ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  9 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  34 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  57 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 3 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫ਼ਤਹਿਗੜ੍ਹ ਸਾਹਿਬ

ਸੀ. ਬੀ. ਐੱਸ. ਈ. ਦੇ ਦਸਵੀਂ ਜਮਾਤ ਦੇ ਨਤੀਜਿਆਂ 'ਚੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡਿਵਾਈਨ ਲਾਈਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਡਿਵਾਈਨ ਲਾਈਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ 'ਚ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਸਕੂਲ ਡਾਇਰੈਕਟਰ ਪ੍ਰੋ. ਅਸ਼ੋਕ ਸੂਦ, ਪਿ੍ੰਸੀਪਲ ਡਾ. ਬਬੀਤਾ ਚੋਪੜਾ ਤੇ ਵਾਈਸ ਪਿੰ੍ਰਸੀਪਲ ਨੀਰੂ ਧੀਰ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਨਤੀਜਿਆਂ 'ਚੋਂ ਪੰਕਜ ਚੌਧਰੀ ਨੇ 93, ਪਿ੍ਤਪਾਲ ਸਿੰਘ ਨੇ 90.8 ਅਤੇ ਮਹਿਕਪ੍ਰੀਤ ਕੌਰ ਨੇ 88.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕਾਂ ਦੁਆਰਾ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ |
ਸੈਫ਼ਰਨ ਸਿਟੀ ਸਕੂਲ ਦੇ ਅਭਿਜੀਤ ਹੁੰਦਲ ਨੇ 95.2 ਤੇ ਬਲਵਿੰਦਰ ਸਿੰਘ ਨੇ 94.2 ਅੰਕ ਹਾਸਲ ਕੀਤੇ
ਇਸੇ ਤਰ੍ਹਾਂ ਸੈਫ਼ਰਨ ਸਿਟੀ ਸਕੂਲ ਦਾ ਸੀ.ਬੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਜਸਦੀਪ ਕੌਰ ਕਾਹਲੋਂ ਨੇ ਦੱਸਿਆ ਕਿ ਦਸਵੀਂ ਦੇ ਨਤੀਜਿਆਂ 'ਚੋਂ ਅਭਿਜੀਤ ਸਿੰਘ ਹੁੰਦਲ ਨੇ 95.2, ਬਲਵਿੰਦਰ ਸਿੰਘ ਨੇ 94.2 ਅਤੇ ਹਰਜੋਤ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਮੌਕੇ ਉਨ੍ਹਾਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਵੀ ਮਿੱਠਾ ਕਰਵਾਇਆ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਆ |
ਦਸਵੀਂ ਜਮਾਤ ਦੇ ਨਤੀਜਿਆਂ 'ਚੋਂ ਐਸ. ਡੀ. ਮਾਡਲ ਸਕੂਲ ਨੇ ਮਾਰੀ ਬਾਜ਼ੀ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਵਿਚ ਐੱਸ. ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਅਰਚਨਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ, ਜਿਸ ਵਿਚ ਤਰਨਪ੍ਰੀਤ ਕੌਰ ਨੇ 98.4 ਫ਼ੀਸਦੀ, ਆਸ਼ੀ ਚੌਰਸੀਆ ਨੇ 96.6 ਫ਼ੀਸਦੀ ਤੇ ਅਕਸ਼ਿਤਾ ਝਾਅ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਏਕ ਨੂਰ ਨੇ 95, ਪਵਨਦੀਪ ਕੌਰ ਨੇ 95, ਦੀਪਾ ਕੌਸ਼ਲ ਨੇ 94.8, ਸੁਖਬੀਰ ਸਿੰਘ ਨੇ 94.8, ਯਸ਼ਿਕਾ ਨੇ 94.8, ਸੁਖਜੀਤ ਸਿੰਘ ਸੋਹਲ ਨੇ 94.6, ਅਕਸ਼ਲੀਨ ਕੌਰ ਨੇ 94.4 ਅਤੇ ਦੀਆ ਨੇ 94.2 ਫ਼ੀਸਦੀ ਅੰਕ ਹਾਸਲ ਕੀਤੇ ਹਨ | ਸਕੂਲ ਦੇ ਚੇਅਰਮੈਨ ਵਿਨੋਦ ਢੰਡ ਅਤੇ ਐੱਮ. ਡੀ. ਐਕਾਂਸ ਢੰਡ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਭਵਿੱਖ ਵਿਚ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਓਮ ਪ੍ਰਕਾਸ਼ ਬਾਂਸਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੀ.ਬੀ.ਐੱਸ.ਈ. ਬੋਰਡ ਵਲੋਂ ਘੋਸ਼ਿਤ ਦਸਵੀਂ ਜਮਾਤ ਦੇ ਪ੍ਰੀਖਿਆ ਨਤੀਜੇ ਵਿਚ ਓਮ ਪ੍ਰਕਾਸ਼ ਬਾਂਸਲ ਮਾਡਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੌ ਫ਼ੀਸਦੀ ਨਤੀਜਾ ਪ੍ਰਾਪਤ ਕੀਤਾ ਗਿਆ ਹੈ | ਸਕੂਲ ਦੀ ਪਿ੍ੰਸੀਪਲ ਸੰਗੀਤਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਜੈ ਮਲਹੋਤਰਾ ਨੇ 99 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਮਨਕਬੀਰ ਸਿੰਘ ਨੇ 98.8 ਫ਼ੀਸਦੀ ਤੇ ਲਵਿਸ਼ ਜੇ ਗੋਇਲ ਨੇ 98.6 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ 190 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿਚ ਭਾਗ ਲਿਆ ਸੀ, ਜੋ ਕਿ ਸੌ ਫ਼ੀਸਦੀ ਨਤੀਜਾ ਹਾਸਲ ਹੋਇਆ ਹੈ | ਸਕੂਲ ਦੇ ਚੇਅਰਮੈਨ ਡਾ. ਹੁਕਮ ਚੰਦ ਬੰਸਲ ਨੇ ਵਿਦਿਆਰਥੀਆਂ ਦੀ ਇਸ ਸਫਲਤਾ ਦੇ ਲਈ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਜੀ. ਪੀ. ਐੱਸ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. 10ਵੀਂ ਜਮਾਤ ਦੇ ਨਤੀਜਿਆਂ ਵਿਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਨਤੀਜੇ ਵਿਚ ਪੰਖੁੜੀ 97, ਗੀਤਾਂਜਲੀ ਰਹਿਲ 96.8 ਅਤੇ ਹਿਮਾਂਸ਼ੀ ਗੁਪਤਾ 96.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ਤੇ ਰਹੇ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਸਫਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |
ਸੈਕਰਡ ਹਾਰਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਲਾਲਪੁਰ, ਮੰਡੀ ਗੋਬਿੰਦਗੜ੍ਹ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਮੁੱਖ ਅਧਿਆਪਕਾ ਦਿਵਿਆ ਮਹਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀ ਪਰਮਵੀਰ ਸਿੰਘ ਪੂੰਨੀਆਂ ਨੇ 94.4, ਅਰਮਾਨਵੀਰ ਸਿੰਘ ਨੇ 91.6 ਅਤੇ ਅਨਮੋਲਦੀਪ ਕੌਰ ਨੇ 91.2 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਸਫਲਤਾ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੇ.ਪੀ.ਐਸ. ਜੋਲੀ, ਵਾਇਸ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਕੌਰ ਜੌਲੀ, ਪੈ੍ਰਜ਼ੀਡੈਂਟ ਮਿਸ ਨਵੇਰਾ ਅਤੇ ਅਧਿਆਪਕਾਂ ਨੇ ਵਧਾਈ ਦਿੱਤੀ |
ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦਾ ਨਤੀਜਾ ਸ਼ਾਨਦਾਰ ਰਿਹਾ
ਬਸੀ ਪਠਾਣਾਂ, (ਐਚ.ਐਸ. ਗੌਤਮ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਦਾ ਸੀ.ਬੀ.ਐੱਸ.ਈ. ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਦਸਵੀਂ ਜਮਾਤ ਦੇ ਤਨੁਜ ਥੌਰ ਨੇ 96.2, ਦਮਨਜੀਤ ਸਿੰਘ ਨੇ 96, ਆਸ਼ਿਮਾ ਨੇ 94 ਅਤੇ ਦੀਆ ਤੇ ਵਿਸ਼ਵ ਗਾਬਾ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੀ ਚੇਅਰਪਰਸਨ ਵੀਨਾ ਕੌਸ਼ਲ ਅਤੇ ਸਕੂਲ ਦੀ ਪਿ੍ੰਸੀਪਲ ਨੀਤੂ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ |

ਜਲ ਸਪਲਾਈ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਦਫ਼ਤਰਾਂ ਅੱਗੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਸੂਬਾ ਸਰਕਾਰ ਠੇਕਾ ਵਰਕਰਾਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕਰੇ-ਜ਼ਿਲ੍ਹਾ ਪ੍ਰਧਾਨ ਨਲੀਨਾਂ ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ 48 ਘੰਟੇ ਵਿਭਾਗੀ ਕੰਮਾਂ ਦਾ ਮੁਕੰਮਲ ...

ਪੂਰੀ ਖ਼ਬਰ »

ਸ਼ੋ੍ਰ.ਅ.ਦਲ-ਬਸਪਾ ਦੀ ਸਰਕਾਰ ਬਣਨ 'ਤੇ ਸੁਖਬੀਰ ਬਾਦਲ ਵਲੋਂ ਕੀਤੇ ਐਲਾਨ ਸ਼ਲਾਘਾਯੋਗ-ਰਾਜੂ ਖੰਨਾ

ਅਮਲੋਹ, 3 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ 'ਚ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੀ ਤਰੱਕੀ, ਤੇ ਲੋੜਵੰਦਾਂ ਦੀ ਭਲਾਈ ਲਈ ਕੀਤੇ ਐਲਾਨਾਂ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਹਿੰਦ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ, 2 ਵਿਅਕਤੀ ਕਾਬੂ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਥਿਤ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਗ੍ਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਰਣਦੀਪ ਸਿੰਘ

ਅਮਲੋਹ, 3 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਅੱਜ ਅਮਲੋਹ ਸ਼ਹਿਰ ਦੇ ਵਿਕਾਸ ਲਈ 20 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ ਨੂੰ ਸੌਂਪਿਆ ਗਿਆ ਤੇ ਵਿਕਾਸ ਲਈ ਹੋਰ ਸਹਿਯੋਗ ਦਾ ਭਰੋਸਾ ਦਿੱਤਾ ...

ਪੂਰੀ ਖ਼ਬਰ »

ਰਾਜ ਪੱਧਰੀ ਹੁਨਰ ਵਿਕਾਸ ਮੁਕਾਬਲੇ ਅੱਜ ਕਰਵਾਏ ਜਾਣਗੇ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਬਲਜਿੰਦਰ ਸਿੰਘ)-ਪੰਜਾਬ ਹੁਨਰ ਵਿਕਾਸ ਮਿਸ਼ਨ ਚੰਡੀਗੜ੍ਹ ਵਲੋਂ 4 ਅਗਸਤ ਨੂੰ ਰਾਜ ਪੱਧਰੀ ਹੁਨਰ ਮੁਕਾਬਲੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਰਜੇਸ਼ ਧੀਮਾਨ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਚੁੰਨ੍ਹੀ ਦਾ ਨਤੀਜਾ ਸ਼ਾਨਦਾਰ

ਚੁੰਨ੍ਹੀ, 3 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੁੰਨ੍ਹੀ ਕਲਾਂ ਦਾ ਇਸ ਵਾਰ ਦਾ ਬਾਰ੍ਹਵੀਂ ਜਮਾਤ ਦੀ ਸਾਇੰਸ, ਕਾਮਰਸ ਤੇ ਆਰਟਸ ਸਟਰੀਮ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰ. ਮਨੋਜ ਕਪੂਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ...

ਪੂਰੀ ਖ਼ਬਰ »

ਪਹਿਲੇ 6 ਮਹੀਨੇ ਬੱਚੇ ਲਈ ਮਾਂ ਦਾ ਦੁੱਧ ਜ਼ਰੂਰੀ-ਐਸ.ਐਮ.ਓ. ਭੁਪਿੰਦਰ ਸਿੰਘ

ਨੰਦਪੁਰ ਕਲੌੜ, 3 ਅਗਸਤ (ਜਰਨੈਲ ਸਿੰਘ ਧੁੰਦਾ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ 1 ਤੋਂ 7 ਅਗਸਤ ਤੱਕ ਮਾਂ ਦੇ ਦੁੱਧ ਸਬੰਧੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਹਰ ਵਰਗ ਦੇ ਲੋਕਾਂ ਵਲੋਂ ਮਿਲ ਰਿਹਾ ਹੈ ਸਹਿਯੋਗ-ਸੰਘਰਸ਼ ਕਮੇਟੀ

ਅਮਲੋਹ, 3 ਅਗਸਤ (ਕੇਵਲ ਸਿੰਘ)-ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਲੇ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ ਹਰ ਵਰਗ ਦੇ ਲੋਕਾਂ ਦਾ ਸਹਿਯੋਗ ...

ਪੂਰੀ ਖ਼ਬਰ »

ਪਿੰਡ ਵੜੈਚਾਂ ਵਿਖੇ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ-ਐਡਵੋਕੇਟ ਹਰੀਪੁਰ

ਅਮਲੋਹ, 3 ਅਗਸਤ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਵਿਚ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਵਫ਼ਾ ਸਾਬਤ ਨਹੀਂ ਹੋ ਰਹੇ | ਜਿਨ੍ਹਾਂ ਦੀ ਮਿਸਾਲ ਹਲਕਾ ਅਮਲੋਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਸਕੂਲ ਖੋਲ੍ਹਣ ਦਾ ਫ਼ੈਸਲਾ ਸ਼ਲਾਘਾਯੋਗ-ਬਾਵਾ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਵੱਡੇ ਵਕਫ਼ੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਬੱਚਿਆਂ ਦੇ ਸਕੂਲ ਖੋਲ੍ਹਣ ਦਾ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਕਦਮ ਹੈ, ਜਿਸ ਕਾਰਨ ਬੱਚਿਆਂ 'ਚ ਖ਼ੁਸ਼ੀ ਦੀ ਲਹਿਰ ਹੈ, ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਉਪ ਪ੍ਰਧਾਨ ਦੀ ਚੋਣ ਸਬੰਧੀ ਨਗਰ ਪੰਚਾਇਤ ਖਮਾਣੋਂ ਦੇ ਕੌਂਸਲਰਾਂ ਨੇ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 3 ਅਗਸਤ (ਮਨਮੋਹਨ ਸਿੰਘ ਕਲੇਰ)-ਫਰਵਰੀ ਮਹੀਨੇ 'ਚ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਮਗਰੋਂ ਖਮਾਣੋਂ ਵਿਖੇ ਨਗਰ ਪੰਚਾਇਤ ਖਮਾਣੋਂ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਦੇਖ ਰੇਖ ਹੋਈ ਗਈ ਸੀ ਪਰ ਕਈ ਕਾਰਨਾਂ ਕਰਕੇ ਪੰਚਾਇਤ ਦੇ ਉਪ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਹਾਈ ਸਕੂਲ ਖਨਿਆਣ ਵਿਖੇ ਮਨਾਇਆ ਮਹਿਮਾਨ ਦਿਵਸ

ਅਮਲੋਹ, 3 ਅਗਸਤ (ਰਿਸ਼ੂ ਗੋਇਲ)-ਸਰਕਾਰੀ ਸਮਾਰਟ ਹਾਈ ਸਕੂਲ ਪਿੰਡ ਖਨਿਆਣ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਤੇ ਸਮਾਜਿਕ ਵਿਗਿਆਨ ਦੇ ਵਿਸ਼ੇ ਨੂੰ ਹੋਰ ਰੋਚਕ ਤੇ ਪ੍ਰਭਾਵਸ਼ਾਲੀ ਬਣਾਉਣ ਹਿਤ ਮਹਿਮਾਨ ਦਿਵਸ ਮਨਾਇਆ ਗਿਆ, ਜਿਸ ਵਿਚ ਬਲਾਕ ਸੰਮਤੀ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰਣਦੀਪ ਸਿੰਘ

ਅਮਲੋਹ, 3 ਅਗਸਤ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਵਲੋਂ ਨਜ਼ਦੀਕ ਪਿੰਡ ਸ਼ਮਸ਼ਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ 'ਚ ਮੁਕੰਮਲ ਹੋਏ ਸਮਾਰਟ ਕਲਾਸ, ਆਈ.ਟੀ. ਲੈਬ ਤੇ ਹੈਲਥ ਕੇਅਰ ਸਿਸਟਮ ਦਾ ਉਦਘਾਟਨ ਕੀਤਾ | ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਿਹਤ ਮੰਤਰੀ ਪੰਜਾਬ ਨੇ ਵਧੀਆਂ ਸੇਵਾਵਾਂ ਬਦਲੇ ਡਾ. ਬਹਿਲ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਰਾਜਿੰਦਰ ਸਿੰਘ)-ਮੈਡੀਕਲ ਖੇਤਰ 'ਚ ਵਧੀਆਂ ਸੇਵਾਵਾਂ ਨਿਭਾਉਣ ਬਦਲੇ ਡਾ. ਨਿਤਨ ਬਹਿਲ ਐਡੀਸ਼ਨਲ ਡਾਇਰੈਕਟਰ ਗੈਸਟਰੋ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਬੈਸਟ ਇੰਟਰੋਲੋਜੀਸਟ ਆਫ਼ ਪੰਜਾਬ ਅਧੀਨ ਪੀਪਲਜ਼ ਆਫ਼ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਪਰਿਵਾਰਾਂ ਨੇ ਮੰਗਾਂ ਸਬੰਧੀ ਕੀਤੀ ਅਹਿਮ ਮੀਟਿੰਗ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੇ ਪਰਿਵਾਰਾਂ ਦੀ ਇਕ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ 'ਚ ਹੋਈ, ਜਿਸ 'ਚ ਫਰੀਡਮ ਫਾਈਟਰ ਉੱਤਰਾਧਿਕਾਰੀਆਂ ਦੇ ਪਰਿਵਾਰਾਂ ਦੀਆਂ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ 'ਤੇ ਛਾਪਾ, ਤਿੰਨ ਔਰਤਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 3 ਅਗਸਤ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਵਲੋਂ ਇਕ ਦੇਹ ਵਪਾਰ ਦੇ ਅੱਡੇ ਤੇ ਛਾਪਾ ਮਾਰ ਕੇ ਤਿੰਨ ਔਰਤਾਂ ਤੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਮੰਡੀ ਗੋਬਿੰਦਗੜ੍ਹ, 3 ਅਗਸਤ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਇਲਾਜ ਦੇ ਦੌਰਾਨ ਮੌਤ ਹੋਣ ਮਗਰੋਂ ਲਾਸ਼ ਬਰਾਮਦ ਹੋਈ ਹੈ | ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਜਖਵਾਲੀ, 3 ਅਗਸਤ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਸੂਚਨਾ ਅਨੁਸਾਰ ਸੀ.ਆਈ.ਏ. ਸਟਾਫ਼ ਸਰਹਿੰਦ ਦੇ ਥਾਣੇਦਾਰ ਗੁਰਮੀਤ ਸਿੰਘ ਨੂੰ ਮੁਖ਼ਬਰੀ ਮਿਲੀ ਸੀ ਕਿ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਅਮਲੋਹ, 3 ਅਗਸਤ (ਰਿਸ਼ੂ ਗੋਇਲ)-ਥਾਣਾ ਅਮਲੋਹ ਦੇ ਮੁਖੀ ਇੰਸਪੈਕਟਰ ਰਾਜ ਕੁਮਾਰ ਵਲੋਂ ਭੈੜੇ ਅਨਸਰਾਂ ਤੇ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਅਮਲੋਹ ਦੀ ਪੁਲਿਸ ਵਲੋਂ 1 ਵਿਅਕਤੀ ਨੂੰ ਢਾਈ ਕਿੱਲੋ ਭੁੱਕੀ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਥਾਣਾ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੰਡੀ ਗੋਬਿੰਦਗੜ੍ਹ, 3 ਅਗਸਤ (ਮੁਕੇਸ਼ ਘਈ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਇਕੱਠੇ ਹੋਏ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ...

ਪੂਰੀ ਖ਼ਬਰ »

ਕਿਸਾਨਾਂ ਦਾ ਜਥਾ ਅਮਰਿੰਦਰ ਲਿਬੜਾ ਨੇ ਹਰੀ ਝੰਡੀ ਦਿਖਾ, ਦਿੱਲੀ ਲਈ ਕੀਤਾ ਰਵਾਨਾ

ਫ਼ਤਹਿਗੜ੍ਹ ਸਾਹਿਬ, 3 ਅਗਸਤ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਇਕ ਵੱਡਾ ਜਥਾ ਸਰਹਿੰਦ ਤੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ ਤੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ 'ਚ ਸਰਹਿੰਦ ਤੋਂ ਰਵਾਨਾ ਹੋਇਆ, ਜਿਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX