ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  8 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  31 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  39 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  45 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪਟਿਆਲਾ

ਸੀ. ਬੀ. ਐੱਸ. ਈ. ਨੇ 10ਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ

ਪਟਿਆਲਾ, 3  ਅਗਸਤ (ਗੁਰਵਿੰਦਰ ਸਿੰਘ ਔਲਖ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਦਿ ਹਾਲੈਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ ਦੇ ਵਿਦਿਆਰਥੀ ਹਰਸ਼ਿਤ ਗਰਗ ਨੇ 99.6 ਫ਼ੀਸਦੀ ਅੰਕ ਹਾਸਲ ਕਰਕੇ ਪੂਰੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਜਦੋਂ ਕਿ ਅਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਪਟਿਆਲਾ ਦੀ ਵਿਦਿਆਰਥਣ ਪਰਿਆਂਸ਼ੀ ਨੇ 99.4 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ ਰਹੀ | ਸੇਂਟ ਪੀਟਰ ਅਕੈਡਮੀ ਦੀ ਵਿਦਿਆਰਥਣ ਦੀਕਸ਼ਾ ਸ਼ਰਮਾ, ਅਕਾਲ ਅਕੈਡਮੀ ਬਲਬੇੜਾ ਦੀ ਵਿਦਿਆਰਥਣ ਜਸਲੀਨ ਕੌਰ ਅਤੇ ਅਵਰ ਲੇਡੀ ਫਾਤਿਮਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਰੁਪਿਤ ਪਾਲ ਸਿੰਘ ਨੇ ਵੀ 99 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸੇਂਟ ਪੀਟਰ ਸਕੂਲ ਦੀ ਵਿਦਿਆਰਥਣ ਈਸ਼ਾ ਗੁਪਤਾ 98.8 ਫ਼ੀਸਦੀ, ਬੁੱਢਾ ਦਲ ਪਬਲਿਕ ਸਕੂਲ ਦੀ ਵਿਦਿਆਰਥਣ ਮਾਹੀ ਸੋਨੀ 98.8, ਜਸਕੀਰਤ ਸਿੰਘ 98.8 ਫ਼ੀਸਦੀ, ਅਵਰ ਲੇਡੀ ਫਾਤਿਮਾ ਦੀ ਰਿਸ਼ਿਤ ਬਾਂਸਲ ਅਤੇ ਸੀਰਤ ਕੌਰ ਨੇ 98.8 ਫ਼ੀਸਦੀ ਅੰਕ ਹਾਸਲ ਕੀਤੇ ਹਨ |
ਸਕਾਲਰ ਫੀਲਡਜ਼ ਸਕੂਲ ਦੇ ਵਿਦਿਆਰਥੀ ਜਸਦਿਸ਼ ਸਿੰਘ ਨੇ 95.8 ਫ਼ੀਸਦੀ, ਸਿਮਰਦੀਪ ਕੌਰ, ਗੁਰਸਹਿਜ ਸਿੰਘ ਸੁਖੀਜਾ 95.2 ਫ਼ੀਸਦੀ ਜਦੋਂ ਕਿ 7 ਵਿਦਿਆਰਥੀਆਂ ਨੇ ਇਨਫਰਮੇਸ਼ਨ ਟੈਕਨੌਲੋਜੀ ਵਰਗੇ ਔਖੇ ਵਿਸ਼ੇ 'ਚ 100 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ |
ਪੈਪਸੂ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਗੌਤਮ ਨੇ ਦੱਸਿਆ ਕਿ ਵਿਦਿਆਰਥੀ ਅੰਮਿ੍ਤਪਾਲ ਨੇ 92 ਫ਼ੀਸਦੀ ਹਾਸਲ ਕੀਤੇ ਹਨ | ਜਦੋਂ ਕਿ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਵਲੋਂ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਬਰਿੱਜ ਮੋਹਨ ਗੁਪਤਾ ਤੇ ਪਿੰ੍ਰਸੀਪਲ ਪ੍ਰੀਤੀ ਦੁੱਗਲ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਹੌਸਲਾ ਅਫ਼ਜਾਈ ਕੀਤੀ |
ਬੁੱਢਾ ਦਲ ਪਬਲਿਕ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ 116 ਨੇ 90 ਫ਼ੀਸਦੀ ਤੋਂ ਵੱਧ ਤੇ 239 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਚੀਫ਼ ਪੈਟਰਨ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਪ੍ਰਧਾਨ ਸੁਖਵਿੰਦਰਜੀਤ ਕੌਰ, ਡਾਇਰੈਕਟਰ ਤੇ ਸਲਾਹਕਾਰ ਐਡਵੋਕੇਟ ਕਰਨ ਰਾਜਬੀਰ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਬੱਚਿਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ |
ਡੀ. ਏ. ਵੀ. ਭੁਪਿੰਦਰਾ ਸਕੂਲ ਦੇ ਵਿਦਿਆਰਥੀ ਇਸ਼ਿਤਾ ਗੋਇਲ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕੀਤਾ, ਮਹਿਕਜੋਤ ਧੀਮਾਨ 96.6 ਫ਼ੀਸਦੀ ਅਤੇ ਕਿਨਸੁਕ ਬਹਿਲ ਨੇ 96.2 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ |
ਦਿੱਲੀ ਪਬਲਿਕ ਸਕੂਲ ਦੇ ਪਿੰ੍ਰਸੀਪਲ ਸੰਤੋਸ਼ ਸ਼ੁਕਲਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 14 ਵਿਦਿਆਰਥੀਆਂ ਨੇ 90 ਫ਼ੀਸਦੀ ਹਾਸਲ ਕੀਤੇ ਹਨ |
ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀ ਅਨੰਨਿਆਂ ਬਾਂਸਲ ਵਲੋਂ 94.80 ਫ਼ੀਸਦੀ ਅੰਕ ਤੇ ਸਿੱਧੀ ਜੈਨ ਵਲੋਂ 94.80 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਤੇ ਦੇਵੀਨਾ ਸ਼ਰਮਾ ਵਲੋਂ 94.60 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਜੋਬਨਪ੍ਰੀਤ ਕੌਰ ਵਲੋਂ 94.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਤੇ ਸ਼ੁਭਮ ਗੋਇਲ ਵੱਲੋਂ 94.20 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ ਗਿਆ | ਪਿ੍ੰਸੀਪਲ ਵਿਨੀਤਾ ਰਾਜਪੂਤ ਵਲੋਂ ਵਿਦਿਆਰਥੀਆਂ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਦੀ ਇਹ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਜਾਂਦਾ ਹੈ |
ਪੂਰੇ ਜ਼ਿਲ੍ਹੇ ਵਿਚ ਮੋਹਰੀ ਰਹਿਣ ਵਾਲੇ ਦਿ ਹਾਲੈਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ ਦੇ ਪਿ੍ੰਸੀਪਲ ਅਮਰਜੋਤ ਕੌਰ ਨੇ ਆਖਿਆ ਕਿ ਹਰਸ਼ਿਤ ਗਰਗ ਵਲੋਂ ਪੂਰੇ ਜ਼ਿਲੇ੍ਹ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ |
ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਵਧੀਆ ਅੰਕ ਪ੍ਰਾਪਤ ਕੀਤੇ ਤੇ ਸਕੂਲ ਦਾ ਨਾਂਅ ਚਮਕਾਇਆ, ਜਿਸ ਵਿਚ ਪਹਿਲੇ ਸਥਾਨ 'ਤੇ ਰਮਨਦੀਪ ਕੌਰ, ਦੂਜੇ ਸਥਾਨ 'ਤੇ ਅੰਮਿ੍ਤ ਕੌਰ ਤੇ ਤੀਜਾ ਸਥਾਨ ਰਿੰਮੀ ਨੇ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਦਰਦੀ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਸਾਰੇ ਅਧਿਆਪਕਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ |
ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਹਰਸ਼ਿਤ ਗਰਗ ਨੇ ਆਖਿਆ ਕਿ ਉਹ ਕੰਪਿਊਟਰ ਇੰਜੀਨੀਅਰ ਬਣਨਾ ਚਾਹੁੰਦਾ ਹੈ | ਉਸ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਆਈ.ਆਈ.ਟੀ. ਬੰਬੇ 'ਚ ਦਾਖ਼ਲਾ ਲਵੇ ਅਤੇ ਹੋਰ ਮਿਹਨਤ ਕਰਕੇ ਇਕ ਵਧੀਆ ਕੰਪਿਊਟਰ ਇੰਜੀਨੀਅਰ ਬਣ ਸਕੇ | ਉਸ ਨੇ ਆਪਣੀ ਸਫ਼ਲਤਾ ਦਾ ਸਿਹਰਾ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੇ ਸਿਰ ਬੰਨਿ੍ਹਆ |
ਜ਼ਿਲ੍ਹੇ ਦੀ ਸੈਕੰਡ ਟੌਪਰ ਪਰਿਆਸ਼ੀ ਨੇ ਦੱਸਿਆ ਕਿ ਉਹ ਡਾਕਟਰੀ ਪੇਸ਼ੇ 'ਚ ਰੁਚੀ ਰੱਖਦੀ ਹੈ | ਉਸ ਨੇ ਕਿਹਾ ਕਿ ਉਹ ਅੱਗੇ ਸਾਇੰਸ ਵਿਸ਼ੇ ਨੂੰ ਚੁਣੇਗੀ ਤੇ ਮਿਹਨਤ ਕਰਕੇ ਆਪਣੇ ਡਾਕਟਰ ਬਣਨ ਦਾ ਸੁਪਨਾ ਪੂਰਾ ਕਰੇਗੀ | ਪਾਤੜਾਂ, (ਜਗਦੀਸ਼ ਸਿੰਘ ਕੰਬੋਜ)-ਇਲਾਕੇ ਦੇ ਨਾਮਵਰ ਵਿੱਦਿਅਕ ਅਦਾਰੇ 'ਦਾ ਹੈਲਿਕਸ ਆਕਸਫੋਰਡ ਸਮਾਰਟ ਸਕੂਲ ਪਾਤੜਾਂ' ਦਾ ਦਸਵੀਂ ਜਮਾਤ ਦਾ ਨਤੀਜਾ ਵੀ ਬਾਰ੍ਹਵੀਂ ਵਾਂਗ ਪੂਰੇ ਪਾਤੜਾਂ ਇਲਾਕੇ ਵਿਚੋਂ ਸ਼ਾਨਦਾਰ ਰਿਹਾ | ਇਸ ਸਕੂਲ ਦੇ ਇਕ ਵਿਦਿਆਰਥੀ ਨੇ 99.6 ਫ਼ੀਸਦੀ ਅੰਕ ਜਿੱਥੇ ਪ੍ਰਾਪਤ ਕੀਤੇ ਹਨ ਉੱਥੇ ਹੀ ਬਾਕੀ ਵਿਦਿਆਰਥੀ ਵੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅਮਰਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 108 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਵਿਦਿਆਰਥੀ ਹਰਸ਼ਿਤ ਗਰਗ ਨੇ 99.6 ਫ਼ੀਸਦੀ ਅੰਕ ਲੈ ਕੇ ਪਹਿਲਾ, ਦੀਪਿਕਾ ਨੇ 99 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਖੁਸ਼ਵੀਰ ਕੌਰ ਨੇ 98 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ 23 ਵਿਦਿਆਰਥੀਆਂ ਨੇ 99.6 ਫ਼ੀਸਦੀ ਤੋਂ 90 ਫ਼ੀਸਦੀ, 27 ਨੇ 80 ਤੋਂ 90 ਫ਼ੀਸਦੀ, 28 ਨੇ 70 ਤੋਂ 80 ਫ਼ੀਸਦੀ ਅਤੇ 26 ਨੇ 60 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ | ਪਿ੍ੰਸੀਪਲ ਅਮਰਜੋਤ ਕੌਰ ਅਤੇ ਡਾਇਰੈਕਟਰ ਦਵਿੰਦਰ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਇਸ ਦਾ ਸਿਹਰਾ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ |
ਘਨੌਰ, (ਜਾਦਵਿੰਦਰ ਸਿੰਘ ਜੋਗੀਪੁਰ)-ਸੀ. ਬੀ. ਐੱਸ. ਸੀ. ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਅਪੋਲੋ ਪਬਲਿਕ ਸਕੂਲ, ਘਨੌਰ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਮੁੱਖ ਅਧਿਆਪਕਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਖ਼ੁਦ ਦੀ ਮਿਹਨਤ ਸਦਕਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਅਨੁਸਾਰ ਵਿਦਿਆਰਥੀ ਲਵਜਿੰਦਰ ਸਿੰਘ ਨੇ ਪਹਿਲਾ ਸਥਾਨ, ਪਲਕਿਨਪ੍ਰੀਤ ਕੌਰ ਅਤੇ ਆਨਿਆ ਕੌਸ਼ਿਕ ਨੇ ਦੂਜਾ ਅਤੇ ਅਰਪਿਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ 97, 93, ਅਤੇ 92 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਇਨ੍ਹਾਂ ਤੋਂ ਇਲਾਵਾ ਜਸਨੂਰ ਕੌਰ ਨੇ 90, ਚੇਤਨਦੀਪ ਕੌਰ ਨੇ 87, ਦਮਨਜੀਤ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਵੀ 86 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਟੀ.ਐੱਸ. ਗਰੋਵਰ ਨੇ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਭ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਧੀਆ ਨਤੀਜੇ ਲਈ ਮੁਬਾਰਕਾਂ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ |
ਟੈਗੋਰ ਸਕੂਲ ਦੇ ਵਿਦਿਆਰਥੀਆਂ ਪੜ੍ਹਾਈ ਚ ਮਾਰੀਆਂ ਮੱਲ੍ਹਾਂ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜੀ ਦੂਰ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾਂ ਦੇ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਵਲੋਂ ਚੰਗੇ ਨੰਬਰ ਲੈ ਕੇ ਪਾਸ ਹੋਣ ਦਾ ਮਾਣ ਹਾਸਲ ਕੀਤਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰੇਖਾ ਸਰਮਾ ਅਤੇ ਚੇਅਰਮੈਨ ਗੌਰਵ ਗੁਲਾਟੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 55 ਵਿਦਿਆਰਥੀ ਦਸਵੀਂ ਜਮਾਤ ਦੀ ਪ੍ਰੀਖਿਆ 'ਚੋਂ ਵਧੀਆ ਨੰਬਰ ਲੈਕੇ ਪਾਸ ਹੋਏ ਹਨ | ਜਿਨ੍ਹਾਂ 'ਚੋਂ ਹਰਪ੍ਰੀਤ ਕੌਰ, ਹਰਨੀਤ ਕੌਰ ਅਤੇ ਨਵਦੀਪ ਕੌਰ 95 ਫ਼ੀਸਦੀ ਨੰਬਰ ਲੈ ਕੇ ਪਾਸ ਹੋਏ ਹਨ, ਜਿਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਵਧਾਈ ਵੀ ਦਿੱਤੀ ਗਈ |
ਡਕਾਲਾ, (ਪਰਗਟ ਸਿੰਘ ਬਲਬੇੜ੍ਹਾ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਅਕਾਲ ਅਕੈਡਮੀ ਬਲਬੇੜ੍ਹਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮੀਰਾ ਵਰਮਾ ਨੇ ਦੱਸਿਆ ਕਿ ਜਸਲੀਨ ਕੌਰ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਮਨਿੰਦਰ ਸਿੰਘ ਨੇ 98.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਨੀਤ ਕੌਰ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | 8 ਵਿਦਿਆਰਥੀਆਂ ਨੇ 95 ਫ਼ੀਸਦੀ ਅਤੇ 34 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਅਕੈਡਮੀ ਦਾ ਨਾਂਅ ਰੌਸ਼ਨ ਕੀਤਾ | ਪ੍ਰਬੰਧਕ ਕਮੇਟੀ ਤੇ ਪਿ੍ੰਸੀਪਲ ਮੀਰਾਂ ਵਰਮਾ ਨੇ ਆਪਣੇ ਸਮੂਹ ਸਟਾਫ਼ ਨਾਲ ਚੰਗੀ ਕਾਰਗੁਜ਼ਾਰੀ ਲਈ ਮਾਪਿਆਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ, ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਵਧਾਈਆਂ ਦਿੱਤੀਆਂ |
ਜੈਸਪਰ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਰਾਜਪੁਰਾ, (ਜੀ.ਪੀ. ਸਿੰਘ)-ਰਾਜਪੁਰਾ ਜੈਸਪਰ ਆਈ. ਸੀ. ਐੱਲ. ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਹਰਵੰਤ ਸਿੰਘ ਵਿਰਕ ਨੇ ਦੱਸਿਆ ਕਿ ਹਰਜੋਤ ਅਰੋੜਾ ਨੇ 96.8 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਹਰਵੰਤ ਸਿੰਘ ਵਿਰਕ ਨੇ ਦੱਸਿਆ ਕਿ ਬੱਚਿਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਅਲੱਗ-ਅਲੱਗ ਵਿਸ਼ਿਆਂ ਵਿਚ 39 ਬੱਚੇ 90 ਫ਼ੀਸਦੀ ਤੋਂ ਵੱਧ ਅਤੇ 48 ਬੱਚੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਿਚ ਕਾਮਯਾਬ ਰਹੇ | ਇਸ ਮੌਕੇ ਐਡਮਿਨ ਹੈੱਡ ਸੰਤੋਸ਼ ਕੁਮਾਰ, ਮੈਨੇਜਰ ਮੋਹਿਤ ਗੁਪਤਾ ਅਤੇ ਪਿ੍ੰਸੀਪਲ ਹਰਵੰਤ ਸਿੰਘ ਵਿਰਕ ਨੇ ਸਾਰੇ ਸਟਾਫ਼, ਮੈਨੇਜਮੈਂਟ ਅਤੇ ਬੱਚਿਆਂ ਨੂੰ ਵਧਾਈ ਦਿੰਦੇ ਕਿਹਾ ਇਹ ਸਾਰਿਆਂ ਦੀ ਸਾਂਝੀ ਮਿਹਨਤ ਦਾ ਫਲ ਹੈ |

ਤੇਜ਼ ਬਰਸਾਤ ਕਾਰਨ ਜਮ੍ਹਾਂ ਹੋਏ ਪਾਣੀ ਨੇ ਕਈ ਘਰਾਂ ਦਾ ਸਾਮਾਨ ਕੀਤਾ ਖ਼ਰਾਬ

ਪਟਿਆਲਾ, 3 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਇਕ ਘੰਟੇ ਦੀ ਤੇਜ਼ ਬਰਸਾਤ 'ਚ ਪਿਛਲੀਆਂ ਬਰਸਾਤਾਂ ਦੌਰਾਨ ਬਰਸਾਤੀ ਪਾਣੀ ਦੇ ਜਮਾਵੜੇ ਤੋਂ ਸੱਖਣੀਆਂ ਸੜਕਾਂ ਅੱਜ ਨਦੀ ਦਾ ਰੂਪ ਧਾਰੀ ਦਿਖੀਆਂ | ਸ਼ਹਿਰ ਦੇ ਅੰਦਰੂਨੀ ਭਾਗਾਂ ਦਾ ਹਾਲ ਤਾਂ ਹਰ ਵਾਰ ਦੀ ਤਰ੍ਹਾਂ ਅਤਿ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਸਬੰਧੀ ਮਾਮਲਾ ਦਰਜ

ਨਾਭਾ, 3 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਚ ਗੁਰਚਰਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਅਗੇਤੀ ਦੀ ਸ਼ਿਕਾਇਤ 'ਤੇ ਜਸਪਾਲ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਅਗੇਤੀ ਦੇ ਖ਼ਿਲਾਫ਼ ਕੁੱਟਮਾਰ ਕਰਨ 'ਤੇ ਜਾਤੀਸੂਚਕ ਸ਼ਬਦ ਬੋਲਣ ਸਬੰਧੀ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਨਾਭਾ, 3 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਰਮਨਦੀਪ ਕੌਰ ਪੁੱਤਰੀ ਤਰਸੇਮ ਸਿੰਘ ਵਾਸੀ ਪਿੰਡ ਨਨਹੇੜਾ ਹਾਲ ਵਾਸੀ ਗੁਰਦੁਆਰਾ ਸਾਹਿਬ ਪਿੰਡ ਖ਼ੁਰਦ ਦੀ ਸ਼ਿਕਾਇਤ ਅਤੇ ਪਿੰਡ ਦੇ ਹੀ ਨੌਜਵਾਨ ਕਰਨਵੀਰ ਬਾਵਾ ਪੁੱਤਰ ਸੋਹਣ ਦਾਸ ਵਾਸੀ ਪਿੰਡ ਖ਼ੁਰਦ ਦੇ ਖ਼ਿਲਾਫ਼ ਘਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਭੁਪਿੰਦਰ ਸੇਖੂਪੁਰ ਨੂੰ ਦਿੱਤਾ ਥਾਪੜਾ

ਘਨੌਰ, 3 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਿਲਣੀ ਮੌਕੇ ਹਲਕਾ ਘਨੌਰ ਦੇ ਸਰਗਰਮ ਨੌਜਵਾਨ ਆਗੂ ਭੁਪਿੰਦਰ ਸਿੰਘ ਸੇਖੂਪੁਰ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਨੂੰ ਹਲਕੇ 'ਚ ਇਸੇ ਤਰ੍ਹਾਂ ਡਟਕੇ ...

ਪੂਰੀ ਖ਼ਬਰ »

ਬੀਬੀ ਮੁਖਮੈਲਪੁਰ ਦੇ ਯਤਨਾਂ ਸਦਕਾ 20 ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਘਨੌਰ, 3 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਚਾਰਜ ਹਲਕਾ ਘਨੌਰ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਹੈ ਕਿ ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਨਾਭਾ ਨੇ ਰਾਹਗੀਰਾਂ ਨੂੰ ਬੂਟੇ ਵੰਡ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਕੀਤਾ ਪ੍ਰੇਰਿਤ

ਨਾਭਾ, 3 ਅਗਸਤ (ਕਰਮਜੀਤ ਸਿੰਘ)-ਰੋਟਰੀ ਕਲੱਬ ਨਾਭਾ ਪ੍ਰਧਾਨ ਸੱਤਿਆਵੀਰ ਜਿੰਦਲ ਤੇ ਸਕੱਤਰ ਗਗਨ ਗੋਇਲ ਦੀ ਅਗਵਾਈ ਮੈਂਬਰਾਂ ਵਲੋਂ ਰਾਹਗੀਰਾਂ ਨੂੰ ਬੂਟੇ ਵੰਡ ਕੇ ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੱਤਿਆਵੀਰ ਜਿੰਦਲ ਨੇ ਕਿਹਾ ਕਿ ...

ਪੂਰੀ ਖ਼ਬਰ »

2022 ਦੀਆਂ ਚੋਣਾਂ ਜਿੱਤ ਕੇ 'ਆਪ' ਬਣਾਏਗੀ ਸਰਕਾਰ : ਬਰਸਟ

ਪਟਿਆਲਾ, 3 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਆਮ ਆਦਮੀ ਪਾਰਟੀ ਪੰਜਾਬ ਵਿਚ 2022 ਦੀਆਂ ਚੋਣਾਂ ਜਿੱਤ ਕੇ ਵੱਡੇ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ | ਇਹ ਵਿਚਾਰ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਪੰਜਾਬ ਖ਼ਜ਼ਾਨਚੀ ਨੀਨਾ ਮਿੱਤਲ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਕਰਮਚਾਰੀ ਦਲ ਪੰਜਾਬ (ਭਗੜਾਨਾ) ਦੇ ਆਗੂਆਂ ਨੇ ਕੀਤੀ ਹੱਕੀ ਮੰਗਾਂ ਸਬੰਧੀ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 3 ਅਗਸਤ (ਗੁਰਵਿੰਦਰ ਸਿੰਘ ਔਲਖ)-ਕਰਮਚਾਰੀ ਦਲ ਪੰਜਾਬ (ਭਗੜਾਣਾ) ਪਟਿਆਲਾ ਇਕਾਈ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੁਸ਼ੀਲ ਕੁਮਾਰ ਚੋਪੜਾ ਸਕੱਤਰ ਜਨਰਲ ਪੰਜਾਬ ਦੀ ਅਗਵਾਈ ਵਿਚ ਜਲ ਸਪਲਾਈ ਮਕੈਨੀਕਲ ਡਵੀਜ਼ਨ ਕਾਰਜਕਾਰੀ ਇੰਜੀਨੀਅਰ ਨਾਲ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਨੇ ਕੀਤਾ ਮੀਰਾਂਪੁਰ ਚੋਅ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ

ਡਕਾਲਾ, 3 ਅਗਸ (ਪਰਗਟ ਸਿੰਘ ਬਲਬੇੜ੍ਹਾ)-ਮੀਰਾਂਪੁਰ ਡਰੇਨ ਦੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਦੌਰਾ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐਮ. ਪਟਿਆਲਾ ਚਰਨਜੀਤ ...

ਪੂਰੀ ਖ਼ਬਰ »

ਵਿਕਾਸ ਕੰਮਾਂ 'ਚ ਤੇਜ਼ੀ ਲੈ ਕੇ ਆਵਾਂਗੇ-ਸਵਾਤੀ ਟਿਵਾਣਾ

ਸਮਾਣਾ, 3 ਅਗਸਤ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਉੱਪ-ਮੰਡਲ ਸਮਾਣਾ ਦੇ ਨਵੇਂ ਆਏ ਉੱਪ-ਮੰਡਲ ਅਫ਼ਸਰ-ਕਮ-ਉੱਪ-ਮੰਡਲ ਮੈਜਿਸਟ੍ਰੇਟ ਸਵਾਤੀ ਟਿਵਾਣਾ ਨੇ ਕਿਹਾ ਹੈ ਕਿ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਂਦੀ ਜਾਵੇਗੀ | ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਹਲਕੇ ਘਨੌਰ 'ਚ ਹੜ੍ਹ ਰੋਕੋ ਪ੍ਰਬੰਧ ਲਈ ਆਏ ਦੋ ਕਰੋੜ ਸਰਕਾਰੀਏ ਤੇ ਪ੍ਰਸ਼ਾਸਨ ਰਲ ਮਿਲ ਕੇ ਛੱਕ ਜਾਣਗੇ-ਹਰਪਾਲਪੁਰ

ਘਨੌਰ, 3 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਤੇ ਸਾਬਕਾ ਚੇਅਰਮੈਨ ਪੰਜਾਬ ਖਾਦੀ ਉਦਯੋਗ ਬੋਰਡ ਪੰਜਾਬ ਨੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਹਲਕਾ ਘਨੌਰ ਦੇ ਹੜ ਰੋਕੋ ਪ੍ਰਬੰਧ ਲਈ ਆਏ ਦੋ ਕਰੋੜ ਰੁਪਏ ਸਰਕਾਰ ਦੇ ਨੁਮਾਇੰਦੇ ...

ਪੂਰੀ ਖ਼ਬਰ »

ਸਰਕਾਰਾਂ ਕਰ ਰਹੀਆਂ ਹਨ ਬਜ਼ੁਰਗਾਂ ਨਾਲ ਕੋਝਾ ਮਜ਼ਾਕ-ਖੰਘੂੜਾ

ਨਾਭਾ, 3 ਅਗਸਤ (ਕਰਮਜੀਤ ਸਿੰਘ)-ਅਖਿਲ ਭਾਰਤੀਯ ਮਾਨਵ ਅਧਿਕਾਰ ਨਿਗਰਾਨੀ ਪੰਜਾਬ ਦੇ ਪ੍ਰਧਾਨ ਰਣਧੀਰ ਸਿੰਘ ਖੰਘੂੜਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾ ਕਰ ਰਹੀਆਂ ਹਨ ਬਜ਼ੁਰਗਾਂ ਨਾਲ ਕੋਝਾ ਮਜ਼ਾਕ ਸਰਕਾਰੀ ...

ਪੂਰੀ ਖ਼ਬਰ »

ਮੇਜਰ ਮਲਹੋਤਰਾ ਦੀ ਅਗਵਾਈ 'ਚ ਹੋਈ 'ਆਪ' ਦੀ ਮੀਟਿੰਗ

ਪਟਿਆਲਾ, 3 ਅਗਸਤ (ਅ.ਸ. ਆਹਲੂਵਾਲੀਆ)-ਹੀਰਾ ਬਾਗ (ਹਲਕਾ ਪਟਿਆਲਾ ਦਿਹਾਤੀ) ਵਿਖੇ ਮੇਜਰ ਆਰ.ਪੀ.ਐਸ. ਮਲਹੋਤਰਾ, ਸਾਬਕਾ ਸੂਬਾ ਪ੍ਰਧਾਨ ਸੈਨਿਕ ਵਿੰਗ ਪੰਜਾਬ ਦੀ ਅਗਵਾਈ ਵਿਚ ਅਤੇ ਬਲਜੀਤ ਸ਼ਰਮਾ ਸਰਕਲ ਇੰਚਾਰਜ ਦੀ ਮਿਹਨਤ ਸਦਕਾ ਵਾਰਡ ਨੰਬਰ 28 ਵਿਚ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਸੀ. ਟੀ. ਸੀ. ਬਹਾਦਰਗੜ੍ਹ 'ਚ ਹਜ਼ਾਰ ਬੂਟੇ ਲਗਾਕੇ ਮਨਾਇਆ ਕੁਦਰਤ ਦਿਵਸ

ਪਟਿਆਲਾ, 3 ਅਗਸਤ (ਕੁਲਬੀਰ ਸਿੰਘ ਧਾਲੀਵਾਲ)-ਧਰਤੀ ਨੂੰ ਮਾਂ ਮੰਨਕੇ ਉਸ ਨੰੂ ਮਾਂ ਵਾਲਾ ਸਤਿਕਾਰ ਦੇਣਾ ਹਰੇਕ ਇਨਸਾਨ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਕਮਾਂਡੋ ਟ੍ਰੇਨਿੰਗ ਸੈਂਟਰ (ਸੀ.ਟੀ.ਸੀ) ਬਹਾਦਰਗੜ੍ਹ ਦੇ ਕਮਾਂਡੈਂਟ ਮਨਮੋਹਨ ਕੁਮਾਰ ਸ਼ਰਮਾ, ਪੀ.ਪੀ.ਐਸ ਨੇ ...

ਪੂਰੀ ਖ਼ਬਰ »

ਬੀਬੀ ਲੂੰਬਾ ਨੇ ਪਾਤੜਾਂ ਇਲਾਕੇ ਦੇ ਕਈ ਪਿੰਡਾਂ ਦੇ ਵਰਕਰਾਂ ਨਾਲ ਕੀਤੀਆਂ ਮੀਟਿੰਗ

ਪਾਤੜਾਂ, 3 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਇੰਚਾਰਜ ਸ਼ੁਤਰਾਣਾ ਨੇ ਪਾਤੜਾਂ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕਰਦਿਆਂ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਅਤੇ ...

ਪੂਰੀ ਖ਼ਬਰ »

ਐਨ.ਏ.ਆਈ. ਸਬੰਧੀ ਦੋ ਦਿਨਾ ਸੈਮੀਨਾਰ

ਸਮਾਣਾ, 3 ਅਗਸਤ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)-ਬਲਾਕ ਸਮਾਣਾ-3 ਦੇ ਅਧਿਆਪਕਾਂ ਦਾ ਰਾਸ਼ਟਰੀ ਪ੍ਰਾਪਤੀ ਸਰਵੇਖਣ ਐਨ.ਏ.ਆਈ. ਸਬੰਧੀ ਦੋ ਦਿਨਾ ਸੈਮੀਨਾਰ ਦਾ ਆਗਾਜ਼ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਤੇ ਸਟੇਟ ਕੁਆਰਡੀਨੇਟਰ ਡਾ. ਦਵਿੰਦਰ ਬੋਹਾ, ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਦੇਵੇ-ਦੇਵੀਨਗਰ

ਦੇਵੀਗੜ੍ਹ, 3 ਅਗਸਤ (ਰਾਜਿੰਦਰ ਸਿੰਘ ਮੌਜੀ)-ਹਾਲ ਹੀ ਵਿਚ ਹੋਈ ਭਾਰੀ ਬਾਰਸ਼ ਕਾਰਨ ਕਿਸਾਨਾਂ ਦੀ ਫ਼ਸਲ ਪਾਣੀ ਵਿਚ ਡੁਬਣ ਕਰਕੇ ਤਬਾਹ ਹੋ ਗਈ | ਜਿਸ ਕਰਕੇ ਕਿਸਾਨ ਕਾਫ਼ੀ ਮਾਯੂਸ ਹਨ | ਗੱਲਬਾਤ ਕਰਦਿਆਂ ਸਾਬਕਾ ਸਰਪੰਚ ਗੁਰਦੀਪ ਸਿੰਘ ਦੇਵੀਨਗਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜਿਸ਼ ਰਚਣ ਵਾਲਿਆਂ ਖਿਲਾਫ਼ ਮਾਮਲਾ ਦਰਜ

ਨਾਭਾ, 3 ਅਗਸਤ (ਕਰਮਜੀਤ ਸਿੰਘ)-ਨੇੜਲੇ ਪਿੰਡ ਖੁਰਦ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਲਖਵੀਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ਤੇ ਤਰਸੇਮ ਸਿੰਘ ਗ੍ਰੰਥੀ ਪੁੱਤਰ ਮੁਖਤਿਆਰ ਸਿੰਘ, ਜਸਵਿੰਦਰ ਕੌਰ ਪਤਨੀ ਤਰਸੇਮ ਸਿੰਘ, ਕਿਰਨਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਟਰੱਕ ਅਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਰਾਜਪੁਰਾ, 3 ਅਗਸਤ (ਰਣਜੀਤ ਸਿੰਘ)- ਸਦਰ ਪੁਲਿਸ ਨੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੌਰਵ ਪੁੱਤਰ ਸੁਰੇਸ਼ ਵਾਸੀ ਕਰਨਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੀ ਮਾਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਸਨੌਰ, 3 ਅਗਸਤ (ਸੋਖਲ)-ਡੀ.ਐਸ.ਪੀ. (ਆਰ) ਸੁਖਮਿੰਦਰ ਸਿੰਘ ਚੌਹਾਨ ਦੀਆਂ ਸਖ਼ਤ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਸਨੌਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਨੌਰ ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪਰਿਵਾਰਾਂ ਸਮੇਤ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਧਰਨਾ

ਰਾਜਪੁਰਾ, 3 ਅਗਸਤ (ਰਣਜੀਤ ਸਿੰਘ)-ਅੱਜ ਇਥੇ ਮਿੰਨੀ ਸਕੱਤਰੇਤ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਮੁਲਾਜ਼ਮਾਂ ਨੇ ਛੋਟੇ ਛੋਟੇ ਮਾਸੂਮ ਬੱਚਿਆਂ ਅਤੇ ਔਰਤਾਂ ਸਮੇਤ ਵਰ੍ਹਦੇ ਮੀਂਹ 'ਚ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ | ਮੁਲਾਜ਼ਮਾਂ ਦੇ ਨਾਲ ਛੋਟੇ-ਛੋਟੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਅਮਰ ਹਸਪਤਾਲ ਦੇ ਬਾਹਰ ਖੜਾ ਕੀਤਾ ਸਪਲੈਂਡਰ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਯਾਦਵਿੰਦਰ ਸਿੰਘ ਵਾਸੀ ਪਿੰਡ ਮੁਰਾਦਪੁਰ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਸੀ, ਜਿਸ ਅਧਾਰ 'ਤੇ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਕੱਟਣ ਆਏ ਤਿੰਨ ਕਾਬੂ

ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਇੱਥੇ ਦੇ ਪਿੰਡ ਫਰੀਦਪੁਰ 'ਚ ਟਿਊਬਵੈੱਲ ਦੀ ਤਾਰਾਂ ਕੱਟਣ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਕਤ ਸ਼ਿਕਾਇਤ ਸੰਦੀਪ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਸ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਦਿਹਾਤੀ ਜਥੇਬੰਦੀ ਦਾ ਐਲਾਨ

ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਜ਼ਿਲੇ੍ਹ ਦੇ ਪ੍ਰਧਾਨ ਗੁਰਦੀਪ ਸਿੰਘ ਸੇਖਪੁਰਾ ਨੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਜ਼ਿਲ੍ਹਾ ਦਿਹਾਤੀ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ | ਬੀ. ਸੀ. ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਨਾਲ ਦੋ ਜ਼ਖਮੀ

ਪਾਤੜਾਂ, 3 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਵਾਰਡ ਨੰਬਰ-10 ਦੀ ਬਸਤੀ ਹਰਮਨ ਨਗਰ 'ਚ ਇਕ ਵਿਅਕਤੀ ਦੇ ਘਰ ਦੇ ਬਰਾਂਡੇ ਅਤੇ ਕਮਰੇ ਦੀ ਛੱਤ ਡਿਗ ਗਈ ਜਦੋਂ ਕਿ ਬਾਕੀ ਕਮਰਿਆਂ 'ਚ ਤਰੇੜਾਂ ਆ ਜਾਣ ਨਾਲ ਇਹ ਪਰਿਵਾਰ ਜਿੱਥੇ ਘਰੋਂ ਬੇਘਰ ਹੋ ਗਿਆ, ਉੱਥੇ ਡਿੱਗੇ ਮਲਬੇ ਹੇਠ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਵਾਸਤੇ ਸਿੱਖ ਪੰਥ ਦੇ ਮਹਾਨ ਯੋਧਿਆਂ ਦਾ ਵਡਮੱੁਲਾ ਯੋਗਦਾਨ-ਪ੍ਰੋ. ਕਿਰਪਾਲ ਸਿੰਘ ਬਡੰੂਗਰ

ਭੁਨਰਹੇੜੀ, 3 ਅਗਸਤ (ਧਨਵੰਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੰੂਗਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਰਜ ਕਰਦਿਆਂ ਕਿਹਾ ਕਿ ਖ਼ਾਲਸਾ ਪੰਥ ਦੀ ਸਿਰਮੌਰ ਧਾਰਮਿਕ ਅਤੇ ...

ਪੂਰੀ ਖ਼ਬਰ »

ਦੂਜੇ ਦਿਨ ਵੀ ਜ਼ਿਲ੍ਹੇ 'ਚ ਕੋਈ ਵੀ ਕੋਵਿਡ ਪਾਜ਼ੀਟਿਵ ਕੇਸ ਨਹੀਂ ਹੋਇਆ ਰਿਪੋਰਟ- ਸਿਵਲ ਸਰਜਨ

ਪਟਿਆਲਾ, 3 ਅਗਸਤ (ਅ. ਸ. ਆਹਲੂਵਾਲੀਆ)-ਸਿਵਲ ਸਰਜਨ ਡਾ. ਪਿ੍ੰਸ ਸੋਢੀ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਮੈਗਾ ਡਰਾਈਵ ਟੀਕਾਕਰਨ ਮੁਹਿੰਮ ਤਹਿਤ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ ਲਗਾਏ ਕੋਵਿਡ ਟੀਕਾਕਰਨ ਕੈਂਪਾਂ ਵਿਚ 2124 ਨਾਗਰਿਕਾਂ ...

ਪੂਰੀ ਖ਼ਬਰ »

ਪਾਤੜਾਂ ਵਿਖੇ ਬਰਸਾਤੀ ਪਾਣੀ ਨਾਲ ਭਰੇ ਖੱਡੇ 'ਚ ਡੁੱਬ ਕੇ ਬੱਚੇ ਦੀ ਮੌਤ

ਪਾਤੜਾਂ, 3 ਅਗਸਤ (ਜਗਦੀਸ਼ ਸਿੰਘ ਕੰਬੋਜ)-ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ 'ਚ ਖੇਡਣ ਲਈ ਆਏ ਇਕ ਬੱਚੇ ਦੀ ਬਰਸਾਤੀ ਪਾਣੀ ਨਾਲ ਭਰੇ ਖੱਡੇ 'ਚ ਡਿਗ ਜਾਣ ਕਾਰਨ ਮੌਤ ਹੋ ਗਈ, ਜਿਸ ਦਾ ਪਤਾ ਲੱਗਦੇ ਹੀ ਸ਼ਹਿਰ ਅੰਦਰ ਸੋਗ ਦੀ ਲਹਿਰ ਦੌੜ ਗਈ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਅੜੀਅਲ ਰਵੱਈਆ ਛੱਡ ਕੇ ਭਾਜਪਾ ਦੇਸ਼ ਦੇ ਭਲੇ ਲਈ ਕੰਮ ਕਰੇ : ਬੀਬੀ ਮੁਖਮੈਲਪੁਰ

ਘਨੌਰ, 3 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਹਉਮੈ ਛੱਡ ਕੇ ਦੇਸ਼ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ | ਮਾਨਸੂਨ ਇਜਲਾਸ 'ਚ ਕਿਸਾਨੀ ਮੁੱਦੇ ਅਤੇ ਲੋਕ ਮੁੱਦਿਆਂ 'ਤੇ ਸੁਣਵਾਈ ਨਾ ਹੋਣ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX