕਟ ਡਾਇਰੈਕਟਰ ਡਾ. ਦਵਿੰਦਰ ਸਿੰਘ ਬੋਹਾ ਨੇ ਆਪਣੀ ਟੀਮ ਨਾਲ ਜਾਇਜ਼ਾ ਲਿਆ | ਇਸ ਮੌਕੇ ਡਾ. ਬੋਹਾ ਨੇ ਕਿਹਾ ਕਿ ਪੰਜਾਬ ਨੈਸ ਦੇ ਸਰਵੇ ਵਿਚ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਸਮੇਂ ਦੀ ਮੰਗ-ਚੰਨੀ

ਮੋਰਿੰਡਾ, 1 ਅਗਸਤ (ਪਿ੍ਤਪਾਲ ਸਿੰਘ)-ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਵਾਲੇ ਪ੍ਰੋਜੈਕਟ ਲਿਆਉਣਾ ਸਮੇਂ ਦੀ ਅਹਿਮ ਲੋੜ ਹੈ | ਇਹ ਵਿਚਾਰ ਤਾਜ ਤਸਵੀਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਉਦਘਾਟਨੀ ਸਮਾਗਮ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਵਿਚ ਸ਼ਮੂਲੀਅਤ ਵਧਾਉਣ ਲਈ ਕਮਾਲਪੁਰ ਟੋਲ ਪਲਾਜ਼ੇ 'ਤੇ ਕਿਸਾਨਾਂ ਨੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ-ਰੂਪਨਗਰ ਮਾਰਗ 'ਤੇ ਕਮਾਲਪੁਰ ਟੋਲ ਪਲਾਜੇ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਧਰਨੇ ਦੇ 290ਵੇਂ ਦਿਨ ਕਿਸਾਨਾਂ ਵਲੋਂ ਕੀਤੀ ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਵਿਚ ...

ਪੂਰੀ ਖ਼ਬਰ »

ਹੱਡੀਆਂ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਨੂਰਪੁਰ ਬੇਦੀ, 1 ਅਗਸਤ (ਹਰਦੀਪ ਸਿੰਘ ਢੀਂਡਸਾ)-ਐਸ.ਬੀ.ਐਮ.ਐਸ. ਮੈਮੋਰੀਅਲ ਟਰੱਸਟ (ਰਜਿ:) ਵਲੋਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਨਰਾਈਜ਼ ਪੈਲੇਸ ਨੂਰਪੁਰ ਬੇਦੀ ਵਿਖੇ ਅੱਖਾਂ ਅਤੇ ਹੱਡੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਲੈਕਚਰਾਰ ਪਦੳੱੁਨਤ ਹੋਣ 'ਤੇ ਸਕੂਲ ਲਈ ਕੀਤੀ ਨਕਦ ਰਾਸ਼ੀ ਭੇਟ

ਸ੍ਰੀ ਚਮਕੌਰ ਸਾਹਿਬ, 1 ਅਗਸਤ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤਪੁਰ ਤੋਂ ਪਦਉਨਤ ਹੋ ਕੇ ਲੈਕਚਰਾਰ ਬਣੇ ਜਗਤਾਰ ਸਿੰਘ ਪਿਰੋਜਪੁਰ ਨੇ ਆਪਣੇ ਸਕੂਲ ਦੀ ਬਿਹਤਰੀ ਲਈ 21 ਹਜ਼ਾਰ ਰੁਪਏ ਨਗਦ ਭੇਟ ਕੀਤੇ | ਸੰਸਥਾ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬੇਲਾ ਕਾਲਜ ਨੂੰ ਸਰਬੋਤਮ ਕਾਲਜ ਦਾ ਐਵਾਰਡ ਮਿਲਿਆ

ਬੇਲਾ, 1 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਨੂੰ ਸਵੱਛ ਕਾਲਜ ਯੋਜਨਾ ਤਹਿਤ ਸਰਬੋਤਮ ਐਵਾਰਡ ਮਿਲਿਆ | ਕਾਲਜ ਨੂੰ ਇਹ ਐਵਾਰਡ ਜਿਲ੍ਹਾ ਰੋਪੜ ਦੇ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵਲੋਂ ਭਾਰਤ ਸਰਕਾਰ ...

ਪੂਰੀ ਖ਼ਬਰ »

ਕੈਬਨਿਟ ਸਬ ਕਮੇਟੀ ਨੇ ਕੁੱਝ ਕੈਟਾਗਰੀਆਂ ਦੇ ਪੇ ਗ੍ਰੇਡ 'ਚ ਪਿਕ ਐਂਡ ਚੁਆਇਸ ਅਨੁਸਾਰ ਵਾਧਾ ਕੀਤਾ : ਮਨੋਜ ਵਰਮਾ

ਐੱਸ. ਏ. ਐੱਸ. ਨਗਰ, 1 ਅਗਸਤ (ਕੇ. ਐੱਸ. ਰਾਣਾ)-ਛੇਵੇਂ ਪੰਜਾਬ ਪੇਅ ਕਮਿਸ਼ਨ ਦੀ ਰਿਪੋਰਟ ਉਪਰੰਤ ਪੰਜਾਬ ਸਰਕਾਰ ਦੇ 5-7-2021 ਨੂੰ ਜਾਰੀ ਗਜਟ ਨੋਟੀਫਿਕੇਸ਼ਨ 'ਤੇ ਗੱਲ ਕਰਦਿਆਂ ਸਰਕਾਰੀ ਡਿਗਰੀ ਕਾਲਜਾਂ ਲੈਬੋਰਟਰੀ ਸਟਾਫ਼ ਦੇ ਪ੍ਰਧਾਨ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX