ਤਾਜਾ ਖ਼ਬਰਾਂ


ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  12 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  31 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ 'ਚ ਮਾਰੀਆਂ ਮੱਲਾਂ
ਬਟਾਲਾ, 3 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਵਲੋਂ ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ | ਇਸ ਨਤੀਜੇ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਅਤੇ ਸਰਦੂਲ ਸਿੰਘ ਚੀਮਾ ਨੇ ਚੰਗੇ ਨੰਬਰ ਲੈ ਕੇ ਪਾਸ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰ. ਮਨਦੀਪ ਕੌਰ ਨੇ ਦੱਸਿਆ ਕਿ ਗੁਰਲੀਨ ਕੌਰ ਨੇ 453 ਅੰਕ ਲੈ ਕੇ ਪਹਿਲੀ, ਮਹਿਕਦੀਪ ਕੌਰ ਨੇ 445 ਅੰਕ ਲੈ ਕੇ ਦੂਸਰੀ ਅਤੇ ਜਸ਼ਨਪ੍ਰੀਤ ਕੌਰ ਨੇ 425 ਅੰਕ ਲੈ ਕੇ ਤੀਸਰੀ ਪੁਜੀਸ਼ਨ ਹਾਸਲ ਕੀਤੀ | ਗੁਰਲੀਨ ਕੌਰ ਨੇ ਪੰਜਾਬੀ ਵਿਚ 95 ਅੰਕ, ਹਿਸਾਬ ਵਿਚ 86, ਸਾਇੰਸ ਵਿਚ 85, ਸਾਮਾਜਿਕ ਸਿੱਖਿਆ ਵਿਚ 95 ਅਤੇ ਅੰਗਰੇਜ਼ੀ ਵਿਚ 92 ਅੰਕ ਲੈ ਕੇ ਨਾਮਣਾ ਖੱਟਿਆ | ਇਸੇ ਤਰ੍ਹਾਂ ਮਹਿਕਦੀਪ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਪੰਜਾਬੀ ਵਿਚ 94 ਅਤੇ ਅੰਗਰੇਜ਼ੀ ਵਿਚ 92 ਅੰਕ ਹਾਸਲ ਕੀਤੇ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੇ ਨਾਲ ਹੀ ਪਿ੍ੰ. ਮੈਡਮ ਨੇ ਕਿਹਾ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ |
ਐੱਸ. ਐੱਸ. ਬਾਜਵਾ ਸਕੂਲ ਕਾਦੀਆਂ ਦਾ ਦਸਵੀਂ ਦਾ ਨਤੀਜਾ ਰਿਹਾ 100 ਫ਼ੀਸਦੀ
ਸੀ. ਬੀ. ਐੱਸ. ਈ. ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚ ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾਕਟਰ ਰਮਨ ਕੁਮਾਰ ਨੇ ਦੱਸਿਆ ਕਿ 56 ਬੱਚਿਆਂ ਨੇ ਪਹਿਲੇ ਦਰਜੇ ਵਿਚ ਅੰਕ ਲੈ ਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ | ਵਿਦਿਆਰਥੀ ਅਰਨਵ ਮਹਾਜਨ ਨੇ 95.83 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਸ਼ਪ੍ਰੀਤ ਸਿੰਘ ਨੇ 92.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਕੋਮਲਪ੍ਰੀਤ ਕÏਰ ਨੇ 90.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | 14 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਸਕੂਲ ਦਾ ਨਾਂਅ ਰÏਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਸ੍ਰੀ ਮਨੋਹਰ ਲਾਲ ਸ਼ਰਮਾ (ਨੈਸ਼ਨਲ ਅਵਾਰਡੀ), ਚੇਅਰਮੈਨ ਡਾ. ਰਜੇਸ਼ ਸ਼ਰਮਾ, ਕੋਆਰਡੀਨੇਟਰ ਮੈਡਮ ਸ਼ਾਲਿਨੀ ਸ਼ਰਮਾ ਅਤੇ ਪਿ੍ੰਸੀਪਲ ਡਾਕਟਰ ਰਮਨ ਕੁਮਾਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਗੁਰੂ ਨਾਨਕ ਪਬਲਿਕ ਸਕੂਲ ਕਾਲਾ-ਬਾਲਾ ਦਾ ਸ਼ਾਨਦਾਰ ਰਿਹਾ ਨਤੀਜਾ
ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਪਿ੍ੰ. ਸ੍ਰੀਮਤੀ ਰੇਖਾ ਸ਼ਰਮਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਕੌਰ ਸੇਖੋਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਨਲਾਈਨ ਕਲਾਸਾਂ ਲਗਾ ਕੇ ਵਧੀਆ ਪ੍ਰਦਰਸ਼ਨ ਦਿੰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ | ਵਿਦਿਆਰਥਣ ਗੁਰਸਿਮਰਨ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਹਰਮਨਦੀਪ ਸਿੰਘ ਨੇ 90 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਸਾਰੇ ਵਿਦਿਆਰਥੀ ਪਹਿਲੀ ਡਵੀਜ਼ਨ ਵਿਚ ਪਾਸ ਹੋਏ | ਉਨ੍ਹਾਂ ਕਿਹਾ ਕਿ ਘਰ ਬੈਠ ਕੇ ਆਨਲਾਈਨ ਕਲਾਸਾਂ ਲਗਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਜੱਦੋ-ਜਹਿਦ ਅਤੇ ਟੈਕਨੀਕਲ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਏਨਾ ਵਧੀਆ ਨਤੀਜਾ ਦੇ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਆਸ-ਪਾਸ ਦੇ ਇਲਾਕੇ ਵਿਚ ਰੌਸ਼ਨ ਕੀਤਾ ਹੈ |
ਗੁੱਡਵਿਲ ਸਕੂਲ ਦਾ ਦਸਵੀਂ ਦਾ ਸੀ. ਬੀ. ਐੱਸ. ਈ. ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ 22 ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ. ਮੈਟਿ੍ਕ ਦੇ ਨਿਯਮਾਂ ਅਨੁਸਾਰ ਮੁੱਲਾਂਕਣ ਕੀਤਾ ਗਿਆ, ਜਿਸ ਦੀ ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ ਐਲਾਨ ਕੀਤੇ ਨਤੀਜੇ ਵਿਚ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਗੁਰਲੀਨ ਸਿੰਘ ਨੇ ਪਹਿਲਾ, ਅੰਮਿ੍ਤਪਾਲ ਕੌਰ ਨੇ ਦੂਸਰਾ ਤੇ ਰਾਜਬੀਰ ਕੌਰ ਨੇ ਸਕੂਲ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਲਈ ਡਾਇਰੈਕਟਰ ਪਿ੍ੰ. ਜਸਬਿੰਦਰ ਕੌਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਸੰਦੇਸ਼ ਦਿੱਤਾ ਕਿ ਅੱਗੇ ਤੋਂ ਮਿਹਨਤ ਅਤੇ ਲਗਨ ਨਾਲ ਅਗਲੇਰੀ ਪੜ੍ਹਾਈ ਕਰਨ ਅਤੇ ਮਿਥੇ ਹੋਏ ਨਿਸ਼ਾਨੇ ਪ੍ਰਾਪਤ ਕਰਨ | ਉਨ੍ਹਾਂ ਵਲੋਂ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਾਲਾਘਾ ਕੀਤੀ ਗਈ |
ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਗੁਰਦਾਸਪੁਰ, (ਆਰਿਫ਼)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦਾ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸੂਰਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਪਲਕਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਪਹਿਲਾ, ਲਵਲੀਨ ਕੌਰ ਨੇ 91 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਸੁਖਮਨਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਸੂਰਤ ਸਿੰਘ ਗਿੱਲ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਦਾ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜੋਸਫ ਜੋਸ਼ੀ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ਦਿਲਨੂਰ ਕੌਰ ਨੇ 98 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਅਲਫਦ ਨੇ 95 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਸ਼ਰਨਦੀਪ ਕੌਰ ਨੇ 91 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਸਟਾਫ਼ ਵਲੋਂ ਕਰਵਾਈ ਮਿਹਨਤ ਨੰੂ ਦਿੱਤਾ | ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਵੀ ਅਧਿਆਪਕਾਂ ਵਲੋਂ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਨੰੂ ਆਨਲਾਈਨ ਪੜ੍ਹਾਈ ਕਰਨ ਗਈ ਹੈ | ਜਿਸ ਸਦਕਾ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕੀਤੇ ਹਨ | ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
ਗੋਲਡਨ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜੇ 'ਚੋਂ ਮਾਰੀ ਬਾਜ਼ੀ
ਗੋਲਡਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜੇ ਵਿਚੋਂ ਬਾਜ਼ੀ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਚੇਅਰਮੈਨ ਡਾ:
ਮੋਹਿਤ ਮਹਾਜਨ ਤੇ ਪਿ੍ੰਸੀਪਲ ਜਤਿੰਦਰ ਗੁਪਤਾ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ ਜਤਿਨ ਭੰਡਾਰੀ ਨੇ ਪਹਿਲਾ, ਜਸ਼ਨ ਦਿਗਪਾਲ ਨੇ 98.6 ਫ਼ੀਸਦੀ ਅੰਕ ਲੈ ਕੇ ਦੂਜਾ, ਅਨੱਨਿਆ ਤੇ ਨੰਦਨੀ ਨੇ 98.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਰੋਹਿਨੀ ਨੇ 97.8 ਫ਼ੀਸਦੀ, ਮਨਪ੍ਰੀਤ ਨੇ 97.6 ਫ਼ੀਸਦੀ ਅਤੇ ਪਿ੍ਅੰਕਾ ਨੇ 97.6 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ ਕਮਰਸ ਗਰੁੱਪ ਦੇ ਜਤਿਨ ਨੇ 99 ਫ਼ੀਸਦੀ ਅੰਕ ਲੈ ਕੇ ਪਹਿਲਾ, ਚਿਰਾਗ਼ ਨੇ 93 ਫ਼ੀਸਦੀ ਅੰਕ ਲੈ ਕੇ ਦੂਜਾ, ਰਾਹੁਲ ਅੱਤਰੀ ਨੇ 92.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਜਦੋਂ ਕਿ ਹਰਮਨਪ੍ਰੀਤ ਸਿੰਘ ਨੇ 90.8 ਫ਼ੀਸਦੀ, ਅਕਸ਼ਿਤ ਕੋਚਰ ਨੇ 88.6 ਫ਼ੀਸਦੀ ਅੰਕ ਹਾਸਲ ਕੀਤੇ ਹਨ | ਇਸ ਤੋਂ ਇਲਾਵਾ ਆਰਟਸ ਗਰੁੱਪ ਤੋਂ ਸਿਮਰਨ ਨੇ 96 ਫ਼ੀਸਦੀ ਅੰਕ ਲੈ ਕੇ ਪਹਿਲਾ, ਗਰਿਮਾ ਨੇ 94.8 ਫ਼ੀਸਦੀ ਅੰਕ ਲੈ ਕੇ ਦੂਜਾ, ਜਸਕਰਨ ਨੇ 92.4 ਫ਼ੀਸਦੀ ਅੰਕ ਲੈ ਕੇ ਤੀਜਾ ਅਤੇ ਓਜਸ ਨੇ 89.6 ਫ਼ੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ ਹੈ | ਚੇਅਰਮੈਨ ਡਾ: ਮੋਹਿਤ ਮਹਾਜਨ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਸਟਾਫ਼ ਵਲੋਂ ਕੋਰੋਨਾ ਕਾਲ ਦੌਰਾਨ ਆਨਲਾਈਨ ਕਰਵਾਈ ਸਖ਼ਤ ਮਿਹਨਤ ਨੰੂ ਦਿੱਤਾ | ਉਨ੍ਹਾਂ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੰੂ ਵਧਾਈ ਦਿੱਤੀ |
ਸੈਂਟਰਲ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਤੇ ਸਰਬੋਤਮ
ਬਟਾਲਾ, (ਕਾਹਲੋਂ)-ਵਿੱਦਿਆ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਐਵਾਰਡੀ, ਜਾਣੀ-ਪਛਾਣੀ ਵਿੱਦਿਅਕ ਸ਼ਖ਼ਸੀਅਤ ਪਿ੍ੰਸੀਪਲ ਸਤਿੰਦਰ ਕੌਰ ਪਨੂੰ ਮੈਨੇਜਿੰਗ ਡਾਇਰੈਕਟਰ ਸੈਂਟਰਲ ਗਰੁੱਪ ਆਫ਼ ਇੰਸਟੀਚਿਊਟਸ ਦੀ ਦੇਖ-ਰੇਖ ਵਿਚ ਚੱਲ ਰਹੇ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ 12ਵੀਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ ਗਏ ਪ੍ਰੀਖਿਆ ਪਰਿਣਾਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਨੇ 95.2 ਫ਼ੀਸਦੀ, ਕਾਜਲਪ੍ਰੀਤ ਕੌਰ ਅਤੇ ਇੰਦਰਦੀਪ ਸਿੰਘ ਨੇ 95 ਫ਼ੀਸਦੀ ਅਤੇ ਬਲਰੂਪ ਕੌਰ ਅਤੇ ਮਨਪ੍ਰੀਤ ਕੌਰ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਬਹੁ-ਗਿਣਤੀ ਵਿਦਿਆਰਥੀਆਂ ਨੇ ਸਰਬੋਤਮ ਕਾਰਗੁਜ਼ਾਰੀ ਕਰਕੇ ਸੂਬੇ ਵਿਚ ਮੋਹਰੀ ਸਕੂਲ ਦੀ ਸਥਾਪਤੀ ਹੋਣ ਦੀ ਨਿਰੰਤਰਤਾ ਨੂੰ ਕਾਇਮ ਰੱਖਿਆ | ਸਕੂਲ ਦੇ 31 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ, 97 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 90 ਫ਼ੀਸਦੀ ਤੱਕ ਅਤੇ 85 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ 80 ਫ਼ੀਸਦੀ ਤੱਕ ਅੰਕ ਪ੍ਰਾਪਤ ਕਰਕੇ ਇਸ ਵਾਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਪੰਜਾਬ ਵਿਚ ਸਕੂਲ, ਇਲਾਕੇ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਸਹਿਯੋਗੀ ਸੰਸਥਾ ਕਾਲਜ ਦੇ ਪਿ੍ੰਸੀਪਲ ਨਵਜੋਤ ਕੌਰ ਪਨੂੰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਜਸਕਰਨਪ੍ਰੀਤ ਕੌਰ, ਗੁਰਪਵਨ ਕੌਰ, ਹਰਸਿਮਰਨ ਕੌਰ, ਅਮਨਦੀਪ ਕੌਰ, ਰਵਨੀਤ ਕੌਰ, ਪਲਵੀ, ਪ੍ਰਭਜੋਤ ਕੌਰ, ਪੁਨੀਤ ਕੌਰ ਅਤੇ ਕਰਨਦੀਪ ਸਿੰਘ ਨੇ ਅੱਵਲ ਸਥਾਨ ਪ੍ਰਾਪਤ ਕਰਕੇ ਸਕੂਲ ਦੇ ਗੌਰਵਮਈ ਸੁਨਹਿਰੀ ਇਤਿਹਾਸ ਨੂੰ ਕਾਇਮ ਰੱਖਿਆ | ਇੱਥੇ ਵਰਨਣਯੋਗ ਹੈ ਕਿ ਮਹਾਂਮਾਰੀ ਕੋਵਿਡ-19 ਕਰਕੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਲਈ ਇਲਾਕਾ ਨਿਵਾਸੀਆਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ |
ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਗਰੁੱਪਾਂ ਵਿਚੋਂ ਪਹਿਲੇ 13 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਇਹ ਜਮਾਤ ਪਾਸ ਕੀਤੀ | ਵਧੀਆ ਅੰਕ ਪ੍ਰਾਪਤ ਕਰਨ ਵਾਲਿਆਂ ਵਿਚ ਕਾਮਰਸ ਗਰੁੱਪ ਦੀ ਸਿਮਰਨਜੀਤ ਕੌਰ, ਹਰਮਨਪ੍ਰੀਤ ਕੌਰ, ਸਾਇੰਸ ਗਰੁੱਪ ਵਿਚ ਦਿਲਪ੍ਰੀਤ ਕੌਰ, ਆਰਟਸ ਗਰੁੱਪ ਵਿਚੋਂ ਰਾਜਦੀਪ ਕੌਰ ਆਦਿ ਸ਼ਾਮਲ ਹਨ | ਸਕੂਲ ਦੇ ਐੱਮ.ਡੀ. ਜੋਗਿੰਦਰ ਕੌਰ, ਪਿ੍ੰਸੀਪਲ ਤੇ ਸਮੂਹ ਸਟਾਫ਼ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਏੇ. ਵੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ ਰਿਹਾ ਸ਼ਾਨਦਾਰ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਇਲਾਕੇ ਅੰਦਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਵਿਚ ਮੇਹਰਦੀਪ ਕÏਰ ਅਤੇ ਪ੍ਰਭਜੋਤ ਕÏਰ ਨੇ 96 ਫ਼ੀਸਦੀ ਨੰਬਰ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕੋਮਲਪ੍ਰੀਤ ਕÏਰ, ਸਿਮਰਨਪ੍ਰੀਤ ਕÏਰ ਅਤੇ ਅਰਪਨਦੀਪ ਕÏਰ ਨੇ 95 ਫ਼ੀਸਦੀ ਨੰਬਰ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ | ਸਿਮਰਪ੍ਰੀਤ ਕÏਰ ਨੇ 91 ਫੀਸਦੀ ਨੰਬਰ ਲੈ ਕੇ ਤੀਸਰਾ, ਦਮਨਪ੍ਰੀਤ ਕÏਰ ਨੇ 90 ਫ਼ੀਸਦੀ ਨੰਬਰ ਲੈ ਕੇ ਚÏਥਾ ਅਤੇ ਅਮਰਪਾਲ ਸਿੰਘ ਨੇ 89 ਫ਼ੀਸਦੀ ਨੰਬਰ ਲੈ ਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਮÏਕੇ ਮੈਨੇਜਰ ਗੁਰਇਕਬਾਲ ਸਿੰਘ ਮਾਹਲ, ਡਾਇਰੈਕਟਰ ਏ.ਐਸ. ਬੋਪਾਰਾਏ ਰਾਸ਼ਟਰੀ ਐਵਾਰਡੀ ਅਤੇ ਉਪ ਪ੍ਰਧਾਨ ਮੈਡਮ ਰਣਜੀਤ ਕÏਰ ਮਾਹਲ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ ਅਤੇ ਇਹ ਵੀ ਜ਼ਿਕਰ ਕੀਤਾ ਕਿ ਇਹ ਬੱਚਿਆਂ ਦੀ ਤਿੰਨ ਸਾਲ ਦੀ ਮਿਹਨਤ ਦਾ ਨਤੀਜਾ ਹੈ, ਕਿਉਂਕਿ ਇਹ ਨਤੀਜਾ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਅੰਕਾਂ ਨੂੰ ਜੋੜ ਕੇ ਆਇਆ ਹੈ, ਜਿਸ ਕਰਕੇ ਸਕੂਲ ਦੇ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ |

ਸਿਹਤ ਅਤੇ ਵੈਟਰਨਰੀ ਡਾਕਟਰਾਂ ਨੇ ਲਗਾਤਾਰ ਦੂਜੇ ਦਿਨ ਕੰਮਕਾਜ ਕੀਤਾ ਠੱਪ

ਗੁਰਦਾਸਪੁਰ, 3 ਅਗਸਤ (ਆਰਿਫ਼)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਦੇ ਸੱਦੇ 'ਤੇ ਸੂਬੇ ਦੇ ਸਿਹਤ ਅਤੇ ਵੈਟਰਨਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਲਗਾਤਾਰ ਦੂਜੇ ਦਿਨ ਵੀ ਅੱਜ ਓ.ਪੀ.ਡੀਜ਼. ਮੁਕੰਮਲ ਬੰਦ ਰੱਖੀਆਂ ਅਤੇ ਦੋਵਾਂ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਗਾਰੰਟੀ ਸਬੰਧੀ ਕੀਤਾ ਲੋਕਾਂ ਨੂੰ ਜਾਗਰੂਕ

ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣਾ ਹੀ ਆਪ ਦੀ ਗਾਰੰਟੀ- ਸੰਧਾ ਆਰਿਫ਼ ਕੇ, 2 ਅਗਸਤ (ਬਲਬੀਰ ਸਿੰਘ ਜੋਸਨ)- ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਐਲਾਨ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ ਲਗਾਤਾਰ ਜਾਰੀ ਹੈ, ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ, ਪਰ ਸਰਕਾਰ ਟੱਸ ਤੋਂ ਮੱਸ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ਕੈਂਟ ਬੱਸ ਸਟੈਂਡ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਬੈਨਰ ਹੇਠ ਫ਼ਿਰੋਜ਼ਪੁਰ ਕੈਂਟ ਬੱਸ ਸਟੈਂਡ ਬੰਦ ਕਰਕੇ ਧਰਨੇ ...

ਪੂਰੀ ਖ਼ਬਰ »

10ਵੀਂ ਸੀ.ਬੀ.ਐਸ.ਈ. ਦੇ ਨਤੀਜਿਆਂ 'ਚ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸੀ.ਬੀ.ਐਸ.ਈ ਵਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਫ਼ਿਰੋਜ਼ਪੁਰ ਦੇ ਨਿਰੋਲ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰਦਿਆਂ ਸਫਲਤਾ ਦੇ ਝੰਡੇ ਗੱਡੇ ਹਨ | ਜ਼ਿਲ੍ਹੇ ਦੇ ਬਹੁਤੇ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਮਾਈਨਿੰਗ ਤਹਿਤ ਮਾਮਲਾ ਦਰਜ

ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਰੇਤਾ ਦੀ ਕਾਲਾ ਬਾਜ਼ਾਰੀ ਰੋਕਣ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਮਮਦੋਟ ਪੁਲਿਸ ਵਲੋਂ ਰੇਤਾ ਦੀ ਨਜਾਇਜ਼ ਮਾਈਨਿੰਗ ਕਰਨ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਟਰੈਕਟਰ-ਟਰਾਲੀ ...

ਪੂਰੀ ਖ਼ਬਰ »

ਵਿਅਕਤੀ ਤੋਂ ਇਕ ਲੱਖ ਰੁਪਏ ਦੀ ਲੁੱਟ-ਖੋਹ

ਤਿੱਬੜ, 3 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਪੁਲਿਸ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਨੇੜੇ ਬੀਤੀ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਕੋਲੋਂ ਹਥਿਆਰ ਦਿਖਾ ਕੇ ਇਕ ਲੱਖ ਦੀ ਨਕਦੀ ਲੁੱਟ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਲਵਪ੍ਰੀਤ ਗਿੱਲ ਪੁੱਤਰ ਹੰਸ ...

ਪੂਰੀ ਖ਼ਬਰ »

17 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਫਤਹਿਗੜ੍ਹ ਚੂੜੀਆਂ, 3 ਅਗਸਤ (ਐੱਮ.ਐੱਸ. ਫੁੱਲ)-ਬੀਤੀ ਰਾਤ ਕਰੀਬ 8 ਵਜੇ ਵਾਰਡ ਨੰ: 7 ਗਲੀ ਭਾਟੀਆ ਵਾਲੀ ਦੇ ਇਕ 17 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮÏਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਹੁਲ ਭਾਟੀਆ ਪੁੱਤਰ ਰਕੇਸ਼ ਭਾਟੀਆ, ਜੋ ਕਿ ਥੋੜ੍ਹੇ ਹੀ ਸਮੇਂ ਤੋਂ ...

ਪੂਰੀ ਖ਼ਬਰ »

136 ਦਿਨਾਂ ਬਾਅਦ ਆਪਣੇ ਘਰ ਪੁੱਜੇ ਸੁਰਿੰਦਰਪਾਲ ਦੇ ਪਿੰਡ 'ਚ ਜਸ਼ਨ ਦਾ ਮਹੌਲ

ਪੁਰਾਣਾ ਸ਼ਾਲਾ, 3 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਵਲੋਂ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਦੀ ਨਵੀਂ ਭਰਤੀ ਲਈ ਜਾਰੀ ਕੀਤੀਆਂ ਮਾਮੂਲੀ 2364 ਅਸਾਮੀਆਂ 'ਚ ਵੀ ਸਿੱਖਿਆ ਵਿਭਾਗ ਵਲੋਂ ਚੋਰ ਮੋਰੀ ਰਾਹੀਂ ਕੱਚੇ ਅਧਿਆਪਕਾਂ ਨੂੰ ਸ਼ਾਮਿਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ. ਸੀ. ਵਲੋਂ ਵਿਸ਼ਵਾਸ ਦਿਵਾਏ ਜਾਣ 'ਤੇ ਦੋ ਦਿਨ ਬਾਅਦ ਚੁੱਕਿਆ ਧਰਨਾ

ਗੁਰਦਾਸਪੁਰ, 3 ਅਗਸਤ (ਆਰਿਫ਼)-ਪਿੰਡਾਂ ਅੰਦਰ ਪੰਚਾਇਤੀ ਜ਼ਮੀਨ ਦੀ ਬੋਲੀ ਵਿਚ ਹੇਰਾਫੇਰੀ, ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਅਤੇ ਗਲੀਆਂ-ਨਾਲੀਆਂ ਸਹੀ ਢੰਗ ਨਾਲ ਨਾ ਬਣਾਏ ਜਾਣ ਨੰੂ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਲ੍ਹ ਤੋਂ ਡੀ.ਡੀ.ਪੀ.ਓ. ...

ਪੂਰੀ ਖ਼ਬਰ »

ਨਵਦੀਪ ਸਿੰਘ ਪੰਨੂੰ ਵਲੋਂ ਵਿਧਾਇਕ ਲਾਡੀ ਨਾਲ ਵੱਖ-ਵੱਖ ਮਸਲਿਆਂ 'ਤੇ ਮੀਟਿੰਗ

ਬਟਾਲਾ, 3 ਅਗਸਤ (ਕਾਹਲੋਂ)-ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨਾਲ ਵੱਖ-ਵੱਖ ਮਸਲਿਆਂ ਨੂੰ ਲੈ ਕੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮÏਕੇ ਵਿਧਾਇਕ ਲਾਡੀ ਨੇ ਦੱਸਿਆ ਕਿ ਘੁਮਾਣ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੀ ਟਿਕਟ ਦਾ ਫ਼ੈਸਲਾ ਕੈਪਟਨ ਬਾਠ ਦੀ ਸਹਿਮਤੀ ਨਾਲ ਹੋਵੇਗਾ-ਰਾਜਾ ਚੌਧਰੀਵਾਲ

ਬਟਾਲਾ, 3 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਟਿਕਟ ਦਾ ਫ਼ੈਸਲਾ ਇਸ ਹਲਕੇ ਤੋਂ ਤਿੰਨ ਵਾਰ ਜੇਤੂ ਰਹਿ ਚੁੱਕੇ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਸਹਿਮਤੀ ਨਾਲ ਹੀ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਲਈ ਸਹੂਲਤਾਂ ਦਾ ਐਲਾਨ ਕਰਨਾ ਸ਼ਾਲਾਘਾਯੋਗ-ਰਮਨ ਸੰਧੂ

ਬਟਾਲਾ, 3 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦਾ ਵਿਕਾਸ ਕਰਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਸ਼ਾਲਾਘਾਯੋਗ ਐਲਾਨ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਦਲਿਤ ਤੇ ਗਰੀਬਾਂ ਦੇ ਹੱਕ ਦੀ ਗੱਲ ਕੀਤੀ-ਖੁਸ਼ਹਾਲਪੁਰ

ਬਟਾਲਾ, 3 ਅਗਸਤ (ਕਾਹਲੋਂ)-ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ ਅੰਦਰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਲਈ ਕੀਤੇ ਗਏ 13 ਵੱਡੇ ਐਲਾਨਾਂ ਦਾ ਸਵਾਗਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ਅੰਦਰ ਘਟੀਆ ਵਿਕਾਸ ਕਾਰਜਾਂ ਖ਼ਿਲਾਫ਼ ਦੁਕਾਨਦਾਰ ਭੜਕੇ

ਡੇਰਾ ਬਾਬਾ ਨਾਨਕ, 3 ਅਗਸਤ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਦੇ ਜੌੜੀਆਂ ਬਾਜ਼ਾਰ ਨਾਲ ਸਬੰਧਤ ਸਮੂਹ ਦੁਕਾਨਦਾਰਾਂ ਨੇ ਬਾਜ਼ਾਰ ਅੰਦਰ ਹੋਏ ਘਟੀਆ ਵਿਕਾਸ ਕਾਰਜਾਂ ਨੂੰ ਲੈ ਕੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਧੂਰੇ ਵਿਕਾਸ ਕਾਰਜਾਂ ਕਰਕੇ ਫ਼ੈਲ ਰਹੀ ...

ਪੂਰੀ ਖ਼ਬਰ »

ਪਿੰਡ ਕੋਟ ਟੋਡਰ ਮੱਲ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਭਰਵੀਂ ਮੀਟਿੰਗ

ਬਟਾਲਾ, 3 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ਵਿਚ ਸੁਰਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਭਰਵੀਂ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਲੀਡਰ ਕÏਮੀ ਜਥੇਬੰਦਕ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਰੈਗੂਲਰ ਸੇਵਾਵਾਂ ਦੀ ਮੰਗ ਨੰੂ ਲੈ ਕੇ ਡੀ. ਸੀ. ਨੰੂ ਸੌ ਾਪਿਆ ਮੰਗ-ਪੱਤਰ

ਗੁਰਦਾਸਪੁਰ, 3 ਅਗਸਤ (ਆਰਿਫ਼)-ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੰੂ ਲੈ ਕੇ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਅੱਜ ਡਿਪਟੀ ਕਮਿਸ਼ਨਰ ਨੰੂ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਨਰੇਗਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ 'ਚ ਪੰਜਾਬ ਦੇ ਹਰ ਵਰਗ ਨੂੰ ਮਿਲੇਗਾ ਫਾਇਦਾ-ਚੀਮਾ, ਮੰਗਲ ਸਿੰਘ

ਬਟਾਲਾ, 3 ਅਗਸਤ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਪੰਜਾਬ ਦੇ ਹਰ ਵਰਗ ਨੂੰ ਸਹੂਲਤ ਮਿਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ...

ਪੂਰੀ ਖ਼ਬਰ »

ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਨੇ ਸਿਵਲ ਹਸਪਤਾਲ 'ਚ ਦਿੱਤਾ ਧਰਨਾ

ਗੁਰਦਾਸਪੁਰ, 3 ਅਗਸਤ (ਆਰਿਫ਼)-ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਅਤੇ ਹੋਰ ਮੰਗਾਂ ਨੰੂ ਲੈ ਕੇ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਰਾਕੇਸ਼ ਵਿਲੀਅਮ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਮੱਲਿ੍ਹਆਂਵਾਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਵਡਾਲਾ ਬਾਂਗਰ, 3 ਅਗਸਤ (ਭੁੰਬਲੀ)-ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲਿ੍ਹਆਂਵਾਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਪ੍ਰਭਜੋਤ ਕੌਰ ਨੇ 99.20 ਫ਼ੀਸਦੀ ਅੰਕ ਹਾਸਲ ...

ਪੂਰੀ ਖ਼ਬਰ »

ਨੌਜਵਾਨ ਆਗੂ ਬਘੇਲ ਸਿੰਘ ਬਾਹੀਆ 'ਆਪ' 'ਚ ਸ਼ਾਮਿਲ

ਗੁਰਦਾਸਪੁਰ, 3 ਅਗਸਤ (ਆਰਿਫ਼)-ਵਿਧਾਨ ਸਭਾ ਹਲਕਾ ਗੁਰਦਾਸਪੁਰ ਨਾਲ ਸਬੰਧਿਤ ਸਾਬਕਾ ਕੇਂਦਰੀ ਮੰਤਰੀ ਬੀਬੀ ਸੁਖਬੰਸ ਕੌਰ ਭਿੰਡਰ ਦੇ ਨਜ਼ਦੀਕੀ ਨੌਜਵਾਨ ਆਗੂ ਬਘੇਲ ਸਿੰਘ ਬਾਹੀਆ ਨੇ ਆਪਣੇ ਸਾਥੀਆਂ ਸਮੇਤ 'ਆਪ' ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੇ ਗ੍ਰਹਿ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਜ਼ਬਾਨ ਦੇ ਪੱਕੇ ਵਿਅਕਤੀ, ਜੋ ਪੰਜਾਬ ਵਾਸੀਆਂ ਨਾਲ ਵਾਅਦੇ ਕੀਤੇ ਪੂਰੇ ਕਰਨਗੇ-ਬਿਜਲੀਵਾਲ

ਬਟਾਲਾ, 3 ਅਗਸਤ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਕੀਤੇ ਵੱਡੇ ਐਲਾਨਾਂ ਨਾਲ ਹਰ ਵਰਗ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਲਖਣਪਾਲ ਦਾ ਬਿਨਾਂ ਮਤਭੇਦ ਹੋਇਆ ਸਰਬਪੱਖੀ ਵਿਕਾਸ-ਸਰਪੰਚ ਗੁਰਪਿੰਦਰ ਸਿੰਘ

ਪੁਰਾਣਾ ਸ਼ਾਲਾ, 3 ਅਗਸਤ (ਅਸ਼ੋਕ ਸ਼ਰਮਾ)-ਬਲਾਕ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਲਖਣਪਾਲ ਵਿਖੇ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ਜਿਸ ਨੰੂ ਲੈ ਕੇ ਹੁਣ ਪਿੰਡ ਵਾਸੀਆਂ ਨੇ ਵੀ ਪਿੰਡ ਅੰਦਰ ਹੋਏ ਵਿਕਾਸ ਦੀ ਹਮਾਇਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਵੀ ਮੋਹਨ ਦੇ ਹੱਕ ਵਿਚ ਪਿੰਡ ਕਠਿਆਲੀ ਵਿਖੇ ਅਕਾਲੀ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 3 ਅਗਸਤ (ਆਰਿਫ਼)-ਵਿਧਾਨ ਸਭਾ 2022 ਦੀਆਂ ਚੋਣਾਂ ਨੰੂ ਲੈ ਕੇ ਹਲਕਾ ਦੀਨਾਨਗਰ ਤੋਂ ਟਿਕਟ ਦੇ ਦਾਅਵੇਦਾਰ ਰਵੀ ਮੋਹਨ ਦੇ ਹੱਕ ਵਿਚ ਪਿੰਡ ਕਠਿਆਲੀ ਵਿਖੇ ਅਕਾਲੀ ਆਗੂਆਂ ਦੀ ਮੀਟਿੰਗ ਸਰਪੰਚ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਵਿਕਰਮ ਮਸੀਹ ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਜ਼ਿਲ੍ਹਾ ਸਲਾਹਕਾਰ ਨਿਯੁਕਤ

ਗੁਰਦਾਸਪੁਰ, 3 ਅਗਸਤ (ਆਰਿਫ਼)-ਆਲ ਇੰਡੀਆ ਕ੍ਰਿਸ਼ਚਨ ਦਲਿਤ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ਆਲ ਇੰਡੀਆ ਕ੍ਰਿਸ਼ਚਨ ਦਲਿਤ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸਾਬ ਮਸੀਹ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਯੂਸਫ਼ ਮਸੀਹ ਬੱਬਾ ਸਮੇਤ ਮੈਡਮ ਵੀਨਸ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 3 ਅਗਸਤ (ਆਰਿਫ਼)-ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿਚੋਂ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਹਰਪ੍ਰੀਤ ਕੌਰ ਤੇ ਡਾਇਰੈਕਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਇਸ ਨਤੀਜੇ ਵਿਚੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਜਨਰਲ ਇਜਲਾਸ 4 ਨੂੰ -ਡਾ: ਹੰਬੋਵਾਲ

ਕਾਦੀਆਂ/ਕਾਹਨੂੰਵਾਨ, 3 ਅਗਸਤ (ਪ੍ਰਦੀਪ ਸਿੰਘ ਬੇਦੀ, ਜਸਪਾਲ ਸਿੰਘ ਸੰਧੂ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦਾ ਜਨਰਲ ਇਜਲਾਸ 4 ਅਗਸਤ ਨੂੰ ਸਵੇਰੇ 10 ਵਜੇ ਰਾਏ ਢਾਬਾ ਤੁਗਲਵਾਲ ਦੇ ਨਜ਼ਦੀਕ ਸ੍ਰੀ ਹਰਗੋਬਿੰਦਪੁਰ ਤੋਂ ਗੁਰਦਾਸਪੁਰ ਰੋਡ ...

ਪੂਰੀ ਖ਼ਬਰ »

ਗੁਰਦਾਸਪੁਰ ਦੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)-'ਆਪ' ਨੇ ਸੋਮਵਾਰ ਨੂੰ ਮਾਝੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੰਨ੍ਹ ਲਾਉਂਦੇ ਹੋਏ ਭਾਜਪਾ ਦੇ ਗੁਰਦਾਸਪੁਰ ਤੋਂ ਜ਼ਿਲ੍ਹਾ ਉਪ ਪ੍ਰਧਾਨ ਹਰਵਿੰਦਰ ਸਿੰਘ ਮੱਲੀ ਅਤੇ ਜ਼ਿਲ੍ਹਾ ਮਹਾਂਮੰਤਰੀ ਹਰਬੰਸ ਸਿੰਘ ਤੋਂ ਇਲਾਵਾ ਪੰਚਾਇਤੀ ...

ਪੂਰੀ ਖ਼ਬਰ »

ਸਾਵਣ ਕਵੀ ਦਰਬਾਰ ਦੌਰਾਨ ਸਾਹਿਤਕਾਰਾਂ ਨੇ ਬੰਨਿ੍ਹਆ ਖ਼ੂਬ ਰੰਗ ਬੰਨਿ੍ਹਆ

ਪੁਰਾਣਾ ਸ਼ਾਲਾ, 3 ਅਗਸਤ (ਅਸ਼ੋਕ ਸ਼ਰਮਾ)-ਮਹਿਰਮ ਸਾਹਿਤ ਸਭਾ ਵਲੋਂ ਕਮਿਊਨਿਟੀ ਹਾਲ ਨਵਾਂ ਸ਼ਾਲਾ ਵਿਖੇ ਕਵੀ ਦਰਬਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਮਲਕੀਅਤ ਸੁਹਲ, ਸ਼ੀਤਲ ਗੁਨੋਪੁਰੀ ਤੇ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ | ਇਸ ਸਮੇਂ ...

ਪੂਰੀ ਖ਼ਬਰ »

ਪਿੰਡ ਕਲਿਆਣਪੁਰ 'ਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ

ਧਾਰੀਵਾਲ, 3 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਕਲਿਆਣਪੁਰ ਵਿਖੀੇ ਅੰਮਿ੍ਤਪਾਲ ਸਿੰਘ ਕਲਿਆਣਪੁਰ, ਮਾਸਟਰ ਨੰਦ ਲਾਲ, ਪਰਮਜੀਤ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਪ੍ਰਬੰਧਾਂ ਹੇਠ ਅਕਾਲੀ ਦਲ-ਬਸਪਾ ਦੀ ਭਰਵੀਂ ਮੀਟਿੰਗ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਯੂਥ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪਿੰਡ ਮਡਿਆਲਾ ਵਿਖੇ 70 ਪਰਿਵਾਰਾਂ ਨੂੰ ਵੰਡੇ 5-5 ਮਰਲੇ ਦੇ ਪਲਾਟ

ਘੁਮਾਣ, 3 ਅਗਸਤ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਮਡਿਆਲਾ ਦੇ ਸਰਪੰਚ ਨੰਦ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਪਿੰਡ ਦੇ ਗ਼ਰੀਬ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ...

ਪੂਰੀ ਖ਼ਬਰ »

ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ ਸੱਭਿਆਚਾਰਕ ਸਮਾਗਮ

ਡੇਰਾ ਬਾਬਾ ਨਾਨਕ, 3 ਅਗਸਤ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰਸਟ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਬਾਬਾ ਰਜਿੰਦਰ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਆਡੀਟੋਰੀਅਮ ਵਿਖੇ ਇਕ ...

ਪੂਰੀ ਖ਼ਬਰ »

ਸਾਹਿਤ ਤੇ ਸੱਭਿਆਚਾਰ ਦੀ ਚਮਕ ਡਾ: ਰੁਪਿੰਦਰਜੀਤ ਕੌਰ ਗਿੱਲ ਦੀ ਝੋਲੀ ਪਵੇਗਾ 'ਰੌਣਕ ਧੀਆਂ ਦੀ 2021' ਦਾ ਪੁਰਸਕਾਰ

ਗੁਰਦਾਸਪੁਰ, 3 ਅਗਸਤ (ਆਰਿਫ਼)-ਲੋਕ ਸੱਭਿਆਚਾਰਕ ਪਿੜ ਰਜਿ. ਵਲੋਂ ਤੀਆਂ ਦੇ ਸ਼ੁੱਭ ਮੌਕੇ 'ਰੌਣਕ ਧੀਆਂ ਦੀ' ਪ੍ਰੋਗਰਾਮ 8 ਅਗਸਤ ਨੰੂ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਸਾਹਿਤ ਤੇ ਸੱਭਿਆਚਾਰ ਦੀ ਚਮਕ ਡਾ: ਰੁਪਿੰਦਰਜੀਤ ਕੌਰ ਗਿੱਲ ਨੰੂ 'ਰੌਣਕ ਧੀਆਂ ਦੀ 2021 ਦਾ ਪੁਰਸਕਾਰ ...

ਪੂਰੀ ਖ਼ਬਰ »

ਮਾਝਾ ਜ਼ੋਨ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਖਿੱਚੋਤਾਣ ਖ਼ਤਮ ਕਰੇ ਹਾਈਕਮਾਂਡ-ਹਰਦੀਪ ਸਿੰਘ ਭੈਣੀ

ਪੁਰਾਣਾ ਸ਼ਾਲਾ, 3 ਅਗਸਤ (ਅਸ਼ੋਕ ਸ਼ਰਮਾ)-ਮਾਝਾ ਜ਼ੋਨ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਜਿੱਤ ਪੂਰੀ ਤਰ੍ਹਾਂ ਪੱਕੀ ਹੈ | ਪਰ ਅਕਾਲੀ ਆਗੂਆਂ ਦੀ ਆਪਸੀ ਵਿਚ ਚੱਲ ਰਹੀ ਖਿੱਚੋਤਾਣ ਕਿਤੇ ਨਾ ਕਿਤੇ ਵਿਧਾਨ ਸਭਾ 2022 ਦੀਆਂ ਚੋਣਾਂ ਵਿਚ ਪਾਰਟੀ ਦਾ ਨੁਕਸਾਨ ਕਰ ਸਕਦੀ ਹੈ | ਇਸ ...

ਪੂਰੀ ਖ਼ਬਰ »

ਮਾਹਲ ਨੂੰ ਹਲਕਾ ਕਾਦੀਆਂ ਦਾ ਇੰਚਾਰਜ ਲਗਾਇਆ ਜਾਵੇ-ਅਕਾਲੀ ਵਰਕਰ

ਧਾਰੀਵਾਲ, 3 ਅਗਸਤ (ਜੇਮਸ ਨਾਹਰ)-ਸਥਾਨਕ ਧਾਰੀਵਾਲ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਅਕਾਲੀ ਵਰਕਰ ਡਾਕਟਰ ਸੁੱਖਪ੍ਰੀਤ ਸਿੰਘ ਕਾਹਲੋਂ, ਸਾਬਕਾ ਸਰਪੰਚ ਦਲੇਰ ਸਿੰਘ ਥੇਹ ਤਿੱਖਾ, ਸਾਬਕਾ ਸਰਪੰਚ ਪ੍ਰਭਪਾਲ ਸਿੰਘ ਜੋਗੋਵਾਲ, ਅਵਤਾਰ ਸਿੰਘ ...

ਪੂਰੀ ਖ਼ਬਰ »

ਮਨਰੇਗਾ ਵਿਚ ਕੰਮ ਕਰਨ ਵਾਲੇ ਵਰਕਰਾਂ ਨੂੰ ਪੱਕਾ ਕੀਤਾ ਜਾਵੇ-ਸਰਪੰਚ ਦਿਲਰਾਜ ਸਿੰਘ

ਅਲੀਵਾਲ, 3 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਢਡਿਆਲਾ ਨੱਤ ਦੇ ਸਰਪੰਚ ਦਿਲਰਾਜ ਸਿੰਘ ਅਤੇ ਪੰਚਾਇਤ ਮੈਂਬਰ ਸੁਰਜੀਤ ਸਿੰਘ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਈ ਸਾਲਾਂ ਤੋਂ ਮਨਰੇਗਾ ਵਿਚ ਕੰਮ ਕਰਦੇ ਮਜ਼ਦੂਰਾਂ ਨੂੰ ਪੱਕਾ ...

ਪੂਰੀ ਖ਼ਬਰ »

2022 ਵਿਚ ਪੰਜਾਬ ਅੰਦਰ 'ਆਪ' ਦੀ ਬਣੇਗੀ ਸਰਕਾਰ-ਪ੍ਰੋ: ਸਤਨਾਮ ਸਿੰਘ

ਤਿੱਬੜ, 3 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਲੋਕਾਂ ਦੇ ਹਿਤ ਵਿਚ ਲਏ ਜਾਣ ਵਾਲੇ ਫ਼ੈਸਲੇ ਸਬੰਧੀ ਜਾਣੂ ਕਰਵਾਉਣ ਦੇ ਮਕਸਦ ਨਾਲ ਪ੍ਰੋ: ਸਤਨਾਮ ਸਿੰਘ ਸੂਬਾ ਜਾਇੰਟ ਸਕੱਤਰ (ਬੁੱਧੀਜੀਵੀ ਵਿੰਗ) ਦੀ ਅਗਵਾਈ ਹੇਠ ਘਰ-ਘਰ ...

ਪੂਰੀ ਖ਼ਬਰ »

ਰਵਿੰਦਰਾ ਮਾਡਰਨ ਸਕੂਲ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 3 ਅਗਸਤ (ਆਰਿਫ਼)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚੋਂ ਰਵਿੰਦਰਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਖੁਸ਼ਹਾਲਪੁਰ ਦੀ ਨੌਜਵਾਨ ਵਰਗ ਨਾਲ ਨੇੜਤਾ ਨਾਲ ਹਲਕੇ 'ਚ ਅਕਾਲੀ ਦਲ ਨੂੰ ਮਿਲ ਰਹੀ ਤਾਕਤ-ਨੌਜਵਾਨ ਆਗੂ

ਨਿੱਕੇ ਘੁੰਮਣ, 3 ਅਗਸਤ (ਸਤਬੀਰ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ ਦੀ ਤਾਕਤ ਹਲਕਾ ਡੇਰਾ ਬਾਬਾ ਨਾਨਕ ਅੰਦਰ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀ ਸਿਰਤੋੜ ਮਿਹਨਤ ਸਦਕਾ ਦਿਨ-ਪ੍ਰਤੀ-ਦਿਨ ਵਧ ਰਹੀ ਹੈ | ਉਪਰੋਕਤ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਨੌਜਵਾਨ ...

ਪੂਰੀ ਖ਼ਬਰ »

ਪਾਵਰਕਾਮ ਸਬ-ਡਵੀਜ਼ਨਾਂ 'ਚ ਸਾਮਾਨ ਦੀ ਕਿੱਲਤ ਤੇ ਮੁਲਾਜ਼ਮਾਂ ਦੀ ਘਾਟ ਦਾ ਕਿਸਾਨ ਜਥੇਬੰਦੀ ਨੇ ਚੁੱਕਿਆ ਮੁੱਦਾ

ਪੁਰਾਣਾ ਸ਼ਾਲਾ, 3 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਪਾਵਰਕਾਮ ਵਿਭਾਗ ਦੇ ਸਬ-ਡਵੀਜ਼ਨਾਂ 'ਚ ਬਿਜਲੀ ਨਾਲ ਸਬੰਧਿਤ ਲੋੜੀਂਦੇ ਸਾਮਾਨ ਦੀ ਚੱਲਦੀ ਆ ਰਹੀ ਵੱਡੀ ਕਿੱਲਤ ਅਤੇ ਮੁਲਾਜ਼ਮਾਂ ਦੀ ਬਹੁ ਗਿਣਤੀ ਘਾਟ ਦਾ ਖ਼ਮਿਆਜ਼ਾ ਲੰਬੇ ਸਮੇਂ ਤੋਂ ਬਿਜਲੀ ਖ਼ਪਤਕਾਰ ਭੁਗਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX