ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਨਾਮ ਜਪਣ ਵਾਲੇ ਕਿਰਤੀ ਸੰਤ ਹਮੇਸ਼ਾ ਲੋਕਾਂ ਦੇ ਹਿਰਦਿਆਂ 'ਚ ਜਿਊਾਦੇ ਰਹਿੰਦੇ ਹਨ-ਗੁਲਾਮ ਹੈਦਰ ਕਾਦਰੀ

ਕਾਲਾ ਸੰਘਿਆਂ, 1 ਅਗਸਤ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਬਲੇਰਖਾਨਪੁਰ ਵਿਖੇ ਸਥਿਤ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੋਮਣੀ ਵੈਦ, ਵਾਤਾਵਰਣ ਪ੍ਰੇਮੀ, ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਮਿੱਠੀ ਯਾਦ 'ਚ ਪਹਿਲੀ ਬਰਸੀ 'ਤੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਵਿਸ਼ਾਲ ਸੁੰਦਰ ਦਰਬਾਰ ਸਾਹਿਬ ਦਾ ਉਦਘਾਟਨ ਕੀਤਾ ਗਿਆ | ਸਵੇਰੇ 35 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨਾ ਦੌਰਾਨ ਸੂਫ਼ੀ ਸੰਤ ਗੁਲਾਮ ਹੈਦਰ ਕਾਦਰੀ ਨੇ ਖ਼ੁਦ ਨੂੰ ਸੰਤ ਦਇਆ ਸਿੰਘ ਜੀ ਦਾ ਮੁਰੀਦ ਦੱਸਦਿਆਂ ਕਿਹਾ ਕਿ ਗੁਰਬਾਣੀ 'ਚ ਸਰੀਰ ਦੀ ਮੌਤ ਨੂੰ ਅਟੱਲ ਸਚਾਈ ਦੱਸਿਆ ਹੈ ਪਰ ਨਾਮ ਜਪਣ ਵਾਲੇ ਕਿਰਤੀ ਸੰਤ ਹਮੇਸ਼ਾ ਲੋਕਾਂ ਦੇ ਹਿਰਦਿਆਂ 'ਚ ਜਿੳਾੂਦੇ ਰਹਿੰਦੇ ਹਨ | ਕਥਾਵਾਚਕ ਗਿ: ਰਾਮ ਸਿੰਘ ਦਮਦਮੀ ਟਕਸਾਲ ਅਤੇ ਪਦਮ ਸ਼੍ਰੀ ਬਾਬਾ ਬਲਵੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਦਇਆ ਸਿੰਘ ਜੀ ਗੰਦਲੇ ਹੋ ਰਹੇ ਵਾਤਾਵਰਣ ਪ੍ਰਤੀ ਚਿੰਤਤ ਸਨ | ਉਨਾਂ ਸੰਗਤ ਨੂੰ ਵਾਤਾਵਰਣ ਤੇ ਪਾਣੀ ਬਚਾਉਣ ਲਈ ਯਤਨ ਕਰਨ ਨੂੰ ਹੀ ਬਾਬਾ ਜੀ ਨੂੰ ਸੱਚੀ ਸ਼ਰਧਾਂਜਲੀ ਦੱਸਿਆ | ਭਾਈ ਬਲਵਿੰਦਰ ਸਿੰਘ ਲੋਪੋਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗੋਲਡ ਮੈਡਲਿਸਟ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਢਾਡੀ ਜੱਥਾ, ਕਵੀਸ਼ਰ ਗਿਆਨੀ ਗੁਰਮੁਖ ਸਿੰਘ ਜੋਗੀ ਐਮ. ਏ., ਬਾਬਾ ਜਗਜੀਤ ਸਿੰਘ ਲੋਪੋਕੇ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਗਿ: ਮਲਕੀਤ ਸਿੰਘ ਹੈਡਗ੍ਰੰਥੀ, ਭਾਈ ਕੁਲਵਿੰਦਰ ਸਿੰਘ ਅਰਦਾਸੀਆ ਸ੍ਰੀ ਅਕਾਲ ਤਖ਼ਤ ਸਾਹਿਬ, ਨੱਥੂ ਚਾਹਲ ਵਾਲਿਆਂ ਦਾ ਢਾਡੀ ਜੱਥਾ, ਗਿ: ਜਤਿੰਦਰ ਸਿੰਘ ਨੂਰਪੁਰੀ, ਰਾਗੀ ਭਾਈ ਸੁਖਵਿੰਦਰ ਸਿੰਘ ਮੋਨੀ, ਗਿ: ਭਗਵਾਨ ਸਿੰਘ ਜੋਹਲ, ਕਥਾਵਾਚਕ ਹਰਜੀਤ ਸਿੰਘ, ਢਾਡੀ ਗਿ: ਜਸਵਿੰਦਰ ਸਿੰਘ ਸ਼ਾਂਤ ਸਮੇਤ ਪੰਥ ਪ੍ਰਸਿੱਧ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੇ ਸ਼ਬਦਾਂ ਨਾਲ ਹਾਜ਼ਰੀ ਭਰੀ | ਇਸ ਮੌਕੇ ਬੂਟਿਆਂ ਦਾ ਲੰਗਰ ਲਗਾਇਆ ਗਿਆ | ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਨੇ ਦੀਵਾਨ ਦੀ ਸਮਾਪਤੀ ਮੌਕੇ ਸੰਗਤ ਨਾਲ ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਆਈਆਂ ਪੰਥ ਪ੍ਰਸਿੱਧ ਹਸਤੀਆਂ ਅਤੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਹਾਜਰਾਂ 'ਚ ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਸ਼ਮਸ਼ੇਰ ਸਿੰਘ ਜਾਤੀਕੇ, ਸੰਤ ਮਹਾਤਮਾ ਮੁਨੀ, ਬਾਬਾ ਗੁਰਮੇਜ ਸਿੰਘ ਸੈਦਰਾਣਾ ਸਾਹਿਬ ਵਾਲੇ, ਬਾਬਾ ਬਲਦੇਵ ਕਿ੍ਸ਼ਨ ਸਿੰਘ ਗਿੱਲਾਂ ਵਾਲੇ, ਬਾਬਾ ਪ੍ਰਗਟ ਨਾਥ ਹਰੀਮਪੁਰ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਕਲਾਂ, ਵਿਧਾਇਕ ਰਾਣਾ ਗੁਰਜੀਤ ਸਿੰਘ, ਅਮਰਜੀਤ ਸੈਦੋਵਾਲ, ਕੁਲਵੰਤ ਕੌਰ ਮੇਅਰ ਨਗਰ ਨਿਗਮ ਕਪੂਰਥਲਾ, ਮਾਸਟਰ ਸੁਖਵਿੰਦਰ ਸਿੰਘ ਗੋਲਡੀ, ਜਸਵੀਰ ਸਿੰਘ ਟੌਹਰ, ਰਣਜੀਤ ਕੌਰ ਸਰਪੰਚ ਬਲੇਰਖਾਨਪੁਰ, ਗਿਆਨੀ ਮਨਜੀਤ ਸਿੰਘ ਅਠੌਲਾ, ਸੁਖਵਿੰਦਰ ਸਿੰਘ ਚਾਹਲ, ਕੇਵਲ ਸਿੰਘ ਦਿਓਲ, ਜੱਥੇਦਾਰ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ, ਇੰਦਰਜੀਤ ਸਿੰਘ ਖਹਿਰਾ, ਭਜਨ ਸਿੰਘ ਚੋਲੀਆ, ਕੁਲਦੀਪ ਸਿੰਘ ਗੋਬਿੰਦ ਸਟੂਡੀਓ ਵਾਲੇ, ਅਜਮੇਰ ਸਿੰਘ ਢਪੱਈ, ਹਲਕਾ ਇੰਚਾਰਜ ਐਡਵੋਕੈਟ ਪਰਮਜੀਤ ਸਿੰਘ, ਦਵਿੰਦਰਵੀਰ ਸਿੰਘ ਚਾਹਲ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢਪੱਈ, ਜਥੇਦਾਰ ਇੰਦਰਜੀਤ ਸਿੰਘ ਮੰਨਣ ਪ੍ਰਧਾਨ ਸਰਕਲ ਸਦਰ ਕਪੂਰਥਲਾ, ਯੁਵਰਾਜ ਭੁਪਿੰਦਰ ਸਿੰਘ, ਜਰਨੈਲ ਸਿੰਘ ਡੋਗਰਾਂਵਾਲ, ਮਨਵੀਰ ਸਿੰਘ ਵਡਾਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ, ਅਮਰਜੀਤ ਸਿੰਘ ਮਠਾੜੂ, ਹਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਬਡਿਆਲ, ਹੈਰੀ ਮਾਧੋਪੁਰ, ਹਰਜਿੰਦਰ ਸਿੰਘ ਖਾਨੋਵਾਲ, ਜਰਨੈਲ ਸਿੰਘ ਸਾਬਕਾ ਸਰਪੰਚ ਨੱਥੂਚਾਹਲ, ਆਮ ਆਦਮੀ ਪਾਰਟੀ ਦੇ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ, ਕੰਵਰਇਕਬਾਲ ਸਿੰਘ, ਸ਼੍ਰੋਮਣੀ ਪੰਜਾਬੀ ਵੈਦ ਮੰਡਲ ਦੇ ਪ੍ਰਧਾਨ ਬਾਬਾ ਗੁਰਮੀਤ ਸਿੰਘ ਪਹਿਲਵਾਨ ਆਦਿ ਹਾਜ਼ਰ ਸਨ |

ਪੇਂਡੂ ਤੇ ਸ਼ਹਿਰੀ ਖੇਤਰ ਦੇ ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਕਰਨ ਕਾਰਨ 40 ਤੋਂ ਵੱਧ ਟਰਾਂਸਫਾਰਮਰ ਸੜੇ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਪਾਵਰਕਾਮ ਦੇ ਸ਼ਹਿਰੀ ਤੇ ਪੇਂਡੂ ਖੇਤਰ ਨਾਲ ਲੱਗਦੇ ਟਰਾਂਸਫਾਰਮਰਾਂ ਵਿਚੋਂ ਅਣਪਛਾਤੇ ਵਿਅਕਤੀਆਂ ਵਲੋਂ 275 ਤੋਂ ਲੈ ਕੇ 310 ਲੀਟਰ ਤੱਕ ਤੇਲ ਚੋਰੀ ਕਰਨ ਨਾਲ 40 ਟਰਾਂਸਫਾਰਮਰ ਪਿਛਲੇ 2 ਮਹੀਨਿਆਂ ਤੋਂ ਸੜਣ ਕਾਰਨ ਪਾਵਰਕਾਮ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 1 ਅਗਸਤ (ਥਿੰਦ, ਹੈਪੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਦੇ ਕੁੱਲ 160 ਬੱਚਿਆਂ ਨੇ ਭਾਗ ਲਿਆ | ਜਿਸ ...

ਪੂਰੀ ਖ਼ਬਰ »

ਵਿਆਹ ਸਮਾਗਮ ਤੋਂ ਬਾਅਦ ਚੱਲੀ ਗੋਲੀ, ਦੋ ਵਿਅਕਤੀ ਜ਼ਖ਼ਮੀ

ਫਗਵਾੜਾ, 1 ਅਗਸਤ (ਹਰੀਪਾਲ ਸਿੰਘ)-ਫਗਵਾੜਾ ਦੇ ਜੀ ਟੀ ਰੋਡ 'ਤੇ ਚਾਹਲ ਨਗਰ ਨੇੜੇ ਇਕ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਗੱਡੀਆਂ ਦੀ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਚੱਲੀ ਗੋਲੀ ਵਿਚ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰਾਂ ਵਲੋਂ ਨਕਦੀ ਚੋਰੀ

ਨਡਾਲਾ, 1 ਅਗਸਤ (ਮਾਨ)-ਪਿੰਡ ਚੁਗਾਵਾਂ ਵਿਖੇ ਬੀਤੀ ਰਾਤ ਚੋਰਾਂ ਨੇ ਕਰਿਆਨੇ ਦੀ ਦੁਕਾਨ ਦਾ ਤਾਲਾ ਭੰਨ ਕੇ ਅੰਦਰ ਗੱਲੇ ਵਿਚ ਦਸਵੰਧ ਲਈ ਰੱਖੀ 20 ਹਜ਼ਾਰ ਦੀ ਨਕਦੀ 'ਤੇ ਹੱਥ ਸਾਫ਼ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਪੁੱਤਰ ਮਦਨ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 5 ਮਾਮਲੇ ਆਏ ਸਾਹਮਣੇ

ਕਪੂਰਥਲਾ, 1 ਅਗਸਤ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਦੀ ਗਿਣਤੀ 17752 ਹੋ ਗਈ ਹੈ | ਜਿਨ੍ਹਾਂ ਵਿਚੋਂ 26 ਐਕਟਿਵ ਮਾਮਲੇ ਹਨ ਤੇ 17174 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ਹਨ | ਅੱਜ 7 ਹੋਰ ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 1 ਅਗਸਤ (ਸਡਾਨਾ)-ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਡੀ.ਐਸ.ਪੀ. (ਡੀ) ਸਰਬਜੀਤ ਰਾਏ ਦੀ ਦੇਖ ਰੇਖ ਹੇਠ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਟੀਮ ਨੇ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 1 ਅਗਸਤ (ਸਡਾਨਾ)-ਮੋਟਰ ਤੋਂ ਤਾਰਾ ਤੇ ਸਟਾਟਰ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਨ ਉਪਰੰਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਗੁਰਪ੍ਰੀਤ ਸਿੰਘ ਵਾਸੀ ਕਾਂਜਲੀ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦੇ ਸਮੇਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਰੀ ਔਰਤ, ਸੱਸ ਤੇ ਪਤੀ ਵਿਰੁੱਧ ਕੇਸ ਦਰਜ

ਫੱਤੂਢੀਂਗਾ, 1 ਅਗਸਤ (ਬਲਜੀਤ ਸਿੰਘ)-ਨਜ਼ਦੀਕੀ ਪਿੰਡ ਰੱਤੜਾ ਵਿਖੇ ਸੁਮਨ ਨਾਂਅ ਦੀ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਮਿ੍ਤਕ ਦੀ ਮਾਂ ਸੁਸ਼ੀਲ ਜ਼ਿਲ੍ਹਾ ਜਲੰਧਰ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦੀ ਲੜਕੀ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਇਕਬਾਲ ਸਿੰਘ ਕੁੰਦੀ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸਮੂਲੀਅਤ

ਫਗਵਾੜਾ, 1 ਅਗਸਤ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਾਬਕਾ ਕੌਂਸਲਰ ਇਕਬਾਲ ਸਿੰਘ ਕੁੰਦੀ ਅਤੇ ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਸਤਨਾਮਪੁਰਾ ਜਿਨ੍ਰਾਂ ਦਾ ਬੀਤੇ ਦਿਨੀ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਦਿਹਾਂਤ ਹੋ ਗਿਆ , ਦਾ ਅੰਤਿਮ ...

ਪੂਰੀ ਖ਼ਬਰ »

ਪੰਜਾਬ ਨੂੰ ਨਾਜੁਕ ਦੌਰ 'ਚੋਂ ਕੱਢਣ ਦੀ ਲੋੜ- ਰਣਜੀਤ ਸਿੰਘ ਰਾਣਾ

ਭੁਲੱਥ, 1 ਅਗਸਤ (ਮਨਜੀਤ ਸਿੰਘ ਰਤਨ)-ਅੱਜ ਪੰਜਾਬ ਨੂੰ ਨਾਜੁਕ ਦੌਰ 'ਚੋਂ ਕੱਢਣ ਦੀ ਲੋੜ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਨੇ ਕੀਤਾ | ਉਨਾਂ ਕਿਹਾ ਕਿ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਵਲੋਂ ਪੜੇ ਲਿਖੇ ਨੌਜਵਾਨਾਂ ਨੂੰ ਨੌਕਰੀਆਂ ਨਾ ਦੇ ਕੇ ਉਨਾਂ ...

ਪੂਰੀ ਖ਼ਬਰ »

ਚੋਰੀ ਹੋਏ ਪਸ਼ੂਆਂ ਦੀ ਦੋ ਸਾਲ ਬਾਅਦ ਵੀ ਨਹੀਂ ਨਿਕਲੀ ਉਘ-ਸੁੱਗ

ਨਡਾਲਾ, 1 ਅਗਸਤ (ਮਾਨ)-ਗੁਰਦੀਪ ਸਿੰਘ ਪੱੁਤਰ ਪ੍ਰੀਤਮ ਸਿੰਘ ਵਾਸੀ ਤਲਵੰਡੀ ਪੁਰਦਲ ਨੇ ਦੱਸਿਆ ਕਿ ਬੀਤੀ 17 ਅਪੈ੍ਰਲ 2019 ਨੂੰ ਉਸ ਦੀ ਹਵੇਲੀ ਵਿਚੋਂ ਦੋ ਦੁਧਾਰੂ ਮੱਝਾਂ ਤੇ ਇਕ ਕੀਮਤੀ ਝੋਟਾ ਕਿਸੇ ਚੋਰਾ ਨੇ ਚੋਰੀ ਕਰ ਲਿਆ ਸੀ | ਇਸ ਦਾ ਥਾਣਾ ਭੁਲੱਥ ਵਿਚ ਮਾਮਲਾ ਦਰਜ਼ ਹੈ | ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਨੂੰ ਮਿਲਿਆ ਪੰਚਾਇਤਾਂ ਦਾ ਸਮਰਥਨ

ਫਗਵਾੜਾ, 1 ਅਗਸਤ (ਤਰਨਜੀਤ ਸਿੰਘ ਕਿੰਨੜਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਬਲਾਕ ਫਗਵਾੜਾ ਵਿਖੇ ਠੇਕੇ ਉੱਪਰ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੀ 9 ਜੁਲਾਈ ਤੋਂ ਜਾਰੀ ਕਲਮ ਛੋੜ ਹੜਤਾਲ ਨੂੰ ਅੱਜ ਉਸ ...

ਪੂਰੀ ਖ਼ਬਰ »

ਅਨੰਦ ਕਾਲਜ ਵਿਖੇ ਲਗਾਇਆ ਟੀਕਾਕਰਨ ਕੈਂਪ

ਕਪੂਰਥਲਾ, 1 ਅਗਸਤ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਖੇ ਚੇਅਰਪਰਸਨ ਵਰਿੰਦਰ ਕੁਮਾਰੀ ਅਨੰਦ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਸਬੰਧੀ ਦੂਸਰਾ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਐਮ.ਡੀ. ਵਿਕਰਮ ਅਨੰਦ ਤੇ ਡਾਇਰੈਕਟਰ ਰੂਚੀ ਅਨੰਦ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਹਿਯੋਗੀ ਖੇਤਰੀ ਪਾਰਟੀਆਂ ਦੇ ਨਾਲ ਕਿਸਾਨਾਂ ਦੇ ਹੱਕ ਵਿਚ ਸੰਸਦ ਵਿਚ ਡਟਿਆ-ਖੋਜੇਵਾਲ

ਕਪੂਰਥਲਾ, 1 ਅਗਸਤ (ਸਡਾਨਾ)-ਪਿੰਡ ਬਰਿੰਦਪੁਰ ਵਿਖੇ ਟਕਸਾਲੀ ਅਕਾਲੀ ਆਗੂ ਢੋਟ ਪਰਿਵਾਰ ਵਲੋਂ ਪਾਰਟੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪੀ.ਏ.ਸੀ. ਦਾ ਮੈਂਬਰ ਬਣਨ 'ਤੇ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਪਿੰਡ ਵਾਸੀਆਂ ਦੇ ਨਾਲ ਇੱਛਾ ਸਿੰਘ ਢੋਟ, ...

ਪੂਰੀ ਖ਼ਬਰ »

ਸੰਤ ਪ੍ਰਣਪਾਲ ਕਾਨਵੈਂਟ ਸਕੂਲ ਬੇਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਬੇਗੋਵਾਲ, 1 ਅਗਸਤ (ਸੁਖਜਿੰਦਰ ਸਿੰਘ)-ਸੀ ਬੀ ਐਸ ਈ ਵਲੋਂ ਬਾਰ੍ਹਵੀਂ ਜਮਾਤ ਦੇ ਜਾਰੀ ਕੀਤੇ ਨਤੀਜਿਆਂ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਹੋਣਹਾਰ ਵਿਦਿਆਰਥਣ ਸਰਗਮਜੀਤ ਕੌਰ ਨੇ 94 ਪ੍ਰਤੀਸ਼ਤ ...

ਪੂਰੀ ਖ਼ਬਰ »

ਅਕਾਲੀ ਦਲ ਦੇ ਐਸ. ਸੀ. ਵਿੰਗ ਵਲੋਂ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਦਾ ਸਨਮਾਨ

ਕਪੂਰਥਲਾ, 1 ਅਗਸਤ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਸੋਹਣ ਲਾਲ ਤੇ ਹੋਰ ਅਹੁਦੇਦਾਰਾਂ ਨੇ ਸਥਾਨਕ ਗੁਰੂ ਨਾਨਕ ਨਗਰ ਵਿਚ ਇਕ ਸੰਖੇਪ ਜਿਹੇ ਸਮਾਗਮ ਦੌਰਾਨ ਜਥੇਦਾਰ ਇੰਦਰਜੀਤ ਸਿੰਘ ਜੁਗਨੂੰ ਨੂੰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਤੋਂ ਬਾਅਦ ਬੇਚਿਰਾਗ ਹੋਇਆ ਪਿੰਡ ਖ਼ਿਜਰਪੁਰ ਦਰਿਆ ਬਿਆਸ ਦੇ ਕੰਢੇ ਪਹਿਚਾਣ ਬਣਾਈ ਬੈਠਾ ਹੈ

ਪਰਸਨ ਲਾਲ ਭੋਲਾ 87270-63230 ਤਲਵੰਡੀ ਚੌਧਰੀਆਂ-ਪਿੰਡ ਖਿਜਰਪੁਰ ਜਿਹੜਾ ਕਦੇ ਦੇਸ਼ ਦੀ ਵੰਡ ਤੋਂ ਬਾਅਦ ਬੇਚਿਰਗ਼ ਹੋ ਗਿਆ ਸੀ, ਅੱਜ ਉਹ ਸਬ-ਤਹਿਸੀਲ ਤਲਵੰਡੀ ਚੌਧਰੀਆਂ ਤੋਂ 5 ਕਿੱਲੋਮੀਟਰ ਦੂਰ ਬਸਤੀ ਛੰਨਾ ਸਾਹਨ ਕੇ, ਬਸਤੀ ਤੁੜਾਂ, ਡੇਰਾ ਕਰਤਾਰ ਸਿੰਘ, ਡੇਰਾ ਚੇਤ ਸਿੰਘ, ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਲਈ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋਣ ਪਵੇਗਾ-ਖੱਖ ਨਡਾਲਾ

ਨਡਾਲਾ, 1 ਅਗਸਤ (ਮਾਨ)-ਨਡਾਲਾ 'ਚ ਗੰਦੇ ਪਾਣੀ ਦੀ ਨਿਕਾਸੀ ਦਾ ਬੁਰਾ ਹਾਲ ਹੈ ਇਸ ਦਾ ਇੱਕੋ ਇੱਕ ਹੱਲ ਹੈ ਉਹ ਹੈ ਸੀਵਰੇਜ ਅਤੇ ਸੀਵਰੇਜ ਪਾਉਣ ਲਈ ਨਡਾਲਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕ-ਜੁੱਟ ਹੋ ਕੇ ਅੱਗੇ ਆਉਣ ਦੀ ਲੋੜ ਹੈ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਾਣੀਪੁਰ ਕੰਬੋਆਂ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਫਗਵਾੜਾ, 1 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਰਾਣੀਪੁਰ ਵੱਲੋਂ ਗ੍ਰਾਂਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ , ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਰਾਣੀਪੁਰ ਕੰਬੋਆਂ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ 'ਤੇ ਫੁੱਲ ਮਲਾਵਾਂ ...

ਪੂਰੀ ਖ਼ਬਰ »

'ਜ਼ਮੀਨ ਨਹੀਂ ਤੇ ਜੀਵਨ ਨਹੀਂ' ਦੇ ਨਾਅਰੇ ਹੇਠ ਸ਼ਹੀਦੀ ਦਿਵਸ ਮਨਾਇਆ

ਫੱਤੂਢੀਂਗਾ, 1 ਅਗਸਤ (ਬਲਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 'ਜ਼ਮੀਨ ਨਹੀਂ ਤੇ ਜੀਵਨ ਨਹੀਂ' ਦੇ ਨਾਅਰੇ ਹੇਠ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਗੁਰੂ ਨਾਨਕ ਨਿਵਾਸ ਗੁਰਦੁਆਰਾ ਸਾਹਿਬ ਮੰਗੂਪੁਰ ਵਿਖੇ ਮਨਾਇਆ ਗਿਆ | ਇਸ ਮੌਕੇ ਸ਼ਹੀਦ ਦੀ ਤਸਵੀਰ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੀ ਮੀਟਿੰਗ ਵਿਚ ਭਖਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ

ਬੇਗੋਵਾਲ, 1 ਅਗਸਤ (ਸੁਖਜਿੰਦਰ ਸਿੰਘ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਇਕਾਈ ਦੇ ਪ੍ਰਧਾਨ ਸੁਖਚੈਨ ਸਿੰਘ ਮੁਰੱਬੀਆ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮਾਜ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕਰਦਿਆਂ ਸਰਕਾਰੀ ਦਫ਼ਤਰਾਂ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਯੂ. ਕੇ. ਨੇ ਲੱਖਪੁਰ ਸਕੂਲ ਦੇ ਵਿਕਾਸ ਲਈ ਭੇਜੀ ਆਰਥਿਕ ਮਦਦ

ਖਲਵਾੜਾ 1 ਅਗਸਤ (ਮਨਦੀਪ ਸਿੰਘ ਸੰਧੂ)-ਪਿੰਡ ਲੱਖਪੁਰ ਦੇ ਵਸਨੀਕ ਪ੍ਰਵਾਸੀ ਭਾਰਤੀ ਕੁਲਵਿੰਦਰ ਸਿੰਘ ਯੂ.ਕੇ. ਨੇ ਪਿੰਡ ਦੇ ਭਗਤ ਜਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਵਿਚ ਸਹਿਯੋਗ ਕਰਦਿਆਂ ਇਕ ਲੱਖ ਤੋਂ ਵੱਧ ਰੁਪਏ ਦਾ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਦੀ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਫਗਵਾੜਾ, 1 ਅਗਸਤ (ਅਸ਼ੋਕ ਕੁਮਾਰ ਵਾਲੀਆ)-ਕਮਿਊਨਿਟੀ ਪੋਲੀਟੈਕਨਿਕ ਕਾਲਜ ਪਲਾਹੀ ਦੇ ਇੰਸਟ੍ਰਕਟਰ ਇਲੈਕਟ੍ਰੀਸ਼ੀਅਨ , ਸ਼ੌਲਰ ਅਤੇ ਸਟੋਰ ਕੀਪਰ ਜਸਵਿੰਦਰ ਸਿੰਘ ਦੀ 35 ਸਾਲ 4 ਮਹੀਨੇ ਦੀ ਨੌਕਰੀ ਪੂਰੀ ਕਰਦੇ ਹੋਏ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ...

ਪੂਰੀ ਖ਼ਬਰ »

ਨਿਗਮ ਨੇ ਇਕ ਹਫ਼ਤੇ 'ਚ ਖਸਤਾ ਹਾਲਤ ਇਮਾਰਤ ਨਾ ਢਾਹੀ ਤਾਂ ਦੁਕਾਨਦਾਰ ਕਰਨਗੇ ਰੋਸ ਵਿਖਾਵਾ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਜੇ ਨਗਰ ਨਿਗਮ ਨੇ ਇਕ ਹਫ਼ਤੇ ਵਿਚ ਸ਼ਹਿਰ ਦੇ ਅੰਮਿ੍ਤ ਬਾਜ਼ਾਰ ਵਿਚ ਸਥਿਤ ਖਸਤਾ ਹਾਲਤ ਇਮਾਰਤ ਨੂੰ ਢਾਹੁਣ ਲਈ ਕੋਈ ਕਾਰਵਾਈ ਨਾ ਕੀਤੀ ਤਾਂ ਬਾਜ਼ਾਰ ਦੇ ਸਾਰੇ ਦੁਕਾਨਦਾਰ ਰੋਡ ਜਾਮ ਕਰ ਕੇ ਰੋਸ ਵਿਖਾਵਾ ਕਰਨਗੇ | ਜਿਸ ਦੀ ...

ਪੂਰੀ ਖ਼ਬਰ »

ਅਧਿਆਪਕ ਦੀ ਬਦਲੀ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸਕੂਲ ਦੇ ਗੇਟ ਨੂੰ ਤਾਲਾ ਲਗਾ ਕੇ ਅਧਿਆਪਕ ਬੰਦੀ ਬਣਾਏ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾਂ ਦੇ ਇਕ ਕੰਪਿਊਟਰ ਅਧਿਆਪਕ ਰੋਹਿਤ ਸ਼ੋਰੀ ਦਾ ਸ਼ਿਕਾਇਤ ਦੇ ਆਧਾਰ 'ਤੇ ਖੇਮਕਰਨ ਵਿਖੇ ਤਬਾਦਲਾ ਕੀਤੇ ਜਾਣ ਦੇ ਰੋਸ ਵਜੋਂ ਕੁੱਝ ਪਿੰਡ ਵਾਸੀਆਂ ਨੇ ਸਕੂਲ ਵਿਚ ...

ਪੂਰੀ ਖ਼ਬਰ »

ਘੱਟ ਲਾਗਤ ਵਾਲੀਆਂ ਅਧਿਆਪਨ ਕਿੱਟਾਂ ਨਾਲ ਅਧਿਆਪਕ ਕਲਾਸ ਰੂਮ ਨੂੰ ਆਨੰਦਮਈ ਬਣਾ ਸਕਦਾ ਹੈ-ਡਾ: ਗਰੋਵਰ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਅਧਿਆਪਕ ਘੱਟ ਲਾਗਤ ਵਾਲੀਆਂ ਅਧਿਆਪਨ ਕਿੱਟਾਂ ਦੀ ਵਰਤੋਂ ਨਾਲ ਕਲਾਸ ਰੂਮ ਨੂੰ ਦਿਲਚਸਪ ਤੇ ਆਨੰਦਮਈ ਬਣਾ ਕੇ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਜੋਸ਼ ਤੇ ਰੁਚੀ ਪੈਦਾ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਰਜੇਸ਼ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ

ਫਗਵਾੜਾ, 1 ਅਗਸਤ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਫਗਵਾੜਾ ਦੇ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੂਬਾ ਪ੍ਰਧਾਨ ਐਨ.ਐਨ. ਸੈਣੀ ਅਤੇ ਸਰਪ੍ਰਸਤ ਗੁਰਚਰਨ ਸਿੰਘ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ 'ਚ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 1 ਅਗਸਤ (ਹਰੀਪਾਲ ਸਿੰਘ)-ਫਗਵਾੜਾ ਦੇ ਗੁਰੂ ਨਾਨਕ ਪੁਰਾ ਮੁਹੱਲੇ ਦੇ ਵਿਚ ਹਥਿਆਰਾਂ ਦੇ ਨਾਲ ਹਮਲਾ ਕਰਕੇ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅੱਧੀ ਦਰਜਨ ਨੌਜਵਾਨਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਕਪੂਰਥਲਾ, 1 ਅਗਸਤ (ਅਮਰਜੀਤ ਕੋਮਲ)-ਬਾਵਾ ਲਾਲਵਾਨੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪਿ੍ੰਸੀਪਲ ਏਕਤਾ ਧਵਨ ਨੇ ਦੱਸਿਆ ਕਿ ਸਕੂਲ ਦੇ 107 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਤੇ ਇਸ ਪ੍ਰੀਖਿਆ ਵਿਚ ਆਰਟਸ ਗਰੁੱਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX