ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  15 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  23 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  29 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  46 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  45 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪੰਜਾਬ / ਜਨਰਲ

ਲੁਧਿਆਣਾ 'ਚ ਭਾਜਪਾ ਆਗੂਆਂ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਤਕਰਾਰ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਸਥਾਨਕ ਫਿਰੋਜ਼ਪੁਰ ਸੜਕ ਸਥਿਤ ਇਕ ਹੋਟਲ 'ਚ ਅੱਜ ਸ਼ਾਮ ਸਮੇਂ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦੋਂ ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਭਾਜਪਾ ਆਗੂਆਂ ਨਾਲ ਤਕਰਾਰ ਹੋ ਗਿਆ | ਭਾਜਪਾ ਆਗੂਆਂ ਵਲੋਂ ਕਿਸਾਨਾਂ 'ਤੇ ਹਮਲੇ ਦੀ ਵੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਵਲੋਂ ਉਨ੍ਹਾਂ ਦੀ ਇਹ ਕੋਸ਼ਿਸ਼ ਨਾਕਾਮ ਬਣਾ ਦਿੱਤੀ ਗਈ | ਜਾਣਕਾਰੀ ਅਨੁਸਾਰ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਪ੍ਰਧਾਨ ਮੋਨਾ ਜੈਸਵਾਲ ਕਰ ਰਹੇ ਸਨ | ਮਹਿਲਾ ਮੋਰਚਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਵੀ ਪਹੁੰਚੇ ਹੋਏ ਸਨ | ਮੀਟਿੰਗ ਦੀ ਭਿਣਕ ਮਿਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮਾਸਟਰ ਚਰਨ ਸਿੰਘ ਆਪਣੇ ਸਾਥੀਆਂ ਸਮੇਤ ਹੋਟਲ ਦੇ ਬਾਹਰ ਪਹੁੰਚ ਗਏ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਕਿਸਾਨ ਆਗੂ ਸ਼ਾਂਤੀਪੂਰਨ ਢੰਗ ਨਾਲ ਆਪਣਾ ਪ੍ਰਦਰਸ਼ਨ ਕਰ ਰਹੇ ਸਨ | ਇਸ ਦੌਰਾਨ ਮੀਟਿੰਗ 'ਚੋਂ ਉੱਠ ਕੇ ਮਹਿਲਾ ਮੋਰਚਾ ਦੀਆਂ ਔਰਤਾਂ ਅਤੇ ਭਾਜਪਾ ਆਗੂ ਬਾਹਰ ਆ ਗਏ | ਜ਼ਿਲ੍ਹਾ ਆਗੂਆਂ ਵਲੋਂ ਭਾਜਪਾ ਦੇ ਝੰਡੇ ਨਾਲ ਲੱਗੇ ਡੰਡਿਆਂ ਨੂੰ ਬਾਹਰ ਕੱਢ ਲਿਆ ਤੇ ਹਮਲੇ ਦੀ ਨੀਅਤ ਨਾਲ ਕਿਸਾਨਾਂ ਵੱਲ ਤੇਜ਼ੀ ਨਾਲ ਵਧਣ ਲੱਗ ਪਏ | ਇਸ ਦੌਰਾਨ ਪੁਲਿਸ ਅਤੇ ਭਾਜਪਾ ਆਗੂਆਂ ਵਿਚਾਲੇ ਜ਼ੋਰਦਾਰ ਤਕਰਾਰ ਵੀ ਹੋਇਆ ਤੇ ਪੁਲਿਸ ਵਲੋਂ ਜਲਦ ਹੀ ਭਾਜਪਾ ਆਗੂਆਂ ਨੂੰ ਪਿੱਛੇ ਧੱਕ ਦਿੱਤਾ ਗਿਆ | ਕਿਸਾਨ ਅਤੇ ਭਾਜਪਾ ਆਗੂ ਆਹਮੋ ਸਾਹਮਣੇ ਹੋ ਕੇ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ, ਜਦਕਿ ਪੁਲਿਸ ਅਧਿਕਾਰੀ ਸਖਤ ਕਾਰਵਾਈ ਕਰਨ ਦੀ ਬਜਾਏ ਭਾਜਪਾ ਅਤੇ ਕਿਸਾਨ ਆਗੂਆਂ ਦੇ ਤਰਲੇ-ਮਿੰਨਤਾਂ ਕਰਦੇ ਨਜ਼ਰ ਆਏ | ਭਾਜਪਾ ਆਗੂਆਂ ਵਲੋਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਭਾਜਪਾ ਔਰਤਾਂ ਵਲੋਂ ਤਾਂ ਪੁਲਿਸ ਤੇ ਕਾਂਗਰਸ ਖ਼ਿਲਾਫ਼ ਕੁਝ ਇਤਰਾਜ਼ਯੋਗ ਟਿੱਪਣੀਆਂ ਵੀ ਕੀਤੀਆਂ ਗਈਆਂ | ਇਸ ਮੌਕੇ ਕਿਸਾਨ ਆਗੂ ਚਰਨ ਸਿੰਘ ਨੇ ਦੱਸਿਆ ਕਿ ਅੱਜ ਉਹ ਤੇ ਉਨ੍ਹਾਂ ਦੇ ਸਾਥੀ ਆਗੂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ ਕਿ ਭਾਜਪਾ ਆਗੂਆਂ ਨੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ | ਦੂਜੇ ਪਾਸੇ ਮੋਨਾ ਜੈਸਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਆੜ 'ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਮੀਟਿੰਗ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਇਸ ਨੂੰ ਪੁਲਿਸ ਪ੍ਰਸ਼ਾਸਨ ਤੇ ਕਾਂਗਰਸ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਹੁਣ ਉਹ ਅਜਿਹੇ ਅਨਸਰਾਂ ਦਾ ਡਟ ਕੇ ਮੁਕਾਬਲਾ ਕਰਨਗੇ | ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਅਨਿਲ ਸਰੀਨ, ਪ੍ਰਵੀਨ ਬਾਂਸਲ, ਸੁਖਪ੍ਰੀਤ ਕੌਰ, ਮਹੇਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ, ਨੀਰਜ ਵਰਮਾ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ | ਦੇਰ ਸ਼ਾਮ ਪੁਲਿਸ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਟਲ 'ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਕਾਫਲੇ ਨੂੰ ਉਥੋਂ ਤੋਰਿਆ, ਜਦਕਿ ਕਿਸਾਨ ਵੀ ਉਥੋਂ ਚੱਲੇ ਗਏ |

ਦਸੂਹਾ ਵਿਖੇ ਹਾਦਸੇ ਦੌਰਾਨ ਮਾਂ-ਪੁੱਤ ਤੇ ਨੂੰ ਹ ਦੀ ਮੌਤ

ਦਸੂਹਾ, 3 ਅਗਸਤ (ਭੁੱਲਰ, ਕੌਸ਼ਲ)- ਅੱਜ ਸਵੇਰੇ ਰਾਸ਼ਟਰੀ ਰਾਜ ਮਾਰਗ ਦਸੂਹਾ ਵਿਖੇ ਇਕ ਕਾਰ ਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ ਦੌਰਾਨ ਮਾਂ-ਪੁੱਤ ਤੇ ਪਤਨੀ ਦੀ ਮੌਤ ਹੋ ਗਈ | ਐਸ.ਐਚ.ਓ. ਦਸੂਹਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਧਰਮਪਾਲ ...

ਪੂਰੀ ਖ਼ਬਰ »

ਕੈਪਟਨ ਨੂੰ ਸੋਨੀਆ ਤੋਂ ਅਜੇ ਸਮਾਂ ਨਾ ਮਿਲਣ ਕਾਰਨ ਮੰਤਰੀ ਮੰਡਲ ਦਾ ਰੱਦੋਬਦਲ ਲਟਕਿਆ

ਚੰਡੀਗੜ੍ਹ, 3 ਅਗਸਤ (ਹਰਕਵਲਜੀਤ ਸਿੰਘ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਅਜੇ ਨਾ ਮਿਲਣ ਕਾਰਨ ਮੁੱਖ ਮੰਤਰੀ ਵਲੋਂ ਆਪਣੇ ਮੰਤਰੀ ਮੰਡਲ 'ਚ ਰੱਦੋਬਦਲ ਦਾ ਪ੍ਰੋਗਰਾਮ ਵੀ ਅੱਗੇ ਪਾ ਦਿੱਤਾ ਗਿਆ ਹੈ | ਪਾਰਟੀ ਹਾਈਕਮਾਨ ਦੇ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਸੁਮੇਧ ਸੈਣੀ ਖ਼ਿਲਾਫ਼ ਦਰਜ ਐਫ.ਆਈ.ਆਰ. ਨੰ. 13 'ਚ ਕਾਰਜਕਾਰੀ ਇੰਜੀਨੀਅਰ ਸਮੇਤ 7 ਨਾਮਜ਼ਦ

ਐੱਸ.ਏ.ਐੱਸ. ਨਗਰ, 3 ਅਗਸਤ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸਾਬਕਾ ਡੀ. ਜੀ. ਪੀ. ਪੰਜਾਬ ਸੁਮੇਧ ਸੈਣੀ ਖ਼ਿਲਾਫ਼ ਆਮਦਨ ਤੋਂ ਵਧ ਜਾਇਦਾਦ ਬਣਾਉਣ ਅਤੇ ਭਿ੍ਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤੋਂ ਇਲਾਵਾ 109, 120ਬੀ ਤਹਿਤ ਦਰਜ ਐਫ.ਆਈ.ਆਰ. 'ਚ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ 82 ਸਾਲਾ ਮਾਤਾ ਰਾਜਿੰਦਰ ਕੌਰ ਦਾ ਦਿਹਾਂਤ

ਅਟਾਰੀ, 3 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਦਿੱਲੀ ਕਿਸਾਨ ਮੋਰਚੇ 'ਚ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਲੜ ਰਹੀ ਮਾਤਾ ਰਾਜਿੰਦਰ ਕੌਰ (82) 28 ਜੁਲਾਈ ਨੂੰ ਫਿਰ ਪਿੰਡ ਮੁਹਾਵਾ ਤੋਂ ਬੀਬੀਆਂ ਦੇ ਵੱਡੇ ਜਥੇ ਨਾਲ ਸਿੰਘੂ ਬਾਰਡਰ 'ਤੇ ਬੈਠੀ ਸੀ ਤੇ ਇਕ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1597.22 ਫੁੱਟ 'ਤੇ ਪਹੁੰਚਿਆ

ਨੰਗਲ, 3 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1597.22 ਫੁੱਟ 'ਤੇ ਪਹੁੰਚਿਆ ਹੈ ਪਿਛਲੇ ਸਾਲ ਅੱਜ ਦੇ ਦਿਨ ਪਾਣੀ ਦਾ ਪੱਧਰ 1621.96 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ ਪਾਣੀ ਦਾ ਪੱਧਰ 24.74 ਫੁੱਟ ਘੱਟ ਹੈ | 45150 ਕਿਊਸਿਕ ਪਾਣੀ ...

ਪੂਰੀ ਖ਼ਬਰ »

ਸਾਰੇ ਬੱਸ ਅੱਡਿਆਂ 'ਤੇ ਚਾਰ ਘੰਟੇ ਚੱਕਾ ਜਾਮ

ਅੰਮਿ੍ਤਸਰ, 3 ਅਗਸਤ (ਗਗਨਦੀਪ ਸ਼ਰਮਾ)-ਕੈਪਟਨ ਸਰਕਾਰ ਦੀ ਟਾਲ-ਮਟੋਲ ਨੀਤੀਆਂ ਦੇ ਰੋਸ ਵਜੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚਾਰ ਘੰਟੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਦੌਰਾਨ ਪਨਬੱਸ ਤੇ ਪੀ. ਆਰ. ਟੀ. ਸੀ. ਦੇ 27 ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਨੇ 15 ਲੱਖ ਰੁਪਏ ਲੁੱਟੇ

ਸਮਰਾਲਾ, 3 ਅਗਸਤ (ਕੁਲਵਿੰਦਰ ਸਿੰਘ)- ਪਿੰਡ ਪਾਲ ਮਾਜਰਾ ਕੋਲ ਸਥਿਤ ਪੰਜਾਬੀ ਢਾਬੇ ਨੇੜੇ 3 ਕਾਰ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਕਿਸੇ ਕੰਪਨੀ ਦੇ ਕਰਿੰਦਿਆਂ ਕੋਲੋਂ ਕਰੀਬ 15 ਲੱਖ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਕੀਟਨਾਸ਼ਕ ਕੰਪਨੀ ਦੀਆਂ ...

ਪੂਰੀ ਖ਼ਬਰ »

ਕਿਸਾਨ ਦੀ ਟਿੱਕਰੀ ਬਾਰਡਰ ਤੋਂ ਪਰਤਦੇ ਸਮੇਂ ਹਾਦਸੇ 'ਚ ਮੌਤ

ਸ਼ਹਿਣਾ, 3 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਕਿਸਾਨ ਸੁਦਾਗਰ ਸਿੰਘ ਦਾ ਟਿੱਕਰੀ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਰੇਲ ਹਾਦਸੇ ਦੌਰਾਨ ਦਿਹਾਂਤ ਹੋ ਗਿਆ | ਇਹ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਭਾਕਿਯੂ ਡਕੌਂਦਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਇਤਿਹਾਸਕ ਡਿਓੜੀ ਨੂੰ ਦਿੱਤੀ ਜਾ ਰਹੀ ਖ਼ੂਬਸੂਰਤ ਦਿੱਖ

ਅੰਮਿ੍ਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਇਤਿਹਾਸਕ ਡਿਉੜੀ ਨੂੰ ਖ਼ੂਬਸੂਰਤ ਦਿੱਖ ਦੇਣ ਲਈ ਕਾਰ ਸੇਵਾ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਜਾ ਚੁੱਕੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਦੋ ਮੰਜ਼ਲਾਂ ਡਿਉੜੀ ...

ਪੂਰੀ ਖ਼ਬਰ »

ਮੁਕੇਰੀਆਂ ਦੀ ਨਿਯਤੀ ਤੇ ਮਾਨਸਾ ਦੀ ਅਰਸ਼ਦੀਪ ਕੌਰ ਨੇ 500 'ਚੋਂ 500 ਅੰਕ ਕੀਤੇ ਹਾਸਲ

ਮੁਕੇਰੀਆਂ, 3 ਅਗਸਤ (ਰਾਮਗੜ੍ਹੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੇਰੀਆਂ ਦੀ ਵਿਦਿਆਰਥਣ ਨਿਯਤੀ ਮਹਾਜਨ ਨੇ 500 ਵਿਚੋਂ 500 ਅੰਕ ਲੈ ਕੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਜੁਲਾਈ ਮਹੀਨੇ ਦੌਰਾਨ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਨੂੰ ਇਸ ਸਾਲ ਜੁਲਾਈ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ 'ਤੇ 1533 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਜੁਲਾਈ ਮਹੀਨੇ ਦੌਰਾਨ 1188 ਕਰੋੜ ਰੁਪਏ ਇਕੱਠੇ ਹੋਏ ਸਨ ਜਿਸ ...

ਪੂਰੀ ਖ਼ਬਰ »

ਗੁ. ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਮਹਾਨ ਦੀਵਾਨ ਸਮਾਪਤ

ਚੌਂਕੀਮਾਨ, 3 ਅਗਸਤ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪਿੰਡ ਸਿੱਧਵਾਂ ਕਲਾਂ ਆਉਣ ਦੀ ਖੁਸ਼ੀ ਵਿਚ ਕਰਵਾਏ ...

ਪੂਰੀ ਖ਼ਬਰ »

ਸਿੱਧੂ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ, ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ

ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਵਲੋਂ ਕਰਵਾਈ ਬੈਠਕ 'ਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਪੰਜਾਬ ਕਾਂਗਰਸ ਲੀਡਰਸ਼ਿਪ, ਕੈਬਨਿਟ ...

ਪੂਰੀ ਖ਼ਬਰ »

ਆਲ ਇੰਡੀਆ ਜੱਟ ਮਹਾਂਸਭਾ ਵਲੋਂ ਨਵੀਆਂ ਨਿਯੁਕਤੀਆਂ

ਐੱਸ.ਏ.ਐੱਸ. ਨਗਰ, 3 ਅਗਸਤ (ਕੇ.ਐੱਸ. ਰਾਣਾ)-ਪੰਜਾਬ 'ਚ ਆਲ ਇੰਡੀਆ ਜੱਟ ਮਹਾਂਸਭਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਅੱਜ ਜ਼ਿਲ੍ਹੇ ਦੇ ਨਵੇਂ ਰਾਜ ਪੱਧਰੀ 20 ਤੋਂ ਜ਼ਿਆਦਾ ਅਹੁਦੇਦਾਰ ਨਿਯੁਕਤ ਕੀਤੇ ਗਏ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਗੈਂਗਸਟਰਾਂ ਨੇ ਰਾਣਾ ਕੰਦੋਵਾਲੀਆ 'ਤੇ ਚਲਾਈਆਂ ਗੋਲੀਆਂ, 2 ਹੋਰ ਜ਼ਖ਼ਮੀ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰ 'ਚ ਅੱਜ ਦੇਰ ਸ਼ਾਮ ਗੈਂਗਸਟਰਾਂ ਵਲੋਂ ਆਪਣੇ ਵਿਰੋਧੀ ਗੈਂਗ ਦੇ ਸਾਬਕਾ ਗੈਂਗਸਟਰ ਰਣਬੀਰ ਸਿੰਘ ਉਰਫ ਰਾਣਾ ਕੰਦੋਵਾਲੀਆ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ | ਇਸ ਹਮਲੇ 'ਚ ਦੋ ਹੋਰ ਵਿਅਕਤੀ ਵੀ ...

ਪੂਰੀ ਖ਼ਬਰ »

ਪਾਕਿ 'ਚ 74 ਸਾਲ ਬਾਅਦ ਪਹਿਲੀ ਵਾਰ ਖੋਲਿ੍ਹਆ ਜਾ ਰਿਹੈ ਗੁਰਦੁਆਰਾ ਜਨਮ ਅਸਥਾਨ ਮਾਤਾ ਸਾਹਿਬ ਕੌਰ

ਅੰਮਿ੍ਤਸਰ, 3 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਜਿਹਲਮ ਵਿਖੇ ਇਤਿਹਾਸਕ ਰੋਹਤਾਸ ਕਿਲ੍ਹੇ ਅੰਦਰ ਮੌਜੂਦ ਗੁਰਦੁਆਰਾ ਜਨਮ ਅਸਥਾਨ ਮਾਤਾ ਸਾਹਿਬ ਕੌਰ ਨੂੰ ਦੇਸ਼ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਸੁੰਦਰੀਕਰਨ ਅਤੇ ਨਵਉਸਾਰੀ ਦੀ ਕਾਰਵਾਈ ਮੁਕੰਮਲ ਕਰਵਾ ...

ਪੂਰੀ ਖ਼ਬਰ »

ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਜਰੀਏ ਸਿੱਖਿਆ ਮਿਆਰ 'ਚ ਹੋਰ ਸੁਧਾਰ ਲਿਆਉਣ ਦੀ ਕੋਸ਼ਿਸ਼- ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ 4,738 ਸਮਾਰਟ ਸਕੂਲਾਂ ਵਿਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫ਼ੈਸਲਾ ਲਿਆ ...

ਪੂਰੀ ਖ਼ਬਰ »

ਰਾਜਪਾਲ ਤੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰ ਖੋਹਣੇ ਪੰਜਾਬ ਨਾਲ ਧੱਕਾ ਹੋਵੇਗਾ- ਚੰਦੂਮਾਜਰਾ

ਐੱਸ.ਏ.ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦਾ ਪ੍ਰਸ਼ਾਸਕ ਅਲੱਗ ਲਗਾਉਣਾ ਅਤੇ ਪੰਜਾਬ ਦੇ ਰਾਜਪਾਲ ਤੋਂ ਚੰਡੀਗੜ੍ਹ ...

ਪੂਰੀ ਖ਼ਬਰ »

ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਬਲਬੀਰ ਸਿੰਘ ਢੋਲ ਵਲੋਂ ਲਿਖੀ ਪੁਸਤਕ ਕੀਤੀ ਰਿਲੀਜ਼

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਅਧਿਕਾਰੀ ਬਲਬੀਰ ਸਿੰਘ ਢੋਲ ਵਲੋਂ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਬਾਰੇ ਲਿਖੀ ਪੁਸਤਕ 'ਨੇੜਿਓਾ ਤੱਕੇ ਮੁੱਖ ਮੰਤਰੀ ਪ੍ਰਕਾਸ਼ ...

ਪੂਰੀ ਖ਼ਬਰ »

ਰਿਲਾਇੰਸ ਵਲੋਂ ਪੰਜਾਬ ਵਿਚਲੇ ਆਪਣੇ ਵੱਖ-ਵੱਖ ਸ਼ੋਅਰੂਮਾਂ 'ਤੇ ਕਾਰੋਬਾਰ ਬੰਦ ਕਰਨ ਦੀ ਤਿਆਰੀ

ਲੁਧਿਆਣਾ, 3 ਅਗਸਤ (ਪੁਨੀਤ ਬਾਵਾ)-ਬੀਤੇ ਦਿਨੀਂ ਅਡਾਨੀ ਵਲੋਂ ਆਪਣੀ ਖੁਸ਼ਕ ਬੰਦਰਗਾਹ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਰਿਲਾਇੰਸ ਵਲੋਂ ਪੰਜਾਬ ਭਰ ਵਿਚਲੇ ਆਪਣੇ ਵੱਖ-ਵੱਖ ਸ਼ੋਅਰੂਮਾਂ ਤੇ ਅਦਾਰਿਆਂ ਨੂੰ ਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਅਨਵਰ ਮਸੀਹ ਨਹੀਂ ਹੋਇਆ ਅਦਾਲਤ 'ਚ ਪੇਸ਼, ਗਿ੍ਫ਼ਤਾਰੀ ਵਾਰੰਟ ਜਾਰੀ

ਅੰਮਿ੍ਤਸਰ, 3 ਅਗਸਤ (ਰੇਸ਼ਮ ਸਿੰਘ)-ਹੈਰੋਇਨ ਦੀ ਫੈਕਟਰੀ ਫੜੇ ਜਾਣ ਦੇ ਚਰਚਿਤ ਮਾਮਲੇ 'ਚ ਅਕਾਲੀ ਆਗੂ ਤੇ ਐਸ. ਐਸ. ਐਸ. ਬੋਰਡ ਦੇ ਸਾਬਕਾ ਮੈਂਬਰ ਅਨਵਰ ਮਸੀਹ ਦੇ ਅਦਾਲਤ 'ਚ ਸਮਰਪਨ ਨਾ ਕੀਤੇ ਜਾਣ ਤੋਂ ਬਾਅਦ ਅੱਜ ਅਦਾਲਤ ਵਲੋਂ ਉਸ ਦੇ ਗੈਰ ਜਮਾਨਤੀ ਗਿ੍ਫਤਾਰੀ ਵਾਰੰਟ ਕੱਢ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਦੇ ਸਮਾਗਮ 'ਖ਼ੂਨਦਾਨ ਕੈਂਪ' ਨਾਲ ਸ਼ੁਰੂ

ਮਾਨਾਂਵਾਲਾ, 3 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਸੰਸਥਾ, ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 29ਵੀਂ ਬਰਸੀ ਦੇ ਸਮਾਗਮਾਂ ਦਾ ਆਰੰਭ ਅੱਜ ਮਾਨਾਂਵਾਲਾ ਸ਼ਾਖਾ ਵਿਖੇ ਲਗਾਏ ਖ਼ੂਨਦਾਨ ਕੈਂਪ ਨਾਲ ਹੋਇਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਵਿਸ਼ਵ ਹੁਨਰ ਮੁਕਾਬਲਿਆਂ ਦੇ ਦੂਜੇ ਪੜਾਅ 'ਚ ਰਾਜ ਪੱਧਰੀ ਮੁਕਾਬਲੇ ਅੱਜ ਤੋਂ

ਐੱਸ.ਏ.ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਵਿਸ਼ਵ ਹੁਨਰ ਮੁਕਾਬਲਿਆਂ ਦੇ ਦੂਜੇ ਪੜਾਅ 'ਚ ਰਾਜ ਪੱਧਰੀ ਮੁਕਾਬਲੇ 4 ਤੋਂ 6 ਅਗਸਤ ਤੱਕ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਸੀ. ...

ਪੂਰੀ ਖ਼ਬਰ »

6 ਤੋਂ 18 ਸਾਲ ਦੇ ਬੱਚਿਆਂ ਦਰਮਿਆਨ ਕਰਵਾਏ ਸਰਵੇ ਦੌਰਾਨ 64 ਫ਼ੀਸਦੀ ਬੱਚਿਆਂ 'ਚ ਪਾਈ ਗਈ ਕੋਰੋਨਾ ਰੋਗਾਣੂਨਾਸ਼ਕ-ਸਿਵਲ ਸਰਜਨ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਪੰਜਾਬ 'ਚ 6 ਤੋਂ 18 ਸਾਲ ਦੇ ਬੱਚਿਆਂ ਦਰਮਿਆਨ 'ਸਾਰਸ ਕੋਵ-2 ਸੇਟੀਨਲ ਸੀਰੋ ਸਰਵੀਲਸ' ਕਰਵਾਉਣ ਲਈ ਜ਼ਿਲ੍ਹਾ ਤਰਨ ਤਾਰਨ 'ਚ ਇਕ ਪਾਇਲਟ ਪ੍ਰਾਜੈਕਟ ਕਰਵਾਇਆ ਗਿਆ | ਇਹ ਪਾਇਲਟ ਪ੍ਰਾਜੈਕਟ ਸਿਵਲ ਸਰਜਨ ਤਰਨ ਤਾਰਨ ਡਾ. ...

ਪੂਰੀ ਖ਼ਬਰ »

ਸਤਪਾਲ ਸਿੰਘ ਧੂੰਦਾ ਦੀ ਬੇਵਕਤੀ ਮੌਤ ਨਾਲ ਵੱਡਾ ਘਾਟਾ ਪਿਆ-ਭਰੋਵਾਲ, ਧੂੰਦਾ

ਫਤਿਆਬਾਦ, 3 ਅਗਸਤ (ਹਰਵਿੰਦਰ ਸਿੰਘ ਧੂੰਦਾ)-ਪਿੰਡ ਧੂੰਦਾ ਦੇ ਵਸਨੀਕ ਸੇਵਾ ਮੁਕਤ ਕੈਪਟਨ ਮੁਖਤਿਆਰ ਸਿੰਘ ਦਾ ਸਪੁੱਤਰ ਸਤਪਾਲ ਸਿੰਘ ਰੰਧਾਵਾ ਜੋ ਕਿ ਯਾਰਾਂ ਦਾ ਯਾਰ ਸੀ ਤੇ ਆਪਣੀ ਸਾਰੀ ਜ਼ਿੰਦਗੀ 'ਚ ਉਸ ਨੇ ਕਦੇ ਕਿਸੇ ਨਾਲ ਉੱਚਾ ਬੋਲ ਨਹੀਂ ਸੀ ਬੋਲਿਆ | ਉਸ ਦੇ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਰ ਸਿੰਘ, 3 ਅਗਸਤ (ਧਰਮਜੀਤ ਸਿੰਘ) - ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਵਿਖੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਸਮੂਹ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਵਲੋਂ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ ਮੁੁਕਾਬਲੇ ਕਰਵਾਏ

ਖਡੂਰ ਸਾਹਿਬ, 3 ਅਗਸਤ (ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਹ ਭਾਸ਼ਣ ਮੁਕਾਬਲਾ ਸੱਤਵੀਂ ਤੋਂ ...

ਪੂਰੀ ਖ਼ਬਰ »

ਲਾਲਪੁਰਾ ਦੀ ਅਗਵਾਈ 'ਚ 'ਆਪ' ਵਰਕਰਾਂ ਨੇ ਨਸ਼ਿਆਂ ਵਿਰੁੱਧ ਕੱਢਿਆ ਪੈਦਲ ਮਾਰਚ

ਤਰਨ ਤਾਰਨ, 3 ਅਗਸਤ (ਵਿਕਾਸ ਮਰਵਾਹਾ)- ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਪੈਦਲ ਮਾਰਚ ਕਰਕੇ ਕਾਲਾ ਦਿਨ ਮਨਾਇਆ ਗਿਆ ਜਿਸ 'ਚ ਹਜ਼ਾਰਾਂ ਦੀ ਗਿਣਤੀ 'ਚ ਪਾਰਟੀ ਵਰਕਰਾਂ ਅਤੇ ਲੋਕਾਂ ਨੇ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਵਿਧਾਇਕ ਵਜੋਂ ਮਿਲਦੀ ਤਨਖ਼ਾਹ 'ਤੇ ਪੰਜਾਬ ਸਰਕਾਰ ਵਲੋਂ ਭਰੇ ਜਾਂਦੇ ਇਨਕਮ ਟੈਕਸ ਦੀ ਸਹੂਲਤ ਛੱਡਣ ਲਈ ਸਪੀਕਰ ਨੂੰ ਲਿਖਿਆ ਪੱਤਰ

ਸੁਨਾਮ ਊਧਮ ਸਿੰਘ ਵਾਲਾ, 3 ਅਗਸਤ (ਭੁੱਲਰ, ਧਾਲੀਵਾਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਵਿਚ ਕੋਈ ਦੋ-ਰਾਵਾਂ ਨਹੀਂ ਕਿ ਪਿਛਲੇ ਕਈ ਸਾਲਾਂ ਤੋਂ ਜਿਸ ਤਰੀਕੇ ਨਾਲ ਪੰਜਾਬ 'ਚ ਰਾਜ-ਭਾਗ ਅਤੇ ...

ਪੂਰੀ ਖ਼ਬਰ »

ਮਾਨਸਾ ਦੇ ਛੋਟੇ ਕਿਸਾਨ ਦੀ ਬੇਟੀ ਨੇ ਬੋਰਡ ਪ੍ਰੀਖਿਆ 'ਚੋਂ ਪ੍ਰਾਪਤ ਕੀਤੇ ਸੌ ਫ਼ੀਸਦੀ ਅੰਕ

ਬੁਢਲਾਡਾ, 3 ਅਗਸਤ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਦੇ ਸਾਇੰਸ ਗਰੁੱਪ 'ਚੋਂ ਜ਼ਿਲ੍ਹਾ ਮਾਨਸਾ ਦੀ ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਬੀਰੋਕੇ ਕਲਾਂ ਦੇ ਇਕ ਛੋਟੇ ਕਿਸਾਨ ਬੂਟਾ ਸਿੰਘ ਦੀ ਧੀ ...

ਪੂਰੀ ਖ਼ਬਰ »

ਸਰਦੂਲਗੜ੍ਹ ਹਲਕੇ 'ਚ ਸ਼ੋ੍ਰਮਣੀ ਅਕਾਲੀ ਦਲ-ਬਸਪਾ ਤੇ ਕਾਂਗਰਸ ਵਲੋਂ ਇਕ ਦੂਜੇ ਖ਼ਿਲਾਫ਼ ਧਰਨੇ

ਸਰਦੂਲਗੜ੍ਹ/ਝੁਨੀਰ, 3 ਅਗਸਤ (ਜੀ. ਐਮ. ਅਰੋੜਾ/ਰਮਨਦੀਪ ਸਿੰਘ ਸੰਧੂ)- ਪਿਛਲੇ ਦਿਨੀਂ ਵਾਇਰਲ ਹੋਈ ਇਕ ਆਡੀਓ ਜਿਸ 'ਚ ਦਲਿਤਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਸੀ, ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ-ਬਸਪਾ ਅਤੇ ਕਾਂਗਰਸ ਪਾਰਟੀ ਵਲੋਂ ਇਕ ਦੂਜੇ ਖ਼ਿਲਾਫ਼ ...

ਪੂਰੀ ਖ਼ਬਰ »

ਕਾਨੂੰਗੋ ਤੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਣ ਕਾਰਨ ਰਾਜ ਦੇ 8445 ਪਿੰਡਾਂ ਦਾ ਕੰਮ ਠੱਪ

ਲੱਖੋਂ ਕੇ ਬਹਿਰਾਮ, 3 ਅਗਸਤ (ਰਾਜਿੰਦਰ ਸਿੰਘ ਹਾਂਡਾ)-ਸਮੁੱਚੇ ਰਾਜ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ ਵਾਧੂ ਪਟਵਾਰ ਅਤੇ ਕਾਨੂੰਗੋ ਸਰਕਲਾਂ ਦਾ ਚਾਰਜ ਛੱਡ ਕੇ ਇਨ੍ਹਾਂ ਸਰਕਲਾਂ ਦਾ ਮਾਲ ਰਿਕਾਰਡ ਦਫ਼ਤਰ ...

ਪੂਰੀ ਖ਼ਬਰ »

ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਨਿੱਜੀ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ- ਮੀਤ ਹੇਅਰ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਵਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਦੇ ਜਵਾਬ ਵਿਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵਲੋਂ ਨਿੱਜੀ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਐਸ.ਐਫ.ਜੇ. ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਧਮਕੀ

ਚੰਡੀਗੜ੍ਹ, 3 ਅਗਸਤ (ਏਜੰਸੀ)- ਸਿੱਖਜ਼ ਫਾਰ ਜਸਟਿਸ (ਐਸ.ਐਫ.ਜੇ.) ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਤਿਰੰਗਾ ਨਾ ਲਹਿਰਾਉਣ ਦੀ ਧਮਕੀ ਦਿੱਤੀ ਹੈ | ਐਸ.ਐਫ.ਜੇ. ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਉਹ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਨਾ ...

ਪੂਰੀ ਖ਼ਬਰ »

ਬਿਜਲੀ ਲਾਈਨਾਂ ਦੀ ਸਮਰੱਥਾ ਵਧਣ ਨਾਲ ਮਿਲੇਗੀ ਸਸਤੀ ਬਿਜਲੀ

ਜਲੰਧਰ, 3 ਅਗਸਤ (ਸ਼ਿਵ ਸ਼ਰਮਾ)-ਇਸ ਵਾਰ ਜੂਨ ਮਹੀਨੇ 'ਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ਨੇ ਪਾਵਰਕਾਮ ਦੇ ਇੰਤਜ਼ਾਮਾਂ 'ਤੇ ਸਵਾਲ ਉਠਾਏ ਸਨ ਜਿਸ ਕਰਕੇ ਹੁਣ ਟਰਾਂਸਮਿਸ਼ਨ ਲਾਈਨਾਂ ਤੋਂ ਜ਼ਿਆਦਾ ਬਿਜਲੀ ਮੰਗਵਾਉਣ ਲਈ ਲਾਈਨਾਂ ਦੀ ਸਮਰੱਥਾ ਵਿਚ ਵਾਧਾ ਕਰਨ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX