ਤਾਜਾ ਖ਼ਬਰਾਂ


ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  15 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  46 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  1 minute ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਅੰਮ੍ਰਿਤਸਰ

ਸੀ. ਬੀ. ਐਸ. ਈ. 10ਵੀਂ ਦੇ ਨਤੀਜਿਆਂ 'ਚ ਹਰਗੁਣਪ੍ਰੀਤ ਸਿੰਘ ਨੇ 99.8 ਫੀਸਦੀ ਅੰਕਾਂ ਨਾਲ ਕੀਤਾ 'ਟਾਪ'

ਅੰਮਿ੍ਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੀ. ਬੀ. ਐੱਸ. ਈ. ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ 'ਚ ਅੰਮਿ੍ਤਸਰ ਦੇ ਸੀਨੀਅਰ ਸਟੱਡੀ ਸਕੂਲ-2 ਦੇ ਹੋਣਹਾਰ ਵਿਦਿਆਰਥੀ ਹਰਗੁਣਪ੍ਰੀਤ ਸਿੰਘ ਨੇ 99.8 ਫੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉਥੇ ਹੀ ਦੂਜੇ ਪਾਸੇ ਡੀ. ਏ. ਵੀ. ਪਬਲਿਕ ਸਕੂਲ ਦੀ ਕਾਂਸ਼ਵੀ ਅਗਰਵਾਲ ਨੇ 99.6 ਫੀਸਦੀ ਅੰਕਾਂ ਨਾਲ ਦੂਜਾ, ਰੂਪ ਅਮਨਦੀਪ ਸਿੰਘ, ਕਾਵਿਆਂ ਗੁਪਤਾ ਤੇ ਸ਼੍ਰੇਨੇ ਮਲਹੋਤਰਾ ਨੇ 99.4 ਫੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇੇ ਸ਼ਾਨਦਾਰ ਨਤੀਜਾ ਆਉਣ ਮਗਰੋਂ ਢੋਲ ਦੀ ਥਾਪ ਦੇ ਭੰਗੜੇ ਪਾਏ ਅਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਮੁਬਾਰਕਬਾਦ ਦਿੱਤੀ |
ਏਰੋਨਾਟਿਕਲ ਇੰਜੀਨੀਅਰਿੰਗ ਬਣਨਾ ਚਾਹੁੰਦੀ ਕਵਿਸ਼ਾ ਖੰਨਾ
99 ਫੀਸਦੀ ਅੰਕ ਹਾਸਲ ਕਰ ਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੀ ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਕਵਿਸ਼ਾ ਖੰਨਾ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਉਹ ਆਪਣੇ ਨਤੀਜੇ ਤੋਂ ਬੇਹੱਦ ਖੁਸ਼ ਹੈ ਤੇ ਹੁਣ ਉਸ ਦਾ ਅਗਲਾ ਟੀਚਾ ਏਰੋਨਾਟਿਕਲ ਇੰਜੀਨੀਅਰਿੰਗ 'ਚ ਆਪਣਾ ਭਵਿੱਖ ਬਣਾਉਣਾ ਹੈ | ਕਵਿਸ਼ਾ ਨੇ ਦੱਸਿਆ ਕਿ ਉਹ ਫਿਲਹਾਲ ਜੇ. ਈ. ਈ. ਦੀ ਤਿਆਰੀ ਕਰ ਰਹੀ ਹੈ ਤੇ ਪੜ੍ਹਾਈ ਤੋਂ ਇਲਾਵਾ ਉਸ ਨੂੰ ਡਰਾਇੰਗ, ਡਾਂਸ ਤੇ ਐਕਟਿੰਗ ਦਾ ਸ਼ੌਕ ਹੈ | ਕਵਿਸ਼ਾ ਦੇ ਪਿਤਾ ਵਿਕਰਮ ਖੰਨਾ ਬਿਜਨੈਸਮੈਨ ਤੇ ਮਾਤਾ ਬਿੰਦੀਆ ਖੰਨਾ ਅਧਿਆਪਕ ਹਨ |
ਸਪਰਿੰਗ ਡੇਲ ਸੀਨੀਅਰ ਸਕੂਲ ਦਾ ਨਤੀਜਾ 100 ਫੀਸਦੀ ਰਿਹਾ
ਐਲਾਨੇ ਨਤੀਜਿਆਂ 'ਚ ਸਪਰਿੰਗ ਡੇਲ ਸੀਨੀਅਰ ਸਕੂਲ ਦੀ ਵਿਦਿਆਰਥਣ ਕਵਿਸ਼ਾ ਖੰਨਾ ਨੇ 99 ਫੀਸਦੀ ਅੰਕਾਂ ਨਾਲ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਨਿਖਿਲ ਗੁਪਤਾ 98.2 ਫੀਸਦੀ ਅੰਕਾਂ ਨਾਲ ਦੂਜੇ ਸਥਾਨ 'ਤੇ ਰਿਹਾ ਜਦ ਕਿ ਤੀਜਾ ਸਥਾਨ ਸਨੇਹਪ੍ਰੀਤ ਕੌਰ ਚੰਦੀ ਨੇ 97.8 ਫੀਸਦੀ ਅੰਕਾਂ ਨਾਲ ਹਾਸਲ ਕੀਤਾ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ 10ਵੀਂ ਜਮਾਤ ਦਾ 100 ਫੀਸਦੀ ਨਤੀਜਾ ਸਕੂਲ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਅਧਿਆਪਕਾਂ ਵਾਸਤੇ ਖ਼ੁਸ਼ੀਆਂ ਭਰਿਆ ਪਲ ਲੈ ਕੇ ਆਇਆ ਹੈ | ਹਾਲਾਂਕਿ ਮਹਾਂਮਾਰੀ ਦੇ ਚੱਲਦਿਆਂ ਸਾਵਧਾਨੀ ਵਜੋਂ ਸਕੂਲ ਨੇ ਵਿਦਿਆਰਥੀਆਂ ਨੂੰ ਆਪਣੀ ਰਵਾਇਤੀ ਨਤੀਜਾ ਜਸ਼ਨ ਲਈ ਸਕੂਲ ਦੇ ਵਿਹੜੇ 'ਚ ਨਾ ਪਹੁੰਚਣ ਤੇ ਆਪਣੇ ਘਰਾਂ 'ਚ ਪਰਿਵਾਰਿਕ ਮੈਂਬਰਾਂ ਅਤੇ ਦੋਸਤਾਂ ਨਾਲ ਖ਼ੁਸ਼ੀਆਂ ਮਨਾਉਣ ਦੇ ਦੌਰਾਨ ਵੀ ਸੁਰੱਖਿਆ ਦੀ ਐਡਵਾਇਜ਼ਰੀ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ | ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ 485 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ 21 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵਧੇਰੇ, 106 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵਧੇਰੇ ਅੰਕ ਹਾਸਲ ਕੀਤੇ | ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੇ ਵੀ ਪ੍ਰੀਖਿਆ ਦਿੱਤੀ ਸੀ ਤੇ ਉਹ ਸਾਰੇ ਚੰਗੇ ਅੰਕਾਂ ਨਾਲ ਪਾਸ ਹੋਣ 'ਚ ਕਾਮਯਾਬ ਰਹੇ | ਇਸ ਦੌਰਾਨ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਤੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਤੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ
ਅੰਮਿ੍ਤਸਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ | ਸਕੂਲ ਦੇ ਵਿਦਿਆਰਥੀ ਆਸ਼ਰਿਅ ਅਗਰਵਾਲ 98.8 ਫ਼ੀਸਦੀ ਅੰਕ ਲੈ ਕੇ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਮੋਹਿਤ ਵਰਮਾ, ਏਲੀਜਾ ਅਰੋੜਾ ਤੇ ਸਨੇਹਾ ਸ਼ਰਮਾ ਨੇ 98.2 ਫ਼ੀਸਦੀ ਅੰਕ ਲੈ ਕੇ ਦੁੂਜਾ ਤੇ ਹਰਸਿਫ਼ਤ ਕੌਰ ਨੇ 98 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪਿ੍ੰ: ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਸਕੂਲ ਦੇ 376 ਵਿਦਿਆਰਥੀਆਂ ਵਲੋਂ ਇਹ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ 'ਚ 24 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਤੇ 88 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਇਸ ਸ਼ਾਨਦਾਰ ਸਫ਼ਲਤਾ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਇਸ ਦੌਰਾਨ ਡੀ. ਏ. ਵੀ. ਮੈਨੇਜਮੈਂਟ ਨਵੀਂ ਦਿੱਲੀ ਦੇ ਪ੍ਰਧਾਨ ਪਦਮਸ੍ਰੀ ਪੂਨਮ ਸੂਰੀ, ਡਾਇਰੈਕਟਰ ਪਬਲਿਕ ਸਕੂਲਜ਼ ਤੇ ਏਡਿਡ ਜੇ. ਪੀ. ਸ਼ੂਰ, ਚੇਅਰਮੈਨ ਡਾ. ਵੀ. ਪੀ. ਲਖਨਪਾਲ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਪ੍ਰਬੰਧਕ ਪਿ੍ੰ: ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਇਸ ਸਫ਼ਲਤਾ ਦੀ ਵਧਾਈ ਦਿੱਤੀ |
ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਲਈ ਅੱਜ ਦਾ ਦਿਨ ਉਸ ਵੇਲੇ ਯਾਦਗਾਰ ਬਣ ਗਿਆ ਜਦੋਂ ਸੀ. ਬੀ. ਐਸ. ਈ. 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਇਸ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਕਾਸ਼ਵੀ ਅਗਰਵਾਲ ਨੇ 99.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ 'ਚ ਦੂਜਾ ਤੇ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਰੂਪਅਮਨਦੀਪ ਸਿੰਘ, ਕਾਵਿਆ ਗੁਪਤਾ ਤੇ ਸ਼੍ਰਨਿਯ ਮਲਹੋਤਰਾ ਨੇ 99.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚ ਕ੍ਰਮਵਾਰ ਦੂਜਾ, ਤੀਜਾ, ਚੌਥਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਮੰਨਣ ਤੇ ਤਨਵੀ ਅਗਰਵਾਲ ਨੇ 99.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪੰਜਵਾਂ ਤੇ ਛੇਵਾਂ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਪਿ੍ੰ: ਅਨੀਤਾ ਮਹਿਰਾ ਨੇ ਦੱਸਿਆ ਕਿ ਸੀ. ਬੀ. ਐਸ. ਈ. 10ਵੀਂ ਦੀ ਪ੍ਰੀਖਿਆ 'ਚ ਸਕੂਲ ਦੇ ਕੁੱਲ 502 ਵਿਦਿਆਰਥੀ ਬੈਠੇ ਸਨ, ਜਿਨ੍ਹਾਂ 'ਚ ਲਗਪਗ 147 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉਪਰ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰÏਸ਼ਨ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਖੁਸ਼ੀ ਦੇ ਮੌਕੇ 'ਤੇ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ, ਪ੍ਰਧਾਨ ਡੀ. ਏ. ਵੀ. ਸੀ. ਐਮ. ਸੀ. ਨਵੀਂ ਦਿੱਲੀ ਤੋਂ ਇਲਾਵਾ ਡਾ. ਜੇ. ਪੀ. ਸ਼ੂਰ ਡਾਇਰੈਕਟਰ ਪੀ. ਐਸ. ਤੇ ਏਡਿਡ ਸਕੂਲਜ਼, ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਨੇ ਜਿੱਥੇ ਵਿਦਿਆਰਥੀਆਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ, ਉੱਥੇ ਅਧਿਆਪਕਾਂ ਦੀ ਮਿਹਨਤ ਨੂੰ ਵੀ ਸਰਾਹਿਆਂ |
ਮਾਧਵ ਵਿੱਦਿਆ ਨਿਕੇਤਨ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਅੰਮਿ੍ਤਸਰ, (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੇਨਿਊ ਦੀ ਸੀ. ਬੀ. ਐੱਸ. ਈ 10ਵੀਂ ਜਮਾਤ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਸਕੂਲ ਪ੍ਰਬੰਧਕ ਡਾ. ਰਾਜੇਸ਼ ਮਹਾਜਨ ਤੇ ਪਿ੍ੰ. ਸ੍ਰੀਮਤੀ ਰੀਨਾ ਠਾਕੁਰ ਨੇ ਦੱਸਿਆ ਕਿ ਸ਼ੁਭਮ ਖੋਸਲਾ ਨੇ 95.2 ਫ਼ੀਸਦੀ ਅੰਕਾਂ ਨਾਲ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਲਵਿਸ਼ ਨੇ 94 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਕਰਿਸ਼ ਸਾਹਨੀ ਨੇ 93.4 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਸ੍ਰੀ ਰਾਮ ਆਸ਼ਰਮ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦਾ ਸੀ. ਬੀ. ਐੱਸ. ਈ. 10ਵੀਂ ਜਮਾਤ ਦਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀ ਵੰਸ਼ਮ ਮਹਾਜਨ ਨੇ 97.6 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਨਿਨ ਮਹਾਜਨ ਨੇ 97.4 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਭਾਵਿਕਾ ਮਹਾਜਨ ਨੇ 97.2 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਕੁੱਲ 189 ਵਿਦਿਆਰਥੀ 10ਵੀਂ ਦੀ ਪ੍ਰੀਖਿਆ 'ਚ ਬੈਠੇ ਸਨ | 182 ਵਿਦਿਆਰਥੀ ਪਹਿਲੇ ਸਥਾਨ 'ਤੇ ਰਹੇ | 107 ਵਿਦਿਆਰਥੀਆਂ ਨੇ ਆਈ. ਟੀ, 105 ਨੇ ਅੰਗਰੇਜ਼ੀ, 62 ਨੇ ਪੰਜਾਬੀ, 57 ਨੇ ਸਮਾਜਿਕ ਵਿਗਿਆਨ, 52 ਨੇ ਗਣਿਤ, 42 ਨੇ ਸਾਇੰਸ ਤੇ 35/79 ਨੇ ਹਿੰਦੀ ਵਿਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਵਿਨੋਦਿਤਾ ਸਾਂਖਯਾਨ ਨੇ ਕਿਹਾ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਕਾਰਨ ਵਿਦਿਆਰਥੀਆਂ ਨੇ ਆਨਲਾਈਨ ਸਿੱਖਿਆ ਪ੍ਰਾਪਤ ਕੀਤੀ | ਅੱਜ ਮੈਨੂੰ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹਰੇਕ ਵਿਦਿਆਰਥੀ ਪੂਰੀ ਦਿਲਚਸਪੀ ਨਾਲ ਸਿੱਖਿਆ ਪ੍ਰਾਪਤ ਕਰਕੇ ਸਫਲ ਰਿਹਾ ਹੈ |
ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਭਵਨਜ਼ ਐੱਸ. ਐੱਲ. ਪਬਲਿਕ ਸਕੂਲ ਦਾ ਸੀ. ਬੀ. ਐੱਸ. ਈ. ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਯਤੀਸ਼ ਨੇ 98.6 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਹੈ | ਇਸੇ ਤਰ੍ਹਾਂ ਆਰੀਅਨ ਤੇ ਸਰਗੁਨਪ੍ਰੀਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਪਿ੍ੰ. ਅਨੀਤਾ ਭੱਲਾ ਨੇ ਦੱਸਿਆ ਕਿ 37 ਫ਼ੀਸਦੀ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | 11 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 ਅੰਕ ਪ੍ਰਾਪਤ ਕੀਤੇ | ਉਨ੍ਹਾਂ ਨੇ ਮੈਨੇਜਮੈਂਟ ਕਮੇਟੀ ਦੀ ਤਰਫ਼ੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਦਿ ਸੀਨੀਅਰ ਸਟੱਡੀ ਸਕੂਲ ਦੇ ਵਿਦਿਆਰਥੀ ਹਰਗੁਣ ਪ੍ਰੀਤ ਸਿੰਘ ਨੇ ਕੀਤਾ ਟਾਪ
ਸੀ. ਬੀ. ਐੱਸ. ਈ. ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਦਿ ਸੀਨੀਅਰ ਸਟੱਡੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਹਰਗੁਣ ਪ੍ਰੀਤ ਸਿੰਘ ਨੇ 99.8 ਫ਼ੀਸਦੀ ਅੰਕਾਂ ਨਾਲ ਨਾ ਕੇਵਲ ਟਾਪ ਕੀਤਾ ਬਲਕਿ ਆਪਣੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਜਨੇਸ਼ ਖੁਰਾਨਾ ਨੇ 97.6 ਫ਼ੀਸਦੀ, ਆਰੂਸ਼ੀ ਚੋਪੜਾ ਤੇ ਪ੍ਰਥਮ ਛਾਬੜਾ ਨੇ 96.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਡਾਇਰੈਕਟਰ ਵਿਜੇ ਮਹਿਰਾ ਨੇ ਦੱਸਿਆ ਕਿ ਦਸਵੀਂ ਜਮਾਤ ਦੇ ਸੀ. ਬੀ. ਐੱਸ. ਈ. ਨਤੀਜੇ 'ਚ ਕੁੱਲ 31 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ | ਸਕੂਲ ਦੀ ਪਿ੍ੰਸੀਪਲ ਉਪਾਸਨਾ ਮਹਿਰਾ ਨੇ ਕਿਹਾ ਕਿ ਇਹ ਸਮੂਹਿਕ ਯਤਨ ਸੀ |
ਖ਼ਾਲਸਾ ਇੰਟਰਨੈਸ਼ਨਲ ਸਕੂਲ ਦੀ ਸੁਨਿਧੀ ਸ਼ਰਮਾ ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਨਵਜੋਤ ਕੌਰ ਨੇ ਸੰਸਥਾ ਦਾ ਨਾਂਅ ਕੀਤਾ ਰੌਸ਼ਨ
ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਚੀਫ ਖ਼ਾਲਸਾ ਦੀਵਾਨ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਨੇ ਸੀ. ਬੀ. ਐੱਸ. ਈ. ਵਲੋਂ ਐਲਾਨੇ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਸ਼ਾਨਦਾਰ ਅੰਕ ਹਾਸਲ ਕਰਕੇ ਆਪਣਾ ਤੇ ਖ਼ਾਲਸਾ ਸੰਸਥਾਵਾਂ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ | ਇਸ ਦੌਰਾਨ ਸਕੂਲਾਂ 'ਚ ਖੁਸ਼ੀ ਦਾ ਮਾਹੌਲ ਰਿਹਾ ਤੇ ਅੱਵਲ ਆਏ ਵਿਦਿਆਰਥੀਆਂ ਨੇ ਮਠਿਆਈਆਂ ਨਾਲ ਆਪਣੇ ਅਧਿਆਪਕਾਂ ਤੇ ਸਹਿਪਾਠੀਆਂ ਦਾ ਮੂੰਹ ਮਿੱਠਾ ਕਰਵਾਇਆ | ਸੋਸ਼ਲ ਮੀਡੀਆ 'ਤੇ ਵੀ ਵਧਾਈਆਂ ਦਾ ਅਦਾਨ ਪ੍ਰਦਾਨ ਤੇ ਪਾਸ ਫੀਸਦੀ ਨੂੰ ਲੈ ਕੇ ਦੇਰ ਰਾਤ ਤੱਕ ਚਰਚਾ ਰਹੀ |
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੇਨਿਊ ਦੇ ਪਿ੍ੰ: ਨਿਰਮਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁਨਿਧੀ ਸ਼ਰਮਾ ਨੇ 99.2 ਫੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ, ਸਿਮਰਨਪ੍ਰੀਤ ਕੌਰ ਨੇ 92.4 ਫੀਸਦੀ ਅੰਕਾਂ ਨਾਲ ਦੂਜਾ ਤੇ ਸਿਮਰਨਦੀਪ ਕੌਰ ਨੇ 89.2 ਫੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ 43 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ 2 ਵਿਦਿਆਰਥੀ 90 ਫੀਸਦੀ ਤੋਂ ਵੱਧ, 6 ਵਿਦਿਆਰਥੀ 80 ਫੀਸਦੀ ਤੋਂ ਵੱਧ, 5 ਵਿਦਿਆਰਥੀ 70 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ 87 ਫੀਸਦੀ, ਖੁਸ਼ਦੀਪ ਕੌਰ 86 ਫੀਸਦੀ ਹਾਸਲ ਕਰ ਕੇ ਕ੍ਰਮਵਾਰ ਚੌਥੇ ਤੇ ਪੰਜਵੇਂ ਸਥਾਨਾਂ 'ਤੇ ਰਹੇ |
ਖ਼ਾਲਸਾ ਕਾਲਜ ਪਬਲਿਕ ਸਕੂਲ
ਇਸ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪਿ੍ੰ. ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ 96.8 ਅੰਕ ਹਾਸਲ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਮੱਲਿਆ ਜਦ ਕਿ ਤਰੁਨਦੀਪ ਸਿੰਘ ਨੇ 96.6, ਪ੍ਰੀਤਮਾ ਨੇ 96.4 ਤੇ ਗੁਰਜਾਪ ਸਿੰਘ ਅਤੇ ਗੁਰਸੇਵਕ ਸਿੰਘ ਨੇ 96.2, ਪਲਕਦੀਪ ਕੌਰ ਨੇ 96, ਵਿਸ਼ਾਲਦੀਪ ਕੌਰ ਅੇ ਨਵਦੀਪ ਕੌਰ ਨੇ 95.4 ਫੀਸਦੀ ਤੇ ਪ੍ਰਨੀਤ ਕੌਰ ਨੇ 95 ਤੇ ਹਰਨਿਮਰਤ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਕੁਲ 189 ਵਿਦਿਆਰਥੀਆਂ 'ਚੋਂ ਬਾਕੀ ਵਿਦਿਆਰਥੀਆਂ ਨੇ 90 ਤੋਂ ਵਧੇਰੇ ਅੰਕ ਹਾਸਲ ਕੀਤੇ |
ਇਸੇ ਤਰ੍ਹਾਂ ਖ਼ਾਲਸਾ ਪਬਲਿਕ ਸਕੂਲ ਹੇਰ ਦੇ ਪਿ੍ੰਸੀਪਲ ਗੁਰਿੰਦਰਜੀਤ ਕੰਬੋਜ਼ ਨੇ ਦੱਸਿਆ ਕਿ ਵਿਦਿਆਰਥਣ ਪ੍ਰਭਨੂਰ ਕੌਰ ਨੇ 91 ਫ਼ੀਸਦੀ ਨਾਲ ਸਕੂਲ 'ਚੋਂ ਪਹਿਲਾ ਤੇ ਪ੍ਰਭਜੋਤ ਕੌਰ ਨੇ 90 ਫੀਸਦੀ ਨੰਬਰ ਹਾਸਲ ਕਰ ਕੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸੇ ਦੌਰਾਨ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨ: ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੁਸ਼ਨਾਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਪਿ੍ਸੀਪਲਾਂ, ਅਧਿਆਪਕਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਅਗਮਜੋਤ ਤੇ ਲਖਵਿੰਦਰ ਨੇ ਹਾਸਿਲ ਕੀਤੇ 98.8 ਫੀਸਦੀ ਅੰਕ
ਪੁਰਾਤਨ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ. ਰੋਡ ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਦੀ ਪ੍ਰੀਖਿਆ ਦੇ ਨਤੀਜਿਆਂ 'ਚ ਆਪਣੀਆਂ ਸ਼ਾਨਦਾਰ ਰਵਾਇਤਾਂ ਨੂੰ ਇਸ ਵਾਰ ਵੀ ਬਰਕਰਾਰ ਰੱਖਦੇ ਹੋਏ ਇਸ ਵਾਰ ਦੀਵਾਨ ਅਤੇ ਆਪਣੇ ਸਕੂਲਾਂ ਦੇ ਨਾਂਅ ਨੂੰ ਚਾਰ ਚੰਨ ਲਾਏ ਹਨ | ਦੀਵਾਨ ਦੇ ਡਾਇਰੈਕਟਰ ਸਿੱਖਿਆ ਡਾ: ਧਰਮਵੀਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ ਨੇ ਇਸ ਪ੍ਰੀਖਿਆ 'ਚੋਂ 98.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ, ਦੀਵਾਨ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਅਨਮੋਲ ਵਰਮਾ ਤੇ ਕਿਰਨਦੀਪ ਕੌਰ 98.4% ਅੰਕ ਹਾਸਲ ਕਰ ਕੇ ਦੂਜੇ ਸਥਾਨ 'ਤੇ ਰਹੇ ਜਦ ਕਿ ਜਾਸਮੀਨ ਕੌਰ ਨੇ 98.2% ਅੰਕ ਹਾਸਲ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 400 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ 'ਚੋਂ 25 ਵਿਦਿਆਰਥੀਆਂ ਨੇ 95% ਤੇ ਇਸ ਤੋਂ ਵੱਧ ਅੰਕ ਹਾਸਲ ਕੀਤੇ ਜਦ ਕਿ 64 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ | ਇਸੇ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਦੀਵਾਨ ਦੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਡਾ: ਐਸ. ਐਸ. ਛੀਨਾ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ, ਪਿੰ੍ਰਸੀਪਲਾਂ, ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਕੰਪਿਊਟਰ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਾਂਗੇ-ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ
ਸਕੂਲ 'ਚੋਂ ਪਹਿਲੇ ਦਰਜੇ 'ਤੇ ਰਹੇ ਅਗਮਜੋਤ ਸਿੰਘ ਤੇ ਲਖਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਮਾਣ ਮਹਿਸੂਸ ਕਰ ਰਹੇ ਹਾਂ ਕਿ ਅਸੀਂ ਸ੍ਰੀ ਗੁਰੂ ਹਰਿਕਿ੍ਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਹਾਂ ਤੇ ਸਾਡੀ ਸਫਲਤਾ ਦਾ ਸਿਹਰਾ ਸਾਡੇ ਪਿ੍ੰਸੀਪਲ, ਮੁੱਖ ਅਧਿਆਪਕਾ, ਅਧਿਆਪਕਾਵਾਂ ਤੇ ਮਾਪਿਆਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ 12ਵੀਂ 'ਚ ਨਾਨ-ਮੈਡੀਕਲ ਦੀ ਪੜ੍ਹਾਈ ਕਰਕੇ ਤੇ ਭਵਿੱਖ 'ਚ ਮਾਹਿਰ ਕੰਪਿਊਟਰ ਇੰਜੀਨੀਅਰ ਬਣ ਕੇ ਦੇਸ਼ ਦੀ ਸੇਵਾ ਕਰਨਗੇ |
ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਦਾ ਸ਼ਾਨਦਾਰ ਨਤੀਜਾ
ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਹੀ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦਾ ਸੀ. ਬੀ. ਐਸ. ਈ. ਦਸਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਵੇਰਵਿਆਂ ਅਨੁਸਾਰ ਵਿਦਿਆਰਥਣ ਅਮਾਨਤਬੀਰ ਕੌਰ ਨੇ 97.2 ਫੀਸਦੀ ਅੰਕ ਹਾਸਲ ਕਰ ਕੇ ਸਕੂਲ 'ਚ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਅਨੂ ਸ਼ਰਮਾ ਨੇ 96 ਫੀਸਦੀ, ਸੁਖਨੀਤ ਕੌਰ ਤੇ ਮਹਿਕਪ੍ਰੀਤ ਕੌਰ ਨੇ 95.4 ਫੀਸਦੀ ਅਤੇ ਸਿਮਰਨਦੀਪ ਕੌਰ ਨੇ 95 ਫੀਸਦੀ ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਹੋਰ ਚਮਕਾਇਆ | ਇਸ ਮੌਕੇ ਪਿ੍ੰਸੀਪਲ ਰਿਪੁੂਦਮਨ ਕੌਰ ਮਲਹੋਤਰਾ ਤੇ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਵਿਦਿਆਰਥੀਆਂ, ਸਟਾਫ਼ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਰਾਂਚ–2 ਦਾ ਸ਼ਾਨਦਾਰ ਨਤੀਜਾ
ਗੁਰੂ ਘਰ ਦੇ ਨਾਮਵਰ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ–2) ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਦਾ ਸੀ. ਬੀ. ਐਸ. ਈ. ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਨਾਮਪ੍ਰੀਤ ਕੌਰ 95.8%, ਮਾਨਵਜੀਤ ਸਿੰਘ ਨੇ 95%, ਜਸਮੀਨ ਕੌਰ ਨੇ 94.8%, ਅੰਮਿ੍ਤ ਕੌਰ ਨੇ 93.2%, ਭਵਪ੍ਰੀਤ ਕੌਰ ਨੇ 91.5%, ਗੁਰਲੀਨ ਕੌਰ ਨੇ 91.2% ਤੇ ਮਨਬੀਰ ਕੌਰ ਨੇ 91% ਨੰਬਰ ਪ੍ਰਾਪਤ ਕਰ ਕੇ ਸਕੂਲ ਦਾ ਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਵੀ ਨਤੀਜਾ ਸ਼ਾਨਦਾਰ ਰਿਹਾ | ਸਾਕਸ਼ੀ ਨੇ 94.8% (ਮੈਡੀਕਲ), ਗੁਰਅਸੀਸ ਸਿੰਘ 94.6% (ਨਾਨ-ਮੈਡੀਕਲ), ਗੁਰਪ੍ਰੀਤ ਸਿੰਘ 91% (ਨਾਨ-ਮੈਡੀਕਲ) ਤੇ ਰਵਨੂਰ ਕੌਰ ਨੇ 90.8% (ਕਾਮਰਸ) ਅੰਕ ਹਾਸਲ ਕੀਤੇ | ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਚੰਗੇ ਅੰਕਾਂ ਨਾਲ ਪਾਸ ਹੋ ਕੇ ਸੰਸਥਾ ਦਾ ਨਾਂਅ ਰੁਸ਼ਨਾਉਣ ਵਾਲੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਜਿੰਦਰ ਸਿੰਘ ਐੱਮ. ਡੀ, ਟਹਿਲਇੰਦਰ ਸਿੰਘ, ਭੁਪਿੰਦਰ ਸਿੰਘ ਗਰਚਾ ਤੇ ਪਿ੍ੰਸੀਪਲ ਇੰਦਰਪ੍ਰੀਤ ਕੌਰ ਹਾਜ਼ਰ ਸਨ |
ਫੋਰ ਐਸ. ਮਾਡਰਨ ਹਾਈ ਸਕੂਲ ਦਾ ਸ਼ਾਨਦਾਰ ਨਤੀਜਾ
ਫੋਰ ਐਸ. ਮਾਡਰਨ ਹਾਈ ਸਕੂਲ ਅੰਮਿ੍ਤਸਰ ਦਾ ਸੀ. ਬੀ. ਐਸ. ਈ. 10ਵੀਂ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰਸੀਪਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੰਸ਼ ਭੋਪਾਲ ਨੇ 98.2 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ, 95.6 ਫੀਸਦੀ ਨਾਲ ਪਲਕਪ੍ਰੀਤ ਕੌਰ ਦੂਜੇ ਤੇ 95 ਫੀਸਦੀ ਅੰਕਾਂ ਨਾਲ ਗੁਣਤਾਸ ਕੌਰ ਤੀਜੇ ਸਥਾਨ 'ਤੇ ਰਹੀ | ਉਨ੍ਹਾਂ ਦੱਸਿਆ ਕਿ ਅੰਜਲੀ ਕੁਮਾਰੀ ਤੇ ਪ੍ਰੀਤੀਕਾ ਸ਼ਰਮਾ ਨੇ ਕ੍ਰਮਵਾਰ 94.4 ਤੇ 93.4 ਫੀਸਦੀ, ਅਗਮਜੋਤ ਕੌਰ ਅਤੇ ਗੌਤਮ ਰਾਇ ਨੇ 93 ਫੀਸਦੀ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ ਵਿਦਿਆਰਥੀ ਰਾਧਿਕਾ ਸ਼ਰਮਾ, ਸਿਮਰਣ ਕੌਰ, ਸ਼ੁਭਪ੍ਰੀਤ ਕੌਰ, ਸ਼ਿਵਾਂਗੀ, ਤਨਿਸ਼ਪ੍ਰੀਤ ਸਿੰਘ, ਮਨਮੋਹਿਤ ਸਿੰਘ ਨੇ 90 ਫੀਸਦੀ ਅੰਕ ਹਾਸਿਲ ਕੀਤੇ ਹਨ | ਇਸ ਦੌਰਾਨ ਫੋਰ ਐਸ. ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਸ: ਜਗਦੀਸ਼ ਸਿੰਘ ਨੇ ਵਧੀਆ ਅੰਕ ਲੈ ਕੇ ਆਪਣਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਦਾ ਨਤੀਜਾ ਰਿਹਾ ਸ਼ਾਨਦਾਰ
ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਨਤੀਜਿਆਂ ਦੌਰਾਨ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਦੌਰਾਨ ਪ੍ਰੀਖਿਆ 'ਚ ਕੁਲ 84 ਵਿਦਿਆਰਥੀ ਨੇ ਭਾਗ ਲਿਆ ਜਿਨ੍ਹਾਂ 'ਚੋਂ 23 ਵਿਦਿਆਰਥੀ ਮੈਰਿਟ 'ਚ ਆਏ ਹਨ ਜਿਨ੍ਹਾਂ 'ਚ ਤਨਵੀਰ ਕੌਰ ਨੇ 97.4%, ਨਵਤੇਜ ਸਿੰਘ 95.6%, ਗੁਰਲੀਨ ਕੌਰ 94.6%, ਮੁਸਕਾਨਪ੍ਰੀਤ ਕੌਰ 92.6%, ਸੁਖਮਨਪ੍ਰੀਤ ਕੌਰ 90.6%, ਹਰਮਨਦੀਪ ਸਿੰਘ 90% ਅੰਕ ਪ੍ਰਾਪਤ ਕਰ ਕੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸੇ ਖੁਸ਼ੀ 'ਚ ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜੁਆਇੰਟ ਸਕੱਤਰ ਜਸਪਾਲ ਸਿੰਘ, ਇੰਜੀ: ਨਵਦੀਪ ਸਿੰਘ ਤੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ਼ਾਬਾਸ਼ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ ਦਾ ਦਾ ਨਤੀਜਾ 100 ਫ਼ੀਸਦੀ ਰਿਹਾ
ਮਾਨਾਂਵਾਲਾ, (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਖਾਨਕੋਟ, ਅੰਮਿ੍ਤਸਰ ਦਾ ਸੀ. ਬੀ. ਐਸ. ਈ. ਬੋਰਡ 10ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਹ ਜਾਣਕਾਰੀ ਸਕੂਲ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਨੇ ਦਿੰਦਿਆਂ ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸੀ. ਬੀ. ਐਸ. ਈ. ਬੋਰਡ ਦੀਆਂ ਹਦਾਇਤਾਂ ਦੇ ਅਨੁਸਾਰ 2018-19 ਦੇ ਰੈਫਰੈਂਸ ਈਅਰ ਦੇ ਨਤੀਜੇ ਮੁਤਾਬਕ ਨਤੀਜਾ ਤਿਆਰ ਕੀਤਾ ਗਿਆ ਹੈ, ਜਿਸ ਦੇ ਆਧਾਰ 'ਤੇ ਅੰਮਿ੍ਤਬੀਰ ਕੌਰ ਨੇ 97.4 % ਅੰਕਾਂ ਨਾਲ ਪਹਿਲਾ, ਜਸ਼ਨਦੀਪ ਸਿੰਘ ਨੇ 96.8% ਅੰਕਾਂ ਰਾਹੀਂ ਦੂਜਾ ਅਤੇ ਸਿਮਰਨਪ੍ਰੀਤ ਕੌਰ ਤੇ ਅਰਜੁਨਪਾਲ ਸਿੰਘ ਨੇ 94.4% ਅੰਕਾਂ ਰਾਹੀਂ ਤੀਜਾ ਸਥਾਨ ਹਾਸਲ ਕੀਤਾ | ਇਸ ਦੇ ਨਾਲ ਹੀ ਰਮਨਪ੍ਰੀਤ ਕੌਰ ਨੇ 93.8 %, ਸਹਿਜਪ੍ਰੀਤ ਸਿੰਘ ਸਹਿਨੀ 92.6%, ਜੈਦੀਪ ਸਿੰਘ 91.2 % ਐਸਮੀਨ ਕੌਰ 91% ਸ਼ਾਨਦਾਰ ਅੰਕ ਹਾਸਿਲ ਕੀਤੇ | ਸ੍ਰੀਮਤੀ ਪਰਮਿੰਦਰ ਕੌਰ ਸਕੂਲ ਪਿ੍ੰਸੀਪਲ, ਵਾਈਸ ਪਿ੍ੰਸੀਪਲ ਤੇੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭ ਇੱਛਾਵਾਂ ਭੇਟ ਕੀਤੀਆਂ |

ਸ਼ਹਿਰ ਦਾ ਬਿਜਲੀ ਢਾਂਚਾ ਸੁਧਾਰਨ ਲਈ ਮੱੁਖ ਮੰਤਰੀ ਤੋਂ ਕੀਤੀ ਮੰਗ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਂਅ ਖੁੱਲ੍ਹਾ ਪੱਤਰ ਲਿਖਦੇ ਹੋਏ ਅੰਮਿ੍ਤਸਰ ਦੀ ਬਿਜਲੀ ਵਿਵਸਥਾ ਨੂੰ ਸੁਧਾਰਨ ਦੀ ਮੰਗ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਰੋਬੋਟਿਕ ਇੰਜੀਨੀਅਰ ਬਣਨਾ ਚਾਹੁੰਦੈ ਹਰਗੁਣਪ੍ਰੀਤ ਸਿੰਘ

99.8 ਫੀਸਦੀ ਅੰਕਾਂ ਨਾਲ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣ ਵਾਲੇ ਸੀਨੀਅਰ ਸਟੱਡੀ ਸਕੂਲ-2 ਦੇ ਹੋਣਹਾਰ ਵਿਦਿਆਰਥੀ ਹਰਗੁਣਪ੍ਰੀਤ ਸਿੰਘ ਨੇ ਆਪਣੀ ਸਫਲਤਾ ਦੀ ਖੁਸ਼ੀ ਸਾਂਝੀ ਕਰਦੇ ਹੋਏ ਕਿਹਾ ਕਿ ਉਹ ਨਤੀਜਿਆਂ ਤੋਂ ਬੇਹੱਦ ਖੁਸ਼ ਹੈ ਤੇ ਉਸ ਦਾ ਟੀਚਾ ਆਈ. ਆਈ. ਟੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਕੇਵਲ 2 ਨਵੇਂ ਮਾਮਲੇ, ਇਕ ਦੀ ਮੌਤ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਬੀਤੇ ਦਿਨਾਂ ਤੋਂ ਜ਼ਿਲ੍ਹੇ ਭਰ 'ਚ ਕੋਰੋਨਾ ਦੇ ਲਗਾਤਾਰ ਮਾਮਲੇ ਘੱਟਦੇ ਜਾ ਰਹੇ ਹਨ | ਹੁਣ ਅੰਮਿ੍ਤਸਰ 'ਚ ਅੱਜ ਨਵੇਂ ਆਏ ਦੋ ਮਾਮਲਿਆਂ ਸਮੇਤ ਕੁੱਲ 24 ਮਰੀਜ ਹੀ ਕੋਰੋਨਾ ਪਾਜ਼ੀਟਿਵ ਰਹਿ ਗਏ ਹਨ | ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਥੋਬਾ ਦੇ ਦੋ ਘਰਾਂ 'ਚੋਂ ਰਾਤ ਸਮੇਂ ਚੋਰੀ

ਗੱਗੋਮਾਹਲ, 3 ਅਗਸਤ (ਬਲਵਿੰਦਰ ਸਿੰਘ ਸੰਧੂ)-ਪਿੰਡ ਥੋਬਾ ਦੇ ਦੋ ਪਰਿਵਾਰਾਂ ਸੁਖਜੀਤ ਸਿੰਘ ਪੁੱਤਰ ਨਿਰਮਲ ਸਿੰਘ ਤੇ ਮਨਜੀਤ ਸਿੰਘ ਪੁੱਤਰ ਸਾਧੂ ਸਿੰਘ ਦੇ ਘਰਾਂ 'ਚੋਂ ਬੀਤੀ ਰਾਤ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਬਿਜ਼ਨੈੱਸ ਮੈਨੇਜਮੈਂਟ 'ਚ ਭਵਿੱਖ ਬਣਾਉਣਾ ਚਾਹੁੰਦੀ ਕਾਸ਼ਵੀ ਅਗਰਵਾਲ

ਜ਼ਿਲ੍ਹੇ 'ਚ ਦੂਜਾ ਸਥਾਨ ਹਾਸਲ ਕਰਨ ਵਾਲੀ ਕਾਸ਼ਵੀ ਅਗਰਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਤੀਜਿਆਂ ਤੋਂ ਉਹ ਬਹੁਤ ਖੁਸ਼ ਹੈ | ਉਸ ਨੇ ਕਿਹਾ ਕਿ ਉਹ ਆਪਣਾ ਭਵਿੱਖ ਬਿਜ਼ਨੈੱਸ ਮੈਨੇਜਮੈਂਟ 'ਚ ਬਣਾਉਣਾ ਚਾਹੁੰਦੀ ਹੈ | ਉਸ ਨੇ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਉਹ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਵਲੋਂ ਨਿਗਮ ਦਫ਼ਤਰ ਦੇ ਬਾਹਰ ਧਰਨਾ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਮਾੜੀ ਕਾਰਜ਼ ਪ੍ਰਣਾਲੀ ਤੇ ਸੱਤਾਧਾਰੀ ਪਾਰਟੀ ਦੇ ਕੁਝ ਕੌਂਸਲਰਾਂ ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਭਾਰਤੀ ਜਨਤਾ ਪਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਗਲੋਬਲ ਸਿੱਖ ਕੌ ਾਸਲ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ

ਅੰਮਿ੍ਤਸਰ, 3 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 30 ਦੇਸ਼ਾਂ ਦੇ ਸਿੱਖਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ ਦੇ ਅਹੁਦੇਦਾਰਾਂ ਨਾਲ ਆਨਲਾਈਨ ਇਕੱਤਰਤਾ ਕਰ ਕੇ ਅਹਿਮ ਪੰਥਕ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਐਮ. ਫ਼ਿਲ ਪੰਜਾਬੀ ਲਈ ਦਾਖਲਾ ਪ੍ਰਕਿਰਿਆ ਆਰੰਭ-ਪਿ੍ੰ: ਮਹਿਲ ਸਿੰਘ

ਅੰਮਿ੍ਤਸਰ, 3 ਅਗਸਤ (ਜੱਸ)-ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ 'ਚ ਚਲ ਰਹੀ ਐਮ. ਫ਼ਿਲ ਪੰਜਾਬੀ ਦੇ ਮੌਜੂਦਾ ਵਿੱਦਿਅਕ ਸੈਸ਼ਨ ਲਈ ਦਾਖਲੇ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ ਤੇ ਇਹ ਦਾਖਲਾ ਟੈਸਟ ਰਾਹੀਂ ਹੋਵੇਗਾ | ਇਸ ਸਬੰਧੀ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ...

ਪੂਰੀ ਖ਼ਬਰ »

ਕਤਲ ਹੋਏ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਥਾਣਿਆਂ-ਕਚਹਿਰੀਆਂ ਦੇ ਚੱਕਰ ਕੱਟ ਰਿਹਾ ਬਜ਼ੁਰਗ

ਅੰਮਿਤਸਰ, 3 ਅਗਸਤ (ਰੇਸ਼ਮ ਸਿੰਘ)-ਤਿੰਨ ਸਾਲ ਪਹਿਲਾਂ ਮਾਰੇ ਨੌਜਵਾਨ ਪੁੱਤਰ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਲਈ ਇਕ ਬਜ਼ੁਰਗ ਵਿਅਕਤੀ ਥਾਣਿਆ-ਕਚਹਿਰੀਆਂ ਦੇ ਚੱਕਰ ਕੱਟ ਰਿਹਾ ਹੈ ਪਰ ਸਰਕਾਰੇ-ਦਰਬਾਰੇ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ | 'ਅਜੀਤ' ਉਪ ਦਫ਼ਤਰ ਪੁੱਜੇ ...

ਪੂਰੀ ਖ਼ਬਰ »

ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਵਿਖੇ ਸ਼ੁਕਰਾਨਾ ਸਮਾਰੋਹ

ਸੁਲਤਾਨਵਿੰਡ, 3 ਅਗਸਤ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਰਹਿ ਕੇ ਵੱਖ-ਵੱਖ ਖੇਤਰਾਂ 'ਚ ਅਹਿਮ ਮੱਲ੍ਹਾਂ ਮਾਰਨ ਵਾਲੀਆਂ ਤੇ ਵਿਸ਼ੇਸ਼ ਤੌਰ 'ਤੇ ਐਮ. ਬੀ. ਬੀ. ਐੱਸ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਚੀਫ਼ ਖ਼ਾਲਸਾ ਦੀਵਾਨ ਵਲੋਂ ਆਨਲਾਈਨ ਕੀਰਤਨ ਦਰਬਾਰ

ਅੰਮਿ੍ਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਤੇ ਇਸ ਅਧੀਨ ਕਾਰਜਸ਼ੀਲ ਸਮੂਹ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਵਿਖੇ ਆਨਲਾਈਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਬੀ. ਆਰ. ਟੀ. ਐਸ. ਪ੍ਰੋਜੈਕਟ ਦੀ ਸਾਂਭ-ਸੰਭਾਲ 'ਚ ਸਾਹਮਣੇ ਆ ਰਹੀਆਂ ਕਈ ਕਮੀਆਂ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਪਿਛਲੀ ਅਕਾਲੀ ਸਰਕਾਰ ਦੇ ਸੁਪਨਾ ਪ੍ਰੋਜੈਕਟ ਵਜੋਂ ਜਾਣੇ ਜਾਂਦੇ ਬੀ. ਆਰ. ਟੀ. ਐਸ. ਪ੍ਰੋਜੈਕਟ ਤਹਿਤ ਸ਼ਹਿਰ 2016 'ਚ ਮੈਟਰੋ ਬੱਸਾਂ ਚੱਲਣੀਆਂ ਸ਼ੁਰੂ ਹੋਈਆਂ, ਜਿਸ ਲਈ ਵੱਖਰਾ ਲਾਂਘਾ ਬਣਾਇਆ ਗਿਆ ਤੇ ਉਸ ਦੇ ਵੱਖਰੇ ਸਟੇਸ਼ਨ ਬਣਾਏ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ ਤਬਦੀਲ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲ੍ਹੇ 'ਚ ਲਗਪਗ ਸਵਾ ਚਾਰ ਸਾਲ ਸੇਵਾ ਨਿਭਾਉਣ ਉਪਰੰਤ ਜ਼ਿਲ੍ਹਾ ਮਾਲ ਅਧਿਕਾਰੀ ਮੁਕੇਸ਼ ਸ਼ਰਮਾ ਦੀ ਬਦਲੀ ਪਟਿਆਲਾ ਵਿਖੇ ਹੋ ਗਈ ਹੈ ਜਿਸ ਉਪਰੰਤ ਉਨ੍ਹਾਂ ਨੂੰ ਅੱਜ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਐਮ. ਫ਼ਿਲ ਪੰਜਾਬੀ ਲਈ ਦਾਖਲਾ ਪ੍ਰਕਿਰਿਆ ਆਰੰਭ-ਪਿ੍ੰ: ਮਹਿਲ ਸਿੰਘ

ਅੰਮਿ੍ਤਸਰ, 3 ਅਗਸਤ (ਜੱਸ)-ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ 'ਚ ਚਲ ਰਹੀ ਐਮ. ਫ਼ਿਲ ਪੰਜਾਬੀ ਦੇ ਮੌਜੂਦਾ ਵਿੱਦਿਅਕ ਸੈਸ਼ਨ ਲਈ ਦਾਖਲੇ ਦੀ ਪ੍ਰਕਿਰਿਆ ਆਰੰਭ ਹੋ ਚੁੱਕੀ ਹੈ ਤੇ ਇਹ ਦਾਖਲਾ ਟੈਸਟ ਰਾਹੀਂ ਹੋਵੇਗਾ | ਇਸ ਸਬੰਧੀ ਪਿ੍ੰਸੀਪਲ ਡਾ: ਮਹਿਲ ਸਿੰਘ ਨੇ ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੋਹਰੀ ਹੋਣ ਕਰਕੇ ਸਰਕਾਰ ਵਲੋਂ ਦੂਹਰਾ ਪੁਰਸਕਾਰ ਪ੍ਰਾਪਤ ਪਿੰਡ ਸਚੰਦਰ

ਹਰਦੀਪ ਸਿੰਘ ਖੀਵਾ 97801-53353 ਰਾਜਾਸਾਂਸੀ-ਅੰਮਿ੍ਤਸਰ ਦੇ ਰਾਜਾਸਾਂਸੀ ਹਵਾਈ ਅੱਡਾ ਦੇ ਕੁੱਛੜ ਵੱਸਿਆ ਹੈ ਸਦੀਆਂ ਪੁਰਾਣਾ ਪਿੰਡ ਸਚੰਦਰ, ਜਿਸ ਨੂੰ ਪੰਜਾਬ ਸੂਬੇ 'ਚੋਂ ਵਿਕਾਸ ਪੱਖੋਂ ਮੋਹਰੀ ਹੋਣ ਕਰਕੇ ਸਰਕਾਰ ਵਲੋਂ ਦੂਹਰਾ ਅਵਾਰਡ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੈ ...

ਪੂਰੀ ਖ਼ਬਰ »

ਸ਼ਹੀਦ ਭਾਈ ਬਹੋੜੂ ਦੀ ਯਾਦ ਨੂੰ ਸਮਰਪਿਤ 6ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਚੱਬਾ, 3 ਅਗਸਤ (ਜੱਸਾ ਅਨਜਾਣ)-ਸ੍ਰੀ ਗੁਰੁੂ ਹਰਿਗੋਬਿੰਦ ਸਾਹਿਬ ਦੇ ਅਨਿਨ ਸੇਵਕ ਸ਼ਹੀਦ ਭਾਈ ਬਹੋੜੂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤ ਬਹੋੜੂ ਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ 6ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਮੋਟਰਸਾਈਲ ਚੋਰ ਤੇ ਲੁਟੇਰਾ ਗਰੋਹ ਦੇ ਮੈਂਬਰਾਂ ਸਮੇਤ 5 ਨੌਜਵਾਨ ਕਾਬੂ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੈਂਬਰਾਂ ਤੇ ਚੋਰ ਗਰੋਹ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਅਕਾਲੀ ਦਲ ਅੰਮਿ੍ਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਸਿਰਸਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਕਾਨੂੰਨੀ ਸਜ਼ਾਵਾਂ ਦੇਣ ਅਤੇ ਸ਼ੋ੍ਰਮਣੀ ਕਮੇਟੀ ਦੀ 10 ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੰਬ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ) -ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਜਥਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਵਲੋਂ ਪਾਰਟੀ ਦੀ ਸ਼ਾਖ ਨੂੰ ਹੋਰ ਵਧੇਰੇ ਮਜ਼ਬੂਤ ਤੇ ...

ਪੂਰੀ ਖ਼ਬਰ »

ਭਗਵੰਤ ਸਿੰਘ ਮੀਰਾਂਕੋਟ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁੁਕਤ

ਰਾਜਾਸਾਂਸੀ, 3 ਅਗਸਤ (ਹਰਦੀਪ ਸਿੰਘ ਖੀਵਾ)-ਪਿੰਡ ਮੀਰਾਂਕੋਟ ਦੇ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਧਾਨ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੰਬ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ) -ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲੀ ਜਥਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਵੀਰ ਸਿੰਘ ਲੋਪੋਕੇ ਵਲੋਂ ਪਾਰਟੀ ਦੀ ਸ਼ਾਖ ਨੂੰ ਹੋਰ ਵਧੇਰੇ ਮਜ਼ਬੂਤ ਤੇ ...

ਪੂਰੀ ਖ਼ਬਰ »

ਮਾਹਣਾ ਸਿੰਘ ਰੋਡ ਸਕੂਲ ਵਿਖੇ ਸਨਮਾਨ ਸਮਾਗਮ

ਅੰਮਿ੍ਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਮੈਰਿਟ ਸੂਚੀ 'ਚ ਆਏ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਵਿਖੇ ਪਿ੍ੰ: ...

ਪੂਰੀ ਖ਼ਬਰ »

ਵਾਇਸ ਆਫ਼ ਰੰਘਰੇਟਾ ਗਰੁੱਪ ਦੀ ਬੈਠਕ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ, ਸ਼ਹੀਦ ਬਾਬਾ ਸੰਗਤ ਸਿੰਘ, ਮਕਬੂਲ ਪੁਰਾ ਮਹਿਤਾ ਰੋਡ ਵਿਖੇ 'ਵਾਈਸ ਆਫ਼ ਰੰਘਰੇਟਾ' ਗਰੁੱਪ ਦੀ ਮੀਟਿੰਗ ਡਾ: ਭੁਪਿੰਦਰ ਸਿੰਘ ਮੱਟੂ ਸਾਬਕਾ ਜ਼ਿਲ੍ਹਾ ਭਾਸ਼ਾ ਅਫਸਰ ਦੀ ਅਗਵਾਈ ਵਿਚ ਹੋਈ | ਇਸ ...

ਪੂਰੀ ਖ਼ਬਰ »

ਸ੍ਰੀ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਬਾਈਪਾਸ ਦਾ ਨਤੀਜਾ ਰਿਹਾ ਸ਼ਾਨਦਾਰ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਬਾਰ੍ਹਵੀਂ ਕਲਾਸ ਦੇ ਐਲਾਨੇ ਨਤੀਜਿਆਂ 'ਚ ਚੀਫ ਖ਼ਾਲਸਾ ਦੀਵਾਨ ਦੇ ਸ੍ਰੀ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਬਾਈਪਾਸ ਦਾ ਨਤੀਜਾ ਵਧੀਆ ਆਉਣ 'ਤੇ ਸਕੂਲ ਵਿਖੇ ਵਿਦਿਆਰਥੀਆਂ ਦਰਮਿਆਨ ਖੁਸ਼ੀ ਦਾ ਮਾਹੌਲ ਬਣਿਆ ਰਿਹਾ | ...

ਪੂਰੀ ਖ਼ਬਰ »

ਸੰਤ ਸਿੰਘ ਸੱੁਖਾ ਸਿੰਘ ਮਾਡਰਨ ਹਾਈ ਸਕੂਲ ਦਾ ਸੀ.ਬੀ.ਐਸ.ਈ. 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅੰਮਿ੍ਤਸਰ, 3 ਅਗਸਤ (ਜਸਵੰਤ ਸਿੰਘ ਜੱਸ)-ਸਥਾਨਕ ਫੋਰ ਐੱਸ ਗਰੁੱਪ ਆਫ ਸਕੂਲਜ਼ ਦੀ ਅਗਵਾਈ ਵਿਚ ਵਿਦਿਅਕ ਸੇਵਾਵਾਂ ਨਿਭਾ ਰਹੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਮਾਤਾ ਕੌਲਾਂ ਜੀ ਮਾਰਗ ਦਾ ਸੀ.ਬੀ.ਐੱਸ.ਈ. ਦਾ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਹਲਕਾ ਉੱਤਰੀ 'ਚ ਮੇਅਰ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 3 ਅਗਸਤ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਅਧੀਨ ਵਾਰਡ ਨੰ: 12 ਦੇ ਅਵਤਾਰ ਐਵੇਨਿਊ ਤੇ ਨਗੀਨਾ ਐਵੇਨਿਊ ਵਿਖੇ ਪ੍ਰੀਮਿਕਸ ਪਾਉਣ ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਸਮੇਤ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਮੇਅਰ ...

ਪੂਰੀ ਖ਼ਬਰ »

ਪੰਜਾਬ ਕੋਆਪ੍ਰੇਟਿਵ ਵੈਲਫੇਅਰ ਐਸੋਸੀਏਸ਼ਨ ਰਿਟਾਇਰਡ ਅਧਿਕਾਰੀਆਂ ਦੀ ਮੀਟਿੰਗ

ਚੱਬਾ, 3 ਅਗਸਤ (ਜੱਸਾ ਅਨਜਾਣ)-ਦਿ ਪੰਜਾਬ ਕੋਆਪ੍ਰੇਟਿਵ ਆਫ਼ੀਸਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਰਿਟਾਇਰਡ ਅਧਿਕਾਰੀਆਂ ਦੀ ਮੀਟਿੰਗ ਤਰਨਤਾਰਨ ਰੋਡ ਗੁਰੂਵਾਲੀ ਮੋੜ ਨੇੜੇ ਇਕ ਨਿੱਜੀ ਰਿਜ਼ੋਰਟ ਵਿਖੇ ਰਾਜਬੀਰ ਸਿੰਘ ਸੰਧੂ ਪ੍ਰਧਾਨ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ 'ਚ ਨਵੇਂ ਅਹੁਦੇਦਾਰ ਚੁਣੇ

ਅੰਮਿ੍ਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਕਮੇਟੀ ਅੰਮਿ੍ਤਸਰ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਪੁਤਲੀਘਰ ਵਿਖੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਵਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 3 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਾਰੇ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਆਪਣੇ ਦਫ਼ਤਰਾਂ ਅੱਗੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਪੱਕੇ ਮੁਲਾਜ਼ਮਾਂ ਨੂੰ ਨਹੀਂ ਮਿਲੀ ਪਿਛਲੇ ਮਹੀਨੇ ਦੀ ਤਨਖਾਹ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਭਾਵੇਂ ਕਿ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਅੰਮਿ੍ਤਸਰ ਜ਼ਿਲ੍ਹੇ ਨਾਲ ਸਬੰਧਤ ਹਨ ਪਰ ਇਸ ਦੇ ਬਾਵਜੂਦ ਵੀ ਗੁਰੂ ਨਾਨਕ ਦੇਵ ਹਸਪਤਾਲ ਦੇ ਪੱਕੇ ਦਰਜਾ ਚਾਰ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਨਹੀਂ ...

ਪੂਰੀ ਖ਼ਬਰ »

ਭਾਜਪਾ ਦੇ 20 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਸ਼ਾਮਿਲ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ 'ਚੋਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਸਰਕਲ ਵੱਲ੍ਹਾ ਅਧੀਨ ਮਹਿਤਾ ਰੋਡ ਵਿਖੇ ਅਕਾਲੀ ਵਰਕਰਾਂ ਦੀ ਚੱਲ ਰਹੀ ਮੀਟਿੰਗ ...

ਪੂਰੀ ਖ਼ਬਰ »

ਜਸਕੀਰਤ ਸਿੰਘ ਸੁਲਤਾਨਵਿੰਡ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਨੌਜਵਾਨ ਖੂਨਦਾਨ ਕੈਂਪ 'ਚ ਪੱੁਜੇ

ਮਾਨਾਂਵਾਲਾ, 3 ਅਗਸਤ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਮੌਕੇ ਲਗਾਏ ਖ਼ੂਨਦਾਨ ਕੈਂਪ 'ਚ ਪੰਜਾਬ ਯੂਥ ਫੋਰਮ ਦੇ ਪ੍ਰਧਾਨ ਸ: ਜਸਕੀਰਤ ਸਿੰਘ ਸੁਲਤਾਨਵਿੰਡ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਨੌਜਵਾਨ ਪਹੁੰਚੇ | ਜਸਕੀਰਤ ...

ਪੂਰੀ ਖ਼ਬਰ »

ਦੋਬੁਰਜੀ ਤੋਂ ਰਾਣਾ ਪਲਵਿੰਦਰ ਸਿੰਘ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਨੌਜਵਾਨ ਖ਼ੂਨਦਾਨ ਕੈਂਪ 'ਚ ਪੁੱਜੇ

ਮਾਨਾਂਵਾਲਾ, 3 ਅਗਸਤ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਮੌਕੇ ਲਗਾਏ ਗਏ ਖ਼ੂਨਦਾਨ ਕੈਂਪ 'ਚ ਹਿੱਸਾ ਲੈਣ ਲਈ ਭਗਤ ਪੂਰਨ ਸਿੰਘ ਬਲੱਡ ਡੋਨਰਜ ਸੈੱਲ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੀ ਅਗਵਾਈ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮਨਿੰਦਰਜੀਤ ਠੇਕੇਦਾਰ ਨਗਰ ਸੁਧਾਰ ਟਰਸੱਟ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਤੇ ਬੈਕਫਿੰਕੋ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਦੇ ਫਰਜੰਦ ਤੇ ਨੌਜਵਾਨ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਠੇਕੇਦਾਰ ਨੂੰ ਨਗਰ ਸੁਧਾਰ ਟਰੱਸਟ ਦਾ ਵਿਸ਼ੇਸ਼ ਇਨਵਾਈਟੀ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਮਨਿੰਦਰਜੀਤ ਠੇਕੇਦਾਰ ਨਗਰ ਸੁਧਾਰ ਟਰਸੱਟ ਦੇ ਮੈਂਬਰ ਨਿਯੁਕਤ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਤੇ ਬੈਕਫਿੰਕੋ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਦੇ ਫਰਜੰਦ ਤੇ ਨੌਜਵਾਨ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਠੇਕੇਦਾਰ ਨੂੰ ਨਗਰ ਸੁਧਾਰ ਟਰੱਸਟ ਦਾ ਵਿਸ਼ੇਸ਼ ਇਨਵਾਈਟੀ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਓ. ਐਸ. ਡੀ. ਸੋਢੀ ਤੇ ਕੌਂਸਲਰ ਹੁੰਦਲ ਵਲੋਂ ਮੰਦਰ ਕਮੇਟੀ ਦੇ ਪ੍ਰਬੰਧਕਾਂ ਦਾ ਸਨਮਾਨ

ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਮੰਦਰ ਭਗਤ ਕਬੀਰ ਧਰਮਸ਼ਮਾਲਾ ਕਮੇਟੀ ਵੇਰਕਾ ਦੇ ਪ੍ਰਬੰਧਕਾਂ ਦੁਆਰਾ ਭਗਤ ਕਬੀਰ ਜੀ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਉਣ ਲਈ ਬਲਾਕ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸੇਵਾ-ਮੁਕਤ ਪਿ੍ੰਸੀਪਲ ਸਰਦਾਰੀ ਲਾਲ ਭਗਤ ਦੀ ...

ਪੂਰੀ ਖ਼ਬਰ »

ਨਾਮਦੇਵ ਨਾਮਲੇਵਾ (ਟਾਂਕ ਕਸ਼ੱਤਰੀ) ਭਾਈਚਾਰਾ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ

ਛੇਹਰਟਾ, 3 ਅਗਸਤ (ਵਡਾਲੀ)-ਨਾਮਦੇਵ ਨਾਮਲੇਵਾ (ਟਾਂਕ ਕਸ਼ੱਤਰੀ) ਭਾਈਚਾਰਾ ਵੈੱਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਦੀ ਐਗਜ਼ੈਕਟਿਵ ਦੀ ਅਹਿਮ ਬੈਠਕ ਗੁਰਦੁਆਰਾ ਕਰਤਾਰ ਨਗਰ ਛੇਹਰਟਾ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਗਿਆਨੀ ਗੁਰਦੀਪ ਸਿੰਘ ਕੰਬੋਜ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪਈ-ਸਰਪੰਚ ਬਲਦੇਵ ਸਿੰਘ

ਮਾਨਾਂਵਾਲਾ, 3 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ ਕਾਂਗਰਸ ਦਾ ਬਣਾਏ ਜਾਣ ਨਾਲ ਜਿਥੇ ਕਾਂਗਰਸ ਪਾਰਟੀ ਮਜ਼ਬੂਤ ਹੋਈ ਹੈ ਉਥੇ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਛੇਹਰਟਾ, 3 ਅਗਸਤ (ਸੁਰਿੰਦਰ ਸਿੰਘ ਵਿਰਦੀ)-ਛੇਹਰਟਾ ਖੇਤਰ 'ਚ ਵੱਖਰੀ ਪਛਾਣ ਰੱਖਣ ਵਾਲਾ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਪ੍ਰੀਖਿਆਵਾਂ 'ਚੋਂ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਪਿਆ ਦਾ ਨਾਂਅ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਟਾਪਰ ਵਿਦਿਆਰਥੀਆਂ ਨੂੰ ਸਿੱਖਿਆ ਅਧਿਕਾਰੀ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ 'ਚ ਆਉਂਦਿਆਂ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਮੈਰੀਟੋਰੀਅਸ ਸਕੂਲ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਵਿਦਿਆਰਥੀ ਯੂਨੀਵਰਸਟੀ ਪੇਪਰਾਂ 'ਚ ਬਣੇ ਟਾਪਰ

ਅੰਮਿ੍ਤਸਰ, 3 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਬੀ. ਵਾਕ. ਇਨ ਵੈਬ ਡਿਜ਼ਾਈਨਿੰਗ ਐਂਡ ਡਿਵੈਲਪਮੈਂਟ (ਆਈਟੀ) 'ਚ ਚੋਟੀ ਦਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਅਨਿਕੇਤ ਨਿਸ਼ਚਲ ਨੇ 400 'ਚੋਂ 321 ਅੰਕ ਪ੍ਰਾਪਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਓ. ਪੀ. ਸੋਨੀ ਵਲੋਂ ਪਾਵਰਕਾਮ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 3 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ਹਿਰੀ ਖੇਤਰਾਂ 'ਚ ਬਿਜਲੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅੰਮਿ੍ਤਸਰ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਜਿਸ 'ਚ ਬਿਜਲੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX