ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਬਠਿੰਡਾ

ਬਰਸਾਤੀ ਪਾਣੀ ਨੇ ਢਾਹਿਆ ਕਹਿਰ, ਮਕਾਨ ਹੋਏ ਢਹਿ ਢੇਰੀ ਤੇ ਹਜ਼ਾਰ ਏਕੜ ਨਰਮੇ ਦੀਆਂ ਫ਼ਸਲ ਹੋਈ ਬਰਬਾਦ

ਸ਼ੀਗੋ ਮੰਡੀ, 1 ਅਗਸਤ (ਲੱਕਵਿੰਦਰ ਸ਼ਰਮਾ)-ਪਿਛਲੇ ਦਿਨੀਂ ਹੋਈ ਬਰਸਾਤ ਨੇ ਉਪ ਮੰਡਲ ਤਲਵੰਡੀ ਸਾਬੋ ਦੇ ਕੁਝ ਪਿੰਡਾਂ ਵਿਚ ਕਹਿਰ ਢਾਹਿਆ ਹੋਇਆ ਹੈ, ਜਿਸ ਨਾਲ ਫ਼ਸਲਾਂ ਤੇ ਮਕਾਨ ਦੀਆਂ ਛੱਤਾਂ ਡਿੱਗਣ ਦੀਆਂ ਖ਼ਬਰਾਂ ਹਨ, ਜਿਸ ਤਹਿਤ ਸੀਂਗੋ ਮੰਡੀ ਦੇ ਪੈਟਰੋਲ ਪੰਪ ਸਾਹਮਣੇ ਰਾਮਪਾਲ ਸਿੰਘ ਤੇ ਉਸ ਦੇ ਪੰਜ ਭਰਾਵਾਂ ਦੀ ਬਰਸਾਤ ਦੇ ਪਾਣੀ ਨੇ ਫ਼ਸਲਾਂ ਤੇ ਮਕਾਨਾਂ ਨੂੰ ਢਹਿ ਢੇਰੀ ਕਰ ਦਿੱਤਾ, ਜਿਸ ਨਾਲ ਪਰਿਵਾਰਾਂ ਦਾ ਆਰਥਕ ਨੁਕਸਾਨ ਕਰ ਦਿੱਤਾ ਹੈ ਤੇ ਪਰਿਵਾਰਾਂ ਦੀਆਂ ਔਰਤਾਂ ਦਾ ਇਸ ਘਾਟੇ ਨੂੰ ਦੇਖ ਕੇ ਰੋ-ਰੋ ਕੇ ਬੁਰਾ ਹਾਲ ਹੋਇਆ ਹੈ | ਇਸ ਮੌਕੇ ਉਨ੍ਹਾਂ ਦੇ ਘਰ ਜਾ ਕੇ ਮਕਾਨਾਂ ਤੇ ਫ਼ਸਲਾਂ ਦਾ ਜਾਇਜ਼ਾ ਲਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਬਰਸਾਤ ਦੇ ਪਾਣੀ ਨੇ ਉਨ੍ਹਾਂ ਦੀਆਂ ਜ਼ਮੀਨਾਂ ਤੇ ਘਰਾਂ ਲਾਗੇ ਆ ਕੇ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ, ਜਿਸ ਦੇ ਜ਼ਿੰਮੇਵਾਰ ਕੁਝ ਬੰਦੇ ਵੀ ਹਨ, ਜਿਨ੍ਹਾਂ ਨੇ ਅੱਗੇ ਬੰਨ੍ਹ ਲਾ ਕੇ ਉਨ੍ਹਾਂ ਦੀਆਂ ਫ਼ਸਲਾਂ ਵਿਚ ਪਾਣੀ ਖੜ੍ਹਾ ਕਰ ਦਿੱਤਾ ਤੇ ਉਨ੍ਹਾਂ ਦੇ ਸਾਰੇ ਲੱਖਾਂ ਰੁਪਿਆ ਲੱਗਿਆ ਤਾਜ਼ੇ ਮਕਾਨ ਢਹਿ ਢੇਰੀ ਹੋ ਗਏ, ਜਿਸ 'ਤੇ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਿਆਸੀ ਆਗੂ ਨੇ ਉਨ੍ਹਾਂ ਦੀ ਕੋਈ ਵੀ ਸਾਰ ਨਹੀਂ ਲਈ, ਜਿਸ ਕਾਰਨ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ, ਜਿਸ 'ਤੇ ਉਨ੍ਹਾਂ ਨੇ ਜਿੱਥੇ ਆਪਣੀਆਂ ਏ ਘਰਾਂ ਲਾਗੇ ਬਰਸਾਤੀ ਪਾਣੀ ਭੇਜਣ ਦੇ ਜ਼ਿੰਮੇਵਾਰ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ | ਉੱਥੇ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਪੀੜ੍ਹਤ ਪਰਿਵਾਰਾਂ ਦੀ ਸਾਰ ਲੈ ਕੇ ਉਨ੍ਹਾਂ ਨੂੰ ਆਰਥਕ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ | ਉੱਧਰ ਸੀਗੋ ਮੰਡੀ ਦੇ ਕਿਸਾਨ ਡੋਗਰ ਸਿੰਘ, ਸੁਸਾਇਟੀ ਪ੍ਰਧਾਨ ਬਲਵਿੰਦਰ ਭੂਦੜ ਨੇ ਦੱਸਿਆ ਕਿ ਪਿੰਡ ਦਾ 1000 ਏਕੜ ਬਰਸਾਤੀ ਪਾਣੀ ਨਾਲ ਨਰਮੇ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ, ਜਿਸਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉੱਧਰ ਪਤਾ ਲੱਗਾ ਹੈ ਕਿ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ਼ ਖ਼ੁਸ਼ਬਾਜ ਸਿੰਘ ਜਟਾਣਾ ਨੇ ਆਪਣੀ ਟੀਮ ਸਮੇਤ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਘਰਾਂ ਦਾ ਜਾਇਜ਼ਾ ਲਿਆ ਤੇ ਪੀੜਿ੍ਹਤ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ 'ਤੇ ਡਿੱਗੇ ਮਕਾਨ ਦੀ ਰਿਪੋਰਟ ਬਣਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁਆਵਜ਼ਾ ਦੀ ਸਿਫਾਰਿਸ਼ ਕਰਨਗੇ | ਇਸ ਮੌਕੇ ਦਿਹਾਂਤੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਲਖਵਿੰਦਰ ਲੱਕੀ, ਨਿੱਜੀ ਸਹਾਇਕ ਰਣਜੀਤ ਸਿੰਘ, ਸੀਨੀ: ਕਾਂਗਰਸ ਆਗੂ ਕਿ੍ਸ਼ਨ ਭਾਗੀਵਾਦਰ ਤੇ ਬਲਾਕ ਪ੍ਰਧਾਨ ਦਿਲਪ੍ਰੀਤ ਜਗਾ ਸ਼ਾਮਿਲ ਸਨ |

ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ 'ਚ ਮੀਟਿੰਗਾਂ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮ ਪਤਨੀ ਵੀਨੂੰ ਬਾਦਲ, ਜੈਜੀਤ ਸਿੰਘ ਜੌਹਲ ਤੇ ਬੇਟੀ ਰੀਆ ਬਾਦਲ ਨੇ ਵੱਖ-ਵੱਖ ਵਾਰਡਾਂ 'ਚ ਮੀਟਿੰਗਾਂ ਕੀਤੀਆਂ ਤੇ ਪਰਿਵਾਰਕ ਮੁਲਾਕਾਤਾਂ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਸਰਕਲ ਰਾਮਪੁਰਾ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਚਾਉਕੇ, 1 ਅਗਸਤ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਵਿੰਗ ਸਰਕਲ ਰਾਮਪੁਰਾ ਦੇ ਪ੍ਰਧਾਨ ਹਰਦੇਵ ਸਿੰਘ ਚੋਟੀਆਂ ਅਤੇ ਸੰਦੀਪ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਹਰਦੇਵ ਗਿੱਲ ਆਲ ਇੰਡੀਆ ਜਾਟਮਹਾਂ ਸਭਾ ਦੇ ਬਲਾਕ ਪ੍ਰਧਾਨ ਬਣੇ

ਬਾਲਿਆਂਵਾਲੀ, 1 ਅਗਸਤ (ਕੁਲਦੀਪ ਮਤਵਾਲਾ)-ਹਲਕਾ ਮੌੜ ਦੇ ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਬਲਾਕ ਸੰਮਤੀ ਹਰਦੇਵ ਸਿੰਘ ਗਿੱਲ ਖ਼ੁਰਦ ਵਲੋਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੋਂ ਖ਼ੁਸ਼ ਹੋ ਕੇ ਕਾਂਗਰਸ ਹਾਈ ਕਮਾਨ ਨੇ ਹਰਦੇਵ ਸਿੰਘ ਗਿੱਲ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 6 ਜ਼ਖ਼ਮੀ

ਬਠਿੰਡਾ, 1 ਅਗਸਤ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਟੀਮ ਦੇ ਮੈਂਬਰਾਂ ਰਾਜਿੰਦਰ ਕੁਮਾਰ, ਸੰਦੀਪ ਗੋਇਲ, ਸੰਦੀਪ ਗਿੱਲ ਆਦਿ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਪੁਲਿਸ ਚੌਕੀ ਪਿੰਡ ਚਾਉਕੇ ਅੱਗੇ ਰੋਸ ਧਰਨਾ ਜਾਰੀ

ਚਾਉਕੇ, 1 ਅਗਸਤ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਵਲੋਂ ਪਿੰਡ ਚਾਉਕੇ ਦੀ ਪੁਲਿਸ ਚੌਕੀ ਅੱਗੇ ਅੱਜ ਦੂਸਰੇ ਦਿਨ ਵੀ ਰੋਸ ਧਰਨਾ ਦੇ ਕੇ ਪੁਲਿਸ ਵਲੋਂ ਬੀਤੇ ਦਿਨੀਂ ਕਿਸਾਨ ਜਥੇਬੰਦੀ ਦੇ ਆਗੂਆਂ ਉੱਪਰ ਦਰਜ ਕੀਤਾ ਪਰਚਾ ਰੱਦ ਕਰਨ ਦੀ ਮੰਗ ਕੀਤੀ ਗਈ ...

ਪੂਰੀ ਖ਼ਬਰ »

ਨੌਜਵਾਨ ਦਾ ਸਿਰ 'ਚ ਟੰਬਾ ਮਾਰ ਕੇ ਕਤਲ

ਭਗਤਾ ਭਾਈਕਾ, 1 ਅਗਸਤ (ਸੁਖਪਾਲ ਸਿੰਘ ਸੋਨੀ)-ਨੇੜਲੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਅੱਜ ਦੋ ਭੈਣਾਂ ਦੇ ਇਕਲੌਤੇ ਨੌਜਵਾਨ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ | ਘਟਨਾ ਸਬੰਧੀ ਸਥਾਨਕ ਪੁਲਿਸ ਵਲੋਂ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਮਜ਼ਦੂਰਾਂ ਕਿਸਾਨਾਂ ਦੇ ਸਾਂਝੇ ਸੰਘਰਸ਼ ਹੀ ਮੰਗਾਂ ਮਨਾਉਣ ਦਾ ਆਖ਼ਰੀ ਹੱਲ- ਨਸਰਾਲੀ

ਮੌੜ ਮੰਡੀ, 1 ਅਗਸਤ (ਗੁਰਜੀਤ ਸਿੰਘ ਕਮਾਲੂ)-ਪਟਿਆਲਾ ਵਿਖੇ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11ਅਗਸਤ ਤੱਕ ਲਗਾਏ ਜਾ ਰਹੇ ਧਰਨੇ ਦੀ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਪਿੰਡ ਘੁੰਮਣ ਕਲਾਂ ਵਿਚ ਖੇਤ ਮਜ਼ਦੂਰਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਨ ਵਾਲੇ ਦੋ ਕਾਬੂ

ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸੀ. ਆਈ. ਏ.-1 ਦੇ ਸਟਾਫ਼ ਵਲੋਂ ਦੋ ਅਜਿਹੇ ਵਿਅਕਤੀ ਕਾਬੂ ਕੀਤੇ ਗਏ ਹਨ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ | ਕਥਿੱਤ ਦੋਸ਼ੀਆਂ ਖ਼ਿਲਾਫ਼ ਥਾਣਾ ਮੌੜ ਮੰਡੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸੀ. ਆਈ. ਏ.-1 ...

ਪੂਰੀ ਖ਼ਬਰ »

ਸਾਹਿਤ ਕਲਾ ਤਾਲਮੇਲ ਕਮੇਟੀ ਨੇ ਮਾਰਚ ਕੱਢ ਕੇ ਫਾਦਰ ਸਟੈਨ ਸਵਾਮੀ ਨੂੰ ਕੀਤਾ ਸਿਜਦਾ

ਬਠਿੰਡਾ, 1 ਅਗਸਤ (ਅਵਤਾਰ ਸਿੰਘ)-ਸਥਾਨਕ ਟੀਚਰਜ਼ ਹੋਮ 'ਚ ਸਾਹਿਤ ਕਲਾ ਤਾਲਮੇਲ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਦੀ 81ਵੀਂ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰ ਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਕਮੇਟੀ ਨੇ ਫ਼ੋਜੀ ਚੌਂਕ 'ਚ ਖੜ੍ਹਕੇ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਸੁਦੇਸ਼ ਵਾਟਿਕਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 1 ਅਗਸਤ (ਰਵਜੋਤ ਸਿੰਘ ਰਾਹੀ)-ਸੀ. ਬੀ. ਐੱਸ. ਈ. ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਅਨੁਸਾਰ ਨਾਨ-ਮੈਡੀਕਲ ਵਿਭਾਗ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ

ਸਰਦੂਲਗੜ੍ਹ, 1 ਅਗਸਤ (ਅਰੋੜਾ)-ਪਿੰਡ ਸੰਘਾ ਦੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਇਕਾਈ ਵਲੋਂ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ ਗਿਆ | ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ਹੀਦਾਂ ਦੀ ...

ਪੂਰੀ ਖ਼ਬਰ »

ਸਵਰਨ ਸਿੰਘ ਟਹਿਣਾ ਤੇ ਹਰਮਨ ਥਿੰਦ ਦਾ ਸਨਮਾਨ

ਕੋਟਫੱਤਾ, 1 ਅਗਸਤ (ਰਣਜੀਤ ਸਿੰਘ ਬੁੱਟਰ)-ਪੱਤਰਕਾਰੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਸਵਰਨ ਸਿੰਘ ਟਹਿਣਾ ਤੇ ਉਨ੍ਹਾਂ ਦੇ ਨਾਲ ਕੰਮ ਕਰਦੀ ਐਂਕਰ ਹਰਮਨ ਥਿੰਦ ਨੂੰ ਫੂਸ ਮੰਡੀ ਦੇ ਵਸਨੀਕ ਸਮਾਜ ਸੇਵੀ ਡਾ. ਜਗਸੀਰ ਸਿੰਘ ਮਰਾੜ ਵਲੋਂ ਉਨ੍ਹਾਂ ਦੇ ਸਟੂਡੀਓ ਵਿਚ ਪਹੁੰਚ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਕੋਟਫੱਤਾ, 1 ਅਗਸਤ (ਰਣਜੀਤ ਸਿੰਘ ਬੁੱਟਰ)-ਤਣਾਓ ਵਾਲੀ ਜ਼ਿੰਦਗੀ ਵਿਚੋਂ ਕੁਝ ਪਲ ਫੁਰਸਤ ਦੇ ਕੱਢਣ ਲਈ ਵਾਂਦਰ ਪੱਤੀ ਕੋਟ ਸਮੀਰ ਵਿਚ ਸਹੁਰੇ ਘਰ ਤੋਂ ਪੇਕੇ ਘਰ ਪੁੱਜੀਆਂ ਧੀਆਂ ਨੇ ਧੀ ਪੰਜਾਬ ਦੀ ਐਵਾਰਡ ਜੇਤੂ ਮਿਸ ਹਰਜੀਤ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬੁਢਲਾਡਾ, 1 ਅਗਸਤ (ਨਿ. ਪ. ਪ.)-ਡਾਕਟਰ ਭੀਮ ਰਾਓ ਅੰਬੇਦਕਰ ਕਲੱਬ ਪਿੰਡ ਗੁੜੱਦੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਸਰਪ੍ਰਸਤ ਜਸਪਾਲ ਸਿੰਘ ਗੁੜੱਦੀ ਤੇ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਲਾਇਫ ਲਾਇਨ ਬਲੱਡ ਸੈਂਟਰ ਕੈਥਲ (ਹਰਿਆਣਾ) ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੈਪਟਨ ਸੁਰਜੀਤ ਸਿੰਘ ਮਾਰਗ ਦੀ ਹਾਲਤ ਖਸਤਾ

ਸਰਦੂਲਗੜ, 1 ਅਗਸਤ (ਨਿ.ਪ.ਪ)-ਸਥਾਨਕ ਸ਼ਹਿਰ ਤੋਂ ਰਤੀਆ ਰੋਡ ਨੂੰ ਮਿਲਾਉਣ ਵਾਲੇ ਕੈਪਟਨ ਸੁਰਜੀਤ ਸਿੰਘ ਮਾਰਗ ਕਈ ਥਾਵਾਂ ਤੋ ਟੁੱਟਣ ਕਾਰਨ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਖੈਰਾ ਰੋਡ ਦੇ ਨਾਂਅ ਨਾਲ ਜਾਣ ਵਾਲੀ ਸੜਕ ਸਾਰੀ ਟੁੱਟੀ ਹੋਣ ਕਾਰਨ ਸਾਰੇ ਵਾਹਨ ਇਸ ...

ਪੂਰੀ ਖ਼ਬਰ »

ਬਾਈ ਪੰਥ ਜੈਨ ਵਿਖੇ ਮੈਡੀਕਲ ਕੈਂਪ ਲਗਾਇਆ

ਬਰੇਟਾ, 1 ਅਗਸਤ (Ðਜੀਵਨ ਸ਼ਰਮਾ)-ਸਥਾਨਕ ਸ਼ਹਿਰ ਦੀਆਂ ਦੋ ਪ੍ਰਮੁੱਖ ਸੜਕਾਂ ਮੁੱਖ ਸੜਕ ਤੋਂ ਜਲਵੇੜਾ ਫਾਟਕ ਤੱਕ ਭਗਵਾਨ ਸ੍ਰੀ ਮਹਾਵੀਰ ਸੁਆਮੀ ਜੀ ਤੇ ਪੁਰਾਣੇ ੳ.ਬੀ.ਸੀ. ਬੈਂਕ ਤੋਂ ਜੈਨ ਸਥਾਨ ਤੱਕ ਆਚਾਰੀਆ ਸ੍ਰੀਆਤਮਾ ਰਾਮ ਜੀ ਦੇ ਨਾਂਅ 'ਤੇ ਹੋਣਗੀਆਂ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਕੈਂਪਾਂ 'ਚ 570 ਜਣਿਆਂ ਦੇ ਵੈਕਸੀਨ ਲਗਾਈ

ਮਾਨਸਾ, 1 ਅਗਸਤ (ਧਾਲੀਵਾਲ)-ਸਥਾਨਕ ਸ੍ਰੀ ਬਾਲਾ ਜੀ ਪਰਿਵਾਰ ਸੰਘ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਪ੍ਰਧਾਨ ਸੁਰਿੰਦਰ ਪਿੰਟਾ ਦੀ ਅਗਵਾਈ ਹੇਠ ਲਗਾਇਆ ਗਿਆ | ਸ਼ੁਰੂਆਤ ਹਲਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਵਾਇਰਸ ਤੋਂ ...

ਪੂਰੀ ਖ਼ਬਰ »

ਅਮਰੀਕ ਸਿੰਘ ਯੂਥ ਅਕਾਲੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਬਾਲਿਆਂਵਾਲੀ, 1 ਅਗਸਤ (ਕੁਲਦੀਪ ਮਤਵਾਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਪਾਰਟੀ 'ਚ ਨਿਭਾਈਆਂ ਸੇਵਾਵਾਂ ਤੋਂ ਖ਼ੁਸ਼ ਹੋ ਕੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਯਤਨਾਂ ਸਦਕਾ ਅਮਰੀਕ ਸਿੰਘ ਭੂੰਦੜ ਨੂੰ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਾਠ ਵਲੋਂ ਅਕਾਲੀ ...

ਪੂਰੀ ਖ਼ਬਰ »

ਬਿਜਲੀ ਸਮਝੌਤੇ ਰੱਦ ਕਰ ਕੇ ਕੈਪਟਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ- ਸਿੱਧੂ

ਮੌੜ ਮੰਡੀ, 1 ਅਗਸਤ (ਗੁਰਜੀਤ ਸਿੰਘ ਕਮਾਲੂ)-ਅਕਾਲੀ ਦਲ ਦੀ ਸਰਕਾਰ ਵੇਲੇ ਜੋ ਪ੍ਰਾਈਵੇਟ ਥਰਮਲਾਂ ਨਾਲ ਬਿਜਲੀ ਸਮਝੌਤੇ ਕੀਤੇ ਗਏ ਸਨ ਉਸ ਨਾਲ ਪੰਜਾਬ ਦੇ ਲੋਕਾਂ ਦੀ ਵੱਡੀ ਲੁੱਟ ਹੋਈ ਹੈ | ਕੈਪਟਨ ਦੀ ਕਾਂਗਰਸ ਸਰਕਾਰ ਨੇ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਕੇ ...

ਪੂਰੀ ਖ਼ਬਰ »

ਬੁਰਜ ਮਹਿਮਾ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਬੱਲੂਆਣਾ, 1 ਅਗਸਤ (ਗੁਰਨੈਬ ਸਾਜਨ)-ਭਾਈਚਾਰਕ ਸਾਂਝ ਕਮੇਟੀ ਬੁਰਜ ਮਹਿਮਾ ਵਲੋਂ ਮਲਕੀਤ ਸਿੰਘ ਬਰਾੜ ਸਾਬਕਾ ਸਰਪੰਚ, ਗਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ ਤੀਆਂ ਦੇ ਤਿਉਹਾਰ ਦਾ ਉਦਮ ਕੀਤਾ ਗਿਆ | ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਨੇ ਪਿੰਡ ਦੀਆਂ ਬੱਚੀਆਂ, ...

ਪੂਰੀ ਖ਼ਬਰ »

ਬਰਨਾਲਾ-ਬਾਜਾਖਾਨਾ ਸੜਕ 'ਤੇ ਵੱਸਿਆ ਮਾਡਲ ਟਾਊਨ ਪਿੰਡ ਸਲਾਬਤਪੁਰਾ

ਵਰਿੰਦਰ ਲੱਕੀ 99151-30484 ਬਰਨਾਲਾ-ਬਾਜਖਾਨਾ ਸੜਕ 'ਤੇ ਵਸਦਾ ਪਿੰਡ ਸਲਾਬਤਪੁਰਾ ਜ਼ਿਲ੍ਹਾ ਬਠਿੰਡਾ ਤੋਂ ਤਕਰੀਬਨ 60 ਕਿੱਲੋਮੀਟਰ ਦੀ ਦੂਰੀ 'ਤੇ ਹੈ ਜਦਕਿ ਕਸਬਾ ਭਾਈਰੂਪਾ ਤੋਂ ਇਸ ਦੀ ਦੂਰੀ 6, ਭਦੌੜ ਤੋਂ 8, ਨਿਹਾਲ ਸਿੰਘ ਵਾਲਾ ਤੋਂ 17 ਤੇ ਭਗਤਾ ਭਾਈ ਤੋਂ 15 ਕਿੱਲੋਮੀਟਰ ਹੈ | ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਗੁਰੂ ਘਰ ਹੋਏ ਨਤਮਸਤਕ

ਰਾਮਪੁਰਾ ਫੂਲ, 1 ਅਗਸਤ (ਗੁਰਮੇਲ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਵਲੋਂ ਬਲਕਾਰ ਸਿੰਘ ਸਿੱਧੂ ਹਲਕਾ ਰਾਮਪੁਰਾ ਫੂਲ ਦੇ ਹਲਕਾ ਇੰਚਾਰਜ ਬਣਨ ਤੋਂ ਬਾਅਦ ਪ੍ਰਮਾਤਮਾ ਦਾ ਸੁਕਰਾਨਾ ਕਰਨ ਲਈ ਆਪਣੇ ਪੁਰਖਿਆਂ ਦੇ ਪਿੰਡ ਮਹਿਰਾਜ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ...

ਪੂਰੀ ਖ਼ਬਰ »

ਫੱੁਲੋਖਾਰੀ 'ਚ ਪੰਜਵੀ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਰਾਮਾਂ ਮੰਡੀ, 1 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਫੁੱਲੋਖਾਰੀ ਵਿਖੇ ਯੁਵਕ ਭਲਾਈ ਕਲੱਬ, ਸਿੰਘ ਯੂਥ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਵੀਂ ਸਾਲਾਨਾ ਐਥਲੈਟਿਕਸ ਮੀਟ ਪਿੰਡ ਦੇ ਖੇਡ ਸਟੇਡੀਅਮ ਵਿਚ ਕਰਵਾਈ ਗਈ, ਜਿਸ ਵਿਚ ਆਸ ਪਾਸ ਦੇ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰਾ ਵਿਖੇ ਔਰਤਾਂ ਵਲੋਂ ਵਿਰਸਾ ਸੰਭਾਲ ਪ੍ਰੋਗਰਾਮ

ਨਥਾਣਾ, 1 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦੇ ਮੱਦੇਨਜ਼ਰ ਔਰਤਾਂ ਵਲੋਂ ਵਿਰਸਾ ਸੰਭਾਲ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਔਰਤਾਂ ਵਲੋਂ ਚਰਖਾ ਕੱਤਣ, ਪੀਂਘਾਂ ਝੂਟਣ, ਲੋਕ ਗੀਤ ਤੇ ਤੀਆਂ ਦੇ ਗਿੱਧੇ ਦੀ ਪੇਸ਼ਕਾਰੀ ...

ਪੂਰੀ ਖ਼ਬਰ »

ਮੀਂਹ ਨਾਲ ਤਲਵੰਡੀ ਸਾਬੋ ਤੇ ਪਿੰਡਾਂ 'ਚ ਵੱਡੀ ਪੱਧਰ 'ਤੇ ਘਰਾਂ ਦਾ ਨੁਕਸਾਨ, ਪ੍ਰਸ਼ਾਸਨ ਗੂੜੀ ਨੀਂਦ 'ਚ

ਤਲਵੰਡੀ ਸਾਬੋ, 1 ਅਗਸਤ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨਾਂ ਤੋਂ ਇਲਾਕੇ ਅੰਦਰ ਹੋਈ ਭਾਰੀ ਬਾਰਿਸ਼ ਕਾਰਨ ਜਿੱਥੇ ਵੱਡੀ ਪੱਧਰ ਤੇ ਇਲਾਕੇ ਅੰਦਰ ਨਰਮੇ ਅਤੇ ਝੋਨੇ ਦੀ ਫ਼ਸਲ ਦਾ ਖ਼ਰਾਬਾ ਹੋਇਆ ਹੈ ਉੱਥੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੇ ਆਲੇ ਦੁਆਲੇ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸਤਵੀਰ ਕੌਰ 'ਆਪ' ਮਹਿਲਾ ਵਿੰਗ ਦੀ ਜ਼ਿਲ੍ਹਾ ਮੀਤ ਸਕੱਤਰ ਨਿਯੁਕਤ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਸਤਵੀਰ ਕੌਰ ਕਾਲਝਰਾਣੀ ਨੂੰ ਜ਼ਿਲ੍ਹਾ ਬਠਿੰਡਾ ਦੇ ਮਹਿਲਾ ਵਿੰਗ ਦਾ ਮੀਤ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸਤਵੀਰ ਕੌਰ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ...

ਪੂਰੀ ਖ਼ਬਰ »

ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨੂੰ ਨੌਕਰੀ ਦੇਣ ਦੇ ਮਾਮਲੇ 'ਚ ਕੈਪਟਨ ਸਰਕਾਰ ਨੇ ਅੰਦੋਲਨ ਦੇ ਮਜ਼ਦੂਰ ਮਿ੍ਤਕ ਵਿਸਾਰੇ

ਲਹਿਰਾ ਮੁਹੱਬਤ, 1 ਅਗਸਤ (ਸੁਖਪਾਲ ਸਿੰਘ ਸੁੱਖੀ)-ਭਾਜਪਾ ਦੀ ਕੇਂਦਰੀ ਹਕੂਮਤ ਵਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਢੋਂ ਰੱਦ ਕਰਾਉਣ ਨੂੰ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਸੰਯੁਕਤ ਮੋਰਚਾ ਕਿਸਾਨਾਂ-ਮਜ਼ਦੂਰਾਂ ਦੀ ਏਕਤਾ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਸ਼ੈੱਡਾਂ ਦੀ ਮੁਰੰਮਤ 'ਚ ਫ਼ੰਡਾਂ ਦੀ ਦੁਰਵਰਤੋਂ ਦੇ ਦੋਸ਼

ਸੰਗਤ ਮੰਡੀ, 1 ਅਗਸਤ (ਅੰਮਿ੍ਤਪਾਲ ਸ਼ਰਮਾ)-ਮਾਰਕੀਟ ਕਮੇਟੀ ਸੰਗਤ ਅਧੀਨ ਪੈਂਦੀ ਅਨਾਜ ਮੰਡੀ ਸੰਗਤ ਦੇ ਸ਼ੈੱਡਾਂ ਦੀ ਮੰਡੀ ਬੋਰਡ ਵਲੋਂ ਕਰਵਾਈ ਜਾ ਰਹੀ ਮੁਰੰਮਤ ਦੇ ਕੰਮਾਂ 'ਚ ਕੀਤੀ ਜਾ ਰਹੀ ਫ਼ੰਡਾਂ ਦੀ ਦੁਰਵਰਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ 'ਚੋਂ ਐਸ. ਐਸ. ਡੀ. ਕਾਲਜ ਭੋਖੜਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਗੋਨਿਆਣਾ, 1 ਅਗਸਤ (ਲਛਮਣ ਦਾਸ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ, ਬੀ. ਏ. ਭਾਗ ਤੀਜਾ, ਸਮੈਸਟਰ-ਛੇਵਾਂ ਦੇ ਘੋਸ਼ਿਤ ਕੀਤੇ ਗਏ ਨਤੀਜੇ ਵਿਚੋਂ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ਦਾ ਨਤੀਜਾ ...

ਪੂਰੀ ਖ਼ਬਰ »

ਰਿੰਕੂ ਭੰਗੂ ਜ਼ਿਲ੍ਹਾ ਯੂਥ ਕਾਂਗਰਸ ਦੇ ਜਰਨਲ ਸਕੱਤਰ ਨਿਯੁਕਤ

ਰਾਮਾਂ ਮੰਡੀ, 1 ਅਗਸਤ (ਅਮਰਜੀਤ ਸਿੰਘ ਲਹਿਰੀ) - ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਦਿਹਾਤੀ ਯੁੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਦਰਜਨ ਪਰਿਵਾਰ ਕਾਂਗਰਸ 'ਚ ਸ਼ਾਮਿਲ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਆਤਮਾ ਸਿੰਘ ਚਹਿਲ ਦੇ ਯਤਨਾਂ ਸਦਕਾ ਦੂਸਰੀ ਵਾਰ ਸਥਾਨਕ ਮੁਲਤਾਨੀਆਂ ਰੋਡ ਦੇ ਵਸਨੀਕ ਇਕ ਦਰਜਨ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਲਿ ਹੋਏ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਚੱਕ ਫ਼ਤਹਿ ਸਿੰਘ ਵਾਲਾ ਇਕਾਈ ਦਾ ਗਠਨ

ਭੁੱਚੋ ਮੰਡੀ, 1 ਅਗਸਤ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਵਿਚ ਚੱਕ ਫ਼ਤਹਿ ਸਿੰਘ ਵਾਲਾ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜਗਰਾਜ ਸਿੰਘ ਨੂੰ ਪ੍ਰਧਾਨ, ਮਹਿੰਦਰ ਸਿੰਘ ਭਲੇਰੀਆ ਨੂੰ ...

ਪੂਰੀ ਖ਼ਬਰ »

9 ਦੋਸਤਾਂ ਨੇ ਚੈਰੀਟੇਬਲ ਟਰੱਸਟ ਬਣਾ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਬੀੜਾ ਚੁੱਕਿਆ

ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਬਠਿੰਡਾ ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਸੇਵਾਵਾਂ ਨਿਭਾ ਰਹੀਆ ਹਨ ਉਨ੍ਹਾਂ 'ਚੋ ਖਾਲਸਾ ਮਿਸ਼ਨ ਚੈਰੀਟੇਬਲ ਟਰੱਸਟ ਵਲੋਂ ਵੱਖਰੇ ਤੌਰ 'ਤੇ ਪਹਿਚਾਣ ਬਣਾ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੂੰ 10 ਲੱਖ ਰੁਪਏ ਬੀਮਾ ਰਕਮ ਦਾ ਚੈੱਕ ਭੇਟ

ਬਠਿੰਡਾ, 1 ਅਗਸਤ (ਅਵਤਾਰ ਸਿੰਘ)-ਸਥਾਨਕ ਸ਼ਹਿਰ ਨਿਵਾਸੀ ਨੌਜਵਾਨ ਰਮਨ ਜਿਸ ਨੇ ਪਿਛਲੇ ਕੁਝ ਦਿਨ ਪਹਿਲਾਂ ਹੀ ਆਪਣਾ ਖਾਤਾ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਵਿਚ ਖੋਲ੍ਹਵਾਇਆ ਸੀ, ਜਿਸ ਨਾਲ ਉਸ ਦਾ ਦੁਰਘਟਨਾ ਬੀਮਾ ਵੀ ਹੋਇਆ ਸੀ | ਜਿਸ ਦੀ ਇਕ ਦੁਰਘਟਨਾ ਵਿਚ ਮੌਤ ਹੋ ਗਈ ...

ਪੂਰੀ ਖ਼ਬਰ »

ਵਾਈਸ ਚਾਂਸਲਰ ਵਲੋਂ ਐਮ.ਆਰ.ਐਸ.ਪੀ.ਟੀ.ਯੂ. ਐਲੂਮਨੀ ਕਨੈਕਟ ਪਲੇਟਫਾਰਮ ਦਾ ਉਦਘਾਟਨ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਐਮ.ਆਰ.ਐਸ.ਪੀ.ਟੀ.ਯੂ. ਐਲੂਮਨੀ ਐਸੋਸੀਏਸ਼ਨ (ਐਮ.ਏ.ਏ.) ਦੇ ਐਲੂਮਨੀ ਕਨੈਕਟ ਪਲੇਟਫ਼ਾਰਮ ਦਾ ਉਦਘਾਟਨ ...

ਪੂਰੀ ਖ਼ਬਰ »

ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਬਠਿੰਡਾ 'ਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ 'ਚ ਨਵੇਂ ਅਹੁਦੇਦਾਰਾਂ ਦੀਆ ਨਿਯੁਕਤੀਆਂ ਕੀਤੀਆ ਗਈਆ | ਜਾਣਕਾਰੀ ਦਿੰਦੇ ਹੋਏ ਪੰਜਾਬ ਵਾਇਸ ਪ੍ਰਧਾਨ ਦਰਸਨ ਸਿੰਘ ਸਰਾਂ ਨੇ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਅਰਵਿੰਦ ਬਾਂਸਲ ਚੱਠਾ ਵਲੋਂ ਹੈਲਪ ਲਾਈਨ ਨੂੰ 31000 ਰੁਪਏ ਦੀ ਦਾਨ ਰਾਸ਼ੀ ਭੇਟ

ਰਾਮਾਂ ਮੰਡੀ, 1 ਅਗਸਤ (ਤਰਸੇਮ ਸਿੰਗਲਾ)- ਸ਼ਹਿਰ ਦੀ ਪ੍ਰਮੁੱਖ ਐਨਜੀਓ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆ ਸਮਾਜ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਇੰਨਕਮ ਟੈਕਸ ਵਿਭਾਗ ਦੇ ਜੁਆਇੰਟ ਕਮਿਸ਼ਨਰ ਸ਼੍ਰੀ ਅਰਵਿੰਦ ਬਾਂਸਲ ਚੱਠਾ ਨੇ ਅੱਜ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਵਿਸਵ ਹੈਪੇਟਾਈਟਸ ਦਿਵਸ ਮਨਾਇਆ

ਭਗਤਾ ਭਾਈਕਾ, 1 ਅਗਸਤ (ਸੁਖਪਾਲ ਸਿੰਘ ਸੋਨੀ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜਪਾਲ ਸਿੰਘ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਓ ਕੇਂਦਰ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ਸਮਾਰੋਹ ਵਿਚ ਸਿਹਤ ਕਰਮਚਾਰੀਆਂ ਤੇ ਹਸਪਤਾਲ ਆਏ ਮਰੀਜ਼ਾਂ ...

ਪੂਰੀ ਖ਼ਬਰ »

ਆਪ ਆਗੂ ਇੰਦਰਜੀਤ ਮਾਨ ਵਲੋਂ ਨੌਜਵਾਨਾਂ ਨੂੰ ਫੁੱਟਬਾਲ ਅਤੇ ਵਾਲੀਬਾਲ 100 ਕਿੱਟਾਂ ਦੀ ਵੰਡ

ਭਗਤਾ ਭਾਈਕਾ, 1 ਅਗਸਤ (ਸੁਖਪਾਲ ਸਿੰਘ ਸੋਨੀ)- ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਅੰਦਰ ਦਿਨੋਂ ਦਿਨ ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਬੇਹੱਦ ਜ਼ਰੂਰੀ ਹੈ | ਅਜਿਹਾ ਹੋਣ ਨਾਲ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ ਗਰੁੱਪ) ਦੀ ਮੀਟਿੰਗ ਹੋਈ

ਗੋਨਿਆਣਾ, 1 ਅਗਸਤ (ਲਛਮਣ ਦਾਸ ਗਰਗ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਸਬ ਡਵੀਜ਼ਨ ਗੋਨਿਆਣਾ ਮੰਡੀ ਦੇ ਆਗੂਆਂ ਨੇ ਸਥਾਨਕ ਪਾਵਰਕਾਮ ਦਫ਼ਤਰ ਵਿਖੇ ਇਕ ਮੀਟਿੰਗ ਕਰਕੇ ਬਲਦੇਵ ਸਿੰਘ ਮੰਢਾਲੀ ਨੂੰ ਸੂਬਾਈ ਪ੍ਰਧਾਨ ਤੇ ਪਰਮਜੀਤ ਸਿੰਘ ਭੀਖੀ ਨੂੰ ਕਾਨੂੰਨੀ ...

ਪੂਰੀ ਖ਼ਬਰ »

ਜਟਾਣਾ ਵਲੋਂ ਯੂਥ ਕਾਂਗਰਸ ਤੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ

ਰਾਮਾਂ ਮੰਡੀ, 1 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਐੱਸ. ਐੱਸ. ਡੀ. ਧਰਮਸ਼ਾਲਾ ਵਿਖੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਯੂਥ ਕਾਂਗਰਸ ਤੇ ਕਿਸਾਨ ਵਿੰਗ ਦੇ ਅਹੁੱਦੇਦਾਰਾਂ ਦੀ ਮੀਟਿੰਗ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮਲੂਕਾ ਵਲੋਂ ਆਈ. ਟੀ. ਸੈੱਲ. ਦੇ ਅਹੁਦੇਦਾਰ ਨਿਯੁਕਤ

ਰਾਮਪੁਰਾ ਫੂਲ, 1 ਅਗਸਤ (ਗੁਰਮੇਲ ਸਿੰਘ ਵਿਰਦੀ) - ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਪਾਰਟੀ ਵਿਚ ਅਣਥੱਕ ਮਿਹਨਤ ਕਰਨ ਵਾਲੇ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਈ.ਟੀ.ਸੈੱਲ ਦੇ ਵੱਖ-ਵੱਖ ਸਰਕਲ ਇੰਚਾਰਜ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਦੇ ਵਿਦਿਆਰਥੀ ਸਿਰਜਣਾਤਮਕ ਕਾਰਜਾਂ 'ਚ ਸਰਗਰਮ

ਭਗਤਾ ਭਾਈਕਾ, 1 ਅਗਸਤ (ਸੁਖਪਾਲ ਸਿੰਘ ਸੋਨੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਾ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਦੇ ਵਿਦਿਆਰਥੀ ਸਿੱਖਿਆ ਦੇ ਨਾਲ ਨਾਲ ਵੱਖ-ਵੱਖ ਖੇਤਰਾਂ ਵਿਚ ਪ੍ਰਸੰਸਾਯੋਗ ਪ੍ਰਾਪਤੀਆਂ ਹਾਸਲ ਕਰ ਰਹੇ ਹਨ | ਆਨਲਾਈਨ ਪੜ੍ਹਾਈ ਦੌਰਾਨ ਵਧੇਰੇ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਔਖੇ ਪਿੰਡ ਬੀਬੀ ਵਾਲਾ ਦੇ ਲੋਕਾਂ ਨੇ ਬਿਜਲੀ ਗਰਿੱਡ ਘੇਰਿਆ

ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਬਿਜਲੀ ਦੇ ਨਿੱਤ ਲੱਗਦੇ ਕੱਟਾਂ ਤੋਂ ਔਖੇ ਹੋਏ ਪਿੰਡ ਬੀਬੀ ਵਾਲਾ ਦੇ ਲੋਕਾਂ ਵਲੋਂ ਬਠਿੰਡਾ ਸ਼ਹਿਰ ਦੇ ਬੀਬੀ ਵਾਲਾ ਚੌਕ ਨੇੜੇ ਸਥਿੱਤ ਬਿਜਲੀ ਗਰਿੱਡ ਦਾ ਘਿਰਾਓ ਕਰਕੇ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਹਲਕਾ ਮੌੜ ਦੀ ਕਾਇਆ ਕਲਪ ਕਰਨ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਰਜੀਹ- ਵਿਧਾਇਕ ਕਮਾਲੂ

ਚਾਉਕੇ, 1 ਅਗਸਤ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਅੱਜ ਗੱਲਬਾਤ ਕਰਦਿਆਂ ਆਖਿਆ ਕਿ ਹਲਕਾ ਮੌੜ ਦੀ ਕਾਇਆ ਕਲਪ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ | ਉਨਾਂ ਦੱਸਿਆ ਕਿ ਅਗਲੇ ਦਿਨਾਂ 'ਚ ਹਲਕਾ ਮੌੜ ਦੇ ਪਿੰਡਾਂ ਨੂੰ ਵਿਕਾਸ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਰਾਮਾਂ ਮੰਡੀ, 1 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਸੀ. ਬੀ. ਐਸ. ਈ. ਬੋਰਡ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਸਾਗਰ ਮਿੱਤਲ ਨੇ 96.6 ਫੀਸਤੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਮੇਜਰ ਸਿੰਘ ਸੁਪਰਡੈਂਟ ਵਜੋਂ ਸੇਵਾਮੁਕਤ ਹੋਣ 'ਤੇ ਦਿੱਤੀ ਵਿਦਾਇਗੀ ਪਾਰਟੀ

ਬਠਿੰਡਾ, 1 ਅਗਸਤ (ਅਵਤਾਰ ਸਿੰਘ) - ਜਲ ਸਰੋਤ ਵਿਭਾਗ, ਦਫ਼ਤਰ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਉਸਾਰੀ ਮੰਡਲ ਵਿਖੇ ਬਤੌਰ ਸੁਪਰਡੈਂਟ ਗਰੇਡ 2 ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੇਜਰ ਸਿੰਘ ਨੂੰ ਸੇਵਾ ਮੁਕਤੀ ਸਮੇਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸ਼ਾਨਦਾਰ ...

ਪੂਰੀ ਖ਼ਬਰ »

ਫੂਲ ਟਾਊਨ 'ਚ ਮਹਾਰਾਣੀ ਚੰਦ ਕੌਰ ਸਰੋਵਰ 'ਤੇ ਬਣੀ ਸੈਰਗਾਹ ਦੀ ਹਾਲਤ ਖਸਤਾ ਹੋਈ

ਰਾਮਪੁਰਾ ਫੂਲ, 1 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਨਾਭਾ ਰਿਆਸਤ ਦੇ ਰਾਜਾ ਜਸਵੰਤ ਸਿੰਘ ਦੀ ਵਿਧਵਾ ਰਾਣੀ ਚੰਦ ਕੌਰ ਵੱਲੋਂ ਫੂਲ ਟਾਊਨ ਵਿਚ ਬਣਾਏ ਗਏ ਸਰੋਵਰ ਦੀ ਹਾਲਤ ਖਸਤਾ ਬਣ ਗਈ ਹੈ | ਫੂਲ ਟਾਊਨ ਦੇ ਵਿਰਾਸਤੀ ਕਿਲ੍ਹੇ ਦੀ ਸਾਂਭ ਸੰਭਾਲ ਵਿਚ ਜੁਟੇ ਪੁਰਾਤੱਤਵ ...

ਪੂਰੀ ਖ਼ਬਰ »

ਪ੍ਰਸ਼ਾਸਨ ਅਸਲ੍ਹਾ ਜਮਾਂ ਕਰਵਾਉਣ ਤੋਂ ਵੱਟਣ ਲੱਗਿਆ ਟਾਲਾ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅਕਸਰ ਲੋਕ ਅਸਲਾ ਲਾਇਸੰਸ ਬਣਾਉਣ ਲਈ ਦਫ਼ਤਰੀਂ ਗੇੜੇ ਮਾਰਦੇ ਜਾਂ ਸਿਫ਼ਾਰਸਾਂ ਕਰਵਾਉਂਦੇ ਤਾਂ ਸੁਣੇ ਹਨ ਪਰ ਪਹਿਲੀ ਵਾਰ ਦੇਖਣ 'ਚ ਆਇਆ ਕਿ ਜਦੋਂ ਇਕ ਬਜ਼ੁਰਗ ਆਪਣੀ 12 ਬੋਰ ਗੰਨ ਪ੍ਰਸ਼ਾਸਨ ਕੋਲ ਪੱਕੇ ਤੌਰ 'ਤੇ ਜਮਾਂ ...

ਪੂਰੀ ਖ਼ਬਰ »

ਸਰਕਾਰ ਨੇ ਦਿੱਲੀ ਅੰਦੋਲਨ ਦੇ ਸ਼ਹੀਦ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਤੋਂ ਅਣਗੌਲਿਆ ਕੀਤਾ ਤਾਂ ਸੰਘਰਸ਼ ਕਰਾਂਗੇ-ਮਜ਼ਦੂਰ ਜਥੇਬੰਦੀਆਂ

ਬਠਿੰਡਾ, 1 ਅਗਸਤ (ਸੱਤਪਾਲ ਸਿਵੀਆਂ)- ਪੰਜਾਬ ਸਰਕਾਰ ਨੇ ਦਿੱਲੀ ਵਿਖੇ ਚੱਲ ਰਹੇ ਕਿਸਾਨ-ਮਜ਼ਦੂਰ ਅੰਦੋਲਨ 'ਚ ਸ਼ਹੀਦ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਵਿਚ ਅਣਗੌਲਿਆ ਕੀਤਾ ਤਾਂ ਮਜ਼ਦੂਰ ਜਥੇਬੰਦੀਆਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਤੋਂ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਬਾਰ੍ਹਵੀਂ ਦੇ ਨਤੀਜਿਆਂ 'ਚ ਲੜਕੀਆਂ ਰਹੀਆਂ ਮੋਹਰੀ

ਬਠਿੰਡਾ, 1 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੀਬੀਐਸਈ ਵਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚ ਹਮੇਸ਼ਾਂ ਵਾਂਗ ਲੜਕੀਆਂ ਮੋਹਰੀ ਰਹੀਆਂ ਹਨ | ਹਾਲਾਂਕਿ ਸੇਂਟ ਜੋਸਫ਼ ਸਕੂਲ ਦੇ ਵਿਦਿਆਰਥੀ ਰਿਧਮ ਬਾਂਸਲ ਨੇ ਕਾਮਰਸ ਗਰੁੱਪ 'ਚ 99 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

8ਪ੍ਰੋਜੈਕਟ ਸਾਡੇ ਦੇਸ਼ ਨੂੰ ਸਿਖਲਾਈ ਪ੍ਰਾਪਤ ਮਨੁੱਖੀ ਸ੍ਰੋਤ ਦੀ ਘਾਟ ਨੂੰ ਭਰਨ 'ਚ ਸਹਾਇਤਾ ਕਰੇਗਾ- ਡਾ. ਡੀ. ਕੇ. ਸਿੰਘ ਡਾਇਰੈਕਟਰ
ਏਮਜ਼ ਬਠਿੰਡਾ ਵਿਖੇ ਸਿਹਤ ਸੈਕਟਰ ਵਿਚ ਐਕਸੀਲੈਂਸ ਸੈਂਟਰ ਦੀ ਸਥਾਪਨਾ

ਬਠਿੰਡਾ, 1 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਏਮਜ਼ ਬਠਿੰਡਾ ਨੇ ਦੇਸ਼ ਅਤੇ ਦੁਨੀਆਂ ਦਾ ਪਹਿਲਾ ਅਜਿਹਾ ਸੰਸਥਾਨ ਬਣ ਕੇ ਇਤਿਹਾਸ ਰਚਿਆ ਹੈ, ਜਿਸ ਨੇ ਸਟਾਫ਼ ਨਰਸਾਂ ਲਈ Tਸਾਹ ਥੈਰੇਪਿਸਟਾਂ'' ਵਜੋਂ ਜਾਣੇ ਜਾਂਦੇ ਛੋਟੀ-ਮਿਆਦ ਦੇ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX