ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  13 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  36 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  44 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  50 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਰੂਪਨਗਰ

ਸੀ. ਬੀ. ਐੱਸ. ਈ. ਨੇ ਐਲਾਨੇ ਦਸਵੀਂ ਦੇ ਨਤੀਜੇ

ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-ਸੀ. ਬੀ. ਐੱਸ. ਈ. ਨੇ ਅੱਜ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ | ਪ੍ਰਾਪਤ ਨਤੀਜਿਆਂ ਅਨੁਸਾਰ ਰੂਪਨਗਰ ਦੇ ਸੇਂਟ ਕਾਰਮਲ ਸਕੂਲ, ਸੰਤ ਕਰਮ ਸਿੰਘ ਅਕੈਡਮੀ, ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸਤਲੁਜ ਪਬਲਿਕ ਸਕੂਲ ਸਮੇਤ ਹੋਰ ਵੱਖ-ਵੱਖ ਸਕੂਲਾਂ ਦੇ ਸ਼ਾਨਦਾਰ ਨਤੀਜੇ ਆਏ ਹਨ ਅਤੇ ਕਈ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ |
ਸੇਂਟ ਕਾਰਮਲ ਸਕੂਲ, ਰੂਪਨਗਰ ਦਾ ਨਤੀਜਾ ਸ਼ਲਾਘਾਯੋਗ
ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਸੇਂਟ ਕਾਰਮਲ ਸਕੂਲ ਕਟਲੀ ਰੂਪਨਗਰ ਦਾ ਨਤੀਜਾ ਸ਼ਲਾਘਾਯੋਗ ਰਿਹਾ | ਦਸਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਵੀ ਬਾਰ੍ਹਵੀਂ ਜਮਾਤ ਵਾਂਗ ਵਧੀਆ ਰਿਹਾ | ਦਸਵੀਂ ਜਮਾਤ ਦੀ ਪਾਇਲ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਪਨਪ੍ਰੀਤ ਕੌਰ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਦੀਪਸ਼ੀ ਸਿੰਗਲਾ ਨੇ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਜਤਿਨ ਸਰਾਫ਼ ਨੇ 91, ਸਿਮਰਨਜੀਤ ਕੌਰ ਨੇ 90.8, ਸਿਮਰਨਜੀਤ ਕੌਰ ਨੇ 89.6, ਦੀਕਸ਼ਾ ਨੇ 87.4, ਅਮਿਤ ਕੁਮਾਰ ਨੇ 87.2 , ਜਸਪ੍ਰੀਤ ਕੌਰ ਨੇ 87, ਚਰਨਾਂਸ਼ ਸਿੰਘ ਨੇ 86.8 ਫ਼ੀਸਦੀ, ਹਰਸ਼ਦੀਪ ਸਿੰਘ ਨੇ 85.4, ਨਵਜੋਤ ਕੌਰ 84.8 ਫ਼ੀਸਦੀ, ਗੁਰਜੋਤ ਸਿੰਘ ਨੇ 84.6, ਸ਼ੁਭਮ ਸ਼ਰਮਾ 83.6 ਅਤੇ ਸਿਮਰਨਪ੍ਰੀਤ ਕੌਰ ਨੇ 81.4 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸਾਲ ਬਾਰ੍ਹਵੀਂ ਦੇ ਸੀ. ਬੀ. ਐਸ. ਈ. ਵਲੋਂ ਐਲਾਨੇ ਗਏ ਨਤੀਜੇ ਵਿਚ ਆਰਟਸ ਗਰੁੱਪ ਦੀ ਵਿਦਿਆਰਥਣ ਮਨਜੋਤ ਕੌਰ ਨੇ 97.6 ਫ਼ੀਸਦੀ ਅੰਕ ਲੈ ਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਸਾਇੰਸ ਗਰੁੱਪ ਦੇ ਕਾਰਤਿਕ ਗੋਇਲ ਨੇ 96 ਫ਼ੀਸਦੀ ਨਾਲ ਦੂਜਾ, ਕਾਮਰਸ ਗਰੁੱਪ ਦੀ ਅਨੁਸ਼ਕਾ ਸ਼ਰਮਾ ਨੇ 95.8 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਸਭ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਉੱਚਾ ਕੀਤਾ | ਸਕੂਲ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ 'ਤੇ ਮਾਣ ਮਹਿਸੂਸ ਕਰਦਿਆਂ ਸਕੂਲ ਦੇ ਸੰਸਥਾਪਕ, ਮੈਨੇਜਰ, ਡਿਵੈਲਪਮੈਂਟ ਮੈਨੇਜਰ, ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
ਸੰਤ ਕਰਮ ਸਿੰਘ ਅਕੈਡਮੀ ਦਾ ਨਤੀਜਾ ਸ਼ਾਨਦਾਰ
ਸੰਤ ਕਰਮ ਸਿੰਘ ਅਕੈਡਮੀ ਸ਼ਾਮਪੁਰਾ ਦਾ ਸੀ. ਬੀ. ਐੱਸ. ਈ. ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਅਕੈਡਮੀ ਦੇ ਕੁੱਲ 100 ਵਿਦਿਆਰਥੀਆਂ 'ਚੋਂ 8 ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਿਨ੍ਹਾਂ 'ਚੋਂ ਕੁਨਾਲ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਤਨਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਦਿੱਤੀ ਨੇ 94.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕ੍ਰਮਵਾਰ ਨਵਦੀਪ ਸਿੰਘ ਮਾਵੀ ਨੇ 92.4 ਫ਼ੀਸਦੀ, ਸੁਖਸਿਮਰਨ ਕੌਰ ਨੇ 91 ਫ਼ੀਸਦੀ, ਰਾਧਿਕਾ ਨੇ 90.6 ਫ਼ੀਸਦੀ, ਕੋਮਲ ਯਾਦਵ ਅਤੇ ਕੋਮਲਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | 40 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿਚ ਸਥਾਨ ਹਾਸਲ ਕੀਤਾ | ਅਕੈਡਮੀ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
ਜੀਨੀਅਸ ਇੰਟਰਨੈਸ਼ਨਲ ਸਕੂਲ ਨੇ ਮਾਰੀਆਂ ਮੱਲਾਂ
ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਰੋਪੜ ਦੇ ਵਿਦਿਆਰਥੀਆਂ ਨੇ ਦਸਵੀਂ ਦੇ ਨਤੀਜੇ ਵਿਚ ਮੱਲ੍ਹਾਂ ਮਾਰੀਆਂ ਹਨ | ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਮਾਨਸੀ ਰਾਜਪੂਤ ਨੇ 95.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ ਹੈ, ਹਰਗੁ ਣ ਕੌਰ ਨੇ 93.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ, ਇਸ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 90 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ 'ਤੇ ਸਕੂਲ ਦੇ ਐਮ.ਡੀ ਭੁਪਿੰਦਰ ਸਿੰਘ, ਸ੍ਰੀਮਤੀ ਗੁਣਵੰਤ ਕੌਰ, ਡਾਇਰੈਕਟਰ ਮੈਡਮ ਡੋਗਰਾ, ਸੀਨੀਅਰ ਕੋਆਰਡੀਨੇਟਰ ਸ੍ਰੀਮਤੀ ਵੀਨੀਤਾ ਜੈਨ, ਅਕੈਡਮਿਕ ਕੋਆਰਡੀਨੇਟਰ ਸ੍ਰੀਮਤੀ ਭੁਪਿੰਦਰ ਕੌਰ ਅਤੇ ਦਸਵੀਂ ਜਮਾਤ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |
ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਦਾ ਨਤੀਜਾ ਸ਼ਾਨਦਾਰ
ਸੀ.ਬੀ.ਐੱਸ.ਈ. ਬੋਰਡ ਦੁਆਰਾ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਅੰਜਨਾ ਸੇਠੀ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਦੀ ਵਿਦਿਆਰਥਣ ਜਸਲੀਨ ਕੌਰ ਅਤੇ ਨਵਜੋਤ ਕੌਰ ਨੇ 90-90 ਫ਼ੀਸਦੀ ਅੰਕਾਂ ਨਾਲ ਸੰਯੁਕਤ ਰੂਪ ਵਿਚ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਨਤੀਜੇ 'ਚ ਸਕੂਲ ਦੇ ਬਹੁਤੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਸਕੂਲ ਦੇ ਚੇਅਰਮੈਨ ਜਗਜੀਤ ਕੁਮਾਰ ਜੱਗੀ, ਡਾਇਰੈਕਟਰ ਸੇਨ ਗੁਪਤਾ, ਸੀ.ਈ.ਓ. ਮਨਮੋਹਨ ਕਾਲੀਆ, ਪਿ੍ੰਸੀਪਲ ਅੰਜਨਾ ਸੇਠੀ ਨੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਾਂ ਦਿੰਦੇ ਹੋਏ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ |
ਸ਼ਿਵਾਲਿਕ ਪਬਲਿਕ ਸਕੂਲ
ਸੀ.ਬੀ.ਐੱਸ.ਈ. ਦੁਆਰੇ ਐਲਾਨੇ 10ਵੀਂ ਦੀ ਪ੍ਰੀਖਿਆ 'ਚ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ | ਇਸ ਪ੍ਰੀਖਿਆ ਵਿਚ ਸਕੂਲ ਦੇ 167 ਵਿਦਿਆਰਥੀਆਂ ਨੇ ਦਾਖਲਾ ਲਿਆ ਅਤੇ ਸਾਰਿਆਂ ਨੇ ਸਫਲਤਾ ਪ੍ਰਾਪਤ ਕੀਤੀ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਵਿਦਿਆਰਥੀ ਸ਼ੌਰਿਆ ਵਰਮਾ ਨੇ 98 ਫ਼ੀਸਦੀ ਅੰਕਾਂ ਨਾਲ ਪਹਿਲਾਂ, ਤੇਗਵੀਰ ਸਿੰਘ ਮੁੰਦਰਾ ਨੇ 96.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਬਾਜ਼ ਸਿੰਘ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ, ਦੇ ਦਸਵੀਂ ਜਮਾਤ ਦੇ ਸੀ. ਬੀ. ਐਸ. ਸੀ. ਵਲੋਂ ਐਲਾਨੇ ਗਏ ਨਤੀਜੇ ਵਿਚ ਵਿਦਿਆਰਥੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਈ ਹੈ | ਅਦਿੱਤਿਆ ਰਾਣਾ ਨੇ 94.4 ਫ਼ੀਸਦੀ ਪ੍ਰਾਪਤ ਕਰਕੇ ਪਹਿਲਾ, ਅਨੂਰੀਤ ਕੌਰ ਨੇ 93.9 ਫ਼ੀਸਦੀ ਨਾਲ ਦੂਜਾ, ਮਨਕਰਨ ਸੈਣੀ ਨੇ 93 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ, ਮਨਜੋਤ ਕੌਰ ਨੇ 90.5 ਫ਼ੀਸਦੀ ਅੰਕਾਂ ਨਾਲ ਚੌਥਾ, ਅਭਿਨਬਾ ਅਧਿਕਾਰੋ ਨੇ 90.4 ਅੰਕਾਂ ਨਾਲ ਪੰਜਵਾਂ ਅਤੇ ਅਰਸ਼ੀਆ ਗੁਪਤਾ ਨੇ 90.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕੀਤਾ ਹੈ | ਵੱਖ-ਵੱਖ ਵਿਸ਼ਿਆਂ 'ਚ ਵੀ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਨਤੀਜਾ 100 ਫ਼ੀਸਦੀ ਰਿਹਾ ਹੈ | ਪ੍ਰਬੰਧਕਾਂ ਨੇ ਵਿਦਿਆਰਥੀਆਂ, ਅਧਿਕਾਰੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ |
ਭਾਈ ਨੰਦ ਲਾਲ ਪਬਲਿਕ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸ੍ਰੀ ਅਨੰਦਪੁਰ ਸਾਹਿਬ, 3 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੀ ਸਥਾਨਕ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਭਾਈ ਨੰਦ ਲਾਲ ਪਬਲਿਕ ਸਕੂਲ ਦਾ ਸੀ. ਬੀ. ਐਸ. ਈ. ਦਿੱਲੀ ਵਲੋਂ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚੋਂ ਪ੍ਰਗਤੀ ਪਰਾਸ਼ਰ ਨੇ 98.6 ਫ਼ੀਸਦੀ ਅੰਕ ਲੈ ਕੇ ਪਹਿਲਾ, ਲਵਪ੍ਰੀਤ ਸਿੰਘ ਨੇ 96.4 ਫ਼ੀਸਦੀ ਦੂਜਾ, ਹਰਲੀਨ ਕੌਰ ਨੇ 95.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤਰ•ਾਂ ਕਿਰਨਪ੍ਰੀਤ ਕੌਰ ਨੇ 94 ਫ਼ੀਸਦੀ ਅੰਕ, ਕਿਰਨਜੀਤ ਕੌਰ ਨੇ 93.2 ਫ਼ੀਸਦੀ ਅੰਕ, ਰਾਜਵੀਰ ਕੌਰ ਨੇ 90.6 ਫ਼ੀਸਦੀ ਅੰਕ, ਪ੍ਰਭਜੀਤ ਕੌਰ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਸਤਨਾਮ ਸਿੰਘ ਨੇ ਦਸਵੀਂ ਜਮਾਤ ਦੇ ਆਏ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ |
ਸਰਸਾ ਨੰਗਲ 'ਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਭਰਤਗੜ੍ਹ, (ਜਸਬੀਰ ਸਿੰਘ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਰਟਸ ਗਰੁੱਪ ਦੀ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਰਸਾ ਨੰਗਲ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਵਰ੍ਹੇ ਆਏ ਨਤੀਜਿਆਂ ਅਨੁਸਾਰ ਇਸ ਗਰੁੱਪ ਦੀ ਨੇਹਾ ਪੁੱਤਰੀ ਰਾਜਿੰਦਰ ਸਿੰਘ ਨੇ 90 ਫ਼ੀਸਦੀ ਅੰਕ ਲੈ ਕੇ ਸੰਸਥਾ 'ਚੋਂ ਪਹਿਲੀ, ਰਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 89 ਫ਼ੀਸਦੀ ਅੰਕ ਲੈ ਕੇ ਦੂਜੀ ਤੇ ਅਮਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਨੇ 87 ਫ਼ੀਸਦੀ ਅੰਕ ਲੈ ਕੇ ਤੀਜੀ ਪੁਜ਼ੀਸ਼ਨ ਹਾਸਲ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਤਾਬਿਕ ਇਸ ਜਮਾਤ 'ਚ 37 ਵਿਦਿਆਰਥੀ ਸਨ, ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਸਫਲ ਰਹੇ ਹਨ | ਇਨ੍ਹਾਂ ਦੀ ਅਗਵਾਈ 'ਚ ਸਾਦੇ ਸਮਾਗਮ ਦੌਰਾਨ ਸਬੰਧਿਤ ਅਧਿਆਪਕਾਂ ਨੇ ਇਸ ਜਮਾਤ 'ਚ ਮੋਹਰੀ ਰਹੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਪਿ੍ੰ: ਹਰਜੀਤ ਸਿੰਘ ਨੇ ਇਨ੍ਹਾਂ ਨਤੀਜਿਆਂ ਪ੍ਰਤੀ ਬੱਚਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਤੇ ਅੱਵਲ ਰਹੇ ਬੱਚਿਆਂ ਦੇ ਵਧੀਆ ਭਵਿੱਖ ਲਈ ਕਾਮਨਾ ਵੀ ਕੀਤੀ | ਇਸ ਮੌਕੇ ਲੈਕ. ਕਰਨੈਲ ਸਿੰਘ, ਲੈਕ. ਸੁਨੀਤਾ ਕੁਮਾਰੀ, ਲੈਕ. ਸਰਬਜੀਤ ਕੌਰ, ਤਜਿੰਦਰ ਕੌਰ, ਮਮਤਾ ਬਰਤਵਾਲ, ਗੁਰਿੰਦਰ ਸਿੰਘ, ਸੁਖਬੀਰ ਕੌਰ, ਬਾਲ ਕਿ੍ਸ਼ਨ, ਊਸ਼ਾ ਰਾਣੀ, ਸੁਰਿੰਦਰ ਸਿੰਘ, ਕੁਲਵਿੰਦਰ ਕੌਰ ਹਾਜ਼ਰ ਸਨ |
ਜੀਸਸ ਸੇਵੀਅਰਸ਼ ਸਕੂਲ ਮੜੌਲੀ ਕਲਾਂ ਦਾ ਨਤੀਜਾ ਰਿਹਾ ਸ਼ਾਨਦਾਰ
ਮੋਰਿੰਡਾ, (ਪਿ੍ਤਪਾਲ ਸਿੰਘ)-ਸੀ. ਬੀ. ਐੱਸ. ਈ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਜੀਸਸ ਸੇਵੀਅਰਸ਼ ਸਕੂਲ ਮੜੌਲੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਮਰਲਿਨ ਜੋਨਸ ਨੇ ਦੱਸਿਆ ਕਿ ਸਕੂਲ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ 'ਚੋਂ ਹਿਮਾਨੀ ਸੂਦ ਨੇ 97.2 ਫ਼ੀਸਦੀ, ਇੰਦਰਵੀਰ ਕੌਰ ਨੇ 95.6 ਫ਼ੀਸਦੀ ਅਤੇ ਅਸੀਨੋ ਵੀ ਮਰਲਿਨ ਨੇ 95.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਨਾਨ ਮੈਡੀਕਲ ਵਿਚ ਅਮਨਪ੍ਰੀਤ ਕੌਰ ਨੇ 94 ਫ਼ੀਸਦੀ, ਖੁਸ਼ਪ੍ਰੀਤ ਕੌਰ ਪਾਟਲੇ ਨੇ 90.6 ਫ਼ੀਸਦੀ ਅੰਕ ਅਤੇ ਅਸ਼ਮਨਦੀਪ ਕੌਰ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਕਾਮਰਸ ਗਰੁੱਪ 'ਚ ਗੁਰਲੀਨ ਕੌਰ ਨੇ 95.4 ਫ਼ੀਸਦੀ, ਤਨੁਪ੍ਰੀਤ ਕੌਰ ਨੇ 95 ਫ਼ੀਸਦੀ ਅਤੇ ਰਿਪਨਦੀਪ ਕੌਰ ਨੇ 94.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਬੱਚਿਆਂ ਅਤੇ ਸਕੂਲ ਅਧਿਆਪਕਾ ਦੀ ਪ੍ਰਸੰਸਾ ਕੀਤੀ |
ਭਾਈ ਨੰਦ ਲਾਲ ਖ਼ਾਲਸਾ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ
ਮੋਰਿੰਡਾ, (ਪਿ੍ਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀ ਕਲਾਸ ਦੇ ਨਤੀਜੇ ਅਨੁਸਾਰ ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਮੋਰਿੰਡਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਯੋਗਿਤਾ ਰਵਾਲ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਕੁਲ 40 ਵਿਦਿਆਰਥੀਆਂ ਵਿਚੋਂ 9 ਬੱਚਿਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ | 15 ਬੱਚਿਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਜਦੋਂ ਕਿ 16 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ | ਉਹਨਾ ਦੱਸਿਆ ਕਿ ਕਮਰਸ ਗਰੁੱਪ ਵਿਚ ਬਬਨੀਤ ਕੌਰ ਨੇ 500 ਅੰਕਾਂ ਵਿਚੋਂ 490 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਇੰਦਰਪ੍ਰੀਤ ਕੌਰ ਅਤੇ ਸਿਮਰਨ ਕੌਰ ਨੇ 449 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਖੁਸਦੀਪ ਕੌਰ ਨੇ 437 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰਾਂ ਸਾਇੰਸ ਗਰੁੱਪ ਵਿਚ ਹਰਲੀਨ ਕੌਰ ਨੇ 481 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਅਸਪ੍ਰੀਤ ਕੌਰ ਨੇ 469 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਪ੍ਰੀਤ ਕੌਰ ਨੇ 463 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ | ਹਿਉਮੈਨੀਟਿਜ ਗਰੁੱਪ ਵਿਚੋਂ ਜੁਗਰਾਜ ਮੱਟੂ ਨੇ 500 ਵਿਚੋਂ 469 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਜੀਤ ਕੌਰ ਨੇ 463 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਹਰਸਜੋਤ ਕੌਰ ਨੇ 445 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ |
ਸ੍ਰੀ ਗੁਰੂ ਰਾਮ ਰਾਏ ਸਕੂਲ ਬਹਿਰਾਮਪੁਰ ਬੇਟ ਦਾ ਨਤੀਜਾ ਸ਼ਾਨਦਾਰ
ਬੇਲਾ, (ਮਨਜੀਤ ਸਿੰਘ ਸੈਣੀ)-ਸੀ.ਬੀ.ਐੱਸ.ਸੀ. ਸਿੱਖਿਆ ਬੋਰਡ ਨਵੀਂ ਦਿੱਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਤਹਿਤ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ੍ਰਬੇਟ ਦੀ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਜਗਮੋਹਨ ਸਿੰਘ ਬੇਲਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਸਕੂਲ ਦੀ ਦਸਵੀਂ ਜਮਾਤ ਦੇ 41 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ ਹਰਮਨਪ੍ਰੀਤ ਕੌਰ, ਗੁਰਜਿੰਦਰ ਕੌਰ, ਉਰਵਸ਼ੀ ਸ਼ਰਮਾ, ਜੋਤੀ ਸ਼ਰਮਾ, ਪਵਨਪ੍ਰੀਤ ਕੌਰ ਨੇ ਏ ਗ੍ਰੇਡ ਵਿਚ ਅਤੇ ਮਨਪ੍ਰੀਤ ਕੌਰ, ਰੁਪਿੰਦਰ ਕੌਰ, ਜਸ਼ਨਪ੍ਰੀਤ ਕੌਰ, ਅਰਸ਼ਦੀਪ ਸਿੰਘ ਤੇ ਰਵਿੰਦਰ ਸਿੰਘ ਨੇ ਏ-2 ਗ੍ਰੇਡ ਹਾਸਿਲ ਕੀਤਾ ਅਤੇ ਬਾਕੀ ਦੇ ਬੱਚਿਆਂ ਨੇ ਵਧੀਆ ਅੰਕ ਲੈ ਕੇ ਦਸਵੀਂ ਜਮਾਤ ਪਾਸ ਕੀਤੀ | ਇਸ ਮੌਕੇ ਪਿ੍ੰਸੀਪਲ ਜਗਮੋਹਨ ਸਿੰਘ ਨੇ ਪਾਸ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਵੀ ਸਖ਼ਤ ਮਿਹਨਤ ਨਾਲ ਮੰਜ਼ਿਲਾਂ ਸਰ ਕਰਨ ਤੇ ਮਾਪਿਆਂ, ਅਧਿਆਪਕਾਂ ਅਤੇ ਆਪਣੇ ਪਿੰਡ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ਼ਿਵਾਲਿਕ ਵਿਊ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ)-ਸੀ. ਬੀ. ਐਸ. ਈ. ਦਿੱਲੀ ਵਲੋਂ ਅੱਜ ਦਸਵੀਂ ਜਮਾਤ ਦੇ ਐਲਾਨੇ ਸਲਾਨਾ ਨਤੀਜੇ 'ਚ ਸਥਾਨਕ ਸ਼ਿਵਾਲਿਕ ਵਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੋਹਰੀ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ, ਮੈਡਮ ਤਰਿਸ਼ਾ ਸ਼ਰਮਾ, ਪਿ੍ੰਸੀਪਲ ਮੋਨਿਕਾ ਸ਼ਰਮਾ, ਗਗਨਦੀਪ ਸਿੰਘ ਆਦਿ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੇ ਕੁੱਲ 32 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਸਨ ਜਿਨ੍ਹਾਂ ਚੋਂ ਸਾਰੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀ ਗੁਰਪ੍ਰਤਾਪ ਸਿੰਘ ਪੁੱਤਰ ਕੰਵਲਜੀਤ ਸਿੰਘ ਨੇ ਪਹਿਲਾ, ਸਨੇਹਾ ਪੁੱਤਰੀ ਰਾਮ ਪਾਲ ਨੇ ਦੂਜਾ ਅਤੇ ਅਨੁਰਾਗ ਪਿੰ੍ਰਸ ਪੁੱਤਰ ਬੱਗੂ ਰਾਮ ਨੇ ਤੀਜਾ ਸਥਾਨਕ ਪ੍ਰਾਪਤ ਕੀਤਾ | ਉਨ੍ਹਾਂ ਨੇ ਜਿੱਥੇ ਵਿਦਿਆਰਥੀ, ਉਨ੍ਹਾਂ ਦੇ ਮਾਪੇ ਵਧਾਈ ਦੇ ਪਾਤਰ ਹਨ, ਉੱਥੇ ਹੀ ਅਧਿਆਪਕਾਂ ਦੀ ਮਿਹਨਤ ਵੀ ਰੰਗ ਲਿਆਈ ਹੈ |

ਡੀ. ਸੀ. ਦਫ਼ਤਰਾਂ ਸਮੇਤ ਐੱਸ. ਡੀ. ਐਮ. ਤੇ ਤਹਿਸੀਲ ਦਫ਼ਤਰਾਂ ਦੇ ਕਾਮਿਆਂ ਵਲੋਂ ਕਲਮ ਛੋੜ ਹੜਤਾਲ

ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵਲੋਂ ਡੀ. ਸੀ. ਦਫ਼ਤਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਅਤੇ ਪੁਨਰਗਠਨ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਰੰਭੀ ਕਲਮ ਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ...

ਪੂਰੀ ਖ਼ਬਰ »

ਪ੍ਰਸ਼ਾਸਨ ਅਤੇ ਪੈੱ੍ਰਸ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ-ਐੱਸ.ਡੀ.ਐਮ.

ਸ੍ਰੀ ਅਨੰਦਪੁਰ ਸਾਹਿਬ, 3 ਅਗਸਤ (ਜੇ.ਐਸ.ਨਿੱਕੂਵਾਲ)-ਆਪਣੇ ਖੇਤਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਥਾਨਕ ਪੱਤਰਕਾਰਾਂ ਅਤੇ ਪ੍ਰਸ਼ਾਸਨ ਦਾ ਤਾਲਮੇਲ ਬਹੁਤ ਹੀ ਜ਼ਰੂਰੀ ਹੈ | ਇਹ ਪ੍ਰਗਟਾਵਾ ਐੱਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਕੇਸ਼ਵ ਗੋਇਲ ਨੇ ਅੱਜ ਸਥਾਨਕ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਬਰਾੜ ਸ੍ਰੀ ਚਮਕੌਰ ਸਾਹਿਬ ਦੇ ਨਵੇਂ ਥਾਣਾ ਮੁਖੀ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)-ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਨੇ ਅੱਜ ਮੁੜ ਤੋਂ ਸ੍ਰੀ ਚਮਕੌਰ ਸਾਹਿਬ ਥਾਣੇ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਤੋਂ ਪਹਿਲੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਦੀ ਇੱਥੋਂ ਬਦਲੀ ਹੋ ਗਈ ਹੈ | ਥਾਣਾ ਮੁਖੀ ਸ੍ਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ 13 ਨੁਕਾਤੀ ਪ੍ਰੋਗਰਾਮਾਂ ਦਾ ਸਵਾਗਤ

ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਵਾਸਤੇ 13 ਨੁਕਾਤੀ ਪ੍ਰੋਗਰਾਮਾਂ ਦਾ ਐਲਾਨ ਕੀਤਾ ਗਿਆ ਜਿਸ ਤੋਂ ਬਾਅਦ ਰੂਪਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦਾ ਧਰਨਾ ਹੁਣ 12 ਨੂੰ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਪਿਛਲੇ ਦੋ ਮਹੀਨਿਆਂ ਦੀ ਬਕਾਇਆ ਪੈਨਸ਼ਨ ਅਤੇ ਹੋਰ ਮੰਗਾਂ ਨੂੰ ਲੈ ਕੇ 5 ਅਗਸਤ ਨੂੰ ਡਾਇਰੈਕਟੋਰੇਟ ਪੰਚਾਇਤ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਸਤਿਸੰਗ ਘਰ ਅਬਿਆਣਾ ਅਤੇ ਝਾਡੀਆਂ ਵਿਖੇ 400 ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ

ਨੂਰਪੁਰ ਬੇਦੀ, 3 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿਹਤ ਵਿਭਾਗ ਦੀ ਟੀਮ ਵਲੋਂ ਸਤਿਸੰਗ ਭਵਨ ਅਬਿਆਣਾ ਅਤੇ ਪੀ. ਐੱਚ. ਸੀ. ਝਾਂਡੀਆਂ ਕਲਾਂ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 18 ਸਾਲ ਤੋਂ ਵੱਧ ਉਮਰ ਦੇ ਲਗਪਗ 400 ਤੋਂ ਵੱਧ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨਾਲ ਐੱਸ. ਐਮ. ਓ. ਸ੍ਰੀ ਚਮਕੌਰ ਸਾਹਿਬ ਨੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਅਧੀਨ ਆਸ਼ਾ ਵਰਕਰਾਂ ਨਾਲ ਅੱਜ ਡਾ. ਸੀ. ਪੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਨੇ ਮੀਟਿੰਗ ਕਰਕੇ ਆਪਣੇ ਖੇਤਰ ਵਿਚ ਆਪਣੀ ਡਿਊਟੀ ਨੂੰ ...

ਪੂਰੀ ਖ਼ਬਰ »

ਭੱਕੂ ਮਾਜਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਦਸਤਾਰ ਬੰਦੀ ਅਤੇ ਲੰਬੇ ਕੇਸ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂ ਮਾਜਰਾ ਦੇ ਗੁਰਦੁਵਾਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਤਾ ਸਾਹਿਬ ਕੌਰ ਮਹਿਲਾ ਮੰਡਲ ਵਲੋਂ ਯਸ਼ ਆਹਲੂਵਾਲੀਆ ਜਸਟਿਸ ਆਫ਼ ਪੀਸ ਯੂ. ਕੇ. ਦੇ ਸਹਿਯੋਗ ਨਾਲ ਅੱਠਵੀਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਰਾਤ ਦੇ ਹਨੇਰੇ 'ਚ ਜ਼ਮੀਨ ਮਾਲਕ ਦਾ ਸਾਮਾਨ ਲੈ ਕੇ ਹੋਇਆ ਰਫ਼ੂ ਚੱਕਰ

ਪੁਰਖਾਲੀ, 3 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਸਿਆਸਤਪੁਰ ਵਿਖੇ (ਨੇੜੇ ਪੋਲਟਰੀ ਫਾਰਮ ਰਾਮਗੜ੍ਹ ਟੱਪਰੀਆਂ) ਇੱਕ ਪ੍ਰਵਾਸੀ ਮਜ਼ਦੂਰ ਆਪਣੇ ਜ਼ਮੀਨ ਮਾਲਕ ਦਾ ਸਾਮਾਨ ਤੇ ਪੈਸੇ ਲੈ ਕੇ ਰਾਤ ਦੇ ਹਨੇਰੇ ਦਾ ਲਾਹਾ ਲੈ ਕੇ ਕਿਧਰੇ ਰਫ਼ੂ ਚੱਕਰ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਬਾਰ੍ਹਵੀਂ ਜਮਾਤ 'ਚ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 3 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ 48 ਘੰਟੇ ਲਈ ਧਰਨਾ ਆਰੰਭਿਆ

ਰੂਪਨਗਰ, 3 ਅਗਸਤ (ਗੁਰਪ੍ਰੀਤ ਸਿੰਘ ਹੁੰਦਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਰੋਪੜ ਵਲੋਂ ਜਲ ਸਪਲਾਈ ਵਿਭਾਗ ਦੇ ਉੱਪ ਮੰਡਲ ਦਫ਼ਤਰ ਜ਼ਿਲ੍ਹਾ ਰੋਪੜ ਅੱਗੇ ਰੋਸ ...

ਪੂਰੀ ਖ਼ਬਰ »

ਹਰਵਿੰਦਰ ਸਿੰਘ (ਭਿੰਦਾ) ਜੌਲੀ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਰੂਪਨਗਰ, 3 ਅਗਸਤ (ਸਤਨਾਮ ਸਿੰਘ ਸੱਤੀ)-ਕਾਂਗਰਸ ਕੌਂਸਲਰ ਅਮਰਜੀਤ ਸਿੰਘ ਜੌਲੀ ਦੇ ਛੋਟੇ ਭਰਾ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗਿੰਨੀ ਜੌਲੀ ਦੇ ਪਿਤਾ ਹਰਵਿੰਦਰ ਸਿੰਘ (ਭਿੰਦਾ) ਜੌਲੀ (57) ਨੂੰ ਅੱਜ ਗਊਸ਼ਾਲਾ ਰੋਡ 'ਤੇ ਸਥਿਤ ਸ਼ਮਸ਼ਾਨਘਾਟ 'ਚ ਸੇਜਲ ਅੱਖਾਂ ਨਾਲ ...

ਪੂਰੀ ਖ਼ਬਰ »

ਮਾਪਿਆ ਤੋਂ ਵਿੱਛੜੀ ਛੋਟੀ ਬੱਚੀ ਲੱਭ ਕੇ ਪੁਲਿਸ ਨੇ ਵਾਰਸਾਂ ਹਵਾਲੇ ਕੀਤੀ

ਸ੍ਰੀ ਅਨੰਦਪੁਰ ਸਾਹਿਬ, 3 ਅਗਸਤ (ਕਰਨੈਲ ਸਿੰਘ)-ਸਥਾਨਕ ਬਾਜ਼ਾਰ 'ਚ ਖ਼ਰੀਦਦਾਰੀ ਕਰਨ ਆਏ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਦੇ ਪਿੰਡ ਗੁਰਪਲਾਹ ਦਾ ਇੱਕ ਪਰਿਵਾਰ ਅੱਜ ਉਦੋਂ ਭਾਰੀ ਪ੍ਰੇਸ਼ਾਨੀਆਂ ਵਿਚ ਘਿਰ ਗਿਆ ਜਦੋਂ ਉਨ੍ਹਾਂ ਦੀ ਚਾਰ ਸਾਲਾ ਬੱਚੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਨੇ ਬੱਸ ਸਟੈਂਡ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 3 ਅਗਸਤ (ਪ੍ਰੀਤਮ ਸਿੰਘ ਬਰਾਰੀ)-ਲਟਕਦੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਨੰਗਲ ਇਕਾਈ ਵਲੋਂ ਪ੍ਰਧਾਨ ਸੁਨੀਲ ਕੁਮਾਰ ਅਤੇ ਖ਼ਜ਼ਾਨਚੀ ਰਾਮ ਦਿਆਲ ਦੀ ਅਗਵਾਈ ਹੇਠ ਚਾਰ ਘੰਟਿਆਂ ਲਈ ਬੱਸ ਸਟੈਂਡ ਨੰਗਲ ਬੰਦ ...

ਪੂਰੀ ਖ਼ਬਰ »

ਘਨੌਲੀ ਢੇਰੋਵਾਲ ਮਾਰਗ ਦੀ ਖਸਤਾ ਹਾਲਤ ਤੋਂ ਦੁਖੀ ਪਿੰਡਾਂ ਅਤੇ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 3 ਅਗਸਤ (ਜਸਵੀਰ ਸਿੰਘ ਸੈਣੀ)-ਦੋ ਸੂਬਿਆਂ ਪੰਜਾਬ ਅਤੇ ਹਿਮਾਚਲ ਨੂੰ ਆਪਸ ਵਿਚ ਜੋੜਨ ਵਾਲਾ ਘਨੌਲੀ ਢੇਰੋਵਾਲ ਮਾਰਗ ਦੀ ਖਸਤਾ ਹਾਲਤ ਤੋਂ ਦੁਖੀ ਪਿੰਡਾਂ ਅਤੇ ਇਲਾਕਾ ਵਾਸੀਆਂ ਵਲੋਂ ਸੜਕ 'ਤੇ ਜਾਮ ਲਗਾਉਂਦਿਆਂ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਜਥੇਦਾਰ ਮਹਿੰਗਾ ਸਿੰਘ ਬਡਵਾਲ ਯਾਦਗਾਰੀ ਸਿੱਖਿਆ ਪਾਰਕ ਦਾ ਉਦਘਾਟਨ

ਨੰਗਲ, 3 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸਪੈਸ਼ਲ ਹਾਈ ਸਕੂਲ ਨੰਗਲ 'ਚ ਅੱਜ ਇੱਕ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜ ਕੁਮਾਰ ਖੋਸਲਾ ਨੇ ਜਥੇਦਾਰ ਮਹਿੰਗਾ ਸਿੰਘ ਬਡਵਾਲ ਯਾਦਗਾਰੀ ਸਿੱਖਿਆ ਪਾਰਕ ਦਾ ਉਦਘਾਟਨ ਕੀਤਾ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX